Home Blog Page 1887

ਗੈਂਗਸਟਰ ਦੀਪਕ ਟੀਨੂੰ ਮਾਮਲਾ: ਗ੍ਰਿਫ਼ਤਾਰ CIA ਇੰਚਾਰਜ ਨੂੰ ਭੇਜਿਆ ਰਿਮਾਂਡ ‘ਤੇ

0

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਬੀਤੇ ਦਿਨੀ ਮਾਨਸਾ ਪੁਲਿਸ ਦੀ ਕਸਟਡੀ ‘ਚੋਂ ਫਰਾਰ ਹੋ ਗਿਆ ਸੀ। ਇਸ ਮਾਮਲੇ ‘ਚ ਮਾਨਸਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਸੀਆਈਏ ਸਟਾਫ਼ ਮਾਨਸਾ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਮਾਨਸਾ ਅਦਾਲਤ ਨੇ ਉਸਨੂੰ 4 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਅਦਾਲਤ ਨੇ ਉਸ ਨੂੰ 7 ਅਕਤੂਬਰ ਤੱਕ ਦੇ ਰਿਮਾਂਡ ’ਤੇ ਮਾਨਸਾ ਪੁਲਿਸ ਦੀ ਹਿਰਾਸਤ ’ਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ DGP ਪੰਜਾਬ ਦੇ ਨਿਰਦੇਸ਼ਾਂ ‘ਤੇ ਉਪਰੋਕਤ ਥਾਣੇਦਾਰ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਗ੍ਰਿਫ਼ਤਾਰੀ ਉਪਰੰਤ ਥਾਣੇਦਾਰ ਨੂੰ  ਬਰਖ਼ਾਸਤ ਕਰ ਦਿੱਤਾ ਸੀ।

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਦੀ ਰਿਸ਼ਵਤ ਲੈਂਦਾ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

0

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਮਾਲ ਹਲਕਾ ਹਠੂਰ, ਤਹਿਸੀਲ ਜਗਰਾਉਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਇੱਕ ਪਟਵਾਰੀ ਜਸਪ੍ਰੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਹ ਵੀ ਪੜ੍ਹੋ: 36ਵੀਆਂ ਕੌਮੀ ਖੇਡਾਂ ‘ਚ ਪੰਜਾਬ ਦੇ ਖਿਡਾਰੀਆਂ ਨੇ ਜਿੱਤੇ ਗੋਲਡ ਮੈਡਲ, ਖੇਡ ਮੰਤਰੀ ਨੇ…

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਜਸਪ੍ਰੀਤ ਸਿੰਘ ਨੂੰ ਰੇਸ਼ਮ ਸਿੰਘ ਵਾਸੀ ਪਿੰਡ ਹਠੂਰ, ਤਹਿਸੀਲ ਜਗਰਾਉਂ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਤਲਾਹ ਦਿੱਤੀ ਸੀ ਕਿ ਉਕਤ ਪਟਵਾਰੀ ਉਨਾਂ ਦੀ ਜੱਦੀ ਜ਼ਮੀਨ ਦੀ ਤਕਸੀਮ(ਬਟਵਾਰਾ) ਕਰਨ ਲਈ 3,000 ਰੁਪਏ ਪ੍ਰਤੀ ਏਕੜ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਇਸ ਤਰਾਂ ਕੁੱਲ 25 ਏਕੜ ਪੁਸ਼ਤੈਨੀ ਜਮੀਨ ਦੀ ਤਕਸੀਮ ਬਦਲੇ ਉਸ ਵੱਲੋਂ ਰਿਸ਼ਵਤ ਦੀ ਕੁੱਲ ਰਕਮ 75,000 ਰੁਪਏ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ: ਇਨ੍ਹਾਂ ਰਾਜਾਂ ‘ਚ 3 ਨਵੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, ECI ਨੇ ਜਾਰੀ ਕੀਤਾ ਸ਼ਡਿਊਲ

ਸ਼ਿਕਾਇਤਕਰਤਾ ਵਲੋਂ ਦਿੱਤੀ ਸੂਚਨਾ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

36ਵੀਆਂ ਕੌਮੀ ਖੇਡਾਂ ‘ਚ ਪੰਜਾਬ ਦੇ ਖਿਡਾਰੀਆਂ ਨੇ ਜਿੱਤੇ ਗੋਲਡ ਮੈਡਲ, ਖੇਡ ਮੰਤਰੀ ਨੇ ਦਿੱਤੀਆਂ ਮੁਬਾਰਕਾਂ

0

ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ ‘ਚ ਐਤਵਾਰ ਨੂੰ ਪੰਜਾਬ ਤਰਫੋਂ ਵਿਜੇਵੀਰ ਸਿੰਘ ਨੇ ਨਿਸ਼ਾਨੇਬਾਜ਼ੀ ਦੇ 10 ਮੀਟਰ ਏਅਰ ਪਿਸਟਲ, ਉਦੇਵੀਰ ਸਿੰਘ ਨੇ ਤਲਵਾਰਬਾਜ਼ੀ ਦੇ ਵਿਅਕਤੀਗਤ ਵਰਗ ਤੇ ਜਸਵੀਰ ਕੌਰ ਨੇ ਵੇਟਲਿਫਟਿੰਗ ਦੇ 64 ਕਿਲੋਵਰਗ ‘ਚ ਸੋਨੇ ਦੇ ਤਮਗ਼ੇ ਜਿੱਤੇ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨੇ ਸੋਨ ਤਮਗ਼ਾ ਜੇਤੂਆਂ ਨੂੰ ਮੁਬਾਰਕਬਾਦ ਦਿੱਤੀ। ਪੰਜਾਬ ਨੇ ਹੁਣ ਤਕ 5 ਸੋਨੇ, 11 ਚਾਂਦੀ ਤੇ 7 ਕਾਂਸੀ ਦੇ ਤਮਗਿਆਂ ਸਮੇਤ ਕੁੱਲ 23 ਤਮਗੇ ਜਿੱਤੇ ਹਨ।

ਖੇਡ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ 36ਵੀਆਂ ਨੈਸ਼ਨਲ ਖੇਡਾਂ ਵਿੱਚ ਪੰਜਾਬ ਦੇ ਸਕੀਟ ਨਿਸ਼ਾਨੇਬਾਜ਼ਾਂ ਨੇ ਬਿਹਤਰ ਪ੍ਰਦਰਸ਼ਨ ਦਿਖਾਉਂਦਿਆਂ ਦੋ ਸੋਨੇ ਦੇ ਤਮਗੇ ਜਿੱਤੇ। ਪੁਰਸ਼ ਵਰਗ ਵਿੱਚ ਅਮਰਿੰਦਰ ਸਿੰਘ ਚੀਮਾ ਤੇ ਮਹਿਲਾ ਵਰਗ ਵਿੱਚ ਗਨੀਮਤ ਸੇਖੋਂ ਨੂੰ ਸਕੀਟ ਵਿੱਚ ਸੋਨ ਤਮਗੇ ਜਿੱਤਣ ਲਈ ਬਹੁਤ ਬਹੁਤ ਮੁਬਾਰਕਬਾਦ।

ਗੁਰਦਾਸਪੁਰ ‘ਚ ਪੁਲਿਸ ਮੁਲਾਜ਼ਮ ਤੋਂ ਰਾਈਫਲ ਖੋਹ ਕੇ ਭੱਜਣ ਵਾਲੇ ਨੇ ਕੀਤਾ ਸਰੰਡਰ

0

ਗੁਰਦਾਸਪੁਰ ਦੇ ਕਸਬਾ ਧਾਰੀਵਾਲ ਦੇ ਥਾਣੇ ਵਿੱਚੋਂ ਇੱਕ ਵਿਅਕਤੀ ਪੁਲਿਸ ਮੁਲਾਜ਼ਮ ਦੀ ਰਾਇਫਲ ਖੋਹ ਕੇ ਹੋਇਆ ਫ਼ਰਾਰ ਹੋ ਗਿਆ।

ਜਿਸ ਤੋਂ ਬਾਅਦ ਵਿਅਕਤੀ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕਿਹਾ ਇੱਕ ਝਗੜੇ ਦੇ ਮਾਮਲੇ ਵਿਚ ਵਾਰ-ਵਾਰ ਪੁਲਿਸ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਕਾਰਵਾਈ ਨਹੀਂ ਕੀਤੀ।

ਜਿਸ ਤੋਂ ਦੁੱਖੀ ਵਿਅਕਤੀ ਨੇ ਥਾਣੇ ਵਿੱਚ ਜਾ ਕੇ ਸੰਤਰੀ ਦੀ ਰਾਇਫਲ ਖੋਹੀ ਹੈ। ਇਸਦੇ ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਇਸ ਵਿਅਕਤੀ ਨੇ ਪੁਲਿਸ ਵਲੋਂ ਘੇਰਾ ਪਾਉਣ ‘ਤੇ ਸਰੰਡਰ ਕਰ ਦਿੱਤਾ ਹੈ।

ਇਨ੍ਹਾਂ ਰਾਜਾਂ ‘ਚ 3 ਨਵੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, ECI ਨੇ ਜਾਰੀ ਕੀਤਾ ਸ਼ਡਿਊਲ

0

ਭਾਰਤ ਦੇ ਚੋਣ ਕਮਿਸ਼ਨ ਨੇ ਛੇ ਰਾਜਾਂ ਦੀਆਂ 7 ਖਾਲੀ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਕਰਵਾਉਣ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ। ਈਸੀਆਈ ਦੇ ਸਕੱਤਰ ਸੰਜੀਵ ਕੁਮਾਰ ਪ੍ਰਸਾਦ ਵੱਲੋਂ ਬੁੱਧਵਾਰ ਨੂੰ ਜਾਰੀ ਸ਼ਡਿਊਲ ਮੁਤਾਬਕ ਮਹਾਰਾਸ਼ਟਰ, ਬਿਹਾਰ, ਹਰਿਆਣਾ, ਤੇਲੰਗਾਨਾ, ਉੱਤਰ ਪ੍ਰਦੇਸ਼ ਅਤੇ ਉੜੀਸਾ ਰਾਜਾਂ ਦੀਆਂ 7 ਸੀਟਾਂ ਲਈ ਜ਼ਿਮਨੀ ਚੋਣਾਂ ਦੀ ਪ੍ਰਕਿਰਿਆ 14 ਅਕਤੂਬਰ ਤੋਂ ਸ਼ੁਰੂ ਹੋਵੇਗੀ। ਇਨ੍ਹਾਂ ਸਾਰੀਆਂ ਸੀਟਾਂ ‘ਤੇ 3 ਨਵੰਬਰ ਨੂੰ ਉਪ ਚੋਣਾਂ ਹੋਣਗੀਆਂ ਅਤੇ ਚੋਣ 6 ਨਵੰਬਰ ਨੂੰ ਨਤੀਜੇ ਆਉਣਗੇ।

ECI ਦੇ ਅਨੁਸਾਰ ਮਹਾਰਾਸ਼ਟਰ ਵਿੱਚ 166-ਅੰਧੇਰੀ ਪੂਰਬੀ, ਬਿਹਾਰ ਵਿੱਚ 101-ਗੋਪਾਲਗੰਜ ਅਤੇ 178-ਮੋਕਾਮਾ, ਹਰਿਆਣਾ ਵਿੱਚ 47-ਆਦਮਪੁਰ, ਤੇਲੰਗਾਨਾ ਵਿੱਚ 93-ਮੁਨੁਗੋਡੇ, ਉੱਤਰ ਪ੍ਰਦੇਸ਼ ਵਿੱਚ 139-ਗੋਲਾ ਗੋਕਰਨਾਥ ਅਤੇ 46-ਧਾਮਨਗਰ (ਐਸਸੀ) ਵਿਧਾਨ ਸਭਾ ਸੀਟਾਂ ਹਨ। ਓਡੀਸ਼ਾ ਵਿੱਚ ਪਰ ਜ਼ਿਮਨੀ ਚੋਣਾਂ ਵੀਰਵਾਰ, 3 ਨਵੰਬਰ, 2022 ਨੂੰ ਉਸੇ ਦਿਨ ਨਹੀਂ ਹੋਣਗੀਆਂ। ਇਸ ਦੇ ਨਾਲ ਹੀ ਇਨ੍ਹਾਂ ਸਾਰੀਆਂ ਸੀਟਾਂ ਦੇ ਨਤੀਜੇ ਐਤਵਾਰ 6 ਨਵੰਬਰ 2022 ਨੂੰ ਆਉਣਗੇ।

ਇਨ੍ਹਾਂ ਸਾਰੀਆਂ ਸੀਟਾਂ ਲਈ ਉਪ ਚੋਣਾਂ ਸਬੰਧੀ ਗਜ਼ਟ ਨੋਟੀਫਿਕੇਸ਼ਨ 7 ਅਕਤੂਬਰ ਨੂੰ ਜਾਰੀ ਕੀਤਾ ਜਾਵੇਗਾ। ਇਸ ਤੋਂ ਬਾਅਦ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਇਸ ਦੇ ਨਾਲ ਹੀ ਨਾਮਜ਼ਦਗੀ ਦੀ ਪ੍ਰਕਿਰਿਆ 14 ਅਕਤੂਬਰ ਤੋਂ ਸ਼ੁਰੂ ਹੋਵੇਗੀ ਅਤੇ ਛਾਂਟੀ 15 ਅਕਤੂਬਰ ਨੂੰ ਹੋਵੇਗੀ, ਨਾਮਜ਼ਦਗੀ ਵਾਪਸੀ 17 ਅਕਤੂਬਰ ਨੂੰ ਹੋਵੇਗੀ।

ਹਰਿਆਣਾ ‘ਚ ਤਿੰਨ ਮੰਜ਼ਿਲਾ ਇਮਾਰਤ ਦੀ ਡਿੱਗੀ ਕੰਧ, 2 ਮਜ਼ਦੂਰਾਂ ਦੀ ਮੌਤ

0

ਗੁਰੂਗ੍ਰਾਮ ‘ਚ ਇੱਕ ਬਿਲਡਿੰਗ ਦੀ ਕੰਧ ਡਿੱਗ ਜਾਣ ਨਾਲ ਵੱਡਾ ਹਾਦਸਾ ਵਾਪਰ ਗਿਆ ਹੈ। ਹਰਿਆਣਾ ਦੇ ਗੁਰੂਗ੍ਰਾਮ ’ਚ ਪੁਰਾਣੀ ਤਿੰਨ ਮੰਜ਼ਿਲਾ ਇਮਾਰਤ ਦਾ ਇਕ ਹਿੱਸਾ ਢਹਿ ਜਾਣ ਕਾਰਨ ਮਲਬੇ ਹੇਠ ਦੱਬਣ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ 2 ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਲਬੇ ਹੇਠੋਂ ਚਾਰ ਮਜ਼ਦੂਰਾਂ ਨੂੰ ਬਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਸਵੇਰੇ 8 ਵਜੇ ਦੇ ਕਰੀਬ ਉਦਯੋਗ ਵਿਹਾਰ ਫੇਜ਼-1 ਇਲਾਕੇ ਵਿੱਚ ਵਾਪਰਿਆ, ਜਦੋਂ 12 ਮਜ਼ਦੂਰ ਇਮਾਰਤ ਨੂੰ ਢਾਹੁਣ ਵਿਚ ਲੱਗੇ ਹੋਏ ਸਨ।

ਪੁਲਿਸ ਮੁਤਾਬਕ ਤਿੰਨ ਮੰਜ਼ਿਲਾ ਇਮਾਰਤ ਨੂੰ ਢਾਹੁਣ ਦਾ ਕੰਮ 26 ਸਤੰਬਰ ਤੋਂ ਚੱਲ ਰਿਹਾ ਸੀ ਅਤੇ ਇਮਾਰਤ ਦੀਆਂ ਦੋ ਮੰਜ਼ਿਲਾਂ ਢਾਹ ਦਿੱਤੀਆਂ ਗਈਆਂ ਸਨ। ਇਹ ਹਾਦਸਾ ਪਿਛਲੀ ਬਾਕੀ ਮੰਜ਼ਿਲ ਦੀ ਕੰਧ ਡਿੱਗਣ ਕਾਰਨ ਵਾਪਰਿਆ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਸਿਵਲ ਡਿਫੈਂਸ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਸਮੇਤ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ: MP ਰਵਨੀਤ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਡਿਪਟੀ ਪੁਲਿਸ ਕਮਿਸ਼ਨਰ ਦੀਪਕ ਸਹਾਰਨ ਨੇ ਕਿਹਾ ਕਿ ਇਹ ਇਕ ਪੁਰਾਣੀ ਇਮਾਰਤ ਸੀ, ਜਿਸ ਨੂੰ 26 ਸਤੰਬਰ ਤੋਂ ਢਾਹਿਆ ਜਾ ਰਿਹਾ ਸੀ। ਇਹ ਤਿੰਨ ਮੰਜ਼ਿਲ ਉੱਚੀ ਇਮਾਰਤ ਸੀ, ਜਿਸ ’ਚੋਂ ਦੋ ਮੰਜ਼ਿਲਾਂ ਨੂੰ ਢਾਹ ਦਿੱਤਾ ਗਿਆ ਸੀ। ਇਮਾਰਤ ਦਾ ਬਾਕੀ ਹਿੱਸਾ ਡਿੱਗ ਗਿਆ ਸੀ, ਜਿਸ ਦੇ ਮਲਬੇ ਹੇਠਾਂ ਮਜ਼ਦੂਰ ਫਸ ਗਏ। ਓਧਰ ਸੂਬਾ ਆਫ਼ਤ ਪ੍ਰਤੀਕਿਰਿਆ ਬਲ (SDRF) ਦੀਆਂ ਟੀਮਾਂ ਵੀ ਬਚਾਅ ਕੰਮ ’ਚ ਮਦਦ ਲਈ ਮੌਕੇ ’ਤੇ ਮੌਜੂਦ ਰਹੀਆਂ, ਜਿਨ੍ਹਾਂ ਨੇ ਬਚਾਅ ਕੰਮ ਸ਼ੁਰੂ ਕੀਤਾ।

 

MP ਰਵਨੀਤ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

0

ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਵਨੀਤ ਬਿੱਟੂ ਨੂੰ ਵਿਦੇਸ਼ ਤੋਂ ਫੋਨ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਉਨ੍ਹਾਂ ਦੇ ਕਰੀਬੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਜੀਵ ਰਾਜਾ ਨੂੰ ਵੀ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਫਿਲਹਾਲ ਰਵਨੀਤ ਬਿੱਟੂ ਨੇ ਪੰਜਾਬ ਦੇ ਡੀ. ਜੀ. ਪੀ. ਨੂੰ ਇਸ ਦੀ ਸ਼ਿਕਾਇਤ ਕੀਤੀ ਹੈ, ਜਦੋਂ ਕਿ ਰਾਜੀਵ ਰਾਜਾ ਵੱਲੋਂ ਜ਼ਿਲ੍ਹੇ ਦੇ ਸੀ. ਪੀ. ਨੂੰ ਆਪਣੀ ਸ਼ਿਕਾਇਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਈਰਾਨੀ ਜਹਾਜ਼ ‘ਚ ਬੰਬ ਹੋਣ ਦੀ ਖਬਰ, ਭਾਰਤ ਸਰਕਾਰ ਨੇ ਦਿੱਲੀ ‘ਚ ਲੈਂਡਿੰਗ ਦੀ…

ਸ਼ਿਕਾਇਤ ਮਿਲਣ ਮਗਰੋਂ ਪੁਲਿਸ ਜਾਂਚ ‘ਚ ਜੁੱਟ ਗਈ ਹੈ। ਦੱਸਣਯੋਗ ਹੈ ਕਿ ਰਵਨੀਤ ਬਿੱਟੂ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀ ਧਮਕੀ ਮਿਲ ਚੁੱਕੀ ਹੈ।

ਈਰਾਨੀ ਜਹਾਜ਼ ‘ਚ ਬੰਬ ਹੋਣ ਦੀ ਖਬਰ, ਭਾਰਤ ਸਰਕਾਰ ਨੇ ਦਿੱਲੀ ‘ਚ ਲੈਂਡਿੰਗ ਦੀ ਨਹੀਂ ਦਿੱਤੀ ਇਜਾਜ਼ਤ

0

ਭਾਰਤ ਤੋਂ ਲੰਘ ਰਹੇ ਈਰਾਨੀ ਜਹਾਜ਼ ਵਿੱਚ ਬੰਬ ਹੋਣ ਦੀ ਸੂਚਨਾ ਮਿਲੀ ਹੈ। ਮਹਾਨ ਏਅਰਲਾਈਨਜ਼ ਦੀ ਫਲਾਈਟ ‘ਚ ਬੰਬ ਹੋਣ ਦੀ ਖਬਰ ਸਾਹਮਣੇ ਆਈ ਹੈ। ਬੰਬ ਦੀ ਸੂਚਨਾ ਮਿਲਣ ‘ਤੇ ਜਹਾਜ਼ ਨੇ ਦਿੱਲੀ ਅਤੇ ਜੈਪੁਰ ‘ਚ ਉਤਰਨ ਦੀ ਇਜਾਜ਼ਤ ਮੰਗੀ, ਜਿਸ ਨੂੰ ਭਾਰਤ ਸਰਕਾਰ ਨੇ ਇਨਕਾਰ ਕਰ ਦਿੱਤਾ ਹੈ। ਪਾਇਲਟ ਨੂੰ ਜੈਪੁਰ ‘ਚ ਲੈਂਡਿੰਗ ਕਰਨ ਨੂੰ ਕਿਹਾ ਪਰ ਪਾਇਲਟ ਨੇ ਉੱਥੇ ਲੈਂਡਿੰਗ ਕਰਨ ਤੋਂ ਇਨਕਾਰ ਕਰ ਦਿੱਤਾ।

ਸੂਤਰਾਂ ਮੁਤਾਬਕ ਦਿੱਲੀ ‘ਚ ਸੁਰੱਖਿਆ ਏਜੰਸੀਆਂ ਨੂੰ ਬੰਬ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਜਹਾਜ਼ ਨੂੰ ਦਿੱਲੀ ‘ਚ ਲੈਂਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਹ ਜਹਾਜ਼ ਫਿਲਹਾਲ ਚੀਨ ਵੱਲ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਹੁਣ ਇਹ ਜਹਾਜ਼ ਚੀਨ ‘ਚ ਲੈਂਡ ਕਰੇਗਾ। ਫਿਲਹਾਲ ਜਹਾਜ਼ ਕਿੱਥੇ ਪਹੁੰਚਿਆ ਹੈ ਇਸਦੀ ਜਾਣਕਾਰੀ ਨਹੀਂ ਹੈ। ਇਸ ਦੀ ਨਿਗਰਾਨੀ ਲਈ ਹਵਾਈ ਸੈਨਾ ਦੇ ਸੁਖੋਈ ਲੜਾਕੂ ਜਹਾਜ਼ਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਲੜਾਕੂ ਜਹਾਜ਼ਾਂ ਨੇ ਪੰਜਾਬ ਅਤੇ ਜੋਧਪੁਰ ਏਅਰਬੇਸ ਤੋਂ ਉਡਾਣ ਭਰੀ ਹੈ।।

ਪਾਕਿਸਤਾਨ ‘ਚ ਪੰਜਾ ਸਾਹਿਬ ਗੁਰਦੁਆਰੇ ਦੀ ਮਰਿਆਦਾ ਭੰਗ, ਜਾਣੋ ਪੂਰਾ ਮਾਮਲਾ

0

ਪਾਕਿਸਤਾਨ ਦੇ ਜ਼ਿਲ੍ਹਾ ਅਟਕ ਦੇ ਹਸਨ ਅਬਦਾਲ ਇਲਾਕੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਮਰਿਆਦਾ ਭੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਫਿਲਮ ਦੀ ਸ਼ੂਟਿੰਗ ਗੁਰਦੁਆਰੇ ਵਿੱਚ ਹੋਈ। ਇਸ ਦੌਰਾਨ ਸਟਾਰ ਕਾਸਟ ਅਤੇ ਟੀਮ ਜੁੱਤੀ ਪਾ ਕੇ ਗੁਰਦੁਆਰੇ ‘ਚ ਸ਼ੂਟਿੰਗ ਕਰਦੇ ਨਜ਼ਰ ਆਏ। ਇਹ ਦੇਖ ਕੇ ਇੱਕ ਸ਼ਰਧਾਲੂ ਟੀਮ ਨਾਲ ਉਲਝ ਗਿਆ ਅਤੇ ਘਟਨਾ ਦੀ ਵੀਡੀਓ ਬਣਾ ਲਈ।

ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮ ਦੀ ਸ਼ੂਟਿੰਗ ਦੌਰਾਨ 10 ਤੋਂ ਵੱਧ ਮੁਸਲਿਮ ਕਲਾਕਾਰ ਗੁਰਦੁਆਰੇ ਵਿੱਚ ਦਸਤਾਰਾਂ ਬੰਨ੍ਹ ਕੇ ਦ੍ਰਿਸ਼ਾਂ ਦੀ ਸ਼ੂਟਿੰਗ ਕਰ ਰਹੇ ਸਨ। ਗੁਰਦੁਆਰਾ ਸਾਹਿਬ ਵਿਖੇ ਆਈ ਸੰਗਤ ਨੇ ਜਦੋਂ ਸਟਾਰ ਕਾਸਟ ਅਤੇ ਟੀਮ ਨੂੰ ਜੁੱਤੀਆਂ ਪਾ ਕੇ ਅੰਦਰ ਜਾਂਦੇ ਦੇਖਿਆ ਤਾਂ ਉਨ੍ਹਾਂ ਵਿਰੋਧ ਕੀਤਾ। ਸੰਗਤ ਨੇ ਇਸ ਦੀ ਵੀਡੀਓ ਵੀ ਬਣਾਈ ਅਤੇ ਵਾਇਰਲ ਕਰ ਦਿੱਤੀ। ਵੀਡੀਓ ਵਿੱਚ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵੀ ਫਿਲਮ ਦੀ ਸਟਾਰ ਕਾਸਟ ਨੂੰ ਸਿੱਖ ਧਰਮ ਅਤੇ ਮਰਿਆਦਾ ਬਾਰੇ ਦੱਸਦੇ ਹੋਏ ਦਿਖਾਈ ਦਿੱਤੇ।

ਦੁਰਗਾ ਪੂਜਾ ਦੌਰਾਨ ਵਾਪਰਿਆ ਭਿਆਨਕ ਹਾਦਸਾ, 3 ਦੀ ਮੌਤ

0

ਉੱਤਰ ਪ੍ਰਦੇਸ਼ ‘ਚ ਦੁਰਗਾ ਪੂਜਾ ਦੌਰਾਨ ਇੱਕ ਵੱਡਾ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਉੱਤਰ ਪ੍ਰਦੇਸ਼ ਦੇ ਭਦੋਹੀ ਜ਼ਿਲ੍ਹੇ ਦੇ ਔਰਾਈ ਥਾਣਾ ਖੇਤਰ ’ਚ ਇੱਕ ਦੁਰਗਾ ਪੂਜਾ ਪੰਡਾਲ ’ਚ ਅੱਗ ਲੱਗਣ ਦੀ ਘਟਨਾ ’ਚ 3 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਹਾਦਸੇ ’ਚ 64 ਹੋਰ ਲੋਕ ਜ਼ਖ਼ਮੀ ਹੋ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ ’ਚ ਇਕ ਔਰਤ ਅਤੇ ਦੋ ਬੱਚੇ ਸ਼ਾਮਲ ਹਨ। ਜ਼ਿਲ੍ਹਾ ਅਧਿਕਾਰੀ ਗੌਰਾਂਗ ਰਾਠੀ ਨੇ ਦੱਸਿਆ ਕਿ ਔਰਾਈ ਥਾਣੇ ਤੋਂ 100 ਮੀਟਰ ਦੂਰ ਨਰਥੁਆ ਪਿੰਡ ’ਚ ਇਕ ਪੂਜਾ ਕਮੇਟੀ ਦੇ ਪੰਡਾਲ ’ਚ ਐਤਵਾਰ ਰਾਤ ਕਰੀਬ ਸਾਢੇ 9 ਵਜੇ ਭਿਆਨਕ ਅੱਗ ਲੱਗ ਗਈ ਸੀ।

ਇਹ ਵੀ ਪੜ੍ਹੋ- ਵਿਧਾਨ ਸਭਾ ਸੈਸ਼ਨ ‘ਚ ਅੱਜ ਭਰੋਸਗੀ ਮਤੇ ’ਤੇ ਭਖਵੀਂ ਬਹਿਸ ਦੇ ਆਸਾਰ

ਇਸ ਹਾਦਸੇ ’ਚ ਇਕ ਔਰਤ ਅਤੇ ਦੋ ਬੱਚਿਆਂ ਦੀ ਮੌਤ ਹੋ ਗਈ। ਉੱਥੇ ਹੀ 64 ਹੋਰ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ’ਚੋਂ 3 ਦੀ ਹਾਲਤ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਭਦੋਹੀ ਦੀ ਜਯਾ ਦੇਵੀ (45), ਅੰਕੁਸ਼ ਸੋਨੀ (12) ਅਤੇ ਨਵੀਨ (10) ਦੀ ਵਾਰਾਣਸੀ ’ਚ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਅਧਿਕਾਰੀ ਅਨਿਲ ਕੁਮਾਰ ਨੇ ਦੱਸਿਆ ਕਿ ਔਰਾਈ ਥਾਣੇ ’ਚ ਇਕ ਵਿਅਕਤੀ ਅਤੇ ਕੁਝ ਅਣਪਛਾਤੇ ਲੋਕਾਂ ਖਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ- ਕਿਸਾਨਾਂ ਵਲੋਂ ਅੱਜ ਰੇਲ ਰੋਕੋ ਅੰਦੋਲਨ, 3 ਘੰਟੇ ਲਈ ਰੇਲਵੇ ਟਰੈਕ ਜਾਮ

ਜ਼ਿਲ੍ਹਾ ਅਧਿਕਾਰੀ ਰਾਠੀ ਨੇ ਦੱਸਿਆ ਕਿ ਘਟਨਾ ਦੀ ਜਾਂਚ ਲਈ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ ਰਾਮ ਕੁਮਾਰ ਨੇ ਇਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਮਗਰੋਂ ਉੱਥੇ ਭਾਜੜ ਮਚ ਗਈ ਸੀ। ਪੰਡਾਲ ਅੰਦਰ ਹਾਦਸੇ ਦੇ ਸਮੇਂ 300-400 ਲੋਕ ਮੌਜੂਦ ਸਨ। ਓਧਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਘਟਨਾ ’ਤੇ ਦੁੱਖ ਜਤਾਇਆ ਹੈ ਅਤੇ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਇਲਾਜ ਮੁਹੱਈਆ ਕਰਾਉਣ ਦੇ ਨਿਰਦੇਸ਼ ਦਿੱਤਾ ਹੈ।