Home Blog Page 1888

ਈਰਾਨੀ ਜਹਾਜ਼ ‘ਚ ਬੰਬ ਹੋਣ ਦੀ ਖਬਰ, ਭਾਰਤ ਸਰਕਾਰ ਨੇ ਦਿੱਲੀ ‘ਚ ਲੈਂਡਿੰਗ ਦੀ ਨਹੀਂ ਦਿੱਤੀ ਇਜਾਜ਼ਤ

0

ਭਾਰਤ ਤੋਂ ਲੰਘ ਰਹੇ ਈਰਾਨੀ ਜਹਾਜ਼ ਵਿੱਚ ਬੰਬ ਹੋਣ ਦੀ ਸੂਚਨਾ ਮਿਲੀ ਹੈ। ਮਹਾਨ ਏਅਰਲਾਈਨਜ਼ ਦੀ ਫਲਾਈਟ ‘ਚ ਬੰਬ ਹੋਣ ਦੀ ਖਬਰ ਸਾਹਮਣੇ ਆਈ ਹੈ। ਬੰਬ ਦੀ ਸੂਚਨਾ ਮਿਲਣ ‘ਤੇ ਜਹਾਜ਼ ਨੇ ਦਿੱਲੀ ਅਤੇ ਜੈਪੁਰ ‘ਚ ਉਤਰਨ ਦੀ ਇਜਾਜ਼ਤ ਮੰਗੀ, ਜਿਸ ਨੂੰ ਭਾਰਤ ਸਰਕਾਰ ਨੇ ਇਨਕਾਰ ਕਰ ਦਿੱਤਾ ਹੈ। ਪਾਇਲਟ ਨੂੰ ਜੈਪੁਰ ‘ਚ ਲੈਂਡਿੰਗ ਕਰਨ ਨੂੰ ਕਿਹਾ ਪਰ ਪਾਇਲਟ ਨੇ ਉੱਥੇ ਲੈਂਡਿੰਗ ਕਰਨ ਤੋਂ ਇਨਕਾਰ ਕਰ ਦਿੱਤਾ।

ਸੂਤਰਾਂ ਮੁਤਾਬਕ ਦਿੱਲੀ ‘ਚ ਸੁਰੱਖਿਆ ਏਜੰਸੀਆਂ ਨੂੰ ਬੰਬ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਜਹਾਜ਼ ਨੂੰ ਦਿੱਲੀ ‘ਚ ਲੈਂਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਹ ਜਹਾਜ਼ ਫਿਲਹਾਲ ਚੀਨ ਵੱਲ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਹੁਣ ਇਹ ਜਹਾਜ਼ ਚੀਨ ‘ਚ ਲੈਂਡ ਕਰੇਗਾ। ਫਿਲਹਾਲ ਜਹਾਜ਼ ਕਿੱਥੇ ਪਹੁੰਚਿਆ ਹੈ ਇਸਦੀ ਜਾਣਕਾਰੀ ਨਹੀਂ ਹੈ। ਇਸ ਦੀ ਨਿਗਰਾਨੀ ਲਈ ਹਵਾਈ ਸੈਨਾ ਦੇ ਸੁਖੋਈ ਲੜਾਕੂ ਜਹਾਜ਼ਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਲੜਾਕੂ ਜਹਾਜ਼ਾਂ ਨੇ ਪੰਜਾਬ ਅਤੇ ਜੋਧਪੁਰ ਏਅਰਬੇਸ ਤੋਂ ਉਡਾਣ ਭਰੀ ਹੈ।।

ਪਾਕਿਸਤਾਨ ‘ਚ ਪੰਜਾ ਸਾਹਿਬ ਗੁਰਦੁਆਰੇ ਦੀ ਮਰਿਆਦਾ ਭੰਗ, ਜਾਣੋ ਪੂਰਾ ਮਾਮਲਾ

0

ਪਾਕਿਸਤਾਨ ਦੇ ਜ਼ਿਲ੍ਹਾ ਅਟਕ ਦੇ ਹਸਨ ਅਬਦਾਲ ਇਲਾਕੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਮਰਿਆਦਾ ਭੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਫਿਲਮ ਦੀ ਸ਼ੂਟਿੰਗ ਗੁਰਦੁਆਰੇ ਵਿੱਚ ਹੋਈ। ਇਸ ਦੌਰਾਨ ਸਟਾਰ ਕਾਸਟ ਅਤੇ ਟੀਮ ਜੁੱਤੀ ਪਾ ਕੇ ਗੁਰਦੁਆਰੇ ‘ਚ ਸ਼ੂਟਿੰਗ ਕਰਦੇ ਨਜ਼ਰ ਆਏ। ਇਹ ਦੇਖ ਕੇ ਇੱਕ ਸ਼ਰਧਾਲੂ ਟੀਮ ਨਾਲ ਉਲਝ ਗਿਆ ਅਤੇ ਘਟਨਾ ਦੀ ਵੀਡੀਓ ਬਣਾ ਲਈ।

ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮ ਦੀ ਸ਼ੂਟਿੰਗ ਦੌਰਾਨ 10 ਤੋਂ ਵੱਧ ਮੁਸਲਿਮ ਕਲਾਕਾਰ ਗੁਰਦੁਆਰੇ ਵਿੱਚ ਦਸਤਾਰਾਂ ਬੰਨ੍ਹ ਕੇ ਦ੍ਰਿਸ਼ਾਂ ਦੀ ਸ਼ੂਟਿੰਗ ਕਰ ਰਹੇ ਸਨ। ਗੁਰਦੁਆਰਾ ਸਾਹਿਬ ਵਿਖੇ ਆਈ ਸੰਗਤ ਨੇ ਜਦੋਂ ਸਟਾਰ ਕਾਸਟ ਅਤੇ ਟੀਮ ਨੂੰ ਜੁੱਤੀਆਂ ਪਾ ਕੇ ਅੰਦਰ ਜਾਂਦੇ ਦੇਖਿਆ ਤਾਂ ਉਨ੍ਹਾਂ ਵਿਰੋਧ ਕੀਤਾ। ਸੰਗਤ ਨੇ ਇਸ ਦੀ ਵੀਡੀਓ ਵੀ ਬਣਾਈ ਅਤੇ ਵਾਇਰਲ ਕਰ ਦਿੱਤੀ। ਵੀਡੀਓ ਵਿੱਚ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵੀ ਫਿਲਮ ਦੀ ਸਟਾਰ ਕਾਸਟ ਨੂੰ ਸਿੱਖ ਧਰਮ ਅਤੇ ਮਰਿਆਦਾ ਬਾਰੇ ਦੱਸਦੇ ਹੋਏ ਦਿਖਾਈ ਦਿੱਤੇ।

ਦੁਰਗਾ ਪੂਜਾ ਦੌਰਾਨ ਵਾਪਰਿਆ ਭਿਆਨਕ ਹਾਦਸਾ, 3 ਦੀ ਮੌਤ

0

ਉੱਤਰ ਪ੍ਰਦੇਸ਼ ‘ਚ ਦੁਰਗਾ ਪੂਜਾ ਦੌਰਾਨ ਇੱਕ ਵੱਡਾ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਉੱਤਰ ਪ੍ਰਦੇਸ਼ ਦੇ ਭਦੋਹੀ ਜ਼ਿਲ੍ਹੇ ਦੇ ਔਰਾਈ ਥਾਣਾ ਖੇਤਰ ’ਚ ਇੱਕ ਦੁਰਗਾ ਪੂਜਾ ਪੰਡਾਲ ’ਚ ਅੱਗ ਲੱਗਣ ਦੀ ਘਟਨਾ ’ਚ 3 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਹਾਦਸੇ ’ਚ 64 ਹੋਰ ਲੋਕ ਜ਼ਖ਼ਮੀ ਹੋ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ ’ਚ ਇਕ ਔਰਤ ਅਤੇ ਦੋ ਬੱਚੇ ਸ਼ਾਮਲ ਹਨ। ਜ਼ਿਲ੍ਹਾ ਅਧਿਕਾਰੀ ਗੌਰਾਂਗ ਰਾਠੀ ਨੇ ਦੱਸਿਆ ਕਿ ਔਰਾਈ ਥਾਣੇ ਤੋਂ 100 ਮੀਟਰ ਦੂਰ ਨਰਥੁਆ ਪਿੰਡ ’ਚ ਇਕ ਪੂਜਾ ਕਮੇਟੀ ਦੇ ਪੰਡਾਲ ’ਚ ਐਤਵਾਰ ਰਾਤ ਕਰੀਬ ਸਾਢੇ 9 ਵਜੇ ਭਿਆਨਕ ਅੱਗ ਲੱਗ ਗਈ ਸੀ।

ਇਹ ਵੀ ਪੜ੍ਹੋ- ਵਿਧਾਨ ਸਭਾ ਸੈਸ਼ਨ ‘ਚ ਅੱਜ ਭਰੋਸਗੀ ਮਤੇ ’ਤੇ ਭਖਵੀਂ ਬਹਿਸ ਦੇ ਆਸਾਰ

ਇਸ ਹਾਦਸੇ ’ਚ ਇਕ ਔਰਤ ਅਤੇ ਦੋ ਬੱਚਿਆਂ ਦੀ ਮੌਤ ਹੋ ਗਈ। ਉੱਥੇ ਹੀ 64 ਹੋਰ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ’ਚੋਂ 3 ਦੀ ਹਾਲਤ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਭਦੋਹੀ ਦੀ ਜਯਾ ਦੇਵੀ (45), ਅੰਕੁਸ਼ ਸੋਨੀ (12) ਅਤੇ ਨਵੀਨ (10) ਦੀ ਵਾਰਾਣਸੀ ’ਚ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਅਧਿਕਾਰੀ ਅਨਿਲ ਕੁਮਾਰ ਨੇ ਦੱਸਿਆ ਕਿ ਔਰਾਈ ਥਾਣੇ ’ਚ ਇਕ ਵਿਅਕਤੀ ਅਤੇ ਕੁਝ ਅਣਪਛਾਤੇ ਲੋਕਾਂ ਖਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ- ਕਿਸਾਨਾਂ ਵਲੋਂ ਅੱਜ ਰੇਲ ਰੋਕੋ ਅੰਦੋਲਨ, 3 ਘੰਟੇ ਲਈ ਰੇਲਵੇ ਟਰੈਕ ਜਾਮ

ਜ਼ਿਲ੍ਹਾ ਅਧਿਕਾਰੀ ਰਾਠੀ ਨੇ ਦੱਸਿਆ ਕਿ ਘਟਨਾ ਦੀ ਜਾਂਚ ਲਈ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ ਰਾਮ ਕੁਮਾਰ ਨੇ ਇਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਮਗਰੋਂ ਉੱਥੇ ਭਾਜੜ ਮਚ ਗਈ ਸੀ। ਪੰਡਾਲ ਅੰਦਰ ਹਾਦਸੇ ਦੇ ਸਮੇਂ 300-400 ਲੋਕ ਮੌਜੂਦ ਸਨ। ਓਧਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਘਟਨਾ ’ਤੇ ਦੁੱਖ ਜਤਾਇਆ ਹੈ ਅਤੇ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਇਲਾਜ ਮੁਹੱਈਆ ਕਰਾਉਣ ਦੇ ਨਿਰਦੇਸ਼ ਦਿੱਤਾ ਹੈ।

ਕਿਸਾਨਾਂ ਵਲੋਂ ਅੱਜ ਰੇਲ ਰੋਕੋ ਅੰਦੋਲਨ, 3 ਘੰਟੇ ਲਈ ਰੇਲਵੇ ਟਰੈਕ ਜਾਮ

0

ਪੰਜਾਬ ਦੇ ਕਿਸਾਨ ਅੱਜ 3 ਘੰਟੇ ਲਈ ਰੇਲਵੇ ਟਰੈਕ ਜਾਮ ਕਰਨ ਜਾ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਵਿਰੋਧ ਮੁਸ਼ਤਰਕਾ ਮਾਲਕਾਨ ਜ਼ਮੀਨਾਂ ਲਈ ਕਾਮਨ ਵਿਲੇਜ ਲੈਂਡ ਐਕਟ 1961 ਵਿੱਚ ਕੀਤੀ ਗਈ ਸੋਧ ਵਿਰੁੱਧ ਹੈ। ਅੰਮ੍ਰਿਤਸਰ ‘ਚ ਕਿਸਾਨ ਵੱਲਾ ਫਾਟਕ ‘ਤੇ ਇਕੱਠੇ ਹੋ ਕੇ ਪਟੜੀ ‘ਤੇ ਬੈਠਣਗੇ। ਇਸ ਕਾਰਨ 25 ਤੋਂ ਵੱਧ ਗੱਡੀਆਂ ਪ੍ਰਭਾਵਿਤ ਹੋਣ ਵਾਲੀਆਂ ਹਨ।

ਇਹ ਵੀ ਪੜ੍ਹੋ: ਗਾਇਕ ਅਲਫਾਜ਼ ਖਤਰੇ ਤੋਂ ਬਾਹਰ, ਹਮਲਾ ਕਰਨ ਵਾਲੇ ਨੂੰ ਪੁਲਿਸ ਨੇ ਕੀਤਾ ਕਾਬੂ

ਕਿਸਾਨਾਂ ਦਾ ਦੋਸ਼ ਹੈ ਕਿ ਇਸ ਐਕਟ ਵਿੱਚ ਸੋਧ ਕਰਕੇ ਸਰਕਾਰ ਆਉਣ ਵਾਲੇ ਸਮੇਂ ਵਿੱਚ ਜ਼ਮੀਨ ਨਿੱਜੀ ਵੱਡੇ ਘਰਾਣਿਆਂ ਨੂੰ ਦੇ ਸਕਦੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਉਹ ਸਵੇਰੇ ਕਰੀਬ 10 ਵਜੇ ਵੱਲਾ ਫਾਟਕ ਨੇੜੇ ਇਕੱਠੇ ਹੋਣਗੇ। ਕਿਸਾਨ 12 ਵਜੇ ਰੇਲਵੇ ਟ੍ਰੈਕ ‘ਤੇ ਬੈਠਣਗੇ ਅਤੇ ਕਰੀਬ 3 ਵਜੇ ਤੱਕ ਸੂਬਾ ਅਤੇ ਕੇਂਦਰ ਸਰਕਾਰਾਂ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਦਾ ਗੁੱਸਾ ਕੇਂਦਰ ਵਿਰੁੱਧ ਸੀ ਪਰ ਹੁਣ ਪੰਜਾਬ ਸਰਕਾਰ ਵੀ ਉਸੇ ਰਾਹ ’ਤੇ ਚੱਲ ਰਹੀ ਹੈ। ਸਰਕਾਰ ਨੇ ਕਾਮਨ ਵਿਲੇਜ ਲੈਂਡ ਐਕਟ 1961 ਵਿੱਚ ਸੋਧ ਕੀਤੀ ਹੈ। ਇਸ ਤਹਿਤ ਮੁਸ਼ਤਰਕਾ ਮਾਲਕਾਨ ਦੀਆਂ ਜ਼ਮੀਨਾਂ ਦੀ ਮਲਕੀਅਤ ਪੰਚਾਇਤ ਨੂੰ ਦੇਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

ਗਾਇਕ ਅਲਫਾਜ਼ ਖਤਰੇ ਤੋਂ ਬਾਹਰ, ਹਮਲਾ ਕਰਨ ਵਾਲੇ ਨੂੰ ਪੁਲਿਸ ਨੇ ਕੀਤਾ ਕਾਬੂ

0

ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੀ ਮੌਤ ਤੋਂ ਬਾਅਦ ਹੁਣ ਪੰਜਾਬੀ ਸਿੰਗਰ ਅਲਫਾਜ਼ ਸਿੰਘ ‘ਤੇ ਹਮਲੇ ਦੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਗੀਤਕਾਰ ਅਲਫਾਜ਼ ਸਿੰਘ ‘ਤੇ ਬੇਰਹਿਮੀ ਨਾਲ ਹਮਲਾ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਉਣਾ ਪਿਆ। ਇਸ ਹਮਲੇ ਦੀ ਜਾਣਕਾਰੀ ਕਲਾਕਾਰ ਹਨੀ ਸਿੰਘ ਵੱਲੋਂ ਦਿੱਤੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਇਹ ਵੀ ਸੂਚਨਾ ਦਿੱਤੀ ਕੀ ਅਲਫ਼ਾਜ਼ ਉੱਪਰ ਹਮਲਾ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ।

ਰੈਪਰ ਯੋ ਯੋ ਹਨੀ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ਅਲਫਾਜ਼ ਨੂੰ ਟੈਂਪੂ ਟਰੈਵਲਰ ਨਾਲ ਟੱਕਰ ਮਾਰਨ ਵਾਲੇ ਦੋਸ਼ੀਆਂ ਨੂੰ ਫੜਨ ਵਾਲੀ ਮੋਹਾਲੀ ਪੁਲਿਸ ਦਾ ਵਿਸ਼ੇਸ਼ ਧੰਨਵਾਦ @itsaslialfaaz ਵੀ ਹੁਣ ਖਤਰੇ ਤੋਂ ਬਾਹਰ ਹੈ। ਪ੍ਰਸ਼ੰਸ਼ਕਾਂ ਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਕਲਾਕਾਰ ਅਲਫ਼ਾਜ਼ ਹੁਣ ਖਤਰੇ ਤੋਂ ਬਾਹਰ ਹਨ।

ਜਾਣਕਾਰੀ ਮੁਤਾਬਕ ਅਲਫਾਜ਼ ਪੰਜ ਦੋਸਤਾਂ ਨਾਲ ਢਾਬੇ ‘ਤੇ ਖਾਣਾ ਖਾਣ ਪਹੁੰਚਿਆ ਸੀ। ਫਿਰ ਢਾਬਾ ਮਾਲਕ ਰੋਡਾ ਅਤੇ ਕਰਿੰਦੇ ਵਿੱਕੀ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਵਿੱਕੀ ਨੇ ਢਾਬਾ ਮਾਲਕ ਦੀ ਸ਼ਿਕਾਇਤ ਗਾਇਕ ਅਲਫਾਜ਼ ਨੂੰ ਕੀਤੀ, ਜੋ ਖਾਣਾ ਖਾ ਰਿਹਾ ਸੀ। ਅਲਫਾਜ਼ ਨੇ ਢਾਬਾ ਮਾਲਕ ਨੂੰ ਗੱਲਬਾਤ ਰਾਹੀਂ ਮਾਮਲਾ ਸੁਲਝਾਉਣ ਲਈ ਕਿਹਾ ਅਤੇ ਬਾਹਰ ਆ ਕੇ ਸੜਕ ਦੇ ਕਿਨਾਰੇ ਖੜ੍ਹਾ ਹੋ ਗਿਆ। ਉਦੋਂ ਵਿੱਕੀ ਨੇ ਅਲਫਾਜ਼ ਨੂੰ ਮਿੰਨੀ ਟੈਂਪੂ ਨਾਲ ਜ਼ੋਰਦਾਰ ਟੱਕਰ ਮਾਰ ਦਿੱਤੀ। ਅਲਫਾਜ਼ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਦਾ ਕਹਿਣਾ ਹੈ ਕਿ ਢਾਬਾ ਮਾਲਕ ਅਤੇ ਵਿੱਕੀ ਵਿਚਕਾਰ ਲੈਣ-ਦੇਣ ਦਾ ਝਗੜਾ ਚੱਲ ਰਿਹਾ ਸੀ। ਉਸਨੂੰ ਅਲਫ਼ਾਜ਼ ਤੋਂ ਮਦਦ ਦੀ ਉਮੀਦ ਸੀ। ਗੁੱਸੇ ‘ਚ ਆ ਕੇ ਉਸ ਨੇ ਇਹ ਹਰਕਤ ਕੀਤੀ।

ਢਾਬਾ ਮਾਲਕ ਅਤੇ ਵਿੱਕੀ ਵਿਚਾਲੇ ਪੈਸਿਆਂ ਦਾ ਲੈਣ-ਦੇਣ ਸੀ
ਸੋਹਾਣਾ ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਵਿੱਕੀ ਪਾਲ ਢਾਬੇ ’ਤੇ ਕੰਮ ਕਰਦਾ ਹੈ। ਢਾਬਾ ਮਾਲਕ ਨੇ ਵਿੱਕੀ ਨੂੰ ਸ਼ਰਾਬ ਦਾ ਆਦੀ ਹੋਣ ਕਾਰਨ ਨੌਕਰੀ ਤੋਂ ਕੱਢ ਦਿੱਤਾ ਸੀ। ਐਡਵਾਂਸ ਪੈਸੇ ਦੇਣ ਮਗਰੋਂ ਵਿੱਕੀ ਦੀ ਮੋਟਰਸਾਈਕਲ ਆਪਣੇ ਕਬਜ਼ੇ ਵਿੱਚ ਲੈ ਲਈ। ਵਿੱਕੀ ਅਕਸਰ ਢਾਬੇ ‘ਤੇ ਮੋਟਰਸਾਈਕਲ ਲੈਣ ਆਉਂਦਾ ਸੀ।

ਸ਼ਨੀਵਾਰ ਨੂੰ ਵੀ ਜਦੋਂ ਉਹ ਮੋਟਰਸਾਈਕਲ ਲੈਣ ਆਇਆ ਤਾਂ ਢਾਬੇ ਦੇ ਮਾਲਕ ਨੇ ਕੁੱਟਮਾਰ ਕੀਤੀ। ਉਸ ਨੇ ਢਾਬੇ ‘ਤੇ ਖਾਣਾ ਖਾ ਰਹੇ ਗਾਇਕ ਅਲਫਾਜ਼ ਤੋਂ ਮਦਦ ਮੰਗੀ। ਅਲਫਾਜ਼ ਨੇ ਢਾਬਾ ਮਾਲਕ ਨੂੰ ਗੱਲਬਾਤ ਰਾਹੀਂ ਮਾਮਲਾ ਹੱਲ ਕਰਨ ਲਈ ਕਿਹਾ ਤੇ ਬਾਹਰ ਆ ਗਿਆ। ਇਸ ਤੋਂ ਵਿੱਕੀ ਨਾਰਾਜ਼ ਸੀ। ਗੁੱਸੇ ਵਿਚ ਆ ਕੇ ਉਸ ਨੇ ਮਿੰਨੀ ਟੈਂਪੂ ਨੂੰ ਚੁੱਕਿਆ ਅਤੇ ਸੜਕ ਕਿਨਾਰੇ ਅਲਫਾਜ਼ ‘ਤੇ ਪੂਰੀ ਰਫਤਾਰ ਨਾਲ ਚੜ੍ਹਾ ਦਿੱਤਾ। ਜਿਸ ‘ਚ ਗਾਇਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।

ਵਿਧਾਨ ਸਭਾ ਸੈਸ਼ਨ ‘ਚ ਅੱਜ ਭਰੋਸਗੀ ਮਤੇ ’ਤੇ ਭਖਵੀਂ ਬਹਿਸ ਦੇ ਆਸਾਰ

0

ਪੰਜਾਬ ਵਿਧਾਨ ਸਭਾ ਵਿੱਚ ਸਰਕਾਰ ਵੱਲੋਂ ਲਿਆਂਦੇ ਗਏ ਭਰੋਸਗੀ ਦੇ ਮਤੇ ’ਤੇ ਅੱਜ ਭਖਵੀਂ ਬਹਿਸ ਹੋ ਸਕਦੀ ਹੈ। ਪੰਜਾਬ ਵਿਧਾਨ ਸਭਾ ਦਾ ਤੀਸਰੇ ਦਿਨ ਦਾ ਅਤੇ ਅੰਤਿਮ ਦਿਨ ਦਾ ਵਿਸ਼ੇਸ਼ ਸੈਸ਼ਨ ਅੱਜ 3 ਅਕਤੂਬਰ ਨੂੰ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਸਰਕਾਰ ਵਲੋਂ ਭਰੋਸਗੀ ਮਤਾ ਪਾਸ ਕਰਵਾਇਆ ਜਾ ਸਕਦਾ ਹੈ। ਦੂਜੇ ਪਾਸੇ ਵਿਰੋਧੀ ਧਿਰ ਵਲੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਾਇਰਲ ਹੋਈ ਆਡਿਓ ਨੂੰ ਲੈ ਕੇ ਹੰਗਾਮਾ ਹੋ ਸਕਦਾ ਹੈ।

ਵਿਧਾਨ ਸਭਾ ਦੇ ਇਸ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸੇ ਦਾ ਵੋਟ ਹਾਸਲ ਕਰਨ ਲਈ ਮਤਾ ਪੇਸ਼ ਕੀਤਾ ਸੀ। ਸਦਨ ਵਿੱਚ ਹੰਗਾਮੇ ਕਾਰਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਸਦਨ ਵਿੱਚੋਂ ਬਾਹਰ ਕੱਢ ਦਿੱਤਾ ਸੀ। ਇਸ ਲਈ ਹਾਕਮ ਧਿਰ ਦੇ ਮੈਂਬਰਾਂ ਨੇ ਪਹਿਲੇ ਦਿਨ ਬਹਿਸ ਜਾਰੀ ਰੱਖਣ ਦੀ ਥਾਂ ਕਾਂਗਰਸ ਦੇ ਵਿਧਾਇਕਾਂ ਦੀ ਮੌਜੂਦਗੀ ’ਚ ਇਸ ਮਤੇ ’ਤੇ ਬਹਿਸ ਕਰਨ ਦੀ ਦਲੀਲ ਦਿੱਤੀ ਸੀ।

ਮਤਾ ਪੇਸ਼ ਕਰਨ ਲੱਗਿਆ ਮੁੱਖ ਮੰਤਰੀ ਨੇ ਵੀ ਅਪਰੇਸ਼ਨ ਲੋਟਸ ਬਹਾਨੇ ਭਾਜਪਾ ਤੇ ਕਾਂਗਰਸ ’ਤੇ ਨਿਸ਼ਾਨਾ ਸੇਧਿਆ ਸੀ। ਵਿਰੋਧੀ ਧਿਰ ਖਾਸ ਕਰਕੇ ਕਾਂਗਰਸ ਵੱਲੋਂ ਵਿਧਾਨ ਸਭਾ ਦੀਆਂ ਲੰਘੀਆਂ ਦੋ ਬੈਠਕਾਂ ਦੌਰਾਨ ਮੰਤਰੀ ਫੌਜਾ ਸਿੰਘ ਸਰਾਰੀ ਦੇ ਮੁੱਦੇ ’ਤੇ ਹੰਗਾਮਾ ਕੀਤਾ ਜਾ ਰਿਹਾ ਹੈ ਤੇ ਕਾਂਗਰਸ ਵੱਲੋਂ ਭਲਕੇ ਵੀ ਸਰਕਾਰ ਨੂੰ ਇਸੇ ਮੁੱਦੇ ’ਤੇ ਘੇਰਿਆ ਜਾ ਸਕਦਾ ਹੈ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਵਿਧਾਨ ਸਭਾ ਦੀ ਨਿਯਮਾਂਵਲੀ ਵਿੱਚ ਭਰੋਸੇ ਦਾ ਵੋਟ ਹਾਸਲ ਕਰਨ ਦੀ ਕੋਈ ਵਿਵਸਥਾ ਨਹੀਂ ਹੈ। ਇਸ ਮਤੇ ਨੂੰ ਗੈਰ-ਵਿਧਾਨਕ ਕਰਾਰ ਦਿੰਦਿਆਂ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਸਦਨ ’ਚ ਕਾਂਗਰਸ ਦੇ ਪ੍ਰਦਰਸ਼ਨ ਤੋਂ ਅਕਾਲੀ ਦਲ ਨੇ ਹੁਣ ਤੱਕ ਦੂਰੀ ਬਣਾਈ ਹੋਈ ਹੈ। ਸਰਕਾਰ ਦੇ ਮਤੇ ਤੇ ਮੰਤਰੀ ਸਰਾਰੀ ਦੇ ਮੁੱਦੇ ’ਤੇ ਭਲਕੇ ਅਕਾਲੀ ਦਲ ਕੀ ਰੁਖ਼ ਅਖਤਿਆਰ ਕਰਦਾ ਹੈ ਇਹ ਵੀ ਬੁਝਾਰਤ ਬਣਿਆ ਹੋਇਆ ਹੈ। ਸਰਕਾਰ ਵੱਲੋਂ ਸੈਸ਼ਨ ਤੋਂ ਪਹਿਲਾਂ ਤਿਆਰ ਕੀਤੇ ਪ੍ਰਸਤਾਵ ਮੁਤਾਬਕ ਇਸ ਸੈਸ਼ਨ ਦੌਰਾਨ ਜੀਐੱਸਟੀ, ਬਿਜਲੀ ਅਤੇ ਝੋਨੇ ਦੀ ਪਰਾਲੀ ਆਦਿ ਮੁੱਦਿਆਂ ’ਤੇ ਚਰਚਾ ਕਰਨ ਦੀ ਗੱਲ ਕਹੀ ਗਈ ਸੀ।

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਪਿਛਲੇ ਦਿਨਾਂ ਦੌਰਾਨ ਸੂਬੇ ਦੇ ਰਾਜਪਾਲ ਅਤੇ ਸਰਕਾਰ ਦਰਮਿਆਨ ਖਿੱਚੋਤਾਣ ਵੀ ਚਲਦੀ ਹੀ ਹੈ ਤੇ ਰਾਜਪਾਲ ਨੇ 22 ਸਤੰਬਰ ਨੂੰ ਹੋਣ ਵਾਲਾ ਸੈਸ਼ਨ ਇੱਕ ਦਿਨ ਪਹਿਲਾਂ ਹੀ 21 ਸਤੰਬਰ ਨੂੰ ਰੱਦ ਕਰ ਦਿੱਤਾ ਸੀ ਤੇ ਉਸ ਤੋਂ ਬਾਅਦ ਸਰਕਾਰ ਨੇ 27 ਸਤੰਬਰ ਨੂੰ ਮੁੜ ਸੈਸ਼ਨ ਬੁਲਾਉਣ ਦਾ ਫ਼ੈਸਲਾ ਕੀਤਾ ਸੀ। ਇਹ ਸੈਸ਼ਨ ਪਹਿਲਾਂ ਭਾਵੇਂ ਇੱਕ ਦਿਨ ਲਈ ਬੁਲਾਇਆ ਗਿਆ ਸੀ ਪਰ ਸਦਨ ਦੀ ਕਾਰਜ ਸਲਾਹਕਾਰ ਕਮੇਟੀ ਨੇ ਸੈਸ਼ਨ ਦੀ ਮਿਆਦ 3 ਅਕਤੂਬਰ ਤੱਕ ਵਧਾ ਦਿੱਤੀ ਸੀ।

ਕਈ ਮੁੱਦਿਆਂ ’ਤੇ ਬਹਿਸ ਦੀ ਮੰਗ ਕਰ ਰਹੀ ਹੈ ਕਾਂਗਰਸ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸਤਲੁਜ ਯਮੁਨਾ ਲਿੰਕ ਨਹਿਰ, ਬੇਅਦਬੀ, ਕਾਨੂੰਨ ਵਿਵਸਥਾ, ਔਰਤਾਂ ਨੂੰ ਹਜ਼ਾਰ ਰੁਪਏ ਮਹੀਨੇ ਦੀ ਗਾਰੰਟੀ, ਬੇਰੁਜ਼ਗਾਰੀ, ਕੌਮੀ ਸੁਰੱਖਿਆ, ਗੈਰਕਾਨੂੰਨੀ ਖਣਨ, ਕੌਮੀ ਗਰੀਨ ਟ੍ਰਿਬਿਊਨਲ ਵੱਲੋਂ 2180 ਕਰੋੜ ਰੁਪਏ ਦਾ ਜੁਰਮਾਨਾ, ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ, ਭ੍ਰਿਸ਼ਟਾਚਾਰ, ਮੂੰਗੀ ਦਾ ਸਮਰਥਨ ਮੁੱਲ ਅਤੇ ਲੰਪੀ ਸਕਿਨ ਆਦਿ ’ਤੇ ਬਹਿਸ ਕਰਾਉਣ ਦੀ ਮੰਗ ਕੀਤੀ ਜਾ ਰਹੀ ਹੈ।

ਐਸੀਡਿਟੀ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਰਾਹਤ ਪਾਉਣ ਲਈ ਇਸਤੇਮਾਲ ਕਰਨ ਇਹ ਚੀਜ਼ਾਂ…

0

ਐਸੀਡਿਟੀ ਇੱਕ ਅਜਿਹੀ ਸਮੱਸਿਆ ਹੈ ਜੋ ਕਿ ਕਿਸੇ ਨੂੰ ਵੀ ਹੋ ਸਕਦੀ ਹੈ। ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਬਾਹਰਲਾ ਖਾਣਾ ਖਾਣ ਦੇ ਸ਼ੌਕੀਨ ਹਨ। ਕਈ ਕਾਰਨਾਂ ਕਰਕੇ ਉਹ ਆਪਣੇ ਮਨਪਸੰਦ ਖਾਣੇ ਤੋਂ ਦੂਰ ਰਹਿੰਦੇ ਹਨ, ਜਿਨ੍ਹਾਂ ਵਿਚੋਂ ਇਕ ਕਾਰਨ ‘ਐਸੀਡਿਟੀ’ ਹੈ। ਐਸੀਡਿਟੀ ਦੀ ਸਮੱਸਿਆ ਕਿਸੇ ਨੂੰ ਵੀ ਹੋ ਸਕਦੀ ਹੈ ਪਰ ਕੁਝ ਲੋਕਾਂ ਨੂੰ ਇਹ ਸਮੱਸਿਆ ਬਹੁਤ ਜ਼ਿਆਦਾ ਹੁੰਦੀ ਹੈ। ਐਸੀਡਿਟੀ ਦੀ ਸਮੱਸਿਆ ਗ਼ਲਤ ਖਾਣ-ਪੀਣ ਨਾਲ ਹੁੰਦੀ ਹੈ।

ਕਈ ਲੋਕ ਜੇਕਰ ਥੋੜਾ ਜਿਹਾ ਵੀ ਤਲਿਆ ਹੋਇਆ ਜਾਂ ਮਸਾਲੇਦਾਰ ਖਾਣਾ ਖਾ ਲੈਣ ਤਾਂ ਉਨ੍ਹਾਂ ਨੂੰ ਐਸੀਡਿਟੀ ਨਾਲ ਸਬੰਧਿਤ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਛੁਟਕਾਰਾ ਪਾਉਣ ਲਈ ਉਹ ਕਈ ਤਰ੍ਹਾਂ ਦੀਆਂ ਦਵਾਈਆਂ ਦੀ ਵਰਤੋਂ ਕਰਦੇ ਹਨ, ਜੋ ਸਹੀ ਨਹੀਂ ਹੈ। ਐਸੀਡਿਟੀ ਤੋਂ ਛੁਟਕਾਰਾ ਪਾਉਣ ਲਈ ਤੁਹਾਨੂੰ ਕਿਹੜੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ, ਦੇ ਬਾਰੇ ਦੱਸਾਂਗੇ….

ਠੰਡਾ ਦੁੱਧ ਜਾਂ ਕੱਚੀ ਲੱਸੀ
ਦੁੱਧ ਸਰੀਰ ਅਤੇ ਹੱਡੀਆਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਐਸੀਡਿਟੀ ਦੀ ਸਮੱਸਿਆ ਹੋਣ ’ਤੇ ਠੰਡਾ ਦੁੱਧ ਜਾਂ ਕੱਚੀ ਲੱਸੀ ਜਾ ਸੇਵਨ ਕਰਨਾ ਚਾਹੀਦਾ ਹੈ, ਜਿਸ ਨਾਲ ਐਸੀਡਿਟੀ ਤੋਂ ਰਾਹਤ ਮਿਲਦੀ ਹੈ।

ਗੁੜ
ਗੈਸ ਅਤੇ ਐਸੀਡਿਟੀ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਗੁੜ ਦਾ ਸੇਵਨ ਕਰਨਾ ਚਾਹੀਦਾ ਹੈ। ਰਾਤ ਨੂੰ ਭੋਜਨ ਕਰਨ ਤੋਂ ਬਾਅਦ ਜੇਕਰ ਤੁਸੀਂ ਥੋੜਾ ਜਿਹਾ ਗੁੜ ਖਾ ਲੈਂਦੇ ਹੋ ਤਾਂ ਇਸ ਨਾਲ ਗੈਸ ਅਤੇ ਐਸੀਡਿਟੀ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

ਖੀਰਾ
ਕੁਝ ਲੋਕ ਐਸੀਡਿਟੀ ਦੀ ਸਮੱਸਿਆ ਤੋਂ ਬਹੁਤ ਪਰੇਸ਼ਾਨ ਹੁੰਦੇ ਹਨ, ਜਿਸ ਕਰਕੇ ਉਨ੍ਹਾਂ ਨੂੰ ਆਪਣੇ ਕੋਲ ਦਵਾਈ ਰੱਖਣੀ ਪੈਂਦੀ ਹੈ। ਐਸੀਡਿਟੀ ਤੋਂ ਰਾਹਤ ਪਾਉਣ ਲਈ ਤੁਸੀਂ ਖੀਰੇ ਨੂੰ ਆਪਣੇ ਭੋਜਨ ਵਿਚ ਸ਼ਾਮਲ ਕਰ ਸਕਦੇ ਹੋ। ਖੀਰੇ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਸਰੀਰ ਨੂੰ ਹਾਈਡ੍ਰੇਟ ਰੱਖਦਾ ਹੈ।

ਛੋਟੀ ਇਲਾਇਚੀ
ਐਸੀਡਿਟੀ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਛੋਟੀ ਇਲਾਇਚੀ ਦੀ ਵਰਤੋਂ ਕਰਨੀ ਬਹੁਤ ਫ਼ਾਇਦੇਮੰਦ ਹੁੰਦੀ ਹੈ। ਜੇਕਰ ਤੁਹਾਨੂੰ ਐਸਿਡ ਦੀ ਸ਼ਿਕਾਇਤ ਹੈ ਤਾਂ ਤੁਸੀਂ ਛੋਟੀ ਇਲਾਇਚੀ ਵਾਲੀ ਚਾਹ ਜ਼ਰੂਰ ਪੀਓ। ਇਸ ਨਾਲ ਤੁਹਾਨੂੰ ਫ਼ਾਇਦਾ ਹੋਵੇਗਾ।

ਕੇਲਾ
ਕੇਲਾ ਐਂਟੀ-ਓਕਸੀਡੈਂਟਸ ਅਤੇ ਪੋਟਾਸ਼ਿਅਮ ਨਾਲ ਭਰਪੂਰ ਹੁੰਦਾ ਹੈ। ਕੇਲਾ ਐਸਿਡ ਨੂੰ ਘੱਟ ਕਰਨ ਦਾ ਕੰਮ ਕਰਦਾ ਹੈ। ਕੇਲੇ ਵਿਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਨਾਲ ਐਸੀਡਿਟੀ ਤੋਂ ਰਾਹਤ ਮਿਲਦੀ ਹੈ।

ਨਾਰੀਅਲ ਦਾ ਪਾਣੀ
ਨਾਰੀਅਲ ਦਾ ਪਾਣੀ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਹ ਸਰੀਰ ’ਤੋਂ ਬਹੁਤ ਸਾਰੇ ਗੰਦਲੇ ਪਦਾਰਥ ਬਾਹਰ ਕੱਢਣ ’ਚ ਮਦਦ ਕਰਦਾ ਹੈ। ਨਾਰੀਅਲ ਦਾ ਪਾਣੀ ਐਸੀਡਿਟੀ ਦੀ ਸਮੱਸਿਆ ਨੂੰ ਵੀ ਦੂਰ ਕਰਨ ਦਾ ਕੰਮ ਕਰਦਾ ਹੈ।

ਪੁਦੀਨਾ
ਪੁਦੀਨਾ ਪੇਟ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ’ਚ ਫ਼ਾਇਦੇਮੰਦ ਹੁੰਦਾ ਹੈ। ਪੁਦੀਨਾ ਪੇਟ ਦਾ ਤੇਜ਼ਾਬ ਖ਼ਤਮ ਕਰਦਾ ਹੈ। ਜਦੋਂ ਪੇਟ ਚੰਗੀ ਤਰ੍ਹਾਂ ਸਾਫ਼ ਨਹੀਂ ਹੁੰਦਾ ਜਾਂ ਪੇਟ ਵਿੱਚ ਦਰਦ ਹੋ ਰਿਹਾ ਹੋਵੇ ਤਾਂ ਪੁਦੀਨਾ ਦੀ ਵਰਤੋਂ ਕਰੋ। ਪੁਦੀਨਾ ਦਵਾਈ ਦੀ ਤਰ੍ਹਾਂ ਕੰਮ ਕਰਦਾ ਹੈ। ਇਸ ਨਾਲ ਤੁਹਾਨੂੰ ਐਸੀਡਿਟੀ ਦੇ ਨਾਲ-ਨਾਲ ਪੇਟ ਦਰਦ ਤੋਂ ਵੀ ਰਾਹਤ ਮਿਲਦੀ ਹੈ।

ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ‘ਤੇ DGP ਗੌਰਵ ਯਾਦਵ ਨੇ ਕੀਤੀ ਵੱਡੀ ਕਾਰਵਾਈ, ਮਾਨਸਾ ਦੇ CIA ਇੰਚਾਰਜ ਨੂੰ ਕੀਤਾ ਬਰਖਾਸਤ

0

ਗੈਂਗਸਟਰ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਕਸਟਡੀ ‘ਚੋਂ ਫਰਾਰ ਹੋ ਗਿਆ ਹੈ। ਹੁਣ ਮਾਨਸਾ ਦੇ ਸੀਆਈਏ ਸਟਾਫ ਵਿਚੋਂ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸੀਆਈਏ ਸਟਾਫ ਮਾਨਸਾ ਦੇ ਅਧਿਕਾਰੀ ‘ਤੇ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕੀਤਾ ਗਿਆ ਹੈ। ਸੀਆਈਏ ਸਟਾਫ ਇੰਚਾਰਜ ਪ੍ਰਿਤਪਾਲ ਸਿੰਘ ‘ਤੇ ਗਾਜ ਡਿੱਗੀ ਹੈ।

ਸੀਆਈਏ ਇੰਚਾਰਜ ਨੂੰ ਨੌਕਰੀ ਤੋਂ ਬਰਖਾਸਤ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਧਾਰਾ 311 ਤਹਿਤ ਸੀਆਈਏ ਇੰਚਾਰਜ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ।

ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਦਿੱਤੀ ਗਈ। ਗੌਰਵ ਯਾਦਵ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸਦੇ ਨਾਲ ਹੀ ਫਰਾਰ ਮੁਲਜ਼ਮ ਨੂੰ ਮੁੜ ਗ੍ਰਿਫਤਾਰ ਕਰਨ ਲਈ ਪੁਲਿਸ ਟੀਮਾਂ ਮੁਸਤੈਦੀ ਨਾਲ ਕੰਮ ਕਰ ਰਹੀਆਂ ਹਨ।

WhatsApp ਨੇ 23 ਲੱਖ ਤੋਂ ਵੱਧ ਭਾਰਤੀ ਖਾਤਿਆਂ ’ਤੇ ਲਗਾਈ ਰੋਕ, ਜਾਣੋ ਵਜ੍ਹਾ

0

ਵਟਸਐਪ ਨੇ ਅਗਸਤ ’ਚ 23.28 ਲੱਖ ਤੋਂ ਵੱਧ ਭਾਰਤੀ ਖਾਤਿਆਂ ’ਤੇ ਰੋਕ ਲਗਾਈ ਹੈ, ਇਨ੍ਹਾਂ ‘ਚੋਂ ਕਰੀਬ 10 ਲੱਖ ਭਾਰਤੀਆਂ ਦੇ ਵਟਸਐਪ ਖਾਤਿਆਂ ‘ਤੇ ਸਰਗਰਮੀ ਨਾਲ ਪਾਬੰਦੀ ਲਗਾਈ ਗਈ ਹੈ। ਮੈਸੇਜ ਸੇਵਾ ਪ੍ਰੋਵਾਈਡਰ ਮੰਚ ਨੇ ਇਹ ਜਾਣਕਾਰੀ ਦਿੱਤੀ। ਜੁਲਾਈ ’ਚ ਵਟਸਐਪ ਨੇ 23.87 ਲੱਖ ਤੋਂ ਵੱਧ ਭਾਰਤੀ ਖਾਤਿਆਂ ’ਤੇ ਰੋਕ ਲਗਾਈ ਸੀ।

ਇਹ ਵੀ ਪੜ੍ਹੋ- ਕੁਲਤਾਰ ਸਿੰਘ ਸੰਧਵਾਂ ਨੇ ਵੱਖ ਵੱਖ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ…

ਵਟਸਐਪ ਨੇ ਆਪਣੀ ਮਾਸਿਕ ਰਿਪੋਰਟ ’ਚ ਕਿਹਾ ਕਿ ਇਕ ਅਗਸਤ 2022 ਤੋਂ 31 ਅਗਸਤ 2022 ਦਰਮਿਆਨ ਵਟਸਐਪ ਦੇ 23,28,000 ਖਾਤਿਆਂ ’ਤੇ ਰੋਕ ਲਗਾਈ ਗਈ, ਜਿਨ੍ਹਾਂ ’ਚੋਂ 10,08,000 ਖਾਤਿਆਂ ’ਤੇ ਯੂਜ਼ਰਸ ਤੋਂ ਕੋਈ ਸ਼ਿਕਾਇਤ ਮਿਲਣ ਤੋਂ ਪਹਿਲਾਂ ਹੀ ਰੋਕ ਲਗਾ ਦਿੱਤੀ ਗਈ। ਇਨ੍ਹਾਂ ਖਾਤਿਆਂ ਨੂੰ ਨਵੇਂ ਆਈ.ਟੀ. ਨਿਯਮ ਤਹਿਤ ਬੈਨ ਕੀਤਾ ਗਿਆ ਹੈ। ਦੱਸ ਦੇਈਏ ਕਿ ਆਈ.ਟੀ. ਐਕਟ 2021 ਤਹਿਤ ਹਰ ਮਹੀਨੇ 50 ਲੱਖ ਤੋਂ ਜ਼ਿਆਦਾ ਯੂਜ਼ਰਜ਼ ਵਾਲੇ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਆਈ.ਟੀ. ਮੰਤਰਾਲਾ ’ਚ ਇਕ ਯੂਜ਼ਰ ਸੇਫਟੀ ਰਿਪੋਰਟ ਪੇਸ਼ ਕਰਨੀ ਹੁੰਦੀ ਹੈ।

 

ਕੁਲਤਾਰ ਸਿੰਘ ਸੰਧਵਾਂ ਨੇ ਵੱਖ ਵੱਖ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਲਿਆ ਜਾਇਜਾ

0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਾਲਵਾ ਪੱਟੀ ਦੀਆਂ ਵੱਖ ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕਰਕੇ ਝੋਨੇ ਦੀ ਸਰਕਾਰੀ ਖਰੀਦ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸਚਾਰੂ ਖਰੀਦ ਯਕੀਨੀ ਬਨਾਉਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ: ਠੋਸ ਤੇ ਤਰਲ ਕੂੜੇ ਦੀ ਸੁਚੱਜੀ ਸਾਂਭ ਸੰਭਾਲ ਕਰਨ ਵਾਲੀਆਂ 23 ਪੰਚਾਇਤਾਂ ਨੂੰ ਮਿਲੇਗਾ…

ਮੰਡੀਆਂ ਦੇ ਦੌਰੇ ਤੋਂ ਬਾਅਦ ਕੁਲਤਾਰ ਸੰਧਵਾਂ ਨੇ ਖਰੀਦ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਜਿੱਥੇ ਵੀ ਕੋਈ ਉਣਤਾਈ ਦਿਸੀ ਉਸ ਨੂੰ ਹੱਲ ਕਰਨ ਦੇ ਹੁਕਮ ਦਿੱਤੇ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਕਿਸਾਨ ਨੂੰ ਮੰਡੀਆਂ ਵਿੱਚ ਹਰ ਸਹੂਲਤ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿੱਚ ਸਰਕਾਰ ਵੱਲੋਂ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਮੌਜੂਦਾ ਸੀਜਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਮਗਰੋਂ ਲਾਰੈਂਸ ਬਿਸ਼ਨੋਈ ਗੈਂਗ ਦੀ ਪੁਲਿਸ ਨੂੰ ਧਮਕੀ!

ਮੰਡੀਆਂ ਵਿੱਚ ਝੋਨੇ ਦੀ ਆਮਦ ਉਤੇ ਨਜ਼ਰ ਰੱਖਣ ਲਈ ਉੱਡਣ ਦਸਤੇ ਬਣਾਏ ਗਏ ਹਨ ਅਤੇ ਸੀਜਨ ਦੌਰਾਨ ਕਿਸੇ ਵੀ ਤਰਾਂ ਦੀ ਗੈਰ ਕਾਨੂੰਨੀ ਖਰੀਦ ਤੋਂ ਬਚਾਅ ਲਈ ਅੰਤਰਰਾਜੀ ਹੱਦਾਂ ਉਤੇ ਨਾਕੇ ਲਗਾਉਣ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਸਾਰੇ ਕਿਸਾਨਾਂ ਨੂੰ 24 ਘੰਟੇ ਅੰਦਰ ਅਦਾਇਗੀ ਯਕੀਨੀ ਬਨਾਉਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ: ਜੌੜਾਮਾਜਰਾ ਨੇ ਜਾਂਚ ਕਮੇਟੀ ਨੂੰ ਪਠਾਨਕੋਟ ਘਟਨਾ ਦੀ ਰਿਪੋਰਟ ਮੰਗਲਵਾਰ ਤਕ ਸੌਂਪਣ ਦੇ ਦਿੱਤੇ…

ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ ਦਾਣੇ ਦੀ ਖਰੀਦ ਅਤੇ ਚੁਕਾਈ ਕਰਨ ਲਈ ਵਚਨਬੱਧ ਹੈ। ਝੋਨੇ ਦੀ ਖਰੀਦ, ਲਿਫਟਿੰਗ, ਬਾਰਦਾਨੇ ਦੀ ਉਪਲਬਧਤਾ, ਟਰਾਂਸਪੋਰਟੇਸਨ, ਲੇਬਰ, ਬਿਜਲੀ, ਪੀਣ ਵਾਲੇ ਪਾਣੀ, ਸਾਫ ਸਫਾਈ, ਪਖਾਨਿਆਂ ਦੀ ਸੁਵਿਧਾ ਸਬੰਧੀ ਕੋਈ ਵੀ ਲਾਪਰਵਾਹੀ ਨਾ ਵਰਤਣ ਲਈ ਸਪਸ਼ਟ ਨਿਰਦੇਸ਼ ਦਿੱਤੇ ਗਏ ਹਨ। ਸਮੂਹ ਅਨਾਜ ਮੰਡੀਆਂ ਦੀ ਨਿਗਰਾਨੀ ਉਪ ਮੰਡਲ ਮੈਜਿਸਟਰੇਟ ਕਰ ਰਹੇ ਹਨ ਅਤੇ ਸਾਰੀਆਂ ਸਰਕਾਰੀ ਖਰੀਦ ਏਜੰਸੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਗਏ ਹਨ।