Home Blog Page 1890

ਇੰਡੋਨੇਸ਼ੀਆ ‘ਚ ਫੁੱਟਬਾਲ ਮੈਚ ਦੌਰਾਨ ਮਚੀ ਭਗਦੜ, 127 ਦੀ ਮੌਤ

0

ਇੰਡੋਨੇਸ਼ੀਆ ‘ਚ ਸ਼ਨੀਵਾਰ ਨੂੰ ਇਕ ਫੁੱਟਬਾਲ ਮੈਚ ਦੌਰਾਨ ਹੋਈ ਹਿੰਸਾ ‘ਚ ਘੱਟੋ-ਘੱਟ 127 ਲੋਕਾਂ ਦੀ ਮੌਤ ਹੋ ਗਈ ਅਤੇ 180 ਲੋਕ ਜ਼ਖਮੀ ਹੋ ਗਏ ਹਨ। ਮ੍ਰਿਤਕਾਂ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਸ਼ਾਮਲ ਦੱਸੇ ਜਾ ਰਹੇ ਹਨ। ਇੰਡੋਨੇਸ਼ੀਆ ਪੁਲਿਸ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਸ਼ਨੀਵਾਰ ਰਾਤ ਨੂੰ ਪੂਰਬੀ ਜਾਵਾ ਦੇ ਮਲੰਗ ਰੀਜੈਂਸੀ ਦੇ ਕੰਜੂਰੂਹਾਨ ਸਟੇਡੀਅਮ ਵਿੱਚ ਬੀਆਰਆਈ ਲੀਗ-1 ਦੇ ਫੁੱਟਬਾਲ ਮੈਚ ਦੌਰਾਨ ਵਾਪਰੀ।

ਇਹ ਵੀ ਪੜ੍ਹੋ: Gandhi Jayanti: PM Modi ਸਮੇਤ ਕਈ ਨੇਤਾਵਾਂ ਨੇ ਰਾਜਘਾਟ ‘ਤੇ ਦਿੱਤੀ ਸ਼ਰਧਾਂਜਲੀ

ਪੂਰਬੀ ਜਾਵਾ ਸੂਬੇ ਦੇ ਪੁਲਿਸ ਮੁਖੀ ਨਿਕੋ ਅਫਿੰਟਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਰੇਮਾ ਐਫਸੀ ਅਤੇ ਪਰਸੇਬਾਯਾ ਸੁਰਾਬਾਇਆ ਵਿਚਾਲੇ ਫੁੱਟਬਾਲ ਮੈਚ ਚੱਲ ਰਿਹਾ ਸੀ। ਹਾਰਨ ਵਾਲੀ ਟੀਮ ਅਰੇਮਾ ਦੇ ਸਮਰਥਕਾਂ ਨੇ ਮੈਦਾਨ ਵਿੱਚ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।ਪੁਲਿਸ ਅਧਿਕਾਰੀਆਂ ਨੂੰ ਸਥਿਤੀ ਨੂੰ ਸੰਭਾਲਣ ਲਈ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ, ਜਿਸ ਕਾਰਨ ਭਗਦੜ ਮੱਚ ਗਈ ਅਤੇ ਦਮ ਘੁੱਟਣ ਦੀਆਂ ਘਟਨਾਵਾਂ ਵਾਪਰੀਆਂ।

ਨਿਕੋ ਅਫਿੰਟਾ ਨੇ ਇਕ ਬਿਆਨ ‘ਚ ਕਿਹਾ, ‘ਇਸ ਭਗਦੜ ‘ਚ 127 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ‘ਚ 2 ਪੁਲਿਸ ਅਧਿਕਾਰੀ ਵੀ ਸ਼ਾਮਲ ਹਨ। ਸਟੇਡੀਅਮ ਦੇ ਅੰਦਰ 34 ਲੋਕਾਂ ਦੀ ਮੌਤ ਹੋ ਗਈ ਅਤੇ ਬਾਕੀਆਂ ਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ।” ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਗਈ ਵੀਡੀਓ ਫੁਟੇਜ ‘ਚ ਮਲੰਗ ‘ਚ ਸਟੇਡੀਅਮ ‘ਚ ਲੋਕ ਦੌੜਦੇ ਦਿਖਾਈ ਦੇ ਰਹੇ ਹਨ।

ਇੰਡੋਨੇਸ਼ੀਆ ਦੀ ਫੁਟਬਾਲ ਐਸੋਸੀਏਸ਼ਨ (ਪੀਐਸਐਸਆਈ) ਨੇ ਸ਼ਨੀਵਾਰ ਦੇਰ ਰਾਤ ਇੱਕ ਬਿਆਨ ਜਾਰੀ ਕਰਦਿਆਂ ਕਿਹਾ, ‘ਪੀਐਸਐਸਆਈ ਨੂੰ ਕੰਜੂਰੂਹਾਨ ਸਟੇਡੀਅਮ ਵਿੱਚ ਅਰੇਮਾ ਸਮਰਥਕਾਂ ਦੀਆਂ ਕਾਰਵਾਈਆਂ ‘ਤੇ ਅਫਸੋਸ ਹੈ। ਅਸੀਂ ਦੁਖੀ ਹਾਂ। ਅਸੀਂ ਪੀੜਤ ਪਰਿਵਾਰਾਂ ਅਤੇ ਘਟਨਾ ਵਿੱਚ ਸ਼ਾਮਲ ਸਾਰੀਆਂ ਧਿਰਾਂ ਤੋਂ ਮੁਆਫੀ ਮੰਗਦੇ ਹਾਂ। ਇਸ ਦੇ ਲਈ ਪੀ.ਐੱਸ.ਆਈ ਨੇ ਤੁਰੰਤ ਜਾਂਚ ਟੀਮ ਦਾ ਗਠਨ ਕੀਤਾ।

Gandhi Jayanti: PM Modi ਸਮੇਤ ਕਈ ਨੇਤਾਵਾਂ ਨੇ ਰਾਜਘਾਟ ‘ਤੇ ਦਿੱਤੀ ਸ਼ਰਧਾਂਜਲੀ

0

ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 153ਵੀਂ ਜਯੰਤੀ ‘ਤੇ ਦੇਸ਼ ਭਰ ‘ਚ ਵੱਖ-ਵੱਖ ਥਾਵਾਂ ‘ਤੇ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। PM ਮੋਦੀ ਨੇ ਗਾਂਧੀ ਜਯੰਤੀ ਦੇ ਮੌਕੇ ‘ਤੇ ਰਾਸ਼ਟਰਪਿਤਾ ਦੇ ਸਮਾਰਕ ਸਥਾਨ ‘ਰਾਜਘਾਟ’ ‘ਤੇ ਪਹੁੰਚ ਕੇ ਬਾਪੂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ ਜਯੰਤੀ ਦੇ ਮੌਕੇ ‘ਤੇ ਉਨ੍ਹਾਂ ਦੇ ਸਮਾਰਕ ਸਥਾਨ ‘ਵਿਜੇਘਾਟ’ ਪਹੁੰਚੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।  ਰਾਜਧਾਨੀ ਦਿੱਲੀ ਵਿੱਚ ਸਰਵ ਧਰਮ ਪ੍ਰਾਰਥਨਾ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ‘ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਈ ਕੇਂਦਰੀ ਮੰਤਰੀ ਅਤੇ ਹੋਰ ਮੌਜੂਦ ਸਨ।

ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਪਾਰਟੀ ਦੇ ਸੀਨੀਅਰ ਨੇਤਾ ਮਲਿਕਾਰਜੁਨ ਖੜਗੇ ਦੇ ਨਾਲ ਰਾਜਘਾਟ ਪਹੁੰਚੇ। ਦੋਵਾਂ ਨੇ ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਗਾਂਧੀ ਜਯੰਤੀ ‘ਤੇ ਉੱਤਰ ਪ੍ਰਦੇਸ਼ ‘ਚ ਕਈ ਥਾਵਾਂ ‘ਤੇ ਪ੍ਰੋਗਰਾਮ ਆਯੋਜਿਤ ਕੀਤੇ ਗਏ।

ਇਸ ਵਿੱਚ ਸੀਐਮ ਯੋਗੀ ਆਦਿਤਿਆਨਾਥ ਨੇ ਵੀ ਸ਼ਿਰਕਤ ਕੀਤੀ। ਯੋਗੀ ਆਦਿਤਿਆਨਾਥ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਜਯੰਤੀ ਦੇ ਮੌਕੇ ‘ਤੇ ਜੀ.ਪੀ.ਓ. ਸਵੇਰੇ 8:30 ਵਜੇ ਗਾਂਧੀ ਬੁੱਤ ਨੇੜੇ ਕਰਵਾਏ ਗਏ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ। ਇਸ ਤੋਂ ਬਾਅਦ ਉਹ ਲਖਨਊ ਦੇ ਹੀ ਹਜ਼ਰਤਗੰਜ ਸਥਿਤ ਖੇਤਰੀ ਗਾਂਧੀ ਆਸ਼ਰਮ ਪਹੁੰਚੇ। ਇਹ ਪ੍ਰੋਗਰਾਮ ਗਾਂਧੀ ਜਯੰਤੀ ਦੇ ਮੌਕੇ ‘ਤੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 5 ਕਾਲੀਦਾਸ ਮਾਰਗ ‘ਤੇ ਆਯੋਜਿਤ ਕੀਤਾ ਗਿਆ ਸੀ।

ਪੰਜਾਬ ਵਿਜੀਲੈਂਸ ਬਿਊਰੋ ਨੇ ਦੋ ਔਰਤਾਂ ਨੂੰ ਕੀਤਾ ਗ੍ਰਿਫਤਾਰ

0

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦੋ ਦੋਸ਼ੀ ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਸਾਲ 2017 ਵਿੱਚ ਬਿਊਰੋ ਵੱਲੋਂ ਦਰਜ ਕੀਤੇ ਗਏ ਇੱਕ ਜਾਅਲਸਾਜ਼ੀ ਦੇ ਕੇਸ ਵਿੱਚ ਲੋੜੀਂਦੀਆਂ ਸਨ ਤੇ ਗ੍ਰਿਫਤਾਰੀ ਤੋਂ ਬਚਣ ਲਈ ਫਰਾਰ (ਪੀ.ਓ.) ਚਲੀਆਂ ਆ ਰਹੀਆਂ ਸਨ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਅਨੀਤਾ ਅਤੇ ਅੰਬਿਕਾ ਦੋਵੇਂ ਵਾਸੀ ਸੁਲਤਾਨਪੁਰ ਲੋਧੀ, ਜ਼ਿਲਾ ਕਪੂਰਥਲਾ ਨੂੰ ਜਨਵਰੀ 2021 ਨੂੰ ਵਿਜੀਲੈਂਸ ਥਾਣਾ ਜਲੰਧਰ ਵਿਖੇ ਐਫਆਈਆਰ ਨੰਬਰ 05 ਮਿਤੀ 09.03.2017 ਦੇ ਤਹਿਤ ਪਹਿਲਾਂ ਹੀ ਦਰਜ ਇੱਕ ਮੁਕੱਦਮੇ ਵਿੱਚ ਆਈਪੀਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਤੇ 13(2) ਅਧੀਨ ਕੇਸ ਵਿਚ ਅਦਾਲਤ ਵੱਲੋਂ ਪੀਓ ਕਰਾਰ ਦਿੱਤੀਆਂ ਗਈਆਂ ਸਨ।

ਉਨਾਂ ਦੱਸਿਆ ਕਿ ਉਪਰੋਕਤ ਦੋਸ਼ੀ ਔਰਤਾਂ ਸੁਲਤਾਨਪੁਰ ਲੋਧੀ ਦੇ ਸਾਬਕਾ ਕੌਂਸਲਰ ਤਿਲਕ ਰਾਜ ਦੀ ਪਤਨੀ ਅਤੇ ਮਾਤਾ ਹਨ। ਤਿਲਕ ਰਾਜ ਇਸ ਮਾਮਲੇ ਵਿੱਚ 05-02-2018 ਵਿੱਚ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਹੋਰ ਜਾਣਕਾਰੀ ਦਿੰਦੇ ਹੋਏ ਉਨਾਂ ਦੱਸਿਆ ਕਿ ਉਕਤ ਮੁਲਜ਼ਮ ਔਰਤਾਂ ਨੇ ਸਟੇਟ ਬੈਂਕ ਆਫ ਇੰਡੀਆ (ਐਸਬੀਆਈ) ਦੀ ਸ਼ਾਖਾ ਸੁਲਤਾਨਪੁਰ ਲੋਧੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਜਾਅਲੀ ਅਤੇ ਫਰਜ਼ੀ ਦਸਤਾਵੇਜਾਂ ‘ਤੇ ਕ੍ਰਮਵਾਰ 20 ਲੱਖ ਅਤੇ 28 ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਉਕਤ ਦਰਜ ਹੋਣ ਪਿੱਛੋਂ ਇਹ ਦੋਵੇਂ ਹਾਈਕੋਰਟ ਤੋਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ 28-08-2018 ਤੋਂ ਫਰਾਰ ਸਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਮਾਮਲਾ ਵਿਜੀਲੈਂਸ ਇਨਕੁਆਰੀ ਨੰਬਰ 12/2013 ਦੇ ਆਧਾਰ ‘ਤੇ ਦਰਜ ਕੀਤਾ ਗਿਆ ਸੀ, ਜਿਸ ਵਿੱਚ ਮਈ 2013 ਤੋਂ ਅਪ੍ਰੈਲ 2016 ਦੇ ਸਮੇਂ ਦੌਰਾਨ ਤੱਤਕਾਲੀ ਦੋਸ਼ੀ ਮੈਨੇਜਰ ਸੁਲਿੰਦਰ ਸਿੰਘ ਅਤੇ ਹੋਰਾਂ ਵੱਲੋਂ ਜਾਅਲੀ ਦਸਤਾਵੇਜਾਂ ਦੇ ਆਧਾਰ ‘ਤੇ ਐਸ.ਬੀ.ਆਈ. ਤੋਂ ਖੇਤੀ ਕਰਜਿਆਂ ਨਾਲ ਸਬੰਧਤ ਦੇ ਕੁੱਲ 107 ਕੇਸ ਮਨਜੂਰ ਕੀਤੇ ਗਏ ਸਨ ਜਿਸ ਰਾਹੀਂ ਬੈਂਕ ਨਾਲ 15 ਕਰੋੜ 83 ਲੱਖ ਰੁਪਏ ਦਾ ਗਬਨ ਕੀਤਾ ਗਿਆ।

ਉਨਾਂ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਪਹਿਲੇ ਪੜਾਅ ਦੌਰਾਨ 14 ਕਰਜ਼ੇ ਦੇ ਕੇਸਾਂ ਦੀ ਜਾਂਚ ਕੀਤੀ ਅਤੇ ਇਨਾਂ ਕੇਸਾਂ ਵਿੱਚ ਕੁੱਲ 33 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ। ਉਨਾਂ ਦੱਸਿਆ ਕਿ ਹੁਣ ਤੱਕ 26 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ 7 ਮੁਲਜ਼ਮ ਅਜੇ ਵੀ ਫਰਾਰ ਚੱਲ ਰਹੇ ਹਨ ਜਿਨਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਬਾਡੀ ਡਬਲ ਸਾਗਰ ਸਲਮਾਨ ਪਾਂਡੇ ਦਾ ਹੋਇਆ ਦਿਹਾਂਤ, ਸਲਮਾਨ ਖ਼ਾਨ ਨੇ ਸਾਂਝੀ ਕੀਤੀ ਭਾਵੁਕ ਪੋਸਟ

0

ਮਨੋਰੰਜਨ ਜਗਤ ਤੋਂ ਇੱਕ ਦੁੱਖਦਾਇਕ ਖਬਰ ਸਾਹਮਣੇ ਆਈ ਹੈ। ਸਲਮਾਨ ਖਾਨ ਦੇ ਹਮਸ਼ਕਲ ਅਤੇ ਬਾਡੀ ਡਬਲ ਸਾਗਰ ਸਲਮਾਨ ਪਾਂਡੇ ਦਾ ਦਿਹਾਂਤ ਹੋ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਰਾਜੂ ਸ਼੍ਰੀਵਾਸਤਵ ਦੀ ਤਰ੍ਹਾਂ ਉਨ੍ਹਾਂ ਨੂੰ ਵੀ ਜਿਮ ‘ਚ ਵਰਕਆਊਟ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਤੇ ਉਨ੍ਹਾਂ ਦੀ ਮੌਤ ਹੋ ਗਈ। ਸਲਮਾਨ ਖਾਨ ਨੇ ਵੀ ਇਸ ਦਰਦਨਾਕ ਘਟਨਾ ‘ਤੇ ਟੁੱਟੇ ਦਿਲ ਨਾਲ ਪੋਸਟ ਸ਼ੇਅਰ ਕੀਤੀ ਅਤੇ ਕਲਾਕਾਰ ਨੂੰ ਯਾਦ ਕੀਤਾ। ਸਾਗਰ ਪਾਂਡੇ ਸੋਸ਼ਲ ਮੀਡੀਆ ‘ਤੇ ਬਹੁਤ ਮਸ਼ਹੂਰ ਸ਼ਖਸੀਅਤ ਰਹੇ ਹਨ। ਉਨ੍ਹਾਂ ਦੇ ਬਹੁਤ ਸਾਰੇ ਪ੍ਰਸ਼ੰਸਕ ਹਨ ਤੇ ਉਹ ਸਲਮਾਨ ਖਾਨ ਦੀ ਕਾਰਬਨ ਕਾਪੀ ਵਜੋਂ ਮਸ਼ਹੂਰ ਸਨ।

ਇਹ ਵੀ ਪੜ੍ਹੋ : ਭਾਰਤ ‘ਚ ਪਾਕਿਸਤਾਨ ਸਰਕਾਰ ਦਾ Twitter Account ਬੰਦ

ਇੰਸਟਾਗ੍ਰਾਮ ‘ਤੇ ਸਾਗਰ ਦੀ ਤਸਵੀਰ ਸ਼ੇਅਰ ਕਰਦਿਆਂ ਸਲਮਾਨ ਖਾਨ ਨੇ ਲਿਖਿਆ, ਦਿਲ ਤੋਂ ਸ਼ੁਕਰੀਆ ਅਦਾ ਕਰਦਾ ਹਾਂ ਤੁਹਾਡਾ। ਤੁਸੀਂ ਮੇਰੇ ਨਾਲ ਰਹੇ। ਰੱਬ ਤੁਹਾਡੀ ਆਤਮਾ ਨੂੰ ਸ਼ਾਂਤੀ ਦੇਵੇ। ਸਾਗਰ ਤੁਹਾਡਾ ਸ਼ੁਕਰੀਆ। ਸੰਗੀਤਾ ਬਿਜਲਾਨੀ ਨੇ ਵੀ ਅਦਾਕਾਰ ਦੀ ਪੋਸਟ ‘ਤੇ ਦੁੱਖ ਪ੍ਰਗਟਾਇਆ। ਮੀਡੀਆ ਰਿਪੋਰਟਾਂ ਮੁਤਾਬਕ ਸਾਗਰ ਪਾਂਡੇ ਮਨੋਰੰਜਨ ਇੰਡਸਟਰੀ ਦੇ ਬਾਡੀ ਡਬਲ ਦੀ ਤਰ੍ਹਾਂ ਕੰਮ ਕਰਦੇ ਸਨ। ਸ਼ੁੱਕਰਵਾਰ ਨੂੰ ਉਹ ਜਿਮ ‘ਚ ਵਰਕਆਊਟ ਕਰ ਰਹੇ ਸਨ ਤੇ ਇਸ ਦੌਰਾਨ ਉਨ੍ਹਾਂ ਦੀ ਛਾਤੀ ‘ਚ ਤੇਜ਼ ਦਰਦ ਮਹਿਸੂਸ ਹੋਇਆ ਤੇ ਉਹ ਬੇਹੋਸ਼ ਹੋ ਗਏ। ਫਿਰ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਹ ਵੀ ਪੜ੍ਹੋ : ਭਾਰਤ ‘ਚ 5ਜੀ ਸੇਵਾਵਾਂ ਦੀ ਹੋਈ ਸ਼ੁਰੂਆਤ, PM ਮੋਦੀ ਨੇ ਲਾਂਚ ਕੀਤੀ 5G ਸਰਵਿਸ

ਸਾਗਰ ਪਾਂਡੇ ਨੂੰ ਜਿਮ ‘ਚ ਮੌਜੂਦ ਲੋਕਾਂ ਨੇ ਮੁੰਬਈ ਦੇ ਜੋਗੇਸ਼ਵਰੀ ਈਸਟ ਹਿੰਦੂ ਹਿਰਦੇ ਸਮਰਾਟ ਬਾਲਾ ਸਾਹਿਬ ਠਾਕਰੇ ਟਰੌਮਾ ਕੇਅਰ ਮਿਊਂਸੀਪਲ ਹਸਪਤਾਲ ਵਿੱਚ ਦਾਖਲ ਕਰਵਾਇਆ ਸੀ। ਇੱਥੇ ਡਾਕਟਰਾਂ ਨੇ ਦੱਸਿਆ ਕਿ ਹਸਪਤਾਲ ਲਿਆਉਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।

ਪਿਟਬੁੱਲ ਨੇ 5 ਪਿੰਡਾਂ ‘ਚ ਮਚਾਇਆ ਕਹਿਰ, ਕਈ ਵਿਅਕਤੀਆਂ ‘ਤੇ ਕੀਤਾ ਹਮਲਾ

0

ਪਿਟਬੁੱਲ ਵਲੋਂ ਹਮਲੇ ਦੀਆਂ ਰੋਜ਼ਾਨਾ ਕਈ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਅਜਿਹਾ ਹੀ ਇੱਕ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ। ਗੁਰਦਾਸਪੁਰ ‘ਚ ਪਿਟਬੁੱਲ ਨੇ ਕਈ ਲੋਕਾਂ ‘ਤੇ ਹਮਲਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਪਿਟਬੁੱਲ ਨੇ ਪੰਜ ਪਿੰਡਾਂ ਦੇ 12 ਲੋਕਾਂ ਨੂੰ ਵੱਢ ਕੇ ਜ਼ਖ਼ਮੀ ਕਰ ਦਿੱਤਾ। 15 ਕਿਲੋਮੀਟਰ ਦੇ ਘੇਰੇ ਵਿੱਚ ਜੋ ਵੀ ਉਸ ਦੇ ਰਾਹ ਵਿੱਚ ਆਇਆ, ਉਸ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਕਈ ਪਸ਼ੂ ਵੀ ਉਸ ਦਾ ਨਿਸ਼ਾਨਾ ਬਣ ਗਏ। ਜਦੋਂ ਉਸ ਨੇ ਸੇਵਾਮੁਕਤ ਕਪਤਾਨ ‘ਤੇ ਹਮਲਾ ਕੀਤਾ ਤਾਂ ਉਨ੍ਹਾਂ ਨੇ ਹੋਰ ਲੋਕਾਂ ਦੀ ਮਦਦ ਨਾਲ ਡੰਡੇ ਨਾਲ ਕੁੱਟ-ਕੁੱਟ ਕੇ ਪਿਟਬੁੱਲ ਨੂੰ ਮਾਰ ਦਿੱਤਾ। ਇਸ ਦੌਰਾਨ ਜ਼ਖ਼ਮੀਆਂ ਨੂੰ ਗੁਰਦਾਸਪੁਰ ਅਤੇ ਦੀਨਾਨਗਰ ਦੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਪਿਟਬੁੱਲ ਨੇ ਸਭ ਤੋਂ ਪਹਿਲਾਂ ਪਿੰਡ ਤੰਗੋਸ਼ਾਹ ਨੇੜੇ ਭੱਠੇ ‘ਤੇ ਕੰਮ ਕਰਦੇ ਦੋ ਮਜ਼ਦੂਰਾਂ ਨੂੰ ਵੱਢਿਆ। ਉਨ੍ਹਾਂ ਕਿਸੇ ਤਰ੍ਹਾਂ ਉਸ ਨੂੰ ਬੰਨ੍ਹ ਲਿਆ ਪਰ ਬਾਅਦ ਵਿੱਚ ਉਹ ਉੱਥੋਂ ਛੁੱਟ ਕੇ ਚਲਾ ਗਿਆ ਅਤੇ ਦੇਰ ਰਾਤ ਪਿੰਡ ਰਾਂਝੇ ਦੇ ਕੋਠੇ ਪਹੁੰਚ ਗਿਆ। ਇੱਥੇ ਹਵੇਲੀ ‘ਚ ਇੱਕ ਬਜ਼ੁਰਗ ਦਿਲੀਪ ਕੁਮਾਰ ‘ਤੇ ਹਮਲਾ ਕਰ ਦਿੱਤਾ। ਦਿਲੀਪ ਉਸ ਤੋਂ ਬਚਣ ਲਈ ਭੱਜਿਆ ਪਰ ਪਿਟਬੁੱਲ ਨੇ ਪਿੱਛਾ ਕਰਕੇ ਉਸ ਨੂੰ ਵੱਢ ਲਿਆ ਤੇ ਜ਼ਖਮੀ ਕੀਤਾ। ਇਸ ਤੋਂ ਬਾਅਦ ਪਿਟਬੁੱਲ ਨੇ ਇੱਕ ਵੱਛੇ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਉੱਥੋਂ ਪਿਟਬੁੱਲ ਘਰੋਟਾ ਰੋਡ ਵੱਲ ਭੱਜਿਆ ਅਤੇ ਰਸਤੇ ਵਿੱਚ ਕਈ ਪਸ਼ੂਆਂ ਨੂੰ ਵੱਢਦਾ ਰਿਹਾ। ਇਸ ਤਰ੍ਹਾਂ ਪਿਟਬੁੱਲ ਨੇ ਕਾਫੀ ਲੋਕਾਂ ਤੇ ਪਸ਼ੂਆਂ ਨੂੰ ਅਪਣਾ ਸ਼ਿਕਾਰ ਬਣਾਇਆ।

 

ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ 27 ਕੌਂਸਲਰਾਂ ਸਮੇਤ BJP ‘ਚ ਹੋਏ ਸ਼ਾਮਲ

0

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੇ BJP ਵਿੱਚ ਸ਼ਾਮਲ ਹੋਣ ਤੋਂ ਬਾਅਦ ਅੱਜ ਸੈਕਟਰ 37 ਸਥਿਤ ਭਾਜਪਾ ਪੰਜਾਬ ਦੇ ਮੁੱਖ ਦਫਤਰ ਵਿਖੇ ਪੰਜਾਬ ਲੋਕ ਕਾਂਗਰਸ ਅਤੇ ਪਟਿਆਲਾ ਤੋਂ ਵੀ ਕਈ ਆਗੂ ਪਾਰਟੀ ਵਿੱਚ ਸ਼ਾਮਲ ਹੋ ਗਏ। ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ 27 ਕੌਂਸਲਰਾਂ ਸਮੇਤ ਅੱਜ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਭਾਜਪਾ ਪੰਜਾਬ ਵਿੱਚ ਸ਼ਾਮਲ ਹੋ ਗਏ।

ਇਹ ਵੀ ਪੜ੍ਹੋ: ਅਦਾਲਤ ਵੱਲੋਂ MLA ਬਲਜਿੰਦਰ ਕੌਰ ਨੂੰ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

ਇਸ ਤੋਂ ਇਲਾਵਾ ਪੰਜਾਬ ਲੋਕ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਉਮੀਦਵਾਰ ਵੀ ਭਗਵਾ ਪਾਰਟੀ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਸਾਰੇ ਨਵੇਂ ਮੈਂਬਰਾਂ ਦਾ ਅਸ਼ਵਨੀ ਸ਼ਰਮਾ, ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵਾਗਤ ਕੀਤਾ ਗਿਆ।

ਪੰਜਾਬ ਨੇ ਪਹਾੜੀ ਰਾਜਾਂ ਦੀ ਤਰਜ਼ ‘ਤੇ ਖੇਤੀ ਪੰਪਾਂ ਨੂੰ ਸੂਰਜੀ ਊਰਜਾ ‘ਤੇ ਕਰਨ ਲਈ ਮੰਗੀ ਵਿੱਤੀ ਸਹਾਇਤਾ

0

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਉੱਤਰ ਪੂਰਬੀ ਅਤੇ ਪਹਾੜੀ ਰਾਜਾਂ ਦੀ ਤਰਜ਼ ‘ਤੇ 15 ਹਾਰਸ ਪਾਵਰ (ਐਚ.ਪੀ.) ਸਮਰੱਥਾ ਤੱਕ ਦੇ ਖੇਤੀ ਪੰਪਾਂ ਨੂੰ ਸੂਰਜੀ ਊਰਜਾ ਉਤੇ ਕਰਨ ਲਈ ਕੇਂਦਰੀ ਵਿੱਤੀ ਸਹਾਇਤਾ (ਸੀ.ਐਫ.ਏ.) ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਵਿੱਚ ਵੱਧ ਤੋਂ ਵੱਧ ਪੰਪਾਂ ਨੂੰ ਸੋਲਰਾਈਜ਼ (ਸੌਰ ਊਰਜਾ ਆਧਾਰਤ) ਕੀਤਾ ਜਾ ਸਕੇ। ਇਹ ਸਹਾਇਤਾ ਪੀ.ਐਮ.-ਕੁਸੁਮ ਸਕੀਮ ਤਹਿਤ ਦਿੱਤੀ ਜਾਂਦੀ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਨੇ ਬਿਜਲੀ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਲਿਖੇ ਪੱਤਰ ਵਿੱਚ ਸੂਬੇ ਨੂੰ ਇਸ ਸਕੀਮ ਦੇ ਦਾਇਰੇ ਤੋਂ ਬਾਹਰ ਰੱਖਣ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਨੇ 01.08.2022 ਨੂੰ ਉੱਤਰ ਪੂਰਬੀ ਅਤੇ ਪਹਾੜੀ ਰਾਜਾਂ ਦੇ ਕਿਸਾਨਾਂ ਨੂੰ 15 ਐਚ.ਪੀ. ਸਮਰੱਥਾ ਤੱਕ ਦੇ ਖੇਤੀ ਪੰਪਾਂ ਲਈ ਸੀ.ਐਫ.ਏ. ਪ੍ਰਦਾਨ ਕਰਨ ਦੀ ਵਿਵਸਥਾ ਕੀਤੀ ਹੈ ਜਦੋਂਕਿ ਪੰਜਾਬ ਵਿੱਚ ਇਹ ਸਹੂਲਤ ਸਿਰਫ਼ 7.5 ਐਚ.ਪੀ. ਤੱਕ ਹੈ।

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦਾ ਹਰੀ ਕ੍ਰਾਂਤੀ ਵਿੱਚ ਵੱਡਾ ਤੇ ਮੋਹਰੀ ਯੋਗਦਾਨ ਰਿਹਾ ਹੈ, ਜਿਸ ਬਦੌਲਤ ਸੂਬੇ ਨੂੰ ਦੇਸ਼ ਦੇ ਅੰਨ ਭੰਡਾਰ ਵਜੋਂ ਜਾਣਿਆ ਜਾਂਦਾ ਹੈ। ਇਸ ਲਈ ਕੇਂਦਰ ਨੂੰ ਪੰਜਾਬ ਦੇ ਕਿਸਾਨਾਂ ਦੀ ਵੀ ਬਾਂਹ ਫੜਨੀ ਚਾਹੀਦੀ ਹੈ ਅਤੇ ਉਹ ਵੀ ਇਸ ਸਕੀਮ ਦਾ ਲਾਭ ਲੈਣ ਦੇ ਹੱਕਦਾਰ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਸੂਬੇ ਵਿੱਚ ਸਿੰਜਾਈ ਲਈ ਲਗਭਗ 14 ਲੱਖ ਇਲੈਕਟ੍ਰਿਕ ਮੋਟਰਾਂ ਅਤੇ ਤਕਰੀਬਨ 1.50 ਲੱਖ ਡੀਜ਼ਲ ਪੰਪਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਵਿੱਚ ਜ਼ਿਆਦਾਤਰ ਪੰਪਾਂ ਦੀ ਸਮਰੱਥਾ 10 ਐਚ.ਪੀ. ਤੋਂ 15 ਐਚ.ਪੀ. ਤੱਕ ਹੈ। ਇਨ੍ਹਾਂ ਪੰਪਾਂ ਨੂੰ ਸੋਲਰਾਈਜ਼ ਕਰਨ ਉਤੇ ਵੱਡੀ ਲਾਗਤ ਆਵੇਗੀ ਜੋ ਕਿ ਕਿਸਾਨਾਂ ਦੀ ਪਹੁੰਚ ਤੋਂ ਬਾਹਰ ਹੈ। ਇਸ ਲਈ ਇਨ੍ਹਾਂ ਪੰਪਾਂ ਨੂੰ ਸੂਰਜੀ ਊਰਜਾ ਆਧਾਰਤ ਕਰਨ ਦੀ ਲਾਗਤ ਨੂੰ ਕਿਸਾਨਾਂ ਦੀ ਪਹੁੰਚ ਵਿੱਚ ਲਿਆਉਣ ਵਾਸਤੇ ਉੱਚ ਸਮਰੱਥਾ ਵਾਲੇ ਪੰਪਾਂ ਲਈ ਸੀ.ਐੱਫ.ਏ. ਪ੍ਰਦਾਨ ਕਰਨ ਦੀ ਲੋੜ ਹੈ।

ਇਸ ਪੱਤਰ ਵਿੱਚ ਅਮਨ ਅਰੋੜਾ ਨੇ ਜ਼ਿਕਰ ਕੀਤਾ ਹੈ ਕਿ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲਾ ਪੀ.ਐਮ.-ਕੁਸੁਮ ਸਕੀਮ ਦੇ ਕੰਪੋਨੈਂਟ-ਬੀ ਅਤੇ ਸੀ ਤਹਿਤ 7.5 ਐਚ.ਪੀ. ਤੱਕ ਦੀ ਸਮਰੱਥਾ ਵਾਲੇ ਖੇਤੀਬਾੜੀ ਪੰਪਾਂ ਦੀ ਸੋਲਰਾਈਜ਼ੇਸ਼ਨ ਲਈ 30 ਫੀਸਦ ਸੀ.ਐਫ.ਏ. ਪ੍ਰਦਾਨ ਕਰ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਵੱਲੋਂ ਪੰਜਾਬ ਲਈ ਕੰਪੋਨੈਂਟ-ਬੀ ਅਧੀਨ 50, 000 ਆਫ ਗਰਿੱਡ ਪੰਪਾਂ ਅਤੇ ਕੰਪੋਨੈਂਟ-ਸੀ ਤਹਿਤ 1.25 ਲੱਖ ਬਿਜਲੀ ਮੋਟਰਾਂ ਨੂੰ ਸੂਰਜੀ ਊਰਜਾ ਉਤੇ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਇਸ ਲਈ ਪੰਜਾਬ ਨੂੰ 15 ਐਚ.ਪੀ. ਸਮਰੱਥਾ ਤੱਕ ਦੇ ਖੇਤੀ ਪੰਪਾਂ ਦੇ ਸੋਲਰਾਈਜ਼ੇਸ਼ਨ ਵਾਸਤੇ ਕੇਂਦਰੀ ਵਿੱਤੀ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ।

ਸੀਵਰੇਜ ’ਚ ਡਿੱਗਣ ਕਾਰਨ ਢਾਈ ਸਾਲਾ ਮਾਸੂਮ ਦੀ ਹੋਈ ਮੌਤ

0

ਮੋਹਾਲੀ ਜ਼ਿਲ੍ਹੇ ਦੇ ਪਿੰਡ ਨਵਾਂ ਗਾਓਂ ਵਿੱਚ ਇੱਕ ਦਰਦਨਾਕ ਘਟਨਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਬੱਚੀ ਦੀ ਸੀਵਰੇਜ ਵਿੱਚ ਡਿੱਗਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨਵਾਂ ਗਾਓਂ ਵਿੱਚ ਸੀਵਰੇਜ ਦਾ ਢੱਕਣ ਖੁੱਲ੍ਹਾ ਹੋਣ ਕਾਰਨ ਢਾਈ ਸਾਲ ਦੀ ਬੱਚੀ ਵਿੱਚ ਡਿੱਗ ਗਈ, ਜਿਸ ਕਾਰਨ ਉਸਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਸੀਵਰੇਜ ਓਵਰਫਲੋਅ ਹੋ ਗਿਆ ਸੀ, ਜਿਸ ਨੂੰ ਠੀਕ ਕਰਾਉਣ ਲਈ ਠੇਕੇਦਾਰ ਨੂੰ ਕਿਹਾ ਗਿਆ। ਸੀਵਰੇਜ ਦੀ ਸਫਾਈ ਲਈ ਠੇਕੇਦਾਰ ਨੂੰ ਬੁਲਾਇਆ ਗਿਆ। ਠੇਕੇਦਾਰ ਵੱਲੋਂ ਸੀਵਰੇਜ ਦੀ ਮੁਰੰਮਤ ਦੌਰਾਨ ਢੱਕਣ ਖੋਲ਼੍ਹਿਆ ਗਿਆ। ਥੋੜ੍ਹੇ ਸਮੇਂ ਬਾਅਦ ਠੇਕੇਦਾਰ ਸੀਵਰੇਜ ਉੱਪਰ ਬੋਰੀ ਪਾ ਕੇ ਰੋਟੀ ਖਾਣ ਚਲਾ ਗਿਆ। ਇਸ ਦੌਰਾਨ ਹੀ ਬੱਚੀ ਖੇਡਦੇ ਸਮੇਂ ਸੀਵਰੇਜ ਵਿੱਚ ਡਿੱਗ ਪੈਂਦੀ ਹੈ। ਬੱਚੀ ਨੂੰ ਬਾਹਰ ਕੱਢ ਕੇ ਪੀਜੀਆਈ ਦਾਖਲ ਕਰਵਾਇਆ ਜਾਂਦਾ ਹੈ ਜਿੱਥੇ ਇਲਾਜ਼ ਦੌਰਾਨ ਬੱਚੀ ਦੀ ਮੌਤ ਹੋ ਗਈ।

ਜ਼ਿਕਰਯੋਗ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤੋਂ ਪਹਿਲਾ ਵੀ ਅਕਸਰ ਬੋਰਵੈਲ ਵਿੱਚ ਬੱਚਿਆਂ ਦੀ ਡਿੱਗਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆ ਹਨ। ਬੋਰਵੈੱਲ ਵਿੱਚ ਡਿੱਗਣ ਨਾਲ ਕਈ ਬੱਚਿਆਂ ਦੀ ਜਾਨ ਵੀ ਜਾ ਚੁੱਕੀ ਹੈ। ਬੋਰਵੈੱਲ, ਸੀਵਰੇਜ ਤੇ ਖੁਲ੍ਹੇ ਖੱਡਿਆਂ ਨੂੰ ਲੈ ਕੇ ਪ੍ਰਸ਼ਾਸਨ ਤੇ ਲੋਕਾਂ ਨੂੰ ਸੁਚੇਤ ਹੋਣ ਦੀ ਜ਼ਰੂਰਤ ਹੈ।

ਅਦਾਲਤ ਵੱਲੋਂ MLA ਬਲਜਿੰਦਰ ਕੌਰ ਨੂੰ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

0

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪੰਜਾਬ ਸਰਕਾਰ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਹੈ। ਅਦਾਲਤ ਨੇ ਦੋ ਸਾਲ ਪੁਰਾਣੇ ਕੇਸ ਵਿੱਚ ਵਾਰੰਟ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੇ ਸਨ। ਇੰਨਾ ਹੀ ਨਹੀਂ ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕਾ ਖਿਲਾਫ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ ਪਰ ਫਿਰ ਵੀ ਵਿਧਾਇਕਾ ਅਦਾਲਤ ‘ਚ ਪੇਸ਼ ਨਹੀਂ ਹੋਏ ਤਾਂ ਹੁਣ ਗੈਰ-ਜ਼ਮਾਨਤੀ ਵਾਰੰਟ ਨਿਕਲ ਆਏ ਹਨ।

ਇਹ ਵੀ ਪੜ੍ਹੋ: ਰਾਜਿੰਦਰਾ ਹਸਪਤਾਲ ਚੋਂ ਕੈਦੀ ਹੋਇਆ ਫਰਾਰ

ਦੱਸ ਦਈਏ ਕਿ ਸੈਕਟਰ-3 ਥਾਣੇ ਦੀ ਪੁਲਿਸ ਨੇ ਪਿਛਲੇ ਸਾਲ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਹੋਰ ਆਗੂ ਤੇ ਵਿਧਾਇਕ ਸ਼ਾਮਲ ਹਨ। ਇਨ੍ਹਾਂ ਖ਼ਿਲਾਫ਼ ਧਾਰਾ 147, 149, 332, 353 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਝੋਨੇ ਦੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ

ਇਨ੍ਹਾਂ ‘ਚੋਂ ਕਈਆਂ ਨੇ ਤਾਂ ਪਹਿਲਾਂ ਹੀ ਅਦਾਲਤ ਤੋਂ ਅਗਾਊਂ ਜ਼ਮਾਨਤ ਲੈ ਲਈ ਹੈ,ਜਦੋਂ ਕਿ ਬਲਜਿੰਦਰ ਕੌਰ ਅਦਾਲਤ ਵਿੱਚ ਪੇਸ਼ ਨਹੀਂ ਹੋਏ।ਘਟਨਾ ਜਨਵਰੀ 2020 ਦੀ ਹੈ। ਪੰਜਾਬ ਵਿੱਚ ਮਹਿੰਗੀ ਬਿਜਲੀ ਦਾ ਮੁੱਦਾ ਗਰਮਾਇਆ ਹੋਇਆ ਸੀ। ‘ਆਪ’ ਦੇ ਸੈਂਕੜੇ ਵਰਕਰ ਤੇ ਆਗੂ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਆਗੂਆਂ ਦੀ ਪੁਲਿਸ ਨਾਲ ਹੱਥੋਪਾਈ ਵੀ ਹੋਈ ਸੀ।