Home Blog Page 1891

ਰਾਜਿੰਦਰਾ ਹਸਪਤਾਲ ਚੋਂ ਕੈਦੀ ਹੋਇਆ ਫਰਾਰ

0

ਪਟਿਆਲਾ ਦੀ ਕੇਂਦਰੀ ਜੇਲ੍ਹ ਲਗਾਤਾਰ ਸੁਰਖੀਆਂ ‘ਚ ਹੈ। ਜਾਣਕਾਰੀ ਅਨੁਸਾਰ ਜੇਲ੍ਹ ਦਾ ਇੱਕ ਕੈਦੀ ਸਵੇਰੇ ਰਾਜਿੰਦਰਾ ਹਸਪਤਾਲ ਚੋਂ ਫਰਾਰ ਹੋ ਗਿਆ ਹੈ। ਦੱਸ ਦਈਏ ਕਿ ਹਵਾਲਾਤੀ ਦੀ ਅਮਰੀਕ ਸਿੰਘ ਵਜੋਂ ਪਹਿਚਾਣ ਹੋਈ ਹੈ, ਜਿਸ ਖ਼ਿਲਾਫ਼ ਐਨ ਡੀ ਪੀ ਐਸ ਐਕਟ ਤਹਿਤ ਮਾਮਲਾ ਦਰਜ ਸੀ। ਜੇਲ੍ਹ ਵਿਚ ਅਮਰੀਕ ਦੀ ਹੋਰ ਕੈਦੀਆਂ ਨਾਲ ਲੜਾਈ ਹੋਈ ਸੀ, ਇਸ ਦੌਰਾਨ ਅਮਰੀਕ ਸਿੰਘ ਜਖ਼ਮੀ ਹੋ ਗਿਆ ਸੀ।

ਇਹ ਵੀ ਪੜ੍ਹੋ: ਸੁਨੀਲ ਜਾਖੜ ਨੇ ‘ਆਪ’ ‘ਤੇ ਕੱਸਿਆ ਤੰਜ, ਕਿਹਾ- ‘ਆਪ’ ਸਰਕਾਰ ਬਣਨ ਮਗਰੋਂ ਵੱਖਵਾਦੀ ਤਾਕਤਾਂ…

ਇਸ ਲਈ ਅਮਰੀਕ ਨੂੰ ਸ਼ਨੀਵਾਰ ਸਵੇਰੇ ਰਾਜਿੰਦਰਾ ਹਸਪਤਾਲ ਵਿਚ ਇਲਾਜ ਲਈ ਲਿਆਂਦਾ ਗਿਆ ਸੀ। ਇਸ ਦੌਰਾਨ ਐਕਸਰੇ ਕਰਾਉਣ ਸਮੇਂ ਅਮਰੀਕ ਸਿੰਘ ਸੁਰੱਖਿਆ ਮੁਲਾਜ਼ਮਾਂ ਕੋਲੋਂ ਫਰਾਰ ਹੋ ਗਿਆ ਸੀ। ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕੈਦੀ ਨਾਲ ਡਿਊਟੀ ‘ਤੇ ਗਏ ਮੁਲਾਜ਼ਮਾਂ ਦੀ ਲਾਪਰਵਾਹੀ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਪੁਲਿਸ ਟੀਮਾਂ ਕੈਦੀ ਦੀ ਭਾਲ ਵਿੱਚ ਲੱਗ ਗਈਆਂ ਹਨ।

ਸੁਨੀਲ ਜਾਖੜ ਨੇ ‘ਆਪ’ ‘ਤੇ ਕੱਸਿਆ ਤੰਜ, ਕਿਹਾ- ‘ਆਪ’ ਸਰਕਾਰ ਬਣਨ ਮਗਰੋਂ ਵੱਖਵਾਦੀ ਤਾਕਤਾਂ ਨੇ ਸਿਰ ਚੁੱਕੇ

0

ਪੰਜਾਬ ‘ਚ ਭਾਜਪਾ ਆਗੂ ਨੇ ਵੱਖਵਾਦੀ ਤਾਕਤਾਂ ਦੇ ਮੁੜ ਸਰਗਰਮ ਹੋਣ ਨੂੰ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਖਤਰਾ ਦੱਸਿਆ ਹੈ।

BJP ਨੇ ਦੋਸ਼ ਲਾਇਆ ਹੈ ਕਿ ਪੰਜਾਬ ਵਿਚ ‘ਆਪ’ ਸਰਕਾਰ ਬਣਨ ਮਗਰੋਂ ਵੱਖਵਾਦੀ ਤਾਕਤਾਂ ਨੇ ਸਿਰ ਚੁੱਕੇ ਹਨ। ਭਾਜਪਾ ਆਗੂ ਸੁਨੀਲ ਜਾਖੜ ਨੇ ਇਸ ਮੁੱਦੇ ’ਤੇ ਮੁੱਖ ਮੰਤਰੀ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਭਾਜਪਾ ਵੱਲੋਂ ਕਰਵਾਈ ਜਨਤਾ ਦੀ ਵਿਧਾਨ ਸਭਾ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 2017 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਦੇ ਆਗੂ ਵੱਖਵਾਦੀ ਲੋਕਾਂ ਦੇ ਘਰਾਂ ਵਿੱਚ ਰਹਿਣ ਲਈ ਪਹੁੰਚੇ ਸਨ।

ਉਸ ਵੇਲੇ ਪੰਜਾਬ ਦੇ ਸੂਝਵਾਨ ਲੋਕਾਂ ਨੇ ਇਨ੍ਹਾਂ ਦੇ ਇਰਾਦਿਆਂ ਨੂੰ ਸਮਝਦਿਆਂ ਇਨ੍ਹਾਂ ਨੂੰ ਨਕਾਰ ਦਿੱਤਾ ਸੀ ਪਰ ਹੁਣ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਮਗਰੋਂ ਵੱਖਵਾਦੀ ਵਿਦੇਸ਼ਾਂ ਤੋਂ ਪਰਤ ਆਏ ਹਨ ਤੇ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਦੀਆਂ ਗੱਲਾਂ ਕਰਨ ਲੱਗੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ਤੇ ਵੱਖਵਾਦੀਆਂ ਦੀਆਂ ਸਰਗਰਮੀਆਂ ਵਿਚ ਕੀ ਸਾਂਝਾ ਹੈ, ਇਸ ਬਾਰੇ ਮੁੱਖ ਮੰਤਰੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

ਭਾਰਤ ‘ਚ 5ਜੀ ਸੇਵਾਵਾਂ ਦੀ ਹੋਈ ਸ਼ੁਰੂਆਤ, PM ਮੋਦੀ ਨੇ ਲਾਂਚ ਕੀਤੀ 5G ਸਰਵਿਸ

0

PM ਮੋਦੀ ਨੇ ਅੱਜ ਇਕ ਨਵੇਂ ਤਕਨੀਕੀ ਯੁੱਗ ਦੀ ਸ਼ੁਰੂਆਤ ਕਰਦੇ ਹੋਏ ਦੇਸ਼ ਵਿਚ 5ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ ਭਾਰਤੀ ਮੋਬਾਈਲ ਸੰਮੇਲਨ (IMC) ਦੇ 6ਵੇਂ ਸੰਸਕਰਨ ਦੇ ਉਦਘਾਟਨ ਦੇ ਨਾਲ ਦੇਸ਼ ‘ਚ 5ਜੀ ਸੇਵਾਵਾਂ ਦੀ ਸ਼ੁਰੂਆਤ ਵੀ ਕੀਤੀ। ਆਈ.ਐੱਮ.ਸੀ. 2022 ਦਾ ਆਯੋਜਨ 01 ਤੋਂ 04 ਅਕਤੂਬਰ ਤੱਕ ‘ਨਿਊ ਡਿਜੀਟਲ ਯੂਨੀਵਰਸ’ ਥੀਮ ਨਾਲ ਕੀਤਾ ਜਾ ਰਿਹਾ ਹੈ। ਪੀ.ਐੱਮ. ਮੋਦੀ ਵਲੋਂ ਚੁਣੇ ਗਏ 13 ਸ਼ਹਿਰਾਂ ‘ਚ ਲਾਂਚ ਕੀਤਾ ਜਾਵੇਗਾ। 5ਜੀ ਅਗਲੇ ਕੁਝ ਸਾਲਾਂ ‘ਚ ਪੂਰੇ ਦੇਸ਼ ਨੂੰ ਕਵਰ ਕਰ ਲਵੇਗਾ। 5G ਤਕਨਾਲੋਜੀ ਨਾਲ ਸਹਿਜ ਕਵਰੇਜ, ਉੱਚ ਡਾਟਾ ਦਰਾਂ, ਘੱਟ ਦੇਰੀ ਅਤੇ ਉੱਚ ਭਰੋਸੇਮੰਦ ਸੰਚਾਰ ਸਹੂਲਤਾਂ ਪ੍ਰਾਪਤ ਕੀਤੀਆਂ ਜਾ ਸਕਣਗੀਆਂ। ਇਸ ਨਾਲ ਊਰਜਾ ਕੁਸ਼ਲਤਾ, ਸਪੈਕਟਰਮ ਕੁਸ਼ਲਤਾ ਅਤੇ ਨੈੱਟਵਰਕ ਕੁਸ਼ਲਤਾ ‘ਚ ਵੀ ਮਹੱਤਵਪੂਰਨ ਸੁਧਾਰ ਹੋਵੇਗਾ।

ਇਹ ਵੀ ਪੜ੍ਹੋ: ਸਤਿਆਪਾਲ ਮਲਿਕ ਦਾ ਮੇਘਾਲਿਆ ਦੇ ਰਾਜਪਾਲ ਵਜੋਂ ਕਾਰਜਕਾਲ ਹੋਇਆ ਖ਼ਤਮ

ਇਸ ਮੌਕੇ ‘ਤੇ ਸੰਚਾਰ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਸੰਚਾਰ ਰਾਜ ਮੰਤਰੀ ਦੇਵੂਸਿੰਘ ਚੌਹਾਨ ਸਮੇਤ ਦੇਸ਼ ਦੀਆਂ ਪ੍ਰਮੁੱਖ ਦੂਰਸੰਚਾਰ ਕੰਪਨੀਆਂ ਦੇ ਮੁਖੀ ਵੀ ਮੌਜੂਦ ਸਨ। ਇਸ ‘ਚ ਰਿਲਾਇੰਸ ਜਿਓ ਦਾ ਸੰਚਾਲਨ ਕਰਨ ਵਾਲੀ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ, ਭਾਰਤੀ ਏਅਰਟੈੱਲ ਦੇ ਸੁਨੀਲ ਭਾਰਤੀ ਮਿੱਤਲ ਅਤੇ ਵੋਡਾਫੋਨ ਆਈਡੀਆ ਦੇ ਕੁਮਾਰ ਮੰਗਲਮ ਬਿਰਲਾ, ਰਿਲਾਇੰਸ ਜੀਓ ਦੇ ਚੇਅਰਮੈਨ ਆਕਾਸ਼ ਅੰਬਾਨੀ ਮੌਜੂਦ ਸਨ। PM ਮੋਦੀ ਨੇ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਨੇ ਰਿਲਾਇੰਸ ਜਿਓ ਅਤੇ ਏਅਰਟੈੱਲ ਦੇ ਸਟਾਲਾਂ ‘ਚ 5ਜੀ ਤਕਨਾਲੋਜੀ ਦੀ ਵਰਤੋਂ ਦੇ ਨਾਲ-ਨਾਲ ਸਟਾਰਟ-ਅੱਪ ਪੈਵੇਲੀਅਨ ‘ਚ ਉਨ੍ਹਾਂ ਵਲੋਂ ਵਿਕਸਿਤ ਕੀਤੇ ਉਪਕਰਣਾਂ ਨੂੰ ਦੇਖਿਆ।

ਇਹ ਵੀ ਪੜ੍ਹੋ: ਯੂ. ਟੀ. ਪ੍ਰਸ਼ਾਸਨ ਨੇ ਪਟਾਕੇ ਚਲਾਉਣ ਦੀ ਦਿੱਤੀ ਇਜ਼ਾਜਤ!

ਇਸ ਦੇ ਨਾਲ C-DOT ਵਲੋਂ ਵਿਕਸਿਤ ਸਵਦੇਸ਼ੀ 5G ਕੋਰ ਦਾ ਵੀ ਉਦਘਾਟਨ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਲਗਭਗ ਇਕ ਘੰਟੇ ਤੱਕ ਪ੍ਰਦਰਸ਼ਨੀ ਦੇਖੀ ਅਤੇ 5ਜੀ, 4ਜੀ ਦੇ ਨਾਲ-ਨਾਲ ਆਈ.ਆਈ.ਟੀ., ਮਸ਼ੀਨ ਲਰਨਿੰਗ ਵਰਗੀ ਅਤਿ-ਆਧੁਨਿਕ ਤਕਨੀਕ ਨੂੰ ਦੇਖਿਆ। ਦੱਸਣਯੋਗ ਹੈ ਕਿ 5ਜੀ ਤਕਨੀਕ ਰਾਹੀਂ ਬਿਨਾਂ ਕਿਸੇ ਰੁਕਾਵਟ ਦੇ ਹਾਈ ਸਪੀਡ ਇੰਟਰਨੈੱਟ ਦਾ ਇਸਤੇਮਾਲ ਕੀਤਾ ਜਾ ਸਕੇਗਾ। ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ‘ਚ 1 ਤੋਂ 4 ਅਕਤੂਬਰ ਤੱਕ 4 ਦਿਨਾ ਇੰਡੀਆ ਮੋਬਾਇਲ ਕਾਂਗਰਸ ਪ੍ਰੋਗਰਾਮ ਆਯੋਜਿਤ ਹੋਵੇਗਾ। ਦੱਸਣਯੋਗ ਹੈ ਕਿ ਹਾਲ ਹੀ ‘ਚ 5ਜੀ ਸਪੈਕਟਰਮ ਦੀ ਨਿਲਾਮੀ ਆਯੋਜਿਤ ਕੀਤੀ ਗਈ ਸੀ ਅਤੇ 1,50,173 ਕਰੋੜ ਰੁਪਏ ਦੇ ਸਕਲ ਮਾਲੀਆ ਨਾਲ ਦੂਰਸੰਚਾਰ ਸੇਵਾਵਾਂ ਪ੍ਰਦਾਤਾਵਾਂ ਨੂੰ 51,236 ਮੈਗਾਹਰਟਜ਼ ਅਲਾਟ ਕੀਤਾ ਗਿਆ ਸੀ।

ਯੂ. ਟੀ. ਪ੍ਰਸ਼ਾਸਨ ਨੇ ਪਟਾਕੇ ਚਲਾਉਣ ਦੀ ਦਿੱਤੀ ਇਜ਼ਾਜਤ!

0

ਯੂ. ਟੀ. ਪ੍ਰਸ਼ਾਸਨ ਨੇ ਤਿਓਹਾਰਾਂ ਦੇ ਸੀਜ਼ਨ ’ਤੇ ਸ਼ਹਿਰ ‘ਚ ਗ੍ਰੀਨ ਪਟਾਕੇ ਚਲਾਉਣ ਦੀ ਇਜ਼ਾਜਤ ਦੇ ਦਿੱਤੀ ਹੈ। ਹੁਣ 2 ਸਾਲ ਬਾਅਦ ਦੀਵਾਲੀ, ਦੁਸਹਿਰੇ ਅਤੇ ਗੁਰਪੁਰਬ ’ਤੇ ਗ੍ਰੀਨ ਪਟਾਕੇ ਚਲਾਏ ਜਾ ਸਕਣਗੇ। ਸ਼ੁੱਕਰਵਾਰ ਨੂੰ ਇਹ ਫ਼ੈਸਲਾ ਯੂ. ਟੀ. ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਲਿਆ ਗਿਆ। ਹਾਲਾਂਕਿ ਪਟਾਕੇ ਚਲਾਉਣ ਦੀ ਸਮਾਂ ਹੱਦ ਤੈਅ ਕੀਤੀ ਗਈ ਹੈ ਅਤੇ 2 ਘੰਟਿਆਂ ਤੋਂ ਵੱਧ ਦੀ ਇਜਾਜ਼ਤ ਨਹੀਂ ਦਿੱਤੀ ਗਈ। ਸ਼ਹਿਰ ਦੇ ਪਟਾਕੇ ਵਿਕਰੇਤਾਵਾਂ ਅਤੇ ਰਾਮਲੀਲਾ ਕਮੇਟੀਆਂ ਵਲੋਂ ਵੀ ਮੰਗ ਕੀਤੀ ਗਈ ਕਿ ਇਸ ਵਾਰ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇ।

ਇਹ ਵੀ ਪੜ੍ਹੋ : ਕੈਪਟਨ ਵਿਸ਼ਵਦੀਪ ਨੂੰ ਸੈਨਾ ਮੈਡਲ ਨਾਲ ਕੀਤਾ ਸਨਮਾਨਿਤ

ਜਾਣਕਾਰੀ ਅਨੁਸਾਰ ਪ੍ਰਸ਼ਾਸਨ ਵਲੋਂ ਸ਼ਹਿਰ ਵਾਸੀਆਂ ਨੂੰ ਦੀਵਾਲੀ ਮੌਕੇ ਰਾਤ 8 ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸੇ ਤਰ੍ਹਾਂ ਦੁਸਹਿਰੇ ’ਤੇ ਰਾਵਣ ਦਹਿਨ ਦੌਰਾਨ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਜਦੋਂ ਕਿ ਗੁਰਪਰੁਬ ਮੌਕੇ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਅਤੇ ਰਾਤ 9 ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਦੀਵਾਲੀ ਅਤੇ ਗੁਰਪੁਰਬ ’ਤੇ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਸੀ ਪਰ ਪਟਾਕੇ ਸਿਰਫ਼ 8 ਤੋਂ 10 ਵਜੇ ਤੱਕ ਹੀ ਚਲਾਉਣ ਲਈ ਕਿਹਾ ਗਿਆ ਹੈ।

ਕੈਪਟਨ ਵਿਸ਼ਵਦੀਪ ਨੂੰ ਸੈਨਾ ਮੈਡਲ ਨਾਲ ਕੀਤਾ ਸਨਮਾਨਿਤ

0

ਕੈਪਟਨ ਵਿਸ਼ਵਦੀਪ ਨੂੰ ਸੈਨਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਦੱਸ ਦਈਏ ਕਿ ਚੀਨੀ ਫੌਜ ਦੇ ਪਹੁੰਚਣ ਤੋਂ ਪਹਿਲਾਂ ਰਾਤ ਦੇ ਹਨੇਰੇ ‘ਚ 18,000 ਫੁੱਟ ਤੋਂ ਉੱਪਰ ਦੀ ਪਹਾੜੀ ‘ਤੇ ਕਬਜ਼ਾ ਕਰਨ ਲਈ ਕੈਪਟਨ ਵਿਸ਼ਵਦੀਪ ਨੂੰ ਸੈਨਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ।

ਸਤਿਆਪਾਲ ਮਲਿਕ ਦਾ ਮੇਘਾਲਿਆ ਦੇ ਰਾਜਪਾਲ ਵਜੋਂ ਕਾਰਜਕਾਲ ਹੋਇਆ ਖ਼ਤਮ

0

ਸਤਿਆਪਾਲ ਮਲਿਕ ਮੇਘਾਲਿਆ ਦੇ ਰਾਜਪਾਲ ਵਜੋਂ ਸੇਵਾ ਮੁਕਤ ਹੋ ਗਏ ਹਨ। ਉਹ 30 ਸਤੰਬਰ 2017 ਨੂੰ ਬਿਹਾਰ ਦੇ ਰਾਜਪਾਲ ਨਿਯੁਕਤ ਕੀਤੇ ਗਏ ਸਨ। ਇਸ ਮਗਰੋਂ ਅਗਸਤ 2018 ਵਿਚ ਉਹਨਾਂ ਨੂੰ ਜੰਮੂ ਕਸ਼ਮੀਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਤੇ ਫਿਰ 2020 ਵਿਚ ਮੇਘਾਲਿਆ ਦਾ ਰਾਜਪਾਲ ਨਿਯੁਕਤ ਕੀਤਾ ਗਿਆ।

ਇਹ ਵੀ ਪੜ੍ਹੋ: LPG ਗੈਸ ਸਿਲੰਡਰ ਹੋਇਆ ਸਸਤਾ, ਜਾਣੋ ਨਵੇਂ ਰੇਟ

ਹੁਣ ਸੱਤਿਆਪਾਲ ਮਲਿਕ ਮੇਘਾਲਿਆ ਦੇ ਰਾਜਪਾਲ ਵਜੋਂ ਸੇਵਾ ਮੁਕਤ ਹੋ ਗਏ ਹਨ। ਸੱਤਿਆਪਾਲ ਮਲਿਕ ਨੇ ਸਪੱਸ਼ਟ ਕੀਤਾ ਕਿ ਸੇਵਾਮੁਕਤੀ ਮਗਰੋਂ ਉਹ ਨਾ ਤਾਂ ਕਿਸੇ ਸਿਆਸੀ ਪਾਰਟੀ ’ਚ ਸ਼ਾਮਲ ਹੋਣਗੇ ਅਤੇ ਨਾ ਹੀ ਚੋਣ ਲੜਨਗੇ।  ਪਹਿਲਾਂ ਇਹ ਕਿਆਸ ਲਾਏ ਜਾ ਰਹੇ ਸਨ ਕਿ ਮਲਿਕ ਰਾਸ਼ਟਰੀ ਲੋਕ ਦਲ ’ਚ ਸ਼ਾਮਲ ਹੋ ਸਕਦੇ ਹਨ ਪਰ ਉਨ੍ਹਾਂ ਨੇ ਇਨ੍ਹਾਂ ਅਟਕਲਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।

ਮਲਿਕ ਨੇ ਕਿਹਾ, ‘‘ਸੇਵਾਮੁਕਤੀ ਤੋਂ ਬਾਅਦ ਮੇਰੀ ਅਜੇ ਕੋਈ ਯੋਜਨਾ ਨਹੀਂ ਹੈ। ਮੈਂ ਸਿਰਫ ਕਿਸਾਨਾਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਹਿੱਸਾ ਲਵਾਂਗਾ। ਨਾ ਤਾਂ ਮੈਂ ਕਿਸੇ ਪਾਰਟੀ ਵਿੱਚ ਸ਼ਾਮਲ ਹੋਵਾਂਗਾ ਤੇ ਨਾ ਹੀ ਕੋਈ ਚੋਣ ਲੜਾਂਗਾ।’’ ਜ਼ਿਕਰਯੋਗ ਹੈ ਕਿ ਤਿੰਨ ਅਕਤੂਬਰ ਨੂੰ ਸ਼ਾਮਲੀ ਵਿੱਚ ਹੋਣ ਵਾਲੇ ਇੱਕ ਕਿਸਾਨ ਸੰਮੇਲਨ ਵਿੱਚ ਉਨ੍ਹਾਂ ਵੱਲੋਂ ਰਾਸ਼ਟਰੀ ਲੋਕ ਦਲ ਦੇ ਮੁਖੀ ਜੈਯੰਤ ਚੌਧਰੀ ਨਾਲ ਮੰਚ ਸਾਂਝਾ ਕੀਤੇ ਜਾਣ ਦੀ ਚਰਚਾ ਸੀ। ਇਸ ਬਾਰੇ ਉਨ੍ਹਾਂ ਸਪੱਸ਼ਟ ਕੀਤਾ, ‘‘ਇਹ ਕਿਸਾਨਾਂ ਦੇ ਹਿੱਤਾਂ ਲਈ ਬੁਲਾਈ ਗਈ ਗੈਰ-ਸਿਆਸੀ ਮੀਟਿੰਗ ਸੀ ਜੋ ਉਥੇ ਧਾਰਾ 144 ਲਾਗੂ ਹੋਣ ਕਾਰਨ ਫਿਲਹਾਲ ਰੱਦ ਕਰ ਦਿੱਤੀ ਗਈ ਹੈ।’’

LPG ਗੈਸ ਸਿਲੰਡਰ ਹੋਇਆ ਸਸਤਾ, ਜਾਣੋ ਨਵੇਂ ਰੇਟ

0

ਅਕਤੂਬਰ ਮਹੀਨੇ ਦੀ ਸ਼ੁਰੂਆਤ ਵਿੱਚ ਹੀ LPG ਸਿਲੰਡਰ ਦੀਆਂ ਨਵੀਆਂ ਕੀਮਤਾਂ ਜਾਰੀ ਹੋ ਚੁੱਕੀਆਂ ਹਨ। 1 ਅਕਤੂਬਰ ਨੂੰ ਤੇਲ ਕੰਪਨੀਆਂ ਨੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਕੀਤਾ ਹੈ ਪਰ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਤੋਂ ਦਿੱਲੀ ਵਿੱਚ ਵਪਾਰਕ ਗੈਸ ਸਿਲੰਡਰ 25.50 ਰੁਪਏ ਸਸਤਾ ਹੋ ਗਿਆ ਹੈ। ਇਸ ਤੋਂ ਇਲਾਵਾ ਮੁੰਬਈ ਵਿੱਚ 32.50 ਰੁਪਏ, ਕੋਲਕਾਤਾ ਵਿੱਚ 36.50 ਰੁਪਏ ਅਤੇ ਚੇੱਨਈ ਵਿੱਚ 35.50 ਰੁਪਏ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ: PM ਮੋਦੀ ਅੱਜ ਭਾਰਤ ‘ਚ ਲਾਂਚ ਕਰਨਗੇ 5G ਸਰਵਿਸ, ਮਿਲੇਗਾ High Speed ਇੰਟਰਨੈੱਟ ਡਾਟਾ

ਦੱਸ ਦੇਈਏ ਕਿ ਕੀਮਤਾਂ ਵਿੱਚ ਕਟੌਤੀ ਹੋਣ ਮਗਰੋਂ 19 ਕਿਲੋ ਵਾਲਾ ਗੈਸ ਸਿਲੰਡਰ ਦਿੱਲੀ ਵਿੱਚ ਅੱਜ ਤੋਂ 1859.50 ਰੁਪਏ ਵਿੱਚ ਮਿਲੇਗਾ। ਇਸ ਤੋਂ ਇਲਾਵਾ ਮੁੰਬਈ ਵਿੱਚ ਵਾਪਰਕ ਸਿਲੰਡਰ 1811.50 ਰੁਪਏ, ਕੋਲਕਾਤਾ ਵਿੱਚ 1959.00 ਰੁਪਏ ਤੇ ਚੇੱਨਈ ਵਿੱਚ 2009.50 ਰੁੱਪਏ ਵਿੱਚ ਮਿਲੇਗਾ। ਖਾਸ ਗੱਲ ਇਹ ਹੈ ਕਿ ਲਗਾਤਾਰ 6ਵੇ ਮਹੀਨੇ ਵੀ ਵਪਾਰਕ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਤੰਬਰ ਵਿੱਚ ਵੀ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 100 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਸੀ।

ਉੱਥੇ ਹੀ ਦੂਜੇ ਪਾਸੇ ਜੇਕਰ 14.2 ਕਿਲੋ ਵਾਲੇ ਘਰੇਲੂ ਸਿਲੰਡਰ ਦੀ ਗੱਲ ਕੀਤੀ ਜਾਵੇ ਤਾਂ ਦਿੱਲੀ ਵਿੱਚ 1053 ਰੁਪਏ, ਮੁੰਬਈ ਵਿੱਚ 1052.50 ਰੁਪਏ, ਕੋਲਕਾਤਾ ਵਿੱਚ 1079 ਰੁਪਏ ਅਤੇ ਚੇੱਨਈ ਵਿੱਚ 1068.50 ਰੁਪਏ ਵਿੱਚ ਮਿਲ ਰਿਹਾ ਹੈ।

PM ਮੋਦੀ ਅੱਜ ਭਾਰਤ ‘ਚ ਲਾਂਚ ਕਰਨਗੇ 5G ਸਰਵਿਸ, ਮਿਲੇਗਾ High Speed ਇੰਟਰਨੈੱਟ ਡਾਟਾ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਅਕਤੂਬਰ (5G ਸੇਵਾ ਇਜੈਕਸ਼ਨ) ਨੂੰ ਦੇਸ਼ ਵਿੱਚ 5ਜੀ ਸੇਵਾ ਸ਼ੁਰੂ ਕਰਨ ਲਈ ਤਿਆਰ ਹਨ। 5ਜੀ ਸੇਵਾ ਅੱਜ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਆਈਐਮਸੀ ਪ੍ਰੋਗਰਾਮ ਵਿੱਚ ਅਧਿਕਾਰਤ ਤੌਰ ‘ਤੇ ਲਾਂਚ ਕੀਤੀ ਜਾਵੇਗੀ। ਕੁੱਝ ਹੀ ਦੇਰ ‘ਚ ਪੀਐੱਮ ਮੋਦੀ 5G ਸੇਵਾ ਦੀ ਸ਼ੁਰੂਆਤ ਕਰਨਗੇ। ਪ੍ਰਧਾਨ ਮੰਤਰੀ ਮੋਦੀ ਇੰਡੀਅਨ ਮੋਬਾਈਲ ਕਾਂਗਰਸ (IMC) ਦੇ ਛੇਵੇਂ ਐਡੀਸ਼ਨ ਦਾ ਉਦਘਾਟਨ ਵੀ ਕਰਨਗੇ।

IMC 2022 ‘ਨਿਊ ਡਿਜੀਟਲ ਯੂਨੀਵਰਸ’ ਦੀ ਥੀਮ ਨਾਲ 1 ਤੋਂ 4 ਅਕਤੂਬਰ ਤੱਕ ਆਯੋਜਿਤ ਕੀਤਾ ਜਾਣਾ ਹੈ। ਪ੍ਰਧਾਨ ਮੰਤਰੀ ਨੂੰ ਰਾਜਧਾਨੀ ਦੇ ਦਵਾਰਕਾ ਸੈਕਟਰ 25 ਵਿੱਚ ਆਉਣ ਵਾਲੇ ਦਿੱਲੀ ਮੈਟਰੋ ਸਟੇਸ਼ਨ ਦੀ ਇੱਕ ਭੂਮੀਗਤ ਸੁਰੰਗ ਤੋਂ 5ਜੀ ਸੇਵਾਵਾਂ ਦਾ ਕੰਮ ਦਿਖਾਇਆ ਜਾਵੇਗਾ। 5ਜੀ ਤਕਨੀਕ ਦੀ ਮਦਦ ਨਾਲ ਨਿਰਵਿਘਨ ਕਵਰੇਜ, ਉੱਚ ਡਾਟਾ ਦਰਾਂ ਅਤੇ ਬੇਹੱਦ ਭਰੋਸੇਮੰਦ ਸੰਚਾਰ ਉਪਲਬਧ ਹੋਣਗੇ।

ਇਹ ਊਰਜਾ ਕੁਸ਼ਲਤਾ, ਸਪੈਕਟ੍ਰਮ ਕੁਸ਼ਲਤਾ ਅਤੇ ਨੈੱਟਵਰਕ ਕੁਸ਼ਲਤਾ ਨੂੰ ਵਧਾਏਗਾ। ਪ੍ਰਧਾਨ ਮੰਤਰੀ ਇੰਡੀਅਨ ਮੋਬਾਈਲ ਕਾਂਗਰਸ (IMC) ਦੇ ਛੇਵੇਂ ਐਡੀਸ਼ਨ ਦਾ ਉਦਘਾਟਨ ਵੀ ਕਰਨਗੇ। ਦਿੱਲੀ ਮੈਟਰੋ ਨੇ 5ਜੀ ਪ੍ਰਦਰਸ਼ਨ ਲਈ ਉਪਕਰਨ ਮੁਹੱਈਆ ਕਰਵਾਏ ਹਨ। ਬਰਾਮਦਕਾਰਾਂ ਦਾ ਮੰਨਣਾ ਹੈ ਕਿ ਵਪਾਰਕ 5ਜੀ ਸੇਵਾ ਕੱਲ੍ਹ ਤੋਂ ਸ਼ੁਰੂ ਹੋਣ ਜਾ ਰਹੀ ਹੈ, ਹਾਲਾਂਕਿ ਇਸ ਨੂੰ ਆਮ ਲੋਕਾਂ ਤੱਕ ਪਹੁੰਚਣ ਵਿੱਚ ਇੱਕ ਸਾਲ ਤੋਂ ਵੱਧ ਸਮਾਂ ਲੱਗ ਸਕਦਾ ਹੈ।

ਪ੍ਰੋਗਰਾਮ ਦਾ ਥੀਮ ‘ਨਿਊ ਡਿਜੀਟਲ ਯੂਨੀਵਰਸ’ ਹੈ।
IMC 2022 ‘ਨਿਊ ਡਿਜੀਟਲ ਯੂਨੀਵਰਸ’ ਦੀ ਥੀਮ ਨਾਲ 1 ਤੋਂ 4 ਅਕਤੂਬਰ ਤੱਕ ਆਯੋਜਿਤ ਕੀਤਾ ਜਾਣਾ ਹੈ। ਇਹ ਪ੍ਰਮੁੱਖ ਚਿੰਤਕਾਂ, ਉੱਦਮੀਆਂ, ਖੋਜਕਾਰਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਇਕੱਠਾ ਕਰੇਗਾ। ਇਸ ਮੌਕੇ ਡਿਜੀਟਲ ਟੈਕਨਾਲੋਜੀ ਨੂੰ ਤੇਜ਼ੀ ਨਾਲ ਅਪਣਾਉਣ ਅਤੇ ਫੈਲਣ ਨਾਲ ਪੈਦਾ ਹੋਣ ਵਾਲੇ ਨਵੇਂ ਮੌਕਿਆਂ ਬਾਰੇ ਚਰਚਾ ਕੀਤੀ ਜਾਵੇਗੀ ਅਤੇ ਪ੍ਰਦਰਸ਼ਨ ਕੀਤਾ ਜਾਵੇਗਾ।

ਪੰਜਾਬ ‘ਚ ਝੋਨੇ ਦੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ

0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ 1 ਅਕਤੂਬਰ ਤੋਂ ਸ਼ੁਰੂ ਹੋ ਰਹੇ ਖਰੀਫ ਮਾਰਕੀਟਿੰਗ ਸੀਜ਼ਨ 2022-23 ਦੌਰਾਨ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ ਕਿਉਂਕਿ ਕਿਸਾਨ ਇਸ ਖੇਤੀ ਪ੍ਰਧਾਨ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ।

ਇਹ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਖਰੀਫ ਸੀਜਨ 2022-23 ਦੌਰਾਨ ਸਮੂਹ ਖਰੀਦ ਏਜੰਸੀਆਂ ਵੱਲੋਂ ਭਾਰਤ ਸਰਕਾਰ ਵੱਲੋਂ ਨਿਰਧਾਰਤ ਕੀਤੇ ਗਏ ਘੱਟੋ ਘਟ ਸਮਰਥਨ ਮੂਲ ਰੁ. 2060/- ਪ੍ਰਤੀ ਕੁਇੰਟਲ ਝੋਨਾ ਗ੍ਰੇਡ-ਏ ਅਤੇ ਰੁ. 2040/- ਪ੍ਰਤੀ ਕੁਇੰਟਲ ਝੋਨਾ ਕਾਮਨ ਵਰਾਇਟੀ, ਤੇ ਖਰੀਦ ਕੀਤੀ ਜਾਵੇਗੀ। ਝੋਨੇ ਦੀ ਖਰੀਦ ਮਿਤੀ 01.10.2022 ਤੋਂ ਸ਼ੁਰੂ ਹੋਵੇਗੀ ਜੋ ਕਿ ਮਿਤੀ 30.11.2022 ਤੱਕ ਚੱਲੇਗੀ। ਭਾਰਤ ਸਰਕਾਰ ਵੱਲੋਂ ਸਰਕਾਰੀ ਖਰੀਦ ਏਜੰਸੀਆਂ ਲਈ ਕੁੱਲ 184.45 ਲੱਖ ਮੀ.ਟਨ ਝੋਨੇ ਦੀ ਖਰੀਦ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ ਜਦੋਂ ਕਿ ਰਾਜ ਸਰਕਾਰ ਵੱਲੋਂ ਕੁੱਲ 191 ਲੱਖ ਮੀ.ਟਨ ਝੋਨੇ ਦੀ ਖਰੀਦ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਖਰੀਫ ਸੀਜਨ 2022-23 ਦੌਰਾਨ ਪੰਜਾਬ ਮੰਡੀ ਬੋਰਡ ਵੱਲੋਂ 1804 ਰਵਾਇਤੀ ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ ਅਤੇ ਸੀਜਨ ਦੌਰਾਨ ਭੀੜ ਭੜੱਕੇ ਦੀ ਸਥਿਤੀ ਤੋਂ ਬਚਣ ਲਈ 364 ਆਰਜੀ ਮੰਡੀਆਂ ਨੋਟੀਵਾਈ ਕੀਤੀਆਂ ਗਈਆਂ ਹਨ। ਝੋਨੇ ਦੀ ਖਰੀਦ ਲਈ ਲੋੜੀਂਦੇ ਬਾਰਦਾਨੇ ਦੇ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ।

ਉਨਾਂ ਅੱਗੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਜਿਲ੍ਹਾ ਪੱਧਰ ਤੇ ਕੰਟਰੋਲ ਰੂਮ ਅਤੇ ਮੰਡੀਵਾਈਜ਼ ਸ਼ਿਕਾਇਤ ਨਿਵਾਰਨ ਕਮੇਟੀਆਂ ਬਣਾਈਆ ਗਈਆਂ ਹਨ ਜਿਸ ਦੌਰਾਨ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਵਿਭਾਗ ਵੱਲੋਂ ਮੁੱਖ ਦਫਤਰ ਦੇ ਪੱਧਰ ਤੇ ਵੀ ਕਿਸਾਨਾਂ ਦੀਆਂ ਸ਼ਿਕਾਇਤਾਂ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।

ਉਨਾਂ ਇਹ ਵੀ ਕਿਹਾ ਕਿ ਅਕਤੂਬਰ ਮਹੀਨੇ ਲਈ ਆਰ.ਬੀ.ਆਈ ਵੱਲੋਂ ਰੁ. 36,999 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਮੰਜੂਰ ਕੀਤੀ ਜਾ ਚੁੱਕੀ ਹੈ। ਲੇਬਰ ਅਤੇ ਟਰਾਂਸਪੋਰਟ ਦੇ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ ਅਤੇ ਸਬੰਧਤ ਠੇਕੇਦਾਰਾਂ ਨੂੰ ਪਾਲਿਸੀ ਅਨੁਸਾਰ ਲਿਫਟਿੰਗ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।

‘ਦਿ ਪੰਜਾਬ ਕਸਟਮ ਮਿਲਿੰਗ ਪਾਲਿਸੀ ਫਾਰ ਖਰੀਫ 2022-23’, ਪੰਜਾਬ ਮੰਤਰੀ ਮੰਡਲ ਤੋਂ ਪ੍ਰਵਾਨਗੀ ਉਪਰੰਤ ਜਾਰੀ ਕੀਤੀ ਜਾ ਚੁੱਕੀ ਹੈ। ਪੰਜਾਬ ਵਿੱਚ ਸਾਰੀਆਂ ਰਾਈਸ ਮਿੱਲਾਂ ਦੀ ਰਜਿਸਟਰੇਸ਼ਨ ਅਤੇ ਅਲਾਟਮੈਂਟ ਤੋਂ ਪਹਿਲਾਂ ਹਦਾਇਤਾਂ ਅਨੁਸਾਰ ਈ-ਪੀ.ਵੀਜ਼ (ਈ-ਚੈਕਿੰਗ) ਕੀਤੀਆਂ ਜਾ ਰਹੀਆਂ ਹਨ ਜਿਸ ਅਨੁਸਾਰ ਹੁਣ ਤੱਕ 4315 ਰਾਈਸ ਮਿਲਾਂ ਦੀ ਇੰਸਪੈਕਸ਼ਨ ਕੀਤੀ ਜਾ ਚੁੱਕੀ ਹੈ ਅਤੇ 3500 ਰਾਈਸ ਮਿਲਾਂ ਦੀ ਆਨ ਲਾਈਨ ਅਲਾਟਮੈਂਟ ਕੀਤੀ ਜਾ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਸੀਜਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਬੋਗਸ/ਗੈਰ-ਕਾਨੂੰਨੀ ਖਰੀਦ ਤੋਂ ਬਚਣ ਲਈ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਨੂੰ ਅੰਤਰ ਰਾਜੀ ਬੈਰੀਅਰਾਂ ਤੇ ਨਾਕੇ ਲਗਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਵਿਭਾਗ ਦੇ ਡਾਇਰੈਕਟਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਖੁਰਾਕ ਤੇ ਸਪਲਾਈਜ਼ ਵਿਭਾਗ ਵੱਲੋਂ ਕਮਿਸ਼ਨਰ ਕਰ ਅਤੇ ਆਬਕਾਰੀ ਵਿਭਾਗ ਨੂੰ ਮੋਬਾਇਲ ਵਿੰਗ ਨੂੰ ਚੌਕਸੀ ਰੱਖਣ ਅਤੇ ਜਿਹੜੇ ਵਪਾਰੀਆਂ ਵੱਲੋਂ ਝੋਨੇ ਦੀ ਪ੍ਰਾਈਵੇਟ ਖਰੀਦ ਕੀਤੀ ਜਾਣੀ ਹੈ ਉਨ੍ਹਾਂ ਦੀਆਂ ਜੀ.ਐਸ.ਟੀ ਰਿਟਰਨਾਂ ਦੀ ਜਾਂਚ ਕਰਨ ਲਈ ਲਿਖਿਆ ਗਿਆ ਹੈ ਤਾਂ ਜੋ ਕਿਸੇ ਕਿਸਮ ਦੀ ਹੇਰਾਫੇਰੀ ਤੋਂ ਬਚਿਆ ਜਾ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਦੇ ਪੱਧਰ ਤੇ ਉੜਣ ਦਸਤਿਆਂ ਦਾ ਗਠਨ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਰੋਜਾਨਾ ਜਿਲ੍ਹੇ ਦੀਆਂ ਮੰਡੀਆਂ ਵਿੱਚ ਆ ਰਹੇ ਝੋਨੇ ਦੀ ਆਮਦ ਦੀ ਨਿਗਰਾਨੀ ਕੀਤੀ ਜਾਵੇਗੀ।

ਪੰਜਾਬ ਦੀਆਂ 10 ਸ਼ਹਿਰੀ ਸਥਾਨਕ ਸੰਸਥਾਵਾਂ ਦੀ ਸਵੱਛ ਸਰਵੇਖਣ ਐਵਾਰਡ ਲਈ ਹੋਈ ਚੋਣ : ਡਾ. ਇੰਦਰਬੀਰ ਸਿੰਘ ਨਿੱਜਰ

0

ਸਵੱਛ ਸਰਵੇਖਣ ਦੌਰਾਨ ਭਾਰਤ ਸਰਕਾਰ ਦੇ ਮਕਾਨ ਉਸਾਰੀ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਪੰਜਾਬ ਰਾਜ ਦੀਆਂ 10 ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਪੁਰਸਕਾਰ ਲਈ ਚੁਣਿਆ ਗਿਆ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਇਸ ਪ੍ਰਾਪਤੀ ਲਈ ਇਨ੍ਹਾਂ ਸਥਾਨਕ ਸੰਸਥਾਵਾਂ ਦੇ ਪ੍ਰਬੰਧਕਾਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਸਵੱਛ ਸਰਵੇਖਣ-2022 ‘ਤੇ ਆਧਾਰਿਤ ਤਾਲਕਟੋਰਾ ਸਟੇਡੀਅਮ, ਨਵੀਂ ਦਿੱਲੀ ਵਿਖੇ 01 ਅਕਤੂਬਰ 2022 ਨੂੰ ਇੱਕ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸਵੱਛ ਸਰਵੇਖਣ-2022 ਤਹਿਤ ਸੂਬੇ ਦੀਆਂ 10 ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਜਾਣਾ ਹੈ, ਜਿਨ੍ਹਾਂ ਵਿੱਚ ਬਰੇਟਾ, ਭੀਖੀ, ਮੂਨਕ, ਨਵਾਂ ਸ਼ਹਿਰ, ਨੰਗਲ, ਫਾਜ਼ਿਲਕਾ, ਘੱਗਾ, ਮੰਡੀ ਗੋਬਿੰਦਗੜ੍ਹ, ਦਸੂਹਾ, ਕੁਰਾਲੀ ਤੋਂ ਇਲਾਵਾ ਜਲੰਧਰ ਛਾਉਣੀ (ਕੈਂਟਨ ਬੋਰਡ) ਨੂੰ ਵੀ ਵੱਖ-ਵੱਖ ਵਰਗਾਂ ਵਿੱਚ ਪੁਰਸਕਾਰ ਦਿੱਤੇ ਜਾਣਗੇ।

ਡਾ. ਨਿੱਜਰ ਨੇ ਇਹ ਵੀ ਦੱਸਿਆ ਕਿ 17 ਸਤੰਬਰ 2022 ਨੂੰ ਇੰਡੀਅਨ ਸਵੱਛਤਾ ਲੀਗ ਕਰਵਾਈ ਗਈ ਜਿਸ ਵਿੱਚ ਇਕ ਵਿਸ਼ੇਸ਼ ਸਨਮਾਨ ਪ੍ਰੋਗਰਾਮ ਲਈ 1850 ਯੂ.ਐਲ.ਬੀਜ ਦੀ ਚੋਣ ਕੀਤੀ ਗਈ। ਇਨ੍ਹਾਂ ਵਿਚ ਪੰਜਾਬ ਰਾਜ ਦੀਆਂ ਦੋ ਯੂ.ਐਲ.ਬੀਜ਼., ਐਮ.ਸੀ., ਮੁਹਾਲੀ ਅਤੇ ਖਰੜ ਨੂੰ ਚੁਣਿਆ ਗਿਆ ਹੈ ਜਿਨ੍ਹਾਂ ਨੂੰ ਇਕ ਵਿਸ਼ੇਸ਼ ਸਨਮਾਨ ਪ੍ਰੋਗਰਾਮ ਦੌਰਾਨ 30 ਅਕਤੂਬਰ 2022 ਨੂੰ ਸਨਮਾਨਿਤ ਕੀਤਾ ਜਾਵੇਗਾ।

ਮੰਤਰੀ ਨੇ ਦੱਸਿਆ ਕਿ ਇਹ ਸਥਾਨਕ ਸਰਕਾਰਾਂ ਵਿਭਾਗ ਅਤੇ ਸੂਬੇ ਲਈ ਬਹੁਤ ਮਾਣ ਵਾਲੀ ਗੱਲ ਹੈ। ਉਹਨਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਹੋਰ ਯੂ.ਐਲ.ਬੀਜ ਨੂੰ ਵੀ ਇਹਨਾਂ ਯੂ.ਐਲ.ਬੀਜ਼. ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ ਹੈ।