Home Blog Page 1892

ਬਾਬਾ ਫਰੀਦ ਯੂਨੀਵਰਸਿਟੀ ਤੇ ਮੈਡੀਕਲ ਸਾਇੰਸਜ਼ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

0

ਬਾਬਾ ਫਰੀਦ ਯੂਨੀਵਰਸਿਟੀ ਲਈ ਨਵੇਂ ਵਾਈਸ ਚਾਂਸਲਰ ਦੀ ਨਿਯੁਕਤੀ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ਼ ‘ਤੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਹੈ ਕਿ ਡਾ. ਗੁਰਪ੍ਰੀਤ ਸਿੰਘ ਵਾਂਡਰ ਜੀ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ‘ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2022 ਪਾਸ’

0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2022 ਪਾਸ ਕਰ ਦਿੱਤਾ ਗਿਆ। ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਹ ਬਿੱਲ ਸਦਨ ਵਿੱਚ ਪੇਸ਼ ਕੀਤਾ, ਜਿਸ ਨੂੰ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਨਿੱਜੀ ਹਸਪਤਾਲਾਂ ਲਈ ਫਿਕਸ ਕੀਤੀ ਡੇਂਗੂ ਟੈਸਟ ਦੀ ਕੀਮਤ

ਸਦਨ ਵਿੱਚ ਬੇਬੁਨਿਆਦ ਰੌਲਾ ਪਾਉਣ ਲਈ ਵਿਰੋਧੀ ਧਿਰ ’ਤੇ ਤਿੱਖਾ ਹਮਲਾ ਕਰਦਿਆਂ ਸ. ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਖਜ਼ਾਨੇ ਦੀ ਵਿੱਤੀ ਹਾਲਤ ਸੁਧਾਰਨ ਲਈ ਕੋਈ ਉਪਰਾਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੀਆਂ ਖਾਮੀਆਂ ਦੂਰ ਕਰ ਦਿੱਤੀਆਂ ਹਨ ਅਤੇ ਜਾਅਲੀ ਬਿਲਿੰਗ ਬੰਦ ਕਰ ਦਿੱਤੀ ਹੈ, ਜਿਸ ਨਾਲ ਨਾ ਸਿਰਫ਼ ਵਪਾਰੀਆਂ ਨੂੰ ਫਾਇਦਾ ਹੋਵੇਗਾ ਸਗੋਂ ਸੂਬੇ ਦੇ ਮਾਲੀਏ ਵਿੱਚ ਵੀ ਵਾਧਾ ਹੋਵੇਗਾ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਿਆਂ ASI ਰੰਗੇ ਹੱਥੀਂ ਕਾਬੂ

ਹਰਪਾਲ ਸਿੰਘ ਚੀਮਾ ਨੇ ਇੱਥੇ ਜਾਰੀ ਆਪਣੇ ਬਿਆਨ ਵਿੱਚ ਐਕਟ ਵਿੱਚ ਕੀਤੀਆਂ ਸੋਧਾਂ ਦੀ ਮਹੱਤਤਾ ਦਾ ਖੁਲਾਸਾ ਕਰਦਿਆਂ ਕਿਹਾ ਕਿ ਕਰ ਚੋਰੀ ਕਰਨ ਵਾਲੇ ਲੋਕਾਂ ਤੇ ਰੋਕ ਲਾਉਣ ਲਈ ਸੈਕਸ਼ਨ-16 ਵਿੱਚ ਸੋਧ ਕੀਤੀ ਜਾ ਰਹੀ ਹੈ। ਇਸ ਸੋਧ ਨਾਲ ਸਰਕਾਰ ਕੋਲ ਅਧਿਕਾਰ ਆ ਜਾਵੇਗਾ, ਜਿਸ ਨਾਲ ਕਰ ਦਾਤਾ ਨੂੰ ਕੁਝ ਹਾਲਾਤਾਂ ਵਿੱਚ ਕਰ ਦਾ ਕ੍ਰੈਡਿਟ ਲੈਣ ਤੋਂ ਰੋਕਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀ ਸਹੂਲਤ ਲਈ ਕਰ ਦਾ ਕ੍ਰੈਡਿਟ ਲੈਣ ਦਾ ਸਮਾਂ 30 ਸਤੰਬਰ ਤੋਂ ਵਧਾ ਕੇ 30 ਨਵੰਬਰ ਕੀਤਾ ਜਾ ਰਿਹਾ ਹੈ ਜਿਸ ਨਾਲ ਵਪਾਰੀ ਜੋ ਵੀ ਖਰਚੇ ਕਰ ਚੁੱਕੇ ਹਨ ਉਨ੍ਹਾਂ ਦਾ ਕ੍ਰੈਡਿਟ 30 ਨਵੰਬਰ ਤੱਕ ਲੈ ਸਕਣਗੇ ਤੇ ਕਰ ਦਾ ਭੁਗਤਾਨ ਕਰ ਸਕਣਗੇ।

ਵਿੱਤ ਮੰਤਰੀ ਨੇ ਕਿਹਾ ਕਿ ਕਰ ਦਾਤਾਵਾਂ ਦੁਆਰਾ ਰਿਟਰਨ ਪੇਸ਼ ਕਰਨ ਨੂੰ ਤਰਕਸੰਗਤ ਬਣਾਉਣ ਲਈ ਐਕਟ ਦੀ ਧਾਰਾ 37, 38 ਅਤੇ 39 ਵਿੱਚ ਸੋਧ ਪਾਸ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਰ ਦੀ ਪਾਲਣਾ ਵਧਾਉਣ ਅਤੇ ਕਰ ਦੀ ਚੋਰੀ ਰੋਕਣ ਲਈ ਸੈਕਸ਼ਨ-39 ਵਿੱਚ ਸੋਧ ਕੀਤੀ ਜਾ ਰਹੀ ਹੈ। ਇਸ ਨਾਲ ਸਪਲਾਈ ਦਾ ਵੇਰਵਾ ਦਿੱਤੇ ਬਿਨਾ ਕਰ ਦਾਤਾ ਆਪਣੀ ਰਿਟਰਨ ਫਾਈਲ ਨਹੀਂ ਕਰ ਸਕੇਗਾ। ਉਨ੍ਹਾਂ ਕਿਹਾ ਕਿ ਇਹ ਬੋਗਸ ਬਿੱਲ ਰੋਕਣ ਵਿੱਚ ਬਹੁਤ ਵੱਡਾ ਉਪਰਾਲਾ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ ਪੁਲਿਸ ਨੇ 4 ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਰ ਪਾਲਣਾ ਨੂੰ ਬਿਹਤਰ ਬਣਾਉਣ ਲਈ ਟੈਕਸ ਦਾਤਾਵਾਂ ਜੋ ਟੈਕਸ ਕੁਲੈਕਟਰ ਹਨ ਜਿਵੇਂ ਕਿ ਈ-ਕਾਮਰਸ ਆਪਰੇਟਰਾਂ ਦੁਆਰਾ ਸਟੇਟਮੈਂਟ ਦੇਰ ਨਾਲ ਫਾਈਲ ਕਰਨ ਲਈ ਲੇਟ ਫੀਸ ਦੀ ਸ਼ੁਰੂਆਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਨੁਪਾਲਨ ਵਿੱਚ ਸੁਧਾਰ ਲਈ ਧਾਰਾ 49 ਵਿੱਚ ਸੋਧ ਕੀਤੀ ਗਈ ਹੈ ਤਾਂ ਜੋ ਸਰਕਾਰ ਨੂੰ ਟੈਕਸਦਾਤਾਵਾਂ ਦੁਆਰਾ ਕਰ ਦੇ ਕ੍ਰੈਡਿਟ ਦੀ ਵਰਤੋਂ ‘ਤੇ ਪਾਬੰਦੀਆਂ ਨਿਰਧਾਰਤ ਕਰਨ ਦਾ ਅਧਿਕਾਰ ਦਿੱਤਾ ਜਾ ਸਕੇ।

ਵਿੱਤ ਮੰਤਰੀ ਨੇ ਕਿਹਾ ਕਿ ਕਾਰੋਬਾਰ ਦੀ ਸਹੂਲਤ ਲਈ ਕਾਫੀ ਦੇਰ ਤੋਂ ਮੰਗ ਸੀ ਕਿ ਵਿਆਜ ਸਿਰਫ ਉਸ ਕਰ ਦੇ ਕ੍ਰੈਡਿਟ ਤੇ ਲਗਾਇਆ ਜਾਵੇ ਜੋ ਕਿ ਲਿਆ ਗਿਆ ਅਤੇ ਉਪਯੋਗ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਸਵੀਕਾਰ ਕੀਤਾ ਗਿਆ ਹੈ ਅਤੇ ਸੈਕਸ਼ਨ-50 ਵਿੱਚ ਸੋਧ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਧਾਰਾ 54 ਵਿੱਚ ਵੀ ਸੋਧ ਕੀਤੀ ਗਈ ਹੈ ਤਾਂ ਜੋ ਰਿਫੰਡ ਦੇ ਪ੍ਰਬੰਧ ਹੋਰ ਆਸਾਨ ਹੋ ਸਕਣ। ਉਨ੍ਹਾਂ ਕਿਹਾ ਕਿ ਜਿਹੜੇ ਵਪਾਰੀ ਸਪੈਸ਼ਲ ਇਕਨਾਮਿਕ ਜੋਨ (ਐਸ.ਈ.ਜੈਡ) ਵਿੱਚ ਵਪਾਰ ਕਰ ਰਹੇ ਹਨ ਜਾਂ ਬਰਾਮਦ ਕਰਦੇ ਹਨ ਉਨ੍ਹਾਂ ਨੂੰ ਰਿਫੰਡ ਦੇਣ ਦਾ ਸਮਾਂ ਰਿਟਰਨ ਫਾਈਲ ਕਰਨ ਤੋਂ ਦੋ ਸਾਲ ਨਿਰਧਾਰਤ ਕੀਤਾ ਗਿਆ ਹੈ

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਜੀ.ਐੱਸ.ਟੀ. ਕੌਂਸਲ ਦੀ ਸਿਫ਼ਾਰਸ਼ ‘ਤੇ ਵਿੱਤ ਐਕਟ, 2022 ਰਾਹੀਂ ਕੇਂਦਰੀ ਵਸਤੂਆਂ ਅਤੇ ਸੇਵਾਵਾਂ ਟੈਕਸ ਐਕਟ, 2017 ਵਿੱਚ ਸੋਧ ਕੀਤੀ ਸੀ। ਇਸੇ ਤਰ੍ਹਾਂ ਦੀਆਂ ਤਬਦੀਲੀਆਂ ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ ਐਕਟ, 2017 ਵਿੱਚ ਕੀਤੀਆਂ ਗਈਆਂ ਹਨ।

ਪੰਜਾਬ ਸਰਕਾਰ ਵੱਲੋਂ IAS/PCS (ਪ੍ਰੀ) ਪ੍ਰੀਖਿਆ-2023 ਦੇ ਕੰਬਾਈਂਡ ਕੋਚਿੰਗ ਕੋਰਸ ਲਈ ਅਰਜੀਆਂ ਦੀ ਮੰਗ

0

ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆਂ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ./ ਪੀ.ਸੀ.ਐੱਸ (ਪ੍ਰੀ) ਪ੍ਰੀਖਿਆ-2023 ਦੇ ਕੰਬਾਈਂਡ ਕੋਚਿੰਗ ਕੋਰਸ ਲਈ ਰਾਜ ਦੇ ਗਰੈਜੁਏਟ ਨੋਜਵਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ ਪੁਲਿਸ ਨੇ 4 ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦੇ ਪੱਕੇ ਵਸਨੀਕ, ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਸਮੁਦਾਇ (ਮੁਸਲਿਮ, ਸਿੱਖ, ਇਸਾਈ, ਬੋਧੀ, ਪਾਰਸੀ ਅਤੇ ਜੈਨੀ) ਨਾਲ ਸਬੰਧਤ ਹੋਣਾ ਚਾਹੀਦਾ ਹੈ। ਜਿਸ ਦੀ ਘੱਟੋ-ਘੱਟ ਵਿਦਿਅਕ ਯੋਗਤਾ ਗਰੈਜੂਏਜ਼ਨ ਹੋਵੇਗੀ, ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਦਾਖਲੇ ਲਈ ਉਮੀਦਵਾਰ ਦੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਸਲਾਨਾ ਆਮਦਨ 3.00 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਉਮੀਦਵਾਰ ਦੀ ਚੋਣ ਮੈਂਟਲ ਐਬਿਲਟੀ, ਜਨਰਲ ਅਵੇਅਰਨੈੱਸ (ਹਿਸਟਰੀ, ਜਿਓਗ੍ਰਾਫੀ, ਇੰਡੀਅਨ ਪੋਲੀਟੀ, ਇੰਡੀਅਨ ਇਕੋਨੋਮੀ, ਐਵਰੀਡੇ ਸਾਇੰਸ, ਕਰੰਟ ਈਵੈਂਟਸ ਆਦਿ) ਵਿਸ਼ਿਆਂ ਦੇ ਆਬਜੈਕਟਿਵ ਟਾਈਪ ਟੈਸਟ ਦੇ ਆਧਾਰ ਤੇ ਕੀਤੀ ਜਾਵੇਗੀ। ਇਸ ਟੈਸਟ ਦਾ ਸਮਾਂ ਇੱਕ ਘੰਟਾ ਹੈ ਜੋ 20 ਅਕਤੂਬਰ ਨੂੰ ਸਵੇਰੇ 10:00 ਵਜੇ ਅੰਬੇਦਕਰ ਇਸਟੀਚਿਊਟ ਆਫ ਕੈਰੀਅਰਜ ਐਡ ਕੋਰਸਿਜ਼, ਫੇਜ਼-III-ਬੀ-2, ਐਸ.ਏ.ਐਸ ਨਗਰ ਮੁਹਾਲੀ ਵਿਖੇ ਹੋਵੇਗਾ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਿਆਂ ASI ਰੰਗੇ ਹੱਥੀਂ ਕਾਬੂ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਇਸ ਸਕੀਮ ਤਹਿਤ ਉਮੀਦਵਾਰ ਜੋ ਆਈ. ਏ. ਐੱਸ./ਪੀ.ਸੀ.ਐੱਸ (ਪ੍ਰੀ) ਪ੍ਰੀਖਿਆ-2023 ਦੇ ਕੰਬਾਈਂਡ ਕੋਚਿੰਗ ਕੋਰਸ ਕਰਨ ਦੇ ਚਾਹਵਾਨ ਹਨ, ਅਪਲਾਈ ਕਰ ਸਕਦੇ ਹਨ। ਉਹ ਆਪਣੀਆਂ ਮੁਕੰਮਲ ਦਰਖਾਸਤਾਂ, ਜਿਸ ਨਾਲ ਸਾਰੇ ਲੋੜੀਂਦੇ ਸਰਟੀਫਿਕੇਟ ਦੀਆਂ ਆਪਣੇ ਵਲੋਂ ਤਸਦੀਕਸ਼ੁਦਾ ਕਾਪੀਆਂ ਨਾਲ ਨੱਥੀ ਕਰਕੇ ਪ੍ਰਿੰਸੀਪਲ, ਅੰਬੇਦਕਰ ਇੰਸਟੀਚਿਊਟ ਆਫ ਕਰੀਅਰਜ ਐਂਡ ਕੋਰਸਿਜ, ਫੇਸ –III-ਬੀ-2, ਐਸ.ਏ.ਐਸ ਨਗਰ (ਮੁਹਾਲੀ) ਨੂੰ 12 ਅਕਤੂਬਰ 2022 ਤੱਕ ਜਾਂ ਇਸ ਤੋਂ ਪਹਿਲਾਂ ਭੇਜ ਸਕਦੇ ਹਨ। ਉਮੀਦਵਾਰ ਦਾਖਲੇ ਸਬੰਧੀ ਮੁਕੰਮਲ ਜਾਣਕਾਰੀ ਸੰਸਥਾ ਦੀ ਵੈੱਬਸਾਈਟ www.welfarepunjab.gov.in ਤੇ ਪ੍ਰਾਪਤ ਕਰ ਸਕਦੇ ਹਨ।

PM ਮੋਦੀ ਭਲਕੇ 5G ਸੇਵਾਵਾਂ ਦੀ ਕਰਨਗੇ ਸ਼ੁਰੂਆਤ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਅਕਤੂਬਰ ਨੂੰ ਦਿੱਲੀ ਦੇ ਪ੍ਰਗਤੀ ਮੈਦਾਨ ’ਚ 5ਜੀ ਸੇਵਾਵਾਂ ਦੀ ਸ਼ੁਰੂਆਤ ਕਰਨਗੇ। ਦੱਸ ਦੇਈਏ ਕਿ ਕੱਲ੍ਹ ਯਾਨੀ 1 ਅਕਤੂਬਰ ਤੋਂ ਭਾਰਤ ’ਚ ਏਸ਼ੀਆ ਦੀ ਸਭ ਤੋਂ ਵੱਡੀ ਟੈਕਨਾਲੋਜੀ ਪ੍ਰਦਰਸ਼ਨੀ ‘ਇੰਡੀਆ ਮੋਬਾਇਲ ਕਾਂਗਰਸ’ (IMC 2022) ਦੀ ਸ਼ੁਰੂਆਤ ਹੋਣ ਵਾਲੀ ਹੈ ਅਤੇ ਇਸੇ ਪ੍ਰੋਗਰਾਮ ’ਚ ਪ੍ਰਧਾਨ ਮੰਤਰੀ ਮੋਦੀ 5ਜੀ ਸੇਵਾ ਦੀ ਲਾਂਚਿੰਗ ਕਰਨਗੇ।

ਇਹ ਵੀ ਪੜ੍ਹੋ- PM ਮੋਦੀ ਨੇ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਨੂੰ ਦਿਖਾਈ ਹਰੀ ਝੰਡੀ

1 ਅਕਤੂਬਰ ਤੋਂ 4 ਦਿਨਾਂ ਇੰਡੀਆ ਮੋਬਾਇਲ ਕਾਂਗਰਸ (IMC 2022) ਪ੍ਰੋਗਰਾਮ ਦੀ ਸ਼ੁਰੂਆਤ ਦਿੱਲੀ ਦੇ ਪ੍ਰਗਤੀ ਮੈਦਾਨ ’ਚ ਹੋਣ ਜਾ ਰਹੀ ਹੈ। ਦੂਰਸੰਚਾਰ ਵਿਭਾਗ ਅਤੇ ਸੈਲੂਲਰ ਆਪਰੇਟਰਸ ਐਸੋਸੀਏਸ਼ਨ ਆਫ ਇੰਡੀਆ (ਸੀ.ਓ.ਏ.ਆਈ.) ਮਿਲਕੇ IMC 2022 ਦੇ 6ਵੇਂ ਐਡੀਸ਼ਨ ਦੀ ਸ਼ੁਰੂਆਤ ਕਰਨਗੇ। ਪ੍ਰੋਗਰਾਮ ’ਚ ਇਕ ਵਾਰ ਫਿਰ ਨਵੇਂ ਟੈਕਨਾਲੋਜੀਕਲ ਇਨੋਵੇਸ਼ਨ ਅਤੇ ਸਟਾਰਟਅਪ ਨੂੰ ਉਤਸ਼ਾਹ ਦੇਣ ’ਤੇ ਵਿਸਤਾਰ ਨਾਲ ਚਰਚਾ ਹੋ ਸਕਦੀ ਹੈ। 2022 ਲਈ ਇਸ ਈਵੈਂਟ ਦਾ ਥੀਮ ‘ਨਿਊ ਡਿਜੀਟਲ ਯੂਨੀਵਰਸ’ ਰੱਖਿਆ ਗਿਆ ਹੈ, ਜੋ ਵਿਕਸਿਤ ਡਿਜੀਟਲ ਭਾਰਤ ਲਈ ਸਟਾਰਟਅਪ ਅਤੇ ਇਨੋਵੇਸ਼ਨ ਨੂੰ ਉਤਸ਼ਾਹ ਦੇਣ ਦੇ ਉਦੇਸ਼ ’ਤੇ ਕੰਮ ਕਰੇਗਾ।

IND vs SA 2nd T20: ਭਾਰਤ-ਦੱਖਣੀ ਅਫਰੀਕਾ ਦੀਆਂ ਟੀਮਾਂ ਵਿਚਾਲੇ 2 ਅਕਤੂਬਰ ਨੂੰ ਹੋਵੇਗਾ ਮੁਕਾਬਲਾ

0

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਜਾਰੀ ਟੀ-20 ਮੁਕਾਬਲਿਆਂ ਦੀ ਲੜੀ ਦਾ ਦੂਜਾ ਮੁਕਾਬਲਾ 2 ਅਕਤੂਬਰ ਨੂੰ ਖੇਡਿਆ ਜਾਵੇਗਾ। ਇਹ ਮੁਕਾਬਲਾ ਐਤਵਾਰ ਨੂੰ ਬਰਸਾਪਾਰਾ ਸਟੇਡੀਅਮ ‘ਚ ਹੋਣਾ ਹੈ। ਇਸ ਮੁਕਾਬਲੇ ਤੋਂ ਪਹਿਲਾਂ ਕੁਝ ਭਾਰਤੀ ਖਿਡਾਰੀਆਂ ਨੇ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀਆਂ ਹਨ। ਯੁਜਵੇਂਦਰ ਚਾਹਲ ਅਤੇ ਸ਼੍ਰੇਅਸ ਅਈਅਰ ਨੇ ਫਲਾਈਟ ਅਤੇ ਏਅਰਪੋਰਟ ਦੇ ਅੰਦਰ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ। ਇਸ ਟੀ-20 ਮੈਚਾਂ ਦੀ ਲੜੀ ਦੇ ਪਹਿਲੇ ਮੁਕਾਬਲੇ ਵਿੱਚ ਭਾਰਤੀ ਗੇਂਦਬਾਜ਼ਾਂ ਨੇ ਖਤਰਨਾਕ ਇਨਸਵਿੰਗਰ ਨਾਲ ਦੱਖਣੀ ਅਫਰੀਕਾ ਦੇ ਬੱਲੇਬਾਜ਼ਾਂ ਨੂੰ ਹੈਰਾਨ ਕਰ ਦਿੱਤਾ। ਦੂਜੇ ਮੈਚ ਵਿੱਚ ਵੀ ਅਜਿਹਾ ਹੀ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ: RBI Repo Rate: RBI ਨੇ ਫਿਰ ਵਧਾਏ ਰੇਪੋ ਰੇਟ

ਗੁਹਾਟੀ ਦੇ ਬਾਰਸਾਪਾਰਾ ਕ੍ਰਿਕੇਟ ਸਟੇਡੀਅਮ ਵਿੱਚ ਇਸ ਤੋਂ ਪਹਿਲਾਂ ਅਕਤੂਬਰ 2017 ਵਿੱਚ ਸਿਰਫ਼ ਇੱਕ ਟੀ-20 ਅੰਤਰਰਾਸ਼ਟਰੀ ਮੈਚ ਖੇਡਿਆ ਗਿਆ ਸੀ। ਇਸ ਮੁਕਬਲੇ ਵਿੱਚ ਆਸਟ੍ਰੇਲੀਆ ਨੇ ਭਾਰਤ ਨੂੰ 8 ਵਿਕਟਾਂ ਨਾਲ ਹਰਾਇਆ। ਇਸ ਮੈਦਾਨ ‘ਤੇ ਜਨਵਰੀ 2020 ਵਿੱਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੀ-20 ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਸੀ। 2017-2021 ਤੱਕ ਇਸ ਮੈਦਾਨ ‘ਤੇ 16 ਟੀ-20 ਮੈਚਾਂ ਦਾ ਔਸਤ ਸਕੋਰ ਸਿਰਫ਼ 138.8 ਦੌੜਾਂ ਹੈ। ਜਿਸ ਤੋਂ ਸਾਬਤ ਹੁੰਦਾ ਹੈ ਕਿ ਇਹ ਟੀ-20 ਮੈਚਾਂ ਵਿੱਚ ਟੀਮਾਂ ਲਈ ਹਾਈ ਸਕੋਰਿੰਗ ਨਹੀਂ ਰਿਹਾ ਹੈ। ਇਸ ਤੋਂ ਇਲਾਵਾ ਇੱਥੇ ਕੋਈ ਵੀ ਟੀਮ ਹੁਣ ਤੱਕ ਕੁੱਲ 180 ਤੋਂ ਵੱਧ ਦੌੜਾਂ ਨਹੀਂ ਬਣਾ ਸਕੀ ਹੈ। ਪੰਜ ਸਾਲ ਬਾਅਦ ਲੋਕਲ ਕ੍ਰਿਕੇਟ ਪ੍ਰੇਮੀ ਟੀ-20 ਮੈਚ ਦਾ ਆਨੰਦ ਲੈਣ ਲਈ ਤਿਆਰ ਹਨ।

ਇਹ ਵੀ ਪੜ੍ਹੋ: ਪਾਸਪੋਰਟ ਲਈ ਹੁਣ ਪੋਸਟ ਆਫਿਸ ਤੋਂ ਮਿਲੇਗਾ ਪੁਲਿਸ ਕਲੀਅਰੈਂਸ ਸਰਟੀਫਿਕੇਟ, ਇੰਝ ਕਰੋ ਅਪਲਾਈ

ਮੌਸਮ ਵਿਭਾਗ ਮੁਤਾਬਕ ਮੁਕਾਬਲੇ ਦੌਰਾਨ ਗੁਹਾਟੀ ਵਿੱਚ ਤਾਪਮਾਨ 28 ਡਿਗਰੀ ਰਹਿਣ ਦੀ ਸੰਭਾਵਨਾ ਹੈ। ਪਰ ਉਸ ਰਾਤ ਵੀ 99 ਫੀਸਦੀ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਛੇ ਫੀਸਦੀ ਗਰਜ-ਤੂਫਾਨ ਦੀ ਸੰਭਾਵਨਾ ਹੈ। ਇਸ ਲਈ 2 ਅਕਤੂਬਰ ਨੂੰ ਹੋਣ ਵਾਲੇ ਮੈਚ ਵਿੱਚ ਵਿਘਨ ਪੈ ਸਕਦਾ ਹੈ ਜਾਂ ਦੇਰੀ ਹੋ ਸਕਦੀ ਹੈ। ਹਾਲਾਂਕਿ ਅਸਾਮ ਕ੍ਰਿਕਟ ਸੰਘ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਉਹ ਕੁਦਰਤ ਦੇ ਪ੍ਰਕੋਪ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਲਈ ਪੂਰੀ ਤਰ੍ਹਾਂ ਤਿਆਰ ਹਨ।

ਪੰਜਾਬੀ ਗਾਇਕ ਹਰਭਜਨ ਮਾਨ ਆਸਟ੍ਰੇਲੀਆ ਦੇ ਪਰਥ ’ਚ ਸਥਿਤ ਗੁਰਦੁਆਰੇ ’ਚ ਹੋਏ ਨਤਮਸਤਕ

0

ਪੰਜਾਬੀ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਹਮੇਸ਼ਾ ਸੁਰਖੀਆਂ ’ਚ ਰਹਿੰਦੇ ਹਨ। ਅਦਾਕਾਰ ਸੋਸ਼ਲ ਮੀਡੀਆ ’ਤੇ ਵੀ ਕਾਫ਼ੀ ਐਕਟਿਵ ਰਹਿੰਦੇ ਹਨ। ਹਰਭਜਨ ਮਾਨ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ। ਹਾਲ ਹੀ ’ਚ ਗਾਇਕ ਨੇ ਇੰਸਟਾਗ੍ਰਾਮ ’ਤੇ ਇਕ ਤਸਵੀਰ ਸਾਂਝੀ ਕੀਤੀ ਹੈ। ਜਿਸ ਨੂੰ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ।

ਇਹ ਵੀ ਪੜ੍ਹੋ :ਪੰਜਾਬ ਵਿਧਾਨ ਸਭਾ ‘ਚ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ ਕੀਤਾ ਪਾਸ

ਇਸ ਤੋਂ ਪਹਿਲਾਂ ਦੱਸ ਦੇਈਏ ਕਿ ਹਰਭਜਨ ਮਾਨ ਨੇ ਆਸਟ੍ਰੇਲੀਆ ਨਿਊ ਜ਼ੀਲੈਂਡ ’ਚ 16 ਮਿਊਜ਼ਿਕ ਕੰਸਰਟ ਕੀਤੇ ਸੀ, ਜਿਨ੍ਹਾਂ ’ਚ 40 ਹਜ਼ਾਰ ਤੋਂ ਵੱਧ ਲੋਕਾਂ ਨੇ ਹਿੱਸਾ ਲਿਆ ਸੀ। ਇਹ ਉਪਲਬਧੀ ਹਾਸਲ ਕਰਨ ਵਾਲੇ ਹਰਭਜਨ ਮਾਨ ਪਹਿਲੇ ਭਾਰਤੀ ਕਲਾਕਾਰ ਹਨ। ਇਸ ਤੋਂ ਬਾਅਦ ਗਾਇਕ ਨੇ ਸ਼ੁਕਰਾਨਾ ਅਦਾ ਕਰਨ ਲਈ ਆਸਟ੍ਰੇਲੀਆ ਦੇ ਪਰਥ ’ਚ ਸਥਿਤ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਿਆ।

ਹੁਣ ਉੱਥੋਂ ਦੀ ਇਕ ਤਸਵੀਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਦੇ ਨਾਲ ਗਾਇਕ ਨੇ ਸ਼ਾਨਦਾਰ ਕੈਪਸ਼ਨ ਵੀ ਦਿੱਤੀ ਹੈ ਜਿਸ ’ਚ ਲਿਖਿਆ ਹੈ ਕਿ ‘ਬਹੁਤ ਸੁਭਾਗੇ ਹਾਂ ਜੀ ਅੱਜ ਪਰਥ ਆਸਟਰੇਲੀਆ ਵਿਖੇ ਗੁਰੂਘਰ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ।’

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਿਆਂ ASI ਰੰਗੇ ਹੱਥੀਂ ਕਾਬੂ

0

ਬਿਊਰੋ ਨੇ ਰਿਸ਼ਵਤਖੋਰੀ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਰੂਪਨਗਰ ਦੇ ਥਾਣਾ ਨੂਰਪੁਰ ਬੇਦੀ ਵਿਖੇ ਤਾਇਨਾਤ ਏ.ਐਸ.ਆਈ. ਜੁਝਾਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਜੁਝਾਰ ਸਿੰਘ ਨੂੰ ਬਰਜਿੰਦਰ ਸਿੰਘ ਵਾਸੀ ਪਿੰਡ ਮਟੌਰ, ਅਨੰਦਪੁਰ ਸਾਹਿਬ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਇੱਕ ਪੁਲੀਸ ਕੇਸ ਵਿੱਚ ਜ਼ਬਤ ਕੀਤੀ ਆਪਣੀ ਗੱਡੀ ਦੀ ਥਾਣੇ ਤੋਂ ਸਪੁਰਦਾਰੀ ਲੈਣ ਬਦਲੇ ਉਕਤ ਮੁਲਜ਼ਮ ਏ.ਐਸ.ਆਈ. ਉਸ ਕੋਲੋਂ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਉਸਨੇ ਇਹ ਵੀ ਦੋਸ਼ ਲਗਾਇਆ ਕਿ ਏ.ਐਸ.ਆਈ. ਜੁਝਾਰ ਸਿੰਘ ਪਹਿਲਾਂ ਹੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਲੈ ਚੁੱਕਾ ਹੈ ਅਤੇ ਹੁਣ ਉਸਦੀ ਗੱਡੀ ਛੱਡਣ ਲਈ ਹੋਰ 5000 ਰੁਪਏ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਸਬੰਧੀ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਏ.ਐਸ.ਆਈ. ਜੁਝਾਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਐਸ.ਏ.ਐਸ.ਨਗਰ ਵਿਖੇ ਐਫ.ਆਈ.ਆਰ ਨੰ. 16 ਮਿਤੀ 30-09-2022 ਤਹਿਤ ਉਕਤ ਮੁਲਜ਼ਮ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਅੰਮ੍ਰਿਤਸਰ ਪੁਲਿਸ ਨੇ 4 ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

0

ਪੰਜਾਬ ਦੇ ਮੁੱਖ ਮੰਤਰੀ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਨੇ ਸੂਬੇ ਵਿੱਚ ਗੈਂਗਸਟਰਾਂ ਖਿਲਾਫ ਮੁਹਿੰਮ ਚਲਾਈ ਹੋਈ ਹੈ।ਭਗਵੰਤ ਮਾਨ ਨੇ ਕਿਹਾ ਸੀ ਕਿ ਪੰਜਾਬ ‘ਚੋਂ ਗੈਂਗਸਟਰਵਾਦ ਨੂੰ ਖਤਮ ਕਰ ਦਿੱਤਾ ਜਾਵੇਗਾ। ਇਸ ਲਈ ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ ‘ਤੇ ਸ਼ਿਕੰਜ਼ਾ ਕੱਸ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਨਿੱਜੀ ਹਸਪਤਾਲਾਂ ਲਈ ਫਿਕਸ ਕੀਤੀ ਡੇਂਗੂ ਟੈਸਟ ਦੀ ਕੀਮਤ

ਅੱਜ ਵੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਚਾਰ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚਾਰੇ ਗੈਂਗਸਟਰ ਹੈਪੀ ਜੱਟ ਗਰੁੱਪ ਦੇ ਹਨ। ਪੁਲਿਸ ਨੇ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਗੈਂਗਸਟਰ ਜ਼ਿਲ੍ਹੇ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ।

ਪੁਲਿਸ ਅਨੁਸਾਰ ਇਹ ਪਹਿਲਾਂ ਵੀ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਪੰਜਾਬ ਪੁਲਿਸ ਨੂੰ ਕਾਫੀ ਸਮੇਂ ਤੋਂ ਇਨ੍ਹਾਂ ਗੈਂਗਸਟਰਾਂ ਦੀ ਤਲਾਸ਼ ਸੀ। ਗ੍ਰਿਫਤਾਰ ਹੈਪੀ ਜੱਟ ਗੈਂਗ ਦੇ ਚਾਰ ਲੋੜੀਂਦੇ ਸਾਥੀ ਜੱਗੂ ਦੀ ਭਗਵਾਨਪੁਰੀਆ ਨਾਲ ਦੁਸ਼ਮਣੀ ਸੀ, ਜਿਸ ਨੂੰ ਲੈ ਕੇ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇ ਕੇ ਜੱਗੂ ਦੇ ਸਾਥੀਆਂ ਨੂੰ ਮਾਰਨ ਦੀ ਯੋਜਨਾ ਸੀ। ਇਨ੍ਹਾਂ ਕੋਲੋਂ 32 ਬੋਰ ਦੀਆਂ 3 ਤੇ 30 ਬੋਰ 1 ਦਾ ਪਿਸਤੌਲ ਬਰਾਮਦ ਹੋਇਆ ਹੈ।

ਪੰਜਾਬ ਸਰਕਾਰ ਨੇ ਨਿੱਜੀ ਹਸਪਤਾਲਾਂ ਲਈ ਫਿਕਸ ਕੀਤੀ ਡੇਂਗੂ ਟੈਸਟ ਦੀ ਕੀਮਤ

0

ਪੰਜਾਬ ਸਰਕਾਰ ਨੇ ਨਿੱਜੀ ਹਸਪਤਾਲਾਂ ਲਈ ਡੇਂਗੂ ਟੈਸਟ ਦੀ ਕੀਮਤ ਫਿਕਸ ਕਰ ਦਿੱਤੀ ਹੈ। ਪੰਜਾਬ ਵਿੱਚ ਮੀਂਹ ਪੈਣ ਤੋਂ ਬਾਅਦ ਵੈਕਟਰ ਬਿਮਾਰੀਆਂ (Vector Borne Disease) ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਲੋਕਾਂ ਦੀ ਸਿਹਤ ਨੂੰ ਸੁਰੱਖਿਅਤ ਰੱਖਣ ਲਈ ਡੇਂਗੂ (Dengue), ਮਲੇਰੀਆ (Malaria) ਅਤੇ ਚਿਕਨਗੁਨੀਆ ‘ਤੇ ਕਾਬੂ ਪਾਉਣ ਲਈ ਸਾਂਝੇ ਯਤਨ ਕੀਤੇ ਜਾਣ।

ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਵਿੱਚ ਡੇਂਗੂ ਇੱਕ ਨੋਟੀਫਾਈਡ ਬਿਮਾਰੀ (Dengue Notified Disease) ਹੈ ਅਤੇ ਵਿਭਾਗ ਵੱਲੋਂ ਸੂਬੇ ਭਰ ਦੇ ਪ੍ਰਾਈਵੇਟ ਹਸਪਤਾਲਾਂ ਅਤੇ ਲੈਬਾਰਟਰੀਆਂ ਵਿੱਚ ਡੇਂਗੂ ਦੇ ਟੈਸਟ ਦੀ ਕੀਮਤ 600 ਰੁਪਏ ਰੱਖੀ ਗਈ ਹੈ ਤਾਂ ਜੋ ਲੋਕ ਵਾਜਬ ਕੀਮਤਾਂ ’ਤੇ ਇਸ ਸੇਵਾ ਦਾ ਲਾਭ ਚੁੱਕ ਸਕਣ। ਉਨ੍ਹਾਂ ਦੱਸਿਆ ਕਿ 29 ਸਤੰਬਰ 2022 ਤੱਕ ਸੂਬੇ ਵਿੱਚ ਡੇਂਗੂ ਦੇ 2113 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਡੇਂਗੂ ਦੇ ਸਭ ਤੋਂ ਵੱਧ ਕੇਸ ਸਾਹਮਣੇ ਆਏ ਹਨ ਉਨ੍ਹਾਂ ਵਿੱਚ ਰੂਪਨਗਰ (390), ਐਸ.ਏ.ਐਸ.ਨਗਰ (436), ਫਤਿਹਗੜ੍ਹ ਸਾਹਿਬ (206), ਫਿਰੋਜ਼ਪੁਰ (150) ਅਤੇ ਐਸਬੀਐਸ ਨਗਰ (153) ਹਨ।

ਡੇਂਗੂ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੀਆਂ ਤਿਆਰੀਆਂ ਬਾਰੇ ਜੌੜਾਮਾਜਰਾ ਨੇ ਦੱਸਿਆ ਕਿ ਡੇਂਗੂ ਦੇ ਕੇਸਾਂ ਦੇ ਪ੍ਰਬੰਧਨ ਲਈ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਵਾਰਡਾਂ (Dengue Wards) ਲਈ 1274 ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ। ਡੇਂਗੂ ਦੀ ਮੁਫ਼ਤ ਜਾਂਚ ਲਈ ਰਾਜ ਵਿੱਚ 42 ਸੈਂਟੀਨੇਲ ਸਰਵੇਲੈਂਸ ਹਸਪਤਾਲ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਏਡੀਜ਼ ਮੱਛਰ ਦੇ ਲਾਰਵੇ ਦੀ ਜਾਂਚ ਲਈ ਸਾਰੇ 23 ਜ਼ਿਲ੍ਹਿਆਂ ਵਿੱਚ 855 ਬ੍ਰੀਡਿੰਗ ਚੈਕਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।

ਸਿਹਤ ਮੰਤਰੀ ਨੇ ਲੋਕਲ ਬਾਡੀਜ਼ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਮੇਂ-ਸਮੇਂ ’ਤੇ ਫੌਗਿੰਗ ਕਰਵਾਈ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੇ 4 ਜ਼ਿਲ੍ਹਿਆਂ ਵਿੱਚ ਡੇਂਗੂ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ ਬਾਕੀ ਖੇਤਰਾਂ ਵਿੱਚ ਸਥਿਤੀ ਕਾਬੂ ਹੇਠ ਹੈ। ਇਸੇ ਤਰ੍ਹਾਂ ਮਲੇਰੀਆ ਅਤੇ ਚਿਕਨਗੁਨੀਆ ਦੇ ਬਹੁਤ ਘੱਟ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ। ਉਨ੍ਹਾਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਲੱਛਣ ਹੋਣ ਦੀ ਸੂਰਤ ਵਿੱਚ ਤੁਰੰਤ ਸਰਕਾਰੀ ਹਸਪਤਾਲਾਂ ਵਿੱਚ ਜਾ ਕੇ ਟੈਸਟ ਕਰਵਾਉਣ ਲਈ ਵੀ ਕਿਹਾ। ਇਹ ਟੈਸਟ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲਬਧ ਹਨ।

ਕਾਬੁਲ ‘ਚ ਹੋਇਆ ਜ਼ਬਰਦਸਤ ਬੰਬ ਧਮਾਕਾ, 23 ਲੋਕਾਂ ਦੀ ਹੋਈ ਮੌਤ

0

ਅਫਗਾਨਿਸਤਾਨ ਦੀ ਰਾਜਧਾਨੀ ਦੇ ਇੱਕ ਸ਼ੀਆ ਇਲਾਕੇ ਵਿੱਚ ਸ਼ੁੱਕਰਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ 23 ਲੋਕ ਮਾਰੇ ਗਏ ਅਤੇ 36 ਜ਼ਖਮੀ ਹੋ ਗਏ। ਪੀੜਤਾਂ ਵਿੱਚ ਇਸ ਕਾਜ ਸਿੱਖਿਆ ਸੰਸਥਾ ਵਿੱਚ ਪੜ੍ਹਨ ਵਾਲੇ ਮੁੰਡੇ-ਕੁੜੀਆਂ ਸ਼ਾਮਲ ਹਨ ਜੋ ਕਿ ਇੱਥੇ ਯੂਨੀਵਰਸਿਟੀ ਦਾਖ਼ਲਾ ਪ੍ਰੀਖਿਆ ਦੀ ਤਿਆਰੀ ਕਰਨ ਲਈ ਆਉਂਦੇ ਸਨ। ਕਾਬੁਲ ਪੁਲਸ ਮੁਖੀ ਦੇ ਤਾਲਿਬਾਨ ਵੱਲੋਂ ਨਿਯੁਕਤ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਬੁਲਾਰੇ ਖਾਲਿਦ ਜ਼ਦਰਾਨ ਨੇ ਦੱਸਿਆ ਕਿ ਕਾਬੁਲ ਦੇ ਦਸ਼ਤੀ ਬਰਚੀ ਇਲਾਕੇ ‘ਚ ਸ਼ੁੱਕਰਵਾਰ ਸਵੇਰੇ ਧਮਾਕਾ ਹੋਇਆ। ਇਹ ਖੇਤਰ ਜ਼ਿਆਦਾਤਰ ਅਫਗਾਨਿਸਤਾਨ ਦੇ ਘੱਟ ਗਿਣਤੀ ਸ਼ੀਆ ਭਾਈਚਾਰੇ ਦੇ ਮੈਂਬਰਾਂ ਦੁਆਰਾ ਆਬਾਦੀ ਵਾਲਾ ਹੈ।

ਇਹ ਵੀ ਪੜ੍ਹੋ: ਪਾਸਪੋਰਟ ਲਈ ਹੁਣ ਪੋਸਟ ਆਫਿਸ ਤੋਂ ਮਿਲੇਗਾ ਪੁਲਿਸ ਕਲੀਅਰੈਂਸ ਸਰਟੀਫਿਕੇਟ, ਇੰਝ ਕਰੋ ਅਪਲਾਈ

ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਧਮਾਕਾ ਦਸ਼ਤੀ ਬਰਚੀ ਇਲਾਕੇ ‘ਚ ਇਕ ਸਿੱਖਿਆ ਸੰਸਥਾਨ ਦੇ ਅੰਦਰ ਹੋਇਆ। ਗ੍ਰਹਿ ਮੰਤਰਾਲੇ ਵਿੱਚ ਤਾਲਿਬਾਨ ਦੁਆਰਾ ਨਿਯੁਕਤ ਕੀਤੇ ਗਏ ਬੁਲਾਰੇ ਅਬਦੁਲ ਨਫੀ ਟਾਕੋਰ ਨੇ ਵੇਰਵੇ ਦਿੱਤੇ ਬਿਨਾਂ ਕਿਹਾ ਕਿ ਧਮਾਕਾ ਸਵੇਰ ਸਮੇਂ ਵਿੱਚ ਹੋਇਆ। ਟਾਕੋਰ ਨੇ ਕਿਹਾ ਕਿ ਸਾਡੀਆਂ ਟੀਮਾਂ ਮੌਕੇ ‘ਤੇ ਪਹੁੰਚ ਚੁੱਕੀਆਂ ਹਨ।