Home Blog Page 1893

ਪੰਜਾਬ ਵਿਧਾਨ ਸਭਾ ‘ਚ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ ਕੀਤਾ ਪਾਸ

0

ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਅੱਜ ਤੀਜੇ ਦਿਨ ਦੀ ਕਾਰਵਾਈ ਦੌਰਾਨ ਵੀ ਜ਼ਬਰਸਦਸਤ ਹੰਗਾਮਾ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਆਹਮੋ-ਸਾਹਮਣੇ ਹੋ ਗਏ। ਲੋਕਾਂ ਦੇ ਮੁੱਦਿਆਂ ਨੂੰ ਸਦਨ ’ਚ ਚੁੱਕਣ ਦੀ ਬਜਾਏ ਸਦਨ ’ਚ ਮੁੱਖ ਮੰਤਰੀ ਦੇ ਆਉਂਦਿਆਂ ਹੀ ਵਿਰੋਧੀ ਧਿਰ ਨੇ ਹੰਗਾਮਾ ਸ਼ੁਰੂ ਕਰ ਦਿੱਤਾ।

ਇਸੇ ਦੌਰਾਨ ਪੰਜਾਬ  ਵਿਧਾਨ ਸਭਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ ਪੇਸ਼ ਕੀਤਾ। ਜਿਸ ਨੂੰ ਵਿਧਾਨ ਸਭਾ ਵਿਚ ਪਾਸ ਕਰ ਦਿੱਤਾ ਹੈ। ਇਸਦੇ ਨਾਲ ਹੀ ਗੁੱਡਸ ਐਂਡ ਸਰਵਿਸ ਟੈਕਸ ਬਿੱਲ ਪੇਸ਼ ਕੀਤਾ ਗਿਆ। ਇਸਨੂੰ ਵੀ ਪਾਸ ਕਰ ਦਿੱਤਾ ਹੈ।

ਉਥੇ ਹੀ ਬਹਿਸਬਾਜ਼ੀ ਮਗਰੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਤੱਕ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ। ਕਾਂਗਰਸੀ ਵਿਧਾਇਕਾਂ ਨੂੰ ਝਾੜ ਪਾਉਂਦੇ ਹੋਏ ਸਪੀਕਰ ਨੇ ਕਿਹਾ ਕਿ ਕਾਂਗਰਸ ਦੇ ਵਿਧਾਇਕਾਂ ਨੇ ਸਦਨ ਦੇ ਦੋ ਦਿਨ ਖ਼ਰਾਬ ਕੀਤੇ ਹਨ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਕਾਂਗਰਸ ਦੇ ਵਿਧਾਇਕ ਪੂਰੀ ਤਿਆਰੀ ਕਰਕੇ ਆਉਣ। ਕਾਂਗਰਸ ਦੇ ਹੰਗਾਮੇ ਵਿਚਾਲੇ ਸਪੀਕਰ ਨੂੰ ਸੋਮਵਾਰ ਤੱਕ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ।

 

ਪਾਸਪੋਰਟ ਲਈ ਹੁਣ ਪੋਸਟ ਆਫਿਸ ਤੋਂ ਮਿਲੇਗਾ ਪੁਲਿਸ ਕਲੀਅਰੈਂਸ ਸਰਟੀਫਿਕੇਟ, ਇੰਝ ਕਰੋ ਅਪਲਾਈ

0

ਪਾਸਪੋਰਟ ਦੇ ਪੁਲਿਸ ਕਲੀਅਰੈਂਸ ਸਰਟੀਫਿਕੇਟ (PCC) ਲਈ ਅਰਜ਼ੀਆਂ ਹੁਣ ਪੋਸਟ ਆਫਿਸ ਪਾਸਪੋਰਟ ਸੇਵਾ ਕੇਂਦਰਾਂ (POPSK) ਵਿੱਚ ਦਿੱਤੀਆਂ ਜਾ ਸਕਦੀਆਂ ਹਨ। ਪੁਲਿਸ ਕਲੀਅਰੈਂਸ ਸਰਟੀਫਿਕੇਟ ਪਾਸਪੋਰਟ(Passport) ਅਰਜ਼ੀ ਲਈ ਇੱਕ ਲਾਜ਼ਮੀ ਦਸਤਾਵੇਜ਼ ਹੈ। ਪਾਸਪੋਰਟ ਜ਼ਰੂਰੀ ਦਸਤਾਵੇਜ਼ਾਂ ਵਿਚੋਂ ਹੀ ਇੱਕ ਹੁੰਦਾ ਹੈ। ਜੇਕਰ ਅਸੀਂ ਵਿਦੇਸ਼ ਜਾਣਾ ਹੈ ਤਾਂ ਸਾਨੂੰ ਪਾਸਪੋਰਟ ਦੀ ਜ਼ਰੂਰਤ ਪੈਂਦੀ ਹੈ। ਪਾਸਪੋਰਟ ਨੂੰ ਬਣਵਾਉਣ ਲਈ ਇਕ ਨਿਰਧਾਰਿਤ ਪ੍ਰਕਿਰਿਆ ਹੈ। ਇਸ ਲਈ ਕਈ ਤਰ੍ਹਾਂ ਦੇ ਸਰਟੀਫਿਕੇਟ ਜਮ੍ਹਾਂ ਕਰਵਾਉਣੇ ਪੈਂਦੇ ਹਨ। ਅਜਿਹਾ ਹੀ ਇਕ ਹੈ ਪੁਲਿਸ ਕਲੀਅਰੈਂਸ ਸਰਟੀਫਿਕੇਟ (PCC) ਜੋ ਕਿ ਪਾਸਪੋਰਟ ਪ੍ਰਕਿਰਿਆ ਵਿਚ ਲੱਗਣ ਵਾਲਾ ਇਕ ਲਾਜ਼ਮੀ ਦਸਤਾਵੇਜ਼ ਹੈ। ਜਦ ਕੋਈ ਵਿਅਕਤੀ ਵਿਦੇਸ਼ ਜਾਣ ਲਈ ਪਾਸਪੋਰਟ ਅਪਲਾਈ ਕਰਦਾ ਹੈ ਤਾਂ ਉਸਦੀ ਪੁਲਿਸ ਵੈਰੀਫੀਕੇਸ਼ਨ ਕਰਵਾਈ ਜਾਂਦੀ ਹੈ।

ਸਿਰਫ਼ ਇਹੀ ਨਹੀਂ ਬਲਕਿ ਕੋਈ ਵੀ ਸਰਕਾਰੀ ਜਾਂ ਕੁਝ ਹਾਲਤਾਂ ਵਿਚ ਪ੍ਰਾਇਵੇਟ ਅਦਾਰੇ ਵਿਚ ਨੌਕਰੀ ਲੈਣ ਤੋਂ ਪਹਿਲਾਂ ਵੀ ਪੁਲਿਸ ਵੈਰੀਫੀਕੇਸ਼ਨ ਲਾਜ਼ਮੀ ਹੁੰਦੀ ਹੈ। ਇਸ ਸਰਟੀਫਿਕੇਟ ਵਿਚ ਬਿਨੈਕਾਰ ਦੇ ਅਪਰਾਧਿਕ ਰਿਕਾਰਡ ਬਾਰੇ ਜਾਣਕਾਰੀ ਸ਼ਾਮਿਲ ਹੁੰਦੀ ਹੈ। ਹੁਣ ਤੱਕ ਇਹ ਸਰਟੀਫਿਕੇਟ ਬਿਨੈਕਾਰ ਦੀ ਰਿਹਾਇਸ਼ ਦੇ ਨਜ਼ਦੀਕੀ ਪੁਲਿਸ ਸਟੇਸ਼ਨ ਵੱਲੋਂ ਜਾਰੀ ਕੀਤਾ ਜਾਂਦਾ ਸੀ ਪਰ ਹਾਲ ਵਿਚ ਇਸ ਸਰਟੀਫਿਕੇਟ ਸੰਬੰਧੀ ਨਵੀਂ ਅਪਡੇਟ ਹੋਈ ਕੀਤੀ ਗਈ ਹੈ।

ਜਾਣਕਾਰੀ ਮੁਤਾਬਿਕ ਹੁਣ ਪੁਲਿਸ ਕਲੀਅਰੈਂਸ ਸਰਟੀਫਿਕੇਟ ਲਈ ਪੋਸਟ ਆਫਿਸ ਪਾਸਪੋਰਟ ਸੇਵਾ ਕੇਂਦਰ (POPSK) ਵਿਚ ਵੀ ਇਹ ਸਰਟੀਫਿਕੇਟ ਬਣਾਉਣ ਲਈ ਅਰਜ਼ੀ ਦਿੱਤੀ ਜਾ ਸਕਦੀ ਹੈ। ਇਹ ਨਵੀਂ ਸੁਵਿਧਾ ਸਤੰਬਰ ਤੋਂ ਬਾਅਦ ਉਪਲੱਬਧ ਹੋਵੇਗੀ ਅਤੇ ਪੋਸਟ ਆਫਿਸ ਵਿਚ ਇਹ ਅਰਜ਼ੀ ਆਨਲਾਈਨ ਦੇਣੀ ਸੰਭਵ ਹੈ।

ਇਹ ਵੀ ਪੜ੍ਹੋ: RBI Repo Rate: RBI ਨੇ ਫਿਰ ਵਧਾਏ ਰੇਪੋ ਰੇਟ

ਭਾਰਤੀ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਇਸ ਸੁਵਿਧਾ ਦਾ ਮਨਰੋਥ ਬਿਨਾਂ ਕਿਸੇ ਦੇਰੀ ਦੇ ਪ੍ਰਮਾਣ ਪੱਤਰ ਜਾਰੀ ਕਰਨਾ ਹੈ। ਦੱਸ ਦੇਈਏ ਕਿ ਪਹਿਲਾਂ ਇਹ ਸਹੂਲਤ ਸਿਰਫ ਸਰਕਾਰ ਦੇ ਪਾਸਪੋਰਟ ਸੇਵਾ ਪੋਰਟਲ ਉੱਤੇ ਹੀ ਮੌਜੂਦ ਸੀ। ਜਿਸ ਤਰ੍ਹਾਂ ਕਿ ਪਹਿਲਾਂ ਵੀ ਦੱਸਿਆ ਗਿਆ ਹੈ ਕਿ ਪੀਸੀਸੀ ਦੀ ਵਰਤੋਂ ਸਿਰਫ਼ ਵਿਦੇਸ਼ ਜਾਣ ਸਮੇਂ ਪਾਸਪੋਰਟ ਲਈ ਹੀ ਨਹੀਂ ਹੁੰਦੀ ਬਲਕਿ ਹੋਰਨਾਂ ਕਾਰਜਾਂ ਹਿਤ ਵੀ ਹੁੰਦੀ ਹੈ। ਇਸ ਸੰਬੰਧੀ ਵੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ, “ਇਹ ਸੁਵਿਧਾ ਸਿਰਫ਼ ਵਿਦੇਸ਼ਾਂ ਵਿਚ ਰੁਜ਼ਗਾਰ ਜਾਂ ਪੜ੍ਹਾਈ ਕਰਨ ਜਾਣ ਵਾਲਿਆਂ ਲਈ ਹੀ ਮੱਦਦਗਾਰ ਨਹੀਂ ਹੋਵੇਗੀ ਬਲਕਿ ਪੀਸੀਸੀ ਦੀਆਂ ਹੋਰਨਾਂ ਲੋੜਾਂ ਨੂੰ ਵੀ ਪੂਰਾ ਕਰੇਗੀ।”

ਆਨਲਾਈਨ ਅਪਲਾਈ ਕਰਨ ਦੀ ਵਿਧੀ

ਪਾਸਪੋਰਟ ਸੇਵਾ ਦੇ ਆਨਲਾਈਨ ਪੋਰਟਲ ਉੱਤੇ ਜਾਓ। ਤੁਸੀਂ ਇਸ ਲਿੰਕ passportindia.gov.in ‘ਤੇ ਕਲਿਕ ਕਰਕੇ ਵੀ ਪਾਸਪੋਰਟ ਸੇਵਾ ਪੋਰਟਲ ਖੋਲ ਸਕਦੇ ਹੋ।

ਇਗਜਿਸਟਿੰਗ ਯੂਜਰ ਲਾਗਇੰਨ ਤੇ ਕਲਿਕ ਕਰਕੇ ਆਪਣਾ ਯੂਜਰ ਨੇਮ ਤੇ ਪਾਸਵਰਡ ਭਰਕੇ ਲਾਗਇੰਨ ਕਰੋ।

ਸਕਰੀਨ ਤੇ ਉਪਲੱਬਧ ਪੁਲਿਸ ਕਲੀਅਰੈਂਸ ਸਰਟੀਫਿਕੇਟ ਲਈ ਅਪਲਾਈ ਕਰੋ ਦੀ ਆਪਸ਼ਨ ਤੇ ਕਲਿੰਕ ਕਰੋ।

ਤੁਹਾਡੇ ਕੋਲੋਂ ਵੇਰਵੇ ਮੰਗੇ ਜਾਣਗੇ, ਜਿੰਨ੍ਹਾਂ ਨੂੰ ਭਰਨ ਬਾਦ ਸਬਮਿਟ ਤੇ ਕਲਿਕ ਕਰੋ।

ਵੈਰੀਫੀਕੇਸ਼ਨ ਅਪਾਇੰਟਮੈਂਟ ਬੁੱਕ ਕਰਨ ਲਈ ‘ਪੇਅ ਐਂਡ ਸ਼ਡਿਊਲ ਅਪਾਇੰਟਮੈਂਟ’ ਤੇ ਕਲਿਕ ਕਰੋ।

ਹੁਣ ਅਗਲਾ ਕਦਮ ਫੀਸ ਦਾ ਭੁਗਤਾਨ ਕਰਨ ਦਾ ਹੈ, ਜਿਸ ਲਈ ਕ੍ਰੈਡਿਟ/ਡੈਬਿਟ ਕਾਰਡ, ਨੈੱਟ ਬੈਂਕਿੰਗ ਤੇ ਹੋਰਨਾਂ ਢੰਗਾਂ ਵਿਚੋਂ, ਆਪਣੀ ਸਹੂਲਤ ਅਨੁਸਾਰ ਇਕ ਆਪਸ਼ਨ ਚੁਣਕੇ ਫੀਸ ਦਾ ਭੁਗਤਾਨ ਕਰੋ।

ਤੁਹਾਡੀ ਆਨਲਾਈਨ ਐਪਲੀਕੇਸ਼ਨ ਦਾ ਪ੍ਰੋਸੈਸ ਮੁਕੰਮਲ ਹੋ ਜਾਵੇਗਾ। ਇਸ ਐਪਲੀਕੇਸ਼ਨ ਦੀ ਤੁਹਾਨੂੰ ਇਕ ਰਸੀਦ ਪ੍ਰਾਪਤ ਹੋਵੇਗੀ, ਜਿਸਨੂੰ ਭਵਿੱਖੀ ਲੋੜ ਲਈ ਸਾਂਭ ਕੇ ਰੱਖੋ।

ਵੈਰੀਫੀਕੇਸ਼ਨ ਲਈ ਮਿਲੀ ਤਾਰੀਕ ਨੂੰ ਸੰਬੰਧਿਤ ਪਾਸਪੋਰਟ ਸੇਵਾ ਕੇਂਦਰ (PSK) ਜਾਂ ਖੇਤਰੀ ਪਾਸਪੋਰਟ ਦਫ਼ਤਰ (RPO) ਜਾਓ। ਇਸ ਗੱਲ ਦਾ ਧਿਆਨ ਰੱਖੋ ਸਾਰੇ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ ਹੀ ਜਾਓ।

RBI Repo Rate: RBI ਨੇ ਫਿਰ ਵਧਾਏ ਰੇਪੋ ਰੇਟ

0

RBI ਨੇ ਇੱਕ ਵਾਰ ਫਿਰ ਰੈਪੋ ਰੇਟ (ਆਰਬੀਆਈ ਰੈਪੋ ਰੇਟ ਵਿੱਚ ਵਾਧੇ) ਦਾ ਐਲਾਨ ਕੀਤਾ ਹੈ। ਭਾਰਤੀ ਰਿਜ਼ਰਵ ਬੈਂਕ ਨੇ ਸ਼ੁੱਕਰਵਾਰ ਨੂੰ ਆਪਣੀ ਨੀਤੀ ਸਮੀਖਿਆ ਵਿੱਚ ਮੁੱਖ ਨੀਤੀਗਤ ਦਰ ਰੈਪੋ ਦਰ ਵਿੱਚ ਅੱਧਾ ਫੀਸਦੀ ਵਾਧਾ ਕੀਤਾ ਹੈ। SDF ਨੂੰ 5.15 ਫੀਸਦੀ ਤੋਂ ਵਧਾ ਕੇ 5.65 ਫੀਸਦੀ ਕਰ ਦਿੱਤਾ ਗਿਆ ਹੈ।ਇਸ ਸਾਲ ਵਿਆਜ ਦਰਾਂ ਵਿੱਚ ਵਾਧਾ ਕਰਨ ਤੋਂ ਬਾਅਦ ਆਰਬੀਆਈ ਦੁਆਰਾ ਇਹ ਲਗਾਤਾਰ ਚੌਥਾ ਵਾਧਾ ਹੈ।

ਮੁਦਰਾ ਨੀਤੀ ਕਮੇਟੀ (ਐਮਪੀਸੀ) ਨੇ ਅੱਜ ਆਪਣੀ ਮੀਟਿੰਗ ਵਿੱਚ ਤਰਲਤਾ ਸਮਾਯੋਜਨ ਸਹੂਲਤ (ਐਲਏਐਫ) ਦੇ ਤਹਿਤ ਨੀਤੀਗਤ ਰੇਪੋ ਦਰ ਵਿੱਚ 50 ਆਧਾਰ ਅੰਕ ਵਧਾ ਕੇ 5.90 ਫੀਸਦੀ ਕਰਨ ਦਾ ਫੈਸਲਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਮਈ ਵਿੱਚ ਰੇਪੋ ਰੇਟ ਵਿੱਚ 40 ਬੇਸਿਸ ਪੁਆਇੰਟ ਦੇ ਅਚਾਨਕ ਵਾਧੇ ਤੋਂ ਬਾਅਦ ਆਰਬੀਆਈ ਨੇ ਜੂਨ ਅਤੇ ਅਗਸਤ ਦੇ ਮਹੀਨਿਆਂ ਵਿੱਚ ਰੇਪੋ ਰੇਟ ਵਿੱਚ 50 ਬੇਸਿਸ ਪੁਆਇੰਟ ਦਾ ਵਾਧਾ ਕੀਤਾ ਹੈ। ਇਸ ਤਰ੍ਹਾਂ ਆਰਬੀਆਈ ਵੱਲੋਂ ਇਹ ਲਗਾਤਾਰ ਚੌਥਾ ਵਾਧਾ ਹੈ।

ਮਈ 2022 ਤੋਂ ਰਿਜ਼ਰਵ ਬੈਂਕ ਨੇ ਰੈਪੋ ਦਰ ਵਿੱਚ 190 ਅਧਾਰ ਅੰਕ (1.90 ਫੀਸਦੀ) ਦਾ ਵਾਧਾ ਕੀਤਾ ਹੈ। ਆਰਬੀਆਈ ਦੁਆਰਾ ਰੇਪੋ ਰੇਟ ਵਿੱਚ ਵਾਧੇ ਨਾਲ ਤੁਹਾਡੇ ਘਰ ਤੇ ਕਾਰ ਲੋਨ ਵਰਗੇ ਹੋਰ ਕਰਜ਼ਿਆਂ ਦੀ ਈਐਮਆਈ ਵਿੱਚ ਵਾਧਾ ਹੋਵੇਗਾ।

ਰਾਘਵ ਚੱਢਾ ਨੂੰ ਗ੍ਰਿਫਤਾਰ ਕਰ ਸਕਦੀ ਹੈ ਪੁਲਿਸ: ਅਰਵਿੰਦ ਕੇਜਰੀਵਾਲ

0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ਰਾਘਵ ਚੱਢਾ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਰਾਘਵ ਚੱਢਾ ਨੂੰ ਜਦੋਂ ਤੋਂ ਗੁਜਰਾਤ ਦਾ ਸਹਿ ਪ੍ਰਭਾਰੀ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ ਵਿਚ ਚੋਣ ਪ੍ਰਚਾਰ ਲਈ ਜਾਣਾ ਸ਼ੁਰੂ ਕੀਤਾ ਹੈ, ਹੁਣ ਸੁਣ ਰਹੇ ਹਾਂ ਕਿ ਰਾਘਵ ਚੱਢਾ ਨੂੰ ਵੀ ਇਹ ਲੋਕ ਗ੍ਰਿਫਤਾਰ ਕਰਨਗੇ। ਕਿਸ ਕੇਸ ਵਿੱਚ ਕਰਨਗੇ ਅਤੇ ਕੀ ਦੋਸ਼ ਹੋਣਗੇ, ਇਹ ਅਜੇ ਇਹ ਲੋਕ ਬਣਾ ਰਹੇ ਹਨ।

ਇਹ ਵੀ ਪੜ੍ਹੋ: PM ਮੋਦੀ ਨੇ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਨੂੰ ਦਿਖਾਈ ਹਰੀ ਝੰਡੀ

ਉਨ੍ਹਾਂ ਨੇ ਰਾਘਵ ਚੱਢਾ ਦੀ ਗ੍ਰਿਫਤਾਰੀ ਦਾ ਖਦਸ਼ਾ ਪ੍ਰਗਟਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਹੁਣ ਰਾਘਵ ਚੱਢਾ ਨੂੰ ਗ੍ਰਿਫਤਾਰ ਕਰੇਗੀ। ਜ਼ਿਕਰਯੋਗ ਹੈ ਕਿ ਰਾਘਵ ਚੱਢਾ ਨੂੰ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਤੋਂ ਰਾਜ ਸਭਾ ਦਾ ਮੈਂਬਰ ਬਣਾਇਆ ਗਿਆ ਹੈ।

PM ਮੋਦੀ ਨੇ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਨੂੰ ਦਿਖਾਈ ਹਰੀ ਝੰਡੀ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਯਾਨੀ ਅੱਜ ਗਾਂਧੀਨਗਰ-ਮੁੰਬਈ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਮੋਦੀ ਨੇ ਸਵੇਰੇ ਕਰੀਬ 10.30 ਵਜੇ ਗਾਂਧੀਨਗਰ ਰਾਜਧਾਨੀ ਰੇਲਵੇ ਸਟੇਸ਼ਨ ਤੋਂ ਟਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਵਤਨੀ ਤਕਨੀਕ ਨਾਲ ਤਿਆਰ ਇਸ ਟ੍ਰੇਨ ਨੂੰ ਰੇਲਵੇ ਦਾ ਡ੍ਰੀਮ ਪ੍ਰਾਜੈਕਟ ਮੰਨਿਆ ਜਾ ਰਿਹਾ ਹੈ। ਵੰਦੇ ਭਾਰਤ ਟ੍ਰੇਨ ਨਵੀਂ ਦਿੱਲੀ-ਵਾਰਾਨਸੀ ਅਤੇ ਨਵੀਂ ਦਿੱਲੀ-ਕਟਰਾ ਪਹਿਲਾਂ ਤੋਂ ਚੱਲ ਰਹੀ ਹੈ ਪਰ ਸ਼ੁੱਕਰਵਾਰ ਤੋਂ ਚਾਲੂ ਹੋਣ ਵਾਲੀ ਇਹ ਵੰਦੇ ਭਾਰਤ ਟ੍ਰੇਨ ਕਈ ਮਾਮਲਿਆਂ ਵਿਚ ਪਹਿਲਾਂ ਚੱਲ ਰਹੀਆਂ ਟ੍ਰੇਨਾਂ ਤੋਂ ਵੱਖ ਹੈ। ਇਸ ਟ੍ਰੇਨ ਦੇ ਪੁਰਜ਼ੇ ਸਵਦੇਸ਼ੀ ਤਕਨੀਕ ਨਾਲ ਘਰੇਲੂ ਕਾਰਖਾਨਿਆਂ ’ਚ ਤਿਆਰ ਕੀਤੇ ਗਏ ਹਨ।

ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਦੱਸਿਆ ਕਿ ਇਸ ਟ੍ਰੇਨ ਦਾ ਸੰਤੁਲਨ ਇੰਨਾ ਸ਼ਾਨਦਾਰ ਹੈ ਕਿ ਤੇਜ਼ ਰਫ਼ਤਾਰ ਦੇ ਬਾਵਜੂਦ ਕੋਚ ਵਿਚ ਭਰੇ ਗਲਾਸ ਦਾ ਪਾਣੀ ਨਹੀਂ ਛਲਕਿਆ। ਵੰਦੇ ਭਾਰਤ ਤੇਜ਼ ਗਤੀ ਵਾਲੀ ਟ੍ਰੇਨ ਹੈ। ਇਸ ਟ੍ਰੇਨ ਨੇ ਟਰਾਇਲ ਰਨ ਵਿਚ ਬੁਲੇਟ ਟ੍ਰੇਨ ਨੂੰ ਵੀ ਕੁਝ ਮਾਮਲਿਆਂ ਵਿਚ ਪਿੱਛੇ ਛੱਡ ਦਿੱਤਾ ਹੈ।

ਮਿਡ ਡੇ ਮੀਲ ਵਰਕਰਾਂ ਨੂੰ ਤਨਖਾਹ ਦੇਣ ਲਈ 204 ਕਰੋੜ ਰੁਪਏ ਦੀ ਸੈਂਕਸ਼ਨ ਜਾਰੀ : ਹਰਜੋਤ ਬੈਂਸ

0

ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ  ਦੇਣ ਲਈ ਪੰਜਾਬ ਸਰਕਾਰ ਦੇ ਵਿੱਤ ਵਿਭਾਗ  ਵੱਲੋਂ 204 ਕਰੋੜ ਦੀ ਸੈਂਕਸ਼ਨ ਜਾਰੀ ਕਰ ਦਿੱਤੀ ਗਈ ਹੈ ਅਤੇ ਜਲਦ ਮਿਡ ਡੇ ਮੀਲ ਵਰਕਰਾਂ  ਦੇ ਖਾਤਿਆਂ ਵਿਚ ਤਨਖਾਹ ਜਮ੍ਹਾ  ਕਾਰਵਾਈ ਜਾ ਰਹੀ ਹੈ, ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।

ਇਹ ਵੀ ਪੜ੍ਹੋ: ਅਗਨੀਵੀਰ ਭਰਤੀ: ਪੁਲਿਸ ਨੇ ਉਮੀਦਵਾਰਾਂ ਦੇ ਜਾਅਲੀ ਦਸਤਾਵੇਜ਼ ਬਣਾਉਣ ਵਾਲੇ ਕੀਤੇ ਗ੍ਰਿਫ਼ਤਾਰ

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਅਨੰਦਪੁਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ)ਨੰਗਲ ਅਤੇ ਸਰਕਾਰੀ ਹਾਈ ਸਕੂਲ ਦਸਗਰਾਈ ਦਾ ਦੌਰਾ ਕੀਤਾ ਜਿੱਥੇ ਮਿਡ ਡੇ ਮੀਲ ਵਰਕਰਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਬੀਤੇ ਤਿੰਨ ਮਹੀਨਿਆ ਤੋਂ  ਤਨਖਾਹ ਨਹੀਂ ਮਿਲੀ। ਇਸ ‘ਤੇ ਉਨ੍ਹਾਂ ਤੁਰੰਤ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਇਸ ਬਾਬਤ ਗੱਲ ਕੀਤੀ ਜਿਸ ਤੇ  ਉਨ੍ਹਾਂ ਦੱਸਿਆ ਕਿ ਵਿੱਤ ਵਿਭਾਗ ਤੋਂ ਕਿਸੇ ਕਾਰਨ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ ਜਾਰੀ ਕਰਨ ਲਈ ਲੋੜੀਂਦੇ ਫੰਡ ਜਾਰੀ ਨਹੀਂ ਕੀਤੇ ਗਏ।

ਹਰਜੋਤ ਬੈਂਸ ਨੇ ਦੱਸਿਆ ਕਿ ਇਸ ਮਾਮਲੇ ਨੂੰ ਜਲਦ ਹੱਲ ਕਰਨ ਦੇ ਮਕਸਦ ਨਾਲ ਉਨ੍ਹਾਂ ਪੰਜਾਬ ਰਾਜ ਦੇ  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਤਾਂ ਜੋ ਇਸ ਮਾਮਲੇ ਨੂੰ  ਤੁਰੰਤ ਹੱਲ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਵਲੋਂ ਆਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਮਾਮਲਾ ਜਲਦ ਹੱਲ ਕਰਨ ਦੇ ਹੁਕਮ ਦਿੱਤੇ। ਜਿਸ ਸਦਕੇ ਇਹ ਮਾਮਲਾ ਤੁਰੰਤ ਹੱਲ ਹੋ ਸਕਿਆ।

ਘਰ ‘ਚ ਪਿਟਬੁੱਲ ਤੇ ਰੋਟਵੀਲਰ ਨਸਲ ਦੇ ਕੁੱਤੇ ਰੱਖਣ ‘ਤੇ ਲਾਈ ਪਾਬੰਦੀ

0

ਪੰਚਕੂਲਾ : ਕੁੱਤਿਆਂ ਵਲੋਂ ਹਮਲਿਆਂ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਕਈ ਥਾਵਾਂ ਤੋਂ ਕੁੱਤਿਆਂ ਦੇ ਹਮਲਿਆਂ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੰਚਕੂਲਾ ਨਗਰ ਨਿਗਮ ਨੇ ਸ਼ਹਿਰ ਦੀ ਸੀਮਾ ਵਿੱਚ ਪਿਟਬੁੱਲ ਅਤੇ ਰੋਟਵੀਲਰ ਨਸਲ ਦੇ ਕੁੱਤਿਆਂ ਨੂੰ ਪਾਲਤੂ ਜਾਨਵਰਾਂ ਵਜੋਂ ਰੱਖਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਅਧਿਕਾਰੀਆਂ ਵਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਇਹ ਵੀ ਪੜ੍ਹੋ: ਅਗਨੀਵੀਰ ਭਰਤੀ: ਪੁਲਿਸ ਨੇ ਉਮੀਦਵਾਰਾਂ ਦੇ ਜਾਅਲੀ ਦਸਤਾਵੇਜ਼ ਬਣਾਉਣ ਵਾਲੇ ਕੀਤੇ ਗ੍ਰਿਫ਼ਤਾਰ

ਮੇਅਰ ਕੁਲਭੂਸ਼ਣ ਗੋਇਲ ਨੇ ਪੰਚਕੂਲਾ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਸਬੰਧੀ ਫੈਸਲਾ ਨਿਗਮ ਦੇ ਹਾਊਸ ਦੀ ਮੀਟਿੰਗ ਵਿੱਚ ਲਿਆ ਗਿਆ। ਉਨ੍ਹਾਂ ਅਨੁਸਾਰ ਮੀਟਿੰਗ ਤੋਂ ਪਹਿਲਾਂ 24 ਏਜੰਡਾ ਆਈਟਮਾਂ ਸਨ ਅਤੇ ਸਾਰੀਆਂ ਸਦਨ ਵੱਲੋਂ ਪਾਸ ਕੀਤੀਆਂ ਗਈਆਂ ਹਨ।

ਉਨ੍ਹਾਂ ਨੇ ਕਿਹਾ, ”ਜਿੱਥੋਂ ਤੱਕ ਕੁੱਤਿਆਂ ਨਾਲ ਸਬੰਧਤ ਮੁੱਦੇ ਦਾ ਸਬੰਧ ਹੈ, ਜਿਨ੍ਹਾਂ ਪਾਲਤੂ ਜਾਨਵਰਾਂ ਨੇ ਆਪਣੇ ਕੁੱਤਿਆਂ ਦੀ ਰਜਿਸਟਰੇਸ਼ਨ ਨਹੀਂ ਕਰਵਾਈ ਹੈ, ਉਨ੍ਹਾਂ ਨੂੰ 2000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ਼ਹਿਰ ਵਿੱਚ ਦੋ ਵਹਿਸ਼ੀ ਨਸਲਾਂ ਦੇ ਕੁੱਤਿਆਂ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪਿਟਬੁੱਲ ਅਤੇ ਰੋਟਵੀਲਰ ਨਸਲਾਂ ਨੂੰ ਕਈ ਹੋਰ ਸ਼ਹਿਰਾਂ ਵਿੱਚ ਪਾਬੰਦੀਸ਼ੁਦਾ ਹੈ ਅਤੇ ਪੰਚਕੂਲਾ ਵਿੱਚ ਵੀ ਇਨ੍ਹਾਂ ‘ਤੇ ਪਾਬੰਦੀ ਲਗਾਈ ਗਈ ਹੈ।

ਅਗਨੀਵੀਰ ਭਰਤੀ: ਪੁਲਿਸ ਨੇ ਉਮੀਦਵਾਰਾਂ ਦੇ ਜਾਅਲੀ ਦਸਤਾਵੇਜ਼ ਬਣਾਉਣ ਵਾਲੇ ਕੀਤੇ ਗ੍ਰਿਫ਼ਤਾਰ

0

ਅਗਨੀਵੀਰ ਭਰਤੀ ਨਾਲ ਜੁੜੀ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਪੁਲਿਸ ਅਤੇ ਮੇਰਠ ਦੀ ਆਰਮੀ ਇੰਟੈਲੀਜੈਂਟ ਨੇ ਅਗਨੀਵੀਰ ਭਰਤੀ ਵਿੱਚ ਉਮੀਦਵਾਰਾਂ ਦੇ ਜਾਅਲੀ ਦਸਤਾਵੇਜ਼ ਬਣਾਉਣ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਜਾਅਲੀ ਮਾਰਕਸ਼ੀਟਾਂ, ਆਧਾਰ ਕਾਰਡ, ਪਛਾਣ ਪੱਤਰ ਅਤੇ ਲੱਖਾਂ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਵੀਰਵਾਰ ਨੂੰ ਮੁਜ਼ੱਫਰਨਗਰ ਜ਼ਿਲ੍ਹੇ ਦੇ ਸਿਵਲ ਲਾਈਨ ਪੁਲਿਸ ਸਟੇਸ਼ਨ ਨੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਮੁਜ਼ੱਫਰਨਗਰ ਪੁਲਿਸ ਨੇ ਮੇਰਠ ਆਰਮੀ ਇੰਟੈਲੀਜੈਂਟ ਦੇ ਨਾਲ ਮਿਲ ਕੇ ਗਰੋਹ ਦੇ ਚਾਰ ਮੈਂਬਰਾਂ ਸਿਕੰਦਰ, ਪ੍ਰਸ਼ਾਂਤ ਚੌਧਰੀ, ਅਨੁਜ ਚੌਧਰੀ ਅਤੇ ਹਿਮਾਂਸ਼ੂ ਚੌਧਰੀ ਨੂੰ ਅਗਨੀਵੀਰ ਭਰਤੀ ਲਈ ਆਏ ਨੌਜਵਾਨਾਂ ਨੂੰ ਜਾਅਲੀ ਦਸਤਾਵੇਜ਼ ਪ੍ਰਦਾਨ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਜਾਅਲੀ ਮਾਰਕ ਸ਼ੀਟਾਂ, ਆਧਾਰ ਕਾਰਡ, ਪਛਾਣ ਪੱਤਰ ਅਤੇ 2 ਲੱਖ 35 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।

ਗ੍ਰਿਫਤਾਰ ਕੀਤੇ ਗਏ ਇਹ ਚਾਰੇ ਮੁਲਜ਼ਮ ਬਾਗਪਤ, ਮੁਰਾਦਾਬਾਦ ਅਤੇ ਸੰਭਲ ਜ਼ਿਲ੍ਹਿਆਂ ਦੇ ਨਿਵਾਸੀ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਮੁਜ਼ੱਫਰਨਗਰ ‘ਚ ਚੱਲ ਰਹੀ ਅਗਨੀਵੀਰ ਭਰਤੀ ‘ਚ ਆਉਣ ਵਾਲੇ ਨੌਜਵਾਨਾਂ ਲਈ ਜਾਅਲੀ ਦਸਤਾਵੇਜ਼ ਬਣਾ ਕੇ ਡੇਢ ਤੋਂ ਦੋ ਲੱਖ ਰੁਪਏ ਲੈਂਦੇ ਸਨ। ਇਨ੍ਹਾਂ ਮੁਲਜ਼ਮਾਂ ਵਿੱਚ ਬਾਗਪਤ ਦਾ ਰਹਿਣ ਵਾਲਾ ਸਿਕੰਦਰ ਐਡਵੋਕੇਟ ਹੈ ਅਤੇ ਇਸ ਗਿਰੋਹ ਦਾ ਮਾਸਟਰਮਾਈਂਡ ਵੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਜਾਅਲੀ ਦਸਤਾਵੇਜ਼ ਬਣਾ ਕੇ ਪੇਸ਼ ਕਰਦਾ ਸੀ।

ਉੱਚ ਅਧਿਕਾਰੀਆਂ ਅਨੁਸਾਰ ਹੁਣ ਤੱਕ ਇਹ ਗਿਰੋਹ ਸਿਰਫ਼ ਦੋ ਤੋਂ ਤਿੰਨ ਨੌਜਵਾਨਾਂ ਨੂੰ ਹੀ ਆਪਣੇ ਸ਼ਿਕੰਜੇ ਵਿੱਚ ਫਸਾਉਣ ਵਿੱਚ ਕਾਮਯਾਬ ਹੋ ਸਕਿਆ ਸੀ। ਪਰ ਟੀਮ ਨੇ ਸਮਾਂ ਰਹਿੰਦੇ ਇਨ੍ਹਾਂ ਚਾਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਹੁਣ ਪੁਲਿਸ ਨੇ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ ਹੈ ਕਿ ਇਸ ਗਿਰੋਹ ਦੇ ਹੋਰ ਕਿੰਨੇ ਮੈਂਬਰ ਹਨ ਅਤੇ ਇਨ੍ਹਾਂ ਨੇ ਹੋਰ ਕਿਸ ਭਰਤੀ ਵਿਚ ਉਮੀਦਵਾਰਾਂ ਨੂੰ ਜਾਅਲੀ ਦਸਤਾਵੇਜ਼ ਮੁਹੱਈਆ ਕਰਵਾਏ ਹਨ।

ਕੀਵੀ ਦੇ ਸੇਵਨ ਨਾਲ ਪਾਚਨ ਤੰਤਰ ਰਹਿੰਦਾ ਹੈ ਠੀਕ, ਜਾਣੋ ਹੋਰ ਕਿਹੜੇ-ਕਿਹੜੇ ਮਿਲਦੇ ਹਨ ਫਾਇਦੇ

0

ਕੀਵੀ ਨੂੰ ਸਿਹਤ ਲਈ ਬਹੁਤ ਹੀ ਫਾਇਦੇਮੰਦ ਮੰਨਿਆ ਜਾਂਦਾ ਹੈ। ਕੀਵੀ ਇੱਕ ਸੁਪਰਫੂਡ ਹੈ ਜਿਸ ਕਰਕੇ ਤੁਹਾਨੂੰ ਇਸ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਜ਼ਰੂਰ ਕਰਨਾ ਚਾਹੀਦਾ ਹੈ। ਇਸ ਫਲ ‘ਚ ਫਾਈਬਰ, ਵਿਟਾਮਿਨ-ਸੀ, ਵਿਟਾਮਿਨ-ਈ, ਵਿਟਾਮਿਨ-ਕੇ, ਫੋਲੇਟ, ਕੋਪਰ, ਪੋਟਾਸ਼ੀਅਮ, ਐਂਟੀ ਆਕਸੀਡੈਂਟ, ਪ੍ਰੋਟੀਨ ਤੇ ਆਇਰਨ ਵਰਗੇ ਬਹੁਤ ਸਾਰੇ ਪੋਸ਼ਕ ਤੱਤ ਹੁੰਦੇ ਹਨ। ਇਹ ਸਾਰੇ ਤੱਤ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹਨ। ਕੀਵੀ ਦੇ ਸੇਵਨ ਨਾਲ ਸਰੀਰ ਵਿੱਚ ਸੋਡੀਅਮ ਦਾ ਲੈਵਲ ਘੱਟ ਹੁੰਦਾ ਹੈ ਅਤੇ ਕਾਰਡੀਓਵੈਸਕੁਲਰ ਰੋਗਾਂ ਤੋਂ ਬਚਾਅ ਹੁੰਦਾ ਹੈ। ਅਓ ਜਾਣਦੇ ਹਾਂ ਇਸ ਤੋਂ ਹੋਣ ਵਾਲੇ ਫਾਇਦਿਆਂ ਦੇ ਬਾਰੇ…

ਅੱਖਾਂ ਦੀ ਰੌਸ਼ਨੀ ਕਰੇ ਤੇਜ਼
ਅੱਖਾਂ ਲਈ ਕੀਵੀ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਭਰਪੂਰ ਮਾਤਰਾ ਵਿੱਚ ਵਿਟਾਮਿਨ ਏ ਅਤੇ ਐਂਟੀ-ਆਕਸੀਡੈਂਟਸ ਮੌਜੂਦ ਹੁੰਦੇ ਹਨ, ਜੋ ਅੱਖਾਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਕੇ ਅੱਖਾਂ ਦੀ ਰੌਸ਼ਨੀ ਨੂੰ ਤੇਜ਼ ਕਰਦੇ ਹਨ।

ਇਹ ਵੀ ਪੜ੍ਹੋ: ਅਯੁੱਧਿਆ ‘ਚ ਬਣਿਆ ‘Lata Mangeshkar Chowk, ਸਵਰ ਕੋਕਿਲਾ ਦੀ ਯਾਦ ‘ਚ ਸਥਾਪਿਤ ਕੀਤੀ ਗਈ…

ਬਲੱਡ ਪ੍ਰੈਸ਼ਰ ਨੂੰ ਕਰਦਾ ਹੈ ਕੰਟਰੋਲ
ਕੀਵੀ ਹਾਈ ਬਲੱਡ ਪ੍ਰੈਸ਼ਰ ਨੂੰ ਘਟਾਉਣ ਤੇ ਸਬੰਧਤ ਬੀਮਾਰੀਆਂ ਜਿਵੇਂ ਦਿਲ ਦਾ ਦੌਰਾ ਤੇ ਸਟਰੋਕ ਨੂੰ ਰੋਕਣ ਵਿੱਚ ਮਦਦ ਕਰਦਾ ਹੈ। ਇਹ ਫਲ ਪਾਚਨ ਪ੍ਰਣਾਲੀ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ।

ਸੋਜ ਨੂੰ ਠੀਕ ਕਰਨ ਵਿੱਚ ਕਰੇ ਮਦਦ
ਕੀਵੀ ਵਿੱਚ ਪਾਇਆ ਜਾਣ ਵਾਲਾ ਐਂਜਾਈਮ ਸੋਜ ਨੂੰ ਠੀਕ ਕਰਨ ਵਿੱਚ ਮਦਦ ਕਰਦਾ ਹੈ। ਇਸ ਦੇ ਨਾਲ ਹੀ ਇਸ ‘ਚ ਬਹੁਤ ਸਾਰਾ ਫਾਈਬਰ ਹੁੰਦਾ ਹੈ ਜੋ ਅਸਾਨੀ ਨਾਲ ਹਜ਼ਮ ਹੁੰਦਾ ਹੈ ਤੇ ਪਾਚਣ ਪ੍ਰਕਿਰਿਆ ਨੂੰ ਵਧੀਆ ਰੱਖਦਾ ਹੈ।

ਭਾਰ ਘਟਾਉਣ ਵਿੱਚ ਮਦਦਗਾਰ
ਜੇ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਆਪਣੀ ਖੁਰਾਕ ਵਿੱਚ ਕੀਵੀ ਨੂੰ ਸ਼ਾਮਲ ਕਰਨ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਕੀਵੀ ਵਿੱਚ ਘੱਟ ਕੈਲੋਰੀ, ਘੱਟ ਜੀਆਈ, ਚੰਗੀ ਮਾਤਰਾ ਵਿੱਚ ਫਾਈਬਰ, ਆਦਿ ਸਾਰੇ ਭਾਰ ਘਟਾਉਣ ਵਿੱਚ ਮਦਦ ਕਰਦੇ ਹਨ।

ਇਹ ਵੀ ਪੜ੍ਹੋ: ਕੇਂਦਰੀ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ! ਸਰਕਾਰ ਨੇ DA ‘ਚ 4 ਫੀਸਦੀ ਦਾ ਕੀਤਾ ਵਾਧਾ

ਨੀਂਦ ਨਾ ਆਉਣ ਦੀ ਸਮੱਸਿਆ
ਨੀਂਦ ਨਾ ਆਉਣ ਦੀ ਸਮੱਸਿਆ ਵਿੱਚ ਵੀ ਕੀਵੀ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ। ਕੀਵੀ ਵਿੱਚ ਭਰਪੂਰ ਮਾਤਰਾ ਵਿੱਚ ਸੈਰੋਟੋਨਿਨ ਮੌਜੂਦ ਹੁੰਦਾ ਹੈ ਜੋ ਨੀਂਦ ਨਾ ਆਉਣ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਸਹਾਇਕ ਹੁੰਦਾ ਹੈ।

ਇਮਊਨਿਟੀ ਵਧਾਉਂਦਾ ਹੈ
ਕੀਵੀ ਦਾ ਸੇਵਨ ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾ ਸਕਦਾ ਹੈ। ਤੁਸੀਂ ਕੀਵੀ ਨੂੰ ਇਮਿਊਨਿਟੀ ਬੂਸਟਰ ਫਲ ਦੇ ਤੌਰ ‘ਤੇ ਸੇਵਨ ਕਰ ਸਕਦੇ ਹੋ। ਕੀਵੀ ਦਾ ਸੇਵਨ ਕਰਨ ਨਾਲ ਤੁਸੀਂ ਆਮ ਜ਼ੁਕਾਮ ਤੇ ਫਲੂ ਵਰਗੀਆਂ ਸਮੱਸਿਆਵਾਂ ਤੋਂ ਵੀ ਬਚ ਸਕਦੇ ਹੋ ਤੇ ਇਸਦੇ ਨਾਲ ਹੀ ਕੀਵੀ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਵਿੱਚ ਵੀ ਮਦਦਗਾਰ ਹੈ।

ਪਾਚਨ ਕਿਰਿਆ ਮਜ਼ਬੂਤ
ਜੇਕਰ ਤੁਸੀ ਰੋਜ਼ਾਨਾ ਇੱਕ ਕੀਵੀ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਡੀ ਪਾਚਨ ਕਿਿਰਆ ਮਜ਼ਬੂਤ ਹੋ ਜਾਂਦੀ ਹੈ। ਕੀਵੀ ਵਿੱਚ ਕੁੱਝ ਅਜਿਹੇ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ ਜੋ ਭੋਜਨ ਨੂੰ ਜਲਦੀ ਪਚਾਉਣ ਵਿੱਚ ਸਹਾਇਕ ਹੁੰਦੇ ਹਨ।

ਕਬਜ਼ ਦੀ ਸਮੱਸਿਆ
ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਹੈ ਤਾਂ ਰੋਜ਼ਾਨਾ ਇੱਕ ਕੀਵੀ ਦਾ ਸੇਵਨ ਕਰੋ। ਕੀਵੀ ਵਿੱਚ ਫਾਈਬਰ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ ਜੋ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਦਵਾਉਣ ਵਿੱਚ ਮਦਦ ਕਰਦੀ ਹੈ।

SBI ਨੇ ਜਾਰੀ ਕੀਤਾ ਅਲਰਟ, ਇੱਕ ਗਲਤੀ ਨਾਲ ਖਾਲੀ ਹੋ ਸਕਦਾ ਹੈ ਤੁਹਾਡਾ ਬੈਂਕ ਖਾਤਾ

0

SBI ਨੇ ਆਪਣੇ ਗ੍ਰਾਹਕਾਂ ਲਈ ਇੱਕ ਚਿਤਾਵਨੀ ਜਾਰੀ ਕੀਤੀ ਹੈ। SOVA ਮਾਲਵੇਅਰ ਦੀ ਮੁੜ ਵਾਪਸੀ ਹੋ ਗਈ ਹੈ। ਉਂਝ ਤਾਂ ਇਸ ਵਾਇਰਸ ਦੀ ਪਛਾਣ ਪਿਛਲੇ ਮਹੀਨੇ ਹੀ ਹੋ ਗਈ ਸੀ ਪਰ ਹੁਣ ਕਈ ਬੈਂਕਾਂ ਤੋਂ ਲੈ ਕੇ ਭਾਰਤ ਸਰਕਾਰ ਤਕ ਨੇ SOVA ਮਾਲਵੇਅਰ ਬਾਰੇ ਅਲਰਟ ਜਾਰੀ ਕੀਤਾ ਹੈ। ਕੁਝ ਦਿਨ ਪਹਿਲਾਂ ਕੇਂਦਰੀ ਸਾਈਬਰ ਸਕਿਓਰਿਟੀ ਏਜੰਸੀ (CERT-In) ਨੇ ਵੀ ਇਸ ਵਾਇਰਸ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤ ਤੋਂ ਪਹਿਲਾਂ ਸੋਵਾ ਵਾਇਰਸ ਅਮਰੀਕਾ, ਰੂਸ ਅਤੇ ਸਪੇਨ ’ਚ ਵੀ ਸਰਗਰਮ ਰਿਹਾ ਹੈ। ਹੁਣ ਸੋਵਾ ਨੂੰ ਲੈ ਕੇ ਐੱਸ.ਬੀ.ਆਈ., ਪੀ.ਐੱਨ.ਬੀ. ਅਤੇ ਕੈਨਰਾ ਬੈਂਕ ਨੇ ਚਿਤਾਵਨੀ ਜਾਰੀ ਕੀਤੀ ਹੈ। ਆਓ ਜਾਣਦੇ ਹਾਂ ਇਸ ਸੋਵਾ ਵਾਇਰਸ ਅਤੇ ਇਸ ਤੋਂ ਬਚਣ ਦੇ ਤਰੀਕਿਆਂ ਬਾਰੇ…

ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਇੱਕ ਹੋਰ ਸ਼ੂਟਰ ਪੁਲਿਸ ਨੇ ਕੀਤਾ ਗ੍ਰਿਫਤਾਰ, ਹੋ ਸਕਦੇ…

ਐੱਸ.ਬੀ.ਆਈ. ਨੇ ਟਵੀਟ ਕਰਕੇ ਕਿਹਾ ਹੈ ਕਿ ਮਾਲਵੇਅਰ ਨੂੰ ਆਪਣੀ ਕਮਾਈ ਨਾ ਦਿਓ। ਹਮੇਸ਼ਾ ਭਰੋਸੇਮੰਦ ਸੋਰਸ ਰਾਹੀਂ ਹੀ ਐਪ ਡਾਊਨਲੋਡ ਕਰੋ ਅਤੇ ਸਾਵਧਾਨ ਰਹੋ। ਸੋਵਾ ਟ੍ਰੋਜ਼ਨ ਨੂੰ ਲੈ ਕੇ ਪੰਜਾਬ ਨੈਸ਼ਨਲ ਬੈਂਕ ਨੇ ਵੀ ਆਪਣੀ ਵੈੱਬਸਾਈਟ ’ਤੇ ਇਕ ਨੋਟ ਜਾਰੀ ਕੀਤਾ ਹੈ। ਨੋਟ ’ਚ ਲਿਖਿਆ ਹੈ, ‘ਇਸ ਤਰ੍ਹਾਂ ਦੇ ਮਾਲਵੇਅਰ ਜ਼ਿਆਦਾਤਰ ਐਂਡਰਾਇਡ ਡਿਵਾਈਸ ’ਚ ਸਮੀਸ਼ਿੰਗ (ਐੱਸ.ਐੱਮ.ਐੱਸ. ਰਾਹੀਂ ਫਿਸ਼ਿੰਗ) ਅਟੈਕ ਰਾਹੀਂ ਪਹੁੰਚਦੇ ਹਨ। ਇਕ ਵਾਰ ਫੋਨ ’ਚ ਇੰਸਟਾਲ ਹੋਣ ਤੋਂ ਬਾਅਦ ਇਹ ਹੈਕਰ ਨੂੰ ਫੋਨ ’ਚ ਮੌਜੂਦ ਸਾਰੇ ਐਪਸ ਦੀ ਜਾਣਕਾਰੀ ਅਤੇ ਡਿਟੇਲ ਭੇਜਦਾ ਹੈ ਜਿਸਤੋਂ ਬਾਅਦ ਹੈਕਰ C2 (ਕਮਾਂਡ ਐਂਡ ਕੰਟਰੋਲ ਸਰਵਰ) ਰਾਹੀਂ ਐਪ ਨੂੰ ਕੰਟਰੋਲ ਕਰਦਾ ਹੈ।

ਇਹ ਵੀ ਪੜ੍ਹੋ- ਕੇਂਦਰੀ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ! ਸਰਕਾਰ ਨੇ DA ‘ਚ 4 ਫੀਸਦੀ ਦਾ ਕੀਤਾ ਵਾਧਾ

ਸੋਵਾ ਇਕ ਬੈਂਕਿੰਗ ਮਾਲਵੇਅਰ (ਵਾਇਰਸ) ਹੈ ਜੋ ਬਿਨਾਂ ਕੋਈ ਸਬੂਤ ਛੱਡੇ ਬੈਂਕਿੰਗ ਐਪਸ ਨੂੰ ਨਿਸ਼ਾਨਾ ਬਣਾਉਂਦਾ ਹੈ। ਇਸਤੋਂ ਇਲਾਵਾ ਜੇਕਰ ਤੁਹਾਡੇ ਫੋਨ ’ਚ ਇੰਸਟਾਲ ਹੋ ਗਿਆ ਤਾਂ ਇਸਨੂੰ ਹਟਾਉਣਾ ਵੀ ਮੁਸ਼ਕਿਲ ਹੈ ਕਿਉਂਕਿ ਇਹ ਆਪਣੀ ਪਛਾਣ ਲੁਕਾਉਣ ’ਚ ਮਾਹਿਰ ਹੈ। ਇਹ ਤੁਹਾਡੇ ਇਕ-ਇਕ ਮੈਸੇਜ, ਓ.ਟੀ.ਪੀ. ਅਤੇ ਈਮੇਲ ’ਤੇ ਨਜ਼ਰ ਰੱਖਦਾ ਹੈ। ਇਹ ਇੰਨਾ ਖ਼ਤਰਨਾਕ ਹੈ ਕਿ ਟੂ-ਫੈਕਟਰ ਆਥੈਂਟੀਕੇਸ਼ਨ ਨੂੰ ਵੀ ਮਾਤ ਦੇ ਦਿੰਦਾ ਹੈ।

ਇਹ ਵੀ ਪੜ੍ਹੋ- ਹੈੱਡ ਕਾਂਸਟੇਬਲ ਭਰਤੀ ਲਈ ਮੰਗੀਆਂ ਅਰਜ਼ੀਆਂ, ਸਿਰਫ਼ ਇਹੀ ਕਰ ਸਕਦੇ ਹਨ ਅਪਲਾਈ

ਇਸ ਵਾਇਰਸ ਤੋਂ ਬਚਣ ਲਈ ਕੇਂਦਰੀ ਏਜੰਸੀ ਨੇ ਉਪਭੋਗਤਾਵਾਂ ਨੂੰ ਸਿਰਫ ਅਤੇ ਸਿਰਫ ਅਧਿਕਾਰਤ ਐਪ ਸਟੋਰ ਤੋਂ ਹੀ ਐਪ ਡਾਊਨਲੋਡ ਕਰਨ ਦੀ ਨਸੀਹਤ ਦਿੱਤੀ ਹੈ। ਇਸਤੋਂ ਇਲਾਵਾ ਕੋਈ ਵੀ ਐਪ ਡਾਊਨਲੋਡ ਕਰਨ ਤੋਂ ਪਹਿਲਾਂ ਉਸਦੀ ਪੂਰੀ ਜਾਣਕਾਰੀ ਅਤੇ ਕਿੰਨੀ ਵਾਰ ਉਸਨੂੰ ਡਾਊਨਲੋਡ ਕੀਤਾ ਗਿਆ ਹੈ, ਲੋਕਾਂ ਦੇ ਉਸ ’ਤੇ ਰੀਵਿਊ ਅਤੇ ਕੁਮੈਂਟ ਜ਼ਰੂਰ ਵੇਖੋ। ਤੁਹਾਡਾ ਐਂਡਰਾਇਡ ਫੋਨ ਲੇਟੈਸਟ ਸਕਿਓਰਿਟੀ ਅਪਡੇਟ ਦੇ ਨਾਲ ਹੈ ਜਾਂ ਨਹੀਂ, ਇਸਨੂੰ ਚੈੱਕ ਕਰੋ। ਤੁਸੀਂ ਅਬਾਊਟ ਡਿਵਾਈਸ ਦੇ ਸਾਫਟਵੇਅਰ ਅਪਡੇਟ ਸੈਕਸ਼ਨ ’ਚ ਜਾ ਕੇ ਐਂਡਰਾਇਡ ਸਕਿਓਰਿਟੀ ਅਤੇ ਪੈਚ ਅਪਡੇਟ ਚੈੱਕ ਕਰ ਸਕਦੇ ਹੋ। ਅਪਡੇਟ ਨਾ ਹੋਣ ’ਤੇ ਤੁਰੰਤ ਫੋਨ ਅਪਡੇਟ ਕਰੋ। ਇਸਤੋਂ ਇਲਾਵਾ ਤੁਸੀਂ ਆਪਣੇ ਫੋਨ ਨੂੰ ਫਾਰਮੇਟ ਵੀ ਕਰ ਸਕਦੇ ਹੋ।