ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਘਰ-ਘਰ ਆਟਾ ਵੰਡਣ ਦੀ ਸਕੀਮ ਫਿਰ ਲਟਕ ਗਈ ਹੈ। ਦੱਸ ਦਈਏ ਕਿ ਹਾਈਕੋਰਟ ਨੇ ਥਰਡ ਪਾਰਟੀ ਜ਼ਰੀਏ ਵੰਡ ‘ਤੇ ਰੋਕ ਲਗਾ ਦਿੱਤੀ ਹੈ। ਇਹ ਰੋਕ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ। ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਇਸ ਸਕੀਮ ‘ਤੇ ਰੋਕ ਲਗਾ ਦਿੱਤੀ ਹੈ, ਜਿਸ ਕਾਰਨ ਪੰਜਾਬ ਸਰਕਾਰ ਨੂੰ ਫਿਰ ਵੱਡਾ ਝਟਕਾ ਲੱਗਾ ਹੈ। ਇਹ ਫ਼ੈਸਲਾ ਡੀਪੂ ਹੋਲਡਰ ਵੈੱਲਫੇਅਰ ਐਸੋਸੀਏਸ਼ਨ ਵਲੋਂ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਪਾਈ ਗਈ ਰਿੱਟ ‘ਤੇ ਅੱਜ ਡਬਲ ਬੈਂਚ ਦੇ ਜੱਜਾਂ ਨੇ ਸੁਣਵਾਈ ਕਰਦੇ ਹੋਏ ਦਿੱਤਾ ਹੈ।
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਇੱਕ ਹੋਰ ਸ਼ੂਟਰ ਪੁਲਿਸ ਨੇ ਕੀਤਾ ਗ੍ਰਿਫਤਾਰ, ਹੋ ਸਕਦੇ ਹਨ ਵੱਡੇ ਖੁਲਾਸੇ
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਇੱਕ ਹੋਰ ਸ਼ੂਟਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਬਿਹਾਰ ਪੁਲਿਸ ਨੇ ਜਮੁਈ ਤੋਂ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਮੁਈ ਦੇ DSP ਰਾਕੇਸ਼ ਨੇ ਇਸ ਸੰਬੰਧੀ ਮੀਡੀਆ ਨੂੰ ਜਾਣਕਾਰੀ ਦਿੱਤੀ। ਫੜ੍ਹੇ ਗਏ ਸ਼ੂਟਰ ਨੂੰ ਲਖਬੀਰ ਲੰਡਾ ਦਾ ਖਾਸ ਦੱਸਿਆ ਜਾ ਰਿਹਾ ਹੈ।
ਗੈਂਗਸਟਰ ਦੀ ਪਛਾਣ ਕਰਨ ਮਾਨ ਵਜੋਂ ਹੋਈ ਹੈ। ਉਹ ਲਖਬੀਰ ਲੰਡਾ ਦੇ ਕਹਿਣ ‘ਤੇ ਭਾਰਤ ‘ਚ ਕੰਮ ਕਰਦਾ ਸੀ। ਦੋਸ਼ੀ ਦਾ ਅਪਰਾਧ ਦੀ ਦੁਨੀਆ ‘ਚ ਕਾਫੀ ਨਾਂ ਹੈ। ਗ੍ਰਿਫਤਾਰ ਕਰਨ ਮਾਨ ਹਥਿਆਰਾਂ ਅਤੇ ਨਸ਼ਾ ਤਸਕਰੀ ਗਰੋਹ ਦਾ ਵੀ ਸਾਥੀ ਹੈ। ਪੁਲਿਸ ਉਸ ਤੋਂ ਲੰਡਾ ਬਾਰੇ ਵੀ ਪੁੱਛਗਿੱਛ ਕਰੇਗੀ।
ਪੰਜਾਬ ਪੁਲਿਸ ਨੂੰ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਛਾਪਾ ਮਾਰ ਕੇ ਕਰਨ ਮਾਨ ਨੂੰ ਖਹਿਰਾ ਦੇ ਗੜ੍ਹੀ ਇਲਾਕੇ ‘ਚ ਸਥਿਤ ਇੱਕ ਘਰ ਤੋਂ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੋਹਾਲੀ ਜ਼ਿਲੇ ‘ਚ ਹੋਏ ਧਮਾਕੇ ਤੇ ਗਾਇਕ ਮੂਸੇਵਾਲਾ ਦੇ ਕਤਲ ਮਾਮਲੇ ‘ਚ ਲਖਵੀਰ ਸਿੰਘ ਉਰਫ ਲੰਡਾ ਗੈਂਗ ਦਾ ਹੱਥ ਹੈ।
ਗੈਂਗਸਟਰ ਕਰਨ ਮਾਨ ਨੂੰ ਬਿਹਾਰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।
ਜਮੁਈ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅੰਤਰਰਾਸ਼ਟਰੀ ਗੈਂਗਸਟਰ ਗੈਂਗ ਦੇ ਸ਼ਾਰਪ ਸ਼ੂਟਰ ਕਰਨ ਮਾਨ ਅਤੇ ਅਰਜੁਨ ਮਾਨ ਜਮੁਈ ਵਿੱਚ ਲੁਕੇ ਹੋਏ ਹਨ। ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ ਕੇਵਲ ਕਰਨ ਮਾਨ ਹੀ ਫੜਿਆ ਗਿਆ, ਜਿਸ ਨੂੰ ਹੁਣ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਵਿੱਚ ਪੁਲੀਸ ਦੀ ਗੱਡੀ ਵਿੱਚ ਬੰਬ ਰੱਖਣ ਦੇ ਮਾਮਲੇ ਵਿੱਚ ਕੁਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਮਾਮਲੇ ਵਿੱਚ ਕਰਨ ਮਾਨ ਦਾ ਨਾਮ ਵੀ ਸਾਹਮਣੇ ਆਇਆ ਸੀ। ਫੜਿਆ ਗਿਆ ਕਰਨ ਮਾਨ ਅੰਮ੍ਰਿਤਸਰ ਦੇ ਏਕਤਾ ਨਗਰ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।
ਗੈਂਗਸਟਰ ਨੂੰ ਪੰਜਾਬ ਲਿਆ ਰਹੀ ਹੈ ਪੁਲਿਸ
ਗੈਂਗਸਟਰ ਕਰਨ ਮਾਨ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਮੁਲਜ਼ਮ ਨੂੰ ਸਖ਼ਤ ਸੁਰੱਖਿਆ ਵਿਚਕਾਰ ਪੰਜਾਬ ਲਿਆਂਦਾ ਜਾ ਰਿਹਾ ਹੈ। ਪੰਜਾਬ ਪੁਲਿਸ ਉਸ ਨੂੰ ਮੂਸੇਵਾਲਾ ਕੇਸ ਨਾਲ ਸਬੰਧਤ ਪੁੱਛਗਿੱਛ ਲਈ ਵੱਖ-ਵੱਖ ਸ਼ਹਿਰਾਂ ਵਿੱਚ ਲੈ ਕੇ ਜਾਵੇਗੀ। ਅੰਮ੍ਰਿਤਸਰ ਅਤੇ ਮੋਹਾਲੀ ਬੰਬ ਧਮਾਕੇ ਦੇ ਮਾਮਲਿਆਂ ‘ਚ ਵੀ ਪੁੱਛਗਿੱਛ ਕੀਤੀ ਜਾਵੇਗੀ।
ਦੱਸ ਦਈਏ ਕਿ ਬੀਤੇ ਦਿਨੀ ਭੀਖੀ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਸੀ ਜੋ ਕਿ ਬੰਬੀਹਾ ਗਰੁੱਪ ਦੇ ਨਾਂ ‘ਤੇ ਭਰਤੀ ਹੋਣ ਲਈ ਸੋਸ਼ਲ ਮੀਡੀਆ ‘ਤੇ ਪੋਸਟ ਪਾ ਰਿਹਾ ਸੀ।
ਜਾਣਕਾਰੀ ਅਨੁਸਾਰ ਗਾਇਕ ਸਿੱਧੂ ਮੂਸੇਵਾਲਾ ਦੇ ਇੱਕ ਕੱਟੜ ਫੈਨ ਵੱਲੋਂ ਵ੍ਹੱਟਸਐਪ ਇੰਸਟਾਗ੍ਰਾਮ ਦੇ ਜ਼ਰੀਏ ਬੰਬੀਹਾ ਗਰੁੱਪ ਨਾਲ ਜੁੜਨ ਲਈ ਪੋਸਟ ਪਾਈ ਗਈ ਸੀ, ਜਿਸ ਤੇ ਕਾਰਵਾਈ ਕਰਦਿਆਂ ਥਾਣਾ ਭੀਖੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਮਾਨਸਾ ਦੇ ਐਸ.ਪੀ.(ਡੀ) ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਥਾਣਾ ਭੀਖੀ ਪੁਲਿਸ ਵੱਲੋਂ ਸੁਖਜੀਤ ਸਿੰਘ ਨਾਮਕ ਨੌਜਵਾਨ ਦੇ ਖਿਲਾਫ ਮੁਕੱਦਮਾ ਨੰਬਰ 174 ਦਰਜ ਕੀਤਾ ਗਿਆ ਸੀ, ਜਿਸਨੇ ਸੋਸ਼ਲ ਮੀਡੀਆ ਤੇ ਪੋਸਟ ਪਾਈ ਸੀ ਅਤੇ ਉਸ ਵਿੱਚ ਆਪਣਾ ਮੋਬਾਇਲ ਨੰਬਰ ਦੇ ਕੇ ਨੌਜਵਾਨਾਂ ਨੂੰ ਬੰਬੀਹਾ ਗਰੁੱਪ ਨਾਲ ਜੁੜਨ ਲਈ ਕਿਹਾ ਸੀ।
ਕੇਂਦਰੀ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ! ਸਰਕਾਰ ਨੇ DA ‘ਚ 4 ਫੀਸਦੀ ਦਾ ਕੀਤਾ ਵਾਧਾ
ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ। ਮੰਤਰੀ ਮੰਡਲ ਨੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਮੌਜੂਦਾ ਮਹਿੰਗਾਈ ਭੱਤਾ 34 ਫੀਸਦੀ ਹੈ, ਜਿਸ ਨੂੰ ਹੁਣ 4 ਫੀਸਦੀ ਵਧਾ ਕੇ 38 ਫੀਸਦੀ ਕਰ ਦਿੱਤਾ ਗਿਆ ਹੈ। ਸਰਕਾਰ ਦੇ ਇਸ ਫੈਸਲੇ ਨਾਲ ਮੌਜੂਦਾ 50 ਲੱਖ ਕੇਂਦਰੀ ਕਰਮਚਾਰੀਆਂ ਅਤੇ 62 ਲੱਖ ਪੈਨਸ਼ਨਰਾਂ ਨੂੰ ਸਿੱਧਾ ਫਾਇਦਾ ਹੋਵੇਗਾ।
ਇਹ ਵੀ ਪੜ੍ਹੋ: ਹਿਮਾਚਲ ਪ੍ਰਦੇਸ਼ ‘ਚ ਕਾਂਗਰਸ ਨੂੰ ਵੱਡਾ ਝਟਕਾ! ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ BJP ‘ਚ ਹੋਏ…
ਸਰਕਾਰ ਵੱਲੋਂ ਡੀਏ ਵਿੱਚ ਕੀਤਾ ਗਿਆ ਵਾਧਾ 1 ਜੁਲਾਈ 2022 ਤੋਂ ਲਾਗੂ ਹੋਵੇਗਾ। ਇਸ ਤੋਂ ਪਹਿਲਾਂ ਮਾਰਚ 2022 ਵਿੱਚ ਸਰਕਾਰ ਨੇ ਜਨਵਰੀ ਤੋਂ ਡੀਏ (ਮਹਿੰਗਾ ਭੱਠਾ) ਵਧਾਉਣ ਦਾ ਐਲਾਨ ਕੀਤਾ ਸੀ। ਉਸ ਸਮੇਂ ਕੇਂਦਰੀ ਮੁਲਾਜ਼ਮਾਂ ਦਾ ਡੀਏ 31 ਫੀਸਦੀ ਤੋਂ ਵਧਾ ਕੇ 34 ਫੀਸਦੀ ਕਰ ਦਿੱਤਾ ਗਿਆ ਸੀ। ਹੁਣ ਇਹ ਵਧ ਕੇ 38 ਫੀਸਦੀ ਹੋ ਗਿਆ ਹੈ। ਇਸ ਅਨੁਸਾਰ ਮੁਲਾਜ਼ਮਾਂ ਨੂੰ ਸਤੰਬਰ ਮਹੀਨੇ ਦੀ ਤਨਖਾਹ ਵਿੱਚ ਦੋ ਮਹੀਨਿਆਂ ਦਾ ਡੀਏ ਦਾ ਬਕਾਇਆ ਮਿਲੇਗਾ।
ਹਿਮਾਚਲ ਪ੍ਰਦੇਸ਼ ‘ਚ ਕਾਂਗਰਸ ਨੂੰ ਵੱਡਾ ਝਟਕਾ! ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ BJP ‘ਚ ਹੋਏ ਸ਼ਾਮਲ
ਹਿਮਾਚਲ ਪ੍ਰਦੇਸ਼ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਕਾਂਗਰਸ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਹਰਸ਼ ਮਹਾਜਨ ਕੇਂਦਰੀ ਮੰਤਰੀ ਪਿਊਸ਼ ਗੋਇਲ ਦੀ ਮੌਜੂਦਗੀ ‘ਚ ਭਾਜਪਾ ‘ਚ ਸ਼ਾਮਿਲ ਹੋ ਗਏ ਹਨ।
ਪੁਲਿਸ ਨੇ ਪਿਸਤੌਲ ਤੇ ਮੈਗਜ਼ੀਨ ਸਮੇਤ 2 ਵਿਅਕਤੀ ਕੀਤੇ ਗ੍ਰਿਫ਼ਤਾਰ
ਗੁਰਦਾਸਪੁਰ : ਥਾਣਾ ਕਾਹਨੂੰਵਾਨ ਦੀ ਪੁਲਿਸ ਨੇ ਹਥਿਆਰਾਂ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ ਕਰ ਲਏ ਹਨ। ਪੁਲਿਸ ਨੇ ਦੋ ਸਪਲੈਂਡਰ ਮੋਟਰਸਾਈਕਲ ਨੌਜਵਾਨਾਂ ਕੋਲੋਂ ਦੇਸੀ ਪਿਸਟਲ ਮੈਗਜ਼ੀਨ ਸਮੇਤ ਅਤੇ 5 ਅਣਚੱਲੇ ਰੋਂਦ ਬਰਾਮਦ ਕਰਕੇ ਉਨ੍ਹਾਂ ਦੇ ਖਿਲਾਫ ਨਜਾਇਜ਼ ਅਸਲਾ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਯੁਵਕਾਂ ਨੂੰ ਸਟੈਨੋਗ੍ਰਾਫ਼ੀ ਤੇ ਕੰਪਿਊਟਰ ਕੋਰਸ ਦੀ…
ਥਾਣਾ ਕਾਹਨੂੰਵਾਨ ਦੇ ASI ਸਤਿੰਦਰਪਾਲ ਸਿੰਘ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਅੱਡਾ ਤੁਗਲਵਾਲ ਮੌਜੂਦ ਸਨ ਕਿ ਨੇੜੇ ਮਿਲਕ ਪਲਾਂਟ ਤੁਗਲਵਾਲ ਦੇ ਉਨ੍ਹਾਂ ਨੇ 2 ਸਪਲੈਂਡਰ ਮੋਟਰਸਾਈਕਲ ਨੰਬਰੀ ਪੀਬੀ 06..1950 ਤੇ ਆਉਂਦਿਆਂ ਵੇਖਿਆ। ਇਸ ਦੌਰਾਨ ਸ਼ੱਕ ਹੋਣ ‘ਤੇ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਇੱਕ ਪਿਸਟਲ ਦੇਸੀ ਬਿਨਾਂ ਮਾਰਕਾ ਸਮੇਤ ਮੈਗਜੀਨ ਅਤੇ ਦੋ ਰੌਂਦ ਜਿੰਦਾ ਬ੍ਰਾਮਦ ਹੋਏ ਹਨ ਅਤੇ ਦੂਜੇ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸਦੀ ਖੱਬੀ ਡੱਬ ਵਿਚੋ ਇੱਕ ਪਿਸਟਲ ਦੇਸੀ ਬਿਨਾਂ ਮਾਰਕਾ ਸਮੇਤ ਮੈਗਜੀਨ ਅਤੇ ਤਿੰਨ ਰੋਂਦ ਜਿੰਦਾ ਬਰਾਮਦ ਹੋਏ। ਫੜੇ ਗਏ ਨੌਜਵਾਨਾਂ ਦੀ ਪਹਿਚਾਣ ਹੀਰਾ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਤੁਗਲਵਾਲ ਹਾਲ ਵਾਸੀ ਪੰਡੋਰੀ ਮਈਆ ਸਿੰਘ ਥਾਣਾ ਕਾਦੀਆਂ, ਹਰਜਿੰਦਰ ਸਿੰਘ ਜਿੰਦਾ ਪੁੱਤਰ ਜਸਵੰਤ ਸਿੰਘ ਵਾਸੀ ਬਹਾਦਰਪੁਰ ਰਜੋਆ ਥਾਣਾ ਹਰਗੋਬਿੰਦਪਰ ਦੇ ਤੌਰ ‘ਤੇ ਹੋਈ ਹੈ।
ਇਹ ਵੀ ਪੜ੍ਹੋ: ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ CM ਮਾਨ ਨੇ ਨੌਜਵਾਨਾਂ ਲਈ ਕੀਤਾ ਵੱਡਾ ਐਲਾਨ
ASI ਸਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਨ੍ਹਾਂ ਨੌਜਵਾਨਾਂ ਵੱਲੋਂ ਇਹ ਪਿਸਟਲ ਮੱਧ ਪ੍ਰਦੇਸ਼ ਤੋਂ ਖਰੀਦੇ ਗਏ ਸਨ। ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਪੁੱਛਗਿੱਛ ਕਰ ਕੇ ਇਹ ਪਤਾ ਲਗਾਇਆ ਕਿ ਇਹ ਇਨ੍ਹਾਂ ਹਥਿਆਰਾਂ ਨਾਲ ਕਿਸ ਘਟਨਾ ਨੂੰ ਅੰਜਾਮ ਦੇਣਾ ਚਾਹੁੰਦੇ ਸਨ।
ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਯੁਵਕਾਂ ਨੂੰ ਸਟੈਨੋਗ੍ਰਾਫ਼ੀ ਤੇ ਕੰਪਿਊਟਰ ਕੋਰਸ ਦੀ ਮੁਫ਼ਤ ਸਿਖਲਾਈ ਲਈ ਅਰਜੀਆਂ ਦੀ ਮੰਗ
ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ” ਵੱਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪੰਜਾਬ ਰਾਜ ਦੇ ਵਸਨੀਕ ਯੁਵਕਾਂ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬੀ.ਏ ਪਾਸ ਹੋਵੇ ਉਨ੍ਹਾਂ ਲਈ ਸਟੈਨੋਗ੍ਰਾਫ਼ੀ ਸਿਖਲਾਈ ਸੰਸਥਾ ਅੰਮ੍ਰਿਤਸਰ, ਫਿਰੋਜ਼ਪੁਰ, ਪਟਿਆਲਾ ਅਤੇ ਮੋਹਾਲੀ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਸਟੈਨੋਗ੍ਰਾਫ਼ੀ ਦੇ ਨਾਲ ਬੇਸਿਕ ਕੰਪਿਊਟਰ ਕੋਰਸ ਦੀ ਇੱਕ ਸਾਲ ਦੀ ਮੁਫ਼ਤ ਟ੍ਰੇਨਿੰਗ ਦੇਣ ਲਈ ਦਾਖਲੇ ਸੰਬੰਧੀ ਦਰਖਾਸਤਾਂ ਦੀ ਮੰਗ ਕੀਤੀ ਗਈ ਹੈ।

ਇਸ ਸੰਬੰਧੀ ਸ਼ਲਾਘਾ ਦਾ ਪ੍ਰਗਟਾਵਾ ਕਰਦਿਆਂ ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ (ਰਜਿ.) ਸੰਸਥਾ ਦੇ ਪ੍ਰਧਾਨ ਨਰਿੰਦਰ ਸਿੰਘ ਪੰਮਾ ਸੰਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਕਰਦਿਆਂ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਯੁਵਕਾਂ ਦੀ ਮੁਫ਼ਤ ਟ੍ਰੇਨਿੰਗ ਦੀ ਸ਼ਲਾਘਾ ਕਰਦਿਆਂ ਇਸ ਨੂੰ ਇੱਕ ਸੁਨਹਿਰੀ ਮੌਕਾ ਦੱਸਿਆ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਵਿਭਾਗ ਦੁਆਰਾ ਜਾਰੀ ਇਸ਼ਤਿਹਾਰ ਨੰਬਰ 2225/12/24/2021/17118 ਅਨੁਸਾਰ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਿਤ ਅਤੇ ਪੰਜਾਬ ਰਾਜ ਦਾ ਵਸਨੀਕ ਹੋਵੇ , ਉਮਰ ਹੱਦ 30 ਸਤੰਬਰ 2022 ਤਕ 30 ਸਾਲ ਤੋਂ ਵੱਧ ਨਾ ਹੋਵੇ ਪਰਿਵਾਰਿਕ ਸਾਲਾਨਾ ਆਮਦਨ ਢਾਈ ਲੱਖ ਰੁਪਏ ਤੋਂ ਵੱਧ ਨਾ ਹੋਵੇ ਤੇ ਆਮਦਨ ਸਬੰਧੀ ਸਰਟੀਫਿਕੇਟ ਸਮਰੱਥ ਅਧਿਕਾਰੀ ਤੋਂ ਜਾਰੀ ਹੋਵੇ, ਜੋ ਕਿ ਅਰਜ਼ੀ ਨਾਲ ਨੱਥੀ ਹੋਵੇਗਾ।
ਇਸ਼ਤਿਹਾਰ ਦੇ ਅਨੁਸਾਰ ਜਲੰਧਰ,ਸੰਗਰੂਰ ਅਤੇ ਮੁਕਤਸਰ ਸਾਹਿਬ ਵਿੱਚ ਪੰਜਾਬੀ ਸਟੈਨੋਗ੍ਰਾਫ਼ੀ ਦੀਆਂ 25 ਜਦਕਿ ਮੋਹਾਲੀ ਵਿੱਚ ਕੁੱਲ 80 (40 ਪੰਜਾਬੀ ਅਤੇ 40 ਅੰਗਰੇਜ਼ੀ ) ਸੀਟਾਂ ਹੋਣਗੀਆਂ ਤੇ ਬਿਨੈਕਾਰ ਵੱਲੋਂ ਮੁਕੰਮਲ ਦਰਖਾਸਤ 30 ਸਤੰਬਰ ਤੱਕ ਸਬੰਧਿਤ ਦਫ਼ਤਰ ਵਿਚ ਪਹੁੰਚਣੀ ਜ਼ਰੂਰੀ ਦੱਸੀ ਗਈ ਹੈ। ਇਸ ਇਸ਼ਤਿਹਾਰ ਵਿੱਚ ਦਰਸਾਈ ਸੂਚਨਾ ਅਨੁਸਾਰ ਮੁਕਤਸਰ ਸਾਹਿਬ ਜ਼ਿਲ੍ਹੇ ਨਾਲ ਸਬੰਧਿਤ ਯੁਵਕ ਉਕਤ ਕੋਰਸ ਸਬੰਧੀ ਜਾਣਕਾਰੀ ਲੈਣ ਲਈ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਡਾ. ਬੀ. ਆਰ. ਅੰਬੇਦਕਰ ਭਵਨ, ਬਠਿੰਡਾ ਨਾਲ ਸੰਪਰਕ ਕਰ ਸਕਦੇ ਹਨ।
ਹੈੱਡ ਕਾਂਸਟੇਬਲ ਭਰਤੀ ਲਈ ਮੰਗੀਆਂ ਅਰਜ਼ੀਆਂ, ਸਿਰਫ਼ ਇਹੀ ਕਰ ਸਕਦੇ ਹਨ ਅਪਲਾਈ
ਸਟਾਫ ਸਿਲੈਕਸ਼ਨ ਕਮਿਸ਼ਨ (ਐਸਐਸਸੀ) ਨੇ ਦਿੱਲੀ ਪੁਲਿਸ ਹੈੱਡ ਕਾਂਸਟੇਬਲ ਭਰਤੀ (ਸਹਾਇਕ ਵਾਇਰਲੈੱਸ ਆਪਰੇਟਰ (ਏਡਬਲਯੂਓ)/ਟੈਲੀ ਪ੍ਰਿੰਟਰ ਆਪਰੇਟਰ (ਟੀਪੀਓ)) 2022 ਲਈ ਅਰਜ਼ੀ ਦੇਣ ਦਾ ਇੱਕ ਹੋਰ ਮੌਕਾ ਦਿੱਤਾ ਹੈ। ਕਮਿਸ਼ਨ ਦੇ ਅਨੁਸਾਰ ਦਿੱਲੀ ਪੁਲਿਸ ਹੈੱਡ ਕਾਂਸਟੇਬਲ ਦੀ ਭਰਤੀ ਲਈ ਅਰਜ਼ੀ ਵਿੰਡੋ ਹੋਵੇਗੀ। 1 ਅਕਤੂਬਰ 2022 ਨੂੰ ਇੱਕ ਦਿਨ ਲਈ ਖੁੱਲ੍ਹਾ ਹੈ। SSC ਨੇ ਉਨ੍ਹਾਂ ਉਮੀਦਵਾਰਾਂ ਨੂੰ ਬਿਨੈ ਕਰਨ ਦਾ ਮੌਕਾ ਦਿੱਤਾ ਹੈ ਜਿਨ੍ਹਾਂ ਨੇ ਇਸ ਭਰਤੀ ਵਿੱਚ ਕੁਝ ਇਤਰਾਜ਼ਾਂ ਦੇ ਸਬੰਧ ਵਿੱਚ ਅਦਾਲਤ ਵਿੱਚ ਕੇਸ ਕੀਤਾ ਸੀ। ਆਪਰੇਟਰ (ਟੀਪੀਓ) ਭਰਤੀ 2022 ਤਹਿਤ ਭਰਤੀ ਕੀਤੀ ਜਾਵੇਗੀ। ਇਸ ਭਰਤੀ ਲਈ ਪ੍ਰੀਖਿਆ 27 ਅਤੇ 28 ਅਕਤੂਬਰ ਨੂੰ ਹੋਵੇਗੀ।
10 ਅਕਤੂਬਰ ਤੋਂ ਹੈੱਡ ਕਾਂਸਟੇਬਲ ਮਨਿਸਟੀਰੀਅਲ ਭਰਤੀ ਦੀ ਪ੍ਰੀਖਿਆ
ਦਿੱਲੀ ਪੁਲਿਸ ਹੈੱਡ ਕਾਂਸਟੇਬਲ ਮਨਿਸਟੀਰੀਅਲ ਭਰਤੀ ਲਈ ਕੰਪਿਊਟਰ ਬੈਸਟ ਪ੍ਰੀਖਿਆ 10 ਅਕਤੂਬਰ ਤੋਂ ਸ਼ੁਰੂ ਹੋਵੇਗੀ। ਪ੍ਰੀਖਿਆ 20 ਅਕਤੂਬਰ ਨੂੰ ਸਮਾਪਤ ਹੋਵੇਗੀ। ਜਦੋਂ ਕਿ ਦਿੱਲੀ ਪੁਲਿਸ ਕਾਂਸਟੇਬਲ ਡਰਾਈਵਰ ਦੀਆਂ 1411 ਅਸਾਮੀਆਂ ਦੀ ਭਰਤੀ ਲਈ ਲਿਖਤੀ ਔਨਲਾਈਨ ਪ੍ਰੀਖਿਆ 21 ਅਕਤੂਬਰ 2022 ਨੂੰ ਹੋਵੇਗੀ।
ਦਿੱਲੀ ਪੁਲਿਸ MTS ਭਰਤੀ ਨੋਟੀਫਿਕੇਸ਼ਨ ਜਲਦੀ ਹੀ
ਦਿੱਲੀ ਪੁਲਿਸ MTS ਭਰਤੀ 2022 ਦੀ ਨੋਟੀਫਿਕੇਸ਼ਨ 7 ਅਕਤੂਬਰ 2022 ਨੂੰ ਜਾਰੀ ਕੀਤੀ ਜਾਵੇਗੀ। ਇਸਦੀ ਪ੍ਰੀਖਿਆ ਜਨਵਰੀ-ਫਰਵਰੀ 2023 ਵਿੱਚ ਹੋਵੇਗੀ। ਦਿੱਲੀ ਪੁਲਿਸ ਕਾਂਸਟੇਬਲ ਕਾਰਜਕਾਰੀ (ਮਹਿਲਾ, ਪੁਰਸ਼) ਭਰਤੀ ਪ੍ਰੀਖਿਆ 2022 ਦੀ ਨੋਟੀਫਿਕੇਸ਼ਨ 2 ਮਾਰਚ, 2023 ਨੂੰ ਹੋਵੇਗੀ। ਅਰਜ਼ੀਆਂ 31 ਮਾਰਚ 2023 ਤੱਕ ਸਵੀਕਾਰ ਕੀਤੀਆਂ ਜਾਣਗੀਆਂ। ਪ੍ਰੀਖਿਆ ਅਪ੍ਰੈਲ-ਮਈ 2023 ਵਿੱਚ ਹੋਵੇਗੀ।
ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ CM ਮਾਨ ਨੇ ਨੌਜਵਾਨਾਂ ਲਈ ਕੀਤਾ ਵੱਡਾ ਐਲਾਨ
ਅੱਜ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ ਜਨਮਦਿਵਸ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ। 46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ ਅਤੇ 30 ਨਵੰਬਰ ਤੱਕ ਨੌਜਵਾਨ ਅਪਲਾਈ ਕਰ ਸਕਦੇ ਹਨ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ..46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ..30 ਨਵੰਬਰ ਤੱਕ ਅਪਲਾਈ ਕਰ ਸਕਦੇ ਹੋ…@meet_hayer
— Bhagwant Mann (@BhagwantMann) September 28, 2022
ਇਸਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਵਾਸੀਆਂ ਲਈ ਅੱਜ ਬੇਹੱਦ ਖੁਸ਼ੀ ਵਾਲਾ ਦਿਨ ਹੈ। ਅੱਜ ਸ਼ਹੀਦ ਭਗਤ ਸਿੰਘ ਦੇ 115 ਵੇਂ ਜਨਮ ਦਿਵਸ ਮੌਕੇ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਮਿਲੀ ਹੈ। ਅੱਜ ਚੰਡੀਗੜ੍ਹ ਏਅਰਪੋਰਟ ਦਾ ਨਾਮਕਰਨ ਹੋ ਗਿਆ ਹੈ। ਹੁਣ ਚੰਡੀਗੜ੍ਹ ਏਅਰਪੋਰਟ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ ਤੋਂ ਜਾਣਿਆ ਜਾਵੇਗਾ। ਦੱਸ ਦਈਏ ਕਿ ਹੁਣ ਨਵਾਂ ਨਾਂ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆ ਗਿਆ ਹੈ।
ਲਖੀਮਪੁਰ ਖੀਰੀ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 8 ਲੋਕਾਂ ਦੀ ਹੋਈ ਮੌਤ, 25 ਤੋਂ ਵੱਧ ਜ਼ਖ਼ਮੀ
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ।ਜਾਣਕਾਰੀ ਅਨੁਸਾਰ ਇਸ ਹਾਦਸੇ ‘ਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਤੋਂ ਜ਼ਿਆਦਾ ਯਾਤਰੀ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਧੌਰਹਰਾ ਤੋਂ ਲਖਨਊ ਜਾ ਰਹੀ ਇੱਕ ਨਿੱਜੀ ਬੱਸ ਅਤੇ ਇੱਕ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ‘ਚ 6 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਦੀ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ: ਨੋਟਬੰਦੀ ਵਿਰੁੱਧ ਦਾਇਰ ਪਟੀਸ਼ਨਾਂ ‘ਤੇ ਅੱਜ ਹੋਵੇਗੀ ਸੁਣਵਾਈ, 5 ਮੈਂਬਰੀ ਸੰਵਿਧਾਨਕ ਬੈਂਚ ਦਾ ਕੀਤਾ…
ਹਾਦਸੇ ‘ਚ ਜ਼ਖਮੀ ਹੋਏ ਕਰੀਬ 25 ਯਾਤਰੀਆਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਵਿੱਚ 35-40 ਲੋਕ ਸਵਾਰ ਸਨ। ਹਾਦਸਾ ਵਾਪਰਨ ਸਮੇਂ ਬੱਸ ਦੀ ਰਫ਼ਤਾਰ ਬਹੁਤ ਤੇਜ਼ ਸੀ। ਏਡੀਐਮ ਸੰਜੇ ਕੁਮਾਰ ਨੇ ਦੱਸਿਆ ਕਿ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 25 ਯਾਤਰੀ ਜ਼ਖ਼ਮੀ ਹਨ। ਕੁਝ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਇਲਾਜ ਲਈ ਲਖਨਊ ਰੈਫਰ ਕਰ ਦਿੱਤਾ ਗਿਆ ਹੈ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਲਖੀਮਪੁਰ ਖੀਰੀ ਜ਼ਿਲੇ ‘ਚ ਹੋਏ ਸੜਕ ਹਾਦਸੇ ‘ਚ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਵਿਛੜੀ ਰੂਹ ਦੀ ਸ਼ਾਂਤੀ ਦੀ ਕਾਮਨਾ ਕਰਦੇ ਹੋਏ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾਵੇ ਅਤੇ ਉਨ੍ਹਾਂ ਦਾ ਢੁੱਕਵਾਂ ਇਲਾਜ ਕੀਤਾ ਜਾਵੇ। ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।
ਨੋਟਬੰਦੀ ਵਿਰੁੱਧ ਦਾਇਰ ਪਟੀਸ਼ਨਾਂ ‘ਤੇ ਅੱਜ ਹੋਵੇਗੀ ਸੁਣਵਾਈ, 5 ਮੈਂਬਰੀ ਸੰਵਿਧਾਨਕ ਬੈਂਚ ਦਾ ਕੀਤਾ ਗਠਨ
ਸੁਪਰੀਮ ਕੋਰਟ ਨੇ ਪੰਜ ਜੱਜਾਂ ਦੀ ਇੱਕ ਹੋਰ ਸੰਵਿਧਾਨਕ ਬੈਂਚ ਦਾ ਗਠਨ ਕੀਤਾ ਹੈ। ਇਹ ਬੈਂਚ ਨੋਟਬੰਦੀ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਸਮੇਤ ਪੰਜ ਅਹਿਮ ਮਾਮਲਿਆਂ ਦੀ ਸੁਣਵਾਈ ਕਰੇਗਾ।
ਇਸ ਸਮੇਂ ਚੀਫ਼ ਜਸਟਿਸ ਉਦੈ ਉਮੇਸ਼ ਲਲਿਤ, ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਵਾਲੀ ਪੰਜ ਮੈਂਬਰੀ ਤਿੰਨ ਸੰਵਿਧਾਨਕ ਬੈਂਚ ਸਾਲਾਂ ਤੋਂ ਲਟਕਦੇ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ: ਕੇਂਦਰ ਸਰਕਾਰ ਨੇ PFI ‘ਤੇ 5 ਸਾਲ ਲਈ ਲਗਾਈ ਪਾਬੰਦੀ
ਸੁਪਰੀਮ ਕੋਰਟ ਦੁਆਰਾ ਗਠਿਤ ਚੌਥੇ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਦੀ ਅਗਵਾਈ ਜਸਟਿਸ ਐਸ ਅਬਦੁਲ ਨਜ਼ੀਰ ਕਰਨਗੇ ਅਤੇ ਇਸ ਵਿੱਚ ਜਸਟਿਸ ਬੀਆਰ ਗਵਈ, ਜਸਟਿਸ ਏਐਸ ਬੋਪੰਨਾ, ਜਸਟਿਸ ਵੀ ਰਾਮਸੁਬਰਾਮਨੀਅਮ ਅਤੇ ਜਸਟਿਸ ਬੀਵੀ ਨਾਗਰਥਨਾ ਸ਼ਾਮਲ ਹਨ। ਇਹ ਸੰਵਿਧਾਨਕ ਬੈਂਚ ਬੁੱਧਵਾਰ ਤੋਂ ਪੰਜ ਮਾਮਲਿਆਂ ਦੀ ਸੁਣਵਾਈ ਕਰੇਗਾ।
ਇਹ ਸੰਵਿਧਾਨਕ ਬੈਂਚ ਕੇਂਦਰ ਸਰਕਾਰ ਦੇ 8 ਨਵੰਬਰ 2016 ਦੇ 500 ਅਤੇ 1000 ਰੁਪਏ ਦੇ ਨੋਟਾਂ ਨੂੰ ਬੰਦ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ 58 ਪਟੀਸ਼ਨਾਂ ‘ਤੇ ਸੁਣਵਾਈ ਸ਼ੁਰੂ ਕਰੇਗਾ।
16 ਦਸੰਬਰ, 2016 ਨੂੰ ਤਤਕਾਲੀ ਚੀਫ਼ ਜਸਟਿਸ ਟੀਐਸ ਠਾਕੁਰ ਅਤੇ ਜਸਟਿਸ ‘ਸੇਵਾਮੁਕਤ’ ਏਐਮ ਖਾਨਵਿਲਕਰ ਅਤੇ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਕੇਂਦਰ ਸਰਕਾਰ ਦੇ ਫੈਸਲੇ ਦੀ ਵੈਧਤਾ ਅਤੇ ਹੋਰ ਸਵਾਲਾਂ ਨੂੰ ਪੰਜ ਜੱਜਾਂ ਦੇ ਵੱਡੇ ਬੈਂਚ ਕੋਲ ਭੇਜਿਆ ਸੀ।













