Home Blog Page 1895

ਕੇਂਦਰ ਸਰਕਾਰ ਨੇ PFI ‘ਤੇ 5 ਸਾਲ ਲਈ ਲਗਾਈ ਪਾਬੰਦੀ

0

ਕੇਂਦਰ ਸਰਕਾਰ ਨੇ ਪਾਪੂਲਰ ਫਰੰਟ ਆਫ ਇੰਡੀਆ ਅਤੇ ਇਸਦੇ ਸਹਿਯੋਗੀਆਂ ਅਤੇ ਸਹਿਯੋਗੀ ਫਰੰਟਾਂ ‘ਤੇ ਪੰਜ ਸਾਲ ਲਈ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਨੂੰ ਗੈਰ ਕਾਨੂੰਨੀ ਐਲਾਨ ਕੀਤਾ ਗਿਆ ਹੈ।

ਦਿੱਲੀ-ਯੂਪੀ ਤੋਂ ਲੈ ਕੇ ਦੇਸ਼ ਦੀਆਂ ਵੱਖ-ਵੱਖ ਥਾਵਾਂ ‘ਤੇ ਕੇਂਦਰ ਸਰਕਾਰ ਨੇ ਇਸ ਸੰਗਠਨ ਨੂੰ ਯੂ.ਏ.ਪੀ.ਏ. ਤਹਿਤ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ PFI ‘ਤੇ ਪੰਜ ਸਾਲ ਦੀ ਪਾਬੰਦੀ ਲਗਾਈ ਗਈ ਹੈ। ਇੰਨਾ ਹੀ ਨਹੀਂ PFI ਤੋਂ ਇਲਾਵਾ ਇਸ ਨਾਲ ਜੁੜੀਆਂ ਅੱਠ ਹੋਰ ਸੰਸਥਾਵਾਂ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ ਇਹ ਕਾਰਵਾਈ ਟੈਰਰ ਲਿੰਕ ਦੇ ਦੋਸ਼ ‘ਚ ਦੇਸ਼ ਦੇ ਕਈ ਰਾਜਾਂ ‘ਚ ਪੀਐੱਫਆਈ ‘ਤੇ ਲਗਾਤਾਰ ਛਾਪੇਮਾਰੀ ਕਰਨ ਤੋਂ ਬਾਅਦ ਕੀਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਜਾਂਚ ਏਜੰਸੀਆਂ ਤੋਂ ਅੱਤਵਾਦੀ ਸਬੰਧਾਂ ਦੇ ਪੁਖਤਾ ਸਬੂਤ ਮਿਲਣ ਤੋਂ ਬਾਅਦ ਹੀ ਗ੍ਰਹਿ ਮੰਤਰਾਲੇ ਨੇ ਇਹ ਕਾਰਵਾਈ ਕੀਤੀ ਹੈ। ਗ੍ਰਹਿ ਮੰਤਰਾਲੇ ਦੇ ਅਨੁਸਾਰ ਪੀਐਫਆਈ ਅਤੇ ਇਸ ਨਾਲ ਜੁੜੇ ਸਾਰੇ ਸੰਗਠਨਾਂ ‘ਤੇ ਪੰਜ ਸਾਲਾਂ ਲਈ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਾਬੰਦੀਸ਼ੁਦਾ ਸੰਗਠਨ ਸਿਮੀ ਅਤੇ ਜੇਐਮਬੀ ਨਾਲ ਪੀਐਫਆਈ ਦੇ ਲਿੰਕ ਮਿਲੇ ਸਨ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਦੱਸ ਦੇਈਏ ਕਿ 22 ਸਤੰਬਰ ਅਤੇ 27 ਸਤੰਬਰ ਨੂੰ PFI ‘ਤੇ ਦੇਸ਼ ਵਿਆਪੀ ਛਾਪੇਮਾਰੀ ਕੀਤੀ ਗਈ ਸੀ ਅਤੇ ਸੈਂਕੜੇ ਕਾਡਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਅੱਜ ‘ਚੰਡੀਗੜ੍ਹ ਏਅਰਪੋਰਟ’ ਦਾ ਹੋਵੇਗਾ ਨਾਮਕਰਨ, ‘ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ’ ਹੋਵੇਗਾ ਨਵਾਂ ਨਾਂ

ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੀਐਫਆਈ ਤੋਂ ਇਲਾਵਾ 8 ਸਬੰਧਤ ਸੰਸਥਾਵਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ। ਪੀਐਫਆਈ ਤੋਂ ਇਲਾਵਾ ਰੀਹੈਬ ਇੰਡੀਆ ਫਾਊਂਡੇਸ਼ਨ (ਆਰਆਈਐਫ), ਕੈਂਪਸ ਫਰੰਟ ਆਫ ਇੰਡੀਆ (ਸੀਐਫਆਈ), ਆਲ ਇੰਡੀਆ ਇਮਾਮ ਕੌਂਸਲ (ਏਆਈਆਈਸੀ), ਨੈਸ਼ਨਲ ਕਨਫੈਡਰੇਸ਼ਨ ਆਫ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ (ਐਨਸੀਐਚਆਰਓ), ਨੈਸ਼ਨਲ ਵੂਮੈਨ ਫਰੰਟ, ਜੂਨੀਅਰ ਫਰੰਟ, ਇੰਪਾਵਰ ਇੰਡੀਆ ਫਾਊਂਡੇਸ਼ਨ ਅਤੇ ਰੀਹੈਬ ਫਾਊਂਡੇਸ਼ਨ। ਕੇਰਲ ਵਰਗੇ ਸਹਿਯੋਗੀ ਸੰਗਠਨਾਂ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।

ਕੇਂਦਰ ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ ‘ਚ ਲਿਆ ਹੈ, ਜਦੋਂ ਕੁਝ ਦਿਨ ਪਹਿਲਾਂ ਹੀ NIA-ED ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ PFI ਦੇ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ ਅਤੇ ਇਸ ਦੇ 200 ਤੋਂ ਵੱਧ ਵਰਕਰਾਂ ਨੂੰ ਗ੍ਰਿਫਤਾਰ ਕੀਤਾ ਸੀ। ਐੱਨਏਆਈ ਵੱਲੋਂ ਪਹਿਲੀ ਛਾਪੇਮਾਰੀ 22 ਸਤੰਬਰ ਨੂੰ ਕੀਤੀ ਗਈ ਸੀ, ਜਿੱਥੇ 11 ਰਾਜਾਂ ਵਿੱਚ ਲਗਭਗ 96 ਥਾਵਾਂ ‘ਤੇ ਛਾਪੇਮਾਰੀ ਦੌਰਾਨ 100 ਤੋਂ ਵੱਧ ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਮੰਗਲਵਾਰ 27 ਸਤੰਬਰ ਨੂੰ ਸੂਬਾ ਪੁਲਿਸ ਨੇ ਯੂਪੀ-ਦਿੱਲੀ ਸਮੇਤ ਦੇਸ਼ ਦੇ 8 ਸੂਬਿਆਂ ‘ਚ ਛਾਪੇਮਾਰੀ ਕਰਕੇ ਸੈਂਕੜੇ ਵਰਕਰਾਂ ਨੂੰ ਗ੍ਰਿਫਤਾਰ ਕਰ ਲਿਆ।

ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ CM ਭਗਵੰਤ ਮਾਨ ਨੇ ਕੀਤਾ ਪ੍ਰਣਾਮ

0

ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਣਾਮ ਕੀਤਾ ਹੈ।

ਉਨ੍ਹਾਂ ਕਿਹਾ ਕਿ 3 ਸਾਲ ਦੀ ਛੋਟੀ ਉਮਰੇ ਕਹਿਣਾ…ਮੈਂ (ਬੰਦੂਕਾਂ) ਬੀਜਦਾ…23 ਸਾਲ ਦੀ ਉਮਰੇ ਅੰਗਰੇਜ਼ਾਂ ਕੋਲੋਂ ਆਪਣਾ ਦੇਸ਼ ਮੰਗਣਾ…

ਇਹ ਕ੍ਰਾਂਤੀਕਾਰੀ ਸੋਚ ਤੇ ਇਨਕਲਾਬੀ ਵਿਚਾਰ ਸ਼ਹੀਦ ਸ. ਭਗਤ ਸਿੰਘ ਜੀ ਦੇ ਹਿੱਸੇ ਆਏ।

ਅੱਜ ਸ਼ਹੀਦ ਸ.ਭਗਤ ਸਿੰਘ ਜੀ ਦੀ ਜਨਮ ਵਰ੍ਹੇਗੰਢ ਮੌਕੇ ਇਨਕਲਾਬੀ ਰੂਹ ਨੂੰ ਸੀਸ ਝੁਕਾ ਪ੍ਰਣਾਮ ਕਰਦਾ ਹਾਂ… ਇਨਕਲਾਬ ਜ਼ਿੰਦਾਬਾਦ

ਅੱਜ ‘ਚੰਡੀਗੜ੍ਹ ਏਅਰਪੋਰਟ’ ਦਾ ਹੋਵੇਗਾ ਨਾਮਕਰਨ, ‘ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ’ ਹੋਵੇਗਾ ਨਵਾਂ ਨਾਂ

0

ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਅੱਜ ਬਦਲਿਆ ਜਾਵੇਗਾ। ਇਸ ਦੇ ਨਾਲ ਹੀ ਏਅਰਪੋਰਟ ਦੇ ਨਾਮਕਰਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰ ਵਿਚਾਲੇ ਸੱਤ ਸਾਲ ਪੁਰਾਣਾ ਡੈੱਡਲਾਕ ਵੀ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ। ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਨਿਰਮਲਾ ਸੀਤਾਰਮਨ ਅੱਜ ਸਵੇਰੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣਗੇ। ਇਸ ਦੇ ਲਈ ਏਅਰਪੋਰਟ ‘ਤੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।

ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਰਾਜ ਮੰਤਰੀ ਸੇਵਾਮੁਕਤ ਜਨਰਲ ਡਾ: ਵਿਜੇ ਕੁਮਾਰ ਸਿੰਘ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ. ਵਿੱਜ, ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਅਤੇ ਆਨੰਦਪੁਰ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਮੌਜੂਦ ਰਹਿਣਗੇ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਸਤੰਬਰ ਨੂੰ ਆਪਣੇ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦੌਰਾਨ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦਾ ਐਲਾਨ ਕੀਤਾ ਸੀ।

ਪਟਿਆਲਾ ਪੁਲਿਸ ਨੇ ਅਸਲੇ ਸਮੇਤ ਗੈਂਗਸਟਰ ਕੀਤੇ ਕਾਬੂ

0

ਪਟਿਆਲਾ ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਵਿਦੇਸ਼ੀ ਪਿਸਟਲ, ਰਾਇਫਲ ਤੇ ਹੋਰ ਅਸਲੇ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਖਿਲਾਫ ਪੰਜਾਬ ਤੇ ਬਿਹਾਰ ‘ਚ ਕਤਲ ਤੇ ਇਰਾਦਾ ਕਤਲ ਦੇ ਮਾਮਲੇ ਦਰਜ ਹਨ। ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਉਰਫ ਮੱਗੂ ਵਾਸੀ ਗੁਰਬਖਸ਼ ਕਲੋਨੀ, ਮੁਹੰਮਦ ਸ਼ਾਹਜਹਾਂ ਉਰਫ ਸਾਜਨ ਵਾਸੀ ਸ਼ਕਤੀ ਨਗਰ, ਤੇ ਸੁਨੀਲ ਰਾਣਾ ਵਾਸੀ ਭਾਰਤ ਨਗਰ ਪਟਿਆਲਾ ਨੂੰ ਅੰਬਾਲਾ ਸ਼ਾਹਬਾਦ ਮਾਰਗ ’ਤੇ ਇਨੋਵਾ ਕਾਰ ਵਿਚ ਜਾਂਦਿਆਂ ਗ੍ਰਿਫਤਾਰ ਕੀਤਾ ਗਿਆ।

ਇਨ੍ਹਾਂ ਕੋਲੋਂ ਇਕ ਵਿਦੇਸ਼ੀ ਪਿਸਟਲ 9 ਐਮ.ਐਮ,ਇਕ ਵਿਦੇਸ਼ੀ ਰਾਈਫਲ 12 ਬੋਰ, ਦੋ ਪਿਸਟਲ 32 ਬੋਰ ਤੇ 23 ਰੋਂਦ ਬਰਾਮਦ ਕੀਤੇ ਗਏ ਹਨ। ਇਹ ਦੋਵੇਂ ਸਰਪੰਚ ਤਾਰਾ ਦੱਤ ਤੇ ਸ਼ਮਸ਼ੇਰ ਸਿੰਘ ਸ਼ੇਰਾ ਦੇ ਕਤਲ ਤੇ ਬਿਹਾਰ ‘ਚ ਇਰਾਦਾ ਕਤਲ ਕੇਸ ਵਿਚ ਲੋੜੀਂਦੇ ਸਨ। ਜਸਪ੍ਰੀਤ ਮੱਗੂ ਖਿਲਾਫ ਪਟਿਆਲਾ ਦੇ ਵੱਖ ਵੱਖ ਥਾਣਿਆਂ ਵਿਚ ਚਾਰ, ਮੁਹੰਮਦ ਸ਼ਾਹਜਹਾਂ ਖਿਲਾਫ ਬਿਹਾਰ ਤੇ ਪੰਜਾਬ ਵਿਚ ਨੌਂ ਅਤੇ ਸੁਨੀਲ ਰਾਣਾ ਖਿਲਾਫ ਪੰਜਾਬ ਤੇ ਬਿਹਾਰ ‘ਚ ਚਾਰ ਮਾਮਲੇ ਦਰਜ ਹਨ। ਐਸ.ਐਸ.ਪੀ. ਪਟਿਆਲਾ ਦੀਪਕ ਪਾਰਿਕ ਨੇ ਦੱਸਿਆ ਕਿ ਗ੍ਰਿਫਤਾਰ ਹੋਏ ਵਿਅਕਤੀਆਂ ਨੂੰ ਅਦਾਲਤ ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇੰਨ੍ਹਾਂ ਪਾਸੋਂ ਬਰਾਮਦਾ ਹਥਿਆਰਾ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ।

ਬੰਬੀਹਾ ਗਰੁੱਪ ਨਾਲ ਜੁੜਨ ਲਈ ਪੋਸਟ ਪਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

0

ਸੋਸ਼ਲ ਮੀਡੀਆ ‘ਤੇ ਬੀਤੇ ਦਿਨੀ ਬੰਬੀਹਾ ਗਰੁੱਪ ਨਾਲ ਜੁੜਨ ਲਈ ਪੋਸਟ ਪਾਈ ਗਈ ਸੀ। ਜਿਸ ਨਾਲ ਜੁੜੀ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਗਾਇਕ ਸਿੱਧੂ ਮੂਸੇਵਾਲਾ ਦੇ ਇੱਕ ਕੱਟੜ ਫੈਨ ਵੱਲੋਂ ਵ੍ਹੱਟਸਐਪ ਇੰਸਟਾਗ੍ਰਾਮ ਦੇ ਜ਼ਰੀਏ ਬੰਬੀਹਾ ਗਰੁੱਪ ਨਾਲ ਜੁੜਨ ਲਈ ਪੋਸਟ ਪਾਈ ਗਈ ਸੀ, ਜਿਸ ਤੇ ਕਾਰਵਾਈ ਕਰਦਿਆਂ ਥਾਣਾ ਭੀਖੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਮਾਨਸਾ ਦੇ ਐਸ.ਪੀ.(ਡੀ) ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਥਾਣਾ ਭੀਖੀ ਪੁਲਿਸ ਵੱਲੋਂ ਸੁਖਜੀਤ ਸਿੰਘ ਨਾਮਕ ਨੌਜਵਾਨ ਦੇ ਖਿਲਾਫ ਮੁਕੱਦਮਾ ਨੰਬਰ 174 ਦਰਜ ਕੀਤਾ ਗਿਆ ਸੀ, ਜਿਸਨੇ ਸੋਸ਼ਲ ਮੀਡੀਆ ਤੇ ਪੋਸਟ ਪਾਈ ਸੀ ਅਤੇ ਉਸ ਵਿੱਚ ਆਪਣਾ ਮੋਬਾਇਲ ਨੰਬਰ ਦੇ ਕੇ ਨੌਜਵਾਨਾਂ ਨੂੰ ਬੰਬੀਹਾ ਗਰੁੱਪ ਨਾਲ ਜੁੜਨ ਲਈ ਕਿਹਾ ਸੀ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਸਾਈਬਰ ਸੈੱਲ ਦੀ ਮਦਦ ਨਾਲ ਭੀਖੀ ਪੁਲਿਸ ਵੱਲੋਂ ਸੁਖਜੀਤ ਸਿੰਘ ਨਾਮਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ਕੋਲੋਂ ਪੋਸਟ ਪਾਉਣ ਲਈ ਵਰਤਿਆ ਗਿਆ ਐਪਲ ਆਈਫੋਨ 7 ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਨੌਜਵਾਨ ਸਿੱਧੂ ਮੂਸੇਵਾਲਾ ਦਾ ਕੱਟੜ ਫੈਨ ਸੀ ਅਤੇ ਇਸੇ ਕਰਕੇ ਇਸਨੇ ਅਜਿਹਾ ਕਦਮ ਚੁੱਕਿਆ ਹੈ।

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਜਲਦ ਮਿਲਣਗੇ ਸੁਰੱਖਿਆ ਗਾਰਡ: ਹਰਜੋਤ ਬੈਂਸ

0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਵੱਡਾ ਸੁਧਾਰ ਕਰਨ ਜਾ ਰਹੀ ਹੈ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗਾਰਡ ਅਤੇ ਕੈਂਪਸ ਪ੍ਰਬੰਧਕ ਤਾਇਨਾਤ ਕੀਤੇ ਜਾਣਗੇ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਦੱਸਿਆ ਹੈ ਕਿ ਪੰਜਾਬ ਦੇ ਸਕੂਲਾਂ ਦੇ ਬਾਹਰ ਤੁਸੀਂ ਜਲਦੀ ਹੀ ਗਾਰਡ (ਚੌਂਕੀਦਾਰ) ਖੜ੍ਹੇ ਦੇਖੋਗੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੈਂਪਸ ਮੈਨੇਜਰ ਹੋਣਗੇ ਤੇ ਸਾਫ਼-ਸਫ਼ਾਈ ਲਈ ਸਕੂਲਾਂ ਨੂੰ 50,000/- ਪ੍ਰਤੀ ਮਹੀਨਾ ਗ੍ਰਾਂਟ ਦਿੱਤੀ ਜਾਵੇਗੀ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਸਕੂਲਾਂ ‘ਚ ਕੁੱਝ ਸੁਧਾਰ ਜ਼ਰੂਰ ਹੋਵੇਗਾ।

ਹਰਜੋਤ ਬੈਂਸ ਦੇ ਇਸ ਐਲਾਨ ਤੋਂ ਬਾਅਦ ਦਿੱਲੀ ਦੇ ਸਿੱਖਿਆ ਮੰਤਰੀ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਪੰਜਾਬ ਨੇ ਜੋ ਸੁਪਨਾ ਦੇਖ ਕੇ ਭਗਵੰਤ ਮਾਨ ਦੀ ਸਰਕਾਰ ਚੁਣੀ ਸੀ , ਉਹ 6 ਮਹੀਨਿਆਂ ਵਿੱਚ ਹੀ ਪੂਰਾ ਹੁੰਦਾ ਨਜ਼ਰ ਆ ਰਿਹਾ ਹੈ। ਅਰਵਿੰਦ ਕੇਜਰੀਵਾਲ ਜੀ ਦੇ ਦਰਸਾਏ ਮਾਰਗ ‘ਤੇ ਚੱਲ ਕੇ ਇੰਡੀਆ ਨੰਬਰ ਵਨ ਬਣੇਗਾ।

ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਵਿਧਾਨ ਸਭਾ ਵੱਲੋਂ ਅੱਠ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਧਾਨ ਸਭਾ ਨੇ ਰਾਜਨੀਤਿਕ ਸ਼ਖਸੀਅਤਾਂ, ਸਮਾਜ ਸੇਵਕ ਅਤੇ ਅਗਾਂਹਵਧੂ ਕਿਸਾਨ ਸਮੇਤ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦਾ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਦੇਹਾਂਤ ਹੋ ਗਿਆ ਸੀ।

16ਵੀਂ ਵਿਧਾਨ ਸਭਾ ਦੇ ਤੀਜੇ ਸੈਸ਼ਨ ਦੇ ਪਹਿਲੇ ਦਿਨ ਸਦਨ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸਾਬਕਾ ਮੰਤਰੀ ਨਿਰਮਲ ਸਿੰਘ ਕਾਹਲੋਂ, ਤਰਨ ਤਾਰਨ ਦੇ ਸਾਬਕਾ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ, ਅਗਾਂਹਵਧੂ ਕਿਸਾਨ ਪਦਮਸ੍ਰੀ ਜਗਜੀਤ ਸਿੰਘ ਹਾਰਾ ਅਤੇ ਉੱਘੇ ਸਮਾਜ ਸੇਵਕ ਕ੍ਰਿਸ਼ਨ ਦੇਵ ਖੋਸਲਾ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਗਿਆ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਅਤੇ ਸਾਬਕਾ ਪੀ.ਸੀ.ਐਸ. ਅਧਿਕਾਰੀ ਤੇ ਦਰਿਆਈ ਪਾਣੀਆਂ ਦੇ ਮਾਹਿਰ ਪ੍ਰੀਤਮ ਸਿੰਘ ਕੁਮੇਦਨ, ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪਿਤਾ ਦਰਸ਼ਨ ਸਿੰਘ ਅਤੇ ਉੱਘੀ ਸ਼ਖ਼ਸੀਅਤ ਪਾਲ ਸਿੰਘ ਪੁਰੇਵਾਲ, ਜਿਨ੍ਹਾਂ ਦਾ ਹਾਲ ਹੀ ਵਿੱਚ ਦੇਹਾਂਤ ਹੋ ਗਿਆ ਸੀ, ਦੇ ਨਾਮ ਵੀ ਸ਼ਰਧਾਂਜਲੀ ਦੇਣ ਲਈ ਪ੍ਰਸਤਾਵਿਤ ਕੀਤੇ। ਸ਼ਰਧਾਂਜਲੀ ਦੇਣ ਤੋਂ ਬਾਅਦ ਵਿਛੜੀਆਂ ਸ਼ਖ਼ਸੀਅਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਲਈ ਸਦਨ ਵਿੱਚ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ।

ਸ਼ਰਧਾਂਜਲੀ ਸਮਾਗਮ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।

ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ ਤਿੰਨ ਵਾਰ ਮੁਲਤਵੀ ਹੋਈ। ਵਿਰੋਧੀ ਧਿਰ ਦੇ ਮੈਂਬਰ ਵੈੱਲ ‘ਚ ਪਹੁੰਚ ਗਏ ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਿਸ ਤੋਂ ਬਾਅਦ ਕਾਂਗਰਸ ਦੇ ਸਾਰੇ ਵਿਧਾਇਕ‍ਾਂ ਨੂੰ ਅੱਜ ਦੇ ਦਿਨ ਲਈ ਨੇਮ ਕੀਤਾ ਗਿਆ। ਸਪੀਕਰ ਨੇ ਮਾਰਸ਼ਲਾਂ ਨੂੰ ਕਾਂਗਰਸੀ ਵਿਧਾਇਕ‍ਾਂ ਨੂੰ ਬਾਹਰ ਕੱਢਣ ਦਾ ਹੁਕਮ ਦਿੱਤਾ। ਇਸਤੋਂ ਬਾਅਦ ਵਿਧਾਨ ਸਭਾ ਦਾ ਸੈਸ਼ਨ 29 ਸਤੰਬਰ ਦੁਪਹਿਰ ਦੋ ਵਜੇ ਤਕ ਮੁਲਤਵੀ ਕਰ ਦਿੱਤਾ ਗਿਆ ਹੈ।

ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

0

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਆਸ਼ਾ ਪਾਰੇਖ ਨੂੰ ਫਿਲਮ ਜਗਤ ਦੇ ਸਭ ਤੋਂ ਵੱਡੇ ਸਨਮਾਨ ਨਾਲ ਸਨਮਾਨਿਤ ਕੀਤਾ ਜਾਵੇਗਾ। ਆਸ਼ਾ ਪਾਰੇਖ ਨੂੰ ਇਸ ਸਾਲ ਦਾਦਾ ਸਾਹਿਬ ਫਾਲਕੇ ਪੁਰਸਕਾਰ 2022 ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਐਵਾਰਡ 30 ਸਤੰਬਰ ਨੂੰ ਦਿੱਤਾ ਜਾਵੇਗਾ। ਇਹ ਜਾਣਕਾਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਦਿੱਤੀ ਹੈ। ਆਸ਼ਾ ਪਾਰੇਖ ਨੂੰ ਨੈਸ਼ਨਲ ਫਿਲਮ ਐਵਾਰਡ ਸਮਾਰੋਹ ‘ਚ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਆਸ਼ਾ ਪਾਰੇਖ ਨੇ ਸਿਰਫ਼ 10 ਸਾਲ ਦੀ ਉਮਰ ਵਿੱਚ ਫ਼ਿਲਮਾਂ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਆਸ਼ਾ ਪਾਰੇਖ ਨੇ 75 ਤੋਂ ਵੱਧ ਫਿਲਮਾਂ ਵਿੱਚ ਕੰਮ ਕੀਤਾ ਹੈ।

ਇਹ ਵੀ ਪੜ੍ਹੋ: ‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦੇਹਾਂਤ

ਦੱਸ ਦਈਏ ਕਿ ਅਦਾਕਾਰਾ ਆਸ਼ਾ ਪਾਰੇਖ ਆਪਣੇ ਸਮੇਂ ਦੀਆਂ ਚੋਟੀ ਦੀਆਂ ਅਭਿਨੇਤਰੀਆਂ ਵਿੱਚੋਂ ਇੱਕ ਸੀ। ਉਨ੍ਹਾਂ ਫਿਲਮਾਂ ਵਿੱਚ ਕਈ ਤਰ੍ਹਾਂ ਦੇ ਕਿਰਦਾਰ ਨਿਭਾਏ। ਉਨ੍ਹਾਂ ਨੇ ਕਟੀ ਪਤੰਗ, ਤੀਸਰੀ ਮੰਜ਼ਿਲ, ਆਯਾ ਸਾਵਨ ਝੂਮ ਕੇ, ਲਵ ਇਨ ਟੋਕੀਓ ਵਰਗੀਆਂ ਕਈ ਸੁਪਰਹਿੱਟ ਫਿਲਮਾਂ ਵਿੱਚ ਕੰਮ ਕੀਤਾ।

ਆਸ਼ਾ ਪਾਰੇਖ ਦਾ ਜਨਮ 2 ਅਕਤੂਬਰ 1942 ਨੂੰ ਹੋਇਆ ਸੀ। ਉਨ੍ਹਾਂ ਆਪਣੇ ਕੈਰੀਅਰ ਦੀ ਸ਼ੁਰੂਆਤ ਬਾਲ ਕਲਾਕਾਰ ਵਜੋਂ ਬੇਬੀ ਆਸ਼ਾ ਪਾਰੇਖ ਦੇ ਨਾਂ ਨਾਲ ਕੀਤੀ ਸੀ। ਉਨ੍ਹਾਂ ਨੂੰ ਮਨੋਰੰਜਨ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਕਈ ਹੋਰ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਭਾਰਤ ਸਰਕਾਰ ਨੇ ਉਨ੍ਹਾਂ ਨੂੰ ਸਾਲ 1992 ਵਿੱਚ ਵੱਕਾਰੀ ਪਦਮ ਸ਼੍ਰੀ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਹੈ। ਆਸ਼ਾ ਪਾਰੇਖ 1998 ਤੋਂ 2001 ਤੱਕ ਸੈਂਸਰ ਬੋਰਡ ਦੀ ਚੇਅਰਮੈਨ ਵੀ ਰਹੀ।

ਰੂਸ ਦੇ ਇੱਕ ਸਕੂਲ ‘ਚ ਹੋਈ ਗੋਲੀਬਾਰੀ, 15 ਦੀ ਹੋਈ ਮੌਤ

0

ਰੂਸ ਦੇ ਇੱਕ ਸਕੂਲ ‘ਚ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਰੂਸ ਦੇ ਸਕੂਲ ਵਿਚ ਇਕ ਬੰਦੂਕਧਾਰੀ ਨੇ ਗੋਲੀਆਂ ਮਾਰ ਕੇ 15 ਜਣਿਆਂ ਦੀ ਹੱਤਿਆ ਕਰ ਦਿੱਤੀ ਤੇ 24 ਹੋਰਾਂ ਨੂੰ ਫੱਟੜ ਕਰ ਦਿੱਤਾ। ਮ੍ਰਿਤਕਾਂ ਵਿਚ 11 ਬੱਚੇ ਵੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਮਾਸਕੋ ਤੋਂ ਕਰੀਬ 960 ਕਿਲੋਮੀਟਰ ਦੂਰ ਅਡਮਰਟੀਆ ਖੇਤਰ ਵਿਚ ਹੋਈ ਹੈ।

ਜ਼ਖ਼ਮੀਆਂ ਵਿਚ ਵੀ 22 ਬੱਚੇ ਸ਼ਾਮਲ ਹਨ। ਜਦਕਿ ਸੱਤ ਹੋਰ ਬਾਲਗ ਹਨ। ਜਾਂਚ ਕਮੇਟੀ ਨੇ ਦੱਸਿਆ ਕਿ ਬੰਦੂਕਧਾਰੀ ਨੇ ਖ਼ੁਦ ਨੂੰ ਵੀ ਗੋਲੀ ਮਾਰ ਲਈ ਤੇ ਹਾਲੇ ਉਸ ਦੀ ਸ਼ਨਾਖ਼ਤ ਨਹੀਂ ਹੋ ਸਕੀ। ਘਟਨਾ ਵਾਲੇ ਸਕੂਲ ਵਿਚ ਪਹਿਲੀ ਤੋਂ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਪੜ੍ਹਦੇ ਹਨ। ਗੋਲੀਬਾਰੀ ਤੋਂ ਬਾਅਦ ਸਕੂਲ ਨੂੰ ਖਾਲੀ ਕਰਾਇਆ ਗਿਆ ਤੇ ਇਲਾਕੇ ਦੀ ਘੇਰਾਬੰਦੀ ਕੀਤੀ ਗਈ। ਜਾਂਚਕਰਤਾ ਮੁਤਾਬਕ ਬੰਦੂਕਧਾਰੀ ਨੇ ਕਾਲੀ ਟੀ-ਸ਼ਰਟ ਪਹਿਨੀ ਹੋਈ ਸੀ ਜਿਸ ’ਤੇ ‘ਨਾਜ਼ੀ ਚਿੰਨ੍ਹ’ ਸਨ। ਗੋਲੀਬਾਰੀ ਪਿਛਲੇ ਮੰਤਵ ਬਾਰੇ ਅਜੇ ਕੁਝ ਸਪੱਸ਼ਟ ਨਹੀਂ ਹੈ।

‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦੇਹਾਂਤ

0

ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਅੱਜ ਦੇਹਾਂਤ ਹੋ ਗਿਆ ਹੈ। ਦਰਸ਼ਨ ਸਿੰਘ ਪਿਛਲੇ ਕਈ ਦਿਨਾਂ ਤੋਂ DMC ਹਸਪਤਾਲ ਲੁਧਿਆਣਾ ਵਿਚ ਦਾਖਲ ਸਨ।