Home Blog Page 1897

ਦੀਪਕ ਮੁੰਡੀ ਨੂੰ ਸਾਥੀਆਂ ਸਮੇਤ ਅੰਮ੍ਰਿਤਸਰ ਅਦਾਲਤ ‘ਚ ਕੀਤਾ ਪੇਸ਼, ਮਿਲਿਆ ਰਿਮਾਂਡ

0

ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨੇਪਾਲ ਬਾਰਡਰ ਤੋਂ ਫੜੇ ਗਏ ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਮਜੀਠਾ ਰੋਡ ਥਾਣੇ ਦੀ ਪੁਲਿਸ ਵੱਲੋਂ ਅੰਮ੍ਰਿਤਸਰ ਲਿਆਂਦਾ ਗਿਆ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਵਰਣਨਯੋਗ ਹੈ ਕਿ ਦੀਪਕ ਮੁੰਡੀ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਛੇਵਾਂ ਸ਼ੂਟਰ ਹੈ, ਜਿਸ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਦਿੱਲੀ ਪੁਲਿਸ ਨੇ ਸਪੈਸ਼ਲ ਆਪਰੇਸ਼ਨ ਚਲਾ ਕੇ ਦੋ ਸਾਥੀਆਂ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਸਮੇਤ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਉਸ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਅਦਾਲਤ ਵਿੱਚ ਆਪਣੀ ਰਿਪੋਰਟ ਰੱਖੀ।

ਇਹ ਵੀ ਪੜ੍ਹੋ: ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਕੀਤੇ ਮਨਜ਼ੂਰ:…

ਸ਼ਾਰਪਸ਼ੂਟਰ ਦੀਪਕ ਮੁੰਡੀ ਨੂੰ ਉਸ ਦੇ ਦੋ ਸਾਥੀਆਂ ਕਪਿਲ ਪੰਡਿਤ ਅਤੇ ਜੋਕਰ ਸਮੇਤ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਦਾ ਰਿਮਾਂਡ ਮਿਲ ਗਿਆ ਹੈ। ਦੱਸ ਦਈਏ ਕਿ ਅਦਾਲਤ ਨੇ ਇਨ੍ਹਾਂ ਨੂੰ 5 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਅਦਾਲਤ ਵਿੱਚ ਪੁਲਿਸ ਨੇ ਮੁਲਜ਼ਮਾਂ ਦੇ 14 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ।

ਦੱਸ ਦਈਏ ਕਿ ਪੁਲਿਸ ਨੇ 3 ਅਗਸਤ 2021 ਨੂੰ ਹੋਏ ਰਾਣਾ ਕੰਧੋਵਾਲੀਆ ਕਤਲ ਕੇਸ ਦੀ ਜਾਂਚ ਲਈ ਤਿੰਨਾਂ ਮੁਲਜ਼ਮਾਂ ਦਾ ਰਿਮਾਂਡ ਲਿਆ ਹੈ। ਜ਼ਿਕਰਯੋਗ ਹੈ ਕਿ ਰਾਣਾ ਕੰਧੋਵਾਲੀਆ ਦਾ ਰਾਤ ਸਮੇਂ ਅੰਮ੍ਰਿਤਸਰ ਦੇ ਸਰਕੂਲਰ ਰੋਡ ‘ਤੇ ਸਥਿਤ ਕੇਡੀ ਹਸਪਤਾਲ ‘ਚ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਸੀ।

ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਕੀਤੇ ਮਨਜ਼ੂਰ: ਮੀਤ ਹੇਅਰ

0

ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਬਿਹਤਰ ਖੇਡ ਸਹੂਲਤਾਂ ਦੇਣ ਅਤੇ ਖਿਡਾਰੀਆਂ ਲਈ ਲੋੜੀਂਦੇ ਖੇਡ ਢਾਂਚੇ ਦੀ ਉਸਾਰੀ ਲਈ ਉਚੇਰੀ ਸਿੱਖਿਆ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਦੇਣ ਦੀ ਪ੍ਰਬੰਧਕੀ ਮਨਜ਼ੂਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ADGP ਨਾਲ ਮੀਟਿੰਗ ਤੋਂ ਬਾਅਦ ਈਸਾਈ ਭਾਈਚਾਰੇ ਨੇ ਪੰਜਾਬ ਬੰਦ ਦਾ ਸੱਦਾ ਲਿਆ ਵਾਪਸ

ਇਹ ਜਾਣਕਾਰੀ ਦਿੰਦਿਆਂ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਖੇਡ ਪੱਖੀ ਮਾਹੌਲ ਸਿਰਜਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੀਤ ਹੇਅਰ ਜਿਨ੍ਹਾਂ ਕੋਲ ਖੇਡ ਵਿਭਾਗ ਵੀ ਹੈ, ਨੇ ਕਿਹਾ ਕਿ ਸੂਬਾ ਸਰਕਾਰ ਹੇਠਲੇ ਪੱਧਰ ਉੱਤੇ ਖੇਡਾਂ ਦਾ ਢਾਂਚਾ ਸਿਰਜਣ ਉੱਤੇ ਜ਼ੋਰ ਦੇ ਰਹੀ ਹੈ ਅਤੇ ਸਰਕਾਰੀ ਕਾਲਜਾਂ ਵਿੱਚ ਸਬੰਧਤ ਖੇਡ ਦੇ ਵਿਦਿਆਰਥੀਆਂ ਦੀ ਗਿਣਤੀ ਅਨੁਸਾਰ ਉੱਥੇ ਉਸ ਖੇਡ ਦੇ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿੱਚ ਹੋਰਨਾਂ ਸਰਕਾਰੀ ਕਾਲਜਾਂ ਨੂੰ ਵੀ ਖੇਡਾਂ ਲਈ ਫੰਡ ਦਿੱਤੇ ਜਾਣਗੇ।

ਇਹ ਵੀ ਪੜ੍ਹੋ: ਨਾਜਾਇਜ਼ ਪਟਾਕਿਆਂ ਦੇ ਗੋਦਾਮ ‘ਤੇ ਪੁਲਿਸ ਨੇ ਮਾਰਿਆ ਛਾਪਾ, ਲੱਖਾਂ ਰੁਪਏ ਦੇ ਪਟਾਕੇ ਕੀਤੇ…

ਸੱਤ ਸਰਕਾਰੀ ਕਾਲਜਾਂ ਲਈ ਮਨਜ਼ੂਰ ਕੀਤੀ ਰਾਸ਼ੀ ਦੇ ਵੇਰਵੇ ਦਿੰਦਿਆਂ ਉਚੇਰੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰੀ ਕਾਲਜ ਦਾਨੇਵਾਲਾ ਮਲੋਟ ਨੂੰ 200 ਮੀਟਰ ਟਰੈਕ ਤੇ ਵਾਲੀਬਾਲ ਗਰਾਊਂਡ ਲਈ 19.41 ਲੱਖ ਰੁਪਏ, ਸਰਕਾਰੀ ਕਾਲਜ ਗੁਰਦਾਸਪੁਰ ਨੂੰ ਬਾਸਕਟਬਾਲ ਕੋਰਟ ਲਈ 15.75 ਰੁਪਏ, ਸਰਕਾਰੀ ਕਾਲਜ ਲਾਧੂਪੁਰ (ਗੁਰਦਾਸਪੁਰ) ਵਿਖੇ 200 ਮੀਟਰ ਟਰੈਕ, ਬਾਸਕਟਬਾਲ ਕੋਰਟ ਤੇ ਵਾਲੀਬਾਲ ਗਰਾਊਂਡ ਲਈ 33.11 ਲੱਖ ਰੁਪਏ, ਸਰਕਾਰੀ ਕਾਲਜ ਹੁਸਨਰ ਗਿੱਦੜਬਾਹਾ ਨੂੰ 200 ਮੀਟਰ ਟਰੈਕ ਤੇ ਵਾਲੀਬਾਲ ਗਰਾਊਂਡ ਲਈ 19.40 ਲੱਖ ਰੁਪਏ, ਐੱਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਵਿਖੇ ਵਾਲੀਬਾਲ ਕੋਰਟ ਚ ਐਲ.ਈ.ਡੀ. ਫਲੱਡ ਲਾਈਟਾਂ ਅਤੇ ਸਟੇਡੀਅਮ ਬਲਾਕ ਤੇ ਟਰੈਕ ਲਈ 10.85 ਲੱਖ ਰੁਪਏ, ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨਤਾਰਨ ਦੇ ਬਾਸਕਟਬਾਲ ਕੋਰਟ ਲਈ 8.48 ਲੱਖ ਰੁਪਏ ਅਤੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਵਾਲੀਬਾਲ ਗਰਾਊਂਡ ਅਤੇ ਸਟੇਡੀਅਮ ਦੀ ਮੁਰੰਮਤ ਲਈ 29.99 ਲੱਖ ਰੁਪਏ ਮਨਜ਼ੂਰ ਕੀਤੇ ਗਏ। ਇਸ ਤਰ੍ਹਾਂ 7 ਸਰਕਾਰੀ ਕਾਲਜਾਂ ਵਿੱਚ ਖੇਡਾਂ ਲਈ ਕੁੱਲ 137 ਲੱਖ ਰੁਪਏ ਮਨਜ਼ੂਰ ਹੋਏ।

ਇਹ ਵੀ ਪੜ੍ਹੋ: ਮਨਪ੍ਰੀਤ ਰਈਆ ਤੇ ਮਨਦੀਪ ਤੂਫ਼ਾਨ ਦੀ ਮਾਨਸਾ ਅਦਾਲਤ ‘ਚ ਹੋਈ ਪੇਸ਼ੀ, ਹੁਸ਼ਿਆਰਪੁਰ ਪੁਲਿਸ ਨੂੰ…

ਮੀਤ ਹੇਅਰ ਨੇ ਦੱਸਿਆ ਕਿ ਇਹ ਪ੍ਰਸ਼ਾਸਕੀ ਪ੍ਰਵਾਨਗੀ ਦਿੰਦਿਆਂ ਹਦਾਇਤਾਂ ਵੀ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਇਹ ਕਿਹਾ ਗਿਆ ਹੈ ਕਿ ਇਹ ਫੰਡ ਸਿਰਫ ਜਿਸ ਕੰਮ ਲਈ ਦਿੱਤੇ ਗਏ ਹਨ, ਉਸੇ ਲਈ ਵਰਤੇ ਜਾਣ, ਤਖਮੀਨੇ ਦੀ ਤਕਨੀਕੀ ਪ੍ਰਵਾਨਗੀ ਸਮਰੱਥ ਅਧਿਕਾਰੀ ਤੋਂ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਲਈ ਜਾਵੇ। ਇਸੇ ਤਰ੍ਹਾਂ ਕੰਮ ਦੀ ਗੁਣਵੱਤਾ/ਮਿਆਰ ਦੀ ਜ਼ਿੰਮੇਵਾਰੀ ਕਾਰਜਕਾਰੀ ਇੰਜੀਨੀਅਰ ਦੀ ਹੋਵੇਗੀ।

ਇਸ ਤੋਂ ਪਹਿਲਾ ਇਸ ਸੰਬੰਧੀ ਉਚੇਰੀ ਸਿੱਖਿਆ ਮੰਤਰੀ ਮੀਤ ਹੇਅਰ ਦੇ ਨਿਰਦੇਸ਼ਾਂ ਤਹਿਤ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਵਿੱਚ ਡੀ.ਪੀ.ਆਈ. (ਕਾਲਜਾਂ) ਰਾਜੀਵ ਗੁਪਤਾ ਨੇ ਦੱਸਿਆ ਕਿ ਉਕਤ ਸੱਤ ਸਰਕਾਰੀ ਕਾਲਜਾਂ ਵੱਲੋਂ ਲੋਕ ਨਿਰਮਾਣ ਵਿਭਾਗ ਤੋਂ ਐਸਟੀਮੇਟ ਤਿਆਰ ਕਰਵਾ ਕੇ ਭੇਜੇ ਗਏ ਹਨ। ਇਨ੍ਹਾਂ ਸੱਤ ਕਾਲਜਾਂ ਨੂੰ ਹੁਣ ਉਚੇਰੀ ਸਿੱਖਿਆ ਮੰਤਰੀ ਵੱਲੋਂ 137 ਲੱਖ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਦੇ ਦਿੱਤੀ ਹੈ। ਬਾਕੀ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਲੋਕ ਨਿਰਮਾਣ ਵਿਭਾਗ ਤੋਂ ਐਸਟੀਮੇਟ ਤਿਆਰ ਕਰਵਾ ਕੇ ਭੇਜਣ ਲਈ ਆਖਿਆ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਵੀ ਖੇਡ ਮੈਦਾਨਾਂ ਦੀ ਉਸਾਰੀ ਲਈ ਰਾਸ਼ੀ ਜਾਰੀ ਕੀਤੀ ਜਾਵੇ।

ਪੰਜਾਬ ਸਰਕਾਰ ਨੇ 2 IAS ਅਫ਼ਸਰਾਂ ਦਾ ਕੀਤਾ ਤਬਾਦਲਾ

0

ਪੰਜਾਬ ਸਰਕਾਰ ਵਲੋਂ 2 ਸੀਨੀਅਰ IAS ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਦੇਖੋ ਲਿਸਟ

 

 

ਬਲੋਚਿਸਤਾਨ ‘ਚ ਪਾਕਿ ਫ਼ੌਜ ਦਾ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ, ਦੋ ਪਾਇਲਟਾਂ ਸਮੇਤ 6 ਅਧਿਕਾਰੀਆਂ ਦੀ ਮੌਤ

0

ਬਲੋਚਿਸਤਾਨ ਸੂਬੇ ਵਿੱਚ ਪਾਕਿਸਤਾਨੀ ਫ਼ੌਜ ਦਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਜਿਸ ਵਿੱਚ ਦੋ ਪਾਇਲਟਾਂ ਸਮੇਤ ਛੇ ਫ਼ੌਜੀ ਅਧਿਕਾਰੀਆਂ ਦੀ ਮੌਤ ਹੋ ਗਈ। ਫ਼ੌਜ ਵਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਫ਼ੌਜ ਨੇ ਦੱਸਿਆ ਕਿ ਇਹ ਹਾਦਸਾ ਐਤਵਾਰ ਰਾਤ ਸੂਬੇ ਦੇ ਹਰਨਾਈ ਇਲਾਕੇ ਦੇ ਖੋਸਤ ‘ਚ ਉਡਾਣ ਮੁਹਿੰਮ ਦੌਰਾਨ ਵਾਪਰਿਆ।

ਫ਼ੌਜ ਨੇ ਕਿਹਾ ਕਿ ਹਾਦਸੇ ਵਿੱਚ ਦੋ ਪਾਇਲਟਾਂ ਸਮੇਤ ਹੈਲੀਕਾਪਟਰ ਵਿੱਚ ਸਵਾਰ ਛੇ ਅਧਿਕਾਰੀਆਂ ਦੀ ਮੌਤ ਹੋ ਗਈ। ਇਹ ਹਾਦਸਾ ਕਿਉਂ ਵਾਪਰਿਆ ਇਸ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ।

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕੀਤਾ- ਬਲੋਚਿਸਤਾਨ ਦੀ ਘਟਨਾ ਤੋਂ ਦੁਖੀ ਹਾਂ। ਮੇਰੀ ਸੰਵੇਦਨਾ ਉਨ੍ਹਾਂ ਦੇ ਪਰਿਵਾਰ ਨਾਲ ਹੈ। ਇਸ ਦੁੱਖ ਦੀ ਘੜੀ ਵਿੱਚ ਪੂਰੀ ਕੌਮ ਉਨ੍ਹਾਂ ਦੇ ਨਾਲ ਹੈ।

ਪਿਛਲੇ ਮਹੀਨੇ ਵੀ ਬਲੋਚਿਸਤਾਨ ਵਿੱਚ ਹੈਲੀਕਾਪਟਰ ਕਰੈਸ਼ ਹੋਣ ਦੀ ਘਟਨਾ ਵਾਪਰੀ ਸੀ। ਬਲੋਚਿਸਤਾਨ ਵਿੱਚ ਹੜ੍ਹ ਰਾਹਤ ਕਾਰਜਾਂ ਵਿੱਚ ਲੱਗੇ ਪਾਕਿਸਤਾਨੀ ਫੌਜ ਦੇ ਹੈਲੀਕਾਪਟਰ ਦਾ ਏਟੀਸੀ ਨਾਲ ਸੰਪਰਕ ਟੁੱਟ ਗਿਆ ਸੀ ਅਤੇ ਇਸ ਹਾਦਸੇ ਤੋਂ ਬਾਅਦ 6 ਪਾਕਿਸਤਾਨੀ ਅਧਿਕਾਰੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਸਨ।

ਨਾਜਾਇਜ਼ ਪਟਾਕਿਆਂ ਦੇ ਗੋਦਾਮ ‘ਤੇ ਪੁਲਿਸ ਨੇ ਮਾਰਿਆ ਛਾਪਾ, ਲੱਖਾਂ ਰੁਪਏ ਦੇ ਪਟਾਕੇ ਕੀਤੇ ਜ਼ਬਤ

0

ਰਿਪੋਰਟਰ::– Nitin luthra

ਗੁਰਦਾਸਪੁਰ : ਥਾਣਾ ਸਿਟੀ ਪੁਲਿਸ ਨੇ ਗੁਰਦਾਸਪੁਰ ਬਟਾਲਾ ਜੀ.ਟੀ.ਰੋਡ ‘ਤੇ ਸਥਿਤ ਪਟਾਕਿਆਂ ਦੇ ਗੋਦਾਮ ‘ਤੇ ਛਾਪਾ ਮਾਰ ਕੇ ਭਾਰੀ ਮਾਤਰਾ ‘ਚ ਨਜਾਇਜ਼ ਤੌਰ ‘ਤੇ ਰਿਹਾਇਸ਼ੀ ਇਲਾਕੇ ਵਿਚ ਸਟੋਰ ਕੀਤੇ ਲੱਖਾਂ ਰੁਪਏ ਦੇ ਪਟਾਕਿਆਂ ਨੂੰ ਬਰਾਮਦ ਕਰਕੇ ਇੱਕ ਨੂੰ ਗ੍ਰਿਫਤਾਰ ਕਰ ਲਿਆ ਹੈ।

ਦੱਸ ਦਈਏ ਕਿ ਰਿਹਾਇਸ਼ੀ ਇਲਾਕਿਆਂ ਵਿਚ ਪਟਾਕਿਆਂ ਦੇ ਭੰਡਾਰ ਕਰਨ ਨਾਜਾਇਜ਼ ਪਟਾਕਿਆਂ ਦੇ ਗੋਦਾਮ ‘ਤੇ ਪੁਲਿਸ ਨੇ ਮਾਰਿਆ ਛਾਪਾ, ਲੱਖਾਂ ਰੁਪਏ ਦੇ ਪਟਾਕੇ ਕੀਤੇ ਜ਼ਬਤਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ ਪਰ ਇਸਦੇ ਬਾਵਜੂਦ ਕੁਝ ਵਪਾਰੀ ਦੀਵਾਲੀ ਤੋਂ ਪਹਿਲਾਂ ਹੀ ਆਪਣੀਆਂ ਦੁਕਾਨਾਂ ਅਤੇ ਗੋਦਾਮਾਂ ਵਿੱਚ ਪਟਾਖੇ ਸਟੋਰ ਕਰਨਾ ਸ਼ੁਰੂ ਕਰ ਦਿੰਦੇ ਹਨ ਅਤੇ ਲੱਖਾਂ ਦਾ ਮੁਨਾਫਾ ਕਮਾਉਂਦੇ ਹਨ। ਜ਼ਿਲਾ ਗੁਰਦਾਸਪੁਰ ਪੁਲਿਸ ਨੇ ਦੀਵਾਲੀ ਤੋਂ ਪਹਿਲਾਂ ਹੀ ਪਟਾਖਿਆਂ ਦਾ ਭੰਡਾਰ ਜਮਾਂ ਕਰਨ ਵਾਲਿਆਂ ਖ਼ਿਲਾਫ਼ ‌ਕਾਰਵਾਈ ਕਰਕੇ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਇਸ ਵਾਰ ਬਿਨਾ ਪ੍ਰਸ਼ਾਸਨਿਕ ਮਨਜ਼ੂਰੀ ਦੇ ਰਿਹਾਇਸ਼ੀ ਇਲਾਕਿਆਂ ਵਿਚ ਪਟਾਕੇ ਸਟੋਰ ਨਹੀਂ ਕਰਨ ਦਿੱਤੇ ਜਾਣਗੇ।

ਇਸ ਸੰਬੰਧੀ ਜਾਣਕਰੀ ਦਿੰਦਿਆਂ ਐਸਐਚਓ ਥਾਣਾ ਸਿਟੀ ਗੁਰਮੀਤ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਮੁਖਬਰ ਖਾਸ ਤੋਂ ਗੁਪਤ ਸੂਚਨਾ ਮਿਲੀ ਸੀ ਕਿ ਬਟਾਲਾ ਜੀ.ਟੀ.ਰੋਡ ‘ਤੇ ਸਥਿਤ ਇਕ ਗੁਦਾਮ ਵਿੱਚ ਵੱਡੀ ਮਾਤਰਾ ਵਿੱਚ ਪਟਾਕਾ ਸਟੋਰ ਕੀਤਾ ਗਿਆ ਹੈ। ਸੀਆਈਏ ਸਟਾਫ਼ ਇੰਚਾਰਜ ਕਪਿਲ ਕੌਸ਼ਲ ਅਤੇ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਸਾਂਝੇ ਤੌਰ ਤੇ ਛਾਪੇਮਾਰੀ ਕਰ ਪਟਾਕਿਆਂ ਦਾ ਜ਼ਖ਼ੀਰਾ ਬਰਾਮਦ ਕੀਤਾ ਗਿਆ ਹੈ ਅਤੇ ਲੱਖਾਂ ਰਪਏ ਦੀ ਕੀਮਤ ਦੇ ਪਟਾਕੇ ਜ਼ਬਤ ਕੀਤੇ ਗਏ ਹਨ। ਪੁਲਿਸ ਦੀ ਕਾਰਵਾਈ ਦੇਰ ਰਾਤ ਤੱਕ ਚਲਦੀ ਰਹੀ ਅਤੇ ਬਾਅਦ ਵਿੱਚ ਦੁਕਾਨ ਦੇ ਸਾਂਝਦਾਰ ਰਾਹੁਲ ਕੁਮਾਰ ਉਰਫ ਹਨੀ ਪੁੱਤਰ ਨਰੇਸ਼ ਕੁਮਾਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਟਾਕਿਆਂ ਦੇ ਇਸ ਗੋਦਾਮ ਨੂੰ ਸੀਲ ਕਰ ਦਿੱਤਾ ਗਿਆ ਹੈ।

 

ਮਨਪ੍ਰੀਤ ਰਈਆ ਤੇ ਮਨਦੀਪ ਤੂਫ਼ਾਨ ਦੀ ਮਾਨਸਾ ਅਦਾਲਤ ‘ਚ ਹੋਈ ਪੇਸ਼ੀ, ਹੁਸ਼ਿਆਰਪੁਰ ਪੁਲਿਸ ਨੂੰ ਇਸ ਮਾਮਲੇ ‘ਚ ਮਿਲਿਆ ਟ੍ਰਾਂਜ਼ਿਟ ਰਿਮਾਂਡ

0

ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਮਨਪ੍ਰੀਤ ਰਈਆ ਅਤੇ ਮਨਦੀਪ ਤੂਫ਼ਾਨ ਦਾ ਦੋ ਦਿਨਾਂ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਮੁੜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਮਾਨਯੋਗ ਅਦਾਲਤ ਵੱਲੋਂ ਦੋਵਾਂ ਨੂੰ ਜ਼ੁਡੀਸ਼ੀਅਲ ਰਿਮਾਂਡ ਤੇ ਭੇਜਿਆ ਗਿਆ ਹੈ, ਉੱਥੇ ਹੀ ਹੁਸ਼ਿਆਰਪੁਰ ਪੁਲਿਸ ਵੱਲੋਂ ਦੋਹਾਂ ਨੂੰ 2021 ਦੇ ਅਗਵਾ ਮਾਮਲੇ ਵਿੱਚ ਨਾਮਜ਼ਦ ਕਰਨ ਤੋਂ ਬਾਅਦ ਮਾਨਸਾ ਅਦਾਲਤ ਨੇ ਹੁਸ਼ਿਆਰਪੁਰ ਪੁਲਿਸ ਨੂੰ ਟ੍ਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ।

ਇਹ ਵੀ ਪੜ੍ਹੋ: ADGP ਨਾਲ ਮੀਟਿੰਗ ਤੋਂ ਬਾਅਦ ਈਸਾਈ ਭਾਈਚਾਰੇ ਨੇ ਪੰਜਾਬ ਬੰਦ ਦਾ ਸੱਦਾ ਲਿਆ ਵਾਪਸ

ਐਡਵੋਕੇਟ ਅਮਿਤ ਅਗਨੀਹੋਤਰੀ ਨੇ ਦੱਸਿਆ ਕਿ ਮਨਪ੍ਰੀਤ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਅੱਜ ਦੋ ਦਿਨਾਂ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿਥੇ ਮਾਨਯੋਗ ਅਦਾਲਤ ਨੇ ਦੋਹਾਂ ਨੂੰ ਜ਼ੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਹੈ ਅਤੇ ਹੁਸ਼ਿਆਰਪੁਰ ਪੁਲਿਸ ਵੱਲੋਂ ਦੋਹਾਂ ਨੂੰ ਕਿਡਨੈਪਿੰਗ ਮਾਮਲੇ ਵਿੱਚ ਨਾਮਜ਼ਦ ਕਰਨ ਤੋਂ ਬਾਅਦ ਮਾਨਯੋਗ ਅਦਾਲਤ ਨੇ ਦੋਹਾਂ ਦਾ ਟਰਾਂਜਿਟ ਰਿਮਾਂਡ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਇਨ੍ਹਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਸੀ ਕਿਉਂਕਿ ਇਨ੍ਹਾਂ ਦੋਵਾਂ ਵੱਲੋਂ ਸਿੱਧੂ ਮੂਸੇਵਾਲਾ ਦੀ ਰੇਕੀ ਕਰਕੇ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਸਕਿਉਰਿਟੀ ਜ਼ਿਆਦਾ ਹੋਣ ਕਾਰਨ ਇਹ ਅਸਫਲ ਰਹੇ।

ਇਹ ਵੀ ਪੜ੍ਹੋ: ਜਗਦੀਪ ਸਿੰਘ ਕਾਹਲੋਂ ਨੈਸ਼ਨਲ ਗੇਮਜ਼ ਲਈ ਸਾਈਕਲਿੰਗ ਖੇਡ ਦੇ ਤਕਨੀਕੀ ਅਧਿਕਾਰੀ ਨਿਯੁਕਤ

ਦੱਸ ਦਈਏ ਕਿ ਹੁਣ ਇਨ੍ਹਾਂ ਦੋਹਾਂ ਨੂੰ ਹੁਸ਼ਿਆਰਪੁਰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਜਿੱਥੇ ਹੁਸ਼ਿਆਰਪੁਰ ਪੁਲਿਸ ਕਿਡਨੈਪਿੰਗ ਮਾਮਲੇ ‘ਚ ਪੁੱਛਗਿੱਛ ਕਰਨ ਲਈ ਰਿਮਾਂਡ ਦੀ ਮੰਗ ਕਰੇਗੀ।

Jacqueline Fernandez ਨੂੰ ਵੱਡੀ ਰਾਹਤ, ਮਨੀ ਲਾਂਡਰਿੰਗ ਕੇਸ ’ਚ ਮਿਲੀ ਅਗਾਊਂ ਜ਼ਮਾਨਤ

0

ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਜੈਕਲੀਨ ਫਰਨਾਂਡੀਜ਼ ਨੂੰ ਵੱਡੀ ਰਾਹਤ ਮਿਲੀ ਹੈ। ਜਾਣਕਾਰੀ ਅਨੁਸਾਰ ਕੋਰਟ ਨੇ ਜੈਕਲੀਨ ਫਰਨਾਂਡੀਜ਼ ਨੂੰ ਅਗਾਊਂ ਜ਼ਮਾਨਤ ਨੇ ਦਿੱਤੀ ਹੈ। ਦੱਸ ਦਈਏ ਕਿ 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ’ਚ ਜੈਕਲੀਨ ਫਰਨਾਂਡੀਜ਼ ਅੱਜ ਪਟਿਆਲਾ ਕੋਰਟ ’ਚ ਪੇਸ਼ ਹੋਈ ਸੀ।

ਇਹ ਪੜ੍ਹੋ : ਚੰਡੀਗੜ੍ਹ ‘ਚ ਪ੍ਰਾਈਵੇਟ ਬੱਸਾਂ ਦੀ ਐਂਟਰੀ ਹੋਵੇਗੀ ਬੰਦ! ਪੰਜਾਬ ਦੀ ਨਵੀਂ ਟਰਾਂਸਪੋਰਟ ਸਕੀਮ ਨੂੰ…

ਅਸਲ ’ਚ ਜੈਕਲੀਨ ਨੂੰ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ’ਚ ਅਦਾਲਤ ਨੇ ਸੰਮਨ ਕੀਤਾ ਸੀ। ਇਸ ਤੋਂ ਬਾਅਦ ਅਦਾਕਾਰਾ ਦੇ ਵਕੀਲਾਂ ਨੇ ਮਨੀ ਲਾਂਡਰਿੰਗ ਮਾਮਲੇ ’ਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ ਤੇ ਹੁਣ ਕੋਰਟ ਨੇ ਅਦਾਕਾਰਾ ਨੂੰ ਅਗਾਊਂ ਜ਼ਮਾਨਤ  ਦਿੱਤੀ ਹੈ।

ਇਹ ਵੀ ਪੜ੍ਹੋ : ADGP ਨਾਲ ਮੀਟਿੰਗ ਤੋਂ ਬਾਅਦ ਈਸਾਈ ਭਾਈਚਾਰੇ ਨੇ ਪੰਜਾਬ ਬੰਦ ਦਾ ਸੱਦਾ ਲਿਆ ਵਾਪਸ

ਜਾਣਕਾਰੀ ਅਨੁਸਾਰ ਐਡੀਸ਼ਨਲ ਸੈਸ਼ਨ ਜੱਜ ਸ਼ੈਲੇਂਦਰ ਮਲਿਕ ਨੇ ਜ਼ਮਾਨਤ ਅਰਜ਼ੀ ’ਤੇ ਈ. ਡੀ. ਤੋਂ ਜਵਾਬ ਮੰਗਿਆ ਹੈ। ਉਦੋਂ ਤਕ ਅਦਾਕਾਰ ਦੀ ਰੈਗੁਲਰ ਬੇਲ ਕੋਰਟ ’ਚ ਪੈਂਡਿੰਗ ਰਹੇਗੀ। ਜੈਕਲੀਨ ਦੇ ਵਕੀਲ ਦੀ ਮੰਗ ’ਤੇ ਕੋਰਟ ਨੇ ਅਦਾਕਾਰਾ ਨੂੰ 50 ਹਜ਼ਾਰ ਰੁਪਏ ਦੇ ਬਾਂਡ ’ਤੇ ਅਗਾਊਂ ਜ਼ਮਾਨਤ ਦਿੱਤੀ ਹੈ। 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ’ਚ ਅਗਲੀ ਸੁਣਵਾਈ 22 ਅਕਤੂਬਰ ਨੂੰ ਹੋਵੇਗੀ।

ADGP ਨਾਲ ਮੀਟਿੰਗ ਤੋਂ ਬਾਅਦ ਈਸਾਈ ਭਾਈਚਾਰੇ ਨੇ ਪੰਜਾਬ ਬੰਦ ਦਾ ਸੱਦਾ ਲਿਆ ਵਾਪਸ

0

ਲੁਧਿਆਣਾ: ਈਸਾਈ ਭਾਈਚਾਰੇ ਵੱਲੋਂ ਪੰਜਾਬ ਬੰਦ ਦਾ ਸੱਦਾ ਵਾਪਸ ਲੈ ਲਿਆ ਗਿਆ। ਬੱਚਤ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕ੍ਰਿਸਚੀਅਨ ਯੂਨਾਈਟਿਡ ਫੈਡਰੇਸ਼ਨ ਦੇ ਪ੍ਰਧਾਨ ਐਲਬਰਟ ਦੂਆ ਨੇ ਦੱਸਿਆ ਕਿ 27 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਮਸੀਹੀ ਭਾਈਚਾਰਾ ਵਾਪਿਸ ਲੈ ਰਿਹਾ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ ‘ਚ ਪ੍ਰਾਈਵੇਟ ਬੱਸਾਂ ਦੀ ਐਂਟਰੀ ਹੋਵੇਗੀ ਬੰਦ! ਪੰਜਾਬ ਦੀ ਨਵੀਂ ਟਰਾਂਸਪੋਰਟ ਸਕੀਮ ਨੂੰ…

ਐਲਬਰਟ ਦੂਆ ਨੇ ਦੱਸਿਆ ਕਿ ਏ.ਡੀ.ਜੀ.ਪੀ. ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸੀਨੀਅਰ ਪੁਲੀਸ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਵਿੱਚ ਪੱਟੀ ਅਤੇ ਡੱਡੂਆਣਾ ਵਿੱਚ ਹੋਈ ਬੇਅਦਬੀ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮਗਰੋਂ ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਦੇ ਭਰੋਸੇ ਮਗਰੋਂ ਰੋਸ ਪ੍ਰਦਰਸ਼ਨ ਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕਈ ਦਿਨ ਪਹਿਲਾਂ ਪੱਟੀ ਸਥਿਤ ਚਰਚ ‘ਤੇ ਹੋਏ ਹਮਲੇ ਦੇ ਵਿਰੋਧ ‘ਚ ਈਸਾਈ ਭਾਈਚਾਰੇ ਵੱਲੋਂ ਰੋਸ ਮਾਰਚ ਵੀ ਕੱਢਿਆ ਗਿਆ ਸੀ।

 

ਜਗਦੀਪ ਸਿੰਘ ਕਾਹਲੋਂ ਨੈਸ਼ਨਲ ਗੇਮਜ਼ ਲਈ ਸਾਈਕਲਿੰਗ ਖੇਡ ਦੇ ਤਕਨੀਕੀ ਅਧਿਕਾਰੀ ਨਿਯੁਕਤ

0

ਅੰਤਰਰਾਸ਼ਟਰੀ ਸਾਈਕਲਿਸਟ ਤੇ ਪੰਜਾਬ ਦਾ ਸਰਵਉਚ ਖੇਡ ਐਵਾਰਡ ਮਹਾਰਾਜਾ ਰਣਜੀਤ ਸਿੰਘ ਸਟੇਟ ਅਵਾਰਡੀ ਜਗਦੀਪ ਸਿੰਘ ਕਾਹਲੋਂ ਦੀਆਂ ਮਾਣ ਮੱਤੀਆਂ ਪ੍ਰਾਪਤੀਆਂ ਵਿੱਚ ਅੱਜ ਉਸ ਵੇਲੇ ਇੱਕ ਹੋਰ ਵਾਧਾ ਹੋਇਆ ਜਦੋਂ 1 ਅਕਤੂਬਰ ਤੋਂ 9 ਅਕਤੂਬਰ 2022 ਤੱਕ ਗੁਜਰਾਤ ਵਿੱਚ ਕਰਵਾਈਆਂ ਜਾ ਰਹੀਆਂ 36 ਵੀਆਂ ਨੈਸ਼ਨਲ ਗੇਮਜ਼ ਲਈ ਜਗਦੀਪ ਸਿੰਘ ਕਾਹਲੋਂ ਨੂੰ ਸਾਈਕਲਿੰਗ ਖੇਡ ਲਈ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਤਕਨੀਕੀ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।

ਇਹ ਨਿਯੁਕਤੀ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਅਤੇ ਭਾਰਤੀ ਓਲੰਪਿਕ ਸੰਘ ਵੱਲੋਂ ਕੀਤੀ ਗਈ ਹੈ। ਇਹ ਜਾਣਕਾਰੀ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਮਨਿੰਦਰਪਾਲ ਸਿੰਘ ਨੇ ਦਿੱਤੀ।ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਗਦੀਪ ਸਿੰਘ ਕਾਹਲੋਂ ਭਾਰਤ ਸਰਕਾਰ ਦੇ ਖੇਡ ਮੰਤਰਾਲੇ ਵੱਲੋਂ ਖੇਲੋ ਇੰਡੀਆ ਸਕੀਮ ਦੇ ਕਮੇਟੀ ਮੈਂਬਰ ਤੇਨੌਰਥ ਜ਼ੋਨ ਸਾਈਕਲਿੰਗ ਟੈਲੇਂਟ ਇੰਡੈਂਟੀਫਿਕੇਸ਼ਨ ਜੋਨਲ ਕਮੇਟੀ ਦੇ ਮੈਂਬਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਤੇ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇਮੀਡੀਆ ਕੋਆਰਡੀਨੇਟਰ ਤੇ ਵੂਮੈਨ ਕਮਿਸ਼ਨ ਦੇ ਮੈਂਬਰ ਤੇ ਐਗਜ਼ੈਕਟਿਵ ਕਮੇਟੀ ਮੈਂਬਰ ਹਨ। ਜਗਦੀਪ ਸਿੰਘ ਕਾਹਲੋਂ ਨੈਸ਼ਨਲ ਰਿਕਾਰਡ ਹੋਲਡਰ ਤੇ ਪੰਜ ਸਾਲ ਲਗਾਤਾਰ ਕੌਮੀ ਚੈਂਪੀਅਨ ਰਹੇ ਹਨ।

ਇਹ ਵੀ ਪੜ੍ਹੋ: ਕੌਮੀ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਰਾਜਸਥਾਨ ਕਾਂਗਰਸ ‘ਚ ਗਹਿਰਾਇਆ ਸੰਕਟ

ਇਸ ਤੋਂ ਇਲਾਵਾ ਜਗਦੀਪ ਸਿੰਘ ਕਾਹਲੋਂ ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਜਰਖੜ (ਲੁਧਿਆਣਾ )ਅਤੇ ਜਰਖੜ ਹਾਕੀ ਅਕੈਡਮੀ ਦੇ ਜਨਰਲ ਸਕੱਤਰ ਵੀ ਹਨ ਅਤੇ ਪਿਛਲੇ ਲੰਮੇ ਸਮੇਂ ਤੋਂ ਖੇਡ ਗਤੀਵਿਧੀਆਂ ਉੱਪਰ ਲਿਖ ਰਹੇ ਹਨ ਅਤੇ ਖਿਡਾਰੀਆਂ ਦੇ ਵੱਖ-ਵੱਖ ਮੁੱਦਿਆਂ ਨੂੰ ਚੁੱਕਦੇ ਆ ਰਹੇ ਹਨ।

ਇਸ ਸਬੰਧੀ ਜਗਦੀਪ ਸਿੰਘ ਨੇ ਦੱਸਿਆ ਕਿ ਇਹ ਮੇਰੇ ਲਈ ਬੜੀ ਖੁਸ਼ੀ ਦੀ ਗੱਲ ਹੈ ਕਿ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਅਤੇ ਖੇਡ ਮੰਤਰਾਲੇ ਨੇ ਮੈਨੂੰ ਤਕਨੀਕੀ ਅਧਿਕਾਰੀ ਚੁਣਿਆ। ਮੈਂ ਇਸ ਜਿੰਮੇਵਾਰੀ ਨੂੰ ਤਣਦੇਹੀ ਨਾਲ ਨਿਭਾਵਾਂਗਾ ਅਤੇ ਦੇਸ਼ ਵਿੱਚ ਸਾਈਕਲਿੰਗ ਦੀ ਪ੍ਰਫੁੱਲਤਾ ਲਈ ਕੰਮ ਕਰਾਂਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਸਾਈਕਲਿੰਗ ਖੇਡ ਲਈ ਇਕ ਵੱਡੇ ਈਵੈਂਟ ਦਾ ਆਯੋਜਨ ਕੀਤਾ ਜਾ ਰਿਹਾ ਹੈ ।

ਜਿਸ ਵਿੱਚ ਦੇਸ਼ ਦੇ ਹਰ ਸੂਬੇ ਤੋਂ ਸਾਈਕਲਿਸਟ ਭਾਗ ਲੈਣਗੇ।ਇਸ ਮੌਕੇ ਸਾਈਕਲਿੰਗ ਫੈਡਰੇਸਸ਼ਨ ਆਫ ਇੰਡੀਆ ਦੇ ਚੇਅਰਮੈਨ ਤੇ ਭਾਰਤੀ ਉਲਿੰਪਕ ਸੰਘ ਦੇ ਸਹਾਇਕ ਸਕੱਤਰ ਉਂਕਾਰ ਸਿੰਘ, ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਮਨਿੰਦਰਪਾਲ ਸਿੰਘ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਐਮ.ਐਲ.ਏ ਘਨੌਰ ਗੁਰਲਾਲ ਸਿੰਘ ਘਨੌਰ, ਐੱਮ.ਐੱਲ.ਏ ਸਨੌਰ ਹਰਮੀਤ ਸਿੰਘ ਪਠਾਨਮਾਜਰਾ,ਓਲੰਪੀਅਨ ਡੀ.ਐਸ.ਪੀ ਮਨਦੀਪ ਕੌਰ, ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਸ਼ਾਸਵਤ ਰਾਜਦਾਨ, ਨਰਿੰਦਰਪਾਲ ਸਿੰਘ  ਚੇਅਰਮੈਨ ਜਰਖੜ ਖੇਡਾਂ, ਅੰਤਰਰਾਸ਼ਟਰੀ ਖੇਡ ਲੇਖਕ ਮਨਦੀਪ ਸੁਨਾਮ,ਧਰਮਵੀਰ ਸਿੰਘ ਐਕਸੀਅਨ (ਪੀ.ਐਸ.ਪੀ.ਸੀ.ਐਲ ) ਅਤੇ ਹੋਰ ਸਮਾਜਿਕ, ਧਾਰਮਿਕ ਅਤੇ ਖੇਡ ਸੰਸਥਾਵਾਂ ਵੱਲੋਂ ਜਗਦੀਪ ਸਿੰਘ ਕਾਹਲੋਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਕਾਮਯਾਬੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ।

 

ਕੌਮੀ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਰਾਜਸਥਾਨ ਕਾਂਗਰਸ ‘ਚ ਗਹਿਰਾਇਆ ਸੰਕਟ

0

ਪਾਰਟੀ ਦੇ ਕੌਮੀ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਕਾਂਗਰਸ ਲਈ ਉਸ ਵੇਲੇ ਰਾਜਸਥਾਨ ਵਿਚ ਵੱਡਾ ਸਿਆਸੀ ਸੰਕਟ ਖੜ੍ਹਾ ਹੋ ਗਿਆ ਜਦ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਹਮਾਇਤ ਵਿਚ 92 ਵਿਧਾਇਕਾਂ ਨੇ ਆਪਣੇ ਅਸਤੀਫ਼ੇ ਵਿਧਾਨ ਸਭਾ ਸਪੀਕਰ ਸੀਪੀ ਜੋਸ਼ੀ ਨੂੰ ਸੌਂਪ ਦਿੱਤੇ। ਉਨ੍ਹਾਂ ਮੁੱਖ ਮੰਤਰੀ ਨਾਲ ਖੜ੍ਹਦਿਆਂ ਇਹ ਸਪੱਸ਼ਟ ਸੰਕੇਤ ਦੇਣ ਦੀ ਕੋਸ਼ਿਸ਼ ਕੀਤੀ ਕਿ ਸਚਿਨ ਪਾਇਲਟ ਨੂੰ ਉਹ ਗਹਿਲੋਤ ਦੀ ਥਾਂ ਨਹੀਂ ਲੈਣ ਦੇਣਗੇ।

ਵਿਧਾਇਕਾਂ ਨੇ ਇਹ ਸੰਕੇਤ ਵੀ ਦਿੱਤਾ ਕਿ ਉਹ ਹਾਈਕਮਾਨ ਵੱਲੋਂ ਥੋਪਿਆ ਆਗੂ ਵੀ ਪ੍ਰਵਾਨ ਨਹੀਂ ਕਰਨਗੇ। ਇਸ ਤੋਂ ਪਹਿਲਾਂ ਵਿਧਾਇਕ ਮੰਤਰੀ ਸ਼ਾਂਤੀ ਧਾਰੀਵਾਲ ਦੇ ਘਰ ਤਿੰਨ ਘੰਟਿਆਂ ਤੱਕ ਰਹੇ ਤੇ ਮਗਰੋਂ ਗਹਿਲੋਤ ਦੀ ਹਮਾਇਤ ਵਿਚ ਸਪੀਕਰ ਸੀਪੀ ਜੋਸ਼ੀ ਨੂੰ ਮਿਲੇ। ਉਨ੍ਹਾਂ ਮੰਗ ਕੀਤੀ ਕਿ ਹਾਈ ਕਮਾਨ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਬਾਰੇ ਉਨ੍ਹਾਂ ਨਾਲ ਗੱਲ ਕਰੇ। ਸੂਬੇ ਦੇ ਕਾਂਗਰਸੀ ਆਗੂਆਂ ਦੀ ਆਪਸੀ ਖਿੱਚੋਤਾਣ ਤੋਂ ਸਿਖ਼ਰਲੀ ਲੀਡਰਸ਼ਿਪ ਦੀ ਕਮਜ਼ੋਰੀ ਵੀ ਝਲਕੀ ਹੈ ਤੇ ਗਾਂਧੀ ਪਰਿਵਾਰ ਨੂੰ ਵੀ ਝਟਕਾ ਲੱਗਾ ਹੈ ਜੋ ਕਿ ਅਗਲੇ ਕਾਂਗਰਸ ਪ੍ਰਧਾਨ ਵਜੋਂ ਗਹਿਲੋਤ ਦੇ ਨਾਂ ’ਤੇ ਸਹਿਮਤ ਨਜ਼ਰ ਆ ਰਿਹਾ ਹੈ।

ਜ਼ਿਕਰਯੋਗ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਬੀਤੀ ਸ਼ਾਮ ਸੱਤ ਵਜੇ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਵੀ ਸੱਦੀ ਸੀ। ਪਾਰਟੀ ਨੇ ਮਲਿਕਾਰਜੁਨ ਖੜਗੇ ਤੇ ਅਜੈ ਮਾਕਨ ਨੂੰ ਨਿਗਰਾਨ ਵਜੋਂ ਭੇਜਿਆ ਸੀ। ਪਰ ਸਾਰੇ ਵਿਧਾਇਕਾਂ ਦੇ ਗਹਿਲੋਤ ਦੇ ਹੱਕ ਵਿਚ ਖੜ੍ਹਨ ਤੋਂ ਬਾਅਦ ਇਹ ਮੀਟਿੰਗ ਰੱਦ ਕਰ ਦਿੱਤੀ ਗਈ। ਅਸਤੀਫ਼ਾ ਦੇਣ ਵਾਲੇ ਸਾਰੇ ਵਿਧਾਇਕ ਕਾਂਗਰਸ ਹਾਈ ਕਮਾਨ ਦੇ ਰੁਖ਼ ਤੋਂ ਬਾਗ਼ੀ ਹੁੰਦੇ ਨਜ਼ਰ ਆਏ ਤੇ ਮੀਟਿੰਗ ਵਿਚ ਸ਼ਿਰਕਤ ਨਹੀਂ ਕੀਤੀ। ਰਾਜਸਥਾਨ ਦੇ ਮੰਤਰੀ ਪ੍ਰਤਾਪ ਸਿੰਘ ਖਚਰੀਆਵਾਸ ਨੇ ਵਿਧਾਇਕਾਂ ਦੀ ਮੀਟਿੰਗ ਤੋਂ ਬਾਅਦ ਕਿਹਾ ਕਿ ‘ਲੋਕਤੰਤਰ ਮੈਂਬਰਾਂ ਦੀ ਗਿਣਤੀ ਉਤੇ ਚੱਲਦਾ ਹੈ। ਹਾਈਕਮਾਨ ਨੂੰ ਸਾਡੇ ਨਾਲ ਗੱਲ ਕਰਨੀ ਚਾਹੀਦੀ ਹੈ।’ ਉਨ੍ਹਾਂ ਕਿਹਾ ਕਿ ਨਿਗਰਾਨਾਂ ਨੂੰ ਵਿਧਾਇਕਾਂ ਦੇ ਰੁਖ਼ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ।

ਇਸ ਨਾਲ ਅਜਿਹੇ ਹਾਲਾਤ ਬਣ ਸਕਦੇ ਹਨ ਜਿਸ ਨਾਲ ਅਸ਼ੋਕ ਗਹਿਲੋਤ ਨੂੰ ਸੂਬੇ ’ਚ 2023 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਅਗਵਾਈ ਲਈ ਆਪਣੀ ਪਸੰਦ ਦਾ ਉਮੀਦਵਾਰ ਮਿਲ ਜਾਵੇ। ਇਸ ਸਾਰੇ ਘਟਨਾਕ੍ਰਮ ਦੌਰਾਨ ਅਸ਼ੋਕ ਗਹਿਲੋਤ ਸਾਰਾ ਦਿਨ ਗਾਇਬ ਰਹੇ ਅਤੇ ਜੈਸਲਮੇਰ ਦੇ ਇਤਿਹਾਸਕ ਮੰਦਰ ’ਚ ਮੱਥਾ ਟੇਕਣ ਚਲੇ ਗਏ। ਦੂਜੇ ਪਾਸੇ ਸਚਿਨ ਪਾਇਲਟ ਆਪਣੇ ਹਮਾਇਤੀ 18 ਦੇ ਕਰੀਬ ਵਿਧਾਇਕਾਂ ਨਾਲ ਸੀਐੱਲਪੀ ਦੀ ਮੀਟਿੰਗ ਦੀ ਉਡੀਕ ਕਰਦੇ ਰਹੇ ਜੋ ਹੋਈ ਹੀ ਨਹੀਂ। ਹੁਣ ਦੇਖਣਾ ਇਹ ਹੋਵੇਗਾ ਕਿ ਪਾਰਟੀ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਇਸ ਸਿਆਸੀ ਸੰਕਟ ਨਾਲ ਕਿਸ ਤਰ੍ਹਾਂ ਨਜਿੱਠਦੇ ਹਨ।

ਜੈਸਲਮੇਰ ’ਚ ਅਸ਼ੋਕ ਗਹਿਲੋਤ ਇਸ ਘਟਨਾਕ੍ਰਮ ਨੂੰ ਲੈ ਕੇ ਪੂਰੀ ਤਰ੍ਹਾਂ ਸ਼ਾਂਤ ਦਿਖਾਈ ਦਿੱਤੇ। ਉਨ੍ਹਾਂ ਤਨੋਟ ਮਾਤਾ ਮੰਦਰ ’ਚ ਮੱਥਾ ਟੇਕਣ ਮਗਰੋਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ, ‘ਮੇਰੇ ਲਈ ਕੋਈ ਅਹੁਦਾ ਮਹੱਤਵ ਨਹੀਂ ਰੱਖਦਾ। ਮੈਂ 50 ਸਾਲਾਂ ਤੋਂ ਸਿਆਸਤ ਵਿੱਚ ਹਾਂ। ਮੈਂ ਪਿਛਲੇ 40 ਸਾਲਾਂ ਕੋਈ ਸੰਵਿਧਾਨਕ ਜਾਂ ਹੋਰ ਅਹੁਦਿਆਂ ’ਤੇ ਰਿਹਾ ਹਾਂ। ਮੈਂ ਹੋਰ ਕੀ ਹਾਸਲ ਕਰ ਸਕਦਾ ਹਾਂ ਜਾਂ ਇੱਛਾ ਰੱਖ ਸਕਦਾ ਹਾਂ। ਇਸ ਲਈ ਮੈਂ ਸੋਚਦਾ ਹਾਂ ਕਿ ਨਵੀਂ ਪੀੜ੍ਹੀ ਨੂੰ ਇੱਕ ਮੌਕਾ ਮਿਲਣਾ ਚਾਹੀਦਾ ਹੈ ਅਤੇ ਅਸੀਂ ਸਾਰੇ ਮਿਲ ਕੇ ਦੇਸ਼ ਦੀ ਅਗਵਾਈ ਕਰਾਂਗੇ।’