Home Blog Page 1898

CM ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਨਰਾਤਿਆਂ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਰਾਤਿਆਂ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆ ਲਿਖਿਆ ਹੈ ਕਿ ਨਰਾਤਿਆਂ ਦੇ ਪਾਵਨ ਅਵਸਰ ਮੌਕੇ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ…

ਸਾਰਿਆਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੋਣ…ਸਭਨਾਂ ਦੇ ਘਰ ਖੁਸ਼ੀਆਂ-ਖੇੜੇ ਬਣੇ ਰਹਿਣ…

ਇਸਦੇ ਨਾਲ ਹੀ ਉਨ੍ਹਾਂ ਨੇ ਮਹਾਰਾਜਾ ਅਗਰਸੇਨ ਜਯੰਤੀ ਦੀ ਵੀ ਵਧਾਈ ਦਿੱਤੀ ਹੈ।

ਕੁੱਲੂ ‘ਚ ਵਾਪਰਿਆ ਭਿਆਨਕ ਹਾਦਸਾ, 7 ਲੋਕਾਂ ਦੀ ਹੋਈ ਮੌਤ

0

ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਇੱਕ ਭਿਆਨਕ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਅਨੁਸਾਰ ਸੈਲਾਨੀਆਂ ਨਾਲ ਭਰਿਆ ਵਾਹਨ ਪਹਾੜੀ ਤੋਂ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਦੇਰ ਰਾਤ ਕਰੀਬ ਸਾਢੇ ਅੱਠ ਵਜੇ ਐਨਐਚ 305 ਉਤੇ ਵਾਪਰਿਆ ਦੱਸਿਆ ਜਾ ਰਿਹਾ ਹੈ। ਕੁੱਲੂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਵਾਹਨ ਵਿੱਚ ਡਰਾਈਵਰ ਸਮੇਤ 17 ਲੋਕ ਸਨ। ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ਉਤੇ ਪਹੁੰਚ ਗਈਆਂ।

ਇਹ ਵੀ ਪੜ੍ਹੋ: ਚੰਡੀਗੜ੍ਹ ‘ਚ ਪ੍ਰਾਈਵੇਟ ਬੱਸਾਂ ਦੀ ਐਂਟਰੀ ਹੋਵੇਗੀ ਬੰਦ! ਪੰਜਾਬ ਦੀ ਨਵੀਂ ਟਰਾਂਸਪੋਰਟ ਸਕੀਮ ਨੂੰ…

ਕੁੱਲੂ ਦੇ ਐਸਪੀ ਗੁਰਦੇਵ ਸਿੰਘ ਨੇ ਕਿਹਾ ਕਿ ਇਸ ਘਟਨਾ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਪੰਜ ਜ਼ਖਮੀਆਂ ਨੂੰ ਕੁੱਲੂ ਦੇ ਜੋਨਲ ਹਸਪਤਾਲ ਭੇਜ ਦਿੱਤਾ ਗਿਆ ਅਤੇ ਪੰਜ ਦਾ ਸਥਾਨਕ ਹਸਪਤਾਲ ਵਿੱਚ ਇਲਾਜ ਚਲ ਰਿਹਾ ਹੈ।

ਚੰਡੀਗੜ੍ਹ ‘ਚ ਪ੍ਰਾਈਵੇਟ ਬੱਸਾਂ ਦੀ ਐਂਟਰੀ ਹੋਵੇਗੀ ਬੰਦ! ਪੰਜਾਬ ਦੀ ਨਵੀਂ ਟਰਾਂਸਪੋਰਟ ਸਕੀਮ ਨੂੰ ਕੇਂਦਰ ਨੇ ਦਿੱਤੀ ਮਨਜ਼ੂਰੀ

0

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪ੍ਰਾਈਵੇਟ ਬੱਸਾਂ ਦੇ ਦਾਖ਼ਲੇ ‘ਤੇ ਰੋਕ ਲੱਗਣ ਜਾ ਰਹੀ ਹੈ। ਮੀਡੀਆ ਰਿਪੋਰਟ ਅਨੁਸਾਰ ਪੰਜਾਬ ਟਰਾਂਸਪੋਰਟ ਸਕੀਮ ’ਤੇ ਕੇਂਦਰ ਸਰਕਾਰ ਦੇ ਰੋਡ ਟਰਾਂਸਪੋਰਟ ਤੇ ਹਾਈਵੇਜ਼ ਮੰਤਰਾਲੇ ਵੱਲੋਂ ਮੋਹਰ ਲਾ ਦਿੱਤੀ ਗਈ ਹੈ। ਹੁਣ ਨਵੀਂ ਸਕੀਮ ਤਹਿਤ ਸਿਰਫ਼ ਸਰਕਾਰੀ ਬੱਸਾਂ ਹੀ ਚੰਡੀਗੜ੍ਹ ਵਿੱਚ ਦਾਖ਼ਲ ਹੋ ਸਕਣਗੀਆਂ, ਜਿਸ ਨਾਲ ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ ਭਾਰੀ ਰਾਹਤ ਮਿਲੇਗੀ।

ਦੱਸਣਯੋਗ ਹੈ ਕਿ ਇਹ ਨਵੀਂ ਟਰਾਂਸਪੋਰਟ ਸਕੀਮ 14 ਜੂਨ 2022 ਨੂੰ ਕੇਂਦਰ ਸਰਕਾਰ ਦੀ ਮਨਜ਼ੂਰੀ ਮਗਰੋਂ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਗਈ ਹੈ ਪਰ ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਹਾਲੇ ਇਸ ਸਕੀਮ ’ਤੇ ਅਮਲ ਸ਼ੁਰੂ ਨਹੀਂ ਕੀਤਾ ਗਿਆ। ਕੇਂਦਰ ਸਰਕਾਰ ਵੱਲੋਂ ਪੰਜਾਬ ਟਰਾਂਸਪੋਰਟ ਸਕੀਮ ’ਤੇ ਮੋਹਰ ਲੱਗਣ ਮਗਰੋਂ ਹੁਣ ਪ੍ਰਾਈਵੇਟ ਬੱਸਾਂ ਦਾ ਚੰਡੀਗੜ੍ਹ ਵਿੱਚ ਦਾਖ਼ਲਾ ਬੰਦ ਕਰਨ ਦਾ ਪੂਰਾ ਮਾਮਲਾ ਪੰਜਾਬ ਸਰਕਾਰ ਦੇ ਹੱਥ ਆ ਗਿਆ ਹੈ। ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ 27 ਸਤੰਬਰ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਇਸ ਨਵੀਂ ਟਰਾਂਸਪੋਰਟ ਸਕੀਮ ਨੂੰ ਲਾਗੂ ਕਰਕੇ ਪੰਜਾਬ ਸਰਕਾਰ ਪ੍ਰਾਈਵੇਟ ਬੱਸ ਮਾਫ਼ੀਆ ਨੂੰ ਨਕੇਲ ਕਸਣ ਦਾ ਆਪਣਾ ਵਾਅਦਾ ਪੂਰਾ ਕਰ ਦੇਵੇ।

ਇਹ ਵੀ ਪੜ੍ਹੋ: ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਇਸ ਸਕੀਮ ਦਾ ਪਤਾ ਉਦੋਂ ਲੱਗਿਆ ਜਦੋਂ ਸੀਟੀਯੂ ਵਰਕਰਜ਼ ਯੂਨੀਅਨ ਦੇ ਵਫ਼ਦ ਦੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੀਟਿੰਗ ਹੋਈ, ਜਿਸ ਵਿੱਚ ਸਟੇਟ ਟਰਾਂਸਪੋਰਟ ਕਮਿਸ਼ਨਰ ਵਿਕਾਸ ਗਰਗ ਨੇ ਨਵੀਂ ਸਕੀਮ ਦੀ ਕਾਪੀ ਵਫ਼ਦ ਨੂੰ ਦਿੱਤੀ। ਦੱਸਣਯੋਗ ਹੈ ਕਿ ਸਾਲ 2007 ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਸਿਫਾਰਸ਼ ’ਤੇ ਸਟੇਟ ਟਰਾਂਸਪੋਰਟ ਅਥਾਰਿਟੀ ਪੰਜਾਬ ਵੱਲੋਂ ਯੂਟੀ ਚੰਡੀਗੜ੍ਹ ਪ੍ਰਸ਼ਾਸਨ ਨਾਲ ਆਪਸੀ ਇਕਰਾਰਨਾਮਾ ਕਰ ਕੇ ਬਣਾਈ ਤਜਵੀਜ਼ ਤਹਿਤ ਪਹਿਲੀ ਵਾਰ ਪ੍ਰਾਈਵੇਟ ਬੱਸਾਂ ਦੇ ਚੰਡੀਗੜ੍ਹ ਵਿਚ ਦਾਖ਼ਲੇ ਸਬੰਧੀ ਸਮਝੌਤਾ ਕੀਤਾ ਗਿਆ ਤੇ ਪਹਿਲੀ ਵਾਰ ਪ੍ਰਾਈਵੇਟ ਟਰਾਂਸਪੋਰਟ ਦਾ ਦਾਖਲਾ ਚੰਡੀਗੜ੍ਹ ਸ਼ਹਿਰ ਵਿੱਚ ਕਰਵਾਇਆ ਗਿਆ।

ਮੀਡੀਆ ਰਿਪੋਰਟਾਂ ਅਨੁਸਾਰ ਉਸ ਸਮਝੌਤੇ ਨੂੰ ਸੀਟੀਯੂ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ ਜੋ ਸਿਆਸੀ ਦਬਾਅ ਹੇਠ ਸਰਕਾਰਾਂ ਵੱਲੋਂ ਪੈਰਵੀ ਠੀਕ ਨਾ ਕਰਨ ਕਰਕੇ ਅੱਜ ਵੀ ਪੈਂਡਿੰਗ ਪਈ ਹੈ। ਇਸ ਮਗਰੋਂ ਕਈ ਪ੍ਰਾਈਵੇਟ ਟਰਾਂਸਪੋਰਟਰਾਂ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਗਈ, ਜਿਸ ਦੌਰਾਨ ਹਾਈ ਕੋਰਟ ਵੱਲੋਂ 20 ਦਸੰਬਰ 2012 ਨੂੰ ‘ਵਿਜਯੰਤ ਟਰੈਵਲਰਜ਼ ਤੇ ਹੋਰਨਾਂ’ ਸਬੰਧੀ ਸੁਣਾਏ ਸਾਂਝੇ ਫ਼ੈਸਲੇ ਵਿੱਚ ਪੰਜਾਬ ਸਰਕਾਰ ਵੱਲੋਂ 1999 ਤੋਂ 2011 ਤੱਕ ਬਣਾਈਆਂ ਸਾਰੀਆਂ ਟਰਾਂਸਪੋਰਟ ਸਕੀਮਾਂ ਤੇ ਸੋਧਾਂ ਰੱਦ ਕਰ ਦਿੱਤੀਆਂ ਗਈਆਂ। ਉਸ ਮਗਰੋਂ ਕੈਪਟਨ ਸਰਕਾਰ ਨੇ ਜੁਲਾਈ-2017 ਦੀ ਕੈਬਨਿਟ ਮੀਟਿੰਗ ਵਿੱਚ ਨਵੀਂ ਟਰਾਂਸਪੋਰਟ ਸਕੀਮ ‘ਸਟੇਜ ਕੈਰਿਜ ਪਰਮਿਟ ਸਕੀਮ’ ਬਣਾ ਕੇ ਕੇਂਦਰ ਸਰਕਾਰ ਤੋਂ ਮਨਜ਼ੂਰੀ ਲਈ ਭੇਜੀ, ਜਿਸ ’ਤੇ 14 ਜੂਨ 2022 ਨੂੰ ਕੇਂਦਰ ਸਰਕਾਰ ਦੀ ਮੋਹਰ ਲੱਗੀ ਹੈ।

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

0

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਏਜੰਡਾ ਜਾਣਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 27 ਸਤੰਬਰ ਨੂੰ ਸਵੇਰੇ 11 ਵਜੇ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸੈਸ਼ਨ ਵਿੱਚ ਪਰਾਲੀ ਪ੍ਰਬੰਧਨ, ਜੀਐਸਟੀ, ਪਾਣੀ ਦੀ ਬੱਚਤ ਵਰਗੇ ਮੁੱਦਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ। ਸ਼ੈਸ਼ਨ ਦੀ ਤਿਆਰੀ ਲਈ ਸਰਕਾਰ ਨੇ ਅੱਜ ਸੋਮਵਾਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 22 ਸਤੰਬਰ ਨੂੰ ਬੁਲਾਇਆ ਗਿਆ ਭਰੋਸਾ ਵੋਟ ਸੈਸ਼ਨ ਰਾਜਪਾਲ ਦੀ ਮਨਜ਼ੂਰੀ ਨਾ ਮਿਲਣ ਕਾਰਨ ਰੱਦ ਕਰ ਦਿੱਤਾ ਗਿਆ ਸੀ। ਹੁਣ ਸਰਕਾਰ ਨੇ 27 ਸਤੰਬਰ ਦੇ ਸੈਸ਼ਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਵਿਰੋਧੀ ਪਾਰਟੀਆਂ ਨੇ ਵੀ ਸਰਕਾਰ ਨੂੰ ਘੇਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਭਾਜਪਾ ਨੇ 26 ਸਤੰਬਰ ਨੂੰ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 2:30 ਵਜੇ ਪਾਰਟੀ ਦਫ਼ਤਰ ਵਿਖੇ ਹੋਵੇਗੀ। ਇਸ ਵਾਰ ਕੈਪਟਨ ਅਮਰਿੰਦਰ ਸਿੰਘ ਵੀ ਭਾਜਪਾ ਦੀ ਮੀਟਿੰਗ ਵਿੱਚ ਸ਼ਾਮਲ ਹੋ ਕੇ ਰਣਨੀਤੀ ਤਿਆਰ ਕਰਨ ਵਿੱਚ ਮਦਦ ਕਰ ਸਕਦੇ ਹਨ।

ਬੰਗਲਾਦੇਸ਼ ‘ਚ ਪਲਟੀ ਕਿਸ਼ਤੀ, 20 ਲੋਕਾਂ ਦੀ ਹੋਈ ਮੌਤ ਤੇ ਦਰਜਨਾਂ ਲਾਪਤਾ

0

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਤੋਂ 468 ਕਿਲੋਮੀਟਰ ਦੂਰ ਪੰਚਗੜ੍ਹ ਜ਼ਿਲ੍ਹੇ ਵਿੱਚ ਅੱਜ ਦੁਪਹਿਰ ਨੂੰ ਨਦੀ ਵਿੱਚ ਇੱਕ ਕਿਸ਼ਤੀ ਪਲਟ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਅਜੇ ਵੀ ਲਾਪਤਾ ਹਨ।ਮੀਡੀਆ ਰਿਪੋਰਟਾਂ ਅਨੁਸਾਰ ਔਰਤਾਂ ਅਤੇ ਬੱਚਿਆਂ ਸਮੇਤ 20 ਲੋਕਾਂ ਦੀਆਂ ਲਾਸ਼ਾਂ ਹੁਣ ਤੱਕ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।

ਮੀਡੀਆ ਰਿਪੋਰਟਾਂ ਮੁਤਾਬਕ ਕਰੀਬ 100 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਸਥਾਨਕ ਸਮੇਂ ਅਨੁਸਾਰ ਦੁਪਹਿਰ 1:30 ਵਜੇ ਦੇ ਕਰੀਬ ਪਲਟ ਗਈ। ਘਟਨਾ ਤੋਂ ਬਾਅਦ ਜ਼ਿਆਦਾਤਰ ਯਾਤਰੀ ਤੈਰ ਕੇ ਕਿਨਾਰੇ ‘ਤੇ ਉਤਰਨ ‘ਚ ਕਾਮਯਾਬ ਰਹੇ। ਜਹਾਜ਼ ਦੇ ਲਗਭਗ 30 ਯਾਤਰੀ ਅਜੇ ਵੀ ਲਾਪਤਾ ਹਨ। ਇੱਕ ਪੁਲਿਸ ਅਧਿਕਾਰੀ ਅਨੁਸਾਰ ਬਚਾਅ ਕਾਰਜ ਚੱਲ ਰਿਹਾ ਹੈ।

ਫੂਡ ਸੇਫਟੀ ਵਿੰਗ ਨੇ ਮਿਲਾਵਟਖੋਰੀ ‘ਤੇ ਕੱਸਿਆ ਸ਼ਿਕੰਜਾ: ਚੇਤਨ ਸਿੰਘ ਜੌੜਾਮਾਜਰਾ

0

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਘਟੀਆ ਦਰਜੇ ਦੇ ਖਾਧ-ਪਦਾਰਥਾਂ ਦੀ ਵਿਕਰੀ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਫੂਡ ਸੇਫਟੀ ਵਿੰਗ ਵੱਲੋਂ ਖਾਣ-ਪੀਣ ਦੀਆਂ ਵਸਤਾਂ ਵੇਚਣ ਵਾਲਿਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫੂਡ ਸੇਫਟੀ ਵਿਭਾਗ ਵੱਲੋਂ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਵਿਕਰੇਤਾਵਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋਂ ਕੋਈ ਵੀ ਗ਼ਲਤ ਜਾਂ ਨਾ ਖਾਣ ਯੋਗ ਵਸਤੂ ਲੋਕਾਂ ਤੱਕ ਪੁਹੰਚਣ ਤੋਂ ਰੋਕੀ ਜਾ ਸਕੇ ਅਤੇ ਲੋਕਾਂ ਦੀ ਸਿਹਤ ਤੰਦਰੁਸਤ ਰਹਿ ਸਕੇ।

ਸਿਹਤ ਮੰਤਰੀ ਨੇ ਦੱਸਿਆ ਕਿ ਇਸ ਨੂੰ ਮੁੱਖ ਰੱਖਦਿਆਂ ਹੋਇਆਂ ਫੂਡ ਸੇਫਟੀ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਤਾਂ ਜੋਂ ਉਹ ਦੂਸਰੇ ਜ਼ਿਲਿਆਂ ਵਿੱਚ ਜਾ ਕੇ ਵੀ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਵਿਕਰੇਤਾਵਾਂ ਦੀ ਚੈਕਿੰਗ ਕਰ ਸਕਣ। ਜੇਕਰ ਕੋਈ ਮਿਆਰ ਤੋਂ ਘੱਟ ਜਾ ਨਾ ਖਾਣਯੋਗ ਵਸਤੂ ਵੇਚ ਰਿਹਾ ਹੈ ਤਾਂ ਉਸ ਖਿਲਾਫ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਅਧੀਨ ਜ਼ਿਲੇ ਦੇ ਵਧੀਕ ਡਿਪਟੀ ਕਮਿਸ਼ਨਰ, ਕਮ ਐਡਜੁਕੇਟਿੰਗ ਅਫ਼ਸਰ (ਫੂਡ ਸੇਫਟੀ) ਦੀ ਕੋਰਟ ਵਿੱਚ ਫੂਡ ਸੇਫਟੀ ਅਤੇ ਸਟੈਂਡਰਡ ਐਕਟ 2006 ਦੀ ਧਰਾਵਾਂ ਅਧੀਨ ਕਾਰਵਾਈ ਕਰਦੇ ਹੋਏ ਭਾਰੀ ਜੁਰਮਾਨਾ ਕੀਤਾ ਜਾਂਦਾ ਹੈ ਅਤੇ ਜੇਕਰ ਕੋਈ ਸੈਂਪਲ ਨਾ ਖਾਣਯੋਗ ਪਾਇਆ ਜਾਂਦਾ ਤਾਂ ਉਸ ਦਾ ਕੇਸ ਮਾਣਯੋਗ ਜੂਡੀਸ਼ੀਅਲ ਕੋਰਟ ਵਿੱਚ ਦਾਇਰ ਕੀਤਾ ਜਾਂਦਾ ਹੈ। ਫੂਡ ਅਤੇ ਡਰੱਗ ਐਡਮਿਨਸਟ੍ਰੇਸ਼ਨ ਪੰਜਾਬ ਦੇ ਫੂਡ ਸੇਫਟੀ ਵਿੰਗ ਵੱਲੋਂ ਵਿੱਢੀ ਬਹ-ਨੁਕਾਤੀ ਮਹਿੰਮ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜੌੜਾਮਾਜਰਾ ਨੇ ਕਿਹਾ ਕਿ ਵਿੰਗ ‘ਜੇ ਇਹ ਸੁਰੱਖਿਅਤ ਨਹੀਂ ਤਾਂ ਇਹ ਭੋਜਨ ਨਹੀਂ’ ਸਲੋਗਨ ਤਹਿਤ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਦੇ ਨਾਲ ਹੀ ਫੂਡ ਸੇਫਟੀ ਅਤੇ ਸਟੈਂਡਰਡਰਜ ਅਥਾਰਟੀ ਆਫ ਇੰਡੀਆ ਵੱਲੋਂ ਖਾਣ-ਪੀਣ ਦੀਆਂ ਵਸਤਾਂ ਦੇ ਮਿਆਰ ਵਿੱਚ ਸੁਧਾਰ ਲਿਆਉਣ ਦੇ ਲਈ ਕਈ ਨਵੇਂ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਜਿਸ ਤਹਿਤ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਚੈੱਕ ਕਰਨ ਲਈ ਸੈਪਲਿੰਗ, ਇੰਸਪੈਕਸ਼ਨ ਕੀਤੀ ਜਾਂਦੀ ਹੈ।

ਉਨਾਂ ਕਿਹਾ ਕਿ ਵਿਭਾਗ ਵੱਲੋਂ ਲਗਾਤਾਰ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਅਧੀਨ ਰਜਿਸਟ੍ਰੇਸ਼ਨ ਅਤੇ ਲਾਇਸੈਂਸ ਲਈ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਹੁਣ ਤੱਕ ਫੂਡ ਬਿਜ਼ਨਸ ਓਪਰੇਟਰਾਂ ਨੂੰ ਕੁੱਲ 165783 ਲਾਇਸੰਸ ਅਤੇ ਰਾਜਿਸਟ੍ਰੇਸ਼ਨਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਦੁੱਧ ਦੀ ਗੁਣਵੱਤਾ ਸੁਧਾਰਨ ਲਈ ਵਿਭਾਗ ਵੱਲੋਂ ਵਿਸ਼ੈਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਮਹੀਨਾ ਅਗਸਤ 2022 ਦੌਰਾਨ ਵਿਭਾਗ ਵੱਲੋਂ ਕੁੱਲ 1016 ਸੈਂਪਲ ਭਰੇ ਗਏ, ਜਿਨਾਂ ਵਿੱਚੋਂ ਦੁੱਧ ਦੇ ਕੁੱਲ 676 ਸੈਂਪਲ ਲਏ ਗਏ ਸਨ, ਜਿਨਾਂ ਵਿੱਚੋਂ ਦੁੱਧ ਦੇ 278 ਸੈਂਪਲ ਮਾਨਤਾ ਤੇ ਖ਼ਰੇ ਨਹੀਂ ਉਤਰੇ।

ਫੂਡ ਸੇਫਟੀ ਵਿਭਾਗ ਵੱਲੋਂ ਪੂਰੇ ਪੰਜਾਬ ਵਿੱਚ ਖਾਣ ਪੀਣ ਦੀਆਂ ਵਸਤਾਂ ਦੀ ਗੁਣਵੱਤਾ ਨੂੰ ਚੈਕ ਕਰਨ ਲਈ ਕੁੱਲ 7 ਮੋਬਾਈਲ ਫੂਡ ਸੇਫਟੀ ਵੈਨਜ਼ ਤਾਇਨਾਤ ਕੀਤੀਆਂ ਗਈਆਂ ਹਨ। ਐਫ.ਐਸ.ਐਸ.ਏ.ਆਈ. ਵੱਲੋਂ ਇਹ ਪ੍ਰੋਗਰਾਮ ’ਫੂਡ ਸੇਫਟੀ ਆਫ ਵੀਲਜ਼’ ਤਹਿਤ ਸ਼ੁਰੂ ਕੀਤਾ ਗਿਆ ਹੈ। ਇਹ ਵੈਨਾਂ ਵੱਖ ਵੱਖ ਜ਼ਿਲ੍ਹਿਆਂ ਵਿੱਚ ਜਾਗਰੂਕਤਾ, ਫੂਡ ਸੇਫਟੀ ਟ੍ਰੇਨਿੰਗ, ਖਾਣ-ਪੀਣ ਦੀ ਵਸਤਾਂ ਦੀ ਗੁਣਵੱਤਾ ਦੀ ਜਾਂਚ ਕਰਦੀਆਂ ਹਨ। ਇਨਾਂ ਵਿੱਚ ਫੂਡ ਟੈਸਟਿੰਗ ਦਾ ਪੂਰਾ ਪ੍ਰਬੰਧ ਹੈ ਅਤੇ ਰਿਪੋਰਟ ਮੌਕੇ ’ਤੇ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਸ਼ਬਜੀ ਮੰਡੀਆਂ ਵਿੱਚ ਚੈਕਿੰਗ ਕੀਤੀ ਗਈ ਅਤੇ ਫ਼ਲਾਂ ਨੂੰ ਗੈਰ ਕੁਦਰਤੀ ਢੰਗ ਨਾਲ ਪਕਾਉਣ ਲਈ ਵਰਤੇ ਜਾਂਦੇ ਰਸਾਇਣ ਕੈਲਸ਼ੀਅਮ ਕਾਰਬਾਈਡ ਉੱਪਰ ਅਤੇ ਅਦਰਕ ਦੀ ਚਮਕ ਵਧਾਉਣ ਲਈ ਤੇਜ਼ਾਬ ਨਾਲ ਧੋਣ ਉੱਪਰ ਰੋਕ ਲਗਾਈ ਗਈ।

ਖਾਣ ਪੀਣ ਦੀਆਂ ਵਸਤਾਂ ਦਾ ਕਾਰੋਬਰ ਕਰਨ ਵਾਲਿਆਂ ਨੂੰ ਫੂਡ ਸੇਫਟੀ ਅਤੇ ਸਟੈਂਡਰਡਜ ਐਕਟ, 2006 ਦੇ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਫੂਡ ਸੇਫਟੀ ਟ੍ਰੇਨਿੰਗ ਐਂਡ ਸਰਟੀਫਿਕੇਸ਼ਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਵਰਕਸ਼ਾਪ ਵਿੱਚ ਸਾਫ ਸਫਾਈ ਰੱਖਣ, ਵਰਕਰਾਂ ਦੀ ਮੈਡੀਕਲ ਫਿਟਨੈੱਸ, ਵਰਕਰਾਂ ਨੂੰ ਐਪ੍ਰਨ, ਦਸਤਾਨੇ, ਟੋਪੀ, ਮਾਸਕ ਆਦਿ ਪਹਿਨਣ ਦੀਆਂ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ।

ਉਨਾਂ ਦੱਸਿਆ ਕਿ ਐਫ.ਐਸ.ਐਸ.ਏ.ਆਈ. ਦੇ ਰੀਪ੍ਰਪੋਜ਼ ਯੂਜ਼ਡ ਕੁਕਿੰਗ ਆਇਲ ਪ੍ਰੋਗਰਾਮ ਤਹਿਤ, ਇੱਕ ਕੰਪਨੀ ਫੂਡ ਵਿਕ੍ਰੇਤਾਵਾਂ ਤੋਂ ਵਰਤਿਆ ਤੇਲ ਇਕੱਠਾ ਕਰੇਗੀ ਅਤੇ ਉਸ ਨੂੰ ਬਾਇਓਡੀਜ਼ਲ ਵਿੱਚ ਤਬਦੀਲ ਕਰੇਗੀ, ਇਸ ਤਰਾਂ ਖਾਣ ਵਾਲੇ ਤੇਲ ਦੀ ਵਾਰ ਵਾਰ ਵਰਤੋਂ ਵਿੱਚ ਕਮੀ ਆਏਗੀ। ਜਦੋਂ ਖਾਣ ਵਾਲੇ ਤੇਲ ਨੂੰ ਵਾਰ-ਵਾਰ ਗਰਮ ਕਰਕੇ ਤਲਣ ਲਈ ਵਰਤਿਆ ਜਾਂਦਾ ਹੈ ਤਾਂ ਉਸ ਵਿੱਚ ਟਰਾਂਸ ਫੈਟ ਦੀ ਮਾਤਰਾ ਕਾਫੀ ਵਧ ਜਾਂਦੀ ਹੈ, ਜੋ ਸਿਹਤ ਲਈ ਹਾਨੀਕਾਰਕ ਹੁੰਦੀ ਹੈ ਅਤੇ ਹਾਈ ਬਲੱਡ ਪ੍ਰੈਸ਼ਰ, ਹਾਈ ਕੋਲੈਸਟ੍ਰੋਲ, ਹਾਰਟ ਅਟੈਕ ਆਦਿ ਦਾ ਕਾਰਨ ਬਣਦੀ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ‘ਈਟ ਰਾਈਟ’ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਅਧੀਨ ਸਕੂਲਾਂ ਦੇ ਬੱਚਿਆਂ ਨੂੰ ਸਾਫ਼ ਸੁਥਰਾ ਅਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਤਹਿਤ ਜੰਕ ਫੂਡ ਬੰਦ ਕਰਨ ਲਈ ਸਕੂਲਾਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸਕੂਲਾਂ ਵਿੱਚ ਸੈਮੀਨਾਰ ਕਰਕੇ ਬੱਚਿਆਂ ਨੂੰ ਜੰਕ ਫੂਡ ਰਾਹੀਂ ਹੋਣ ਵਾਲੀਆਂ ਸਿਹਤ ਸਬੰਧੀ ਤਕਲੀਫ਼ਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਨੂੰ ਘੱਟ ਨਮਕ ਅਤੇ ਘੱਟ ਚੀਨੀ ਦੀ ਮਾਤਰਾਂ ਲੈਣ ਅਤੇ ਘੱਟ ਤੇਲ ਵਰਤਣ ਸਬੰਧੀ ਵੀ ਜਾਣੂ ਕਰਵਾਇਆ ਜਾ ਰਿਹਾ ਤਾਂ ਜੋਂ ਉਹ ਪੌਸ਼ਟਿਕ ਭੋਜਣ ਵੱਲ ਹੀ ਧਿਆਨ ਦੇਣ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬੱਚਿਆਂ ਵਿੱਚ ਕੁਪੋਸ਼ਣ ਦੀ ਰੋਕਥਾਮ ਲਈ ਵੀ ਐਫ.ਐਸ.ਐਸ.ਏ.ਆਈ. ਵੱਲੋਂ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਇਸਦੇ ਅਧੀਨ ਦੁੱਧ, ਖਾਣ ਵਾਲੇ ਤੇਲ, ਚਾਵਲ, ਆਟਾ ਅਤੇ ਨਮਕ ਨੂੰ ਵਿਟਾਮਨ ਅਤੇ ਮਿਨਰਲ ਯੁਕਤ ਕਰਕੇ ਵੇਚਣ ਦੀ ਹਦਾਇਤ ਕੀਤੀ ਗਈ ਹੈ ਅਤੇ ਅਜਿਹੇ ਪਦਾਰਥ ਉੱਪਰ ਐਫ ਪਲੱਸ ਦਾ ਲੋਗੋ ਜ਼ਰੂਰੀ ਹੈ। ਵਿਭਾਗ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟ ਦੀ ਰੋਕਥਾਮ ਲਈ ਸਮੇਂ ਸਮੇਂ ਸਿਰ ਐਫ.ਐਸ.ਐਸ.ਏ.ਆਈ. ਦੀਆਂ ਹਦਾਇਤਾਂ ਅਨੁਸਾਰ ਸਰਵੇ ਲਈ ਵੀ ਸੈਂਪਲਿੰਗ ਕਰਵਾਈ ਜਾਂਦੀ ਹੈ, ਜਿਸ ਵਿੱਚ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ, ਖਾਣ ਵਾਲੇ ਤੇਲ, ਸ਼ਹਿਦ, ਫ਼ਲ ਅਤੇ ਸਬਜ਼ੀਆਂ ਆਦਿ ਦੇ ਸੈਂਪਲ ਲਏ ਗਏ।

ਪੀਣ ਵਾਲੇ ਪਾਣੀ ਦੀ ਪ੍ਰਣਾਲੀ ‘ਚ ਸੁਧਾਰ ਲਈ ਖਰਚੇ ਜਾਣਗੇ 233.50 ਲੱਖ ਰੁਪਏ : ਡਾ. ਇੰਦਰਬੀਰ ਸਿੰਘ ਨਿੱਜਰ

0

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੁਧਿਆਣਾ ਵਿਖੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੀ ਪ੍ਰਣਾਲੀ ਅਤੇ ਸੀਵਰੇਜ ਦੀਆਂ ਨਵੀਆਂ ਲਾਈਨਾਂ ਵਿਛਾਉਣ ਆਦਿ ਕਾਰਜਾਂ ਲਈ 233.50 ਲੱਖ ਰੁਪਏ ਖਰਚੇ ਜਾਣਗੇ। ਇਨ੍ਹਾਂ ਕੰਮਾਂ ਲਈ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਲੁਧਿਆਣਾ ਵਿਖੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵੱਖ-ਵੱਖ ਥਾਵਾਂ ‘ਤੇ ਪਾਣੀ ਦੀਆਂ ਲਾਈਨਾਂ ਵਿਛਾਈਆਂ ਜਾਣਗੀਆਂ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ‘ਤੇ ਵੱਖ-ਵੱਖ ਹਾਰਸ ਪਾਵਰ ਦੇ ਸਬਮਰਸੀਬਲ ਟਿਊਬਵੈੱਲ ਸਥਾਪਤ ਕੀਤੇ ਜਾਣਗੇ। ਇਸ ਨਾਲ ਲੋਕਾਂ ਨੂੰ ਪੀਣ ਵਾਲਾ ਪਾਣੀ ਬਿਨਾਂ ਕਿਸੇ ਰੁਕਾਵਟ ਤੋਂ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਮਿਲੇਗੀ।

ਇਹ ਵੀ ਪੜ੍ਹੋ: ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਦਿੱਤੀ ਇਜਾਜ਼ਤ

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲੁਧਿਆਣਾ ਵਿੱਖੇ ਵੱਖ-ਵੱਖ ਥਾਵਾਂ ‘ਤੇ ਸੀਵਰੇਜ ਦੀਆਂ ਲਾਈਨਾਂ ਵੀ ਵਿਛਾਈਆਂ ਜਾਵੇਗੀ।

ਡਾ. ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਬੰਧਤ ਕਾਰਜ ਸਮੇਂ ਸਿਰ ਮੁਕੰਮਲ ਕੀਤੇ ਜਾਣ ਅਤੇ ਕੰਮ ਵਿੱਚ ਗੁਣਵੱਤਾ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।

PM ਮੋਦੀ 1 ਅਕਤੂਬਰ ਨੂੰ 5ਜੀ ਸੇਵਾਵਾਂ ਦਾ ਕਰਨਗੇ ਉਦਘਾਟਨ

0

ਸੰਚਾਰ ਮੰਤਰਾਲੇ ਅਧੀਨ ਨੈਸ਼ਨਲ ਬਰੌਡਬੈਂਡ ਮਿਸ਼ਨ ਨੇ ਟਵੀਟ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਵਿੱਚ ਪਹਿਲੀ ਅਕਤੂਬਰ ਨੂੰ 5ਜੀ ਸੇਵਾਵਾਂ ਦਾ ਉਦਘਾਟਨ ਕਰਨਗੇ। ਇਸੇ ਦਿਨ ਇੰਡੀਆ ਮੋਬਾਈਲ ਕਾਂਗਰਸ ਸ਼ੁਰੂ ਹੋਵੇਗਾ, ਜੋ 5ਜੀ ਸੇਵਾਵਾਂ ਅਤੇ ਸਬੰਧਤ ਡੋਮੇਨ ’ਤੇ ਧਿਆਨ ਕੇਂਦਰਿਤ ਕਰੇਗਾ।

ਇਸ ਤੋਂ ਪਹਿਲਾਂ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਸੀ ਕਿ ਭਾਰਤ ਅਕਤੂਬਰ ਤੱਕ 5ਜੀ ਸੇਵਾਵਾਂ ਦੇ ਰੋਲ ਆਊਟ ਲਈ ਤਿਆਰ ਹੈ। ਉਸਨੇ ਇਹ ਵੀ ਕਿਹਾ ਸੀ ਕਿ 5ਜੀ ਸੇਵਾਵਾਂ ਨੂੰ ਲਾਂਚ ਕਰਨ ਤੋਂ ਬਾਅਦ ਵਧਾ ਦਿੱਤਾ ਜਾਵੇਗਾ ਅਤੇ ਅਗਲੇ ਦੋ ਤੋਂ ਤਿੰਨ ਸਾਲਾਂ ਵਿੱਚ ਦੇਸ਼ ਦੇ ਹਰ ਹਿੱਸੇ ਵਿੱਚ ਪਹੁੰਚ ਜਾਣਾ ਚਾਹੀਦਾ ਹੈ।

ਪੀਐਮ ਮੋਦੀ ਨੇ ਆਪਣੇ ਸੁਤੰਤਰਤਾ ਦਿਵਸ ਦੇ ਭਾਸ਼ਣ ਵਿੱਚ 5G ‘ਤੇ ਗੱਲ ਕੀਤੀ ਸੀ ਅਤੇ ਕਿਹਾ ਕਿ ਇਹ ਸੇਵਾ 10 ਗੁਣਾ ਤੇਜ਼ ਸਪੀਡ ਦੀ ਪੇਸ਼ਕਸ਼ ਕਰੇਗੀ ਅਤੇ ਜਲਦੀ ਹੀ ਭਾਰਤ ਵਿੱਚ ਸ਼ੁਰੂ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਪਿੰਡਾਂ ਨੂੰ ਆਪਟੀਕਲ ਫਾਈਬਰ ਤੱਕ ਪਹੁੰਚ ਮਿਲੇਗੀ ਅਤੇ ਜਲਦੀ ਹੀ ਦੇਸ਼ ਦੇ ਦੂਰ-ਦੁਰਾਡੇ ਦੇ ਹਿੱਸੇ ਤੱਕ ਇੰਟਰਨੈੱਟ ਪਹੁੰਚ ਜਾਵੇਗਾ।

ਪੰਜਾਬੀ ਫ਼ਿਲਮ ਡਾਇਰੈਕਟਰ ਤਰਨਜੀਤ ਟੋਰੀ ਦੀ ਮੌਤ ‘ਤੇ ਕਰਮਜੀਤ ਅਨਮੋਲ ਨੇ ਜਤਾਇਆ ਦੁੱਖ

0

ਪੰਜਾਬੀ ਫ਼ਿਲਮ ਇੰਡਸਟਰੀ ਨਾਲ ਜੁੜੀ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮ ਡਾਇਰੈਕਟਰ ਤਰਨਜੀਤ ਟੋਰੀ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਤਰਨਜੀਤ ਟੋਰੀ ਨੇ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਹੈ।

ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ ਨੇ ਥਾਣਾ ਸਰਹਿੰਦ ਵਿਖੇ ਆਪਣੇ ਬਿਆਨ ‘ਚ ਦੱਸਿਆ ਕਿ ਉਸ ਦਾ 32 ਸਾਲਾ ਨੌਜਵਾਨ ਪੁੱਤਰ ਤਰਨਜੀਤ ਟੋਰੀ ਪੰਜਾਬੀ ਫ਼ਿਲਮਾਂ ‘ਚ ਬਤੌਰ ਡਾਇਰੈਕਟਰ ਕੰਮ ਕਰਦਾ ਸੀ। ਕਰੀਬ ਚਾਰ ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਪਿੰਡ ਬਡਾਲੀ ਥਾਣਾ ਖਰੜ ਦੇ ਤਜਿੰਦਰ ਕੁਮਾਰ ਦੀ ਪੁੱਤਰੀ ਵਿਜੇ ਲਕਸ਼ਮੀ ਉਰਫ ਹਿਨਾ ਨਾਲ ਹਿੰਦੂ ਰੀਤੀ-ਰਿਵਾਜ਼ਾਂ ਨਾਲ ਕੀਤਾ ਗਿਆ ਸੀ ਪਰ ਵਿਆਹ ਤੋਂ ਬਾਅਦ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਲੱਗਾ, ਪਿਛਲੇ ਦਿਨੀਂ ਜਦੋਂ ਉਹ ਆਪਣੀ ਪਤਨੀ ਨਾਲ ਆਪਣੇ ਸਹੁਰੇ ਘਰ ਮਿਲਣ ਗਿਆ ਤਾਂ ਉਸ ਨੇ ਮੇਰੇ ਭਾਣਜੇ ਨੂੰ ਫੋਨ ਕਰਕੇ ਕਿਹਾ ਕਿ ਮੈਨੂੰ ਮੇਰਾ ਸਹੁਰਾ ਪਰਿਵਾਰ ਬਹੁਤ ਤੰਗ ਪ੍ਰੇਸ਼ਾਨ ਕਰਦਾ ਹੈ। ਮੇਰੀ ਇੱਜ਼ਤ ਨਹੀਂ ਕਰਦਾ, ਜਿਸ ਕਾਰਨ ਮੈਂ ਖ਼ੁਦਕੁਸ਼ੀ ਕਰ ਰਿਹਾ ਹਾਂ।

ਮੀਡੀਆ ਰਿਪੋਰਟਾਂ ਅਨੁਸਾਰ ਇਸ ਤੋਂ ਬਾਅਦ ਤਰਨਜੀਤ ਟੋਰੀ ਦੀ ਕਾਰ ਭਾਖੜਾ ਨਹਿਰ ‘ਤੇ ਖੜ੍ਹੀ ਮਿਲੀ। ਬੀਤੇ ਦਿਨ ਤਲਾਸ਼ ਕਰਨ ‘ਤੇ ਤਰਨਜੀਤ ਟੋਰੀ ਦੀ ਲਾਸ਼ ਖਨੌਰੀ ਦੇ ਨਜ਼ਦੀਕ ਭਾਖੜਾ ਨਹਿਰ ‘ਚ ਤੈਰਦੀ ਮਿਲੀ ਹੈ। ਪੁਲਿਸ ਨੇ ਮ੍ਰਿਤਕ ਪੰਜਾਬੀ ਫ਼ਿਲਮਾਂ ਦੇ ਡਾਇਰੈਕਟਰ ਤਰਨਜੀਤ ਟੋਰੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਮ੍ਰਿਤਕ ਦੇ ਸੱਸ,ਸਹੁਰਾ ਅਤੇ ਸਾਲੇ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਤਰਨਜੀਤ ਟੋਰੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੂਜੇ ਪਾਸੇ ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਕਰਮਜੀਤ ਅਨਮੋਲ ਸਣੇ ਹੋਰਨਾਂ ਕਲਾਕਾਰਾਂ ਨੇ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਦੀ ਬੇਵਕਤ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਕੈਨੇਡਾ ‘ਚ ਚੱਕਰਵਾਤ ‘ਫਿਓਨਾ’ ਨੇ ਮਚਾਈ ਤਬਾਹੀ, ਆਮ ਜਨ-ਜੀਵਨ ਹੋਇਆ ਪ੍ਰਭਾਵਿਤ

0

ਕੈਨੇਡਾ ’ਚ ਚੱਕਰਵਾਤ ‘ਫਿਓਨਾ’ ਨੇ ਤਬਾਹੀ ਮਚਾਈ ਹੋਈ ਹੈ। ਜਿਸ ਕਾਰਨ ਆਮ ਜਨ-ਜੀਵਨ ਵੀ ਕਾਫੀ ਪ੍ਰਭਾਵਿਤ ਹੋਇਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਤੂਫਾਨ ਤੋਂ ਪ੍ਰਭਾਵਿਤ ਪੂਰਬੀ ਖੇਤਰ ਦੀ ਰਿਕਵਰੀ ਵਿੱਚ ਸਹਾਇਤਾ ਲਈ ਹਥਿਆਰਬੰਦ ਬਲਾਂ ਨੂੰ ਤਾਇਨਾਤ ਕਰੇਗੀ।

ਇਹ ਵੀ ਪੜ੍ਹੋ: ਪੰਜਾਬ ਸਮੇਤ 21 ਸੂਬਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ, ਯੈਲੋ ਅਲਰਟ ਜਾਰੀ

ਸ਼ਨੀਵਾਰ ਸਵੇਰੇ ਲੈਂਡਫਾਲ ਬਣਾਉਣ ਤੋਂ ਬਾਅਦ, ਪੋਸਟ-ਟ੍ਰੋਪਿਕਲ ਤੂਫਾਨ ਫਿਓਨਾ ਨੇ ਪੂਰਬੀ ਕੈਨੇਡਾ ਦੇ ਨੋਵਾ ਸਕੋਸ਼ੀਆ, ਪ੍ਰਿੰਸ ਐਡਵਰਡ ਆਈਲੈਂਡ, ਨਿਊ ਬਰੰਜ਼ਵਿਕ, ਨਿਊਫਾਊਂਡਲੈਂਡ ਅਤੇ ਕਿਊਬਿਕ ਦੇ ਮੈਗਡੇਲਨ ਟਾਪੂਆਂ ਵਿੱਚ ਤੇਜ਼, ਤੂਫਾਨ-ਸ਼ਕਤੀਸ਼ਾਲੀ ਹਵਾਵਾਂ ਅਤੇ ਭਾਰੀ ਬਾਰਸ਼ ਲਿਆਂਦੀ, ਜਿਸ ਨਾਲ ਅੱਧੇ ਮਿਲੀਅਨ ਘਰਾਂ ਅਤੇ ਕਾਰੋਬਾਰਾਂ ਦੀ ਬਿਜਲੀ ਸਪਲਾਈ ਠੱਪ ਹੋ ਗਈ ਅਤੇ ਨਗਰਪਾਲਿਕਾਵਾਂ ਨੂੰ ਐਮਰਜੈਂਸੀ ਦੀ ਸਥਿਤੀ ਘੋਸ਼ਿਤ ਕਰਨ ਲਈ ਵਿਚਾਰ ਕਰਨਾ ਪਿਆ।

ਪ੍ਰਧਾਨ ਮੰਤਰੀ ਨੇ ਸ਼ਨੀਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੇ ਪੰਜ ਪ੍ਰਭਾਵਿਤ ਸੂਬਿਆਂ ਦੇ ਮੁਖੀਆਂ ਨਾਲ ਗੱਲ ਕੀਤੀ ਹੈ। ਟਰੂਡੋ ਨੇ ਕਿਹਾ ਕਿ ਲੋੜ ਪੈਣ ‘ਤੇ ਉਹ ਪ੍ਰਭਾਵਿਤ ਭਾਈਚਾਰਿਆਂ ਦਾ ਦੌਰਾ ਕਰਨਗੇ।

ਰੱਖਿਆ ਮੰਤਰੀ ਅਨੀਤਾ ਆਨੰਦ ਨੇ ਕਿਹਾ ਕਿ ਫ਼ੌਜੀ ਦਰੱਖਤ ਅਤੇ ਮਲਬਾ ਹਟਾਉਣ, ਆਵਾਜਾਈ ਲਿੰਕ ਬਹਾਲ ਕਰਨ ਅਤੇ ਹੋਰ ਜੋ ਵੀ ਲੋੜੀਂਦਾ ਹੈ, ਵਿੱਚ ਮਦਦ ਕਰਨਗੇ। ਕੈਨੇਡਾ ਦੇ ਵਾਤਾਵਰਣ ਮੰਤਰਾਲੇ ਨੇ ਕਿਹਾ ਕਿ ਸਭ ਤੋਂ ਵੱਧ ਹਵਾ ਦੀ ਗਤੀ 179 ਕਿਲੋਮੀਟਰ ਪ੍ਰਤੀ ਘੰਟਾ ਦੱਸੀ ਗਈ ਹੈ ਅਤੇ ਕੁਝ ਥਾਵਾਂ ‘ਤੇ ਬਾਰਸ਼ 100 ਮਿਲੀਮੀਟਰ ਤੋਂ ਵੱਧ ਗਈ ਹੈ।