Home Blog Page 1899

ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਦਿੱਤੀ ਇਜਾਜ਼ਤ

0

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਰਾਜਪਾਲ ਪੰਜਾਬ ਵਿਚਕਾਰ ਚੱਲ ਰਿਹਾ ਰੇੜਕਾ ਖਤਮ ਹੋ ਗਿਆ ਹੈ ਅਤੇ ਰਾਜਪਾਲ ਵੱਲੋਂ 27 ਸਤੰਬਰ ਦੇ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਦੇ ਰਾਜਪਾਲ ਵਿਧਾਨ ਸਭਾ ਦਾ ਤੀਜਾ ਸੈਸ਼ਨ 27 ਸਤੰਬਰ ਨੂੰ ਸਵੇਰੇ 11 ਵਜੇ ਕਰਵਾਉਣ ਲਈ ਸਹਿਮਤ ਹੋ ਗਏ ਹਨ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣਾ ਵਤੀਰਾ ਨਰਮ ਕਰ ਦਿੱਤਾ ਹੈ।

ਸਰਕਾਰ ਦੇ ਨੁਮਾਇੰਦਿਆਂ ਨੇ ਰਾਜਪਾਲ ਨੂੰ ਸੂਚਿਤ ਕੀਤਾ ਕਿ ਇਸ ਸੈਸ਼ਨ ਵਿਚ ਪਰਾਲੀ ਸਾੜਨ, ਜੀਐਸਟੀ ਤੇ ਬਿਜਲੀ ਨਾਲ ਸਬੰਧਤ ਮੁੱਦੇ ਵਿਚਾਰੇ ਜਾਣਗੇ। ਦੱਸਣਾ ਬਣਦਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਣ ਨੂੰ ਲੈ ਕੇ ਰਾਜਪਾਲ ਤੇ ਆਪ ਸਰਕਾਰ ਵਿਚ ਸ਼ਬਦੀ ਜੰਗ ਤੇਜ਼ ਹੋ ਗਈ ਸੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਭਰੋਸਗੀ ਮਤੇ ‘ਤੇ ਰੱਖੇ ਇਜਲਾਸ ਨੂੰ ਰਾਜਪਾਲ ਵੱਲੋਂ ਰੱਦ ਕਰ ਦਿੱਤਾ ਗਿਆ ਸੀ।

ਪੰਜਾਬ ਸਮੇਤ 21 ਸੂਬਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ, ਯੈਲੋ ਅਲਰਟ ਜਾਰੀ

0

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਡੇ ਹਿੱਸੇ ਵਿਚ ਲਗਾਤਾਰ ਮੀਂਹ ਪੈ ਰਿਹਾ ਹੈ। ਸ਼ੁੱਕਰਵਾਰ ਤੋਂ ਸ਼ੁਰੂ ਹੋਇਆ ਮੀਂਹ ਅਜੇ ਵੀ ਜਾਰੀ ਹੈ। ਮੌਸਮ ਵਿਭਾਗ ਨੇ ਐਤਵਾਰ ਅਤੇ ਸੋਮਵਾਰ ਨੂੰ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਤੇਜ਼ ਹਵਾਵਾਂ ਕਾਰਨ ਫਸਲਾਂ ਜ਼ਮੀਨ ਉਤੇ ਵਿੱਛ ਗਈਆਂ ਹਨ, ਜਿਸ ਕਾਰਨ ਕਿਸਾਨਾਂ ਦਾ ਫਿਕਰ ਵਧ ਗਿਆ ਹੈ। ਪੰਜਾਬ ਵਿਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਸ਼ੁਰੂ ਹੋਣ ਵਾਲੀ ਸਰਕਾਰੀ ਖਰੀਦ ਹੁਣ ਪਛੜਣ ਦਾ ਖਦਸ਼ਾ ਬਣ ਗਿਆ ਹੈ। ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਨਾਲ ਜਿੱਥੇ ਕਿਸਾਨ ਪ੍ਰੇਸ਼ਾਨ ਹਨ, ਉੱਥੇ ਹੀ ਸਾਰੇ ਸ਼ਹਿਰਾਂ ਵਿੱਚ ਵੀ ਜਲ ਥਲ ਹੋਣ ਕਾਰਨ ਕੰਮਕਾਰ ਪ੍ਰਭਾਵਿਤ ਹੋ ਰਹੇ ਹਨ।

ਇਹ ਵੀ ਪੜ੍ਹੋ: PM ਮੋਦੀ ਨੇ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ…

ਮੌਸਮ ਵਿਭਾਗ ਦੀਆਂ ਤਾਜ਼ਾ ਰਿਪੋਰਟਾਂ ਨੇ ਅੱਜ 25 ਸਤੰਬਰ ਲਈ ਯੂਪੀ, ਬਿਹਾਰ, ਦਿੱਲੀ, ਹਰਿਆਣਾ ਸਮੇਤ 21 ਸੂਬਿਆਂ ‘ਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ ਜਿਸ ਵਿੱਚ ਜੰਮੂ-ਕਸ਼ਮੀਰ, ਹਿਮਾਚਲ, ਪੰਜਾਬ, ਹਰਿਆਣਾ, ਦਿੱਲੀ, ਉੱਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਪੱਛਮੀ ਬੰਗਾਲ, ਸਿੱਕਮ, ਅਰੁਣਾਚਲ ਪ੍ਰਦੇਸ਼, ਆਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ , ਮਿਜ਼ੋਰਮ ਤ੍ਰਿਪੁਰਾ, ਤਾਮਿਲਨਾਡੂ ਅਤੇ ਪੁਡੂਚੇਰੀ ਸੂਬਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਕੁਝ ਥਾਵਾਂ ‘ਤੇ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਇਨ੍ਹਾਂ ਸੂਬਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉੱਤਰਾਖੰਡ ਅਤੇ ਸਿੱਕਮ ‘ਚ ਬਹੁਤ ਜ਼ਿਆਦਾ ਭਾਰੀ ਬਾਰਿਸ਼ ਲਈ ਓਰੇਂਜ ਅਲਰਟ ਜਾਰੀ ਕੀਤਾ ਹੈ।

CM ਭਗਵੰਤ ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸ਼ਾਬਾਸ਼…23 ਸਾਲ ਬਾਅਦ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਦੀ ਧਰਤੀ ‘ਤੇ ਇੱਕ ਰੋਜ਼ਾ ਲੜੀ ਜਿੱਤੀ…ਟੀਮ ਦੀ ਕਪਤਾਨ ਪੰਜਾਬ ਦੀ ਸ਼ਾਨ @ImHarmanpreet ਸਮੇਤ ਸਾਰੀ ਟੀਮ ਨੂੰ ਵਧਾਈਆਂ…ਤਿੰਨੋਂ ਮੈਚਾਂ ‘ਚ ਬਹੁਤ ਵਧੀਆ ਖੇਡ ਦਿਖਾਈ…ਕੋਚ ਸਾਹਿਬਾਨ ਨੂੰ ਵੀ ਢੇਰ ਸਾਰੀਆਂ ਵਧਾਈਆਂ…

ਭਵਿੱਖ ਲਈ ਸ਼ੁਭਕਾਮਨਾਵਾਂ…ਚੱਕਦੇ ਇੰਡੀਆ…!

ਗੇਂਦਬਾਜ਼ ਝੂਲਨ ਗੋਸਵਾਮੀ ਨੇ ਜਿੱਤ ਦੇ ਨਾਲ ਮੈਦਾਨ ਨੂੰ ਕਿਹਾ ਅਲਵਿਦਾ, ICC ਨੇ ਸ਼ਾਨਦਾਰ ਕਰੀਅਰ ਲਈ ਦਿੱਤੀ ਵਧਾਈ

0

ਭਾਰਤੀ ਮਹਿਲਾ ਟੀਮ ਦੀ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੇ ਲਾਰਡਸ ਕ੍ਰਿਕਟ ਮੈਦਾਨ ‘ਤੇ ਆਪਣੇ ਬੇਮਿਸਾਲ ਕਰੀਅਰ ਦਾ ਆਖਰੀ ਮੈਚ ਖੇਡਿਆ। ਭਾਰਤੀ ਟੀਮ ਨੇ ਇਹ ਮੈਚ ਜਿੱਤ ਕੇ ਉਸ ਨੂੰ ਯਾਦਗਾਰੀ ਵਿਦਾਈ ਦਿੱਤੀ। ਇੰਗਲੈਂਡ ਖਿਲਾਫ ਇਸ ਮੈਚ ਤੋਂ ਬਾਅਦ 39 ਸਾਲਾ ਝੂਲਨ ਹੁਣ ਕੋਈ ਹੋਰ ਅੰਤਰਰਾਸ਼ਟਰੀ ਮੈਚ ਖੇਡਣ ਲਈ ਮੈਦਾਨ ‘ਚ ਨਹੀਂ ਉਤਰੇਗੀ।

ਝੂਲਨ ਦੀ ਵਿਦਾਈ ਮੌਕੇ ਕਪਤਾਨ ਹਰਮਨਪ੍ਰੀਤ ਕੌਰ ਦੀਆਂ ਅੱਖਾਂ ਨਮ ਹੋ ਗਈਆਂ। ਸੀਰੀਜ਼ ਦਾ ਤੀਜਾ ਅਤੇ ਆਖਰੀ ਵਨਡੇ ਜਿੱਤਣ ਤੋਂ ਬਾਅਦ ਭਾਰਤੀ ਟੀਮ ਨੇ ਅਜਿਹਾ ਕੁਝ ਖਾਸ ਕੀਤਾ ਜਿਸ ਨਾਲ ਲੋਕ ਮਹਾਨ ਸਚਿਨ ਤੇਂਦੁਲਕਰ ਦੀ ਯਾਦ ਆਈ।

ਝੂਲਨ ਗੋਸਵਾਮੀ ਨੇ ‘ਹੋਮ ਆਫ ਕ੍ਰਿਕਟ’ ਯਾਨੀ ਲਾਰਡਸ ਦੇ ਇਤਿਹਾਸਕ ਮੈਦਾਨ ‘ਤੇ ਆਪਣੇ ਦੋ ਦਹਾਕੇ ਲੰਬੇ ਕ੍ਰਿਕਟ ਕਰੀਅਰ ਨੂੰ ਅਲਵਿਦਾ ਕਹਿ ਦਿੱਤਾ। ਤੀਜੇ ਵਨਡੇ ਵਿੱਚ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾਉਣ ਤੋਂ ਬਾਅਦ ਮੇਘਨਾ ਸਿੰਘ(Menghna Singh) ਨੇ ਝੂਲਨ ਨੂੰ ਮੋਢੇ ‘ਤੇ ਚੁੱਕਿਆ। ਇਸ ਤੋਂ ਬਾਅਦ ਉਸ ਦੇ ਪਿੱਛੇ ਟੀਮ ਦੇ ਸਾਰੇ ਖਿਡਾਰੀਆਂ ਨੇ ਮੈਦਾਨ ਦਾ ਚੱਕਰ ਲਗਾਇਆ।

ਆਈਸੀਸੀ ਨੇ ਝੂਲਨ ਗੋਸਵਾਮੀ ਨੂੰ ਸ਼ਾਨਦਾਰ ਕਰੀਅਰ ਲਈ ਦਿੱਤੀ ਵਧਾਈ

ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈਸੀਸੀ) ਨੇ ਸ਼ਨੀਵਾਰ ਨੂੰ ਤਜਰਬੇਕਾਰ ਭਾਰਤੀ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਅੰਤਰਰਾਸ਼ਟਰੀ ਕਰੀਅਰ ਲਈ ਵਧਾਈ ਦਿੱਤੀ, ਆਈਸੀਸੀ ਨੇ ਉਸ ਨੂੰ ਮਹਿਲਾ ਵਨਡੇ ਵਿੱਚ ਵਿਸ਼ਵ ਦੀ ਸਭ ਤੋਂ ਸਫਲ ਗੇਂਦਬਾਜ਼ ਵਜੋਂ ਸ਼ਲਾਘਾ ਕੀਤੀ।

ਆਈਸੀਸੀ ਦੇ ਮੁੱਖ ਕਾਰਜਕਾਰੀ ਜਿਓਫ ਐਲਾਰਡਿਸ ਨੇ ਗੋਸਵਾਮੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਖੇਡ ਦੇ ਮਹਾਨ ਖਿਡਾਰੀਆਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਵੇਗਾ। ਐਲਾਰਡਿਸ ਨੇ ਕਿਹਾ, ਝੂਲਨ ਦਾ ਦੋ ਦਹਾਕਿਆਂ ਦਾ ਸ਼ਾਨਦਾਰ ਕਰੀਅਰ ਰਿਹਾ ਹੈ, ਜਿਸ ਵਿੱਚ ਸਾਰੇ ਫਾਰਮੈਟਾਂ ਵਿੱਚ ਵੱਡੀ ਸਫਲਤਾ ਹੈ। ਇੱਕ ਤੇਜ਼ ਗੇਂਦਬਾਜ਼ ਦਾ ਇੰਨੇ ਲੰਬੇ ਸਮੇਂ ਤੱਕ ਰਹਿਣਾ ਸ਼ਾਨਦਾਰ ਹੈ ਅਤੇ ਇਹ ਕੋਈ ਹੈਰਾਨੀ ਦੀ ਗੱਲ ਨਹੀਂ ਹੈ ਕਿ ਉਹ ਮਹਿਲਾ ਵਨਡੇ ਵਿੱਚ ਵਿਕਟਾਂ ਲੈਣ ਵਾਲਿਆਂ ਦੀ ਸੂਚੀ ਵਿੱਚ ਸਿਖਰ ‘ਤੇ ਹੈ।

PM ਮੋਦੀ ਨੇ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਕੀਤਾ ਐਲਾਨ

0

PM ਮੋਦੀ ਨੇ ਚੰਡੀਗੜ੍ਹ-ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾਹੈ।  ਉਹਨਾਂ ਇਹ ਐਲਾਨ ਆਪਣੇ ਪ੍ਰੋਗਰਾਮ ’ਮਨ ਕੀ ਬਾਤ’ ਦੌਰਾਨ ਕੀਤਾ ਹੈ। ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦਾ ਇਹ 93ਵਾਂ ਐਪੀਸੋਡ ਹੈ। ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਜ਼ਰੀਏ ਸੰਬੋਧਨ ਕਰਦਿਆਂ ਕਿਹਾ ਕਿ 28 ਸਤੰਬਰ ਨੂੰ ਅੰਮ੍ਰਿਤ ਮਹਾਉਤਸਵ ਦਾ ਇਕ ਵਿਸ਼ੇਸ਼ ਦਿਨ ਆ ਰਿਹਾ ਹੈ। ਇਸ ਦਿਨ ਅਸੀਂ ਭਾਰਤ ਮਾਂ ਦੇ ਵੀਰ ਸਪੂਤ ਸ਼ਹੀਦ ਭਗਤ ਸਿੰਘ ਦੀ ਜਯੰਤੀ ਮਨਾਵਾਂਗੇ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ PGI ਤੋਂ ਮਿਲੀ ਛੁੱਟੀ

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਤ ਸਿੰਘ ਜੀ ਦੀ ਜਯੰਤੀ ਦੇ ਠੀਕ ਪਹਿਲਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰੂਪ ’ਚ ਇਕ ਮਹੱਤਵਪੂਰਨ ਫ਼ੈਸਲਾ ਕੀਤਾ ਹੈ। ਇਹ ਤੈਅ ਕੀਤਾ ਗਿਆ ਹੈ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਜੀ ਦੇ ਨਾਂ ’ਤੇ ਰੱਖਿਆ ਜਾਵੇਗਾ। ਸ਼ਹੀਦਾਂ ਦੇ ਸਮਾਰਕ, ਉਨ੍ਹਾਂ ਦੇ ਨਾਂ ’ਤੇ ਸਥਾਨਾਂ ਅਤੇ ਸੰਸਥਾਨਾਂ ਦੇ ਨਾਂ ਸਾਨੂੰ ਕਰਤੱਵ ਲਈ ਪ੍ਰੇਰਨਾ ਦਿੰਦੇ ਹਨ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ ਦੇਸ਼ ਦੇ ਕਰਤੱਵਯਪਥ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਮੂਰਤੀ ਦੀ ਸਥਾਪਨਾ ਜ਼ਰੀਏ ਵੀ ਅਜਿਹੀ ਹੀ ਇਕ ਕੋਸ਼ਿਸ਼ ਕੀਤੀ ਹੈ ਅਤੇ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ਤੋਂ ਚੰਡੀਗੜ੍ਹ ਏਅਰਪੋਰਟ ਦਾ ਨਾਂ ਇਸ ਦਿਸ਼ਾ ’ਚ ਇਕ ਹੋਰ ਕਦਮ ਹੈ।

ਦੱਸਣਯੋਗ ਹੈ ਕਿ ਪੰਜਾਬ ਤੇ ਹਰਿਆਣਾ ਦੋਵਾਂ ਨੇ ਇਸ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਸਿਫਾਰਸ਼ ਕੀਤੀ ਸੀ।

ਅੰਕਿਤਾ ਭੰਡਾਰੀ ਕਤਲ ਮਾਮਲੇ ‘ਚ Mobile Chats ਰਾਹੀਂ ਹੋਇਆ ਵੱਡਾ ਖੁਲਾਸਾ!

0

ਅੰਕਿਤਾ ਭੰਡਾਰੀ ਦੇ ਸ਼ਵ ਦਾ ਏਮਜ਼ ‘ਚ ਪੋਸਟਮਾਰਟਮ ਕੀਤਾ ਗਿਆ। ਮੁੱਢਲੀ ਪੋਸਟਮਾਰਟਮ ਰਿਪੋਰਟ ‘ਚ ਅੰਕਿਤਾ ਦੇ ਸਰੀਰ ‘ਤੇ ਸੱਟਾਂ ਦੇ ਕਈ ਨਿਸ਼ਾਨ ਪਾਏ ਗਏ ਹਨ। ਹਾਲਾਂਕਿ ਮੁੱਢਲੀ ਪੋਸਟਮਾਰਟਮ ਰਿਪੋਰਟ ਮੁਤਾਬਕ ਅੰਕਿਤਾ ਦੀ ਮੌਤ ਪਾਣੀ ‘ਚ ਡੁੱਬਣ ਕਾਰਨ ਹੋਈ ਹੈ। ਸ਼ਨੀਵਾਰ ਨੂੰ ਏਮਜ਼ ਦੇ ਚਾਰ ਡਾਕਟਰਾਂ ਦੇ ਪੈਨਲ ਨੇ ਅੰਕਿਤਾ ਭੰਡਾਰੀ ਦੀ ਲਾਸ਼ ਦਾ ਪੋਸਟਮਾਰਟਮ ਕੀਤਾ। ਪੋਸਟਮਾਰਟਮ ਦੌਰਾਨ ਅੰਕਿਤਾ ਦੇ ਸਰੀਰ ‘ਤੇ ਸੱਟਾਂ ਦੇ ਕਈ ਨਿਸ਼ਾਨ ਮਿਲੇ ਹਨ।

ਅੰਕਿਤਾ ਭੰਡਾਰੀ ਕਤਲ ਕੇਸ ਵਿੱਚ ਡੀਜੀਪੀ ਅਸ਼ੋਕ ਕੁਮਾਰ ਨੇ ਕਈ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ। ਡੀਜੀਪੀ ਅਸ਼ੋਕ ਕੁਮਾਰ ਦੇ ਅਨੁਸਾਰ ਭਾਜਪਾ ਨੇਤਾ ਅਤੇ ਰਿਜ਼ੋਰਟ ਦੇ ਮਾਲਕ ਦੇ ਪੁੱਤਰ ਪੁਲਕਿਤ ਆਰੀਆ ਨੇ ਅੰਕਿਤਾ ਭੰਡਾਰੀ ‘ਤੇ ਦਬਾਅ ਬਣਾਇਆ ਸੀ ਕਿ ਉਹ  ਉਸਦੇ ਭਰਾ ਅੰਕਿਤ ਆਰੀਆ ਨੂੰ ਵਿਸ਼ੇਸ਼ ਸੇਵਾ ਦੇਣ।

ਡੀਜੀਪੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਅੰਕਿਤਾ ਭੰਡਾਰੀ ਦੇ ਮੋਬਾਈਲ ਤੋਂ ਮਿਲੇ ਸਕਰੀਨ ਸ਼ਾਟ ਤੋਂ ਪੁਲਿਸ ਨੂੰ ਕੁਝ ਅਹਿਮ ਸਬੂਤ ਮਿਲੇ ਹਨ। ਜਿਸ ਦੇ ਆਧਾਰ ‘ਤੇ ਇਹ ਕਿਹਾ ਜਾ ਸਕਦਾ ਹੈ ਕਿ ਅੰਕਿਤਾ ‘ਤੇ ਸਰੀਰਕ ਸੰਬੰਧ ਬਣਾਉਣ ਲਈ ਦਬਾਅ ਪਾਇਆ ਜਾ ਰਿਹਾ ਸੀ। ਇਸ ਵਿਚਾਲੇ ਆਪਸ ਵਿਚ ਝਗੜਾ ਜ਼ਰੂਰ ਹੋਇਆ ਹੋਵੇਗਾ ਅਤੇ ਉਸ ਤੋਂ ਬਾਅਦ ਇਸ ਘਿਨਾਉਣੇ ਅਪਰਾਧ ਨੂੰ ਅੰਜਾਮ ਦਿੱਤਾ ਗਿਆ ਹੈ।

ਪਲਕਿਤ ਆਰਿਆ ਅੰਕਿਤਾ ‘ਤੇ ਹੋਟਲ ਗਾਹਕਾਂ ਨਾਲ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਉਂਦਾ ਸੀ
ਜਾਣਕਾਰੀ ਮੁਤਾਬਕ ਰਿਜ਼ੋਰਟ ਦੇ ਮਾਲਕ ਪੁਲਕਿਤ ਆਰੀਆ ਅਤੇ ਹੋਰ ਦੋਸ਼ੀ ਅੰਕਿਤਾ ‘ਤੇ ਹੋਟਲ ਦੇ ਗਾਹਕਾਂ ਨਾਲ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਉਂਦੇ ਸਨ। ਅੰਕਿਤਾ ਨੇ ਇਹ ਗੱਲ ਆਪਣੇ ਕੁਝ ਸਾਥੀਆਂ ਨੂੰ ਦੱਸੀ ਸੀ। ਇਸ ਗੱਲ ਨੂੰ ਲੈ ਕੇ 18 ਸਤੰਬਰ ਨੂੰ ਅੰਕਿਤਾ ਅਤੇ ਮੁਲਜ਼ਮ ਵਿਚਾਲੇ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਸਾਰੇ ਦੋਸ਼ੀ ਉਸ ਨੂੰ ਆਪਣੇ ਨਾਲ ਦੋਪਹੀਆ ਵਾਹਨ ‘ਤੇ ਬਿਠਾ ਕੇ ਲੈ ਗਏ। ਰਸਤੇ ਵਿੱਚ ਅੰਕਿਤਾ ਦੀ ਤਿੰਨਾਂ ਨਾਲ ਫਿਰ ਬਹਿਸ ਹੋ ਗਈ। ਇਸ ਦੌਰਾਨ ਉਨ੍ਹਾਂ ਵਿਚਕਾਰ ਹੱਥੋਪਾਈ ਹੋ ਗਈ। ਜਿਸ ਕਾਰਨ ਅੰਕਿਤਾ ਨੂੰ ਧੱਕਾ ਲੱਗਾ ਅਤੇ ਉਹ ਨਹਿਰ ‘ਚ ਡਿੱਗ ਗਈ। ਦੋਸ਼ੀ ਅੰਕਿਤਾ ਨੂੰ ਇਸ ਤਰ੍ਹਾਂ ਛੱਡ ਕੇ ਰਿਜ਼ੋਰਟ ‘ਚ ਵਾਪਸ ਆ ਗਏ ਅਤੇ ਸਾਰਿਆਂ ਨੂੰ ਨਵੀਂ ਕਹਾਣੀ ਸੁਣਾਈ। ਜਦੋਂ ਤਿੰਨਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਆਪਣਾ ਜੁਰਮ ਕਬੂਲ ਕਰ ਲਿਆ।

ਮੁਲਜ਼ਮਾਂ ਨੇ ਅੰਕਿਤਾ ਦਾ ਇਸ ਤਰ੍ਹਾਂ ਕੀਤਾ ਸੀ ਕਤਲ
ਦੋਸ਼ੀ ਸੌਰਭ ਨੇ ਦੱਸਿਆ, “ਪੁਲਕਿਤ ਅਤੇ ਅੰਕਿਤਾ 18 ਸਤੰਬਰ ਦੀ ਸ਼ਾਮ ਨੂੰ ਰਿਜ਼ੌਰਟ ‘ਤੇ ਸਨ ਜਦੋਂ ਦੋਵਾਂ ‘ਚ ਝਗੜਾ ਹੋ ਗਿਆ। ਇਸ ‘ਤੇ ਪੁਲਕਿਤ ਨੇ ਕਿਹਾ ਕਿ ਅੰਕਿਤਾ ਗੁੱਸੇ ‘ਚ ਹੈ, ਚਲੋ ਇਸ ਨਾਲ ਰਿਸ਼ੀਕੇਸ਼ ਚੱਲੀਏ। ਅਸੀਂ ਇਕ ਸਕੂਟੀ ‘ਤੇ ਰਿਜ਼ੌਰਟ ਤੋਂ ਚਲੇ ਗਏ। ਅਸੀਂ ਬੈਰਾਜ ਰਾਹੀਂ ਏਮਜ਼ ਦੇ ਨੇੜੇ ਪਹੁੰਚੇ। ਫਿਰ ਬੈਰਾਜ ਪੋਸਟ ਤੋਂ ਲਗਭਗ 1.5 ਕਿਲੋਮੀਟਰ ਦੂਰ ਹਨੇਰੇ ਵਿੱਚ ਪੁਲਕਿਤ ਰੁਕ ਗਿਆ ਅਸੀਂ ਵੀ ਰੁਕ ਗਏ। ਉਸ ਤੋਂ ਬਾਅਦ ਅਸੀਂ ਸ਼ਰਾਬ ਪੀਤੀ।

ਅੰਕਿਤਾ ਨੇ ਕਿਹਾ- ਮੈਂ ਸਭ ਨੂੰ ਰਿਜ਼ੋਰਟ ਦੀ ਅਸਲੀਅਤ ਦੱਸਾਂਗੀ
ਅਸੀਂ ਅੰਕਿਤ ਅਤੇ ਪੁਲਕਿਤ ਚਿਲਾ ਰੋਡ ‘ਤੇ ਨਹਿਰ ਦੇ ਕਿਨਾਰੇ ਬੈਠੇ ਸੀ। ਇਸ ਤੋਂ ਬਾਅਦ ਇਕ ਵਾਰ ਫਿਰ ਅੰਕਿਤਾ ਅਤੇ ਪੁਲਕਿਤ ਵਿਚਕਾਰ ਝਗੜਾ ਹੋ ਗਿਆ। ਪੁਲਕਿਤ ਨੇ ਕਿਹਾ ਕਿ ਅੰਕਿਤਾ ਆਪਣੇ ਸਾਥੀਆਂ ਵਿਚਾਲੇ ਸਾਨੂੰ ਬਦਨਾਮ ਕਰਦੀ ਹੈ। ਸਾਡੇ ਸ਼ਬਦ ਸਾਡੇ ਦੋਸਤਾਂ ਨੂੰ ਦੱਸਦੀ ਹੈ ਕਿ ਅਸੀਂ ਉਸਨੂੰ ਗਾਹਕ ਨਾਲ ਸਰੀਰਕ ਹੋਣ ਲਈ ਕਹਿੰਦੇ ਹਾਂ। ਇਸ ‘ਤੇ ਅੰਕਿਤਾ ਨੂੰ ਗੁੱਸਾ ਆ ਗਿਆ ਅਤੇ ਸਾਡੀ ਉਸ ਨਾਲ ਲੜਾਈ ਹੋ ਗਈ। ਫਿਰ ਅੰਕਿਤਾ ਨੇ ਕਿਹਾ ਕਿ ਮੈਂ ਰਿਜ਼ੋਰਟ ਦੀ ਅਸਲੀਅਤ ਸਾਰਿਆਂ ਨੂੰ ਦੱਸਾਂਗੀ ਅਤੇ ਇਹ ਕਹਿ ਕੇ ਉਸ ਨੇ ਪੁਲਕਿਤ ਦਾ ਮੋਬਾਈਲ ਨਹਿਰ ‘ਚ ਸੁੱਟ ਦਿੱਤਾ। ਇਸ ‘ਤੇ ਸਾਨੂੰ ਗੁੱਸਾ ਆ ਗਿਆ। ਅਸੀਂ ਸ਼ਰਾਬੀ ਸੀ, ਪਤਾ ਨਹੀਂ ਕੀ ਕਰ ਰਹੇ ਸੀ।

ਜਦੋਂ ਅੰਕਿਤਾ ਸਾਡੇ ਨਾਲ ਕੁੱਟਮਾਰ ਕਰਨ ਲੱਗੀ ਤਾਂ ਅਸੀਂ ਗੁੱਸੇ ‘ਚ ਉਸ ਨੂੰ ਧੱਕਾ ਦੇ ਦਿੱਤਾ ਅਤੇ ਉਹ ਨਹਿਰ ‘ਚ ਡਿੱਗ ਗਈ। ਅਸੀਂ ਘਬਰਾ ਕੇ ਯੋਜਨਾ ਅਨੁਸਾਰ ਰਿਜ਼ੋਰਟ ਪਹੁੰਚ ਗਏ। ਇਸ ਤੋਂ ਬਾਅਦ ਜਦੋਂ ਸ਼ੈੱਫ ਮਨਵੀਰ ਨੂੰ ਅੰਕਿਤਾ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਸਾਡੇ ਨਾਲ ਨਹੀਂ ਹੈ। ਪਲਾਨ ਮੁਤਾਬਕ ਅੰਕਿਤ ਅੰਕਿਤਾ ਦੇ ਕਮਰੇ ‘ਚ ਗਿਆ ਅਤੇ ਖਾਣਾ ਰੱਖ ਕੇ ਆ ਗਿਆ। ਅਗਲੀ ਸਵੇਰ ਪੁਲਕਿਤ ਅਤੇ ਅੰਕਿਤ ਗੁਪਤਾ ਹਰਿਦੁਆਰ ਗਏ ਅਤੇ ਹਰਿਦੁਆਰ ਤੋਂ ਪੁਲਕਿਤ ਨੇ ਇੱਕ ਨਵਾਂ ਮੋਬਾਈਲ ਅਤੇ ਆਪਣੇ ਜੀਓ ਦਾ ਇੱਕ ਡਮੀ ਸਿਮ ਖਰੀਦਿਆ। ਪਲਾਨ ਦੇ ਹਿੱਸੇ ਵਜੋਂ ਪੁਲਕਿਤ ਨੇ ਸੌਰਵ ਬਿਸ਼ਟ ਜੋ ਸਾਡੇ ਰਿਜ਼ੋਰਟ ਵਿੱਚ ਕੰਮ ਕਰਦਾ ਹੈ, ਨੂੰ ਕਿਹਾ ਕਿ ਅੰਕਿਤਾ  ਦੇ ਕਮਰੇ ‘ਚ ਜਾਏ ਅਤੇ ਉਸਦਾ ਫੋਨ ਲਿਆਏ ਤਾਂ ਕਿ ਸੌਰਵ ਬਿਸ਼ਟ ਕਮਰੇ ਵਿੱਚ ਜਾ ਕੇ ਸਾਨੂੰ ਦੱਸੇ ਕਿ ਅੰਕਿਤਾ ਕਮਰੇ ਵਿੱਚ ਨਹੀਂ ਹੈ।”

ਮੁਲਜ਼ਮਾਂ ਨੇ ਅੰਕਿਤਾ ਦੀ ਰਿਪੋਰਟ ਦਰਜ ਕਰਵਾਈ
ਕੁਝ ਅਜਿਹਾ ਹੀ ਹੋਇਆ ਪੁਲਕਿਤ ਨੇ ਅੰਕਿਤਾ ਦੇ ਲਾਪਤਾ ਹੋਣ ਦੀ FIR ਦਰਜ ਕਰਵਾਈ। ਮੁਲਜ਼ਮਾਂ ਨੇ ਅੰਕਿਤਾ ਭੰਡਾਰੀ ਦੇ ਲਾਪਤਾ ਹੋਣ ਦੀ ਐਫਆਈਆਰ ਵੀ ਦਰਜ ਕਰਵਾਈ ਸੀ ਤਾਂ ਜੋ ਕਿਸੇ ਨੂੰ ਕੋਈ ਸ਼ੱਕ ਨਾ ਹੋਵੇ। ਇਸ ਤੋਂ ਬਾਅਦ ਮੁਲਜ਼ਮਾਂ ਨੇ ਯੋਜਨਾ ਬਣਾਈ ਕਿ ਤਿੰਨੋਂ ਇੱਕੋ ਜਿਹੇ ਬਿਆਨ ਦੇਣਗੇ। ਇਸ ਦੇ ਲਈ ਤਿੰਨਾਂ ਮੁਲਜ਼ਮਾਂ ਨੇ ਜਾਣਬੁੱਝ ਕੇ ਵਾਰਦਾਤ ਦਾ ਸਮਾਂ ਤੈਅ ਕੀਤਾ।

ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਦੋਸ਼ੀ ਦੇ ਪਿਤਾ ਅਤੇ ਭਰਾ ਨੂੰ ਭਾਜਪਾ ਨੇ ਪਾਰਟੀ ‘ਚੋਂ ਕੱਢ ਦਿੱਤਾ ਹੈ। ਪ੍ਰਸ਼ਾਸਨ ਨੇ ਸ਼ੁੱਕਰਵਾਰ ਦੇਰ ਰਾਤ ਅੰਕਿਤਾ ਭੰਡਾਰੀ ਦੀ ਕਥਿਤ ਤੌਰ ‘ਤੇ ਹੱਤਿਆ ਕਰਨ ਵਾਲੇ ਪੁਲਕਿਤ ਆਰੀਆ ਦੀ ਮਲਕੀਅਤ ਵਾਲੇ ਰਿਸ਼ੀਕੇਸ਼ ਦੇ ਵੰਤਾਰਾ ਰਿਜ਼ੋਰਟ ‘ਤੇ ਬੁਲਡੋਜ਼ਰ ਚਲਾ ਦਿੱਤਾ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ PGI ਤੋਂ ਮਿਲੀ ਛੁੱਟੀ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ PGI ਚੰਡੀਗੜ੍ਹ ਤੋਂ ਛੁੱਟੀ ਮਿਲ ਗਈ ਹੈ। ਗਾਇਕ ਦੇ ਤਾਇਆ ਚਮਕੌਰ ਸਿੰਘ ਨੇ ਦੱਸਿਆ ਬਲਕੌਰ ਸਿੰਘ ਦੇ 2 ਦਿਨ ਪਹਿਲਾ ਸਟੰਟ ਪਾਏ ਗਏ ਹਨ। ਦੱਸ ਦਈਏ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ 16 ਸਤੰਬਰ ਨੂੰ ਅਚਾਨਕ ਤਬੀਅਤ ਖ਼ਰਾਬ ਹੋ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਤੋਂ ਚੰਡੀਗੜ੍ਹ ਰੈਫ਼ਰ ਕੀਤਾ ਗਿਆ ਸੀ। ਤਾਏ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਹੁਣ ਉਹ ਬਿਲਕੁਲ ਸਿਹਤਯਾਬ ਹਨ ਤੇ ਅੱਜ ਦੇਰ ਰਾਤ ਆਪਣੇ ਪਿੰਡ ਮੂਸਾ ਪਹੁੰਚ ਜਾਣਗੇ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੂੰ ਕਤਲ ਕੀਤੇ ਜਾਣ ਤੋਂ ਬਾਅਦ ਬਲਕੌਰ ਸਿੰਘ ਆਪਣੇ ਪੁੱਤਰ ਲਈ ਇਨਸਾਫ਼ ਦੀ ਲੜਾਈ ਲੜ ਰਹੇ ਹਨ। ਜਿਸ ਕਾਰਨ ਉਨ੍ਹਾਂ ਨੂੰ ਵੀ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।

ਇਹ ਵੀ ਪੜ੍ਹੋ : ਐਡਵੋਕੇਟ ਧਾਮੀ ਨੇ ਅਮਰੀਕਾ ’ਚ ਵਿਦਿਆਰਥੀ ਨੂੰ ਕਿਰਪਾਨ ਪਹਿਨਣ ਕਰਕੇ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ…

ਬੀਤੇ ਦਿਨੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੋਬਾਇਲ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਲਕੌਰ ਸਿੰਘ ਦਾ ਪੀ. ਜੀ. ਆਈ. ਚੰਡੀਗੜ੍ਹ ’ਚ ਇਲਾਜ ਚੱਲ ਰਿਹਾ ਹੈ। ਇੰਨੀ ਛੋਟੀ ਉਮਰ ’ਚ ਇਕਲੌਤੇ ਬੱਚੇ ਦਾ ਵਿਛੋੜਾ ਮਾਪਿਆਂ ਲਈ ਸਹਿਣਾ ਬਹੁਤ ਔਖਾ ਹੁੰਦਾ ਹੈ।

ਮੈਂ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ ਕਿ ਉਨ੍ਹਾਂ ਨੂੰ ਤਾਕਤ ਅਤੇ ਚੰਗੀ ਸਿਹਤ ਬਖਸ਼ਣ। ਇਸ ਦੇ ਨਾਲ ਹੀ ਦੱਸ ਦੇਈਏ ਕਿ ਪਿਛਲੇ ਦਿਨੀਂ ਹੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਐੱਮ. ਪੀ. ਪ੍ਰਨੀਤ ਕੌਰ ਨੇ ਵੀ ਬਲਕੌਰ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ ਜਾਣਿਆ ਸੀ।

ਐਡਵੋਕੇਟ ਧਾਮੀ ਨੇ ਅਮਰੀਕਾ ’ਚ ਵਿਦਿਆਰਥੀ ਨੂੰ ਕਿਰਪਾਨ ਪਹਿਨਣ ਕਰਕੇ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਦੀ ਕੀਤੀ ਨਿੰਦਾ

0

ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਹਿਨੀ ਹੋਣ ਕਰ ਕੇ ਪੁਲਿਸ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚੋਂ ਗ੍ਰਿਫ਼ਤਾਰ ਕਰਨ ਤੇ ਉਸ ਦੀ ਕਿਰਪਾਨ ਉਤਾਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਰਪਾਨ, ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇਕ ਹੈ। ਸਿੱਖ ਰਹਿਤ ਮਰਿਆਦਾ ਅਨੁਸਾਰ ਅੰਮ੍ਰਿਤਧਾਰੀ ਸਿੱਖ, ਕਕਾਰਾਂ ਨੂੰ ਹਮੇਸ਼ਾ ਆਪਣੇ ਅੰਗ ਸੰਗ ਰੱਖਦਾ ਹੈ।

ਇਹ ਵੀ ਪੜ੍ਹੋ: ਠੱਗੀ ਮਾਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨੇ ਹੋਣ ਕਰ ਕੇ ਜ਼ਲੀਲ ਕਰਨਾ ਸਿੱਖਾਂ ਦੇ ਧਾਰਮਿਕ ਹੱਕਾਂ ਦੀ ਉਲੰਘਣਾ ਹੈ। ਅਮਰੀਕਾ ਸਰਕਾਰ ਨੂੰ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐੱਸ ਜੈ ਸ਼ੰਕਰ ਅਤੇ ਅਮਰੀਕਾ ਵਿਚ ਭਾਰਤੀ ਸਫ਼ੀਰ ਤਰਨਜੀਤ ਸਿੰਘ ਸੰਧੂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵੱਲ ਧਿਆਨ ਦੇਣ ਅਤੇ ਯਕੀਨੀ ਬਣਾਉਣ ਕਿ ਭਵਿੱਖ ‘ਚ ਸਿੱਖਾਂ ਦੀਆਂ ਭਵਨਾਵਾਂ ਨੂੰ ਕੋਈ ਠੇਸ ਨਾ ਪਹੁੰਚੇ।

ਠੱਗੀ ਮਾਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਪੁਲਿਸ ਨੇ ਕੀਤੀ ਵੱਡੀ ਕਾਰਵਾਈ

0

ਧੋਖਾਧੜੀ ਦੇ ਮਾਮਲੇ ਵੱਧਦੇ ਹੀ ਜਲੰਧਰ ਸ਼ਹਿਰ ਦੀ ਪੁਲਿਸ ਹਰਕਤ ਵਿੱਚ ਆ ਗਈ ਹੈ। ਪੁਲਿਸ ਪ੍ਰਸ਼ਾਸਨ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਏਜੰਟਾਂ ਖ਼ਿਲਾਫ਼ ਐਕਸ਼ਨ ਸ਼ੁਰੂ ਕਰ ਦਿੱਤਾ ਹੈ। ਜਲੰਧਰ ਦੇ ਡੀ. ਸੀ. ਤੋਂ ਲੈ ਕੇ ਕਮਿਸ਼ਨਰ ਨੂੰ ਤਕਰੀਬਨ 1320 ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਕਾਰਵਾਈ ਸ਼ੁਰੂ ਹੋ ਗਈ ਹੈ। ਜ਼ਿਲ੍ਹਾ ਪੁਲਿਸ ਨੇ ਉਕਤ ਮਾਮਲੇ ’ਚ 14 ਟਰੈਵਲ ਏਜੰਟਾਂ ਖ਼ਿਲਾਫ਼ ਮਾਮਲੇ ਦਰਜ ਕਰ ਲਏ ਹਨ। ਇਹ ਮਾਮਲੇ ਅੱਜ ਦਰਜ ਕੀਤੇ ਗਏ ਹਨ ਅਤੇ ਇਸ ਸਬੰਧੀ ਜਲਦ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਖ਼ੁਲਾਸਾ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਕਾਂਗਰਸ ਵੱਲੋਂ ਬਲਾਕ ਪ੍ਰਧਾਨਾਂ ਦੀ 5ਵੀਂ ਸੂਚੀ ਜਾਰੀ

ਲਗਾਤਾਰ ਠੱਗੀ ਦੀਆਂ ਸ਼ਿਕਾਇਤਾਂ ਆਉਣ ਕਾਰਨ ਪ੍ਰਸ਼ਾਸਨ ਸਰਗਰਮ ਹੋ ਗਿਆ ਹੈ। ਜ਼ਿਲ੍ਹੇ ਦੇ ਜਿਨ੍ਹਾਂ 1320 ਠੱਗ ਟਰੈਵਲ ਏਜੰਟਾਂ ਖ਼ਿਲਾਫ਼ ਪ੍ਰਸ਼ਾਸਨ ਕਾਰਵਾਈ ਕਰਨ ਜਾ ਰਿਹਾ ਹੈ, ਇਨ੍ਹਾਂ ਨੂੰ ਠੱਗੀ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ। ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ਠੱਗ ਟਰੈਵਲ ਏਜੰਟਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਈ ਜਵਾਬ ਹੀ ਨਹੀਂ ਦਿੱਤਾ, ਜਿਸ ਤੋਂ ਬਾਅਦ ਪ੍ਰਸ਼ਾਸਨ ਨੂੰ ਸਖ਼ਤ ਕਦਮ ਚੁੱਕਣਾ ਪਿਆ ਹੈ।

ਕਾਂਗਰਸ ਵੱਲੋਂ ਬਲਾਕ ਪ੍ਰਧਾਨਾਂ ਦੀ 5ਵੀਂ ਸੂਚੀ ਜਾਰੀ

0

ਪੰਜਾਬ ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਬਲਾਕ ਪ੍ਰਧਾਨਾਂ ਦੀ 5ਵੀਂ ਸੂਚੀ ਜਾਰੀ ਕੀਤੀ ਗਈ ਹੈ।