Home Blog Page 1900

ਕੇਂਦਰ ਸਰਕਾਰ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਦੇਵੇ ਮੁਆਵਜ਼ਾ ਰਾਸ਼ੀ : ਮੀਤ ਹੇਅਰ

0

ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਪਰਾਲੀ ਪ੍ਰਬੰਧਨ ਵਾਸਤੇ ਕੇਂਦਰ ਸਰਕਾਰ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ। ਵਾਤਾਵਰਣ ਬਾਰੇ ਦੇਸ਼ ਦੇ ਸਮੂਹ ਸੂਬਿਆਂ ਦੇ ਵਾਤਾਵਰਣ, ਜੰਗਲਾਤ ਤੇ ਮੌਸਮੀ ਤਬਦੀਲੀ ਬਾਰੇ ਮੰਤਰੀਆਂ ਦੀ ਕੌਮੀ ਕਾਨਫਰੰਸ ਦੌਰਾਨ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਆਪਣਾ ਹਿੱਸਾ ਪਾਉਣ ਨੂੰ ਤਿਆਰ ਹੈ ਅਤੇ ਹੁਣ ਕੇਂਦਰ ਵੀ ਕਿਸਾਨਾਂ ਲਈ ਵੱਡਾ ਦਿਲ ਦਿਖਾਉਦੇ ਹੋਏ ਮੁਆਵਜ਼ਾ ਰਾਸ਼ੀ ਦਾ ਐਲਾਨ ਕਰੇ।

ਵਾਤਾਵਰਣ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਹੁੰਦਾ ਪ੍ਰਦੂਸ਼ਣ ਇਕੱਲੇ ਪੰਜਾਬ ਦੀ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਸਮੱਸਿਆ ਹੈ। ਉਨਾਂ ਕਿਹਾ ਕਿ ਲੋੜ ਪੈਣ ਉਤੇ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੇ ਅਨਾਜ ਭੰਡਾਰ ਭਰਦਿਆਂ ਦੇਸ਼ ਨੂੰ ਅੰਨ ਸੰਕਟ ਵਿੱਚੋਂ ਕੱਢਿਆ ਅਤੇ ਹੁਣ ਕੇਂਦਰ ਨੂੰ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਨੂੰ ਪਰਾਲ ਨਾ ਸਾੜਨ ਲਈ ਪ੍ਰੇਰਨ ਲਈ ਵੱਡੇ ਪੱਧਰ ਉਤੇ ਜਾਗਰੂਕਤਾ ਮੁਹਿੰਮ ਵਿੱਢ ਰਹੀ ਹੈ ਅਤੇ ਇਸ ਸਬੰਧੀ ਸਾਰੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਜ਼ ਨਾਲ ਮੀਟਿੰਗ ਕਰਕੇ ਵਿਦਿਆਰਥੀਆਂ ਰਾਹੀਂ ਵੀ ਕਿਸਾਨਾਂ ਨੂੰ ਜਾਗਰੂਕ ਕਰ ਰਹੀ ਹੈ।

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਪ੍ਰਬੰਧਨ ਲਈ ਆਰਜ਼ੀ ਤੇ ਪੱਕੇ ਦੋਵੇਂ ਤਰਾਂ ਦੇ ਪ੍ਰਬੰਧ ਕਰ ਰਹੀ ਹੈ। ਇਸ ਦੇ ਨਾਲ ਹੀ ਪਰਾਲੀ ਨੂੰ ਧਰਤੀ ਵਿੱਚ ਹੀ ਗਾਲ ਕੇ ਖਪਤ ਲਈ ਇਨ-ਸੀਟੂ ਅਤੇ ਪਰਾਲੀ ਦੀਆਂ ਗੱਠਾਂ ਬਣਾ ਕੇ ਬਾਲਣ ਵਜੋਂ ਇਸਤੇਮਾਲ ਕਰਨ ਦੇ ਐਕਸ-ਸੀਟੂ ਪ੍ਰਬੰਧਾਂ ਉਤੇ ਵੀ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਾਸਤੇ ਹੁਣ ਤੱਕ 90, 422 ਮਸ਼ੀਨਾਂ ਵੱਡੀ ਸਬਸਿਡੀ ਉਤੇ ਮੁਹੱਈਆ ਕਰਵਾਈਆਂ ਗਈਆਂ ਹਨ। ਸਰਕਾਰ ਵੱਲੋਂ 32, 100 ਹੋਰ ਮਸ਼ੀਨਾਂ ਕਿਸਾਨਾਂ ਨੂੰ ਦੇਣ ਦਾ ਟੀਚਾ ਹੈ ਜਿਸ ਵਿੱਚੋਂ 21, 000 ਮਸ਼ੀਨਾਂ ਦੀ ਮਨਜ਼ੂਰੀ ਵੀ ਦੇ ਦਿੱਤੀ ਹੈ। ਕਿਸਾਨ ਨੂੰ ਵਿਅਕਤੀਗਤ ਤੌਰ ਉਤੇ 50 ਫੀਸਦੀ ਸਬਸਿਡੀ ਅਤੇ ਪੰਚਾਇਤਾਂ ਜਾਂ ਸੁਸਾਇਟੀਆਂ ਨੂੰ ਸਾਂਝੀ ਮਸ਼ੀਨ ਲਈ 80 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਮੀਤ ਹੇਅਰ ਨੇ ਕਿਹਾ ਕਿ ਪਰਾਲੀ ਨੂੰ ਬਾਲਣ ਵਜੋਂ ਇਸਤੇਮਾਲ ਕਰਕੇ ਇਸ ਤੋਂ ਬਿਜਲੀ, ਬਾਇਓਗੈਸ ਆਦਿ ਪਲਾਂਟ ਸਥਾਪਤ ਕਰਨ ਉਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਨਾਲ ਪਰਾਲੀ ਕਿਸਾਨਾਂ ਲਈ ਆਮਦਨ ਦਾ ਸਾਧਨ ਵੀ ਬਣਦੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਇੱਟਾਂ ਦੇ ਭੱਠਿਆਂ ਲਈ 20 ਫੀਸਦੀ ਬਾਲਣ ਵਜੋਂ ਪਰਾਲੀ ਦੀ ਵਰਤੋਂ ਲਾਜ਼ਮੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਇਹ ਕੋਸ਼ਿਸ਼ਾਂ ਤਾਂ ਹੀ ਸਫਲ ਹੋਣਗੀਆਂ ਜੇ ਕੇਂਦਰ ਮੁਆਵਜ਼ਾ ਰਾਸ਼ੀ ਦੇਵੇ।

ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀਆਂ ਸ਼ੁਰੂ, 30 ਸਤੰਬਰ ਤੱਕ ਭਰੇ ਜਾ ਸਕਦੇ ਹਨ ਫਾਰਮ

0

ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਭਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਇਹ ਪ੍ਰਕਿਰਿਆ 30 ਸਤੰਬਰ ਤੱਕ ਜਾਰੀ ਰਹੇਗੀ। 1 ਅਕਤੂਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ ਅਤੇ ਉਸੇ ਦਿਨ ਯੋਗ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ। ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 8 ਅਕਤੂਬਰ ਹੈ। ਜੇਕਰ ਇਕ ਤੋਂ ਵੱਧ ਕਾਂਗਰਸੀ ਆਗੂ ਨਾਮਜ਼ਦਗੀ ਪੱਤਰ ਦਾਖਲ ਕਰਦੇ ਹਨ ਤਾਂ 17 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 19 ਅਕਤੂਬਰ ਨੂੰ ਨਤੀਜੇ ਐਲਾਨੇ ਜਾਣਗੇ।

ਵਿਜੀਲੈਂਸ ਬਿਉਰੋ ਨੇ ਟਰਾਂਸਪੋਟਰਾਂ ਵੱਲੋਂ ਮਾਲ ਦੀ ਢੋਆ ਢੁਆਈ ਮੌਕੇ ਕਰੋੜਾਂ ਰੁਪਏ ਦਾ ਕਰ ਚੋਰੀ ਕਰਨ ਦਾ ਕੀਤਾ ਪਰਦਾਫਾਸ਼

0

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੀਤੀ ਰਾਤ ਗੁਆਂਢੀ ਸੂਬੇ ਹਰਿਆਣਾ ਅਤੇ ਦਿੱਲੀ ਦੇ ਰਸਤੇ ਪੰਜਾਬ ਵਿਚ ਟਰਾਂਸਪੋਰਟ ਕੰਪਨੀਆਂ ਵੱਲੋਂ ਬਿਨਾਂ ਟੈਕਸ ਅਤੇ ਬਿੱਲਾਂ ਤੋਂ ਵਪਾਰਕ ਸਾਮਾਨ ਲਿਆਉਣ ਸਬੰਧੀ ਕਰ ਤੇ ਆਬਕਾਰੀ ਵਿਭਾਗ ਪੰਜਾਬ ਦੇ ਕਰਮਚਾਰੀਆਂ/ਅਧਿਕਾਰੀਆਂ ਵੱਲੋਂ ਭ੍ਰਿਸ਼ਟਾਚਾਰ ਅਤੇ ਆਪਸੀ ਮਿਲੀਭੁਗਤ ਕਾਰਨ ਲੰਮੇ ਅਰਸੇ ਤੋਂ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਉਣ ਦੇ ਚੱਲ ਰਹੇ ਵੱਡੇ ਘਪਲੇ ਦਾ ਪਰਦਾ ਫਾਸ਼ ਕੀਤਾ ਹੈ।

ਇਸ ਸਬੰਧੀ ਦਿੱਲੀ ਮਾਲਵਾ ਟਰਾਂਸਪੋਰਟ ਕੰਪਨੀ ਦੇ ਮਾਲਕ, ਉਸਦਾ ਲੜਕਾ, ਤਿੰਨ ਡਰਾਈਵਰਾਂ ਤੇ ਇੱਕ ਪਾਸਰ (ਏਜੰਟ) ਸਮੇਤ ਕਰ ਤੇ ਆਬਕਾਰੀ ਵਿਭਾਗ ਪੰਜਾਬ ਦੇ ਕਰਮਚਾਰੀਆਂ/ਅਧਿਕਾਰੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਟਰਾਂਸਪੋਰਟ ਕੰਪਨੀ ਦੇ ਮਾਲਕ ਦਾ ਲੜਕਾ, ਤਿੰਨ ਡਰਾਈਵਰ ਅਤੇ ਇੱਕ ਪਾਸਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਗੈਸ ਪਲਾਂਟ ‘ਚ ਹੋਇਆ ਜ਼ਬਰਦਸਤ ਧਮਾਕਾ, 1 ਵਿਅਕਤੀ ਦੀ ਹੋਈ ਮੌਤ

ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਦੇ ਬਠਿੰਡਾ ਯੂਨਿਟ ਵੱਲੋਂ ਪੁਖ਼ਤਾ ਜਾਣਕਾਰੀ ਦੇ ਆਧਾਰ ਉੱਤੇ ਟੀਮਾਂ ਬਣਾ ਕੇ ਬਠਿੰਡਾ ਵਿਖੇ ਮਾਲ ਢੋਣ ਵਾਲੀਆਂ ਸ਼ੱਕੀ ਗੱਡੀਆਂ ਦੀ ਤਲਾਸ਼ੀ ਲਈ ਗਈ ਜਿਸ ਦੌਰਾਨ ਪਤਾ ਲੱਗਾ ਕਿ ਤਿੰਨ ਗੱਡੀਆਂ ਵਿਚ ਲੱਦੇ ਹੋਏ ਸਾਮਾਨ ਵਿੱਚੋਂ ਕੁੱਝ ਸਮਾਨ ਬਿਲਟੀਆਂ ਅਤੇ ਬਿਲਾਂ ਤੋਂ ਬਗੈਰ ਹੀ ਪੰਜਾਬ ਵਿੱਚ ਲਿਆਂਦਾ ਜਾ ਰਿਹਾ ਸੀ। ਮੌਕੇ ਉਤੇ ਕੀਤੀ ਮੁੱਢਲੀ ਜਾਂਚ ਉਪਰੰਤ ਇਸ ਘਪਲੇਬਾਜ਼ੀ ਅਤੇ ਮਿਲੀਭੁਗਤ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 13 ਅਤੇ ਆਈ. ਪੀ. ਸੀ. ਦੀ ਧਾਰਾ 420, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ।

ਹੋਰ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਇਸ ਕੇਸ ਵਿਚ ਉੱਕਤ ਟਰਾਂਸਪੋਰਟ ਕੰਪਨੀ ਦੇ ਮਾਲਕ ਦਾ ਪੁੱਤਰ ਮਨਦੀਪ ਸਿੰਘ ਵਾਸੀ ਜੁਝਾਰ ਨਗਰ ਬਠਿੰਡਾ, ਡਰਾਈਵਰ ਸੰਜੇ ਕੁਮਾਰ ਵਾਸੀ ਪਿੰਡ ਕਾਵੇਲੀ ਜ਼ਿਲ੍ਹਾ ਜੌਨਪੁਰ ਉੱਤਰ ਪ੍ਰਦੇਸ਼, ਡਰਾਈਵਰ ਗੁਰਦਾਸ ਸਿੰਘ ਪਿੰਡ ਬਲਾਹੜ ਵਿੰਝੂ ਜ਼ਿਲ੍ਹਾ ਬਠਿੰਡਾ, ਡਰਾਈਵਰ ਜਗਸੀਰ ਸਿੰਘ ਵਾਸੀ ਪਿੰਡ ਸਿਕੰਦਰਪੁਰ ਥੇੜ ਜ਼ਿਲ੍ਹਾ ਸਿਰਸਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦ ਕਿ ਉਕਤ ਕੰਪਨੀ ਦਾ ਮਾਲਕ ਜਗਸੀਰ ਸਿੰਘ ਵਾਸੀ ਜੁਝਾਰ ਨਗਰ ਬਠਿੰਡਾ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਜਿਸ ਤੋਂ ਹੋਰ ਵੱਡੇ ਖੁਲਾਸੇ ਹੋਣਗੇ। ਮੁਕੱਦਮੇ ਦੀ ਤਫਤੀਸ਼ ਦੌਰਾਨ ਮਹਿਕਮੇ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਅਹੁਦੇ ਦੀ ਦੁਰਵਰਤੋਂ ਕਰਕੇ ਸਰਕਾਰ ਦਾ ਕਰ ਚੋਰੀ ਕਰਨ, ਧੋਖਾਧੜੀ ਤੇ ਮਿਲੀਭੁਗਤ ਨਾਲ ਰਿਸ਼ਵਤਾਂ ਹਾਸਲ ਕਰਨ ਸਬੰਧੀ ਵੀ ਹੋਰ ਤਫਤੀਸ਼ ਜਾਰੀ ਹੈ।

ਉਤਰਾਖੰਡ ‘ਚ BJP ਨੇ ਲਿਆ ਵੱਡਾ ਐਕਸ਼ਨ, ਵਿਨੋਦ ਆਰੀਆ ਤੇ ਅੰਕਿਤ ਆਰੀਆ ਨੂੰ ਪਾਰਟੀ ‘ਚੋਂ ਕੀਤਾ ਬਾਹਰ

0

ਉਤਰਾਖੰਡ ‘ਚ ਭਾਜਪਾ ਨੇ ਵੱਡਾ ਐਕਸ਼ਨ ਲਿਆ ਹੈ। ਅੰਕਿਤਾ ਭੰਡਾਰੀ ਕਤਲ ਕਾਂਡ ਦੇ ਮੁੱਖ ਦੋਸ਼ੀ ਪੁਲਕਿਤ ਆਰਿਆ ਦੇ ਪਿਤਾ ਵਿਨੋਦ ਆਰੀਆ ਅਤੇ ਭਰਾ ਅੰਕਿਤ ਆਰੀਆ ਨੂੰ ਭਾਜਪਾ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਸ ਦੇ ਨਾਲ ਹੀ ਅੰਕਿਤ ਆਰੀਆ ਨੂੰ ਉੱਤਰਾਖੰਡ ਹੋਰ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਨਾਮਜ਼ਦ ਉਪ-ਚੇਅਰਮੈਨ ਦੇ ਅਹੁਦੇ ਤੋਂ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਗਿਆ ਹੈ।

ਉੱਤਰਾਖੰਡ ਭਾਜਪਾ ਦੇ ਪ੍ਰਦੇਸ਼ ਮਹਾਮੰਤਰੀ ਰਾਜਿੰਦਰ ਸਿੰਘ ਬਿਸ਼ਟ ਦੇ ਨਾਂ ਤੋਂ ਜਾਰੀ ਪੱਤਰ ‘ਚ ਕਿਹਾ ਗਿਆ ਹੈ ਕਿ ਸੂਬਾ ਪ੍ਰਧਾਨ ਮਹਿੰਦਰ ਭੱਟ ਨੇ ਅੰਕਿਤਾ ਦੇ ਕਤਲ ਦਾ ਨੋਟਿਸ ਲੈਂਦਿਆਂ ਡਾ.ਵਿਨੋਦ ਆਰੀਆ ਅਤੇ ਉਸ ਦੇ ਪੁੱਤਰ ਅੰਕਿਤ ਆਰੀਆ ਵਾਸੀ ਹਰਿਦੁਆਰ ਨੂੰ ਭਾਰਤੀ ਜਨਤਾ ਪਾਰਟੀ ‘ਚੋਂ ਕੱਢ ਦਿੱਤਾ ਹੈ।

ਦੂਜੇ ਪਾਸੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵੀ ਟਵਿੱਟਰ ‘ਤੇ ਦੱਸਿਆ, ”ਅੰਕਿਤਾ ਹੱਤਿਆ ਕਾਂਡ ‘ਚ ਅਸੀਂ ਮੁੱਖ ਦੋਸ਼ੀ ਪੁਲਕਿਤ ਆਰੀਆ ਦੇ ਭਰਾ ਅੰਕਿਤ ਆਰੀਆ ਨੂੰ ਉੱਤਰਾਖੰਡ ਦੇ ਹੋਰ ਪੱਛੜੀਆਂ ਸ਼੍ਰੇਣੀਆਂ ਦੇ ਨਾਮਜ਼ਦ ਉਪ-ਚੇਅਰਮੈਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ।

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਹੁਕਮਾਂ ’ਤੇ ਪ੍ਰਸ਼ਾਸਨ ਨੇ ਰਿਸੈਪਸ਼ਨਿਸਟ ਅੰਕਿਤਾ ਭੰਡਾਰੀ ਦੀ ਹੱਤਿਆ ਦੇ ਦੋਸ਼ੀ ਪੁਲਕਿਤ ਦੇ ਰਿਜ਼ੋਰਟ ਨੂੰ ਬੁਲਡੋਜ਼ ਚਲਾ ਕੇ ਢਾਹ ਦਿੱਤਾ। ਇਸ ਦੌਰਾਨ ਸ਼ਨੀਵਾਰ ਸਵੇਰੇ ਅੰਕਿਤਾ ਦੀ ਲਾਸ਼ ਵੀ ਨਹਿਰ ’ਚੋਂ ਬਰਾਮਦ ਹੋਈ। ਧਾਮੀ ਦੇ ਹੁਕਮਾਂ ’ਤੇ ਪੁਲਕਿਤ ਦੇ ਰਿਸ਼ੀਕੇਸ਼ ਸਥਿਤ ਰਿਜ਼ੋਰਟ ਨੂੰ ਪੌੜੀ ਜ਼ਿਲਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਅੱਧੀ ਰਾਤ ਨੂੰ ਢਾਹ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਉੱਤਰਾਖੰਡ ਦੇ ਸਾਰੇ ਰਿਜ਼ੋਰਟਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜਿਹੜੇ ਰਿਜ਼ੋਰਟ ਗੈਰ-ਕਾਨੂੰਨੀ ਬਣ ਚੁੱਕੇ ਹਨ ਜਾਂ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਹਨ, ਉਨ੍ਹਾਂ ਵਿਰੁੱਧ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ।

ਸੂਬੇ ਭਰ ਵਿੱਚ ਸਥਿਤ ਹੋਟਲਾਂ/ਰਿਜ਼ੋਰਟਾਂ/ਗੈਸਟ ਹਾਊਸਾਂ ਆਦਿ ਵਿੱਚ ਕੰਮ ਕਰਦੇ ਮੁਲਾਜ਼ਮਾਂ ਤੋਂ ਵੀ ਉਨ੍ਹਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇ। ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਧਾਮੀ ਨੇ ਸ਼ਨੀਵਾਰ ਸਵੇਰੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਦਿੱਤੀ ਕਿ ਅੰਕਿਤਾ ਦੀ ਲਾਸ਼ ਸ਼ਨੀਵਾਰ ਸਵੇਰੇ ਬਰਾਮਦ ਹੋਈ। ਇਸ ਦਿਲ ਦਹਿਲਾਉਣ ਵਾਲੀ ਘਟਨਾ ਨਾਲ ਮੇਰਾ ਦਿਲ ਬਹੁਤ ਦੁਖੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਪੀ.ਰੇਣੂਕਾ ਦੇਵੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ ਕਰਕੇ ਇਸ ਗੰਭੀਰ ਮਾਮਲੇ ਦੀ ਤੇਜ਼ੀ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਮੁਲਜ਼ਮਾਂ ਦੇ ਨਾਜਾਇਜ਼ ਤੌਰ ’ਤੇ ਬਣੇ ਰਿਜ਼ੋਰਟ ’ਤੇ ਬੀਤੀ ਦੇਰ ਰਾਤ ਬੁਲਡੋਜ਼ਰ ਵੀ ਚਲਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡਾ ਇਹ ਸੰਕਲਪ ਹੈ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਕਾਬੁਲ ‘ਚ ਮਸਜਿਦ ਦੇ ਸਾਹਮਣੇ ਹੋਇਆ ਧਮਾਕਾ, 7 ਲੋਕਾਂ ਦੀ ਹੋਈ ਮੌਤ

0

ਅਫਗਾਨਿਸਤਾਨ ਦੇ ਕਾਬੁਲ ‘ਚ ਇੱਕ ਵਾਰ ਫਿਰ ਤੋਂ ਧਮਾਕਾ ਹੋਣ ਦੀ ਖਬਰ ਸਹਮਣੇ ਆਈ ਹੈ। ਇਹ ਧਮਾਕਾ ਵਜ਼ੀਰ ਮੁਹੰਮਦ ਅਕਬਰ ਖਾਨ ਮਸਜਿਦ ਨੇੜੇ ਹੋਇਆ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਲੋਕ ਜੁੰਮੇ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮਸਜਿਦ ਤੋਂ ਬਾਹਰ ਆ ਰਹੇ ਸਨ। ਜਾਣਕਾਰੀ ਅਨੁਸਾਰ ਇਸ ਧਮਾਕੇ ਵਿੱਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 41 ਲੋਕ ਜ਼ਖਮੀ ਹੋ ਗਏ।

ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ‘ਚ 21.87 ਫੀਸਦੀ ਹੋਇਆ ਵਾਧਾ : ਬ੍ਰਮ ਸ਼ੰਕਰ ਜਿੰਪਾ

0

ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਅਗਸਤ ਮਹੀਨੇ ‘ਚ ਹੀ ਪਿਛਲੇ ਸਾਲ ਦੇ ਮੁਕਾਬਲੇ 21.87 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਮਾਲ ਮੰਤਰੀ ਨੇ ਦੱਸਿਆ ਕਿ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਇਕ ਅਗਸਤ ਤੋਂ 31 ਅਗਸਤ 2022 ਤੱਕ ਖਜ਼ਾਨੇ ਵਿਚ 281 ਕਰੋੜ 18 ਲੱਖ 60 ਹਜ਼ਾਰ 67 ਰੁਪਏ ਦੀ ਆਮਦਨ ਆਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਅਗਸਤ ਮਹੀਨੇ ਨਾਲੋਂ ਇਹ ਆਮਦਨ 21.87 ਫੀਸਦੀ ਜ਼ਿਆਦਾ ਬਣਦੀ ਹੈ। ਸਾਲ 2021 ਵਿਚ ਇਹ ਆਮਦਨ 230 ਕਰੋੜ 70 ਲੱਖ 97 ਹਜ਼ਾਰ 158 ਰੁਪਏ ਸੀ।

ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਬਠਿੰਡਾ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਜਿੰਪਾ ਨੇ ਕਿਹਾ ਕਿ ਇਸ ਸਾਲ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਅਤੇ ਸਟੈਂਪ ਪੇਪਰਾਂ ਦੀ ਵਿਕਰੀ ਤੋਂ ਪੰਜਾਬ ਦੀ ਆਮਦਨ ਵਿਚ ਹੋਰ ਜ਼ਿਆਦਾ ਵਾਧਾ ਦਰਜ ਕੀਤਾ ਜਾਵੇਗਾ ਕਿਉਂ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਣਅਧਿਕਾਰਤ ਕਲੋਨੀਆਂ ਦੇ ਐਨ.ਓ.ਸੀ. ਧਾਰਕਾਂ ਨੂੰ ਆਪਣੇ ਪਲਾਟ/ਜਾਇਦਾਦਾਂ ਦੀ ਰਜਿਸਟਰੀ ਕਰਵਾਉਣ ਦੀ ਆਗਿਆ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੀਆਂ ਜਾਇਦਾਦਾਂ 19 ਮਾਰਚ, 2018 ਤੋਂ ਪਹਿਲਾਂ ਵਿਕਸਤ ਹੋਈਆਂ ਅਣਅਧਿਕਾਰਤ ਕਾਲੋਨੀਆਂ ਵਿਚ ਪੈਂਦੀਆਂ ਹਨ, ਉਹ ਆਨਲਾਈਨ ਦਰਖਾਸਤ ਦੇ ਕੇ ਐਨ.ਓ.ਸੀ. ਪ੍ਰਾਪਤ ਕਰ ਸਕਦੇ ਹਨ ਅਤੇ ਉਸ ਤੋਂ ਬਾਅਦ ਰਜਿਸਟਰੀ ਕਰਵਾਉਣ ਵਿਚ ਉਨ੍ਹਾਂ ਨੂੰ ਕੋਈ ਮੁਸ਼ਕਿਲ ਨਹੀਂ ਆਵੇਗੀ।

ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ ਇਸ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਿੰਪਾ ਵੱਲੋਂ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮਾਲ ਵਿਭਾਗ ਵਿਚ ਸਾਰਾ ਕੰਮਕਾਰ ਨਿਯਮਾਂ ਅਨੁਸਾਰ ਅਤੇ ਸੁਚੱਜੇ ਢੰਗ ਨਾਲ ਕੀਤਾ ਜਾ ਰਿਹਾ ਹੈ।

ਮਾਲ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਮਾਲ ਵਿਭਾਗ ਦੇ ਕੰਮ ਕਰਨ ਦੇ ਤਰੀਕਿਆਂ ਤੋਂ ਆਮ ਲੋਕ ਬਹੁਤ ਦੁਖੀ ਸਨ ਪਰ ਪਿਛਲੇ 6 ਮਹੀਨਿਆਂ ਤੋਂ ਲੋਕਾਂ ਨੂੰ ਸੁਚਾਰੂ ਅਤੇ ਵਧੀਆ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।

WhatsApp ‘ਤੇ ਜਲਦ ਖਤਮ ਹੋ ਸਕਦੀ ਹੈ Free Calling Service! ਸਰਕਾਰ ਨੇ ਬਣਾਇਆ ਨਵਾਂ ਪਲਾਨ

0

ਇੰਸਟੈਂਟ ਮੈਸੇਜਿੰਗ ਪਲੇਟਫਾਰਮ WhatsApp ਦੀ ਵਰਤੋਂ ਵੱਡੀ ਗਿਣਤੀ ਵਿੱਚ ਲੋਕ ਕਰਦੇ ਹਨ। ਭਾਰਤ ਵਿੱਚ ਹੀ ਇਸ ਦੇ ਸਰਗਰਮ ਉਪਭੋਗਤਾਵਾਂ ਦੀ ਗਿਣਤੀ 40 ਕਰੋੜ ਤੋਂ ਵੱਧ ਹੈ। ਵਰਤਮਾਨ ਵਿੱਚ ਵਟਸਐਪ (WhatsApp), ਫੇਸਬੁੱਕ (Facebook), ਇੰਸਟਾਗ੍ਰਾਮ (Instagram) ਵਰਗੇ ਸੋਸ਼ਲ ਮੀਡੀਆ ਐਪਸ ‘ਤੇ ਮੁਫਤ ਕਾਲਿੰਗ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਪਰ ਇਹ ਸਹੂਲਤ ਜਲਦੀ ਹੀ ਖਤਮ ਹੋ ਸਕਦੀ ਹੈ। ਕੇਂਦਰ ਸਰਕਾਰ ਨੇ ਲੋਕਾਂ ਦੀ ਰਾਏ ਲੈਣ ਲਈ ਟੈਲੀਕਾਮ ਬਿੱਲ ਦਾ ਖਰੜਾ ਜਾਰੀ ਕਰ ਦਿੱਤਾ ਹੈ।

ਇਨ੍ਹਾਂ ਕੰਪਨੀਆਂ ਨੂੰ ਕਾਲਿੰਗ ਅਤੇ ਮੈਸੇਜਿੰਗ ਸੇਵਾ ਐਪਸ ਜਿਵੇਂ ਕਿ ਵਟਸਐਪ, ਫੇਸਬੁੱਕ, ਜ਼ੂਮ ਲਈ ਲਾਇਸੈਂਸ ਲੈਣਾ ਹੋਵੇਗਾ। ਬਿੱਲ ਦਾ ਖਰੜਾ ਦੂਰਸੰਚਾਰ ਵਿਭਾਗ ਦੀ ਵੈੱਬਸਾਈਟ ‘ਤੇ ਸਾਰਿਆਂ ਲਈ ਉਪਲਬਧ ਕਰਾਇਆ ਗਿਆ ਹੈ। ਇਸ ਦੇ ਨਾਲ ਹੀ ਵਿਭਾਗ ਨੇ ਬਿਲ ‘ਤੇ ਇੰਡਸਟਰੀ ਤੋਂ ਸੁਝਾਅ ਵੀ ਮੰਗੇ ਹਨ। ਇਸ ‘ਤੇ 20 ਅਕਤੂਬਰ ਤੱਕ ਰਾਏ ਦਿੱਤੀ ਜਾ ਸਕਦੀ ਹੈ। ਦੂਜੇ ਪਾਸੇ ਜੇਕਰ ਬਿੱਲ ਪਾਸ ਹੋ ਜਾਂਦਾ ਹੈ ਤਾਂ ਦੂਰਸੰਚਾਰ ਵਿਭਾਗ ਉਸ ਮੁਤਾਬਕ ਚੱਲੇਗਾ।

ਦਰਅਸਲ ਦੇਸ਼ ਦੀਆਂ ਟੈਲੀਕਾਮ ਕੰਪਨੀਆਂ ਲਗਾਤਾਰ ਸ਼ਿਕਾਇਤ ਕਰ ਰਹੀਆਂ ਹਨ ਕਿ ਵਟਸਐਪ ਤੇ ਫੇਸਬੁੱਕ ਵਰਗੇ ਪਲੇਟਫਾਰਮਾਂ ‘ਤੇ ਉਪਭੋਗਤਾਵਾਂ ਨੂੰ ਮੈਸੇਜਿੰਗ ਅਤੇ ਕਾਲਿੰਗ ਸੇਵਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ।ਇਹ ਟੈਲੀਕਾਮ ਕੰਪਨੀਆਂ ਕਹਿ ਰਹੀਆਂ ਹਨ ਕਿ ਉਨ੍ਹਾਂ ਦੀਆਂ ਸੇਵਾਵਾਂ ਟੈਲੀਕਾਮ ਸੇਵਾ ਦੇ ਅਧੀਨ ਆਉਂਦੀਆਂ ਹਨ। ਅਜਿਹੇ ‘ਚ ਲੋਕਾਂ ਦੀ ਰਾਏ ਲੈਣ ਤੋਂ ਬਾਅਦ ਇਸ ਬਿੱਲ ਨੂੰ ਸੰਸਦ ‘ਚ ਪੇਸ਼ ਕੀਤਾ ਜਾਵੇਗਾ।

ਸਰਕਾਰ ਨੇ ਇਸ ਬਿੱਲ ਵਿੱਚ ਲਾਇਸੈਂਸ ਫੀਸ ਸਬੰਧੀ ਕੁਝ ਨਿਯਮ ਵੀ ਸ਼ਾਮਲ ਕੀਤੇ ਹਨ। ਇਸ ਤਹਿਤ ਸਰਕਾਰ ਕੋਲ ਲਾਇਸੈਂਸ ਫੀਸ ਨੂੰ ਅੰਸ਼ਕ ਜਾਂ ਪੂਰੀ ਤਰ੍ਹਾਂ ਮੁਆਫ ਕਰਨ ਦਾ ਅਧਿਕਾਰ ਹੈ। ਇਸ ਦੇ ਨਾਲ ਹੀ ਰਿਫੰਡ ਦੀ ਵਿਵਸਥਾ ਵੀ ਕੀਤੀ ਗਈ ਹੈ। ਜੇਕਰ ਕੋਈ ਟੈਲੀਕਾਮ ਜਾਂ ਇੰਟਰਨੈੱਟ ਪ੍ਰਦਾਤਾ ਆਪਣਾ ਲਾਇਸੈਂਸ ਸਮਰਪਣ ਕਰਦਾ ਹੈ। ਅਜਿਹੇ ‘ਚ ਉਸ ਨੂੰ ਰਿਫੰਡ ਮਿਲ ਸਕਦਾ ਹੈ। ਫਿਲਹਾਲ ਲਾਇਸੈਂਸ ਫੀਸ ਤੋਂ ਬਾਅਦ ਹੀ ਇਸ ਬਾਰੇ ਜਾਣਕਾਰੀ ਮਿਲੇਗੀ ਕਿ ਚਾਰਜ ਵਸੂਲੇ ਜਾਣਗੇ ਜਾਂ ਨਹੀਂ।

ਸਿੱਧੂ ਮੂਸੇਵਾਲਾ ਦੇ ਨਾਂ ਇੱਕ ਹੋਰ ਨਵਾਂ ਰਿਕਾਰਡ, ਡਾਇਮੰਡ ਪਲੇਅ ਬਟਨ ਵਾਲੇ ਬਣੇ ਪਹਿਲੇ ਪੰਜਾਬੀ ਗਾਇਕ

0

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਸਾਢੇ ਚਾਰ ਮਹੀਨਿਆਂ ਬਾਅਦ ਯੂ-ਟਿਊਬ ਨੇ ਗਾਇਕ ਨੂੰ ਡਾਇਮੰਡ ਪਲੇਅ ਬਟਨ ਦਿੱਤਾ ਹੈ। ਇਹ ਪ੍ਰਾਪਤੀ ਹਾਸਲ ਕਰਨ ਵਾਲੇ ਉਹ ਪਹਿਲੇ ਪੰਜਾਬੀ ਗਾਇਕ ਹਨ। ਪਲੇਟਫਾਰਮ ‘ਤੇ 10 ਮਿਲੀਅਨ ਤੋਂ ਵੱਧ ਗਾਹਕਾਂ ਨੂੰ ਪਾਰ ਕਰਨ ਲਈ ਸਿੱਧੂ ਮੂਸੇਵਾਲਾ ਨੂੰ ਯੂਟਿਊਬ ਦੁਆਰਾ ਡਾਇਮੰਡ ਪਲੇ ਬਟਨ ਮਿਲਿਆ ਹੈ। ਇਸ ਵੇਲੇ ਇਕ ਕਰੋੜ 69 ਲੱਖ ਪ੍ਰਸ਼ੰਸਕ ਹਨ। ਡਾਇਮੰਡ ਪਲੇ ਬਟਨ YouTube ਉਨ੍ਹਾਂ ਚੈਨਲਾਂ ਨੂੰ ਦਿੰਦਾ ਹੈ ਜੋ ਵੀਡੀਓ ਅਪਲੋਡਿੰਗ ਪਲੇਟਫਾਰਮ ਰਾਹੀਂ 10 ਮਿਲੀਅਨ ਸਬਸਕ੍ਰਾਈਬਰਸ ਤੱਕ ਪਹੁੰਚਦੇ ਹਨ।

ਇਹ ਵੀ ਪੜ੍ਹੋ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਬਠਿੰਡਾ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਸਿੱਧੂ ਮੂਸੇਵਾਲਾ ਦੇ ਯੂਟਿਊਬ ਚੈਨਲ ‘ਤੇ ਕਿਸੇ ਵੀ ਪੰਜਾਬੀ ਗਾਇਕ ਨਾਲੋਂ ਜ਼ਿਆਦਾ ਸਬਸਕ੍ਰਾਈਬਰ ਹਨ। ਮਰਹੂਮ ਸਿੱਧੂ ਮੂਸੇਵਾਲਾ ਨੇ ਆਪਣੇ ਪੰਜ ਸਾਲਾਂ ਦੇ ਸੰਗੀਤ ਕਰੀਅਰ ਵਿੱਚ ਇੰਡਸਟਰੀ ਨੂੰ ਦਮਦਾਰ ਗੀਤ ਦਿੱਤੇ ਹਨ। ਉਸ ਦਾ ਆਖਰੀ ਗੀਤ SYL ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਇਆ ਸੀ, ਹਾਲਾਂਕਿ ਇਸ ਦੇ ਖਿਲਾਫ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਇਸ ਗੀਤ ਨੂੰ ਭਾਰਤ ‘ਚ ਹਟਾ ਦਿੱਤਾ ਗਿਆ ਸੀ ਪਰ ਇਹ ਗੀਤ ਵੀ ਸੁਰਖੀਆਂ ‘ਚ ਰਿਹਾ ਹੈ।

ਜ਼ਿਕਰਯੋਗ ਹੈ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿੱਚ 29 ਮਈ ਦੀ ਸ਼ਾਮ ਨੂੰ ਹਥਿਆਰਬੰਦ ਬਦਮਾਸ਼ਾਂ ਨੇ ਸਿੱਧੂ ਮੂਸੇਵਾਲਾ ਦਾ ਗੋਲੀ ਮਾਰ ਕੇ ਕਤਲ ਕਰ  ਦਿੱਤਾ ਸੀ। ਮੂਸੇਵਾਲਾ ਦੇ ਕਈ ਗੀਤ ਕਤਲ ਤੋਂ ਬਾਅਦ ਟ੍ਰੇਡਿੰਗ ਵਿੱਚ ਹਨ। ਹੁਣ ਮੂਸੇਵਾਲਾ ਦੇ ਨਾਂ ਇੱਕ ਹੋਰ ਪ੍ਰਾਪਤੀ ਜੁੜ ਗਈ ਹੈ। ਸਿੱਧੂ ਮੂਸੇਵਾਲਾ ਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਪ੍ਰਸ਼ੰਸਕਾਂ ਨੂੰ ਇਸ ਪ੍ਰਾਪਤੀ ‘ਤੇ ਬੇਹੱਦ ਮਾਣ ਹੈ।

 

 

ਰਿਸੈਪਸ਼ਨਿਸਟ ਅੰਕਿਤਾ ਭੰਡਾਰੀ ਦੀ ਮਿਲੀ ਮ੍ਰਿਤਕ ਦੇਹ, ਉੱਤਰਾਖੰਡ BJP ਆਗੂ ਦਾ ਪੁੱਤਰ ਕੀਤਾ ਗ੍ਰਿਫ਼ਤਾਰ

0

ਉਤਰਾਖੰਡ ਪੁਲਿਸ ਨੇ ਭਾਜਪਾ ਦੇ ਸੀਨੀਅਰ ਆਗੂ ਵਿਨੋਦ ਆਰੀਆ ਦੇ ਬੇਟੇ ਪੁਲਕਿਤ ਆਰੀਆ ਨੂੰ ਪੌੜੀ ਜ਼ਿਲ੍ਹੇ ਦੇ ਰਿਸ਼ੀਕੇਸ਼ ਕੋਲ ਉਸ ਦੇ ਰਿਜ਼ੋਰਟ ਵਿੱਚ ਰਿਸੈਪਸ਼ਨਿਸਟ ਵਜੋਂ ਕੰਮ ਕਰਨ ਵਾਲੀ 19 ਸਾਲਾ ਅੰਕਿਤਾ ਭੰਡਾਰੀ ਦੀ ਹੱਤਿਆ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਰਾਜ ਦੇ ਸਾਰੇ ਰਿਜ਼ੋਰਟਾਂ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ।

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਹੁਕਮਾਂ ’ਤੇ ਪ੍ਰਸ਼ਾਸਨ ਨੇ ਰਿਸੈਪਸ਼ਨਿਸਟ ਅੰਕਿਤਾ ਭੰਡਾਰੀ ਦੀ ਹੱਤਿਆ ਦੇ ਦੋਸ਼ੀ ਪੁਲਕਿਤ ਦੇ ਰਿਜ਼ੋਰਟ ਨੂੰ ਬੁਲਡੋਜ਼ ਚਲਾ ਕੇ ਢਾਹ ਦਿੱਤਾ। ਇਸ ਦੌਰਾਨ ਸ਼ਨੀਵਾਰ ਸਵੇਰੇ ਅੰਕਿਤਾ ਦੀ ਲਾਸ਼ ਵੀ ਨਹਿਰ ’ਚੋਂ ਬਰਾਮਦ ਹੋਈ। ਧਾਮੀ ਦੇ ਹੁਕਮਾਂ ’ਤੇ ਪੁਲਕਿਤ ਦੇ ਰਿਸ਼ੀਕੇਸ਼ ਸਥਿਤ ਰਿਜ਼ੋਰਟ ਨੂੰ ਪੌੜੀ ਜ਼ਿਲਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਅੱਧੀ ਰਾਤ ਨੂੰ ਢਾਹ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਉੱਤਰਾਖੰਡ ਦੇ ਸਾਰੇ ਰਿਜ਼ੋਰਟਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜਿਹੜੇ ਰਿਜ਼ੋਰਟ ਗੈਰ-ਕਾਨੂੰਨੀ ਬਣ ਚੁੱਕੇ ਹਨ ਜਾਂ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਹਨ, ਉਨ੍ਹਾਂ ਵਿਰੁੱਧ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ।

ਕੀ ਹੈ ਮਾਮਲਾ
ਸੂਬੇ ਭਰ ਵਿੱਚ ਸਥਿਤ ਹੋਟਲਾਂ/ਰਿਜ਼ੋਰਟਾਂ/ਗੈਸਟ ਹਾਊਸਾਂ ਆਦਿ ਵਿੱਚ ਕੰਮ ਕਰਦੇ ਮੁਲਾਜ਼ਮਾਂ ਤੋਂ ਵੀ ਉਨ੍ਹਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇ। ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਧਾਮੀ ਨੇ ਸ਼ਨੀਵਾਰ ਸਵੇਰੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਦਿੱਤੀ ਕਿ ਅੰਕਿਤਾ ਦੀ ਲਾਸ਼ ਸ਼ਨੀਵਾਰ ਸਵੇਰੇ ਬਰਾਮਦ ਹੋਈ। ਇਸ ਦਿਲ ਦਹਿਲਾਉਣ ਵਾਲੀ ਘਟਨਾ ਨਾਲ ਮੇਰਾ ਦਿਲ ਬਹੁਤ ਦੁਖੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਪੀ.ਰੇਣੂਕਾ ਦੇਵੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ ਕਰਕੇ ਇਸ ਗੰਭੀਰ ਮਾਮਲੇ ਦੀ ਤੇਜ਼ੀ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਮੁਲਜ਼ਮਾਂ ਦੇ ਨਾਜਾਇਜ਼ ਤੌਰ ’ਤੇ ਬਣੇ ਰਿਜ਼ੋਰਟ ’ਤੇ ਬੀਤੀ ਦੇਰ ਰਾਤ ਬੁਲਡੋਜ਼ਰ ਵੀ ਚਲਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡਾ ਇਹ ਸੰਕਲਪ ਹੈ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਹੁਸ਼ਿਆਰਪੁਰ ਗੈਸ ਪਲਾਂਟ ‘ਚ ਹੋਇਆ ਜ਼ਬਰਦਸਤ ਧਮਾਕਾ, 1 ਵਿਅਕਤੀ ਦੀ ਹੋਈ ਮੌਤ

0

ਹੁਸ਼ਿਆਰਪੁਰ ਦੇ ਇੱਕ ਗੈਸ ਪਲਾਂਟ ਵਿਚ ਵੱਡਾ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ 2 ਹੋਰ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਬਠਿੰਡਾ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਜਾਣਕਾਰੀ ਅਨੁਸਾਰ ਅੱਜ ਸਵੇਰੇ ਗੈਸ ਪਲਾਂਟ ਵਿੱਚ ਕੰਮ ਚੱਲ ਰਿਹਾ ਸੀ। ਕੰਮ ਦੇ ਦੌਰਾਨ ਹੀ ਅਚਾਨਕ ਧਮਾਕਾ ਹੋ ਗਿਆ। ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 2 ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਚੌਂਕੀ ਨਸਰਾਲਾ ਦੇ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਅਤੇ ਹਰ ਪਹਿਲੂ ਨੂੰ ਆਧਾਰ ਬਣਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਪ੍ਰਵਾਸੀ ਪੰਜਾਬੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਇਥੇ ਕੰਮ ਕਰਦਾ ਸੀ।