Home Blog Page 1903

ਪੰਜਾਬ ਸਰਕਾਰ ਬਜ਼ੁਰਗਾਂ ਨੂੰ ਖੁਸ਼ਹਾਲ ਤੇ ਸਿਹਤਮੰਦ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ- ਡਾ.ਬਲਜੀਤ ਕੌਰ

0

ਪੰਜਾਬ ਦੇ ਸਮਾਜਿਕ ਨਿਆਂ, ਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਤੇ’ ਸਮਾਜਿਕ ਸੁਰੱਖਿਆ, ਔਰਤਾਂ ਅਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾਕਟਰ ਬਲਜੀਤ ਕੌਰ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਜੁਰਗਾਂ ਦੀ ਭਲਾਈ ਲਈ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਟੋਲ ਫਰੀ ਹੈਲਪਲਾਈਨ ਨੰਬਰ 14567 ਰਾਹੀਂ ਬਜ਼ੁਰਗਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਤੇਜ਼ੀ ਨਾਲ ਕੀਤੇ ਜਾ ਰਹੇ ਹਨ।

ਪੰਜਾਬ ਦੇ ਬਜ਼ੁਰਗ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟੋਲ ਫਰੀ ਨੰਬਰ 14567 ਤੇ ਸੰਪਰਕ ਕਰ ਸਕਦੇ ਹਨ। ਹੁਣ ਤੱਕ ਇਸ ਟੋਲ ਫਰੀ ਨੰਬਰ ਉੱਤੇ 61413 ਕਾਲਾਂ (ਸੇਵਾਯੋਗ ਅਤੇ ਗੈਰ-ਸੇਵਾਯੋਗ) ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਪ੍ਰਾਪਤ ਹੋਈਆ ਹਨ, ਜਿਹਨਾ ਵਿੱਚ 17235 ਕਾਲਾਂ (ਸੇਵਾਯੋਗ) ਤੇ ਕਾਰਵਾਈ ਕੀਤੀ ਗਈ।

ਇਸ ਤੋਂ ਇਲਾਵਾ ਇਸ ਨੰਬਰ ਤੇ 27893 ਗੈਰ-ਕਾਰਵਾਈ ਯੋਗ ਕਾਲਾਂ ਪ੍ਰਾਪਤ ਹੋਈਆਂ ਤੇ 16285 ਕਾਲਾਂ ਤੇ ਕੇਸਾਂ ਦੀ ਪੈਰਵੀ ਕੀਤੀ ਜਾ ਰਹੀ ਹੈ। ਸੇਵਾਯੋਗ ਕਾਲਾਂ ਜਿਹਨਾਂ ਵਿੱਚੋਂ ਪੜਤਾਲ ਸਬੰਧੀ 9413, ਪੈਨਸ਼ਨ ਨਾਲ ਸਬੰਧਤ 4587, ਕਾਨੂੰਨੀ 988, ਦੁਰਵਿਵਹਾਰ 535, ਕੋਵਿਡ ਸਹਾਇਤਾਂ 548 ਕਾਲਾਂ, ਹੋਰ 389, ਸਿਹਤ ਸਬੰਧੀ 294, ਭਾਵਨਾਤਮਕ ਸਹਾਇਤਾਂ ਸਬੰਧੀ 210, ਓ.ਏ.ਐਚ ਸਬੰਧੀ 165, ਦੇਖਭਾਲ ਕਰਨ ਵਾਲੇ 52, ਬਚਾਓ 42, ਗਤੀਵਿਧੀ ਕੇਂਦਰ 10, ਵਲੰਟੀਅਰਿੰਗ 02 ਪ੍ਰਾਪਤ ਹੋਈਆਂ ਹਨ।

ਟੋਲ ਫਰੀ ਨੰਬਰ 14567 ਡਾਇਲ ਕਰੋ

ਪ੍ਰੇਸ਼ਾਨ ਬਜ਼ੁਰਗਾਂ ਨੂੰ ਸਮੱਸਿਆ ਦੇ ਹੱਲ ਲਈ ਟੋਲ ਫਰੀ ਨੰਬਰ 14567 ‘ਤੇ ਡਾਇਲ ਕਰਨਾ ਹੋਵੇਗਾ। ਜੇਕਰ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਨਹੀਂ ਮਿਲ ਰਿਹਾ ਹੈ ਜਾਂ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਜਾਂ ਸੁਝਾਵਾਂ ਦੀ ਲੋੜ ਹੈ ਤਾਂ ਅਜਿਹੇ ਬਜ਼ੁਰਗਾਂ ਨੂੰ ਇੱਕ ਹੀ ਕਾਲ ‘ਤੇ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਟੋਲ ਫਰੀ ਨੰਬਰ ‘ਤੇ ਬਜ਼ੁਰਗਾਂ ਨੂੰ ਸਰਕਾਰੀ ਸਹਾਇਤਾ, ਕਾਨੂੰਨੀ ਸਲਾਹ ਅਤੇ ਆਫ਼ਤਾਂ ਵਿੱਚ ਸਹਾਇਤਾ ਦਿੱਤੀ ਜਾਵੇਗੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਦੀ ਹਮਦਰਦੀ ਨਾਲ ਸੇਵਾ ਕਰਕੇ ਉਨ੍ਹਾਂ ਨੂੰ ਖੁਸ਼ਹਾਲ ਅਤੇ ਸਿਹਤਮੰਦ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਹ ਹੈਲਪਲਾਈਨ ਪੰਜਾਬ ਦੇ ਬਜ਼ੁਰਗਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਕ ਪਲੇਟਫਾਰਮ ਵਜੋਂ ਕੰਮ ਕਰਦੀ ਹੈ, ਜਿਸ ਕਾਰਨ ਬਜ਼ੁਰਗਾਂ ਦੇ ਜੀਵਨ ਵਿੱਚ ਸਕਾਰਾਤਮਕ ਤਬਦੀਲੀਆਂ ਆ ਰਹੀਆਂ ਹਨ।

‘ਘਰ-ਘਰ ਆਟਾ’ ਵੰਡਣ ਦੀ ਯੋਜਨਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਹੁਣ ਹਾਈਕੋਰਟ ਦਾ ਡਬਲ ਬੈਂਚ ਕਰੇਗਾ ਸੁਣਵਾਈ

0

ਪੰਜਾਬ ਸਰਕਾਰ ਦੀ ‘ਘਰ-ਘਰ ਆਟਾ’ ਵੰਡਣ ਦੀ ਯੋਜਨਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੁਣ ਡਬਲ ਬੈਂਚ ਕਰੇਗਾ, ਜਿਸ ਨਾਲ ਫਿਲਹਾਲ ਪੰਜਾਬ ਸਰਕਾਰ ਨੂੰ ਰਾਹਤ ਮਿਲ ਗਈ ਹੈ। ਪਹਿਲਾਂ ਇਸ ਮਾਮਲੇ ਦੀ ਸੁਣਵਾਈ ਸਿੰਗਲ ਬੈਂਚ ਨੇ ਕੀਤੀ ਸੀ ਜਦੋਂ ਕਿ ਅਜਿਹੇ ਮਾਮਲੇ ਦੀ ਸੁਣਵਾਈ ਡਬਲ ਬੈਂਚ ਹੀ ਕਰ ਸਕਦਾ ਹੈ। ਜਸਟਿਸ ਵਿਕਾਸ ਸੂਰੀ ਨੇ ਇਸ ਪਟੀਸ਼ਨ ਨੂੰ ਰਜਿਸਟਰੀ ਬਰਾਂਚ ਨੂੰ ਭੇਜ ਦਿੱਤਾ ਹੈ ਜਿਸ ਵੱਲੋਂ ਇਹ ਮਾਮਲਾ ਡਬਲ ਬੈਂਚ ਨੂੰ ਭੇਜਿਆ ਜਾਣਾ ਹੈ।

ਇਹ ਵੀ ਪੜ੍ਹੋ: ਕਾਂਗਰਸ ਦੇ ਕੌਮੀ ਪ੍ਰਧਾਨ ਦੀ ਚੋਣ ਲਈ ਨੋਟੀਫਿਕੇਸ਼ਨ ਹੋਇਆ ਜਾਰੀ

ਜਦੋਂ ਇਹ ਮਾਮਲਾ ਸਿੰਗਲ ਬੈਂਚ ਦੇ ਦਾਇਰੇ ਵਿੱਚ ਹੀ ਨਹੀਂ ਆਉਂਦਾ ਸੀ ਤਾਂ ਸਿੰਗਲ ਬੈਂਚ ਵੱਲੋਂ ਲਿਆ ਗਿਆ ਫ਼ੈਸਲਾ ਵੀ ਇੱਕ ਤਰੀਕੇ ਨਾਲ ਰੱਦ ਹੋ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਹੁਣ ਚੀਫ਼ ਜਸਟਿਸ ਦੇ ਬੈਂਚ ਵੱਲੋਂ ਕੀਤੇ ਜਾਣ ਦੀ ਸੰਭਾਵਨਾ ਹੈ। ‘ਆਪ’ ਸਰਕਾਰ ਵੱਲੋਂ ਪਹਿਲੀ ਅਕਤੂਬਰ ਤੋਂ ਘਰ-ਘਰ ਆਟਾ ਵੰਡਣਾ ਸ਼ੁਰੂ ਕੀਤਾ ਜਾਣਾ ਹੈ ਜਿਸ ਕਰ ਕੇ ਸਰਕਾਰ ਲਈ ਫਿਲਹਾਲ ਇਹ ਯੋਜਨਾ ਸ਼ੁਰੂ ਕਰਨ ਦਾ ਰਾਹ ਪੱਧਰਾ ਹੋ ਗਿਆ ਜਾਪਦਾ ਹੈ। ਸਿੰਗਲ ਬੈਂਚ ਵੱਲੋਂ ਲਏ ਗਏ ਫ਼ੈਸਲੇ ਕਰ ਕੇ ਕੌਮੀ ਖੁਰਾਕ ਸੁਰੱਖਿਆ ਐਕਟ ਦੀਆਂ ਧਾਰਾਵਾਂ ਤਹਿਤ ਤਕਨੀਕੀ ਆਧਾਰ ਅਤੇ ਵਿੱਤੀ ਬੋਝ ਦੇ ਨਜ਼ਰੀਏ ਤੋਂ ਨਵੀਂ ਯੋਜਨਾ ਨੂੰ ਬਰੇਕ ਲੱਗ ਗਈ ਹੈ। ਸਿੰਗਲ ਬੈਂਚ ਨੇ ਕਿਸੇ ਵੀ ਤੀਜੀ ਧਿਰ ਦਾ ਹੱਕ ਪੈਦਾ ਨਾ ਕਰਨ ਦੀ ਹਦਾਇਤ ਕੀਤੀ ਸੀ।

ਡਿਪੂ ਹੋਲਡਰ ਐਸੋਸੀਏਸ਼ਨ ਨੇ ਹਾਈਕੋਰਟ ’ਚ ਦਿੱਤੀ ਸੀ ਯੋਜਨਾ ਨੂੰ ਚੁਣੌਤੀ

ਐੱਨਐੱਫਐੱਸਏ ਡਿੱਪੂ ਹੋਲਡਰ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਇਸ ਯੋਜਨਾ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ ਅਤੇ ਡਿੱਪੂ ਹੋਲਡਰ ਫੈਡਰੇਸ਼ਨ ਤੇ ਪੰਜਾਬ ਰਾਜ ਡਿੱਪੂ ਹੋਲਡਰ ਯੂਨੀਅਨ (ਸਿੱਧੂ) ਆਦਿ ਨੇ ਵੀ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਜਸਟਿਸ ਵਿਕਾਸ ਸੂਰੀ ਨੇ ਰਿੱਟ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪਹਿਲਾਂ ਫ਼ੈਸਲਾ ਸੁਣਾ ਦਿੱਤਾ ਸੀ ਪਰ ਹੁਣ ਅਦਾਲਤ ਨੇ ਇਹ ਪਟੀਸ਼ਨ ਮੁੜ ਰਜਿਸਟਰੀ ਬਰਾਂਚ ਨੂੰ ਭੇਜ ਦਿੱਤੀ ਹੈ।

ਫੋਰਟਿਸ ਹਸਪਤਾਲ ਦੇ ਸਿੰਘ ਭਰਾਵਾਂ ਨੂੰ ਸੁਪਰੀਮ ਕੋਰਟ ਨੇ ਸੁਣਾਈ ਸਜ਼ਾ, ਜਾਣੋ ਪੂਰਾ ਮਾਮਲਾ

0

ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਸਿੰਘ ਤੇ ਸ਼ਿਵਇੰਦਰ ਸਿੰਘ ਨੂੰ ਸੁਪਰੀਮ ਕੋਰਟ ਨੇ ਜਾਪਾਨੀ ਫਰਮ ਦਾਈਚੀ ਸਾਂਕਿਓ ਦੁਆਰਾ ਦਾਇਰ ਇੱਕ ਕੇਸ ਵਿੱਚ ਛੇ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਅਤੇ ਫੋਰਟਿਸ-ਆਈਐਚਐਚ ਸੌਦੇ ਦੇ ਫੋਰੈਂਸਿਕ ਆਡਿਟ ਦਾ ਆਦੇਸ਼ ਦਿੱਤਾ। ਸੁਪਰੀਮ ਕੋਰਟ ਨੇ IHH ਓਪਨ ਆਫਰ ‘ਤੇ ਰੋਕ ਜਾਰੀ ਰੱਖਦੇ ਹੋਏ ਮਾਮਲੇ ਨੂੰ ਦਿੱਲੀ ਹਾਈਕੋਰਟ ਕੋਲ ਭੇਜ ਦਿੱਤਾ।

ਜਾਣਕਾਰੀ ਅਨੁਸਾਰ ਸਿੰਘ ਭਰਾਵਾਂ ਨੂੰ ਦਾਈਚੀ ਨੂੰ ਆਰਬਿਟਰਲ ਰਕਮ ਅਦਾ ਕਰਨ ਦੇ ਅਦਾਲਤ ਦੇ ਆਦੇਸ਼ਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿਣ ਲਈ ਸਿਵਲ ਨਜ਼ਰਬੰਦੀ ਦੀ ਕਾਰਵਾਈ ਤੋਂ ਬਾਅਦ ਸਜ਼ਾ ਸੁਣਾਈ ਗਈ ਸੀ। ਸਿਖਰਲੀ ਅਦਾਲਤ ਨੇ 2019 ਵਿੱਚ ਉਨ੍ਹਾਂ ਦੇ ਖਿਲਾਫ ‘ਅਦਾਲਤ ਦੀ ਮਾਣਹਾਨੀ’ ਦਾ ਕੇਸ ਦਰਜ ਕੀਤਾ ਸੀ, ਇਹ ਪੁੱਛਦੇ ਹੋਏ ਕਿ ਉਨ੍ਹਾਂ ਨੂੰ ਸਜ਼ਾ ਕਿਉਂ ਨਹੀਂ ਦਿੱਤੀ ਜਾਣੀ ਚਾਹੀਦੀ।

ਮਹੱਤਵਪੂਰਨ ਗੱਲ ਇਹ ਹੈ ਕਿ ਫੋਰਟਿਸ ਹੈਲਥਕੇਅਰ ਲਿਮਟਿਡ ਦੇ ਸਾਬਕਾ ਪ੍ਰਮੋਟਰ ਵੀ ਜਾਪਾਨੀ ਕੰਪਨੀ ਦਾਈਚੀ ਸਾਂਕਿਓ ਨਾਲ ਅਦਾਲਤੀ ਲੜਾਈ ਵਿੱਚ ਉਲਝੇ ਹੋਏ ਹਨ। ਜਾਪਾਨੀ ਕੰਪਨੀ ਨੇ ਸਿੰਘ ਭਰਾਵਾਂ ਦੇ ਖਿਲਾਫ ਸਿੰਗਾਪੁਰ ਟ੍ਰਿਬਿਊਨਲ ਵਿੱਚ 3,600 ਕਰੋੜ ਰੁਪਏ ਦੀ ਆਰਬਿਟਰੇਸ਼ਨ ਰਕਮ ਜਿੱਤੀ ਸੀ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਫੋਰਟਿਸ-ਆਈਐਚਐਚ ਸ਼ੇਅਰ ਸੌਦੇ ਨੂੰ ਚੁਣੌਤੀ ਦਿੱਤੀ ਹੈ। ਦਾਈਚੀ ਅਤੇ ਸਿੰਘ ਭਰਾਵਾਂ ਵਿਚਕਾਰ ਅਦਾਲਤੀ ਲੜਾਈ ਕਾਰਨ ਆਈਐਚਐਚ-ਫੋਰਟਿਸ ਸੌਦਾ ਰੁਕਿਆ ਹੋਇਆ ਹੈ।

ਇਹ ਵੀ ਪੜ੍ਹੋ: ਕਾਂਗਰਸ ਦੇ ਕੌਮੀ ਪ੍ਰਧਾਨ ਦੀ ਚੋਣ ਲਈ ਨੋਟੀਫਿਕੇਸ਼ਨ ਹੋਇਆ ਜਾਰੀ

ਜ਼ਿਕਰਯੋਗ ਹੈ ਕਿ 2018 ‘ਚ ਜਦੋਂ ਕੁਝ ਭਾਰਤੀਆਂ ਨੇ ਫੋਰਟਿਸ ਹੈਲਥਕੇਅਰ ਦੇ ਆਪਣੇ ਸ਼ੇਅਰ ਮਲੇਸ਼ੀਆ ਦੀ ਕੰਪਨੀ IHH ਨੂੰ ਵੇਚ ਦਿੱਤੇ ਸਨ ਤਾਂ ਦਾਈਚੀ ਅਦਾਲਤ ‘ਚ ਪਹੁੰਚੇ ਸਨ। ਜਾਪਾਨੀ ਕੰਪਨੀ ਦਾ ਦੋਸ਼ ਹੈ ਕਿ ਫੋਰਟਿਸ ਦੇ ਸਾਬਕਾ ਪ੍ਰਮੋਟਰਾਂ ਨੇ ਉਸ ਨੂੰ ਭਰੋਸਾ ਦਿਵਾਇਆ ਸੀ ਕਿ ਭਾਰਤੀ ਹਸਪਤਾਲ ਲੜੀ ਵਿਚਲੇ ਉਨ੍ਹਾਂ ਦੇ ਸ਼ੇਅਰ ਟ੍ਰਿਬਿਊਨਲ ਦੇ ਫੈਸਲੇ ਅਨੁਸਾਰ ਆਰਬਿਟਰੇਸ਼ਨ ਰਾਸ਼ੀ ਦਾ ਭੁਗਤਾਨ ਕਰਨਗੇ।

ਫੋਰਟਿਸ ਹੈਲਥਕੇਅਰ ਨੇ ਇਕ ਬਿਆਨ ‘ਚ ਕਿਹਾ, ”ਅਸੀਂ ਸਮਝਦੇ ਹਾਂ ਕਿ ਸੁਪਰੀਮ ਕੋਰਟ ਦੇ ਸਾਹਮਣੇ ਸੁਣਵਾਈ ਕੁਝ ਨਿਰਦੇਸ਼ਾਂ ਦੇ ਨਾਲ ਖਤਮ ਹੋ ਗਈ ਹੈ ਅਤੇ ਸੁਓ ਮੋਟੋ ਨੋਟਿਸ ਨਾਲ ਸ਼ੁਰੂ ਕੀਤੀ ਗਈ ਮਾਣਹਾਨੀ ਦੀ ਕਾਰਵਾਈ ਵੀ ਖਤਮ ਹੋ ਗਈ ਹੈ। ਅਸੀਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਾਂਗੇ ਅਤੇ ਭਵਿੱਖ ਦੀ ਕਾਰਵਾਈ ਬਾਰੇ ਕਾਨੂੰਨੀ ਸਲਾਹ ਲਵਾਂਗੇ।

ਕਾਂਗਰਸ ਦੇ ਕੌਮੀ ਪ੍ਰਧਾਨ ਦੀ ਚੋਣ ਲਈ ਨੋਟੀਫਿਕੇਸ਼ਨ ਹੋਇਆ ਜਾਰੀ

0

ਕਾਂਗਰਸ ਦੇ ਕੌਮੀ ਪ੍ਰਧਾਨ ਦੀ ਚੋਣ ਲਈ ਨੋਟੀਫਿਕੇਸ਼ਨ ਜਾਰੀ ਹੋ ਚੁੱਕਿਆ ਹੈ।ਪ੍ਰਧਾਨਗੀ ਦੇ ਲਈ ਦਾਅਵੇਦਾਰ 24 ਤੋਂ 30 ਸਤੰਬਰ ਤੱਕ ਆਪਣੀ ਨਾਮਜ਼ਦਗੀ ਦਾਖਲ ਕਰ ਸਕਦੇ ਹਨ। ਇਸ ਲਈ 17 ਅਕਤੂਬਰ ਨੂੰ ਵੋਟਿੰਗ ਹੋਵੇਗੀ ਤੇ 19 ਅਕਤੂਬਰ ਨੂੰ ਨਤੀਜਾ ਐਲਾਨ ਦਿੱਤਾ ਜਾਵੇਗਾ ।

ਪਿਸਤੇ ਦੇ ਸੇਵਨ ਨਾਲ ਕੋਲੇਸਟ੍ਰੋਲ ਦਾ ਪੱਧਰ ਰਹਿੰਦਾ ਹੈ ਸਹੀ, ਜਾਣੋ ਹੋਰ ਫਾਇਦੇ

0

ਪਿਸਤਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ‘ਚ ਫਾਈਬਰ, ਪ੍ਰੋਟੀਨ, ਵਿਟਾਮਿਨ-ਸੀ, ਜਿੰਕ, ਕਾਪਰ, ਪੌਟਾਸ਼ਿਅਮ, ਆਇਰਨ, ਕੈਲਸ਼ੀਅਮ ਅਤੇ ਐਂਟੀਆਕਸੀਡੈਂਟਸ ਦੇ ਤੱਤ ਪਾਏ ਜਾਂਦੇ ਹਨ। ਦਿਨ ‘ਚ ਦੋ ਵਾਰ ਪਿਸਤਾ ਖਾਣ ਨਾਲ ਡਾਇਬਟੀਜ਼ ਟਾਈਪ-2 ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਪਿਸਤਾ ਤੁਹਾਡੀ ਸਿਹਤ ਲਈ ਬਹੁਤ ਲਾਭਕਾਰੀ ਹੈ ਕਿਉਂਕਿ ਇਸ ‘ਚ ਵਸਾ, ਪ੍ਰੋਟੀਨ ਅਤੇ ਫਾਈਬਰ ਦੀ ਮਾਤਰਾ ਜ਼ਿਆਦਾ ਪਾਈ ਜਾਂਦੀ ਹੈ। ਇਹ ਖਾਣ ‘ਚ ਸੁਆਦ ਹੋਣ ਦੇ ਨਾਲ-ਨਾਲ ਤੁਹਾਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ ਅਤੇ ਕਈ ਰੋਗਾਂ ਨੂੰ ਠੀਕ ਵੀ ਕਰਦਾ ਹੈ। ਪਿਸਤਾ ਖਾਣ ਨਾਲ ਸਰੀਰ ‘ਚ ਹੀਮੋਗਲੋਬਿਨ ਦੀ ਕਮੀ ਪੂਰੀ ਹੁੰਦੀ ਹੈ।

ਕੋਲੈਸਟ੍ਰੋਲ ਦੇ ਪੱਧਰ ਨੂੰ ਕਰੇ ਘੱਟ
ਸਿਹਤਮੰਦ ਦਿਲ ਦੇ ਪਹਿਲੇ ਸਟੈੱਪ ਵਿੱਚੋਂ ਇੱਕ ਤੁਹਾਡਾ ਕੋਲੇਸਟ੍ਰੋਲ ਪੱਧਰ ਹੈ। ਕੋਲੈਸਟ੍ਰੋਲ ਦੀਆਂ ਦੋ ਕਿਸਮਾਂ ਹਨ – LDL ਅਤੇ HDL। ਖ਼ਰਾਬ ਕੋਲੇਸਟ੍ਰੋਲ ਦਾ ਉੱਚ ਪੱਧਰ ਦਿਲ ਦੀ ਬਿਮਾਰੀ ਦੇ ਜ਼ੋਖਮ ਨੂੰ ਵਧਾਉਂਦਾ ਹੈ, ਜਦੋਂ ਕਿ ਉੱਚ ਐਚਡੀਐਲ ਕੋਲੇਸਟ੍ਰੋਲ ਜ਼ੋਖਮ ਨੂੰ ਘਟਾਉਂਦਾ ਹੈ। ਕੋਲੈਸਟ੍ਰੋਲ ਦੇ ਪੱਧਰ ਨੂੰ ਸੁਧਾਰਨ ਲਈ ਸਿਹਤਮੰਦ ਖੁਰਾਕ ਦੀ ਮਦਦ ਲਈ ਜਾ ਸਕਦੀ ਹੈ।

ਬਲੱਡ ਪ੍ਰੈਸ਼ਰ ਨੂੰ ਕਰੇ ਘੱਟ
ਬਲੱਡ ਪ੍ਰੈਸ਼ਰ ਦਾ ਸਿੱਧਾ ਸਬੰਧ ਦਿਲ ਦੀ ਸਿਹਤ ਨਾਲ ਵੀ ਹੁੰਦਾ ਹੈ। ਇਸ ਨੂੰ ਅਕਸਰ ਸਾਈਲੈਂਟ ਕਿਲਰ ਕਿਹਾ ਜਾਂਦਾ ਹੈ ਕਿਉਂਕਿ ਇਹ ਬਿਨਾਂ ਕਿਸੇ ਚਿਤਾਵਨੀ ਦੇ ਚਿੰਨ੍ਹ ਦੇ ਦਿਲ ਦੀ ਬੀਮਾਰੀ, ਸਟ੍ਰੋਕ ਵਰਗੀਆਂ ਗੰਭੀਰ ਬੀਮਾਰੀਆਂ ਦਾ ਕਾਰਨ ਬਣਦਾ ਹੈ।

ਫਾਈਬਰ ਨਾਲ ਹੁੰਦੈ ਭਰਪੂਰ
ਡੇਅਰੀ ਫਾਈਬਰ ਸਮੁੱਚੀ ਸਿਹਤ ਲਈ ਇੱਕ ਜ਼ਰੂਰੀ ਪੌਸ਼ਟਿਕ ਤੱਤ ਹੈ। ਇਹ ਪਾਚਨ ‘ਚ ਸਹਾਇਤਾ ਕਰਦਾ ਹੈ, ਭਾਰ ਘਟਾਉਣ ਅਤੇ ਦਿਲ ਦੀ ਸਿਹਤ ਵਿੱਚ ਵੀ ਮਦਦ ਕਰਦਾ ਹੈ। ਜਿਹੜੇ ਲੋਕ ਭੋਜਨ ‘ਚ ਫਾਈਬਰ ਦੀ ਚੰਗੀ ਮਾਤਰਾ ਲੈਂਦੇ ਹਨ, ਉਨ੍ਹਾਂ ਵਿਚ ਵੀ ਦਿਲ ਦੀ ਬੀਮਾਰੀ ਦਾ ਖ਼ਤਰਾ ਘੱਟ ਹੁੰਦਾ ਹੈ।

ਐਂਟੀਆਕਸੀਡੈਂਟ ਹੁੰਦੇ ਹਨ
ਦਿਲ ਦੀ ਸਿਹਤ ਨਾਲ ਸਬੰਧਤ ਸਭ ਤੋਂ ਮਹੱਤਵਪੂਰਨ ਪੌਸ਼ਟਿਕ ਤੱਤਾਂ ‘ਚੋਂ ਇੱਕ ਐਂਟੀਆਕਸੀਡੈਂਟ ਹੈ। ਕਲੀਵਲੈਂਡ ਕਲੀਨਿਕ ਅਨੁਸਾਰ, ਇਸ ‘ਚ ਵਿਟਾਮਿਨ ਸੀ ਅਤੇ ਈ, ਸੇਲੇਨਿਅਮ ਅਤੇ ਬੀਟਾ-ਕੈਰੋਟੀਨ ਹੁੰਦੇ ਹਨ। ਐਂਟੀਆਕਸੀਡੈਂਟ ਫ੍ਰੀ ਰੈਡੀਕਲਸ ਨਾਲ ਲੜ ਕੇ ਦਿਲ ਦੀ ਸਿਹਤ ਦਾ ਸਮਰਥਨ ਕਰਦੇ ਹਨ।

ਬਲੱਡ ਸ਼ੂਗਰ ਦੇ ਪੱਧਰ ਨੂੰ ਕਰਦੈ ਕੰਟਰੋਲ
ਪਿਸਤਾ ਖਾਣ ਦਾ ਇੱਕ ਫਾਇਦਾ ਬਲੱਡ ਸ਼ੂਗਰ ਨਾਲ ਜੁੜਿਆ ਹੋਇਆ ਹੈ। ਸ਼ੂਗਰ, ਬਲੱਡ ਸ਼ੂਗਰ ਦੇ ਪੱਧਰ ਅਤੇ ਦਿਲ ਦੀ ਸਿਹਤ ਦਾ ਨੇੜਲਾ ਸਬੰਧ ਹੈ। ਸਮੇਂ ਦੇ ਨਾਲ ਹਾਈ ਬਲੱਡ ਸ਼ੂਗਰ ਖੂਨ ਦੀਆਂ ਨਾੜੀਆਂ ਅਤੇ ਤੰਤੂਆਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ, ਜੋ ਤੁਹਾਡੇ ਦਿਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦੀਆਂ ਹਨ। ਨਾਲ ਹੀ, ਜਿਨ੍ਹਾਂ ਲੋਕਾਂ ਨੂੰ ਡਾਇਬੀਟੀਜ਼ ਹੈ, ਉਨ੍ਹਾਂ ਨੂੰ ਦਿਲ ਦੀ ਬੀਮਾਰੀ ਦਾ ਖ਼ਤਰਾ ਵੀ ਵੱਧ ਸਕਦਾ ਹੈ। ਪਿਸਤਾ ਦਾ ਸੇਵਨ ਕਰਨ ਨਾਲ ਸਰੀਰ ‘ਚ ਬਲੱਡ ਸ਼ੂਗਰ ਦੇ ਪੱਧਰ ਨੂੰ ਘੱਟ ਕੀਤਾ ਜਾ ਸਕਦਾ ਹੈ।

ਅੱਖਾਂ ਲਈ ਫਾਇਦੇਮੰਦ
ਉਮਰ ਵਧਣ ਦੇ ਨਾਲ-ਨਾਲ ਅੱਖਾਂ ‘ਚ ਕਮਜ਼ੋਰੀ ਅਤੇ ਬੀਮਾਰੀ ਵਧਣ ਲੱਗਦੀ ਹੈ। ਅਜਿਹੀ ਸਥਿਤੀ ‘ਚ ਤੁਹਾਨੂੰ ਨਿਯਮਿਤ ਪਿਸਤਾ ਖਾਂਦੇ ਰਹਿਣਾ ਚਾਹੀਦਾ ਹੈ, ਜਿਸ ਨਾਲ ਤੁਹਾਡੀਆਂ ਅੱਖਾਂ ‘ਤੇ ਕਿਸੇ ਤਰ੍ਹਾਂ ਦਾ ਪ੍ਰਭਾਵ ਨਾ ਪੈ ਸਕੇ।

ਖੇਡ ਵਿਭਾਗ ‘ਚ ਕੋਚਾਂ ਦੀਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ – ਮੀਤ ਹੇਅਰ

0

ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਨੂੰ ਖੇਡ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਜਿੱਥੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਹੀ ਕੋਚਾਂ ਦੀਆਂ ਖਾਲੀ ਪਈਆਂ 220 ਅਸਾਮੀਆਂ ਨੂੰ ਜਲਦ ਹੀ ਭਰਿਆ ਜਾ ਰਿਹਾ ਹੈ। ਖੇਡ ਮੰਤਰੀ ਮੀਤ ਹੇਅਰ ਅੱਜ ਪਿੰਡ ਢੁੱਡੀਕੇ ਵਿਖੇ ਸਰਕਾਰੀ ਕਾਲਜ ਵਿੱਚ ਪੰਜ ਕਰੋੜ ਰੁਪਏ ਨਾਲ ਤਿਆਰ ਕੀਤੀ ਗਈ ਹਾਕੀ ਐਸਟਰੋਟਰਫ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ।

ਇਹ ਵੀ ਪੜ੍ਹੋ: ਹਰਜੋਤ ਸਿੰਘ ਬੈਂਸ ਨੇ ਸਿੱਖਿਆ ਵਿਭਾਗ ‘ਚ ਤਰਸ ਦੇ ਅਧਾਰ ‘ਤੇ 27 ਉਮੀਦਵਾਰਾਂ ਨੂੰ…

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਮੀਤ ਹੇਅਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਦੇ ਵਿਕਾਸ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ। ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁਲਿਤ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ 220 ਖਾਲੀ ਅਸਾਮੀਆਂ ਭਰਨ ਦੇ ਨਾਲ ਨਾਲ ਕੋਚਾਂ ਦੀਆਂ ਨਵੀਆਂ ਅਸਾਮੀਆਂ ਵੀ ਸਿਰਜੀਆਂ ਜਾਣਗੀਆਂ।

ਉਹਨਾਂ ਕਿਹਾ ਕਿ ਖਿਡਾਰੀਆਂ ਨੂੰ ਘੱਟੋ ਘੱਟ ਰਾਸ਼ਟਰੀ ਪੱਧਰ ਤੱਕ ਜਰੂਰੀ ਪਹੁੰਚਾਉਣ ਲਈ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਨਾਮ ਉੱਤੇ ਵਜ਼ੀਫਾ ਸਕੀਮ ਚਲਾਈ ਗਈ ਹੈ। ਇਸ ਸਕੀਮ ਤਹਿਤ ਰਾਸ਼ਟਰੀ ਪੱਧਰ ਉੱਤੇ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਸੀਨੀਅਰ ਖਿਡਾਰੀਆਂ ਨੂੰ 8000 ਰੁਪਏ ਪ੍ਰਤੀ ਮਹੀਨਾ ਅਤੇ ਅਤੇ ਜੂਨੀਅਰ ਖਿਡਾਰੀਆਂ ਨੂੰ 6000 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾਇਆ ਕਰੇਗਾ।

ਉਹਨਾਂ ਕਿਹਾ ਕਿ ਇਸ ਸਕੀਮ ਨਾਲ ਖਿਡਾਰੀਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹ ਮਿਲੇਗਾ। ਹੁਣ ਤੱਕ ਦੀਆਂ ਸਰਕਾਰਾਂ ਨੇ ਕਦੇ ਖਿਡਾਰੀਆਂ ਲਈ ਸਮੇਂ ਸਿਰ ਖੇਡ ਸਾਮਾਨ ਖਰੀਦਣ ਲਈ ਫੰਡ ਹੀ ਨਹੀਂ ਜਾਰੀ ਕੀਤਾ। ਆਪ ਸਰਕਾਰ ਨੇ ਛੇ ਸਾਲ ਬਾਅਦ ਖਿਡਾਰੀਆਂ ਦਾ ਸਮਾਨ ਖਰੀਦਣ ਲਈ ਬਜਟ ਰੱਖਿਆ। ਉਹਨਾਂ ਵਾਅਦਾ ਕੀਤਾ ਕਿ ਹਰ ਸਾਲ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਨਵੀਂ ਖੇਡ ਪਾਲਸੀ ਤਹਿਤ ਖੇਡਾਂ ਲਈ ਵੱਖਰਾ ਕੇਡਰ ਤਿਆਰ ਕਰਾਂਗੇ ਤਾਂ ਜੌ ਵੱਧ ਤੋਂ ਵੱਧ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਸਕੇ।

ਸ਼ਹੀਦ ਲਾਲਾ ਲਾਜਪਤ ਰਾਏ ਜੀ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੁੰਦਿਆਂ ਉਹਨਾਂ ਕਿਹਾ ਕਿ ਅਜ਼ਾਦੀ ਘੁਲਾਟੀਏ ਪਰਿਵਾਰਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈਣ ਦੇ ਕਾਬਿਲ ਹੋਏ ਹਾਂ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਸੂਬਾ ਸਿਰਜਣ ਲਈ ਯਤਨਸ਼ੀਲ ਹੈ।

ਇਸ ਤੋਂ ਪਹਿਲਾਂ ਉਹਨਾਂ ਨੇ ਨਗਰ ਕੌਂਸਲ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਸ੍ਰ ਜਗਦੀਸ਼ ਸਿੰਘ ਗਟਰਾ ਅਤੇ ਉਪ ਪ੍ਰਧਾਨ ਪਰਮਜੀਤ ਕੌਰ ਭੱਟੀ ਨੂੰ ਅਤੇ ਨਗਰ ਪੰਚਾਇਤ ਬੱਧਣੀ ਕਲਾਂ ਦੇ ਪ੍ਰਧਾਨ ਜਗਜੀਤ ਸਿੰਘ ਅਤੇ ਉਪ ਪ੍ਰਧਾਨ ਜਸਵੀਰ ਕੌਰ ਨੂੰ ਅਹੁਦਾ ਸੰਭਾਲਿਆ। ਇਸ ਦੌਰਾਨ ਉਹਨਾਂ ਮੋਗਾ ਰੋਇੰਗ ਅਤੇ ਵਾਟਰ ਸਪੋਰਟਸ ਕਲੱਬ ਦੌਧਰ ਦਾ ਵੀ ਉਦਘਾਟਨ ਕੀਤਾ।

ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਢੁੱਡੀਕੇ ਵਿਖੇ ਸਰਕਾਰੀ ਕਾਲਜ ਵਿੱਚ ਪੰਜ ਕਰੋੜ ਰੁਪਏ ਨਾਲ ਤਿਆਰ ਕੀਤੀ ਗਈ ਹਾਕੀ ਐਸਟਰੋਟਰਫ ਦਾ ਉਦਘਾਟਨ ਕਰਨ ਲਈ ਪਹੁੰਚਣ ਉੱਤੇ ਸ੍ਰ ਮੀਤ ਹੇਅਰ ਦਾ ਧੰਨਵਾਦ ਕੀਤਾ।

ਇਸ ਮੌਕੇ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ, ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ, ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗੁਲਨੀਤ ਸਿੰਘ ਖੁਰਾਣਾ, ਐੱਸ ਡੀ ਐੱਮ ਰਾਮ ਸਿੰਘ, ਆਪ ਦੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਅਤੇ ਹੋਰ ਹਾਜ਼ਰ ਸਨ।

ਰਾਸ਼ਟਰਪਤੀ ਪੂਤਿਨ ਨੇ ਰੂਸ ‘ਚ ਜਵਾਨਾਂ ਦੀ ਤਾਇਨਾਤੀ ਦਾ ਕੀਤਾ ਐਲਾਨ

0

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਯੂਕਰੇਨ ਨਾਲ ਲੱਗਪਗ 7 ਮਹੀਨਿਆਂ ਤੋਂ ਜਾਰੀ ਜੰਗ ਦੌਰਾਨ ਆਪਣੇ ਦੇਸ਼ ਵਿੱਚ ਜਵਾਨਾਂ ਦੀ ਅੰਸ਼ਿਕ ਤਾਇਨਾਤੀ ਦਾ ਐਲਾਨ ਕੀਤਾ ਹੈ। ਉਨ੍ਹਾਂ ਪੱਛਮ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਰੂਸ ਆਪਣੇ ਇਲਾਕੇ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇਗਾ ਅਤੇ ਇਹ ਕੋਈ ‘ਲਿਫਾਫੇਬਾਜ਼ੀ’ ਨਹੀਂ ਹੈ। ਅਧਿਕਾਰੀਆਂ ਨੇ ਕਿਹਾ ਕਿ 3 ਲੱਖ ਜਵਾਨਾਂ ਦੀ ਅੰਸ਼ਿਕ ਤਾਇਨਾਤੀ ਦੀ ਯੋਜਨਾ ਬਣਾਈ ਗਈ ਹੈ। ਰੂਸ ਦੇ ਰਾਸ਼ਟਰਪਤੀ ਨੇ ਟੀਵੀ ਦੇ ਮਾਧਿਅਮ ਰਾਹੀਂ ਦੇਸ਼ਵਾਸੀਆਂ ਨੂੰ ਸੰਬੋਧਨ ਕੀਤਾ।

ਉਨ੍ਹਾਂ ਦੇ ਇਸ ਐਲਾਨ ਤੋਂ ਇੱਕ ਦਿਨ ਪਹਿਲਾਂ ਹੀ ਐਲਾਨ ਕੀਤਾ ਗਿਆ ਸੀ  ਕਿ ਰੂਸ ਦੇ ਕਬਜ਼ੇ ਵਾਲੇ ਪੂਰਬੀ ਤੇ ਦੱਖਣੀ ਯੂਕਰੇਨ ਦੇ ਹਿੱਸੇ ਰੂਸ ਵਿੱਚ ਸ਼ਾਮਲ ਹੋਣ ਲਈ ਰਾਇਸ਼ੁਮਾਰੀ ਕਰਵਾਉਣੀ ਯੋਜਨਾ ਬਣਾ ਰਹੇ ਹਨ। ਪੂਤਿਨ ਨੇ ਪੱਛਮੀ ਦੇਸ਼ਾਂ ’ਤੇ ‘‘ਪ੍ਰਮਾਣੂ ਬਲੈਕਮੇਲਿੰਗ’’ ਕਰਨ ਦਾ ਦੋਸ਼ ਲਾਇਆ ਅਤੇ ਨਾਲ ਹੀ ‘‘ਰੂਸ ਖ਼ਿਲਾਫ਼ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਦੀ ਸੰਭਾਵਨਾ ਸਬੰਧੀ ਨਾਟੋ ਦੇਸ਼ਾਂ ਦੇ ਉੱਚ ਪ੍ਰਤੀਨਿਧੀਆਂ ਦੇ ਬਿਆਨਾਂ’’ ਦਾ ਹਵਾਲਾ ਵੀ ਦਿੱਤਾ।

ਹਰਜੋਤ ਸਿੰਘ ਬੈਂਸ ਨੇ ਸਿੱਖਿਆ ਵਿਭਾਗ ‘ਚ ਤਰਸ ਦੇ ਅਧਾਰ ‘ਤੇ 27 ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

0

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ ‘ਤੇ ਨੌਕਰੀ ਸਬੰਧੀ ਮਾਮਲਿਆਂ ਦੇ ਤੁਰੰਤ ਹੱਲ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਵਿਭਾਗ ਨੇ ਤਰਸ ਦੇ ਆਧਾਰ ‘ਤੇ 27 ਉਮੀਦਵਾਰਾਂ ਨੂੰ ਅੱਜ ਇੱਥੇ ਨਿਯੁਕਤੀ ਪੱਤਰ ਦਿੱਤੇ।

ਸਕੂਲ ਸਿੱਖਿਆ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਿੱਖਿਆ ਸਾਡੇ ਸਮਾਜ ਦਾ ਅਹਿਮ ਭਾਗ ਹੈ ਜਿਸ ਰਾਹੀਂ ਅਸੀਂ ਸਮਾਜ ਦੀ ਸੇਵਾ ਕਰਦੇ ਹਾਂ। ਉਨ੍ਹਾਂ ਨਵਨਿਯੁਕਤ ਮੁਲਾਜ਼ਮਾ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਅਨਿੱਖੜਵਾ ਅੰਗ ਬਣਾ ਲੈਣ।

ਉਨ੍ਹਾਂ ਨਵਨਿਯੁਕਤ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜਿਸ ਪਰਿਵਾਰਕ ਮੈਂਬਰ ਦੀ ਥਾਂ ਨੌਕਰੀ ਹਾਸਲ ਕਰ ਰਹੇ ਹਨ ਉਸ ਵਲੋਂ ਘਰ ਵਿੱਚ ਨਿਭਾਈ ਜਾਂਦੀ ਜ਼ਿੰਮੇਵਾਰੀ ਵੀ ਉਸੇ ਸਮਰਪਣ ਭਾਵਨਾ ਨਾਲ ਨਿਭਾਉਣ। ਬੈਂਸ ਨੇ ਕਿਹਾ ਕਿ ਤੁਸੀਂ ਸਭ ਨੇ ਆਪਣੇ ਪਰਿਵਾਰ ਦੇ ਬਹੁਤ ਅਹਿਮ ਅਤੇ ਪਿਆਰੇ ਮੈਂਬਰ ਨੂੰ ਗੁਆਇਆ ਹੈ ਜਿਸ ਦੀ ਥਾਂ ਤੁਹਾਨੂੰ ਸਰਕਾਰੀ ਨੌਕਰੀ ਕਰਨ ਦਾ ਮੌਕਾ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਅਸੀਂ ਸਭ ਨੇ ਇਕ ਪਰਿਵਾਰ ਵਾਂਗੂੰ ਕੰਮ ਕਰਨਾ ਹੈ ਅਤੇ ਸਕੂਲ ਸਿੱਖਿਆ ਵਿਭਾਗ ਨੂੰ ਸੁਨਹਿਰੀ ਦੌਰ ਵਿਚ ਲੈਣ ਕੇ ਜਾਣਾ ਹੈ। ਇਸ ਮੌਕੇ ਉਨ੍ਹਾਂ ਮੈਥ ਮਿਸਟਰੈਸ ਵਜੋਂ 1, ਕਲਰਕ ਵਜੋਂ 6, ਐਸ.ਐਲ.ਏ. ਵਜੋਂ 3 , ਸੇਵਾਦਾਰ ਵਜੋਂ 12, ਚੌਕੀਦਾਰ ਵਜੋਂ 4 ਅਤੇ ਸਫਾਈ ਕਰਮਚਾਰੀ ਵਜੋਂ 1 ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਸਕੂਲ ਸਿੱਖਿਆ ਵਿਭਾਗ ਦੇ ਡੀ.ਪੀ.ਆਈ.ਕੁਲਜੀਤ ਸਿੰਘ ਮਾਹੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਸ਼੍ਰੋਮਣੀ ਕਮੇਟੀ ਨੇ ਘਰ ਵਾਪਸੀ ਕਰਨ ਵਾਲੇ ਪਰਿਵਾਰਾਂ ਦੇ ਮੁਖੀਆਂ ਨੂੰ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਕੀਤਾ ਸਨਮਾਨਿਤ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਨਾਲ ਪੰਜਾਬ ਦੇ ਸਰਹੱਦੀ ਖੇਤਰ ਦੇ 12 ਪਿੰਡਾਂ ਤੋਂ 56 ਸਿੱਖ ਪਰਿਵਾਰਾਂ ਦੇ ਲਗਭਗ 500 ਮੈਂਬਰਾਂ ਨੇ ਸਿੱਖੀ ’ਚ ਘਰ ਵਾਪਸੀ ਕੀਤੀ ਹੈ, ਜੋ ਗੁਰੂ ਕੀ ਵਡਾਲੀ, ਖਾਪੜਖੇੜੀ, ਰਾਮੂਵਾਲ, ਧੱਤਲ, ਚੀਚਾ, ਭਕਨਾ, ਬੁਰਜ, ਸੋਹਲ ਤੇ ਝਬਾਲ ਆਦਿ ਪਿੰਡਾਂ ਨਾਲ ਸਬੰਧਤ ਹਨ।

ਇਸ ਸਬੰਧ ਵਿਚ ਅੱਜ ਗੁਰਦੁਆਰਾ ਛੇਹਰਟਾ ਸਾਹਿਬ ਪਾਤਸ਼ਾਹੀ ਛੇਵੀਂ ਸ੍ਰੀ ਅੰਮ੍ਰਿਤਸਰ ਵਿਖੇ ਕੀਤੇ ਵਿਸ਼ੇਸ਼ ਸਮਾਗਮ ’ਚ ਸ਼ਾਮਲ ਹੋਏ ਘਰ ਵਾਪਸੀ ਕਰਨ ਵਾਲੇ ਕਰੀਬ 100 ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਾਵਾ ਸਿੰਘ ਗੁਮਾਨਪੁਰਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ ਤੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ ਨੇ ਸਿੱਖੀ ’ਚ ਵਾਪਸ ਪਰਤੇ ਪਰਿਵਾਰਾਂ ਨੂੰ ਜੀ-ਆਇਆਂ ਕਿਹਾ ਅਤੇ ਭਵਿੱਖ ਵਿਚ ਹੋਰਨਾਂ ਲੋਕਾਂ ਨੂੰ ਅਜਿਹੇ ਅਖੌਤੀ ਪ੍ਰਚਾਰਕਾਂ ਦੇ ਭਰਮਜਾਲ ਤੋਂ ਬਚ ਕੇ ਰਹਿਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਮੌਜੂਦ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਇਹ ਸਿੱਖ ਪਰਿਵਾਰ ਅਖੌਤੀ ਇਸਾਈ ਪ੍ਰਚਾਰਕਾਂ ਦੇ ਗੁੰਮਰਾਹਕੁੰਨ ਪ੍ਰਚਾਰ ਦਾ ਸ਼ਿਕਾਰ ਹੋ ਗਏ ਸਨ। ਇਨ੍ਹਾਂ ਅੰਦਰ ਸਿੱਖੀ ਭਾਵਨਾ ਪ੍ਰਚੰਡ ਹੈ ਅਤੇ ਇਨ੍ਹਾਂ ਨੇ ਅਹਿਸਾਸ ਕਰਦਿਆਂ ਘਰ ਵਾਪਸੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਸਰਹੱਦੀ ਖੇਤਰ ਅੰਦਰ ਧਰਮ ਪ੍ਰਚਾਰ ਲਹਿਰ ਚਲਾਈ ਜਾ ਰਹੀ ਹੈ ਅਤੇ ਧਰਮ ਪਰਵਰਤਨ ਦੇ ਮਾਮਲਿਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਧਰਮ ਪ੍ਰਚਾਰ ਲਹਿਰ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਧਰਮ ਪਰਵਰਤਨ ਦੇ ਮਾਮਲੇ ਅਗਿਆਨਤਾ ਤੇ ਭਰਮਜਾਲ ਨਾਲ ਸਬੰਧਤ ਹਨ ਅਤੇ ਅਖੌਤੀ ਇਸਾਈ ਪ੍ਰਚਾਰਕ ਲੋਕਾਂ ਨੂੰ ਇਸੇ ਤਹਿਤ ਗੁੰਮਰਾਹ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਰਹੱਦੀ ਖੇਤਰਾਂ ਅੰਦਰ ਸਰਵੇ ਜਾਰੀ ਹੈ ਅਤੇ ਇਨ੍ਹਾਂ ਇਲਾਕਿਆਂ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਧਰਮ ਪ੍ਰਚਾਰ ਲਹਿਰ ਦੌਰਾਨ ਸੰਗਤਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਗਰੀਬ ਵਿਦਿਆਰਥੀਆਂ ਦੇ ਨਾਲ-ਨਾਲ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੁਫ਼ਤ ਵਿਦਿਆ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਅੰਮ੍ਰਿਤਧਾਰੀ ਸਿੱਖ ਬੱਚੀਆਂ ਦੀ ਉੱਚ ਸਿੱਖਿਆ ਲਈ ਵੀ ਤਲਵੰਡੀ ਸਾਬੋ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੁਫ਼ਤ ਰਿਹਾਇਸ਼ੀ ਕੇਂਦਰ ਸਥਾਪਿਤ ਕੀਤੇ ਗਏ ਹਨ। ਇਥੇ ਪੜ੍ਹਾਈ, ਰਹਿਣ ਸਹਿਣ ਅਤੇ ਖਾਣੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕਰਦੀ ਹੈ। ਇਸ ਤੋਂ ਇਲਾਵਾ ਸਿਹਤ ਸਹੂਲਤਾਂ ਲਈ ਸਰਹੱਦੀ ਪਿੰਡਾਂ ਵਿਚ ਮੈਡੀਕਲ ਕੈਂਪ ਵੀ ਸਮੇਂ ਸਮੇਂ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਸਭ ਸਹੂਲਤਾਂ ਲੋੜਵੰਦਾਂ ਲਈ ਹਨ ਅਤੇ ਸੰਗਤ ਨੂੰ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਅਖੌਤੀ ਇਸਾਈ ਪ੍ਰਚਾਰਕਾਂ ਦੇ ਝਾਂਸੇ ਤੋਂ ਸੁਚੇਤ ਰਹਿਣ।

ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਮੀਡੀਆ ਇੰਚਾਰਜ ਸ. ਹਰਭਜਨ ਸਿੰਘ ਵਕਤਾ, ਸ. ਜਸਕਰਨ ਸਿੰਘ, ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਸ. ਹਰਵਿੰਦਰ ਸਿੰਘ ਰੂਪੋਵਾਲੀ, ਸ. ਦਿਲਰਾਜ ਸਿੰਘ ਗਿੱਲ, ਪ੍ਰਿੰਸੀਪਲ ਮਨਜੀਤ ਕੌਰ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਖ਼ਜ਼ਾਨ ਸਿੰਘ, ਭਾਈ ਸੁਖਰਾਜ ਸਿੰਘ, ਭਾਈ ਬਲਵਿੰਦਰ ਸਿੰਘ ਝਬਾਲ, ਭਾਈ ਗੁਰਬਚਨ ਸਿੰਘ ਕਲਸੀਆਂ, ਭਾਈ ਦਿਲਬਾਗ ਸਿੰਘ, ਭਾਈ ਜਸਪਾਲ ਸਿੰਘ, ਭਾਈ ਲਖਬੀਰ ਸਿੰਘ, ਭਾਈ ਗੁਰਪ੍ਰੀਤ ਸਿੰਘ ਭੰਗੂ ਆਦਿ ਮੌਜੂਦ ਸਨ।

ਚੰਡੀਗੜ੍ਹ ਯੂਨੀਵਰਸਿਟੀ ਵਾਇਰਲ ਵੀਡੀਓ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਉੱਠੀ ਮੰਗ

0

ਚੰਡੀਗੜ੍ਹ ਯੂਨੀਵਰਸਿਟੀ ਦੇ ਹੋਸਟਲ ਵਿੱਚ ਕੁੜੀਆਂ ਦੀ ਨਹਾਉਂਦਿਆਂ ਦੀ ਵੀਡੀਓ ਬਣਾਉਣ ਤੇ ਵਾਇਰਲ ਕਰਨ ਦਾ ਮਾਮਲਾ ਹੁਣ ਹਾਈਕੋਰਟ ਪਹੁੰਚ ਗਿਆ ਹੈ। ਜਾਣਕਾਰੀ ਅਨੁਸਾਰ ਹਾਈਕੋਰਟ ਦੇ ਵਕੀਲ ਨੇ ਅਰਜ਼ੀ ਦਾਖਲ ਕਰਕੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ। ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ‘ਤੇ ਦੋਸ਼ ਹਨ ਕਿ ਉਹ ਕੁੜੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਫਲ ਰਿਹਾ ਹੈ। ਇਸ ਮਾਮਲੇ ‘ਤੇ ਸੁਣਵਾਈ ਦੀ ਤਰੀਕ ਅਜੇ ਤੈਅ ਨਹੀਂ ਹੋਈ ਹੈ ਅਤੇ ਅਗਲੇ ਕੁਝ ਦਿਨਾਂ ‘ਚ ਮਾਮਲਾ ਸੁਣਵਾਈ ਲਈ ਆ ਸਕਦਾ ਹੈ।

ਇਹ ਵੀ ਪੜ੍ਹੋ: LPU ਮਾਮਲੇ ‘ਚ ਹੋਇਆ ਨਵਾਂ ਖੁਲਾਸਾ! ਮਰਨ ਤੋਂ ਪਹਿਲਾਂ ਵਿਦਿਆਰਥੀ ਨੇ ਇਸ ਪ੍ਰੋਫੈਸਰ ਦਾ…

ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕਰਦਿਆਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਉਣ ‘ਚ ਨਾਕਾਮ ਰਹੀ ਹੈ ਅਤੇ ਇਸ ਕਾਰਨ ਵਿਦਿਆਰਥਣਾਂ ‘ਚ ਡਰ ਦਾ ਮਾਹੌਲ ਹੈ। ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਹੋਸਟਲ ਵਿੱਚ ਕੁੱਝ ਕੁੜੀਆਂ ਦੀ ਨਹਾਉਂਦਿਆਂ ਦੀ ਵੀਡੀਓ ਵਾਇਰਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਵਾਇਰਲ ਵੀਡੀਓ ਮਾਮਲੇ ‘ਚ ਯੂਨੀਵਰਸਿਟੀ ਦੀ ਹੀ ਇੱਕ ਵਿਦਿਆਰਥਣ ‘ਤੇ ਦੋਸ਼ ਹੈ। ਹੁਣ ਤੱਕ ਇਸ ਮਾਮਲੇ ਵਿੱਚ ਲੜਕੀ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸਦੇ ਨਾਲ ਹੀ ਦੱਸ ਦਈਏ ਕਿ ਇਹ ਤਿੰਨੋਂ ਮੁਲਜ਼ਮ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਹਨ। ਇਸ ਮਾਮਲੇ ‘ਚ ਇਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।