Home Blog Page 1904

ਸਵਾਈਨ ਫਲੂ ਨਾਲ ਸਮਾਣਾ ‘ਚ ਹੋਈ ਪਹਿਲੀ ਮੌਤ

0

ਸਵਾਈਨ ਫਲੂ ਆਪਣਾ ਕਹਿਰ ਵਰਸਾ ਰਿਹਾ ਹੈ। ਇਸ ਵਾਇਰਸ ਨੇ ਵੀ ਲੋਕਾਂ ਨੂੰ ਆਪਣੀ ਪਕੜ ‘ਚ ਲੈਣਾ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਸਮਾਣਾ ‘ਚ ਇੱਕ ਮਹਿਲਾ ਦੀ ਮੌਤ ਸਵਾਇਨ ਫਲੂ ਨਾਲ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਮਹਿਲਾ ਦਾ ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ।

ਪੁਲਿਸ ਨੇ ਆਪਣੀ ਨਿਗਰਾਨੀ ‘ਚ ਇਸ ਮਹਿਲਾ ਦਾ ਸਸਕਾਰ ਕੀਤਾ। ਮ੍ਰਿਤਕ ਔਰਤ ਸੁਸ਼ਮਾ ਰਾਣੀ (ਉਮਰ 46 ਸਾਲ) ਸਮਾਣਾ ਦੀ ਰਹਿਣ ਵਾਲੀ ਸੀ। ਉਸ ਨੂੰ ਤੇਜ਼ ਖਾਂਸੀ ਅਤੇ ਬੁਖਾਰ ਤੋਂ ਬਾਅਦ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਸਦੀ ਅੱਜ ਮੌਤ ਹੋ ਗਈ।

LPU ਮਾਮਲੇ ‘ਚ ਹੋਇਆ ਨਵਾਂ ਖੁਲਾਸਾ! ਮਰਨ ਤੋਂ ਪਹਿਲਾਂ ਵਿਦਿਆਰਥੀ ਨੇ ਇਸ ਪ੍ਰੋਫੈਸਰ ਦਾ ਲਿਖਿਆ ਨਾਂ..

0

ਚੰਡੀਗੜ੍ਹ ਯੂਨੀਵਰਸਿਟੀ ‘ਚ ਵਾਇਰਲ ਵੀਡੀਓ ਮਾਮਲੇ ਤੋਂ ਬਾਅਦ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਸਕੈਂਡਲ ਵਿਵਾਦ ਹਾਲੇ ਸ਼ਾਂਤ ਨਹੀਂ ਹੋਇਆ ਕਿ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ  ‘ਚ ਵੀ ਹੰਗਾਮਾ ਹੋ ਗਿਆ।

ਇਹ ਵੀ ਪੜ੍ਹੋ: ਮੀਤ ਹੇਅਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਹਲਫ਼ਨਾਮੇ ਦੀ ਬਜਾਏ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ…

ਯੂਨੀਵਰਸਿਟੀ ਦੇ ਹੋਸਟਲ ਵਿੱਚ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਇਸ ਘਟਨਾ ਤੋਂ ਬਾਅਦ ਯੂਨੀਵਰਸਿਟੀ ਦੇ ਨਾਰਾਜ਼ ਵਿਦਿਆਰਥੀ ਹੋਸਟਲ ਤੋਂ ਬਾਹਰ ਆ ਗਏ ਅਤੇ ਰਾਤ ਭਰ ਹੰਗਾਮਾ ਕੀਤਾ। ਉਨ੍ਹਾਂ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕੇਰਲ ਦੇ ਵਿਦਿਆਰਥੀ ਏਜਿਨ ਐਸ ਦਿਲੀਪ ਕੁਮਾਰ ਦੇ ਪੁੱਤਰ ਦੇ ਕਮਰੇ ਵਿੱਚੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ।

ਜਾਣਕਾਰੀ ਅਨੁਸਾਰ ਇੱਕ ਸੁਸਾਇਡ ਨੋਟ ਵਾਇਰਲ ਹੋ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਖੁਦਕੁਸ਼ੀ ਨੋਟ ਮ੍ਰਿਤਕ ਨੌਜਵਾਨ ਦਾ ਹੈ। ਇਸ ਵਿਦਿਆਰਥੀ ਵਲੋਂ ਖੁਦਕੁਸ਼ੀ ਕਰਨ ਦਾ ਕਾਰਨ ਵੀ ਦੱਸਿਆ ਗਿਆ ਹੈ।  ਜਿਸ ‘ਚ ਇਸ  ਵਿਦਿਆਰਥੀ ਵਲੋਂ ਖੁਦਕੁਸ਼ੀ ਕਾਰਨ ਦੀ ਵਜ੍ਹਾ ਤੇ ਇੱਕ ਪ੍ਰੋਫੈਸਰ ਦਾ ਨਾਂ ਲਿਖਿਆ ਗਿਆ ਹੈ। ਵਿਦਿਆਰਥੀ ਨੇ ਆਪਣੀ ਖੁਦਕੁਸ਼ੀ ਪਿੱਛੇ ਪ੍ਰੋਫੈਸਰ ਪ੍ਰਸਾਦ ਕ੍ਰਿਸ਼ਨਾ ਨੂੰ ਜ਼ਿੰਮੇਵਾਰ ਦੱਸਿਆ ਹੈ। ਜਦੋਂ ਕਿ ਯੂਨੀਵਰਸਿਟੀ ਵਲੋਂ ਇਸ ਸੁਸਾਇਡ ਪਿੱਛੇ ਨਿੱਜੀ ਕਾਰਨ ਦਾ ਹਵਾਲਾ ਦਿੱਤਾ ਗਿਆ ਸੀ।

 

ਮੀਤ ਹੇਅਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਹਲਫ਼ਨਾਮੇ ਦੀ ਬਜਾਏ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀ ਹਦਾਇਤ

0

ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਕੇਸਾਂ ਦੀ ਕਾਰਵਾਈ ਦੌਰਾਨ ਹਲਫ਼ਨਾਮੇ ਦੀ ਥਾਂ ਸਵੈ ਘੋਸ਼ਣਾ ਪੱਤਰ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀਆਂ ਹਦਾਇਤ ਦਿੱਤੀਆਂ ਹਨ।

ਮੀਤ ਹੇਅਰ ਨੇ ਕਿਹਾ ਕਿ ਸਵੈ ਘੋਸ਼ਣਾ ਦੀ ਸਹੂਲਤ ਦੇਣ ਦੇ ਬਾਵਜੂਦ ਹਾਲੇ ਵੀ ਸੇਵਾ ਕੇਂਦਰਾਂ ਵਿੱਚ ਹਲਫ਼ਨਾਮੇ ਲਈ ਲੋਕਾਂ ਨੂੰ ਆਉਣਾ ਪੈਂਦਾ ਹੈ। ਇਸ ਲਈ ਸਮੂਹ ਜ਼ਿਲਿਆਂ ਨੂੰ ਹਦਾਇਤਾਂ ਦਿੰਦਿਆਂ ਹਲਫ਼ਨਾਮੇ ਦੀ ਥਾਂ ਸਵੈ ਘੋਸ਼ਣਾ ਪੱਤਰ ਦੀ ਵਰਤੋਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਨਾਗਰਿਕ ਨੂੰ ਨਿਰਵਿਘਨ ਜਨਤਕ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਤੇ ਇਸ ਕਦਮ ਨਾਲ ਪੰਜਾਬ ਦੇ ਨਾਗਰਿਕਾਂ ਦੇ ਸਮੇਂ ਤੇ ਪੈਸੇ ਦੋਵਾਂ ਦੀ ਬੱਚਤ ਹੋਵੇਗੀ।

ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਤਸਦੀਕਸ਼ੁਦਾ ਹਲਫ਼ਨਾਮੇ ਦੀ ਥਾਂ ਸਵੈ ਘੋਸ਼ਣਾ ਪੱਤਰ ਦੀ ਵਰਤੋਂ ਨੂੰ ਅਪਣਾਇਆ ਗਿਆ ਹੈ। ਇਸ ਸਬੰਧੀ ਸਾਲ 2010 ਵਿੱਚ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਪਰ ਜ਼ਮੀਨੀ ਪੱਧਰ ਉੱਤੇ ਫੀਡਬੈਕ ਲੈਣ ਉੱਤੇ ਪਤਾ ਚੱਲਿਆ ਕਿ ਇਹ ਹਦਾਇਤਾਂ ਸਿਰਫ਼ ਕਾਗਜ਼ਾਂ ਵਿੱਚ ਹੀ ਰਹਿ ਗਈਆਂ ਸਨ ਤੇ ਦਫ਼ਤਰਾਂ ਵੱਲੋਂ ਇਸ ‘ਤੇ ਅਮਲ ਨਹੀਂ ਕੀਤਾ ਗਿਆ। ਸੇਵਾ ਕੇਂਦਰਾਂ ਦੀ ਸਮੀਖਿਆ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਬਹੁਤ ਸਾਰੇ ਲੋਕ ਸੇਵਾ ਕੇਂਦਰਾਂ ਵਿੱਚ ਸਵੈ-ਘੋਸ਼ਣਾ ਦੀਆਂ ਹਦਾਇਤਾਂ ਦੇ ਬਾਵਜੂਦ ਹਲਫ਼ਨਾਮੇ ਤਸਦੀਕ ਕਰਵਾਉਣ ਲਈ ਆ ਰਹੇ ਹਨ।

ਇਹ ਵੀ ਪੜ੍ਹੋ ਸਿਹਤ ਵਿਭਾਗ ਡੇਂਗੂ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ, 24 ਘੰਟੇ ਕਰ ਰਿਹਾ ਕੰਮ…

ਮੀਤ ਹੇਅਰ ਨੇ ਦੱਸਿਆ ਕਿ ਇਨ੍ਹਾਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਨਾ ਹੋਣ ਦਾ ਅੰਦਾਜ਼ਾ ਇਸ ਗੱਲ ਤੋਂ ਵੀ ਲਾਇਆ ਜਾ ਸਕਦਾ ਹੈ ਕਿ ਜਨਵਟੀ 2022 ਤੋਂ ਸੇਵਾ ਕੇਂਦਰਾਂ ਵਿੱਚ ਕੁੱਲ 4,38,058 ਹਲਫ਼ਨਾਮੇ ਤਿਆਰ ਅਤੇ ਤਸਦੀਕ ਕੀਤੇ ਗਏ। ਔਸਤਨ ਰੋਜ਼ਾਨਾ 2100 ਤੋਂ ਵੱਧ ਨਾਗਰਿਕ ਸੇਵਾ ਕੇਂਦਰਾਂ ‘ਤੇ ਸਿਰਫ਼ ਹਲਫ਼ਨਾਮੇ ਤਸਦੀਕ ਕਰਵਾਉਣ ਲਈ ਆ ਰਹੇ ਹਨ। ਇਨ੍ਹਾਂ ਨੂੰ ਤਸਦੀਕ ਕਰਨ ਲਈ ਜ਼ਿਲ੍ਹਿਆਂ ਵੱਲੋਂ ਕਾਰਜਕਾਰੀ ਮੈਜਿਸਟਰੇਟ ਦੇ ਰੈਂਕ ਦੇ ਅਧਿਕਾਰੀ ਨੂੰ ਤਾਇਨਾਤ ਕੀਤਾ ਗਿਆ ਹੈ।

ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਬੀਤੇ ਦਿਨਾਂ ਉਨ੍ਹਾਂ ਸੇਵਾ ਕੇਂਦਰਾਂ ਦਾ ਦੌਰਾ ਕਰਕੇ ਉਨ੍ਹਾਂ ਵੱਲੋਂ ਲੋਕਾਂ ਨਾਲ ਕੀਤੀ ਗੱਲਬਾਤ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਜ਼ਿਲ੍ਹਾ ਪੱਧਰ ‘ਤੇ ਸਰਕਾਰੀ/ਪ੍ਰਾਈਵੇਟ ਦਫ਼ਤਰਾਂ ਤੇ ਸਕੂਲਾਂ/ਕਾਲਜਾਂ ਆਦਿ ਵੱਲੋਂ ਅਜੇ ਵੀ ਦਾਖ਼ਲੇ, ਸਰਟੀਫਿਕੇਟ, ਵਜ਼ੀਫ਼ੇ, ਮੀਟਰ ਕੁਨੈਕਸ਼ਨ, ਟਿਊਬਵੈੱਲ ਕੁਨੈਕਸ਼ਨ, ਭਰਤੀ, ਐਨਓਸੀ ਆਦਿ ਲਈ ਹਲਫ਼ਨਾਮੇ ਦੀ ਮੰਗ ਕੀਤੀ ਜਾ ਰਹੀ ਹੈ। ਇਸ ਨਾਲ ਨਾ ਸਿਰਫ਼ ਨਾਗਰਿਕਾਂ ਦੇ ਪੈਸੇ ਦੀ ਬਰਬਾਦੀ ਹੁੰਦੀ ਹੈ ਬਲਕਿ ਸਰਕਾਰੀ ਕੰਮਕਾਜ ਦਾ ਸਮਾਂ ਵੀ ਖਰਾਬ ਹੁੰਦਾ ਹੈ।

CM ਭਗਵੰਤ ਮਾਨ ਨੇ ਰਾਜੂ ਸ਼੍ਰੀਵਾਸਤਵ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

0

ਮੁੱਖ ਮੰਤਰੀ ਭਗਵੰਤ ਮਾਨ ਨੇ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਰਾਜੂ ਸ਼੍ਰੀਵਾਸਤਵ ਨੇ ਆਪਣੇ ਜੀਵਨ ਵਿਚ ਸਾਨੂੰ ਖੂਬ ਹਸਾਇਆ ਅਤੇ ਅੱਜ ਉਨ੍ਹਾਂ ਦੇ ਦਿਹਾਂਤ ਦੀ ਇਹ ਖਬਰ ਸੁਣਕੇ ਬਹੁਤ ਦੁੱਖ ਪਹੁੰਚਿਆ ਹੈ।

ਉਨ੍ਹਾਂ ਨਾਲ ਬਹੁਤ ਕੰਮ ਕੀਤਾ ਤੇ ਬਹੁਤ ਕੁੱਝ ਸਿੱਖਣ ਨੂੰ ਵੀ ਮਿਲਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਅੱਗੇ ਲਿਖਿਆ ਕਿ ਬੇਸ਼ੱਕ ਉਹ ਅੱਜ ਸਰੀਰਿਕ ਤੌਰ ‘ਤੇ ਸਾਡੇ ਨਾਲ ਨਹੀਂ ਰਹੇ ਪਰ ਉਨ੍ਹਾਂ ਦੀ ਅਦਾਕਾਰੀ ਨਾਲ ਉਹ ਹਮੇਸ਼ਾ ਸਾਡੇ ਦਿਲਾਂ ‘ਚ ਜੀਵਿਤ ਰਹਿਣਗੇ।

ਸਿਹਤ ਵਿਭਾਗ ਡੇਂਗੂ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ, 24 ਘੰਟੇ ਕਰ ਰਿਹਾ ਕੰਮ : ਚੇਤਨ ਸਿੰਘ ਜੌੜਾਮਾਜਰਾ

0

ਪੰਜਾਬ ਵਿੱਚ ਡੇਂਗੂ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਪੰਜਾਬ ‘ਚ ਡੇਂਗੂ ਦੇ ਵੱਧ ਰਹੇ ਮਾਮਲਿਆਂ ਬਾਰੇ ਆਈਆਂ ਕੁੱਝ ਰਿਪੋਰਟਾਂ ਸਬੰਧੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਸਿਹਤ ਵਿਭਾਗ ਡੇਂਗੂ ਨਾਲ ਨਜਿੱਠਣ ਲਈ 24 ਘੰਟੇ ਕੰਮ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਤਹਿਤ ਸਿਹਤ ਵਿਭਾਗ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ 24 ਘੰਟੇ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ: ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਸਭਾ ਸਪੀਕਰ ਰਾਣਾ ਕੇਪੀ ਸਿੰਘ ਖਿਲਾਫ ਵਿਜੀਲੈਂਸ ਕਰੇਗੀ ਜਾਂਚ

ਇਸ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਦੱਸਦਿਆਂ ਜੌੜਾਮਾਜਰਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਗਰਮੀ ਦੇ ਮੌਸਮ ਦੀ ਸ਼ੁਰੂਆਤ ਤੋਂ ਹੀ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਕਈ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਜਿਕਰਯੋਗ ਹੈ ਕਿ ਡੇਂਗੂ ਪਾਣੀ ਦੁਆਰਾ ਫੈਲਣ ਵਾਲੀ ਬਿਮਾਰੀ ਹੈ ਜੋ ਕਿ ਏਡੀਜ਼ ਏਜਿਪਟੀ ਮੱਛਰ ਦੇ ਕੱਟਣ ਨਾਲ ਹੁੰਦੀ ਹੈ।

ਉਨ੍ਹਾਂ ਦੱਸਿਆ ਕਿ ਸਿਰਫ਼ ਸਤੰਬਰ ਮਹੀਨੇ ਵਿੱਚ ਹੀ ਵਿਭਾਗ ਦੀਆਂ ਟੀਮਾਂ ਨੇ ਲਾਰਵੇ ਦੇ ਪ੍ਰਜਨਨ ਦੀ ਜਾਂਚ ਕਰਨ ਲਈ 3 ਲੱਖ ਤੋਂ ਵੱਧ ਘਰਾਂ ਦਾ ਦੌਰਾ ਕੀਤਾ ਅਤੇ 5871 ਘਰਾਂ ਵਿੱਚ ਮੱਛਰਾਂ ਦੇ ਲਾਰਵੇ ਪਾਏ ਗਏ ਅਤੇ ਇਸ ਨੂੰ ਨਸ਼ਟ ਕੀਤਾ ਗਿਆ।

ਮੱਛਰਾਂ ਦੇ ਲਾਰਵੇ ਦੀ ਪੈਦਾਵਾਰ ‘ਤੇ ਨਜ਼ਰ ਰੱਖਣ ਲਈ ਸਿਹਤ ਵਿਭਾਗ ਵੱਲੋਂ ਪੰਜਾਬ ਭਰ ‘ਚ ਘੱਟੋ-ਘੱਟ 855 ਬ੍ਰੀਡਿੰਗ ਚੈਕਰ ਤਾਇਨਾਤ ਕੀਤੇ ਗਏ ਹਨ, ਇਸ ਤੋਂ ਇਲਾਵਾ ਸੂਬੇ ਭਰ ‘ਚ ਕੀਟਨਾਸ਼ਕ ਅਤੇ ਲਾਰਵੀਸਾਈਡ ਸਪਰੇਅ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਮੱਛਰਾਂ ਦੀ ਪ੍ਰਜਨਨ ਨੂੰ ਨਿਯੰਤਰਿਤ ਕਰਨ ਲਈ ਇੱਕ ਜੈਵਿਕ ਵਿਧੀ ਦੀ ਵੀ ਵਰਤੋਂ ਕਰ ਰਿਹਾ ਹੈ ਜਿਸ ਤਹਿਤ ਪਿੰਡਾਂ ਦੇ ਛੱਪੜਾਂ ਵਿੱਚ ਗੈਂਬੂਸੀਆ ਮੱਛੀ ਛੱਡੀ ਜਾਂਦੀ ਹੈ, ਜੋ ਭੋਜਨ ਦੇ ਤੌਰ ‘ਤੇ ਮੱਛਰਾਂ ਦੇ ਲਾਰਵੇ ਨੂੰ ਖਾਂਦੀ ਹੈ ਅਤੇ ਉਨ੍ਹਾਂ ਦੀ ਪ੍ਰਜਨਨ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੀ ਹੈ।

ਵਿਭਾਗ ਦੀਆਂ ਡੇਂਗੂ ਵਿਰੋਧੀ ਗਤੀਵਿਧੀਆਂ ਬਾਰੇ ਹੋਰ ਵੇਰਵੇ ਸਾਂਝੇ ਕਰਦਿਆਂ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਡੇਂਗੂ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ ਅਤੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਵੱਖ-ਵੱਖ ਭਾਈਵਾਲਾਂ ਜਿਵੇਂ ਸਥਾਨਕ ਸਰਕਾਰਾਂ ਵਿਭਾਗ, ਪੇਂਡੂ ਵਿਕਾਸ ਵਿਭਾਗ, ਸਿੱਖਿਆ ਵਿਭਾਗ ਆਦਿ ਨਾਲ ਅੰਤਰ-ਖੇਤਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਸ. ਜੌੜਾਮਾਜਰਾ ਨੇ ਆਮ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਦੱਸੀਆਂ ਜਾ ਰਹੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਦੀ ਜਾਂਚ ਕਰਦੇ ਰਹਿਣ ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਘਰਾਂ ਅੰਦਰ ਜਾਂ ਨੇੜੇ (ਪਾਣੀ ਦੇ ਕੰਟੇਨਰਾਂ, ਟਾਇਰਾਂ, ਕੂਲਰਾਂ ਵਿੱਚ) ਪਾਣੀ ਖੜ੍ਹਾ ਨਾ ਹੋਵੇ ਜੋ ਕਿ ਮੱਛਰਾਂ ਲਈ ਇੱਕ ਸੰਭਾਵੀ ਪ੍ਰਜਨਨ ਸਥਾਨ ਹੋ ਸਕਦਾ ਹੈ।

ਜ਼ਿਕਰਯੋਗ ਹੈ ਕਿ ਡੇਂਗੂ ਇੱਕ ਨੋਟੀਫਾਈਡ ਬਿਮਾਰੀ ਹੈ ਅਤੇ ਪੰਜਾਬ ਸਰਕਾਰ ਨੇ ਇਸ ਦੇ ਟੈਸਟ ਦੀ ਕੀਮਤ ਵੀ 600/- ਰੁਪਏ ਤੈਅ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਡੇਂਗੂ ਦੀ ਜਾਂਚ ਲਈ 42 ਲੈਬਾਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਡੇਂਗੂ ਵਾਰਡਾਂ ਦੇ ਰੂਪ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਮਰੀਜ਼ਾਂ ਲਈ 1274 ਬੈੱਡ ਵਿਸ਼ੇਸ਼ ਤੌਰ ‘ਤੇ ਨਿਰਧਾਰਤ ਕੀਤੇ ਗਏ ਹਨ।

ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਸਭਾ ਸਪੀਕਰ ਰਾਣਾ ਕੇਪੀ ਸਿੰਘ ਖਿਲਾਫ ਵਿਜੀਲੈਂਸ ਕਰੇਗੀ ਜਾਂਚ

0

ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਜੀਲੈਂਸ ਬਿਊਰੋ (ਵੀਬੀ) ਨੂੰ ਹਦਾਇਤ ਕੀਤੀ ਹੈ ਕਿ ਉਹ ਤਤਕਾਲੀ ਵਿਧਾਨ ਸਭਾ ਸਪੀਕਰ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਦੀ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਮਾਈਨਿੰਗ ਵਿੱਚ ਕਥਿਤ ਸ਼ਮੂਲੀਅਤ ਦੀ ਜਾਂਚ ਕਰੇ।

ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਕਮੇਟੀ ਸਮਾਂਬੱਧ ਤਰੀਕੇ ਨਾਲ ਸਮਾਂਤਰ ਜਾਂਚ ਕਰੇਗੀ। ਬੈਂਸ ਨੇ ਦਾਅਵਾ ਕੀਤਾ ਕਿ ਸੀਬੀਆਈ ਨੇ ਪਿਛਲੇ ਸਾਲ ਜੁਲਾਈ ਵਿੱਚ ਸੂਬੇ ਦੇ ਮੁੱਖ ਸਕੱਤਰ ਨੂੰ ਸਾਬਕਾ ਸਪੀਕਰ ਦੀ ਭੂਮਿਕਾ ਦੀ ਜਾਂਚ ਕਰਨ ਲਈ ਕਿਹਾ ਸੀ ਪਰ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਹੋਣ ਕਾਰਨ ਇਸ ਮਾਮਲੇ ਨੂੰ ਦਬਾ ਦਿੱਤਾ ਗਿਆ ਸੀ। ਵਿਜੀਲੈਂਸ ਬਿਊਰੋ ਨੂੰ ਲਿਖੇ ਇੱਕ ਪੱਤਰ ਵਿੱਚ ਮੰਤਰੀ ਨੇ ਕਿਹਾ, “ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਕੇਪੀ ਦੇ ‘ਸਹਾਇਕਾਂ’ ਦੁਆਰਾ ਰੋਪੜ ਅਤੇ ਅਨੰਦਪੁਰ ਸਾਹਿਬ ਵਿੱਚ ਕਰੱਸ਼ਰ ਮਾਲਕਾਂ ਤੋਂ ਲੱਖਾਂ ਰੁਪਏ ਦੀ ਮਹੀਨਾਵਾਰ ਅਦਾਇਗੀ ਪ੍ਰੋਟੈਕਸ਼ਨ ਮਨੀ ਵਜੋਂ ਇਕੱਠੀ ਕੀਤੀ ਗਈ ਸੀ।

ਅਧਿਕਾਰੀਆਂ ਨੇ ਆਪਣੇ ਬਿਆਨ ਵਿੱਚ ਉਨ੍ਹਾਂ ਦਾ ਨਾਂ ਲਿਆ ਹੈ। ਸੰਪਰਕ ਕਰਨ ‘ਤੇ ਰਾਣਾ ਕੇਪੀ ਨੇ ਕਿਹਾ ਕਿ ਇਹ ਸਿਆਸੀ ਬਦਲਾਖੋਰੀ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਉਨ੍ਹਾਂ ਕਿਹਾ, ”ਬੈਂਸ ਦੀ ਮੇਰੇ ਨਾਲ ਨਿੱਜੀ ਦੁਸ਼ਮਣੀ ਹੈ। VB ਨੂੰ ਦਿੱਤੇ ਹੁਕਮਾਂ ਵਿੱਚ ਮੁੱਖ ਸਕੱਤਰ ਨੂੰ 8 ਜੁਲਾਈ, 2021 ਨੂੰ ਸੀਬੀਆਈ ਦੇ ਇੱਕ ਪੱਤਰ ਦਾ ਹਵਾਲਾ ਦਿੱਤਾ ਗਿਆ ਸੀ।

ਬੈਂਸ ਨੇ ਦੋਸ਼ ਲਾਇਆ ਕਿ ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਆਨੰਦਪੁਰ ਸਾਹਿਬ ਵਿੱਚ ਕਈ ਕਰੱਸ਼ਰ ਰਾਣਾ ਕੇਪੀ ਦੇ ਨਜ਼ਦੀਕੀ ਰਿਸ਼ਤੇਦਾਰਾਂ ਵੱਲੋਂ ਚਲਾਏ ਜਾਂਦੇ ਸਨ ਅਤੇ ਕਰੋੜਾਂ ਰੁਪਏ ਦੀਆਂ ਜਾਇਦਾਦਾਂ ‘ਨਜਾਇਜ਼ ਕਮਾਈ’ ਨਾਲ ਖਰੀਦੀਆਂ ਗਈਆਂ ਸਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਵਿਕਾਸ ਕਾਰਜ ਕਰਨ ਵਾਲੀਆਂ ਕੰਪਨੀਆਂ ਨੂੰ ਚੋਣਵੇਂ ਕਰੱਸ਼ਰਾਂ ਤੋਂ ਉੱਚੇ ਰੇਟਾਂ ‘ਤੇ ਸਮੱਗਰੀ ਖਰੀਦਣ ਲਈ ਮਜਬੂਰ ਕੀਤਾ ਗਿਆ।

ਪੰਜਾਬ ’ਚ ਝੋਨੇ ਦੀ ਸਰਕਾਰੀ ਖ਼ਰੀਦ ਪਹਿਲੀ ਅਕਤੂਬਰ ਤੋਂ ਹੋਵੇਗੀ ਸ਼ੁਰੂ, ਨਿਰਵਿਘਨ ਖਰੀਦ ਲਈ ਸਰਕਾਰ ਦੀਆਂ ਪੁਖ਼ਤਾ ਤਿਆਰੀਆਂ

0

ਇਕ ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਖਰੀਦ ਕਰਨ ਦੇ ਉਦੇਸ਼ ਨਾਲ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਕਿਸਾਨਾਂ ਦੀ ਸਖ਼ਤ ਮਿਹਨਤ-ਮੁਸ਼ੱਕਤ ਨਾਲ ਪੈਦਾ ਕੀਤਾ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ।”

ਝੋਨੇ ਦੀ ਫੌਰੀ ਖਰੀਦ ਉਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਪਹਿਲੇ ਦਿਨ ਤੋਂ ਹੀ ਝੋਨੇ ਦੀ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਵੇਚੀ ਗਈ ਫਸਲ ਦੀ ਅਦਾਇਗੀ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਕਿਸੇ ਕਿਸਾਨ ਨੂੰ ਕੋਈ ਵੀ ਮੁਸ਼ਕਲ ਪੇਸ਼ ਆਉਣ ’ਤੇ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਵੀ ਦਿੱਤੀ।

ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਸੂਬੇ ਦੀਆਂ ਖਰੀਦ ਏਜੰਸੀਆਂ ਤੇ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਅਗਾਮੀ ਸੀਜ਼ਨ ਵਿਚ ਝੋਨੇ ਦੀ ਖਰੀਦ ਲਈ ਪੂਰੀ ਤਰ੍ਹਾਂ ਮੁਸਤੈਦ ਰਹਿਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਤਸੱਲੀ ਜ਼ਾਹਰ ਕਰਦੇ ਹੋਏ ਕਿਹਾ ਕਿ ਸੂਬੇ ਨੇ ਖਰੀਦ ਸੀਜ਼ਨ ਲਈ ਢੁਕਵੇਂ ਬਾਰਦਾਨੇ ਦਾ ਪਹਿਲਾਂ ਹੀ ਬੰਦੋਬਸਤ ਕੀਤਾ ਹੋਇਆ ਹੈ ਅਤੇ ਸਾਰੀਆਂ ਮੰਡੀਆਂ ਵਿਚ ਇਸ ਦੀ ਲੋੜੀਂਦੀ ਸਪਲਾਈ ਕਰਨ ਦੇ ਆਦੇਸ਼ ਦਿੱਤੇ।

ਇੱਥੇ ਦੱਸਣਯੋਗ ਹੈ ਕਿ ਮੰਡੀ ਬੋਰਡ ਨੇ ਸੂਬਾ ਭਰ ਵਿਚ 1804 ਖਰੀਦ ਕੇਂਦਰ ਨੋਟੀਫਾਈ ਕੀਤੇ ਹੋਏ ਹਨ। ਮੰਡੀਆਂ ਵਿਚ ਝੋਨੇ ਦੇ ਅੰਬਾਰ ਲੱਗ ਜਾਣ ਦੀ ਸਥਿਤੀ ਤੋਂ ਬਚਣ ਲਈ ਫਸਲ ਖਰੀਦਣ ਲਈ ਆਰਜ਼ੀ ਖਰੀਦ ਕੇਂਦਰਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਪਿਛਲੇ ਸਾਲਾਂ ਦੇ ਉਲਟ ਇਸ ਸਾਲ ਸੂਬੇ ਵਿਚ ਕਿਸੇ ਵੀ ਸ਼ੈਲਰ ਵਿਚ ਆਰਜ਼ੀ ਮੰਡੀ ਸਥਾਪਤ ਨਹੀਂ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਵਿਭਾਗ ਨੂੰ ਉਸ ਦੀ ਪਾਰਦਰਸ਼ੀ ਖਰੀਦ ਨੀਤੀ ਲਈ ਵਧਾਈ ਦਿੱਤੀ ਕਿਉਂ ਜੋ ਇਸ ਨੀਤੀ ਨਾਲ ਨਵੇਂ ਬੋਲੀਕਾਰਾਂ ਨੂੰ ਮੌਕੇ ਦੇਣ ਲਈ ਤਰਪਾਲਾਂ ਦੀ ਖਰੀਦ ਲਈ ਟੈਂਡਰਾਂ ਵਿਚ ਇਜਾਰੇਦਾਰੀ ਨੂੰ ਖਤਮ ਕਰ ਦਿੱਤਾ ਗਿਆ ਹੈ ਜਿਸ ਨਾਲ ਕੀਮਤ ਵਿਚ 15 ਫੀਸਦੀ ਤੋਂ ਵੱਧ ਦੀ ਕਮੀ ਆਈ ਹੈ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਬੇਮੌਸਮੇ ਮੀਂਹ ਕਾਰਨ ਮੰਡੀਆਂ ਵਿਚ ਪੈਦਾ ਹੋਣ ਵਾਲੀ ਸਥਿਤੀ ਨਾਲ ਨਿਪਟਣ ਅਤੇ ਮੀਂਹ ਰੁਕਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਝੋਨੇ ਦੇ ਖਰੀਦ ਕਾਰਜਾਂ ਦੀ ਬਹਾਲੀ ਨੂੰ ਯਕੀਨੀ ਬਣਾਉਣ ਲਈ ਨਿਰਧਾਰਤ ਸੰਚਾਲਨ ਪ੍ਰਣਾਲੀ (ਐਸ.ਓ.ਪੀ.) ਵਿਕਸਤ ਕਰਨ ਦੇ ਹੁਕਮ ਦਿੱਤੇ ਹਨ।

ਵਿਭਾਗ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਸੂਬੇ ਵਿਚ ਜ਼ਮੀਨ ਦਾ ਰਿਕਾਰਡ ਅਨਾਜ ਖਰੀਦ ਪੋਰਟਲ ਨਾਲ ਜੋੜ ਦਿੱਤਾ ਗਿਆ ਅਤੇ ਜ਼ਮੀਨ ਦੇ ਅਨੁਮਾਨਿਤ ਉਤਪਾਦਨ ਦੇ ਆਧਾਰ ਉਤੇ ਹਰੇਕ ਖਸਰਾ ਨੰਬਰ ਦੇ ਮੁਤਾਬਕ ਝੋਨੇ ਦੀ ਖਰੀਦ ਨਿਰਧਾਰਤ ਕਰ ਦਿੱਤੀ ਗਈ ਹੈ। ਪੰਜਾਬ ਮੰਡੀ ਬੋਰਡ ਵੱਲੋਂ ਈ-ਗਿਰਦਾਵਰੀ ਦਾ ਡਾਟਾ ਵੀ ਜੋੜਿਆ ਜਾ ਰਿਹਾ ਜੋ 30 ਸਤੰਬਰ, 2022 ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ।

ਮੰਤਰੀ ਮੰਡਲ ਵੱਲੋਂ ਮਨਜ਼ੂਰ ਕੀਤੀ ਪੰਜਾਬ ਕਸਟਮ ਮਿਲਿੰਗ ਪਾਲਿਸੀ-2022-23 ਦੇ ਤਹਿਤ ਸਾਰੀਆਂ ਚੌਲ ਮਿੱਲਾਂ ਵਿਚ ਮਿੱਲਾਂ ਦੀ ਈ-ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ ਤਾਂ ਕਿ ਇਸ ਨੀਤੀ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾ ਸਕੇ। ਇਸ ਤਹਿਤ ਹੁਣ ਤੱਕ 3854 ਮਿੱਲਾਂ ਦੀ ਆਨਲਾਈਨ ਤਸਦੀਕ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਐਫ.ਸੀ.ਆਈ. ਨੂੰ ਝੋਨੇ ਨੂੰ ਸਪਲਾਈ, ਅਦਾਇਗੀ, ਮੌਕੇ ਉਤੇ ਜਾ ਕੇ ਤਸਦੀਕ ਕਰਨ ਅਤੇ ਰਜਿਸਟ੍ਰੇਸ਼ਨ ਨਾਲ ਸਬੰਧਤ ਸਾਰੀਆਂ ਪ੍ਰਕਿਰਿਆਵਾਂ ਨੂੰ ਆਨਲਾਈਨ ਵਿਧੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਬਹੁਤੀਆਂ ਪ੍ਰਕਿਰਿਆਵਾਂ ਚਿਹਰਾ-ਰਹਿਤ ਹੋ ਚੁੱਕੀਆਂ ਹਨ ਜਿਸ ਤੋਂ ਭਾਵ ਸਬੰਧਤ ਵਿਅਕਤੀ ਨੂੰ ਇਸ ਕੰਮ ਲਈ ਦਫ਼ਤਰਾਂ ਵਿਚ ਜਾਣ ਦੀ ਲੋੜ ਨਹੀਂ ਰਹੀ।

ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਪਹਿਲੀ ਵਾਰ ਘੱਟੋ-ਘੱਟ ਦੂਰੀ ਦੇ ਸਿਧਾਂਤ ਦੇ ਆਧਾਰ ਉਤੇ ਆਟੋਮੈਟਿਕ ਸਾਫਟਵੇਅਰ ਰਾਹੀਂ ਚੌਲ ਮਿੱਲਾਂ ਨੂੰ ਮੰਡੀਆਂ ਨਾਲ ਜੋੜਿਆ ਜਾ ਰਿਹਾ ਹੈ ਜਿਸ ਨਾਲ ਸੂਬਾ ਸਰਕਾਰ ਲਈ ਚੋਖੀ ਬੱਚਤ ਹੋਵੇਗੀ।

ਮੁੱਖ ਮੰਤਰੀ ਨੇ ਪੀ.ਐਸ.ਪੀ.ਐਸ.ਐਲ. ਦੇ ਪੋਰਟਲ ਨਾਲ ਜੋੜੇ ਗਏ ਅਨਾਜ ਖਰੀਦ ਪੋਰਟਲ ਦੇ ਮੁਤਾਬਕ ਹਰੇਕ ਮਿੱਲ ਵਿਚ ਬਿਜਲੀ ਦੀ ਖਪਤ ਦੀ ਸਖ਼ਤ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੀ ਡਲਿਵਰੀ ਰਿਕਾਰਡ ਕੀਤੀ ਗਈ ਬਿਜਲੀ ਦੀ ਖਪਤ ਦੇ ਮੁਤਾਬਕ ਹੋਣੀ ਚਾਹੀਦੀ ਹੈ ਤਾਂ ਕਿ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਦੀ ਜਾਅਲੀ ਖਰੀਦ ਤੇ ਰੀਸਾਈਕਲਿੰਗ ਨੂੰ ਰੋਕਿਆ ਜਾ ਸਕੇ।

ਖਰੀਦ ਕਾਰਜਾਂ ਦੇ ਪ੍ਰਬੰਧਾਂ ਉਤੇ ਤਸੱਲੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਟਰਾਂਸਪੋਰਟਰਾਂ, ਆੜ੍ਹਤੀਆਂ, ਮਾਰਕੀਟ ਕਮੇਟੀਆਂ ਅਤੇ ਮਿੱਲਰਾਂ ਦੇ ਜੀ.ਪੀ.ਐਸ. ਸੁਮੇਲ ਵਾਲੇ ਡਿਜੀਟਲ ਗੇਟ ਪਾਸ ਬਣਾਉਣ ਦੇ ਵੀ ਹੁਕਮ ਦਿੱਤੇ। ਉਨ੍ਹਾਂ ਨੇ ਡੀ.ਜੀ.ਪੀ. ਨੂੰ ਸੂਬਾ ਭਰ ਵਿਚ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿਚ ਪੁਲੀਸ ਨਾਕੇ ਲਾਉਣ ਲਈ ਆਖਿਆ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਜੇਕਰ ਝੋਨਾ ਲਿਜਾ ਰਿਹਾ ਟਰੱਕ ਮੰਡੀ ਬੋਰਡ ਦੇ ਪੋਰਟਲ ਉਤੇ ਰਜਿਸਟਰਡ ਨਹੀਂ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਹੋਇਆ ਦਿਹਾਂਤ

0

ਦੇਸ਼ ਦੇ ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦਿਹਾਂਤ ਹੋ ਗਿਆ ਹੈ। ਦੱਸ ਦਈਏ ਕਿ ਰਾਜੂ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੇ ਏਮਜ਼ ਹਸਪਤਾਲ ‘ਚ ਦਾਖ਼ਲ ਸਨ। ਰਾਜੂ ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। 10 ਅਗਸਤ ਤੋਂ ਲਗਾਤਾਰ ਬੇਹੋਸ਼ ਪਏ ਰਾਜੂ ਸ਼੍ਰੀਵਾਸਤਵ ਨੂੰ ਇੱਕ ਮਹੀਨੇ ਬਾਅਦ ਵੀ ਹੋਸ਼ ਨਹੀਂ ਆਇਆ। ਇਸ ਨਾਲ ਡਾਕਟਰਾਂ ਦੇ ਨਾਲ-ਨਾਲ ਪਰਿਵਾਰਕ ਮੈਂਬਰਾਂ ਲਈ ਵੀ ਚਿੰਤਾ ਵਧ ਰਹੀ ਸੀ ਪਰ ਅੱਜ ਖਬਰ ਸਾਹਮਣੇ ਆਈ ਹੈ ਕਿ 58 ਸਾਲ ਦੀ ਉਮਰ ‘ਚ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦਿਹਾਂਤ ਹੋ ਗਿਆ ਹੈ। ਪਰਿਵਾਰ ਵਲੋਂ ਇਸਦੀ ਪੁਸ਼ਟੀ ਕੀਤੀ ਗਈ ਹੈ।

 

ਇਮਰਾਨ ਹਾਸ਼ਮੀ ‘ਤੇ ਹੋਇਆ ਜਾਨਲੇਵਾ ਹਮਲਾ, ਅਦਾਕਾਰ ਨੇ ਟਵੀਟ ਕਰਕੇ ਦੱਸਿਆ ਸੱਚ

0

ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਇਸ ਸਮੇਂ ਸੁਰਖੀਆਂ ’ਚ ਹਨ। ਹਾਲ ਹੀ ’ਚ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਸੀ ਕਿ ਇਮਰਾਨ ਹਾਸ਼ਮੀ ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਫ਼ਿਲਮ ‘ਗਰਾਊਂਡ ਜ਼ੀਰੋ’ ਦੀ ਸ਼ੂਟਿੰਗ ਖ਼ਤਮ ਕਰਨ ਤੋਂ ਬਾਅਦ ਬਾਜ਼ਾਰ ’ਚ ਘੁੰਮ ਰਹੇ ਸਨ।

ਇਹ ਵੀ ਪੜ੍ਹੋ: ਦਿੱਲੀ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਹੋਈ ਮੌਤ

ਖਬਰਾਂ ਮੁਤਾਬਕ ਪਹਿਲਗਾਮ ਤੋਂ ਕੁਝ ਦੂਰੀ ‘ਤੇ ਸ਼ੂਟਿੰਗ ਖਤਮ ਕਰਨ ਤੋਂ ਬਾਅਦ ਜਦੋਂ ਇਮਰਾਨ ਹਾਸ਼ਮੀ ਪਹਿਲਗਾਮ ਦੇ ਮੁੱਖ ਬਾਜ਼ਾਰ ‘ਚ ਗਏ ਤਾਂ ਉਨ੍ਹਾਂ ‘ਤੇ ਪੱਥਰਬਾਜ਼ੀ ਸ਼ੁਰੂ ਹੋ ਗਈ। ਜਿਸ ’ਚ ਉਹ ਜ਼ਖਮੀ ਹੋ ਗਏ। ਹੁਣ ਇਮਰਾਨ ਨੇ ਇਸ ਖ਼ਬਰ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਸੱਚ ਦੱਸਿਆ ਹੈ।

ਇਸ ਸੰਬੰਧੀ ਅਦਾਕਾਰ ਨੇ ਟਵੀਟ ਕਰ ਲਿਖਿਆ, ਕਸ਼ਮੀਰ ਦੇ ਲੋਕਾਂ ਨੇ ਬਹੁਤ ਗਰਮਜੋਸ਼ੀ ਨਾਲ ਸੁਆਗਤ ਕੀਤਾ। ਸ਼੍ਰੀਨਗਰ ਅਤੇ ਪਹਿਲਗਾਮ ਵਿੱਚ ਸ਼ੂਟਿੰਗ ਦਾ ਪੂਰਾ ਆਨੰਦ ਲਿਆ। ਅਦਾਕਾਰ ਨੇ ਅੱਗੇ ਕਿਹਾ ਕਿ ਪੱਥਰਬਾਜ਼ੀ ਦੀ ਘਟਨਾ ਵਿੱਚ ਮੇਰੇ ਜ਼ਖਮੀ ਹੋਣ ਦੀ ਖਬਰ ਗਲਤ ਹੈ।

ਦਿੱਲੀ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਹੋਈ ਮੌਤ

0

ਦਿੱਲੀ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸੀਮਾਪੁਰੀ ਇਲਾਕੇ ‘ਚ ਇਕ ਟਰੱਕ ਨੇ ਸੜਕ ਕਿਨਾਰੇ ਸੁੱਤੇ ਪਏ 6 ਲੋਕਾਂ ਨੂੰ ਕੁਚਲ ਦਿੱਤਾ। ਇਸ ਦਰਦਨਾਕ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕਾਂ ਦੀ ਪਛਾਣ 52 ਸਾਲਾ ਕਰੀਮ, 25 ਸਾਲਾ ਛੋਟੇ ਖਾਨ, 38 ਸਾਲਾ ਸ਼ਾਹ ਆਲਮ ਅਤੇ 45 ਸਾਲਾ ਰਾਹੁਲ ਵਜੋਂ ਹੋਈ ਹੈ। ਇਸ ਦੇ ਨਾਲ ਹੀ 16 ਸਾਲਾ ਮਨੀਸ਼ ਅਤੇ 30 ਸਾਲਾ ਪ੍ਰਦੀਪ ਜ਼ਖਮੀ ਹੋਏ ਹਨ।

ਇਹ ਵੀ ਪੜ੍ਹੋ: ਵਿਜੀਲੈਂਸ ਨੇ ਤਹਿਸੀਲਦਾਰ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ

ਜਾਣਕਾਰੀ ਅਨੁਸਾਰ ਦੇਰ ਰਾਤ 1:51 ਵਜੇ ਦਿੱਲੀ ਦੇ ਸੀਮਾਪੁਰੀ ਸਥਿਤ ਡੀਟੀਸੀ ਡਿਪੂ ਲਾਲ ਬੱਤੀ ਪਾਰ ਕਰਦੇ ਹੋਏ ਇਕ ਟਰੱਕ ਡੀਐਲਐਫ ਟੀ-ਪੁਆਇੰਟ ਵੱਲ ਜਾ ਰਿਹਾ ਸੀ। ਇਸ ਤੇਜ਼ ਰਫਤਾਰ ਟਰੱਕ ਨੇ ਸੜਕ ਦੇ ਕਿਨਾਰੇ ‘ਤੇ ਸੁੱਤੇ ਪਏ 6 ਲੋਕਾਂ ਨੂੰ ਕੁਚਲ ਦਿੱਤਾ। ਜਿਨ੍ਹਾਂ ਵਿੱਚੋਂ ਚਾਰ ਦੀ ਮੌਤ ਹੋ ਗਈ। ਜਦਕਿ ਦੋ ਲੋਕ ਜ਼ਖਮੀ ਹੋ ਗਏ। ਘਟਨਾ ‘ਚ ਸ਼ਾਮਲ ਵਾਹਨ ਦਾ ਪਤਾ ਲਗਾਉਣ ਲਈ ਕਈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।