Home Blog Page 1905

CM ਮਾਨ ਵਲੋਂ ਅਜਨਾਲਾ ਵਾਸੀਆਂ ਨੂੰ ਤੋਹਫਾ, 220 ਕੇ.ਵੀ ਦਾ ਬਣੇਗਾ ਗਰਿੱਡ

0

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਜਨਾਲਾ ਵਾਸੀਆਂ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਜਿਸ ਅਧੀਨ 66 ਕੇ. ਵੀ. ਗਰਿਡ ਨੂੰ 220 ਕੇ. ਵੀ. ਗਰਿਡ ਵਿਚ ਤਬਦੀਲ ਕੀਤਾ ਜਾਵੇਗਾ। ਜਿਸ ’ਤੇ ਲਗਭਗ 35 ਕਰੋੜ ਰੁਪਏ ਖ਼ਰਚ ਆਉਣਗੇ ਅਤੇ ਇਸ ਦੇ ਨਾਲ ਹੀ ਅਜਨਾਲਾ ਹਲਕੇ ਵਿਚ 25 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਪੋਲਾਂ ਦੀ ਲੰਬਾਈ 11 ਮੀਟਰ ਕੀਤੀ ਜਾਵੇਗੀ।

ਇਸ ਸਬੰਧੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੰਨ 1968 ਤੋਂ ਬਣੇ 66 ਕੇ. ਵੀ. ਗਰਿਡ ਨੂੰ 220 ਕੇ. ਵੀ. ਗਰਿਡ ਬਣਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਤੋਂ 55 ਸਾਲ ਪਹਿਲਾਂ ਬਣਿਆ ਇਹ ਗਰਿਡ ਆਬਾਦੀ ਅਨੁਸਾਰ ਲੋਕਾਂ ਨੂੰ ਬਿਜਲੀ ਦੀ ਸਪਲਾਈ ਪ੍ਰਦਾਨ ਕਰਦਾ ਸੀ ਪਰ ਲੰਮਾ ਸਮਾਂ ਬੀਤਣ ਉਪਰੰਤ ਕਈ ਕਾਂਗਰਸ ਅਤੇ ਅਕਾਲੀ ਸਰਕਾਰਾਂ ਨੇ ਰਾਜ ਕੀਤਾ ਪਰ ਇਸ ਗਰਿਡ ਦੀ ਸਾਰ ਨਹੀਂ ਲਈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਨਿਰੰਤਰ ਬਿਜਲੀ ਦੀ ਸਪਲਾਈ ਦਾ ਵਾਅਦਾ ਕੀਤਾ ਸੀ, ਜਿਸ ਨੂੰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਪੂਰਾ ਕਰਦੇ ਹੋਏ 35 ਕਰੋੜ ਰੁਪਏ ਦੀ ਲਾਗਤ ਨਾਲ 220 ਕੇ. ਵੀ. ਗਰਿਡ ਕਰਨ ਦੀ ਮਨਜ਼ੂਰੀ ਦਿੱਤੀ ਹੈ।

ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਅਜਨਾਲਾ ਹਲਕੇ ਦੇ ਸਕੂਲਾਂ ਲਈ 27 ਕਰੋੜ 95 ਲੱਖ ਰੁਪਏ ਜਾਰੀ ਕੀਤੇ ਸਨ, ਜਿਸ ਵਿੱਚੋਂ ਸਕੂਲਾਂ ਦੀ ਮੁਰੰਮਤ ਆਦਿ ਲਈ 7 ਕਰੋੜ 18 ਲੱਖ ਰੁਪਏ ਦੀ ਪਹਿਲੀ ਕਿਸ਼ਤ ਪ੍ਰਾਪਤ ਹੋ ਗਈ ਜਿਸ ਨਾਲ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਹੋਵੇਗਾ।

ਲਾਲ ਕ੍ਰਿਸ਼ਨ ਅਡਵਾਨੀ ਨੂੰ ਮਿਲੇਗਾ ਭਾਰਤ ਰਤਨ ਐਵਾਰਡ, PM ਮੋਦੀ ਨੇ ਦਿੱਤੀ ਵਧਾਈ

0

ਭਾਜਪਾ ਦੇ ਸੀਨੀਅਰ ਲੀਡਰ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਐਵਾਰਡ ਮਿਲੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਜਾਣਕਾਰੀ  ਦਿੱਤੀ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ, “ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਮੈਂ ਉਨ੍ਹਾਂ ਨਾਲ ਵੀ ਗੱਲ ਕੀਤੀ ਅਤੇ ਉਨ੍ਹਾਂ ਨੂੰ ਇਹ ਸਨਮਾਨ ਦਿੱਤੇ ਜਾਣ ‘ਤੇ ਵਧਾਈ ਦਿੱਤੀ।”

ਅੱਜ ਪਠਾਨਕੋਟ ਵਿਖੇ ਹੋਵੇਗਾ NRI ਸੰਮੇਲਨ, CM ਮਾਨ ਕਰਨਗੇ ਸ਼ਿਰਕਤ

0

ਪੰਜਾਬ ਸਰਕਾਰ ਵੱਲੋਂ ਅੱਜ ਧਾਰਕਲਾਂ ਤਹਿਸੀਲ ਦੇ ਚਮਰੌੜ ਪੱਤਣ (ਮਿੰਨੀ ਗੋਆ) ਵਿਖੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਸ਼ਿਰਕਤ ਕਰਨਗੇ। ਪ੍ਰਵਾਸੀ ਭਾਰਤੀ ਮਿਲਣੀ ਸਮਾਗਮ ਸਵੇਰੇ 10 ਵਜੇ ਮਿੰਨੀ ਗੋਆ ਵਿਖੇ ਸ਼ੁਰੂ ਹੋਵੇਗਾ ਅਤੇ ਮੁੱਖ ਮੰਤਰੀ ਪੰਜਾਬ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਅੰਮ੍ਰਿਤਸਰ ਸਮੇਤ ਵੱਖ-ਵੱਖ ਸ਼ਹਿਰਾਂ ਤੋਂ ਆਏ ਪ੍ਰਵਾਸੀ ਭਾਰਤੀਆਂ ਨਾਲ ਮੁਲਾਕਾਤ ਕਰਨਗੇ।

ਇਸ ਪ੍ਰੋਗਰਾਮ ਵਿੱਚ ਚਾਰ ਜ਼ਿਲ੍ਹਿਆਂ ਤੋਂ 1000 ਦੇ ਕਰੀਬ ਪ੍ਰਵਾਸੀ ਭਾਰਤੀ ਆ ਰਹੇ ਹਨ। ਪ੍ਰੋਗਰਾਮ ਦਾ ਮੁੱਖ ਉਦੇਸ਼ ਪਰਵਾਸੀ ਪੰਜਾਬੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਹੱਲ ਕਰਨਾ ਹੈ।ਮਿੰਨੀ ਗੋਆ ਵਿੱਚ ਨਾ ਸਿਰਫ਼ ਪੰਜਾਬ ਤੋਂ ਸਗੋਂ ਹੋਰ ਰਾਜਾਂ ਤੋਂ ਵੀ ਸੈਲਾਨੀ ਪੈਰਾਗਲਾਈਡਿੰਗ ਅਤੇ ਜ਼ਿਪ ਲਾਈਨ ਡਰਾਈਵ, ਰਣਜੀਤ ਸਾਗਰ ਝੀਲ ਵਿੱਚ ਬੋਟਿੰਗ ਅਤੇ ਬਾਈਕ ਸਵਾਰੀ ਦਾ ਅਨੰਦ ਲੈਣ ਲਈ ਆਉਂਦੇ ਹਨ।

ਕਰਾਚੀ ‘ਚ ਹੋਇਆ ਧਮਾਕਾ, ਇੱਕ ਬੈਗ ‘ਚ ਰੱਖੇ ਸਨ ਵਿਸਫੋਟਕ

0

ਕਰਾਚੀ ਵਿੱਚ ਸੂਬਾਈ ਚੋਣ ਕਮਿਸ਼ਨ ਦੇ ਦਫ਼ਤਰ ਨੇੜੇ ਇੱਕ ਧਮਾਕਾ ਹੋਇਆ, ਜਿਸ ਨਾਲ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਵੱਲੋਂ ਤੁਰੰਤ ਜਵਾਬ ਦਿੱਤਾ ਗਿਆ। ਐੱਸਐੱਸਪੀ ਦੱਖਣ ਸਾਜਿਦ ਸਦੁਜ਼ਈ ਦੇ ਅਨੁਸਾਰ, ਵਿਸਫੋਟਕ ਫੁੱਟਪਾਥ ਦੇ ਪਾਸੇ ਛੱਡੇ ਇੱਕ ਬੈਗ ਵਿੱਚ ਰੱਖੇ ਗਏ ਸਨ। ਗਨੀਮਤ ਰਹੀ ਕਿ ਬੰਬ ਕਾਰਨ ਕੋਈ ਖਾਸ ਨੁਕਸਾਨ ਨਹੀਂ ਹੋਇਆ।

ਐੱਸਐੱਸਪੀ ਸਦੂਜ਼ਈ ਨੇ ਦੱਸਿਆ, “ਇੱਕ ਕਾਰ ਦੀ ਸਫਾਈ ਕਰ ਰਹੇ ਇੱਕ ਨੌਜਵਾਨ ਨੇ ਸ਼ੱਕੀ ਬੈਗ ਦੇਖਿਆ ਅਤੇ ਇਸਨੂੰ ਸੜਕ ਦੇ ਕਿਨਾਰੇ ਰੱਖ ਦਿੱਤਾ ਅਤੇ ਥੋੜੀ ਦੇਰ ਬਾਅਦ ਇੱਕ ਧਮਾਕਾ ਹੋਇਆ।” ਇਸ ਧਮਾਕੇ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਸਦੂਜ਼ਈ ਅਨੁਸਾਰ, ਘਟਨਾ ਦਾ ਪਤਾ ਲਗਾਉਣ ਲਈ ਆਸਪਾਸ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

ਚਿੰਤਾ ਜ਼ਾਹਰ ਕਰਦੇ ਹੋਏ, ਸਦੂਜ਼ਈ ਨੇ ਅੰਦਾਜ਼ਾ ਲਗਾਇਆ ਕਿ ਇਹ ਧਮਾਕਾ ਇੱਕ ਵਿਆਪਕ ਸਾਜ਼ਿਸ਼ ਦਾ ਹਿੱਸਾ ਹੋ ਸਕਦਾ ਹੈ ਜਿਸਦਾ ਉਦੇਸ਼ ਡਰ ਅਤੇ ਅਰਾਜਕਤਾ ਪੈਦਾ ਕਰਨਾ ਹੈ। ਸਾਵਧਾਨੀ ਦੇ ਤੌਰ ‘ਤੇ, ਸਥਿਤੀ ਦੀ ਗੰਭੀਰਤਾ ਅਤੇ ਸ਼ਹਿਰ ਦੀਆਂ ਮੌਜੂਦਾ ਸੁਰੱਖਿਆ ਚੁਣੌਤੀਆਂ ਨੂੰ ਦਰਸਾਉਂਦੇ ਹੋਏ, ਬੰਬ ਨਿਰੋਧਕ ਦਸਤੇ (ਬੀਡੀਐਸ) ਨੂੰ ਘਟਨਾ ਸਥਾਨ ‘ਤੇ ਬੁਲਾਇਆ ਗਿਆ ਹੈ।

‘ਆਪ’ ਵਿਧਾਇਕ ਦਲਬੀਰ ਸਿੰਘ ‘ਟੋਂਗ’ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

0

ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਖਿਲਾਫ ਅਦਾਲਤ ਵੱਲੋਂ ਗ੍ਰਿਫਤਾਰੀ ਦੇ ਵਾਰੰਟ ਜਾਰੀ ਕੀਤੇ ਗਏ ਹਨ। ‘ਆਪ’ ਵਿਧਾਇਕ ਟੌਂਗ ਖਿਲਾਫ ਇਹ ਵੱਡੀ 2 ਸਾਲ ਪੁਰਾਣੇ ਚੈੱਕ ਬਾਊਂਸ ਮਾਮਲੇ ‘ਚ ਕੀਤੀ ਗਈ ਹੈ।

ਦੱਸ ਦੇਈਏ ਕਿ ਅਦਾਲਤ ਵੱਲੋਂ ਵਿਧਾਇਕ ਨੂੰ ਵਾਰ-ਵਾਰ ਨੋਟਿਸ ਭੇਜੇ ਗਏ ਸਨ ਪਰ ਉਹ ਅਦਾਲਤ ਵਿਚ ਪੇਸ਼ ਨਹੀਂ ਹੋਏ। ਜਿਸ ਲਈ ਕੋਰਟ ਵੱਲੋਂ ਸਖਤ ਕਦਮ ਚੁੱਕਦੇ ਹੋਏ ਇਹ ਗ੍ਰਿਫ਼ਤਾਰੀ ਦੇ ਵਾਰੰਟ ਕੀਤੇ ਜਾਰੀ ਕੀਤੇ ਗਏ ਹਨ।

ਅਦਾਲਤ ਨੇ ਸਰਕਾਰ ਨੂੰ ਝਾੜ ਪਾਉਂਦੇ ਹੋਏ ਇਹ ਵੀ ਕਿਹਾ ਕਿ ਜਦੋਂ ‘ਆਪ’ ਆਗੂ 26 ਜਨਵਰੀ ਨੂੰ ਮੁੱਖ ਮਹਿਮਾਨ ਵਜੋਂ ਸਰਕਾਰੀ ਸਮਾਗਮਾਂ ਵਿਚ ਸ਼ਾਮਲ ਹੋਏ ਤਾਂ ਉਨ੍ਹਾਂ ਦੀ ਗ੍ਰਿਫਤਾਰੀ ਕਿਉਂ ਨਹੀਂ ਕੀਤੀ ਗਈ?

ਕੋਰਟ ਵੱਲੋਂ ਵਿਧਾਇਕ ਟੌਂਗ ਨੂੰ ਪਹਿਲਾਂ ਵੀ 5 ਵਾਰ ਸੰਮਨ ਜਾਰੀ ਕੀਤੇ ਗਏ ਸਨ ਪਰ ਉਹ ਅਦਾਲਤ ਵਿਚ ਪੇਸ਼ ਹੋਣ ਤੋਂ ਅਸਫਲ ਰਹੇ। ਇਸ ਲਈ ਕੋਰਟ ਵੱਲੋਂ ਹੁਣ ਐੱਸਐੱਚਓ ਨੂੰ ਹੁਕਮ ਜਾਰੀ ਕੀਤੇ ਗਏ ਕਿ ਹਰ ਹਾਲਤ ਵਿਚ ਉਨ੍ਹਾਂ ਨੂੰ 17 ਫਰਵਰੀ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਣਾ ਚਾਹੀਦਾ ਹੈ।

 

GS ਸੰਧਾਵਾਲੀਆ ਪੰਜਾਬ-ਹਰਿਆਣਾ ਹਾਈਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ

0

ਗੁਰਮੀਤ ਸਿੰਘ ਸੰਧਾਵਾਲੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਕਾਰਜਕਾਰੀ ਚੀਫ਼ ਜਸਟਿਸ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਰਿਤੂ ਬਾਹਰੀ ਕਾਰਜਕਾਰੀ ਚੀਫ਼ ਜਸਟਿਸ ਦਾ ਅਹੁਦਾ ਸੰਭਾਲ ਰਹੇ ਸਨ।

ਉੱਤਰਾਖੰਡ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜੀ.ਐਸ.ਸੰਧਾਵਾਲੀਆ ਨੂੰ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਵਿੱਚ ਵਕੀਲ ਵਜੋਂ ਵੀ ਕੰਮ ਕੀਤਾ।

ਉਹ ਆਪਣੇ ਕਾਲਜ ਦੇ ਦਿਨਾਂ ਦੌਰਾਨ ਲਾਅਨ ਟੈਨਿਸ ਦੀ ਖੇਡ ਵਿੱਚ ਆਪਣੇ ਕਾਲਜ ਅਤੇ ਯੂਨੀਵਰਸਿਟੀ ਦੀ ਨੁਮਾਇੰਦਗੀ ਕਰਨ ਵਾਲੇ ਖਿਡਾਰੀ ਵੀ ਰਹੇ ਹਨ।

ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਦੇ ਕੁਝ ਇਲਾਕਿਆਂ ‘ਚ 2 ਦਿਨ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ

0

ਉੱਤਰੀ ਭਾਰਤ ਵਿੱਚ ਅੱਜ ਤੋਂ ਦੂਜੀ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ। ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਦੇ ਕੁਝ ਇਲਾਕਿਆਂ ‘ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਜਦਕਿ ਹਿਮਾਚਲ ਅਤੇ ਚੰਡੀਗੜ੍ਹ ‘ਚ ਅੱਜ ਰਾਤ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ।

ਜਿੱਥੇ ਉੱਚੇ ਪਹਾੜੀ ਖੇਤਰਾਂ ਵਿੱਚ ਇੱਕ ਵਾਰ ਫਿਰ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ ਉੱਥੇ ਹੀ ਸਮਤਲ ਅਤੇ ਨੀਵੇਂ ਇਲਾਕਿਆਂ ਵਿੱਚ ਬਾਰਿਸ਼ ਹੋਵੇਗੀ। ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਿਲ ਹਨ। ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਘੱਟ ਹੈ।

ਭਲਕੇ 4 ਫਰਵਰੀ ਨੂੰ ਪੰਜਾਬ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ‘ਚ ਹਲਕੀ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 21 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਮੁਹਾਲੀ ‘ਚ ਵੀ ਹਲਕੀ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 8 ਤੋਂ 19 ਡਿਗਰੀ ਦੇ ਵਿਚਕਾਰ ਰਹੇਗਾ।

ਅੰਮ੍ਰਿਤਸਰ ‘ਚ ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 5 ਤੋਂ 18 ਡਿਗਰੀ ਦੇ ਵਿਚਕਾਰ ਰਹੇਗਾ। ਜਲੰਧਰ ‘ਚ ਵੀ ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ‘ਚ ਅਸਮਾਨ ‘ਚ ਹਲਕੀ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 18 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਦੀਪਾਂਕਰ ਗਰਗ ਨੇ ਸੰਭਾਲਿਆ SDM ਮੁਹਾਲੀ ਦਾ ਚਾਰਜ

0

ਪੰਜਾਬ ਸਿਵਲ ਸੇਵਾਵਾਂ 2020 ਬੈਚ ਦੇ ਅਧਿਕਾਰੀ ਦੀਪਾਂਕਰ ਗਰਗ ਨੇ ਅੱਜ ਬਤੌਰ ਉਪ ਮੰਡਲ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ ) ਸਬ ਡਵੀਜ਼ਨ ਅਹੁਦਾ ਸੰਭਾਲ ਲਿਆ ਹੈ।

ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਰਾਹਤ ਪਹੁੰਚਾਉਣਾ ਪਹਿਲ ਹੋਵੇਗੀ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਫਾਈਲਾਂ/ਕੰਮਾਂ ਦੇ ਨਿਪਟਾਰੇ ਲਈ ਇੰਤਜ਼ਾਰ ਨਾ ਕਰਨਾ ਪਵੇ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਭਲਾਈ ਸਕੀਮਾਂ ਅਤੇ ਫਲੈਗਸ਼ਿਪ ਪ੍ਰੋਗਰਾਮਾਂ ਦਾ ਲਾਭ ਸਾਰੇ ਯੋਗ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੋਹਾਲੀ ਸਬ ਡਵੀਜ਼ਨ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਜੇਕਰ ਸਬ ਡਵੀਜ਼ਨ ਦਫ਼ਤਰ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਹੈ ਤਾਂ ਉਹ ਉਨ੍ਹਾਂ ਦੇ ਦਫ਼ਤਰ ਵਿੱਚ ਸੰਪਰਕ ਕਰ ਸਕਦਾ ਹੈ ਤਾਂ ਜੋ ਉਹ ਇਸ ਸਮੱਸਿਆ ਦੇ ਨਿਪਟਾਰੇ ਲਈ ਉਨ੍ਹਾਂ ਦੀ ਮਦਦ ਕਰ ਸਕਣ।

ਐਸ ਡੀ ਐਮ ਗਰਗ ਇਸ ਤੋਂ ਪਹਿਲਾਂ ਐਸ ਡੀ ਐਮ ਮੋਰਿੰਡਾ (ਰੂਪਨਗਰ), ਸਹਾਇਕ ਕਮਿਸ਼ਨਰ (ਜਨਰਲ) ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੇਵਾਵਾਂ ਨਿਭਾਅ ਚੁੱਕੇ ਹਨ। ਪੰਜਾਬ ਇੰਜਨੀਅਰਿੰਗ ਕਾਲਜ, ਚੰਡੀਗੜ੍ਹ 2012 ਬੈਚ ਦੇ ਬੀ-ਟੈਕ ਸਿਵਲ ਇੰਜਨੀਅਰਿੰਗ ਪਾਸ ਆਊਟ, ਦੀਪਾਂਕਰ ਗਰਗ ਨੇ 2020 ਵਿੱਚ ਸਿੱਧੇ ਤੌਰ ਤੇ ਪੰਜਾਬ ਸਿਵਲ ਸਰਵਿਸਿਜ਼ (ਕਾਰਜਕਾਰੀ) ਚ ਆਉਣ ਤੋਂ ਪਹਿਲਾਂ, ਪੀ ਸੀ ਐਸ ਅਲਾਈਡ ਸੇਵਾਵਾਂ ਚ ਈ ਟੀ ਓ ਅਤੇ ਤਹਿਸੀਲਦਾਰ ਵਜੋਂ ਵੀ ਸੇਵਾ ਨਿਭਾਈ ਹੈ। ਸਿਵਲ ਸੇਵਾਵਾਂ ਚ ਆਉਣ ਬਾਅਦ ਉਨ੍ਹਾਂ ਨੇ ਜਨਵਰੀ 2020 ਤੋਂ ਜੁਲਾਈ 2021 ਤੱਕ ਆਪਣੀ ਸਿਖਲਾਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡੀ ਸੀ ਦਫਤਰ ਵਿਖੇ ਕੀਤੀ ਹੈ।

ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਨਭੱਤੇ ਲਈ 46.89 ਕਰੋੜ ਰੁਪਏ ਕੀਤੇ ਜਾਰੀ

0

ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀਆਂ ਲੋੜਵੰਦ ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ ਜਾਰੀ ਰੱਖੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈ.ਸੀ.ਡੀ.ਐਸ ਸਕੀਮ ਅਧੀਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਵੰਬਰ 2023 ਤੋਂ ਜਨਵਰੀ 2024 ਤੱਕ ਦੇ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ 6 ਮਹੀਨੇ ਤੋਂ 6 ਸਾਲ ਦੀ ਉਮਰ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਅਨੁਪੂਰਕ ਪੋਸ਼ਣ, ਟੀਕਾਕਰਨ, ਸਿਹਤ ਜਾਂਚ, ਰੈਫਰਲ ਸੇਵਾਵਾਂ, ਪੋਸ਼ਣ ਅਤੇ ਸਿਹਤ ਸਿੱਖਿਆ ਅਤੇ ਪ੍ਰੀ-ਸਕੂਲ ਵਰਗੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।

ਸਮਾਜਿਕ ਸੁਰੱਖਿਆ ਮੰਤਰੀ ਨੇ ਦੱਸਿਆ ਕਿ ਪਠਾਨਕੋਟ ਨੂੰ 1.83 ਕਰੋੜ ਰੁਪਏ, ਤਰਨਤਾਰਨ ਨੂੰ 1.94 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ 1.61 ਕਰੋੜ ਰੁਪਏ, ਐਸ.ਬੀ.ਐਸ ਨਗਰ 1.54 ਕਰੋੜ ਰੁਪਏ, ਮੋਗਾ ਨੂੰ 1.62 ਕਰੋੜ ਰੁਪਏ, ਮਾਨਸਾ ਨੂੰ 1.64 ਕਰੋੜ ਰੁਪਏ, ਪਟਿਆਲਾ ਨੂੰ 3.70 ਕਰੋੜ ਰੁਪਏ, ਸੰਗਰੂਰ ਨੂੰ 36.96 ਲੱਖ ਰੁਪਏ, ਕਪੂਰਥਲਾ ਨੂੰ 1.63 ਕਰੋੜ ਰੁਪਏ, ਜਲੰਧਰ ਨੂੰ 3.08 ਕਰੋੜ ਰੁਪਏ, ਹੁਸ਼ਿਆਰਪੁਰ 4.01 ਕਰੋੜ ਰੁਪਏ, ਫਿਰੋਜਪੁਰ ਨੂੰ 2.18 ਕਰੋੜ ਰੁਪਏ, ਫਾਜ਼ਿਲਕਾ ਨੂੰ 1.71 ਕਰੋੜ ਰੁਪਏ, ਫਤਹਿਗੜ੍ਹ ਸਾਹਿਬ 1.32 ਕਰੋੜ ਰੁਪਏ, ਫਰੀਦਕੋਟ 97.32 ਲੱਖ, ਬਠਿੰਡਾ ਨੂੰ 1.73 ਕਰੋੜ ਰੁਪਏ, ਬਰਨਾਲਾ ਨੂੰ 1.33 ਕਰੋੜ ਰੁਪਏ, ਅੰਮ੍ਰਿਤਸਰ ਨੂੰ 3.31 ਕਰੋੜ ਰੁਪਏ, ਲੁਧਿਆਣਾ ਨੂੰ 4.71 ਕਰੋੜ ਰੁਪਏ, ਰੂਪਨਗਰ ਨੂੰ 1.76 ਕਰੋੜ ਰੁਪਏ, ਐਸ.ਏ.ਐਸ ਨਗਰ ਨੂੰ 1.22 ਕਰੋੜ ਰੁਪਏ, ਗੁਰਦਾਸਪੁਰ ਨੂੰ 3.58 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਵੀ ਪੂਰਾ ਖਿਆਲ ਰੱਖ ਰਹੀ ਹੈ।

ਪੁਲਿਸ ਨੇ ਨਸ਼ਾ ਤਸਕਰਾਂ ਨੂੰ 5 ਕਿਲੋ ਅਫੀਮ ਸਮੇਤ ਕੀਤਾ ਕਾਬੂ

0

ਜਲੰਧਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਤਿੰਨ ਔਰਤਾਂ ਸਮੇਤ ਪੰਜ ਨਸ਼ਾ ਤਸਕਰਾਂ ਨੂੰ 5 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਸੀ ਕਿ ਸ਼ਹਿਰ ਵਿੱਚ ਤਸਕਰਾਂ ਦਾ ਗਿਰੋਹ ਚੱਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਪੁਲਿਸ ਪਾਰਟੀ ਨੇ ਬੁੱਧਵਾਰ ਨੂੰ ਬਾਬਾ ਬੁੱਢਾ ਜੀ ਫਲਾਈਓਵਰ ‘ਤੇ ਜਾਲ ਵਿਛਾਇਆ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਕਪੂਰਥਲਾ ਰੋਡ ਵਾਲੇ ਪਾਸੇ ਤੋਂ ਤਿੰਨ ਔਰਤਾਂ ਸਮੇਤ ਪੰਜ ਵਿਅਕਤੀਆਂ ਨੂੰ ਆਉਂਦੇ ਦੇਖਿਆ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਦੇਖਦਿਆਂ ਹੀ ਗਿਰੋਹ ਦੇ ਪੁਰਸ਼ ਮੈਂਬਰਾਂ ਨੇ ਸ਼ੱਕੀ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਉਕਤ ਵਿਅਕਤੀਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਤਾਂ ਦੋਨੋ ਪੁਰਸ਼ਾਂ ਪਾਸੋਂ 2 ਕਿਲੋ ਅਫੀਮ ( 1 ਕਿਲੋ ਪ੍ਰਤੀ ਵਿਅਕਤੀ) ਬਰਾਮਦ ਹੋਈ। ਸਵਪਨ ਸ਼ਰਮਾ ਨੇ ਦੱਸਿਆ ਕਿ ਔਰਤਾਂ ਦੇ ਥੈਲਿਆਂ ਦੀ ਤਲਾਸ਼ੀ ਦੌਰਾਨ ਤਿੰਨ ਕਿਲੋ ਅਫੀਮ (ਹਰੇਕ ਵਿੱਚੋਂ 1 ਕਿਲੋ) ਬਰਾਮਦ ਹੋਈ ਅਤੇ ਸਾਰੇ ਪੰਜ ਤਸਕਰਾਂ ਕੋਲੋਂ ਕੁੱਲ 5 ਕਿਲੋ ਅਫੀਮ ਬਰਾਮਦ ਹੋਈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਝਾਰਖੰਡ ਰਾਜ ਦੇ ਰਹਿਣ ਵਾਲੇ ਸਾਰੇ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਦੀ ਪਛਾਣ ਬਬਲੂ ਕੁਮਾਰ ਵਿਸ਼ਕਰਮਾ ਪੁੱਤਰ ਕੇਦਾਰ ਮਿਸਤਰੀ ਵਾਸੀ ਪਿੰਡ ਸ਼ਹੀਦਾਂ ਪੋ ਅਤੇ ਪੀ.ਐਸ. ਲਾਵਲੌਂਗ ਜ਼ਿਲ੍ਹਾ ਚਤਰਾ ਝਾਰਖੰਡ, ਪਰਦੀਪ ਵਿਸ਼ਕਰਮਾ ਪੁੱਤਰ ਸਵਰਗੀ ਉਪੇਂਦਰ ਵਿਸ਼ਕਰਮਾ ਵਾਸੀ ਪਿੰਡ ਸ਼ਹੀਦਾਂ ਲਾਵਾਲੌਂਗ ਜ਼ਿਲ੍ਹਾ ਚਤਰਾ ਝਾਰਖੰਡ, ਫੂਲਵਤੀ ਦੇਵੀ ਪਿੰਡ ਸ਼ਹੀਦਾਂ ਲਾਵਲੌਂਗ ਜ਼ਿਲ੍ਹਾ ਚਤਰਾ ਝਾਰਖੰਡ, ਪ੍ਰਤਿਮਾ ਦੇਵੀ r/o ਪਿੰਡ ਪਿਪਰਾ ਲੈਸਲੀਗੰਜ ਜ਼ਿਲ੍ਹਾ ਪਲਾਮੂ ਝਾਰਖੰਡ ਅਤੇ ਆਰਤੀ ਦੇਵੀ ਵਾਸੀ ਪਿੰਡ ਸ਼ਹੀਦਾਂ ਲਾਵਾਲੌਂਗ ਜ਼ਿਲ੍ਹਾ ਚਤਰਾ ਝਾਰਖੰਡ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਤਸਕਰਾਂ ਖਿਲਾਫ ਥਾਣਾ ਬਸਤੀ ਬਾਵਾ ਖੇਲ ਜਲੰਧਰ ਵਿਖੇ ਮੁਕੱਦਮਾ ਨੰਬਰ 20 ਮਿਤੀ 31-01-2024 ਅਧੀਨ 18-61-85 ਐਨ.ਡੀ.ਪੀ.ਐਸ ਐਕਟ ਦਰਜ ਕੀਤਾ ਗਿਆ ਹੈ ।