Home Blog Page 1908

ਯੂਨੀਵਰਸਿਟੀ ਵਾਇਰਲ ਵੀਡੀਓ ਮਾਮਲਾ: ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ: CM ਅਰਵਿੰਦ ਕੇਜਰੀਵਾਲ

0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਯੂਨੀਵਰਸਿਟੀ ਵਾਇਰਲ ਵੀਡੀਓ ਮਾਮਲੇ ਨੂੰ ਸ਼ਰਮਨਾਕ ਦੱਸਿਆ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ‘ਚ ਇਕ ਵਿਦਿਆਰਥਣ ਨੇ ਕਈ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓਜ਼ ਬਣਾ ਕੇ ਵਾਇਰਲ ਕਰ ਦਿੱਤੀਆਂ ਹਨ। ਇਹ ਬਹੁਤ ਹੀ ਗੰਭੀਰ ਅਤੇ ਸ਼ਰਮਨਾਕ ਹੈ। ਇਸ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਪੀੜਤ ਬੇਟੀਆਂ ਹਿੰਮਤ ਰੱਖਣ, ਅਸੀਂ ਸਾਰੇ ਤੁਹਾਡੇ ਨਾਲ ਹਾਂ।

 

ਕਿਸੇ ਵਿਦਿਆਰਥਣ ਨੇ ਖੁਦਕੁਸ਼ੀ ਦੀ ਕੋਸ਼ਿਸ਼ ਨਹੀਂ ਕੀਤੀ : ਮਨੀਸ਼ਾ ਗੁਲਾਟੀ

0

ਮੁਹਾਲੀ ਦੀ ਪ੍ਰਾਈਵੇਟ ਯੂਨੀਵਰਸਿਟੀ ਵਿਚ ਵਾਪਰੇ ਘਟਨਾਕ੍ਰਮ ਵਿਚ ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਹੈ ਕਿ ਕਿਸੇ ਵੀ ਵਿਦਿਆਰਥਣ ਨੇ ਖੁਦਕੁਸ਼ੀ ਦੀ ਕੋਸ਼ਿਸ਼ ਨਹੀਂ ਕੀਤੀ। ਉਹ ਅੱਜ ਯੂਨੀਵਰਸਿਟੀ ਕੈਂਪਸ ਵਿਚ ਪਹੁੰਚਣ ਮਗਰੋਂ ਲੜਕੀਆਂ ਤੇ ਕਾਲਜ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

ਉਹਨਾਂ ਦੱਸਿਆ ਕਿ ਜਦੋਂ ਰੋਸ ਪ੍ਰਦਰਸ਼ਨ ਹੋ ਰਿਹਾਸੀ ਤਾਂ ਕੁਝ ਲੜਕੀਆਂ ਬੇਹੋਸ਼ ਹੋਈਆਂ ਜਿਹਨਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ ਸੀ। ਉਹਨਾਂ ਕਿਹਾ ਕਿ ਇਹ ਬਿਲਕੁਲ ਅਫਵਾਹ ਹੈ ਕਿ ਕਿਸੇ ਕੁੜੀ ਨੇ ਖੁਦਕੁਸ਼ੀ ਕੀਤੀ ਹੈ ਤੇ ਕਿਹਾ ਕਿ ਇਹਨਾਂ ਅਫਵਾਹਾਂ ਦਾ ਮਕਸਦ ਇਸ ਯੂਨੀਵਰਸਿਟੀ ਨੂੰ ਬਦਨਾਮ ਕਰਨਾ ਹੈ। ਉਹਨਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਤੇ ਜ਼ਿਲ੍ਹਾ ਪ੍ਰਸ਼ਾਸਨ ਸਾਰੇ ਡੂੰਘਾਈ ਨਾਲ ਮਾਮਲੇ ਦੀ ਜਾਂਚ ਕਰ ਰਹੇ ਹਨ ਤੇ ਅਸੀਂ ਕੁੜੀਆਂ ਦੇ ਨਾਲ ਹਾਂ। ਉਹਨਾਂ ਕਿਹਾ ਕਿ ਜਿਹੜਾ ਵੀ ਕੋਈ ਦੋਸ਼ੀ ਹੋਵੇਗਾ, ਉਸਦੇ ਖਿਲਾਫ ਕਾਰਵਾਈ ਹੋਵੇਗੀ।

ਮੀਤ ਹੇਅਰ ਨੇ ਵਾਇਰਲ ਵੀਡੀਓ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਦਿੱਤੇ ਹੁਕਮ

0

ਉੱਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਡੀਗੜ੍ਹ ਦੀ ਇਕ ਪ੍ਰਾਈਵੇਟ ਯੂਨੀਵਰਸਿਟੀ ਵਿਚ ਲੜਕੀਆਂ ਦੀ ਨਹਾਉਂਦਿਆਂ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਮੁਹਾਲੀ ਦੇ ਐਸ ਐਸ ਪੀ ਤੇ ਡੀ ਸੀ ਨੂੰ ਜਾਰੀ ਕੀਤੇ ਹਨ।
ਉਹਨਾਂ ਖੁਦ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਇਨਸਾਫ ਦਾ ਭਰੋਸਾ ਦੁਆਉਂਦੇ ਹਨ। ਉਹਨਾਂ ਕਿਹਾ ਕਿ ਮਾਮਲੇ ਦੇ ਕਿਸੇ ਵੀ ਦੋਸ਼ੀ ਨੁੰ ਬਖਸ਼ਿਆ ਨਹੀਂ ਜਾਵੇਗਾ।

ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਯੂਨਿਵਰਸਿਟੀ ਵਿਚ ਵਾਪਰੀ ਮੰਦਭਾਗੀ ਘਟਨਾ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੋਣ ਕਰਕੇ ਮੇਰੀ ਸਭ ਨੂੰ ਗੁਜ਼ਾਰਿਸ਼ ਹੈ ਕਿ ਅਣ-ਪ੍ਰਮਾਣਿਤ ਖ਼ਬਰਾਂ ਨੂੰ ਅੱਗੇ ਭੇਜਣ ਤੋਂ ਗੁਰੇਜ਼ ਕੀਤਾ ਜਾਵੇ। ਕਿਸੇ ਵੀ ਵਿਦਿਆਰਥਣ ਦੀ ਖ਼ੁਦਕੁਸ਼ੀ ਦੀ ਕੋਈ ਖ਼ਬਰ ਨਹੀਂ ਹੈ।

 

ਮੁੰਬਈ ਦੇ ਇੱਕ ਸਕੂਲ ‘ਚ ਵਾਪਰਿਆ ਦਰਦਨਾਕ ਹਾਦਸਾ, ਮਹਿਲਾ ਅਧਿਆਪਕਾ ਦੀ ਹੋਈ ਮੌਤ

0

ਮੁੰਬਈ ਦੇ ਮਲਾਡ ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਮਹਿਲਾ ਅਧਿਆਪਕ ਦੀ ਸਕੂਲ ਦੀ ਲਿਫਟ ਵਿੱਚ ਫਸਣ ਕਾਰਨ ਮੌਤ ਹੋ ਗਈ। ਇਹ ਘਟਨਾ ਸ਼ੁੱਕਰਵਾਰ ਦੀ ਦੱਸੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਜ਼ਖਮੀ ਅਧਿਆਪਕ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਦੀ ਟੀਮ ਨੇ ਅਧਿਆਪਕ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਅਧਿਆਪਕਾ ਦੀ ਪਹਿਚਾਣ 26 ਸਾਲਾ ਜੇਨੇਲੇ ਫਰਨਾਡੀਜ ਵਜੋਂ ਹੋਈ ਹੈ। ਇਸ ਮਾਮਲੇ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਮਲਾਡ ਪੱਛਮੀ ਵਿੱਚ ਚਿੰਚੋਲੀ ਫਾਟਕ ਦੇ ਨੇੜੇ ਸਥਿਤ ਸੈਂਟ ਮੈਰੀ ਇਗਲਿੰਸ ਸਕੂਲ ਦੀ ਹੈ। ਜਾਂਚ ਵਿੱਚ ਪਤਾ ਚਲਿਆ ਹੈ ਕਿ ਦੁਪਹਿਰ ਕਰੀਬ 1 ਵਜੇ ਜੇਨੇਲੇ ਨੇ ਸਕੂਲ ਦੀ 6ਵੀਂ ਮੰਜ਼ਿਲ ਉਤੇ ਕਲਾਸ ਖਤਮ ਕੀਤੀ ਸੀ। ਉਹ ਦੂਜੀ ਮੰਜ਼ਿਲ ਉਤੇ ਸਟਾਫ ਰੂਮ ਵਿੱਚ ਜਾ ਰਹੀ ਸੀ। ਇਸ ਲਈ ਉਸਨੇ ਲਿਫਟ ਦਾ ਬਟਨ ਦਬਾਇਆ। ਜਦੋਂ ਲਿਫਟ ਦਾ ਦਰਵਾਜਾ ਖੁੱਲ੍ਹਿਆ ਤਾਂ ਉਸਨੇ ਅੰਦਰ ਕਦਮ ਰੱਖਿਆ, ਪ੍ਰੰਤੂ ਲਿਫਟ ਕੇਬਿਨ ਦਾ ਦਰਵਾਜਾ ਬੰਦ ਹੋਣ ਤੋਂ ਪਹਿਲਾਂ ਹੀ ਲਿਫਟ ਉਪਰ ਵੱਲ ਜਾਣ ਲੱਗੀ।

ਇਸ ਤੋਂ ਪਹਿਲਾ ਕਿ ਉਹ ਖੁਦ ਨੂੰ ਲਿਫਟ ਵਿਚੋਂ ਕੱਢ ਸਕਦੀ ਉਸ ਵਿੱਚ ਫਸ ਗਈ ਅਤੇ ਲਿਫਟ ਉਪਰ ਖਿਚਦੀ ਚਲੀ ਗਈ। ਇਸ ਘਟਨਾ ਵਿੱਚ ਉਹ ਜ਼ਖਮੀ ਹੋ ਗਈ। ਸਕੂਲ ਕਰਮਚਾਰੀ ਇਹ ਦੇਖ ਉਸਦੀ ਮਦਦ ਲਈ ਅੱਗੇ ਵਧੇ। ਉਨ੍ਹਾਂ ਕਿਸੇ ਤਰ੍ਹਾਂ ਜੇਨੇਲੇ ਨੂੰ ਲਿਫਟ ਕੈਬਿਨ ਵਿਚੋਂ ਬਾਹਰ ਕੱਢਿਆ ਅਤੇ ਮਲਾਡ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।

ਮੁਹਾਲੀ ਯੂਨੀਵਰਸਿਟੀ ਵਾਇਰਲ ਵੀਡੀਓ ਮਾਮਲਾ, ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ: ਹਰਜੋਤ ਸਿੰਘ ਬੈਂਸ

0

ਮੁਹਾਲੀ ‘ਚ ਨਿੱਜੀ ਯੂਨੀਵਰਸਿਟੀ ‘ਚ ਦੇਰ ਰਾਤ ਵਿਦਿਆਰਥਣਾਂ ਨੇ ਭਾਰੀ ਹੰਗਾਮਾ ਕੀਤਾ। ਜਾਣਕਾਰੀ ਅਨੁਸਾਰ ਵਿਦਿਆਰਥਣਾਂ ਦੀ ਨਹਾਉਂਦੇ ਸਮੇਂ ਵੀਡੀਓ ਬਣਾਈ ਗਈ। ਹੁਣ ਹੋਸਟਲ ਦੀਆਂ ਵਿਦਿਆਰਥਣਾਂ ਦੀ ਨਹਾਉਂਦੇ ਸਮੇਂ ਅਸ਼ਲੀਲ ਵੀਡੀਓ ਬਣਾਉਣ ਵਾਲੀ ਕੁੜੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਖਰੜ ਥਾਣੇ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਕੁੜੀ ਨੇ ਕਬੂਲ ਕੀਤਾ ਹੈ ਕਿ ਉਸ ਨੇ ਇਹ ਵੀਡੀਓ ਸ਼ਿਮਲਾ ਦੇ ਮੁੰਡੇ ਦੇ ਕਹਿਣ ਉਤੇ ਬਣਾਈਆਂ ਸਨ।

ਉਧਰ ਵਿਦਿਆਰਥੀਆਂ ਵਿਚ ਗੁੱਸੇ ਦੀ ਲਹਿਰ ਹੈ ਤੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਚੰਡੀਗੜ੍ਹ ਯੂਨੀਵਰਸਿਟੀ ਹੰਗਾਮੇ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਟਵੀਟ ਕਰ ਵਿਦਿਆਰਥੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਟਵੀਟ ਕਰਕੇ ਲਿਖਿਆ  ਹੈ- ਮੈਂ ਚੰਡੀਗੜ੍ਹ ਯੂਨੀਵਰਸਿਟੀ ਦੇ ਸਾਰੇ ਵਿਦਿਆਰਥੀਆਂ ਨੂੰ ਨਿਮਰਤਾ ਸਹਿਤ ਬੇਨਤੀ ਕਰਦਾ ਹਾਂ ਕਿ ਉਹ ਸ਼ਾਂਤ ਰਹਿਣ, ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ ਅਤੇ ਸਾਡੀਆਂ ਭੈਣਾਂ ਅਤੇ ਧੀਆਂ ਦੀ ਇੱਜ਼ਤ ਨਾਲ ਸੰਬੰਧਿਤ ਹੈ। ਮੀਡੀਆ ਸਮੇਤ ਸਾਨੂੰ ਸਾਰਿਆਂ ਨੂੰ ਬਹੁਤ ਸੁਚੇਤ ਰਹਿਣਾ ਚਾਹੀਦਾ ਹੈ, ਇਹ ਇਕ ਸਮਾਜ ਦੇ ਰੂਪ ਵਿਚ ਹੁਣ ਸਾਡੀ ਵੀ ਪ੍ਰੀਖਿਆ ਹੈ।

ਪਤਾ ਲੱਗਾ ਹੈ ਕਿ ਇਹ ਕੁੜੀ ਵੀਡੀਓ ਬਣਾ ਕੇ ਇਕ ਲੜਕੇ ਨੂੰ ਭੇਜਦੀ ਸੀ ਤੇ ਅੱਗੋਂ ਇਹ ਲੜਕਾ ਇਨ੍ਹਾਂ ਨੂੰ ਵਾਇਰਲ ਕਰ ਰਿਹਾ ਸੀ

ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ‘ਤੇ ਮੁਹਾਲੀ ਦੀ ਨਿੱਜੀ ਯੂਨੀਵਰਸਿਟੀ ‘ਚ ਵਿਦਿਆਰਥਣਾਂ ਵਲੋਂ ਜ਼ਬਰਦਸਤ ਹੰਗਾਮਾ

0

ਮੁਹਾਲੀ ਦੀ ਇੱਕ ਨਿੱਜੀ ਯੂਨੀਵਰਸਿਟੀ ‘ਚ ਦੇਰ ਰਾਤ ਨੂੰ ਵਿਦਿਆਰਥਣਾਂ ਵਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ। ਇਸ ਹੰਗਾਮੇ ਦਾ ਕਾਰਨ ਇਹ ਸੀ ਕਿ ਇੱਥੇ ਪੜ੍ਹ ਰਹੀ ਇੱਕ ਵਿਦਿਆਰਥਣ ਨੇ ਕਰੀਬ 60 ਹੋਰ ਵਿਦਿਆਰਥਣਾਂ ਦੇ ਨਹਾਉਣ ਦੀ ਵੀਡੀਓ ਬਣਾਈ ਜੋ ਕਿ ਵਾਇਰਲ ਕਰ ਦਿੱਤੀ ਗਈ। ਉਸ ਨੇ ਇਹ ਵੀਡੀਓ ਸ਼ਿਮਲਾ ‘ਚ ਰਹਿੰਦੇ ਆਪਣੇ ਦੋਸਤ ਨੂੰ ਭੇਜੀ ਸੀ।

ਉਸ ਨੇ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ। ਇਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ 8 ਵਿਦਿਆਰਥਣਾਂ ਵਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਇਸਦੀ ਅਧਿਕਾਰਤ ਤੌਰ  ’ਤੇ ਪੁਸ਼ਟੀ ਨਹੀਂ ਹੋਈ। ਜਾਣਕਾਰੀ ਅਨੁਸਾਰ ਦੇਰ ਰਾਤ ਕਰੀਬ 2.30 ਵਜੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਉੱਥੇ ਪਹੁੰਚ ਗਈ। ਪੁਲਿਸ ਨੇ ਵੀਡੀਓ ਅੱਗੇ ਭੇਜਣ ਵਾਲੀ ਵਿਦਿਆਰਥਣ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਸਮੇਂ ਕੈਂਪਸ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

Buchel Group ਪੰਜਾਬ ‘ਚ ਕਰੇਗਾ ਨਿਵੇਸ਼, CM ਭਗਵੰਤ ਮਾਨ ਨੇ ਦਿੱਤੀ ਜਾਣਕਾਰੀ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੁਸ਼ੇਲ ਗਰੁੱਪ ਨੇ ਪੰਜਾਬ ਵਿੱਚ ਸਾਈਕਲਾਂ ਦੇ ਨਿਰਮਾਣ ਅਤੇ ਰਾਜ ਵਿੱਚ ਇੱਕ ਨਿਵੇਸ਼ਕ-ਅਨੁਕੂਲ ਈਕੋਸਿਸਟਮ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਸਮਰਥਨ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਵਿੱਚ ਨਿਵੇਸ਼ ਕਰਨ ‘ਚ ਦਿਲਚਸਪੀ ਪ੍ਰਗਟਾਈ ਹੈ।

ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਅਤੇ ਚੁਕਾਈ ਲਈ ਵਚਨਬੱਧ: ਕੁਲਦੀਪ ਧਾਲੀਵਾਲ

0

ਪੰਜਾਬ ਸਰਕਾਰ ਇਸ ਸੀਜ਼ਨ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੂਰੀ ਤਰ੍ਹਾਂ ਤਿਆਰ ਹੈ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੰਡੀ ਬੋਰਡ ਭਵਨ ਵਿਖੇ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਮਾਰਕੀਟ ਕਮੇਟੀ ਸਕੱਤਰਾਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਮੰਡੀ ਬੋਰਡ ਵੱਲੋਂ ਨਿਰਵਿਘਨ ਖਰੀਦ ਲਈ ਕੀਤੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਤੇ ਚੁਕਾਈ ਦੇ ਨਾਲ ਨਾਲ ਅਨਾਜ ਮੰਡੀਆਂ ਵਿਚ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਅਨਾਜ ਮੰਡੀਆਂ ਵਿੱਚੋਂ ਸਾਰੇ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਸਾਨਾਂ ਅਤੇ ਹੋਰ ਭਾਈਵਾਲਾਂ ਦੀ ਸਹੂਲਤ ਲਈ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਲਾਈਟਾ, ਪਖਾਨੇ ਆਦਿ ਵਰਗੇ ਸਾਰੇ ਲੋੜੀਂਦੇ ਪ੍ਰਬੰਧ ਕਰਨ ਲਈ ਵੀ ਕਿਹਾ।

ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਭਰ ਦੇ ਸਾਰੇ 1806 ਖਰੀਦ ਕੇਂਦਰਾਂ ਵਿੱਚ ਪੁਖਤਾ ਪ੍ਰਬੰਧ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਖੇਤੀਬਾੜੀ ਮੰਤਰੀ ਨੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ, ਸਕੱਤਰ ਮੰਡੀ ਬੋਰਡ ਰਵੀ ਭਗਤ ਨੂੰ ਝੋਨੇ ਦੇ ਇਸ ਸੀਜ਼ਨ ਦੌਰਾਨ ਖਰੀਦ ਦੇ ਸਾਰੇ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰਾਂ ਦੇ ਸੰਪਰਕ ਵਿੱਚ ਰਹਿਣ ਲਈ ਕਿਹਾ।

ਮੀਟਿੰਗ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਦੀਆਂ ਮਾਰਕੀਟ ਕਮੇਟੀਆਂ ਰਾਹੀਂ ਝੋਨੇ ਦੀ ਖਰੀਦ ਲਈ ਮੁੱਖ ਦਫਤਰ ਦੇ ਅਧਿਕਾਰੀਆਂ ਤੋਂ ਇਲਾਵਾ ਫੀਲਡ ਸਟਾਫ ਵੀ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਆਪਣੀਆਂ ਡਿਊਟੀਆਂ ਨਿਭਾਉਣਗੇ।

ਵਿਜੀਲੈਂਸ ਬਿਊਰੋ ਨੇ ASI ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸ਼ਹਿਣਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਮੁਹਿੰਮ ਦੌਰਾਨ ਇੱਕ ਪ੍ਰਾਈਵੇਟ ਵਿਅਕਤੀ ਕਰਮਜੀਤ ਸਿੰਘ ਕੰਮਾ ਨੂੰ ਬਿਜਲੀ ਚੋਰੀ ਵਿਰੁੱਧ ਪੁਲਿਸ ਥਾਣਾ, ਪੀ.ਐਸ.ਪੀ.ਸੀ.ਐਲ., ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ ਹਰਪ੍ਰੀਤ ਸਿੰਘ ਦੀ ਤਰਫੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਹਰਪ੍ਰੀਤ ਸਿੰਘ ਅਤੇ ਕਰਮਜੀਤ ਸਿੰਘ ਨੂੰ ਤਰਲੋਚਨ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਵਿੱਤੀ ਘਾਟਾ ਸਹਿਣ ਨਹੀਂ ਕਰ ਪਾ ਰਹੇ 6 ਸਾਬਕਾ ਵਿਧਾਇਕ, 30 ਲੱਖ ਤੱਕ ਹੋਵੇਗਾ…

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ. ਉਸ ਦੇ ਘਰੇਲੂ ਬਿਜਲੀ ਚੋਰੀ ਦੇ ਕੇਸ ਨੂੰ ਨਿਪਟਾਉਣ ਲਈ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 5,000 ਰੁਪਏ ਵਿੱਚ ਹੋਇਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੇ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਏਐਸਆਈ ਦੇ ਵਿਚੋਲੇ ਵਜੋਂ ਇੱਕ ਪ੍ਰਾਇਵੇਟ ਵਿਅਕਤੀ ਕਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਏਐਸਆਈ ਹਰਪ੍ਰੀਤ ਸਿੰਘ ਦੀ ਤਰਫੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਉਨਾਂ ਅੱਗੇ ਦੱਸਿਆ ਕਿ ਇਸ ਸਬੰਧ ਵਿਚ ਐਫ.ਆਈ.ਆਰ. ਨੰਬਰ 15 ਮਿਤੀ 16.09.2022 ਤਹਿਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਤਹਿਤ ਵਿਜੀਲੈਂਸ ਥਾਣਾ ਫਲਾਇੰਗ ਸਕੁਐਡ-1, ਪੰਜਾਬ ਐਸ.ਏ.ਐਸ.ਨਗਰ ਵਿਖੇ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

Tata Motors ਇਸ ਮਿਤੀ ਨੂੰ ਲਾਂਚ ਕਰਨ ਜਾ ਰਿਹਾ ਹੈ Tiago EV, ਜਾਣੋ ਇਸਦੀ ਕੀਮਤ ਤੇ ਫੀਚਰਜ਼

0

Tata Motors ਨੇ ਪੁਸ਼ਟੀ ਕੀਤੀ ਹੈ ਕਿ ਉਹ Tiago EV ਨੂੰ 28 ਸਤੰਬਰ 2022 ਨੂੰ ਲਾਂਚ ਕਰੇਗੀ। Tigor EV ਅਤੇ Nexon EV ਤੋਂ ਬਾਅਦ ਇਹ ਘਰੇਲੂ ਆਟੋਮੇਕਰ ਦੀ ਦੇਸ਼ ਵਿੱਚ ਤੀਜੀ ਇਲੈਕਟ੍ਰਿਕ ਪੇਸ਼ਕਸ਼ ਹੋਵੇਗੀ। ਹਾਲਾਂਕਿ ਮਾਡਲ ਦੀ ਡਿਟੇਲ ਸਾਹਮਣੇ ਨਹੀਂ ਆਈ ਹੈ ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਕੰਪਨੀ ਇਸ ਕਾਰ ਨੂੰ ਦੇਸ਼ ‘ਚ ਸਭ ਤੋਂ ਸਸਤੀ EV ਦੇ ਰੂਪ ‘ਚ ਪੇਸ਼ ਕਰ ਸਕਦੀ ਹੈ।

ਮੀਡੀਆ ਰਿਪੋਰਟ ਅਨੁਸਾਰ Tigor EV ਦੇ ਮੁਕਾਬਲੇ ਇਸ ਵਿੱਚ ਇਕ ਛੋਟੇ ਬੈਟਰੀ ਪੈਕ ਦੇ ਨਾਲ ਮਾਮੂਲੀ ਕਾਸਮੈਟਿਕ ਬਦਲਾਅ ਹੋਣ ਦੀ ਸੰਭਾਵਨਾ ਹੈ। ਕਿਫਾਇਤੀ ਕੀਮਤ ਦੇ ਰੂਪ ਵਿੱਚ EV ਦੇ 26kWh ਤੋਂ ਛੋਟੇ ਬੈਟਰੀ ਪੈਕ ਦੇ ਨਾਲ ਆਉਣ ਦੀ ਉਮੀਦ ਹੈ ਜੋ ਇਕ ਵਾਰ ਚਾਰਜ ਕਰਨ ‘ਤੇ 300kms ਤੋਂ ਘੱਟ ਦੀ ਰੇਂਜ ਪ੍ਰਦਾਨ ਕਰ ਸਕਦੀ ਹੈ। ਹਾਲਾਂਕਿ ਕੰਪਨੀ ਵੱਲੋਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਸ ਦਾ ਖੁਲਾਸਾ 28 ਸਤੰਬਰ ਨੂੰ ਹੀ ਹੋਵੇਗਾ।

ਛੋਟੇ ਬੈਟਰੀ ਪੈਕ ਦੇ ਨਾਲ, ਇਲੈਕਟ੍ਰਿਕ ਹੈਚਬੈਕ Tigor EV ਨਾਲੋਂ ਥੋੜ੍ਹਾ ਘੱਟ ਪਾਵਰ ਅਤੇ ਟਾਰਕ ਜਨਰੇਟ ਕਰੇਗੀ। ਜਿਵੇਂ ਕਿ ਉੱਪਰ ਦੱਸਿਆ ਗਿਆ ਹੈ, ਇਸਦੇ ਬਾਹਰਲੇ ਹਿੱਸੇ ਵਿੱਚ ਕੁਝ ਬਦਲਾਅ ਕੀਤੇ ਜਾ ਸਕਦੇ ਹਨ. ਮਾਡਲ ਨੂੰ ਕਲੋਜ਼-ਆਫ ਗ੍ਰਿਲ, ਨੀਲੇ ਹਾਈਲਾਈਟਸ ਦੇ ਨਾਲ ਨਵੀਂ ਕਲਰ ਸਕੀਮ ਮਿਲ ਸਕਦੀ ਹੈ।

ਜਿੱਥੋਂ ਤਕ ਕੀਮਤ ਦਾ ਸਵਾਲ ਹੈ Tata Tiago ਇਲੈਕਟ੍ਰਿਕ ਦੀ ਕੀਮਤ ਲਗਪਗ 10 ਲੱਖ ਰੁਪਏ (ਐਕਸ-ਸ਼ੋਰੂਮ) ਹੋਵੇਗੀ। ਜੇਕਰ ਇਹ ਕਾਰ ਇਸ ਕੀਮਤ ‘ਤੇ ਲਾਂਚ ਹੁੰਦੀ ਹੈ ਤਾਂ ਇਹ ਦੇਸ਼ ਦੀ ਸਭ ਤੋਂ ਕਿਫਾਇਤੀ ਇਲੈਕਟ੍ਰਿਕ ਕਾਰ ਬਣ ਜਾਵੇਗੀ। ਵਰਤਮਾਨ ਵਿੱਚ, Tigor EV12.49 ਲੱਖ ਰੁਪਏ ਤੋਂ 13.64 ਲੱਖ ਰੁਪਏ (ਸਾਰੇ, ਐਕਸ-ਸ਼ੋਰੂਮ ਦਿੱਲੀ) ਦੀ ਕੀਮਤ ਸੀਮਾ ਵਿੱਚ ਉਪਲਬਧ ਹੈ।