Home Blog Page 1909

ਵਿੱਤੀ ਘਾਟਾ ਸਹਿਣ ਨਹੀਂ ਕਰ ਪਾ ਰਹੇ 6 ਸਾਬਕਾ ਵਿਧਾਇਕ, 30 ਲੱਖ ਤੱਕ ਹੋਵੇਗਾ ਸਲਾਨਾ ਘਾਟਾ, ਹਾਈਕੋਰਟ ਕੀਤੀ ਪਹੁੰਚ

0

ਇੱਕ ਵਿਧਾਇਕ ਇੱਕ ਪੈਨਸ਼ਨ ਦੇ ਨਵੇਂ ਪੈਟਰਨ ਅਨੁਸਾਰ ਪੰਜਾਬ ਸਰਕਾਰ ਦੇ ਨਵੇਂ ਕਾਨੂੰਨ ਕਰਕੇ 6 ਸਾਬਕਾ ਵਿਧਾਇਕ ਵਿੱਤੀ ਘਾਟਾ ਸਹਿਣ ਕਰਨ ਲਈ ਤਿਆਰ ਨਹੀਂ ਹਨ। ਜਿਸ ਕਾਰਨ ਵੱਖ -ਵੱਖ ਪਾਰਟੀਆਂ ਦੇ ਵਿਧਾਇਕ ਪੰਜਾਬ ਐਂਡ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ ਤਾਂ ਜੋ ਉਨ੍ਹਾਂ ਨੂੰ ਇੱਕ ਤੋਂ ਵੱਧ ਪੈਨਸ਼ਨ ਦਾ ਲਾਭ ਮਿਲ ਸਕੇ। ਜਾਣਕਾਰੀ ਅਨੁਸਾਰ ਇਨ੍ਹਾਂ ਸਾਬਕਾ ਵਿਧਾਇਕਾਂ ‘ਚੋਂ 2 ਅਜਿਹੇ ਹਨ ਜਿਨ੍ਹਾਂ ਨੂੰ ਸਲਾਨਾ 30 ਲੱਖ ਦਾ ਘਾਟਾ ਸਹਿਣ ਕਰਨਾ ਪਵੇਗਾ। ਇਸਦੇ ਨਾਲ ਹੀ 4 ਸਾਬਕਾ ਵਿਧਾਇਕਾਂ ਨੂੰ 6 ਤੋਂ 24 ਲੱਖ ਦੇ ਦਰਮਿਆਨ ਘਾਟਾ ਸਹਿਣ ਕਰਨਾ ਪੈ ਰਿਹਾ ਹੈ।ਹਾਈਕੋਰਟ ਵਲੋਂ ਪੰਜਾਬ ਸਰਕਾਰ ਤੇ ਵਿਧਾਨ ਸਭਾ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ‘ਚੋਂ ਚੁਣ ਕੇ ਆਉਣ ਵਾਲੇ ਹਰੇਕ ਮੈਂਬਰ ਨੂੰ ਵਿਧਾਨ ਸਭਾ ਸਕੱਤਰੇਤ ਵਲੋਂ ਪੈਨਸ਼ਨ ਦੇਣ ਦਾ ਨਿਯਮ ਹੈ। 11 ਅਗਸਤ 2022 ਦੇ ਨਿਯਮ ਤੋਂ ਪਹਿਲਾਂ ਇਹ ਸੀ ਕਿ ਕੋਈ ਵਿਧਾਇਕ ਜਿੰਨੀ ਵਾਰ ਜਿੱਤਦਾ ਸੀ ਉਸਨੂੰ ਉਨ੍ਹਾਂ ਟਰਮਾਂ ਅਨੁਸਾਰ ਪੈਨਸ਼ਨ ਮਿਲਦੀ ਸੀ। ਇਸ ਅਨੁਸਾਰ ਹਰ ਵਾਰ ਪੈਨਸ਼ਨ ਦੀ ਗਿਣਤੀ ਵੀ ਵੱਧ ਜਾਂਦੀ ਸੀ। ਦੱਸ ਦਈਏ ਕਿ ਇੱਕ ਵਾਰ ਵਿਧਾਇਕ ਰਹਿਣ ‘ਤੇ ਸਾਬਕਾ ਵਿਧਾਇਕ ਹੋਣ ‘ਤੇ 75150 ਰੁਪਏ ਪੈਨਸ਼ਨ ਦੇ ਤੌਰ ‘ਤੇ ਜਦੋਂ ਕਿ ਹਰ ਟਰਮ ਦੇ 50100 ਰੁਪਏ ਵੱਧ ਰਹੇ ਸਨ।

ਇਸ ਤਰ੍ਹਾਂ ਇੱਕ ਵਿਧਾਇਕ 3 ਲੱਖ 25 ਹਜ਼ਾਰ 650 ਰੁਪਏ ਪੈਨਸ਼ਨ ਮਿਲਣਯੋਗ ਸੀ। ਇਸਦੇ ਨਾਲ ਹੀ ਜਿਹੜੇ ਸਾਬਕਾ ਵਿਧਾਇਕ ਦੀ ਉਮਰ 65 ਸਾਲ ਤੋਂ ਉੱਪਰ ਹੋ ਜਾਂਦੀ ਸੀ ਉਸਨੂੰ ਉਮਰ ਦੇ ਹਰ ਪੜਾਅ ‘ਤੇ 5 ਤੋਂ 15 ਫੀਸਦੀ ਦੇ ਕਰੀਬ ਵੱਧ ਮੁਨਾਫਾ ਮਿਲਦਾ ਸੀ ਪਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਣਾਏ ਨਵੇਂ ਨਿਯਮ ਅਨੁਸਾਰ ਹੁਣ ਇੱਕ ਵਿਧਾਇਕ ਨੂੰ ਇੱਕ ਹੀ ਵਾਰ ਪੈਨਸ਼ਨ ਮਿਲੇਗੀ। ਪਰ ਇਨ੍ਹਾਂ ਸਾਬਕਾ ਵਿਧਾਇਕਾਂ ਨੇ ਹਾਈਕੋਰਟ ਦਾ ਰੁਖ ਕਰ ਲਿਆ ਹੈ।

ਸ਼ਤਰੰਜ: ਪ੍ਰਣਵ ਬਣਿਆ ਭਾਰਤ ਦਾ 76ਵਾਂ ਗਰੈਂਡ ਮਾਸਟਰ

0

ਬੰਗਲੂਰੂ ਦਾ ਸ਼ਤਰੰਜ ਖਿਡਾਰੀ ਪ੍ਰਣਵ ਆਨੰਦ ਭਾਰਤ ਦਾ 76ਵਾਂ ਗਰੈਂਡ ਮਾਸਟਰ ਬਣ ਗਿਆ ਹੈ। ਉਸ ਨੇ ਰੋਮਾਨੀਆ ਵਿੱਚ ਚੱਲ ਰਹੀ ਵਿਸ਼ਵ ਯੁਵਾ ਸ਼ਤਰੰਜ ਚੈਂਪੀਅਨਸ਼ਿਪ ਵਿੱਚ 2500 ਈਐਲਓ ਰੇਟਿੰਗ ਨੂੰ ਪਾਰ ਕਰਕੇ ਇਹ ਪ੍ਰਾਪਤੀ ਹਾਸਲ ਕੀਤੀ।

15 ਸਾਲਾ ਖਿਡਾਰੀ ਨੇ ਗਰੈਂਡ ਮਾਸਟਰ ਖਿਤਾਬ ਹਾਸਲ ਕਰਨ ਲਈ ਬਾਕੀ ਮਾਪਦੰਡ ਪਹਿਲਾਂ ਹੀ ਪੂਰੇ ਕਰ ਲਏ ਸਨ। ਪ੍ਰਣਵ ਦੇ ਕੋਚ ਵੀ. ਸਰਵਾਨਨ ਨੇ ਕਿਹਾ, ‘‘ਉਹ ਸ਼ਤਰੰਜ ਨੂੰ ਬਹੁਤ ਪਿਆਰ ਕਰਦਾ ਹੈ ਅਤੇ ਘੰਟਿਆਂਬੱਧੀ ਅਭਿਆਸ ਲਈ ਤਿਆਰ ਰਹਿੰਦਾ ਹੈ।’’

ਸੁਨੀਲ ਜਾਖੜ ਨੂੰ ਮਿਲੀ ਪਹਿਲੀ ਜ਼ਿੰਮੇਵਾਰੀ, BJP ਨੇ ਬੰਗਾਲ ਹਿੰਸਾ ਦੀ ਜਾਂਚ ਕਮੇਟੀ ‘ਚ ਕੀਤਾ ਸ਼ਾਮਿਲ

0

ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਭਾਜਪਾ ਪਾਰਟੀ ਨੇ ਜ਼ਿੰਮੇਵਾਰੀ ਸੌਂਪੀ ਹੈ। ਭਾਜਪਾ ਹਾਈਕਮਾਂਡ ਨੇ ਪੱਛਮੀ ਬੰਗਾਲ ਵਿੱਚ ਪਾਰਟੀ ਵਰਕਰਾਂ ਦੀ ਕੁੱਟਮਾਰ ਦੀ ਜਾਂਚ ਲਈ ਪੰਜ ਮੈਂਬਰੀ ਕਮੇਟੀ ਬਣਾਈ ਹੈ, ਜਿਸ ਵਿੱਚ ਸੁਨੀਲ ਜਾਖੜ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਭਾਜਪਾ ਦੇ ਕੌਮੀ ਸਕੱਤਰ ਅਰੁਣ ਸਿੰਘ ਨੇ ਕਿਹਾ ਕਿ ਪਾਰਟੀ ਮੁਖੀ ਜੇਪੀ ਨੱਡਾ ਨੇ ਪੱਛਮੀ ਬੰਗਾਲ ਵਿੱਚ ਹਿੰਸਾ ਦੀ ਜਾਂਚ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।

ਜਾਣਕਾਰੀ ਅਨੁਸਾਰ ਰਾਜ ਸਭਾ ਮੈਂਬਰ ਬ੍ਰਿਜਲਾਲ ਦੀ ਅਗਵਾਈ ਵਾਲੀ ਕਮੇਟੀ ਵਿੱਚ ਰਾਜਵਰਧਨ ਰਾਠੌਰ, ਸੰਸਦ ਮੈਂਬਰ ਅਪਰਾਜਿਤਾ ਸਾਰੰਗੀ, ਸੰਸਦ ਮੈਂਬਰ ਸਮੀਰ ਓਰਾਉਂ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਮੈਂਬਰ ਹੋਣਗੇ। ਕਮੇਟੀ ਹਿੰਸਾ ਵਾਲੀ ਥਾਂ ਦਾ ਦੌਰਾ ਕਰੇਗੀ ਅਤੇ ਜਲਦੀ ਹੀ ਪਾਰਟੀ ਪ੍ਰਧਾਨ ਨੂੰ ਆਪਣੀ ਰਿਪੋਰਟ ਸੌਂਪੇਗੀ।

ਪਾਰਟੀ ਨੇ ਹਿੰਸਾ ਦੀ ਨਿੰਦਾ ਕੀਤੀ ਹੈ ਅਤੇ ਇਸ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਅਰੁਣ ਸਿੰਘ ਨੇ ਕਿਹਾ ਹੈ ਕਿ ਭਾਜਪਾ ਪੱਛਮੀ ਬੰਗਾਲ ‘ਚ ਵਰਕਰਾਂ ਦੀ ਬੇਰਹਿਮੀ ਨਾਲ ਕੁੱਟਮਾਰ ਵਰਗੀ ਹਿੰਸਕ ਘਟਨਾ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦੀ ਹੈ ਅਤੇ ਪੱਛਮੀ ਬੰਗਾਲ ਸਰਕਾਰ ਤੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕਰਦੀ ਹੈ। ਜ਼ਿਕਰਯੋਗ ਹੈ ਕਿ ਭਾਜਪਾ ਦੀ ਸੂਬਾ ਸਰਕਾਰ ਖਿਲਾਫ ਚਲਾਈ ਜਾ ਰਹੀ ‘ਨਬੰਨਾ ਚਲੋ ਮੁਹਿੰਮ’ ਤਹਿਤ ਪਾਰਟੀ ਵਰਕਰਾਂ ‘ਤੇ ਹਮਲੇ ਹੋਏ ਹਨ।

ਫਰਜ਼ੀ ਖ਼ਰੀਦ ਘੁਟਾਲਾ: ਹੁਣ ਨਵੀਂ ਮੁਸੀਬਤ ‘ਚ ਘਿਰੇ ਭਾਰਤ ਭੂਸ਼ਣ ਆਸ਼ੂ !

0

ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਤੋਂ ਬਾਅਦ ਹੁਣ ਨਵਾਂ ਫਰਜ਼ੀ ਖ਼ਰੀਦ ਘੁਟਾਲਾ ਸਾਹਮਣੇ ਆਇਆ ਹੈ ਜਿਸ ਨੂੰ ਲੈ ਕੇ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਵੀਂ ਮੁਸੀਬਤ ਵਿਚ ਘਿਰ ਗਏ ਜਾਪਦੇ ਹਨ। ਵਿਜੀਲੈਂਸ ਬਿਊਰੋ ਪੰਜਾਬ ਨੇ ਪਹਿਲਾਂ ਹੀ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿਚ ਸਾਬਕਾ ਮੰਤਰੀ ਖਿਲਾਫ਼ ਕੇਸ ਦਰਜ ਕੀਤਾ ਹੋਇਆ ਹੈ। ਕਾਂਗਰਸੀ ਹਕੂਮਤ ਦੌਰਾਨ ਪੰਜਾਬ ਵਿਚ ਝੋਨੇ ਦੀ ਪੈਦਾਵਾਰ ਅਤੇ ਖ਼ਰੀਦ ’ਚ ਵੱਡਾ ਫਰਕ ਸਾਹਮਣੇ ਆਇਆ ਹੈ ਜਿਸ ਵਿਚ ਨਵੇਂ ਘਪਲੇ ਦਾ ਧੂੰਆਂ ਉੱਠਣ ਲੱਗਾ ਹੈ। ਲੰਘੇ ਦਿਨੀਂ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਨੇ ਕ੍ਰਿਸ਼ਨ ਲਾਲ ਧੋਤੀਵਾਲਾ ਨੂੰ ਗ੍ਰਿਫ਼ਤਾਰ ਕੀਤਾ ਸੀ।

ਵਿਜੀਲੈਂਸ ਅਧਿਕਾਰੀ ਦੱਸਦੇ ਹਨ ਕਿ ਧੋਤੀਵਾਲਾ ਦੀ ਗ੍ਰਿਫ਼ਤਾਰੀ ਨਾਲ ਝੋਨੇ ਦੀ ਖ਼ਰੀਦ ਵਿਚ ਘਪਲਾ ਹੋਣ ਦੀ ਗੱਲ ਉੱਭਰੀ ਹੈ। ਚੇਤੇ ਰਹੇ ਕਿ ਕੇਂਦਰ ਸਰਕਾਰ ਵੱਲੋਂ ਇਹ ਮੁੱਦਾ ਚੁੱਕਿਆ ਜਾਂਦਾ ਰਿਹਾ ਸੀ ਕਿ ਪੰਜਾਬ ਵਿਚ ਝੋਨੇ ਦੀ ਪੈਦਾਵਾਰ ਘੱਟ ਹੋਈ ਹੈ ਜਦੋਂ ਕਿ ਝੋਨੇ ਦੀ ਖ਼ਰੀਦ ਜ਼ਿਆਦਾ ਹੋ ਰਹੀ ਹੈ। ਕੇਂਦਰ ਸਰਕਾਰ ਨੇ ਪਹਿਲਾਂ ਹੀ ਇਸ ਬਾਰੇ ਸ਼ੱਕ ਜ਼ਾਹਿਰ ਕੀਤਾ ਸੀ ਅਤੇ ਪੰਜਾਬ ਵੱਲੋਂ ਝੋਨੇ ਦੀ ਖ਼ਰੀਦ ਲਈ ਰੱਖੇ ਟੀਚਿਆਂ ਵਿਚ ਵੀ ਕਟੌਤੀ ਕਰ ਦਿੱਤੀ ਸੀ।

ਇਹ ਵੀ ਪੜ੍ਹੋ: ਯੂਕਰੇਨ ਤੋਂ ਪਰਤੇ ਮੈਡੀਕਲ ਦੇ ਵਿਦਿਆਰਥੀਆਂ ਲਈ ਬਣਾਇਆ ਜਾਵੇ ਪੋਰਟਲ: ਸੁਪਰੀਮ ਕੋਰਟ

ਵਿਜੀਲੈਂਸ ਜਾਂਚ ਵਿਚ ਹੁਣ ਸਾਹਮਣੇ ਆਇਆ ਹੈ ਕਿ ਦੂਜੇ ਸੂਬਿਆਂ ’ਚੋਂ 1100-1200 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਝੋਨਾ ਖ਼ਰੀਦ ਕੇ ਪੰਜਾਬ ਲਿਆਇਆ ਜਾਂਦਾ ਸੀ ਅਤੇ ਸੂਬੇ ਦੇ ਖ਼ਰੀਦ ਕੇਂਦਰਾਂ ਵਿਚ ਸਰਕਾਰੀ ਭਾਅ ’ਤੇ ਵੇਚ ਦਿੱਤਾ ਜਾਂਦਾ ਸੀ। ਪ੍ਰਤੀ ਕੁਇੰਟਲ ਪਿੱਛੇ ਕਰੀਬ 600 ਤੋਂ 700 ਰੁਪਏ ਦੀ ਰਕਮ ਜੇਬ ਵਿਚ ਚਲੀ ਜਾਂਦੀ ਸੀ। ਇੱਕ ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਇਸ ਖ਼ਰੀਦ ’ਤੇ ਪਰਦਾ ਪਾਉਣ ਲਈ ਫਰਜ਼ੀ ਰਿਕਾਰਡ ਤਿਆਰ ਕੀਤਾ ਜਾਂਦਾ ਸੀ ਅਤੇ ਬਾਹਰੋਂ ਲਿਆਂਦਾ ਝੋਨਾ ਸਥਾਨਕ ਕਿਸਾਨਾਂ ਤੋਂ ਖ਼ਰੀਦਿਆ ਦਿਖਾਇਆ ਜਾਂਦਾ ਸੀ।

ਵਿਜੀਲੈਂਸ ਵੱਲੋਂ ਇਸ ਫਰਜ਼ੀ ਖ਼ਰੀਦ ਮਾਮਲੇ ਵਿਚ ਸਾਬਕਾ ਖੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਬਰਖਾਸਤ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਵੇਰਵਿਆਂ ਅਨੁਸਾਰ ਸਾਲ 2020-21 ਵਿਚ ਪੰਜਾਬ ਵਿਚ 164 ਲੱਖ ਮੀਟਰਿਕ ਟਨ ਝੋਨੇ ਦੀ ਪੈਦਾਵਾਰ ਹੋਈ ਸੀ ਪ੍ਰੰਤੂ ਇਸੇ ਵਰ੍ਹੇ ਖ਼ਰੀਦ 202.82 ਲੱਖ ਮੀਟਰਿਕ ਟਨ ਦੀ ਹੋਈ ਸੀ। ਉਸ ਤੋਂ ਪਹਿਲਾਂ ਸਾਲ 2019-20 ਵਿਚ ਸੂਬੇ ਵਿਚ 152 ਲੱਖ ਮੀਟਰਿਕ ਟਨ ਝੋਨੇ ਦੀ ਪੈਦਾਵਾਰ ਹੋਈ ਸੀ ਜਦੋਂ ਕਿ ਖ਼ਰੀਦ 163.82 ਲੱਖ ਮੀਟਰਿਕ ਟਨ ਹੋਈ ਸੀ। ਇਸ ਤੋਂ ਇਲਾਵਾ ਸਾਲ 2018-19 ਵਿਚ ਰਾਜ ਵਿਚ ਪੈਦਾਵਾਰ 169 ਲੱਖ ਮੀਟਰਿਕ ਟਨ ਦੀ ਸੀ ਅਤੇ ਇਸੇ ਵਰ੍ਹੇ ਦੌਰਾਨ ਝੋਨੇ ਦੀ ਖ਼ਰੀਦ 169.16 ਲੱਖ ਮੀਟਰਿਕ ਟਨ ਸੀ।

ਸਿੱਧੂ ਮੂਸੇਵਾਲਾ ਮਾਮਲੇ ‘ਚ ਦੀਪਕ ਮੁੰਡੀ ਸਮੇਤ ਬਾਕੀ ਮੁਲਜ਼ਮਾਂ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼, ਰਿਮਾਂਡ ‘ਚ ਹੋਇਆ ਵਾਧਾ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਸ਼ਾਮਿਲ ਦੀਪਕ ਮੁੰਡੀ, ਕਪਿਲ ਪੰਡਿਤ ਤੇ ਰਜਿੰਦਰ ਜੋਕਰ ਨੂੰ ਅੱਜ ਮਾਨਸਾ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸਦੇ ਨਾਲ ਹੀ ਬੀਤੇ ਦਿਨੀ ਗ੍ਰਿਫਤਾਰ ਕੀਤੇ ਮਨਪ੍ਰੀਤ ਸਿੰਘ ਉਰਫ ਮਨੀ ਰਈਆ ਅਤੇ ਮਨਦੀਪ ਸਿੰਘ ਉਰਫ ਮਨਦੀਪ ਤੂਫ਼ਾਨ ਦੋਵਾਂ ਨੂੰ ਵੀ ਮਾਨਸਾ ਅਦਾਲਤ ‘ਚ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਵੱਡੇ ਸਿਆਸੀ ਲੀਡਰ ਦੀ ਹੋ ਸਕਦੀ ਹੈ ਗ੍ਰਿਫਤਾਰੀ!

ਜਾਣਕਾਰੀ ਅਨੁਸਾਰ ਦੀਪਕ ਮੁੰਡੀ, ਕਪਿਲ ਪੰਡਿਤ ਤੇ ਰਜਿੰਦਰ ਜੋਕਰ ਦਾ ਰਿਮਾਂਡ ਵਧਾ ਦਿੱਤਾ ਗਿਆ ਹੈ। ਅਦਾਲਤ ਨੇ ਇਨ੍ਹਾਂ ਤਿੰਨਾਂ ਨੂੰ 5 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸਦੇ ਨਾਲ ਹੀ ਮਨਪ੍ਰੀਤ ਸਿੰਘ ਉਰਫ ਮਨੀ ਰਈਆ ਅਤੇ ਮਨਦੀਪ ਸਿੰਘ ਉਰਫ ਮਨਦੀਪ ਤੂਫ਼ਾਨ ਦੋਵਾਂ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

PM ਮੋਦੀ ਨੇ ਨਾਮੀਬੀਆ ਤੋਂ ਲਿਆਂਦੇ 8 ਚੀਤੇ ਕੂਨੋ ਨੈਸ਼ਨਲ ਪਾਰਕ ’ਚ ਛੱਡੇ

0

ਭਾਰਤ ਦਾ 70 ਸਾਲਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ ਤੇ ਅੱਜ ਨਾਮੀਬੀਆ ਤੋਂ ਇੱਕ ਵਿਸ਼ੇਸ਼ ਫਲਾਈਟ ਰਾਹੀਂ 8 ਚੀਤਿਆਂ ਨੂੰ ਭਾਰਤ ਲਿਆਂਦਾ। ਅੱਠ ਚੀਤੇ ਲੈ ਕੇ ਭਾਰਤੀ ਹਵਾਈ ਸੈਨਾ ਦੇ ਦੋ ਹੈਲੀਕਾਪਟਰ ਅੱਜ ਸਵੇਰੇ ਮੱਧ ਪ੍ਰਦੇਸ਼ ਵਿੱਚ ਕੂਨੋ ਨੈਸ਼ਨਲ ਪਾਰਕ ਨੇੜੇ ਪਾਲਪੁਰ ਪਹੁੰਚੇ ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਜਨਮ ਦਿਨ ਮੌਕੇ ਇਨ੍ਹਾਂ ਲਈ ਬਣਾਏ ਗਏ ਵਿਸ਼ੇਸ਼ ਵਾੜਿਆਂ ’ਚ ਛੱਡਿਆ। ਭਾਰਤ ਵਿੱਚ ਚੀਤੇ ਅਲੋਪ ਹੋਣ ਦਾ ਐਲਾਨ ਕੀਤੇ ਜਾਣ ਤੋਂ ਸੱਤ ਦਹਾਕੇ ਬਾਅਦ ਇਸ ਪ੍ਰਜਾਤੀ ਨੂੰ ਦੇਸ਼ ਵਿੱਚ ਮੁੜ ਤੋਂ ਵਸਾਉਣ ਦੇ ਪ੍ਰਾਜੈਕਟ ਤਹਿਤ ਨਾਮੀਬੀਆ ਤੋਂ ਅੱਠ ਚੀਤੇ ਲੈ ਕੇ ਵਿਸ਼ੇਸ਼ ਮਾਲਵਾਹਕ ਜਹਾਜ਼ ਅੱਜ ਸਵੇਰੇ ਗਵਾਲੀਅਰ ਹਵਾਈ ਅੱਡੇ ’ਤੇ ਪਹੁੰਚੇ ਸਨ।

ਇਹ ਵੀ ਪੜ੍ਹੋ: ਯੂਕਰੇਨ ਤੋਂ ਪਰਤੇ ਮੈਡੀਕਲ ਦੇ ਵਿਦਿਆਰਥੀਆਂ ਲਈ ਬਣਾਇਆ ਜਾਵੇ ਪੋਰਟਲ: ਸੁਪਰੀਮ ਕੋਰਟ

ਮਾਲਵਾਹਕ ਬੋਇੰਗ ਜਹਾਜ਼ ਨੇ ਸ਼ੁੱਕਰਵਾਰ ਰਾਤ ਨੂੰ ਨਾਮੀਬੀਆ ਤੋਂ ਉਡਾਣ ਭਰੀ ਸੀ ਅਤੇ ਕਰੀਬ 10 ਘੰਟੇ ਦੇ ਲਗਾਤਾਰ ਸਫ਼ਰ ਦੌਰਾਨ ਚੀਤਿਆਂ ਨੂੰ ਲੱਕੜ ਦੇ ਬਣੇ ਪਿੰਜਰਿਆਂ ਵਿੱਚ ਪਹਿਲਾਂ ਗਵਾਲੀਅਰ ਤੇ ਫਿਰ ਇੱਥੇ ਲਿਆਂਦਾ ਗਿਆ। ਕੂਨੋ ਨੈਸ਼ਨਲ ਪਾਰਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਜਨਮ ਦਿਨ ਮੌਕੇ ਇਨ੍ਹਾਂ ਚੀਤਿਆਂ ਨੂੰ ਇਨ੍ਹਾਂ ਲਈ ਬਣਾਏ ਵਿਸ਼ੇਸ਼ ਵਾੜਿਆਂ ’ਚ ਛੱਡਿਆ।

ਕੈਨੇਡਾ ‘ਚ ਮੰਕੀਪਾਕਸ ਦੇ 1350 ਤੋਂ ਵਧੇਰੇ ਮਾਮਲਿਆਂ ਦੀ ਹੋਈ ਪੁਸ਼ਟੀ

0

ਕੈਨੇਡਾ ‘ਚ ਮੰਕੀਪਾਕਸ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਕੈਨੇਡਾ ਵਿਚ ਮੰਕੀਪਾਕਸ ਦੇ ਹੁਣ ਤੱਕ 1,363 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 38 ਮਰੀਜ਼ ਹਸਪਤਾਲ ਵਿਚ ਇਲਾਜ ਅਧੀਨ ਹਨ। ਕੈਨੇਡਾ ਦੀ ਪਬਲਿਕ ਹੈਲਥ ਏਜੰਸੀ ਨੇ ਇਹ ਜਾਣਕਾਰੀ ਦਿੱਤੀ। ਸਿਹਤ ਏਜੰਸੀ ਮੁਤਾਬਕ ਸ਼ੁੱਕਰਵਾਰ ਨੂੰ ਮੰਕੀਪਾਕਸ ਦੇ 1363 ਮਾਮਲਿਆਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ: ਯੂਕਰੇਨ ਤੋਂ ਪਰਤੇ ਮੈਡੀਕਲ ਦੇ ਵਿਦਿਆਰਥੀਆਂ ਲਈ ਬਣਾਇਆ ਜਾਵੇ ਪੋਰਟਲ: ਸੁਪਰੀਮ ਕੋਰਟ

ਇਨ੍ਹਾਂ ਵਿੱਚੋਂ ਓਨਟਾਰੀਓ ਵਿੱਚ 656, ਕਿਊਬਿਕ ਵਿੱਚ 515, ਬ੍ਰਿਟਿਸ਼ ਕੋਲੰਬੀਆ ਵਿੱਚ 150, ਅਲਬਰਟਾ ਵਿੱਚ 34, ਸਸਕੈਚਵਨ ਵਿੱਚ 3, ਯੂਕੋਨ ਵਿੱਚ 2 ਅਤੇ ਨੋਵਾ ਸਕੋਸ਼ੀਆ, ਮੈਨੀਟੋਬਾ ਅਤੇ ਨਿਊ ਬਰੰਸਵਿਕ ਵਿੱਚ 1-1 ਮਾਮਲੇ ਸਾਹਮਣੇ ਆਏ ਹਨ। ਮਾਹਰਾਂ ਦੇ ਅਨੁਸਾਰ ਮੰਕੀਪਾਕਸ ਇੱਕ ਵਾਇਰਲ ਬਿਮਾਰੀ ਹੈ ਜੋ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿੱਚ ਇੱਕ ਸੰਕਰਮਿਤ ਵਿਅਕਤੀ ਦੇ ਨਜ਼ਦੀਕੀ ਸੰਪਰਕ ਰਾਹੀਂ ਇਕ ਵਿਅਕਤੀ ਤੋਂ ਦੂਜੀ ਵਿਅਕਤੀ ਵਿਚ ਫੈਲ ਸਕਦੀ ਹੈ।

ਯੂਕਰੇਨ ਤੋਂ ਪਰਤੇ ਮੈਡੀਕਲ ਦੇ ਵਿਦਿਆਰਥੀਆਂ ਲਈ ਬਣਾਇਆ ਜਾਵੇ ਪੋਰਟਲ: ਸੁਪਰੀਮ ਕੋਰਟ

0

ਯੂਕਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀਆਂ ਦੀ ਮਦਦ ਲਈ ਸੁਪਰੀਮ ਕੋਰਟ ਨੇ ਇੱਕ ਅਹਿਮ ਫੈਸਲਾ ਲੈਂਦੇ ਹੋਏ ਕੇਂਦਰ ਸਰਕਾਰ ਨੂੰ ਨਿਰਦੇਸ਼ ਜਾਰ ਕੀਤੇ ਹਨ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਯੂਕਰੇਨ ਤੋਂ ਪਰਤੇ ਮੈਡੀਕਲ ਦੇ ਵਿਦਿਆਰਥੀਆਂ ਲਈ ਇਕ ਵੈੱਬ ਪੋਰਟਲ ਬਣਾਇਆ ਜਾਵੇ ਤੇ ਇਸ ’ਤੇ ਉਨ੍ਹਾਂ ਵਿਦੇਸ਼ੀ ਯੂਨੀਵਰਸਿਟੀਆਂ ਬਾਰੇ ਜਾਣਕਾਰੀ ਪਾਈ ਜਾਵੇ ਜਿੱਥੋਂ ਉਹ ਆਪਣਾ ਕੋਰਸ ਮੁਕੰਮਲ ਕਰ ਸਕਦੇ ਹਨ। ਜਸਟਿਸ ਹੇਮੰਤ ਗੁਪਤਾ ਤੇ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਕਿਹਾ ਕਿ ਇਕ ਪਾਰਦਰਸ਼ੀ ਢਾਂਚਾ ਬਣਨਾ ਚਾਹੀਦਾ ਹੈ ਤੇ ਵੈੱਬ ਪੋਰਟਲ ‘ਤੇ ਫੀਸ ਤੇ ਸੀਟਾਂ ਦੀ ਸਾਰੀ ਜਾਣਕਾਰੀ ਅਪਲੋਡ ਕੀਤੀ ਜਾਣੀ ਚਾਹੀਦੀ ਹੈ।

ਸੁਣਵਾਈ ਦੌਰਾਨ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਉਹ ਇਸ ਮਾਮਲੇ ’ਤੇ ਫ਼ਿਲਹਾਲ ਕੁਝ ਨਹੀਂ ਕਹਿਣਗੇ। ਉਨ੍ਹਾਂ ਬੈਂਚ ਵੱਲੋਂ ਦਿੱਤੀ ਗਈ ਸਲਾਹ ’ਤੇ ਸਰਕਾਰ ਦੀਆਂ ਹਦਾਇਤਾਂ ਜਾਰੀ ਹੋਣ ਤੱਕ ਸਮਾਂ ਮੰਗਿਆ। ਮਾਮਲੇ ’ਤੇ ਅਗਲੀ ਸੁਣਵਾਈ 23 ਨੂੰ ਹੋਵੇਗੀ। ਸਿਖ਼ਰਲੀ ਅਦਾਲਤ ਅੱਜ ਵਿਦਿਆਰਥੀਆਂ ਵੱਲੋਂ ਦਾਇਰ ਕਈ ਪਟੀਸ਼ਨਾਂ ’ਤੇ ਸੁਣਵਾਈ ਕਰ ਰਹੀ ਸੀ ਜੋ ਕਿ ਪਹਿਲੇ ਤੋਂ ਚੌਥੇ ਸਾਲ ਦੇ ਬੈਚਾਂ ਵਿਚ ਅੰਡਰਗ੍ਰੈਜੂਏਟ ਕੋਰਸ ਕਰ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਨੇ ਆਪੋ-ਆਪਣੇ ਸਮੈਸਟਰਾਂ ਵਿਚ ਭਾਰਤ ਦੇ ਮੈਡੀਕਲ ਕਾਲਜਾਂ ’ਚ ਦਾਖਲਾ ਮੰਗਿਆ ਸੀ।

ਕੇਂਦਰ ਸਰਕਾਰ ਨੇ ਵੀਰਵਾਰ ਦਾਇਰ ਹਲਫ਼ਨਾਮੇ ਵਿਚ ਕਿਹਾ ਸੀ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਭਾਰਤੀ ਕਾਲਜਾਂ ’ਚ ਕੋਰਸ ਪੂਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਇਸ ਬਾਰੇ ਕਾਨੂੰਨੀ ਤੌਰ ’ਤੇ ਕੋਈ ਤਜਵੀਜ਼ ਮੌਜੂਦ ਨਹੀਂ ਹੈ। ਕੌਮੀ ਮੈਡੀਕਲ ਕਮਿਸ਼ਨ ਨੇ ਅਜਿਹੀ ਕੋਈ ਵੀ ਮਨਜ਼ੂਰੀ ਨਹੀਂ ਦਿੱਤੀ ਹੈ ਜਿਸ ਤਹਿਤ ਵਿਦੇਸ਼ ਦੇ ਮੈਡੀਕਲ ਵਿਦਿਆਰਥੀ ਨੂੰ ਭਾਰਤ ਦੀ ਮੈਡੀਕਲ ਸੰਸਥਾ ਜਾਂ ਯੂਨੀਵਰਸਿਟੀ ਵਿਚ ਤਬਦੀਲ ਕੀਤਾ ਜਾ ਸਕੇ। ਸੌਲਿਸਟਰ ਜਨਰਲ ਨੇ ਨਾਲ ਹੀ ਕਿਹਾ ਕਿ 6 ਸਤੰਬਰ 2022 ਨੂੰ ਜਾਰੀ ਇਕ ਜਨਤਕ ਨੋਟਿਸ ਵਿਚ ਇਸ ਗੱਲ ਦਾ ਸੰਕੇਤ ਹੈ ਕਿ ਜੇ ਇਹ ਵਿਦਿਆਰਥੀ ਕਿਸੇ ਹੋਰ ਦੇਸ਼ ਵਿਚ ਆਪਣਾ ਰਹਿੰਦਾ ਕੋਰਸ ਮੁਕੰਮਲ ਕਰਦੇ ਹਨ ਤਾਂ ਮੈਡੀਕਲ ਕਮਿਸ਼ਨ ਇਸ ਨੂੰ ਸਵੀਕਾਰ ਕਰੇਗਾ।

ਦੱਸਣਯੋਗ ਹੈ ਕਿ ਮੈਡੀਕਲ ਕਮਿਸ਼ਨ ਨੇ ਵਿਦੇਸ਼ ਮੰਤਰਾਲੇ ਦੇ ਨਾਲ ਇਹ ਨੋਟਿਸ ਜਾਰੀ ਕੀਤਾ ਸੀ। ਸਰਕਾਰ ਨੇ ਕਿਹਾ ਕਿ ਇਸ ਤਰ੍ਹਾਂ ਹੋਰ ਕਿਸੇ ਥਾਂ ਤੋਂ ਰਹਿੰਦਾ ਕੋਰਸ ਕਰਨ ਵਾਲਿਆਂ ਤੋਂ ਇਹ ਆਸ ਕੀਤੀ ਜਾਂਦੀ ਹੈ ਕਿ ਕੋਰਸ ਮੁਕੰਮਲ ਕਰਨ ਦਾ ਸਰਟੀਫਿਕੇਟ ਉਹ ਯੂਕਰੇਨ ਵਾਲੀ ਸੰਸਥਾ ਤੋਂ ਹੀ ਲੈਣ ਜਿੱਥੇ ਉਨ੍ਹਾਂ ਕੋਰਸ ਸ਼ੁਰੂ ਕੀਤਾ ਸੀ।

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ 7 ਨਵੰਬਰ ਤੱਕ ਨਹੀਂ ਦਿੱਤੀ ਜਾਵੇਗੀ ਛੁੱਟੀ : ਕੁਲਦੀਪ ਧਾਲੀਵਾਲ

0

ਪੰਜਾਬ ਸਰਕਾਰ ਨੇ ਪਰਾਲੀ ਜਲਾਉਣ ਤੋਂ ਰੋਕਣ ਲਈ ਜੰਗ ਦਾ ਐਲਾਨ ਕੀਤਾ ਹੈ ਅਤੇ ਪਰਾਲੀ ਜਲਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਤੋਂ ਪਾਣੀ, ਮਿੱਟੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਜ਼ਿਲ੍ਹਾ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਰਾਲੀ ਜਲਾਉਣ ਨੂੰ ਰੋਕਣ ਲਈ ਬਲਿਊਪਿ੍ੰਟ ਲਾਗੂ ਕਰਨ ਲਈ ਵਿਚਾਰ ਵਟਾਂਦਰਾ ਕੀਤਾ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਰਾਲੀ ਜਲਾਉਣ ਨੂੰ ਰੋਕਣਾ ਸੂਬੇ ਲਈ ਵੱਡੀ ਚੁਣੌਤੀ ਹੈ ਅਤੇ ਇਸ ਨਾਲ ਹੋਣ ਵਾਲੇ ਪ੍ਰਦੂਸ਼ਣ ਦਾ ਮੁੱਦਾ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਉਜਾਗਰ ਕੀਤਾ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦੀ ਬਦਨਾਮੀ ਹੋ ਰਹੀ ਹੈ। ਝੋਨੇ ਦੀ ਪਰਾਲੀ ਜਲਾਉਣ ਨੂੰ ਰੋਕਣ ਅਤੇ ਇਸ ਦੇ ਪ੍ਰਬੰਧਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ‘ਤੇ ਖੇਤੀ ਸੰਦ ਮੁਹੱਈਆ ਕਰਵਾਉਣ, ਜਾਗਰੂਕਤਾ ਮੁਹਿੰਮ ਚਲਾਉਣ ਅਤੇ ਕੁਝ ਨਵੇਂ ਵਿਗਿਆਨਕ ਤਰੀਕਿਆਂ ਜਿਵੇਂ ਡੀਕੰਪੋਜ਼ਰ ਸਪਰੇਅ ਵਰਗੇ ਕਈ ਠੋਸ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਵੱਡੇ ਸਿਆਸੀ ਲੀਡਰ ਦੀ ਹੋ ਸਕਦੀ ਹੈ ਗ੍ਰਿਫਤਾਰੀ!

ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਰਫ਼ ਕਾਗਜ਼ੀ ਖ਼ਾਨਾਪੂਰਤੀ ਕਰਨ ਦੀ ਬਜਾਏ ਜ਼ਮੀਨੀ ਪੱਧਰ ਉੱਤੇ ਅਮਲੀ ਤੌਰ ‘ਤੇ ਕੰਮ ਕਰਨ ਦਾ ਸੱਦਾ ਦਿੱਤਾ। ਖੇਤੀਬਾੜੀ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਵਿਭਾਗ ਦੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ 7 ਨਵੰਬਰ ਤੱਕ ਛੁੱਟੀ ਨਾ ਦਿੱਤੀ ਜਾਵੇ।

ਖੇਤੀਬਾੜੀ ਮੰਤਰੀ ਨੇ ਪਰਾਲੀ ਜਲਾਉਣ ਸਬੰਧੀ ਜਾਗਰੂਕਤਾ ਮੁਹਿੰਮ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਦੀ ਤੁਰੰਤ ਰਿਪੋਰਟਿੰਗ ਸਬੰਧੀ ਫੀਲਡ ਵਿੱਚ ਹੋਣ ਵਾਲੀਆਂ ਸਾਰੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਸੂਬਾ ਪੱਧਰੀ ਕੰਟਰੋਲ ਰੂਮ ਸਥਾਪਤ ਕਰਨ ਦੇ ਵੀ ਹੁਕਮ ਦਿੱਤੇ। ਮੰਤਰੀ ਨੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਨੂੰ ਪਰਾਲੀ ਜਲਾਉਣ ਦੇ ਮੁੱਦਿਆਂ ਬਾਰੇ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਲਈ ਕਿਹਾ।

ਇਹ ਵੀ ਪੜ੍ਹੋ: ਗੈਂਗਸਟਰ ਮਨੀ ਰਈਆ ਤੇ ਮਨਦੀਪ ਤੂਫ਼ਾਨ ਦੋਵਾਂ ਨੂੰ ਅੱਜ ਅਦਾਲਤ ‘ਚ ਕੀਤਾ ਜਾਵੇਗਾ

ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਦੱਸਿਆ ਕਿ ਉਹ ਸੋਮਵਾਰ ਨੂੰ ਕੈਬਨਿਟ ਮੰਤਰੀਆਂ ਅਤੇ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾ ਨਾਲ ਮੀਟਿੰਗ ਕਰਨਗੇ ਤਾਂ ਜੋ ਲੋਕਾਂ ਨੂੰ ਪਰਾਲੀ ਜਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਐਨ.ਐਸ.ਐਸ. ਵਲੰਟੀਅਰਾਂ ਦੀਆਂ ਸੇਵਾਵਾਂ ਲਈਆਂ ਜਾ ਸਕਣ।

ਅੰਤ ਵਿੱਚ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ਦੇ ਖੇਤੀਬਾੜੀ ਅਧਿਕਾਰੀਆਂ ਨੂੰ ਹੈਪੀ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਨ੍ਹਾਂ ਦੀ ਵਰਤੋਂ ਛੋਟੇ ਕਿਸਾਨ ਮੁਫ਼ਤ ਵਿੱਚ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ‘ਤੇ ਪਹਿਲਾਂ ਹੀ ਤਕਰੀਬਨ 2-5 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਉਹ ਕਿਸਾਨਾਂ ਦੀ ਵਰਤੋਂ ਲਈ ਖੇਤੀਬਾੜੀ ਅਧਿਕਾਰੀਆਂ ਨੂੰ ਲਗਭਗ 10 ਹੈਪੀ ਸੀਡਰ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹਨ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਏ.ਸੀ.ਐਸ. ਖੇਤੀਬਾੜੀ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਅਤੇ ਸਮੂਹ ਜ਼ਿਲ੍ਹਾ ਖੇਤੀਬਾੜੀ ਅਧਿਕਾਰੀ ਹਾਜ਼ਰ ਸਨ।

FDA ਨੇ ਜੌਨਸਨ ਐਂਡ ਜੌਨਸਨ ਬੇਬੀ ਪਾਊਡਰ ਦਾ ਲਾਇਸੈਂਸ ਕੀਤਾ ਰੱਦ

0

ਜੌਨਸਨ ਐਂਡ ਜੌਨਸਨ ਬੇਬੀ ਪਾਊਡਰ ਨਾਲ ਜੁੜੀ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਐਫਡੀਏ ਨੇ ਰਾਜ ਵਿੱਚ ਜੌਨਸਨ ਐਂਡ ਜੌਨਸਨ ਬੇਬੀ ਪਾਊਡਰ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ ਅਤੇ ਰਾਜ ਵਿੱਚ ਉਤਪਾਦ ਦੇ ਨਿਰਮਾਣ ਅਤੇ ਵਿਕਰੀ ‘ਤੇ ਰੋਕ ਲਗਾ ਦਿੱਤੀ ਹੈ। ਕਿਉਂਕਿ ਇਹ ਪਾਇਆ ਗਿਆ ਹੈ ਕਿ ਬੱਚਿਆਂ ਲਈ ਪਾਊਡਰ ਦਾ pH ਵੈਲਿਊ ਲਾਜ਼ਮੀ ਸੀਮਾ ਤੋਂ ਉੱਪਰ ਹੈ।

ਮਹਾਰਾਸ਼ਟਰ ਐਫਡੀਏ ਨੇ ਕੰਪਨੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਇਹ ਦੱਸਣ ਲਈ ਕਿਹਾ ਹੈ ਕਿ ਉਨ੍ਹਾਂ ਦਾ ਲਾਇਸੈਂਸ ਕਿਉਂ ਰੱਦ ਨਾ ਕੀਤਾ ਜਾਵੇ।”

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਵੱਡੇ ਸਿਆਸੀ ਲੀਡਰ ਦੀ ਹੋ ਸਕਦੀ ਹੈ ਗ੍ਰਿਫਤਾਰੀ!

ਐਫਡੀਏ ਨੇ ਜੌਨਸਨ ਐਂਡ ਜੌਨਸਨ ਬੇਬੀ ਪਾਊਡਰ ਦੇ ਦੋ ਨਮੂਨੇ ਇਕੱਠੇ ਕੀਤੇ ਸਨ। ਇਨ੍ਹਾਂ ਵਿੱਚੋਂ ਇੱਕ ਪੁਣੇ ਅਤੇ ਦੂਜਾ ਨਾਸਿਕ ਤੋਂ ਲਿਆ ਗਿਆ ਸੀ। ਟੈਸਟ ਦੇ ਨਤੀਜਿਆਂ ਵਿੱਚ ਕਿਹਾ ਗਿਆ ਹੈ ਕਿ ਇਹ ਬਾਲ ਚਮੜੀ ਦੇ ਪਾਊਡਰ ਲਈ ਨਿਰਧਾਰਤ pH ਸਟੈਂਡਰਡ ਨੂੰ ਪੂਰਾ ਨਹੀਂ ਕਰਦਾ ਹੈ।

FDA ਨੇ ਕੰਪਨੀ ਨੂੰ ਨੁਕਸਦਾਰ ਪਾਊਡਰ ਉਤਪਾਦਾਂ ਦੇ ਬੈਚ ਨੂੰ ਬਾਜ਼ਾਰ ਵਿੱਚੋਂ ਵਾਪਸ ਲੈਣ ਲਈ ਕਿਹਾ ਹੈ। ਪਿਛਲੇ ਮਹੀਨੇ, ਜੌਨਸਨ ਐਂਡ ਜੌਨਸਨ ਨੇ ਕਿਹਾ ਸੀ ਕਿ ਉਹ 2023 ਵਿੱਚ ਵਿਸ਼ਵ ਪੱਧਰ ‘ਤੇ ਟੈਲਕ-ਅਧਾਰਿਤ ਬੇਬੀ ਪਾਊਡਰਾਂ ਦੀ ਵਿਕਰੀ ਬੰਦ ਕਰ ਦੇਵੇਗੀ ਅਤੇ Cornstarch-based ਬੇਬੀ ਪਾਊਡਰਾਂ ਦੇ ਪੋਰਟਫੋਲੀਓ ਵਿੱਚ ਸ਼ਿਫਟ ਹੋ ਜਾਵੇਗੀ।

ਇਹ ਫੈਸਲਾ ਜੌਹਨਸਨ ਐਂਡ ਜੌਨਸਨ ਵੱਲੋਂ ਕਈ ਮੁਕੱਦਮਿਆਂ ਅਤੇ ਘਟਦੀ ਮੰਗ ਕਾਰਨ ਅਮਰੀਕਾ ਅਤੇ ਕੈਨੇਡਾ ਵਿੱਚ ਬੇਬੀ ਪਾਊਡਰ ਦੀ ਵਿਕਰੀ ਬੰਦ ਕਰਨ ਦੇ ਦੋ ਸਾਲ ਬਾਅਦ ਆਇਆ ਹੈ।