Home Blog Page 1910

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਵੱਡੇ ਸਿਆਸੀ ਲੀਡਰ ਦੀ ਹੋ ਸਕਦੀ ਹੈ ਗ੍ਰਿਫਤਾਰੀ!

0

ਸਿੱਧੂ ਮੂਸੇਵਾਲਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸ਼ਿਕੰਜੇ ਵਿੱਚ ਲੈਣ ਲਈ ਪੰਜਾਬ ਪੁਲਿਸ ਵੱਲੋਂ ਕਾਰਵਾਈ ਲਗਾਤਾਰ ਜਾਰੀ ਹੈ। ਹਾਲੇ ਤੱਕ ਕਈ ਵੱਡੇ ਗੈਂਗਸਟਰਾਂ ਨੂੰ ਕਾਬੂ ਵੀ ਕਰ ਲਿਆ ਗਿਆ ਹੈ। ਇਸਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਕਾਤਲਾਂ ‘ਚ ਸ਼ਾਮਿਲ ਜਗਰੂਪ ਰੂਪਾ ਤੇ ਮਨੂੰ ਕੁੱਸਾ ਦਾ ਤਾਂ ਐਨਕਾਊਂਟਰ ਵੀ ਹੋ ਗਿਆ ਹੈ।

ਇਸੇ ਵਿਚਾਲੇ ਜਾਣਕਾਰੀ ਸਾਹਮਣੇ ਆਈ ਹੈ ਕਿ ਇਸ ‘ਚ ਕੋਈ ਸਿਆਸੀ ਲੀਡਰ ਸ਼ਾਮਿਲ ਹੈ। ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਸਿਆਸੀ ਲੀਡਰ ਦੀ ਗ੍ਰਿਫਤਾਰੀ ਹੋ ਸਕਦੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੁਲਿਸ ਜਾਂਚ ‘ਚ ਕਿਸੇ ਸਿਆਸੀ ਲੀਡਰ ਦਾ ਨਾਂ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਲੰਮੇ ਸਮੇਂ ਦੀ ਅਸਲ ਸਾਜ਼ਿਸ਼ ਕਰਤਾ ਨੂੰ ਫੜ੍ਹਨ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਵੱਡੇ ਸਿਆਸੀ ਲੀਡਰ ਦੀ ਹੋ ਸਕਦੀ ਹੈ ਗ੍ਰਿਫਤਾਰੀ!

ਹਾਲਾਂਕਿ ਕਈ ਵੱਡੀਆਂ ਗ੍ਰਿਫਤਾਰਿਆਂ ਹੋ ਚੁੱਕੀਆਂ ਹਨ। ਪਰ ਸਿੱਧੂ ਦੇ ਪਿਤਾ ਇਹੀ ਮੰਗ ਕਰਦੇ ਆ ਰਹੇ ਹਨ ਕਿ ਮੁੱਖ ਸਾਜ਼ਿਸ਼ ਕਰਤਾ ਕਦੋਂ ਫੜੇ ਜਾਣਗੇ। ਪਿਤਾ ਬਲੌਕਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਕਤਲਕਾਂਡ ਵਿੱਚ ਵੱਡੇ ਸਫੈਦਪੋਸ਼ ਵੀ ਸ਼ਾਮਿਲ ਹਨ। ਉਨ੍ਹਾਂ ਨੇ ਪਹਿਲਾਂ ਵੀ ਆਪਣੇ ਬਿਆਨ ਵਿੱਚ ਕਿਹਾ ਸੀ ਕਿ ਉਹ ਸਮਾਂ ਆਉਣ ਤੇ ਉਨ੍ਹਾਂ ਵੱਡੇ ਨਾਂਵਾਂ ਦਾ ਖੁਲਾਸਾ ਕਰਨਗੇ।

ਇਸ ਵਿਚਕਾਰ ਹੀ ਇਹ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਹੁਣ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਵਿੱਚ ਵੱਡੀ ਗ੍ਰਿਫਤਾਰੀ ਹੋ ਸਕਦੀ ਹੈ। ਜਿਸ ਵਿੱਚ ਸਿਆਸੀ ਲੀਡਰ ਨੂੰ ਸ਼ਿਕੰਜੇ ਵਿੱਚ ਲਿਆ ਜਾ ਸਕਦਾ ਹੈ। ਦੱਸ ਦੇਈਏ ਕਿ 1850 ਪੰਨਿਆ ਦੀ ਚਾਰਜਸ਼ੀਟ ਦਾਖਲ ਹੋ ਚੁੱਕੀ ਹੈ, ਸਾਰੇ ਸ਼ੂਟਰਸ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਗੈਂਗਸਟਰ ਕਪਿਲ ਪੰਡਿਤ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਜੋ ਕਿ ਇਸ ਮਾਮਲੇ ਵਿੱਚ ਵੱਡੇ ਖੁਲਾਸੇ ਕਰ ਸਕਦਾ ਹੈ। ਉੱਥੇ ਹੀ ਮੁੰਬਈ ਪੁਲਿਸ ਵੀ ਉਸ ਤੋਂ ਪੁੱਛਗਿੱਛ ਕਰਨ ਲਈ ਪੰਜਾਬ ਪਹੁੰਚੀ ਸੀ।

 

ਗੈਂਗਸਟਰ ਮਨੀ ਰਈਆ ਤੇ ਮਨਦੀਪ ਤੂਫ਼ਾਨ ਦੋਵਾਂ ਨੂੰ ਅੱਜ ਅਦਾਲਤ ‘ਚ ਕੀਤਾ ਜਾਵੇਗਾ

0

ਗੈਂਗਸਟਰਾਂ ਮਨਪ੍ਰੀਤ ਸਿੰਘ ਉਰਫ ਮਨੀ ਰਈਆ ਅਤੇ ਮਨਦੀਪ ਸਿੰਘ ਉਰਫ ਮਨਦੀਪ ਤੂਫ਼ਾਨ ਦੋਵਾਂ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਬੀਤੇ ਦਿਨੀ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗਾਇਕ ਮੂਸੇਵਾਲਾ ਕਤਲ ਵਿੱਚ ਲੋੜੀਂਦੇ ਦੋ ਗੈਂਗਸਟਰਾਂ ਮਨਪ੍ਰੀਤ ਸਿੰਘ ਉਰਫ ਮਨੀ ਰਈਆ ਅਤੇ ਮਨਦੀਪ ਸਿੰਘ ਉਰਫ ਮਨਦੀਪ ਤੂਫ਼ਾਨ ਨੂੰ ਗ੍ਰਿਫ਼ਤਾਰ ਕੀਤਾ ਸੀ। ਇੱਕ ਨੂੰ ਅੰਮ੍ਰਿਤਸਰ ਦੇ ਪਿੰਡ ਹਰਸ਼ਾ ਛੀਨਾ ਅਤੇ ਦੂਜੇ ਨੂੰ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਖੱਖ ਵਿੱਚੋਂ ਕਾਬੂ ਕੀਤਾ ਗਿਆ।

ਮਨਦੀਪ ਸਿੰਘ ਉਰਫ਼ ਤੂਫ਼ਾਨ (24) ਖ਼ਿਲਾਫ਼ ਸੱਤ ਕੇਸ ਦਰਜ ਹਨ। ਇਹ ਅੰਮ੍ਰਿਤਸਰ ਦੇ ਕੌਂਸਲਰ ਗੁਰਦੀਪ ਪਹਿਲਵਾਨ ਦੇ ਕਤਲ ਮਾਮਲੇ ਵਿੱਚ ਵੀ ਸ਼ਾਮਲ ਸੀ। ਮਨਪ੍ਰੀਤ ਸਿੰਘ ਉਰਫ ਮਨੀ ਰਈਆ(30) ਖ਼ਿਲਾਫ ਅਠਾਰਾਂ ਕੇਸ ਦਰਜ ਹਨ। ਇਹ ਦੋਵੇਂ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਅਤੇ ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਮਾਮਲੇ ਸਮੇਤ ਹੋਰ ਕਈ ਕੇਸਾਂ ਵਿੱਚ ਪੁਲਿਸ ਨੂੰ ਲੋੜੀਂਦੇ ਸਨ। ਦੋਵਾਂ ਨੂੰ ਦੀਪਕ ਮੁੰਡੀ ਦੀ ਗ੍ਰਿਫ਼ਤਾਰੀ ਮਗਰੋਂ ਕਾਬੂ ਕੀਤਾ ਗਿਆ ਹੈ। ਪੁਲੀਸ ਨੇ ਇਨ੍ਹਾਂ ਕੋਲੋਂ ਚਾਰ ਪਿਸਤੌਲ ਅਤੇ 36 ਗੋਲੀਆਂ ਵੀ ਬਰਾਮਦ ਕੀਤੀਆਂ ਹਨ।

ਇਨ੍ਹਾਂ ਵਿੱਚੋਂ ਇੱਕ ਪਿਸਤੌਲ ਚੀਨ ਅਤੇ ਦੂਜਾ ਯੂਐੱਸਏ ਦਾ ਬਣਿਆ ਹੋਇਆ ਹੈ। ਪਤਾ ਲੱਗਿਆ ਹੈ ਕਿ ਇਹ ਦੋਵੇਂ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਲਈ ਭੇਜੀ ਗਈ ਪਹਿਲੀ ਟੀਮ ਵਿੱਚ ਸ਼ਾਮਲ ਸਨ। ਮਨੀ ਰਈਆ ਅਤੇ ਤੂਫ਼ਾਨ ਸਮੇਤ ਗੈਂਗਸਟਰ ਕਪਿਲ ਪੰਡਿਤ ਤੇ ਸਚਿਨ ਵੱਲੋਂ ਪੰਜਾਬੀ ਗਾਇਕ ਦੇ ਪਿੰਡ ਦੀ ਫਰਵਰੀ ਵਿੱਚ ਦੋ ਤੋਂ ਤਿੰਨ ਵਾਰ ਰੈਕੀ ਕੀਤੀ ਗਈ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਨੇ ਪੰਜਾਬੀ ਗਾਇਕ ਨੂੰ ਕਤਲ ਕਰਨ ਦੀ ਬਣਾਈ ਯੋਜਨਾ ਲਈ ਪੁਲਿਸ ਦੀ ਵਰਦੀ ਦਾ ਵੀ ਪ੍ਰਬੰਧ ਕੀਤਾ ਸੀ ਪਰ ਇਹ ਸਫ਼ਲ ਨਹੀਂ ਹੋ ਸਕੇ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਲਈ ਦੋ ਟੀਮਾਂ ਬਣਾਈਆਂ ਸਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਗ੍ਰਿਫ਼ਤਾਰ ਕੀਤੇ ਸਤਵੀਰ ਸਿੰਘ ਨੇ ਜਾਣਕਾਰੀ ਦਿੱਤੀ ਸੀ ਕਿ ਉਹ ਮਈ ਵਿੱਚ ਤੂਫ਼ਾਨ ਅਤੇ ਮਨੀ ਨੂੰ ਆਪਣੀ ਕਾਰ ਵਿਚ ਬਠਿੰਡਾ ਲੈ ਕੇ ਆਇਆ ਸੀ, ਜਿੱਥੇ ਦੂਜੀ ਟੀਮ ਦੇ ਮੈਂਬਰਾਂ ਮੰਨੂ ਅਤੇ ਪ੍ਰਿਯਾਵਰਤ ਫ਼ੌਜੀ ਨਾਲ ਇਨ੍ਹਾਂ ਨੂੰ ਮਿਲਾਇਆ ਸੀ। ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਾਲੀ ਟੀਮ ਵਿਚ ਪੁਲਿਸ ਦੇ ਏਡੀਸੀ ਅਭੀਮੰਨਿਊ ਰਾਣਾ, ਡੀਐੱਸਪੀ ਪਰਮਿੰਦਰ ਰਾਜਨ ,ਏਸੀਪੀ ਗੁਰਿੰਦਰਪਾਲ ਸਿੰਘ ਨਾਗਰਾ ਸ਼ਾਮਲ ਸਨ । ਇਨ੍ਹਾਂ ਦੇ ਨਾਲ ਅੰਮ੍ਰਿਤਸਰ ਕਮਿਸ਼ਨਰੇਟ ਦੀ ਇਕ  ਪੁਲਿਸ ਟੀਮ ਡੀਸੀਪੀ ਮੁਖਵਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਵੀ ਸ਼ਾਮਲ ਸੀ।

ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਜਨਮ ਦਿਨ ਦੀ ਦਿੱਤੀ ਵਧਾਈ

0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ-ਮਾਨਯੋਗ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ, ਪ੍ਰਮਾਤਮਾ ਤੁਹਾਨੂੰ ਸਾਡੇ ਦੇਸ਼ ਦੀ ਸੇਵਾ ਵਿੱਚ ਲੰਬੀ ਅਤੇ ਸਿਹਤਮੰਦ ਉਮਰ ਬਖਸ਼ੇ।

ਇਸਦੇ ਨਾਲ ਹੀ ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ 72ਵੇਂ ਜਨਮਦਿਨ ਮੌਕੇ ਜੰਗਲੀ ਜੀਵ, ਵਾਤਾਵਰਨ ਤੇ ਮਹਿਲਾ ਸ਼ਕਤੀਕਰਨ, ਹੁਨਰ ਤੇ ਨੌਜਵਾਨ ਵਿਕਾਸ ਅਤੇ ਅਗਲੀ ਪੀੜ੍ਹੀ ਦੇ ਬੁਨਿਆਦੀ ਢਾਂਚੇ ਨਾਲ ਜੁੜੇ ਸਮਾਗਮਾਂ ਵਿੱਚ ਚਾਰ ਥਾਵਾਂ ’ਤੇ ਭਾਸ਼ਣ ਦੇਣਗੇ। PM ਮੋਦੀ ਮੱਧ ਪ੍ਰਦੇਸ਼ ਵਿੱਚ ਨਮੀਬੀਆ ਦੇ ਕੁਨੋ ਨੈਸ਼ਨਲ ਪਾਰਕ ਤੋਂ ਲਿਆਂਦੇ 8 ਚੀਤਿਆਂ (5 ਮਾਦਾ ਤੇ ਦੋ ਨਰ) ਨੂੰ ਜੰਗਲ ਵਿੱਚ ਛੱਡਣਗੇ। ਮਗਰੋਂ ਉਹ ਮਹਿਲਾਵਾਂ ਦੇ ਸੈਲਫ-ਹੈਲਪ ਗਰੁੱਪਾਂ ਦੀ ਕਾਨਫਰੰਸ ਨੂੰ ਵੀ ਸੰਬੋਧਨ ਕਰਨਗੇ। ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਵਿਸ਼ਵਕਰਮਾ ਜੈਅੰਤੀ ਮੌਕੇ ਆਈਟੀਆਈ ਦੇ ਪਲੇਠੇ ਕਾਨਵੋਕੇਸ਼ਨ ਸਮਾਗਮ ਨੂੰ ਵੀ ਸੰਬੋਧਨ ਕਰਨਗੇ।

ਵਿਜੀਲੈਂਸ ਬਿਊਰੋ ਨੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚਾਰ ਅਧਿਕਾਰੀਆਂ ਖ਼ਿਲਾਫ਼ ਕੇਸ ਕੀਤਾ ਦਰਜ

0

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮੌਜੂਦਾ ਕਾਰਜਕਾਰੀ ਇੰਜਨੀਅਰ ਬੂਟਾ ਰਾਮ, ਕਾਰਜਕਾਰੀ ਇੰਜਨੀਅਰ (ਐਕਸੀਅਨ) ਜਗਦੇਵ ਸਿੰਘ, ਜੂਨੀਅਰ ਇੰਜਨੀਅਰ, ਐਲ.ਆਈ.ਟੀ. ਇੰਦਰਜੀਤ ਸਿੰਘ, ਨਗਰ ਨਿਗਮ ਲੁਧਿਆਣਾ ਦੇ ਜੂਨੀਅਰ ਇੰਜਨੀਅਰ ਮਨਦੀਪ ਸਿੰਘ ਅਤੇ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੇ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਕਮਲਦੀਪ ਸਿੰਘ ਖਿਲਾਫ਼ ਸਥਾਨਿਕ ਨਾਗਰਿਕ ਵਿਸਥਪਾਨ (ਐਲਡੀਪੀ) ਸਕੀਮ ਤਹਿਤ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲਆਈਟੀ) ਵਿੱਚ ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਸਬੰਧੀ ਭ੍ਰਿਸ਼ਟਾਚਾਰ ਦਾ ਇੱਕ ਹੋਰ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਜਗਦੇਵ ਸਿੰਘ ਐਕਸੀਅਨ, ਇੰਦਰਜੀਤ ਸਿੰਘ ਤੇ ਮਨਦੀਪ ਸਿੰਘ (ਦੋਵੇਂ ਜੇਈ) ਅਤੇ ਕਮਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਥਾਣਾ, ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈ.ਪੀ.ਸੀ. ਦੀ 120-ਬੀ ਤਹਿਤ ਦਰਜ ਐਫ.ਆਈ.ਆਰ. ਨੰ. 8, ਮਿਤੀ 14.07.2022 ਦੀ ਤਫ਼ਤੀਸ਼ ਦੌਰਾਨ ਇਹ ਪਾਇਆ ਗਿਆ ਕਿ ਐਲ.ਆਈ.ਟੀ. ਦੇ ਅਧਿਕਾਰੀਆਂ ਨੇ ਭ੍ਰਿਸ਼ਟਾਚਾਰ ਕਰਦਿਆਂ ਅਤੇ ਹੋਰਾਂ ਦੀ ਮਿਲੀਭੁਗਤ ਨਾਲ ਐਲ.ਡੀ.ਪੀ. ਸਕੀਮ ਤਹਿਤ ਅਣਅਧਿਕਾਰਤ ਵਿਅਕਤੀਆਂ ਨੂੰ ਰਿਹਾਇਸ਼ੀ ਪਲਾਟ ਅਲਾਟ ਕੀਤੇ ਸਨ। ਭਾਵੇਂ ਕੁਝ ਅਲਾਟੀਆਂ ਦੀ ਮੌਤ ਹੋ ਚੁੱਕੀ ਸੀ ਪਰ ਉਨ੍ਹਾਂ ਦੇ ਪਲਾਟ ਐਲਆਈਟੀ ਅਧਿਕਾਰੀਆਂ ਵੱਲੋਂ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਅਣਅਧਿਕਾਰਤ ਵਿਅਕਤੀਆਂ ਨੂੰ ਦੁਬਾਰਾ ਅਲਾਟ ਕਰ ਦਿੱਤੇ ਗਏ ਅਤੇ ਲਾਭਪਾਤਰੀਆਂ ਤੋਂ ਮੋਟੀ ਰਿਸ਼ਵਤ ਹਾਸਲ ਕੀਤੀ ਗਈ।

ਇਹ ਵੀ ਪੜ੍ਹੋ: ਲੁਧਿਆਣਾ ਦੇ ਕਈ ਅਕਾਲੀ-ਕਾਂਗਰਸੀ ਕੌਂਸਲਰ ‘ਆਪ’ ‘ਚ ਹੋਏ ਸ਼ਾਮਿਲ

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੜਤਾਲ ਦੌਰਾਨ ਰਿਕਾਰਡ ‘ਤੇ ਇਹ ਸਾਹਮਣੇ ਆਇਆ ਹੈ ਕਿ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਵਿੱਚ ਪਲਾਟ ਨੰਬਰ 1544-ਡੀ ਇੱਕ ਨਿੱਜੀ ਵਿਅਕਤੀ ਕਮਲਦੀਪ ਸਿੰਘ ਨੂੰ ਅਲਾਟ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਇੰਦਰਜੀਤ ਸਿੰਘ ਜੇ.ਈ., ਬੂਟਾ ਰਾਮ ਟਰੱਸਟ ਇੰਜੀਨੀਅਰ ਅਤੇ ਜਸਦੀਪ ਸਿੰਘ ਐਕਸੀਅਨ, ਮਨਦੀਪ ਸਿੰਘ ਜੇ.ਈ. ਐਮ.ਸੀ. ਲੁਧਿਆਣਾ ਨੇ ਉਪਰੋਕਤ ਇਲਾਕੇ ਵਿੱਚ ਪਾਣੀ ਅਤੇ ਸੀਵਰੇਜ ਦੀ ਸਹੂਲਤ ਨਾ ਹੋਣ ਸਬੰਧੀ ਐਲ.ਆਈ.ਟੀ. ਨੂੰ ਝੂਠੀਆਂ/ਮਨਘੜਤ ਰਿਪੋਰਟਾਂ ਦਿੱਤੀਆਂ ਸਨ। ਅਲਾਟੀ ਦਾ ਪੱਖ ਪੂਰਨ ਦੇ ਉਦੇਸ਼ ਨਾਲ, ਉਪਰੋਕਤ ਅਧਿਕਾਰੀਆਂ/ਕਰਮਚਾਰੀਆਂ ਨੇ ਸਮਰੱਥ ਅਥਾਰਟੀ ਤੋਂ ਪ੍ਰਵਾਨਗੀ ਲਏ ਬਿਨਾਂ 27 ਲੱਖ ਰੁਪਏ ਦਾ ਗੈਰ-ਉਸਾਰੀ ਜੁਰਮਾਨਾ ਛੱਡ ਦਿੱਤਾ ਸੀ, ਜਦੋਂ ਕਿ ਇਹ ਅਲਾਟੀ ਤੋਂ ਵਸੂਲਿਆ ਜਾਣਾ ਜ਼ਰੂਰੀ ਸੀ, ਜਿਸ ਨਾਲ ਉਨਾਂ ਸਰਕਾਰੀ ਖਜ਼ਾਨੇ ਨੂੰ ਭਾਰੀ ਵਿੱਤੀ ਨੁਕਸਾਨ ਪਹੁੰਚਾਇਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਲਾਭਪਾਤਰੀਆਂ ਤੋਂ ਮੋਟੀ ਰਿਸ਼ਵਤ ਲੈ ਕੇ ਐਲਡੀਪੀ ਸਕੀਮ ਤਹਿਤ ਪਲਾਟ ਅਲਾਟ ਕਰਨ ਲਈ ਪਹਿਲਾਂ ਹੀ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਵਿੰਗ, ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 8, 12, 13(2) ਅਤੇ ਆਈ.ਪੀ.ਸੀ. ਦੀ ਧਾਰਾ 409, 420, 467, 471, 120-ਬੀ ਤਹਿਤ ਐਫਆਈਆਰ ਨੰਬਰ 09 ਅਧੀਨ ਮਾਮਲਾ ਦਰਜ ਕੀਤਾ ਹੋਇਆ ਹੈ।

ਇਸ ਮਾਮਲੇ ਵਿੱਚ ਐਲਆਈਟੀ ਦੇ ਅਧਿਕਾਰੀਆਂ ਖ਼ਿਲਾਫ਼ ਜਾਂਚ ਕੀਤੀ ਜਾ ਰਹੀ ਸੀ ਜਿਸ ਵਿੱਚ ਰਮਨ ਬਾਲਾਸੁਬਰਾਮਨੀਅਮ, ਸਾਬਕਾ ਚੇਅਰਮੈਨ ਐਲਆਈਟੀ, ਕੁਲਜੀਤ ਕੌਰ ਈਓ, ਅੰਕਿਤ ਨਾਰੰਗ ਐਸਡੀਓ, ਪਰਵੀਨ ਕੁਮਾਰ ਸੇਲਜ਼ ਕਲਰਕ, ਗਗਨਦੀਪ ਕਲਰਕ ਅਤੇ ਸਾਬਕਾ ਚੇਅਰਮੈਨ ਦੇ ਪੀਏ ਸੰਦੀਪ ਸ਼ਰਮਾ ਸ਼ਾਮਲ ਸਨ। ਉਪਰੋਕਤ ਮੁਲਜ਼ਮਾਂ ਵਿੱਚੋਂ ਸੰਦੀਪ ਸ਼ਰਮਾ ਪੀ.ਏ., ਪਰਵੀਨ ਕੁਮਾਰ ਕਲਰਕ ਅਤੇ ਕੁਲਜੀਤ ਕੌਰ ਈ.ਓ. ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੋਰ ਮੁਲਜਮ ਗ੍ਰਿਫਤਾਰੀ ਤੋਂ ਬਚ ਰਹੇ ਹਨ ਅਤੇ ਇਸ ਬਾਰੇ ਅਗਲੇਰੀ ਜਾਂਚ ਜਾਰੀ ਹੈ।

MAA DA LADLA ਫਿਲਮ ਸਿਨੇਮਾ ਘਰਾਂ ‘ਚ ਹੋਈ ਰਿਲੀਜ਼

0

ਤਰਸੇਮ ਜੱਸੜ ਤੇ ਨੀਰੂ ਬਾਜਵਾ ਦੀ ਨਵੀਂ ਫਿਲਮ ‘ਮਾਂ ਦਾ ਲਾਡਲਾ’ ਦਾ ਇੰਤਜ਼ਾਰ ਕਰ ਰਹੇ ਦਰਸ਼ਕਾਂ ਦਾ ਇਹ ਇੰਤਜ਼ਾਰ ਅੱਜ ਖਤਮ ਹੋ ਗਿਆ ਹੈ। ਦੱਸ ਦਈਏ ਕਿ ਪੰਜਾਬੀ ਫਿਲਮ ‘ਮਾਂ ਦਾ ਲਾਡਲਾ’ ਅੱਜ ਸਿਨੇਮਾ ਘਰਾਂ ‘ਚ ਰਿਲੀਜ਼ ਹੋ ਗਈ ਹੈ। ਦੱਸ ਦਈਏ ਕਿ ਪਹਿਲੇ ਹੀ ਦਿਨ ਫਿਲਮ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ ਹੈ।

ਫਿਲਮ ਦੇਖਣ ਆਏ ਦਰਸ਼ਕਾਂ ਨੂੰ ਫਿਲਮ ਬਹੁਤ ਹੀ ਪਸੰਦ ਆਈ। ਉਨ੍ਹਾਂ ਨੇ ਕਿਹਾ ਕਿ ਇਸ ਫਿਲ਼ਮ ‘ਚ ਤਰਸੇਮ ਜੱਸੜ ਦੀ ਵੱਖਰੀ ਹੀ ਅਦਾਕਾਰੀ ਸੀ। ਇਸ ਫਿਲਮ ‘ਚ ਕਾਮੇਡੀ ਵੀ ਦੇਖਣ ਨੂੰ ਮਿਲੀ। ਇਸਦੇ ਨਾਲ ਹੀ ਦਰਸ਼ਕਾਂ ਨੇ ਕਿਹਾ ਕਿ ਇਹ ਫਿਲਮ ਰਿਸ਼ਤਿਆਂ ਦੀ ਅਹਿਮੀਅਤ ਨੂੰ ਦਰਸਾਉਂਦੀ ਹੈ। ਦੱਸ ਦਈਏ ਕਿ ਦਰਸ਼ਕਾਂ ਨੂੰ ਤਰਸੇਮ ਜੱਸੜ ਤੇ ਨੀਰੂ ਬਾਜਵਾ ਦੀ ਅਦਾਕਾਰੀ ਬਹੁਤ ਹੀ ਪਸੰਦ ਆਈ।

ਇਸ ਫਿਲਮ ਦੇ ਡਾਇਰੈਕਟਰ ਦੀ ਗੱਲ ਕੀਤੀ ਜਾਵੇ ਤਾਂ ਉਦੈ ਪ੍ਰਤਾਪ ਸਿੰਘ ਦੁਆਰਾ ਇਸ ਨੂੰ ਡਾਇਰੈਕਟ ਕੀਤਾ ਗਿਆ ਹੈ। ਮਨਪ੍ਰੀਤ ਜੌਹਲ ਆਸ਼ੂ ਮੁਨੀਸ਼ ਸਾਹਨੀ ਇਸ ਫਿਲਮ ਦੇ ਪ੍ਰੋਡਿਊਸਰ ਹਨ। ਵੇਹਲੀ ਜਨਤਾ ਫਿਲਮਜ਼ ਅਤੇ ਓਮਜੀ ਸਟਾਰ ਸਟੂਡੀਓਜ਼ ਨੇ ਪ੍ਰੋਜੈਕਟ ਪੇਸ਼ ਕੀਤਾ ਹੈ। ਫਿਲਮ ਵਿੱਚ ਨਿਰਮਲ ਰਿਸ਼ੀ, ਰੁਪਿੰਦਰ ਰੂਪੀ, ਸੁਖਵਿੰਦਰ ਚਾਹਲ ਅਤੇ ਹੋਰ ਵਰਗੇ ਕਲਾਕਾਰ ਵੀ ਹਨ।  ਇਸ ਫਿਲਮ ਦੀ ਕਹਾਣੀ ਜਗਦੀਪ ਵੜਿੰਗ ਦੁਆਰਾ ਲਿਖੀ ਗਈ ਹੈ।

MOH ਫਿਲਮ ਸਿਨੇਮਾ ਘਰਾਂ ‘ਚ ਹੋਈ ਰਿਲੀਜ਼, ਦਰਸ਼ਕਾਂ ਵਲੋਂ ਮਿਲਿਆ ਭਰਵਾਂ ਹੁੰਗਾਰਾ

0

ਪੰਜਾਬੀ ਫਿਲਮ ‘ਮੋਹ’ ਦਾ ਇੰਤਜ਼ਾਰ ਕਰ ਰਹੇ ਦਰਸ਼ਕਾਂ ਦਾ ਇੰਤਜ਼ਾਰ ਅੱਜ ਖਤਮ ਹੋ ਗਿਆ ਹੈ। ਮੋਹ ਫਿਲਮ ਅੱਜ ਸਿਨੇਮਾ ਘਰਾਂ ‘ਚ ਰਿਲੀਜ਼ ਹੋ ਗਈ ਹੈ। ਪਹਿਲੇ ਹੀ ਦਿਨ ਸਿਨੇਮਾ ਘਰਾਂ ‘ਚ ਫਿਲਮ ਦੇਖਣ ਪਹੁੰਚੇ ਦਰਸ਼ਕਾਂ ਵਲੋਂ ਫਿਲਮ ਨੂੰ ਖੂਬ ਪਿਆਰ ਮਿਲਿਆ।ਦਰਸ਼ਕਾਂ ਨੇ ਫਿਲਮ ਦੀ ਕਾਫੀ ਤਾਰੀਫ ਕੀਤੀ। ਦਰਸ਼ਕਾਂ ਵਲੋਂ ਫਿਲਮ ਨੂੰ ਪੂਰੇ ਮਾਰਕਸ ਦਿੱਤੇ ਗਏ। ਦਰਸ਼ਕਾਂ ਨੂੰ ਸਰਗੁਣ ਮਹਿਤਾ ਤੇ ਗੀਤਾਜ਼ ਬਿੰਦਰਖੀਆਂ ਦੀ ਐਕਟਿੰਗ ਖੂਬ ਪਸੰਦ ਆਈ।

ਦੱਸ ਦਈਏ ਕਿ ਇਸ ਫਿਲਮ ਦੇ ਇੱਕ ਤੋਂ ਬਾਅਦ ਇੱਕ ਕਈ ਗੀਤ ਰਿਲੀਜ਼ ਹੋ ਚੁੱਕੇ ਹਨ।ਦਰਸ਼ਕਾਂ ਵਲੋਂ ਇਨ੍ਹਾਂ ਗੀਤਾਂ ਨੂੰ ਵੀ ਬਹੁਤ ਪਿਆਰ ਮਿਲ ਰਿਹਾ ਹੈ। ਇਸ ਫਿਲਮ ਦੇ ਪਹਿਲੇ ਗੀਤ SAB KUCHH ਦੀ ਗੱਲ ਕਰੀਏ ਤਾਂ ਉਸਨੂੰ ਵੀ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਤੋਂ ਬਾਅਦ ‘ਮੋਹ’ ਫਿਲਮ ਦਾ ਦੂਜਾ ਗੀਤ Salooq  ਰਿਲੀਜ਼ ਹੋਇਆ। ਇਸ ਫਿਲਮ ‘ਚ ਸਿੰਗਰ ਤੇ ਮਿਊਜ਼ਿਕ ਡਾਇਰੈਕਟਰ  B Praak ਹਨ। ਇਸ ਤੋਂ ਇਲਾਵਾ ਬੋਲ ਜਾਨੀ ਵਲੋਂ ਦਿੱਤੇ ਗਏ ਹਨ।

ਇਸ ਤੋਂ ਬਾਅਦ ਫਿਲਮ ਦਾ ਤੀਜਾ ਗੀਤ ‘ਮੇਰੀ ਜ਼ੁਬਾਨ’ ਰਿਲੀਜ਼ ਹੋਇਆ। ਇਹ ਗੀਤ ਕਮਲ ਖਾਨ ਵਲੋਂ ਗਾਇਆ ਗਿਆ ਹੈ। ਇਸ ਗੀਤ ਦੇ ਮਿਊਜ਼ਿਕ ਡਾਇਰੈਕਟ ਬੀ ਪਰਾਕ ਹਨ। ਇਸ ਤੋਂ ਇਲਾਵਾ ਇਸ ਗੀਤ ਦੇ ਬੋਲ ਜਾਨੀ ਵਲੋਂ ਦਿੱਤੇ ਗਏ ਹਨ।ਇਸ ਫਿਲਮ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਪਹਿਲੀ ਵਾਰ ਸਰਗੁਣ ਮਹਿਤਾ ਗਾਇਕ ਅਤੇ ਅਦਾਕਾਰ ਗੀਤਾਜ਼ ਬਿੰਦਰਖੀਆ ਨਾਲ ਕੰਮ ਕਰਦੇ ਹੋਏ ਨਜ਼ਰ ਆਉਣਗੇ।

ਸਰਗੁਣ ਮਹਿਤਾ ਦੀ ਅਦਾਕਾਰੀ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦੀ ਅਦਾਕਾਰੀ ਕਮਾਲ ਦੀ ਹੁੰਦੀ ਹੈ। ਸਰਗੁਣ ਮਹਿਤਾ ਫਿਲਮ ਵਿੱਚ ਗੀਤਾਜ਼ ਬਿੰਦਰਖੀਆ ਅਤੇ ਸਰਗੁਣ ਮਹਿਤਾ ਮੁੱਖ ਭੂਮਿਕਾਵਾਂ ਵਿੱਚ ਹਨ। ਗੀਤਾਜ਼ ਬਿੰਦਰਖੀਆ ਅਤੇ ਸਰਗੁਣ ਮਹਿਤਾ ਤੋਂ ਇਲਾਵਾ ਫਿਲਮ ਵਿੱਚ ਕਈ ਸਿਤਾਰੇ ਅਹਿਮ ਭੂਮਿਕਾਵਾਂ ਵਿੱਚ ਹਨ। ਇਸ ਫਿਲਮ ਦੇ ਡਾਇਰੈਕਟਰ ਦੀ ਗੱਲ ਕਰੀਏ ਤਾਂ ਇਸ ਫਿਲਮ ਨੂੰ ਜਗਦੀਪ ਸਿੱਧੂ ਨੇ ਡਾਇਰੈਕਟ ਕੀਤਾ ਹੈ।

Realme ਨੇ ਸਮਾਰਟਫੋਨ Realme C30s ਕੀਤਾ ਲਾਂਚ, ਜਾਣੋ ਇਸ ਦੇ ਖਾਸ ਫੀਚਰਜ਼

0

Realme ਇਕ ਚੀਨੀ ਸਮਾਰਟਫੋਨ ਬ੍ਰਾਂਡ ਹੈ। ਆਪਣੇ ਸਮਾਰਟਫੋਨਾਂ ਨਾਲ ਇਸਨੇ ਇਲਕੈਟ੍ਰਾਨਿਕ ਡਿਵਾਇਸਸ ਦੀ ਦੁਨੀਆਂ ਵਿਚ ਵਿਸ਼ੇਸ਼ ਥਾਂ ਬਣਾ ਲਈ ਹੈ। ਹੁਣ Realme ਨੇ ਆਪਣਾ ਨਵਾਂ ਬਜਟ ਸਮਾਰਟਫੋਨ Realme C30s ਲਾਂਚ ਕਰ ਦਿੱਤਾ ਹੈ। ਇਹ ਸਮਾਰਟਫੋਨ Realme ਦੀ C ਸੀਰੀਜ਼ ਦਾ ਨਵਾਂ ਫੋਨ ਹੈ। ਨਵਾਂ ਫੋਨ Realme C30 ਦਾ ਅੱਪਗਰੇਡ ਵਰਜ਼ਨ ਹੈ। ਇਸਨੂੰ ਭਾਰਤ ਵਿਚ ਬੀਤੇ ਬੁੱਧਵਾਰ ਨੂੰ ਲਾਂਚ ਕੀਤਾ ਗਿਆ ਹੈ। ਆਓ ਜਾਣਦੇ ਹਾਂ ਇਸ ਸਮਾਰਟਫੋਨ ਦੇ ਫੀਚਰ ਤੇ ਹੋਰ ਜਾਣਕਾਰੀ –

ਕੰਪਨੀ ਨੇ ਇਸ ਸਮਾਰਟਫੋਨ ਨੂੰ ਦੋ ਕਲਰ ਆਪਸ਼ਨ ਵਿਚ ਪੇਸ਼ ਕੀਤਾ ਹੈ। ਪਹਿਲੀ ਸਟ੍ਰਾਈਪ ਬਲੂ ਅਤੇ ਦੂਜੀ ਸਟ੍ਰਾਈਪ ਬਲੈਕ ਕਲਰ ਆਪਸ਼ਨ ਹੈ। ਇਸ ਦਾ ਭਾਰ 186 ਗ੍ਰਾਮ ਹੈ। Realme C30s ਵਿੱਚ ਇੱਕ ਵੱਡਾ ਡਿਸਪਲੇ ਪੈਨਲ ਹੈ ਅਤੇ 6.5-ਇੰਚ ਫੁੱਲ ਸਕਰੀਨ LCD ਡਿਸਪਲੇ ਹੈ। ਇਹ ਡਿਸਪਲੇ 400 ਯੂਨਿਟਾਂ ਦੀ ਚੋਟੀ ਦੀ ਚਮਕ ਅਤੇ 88.7% ਸਕ੍ਰੀਨ-ਟੂ-ਬਾਡੀ ਅਨੁਪਾਤ ਦੇ ਨਾਲ ਆਉਂਦੀ ਹੈ।

ਇਹ ਵੀ ਪੜ੍ਹੋ: Mahindra ਨੇ ਪੇਸ਼ ਕੀਤੀ ਆਪਣੀ ਇਲੈਕਟ੍ਰਿਕ ਕਾਰ XUV400, ਸਿੰਗਲ ਚਾਰਜ ’ਤੇ ਦੇਵੇਗੀ 456km ਦੀ…

ਇਹ ਸਮਾਰਟਫੋਨ 5000mAh ਦੀ ਬੈਟਰੀ ਪਾਵਰ ਨਾਲ ਲੈਸ ਹੈ ਜੋ ਕਿ 10W ਫਾਸਟ ਚਾਰਜਿੰਗ ਨਾਲ ਲੈਸ ਹੈ। ਇਸਦੇ ਨਾਲ ਹੀ ਦੱਸ ਦੇਈਏ ਕਿ ਇਹ ਮਾਈਕ੍ਰੋ ਯੂਐਸਬੀ ਚਾਰਜਿੰਗ ਕੇਬਲ ਨਾਲ ਆਉਂਦਾ ਹੈ। ਜੇਕਰ ਕੈਮਰੇ ਦੀ ਗੱਲ ਕਰੀਏ ਤਾਂ ਇਸ ਵਿਚ 8 ਮੈਗਾਪਿਕਸਲ ਦਾ ਮੁੱਖ ਕੈਮਰਾ ਸੈੱਟਅੱਪ ਹੈ। ਸਮਾਰਟਫੋਨ ‘ਚ ਵਾਟਰਡ੍ਰੌਪ ਨੌਚ ਹੈ ਜਿਸ ‘ਚ ਸੈਲਫੀ ਅਤੇ ਵੀਡੀਓ ਕਾਲਿੰਗ ਲਈ 5MP ਦਾ ਫਰੰਟ ਕੈਮਰਾ ਹੈ।

ਸਟੋਰੇਜ ਕਪੈਸਟੀ

ਕੰਪਨੀ ਨੇ Realme C30s ਨੂੰ ਦੋ ਵੇਰੀਐਂਟ ‘ਚ ਪੇਸ਼ ਕੀਤਾ ਹੈ। 2GB + 32GB ਵੇਰੀਐਂਟ ਲਈ 7,499 ਰੁਪਏ ਅਤੇ 4GB + 64GB ਵੇਰੀਐਂਟ ਲਈ 8,999 ਰੁਪਏ ਦੀ ਕੀਮਤ ਹੋਵੇਗੀ। Realme C30s ਨੂੰ 23 ਸਤੰਬਰ ਤੋਂ ਫਲਿੱਪਕਾਰਟ ਅਤੇ ਰੀਅਲਮੀ ਸਟੋਰ ਤੋਂ ਖਰੀਦਿਆ ਜਾ ਸਕਦਾ ਹੈ। ਇਹ Unisoc SC9863A ਆਕਟਾ-ਕੋਰ ਪ੍ਰੋਸੈਸਰ ਦੁਆਰਾ ਸੰਚਾਲਿਤ ਹੈ। ਇਹ 4GB ਤੱਕ ਰੈਮ ਅਤੇ 64GB ਤੱਕ ਆਨਬੋਰਡ ਸਟੋਰੇਜ ਦੇ ਨਾਲ ਆਉਂਦਾ ਹੈ।

ਫਿੰਗਰਪ੍ਰਿੰਟ ਅਨਲਾਕ ਫੀਚਰ

ਇਹ ਸਮਾਰਟਫੋਨ ਫਿੰਗਰਪ੍ਰਿੰਟ ਅਨਲਾਕ ਫੀਚਰ ਨਾਲ ਲੈਸ ਹੈ। ਕੰਪਨੀ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਆਪਣੀ ਸੀਰੀਜ਼ ਦਾ ਪਹਿਲਾ ਫੋਨ ਹੈ, ਜਿਸ ‘ਚ ਸਾਈਡ ਮਾਊਂਟਡ ਫਿੰਗਰਪ੍ਰਿੰਟ ਸੈਂਸਰ ਦਿੱਤਾ ਗਿਆ ਹੈ।

ਲੁਧਿਆਣਾ ਦੇ ਕਈ ਅਕਾਲੀ-ਕਾਂਗਰਸੀ ਕੌਂਸਲਰ ‘ਆਪ’ ‘ਚ ਹੋਏ ਸ਼ਾਮਿਲ

0

ਪੰਜਾਬ ਵਿੱਚ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੋ ਰਹੀ ਹੈ। ਸ਼ੁੱਕਰਵਾਰ ਨੂੰ ਲੁਧਿਆਣਾ ਤੋਂ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਮੌਜੂਦਾ ਤੇ ਸਾਬਕਾ ਕੌਂਸਲਰ ਆਪਣੀਆਂ ਪੁਰਾਣੀਆਂ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਿਲ ਹੋ ਗਏ। ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਹਾਜ਼ਰੀ ਵਿੱਚ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ।

ਲੁਧਿਆਣਾ ਨਗਰ ਨਿਗਮ ਦੇ ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਅਮਿਤ ਵਰਸ਼ਾ ਰਾਮਪਾਲ ਅਤੇ ਕਾਲਾ ਗੌਤਮ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ‘ਆਪ’ ਵਿੱਚ ਸ਼ਾਮਿਲ ਹੋ ਗਏ। ਅਕਾਲੀ ਦਲ ਦੇ ਸਾਬਕਾ ਕੌਂਸਲਰ ਤਨਵੀਰ ਸਿੰਘ ਧਾਲੀਵਾਲ, ਸਾਬਕਾ ਕਾਂਗਰਸੀ ਕੌਂਸਲਰ ਸਤਵਿੰਦਰ ਸਿੰਘ ਜਵੱਦੀ ਅਤੇ ਆਜ਼ਾਦ ਸਾਬਕਾ ਕੌਂਸਲਰ ਕਪਿਲ ਕੁਮਾਰ ਸੋਨੂੰ ਵੀ ਪਾਰਟੀ ਵਿੱਚ ਸ਼ਾਮਿਲ ਹੋਏ।

ਇਸ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਕੱਤਰ ਰੋਮਿਲਾ ਬਾਂਸਲ ਅਤੇ ਫੂਲ ਬਦਨ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਿਲ ਹੋ ਗਏ ਹਨ। ਆਰਟੀਆਈ ਐਕਟਿਵਿਸਟ ਅਤੇ ਆਰਟੀਆਈ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਦਿਨੇਸ਼ ਮੱਕੜ ਵੀ ‘ਆਪ’ ਨਾਲ ਜੁੜ ਗਏ।

ਇਹ ਵੀ ਪੜ੍ਹੋ: ਇੱਕ ਵਿਧਾਇਕ, ਇੱਕ ਪੈਨਸ਼ਨ ਮਾਮਲਾ ਪਹੁੰਚਿਆ ਹਾਈਕੋਰਟ, ਪੰਜਾਬ ਸਰਕਾਰ ਨੂੰ ਨੋਟਿਸ ਹੋਇਆ ਜਾਰੀ

ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਭਲਾਈ ਦੇ ਕੰਮਾਂ ਤੋਂ ਪੰਜਾਬ ਸਮੇਤ ਪੂਰੇ ਦੇਸ਼ ਦੇ ਲੋਕ ਬਹੁਤ ਪ੍ਰਭਾਵਿਤ ਹਨ। ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਆਸਾਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਵਾਂਗ ਨਗਰ ਨਿਗਮ ਚੋਣਾਂ ਵਿੱਚ ਵੀ ਇਕਪਾਸੜ ਜਿੱਤ ਦਰਜ ਕਰੇਗੀ।

ਇਸ ਦੇ ਨਾਲ ਹੀ ਪਾਰਟੀ ਵਿੱਚ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖਦੇ ਹੋਏ ਅਸੀਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ। ਪਾਰਟੀ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਅਸੀਂ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੇ।

Mark Boucher ਨੂੰ ਮੁੰਬਈ ਇੰਡੀਅਨਜ਼ ਦਾ ਮੁੱਖ ਕੋਚ ਕੀਤਾ ਨਿਯੁਕਤ

0

ਦੱਖਣੀ ਅਫਰੀਕਾ ਦੇ ਸਾਬਕਾ ਵਿਕਟਕੀਪਰ ਬੱਲੇਬਾਜ਼ ਮਾਰਕ ਬਾਊਚਰ ਨੂੰ ਆਗਾਮੀ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਸੀਜ਼ਨ ਲਈ ਮੁੰਬਈ ਇੰਡੀਅਨਜ਼ ਦਾ ਕੋਚ ਨਿਯੁਕਤ ਕੀਤਾ ਗਿਆ ਹੈ। ਫਰੈਂਚਾਇਜ਼ੀ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ। 45 ਸਾਲਾ ਸਾਬਕਾ ਕ੍ਰਿਕਟਰ ਸ਼੍ਰੀਲੰਕਾ ਦੇ ਸਾਬਕਾ ਕਪਤਾਨ ਮਾਹੇਲਾ ਜੈਵਰਧਨੇ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਹਾਲ ਹੀ ਵਿੱਚ ਫਰੈਂਚਾਇਜ਼ੀ ਨੇ ਆਪਣਾ ਗਲੋਬਲ ਮੁਖੀ ਨਿਯੁਕਤ ਕੀਤਾ ਸੀ।

ਇਹ ਵੀ ਪੜ੍ਹੋ: ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਦਾ ਪਹਿਲਾ ਦੌਰ ਸਮਾਪਤ, ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ

ਬਾਊਚਰ ਦੱਖਣੀ ਅਫ਼ਰੀਕਾ ਦੀ ਪੁਰਸ਼ ਰਾਸ਼ਟਰੀ ਟੀਮ ਦੇ ਮੁੱਖ ਕੋਚ ਹਨ। ਉਨ੍ਹਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿੱਚ ਐਲਾਨ ਕੀਤਾ ਸੀ ਕਿ ਉਹ ਆਗਾਮੀ ਟੀ-20 ਵਿਸ਼ਵ ਕੱਪ ਤੋਂ ਬਾਅਦ ਅਹੁਦਾ ਛੱਡ ਦੇਣਗੇ। ਬਾਊਚਰ ਨੇ ਇੱਥੇ ਜਾਰੀ ਬਿਆਨ ‘ਚ ਕਿਹਾ, ‘ਮੁੰਬਈ ਇੰਡੀਅਨਜ਼ ਦੇ ਮੁੱਖ ਕੋਚ ਵਜੋਂ ਨਿਯੁਕਤ ਹੋਣਾ ਸਨਮਾਨ ਅਤੇ ਖ਼ੁਸ਼ਕਿਸਮਤੀ ਦੀ ਗੱਲ ਹੈ। ਮੁੰਬਈ ਇੰਡੀਅਨਜ਼ ਦਾ ਇਤਿਹਾਸ ਅਤੇ ਪ੍ਰਾਪਤੀਆਂ ਉਸ ਨੂੰ ਖੇਡ ਜਗਤ ਦੀ ਸਭ ਤੋਂ ਸਫ਼ਲ ਫ੍ਰੈਂਚਾਇਜ਼ੀ ਵਿਚ ਸ਼ਾਮਲ ਕਰਦੇ ਹਨ। ਮੈਂ ਇਸ ਚੁਣੌਤੀ ਲਈ ਤਿਆਰ ਹਾਂ।’

ਰਿਲਾਇੰਸ ਜੀਓ ਦੇ ਚੇਅਰਮੈਨ ਆਕਾਸ਼ ਅੰਬਾਨੀ ਨੇ ਕਿਹਾ, ‘ਸਾਨੂੰ ਮੁੰਬਈ ਇੰਡੀਅਨਜ਼ ਵਿੱਚ ਮਾਰਕ ਬਾਊਚਰ ਦਾ ਸੁਆਗਤ ਕਰਕੇ ਖੁਸ਼ੀ ਹੋ ਰਹੀ ਹੈ। ਉਨ੍ਹਾਂ ਨੇ ਮੈਦਾਨ ਦੇ ਅੰਦਰ ਅਤੇ ਬਾਹਰ ਆਪਣੀ ਮੁਹਾਰਤ ਨੂੰ ਸਾਬਤ ਕੀਤਾ ਹੈ ਅਤੇ ਉਮੀਦ ਹੈ ਕਿ ਉਹ ਮੁੰਬਈ ਇੰਡੀਅਨਜ਼ ਦੀ ਵਿਰਾਸਤ ਨੂੰ ਸਫਲਤਾਪੂਰਵਕ ਅੱਗੇ ਵਧਾਉਣਗੇ।’

ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਦਾ ਪਹਿਲਾ ਦੌਰ ਸਮਾਪਤ, ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ

0

ਉਜ਼ਬੇਕਿਸਤਾਨ ਦੇ ਸਮਰਕੰਦ ਵਿੱਚ ਹੋ ਰਹੀ ਸ਼ੰਘਾਈ ਸਹਿਯੋਗ ਸੰਗਠਨ (SCO) ਦੀ ਬੈਠਕ ਦਾ ਪਹਿਲਾ ਦੌਰ ਸਮਾਪਤ ਹੋ ਗਿਆ। ਇਸ ਮੀਟਿੰਗ ਵਿੱਚ ਐਸਸੀਓ ਵਿੱਚ ਸੁਧਾਰ ਅਤੇ ਵਿਸਤਾਰ, ਖੇਤਰੀ ਸੁਰੱਖਿਆ, ਸਹਿਯੋਗ, ਸੰਪਰਕ ਮਜ਼ਬੂਤ ਕਰਨ ਅਤੇ ਵਪਾਰ ਨੂੰ ਬੜ੍ਹਾਵਾ ਦੇਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਪੀ.ਐੱਮ ਮੋਦੀ ਨੇ ਕਿਹਾ- ਇਸ ਸਾਲ ਭਾਰਤ ਦੀ ਅਰਥਵਿਵਸਥਾ 7.5 ਫੀਸਦੀ ਦੀ ਦਰ ਨਾਲ ਵਧਣ ਦੀ ਉਮੀਦ ਹੈ। ਮੈਨੂੰ ਖੁਸ਼ੀ ਹੈ ਕਿ ਸਾਡੀਆਂ ਅਰਥਵਿਵਸਥਾਵਾਂ ਦੁਨੀਆ ਦੀਆਂ ਸਭ ਤੋਂ ਤੇਜ਼ੀ ਨਾਲ ਵਧਣ ਵਾਲੀਆਂ ਅਰਥਵਿਵਸਥਾਵਾਂ ਵਿੱਚੋਂ ਇੱਕ ਹਨ। ਇੱਥੇ ਦੱਸ ਦਈਏ ਕਿ ਬੈਠਕ ਤੋਂ ਬਾਅਦ ਸਮਰਕੰਦ ਮੀਟਿੰਗ ਨਾਲ ਸਬੰਧਤ ਦਸਤਾਵੇਜ਼ਾਂ ‘ਤੇ ਦਸਤਖਤ ਕੀਤੇ ਜਾਣਗੇ।

ਪੀ.ਐੱਮ ਮੋਦੀ ਨੇ ਕਿਹਾ- ਭਾਰਤ ਐਸਸੀਓ ਮੈਂਬਰਾਂ ਦਰਮਿਆਨ ਵੱਧ ਤੋਂ ਵੱਧ ਸਹਿਯੋਗ ਅਤੇ ਵਿਸ਼ਵਾਸ ਦਾ ਸਮਰਥਨ ਕਰਦਾ ਹੈ। ਦੁਨੀਆ ਕੋਵਿਡ ਮਹਾਮਾਰੀ ਤੋਂ ਉਭਰ ਰਹੀ ਹੈ। ਯੂਕ੍ਰੇਨ ਸੰਕਟ ਅਤੇ ਕੋਰੋਨਾ ਕਾਰਨ ਗਲੋਬਲ ਸਪਲਾਈ ਚੇਨ ਵਿੱਚ ਕੁਝ ਸਮੱਸਿਆਵਾਂ ਆਈਆਂ ਹਨ। ਵਿਸ਼ਵ ਊਰਜਾ ਅਤੇ ਭੋਜਨ ਸੰਕਟ ਦਾ ਸਾਹਮਣਾ ਕਰ ਰਿਹਾ ਹੈ। SCO ਦੇਸ਼ਾਂ ਵਿਚਕਾਰ ਸਪਲਾਈ ਚੇਨ ਵਿਕਸਿਤ ਕਰਨ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਇਸ ਨੂੰ ਬਿਹਤਰ ਕਨੈਕਟੀਵਿਟੀ ਦੀ ਲੋੜ ਹੈ।

ਅਸੀਂ ਭਾਰਤ ਨੂੰ ਮੈਨੂਫੈਕਚਰਿੰਗ ਹਬ ਮਤਲਬ ਨਿਰਮਾਣ ਕੇਂਦਰ ਬਣਾਉਣਾ ਚਾਹੁੰਦੇ ਹਾਂ। ਭਾਰਤ ਦੇ ਨੌਜਵਾਨ ਅਤੇ ਕਾਰਜ ਸ਼ਕਤੀ ਇਸ ਨੂੰ ਕੁਦਰਤੀ ਤੌਰ ‘ਤੇ ਪ੍ਰਤੀਯੋਗੀ ਬਣਾਉਂਦੇ ਹਨ। ਅਰਥਵਿਵਸਥਾ ਦੇ 75 ਪ੍ਰਤੀਸ਼ਤ ਦੇ ਵਾਧੇ ਦੀ ਉਮੀਦ ਹੈ, ਜੋ ਕਿ ਵਿਸ਼ਵ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ਵਿੱਚੋਂ ਸਭ ਤੋਂ ਵੱਧ ਹੈ। ਤਕਨਾਲੋਜੀ ਦੀ ਸਹੀ ਵਰਤੋਂ ‘ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਅਸੀਂ ਨਵੀਨਤਾ ਦਾ ਸਮਰਥਨ ਕਰ ਰਹੇ ਹਾਂ। ਭਾਰਤ ਵਿੱਚ 70 ਹਜ਼ਾਰ ਤੋਂ ਵੱਧ ਸਟਾਰਟਅੱਪ ਹਨ, ਜਿਨ੍ਹਾਂ ਵਿੱਚੋਂ 100 ਤੋਂ ਵੱਧ ਯੂਨੀਕੋਰਨ ਹਨ। ਅਸੀਂ ਇੱਕ ਨਵੇਂ ਵਿਸ਼ੇਸ਼ ਕਾਰਜ ਸਮੂਹ ਦੀ ਸਥਾਪਨਾ ਕਰਕੇ SCO ਮੈਂਬਰਾਂ ਨਾਲ ਆਪਣਾ ਅਨੁਭਵ ਸਾਂਝਾ ਕਰਨ ਦੀ ਉਮੀਦ ਕਰਦੇ ਹਾਂ।

ਅੱਜ ਦੁਨੀਆ ਸਾਹਮਣੇ ਇੱਕ ਹੋਰ ਵੱਡੀ ਚੁਣੌਤੀ ਹੈ ਆਪਣੇ ਨਾਗਰਿਕਾਂ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣਾ। ਇਸ ਦਾ ਹੱਲ ਬਾਜਰੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨਾ ਹੈ। ਇਹ ਕੇਵਲ SCO ਹੀ ਨਹੀਂ ਦੁਨੀਆ ਦੇ ਕਈ ਹਿੱਸਿਆਂ ਵਿੱਚ ਹਜ਼ਾਰਾਂ ਸਾਲਾਂ ਤੋਂ ਉਗਾਇਆ ਜਾ ਰਿਹਾ ਹੈ। ਇਹ ਭੋਜਨ ਦਾ ਸਭ ਤੋਂ ਵਧੀਆ ਸਰੋਤ ਹੈ। 2023 ਨੂੰ ਬਾਜਰੇ ਦੇ ਸਾਲ ਵਜੋਂ ਮਨਾਇਆ ਜਾਵੇਗਾ। ਭਾਰਤ ਦੁਨੀਆ ਵਿੱਚ ਮੈਡੀਕਲ ਟੂਰਿਜ਼ਮ ਲਈ ਸਭ ਤੋਂ ਵਧੀਆ ਮੰਜ਼ਿਲ ਹੈ। ਅਸੀਂ ਗੁਜਰਾਤ ਵਿੱਚ ਗਲੋਬਲ ਸੈਂਟਰ ਫਾਰ ਟ੍ਰੈਡੀਸ਼ਨਲ ਮੈਡੀਸਨ ਦਾ ਉਦਘਾਟਨ ਕੀਤਾ। ਸਾਨੂੰ SCO ਦੇਸ਼ਾਂ ਦਰਮਿਆਨ ਪਰੰਪਰਾਗਤ ਦਵਾਈ ‘ਤੇ ਸਹਿਯੋਗ ਵਧਾਉਣਾ ਚਾਹੀਦਾ ਹੈ। ਭਾਰਤ ਇਸ ਲਈ ਪਹਿਲ ਕਰੇਗਾ।

PM ਮੋਦੀ ਈਰਾਨ ਦੇ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ
ਪੀ.ਐੱਮ ਨਰਿੰਦਰ ਮੋਦੀ 15 ਸਤੰਬਰ ਦੀ ਰਾਤ ਨੂੰ ਸਮਰਕੰਦ ਪਹੁੰਚੇ ਸਨ। ਮੋਦੀ ਅੱਜ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਅਤੇ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼ਵਕਤ ਮਿਰਜ਼ਿਓਯੇਵ ਨਾਲ ਦੁਵੱਲੀ ਬੈਠਕ ਕਰਨਗੇ। ਸ਼ਾਮ ਨੂੰ ਪ੍ਰਧਾਨ ਮੰਤਰੀ ਨਵੀਂ ਦਿੱਲੀ ਲਈ ਰਵਾਨਾ ਹੋਣਗੇ।