Home Blog Page 1911

ਭ੍ਰਿਸ਼ਟਾਚਾਰ ਮਾਮਲੇ ‘ਚ ਗੁਜਰਾਤ ਦੇ ਸਾਬਕਾ ਗ੍ਰਹਿ ਮੰਤਰੀ ਗ੍ਰਿਫ਼ਤਾਰ

0

ਗੁਜਰਾਤ ਦੇ ਸਾਬਕਾ ਗ੍ਰਹਿ ਮੰਤਰੀ ਵਿਪੁਲ ਚੌਧਰੀ ਤੇ ਉਨ੍ਹਾਂ ਦੇ ਚਾਰਟਡ ਅਕਾਊਂਟੈਂਟ ਸ਼ੈਲੇਸ਼ ਪਾਰੇੇਖ ਨੂੰ ਭ੍ਰਿਸ਼ਟਾਚਾਰ ਰੋਕੂ ਬਿਊਰੋ ਨੇ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ‘ਤੇ ਦੂਧ ਸਾਗਰ ਡੇਅਰੀ ਮੋਹਸਾਣਾ ਦਾ ਚੇਅਰਮੈਨ ਰਹਿੰਦਿਆਂ ਕਰੋੜਾਂ ਰੁਪਏ ਦੀ ਹੇਰਾਫੇਰੀ ਕਰਨ ਦਾ ਦੋਸ਼ ਹੈ।ਇਸ ‘ਚ ਹੁਣ ਤੱਕ 500 ਕਰੋੜ ਰੁਪਏ ਦੇ 31 ਮਾਮਲੇ ਸਾਹਮਣੇ ਆ ਚੁੱਕੇ ਹਨ।

ਏਸੀਬੀ ਨੇ ਮਨੀ ਲਾਡਰਿੰਗ ਦਾ ਵੀ ਖਦਸ਼ਾ ਜਤਾਇਆ ਹੈ। ਇਸ ਮਾਮਲੇ ਦੀ ਜਾਂਚ ‘ਚ ਹੁਣ ਈਡੀ ਵੀ ਸ਼ਾਮਿਲ ਹੋ ਸਕਦੀ ਹੈ। ਚੌਧਰੀ ਸੂਬੇ ਦਾ ਸਾਬਕਾ ਮੁੱਖ ਮੰਤਰੀ ਸ਼ੰਕਰ ਸਿੰਘ ਵਾਘੇਲਾ ਦੀ ਸਰਕਾਰ ‘ਚ ਗ੍ਰਹਿ ਮੰਤਰੀ ਰਹਿ ਚੁੱਕੇ ਹਨ। ਇਸਤੋਂ ਇਲਾਵਾ ਉਹ ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।

ਇੱਕ ਵਿਧਾਇਕ, ਇੱਕ ਪੈਨਸ਼ਨ ਮਾਮਲਾ ਪਹੁੰਚਿਆ ਹਾਈਕੋਰਟ, ਪੰਜਾਬ ਸਰਕਾਰ ਨੂੰ ਨੋਟਿਸ ਹੋਇਆ ਜਾਰੀ

0

ਪੰਜਾਬ ਸਰਕਾਰ ਵੱਲੋਂ ਵਿਧਾਇਕਾਂ ਲਈ ਇੱਕ ਵਿਧਾਇਕ, ਇੱਕ ਪੈਨਸ਼ਨ ਸਕੀਮ ਲਾਗੂ ਕੀਤੀ ਗਈ ਸੀ ਜਿਸ ਨੂੰ ਹੁਣ 6 ਸਾਬਕਾ ਵਿਧਾਇਕਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਹੈ। ਇਹ ਚੁਣੌਤੀ ਲੁਧਿਆਣਾ ਦੇ ਰਾਕੇਸ਼ ਪਾਂਡੇ ਤੇ ਹੋਰਨਾਂ ਨੇ ਦਿੱਤੀ ਹੈ। ਹਾਈਕੋਰਟ ਨੇ ਇਸ ਸੰਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਇਸ ਪਟੀਸ਼ਨ ‘ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਇਹ ਯੋਜਨਾ ਲਾਗੂ ਕੀਤੀ ਹੈ ਕਿ ਸੂਬੇ ‘ਚ ਕਿਸੇ ਵੀ ਵਿਧਾਇਕ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ, ਭਾਵੇਂ ਉਹ ਕਿੰਨੀ ਵਾਰ ਵੀ ਵਿਧਾਇਕ ਰਿਹਾ ਹੋਵੇ। ਹੁਣ ਤਕ ਸੂਬੇ ‘ਚ ਇਹ ਨਿਯਮ ਸੀ ਕਿ ਜਿੰਨੀ ਵਾਰ ਕੋਈ ਨੁਮਾਇੰਦਾ ਵਿਧਾਇਕ ਬਣਦਾ ਸੀ, ਉਸ ਨੂੰ ਓਨੀ ਹੀ ਵਾਰ ਲਈ ਪੈਨਸ਼ਨ ਮਿਲਦੀ ਸੀ।

ਉਦਾਹਰਨ ਵਜੋਂ ਜੇਕਰ ਕੋਈ ਪੰਜ ਵਾਰ ਵਿਧਾਇਕ ਬਣਿਆ ਤਾਂ ਉਸ ਨੂੰ ਪੰਜ ਪੈਨਸ਼ਨਾਂ ਮਿਲਦੀਆਂ ਸਨ। ਇਸ ਨੂੰ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬੰਦ ਕਰ ਦਿੱਤਾ ਸੀ। ਹੁਣ ਸੂਬੇ ‘ਚ ਵਿਧਾਇਕਾਂ ਨੂੰ ਸਿਰਫ਼ ਇਕ ਕਾਰਜਕਾਲ ਦੀ ਪੈਨਸ਼ਨ ਮਿਲਦੀ ਹੈ। ਪੰਜਾਬ ਸਰਕਾਰ ਨੇ ਪੈਨਸ਼ਨ ਸਕੀਮ ਸਬੰਧੀ ਪਹਿਲਾਂ ਕੈਬਨਿਟ ‘ਚ ਪ੍ਰਸਤਾਵ ਲਿਆਂਦਾ ਸੀ ਪਰ ਕਾਨੂੰਨ ਅਨੁਸਾਰ ਇਸ ਨੂੰ ਵਿਧਾਨ ਸਭਾ ‘ਚ ਪਾਸ ਕਰਵਾਉਣਾ ਜ਼ਰੂਰੀ ਸੀ।

ਪੰਜਾਬ ਸਰਕਾਰ ਨੇ ਜੂਨ ‘ਚ ਇਸ ਸਬੰਧੀ ਵਿਧਾਨ ਸਭਾ ‘ਚ ਮਤਾ ਲਿਆਂਦਾ ਸੀ, ਜਿਸ ਨੂੰ ਪਾਸ ਕਰ ਦਿੱਤਾ ਗਿਆ। ਇਸ ਤੋਂ ਬਾਅਦ ਇਸ ਨੂੰ ਕਾਨੂੰਨੀ ਰੂਪ ਦੇਣ ਲਈ ਰਾਜਪਾਲ ਦੀ ਮਨਜ਼ੂਰੀ ਲਈ ਭੇਜਿਆ ਗਿਆ। ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ 11 ਅਗਸਤ ਨੂੰ ਇਸ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਹੁਣ ਪੰਜਾਬ ਦੇ ਵਿਧਾਇਕਾਂ ਨੂੰ ਸਿਰਫ਼ ਇਕ ਟਰਮ ਦੀ ਪੈਨਸ਼ਨ ਮਿਲ ਰਹੀ ਹੈ।

ਪਰਾਲੀ ਪ੍ਰਬੰਧਨ ਲਈ ਪੰਜਾਬ ‘ਚ ਲੱਗੇਗਾ ਪੂਸਾ ਬਾਇਓ ਡੀ ਕੰਪੋਜ਼ਰ ਪ੍ਰਾਜੈਕਟ: ਕੁਲਦੀਪ ਧਾਲੀਵਾਲ

0

ਝੋਨੇ ਦੀ ਪਰਾਲੀ ਦੇ ਪ੍ਰਬੰਧਨ ਤੇ ਕਿਸਾਨਾਂ ਨੂੰ ਹਰ ਸੰਭਵ ਮਦਦ ਦੇਣ ਲਈ ਨਿਰੰਤਰ ਯਤਨ ਕਰ ਰਹੀ ਪੰਜਾਬ ਸਰਕਾਰ ਦੇ ਯਤਨਾਂ ਨੂੰ ਉਸ ਵੇਲੇ ਵੱਡਾ ਬੂਰ ਪਿਆ ਜਦੋਂ ਪਰਾਲੀ ਦੇ ਪ੍ਰਬੰਧਨ ਵਿੱਚ ਪੰਜਾਬ ਤੇ ਦਿੱਲੀ ਸਰਕਾਰ ਦੀ ਸਾਂਝੀ ਵੱਡੀ ਪਹਿਲ ਸਦਕਾ ਪੰਜਾਬ ਵਿੱਚ ਪੂਸਾ ਬਾਇਓ ਡੀ ਕੰਪੋਜ਼ਰ ਦਾ 5000 ਏਕੜ ਵਿੱਚ ਪਾਇਲਟ ਪ੍ਰਾਜੈਕਟ ਕਰਨ ਦਾ ਫੈਸਲਾ ਕੀਤਾ ਗਿਆ।

ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਇਸ ਸਬੰਧੀ ਕੱਲ ਦੇਰ ਰਾਤ ਨਵੀਂ ਦਿੱਲੀ ਵਿਖੇ ਉਚ ਪੱਧਰੀ ਮੀਟਿੰਗਾਂ ਕੀਤੀਆਂ ਗਈਆਂ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵਿਗੜੀ ਸਿਹਤ, ਹਸਪਤਾਲ ਕਰਵਾਇਆ ਭਰਤੀ

ਪਹਿਲਾਂ ਉਹ ਨਵੀਂ ਦਿੱਲੀ ਵਿਖੇ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਲਈ ਰੋਕਣ ਲਈ ਇਸ ਦੇ ਪ੍ਰਬੰਧਨ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਮਿਲੇ ਅਤੇ ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਪੂਰਨ ਮੱਦਦ ਦਾ ਭਰੋਸਾ ਦਿੱਤਾ ਗਿਆ ਹੈ। ਇਸ ਉਪਰੰਤ ਇਸ ਸੰਬੰਧੀ ਦਿੱਲੀ ਦੇ ਖੇਤੀਬਾੜੀ ਮੰਤਰੀ ਗੋਪਾਲ ਰਾਏ ਨਾਲ ਵੀ ਮੁਲਾਕਾਤ ਕੀਤੀ। ਇਹ ਪ੍ਰਾਜੈਕਟ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਮਿਲ ਕੇ ਪੰਜਾਬ ਵਿੱਚ ਕੀਤਾ ਜਾਵੇਗਾ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਡੀ ਕੰਪੋਜ਼ਰ ਉਹ ਵਿਧੀ ਹੈ, ਜਿਸ ਰਾਹੀਂ ਪਰਾਲੀ ਛਿੜਕਾਅ ਤੋਂ ਬਾਅਦ ਬਿਨਾਂ ਜਲਾਏ ਖੇਤ ਵਿੱਚ ਮਿੱਟੀ ਵਿੱਚ ਰਲਾ ਦਿੱਤੀ ਜਾਂਦੀ ਹੈ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਜਿਸ ਦੇ ਤਹਿਤ ਜਾਗਰੂਕ ਟੀਮਾਂ, ਚੌਕਸੀ ਟੀਮਾਂ ਦੀ ਪ੍ਰਚਾਰ ਮੁਹਿੰਮ ਅਤੇ ਖੇਤੀਬਾੜੀ ਸੰਦਾਂ ਉਤੇ ਸਬਸਿਡੀ ਮੁਹੱਈਆ ਕਰਵਾਉਣਾ ਸ਼ਾਮਲ ਹੈ।

ਇਹ ਵੀ ਪੜ੍ਹੋ: CM ਭਗਵੰਤ ਮਾਨ ਨੇ ਵਰਬੀਓ ਗਰੁੱਪ ਨੂੰ ਪੰਜਾਬ ਨਾਲ ਆਪਣੀ ਸਾਂਝ ਵਧਾਉਣ ਤੇ ਸੂਬੇ…

ਧਾਲੀਵਾਲ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਸਾਡੀ ਧਰਤੀ, ਹਵਾ ਅਤੇ ਪਾਣੀ ਨੂੰ ਪ੍ਰਦੂਸ਼ਨ ਤੋਂ ਬਚਾਉਣ ਲਈ ਸਰਕਾਰ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਰੋਗ ਮੁਕਤ ਸਾਫ ਸੁਥਰੇ ਵਾਤਾਵਰਣ ਦਾ ਅਨੰਦ ਮਾਣ ਸਕਣ।

ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ, ਡਾ. ਲਵਲੀਨ ਸ਼ੁਕਲਾ, ਡਾ.ਸੁਨੀਲ ਪਾਬੀ, ਡਾ.ਕੇ.ਅੰਨਾਪੂਰਨਾ ਤੇ ਵਿਵੇਕ ਕੁਮਾਰ ਤਿ੍ਪਾਠੀ ਵੀ ਹਾਜ਼ਰ ਸਨ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵਿਗੜੀ ਸਿਹਤ, ਹਸਪਤਾਲ ਕਰਵਾਇਆ ਭਰਤੀ

0

ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬੀਤੀ ਦੇਰ ਸ਼ਾਮ ਅਚਾਨਕ ਬਿਮਾਰ ਹੋ ਗਏ। ਮੂਸੇਵਾਲੇ ਦੇ ਪਿਤਾ ਨੂੰ ਛਾਤੀ ‘ਚ ਦਰਦ ਹੋਣ ਲੱਗਾ, ਉਨ੍ਹਾਂ ਨੂੰ ਤੁਰੰਤ ਪਟਿਆਲਾ ਦੇ ਇੱਕ ਪ੍ਰਾਈਵੇਟ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਬਲਕੌਰ ਸਿੰਘ ਦਾ ਪਹਿਲਾਂ ਹੀ ਇਸ ਹਸਪਤਾਲ ਤੋਂ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: CM ਭਗਵੰਤ ਮਾਨ ਨੇ ਵਰਬੀਓ ਗਰੁੱਪ ਨੂੰ ਪੰਜਾਬ ਨਾਲ ਆਪਣੀ ਸਾਂਝ ਵਧਾਉਣ ਤੇ ਸੂਬੇ…

ਜਿੱਥੇ ਸਿੱਧੂ ਮੂਸੇਵਾਲਾ ਦੇ ਪਿਤਾ ਦਾਖਲ ਹਨ ਉਸ ਵਾਰਡ ਵਿੱਚ ਕਿਸੇ ਦੇ ਵੀ ਆਉਣ ਜਾਣ ‘ਤੇ ਪਾਬੰਦੀ ਹੈ। ਬਲਕੌਰ ਸਿੰਘ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਪਟਿਆਲਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਇਸਦੇ ਨਾਲ ਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਮਹਾਰਾਣੀ ਪ੍ਰਨੀਤ ਕੌਰ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ ਹਨ।

ਲਖਨਊ ‘ਚ ਭਾਰੀ ਬਾਰਿਸ਼ ਨੇ ਮਚਾਇਆ ਕਹਿਰ, ਉਸਾਰੀ ਅਧੀਨ ਕੰਧ ਡਿੱਗਣ ਨਾਲ 9 ਲੋਕਾਂ ਦੀ ਹੋਈ ਮੌਤ

0

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਭਾਰੀ ਮੀਂਹ ਨੇ ਕਹਿਰ ਮਚਾਇਆ ਹੋਇਆ ਹੈ।ਮੀਂਹ ਕਾਰਨ ਇੱਕ ਭਿਆਨਕ ਹਾਦਸਾ ਵਾਪਰ ਗਿਆ ਹੈ। ਇੱਥੋਂ ਦੀ ਦਿਲਕੁਸ਼ਾ ਕਲੋਨੀ ‘ਚ ਉਸਾਰੀ ਅਧੀਨ ਕੰਧ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ ਹੈ। ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡੀਐਮ ਸੂਰਿਆਪਾਲ ਗੰਗਵਾਰ ਨੇ 9 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦਿਲਕੁਸ਼ਾ ਵਿੱਚ ਉਸਾਰੀ ਅਧੀਨ ਚਾਰਦੀਵਾਰੀ ਕੋਲ ਲੋਕ ਸੁੱਤੇ ਸਨ। ਰਾਤ 3.30 ਵਜੇ ਸੌਂਦੇ ਸਮੇਂ ਕੰਧ ਉਨ੍ਹਾਂ ਉੱਤੇ ਡਿੱਗ ਗਈ।

ਇਹ ਵੀ ਪੜ੍ਹੋ: ਯੂਪੀ ‘ਚ ਦੋ ਸਕੀਆਂ ਭੈਣਾਂ ਨਾਲ ਹੋਇਆ ਜ਼ਬਰ-ਜਨਾਹ, ਦਰੱਖਤ ‘ਤੇ ਲਟਕਦੀਆਂ ਮਿਲੀਆਂ ਦੋਵਾਂ ਦੀਆਂ…

ਇਸ ਹਾਦਸੇ ‘ਚ 9 ਲੋਕਾਂ ਦੀ ਜਾਨ ਚਲੀ ਗਈ ਹੈ। ਮਰਨ ਵਾਲਿਆਂ ਵਿਚ 18 ਸਾਲ ਤੋਂ ਘੱਟ ਉਮਰ ਦੇ ਤਿੰਨ ਬੱਚੇ ਅਤੇ ਕੁਝ ਔਰਤਾਂ ਅਤੇ ਪੁਰਸ਼ ਸ਼ਾਮਲ ਹਨ। ਦੇਰ ਰਾਤ ਹੀ ਬਚਾਅ ਕਾਰਜ ਪੂਰਾ ਕਰ ਲਿਆ ਗਿਆ। ਦੋ ਲੋਕ ਗੰਭੀਰ ਜ਼ਖਮੀ ਹਨ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਦੋਂ ਆਰਮੀ ਕੈਂਟ ਨੇੜੇ ਹਾਦਸਾ ਵਾਪਰਿਆ ਤਾਂ ਫੌਜ ਦੇ ਜਵਾਨ ਵੀ ਬਚਾਅ ਲਈ ਮੌਕੇ ‘ਤੇ ਪਹੁੰਚ ਗਏ। ਸੀਐਮ ਯੋਗੀ ਨੇ ਹਾਦਸੇ ‘ਤੇ ਨਜ਼ਰ ਰੱਖੀ ਹੋਈ ਹੈ।

ਸੀਐਮ ਯੋਗੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਜ਼ਖਮੀਆਂ ਦਾ ਬਿਹਤਰ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।

 

ਯੂਪੀ ‘ਚ ਦੋ ਸਕੀਆਂ ਭੈਣਾਂ ਨਾਲ ਹੋਇਆ ਜ਼ਬਰ-ਜਨਾਹ, ਦਰੱਖਤ ‘ਤੇ ਲਟਕਦੀਆਂ ਮਿਲੀਆਂ ਦੋਵਾਂ ਦੀਆਂ ਮ੍ਰਿਤਕ ਦੇਹਾਂ

0

ਯੂਪੀ ‘ਚ 2 ਸਕੀਆਂ ਭੈਣਾਂ ਨਾਲ ਜ਼ਬਰ ਜਨਾਹ ਕਰਨ ਤੋਂ ਬਾਅਦ ਉਨ੍ਹਾਂ ਦਾ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਯੂਪੀ  ਪੁਲਿਸ ਨੇ ਦੋ ਦਲਿਤ ਭੈਣਾਂ ਦੇ ਕਥਿਤ ਬਲਾਤਕਾਰ ਤੇ ਕਤਲ ਲਈ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵੇਂ ਕੁੜੀਆਂ ਜਿਨ੍ਹਾਂ ਦੀ ਉਮਰ 15 ਤੇ 17 ਸਾਲ ਹੈ ਦੀਆਂ ਲਾਸ਼ਾਂ ਆਪਣੇ ਘਰ ਤੋਂ ਕਿਲੋਮੀਟਰ ਦੂਰ ਗੰਨੇ ਦੇ ਖੇਤ ਵਿੱਚ ਦਰੱਖਤ ਨਾਲ ਲਟਕਦੀਆਂ ਮਿਲੀਆਂ ਸਨ। ਪੀੜਤਾਂ ਦਾ ਘਰ ਨਿਗਾਸਨ ਪੁਲੀਸ ਸਟੇਸ਼ਨ ਖੇਤਰ ਅਧੀਨ ਆਉਂਦਾ ਹੈ। ਪੁਲਿਸ ਅਨੁਸਾਰ ਪੋਸਟ-ਮਾਰਟਮ ਰਿਪੋਰਟ ਵਿੱਚ ਨਾਬਾਲਗਾਂ ਨਾਲ ਬਲਾਤਕਾਰ ਦੀ ਪੁਸ਼ਟੀ ਹੋਈ ਹੈ ਜਦੋਂ ਕਿ ਮੌਤ ਦਾ ਕਾਰਨ ਗ਼ਲਾ ਘੁੱਟਣਾ ਹੈ। ਸੂਬੇ ਦੇ ਉਪ ਮੁੱਖ ਮੰਤਰੀਆਂ ਕੇਸ਼ਵ ਪ੍ਰਸਾਦ ਮੌਰਿਆ ਤੇ ਬ੍ਰਜੇਸ਼ ਪਾਠਕ ਨੇ ਕਿਹਾ ਕਿ ਸਰਕਾਰ ਪੀੜਤ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ: ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦੇ ਨੂੰ ਰੰਗੇ ਹੱਥੀ ਕੀਤਾ ਕਾਬੂ

ਐੱਸਪੀ ਸੰਜੀਵ ਸੁਮਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ਼ੁਰੂਆਤੀ ਜਾਂਚ ਮੁਤਾਬਕ ਦੋਵੇਂ ਭੈਣਾਂ ਬੁੱਧਵਾਰ ਬਾਅਦ ਦੁਪਹਿਰ ਆਪਣੇ ਘਰੋਂ ਮੁਲਜ਼ਮਾਂ ਜੁਨੈਦ ਤੇ ਸੋਹੇਲ ਨਾਲ ਨਿਕਲੀਆਂ ਸਨ। ਐੱਸਪੀ ਸੰਜੀਵ ਸੁਮਨ ਨੇ  ਕਿਹਾ, ‘‘ਜੁਨੈਦ ਤੇ ਸੋਹੇਲ ਨੇ ਕੁੜੀਆਂ ਨਾਲ ਜਬਰ-ਜਨਾਹ ਕਰਨ ਮਗਰੋਂ ਉਨ੍ਹਾਂ ਦਾ ਗਲਾ ਘੁਟਣ ਦੀ ਗੱਲ ਕਬੂਲੀ ਹੈ।’’  ਐੱਸਪੀ  ਨੇ ਕਿਹਾ, ‘‘ਅਸੀਂ ਜੁਨੈਦ, ਸੁਹੇਲ, ਹਫ਼ੀਜ਼ੁਰ ਰਹਿਮਾਨ, ਕਰੀਮੂਦੀਨ, ਆਰਿਫ਼ ਤੇ ਛੋਟੂ ਨੂੰ ਲੰਘੀ ਰਾਤ ਚਲਾਏ ਅਪਰੇਸ਼ਨ ਦੌਰਾਨ ਕਾਬੂ ਕਰ ਲਿਆ ਸੀ।’’ ਜੁਨੈਦ ਨੂੰ ਅੱਜ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅਪਰਾਧ ਲਈ ਵਰਤਿਆ ਮੋਟਰਸਾਈਕਲ ਵੀ ਬਰਾਮਦ ਹੋ ਗਿਆ ਹੈ।

ਪੁਲਿਸ ਨੂੰ ਉਸ ਕੋਲੋਂ ਦੇਸੀ ਕੱਟਾ ਤੇ ਗੋਲੀ-ਸਿੱਕਾ ਵੀ ਮਿਲਿਆ ਹੈ। ਵਧੀਕ ਡੀਜੀਪੀ (ਕਾਨੂੰਨ ਤੇ ਵਿਵਸਥਾ) ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਮੁਕਾਬਲੇ ਦੌਰਾਨ ਜੁਨੈਦ ਜ਼ਖ਼ਮੀ ਹੋ ਗਿਆ। ਉਨ੍ਹਾਂ ਕਿਹਾ, ‘‘ਦੋਵਾਂ ਭੈਣਾਂ ਦੀਆਂ ਲਾਸ਼ਾਂ ਅੰਤਿਮ ਰਸਮਾਂ ਲਈ ਪਰਿਵਾਰ ਨੂੰ ਸੌਂਪ ਦਿੱਤੀਆਂ ਹਨ।’’ ਐੱਸਪੀ ਨੇ ਕਿਹਾ ਕਿ ਹੋਰਨਾਂ ਮੁਲਜ਼ਮਾਂ ਦੇ ਕੱਪੜੇ ਜਾਂਚ ਲਈ ਭੇਜ ਦਿੱਤੇ ਗਏ ਹਨ। ਮੁਲਜ਼ਮਾਂ ਖਿਲਾਫ਼ ਆਈਪੀਸੀ ਦੀਆਂ ਧਾਰਾਵਾਂ 302, 323, 452, 376 ਤੇ ਪੋਕਸੋ ਐਕਟ ਤਹਿ ਕੇਸ ਦਰਜ ਕੀਤਾ ਗਿਆ ਹੈ।

ਇਸ ਦੌਰਾਨ ਐੱਸਪੀ ਨੇ ਇਨ੍ਹਾਂ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਕਿ ਪੁਲਿਸ ਨੂੰ ਦੋਵਾਂ ਭੈਣਾਂ ਦੀਆਂ ਮ੍ਰਿਤਕ ਦੇਹਾਂ ਪੋਸਟਮਾਰਟਮ ਲਈ ਭੇਜਣ ਮੌਕੇ ਬਲ ਦੀ ਵਰਤੋਂ ਕਰਨੀ ਪਈ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਸਹਿਮਤੀ ਤੇ ਮੌਜੂਦਗੀ ਵਿੱਚ ਹੀ ਪੋਸਟ ਮਾਰਟਮ ਕਰਵਾਇਆ ਗਿਆ ਤੇ ਇਸ ਦੀ ਵੀਡੀਓਗ੍ਰਾਫ਼ੀ ਵੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਪੀੜਤਾਂ ਦੀ ਮਾਂ ਨੇ ਬੁੱਧਵਾਰ ਰਾਤ ਨੂੰ ਨਿਗਾਸਨ ਕੋਤਵਾਲੀ ਪੁਲੀਸ ਸਟੇਸ਼ਨ ਵਿੱਚ ਆਪਣੀ ਧੀਆਂ ਨਾਲ ਕਥਿਤ ਬਲਾਤਕਾਰ ਤੇ ਉਨ੍ਹਾਂ ਦਾ ਕਤਲ ਕੀਤੇ ਜਾਣ ਦੀ ਸ਼ਿਕਾਇਤ ਦਰਜ ਕਰਵਾਈ ਸੀ।

ਪੀੜਤਾ ਨੇ ਦਾਅਵਾ ਕੀਤਾ ਸੀ ਕਿ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਨੌਜਵਾਨ, ਜਿਨ੍ਹਾਂ ਵਿੱਚ ਉਨ੍ਹਾਂ ਦਾ ਗੁਆਂਢੀ ਛੋਟੂ ਵੀ ਸੀ, ਜਬਰੀ ਉਨ੍ਹਾਂ ਦੀ ਝੁੱਗੀ ਵਿਚ ਦਾਖ਼ਲ ਹੋਏ ਤੇ ਧੀਆਂ ਨੂੰ ਅਗਵਾ ਕਰਕੇ ਲੈ ਗਏ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਇਨ੍ਹਾਂ ਵਿਚੋਂ ਇਕ ਨੇ ਉਸ ਨੂੰ ਠੁੱਡਾ ਮਾਰਿਆ ਤੇ ਕੁੜੀਆਂ ਨੂੰ ਮੋਟਰਸਾਈਕਲ ’ਤੇ ਬਿਠਾ ਕੇ ਪਿੰਡ ਦੇ ਬਾਹਰਵਾਰ ਖੇਤਾਂ ਵੱਲ ਲੈ ਗਏ। ਪਰਿਵਾਰ ਨੂੰ ਮਗਰੋਂ ਕੁੜੀਆਂ ਦੀਆਂ ਲਾਸ਼ਾਂ ਪਿੰਡ ਤੋਂ ਕੁਝ ਦੂਰ ਖੇਤ ਵਿਚ ਰੁਖ਼ ਨਾਲ ਲਮਕਦੀਆਂ ਮਿਲੀਆਂ।

ਜਿਵੇਂ ਹੀ ਪਿੰਡ ਵਾਸੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨਿਗਾਸਨ ਚੌਰਾਹੇ ’ਤੇ ਧਰਨਾ ਦਿੱਤਾ। ਐੱਸਪੀ ਸੁਮਨ ਤੇ ਸਹਾਇਕ ਐੱਸਪੀ ਅਰੁਣ ਕੁਮਾਰ ਨੇ ਪਿੰਡ ਵਾਸੀਆਂ ਨੂੰ ਭਰੋਸਾ ਦੇ ਕੇ ਧਰਨਾ ਚੁਕਵਾਇਆ ਤੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਜ਼ਿਲ੍ਹਾ ਹੈੱਡਕੁਆਰਟਰ ਭੇਜ ਦਿੱਤੀਆਂ। ਕੁਮਾਰ ਨੇ ਕਿਹਾ ਕਿ ਪਿੰਡ ਵਿੱਚ ਅਮਨ ਤੇ ਕਾਨੂੰਨ ਬਣਾਈ ਰੱਖਣ ਲਈ ਵੱਡੀ ਗਿਣਤੀ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

CM ਭਗਵੰਤ ਮਾਨ ਨੇ ਵਰਬੀਓ ਗਰੁੱਪ ਨੂੰ ਪੰਜਾਬ ਨਾਲ ਆਪਣੀ ਸਾਂਝ ਵਧਾਉਣ ਤੇ ਸੂਬੇ ਵਿੱਚ ਹੋਰ ਕਾਰੋਬਾਰ ਸਥਾਪਤ ਕਰਨ ਦਾ ਦਿੱਤਾ ਸੱਦਾ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਰਮਨ ਦੀ ਪ੍ਰਮੁੱਖ ਕੰਪਨੀ ‘ਵਰਬੀਓ ਗਰੁੱਪ’ ਨੂੰ ਸੂਬੇ ਨਾਲ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਭਵਿੱਖ ਵਿੱਚ ਸਹਿਯੋਗ ਦੇ ਮੌਕੇ ਤਲਾਸ਼ਣ ਲਈ ਆਖਿਆ।

ਮੁੱਖ ਮੰਤਰੀ ਨੇ ਆਪਣੀ ਬਰਲਿਨ ਫੇਰੀ ਦੌਰਾਨ ਵਰਬੀਓ ਵੇਰੀਨਿਗਟ ਬਾਇਓ ਐਨਰਜੀ ਏਜੀ ਦੇ ਸੰਸਥਾਪਕ ਤੇ ਸੀ.ਈ.ਓ. ਕਲੌਸ ਸੌਟਰ ਨਾਲ ਮੁਲਾਕਾਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਵਰਬੀਓ ਗਰੁੱਪ ਦਾ ਸੂਬੇ ਨਾਲ ਮਜ਼ਬੂਤ ਰਿਸ਼ਤਾ ਹੈ ਕਿਉਂਕਿ ਇਸ ਦੀ ਭਾਰਤੀ ਸਹਾਇਕ ਕੰਪਨੀ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ ਨੇ ਹਾਲ ਹੀ ਵਿੱਚ ਭਾਰਤ ਵਿੱਚ ਸਭ ਤੋਂ ਵੱਡੇ ਬਾਇਓਫਿਊਲ (ਬਾਇਓਮੀਥੇਨ/ਬਾਇਓ-ਸੀਐਨਜੀ) ਉਤਪਾਦਨ ਯੂਨਿਟਾਂ ਵਿੱਚੋਂ ਇੱਕ 33 ਟੀ.ਪੀ.ਡੀ. (ਟਨ ਪ੍ਰਤੀ ਦਿਨ) ਦੀ ਸਮਰਥਾ ਵਾਲਾ ਬਾਇਓ-ਸੀ.ਐਨ.ਜੀ. ਪ੍ਰਾਜੈਕਟ ਸੰਗਰੂਰ ਵਿਖੇ ਚਾਲੂ ਕੀਤਾ ਹੈ। ਉਨ੍ਹਾਂ ਕਿਹਾ ਕਿ 80,000 ਕਿਊਬਕ ਮੀਟਰ ਪ੍ਰਤੀ ਦਿਨ ਦੀ ਸਮਰੱਥਾ ਵਾਲਾ ਬਾਇਓ-ਸੀਐਨਜੀ ਪ੍ਰੋਜੈਕਟ ਬਾਇਓਗੈਸ ਪੈਦਾ ਕਰੇਗਾ ਜੋ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਦਾ ਵਧੀਆ ਤਰੀਕਾ ਹੈ। ਭਗਵੰਤ ਮਾਨ ਨੇ ਸੂਬੇ ਵਿੱਚ ਉਦਯੋਗਿਕ ਵਾਤਾਵਰਣ ਦੇ ਵਿਕਾਸ ਲਈ ਆਪਣੇ ਏਜੰਡੇ ਅਤੇ ਨੀਤੀਆਂ ਨੂੰ ਸਾਂਝਾ ਕਰਦੇ ਹੋਏ ਵਰਬੀਓ ਗਰੁੱਪ ਨੂੰ ਪੰਜਾਬ ਨਾਲ ਆਪਣੀ ਸਾਂਝ ਵਧਾਉਣ ਅਤੇ ਸੂਬੇ ਵਿੱਚ ਹੋਰ ਕਾਰੋਬਾਰ ਸਥਾਪਤ ਕਰਨ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਅਤੇ ਕਲੌਸ ਸੌਟਰ ਨੇ ਸੂਬੇ ਵਿੱਚ ਗਰੁੱਪ ਦੇ ਪ੍ਰੋਜੈਕਟ ਅਤੇ ਸੂਬੇ ਦੀ ਖੇਤੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਇਸ ਦੇ ਯੋਗਦਾਨ ਬਾਰੇ ਚਰਚਾ ਕੀਤੀ। ਭਗਵੰਤ ਮਾਨ ਨੇ ਸੀ.ਈ.ਓ. ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਪ੍ਰੋਜੈਕਟ ਲਈ ਕਿਸੇ ਵੀ ਮਸਲੇ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਵਾਤਾਵਰਣ ਸਮੇਤ ਸਾਰੀਆਂ ਧਿਰਾਂ ਲਈ ਲਾਹੇਵੰਦ ਕਦਮ ਚੁੱਕਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਲੌਸ ਸੌਟਰ ਅਤੇ ਵਰਬੀਓ ਮੈਨੇਜਮੈਂਟ ਨੂੰ 23-24 ਫਰਵਰੀ, 2023 ਨੂੰ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ’ ’ਚ ਪੰਜਾਬ ਵਿੱਚ ਕੰਮ ਕਰਨ ਬਾਰੇ ਆਪਣੇ ਤਜਰਬੇ ਸਾਂਝੇ ਕਰਨ ਅਤੇ ਨਵਿਆਉਣਯੋਗ ਊਰਜਾ ਖੇਤਰ ਵਿੱਚ ਭਵਿੱਖ ਵਿੱਚ ਸਹਿਯੋਗ ਦੇ ਮੌਕਿਆਂ ਦੀ ਤਲਾਸ਼ਣ ਦਾ ਸੱਦਾ ਦਿੱਤਾ। ਇਸ ਦੌਰਾਨ ਵਰਬੀਓ ਗਰੁੱਪ ਨੇ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ (ਇਨਵੈਸਟ ਪੰਜਾਬ) ਦੁਆਰਾ ਆਪਣੇ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਸੂਬੇ ਵਿੱਚ ਆਪਣੀਆਂ ਭਵਿੱਖੀ ਵਿਸਤਾਰ ਯੋਜਨਾਵਾਂ ਬਾਰੇ ਵੀ ਚਰਚਾ ਕੀਤੀ।

ਦੱਸਣਯੋਗ ਹੈ ਕਿ ਵਰਬੀਓ ਗਰੁੱਪ ਯੂਰਪ ਵਿੱਚ ਬਾਇਓ-ਊਰਜਾ ਦਾ ਪ੍ਰਮੁੱਖ ਨਿਰਮਾਤਾ ਹੈ ਅਤੇ ਹਰੇਕ ਸਾਲ ਵਰਬੀਓ ਦੇ ਪਲਾਂਟ ਲਗਭਗ 660,000 ਟਨ ਬਾਇਓ-ਡੀਜ਼ਲ, 260,000 ਟਨ ਬਾਇਓ-ਈਥਾਨੌਲ, ਅਤੇ 900 ਗੀਗਾਵਾਟ-ਘੰਟੇ ਬਾਇਓ-ਮੀਥੇਨ ਪੈਦਾ ਕਰਦੇ ਹਨ। ਇਹ ਖੇਤੀਬਾੜੀ ਦੀ ਵਰਤੋਂ ਲਈ ਜੈਵਿਕ ਖਾਦ ਅਤੇ ਪਸ਼ੂ ਫੀਡ ਦੇ ਨਾਲ-ਨਾਲ ਫਾਰਮਾਸਿਊਟੀਕਲ, ਕਾਸਮੈਟਿਕ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਲਈ ਉੱਚ ਕੀਮਤ ਵਾਲੇ ਕੱਚੇ ਮਾਲ ਦਾ ਨਿਰਮਾਣ ਵੀ ਕਰਦਾ ਹੈ।

ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦੇ ਨੂੰ ਰੰਗੇ ਹੱਥੀ ਕੀਤਾ ਕਾਬੂ

0

ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਬਟਾਲਾ ਸਰਕੀ ਵਿਖੇ ਤਾਇਨਾਤ ਮਾਲ ਪਟਵਾਰੀ ਨੂੰ 4500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਜਸਵੰਤ ਸਿੰਘ ਨੂੰ ਸ੍ਰੀਮਤੀ ਗੁਰਦੀਪ ਕੌਰ ਵਾਸੀ ਮਹਿਤਾ ਚੌਕ ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਮਹਿਲਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੇ ਪਤੀ ਦੀ ਮੌਤ ਉਪਰੰਤ ਉਸਦੇ ਨਾਂ ‘ਤੇ ਜ਼ਮੀਨ ਦਾ ਇੰਤਕਾਲ ਕਰਨ ਬਦਲੇ 10000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 2 ਵੱਡੇ ਗੈਂਗਸਟਰ ਕੀਤੇ ਗ੍ਰਿਫਤਾਰ

ਉਸਦੀ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 4500 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ।

ਉਹਨਾਂ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਗਈ ਹੈ।

ਕਪਿਲ ਪੰਡਿਤ ਤੋਂ ਪੁੱਛਗਿੱਛ ਲਈ ਪੰਜਾਬ ਪਹੁੰਚੀ ਮੁੰਬਈ ਪੁਲਿਸ, ਸਲਮਾਨ ਖਾਨ ਨੂੰ ਮਾਰਨ ਦੀ ਰਚੀ ਸੀ ਸਾਜ਼ਿਸ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਮਾਰਨ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਵੱਲੋਂ ਪਲਾਨ ਤਿਆਰ ਕੀਤਾ ਗਿਆ ਸੀ, ਪਰੰਤੂ ਇਸਦੇ ਫੇਲ ਹੋਣ ‘ਤੇ ਪਲਾਨ ਬੀ ਵੀ ਤਿਆਰ ਸੀ। ਕਪਿਲ ਪੰਡਿਤ ਦੇ ਇਸ ਖੁਲਾਸੇ ਬਾਰੇ ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਪਹਿਲਾਂ ਹੀ ਦੱਸ ਚੁੱਕੀ ਹੈ ਅਤੇ ਹੁਣ ਮੁੰਬਈ ਪੁਲਿਸ ਗੈਂਗਸਟਰ ਕਪਿਲ ਪੰਡਤ ਤੋਂ ਹੋਰ ਪੁੱਛਗਿੱਛ ਲਈ ਪੰਜਾਬ ਪੁੱਜ ਗਈ ਹੈ। ਦੱਸ ਦੇਈਏ ਕਿ ਜਦੋਂ ਦਾ ਕਪਿਲ ਪੰਡਿਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਹ ਸਲਮਾਨ ਖਾਨ ਦੇ ਕਤਲ ਦੀ ਯੋਜਨਾ ਨੂੰ ਲੈ ਕੇ ਲਗਾਤਾਰ ਵੱਡੇ ਖੁਲਾਸੇ ਕਰ ਰਹੇ ਹਨ, ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਮੁੰਬਈ ਪੁਲਿਸ ਨਾਲ ਕਈ ਗੱਲਾਂ ਸਾਂਝੀਆਂ ਕੀਤੀਆਂ ਹਨ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਪਹਿਲਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਇੱਕ ਵਾਰ ਫਿਰ ਅਦਾਕਾਰ ਸਲਮਾਨ ਖਾਨ ਨੂੰ ਮਾਰਨ ਦਾ ਪਲਾਨ ਬੀ ਤਿਆਰ ਕੀਤਾ ਸੀ। ਇਸ ਯੋਜਨਾ ਦੀ ਅਗਵਾਈ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਦਾ ਸ਼ੂਟਰ ਕਪਿਲ ਪੰਡਿਤ ਕਰ ਰਿਹਾ ਸੀ, ਜਿਸ ਨੂੰ ਹਾਲ ਹੀ ਵਿੱਚ ਭਾਰਤ-ਨੇਪਾਲ ਸਰਹੱਦ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸੇ ਮਾਮਲੇ ਦੀ ਜਾਂਚ ਲਈ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਪੰਜਾਬ ਪਹੁੰਚ ਗਈ ਹੈ।

ਪਨਵੇਲ ‘ਚ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦਾ ਫਾਰਮ ਹਾਊਸ ਹੈ, ਫਿਰ ਉਸੇ ਫਾਰਮ ਹਾਊਸ ਦੇ ਰਸਤੇ ‘ਚ ਲਾਰੈਂਸ ਦੇ ਸ਼ੂਟਰਾਂ ਨੇ ਇਹ ਕਮਰਾ ਕਿਰਾਏ ‘ਤੇ ਲਿਆ ਅਤੇ ਕਰੀਬ ਡੇਢ ਮਹੀਨੇ ਤੱਕ ਇੱਥੇ ਰਹੇ। ਕਪਿਲ ਪੰਡਿਤ ਨੇ ਦੱਸਿਆ ਸੀ ਕਿ ਉਹ, ਸੰਤੋਸ਼ ਜਾਧਵ ਅਤੇ ਦੀਪਕ ਮੁੰਡੀ ਅਤੇ ਦੋ ਹੋਰ ਨਿਸ਼ਾਨੇਬਾਜ਼ ਮੁੰਬਈ ਦੇ ਵਾਜੇ ਇਲਾਕੇ ਵਿਚ ਪਨਵੇਲ ਵਿਚ ਕਿਰਾਏ ਦੇ ਕਮਰੇ ਵਿਚ ਰਹਿਣ ਲਈ ਗਏ ਸਨ। ਇਨ੍ਹਾਂ ਸਾਰੇ ਸ਼ੂਟਰ ਕੋਲ ਉਸ ਕਮਰੇ ‘ਚ ਸਲਮਾਨ ‘ਤੇ ਹਮਲਾ ਕਰਨ ਲਈ ਛੋਟੇ ਹਥਿਆਰਾਂ ਦੇ ਪਿਸਤੌਲ ਦੇ ਕਾਰਤੂਸ ਸਨ।

ਸਲਮਾਨ ਖਾਨ ਦੀਆਂ ਗਤੀਵਿਧੀਆਂ ‘ਤੇ ਸੀ ਪੂਰੀ ਨਜ਼ਰ

ਸ਼ੂਟਰ ਇਸ ਗੱਲ ਦਾ ਵੀ ਪਤਾ ਲਗਾ ਰਹੇ ਸਨ ਕਿ ਜਦੋਂ ਤੋਂ ਸਲਮਾਨ ਖਾਨ ਹਿੱਟ ਐਂਡ ਰਨ ਮਾਮਲਾ ਸਾਹਮਣੇ ਆਇਆ ਹੈ, ਉਦੋਂ ਤੋਂ ਸਲਮਾਨ ਖਾਨ ਦੀ ਕਾਰ ਬਹੁਤ ਘੱਟ ਸਪੀਡ ‘ਚ ਹੈ ਅਤੇ ਜਦੋਂ ਵੀ ਸਲਮਾਨ ਖਾਨ ਪਨਵੇਲ ਸਥਿਤ ਸਲਮਾਨ ਖਾਨ ਦੇ ਫਾਰਮ ਹਾਊਸ ‘ਤੇ ਆਉਂਦੇ ਹਨ ਤਾਂ ਸਲਮਾਨ ਖਾਨ ਉਨ੍ਹਾਂ ਦੇ ਨਾਲ ਹੀ ਹੁੰਦੇ ਹਨ, ਜ਼ਿਆਦਾਤਰ ਉਨ੍ਹਾਂ ਦੇ ਪੀ.ਐੱਸ.ਓ. ਸ਼ੇਰਾ ਹਾਜ਼ਰ ਹਨ।

ਇੰਨਾ ਹੀ ਨਹੀਂ ਸ਼ੂਟਰਾਂ ਨੇ ਸਲਮਾਨ ਖਾਨ ਦੇ ਪਨਵੇਲ ਫਾਰਮ ਹਾਊਸ ਨੂੰ ਜਾਣ ਵਾਲੀ ਸੜਕ ਦਾ ਵੀ ਪਤਾ ਲਗਾਇਆ ਕਿ ਉਸ ਸੜਕ ‘ਤੇ ਕਾਫੀ ਟੋਏ ਹਨ, ਇਸ ਲਈ ਫਾਰਮ ਹਾਊਸ ਤੱਕ ਸਲਮਾਨ ਖਾਨ ਦੀ ਕਾਰ ਦੀ ਰਫਤਾਰ ਸਿਰਫ 25 ਕਿਲੋਮੀਟਰ ਪ੍ਰਤੀ ਘੰਟਾ ਹੀ ਰਹੇਗੀ। ਸ਼ੂਟਰਾਂ ਨੇ ਸਲਮਾਨ ਖਾਨ ਦੇ ਫੈਨ ਬਣ ਕੇ ਸਲਮਾਨ ਦੇ ਫਾਰਮ ਹਾਊਸ ਦੇ ਸੁਰੱਖਿਆ ਗਾਰਡਾਂ ਨਾਲ ਵੀ ਦੋਸਤੀ ਕਰ ਲਈ ਸੀ ਤਾਂ ਜੋ ਸ਼ੂਟਰਾਂ ਨੂੰ ਸਲਮਾਨ ਖਾਨ ਦੀ ਹਰਕਤ ਦੀ ਸਾਰੀ ਜਾਣਕਾਰੀ ਮਿਲ ਸਕੇ। ਇਸ ਦੌਰਾਨ ਦੋ ਵਾਰ ਸਲਮਾਨ ਖਾਨ ਫਾਰਮ ਹਾਊਸ ‘ਤੇ ਆਏ, ਪਰ ਲਾਰੈਂਸ ਦੇ ਨਿਸ਼ਾਨੇਬਾਜ਼ ਹਮਲਾ ਕਰਨ ਤੋਂ ਖੁੰਝ ਗਏ।

ਸਚਿਨ ਥਾਪਨ ਸੀ ਸਲਮਾਨ ਨੂੰ ਮਾਰਨ ਦੀ ਯੋਜਨਾ ਦਾ ਮਾਸਟਰਮਾਈਂਡ

ਕਪਿਲ ਪੰਡਿਤ ਨੇ ਦੱਸਿਆ ਕਿ ਉਹ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਲਗਾਤਾਰ ਸੰਪਰਕ ਵਿੱਚ ਸੀ ਅਤੇ ਇੱਕ ਐਪ ਰਾਹੀਂ ਗੋਲਡੀ ਬਰਾੜ ਨਾਲ ਗੱਲ ਕਰਦਾ ਸੀ। ਸਲਮਾਨ ਖਾਨ ਨੂੰ ਮਾਰਨ ਦੀ ਸਾਰੀ ਪਲੈਨਿੰਗ ਦਾ ਮਾਸਟਰਮਾਈਂਡ ਸਚਿਨ ਥਾਪਨ ਜਿਸ ਕੋਲੋਂ ਹਥਿਆਰ ਵੀ ਮਿਲੇ ਸਨ, ਦੀ ਮਦਦ ਸੰਤੋਸ਼ ਯਾਦਵ ਨੇ ਕੀਤੀ ਸੀ।

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 2 ਵੱਡੇ ਗੈਂਗਸਟਰ ਕੀਤੇ ਗ੍ਰਿਫਤਾਰ

0

ਪੰਜਾਬ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ।ਜਾਣਕਾਰੀ ਅਨੁਸਾਰ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਅੱਜ ਸ਼ੁੱਕਰਵਾਰ ਸਵੇਰੇ ਅਜਨਾਲਾ ਰੋਡ ‘ਤੇ ਪਿੰਡ ਕੁੱਕੜਵਾਲਾ ਤੋਂ ਗ੍ਰਿਫਤਾਰ ਕੀਤਾ ਗਿਆ। ਸਵੇਰ ਦੀ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਸੀ। ਗੈਂਗਸਟਰ ਮਨੀ ਰਈਆ ਉਹ ਹੈ ਜੋ ਗੈਂਗਸਟਰ ਰਾਣਾ ਕੰਧੋਵਾਲੀਆ ਦੇ ਕਤਲ ਕੇਸ ‘ਚ ਨਾਮਜ਼ਦ ਸੀ। ਪੁਲਿਸ ਨੂੰ ਪਿਛਲੇ ਡੇਢ ਸਾਲ ਤੋਂ ਜੱਗੂ ਭਗਵਾਨਪੁਰੀਆ ਦੇ ਪਿੰਡ ਖਾਸ ਖਿਲਚੀਆਂ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਦੀ ਤਲਾਸ਼ ਸੀ।

ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਨੀ ਰਈਆ ਦਾ ਨਾਂ ਵੀ ਸਾਹਮਣੇ ਆਇਆ ਸੀ। ਰਾਤ ਨੂੰ ਹੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਨੀ ਰਈਆ ਦੇ ਕੁੱਕੜਵਾਲਾ ਵਿੱਚ ਲੁਕੇ ਹੋਣ ਦੀ ਸੂਚਨਾ ਮਿਲ ਗਈ ਸੀ। ਤੜਕੇ 3 ਤੋਂ 5 ਵਜੇ ਦੇ ਦਰਮਿਆਨ ਪੁਲਸ ਨੇ ਯੋਜਨਾ ਬਣਾ ਕੇ ਮਨੀ ਰਈਆ ਨੂੰ ਗ੍ਰਿਫਤਾਰ ਕਰ ਲਿਆ।ਇਸਦੇ ਨਾਲ ਹੀ ਇਸਦੇ ਨਾਲ ਹੀ ਤਰਨਤਾਰਨ ਪੁਲਿਸ ਨੂੰ ਵੀ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਦੱਸ ਦਈਏ ਕਿ ਮਨਦੀਪ ਸਿੰਘ ਤੂਫਾਨ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸਨੂੰ ਜੰਡਿਆਲਾ ਗੁਰੂ ਤੋਂ ਗ੍ਰਿਫਤਾਰ ਕੀਤਾ ਗਿਆ ਹੈ।