Home Blog Page 1913

SGPC ਚੋਣਾਂ ਲਈ ਵੋਟਾਂ ਬਣਾਉਣ ਦੀ ਚੱਲ ਰਹੀ ਮੱਠੀ ਪ੍ਰਕਿਰਿਆ ’ਤੇ ਐਡਵੋਕੇਟ ਧਾਮੀ ਨੇ ਪ੍ਰਗਟਾਈ ਡੂੰਘੀ ਚਿੰਤਾ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਚੱਲ ਰਹੀ ਮੱਠੀ ਪ੍ਰਕਿਰਿਆ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਆਖਿਆ ਹੈ ਕਿ ਸਾਡੇ ਵਡੇਰਿਆਂ ਦੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਮਰੱਥ ਸਿੱਖ ਸੰਸਥਾ ਵਜੋਂ ਕਾਇਮ-ਦਾਇਮ ਰੱਖਣ ਅਤੇ ਦੇਸ਼ ‘ਚ ਇਕ ਘੱਟ-ਗਿਣਤੀ ਕੌਮ ਵਜੋਂ ਸਿੱਖਾਂ ਦੇ ਸਰਬਪੱਖੀ ਹਿਤਾਂ ਦੀ ਸੁਰੱਖਿਆ ਲਈ ਹਰੇਕ ਸਿੱਖ ਨੂੰ ਗੁਰਦੁਆਰਾ ਚੋਣ ਲਈ ਆਪਣੀ ਵੋਟ ਜ਼ਰੂਰ ਬਣਾਉਣੀ ਚਾਹੀਦੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਦੀ ਮਨਸ਼ਾ ਤਾਂ ਪਹਿਲਾਂ ਹੀ ਇਹੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਸੇ ਨਾ ਕਿਸੇ ਰੂਪ ਵਿਚ ਕਮਜ਼ੋਰ ਕੀਤਾ ਜਾਵੇ, ਜਿਸ ਕਰਕੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਦੀ ਸਰਕਾਰੀ ਪ੍ਰਕਿਰਿਆ ਸਹੀ ਅਤੇ ਸਰਗਰਮ ਰੂਪ ਵਿਚ ਨਹੀਂ ਚਲਾਈ ਜਾ ਰਹੀ।

ਪਹਿਲਾਂ ਸ਼੍ਰੋਮਣੀ ਕਮੇਟੀ ਵੋਟਾਂ ਬਣਾਉਣ ਦੇ ਫਾਰਮ ਵਿਚ ਸਿੱਖ ਦੀ ਪਰਿਭਾਸ਼ਾ ਵਿਚ ਗੜਬੜੀ ਕੀਤੀ ਗਈ ਸੀ, ਜਿਸ ਨੂੰ ਸਿੱਖ ਸੰਸਥਾਵਾਂ ਦੁਆਰਾ ਵਿਰੋਧ ਦਰਜ ਕਰਵਾਉਣ ਤੋਂ ਬਾਅਦ ਠੀਕ ਕੀਤਾ ਗਿਆ ਪਰ ਹੁਣ ਵੀ ਸੂਚਨਾਵਾਂ ਮਿਲ ਰਹੀਆਂ ਹਨ ਕਿ ਬਹੁਤ ਸਾਰੀਆਂ ਥਾਵਾਂ ’ਤੇ ਗੁਰਦੁਆਰਾ ਚੋਣਾਂ ਲਈ ਗੈਰ-ਸਿੱਖਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ।

ਉਨ੍ਹਾਂ ਸਪੱਸ਼ਟ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵੋਟਰ ਦੀ ਯੋਗਤਾ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਦੇ ਧਾਰਨੀ ਸਾਬਤ-ਸੂਰਤ ‘ਸਿੱਖ’ ਹੋਣਾ ਲਾਜ਼ਮੀ ਹੈ। ਜੇਕਰ ਗੁਰਦੁਆਰਾ ਚੋਣਾਂ ਲਈ ਗੈਰ-ਸਿੱਖਾਂ ਦੇ ਵੋਟਰ ਫਾਰਮ ਭਰੇ ਜਾਂਦੇ ਹਨ ਤਾਂ ਇਹ ਸਿੱਧੇ ਤੌਰ ’ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਬਾਹਰੀ ਦਖ਼ਲ ਦੇ ਰਾਹ ਖੋਲ੍ਹਣ ਦਾ ਗੁੱਝਾ ਸਰਕਾਰੀ ਯਤਨ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੋਟਾਂ ਬਣਾਉਣ ਦੇ ਫਾਰਮ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ 29 ਫਰਵਰੀ ਹੈ ਪਰ ਅਜੇ ਤੱਕ ਵੋਟਾਂ ਬਣਾਉਣ ਦਾ ਰੁਝਾਨ ਨਿਰਾਸ਼ਾਜਨਕ ਹੈ।

ਜੇਕਰ ਇਸ ਵਾਰ 2011 ਦੀਆਂ ਚੋਣਾਂ ਨਾਲੋਂ ਘੱਟ ਵੋਟਾਂ ਬਣੀਆਂ ਤਾਂ ਸਿੱਖਾਂ ਦੀ ਗਿਣਤੀ ਦੇ ਅਧਿਕਾਰਤ ਅੰਕੜਿਆਂ ਵਿਚ ਵੱਡੀ ਗੜਬੜੀ ਪੈਦਾ ਹੋਵੇਗੀ ਜੋ ਭਾਰਤ ਅੰਦਰ ਇਕ ਘੱਟ-ਗਿਣਤੀ ਕੌਮ ਵਜੋਂ ਸਿੱਖਾਂ ਦੀ ਰਾਜਨੀਤਕ, ਸਮਾਜਿਕ ਅਤੇ ਭੂਗੋਲਿਕ ਦਸ਼ਾ ਤੇ ਦਿਸ਼ਾ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗੀ। ਇਸ ਕਰਕੇ ਹਰੇਕ ਸਾਬਤ-ਸੂਰਤ ਸਿੱਖ ਸ਼੍ਰੋਮਣੀ ਕਮੇਟੀ ਚੋਣਾਂ ਲਈ ਆਪਣੀ ਅਹਿਮ ਕੌਮੀ ਜ਼ਿੰਮੇਵਾਰੀ ਨੂੰ ਸਮਝਦਿਆਂ ਆਪਣੀ ਅਤੇ ਆਪਣੇ ਪਰਿਵਾਰ ਦੀ ਵੋਟ ਜ਼ਰੂਰ ਬਣਾਵੇ।

PM ਮੋਦੀ ਅੱਜ ਦੇਸ਼ ਵਾਸੀਆਂ ਨਾਲ ਕਰਨਗੇ ‘ਮਨ ਕੀ ਬਾਤ’

0

PM ਮੋਦੀ ਅੱਜ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 109ਵੇਂ ਐਪੀਸੋਡ ‘ਤੇ ਦੇਸ਼ ਨੂੰ ਸੰਬੋਧਨ ਕਰਨਗੇ। ਅੱਜ ਦੇ ਪ੍ਰੋਗਰਾਮ ਵਿੱਚ ਉਹ ਰਾਮਲਲਾ ਦੇ ਜੀਵਨ ਦੀ ਪਵਿੱਤਰਤਾ ਬਾਰੇ ਆਪਣੇ ਅਨੁਭਵ ਸਾਂਝੇ ਕਰਨਗੇ।ਉਹ ਗਣਤੰਤਰ ਦਿਵਸ ‘ਤੇ ਨਾਰੀ ਸ਼ਕਤੀ ਦੇ ਪ੍ਰਦਰਸ਼ਨ ਦੀ ਵੀ ਚਰਚਾ ਕਰ ਸਕਦੇ ਹਨ। ਦਰਅਸਲ ਦੇਸ਼ ਦਾ 75ਵਾਂ ਗਣਤੰਤਰ ਦਿਵਸ ਇਸ ਵਾਰ ਕਈ ਮਾਇਨਿਆਂ ਤੋਂ ਖਾਸ ਸੀ।

ਇਸ ਸਾਲ ਕਰਤਵ ਮਾਰਗ ‘ਤੇ ਪਰੇਡ ਅਤੇ ਝਾਕੀਆਂ ਵਿੱਚ ਔਰਤਾਂ ਦੀ ਵੱਧ ਸ਼ਮੂਲੀਅਤ ਦੇਖਣ ਨੂੰ ਮਿਲੀ। 100 ਔਰਤਾਂ ਨੇ ਸ਼ੰਖ, ਢੋਲ ਅਤੇ ਹੋਰ ਰਵਾਇਤੀ ਸਾਜ਼ ਵਜਾ ਕੇ ਇਸ ਦੀ ਸ਼ੁਰੂਆਤ ਕੀਤੀ।

ਅਜਿਹਾ ਗਣਤੰਤਰ ਦਿਵਸ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ। ਪੀਐਮ ਮੋਦੀ ਨੇ ‘ਮਨ ਕੀ ਬਾਤ’ ਦੇ 108ਵੇਂ ਐਪੀਸੋਡ ‘ਤੇ ਫਿਟ ਇੰਡੀਆ ਮੁਹਿੰਮ ‘ਤੇ ਚਰਚਾ ਕੀਤੀ ਸੀ। ਉਨ੍ਹਾਂ ਨੇ ਸ਼ਤਰੰਜ ਦੇ ਗ੍ਰੈਂਡਮਾਸਟਰ ਵਿਸ਼ਵਨਾਥਨ ਆਨੰਦ, ਅਦਾਕਾਰ ਅਕਸ਼ੈ ਕੁਮਾਰ ਅਤੇ ਕ੍ਰਿਕਟਰ ਹਰਮਨਪ੍ਰੀਤ ਕੌਰ ਤੋਂ ਮਾਨਸਿਕ ਅਤੇ ਸਰੀਰਕ ਸਿਹਤ ਬਾਰੇ ਸੁਝਾਅ ਸੁਣਾਏ ਸਨ।

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਵਿੰਗਾਂ ਦੇ ਇੰਚਾਰਜਾਂ ਦਾ ਕੀਤਾ ਐਲਾਨ

0

ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

BJP ਨੇ ਚੋਣ ਇੰਚਾਰਜ ਤੇ ਸਹਿ-ਇੰਚਾਰਜਾਂ ਦੀ ਸੂਚੀ ਕੀਤੀ ਜਾਰੀ

0

ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਚੋਣ ਇੰਚਾਰਜ ਤੇ ਸਹਿ-ਇੰਚਾਰਜਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਆਗਾਮੀ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ 23 ਚੋਣ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ।

ਮੀਡੀਆ ਰਿਪੋਰਟ ਮੁਤਾਬਿਕ ਵਿਜੇਭਾਈ ਰੁਪਾਨੀ ਤੇ ਨਰਿੰਦਰ ਸਿੰਘ ਨੂੰ ਪੰਜਾਬ ਦਾ ਨਵਾਂ ਚੋਣ ਇੰਚਾਰਜ ਤੇ ਸਹਿ ਇੰਚਾਰਜ ਨਿਯੁਕਤ ਕੀਤਾ ਹੈ। ਬੈਜਯੰਤ ਪਾਂਡੇ ਨੂੰ ਉੱਤਰ ਪ੍ਰਦੇਸ਼ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਨੋਦ ਤਾਂਵੜੇ ਨੂੰ ਬਿਹਾਰ ਦਾ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਾਂ ‘ਚ ਰਾਜ ਚੋਣ ਇੰਚਾਰਜ ਅਤੇ ਸਹਿ-ਚੋਣ ਇੰਚਾਰਜ ਨਿਯੁਕਤ ਕੀਤੇ ਹਨ।

ਰਾਜ———————-ਚੋਣ ਇੰਚਾਰਜ-ਕਮ-ਇੰਚਾਰਜ

ਅੰਡੇਮਾਨ ਅਤੇ ਨਿਕੋਬਾਰ———————-ਵਾਈ. ਸਤਿਆ ਕੁਮਾਰ

ਅਰੁਣਾਚਲ ਪ੍ਰਦੇਸ਼———————-ਅਸ਼ੋਕ ਸਿੰਘਲ

ਬਿਹਾਰ———————-ਵਿਨੋਦ ਤਾਂਵੜੇ ਤੇ ਦੀਪਕ ਪ੍ਰਕਾਸ਼

ਚੰਡੀਗੜ੍ਹ———————-ਵਿਜੇ ਭਾਈ ਰੁਪਾਣੀ

ਪੰਜਾਬ———————ਵਿਜੇਭਾਈ ਰੁਪਾਨੀ ਤੇ ਨਰਿੰਦਰ ਸਿੰਘ

ਦਮਨ ਅਤੇ ਦੀਵ———————-ਪੂਰਨੇਸ਼ ਮੋਦੀ ਅਤੇ ਦੁਸ਼ਯੰਤ ਪਟੇਲ

ਗੋਆ ———————-ਆਸ਼ੀਸ਼ ਸੂਦ

ਹਰਿਆਣਾ———————-ਬਿਪਲਬ ਕੁਮਾਰ ਦੇਵ ਅਤੇ ਸੁਰਿੰਦਰ ਨਗਰ

ਹਿਮਾਚਲ ਪ੍ਰਦੇਸ਼———————-ਸ਼੍ਰੀਕਾਂਤ ਸ਼ਰਮਾ ਅਤੇ ਸੰਜੇ ਟੰਡਨ

ਜੰਮੂ-ਕਸ਼ਮੀਰ———————-ਤਰੁਣ ਚੁੱਘ ਅਤੇ ਆਸ਼ੀਸ਼ ਸੂਦ

ਝਾਰਖੰਡ———————-ਲਕਸ਼ਮੀਕਾਂਤ ਵਾਜਪਾਈ

ਕਰਨਾਟਕ———————-ਰਾਧਾਮੋਹਨ ਦਾਸ ਅਗਰਵਾਲ ਤੇ ਸੁਧਾਕਰ ਰੈਡੀ

ਕੇਰਲ———————-ਪ੍ਰਕਾਸ਼ ਜਾਵੜੇਕਰ

ਲੱਦਾਖ———————-ਅਰਵਿੰਦ ਮੈਨਨ

ਲਕਸ਼ਦੀਪ———————-ਤਰੁਣ ਚੁੱਘ

ਮੱਧ ਪ੍ਰਦੇਸ਼——————–ਮਹਿੰਦਰ ਸਿੰਘ ਤੇ ਸਤੀਸ਼ ਉਪਾਧਿਆਏ

ਓਡੀਸ਼ਾ———-ਵਿਜੇਪਾਲ ਸਿੰਘ ਤੋਮਰ ਤੇ ਲਤਾ ਉਸੇਂਡੀ

ਪੁਡੂਚੇਰੀ———-ਨਿਰਮਲ ਕੁਮਾਰ ਸੁਰਾਣਾ

ਸਿੱਕਮ———-ਦਿਲੀਪ ਜੈਸਵਾਲ

ਤਾਮਿਲਨਾਡੂ———-ਅਰਵਿੰਦ ਮੇਨਨ ਤੇ ਸੁਧਾਕਰ ਰੈਡੀ

ਉੱਤਰ ਪ੍ਰਦੇਸ਼———-ਬੈਜਯੰਤ ਪਾਂਡੇ

ਉੱਤਰਾਖੰਡ———-ਦੁਸ਼ਯੰਤ ਕੁਮਾਰ ਗੌਤਮ

ਪੱਛਮੀ ਬੰਗਾਲ———-ਮੰਗਲ ਪਾਂਡੇ, ਅਮਿਤ ਮਾਲਵੀਆ ਅਤੇ ਆਸ਼ਾ ਲਕੜਾ

ਪੰਜਾਬ ਦੇ ਇਸ ਜ਼ਿਲ੍ਹੇ ’ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

0

ਬਠਿੰਡਾ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਹਨ।
ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਇੱਕ ਹੋਰ ਹੁਕਮ ਅਨੁਸਾਰ ਪੰਜਾਬ ਵਿਲੇਜ ਤੇ ਸਮਾਲ ਟਾਊਨ ਕੰਟਰੋਲ ਐਕਟ 1918 ਦੀ ਧਾਰਾ 3 ਸਬ-ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਅੰਦਰ ਪਿੰਡ, ਰੇਲਵੇ ਟਰੈਕ, ਸੂਏ ਤੇ ਨਹਿਰਾਂ ਦੇ ਪੁਲ, ਨਹਿਰਾਂ, ਜਨ-ਨਿਕਾਸ ਦੇ ਨਾਲਿਆਂ ਅਤੇ ਸੂਏ/ਰਜਵਾਹੇ, ਆਇਲ ਪਾਈਪ ਲਾਈਨਜ਼ ਆਦਿ ਨਾਲ ਲਗਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਆਦਮੀ ਸਾਰੇ ਪਿੰਡਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਅਤੇ ਸੂਏ ਟੁੱਟਣ ਤੋਂ ਬਚਾਉਣ ਲਈ ਠੀਕਰੀ ਪੈਰਾ ਰਾਖੀ ਦੀ ਡਿਊਟੀ ਨਿਭਾਉਣਗੇ।

ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ’ਚ ਮੌਜ਼ੂਦ ਹਵਾਈ ਅੱਡੇ ਦੇ ਘੇਰੇ ਤੋਂ ਦੋ ਕਿਲੋਮੀਟਰ ਅੰਦਰ ਲਾਲਟੇਨ ਪਤੰਗਾਂ, ਇੱਛਾ ਪਤੰਗਾਂ ਆਦਿ ਦੀ ਵਰਤੋਂ ’ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰੀ ਹਵਾਬਾਜ਼ੀ ਮੰਤਰਾਲਾ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਲਾਲਟੇਨ ਪਤੰਗਾਂ, ਇੱਛਾ ਪਤੰਗਾਂ ਦੀ ਵਰਤੋਂ ਹਵਾਈ ਜਹਾਜ਼ਾਂ ਦੇ ਉਤਰਨ ਤੇ ਚੜਨ ਸਮੇਂ ਦੌਰਾਨ ਕੰਮ-ਕਾਜ ਅਤੇ ਸੁਰੱਖਿਆ ਲਈ ਖਤਰਾ ਪੈਦਾ ਕਰਦੀਆਂ ਹਨ।

ਅਗਲੇ ਹੁਕਮ ਅਨੁਸਾਰ ਟ੍ਰੈਫ਼ਿਕ ਦੀ ਸਮੱਸਿਆ ਨੂੰ ਵੇਖਦਿਆਂ ਹੋਇਆ ਤੰਗ ਥਾਵਾਂ ’ਤੇ ਟਰੱਕ ਖੜਾ ਕਰਨ ਦੀ ਸਖ਼ਤ ਮਨਾਹੀ ਕੀਤੀ ਹੈ। ਜਾਰੀ ਆਦੇਸ਼ਾਂ ’ਚ ਉਨਾਂ ਕਿਹਾ ਕਿ ਬਹੁ-ਮੰਤਵੀ ਖੇਡ ਸਟੇਡੀਅਮ ਕੋਲ ਟਰੱਕ ਖੜੇ ਹੋਣ ਕਾਰਨ ਐਮ.ਐਸ.ਡੀ. ਸਕੂਲ ਅਤੇ ਗੁਰੂ ਹਰਕਿਸ਼ਨ ਪਬਲਿਕ ਸਕੂਲ ਦੇ ਬੱਚਿਆਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨਾਂ ਟਰੱਕਾਂ ਕਰਕੇ ਸਕੂਲਾਂ ਦੀਆਂ ਵੈਨਾ, ਬੱਸਾਂ, ਰਿਕਸ਼ੇ ਆਦਿ ਦਾ ਐਕਸੀਡੈਂਟ ਹੋਣ ਦਾ ਖਦਸਾ ਰਹਿੰਦਾ ਹੈ। ਇਨਾਂ ਗੱਲਾਂ ਨੂੰ ਧਿਆਨ ‘ਚ ਰੱਖਦੇ ਹੋਏ ਹਨੂਮਾਨ ਚੌਂਕ ਦੇ ਆਸ ਪਾਸ ਗੋਨਿਆਣਾ ਰੋਡ ਅਤੇ ਖੇਡ ਸਟੇਡੀਅਮ ਰੋਡ ਤੇ ਟਰੱਕ ਖੜਾ ਕਰਨ ਦੀ ਸਖ਼ਤ ਮਨਾਹੀ ਕੀਤੀ ਹੈ।

ਇਨਾਂ ਇਲਾਕਿਆਂ ’ਚ ਸਵੇਰੇ 6 ਵਜੇ ਤੋਂ 9 ਵਜੇ ਤੱਕ ਅਤੇ ਦੁਪਹਿਰ 1 ਤੋਂ 3 ਵਜੇ ਤੱਕ ਕਿਸੇ ਵੀ ਟਰੱਕ ਨੂੰ ਚਲਣ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ। ਉਨਾਂ ਐਮ.ਐਸ.ਡੀ. ਸਕੂਲ ਅਤੇ ਸ੍ਰੀ ਗੁਰੂ ਹਰਕਿਸ਼ਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਨੂੰ ਨਿਰਦੇਸ਼ ਦਿੱਤੇ ਕਿ ਛੁੱਟੀ ਸਮੇਂ ਆਪਣੇ ਵਿਦਿਆਰਥੀਆਂ ਨੂੰ ਸਕੂਲ ਦੇ ਕੰਪਾਉਂਡ ਵਿਚੋਂ ਹੀ ਰਿਕਸ਼ਾ, ਗੱਡੀ ਆਦਿ ਵਿਚ ਸੁਰੱਖਿਅਤ ਰੂਪ ਵਿਚ ਚੜਾਉਣਗੇ। ਉਨਾਂ ਕਿਹਾ ਕਿ ਸਕੂਲ ਤੋਂ ਛੁੱਟੀ ਸਮੇਂ ਬੱਚਿਆਂ ਨੂੰ ਲੈਣ ਆਉਣ ਵਾਲੇ ਰਿਕਸ਼ਾ ਅਤੇ ਗੱਡੀਆਂ ਸਕੂਲ ਦੇ ਬਾਹਰ ਸੜਕ ਜਾਂ ਸੜਕ ਦੇ ਕਿਨਾਰੇ ਪਾਰਕ ਨਹੀਂ ਕੀਤੇ ਜਾਣਗੇ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮ ਅਨੁਸਾਰ ਮਿੰਨੀ ਸਕੱਤਰੇਤ, ਬਠਿੰਡਾ ਵਿਚ ਕਾਗਜ਼ ਅਤੇ ਹੋਰ ਕੂੜਾ-ਕਰਕਟ ਨੂੰ ਉਸ ਦੀ ਸਹੀ ਥਾਂ ’ਤੇ ਸੁਟਵਾਉਣ ਦੀ ਹਦਾਇਤ ਕੀਤੀ ਹੈ। ਹੁਕਮ ਮੁਤਾਬਿਕ ਬੀੜੀ, ਪਾਨ, ਜਰਦਾ ਅਤੇ ਜਰਦੇ ਵਾਲੇ ਗੁਟਖੇ, ਸਿਗਰਟ ਦੇ ਟੋਟੇ ਜਾਂ ਹੋਰ ਗੰਦ ਮਿੰਨੀ ਸਕੱਤਰੇਤ ਦੀ ਇਮਾਰਤ ਦੇ ਅੰਦਰ ਨਾ ਸੁੱਟਿਆ ਜਾਵੇ।

ਇੱਕ ਹੋਰ ਹੁਕਮ ਅਨੁਸਾਰ ਪੰਜਾਬ ਜੇਲ੍ਹ ਰੂਲਜ਼, 2022 ਤਹਿਤ ਜੇਲ੍ਹਾ ਵਿੱਚ ਲਾਗੂ ਹੋਣ ਵਾਲੇ ਕਿਸੇ ਹੋਰ ਕਾਨੂੰਨ ਦੇ ਅਧੀਨ ਕੇਂਦਰੀ ਜੇਲ੍ਹ ਬਠਿੰਡਾ ਅੰਦਰ ਗੈਰ ਕਾਨੂੰਨੀ ਅਪਰਾਧਿਕ ਗਤੀਵਿਧੀਆਂ ਅਤੇ ਅਜਿਹੀਆਂ ਪਾਬੰਦੀਸ਼ੁੱਦਾ ਵਸਤੂਆਂ ਰੱਖਣ ਤੇ ਪੂਰਨ ਰੋਕ ਲਗਾਈ ਜਾਂਦੀ ਹੈ।
ਜਾਰੀ ਹੁਕਮਾਂ ਅਨੁਸਾਰ ਸਿਵਲ ਏਅਰਪੋਰਟ ਵਿਰਕ ਕਲਾਂ, ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਰਾਮਾਂ, ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਬਠਿੰਡਾ, ਆਈ.ਓ.ਸੀ.ਐਲ, ਬੀ.ਪੀ.ਸੀ.ਐਲ., ਐਚ.ਪੀ.ਸੀ.ਐਲ., ਬਲਕ ਪੀ.ਓ.ਐਲ ਟਰਮੀਨਲ ਫੂਸ ਮੰਡੀ ਮਾਨਸਾ ਰੋਡ ਬਠਿੰਡਾ ਦੇ ਆਸ-ਪਾਸ ਦੇ ਏਰੀਏ ਵਿੱਚ ਡਰੋਨ ਕੈਮਰਾ ਚਲਾਉਣ/ਉਡਾਉਣ ਤੇ ਪਾਬੰਦੀ ਲਗਾਈ ਗਈ ਹੈ।

ਅਗਲੇ ਹੁਕਮਾਂ ਅਨੁਸਾਰ ਏਅਰ ਫ਼ੋਰਸ, ਭਿਸੀਆਣਾ ਹਵਾਈ ਅੱਡੇ ਦੇ ਬਾਹਰ 100 ਗਜ ਏਰੀਏ ਦੀ ਹਦੂਦ ਅੰਦਰ ਪੁਲਿਸ ਵੈਰੀਫਿਕੇਸ਼ਨ ਕਰਵਾਏ ਤੋਂ ਬਿਨਾਂ ਲੋਕਾਂ ਵਲੋਂ ਦੁਕਾਨਾਂ ਬਣਾਕੇ ਕਾਰੋਬਾਰ ਕਰਨ ’ਤੇ ਪਾਬੰਦੀ ਲਗਾਈ ਹੈ।

ਜਾਰੀ ਹੁਕਮ ਅਨੁਸਾਰ ਸ਼ਡਿਊਲ ‘ਐਕਸ’ ਤੇ ‘ਐਚ’ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ ‘ਤੇ ਸੀਸੀਟੀਵੀ ਕੈਮਰੇ ਲਗਾਉਣ ਲਈ ਹਦਾਇਤ ਕੀਤੀ। ਹੁਕਮ ਅਨੁਸਾਰ ਜ਼ਿਲ੍ਹੇ ਦੀਆਂ ਸਾਰੀਆਂ ਮੈਡੀਕਲ/ਕੈਮਿਸਟ/ਫਾਰਮੇਸੀ ਦੀਆਂ ਦੁਕਾਨਾਂ, ਡਰੱਗਜ਼ ਐਂਡ ਕਾਸਮੈਟਿਕਸ ਰੂਲਜ਼ 1945 ਦੇ ਨਿਯਮ 9 ਦੇ ਅਨੁਸਾਰ ਸ਼ਡਿਊਲ ਐਕਸ ਅਤੇ ਐੱਚ ਦਵਾਈਆਂ ਦੀ ਵਿਕਰੀ ਕਰਦੀਆਂ ਹਨ, ਉਨ੍ਹਾਂ ਦੁਕਾਨਾਂ ਦੇ ਬਾਹਰ ਤੇ ਅੰਦਰ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਯਕੀਨੀ ਬਣਾਉਣ। ਹੁਕਮ ਅਨੁਸਾਰ ਅਜਿਹੇ ਮੈਡੀਕਲ/ਕੈਮਿਸਟ/ਫਾਰਮੇਸੀ ਦੁਕਾਨਾਂ ਦੇ ਮਾਲਕਾਂ ਨੂੰ ਸੀਸੀਟੀਵੀ ਕੈਮਰੇ ਲਗਾਉਣ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ।

ਜਾਰੀ ਹੁਕਮ ਅਨੁਸਾਰ ਸੈਂਟਰਲ ਜੇਲ੍ਹ ਬਠਿੰਡਾ ਦੀ ਹਦੂਦ ਅੰਦਰ ਅਤੇ ਹਦੂਦ ਤੋਂ 500 ਮੀਟਰ ਤੱਕ ਏਰੀਏ ਚ ਡਰੋਨ ਕੈਮਰਾ ਚਲਾਉਣ/ਉਡਾਉਣ ਤੇ ਮੁਕੰਮਲ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਜੇਲ੍ਹ ਦੇ 500 ਮੀਟਰ ਘੇਰੇ ਦੇ ਅੰਦਰ ਕਿਸੇ ਵੀ ਵਿਅਕਤੀ ਦੇ ਘੁੰਮਣ ਫ਼ਿਰਨ ਤੇ ਪਾੰਬਦੀ ਲਗਾਉਣ ਲਈ (ਸਿਵਾਏ ਮੇਨ ਰੋਡ) ਸ਼ਾਮ 8 ਵਜੇ ਤੋਂ ਸਵੇਰੇ 6 ਵਜੇ ਤੱਕ ਅਧੀਨ ਧਾਰਾ 144 ਲਗਾਈ ਗਈ ਹੈ। ਇਹ ਹੁਕਮ 23 ਮਾਰਚ 2024 ਤੱਕ ਲਾਗੂ ਰਹਿਣਗੇ।

ਕੋਵਿਡ ਦੇ 159 ਨਵੇਂ ਮਾਮਲੇ ਆਏ ਸਾਹਮਣੇ, ਲਗਾਤਾਰ ਮਰੀਜ਼ਾਂ ਦੀ ਗਿਣਤੀ ‘ਚ ਹੋ ਰਿਹਾ ਵਾਧਾ

0

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 159 ਨਵੇਂ ਕੋਵਿਡ -19 ਸੰਕਰਮਣ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੌਰਾਨ ਦੇਸ਼ ਵਿੱਚ ਬਿਮਾਰੀ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,623 ਤੱਕ ਪਹੁੰਚ ਗਈ ਹੈ। ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਕੇਰਲ ਵਿੱਚ 24 ਘੰਟਿਆਂ ਵਿੱਚ ਲਾਗ ਕਾਰਨ ਇੱਕ ਮੌਤ ਹੋਈ ਹੈ।

ਦੇਸ਼ ਵਿੱਚ ਰੋਜ਼ਾਨਾ ਕੋਵਿਡ-19 ਕੇਸਾਂ ਦੀ ਗਿਣਤੀ 5 ਦਸੰਬਰ ਤੱਕ ਘਟੀ ਸੀ ਪਰ ਨਵੇਂ ਰੂਪ ਤੇ ਠੰਡੇ ਮੌਸਮ ਦੇ ਹਾਲਾਤਾਂ ਦੇ ਉਭਰਨ ਤੋਂ ਬਾਅਦ ਵਾਧਾ ਦੇਖਿਆ ਗਿਆ। 5 ਦਸੰਬਰ ਤੋਂ ਬਾਅਦ 31 ਦਸੰਬਰ ਤੱਕ ਇੱਕ ਦਿਨ ਵਿੱਚ 841 ਨਵੇਂ ਮਾਮਲੇ ਸਾਹਮਣੇ ਆਏ ਜੋ ਕਿ ਸਭ ਤੋਂ ਵੱਧ ਸੀ। ਕੁੱਲ ਸਰਗਰਮ ਮਾਮਲਿਆਂ ਵਿੱਚੋਂ ਲਗਭਗ 92 ਪ੍ਰਤੀਸ਼ਤ ਕੁਆਰੰਟੀਨ ਵਿੱਚ ਠੀਕ ਹੋ ਰਹੇ ਹਨ।

ਮੌਜੂਦਾ ਉਪਲਬਧ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ JN.1 ਵੇਰੀਐਂਟ ਨਾ ਤਾਂ ਨਵੇਂ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਕਰ ਰਿਹਾ ਹੈ ਤੇ ਨਾ ਹੀ ਹਸਪਤਾਲ ਵਿੱਚ ਭਰਤੀ ਹੋਣ ਤੇ ਮੌਤਾਂ ਨੂੰ ਵਧਾ ਰਿਹਾ ਹੈ।”

ਅਪ੍ਰੈਲ-ਜੂਨ 2021 ਦੌਰਾਨ ਡੇਲਟਾ ਵੇਵ ਵਿੱਚ ਦਰਜ ਕੀਤੇ ਗਏ ਰੋਜ਼ਾਨਾ ਨਵੇਂ ਕੇਸਾਂ ਅਤੇ ਮੌਤਾਂ ਦੀ ਸਿਖਰ ਘਟਨਾ ਦੇ ਨਾਲ ਭਾਰਤ ਵਿੱਚ ਕੋਵਿਡ-19 ਦੀਆਂ ਤਿੰਨ ਲਹਿਰਾਂ ਦੇਖੀਆਂ ਗਈਆਂ ਹਨ।

7 ਮਈ, 2021 ਨੂੰ, 4,14,188 ਮਾਮਲੇ ਤੇ 3,915 ਮੌਤਾਂ ਦਰਜ ਕੀਤੀਆਂ ਗਈਆਂ ਜੋ ਭਾਰਤ ਦੇ ਇਤਿਹਾਸ ਵਿੱਚ ਰੋਜ਼ਾਨਾ ਮਾਮਲਿਆਂ ਦੀ ਸਭ ਤੋਂ ਉੱਚੀ ਸਿਖਰ ਹੈ। 2020 ਦੇ ਸ਼ੁਰੂ ਵਿੱਚ ਮਹਾਂਮਾਰੀ ਸ਼ੁਰੂ ਹੋਣ ਤੋਂ ਬਾਅਦ, 4.5 ਕਰੋੜ ਤੋਂ ਵੱਧ ਲੋਕ ਇਸ ਬਿਮਾਰੀ ਨਾਲ ਸੰਕਰਮਿਤ ਹੋਏ ਹਨ ਅਤੇ 5.3 ਲੱਖ ਤੋਂ ਵੱਧ ਮੌਤਾਂ ਦਰਜ ਕੀਤੀਆਂ ਗਈਆਂ ਹਨ।

ਮੰਤਰਾਲੇ ਦੀ ਵੈਬਸਾਈਟ ਦੇ ਅਨੁਸਾਰ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4.4 ਕਰੋੜ ਤੋਂ ਵੱਧ ਹੈ ਰਾਸ਼ਟਰੀ ਰਿਕਵਰੀ ਦਰ 98.81 ਪ੍ਰਤੀਸ਼ਤ ਹੈ। ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਹੁਣ ਤੱਕ ਕੋਵਿਡ ਵੈਕਸੀਨ ਦੀਆਂ 220.67 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਜੇਲ੍ਹਾਂ ‘ਚ ਲਗਾਏ ਜਾਣਗੇ Full body scanner, ਮੋਬਾਈਲ ਤੇ ਨਸ਼ਾ ਅੰਦਰ ਨਹੀਂ ਜਾ ਸਕੇਗਾ ਭੇਜਿਆ

0

ਪੰਜਾਬ ਦੀਆਂ ਜੇਲ੍ਹਾਂ ‘ਚੋਂ ਲਗਾਤਾਰ ਮੋਬਾਇਲ ਮਿਲਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਜਿਸ ਕਾਰਨ ਜੇਲ੍ਹਾਂ ‘ਦੇ ਪ੍ਰਬੰਧ ‘ਤੇ ਵੀ ਲਗਾਤਾਰ ਸਵਾਲ ਉੱਠਦੇ ਰਹੇ ਹਨ। ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਆਖਿਰ ਪੰਜਾਬ ਪੁਲਿਸ ਨੇ ਜੇਲ੍ਹਾਂ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਹੈ।

ਹੁਣ ਹਵਾਈ ਅੱਡਿਆਂ ਦੀ ਤਰਜ਼ ‘ਤੇ ਜੇਲ੍ਹਾਂ ਵਿੱਚ ਐਕਸ-ਰੇ ਆਧਾਰਿਤ ਫੁੱਲ ਬਾਡੀ ਸਕੈਨਰ ਅਤੇ ਹੋਰ ਉਪਕਰਨ ਲਗਾਏ ਜਾਣਗੇ। ਇਸ ਤੋਂ ਬਾਅਦ ਕੋਈ ਵੀ ਵਿਅਕਤੀ ਨਸ਼ਾ, ਮੋਬਾਈਲ ਜਾਂ ਸਰੀਰ ਵਿੱਚ ਛੁਪਾ ਕੇ ਕੋਈ ਹੋਰ ਚੀਜ਼ ਨਹੀਂ ਲਿਜਾ ਸਕੇਗਾ। ਇਹ ਸਾਰੀ ਪ੍ਰਕਿਰਿਆ 3 ਮਹੀਨਿਆਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ।

ਜਾਣਕਾਰੀ ਅਨੁਸਾਰ ਪੁਲਿਸ ਇੱਕ ਨਿੱਜੀ ਕੰਪਨੀ ਦੀ ਮਦਦ ਨਾਲ ਫਰਵਰੀ ਵਿੱਚ ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦਾ ਕੰਮ ਸ਼ੁਰੂ ਕਰੇਗੀ। ਪੁਲਿਸ ਪ੍ਰੋਜੈਕਟ ਵਿੱਚ ਨੋਡਲ ਏਜੰਸੀ ਵਜੋਂ ਕੰਮ ਕਰੇਗੀ। ਪ੍ਰਾਜੈਕਟ ‘ਤੇ ਕੰਮ ਫਰਵਰੀ ਦੇ ਅੰਤ ਤੱਕ ਸ਼ੁਰੂ ਹੋ ਜਾਵੇਗਾ। ਇਸ ਤੋਂ ਇਲਾਵਾ ਬਾਹਰੋਂ ਸਾਮਾਨ ਲੈਕੇ ਆਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜੇਲ੍ਹਾਂ ਵਿੱਚ ਜਾਲ ਵੀ ਲਗਾਏ ਜਾਣਗੇ।

ਦੱਸ ਦੇਈਏ ਕਿ ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਅਧੀਨ ਹੈ। ਹਾਈਕੋਰਟ ਦਾ ਸਪੱਸ਼ਟ ਕਹਿਣਾ ਹੈ ਕਿ ਇਸ ‘ਚ ਲਾਪਰਵਾਹੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਹਾਈਕੋਰਟ ਨੇ ਪੁਲਿਸ ਤੋਂ ਜੇਲ੍ਹਾਂ ਦੀ ਸੁਰੱਖਿਆ ਨੂੰ ਸੁਧਾਰਨ ਲਈ ਯੋਜਨਾ ਮੰਗੀ ਸੀ।

ਇਸ ਤੋਂ ਬਾਅਦ ਹੁਣ ਪੁਲਿਸ ਨੇ ਇਸ ਦਿਸ਼ਾ ਵਿੱਚ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਪ੍ਰਾਜੈਕਟ ਲਈ ਸੀਨੀਅਰ ਅਧਿਕਾਰੀਆਂ ਦੀ ਕਮੇਟੀ ਬਣੀ ਹੋਈ ਹੈ, ਜੋ ਇਸ ਸਾਰੇ ਕੰਮ ਦੀ ਨਿਗਰਾਨੀ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਹੁਣ ਇਸ ਮਾਮਲੇ ਵਿੱਚ ਆਪਣੀ ਪ੍ਰਗਤੀ ਰਿਪੋਰਟ 7 ਫਰਵਰੀ ਨੂੰ ਹਾਈ ਕੋਰਟ ਵਿੱਚ ਪੇਸ਼ ਕਰਨੀ ਹੈ।

CM ਮਾਨ ਨੇ ਪੰਜਾਬ ‘ਚ ‘ਸੜਕ ਸੁਰੱਖਿਆ ਫੋਰਸ’ ਦੀ ਕੀਤੀ ਸ਼ੁਰੂਆਤ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ‘ਚ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ‘ਚ ਵਾਪਰ ਰਹੇ ਸੜਕ ਹਾਦਸਿਆਂ ਨੂੰ ਦੇਖਦੇ ਹੋਏ ਸੜਕ ਸੁਰੱਖਿਆ ਫੋਰਸ ਨੇ ਜ਼ਖਮੀਆਂ ਦੀ ਮਦਦ ਲਈ ਕੰਮ ਸ਼ੁਰੂ ਕਰ ਦਿੱਤਾ ਸੀ।

ਹੁਣ ਇਸ ਸੁਰੱਖਿਆ ਬਲ ਨੂੰ ਮਜ਼ਬੂਤ ਕਰਨ ਲਈ ਇਸ ਵਿਚ ਆਧੁਨਿਕ ਤਕਨੀਕ ਵਾਲੇ ਵਾਹਨ ਸ਼ਾਮਲ ਕੀਤੇ ਗਏ ਹਨ। ਸੀ.ਐਮ. ਮਾਨ ਅੱਜ ਇਨ੍ਹਾਂ ਵਾਹਨਾਂ ਦੀ ਲਾਂਚਿੰਗ ਕੀਤੀ। ਇਨ੍ਹਾਂ ਵਾਹਨਾਂ ਨੂੰ ਹਾਈਵੇਅ ‘ਤੇ ਤਾਇਨਾਤ ਕੀਤਾ ਜਾਵੇਗਾ। ਇਸ ਸੁਰੱਖਿਆ ਬਲ ਵਿੱਚ 144 ਵਾਹਨ ਸ਼ਾਮਲ ਹੋਣਗੇ। ਇਨ੍ਹਾਂ ਵਾਹਨਾਂ ਵਿੱਚ ਨਾ ਸਿਰਫ਼ ਤਕਨੀਕ ਨਾਲ ਲੈਸ ਹੋਵੇਗਾ ਸਗੋਂ ਇਨ੍ਹਾਂ ਵਾਹਨਾਂ ਵਿੱਚ ਫਸਟ ਏਡ ਬਾਕਸ ਵੀ ਰੱਖੇ ਜਾਣਗੇ ਤਾਂ ਜੋ ਜ਼ਖ਼ਮੀਆਂ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ ਦਿੱਤੀ ਜਾ ਸਕੇ।

ਜ਼ਿਕਰਯੋਗ ਹੈ ਕਿ ਤਕਨੀਕ ਨਾਲ ਲੈਸ ਇਨ੍ਹਾਂ ਵਾਹਨਾਂ ਨੂੰ 30-30 ਕਿਲੋਮੀਟਰ ਦੀ ਦੂਰੀ ‘ਤੇ ਤਾਇਨਾਤ ਕੀਤਾ ਜਾਵੇਗਾ ਅਤੇ ਇਨ੍ਹਾਂ ਵਾਹਨਾਂ ਨੂੰ 112 ਨੰਬਰ ਡਾਇਲ ਕਰਕੇ ਮਦਦ ਲਈ ਬੁਲਾਇਆ ਜਾ ਸਕਦਾ ਹੈ।

ਆਧੁਨਿਕ ਤਕਨੀਕ ਨਾਲ ਲੈਸ ਇਹ ਵਾਹਨ ਹਾਈਵੇਅ ‘ਤੇ ਦੁਰਘਟਨਾ ਦਾ ਸਾਹਮਣਾ ਕਰਨ ਜਾਂ ਕਿਸੇ ਹੋਰ ਸਮੱਸਿਆ ਦਾ ਸਾਹਮਣਾ ਕਰਨ ਵਾਲਿਆਂ ਦੀ ਮਦਦ ਕਰਨਗੇ। ਇਹ ਪੁਲਿਸ ਵਾਹਨ ਵੈਬਕੈਮ, ਮੈਡੀਕਲ ਕਿੱਟਾਂ ਅਤੇ ਵਾਈ-ਫਾਈ ਨਾਲ ਵੀ ਲੈਸ ਹੋਣਗੇ। ਅਜਿਹੇ ਵਾਹਨਾਂ ਦੇ ਡਰਾਈਵਰਾਂ ਨੂੰ ਪਹਿਨਣ ਲਈ ਵਿਸ਼ੇਸ਼ ਕਿੱਟਾਂ ਦਿੱਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਦੀ ਪਛਾਣ ਨੂੰ ਆਸਾਨ ਬਣਾਇਆ ਜਾ ਸਕੇ।

ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, 11 ਪੁਲਿਸ ਮੁਲਾਜ਼ਮ ਹੋਏ ਜ਼ਖ਼ਮੀ

0

ਆਏ ਦਿਨ ਸੜਕ ਹਾਦਸਿਆਂ ‘ਚ ਵਾਧਾ ਹੁੰਦਾ ਜਾ ਰਿਹਾ ਹੈ। ਜਿੱਥੇ ਪੰਜਾਬ ਸਰਕਾਰ ਵਲੋਂ ਇਨ੍ਹਾਂ ਸੜਕ ਹਾਦਸਿਆਂ ਦੌਰਾਨ ਜ਼ਖ਼ਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਉਣ ਲਈ ਨਵੇਕਲੀ ਪਹਿਲ ਕੀਤੀ ਜਾ ਰਹੀ ਹੈ। ਉੱਥੇ ਹੀ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨਾਲ ਅੱਜ ਸਵੇਰੇ ਇੱਕ ਭਿਆਨਕ ਹਾਦਸਾ ਵਾਪਰ ਗਿਆ। ਜਿਸ ‘ਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।

ਅੱਜ ਤਾਜ਼ਾ ਮਾਮਲਾ ਮੁਕਤਸਰ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਮੁਕਤਸਰ ‘ਚ ਅੱਜ ਸਵੇਰੇ 9 ਵਜੇ ਦੇ ਕਰੀਬ ਕੋਟਕਪੂਰਾ ਰੋਡ ‘ਤੇ ਪਿੰਡ ਚੜੇਵਾਨ ‘ਚ ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮਾਂ ਦੀ ਬੱਸ ਦੀ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ‘ਚ 11 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।

ਜਾਣਕਾਰੀ ਅਨੁਸਾਰ ਮੁਕਤਸਰ ਸਾਹਿਬ ਕੋਟਕਪੂਰਾ ਮੁੱਖ ਮਾਰਗ ਤੇ ਪੈਂਦੇ ਪਿੰਡ ਚੜ੍ਹੇਵਾਨ ਦੇ ਨਜ਼ਦੀਕ ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਹਾਦਸਾ ਗ੍ਰਸਤ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਸ੍ਰੀ ਮੁਕਤਸਰ ਸਾਹਿਬ ਤੋਂ ਜਲੰਧਰ ਡਿਊਟੀ ਲਈ ਜਾ ਰਹੇ ਸਨ ਅਤੇ ਸੰਘਣੀ ਧੁੰਦ ਹੋਣ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਕਾਰ ਸੇਵਾ ਵਾਲਿਆਂ ਦੇ ਖੜ੍ਹੇ ਟਰੱਕ ਵਿੱਚ ਜਾ ਵੱਜੀ।

ਜਿਸ ਕਾਰਨ ਪੁਲਿਸ ਮੁਲਾਜ਼ਮਾਂ ਦੇ ਸੱਟਾਂ ਲੱਗੀਆਂ। ਜਾਣਕਾਰੀ ਅਨੁਸਾਰ ਜ਼ਖਮੀ ਪੁਲਿਸ ਮੁਲਾਜ਼ਮਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ।

ਅਮਰੀਕਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌ.ਤ

0

ਆਏ ਸਾਲ ਅਨੇਕਾਂ ਹੀ ਨੌਜਵਾਨ ਵੱਡੇ- ਵੱਡੇ ਸੁਪਨੇ ਲੈ ਕੇ ਵਿਦੇਸ਼ ਜਾਂਦੇ ਹਨ। ਪੰਜਾਬ ਤੋਂ ਵੀ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਰੋਜ਼ੀ-ਰੋਟੀ ਕਮਾਉਣ ਜਾਂ ਪੜ੍ਹਾਈ ਕਰਨ ਲਈ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਕਿ ਉਨ੍ਹਾਂ ਦੇ ਇਹ ਸੁਪਨੇ-ਸੁਪਨੇ ਹੀ ਬਣ ਕੇ ਰਹਿ ਜਾਂਦੇ ਹਨ।

ਅਜਿਹਾ ਹੀ ਹਾਦਸਾ ਪੰਜਾਬ ਦੇ ਇੱਕ ਨੌਜਵਾਨ ਨਾਲ ਵਿਦੇਸ਼ ‘ਚ ਵਾਪਰ ਗਿਆ ਹੈ। ਦੱਸ ਦਈਏ ਕਿ ਇਹ ਮੰਦਭਾਗੀ ਖਬਰ ਮੁਕੇਰੀਆਂ ਦੇ ਪਿੰਡ ਭੰਗਾਲਾ ਤੋਂ ਸਾਹਮਣੇ ਆਈ ਹੈ। ਜਿੱਥੋਂ ਦੇ ਇੱਕ ਨੌਜਵਾਨ ਦੀ ਅਮਰੀਕਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ।

ਜਿਸ ਨੌਜਵਾਨ ਦੀ ਅਮਰੀਕਾ ਵਿਖੇ ਸੜਕ ਹਾਦਸੇ ‘ਚ ਮੌ.ਤ ਹੋਈ ਹੈ ਉਸਦੀ ਪਛਾਣ ਸਿਮਰਨਪਾਲ ਸਿੰਘ ਸਿੱਧੂ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ ਤੇ ਉਹ 2018 ਵਿਚ ਅਮਰੀਕਾ ਗਿਆ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਆਦਾ ਬਰਫ਼ ਹੋਣ ਕਾਰਨ ਸਿਮਰਨਪਾਲ ਸਿੰਘ ਸਿੱਧੂ ਦਾ ਟਰੱਕ ਸਲਿਪ ਹੋ ਗਿਆ ਸੀ ਤੇ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ।

ਮ੍ਰਿਤਕ ਦੇ ਪਿਤਾ ਨੇ ਪੰਜਾਬ ਸਰਕਾਰ ਕੋਲ ਗੁਹਾਰ ਲਗਾਈ ਹੈ। ਮ੍ਰਿਤਕ ਦੇ ਪਿਤਾ ਅਵਤਾਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿਮਰਨਪਾਲ ਸਿੰਘ ਸਿੱਧੂ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਰਸਮਾਂ ਮੁਤਾਬਕ ਉਸ ਦਾ ਸਸਕਾਰ ਕੀਤਾ ਜਾ ਸਕੇ।