ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਪੰਜਾਬ ਕਾਂਗਰਸ ਕਮੇਟੀ ਦੇ 172 ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਪਹਿਲੀ ਲਿਸਟ 102 ਮੈਂਬਰਾਂ ਅਤੇ ਦੂਜੀ 70 ਮੈਂਬਰਾਂ ਦੀ ਜਾਰੀ ਕੀਤੀ ਗਈ ਹੈ।





ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਪੰਜਾਬ ਕਾਂਗਰਸ ਕਮੇਟੀ ਦੇ 172 ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਪਹਿਲੀ ਲਿਸਟ 102 ਮੈਂਬਰਾਂ ਅਤੇ ਦੂਜੀ 70 ਮੈਂਬਰਾਂ ਦੀ ਜਾਰੀ ਕੀਤੀ ਗਈ ਹੈ।





ਤੇਲੰਗਾਨਾ ਦੇ ਸਿਕੰਦਰਾਬਾਦ ਸ਼ਹਿਰ ਵਿੱਚ ਇੱਕ ਹੋਟਲ ਵਿੱਚ ਅੱਗ ਲੱਗ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ। ਗਰਾਉਂਡ ਫਲੋਰ ‘ਤੇ ਸਥਿਤ ਇਲੈਕਟ੍ਰਿਕ ਸਕੂਟਰ ਰੀਚਾਰਜਿੰਗ ਯੂਨਿਟ ‘ਚ ਅੱਗ ਲੱਗ ਗਈ। ਧੂੰਏਂ ਕਾਰਨ ਪਹਿਲੀ ਅਤੇ ਦੂਜੀ ਮੰਜ਼ਿਲ ‘ਤੇ ਲੋਕਾਂ ਦਾ ਦਮ ਘੁੱਟ ਗਿਆ।
ਹੈਦਰਾਬਾਦ ਦੇ ਕਮਿਸ਼ਨਰ ਸੀਵੀ ਆਨੰਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਇਮਾਰਤ ਤੋਂ ਛਾਲ ਮਾਰ ਦਿੱਤੀ। ਸਥਾਨਕ ਲੋਕਾਂ ਨੇ ਉਨ੍ਹਾਂ ਨੂੰ ਬਚਾਇਆ। ਕੁਝ ਲੋਕਾਂ ਨੂੰ ਹਸਪਤਾਲ ‘ਚ ਭਰਤੀ ਵੀ ਕਰਵਾਇਆ ਗਿਆ ਹੈ।
ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਦੱਸਿਆ ਜਾ ਰਿਹਾ ਹੈ ਕਿ ਰੂਬੀ ਹੋਟਲ ਦੀ ਬਿਲਡਿੰਗ ਦੇ ਬੇਸਮੈਂਟ ‘ਚ ਇਲੈਕਟ੍ਰਿਕ ਵਾਹਨਾਂ ਦਾ ਸ਼ੋਅਰੂਮ ਹੈ।
ਇਸ ਸ਼ੋਅਰੂਮ ਦੇ ਚਾਰਜਿੰਗ ਯੂਨਿਟ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ ਅਤੇ ਪੂਰੀ ਇਮਾਰਤ ਵਿੱਚ ਧੂੰਆਂ ਫੈਲ ਗਿਆ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਡੀਸੀਪੀ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਹੋਟਲ ਵਿੱਚ ਕਰੀਬ 20-25 ਲੋਕ ਠਹਿਰੇ ਹੋਏ ਸਨ। ਮਰਨ ਵਾਲਿਆਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਅੱਗ ਅਤੇ ਧੂੰਏਂ ਨੂੰ ਦੇਖ ਕੇ ਲੋਕ ਡਰ ਗਏ ਅਤੇ ਉਨ੍ਹਾਂ ਨੇ ਖਿੜਕੀਆਂ ਤੋਂ ਹੇਠਾਂ ਛਾਲਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ, ਜਿਸ ‘ਚ ਕਰੀਬ 10 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਸਥਾਨਕ ਲੋਕਾਂ ਨੇ ਕਈ ਲੋਕਾਂ ਨੂੰ ਸੁਰੱਖਿਅਤ ਹੋਟਲ ‘ਚੋਂ ਬਾਹਰ ਕੱਢਣ ‘ਚ ਮਦਦ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜਰਮਨੀ ਦੌਰੇ ਦੇ ਪਹਿਲੇ ਦਿਨ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਦੱਸਦਿਆਂ ਨਾਮੀਂ ਕੰਪਨੀਆਂ ਨਾਲ ਵਿਚਾਰ-ਚਰਚਾ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।
ਉਨ੍ਹਾਂ ਟਵੀਟ ਕਰਕੇ ਦਾਅਵਾ ਕੀਤਾ ਕਿ ਅੱਜ ਜਰਮਨੀ ਵਿੱਚ ਕਰਵਾਏ ਗਏ ਇੰਟਰਨੈਸ਼ਨਲ Trade Fair ਵਿੱਚ ਹਿੱਸਾ ਲਿਆ। ਬਹੁਤ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਦੀ ਹਾਮੀ ਭਰੀ ਹੈ।
ਅੱਜ ਜਰਮਨੀ ਵਿੱਚ ਕਰਵਾਏ ਗਏ ਇੰਟਰਨੈਸ਼ਨਲ Trade Fair ਵਿੱਚ ਹਿੱਸਾ ਲਿਆ.. ਬਹੁਤ ਕੰਪਨੀਆਂ ਨੇ ਪੰਜਾਬ ਵਿੱਚ Invest ਕਰਨ ਦੀ ਹਾਮੀ ਭਰੀ ..ਓਹ ਕੰਪਨੀਆਂ ਜਿੰਨਾ ਨਾਲ ਅੱਜ ਮੀਟਿੰਗ ਹੋਈ…
ZEPPELIN
BUEHLER
PRO MINENT
DONALDSON
IGUS
CIPRIANI HARRISON VALVES
PENTAIR pic.twitter.com/jddXW1ev9o— Bhagwant Mann (@BhagwantMann) September 12, 2022
ਉਨ੍ਹਾਂ ਜਰਮਨੀ ਦੇ ਉਦਯੋਗਪਤੀਆਂ ਨੂੰ ਅਗਲੇ ਸਾਲ 23-24 ਫਰਵਰੀ ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਭਗਵੰਤ ਮਾਨ ਨੇ ਪ੍ਰਮੁੱਖ ਕੰਪਨੀਆਂ ਜ਼ੈੱਪਲਿਨ, ਬੁਏਲਰ, ਮਾਈਨੈਂਟ, ਡੋਨਲਡਸਨ, ਆਈਗਸ, ਸਿਪ੍ਰਿਆਨੀ ਹੈਰੀਸਨ ਵਾਲਵਸ, ਪੈਂਟੇਅਰ ਅਤੇ ਹੋਰਾਂ ਨਾਲ ਤੇਲ ਬੀਜ ਪ੍ਰੋਸੈਸਿੰਗ ਮਸ਼ੀਨਰੀ, ਉਦਯੋਗਿਕ ਏਅਰ ਫਿਲਟਰੇਸ਼ਨ ਪ੍ਰਣਾਲੀਆਂ, ਸ਼ੁੱਧੀਕਰਨ ਤਕਨਾਲੋਜੀ, ਪਾਣੀ ਵਿੱਚ ਰਸਾਇਣਾਂ ਦਾ ਮਾਪ, ਉਦਯੋਗਾਂ ਦੇ ਪਾਣੀ ਨੂੰ ਸੋਧਣ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਖੇਤੀ ਅਤੇ ਜ਼ਮੀਨੀ ਪਾਣੀਆਂ ਨਾਲ ਸੰਬੰਧਤ ਦੁਨੀਆਂ ਦੀ ਮੰਨੀ ਪ੍ਰਮੰਨੀ ਜਰਮਨ ਕੰਪਨੀ BayWa ਦੇ CEO Mr Marcus Pollinger , CEO of Vista Mrs Dr Heike Bach and Senior Consultant Smart Farming Mr Josef Thoma ਦੀ ਪੂਰੀ ਟੀਮ ਨਾਲ ਪੰਜਾਬ ਦੀ ਖੇਤੀ ਨਾਲ ਜੁੜੇ ਮਸਲਿਆਂ ਬਾਰੇ detail discussion ਹੋਈ.. pic.twitter.com/ZhsbG1VREX
— Bhagwant Mann (@BhagwantMann) September 12, 2022
ਪੰਜਾਬ ਨੂੰ ਕਾਰੋਬਾਰ ਕਰਨ ਲਈ ਪਸੰਦੀਦਾ ਸਥਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਨਾਲ ਬਹੁਤ ਫਾਇਦਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ ਉਦਯੋਗਿਕ ਸ਼ਾਂਤੀ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਦੇ ਨਾਲ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਦੀਆਂ ਹਨ।
ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਕਰ ਵਿਭਾਗ ਦੇ ਇਨਫੋਰਸਮੈਂਟ ਵਿੰਗ (ਸਟੇਟ ਜੀ.ਐਸ.ਟੀ.) ਨੇ ਚਾਲੂ ਵਿੱਤੀ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿੱਚ 101.38 ਕਰੋੜ ਰੁਪਏ ਦੀ ਵਸੂਲੀ ਦੇ ਨਾਲ 63.7 ਫੀਸਦੀ ਦਾ ਵਾਧਾ ਦਰਜ ਕੀਤਾ ਹੈ ਜਦਕਿ ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ 61.92 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਸੀ।
ਇਹ ਪ੍ਰਗਟਾਵਾ ਕਰਦਿਆਂ ਆਬਕਾਰੀ ਤੇ ਕਰ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਮਾਨਦਾਰ ਟੈਕਸਦਾਤਾਵਾਂ ਪ੍ਰਤੀ ਸਾਕਾਰਾਤਮਕ ਪਹੁੰਚ ਅਪਣਾਉਂਦਿਆਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ, ਜਦਕਿ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਦਮ ਚੁੱਕੇ ਗਏ ਹਨ।
ਮੌਜੂਦਾ ਵਿੱਤੀ ਸਾਲ ਵਿੱਚ ਕੀਤੇ ਗਏ ਮੁੱਖ ਸੁਧਾਰਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਐਡਵੋਕੇਟ ਚੀਮਾ ਨੇ ਕਿਹਾ ਕਿ ਟੈਕਸ ਵਿਭਾਗ ਵੱਲੋਂ ਲੋਕਾਂ ਨੂੰ ਜੀਐਸਟੀ ਦੇ ਸਮੇਂ ਸਿਰ ਭੁਗਤਾਨ ਲਈ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਦਕਿ ਇਨਫੋਰਸਮੈਂਟ ਵਿੰਗ ਨੇ ਟੈਕਸ ਚੋਰੀ ਕਰਨ ਵਾਲਿਆਂ ‘ਤੇ ਪੈਣੀ ਨਜ਼ਰ ਰੱਖੀ ਹੋਈ ਹੈ। ਉਹਨਾਂ ਅੱਗੇ ਕਿਹਾ ਕਿ ਵਿੰਗ ਨੇ ਹੁਣ ਤੱਕ ਫੀਲਡ ਰੇਕੀ ਅਤੇ ਡੇਟਾ ਮਾਈਨਿੰਗ ਦੀ ਮਦਦ ਨਾਲ ਇਕੱਲੇ ਨਿਰੀਖਣਾਂ ਵਿੱਚ 11 ਕਰੋੜ ਰੁਪਏ ਦੀ ਵਸੂਲੀ ਕੀਤੀ ਹੈ। ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ ਵਿਭਾਗ ਵੱਲੋਂ ਸਿਰਫ਼ 4.67 ਲੱਖ ਰੁਪਏ ਦੀ ਹੀ ਵਸੂਲੀ ਕੀਤੀ ਗਈ ਸੀ।
ਮੰਤਰੀ ਨੇ ਅੱਗੇ ਦੱਸਿਆ ਕਿ ਇਨਫੋਰਸਮੈਂਟ ਵਿੰਗ ਟੈਕਸ ਚੋਰੀ ਕਰਨ ਵਾਲਿਆਂ ਪ੍ਰਤੀ ਵਧੇਰੇ ਚੌਕਸ ਰਹਿਣ ਕਾਰਨ ਸਮਾਨ ਦੀ ਢੋਆ-ਢੁਆਈ ਦੌਰਾਨ ਫੜੇ ਗਏ ਮਾਮਲਿਆਂ ਵਿੱਚ ਵੀ ਮਹੱਤਵਪੂਰਨ ਪ੍ਰਗਤੀ ਹੋਈ ਹੈ। ਉਹਨਾਂ ਦੱਸਿਆ ਕਿ ਇਨਫੋਰਸਮੈਂਟ ਵਿੰਗ ਨੇ ਹੁਣ ਤੱਕ ਸਮਾਨ ਦੀ ਢੋਆ-ਢੁਆਈ ਸਬੰਧੀ 3191 ਮਾਮਲਿਆਂ ਵਿੱਚ ਜ਼ੁਰਮਾਨਾ ਕੀਤਾ ਹੈ ਜਿਸ ਦੇ ਨਤੀਜੇ ਵਜੋਂ ਇਸ ਵਿੱਤੀ ਸਾਲ ਦੌਰਾਨ 90.40 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ ਜਦਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ 2235 ਮਾਮਲਿਆਂ ਵਿੱਚ 61.80 ਕਰੋੜ ਰੁਪਏ ਦੀ ਆਮਦਨ ਹੋਈ ਸੀ।
ਕਰ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਰਾਜ ਅਤੇ ਕੇਂਦਰੀ ਜੀਐਸਟੀ ਅਥਾਰਟੀਆਂ ਵਿਚਕਾਰ ਬਿਹਤਰ ਤਾਲਮੇਲ ਦੇ ਨਤੀਜੇ ਵਜੋਂ ਇਨਫੋਰਸਮੈਂਟ ਮਾਮਲਿਆਂ ਦੀ ਤੇਜ਼ੀ ਨਾਲ ਜਾਂਚ ਹੋਈ ਹੈ। ਉਹਨਾਂ ਕਿਹਾ ਕਿ ਵਿਭਾਗ ਕੋਲ ਪਹਿਲਾਂ ਵਾਹਨਾਂ ਦੀ ਘਾਟ ਸੀ ਪਰ ਹੁਣ ਸਰਕਾਰ ਨੇ ਆਸਾਨ ਪਹੁੰਚ ਲਈ ਹੋਰ ਵਾਹਨ ਮਨਜ਼ੂਰ ਕੀਤੇ ਹਨ ਤਾਂ ਜੋ ਇਨਫੋਰਸਮੈਂਟ ਵਿੰਗਾਂ ਵੱਲੋਂ ਸੂਬੇ ਦੇ ਕੋਨੇ-ਕੋਨੇ ਵਿੱਚ ਟੈਕਸ ਚੋਰੀ ਦੇ ਮਾਮਲਿਆਂ ਨੂੰ ਨੱਥ ਪਾਈ ਜਾ ਸਕੇ।
ਯਾਦਵ ਨੇ ਕਿਹਾ ਕਿ ਵਿਭਾਗ ਮੁੱਖ ਦਫਤਰ, ਪਟਿਆਲਾ ਵਿਖੇ ਇੱਕ ਟੈਕਸ ਇੰਟੈਲੀਜੈਂਸ ਯੂਨਿਟ ਸਥਾਪਤ ਕਰਨ ਦੀ ਯੋਜਨਾ ਬਣਾ ਰਿਹਾ ਹੈ ਤਾਂ ਜੋ ਵੱਡੇ ਚੋਰਾਂ ਨੂੰ ਨੱਥ ਪਾਈ ਜਾ ਸਕੇ। ਇਸ ਦੇ ਨਾਲ ਹੀ ਵਿਭਾਗ ਵੱਲੋਂ ਸੂਬੇ ਦੇ ਮਾਲੀਏ ਨੂੰ ਸੁਰੱਖਿਅਤ ਕਰਨ ਲਈ ਸ਼ੁਰੂ ਵਿੱਚ ਹੀ ਫ਼ਰਜੀ ਟੈਕਸਦਾਤਿਆਂ ਦੀ ਪਛਾਣ ਕਰਨ ਲਈ ਤਕਨੀਕੀ ਅਤੇ ਹੋਰ ਉਪਕਰਨ ਖਰੀਦਣ ਦੀ ਯੋਜਨਾ ਬਣਾਈ ਜਾ ਰਹੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਰਈਆ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਗੁਰਿੰਦਰਪਾਲ ਸਿੰਘ ਰਈਆ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹੁੰਦਿਆਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸ਼ਲਾਘਾਯੋਗ ਕਾਰਜ ਕੀਤੇ ਹਨ।
ਉਨ੍ਹਾਂ ਕਿਹਾ ਕਿ ਜਥੇਦਾਰ ਰਈਆਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਤੇ ਪੰਥ ਨੂੰ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਜਥੇਦਾਰ ਗੁਰਿੰਦਰਪਾਲ ਸਿੰਘ ਰਈਆ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਪ੍ਰਤੀ ਅਰਦਾਸ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਤੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਜਥੇਦਾਰ ਗੁਰਿੰਦਰਪਾਲ ਸਿੰਘ ਰਈਆ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ‘ਚ ਅਸਿਸਟੈਂਟ ਲਾਈਨਮੈਨ ਦੀਆਂ 2000 ਅਸਾਮੀਆਂ ਵਿਰੁੱਧ ਭਰਤੀ ਪ੍ਰਕਿਰਿਆ ਜਾਰੀ ਹੈ, ਇਹ ਭਰਤੀ ਪ੍ਰਕਿਰਿਆ ਛੇਤੀ ਹੀ ਮੁਕੰਮਲ ਕਰ ਲਈ ਜਾਵੇਗੀ।
ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਪਹਿਲਾਂ ਜਾਰੀ ਕੀਤੇ ਇਸ਼ਤਿਹਾਰ ਰਾਹੀਂ ਅਸਿਸਟੈਂਟ ਲਾਈਨਮੈਨਜ਼ ਦੀਆਂ 1690 ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਸਨ, ਅਤੇ ਹੁਣ ਇਸ਼ਤਿਹਾਰ ਨੂੰ ਸੋਧ ਕੇ ਇਨ੍ਹਾਂ ਅਸਾਮੀਆਂ ਦੀ ਗਿਣਤੀ ਵਧਾ ਕੇ 2000 ਕੀਤੀ ਗਈ ਹੈ।
ਸ. ਈ.ਟੀ.ਓ. ਨੇ ਦੱਸਿਆ ਕਿ ਯੋਗ ਉਮੀਦਵਾਰਾਂ ਕੋਲ 20 ਸਤੰਬਰ, 2022 ਤੱਕ ਆਨਲਾਈਨ ਕਰਨ ਦਾ ਮੌਕਾ ਹੈ। ਉਨ੍ਹਾਂ ਦੱਸਿਆ ਕਿ ਇਸ ਭਰਤੀ ਸਬੰਧੀ ਵਿਭਾਗ ਵੱਲੋਂ ਇੱਕ ਹੈਲਪਲਾਈਨ ਨੰਬਰ 96461-15646 ਵੀ ਜਾਰੀ ਕੀਤਾ ਗਿਆ ਹੈ, ਜੇਕਰ ਕਿਸੇ ਉਮੀਦਵਾਰ ਨੂੰ ਆਨਲਾਈਨ ਅਪਲਾਈ ਕਰਨ ਵੇਲੇ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਦਫ਼ਤਰੀ ਕੰਮ ਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਹੈਲਪਲਾਈਨ ਨੰਬਰ ‘ਤੇ ਸੰਪਰਕ ਕਰ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਸਬੰਧੀ ਵਿਸਥਾਰ ‘ਚ ਜਾਣਕਾਰੀ ਵਿਭਾਗ ਦੀ ਵੈਬਸਾਈਟ ‘ਤੇ ਅਪਲੋਡ ਕੀਤੀ ਗਈ ਹੈ, ਜਿੱਥੋਂ ਉਮੀਦਵਾਰ ਜਾਣਕਾਰੀ ਹਾਸਲ ਕਰ ਸਕਦੇ ਹਨ। ਉਮੀਦਵਾਰ ਇਸ ਭਰਤੀ ਸਬੰਧੀ ਹੋਰ ਵੇਰਵਿਆਂ ਅਤੇ ਤਾਜੀ ਜਾਣਕਾਰੀ ਵਿਭਾਗ ਦੀ ਵੈਬਸਾਈਟ ਤੋਂ ਪ੍ਰਾਪਤ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਆਨਲਾਈਨ ਪ੍ਰੀਖਿਆ ਲਈ ਜਾਵੇਗੀ, ਜਿਸ ਵਿੱਚ ਜਨਰਲ ਵਰਗ ਨੂੰ ਘੱਟੋ-ਘੱਟ 25 ਫੀਸਦੀ ਅਤੇ ਰਾਖਵੇਂ ਵਰਗ ਨੂੰ 20 ਫੀਸਦੀ ਅੰਕ ਹਾਸਲ ਕਰਨੇ ਹੋਣਗੇ।ਇਨ੍ਹਾਂ ਪ੍ਰੀਖਿਆਵਾਂ ਨਾਲ ਸਬੰਧਤ ਨਿਰਧਾਰਤ ਸਿਲੇਬਸ ਅਤੇ ਸੈਂਪਲ ਪ੍ਰਸ਼ਨ ਪੱਤਰ ਪਹਿਲਾਂ ਹੀ ਵਿਭਾਗ ਦੀ ਵੈਬਸਾਈਟ ‘ਤੇ ਅਪਲੋਡ ਕੀਤਾ ਗਿਆ ਹੈ।
ਸ. ਈ.ਟੀ.ਓ. ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਵੱਡੀ ਗਿਣਤੀ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਪੰਜਾਬ ਰੋਡਵੇਜ਼ ਦੇ ਇੱਕ ਹੋਰ ਕਰਮਚਾਰੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਹੋਰ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਰਿਸ਼ਵਤ ਲੈ ਕੇ ਬੱਸ ਅੱਡੇ ਵਿੱਚੋਂ ਸਰਕਾਰੀ ਬੱਸਾਂ ਦੇ ਰਵਾਨਗੀ ਸਮੇਂ ਨੂੰ ਬਦਲਕੇ ਪ੍ਰਾਈਵੇਟ ਬੱਸਾਂ ਨੂੰ ਲਾਹਾ ਦਿਵਾਉਣ ਸਬੰਧੀ ਦਰਜ ਮੁਕੱਦਮੇ ਵਿੱਚ ਸ਼ਾਮਲ ਹੈ। ਫੜਿਆ ਗਿਆ ਮੁਲਜ਼ਮ ਸਤਨਾਮ ਸਿੰਘ, ਸਟੇਸ਼ਨ ਸੁਪਰਵਾਈਜ਼ਰ, ਪੰਜਾਬ ਰੋਡਵੇਜ਼, ਡਿਪੂ-1, ਜਲੰਧਰ ਰਿਸ਼ਵਤਖੋਰੀ ਦੇ ਦੋਸ਼ਾਂ ਤਹਿਤ ਦਰਜ ਕੇਸ ਵਿੱਚ ਭਗੌੜਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਕੁਝ ਮੁਲਾਜ਼ਮਾਂ ‘ਤੇ ਨਿੱਜੀ ਬੱਸਾਂ ਨੂੰ ਫਾਇਦਾ ਪਹੁੰਚਾਉਣ ਲਈ ਬੱਸ ਅੱਡੇ ਤੋਂ ਸਰਕਾਰੀ ਬੱਸਾਂ ਦੇ ਚੱਲਣ ਦਾ ਸਮਾਂ ਬਦਲ ਕੇ ਰੋਜ਼ਾਨਾ/ਮਹੀਨਾਵਾਰ ਰਿਸ਼ਵਤ ਵਸੂਲਣ ਦੇ ਦੋਸ਼ ਲੱਗੇ ਹਨ। ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਨੇ ਪਹਿਲਾਂ ਹੀ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ ਦੇ ਤਹਿਤ ਐਫਆਈਆਰ ਨੰਬਰ 5 ਮਿਤੀ 30-04-2021 ਨੂੰ ਇੱਕ ਕੇਸ ਦਰਜ ਕੀਤਾ ਹੋਇਆ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਸਤਨਾਮ ਸਿੰਘ ਵਾਸੀ ਪਿੰਡ ਗੁਣਾਚੌਰ ਜ਼ਿਲ੍ਹਾ ਐਸਬੀਐਸ ਸ਼ਾਮਲ ਸੀ, ਨੂੰ ਅੱਜ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ, ਗੁਰਦਾਸਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਕੋਲੋਂ ਹੋਰ ਪੁੱਛਗਿੱਛ ਜਾਰੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਅੱਜ ਪੰਜਾਬ ਅੰਦਰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਵਿਖੇ ਧਰਨੇ ਲਗਾ ਕੇ ਕੌਮੀ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਲਗਾਏ ਇਨ੍ਹਾਂ ਰੋਸ ਧਰਨਿਆਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਮੁਲਾਜ਼ਮਾਂ ਨੇ ਕਾਲੇ ਚੋਲੇ ਅਤੇ ਜ਼ੰਜੀਰਾਂ ਪਾ ਕੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਪੰਥਕ ਦਰਦੀ ਵੀ ਰਸੋ ਧਰਨਿਆਂ ਦਾ ਹਿੱਸਾ ਬਣੇ।
ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ’ਚ ਲਗਾਏ ਗਏ ਧਰਨੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਮੁਲਾਜ਼ਮਾਂ ਸਮੇਤ ਪੰਥ ਦਰਦੀ ਸ਼ਾਮਲ ਹੋਏ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਇਕੱਠ ਹੋਇਆ, ਜਿਥੋਂ ਜੈਕਾਰਿਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਹਰਿਆਂ ਦੀ ਗੂੰਜ ’ਚ ਰੋਸ ਮਾਰਚ ਡੀ.ਸੀ. ਦਫ਼ਤਰ ਪਹੁੰਚਿਆ। ਇਸ ਮਾਰਚ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਖੁੱਲ੍ਹੀ ਗੱਡੀ ਵਿਚ ਸਵਾਰ ਸਨ ਅਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਦੋ ਪਹੀਆ ਵਾਹਨਾਂ ’ਤੇ ਚੱਲ ਰਹੇ ਸਨ।
ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਰੋਸ ਧਰਨੇ ਵਿਚ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਅਪਣਾਈ ਜਾ ਰਹੀ ਪੱਖਪਾਤ ਵਾਲੀ ਨੀਤੀ ਦੀ ਕਰੜੀ ਆਲੋਚਨਾ ਕੀਤੀ ਅਤੇ ਪੰਥਕ ਅਵਾਜ਼ ਨਾ ਸੁਣਨ ’ਤੇ ਕਰੜਾ ਸੰਘਰਸ਼ ਆਰੰਭਣ ਦਾ ਸੁਨੇਹਾ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਦੇਸ਼ ਦਾ ਕਾਨੂੰਨ ਸਭ ਲਈ ਇਕਸਾਰ ਹੈ ਅਤੇ ਸੰਵਿਧਾਨ ਅੰਦਰ ਵੀ ਹਰਇੱਕ ਨੂੰ ਬਰਾਬਰ ਹੱਕ ਹਕੂਕ ਪ੍ਰਾਪਤ ਹਨ, ਪਰ ਦੁੱਖ ਦੀ ਗੱਲ ਹੈ ਕਿ ਬੰਦੀ ਸਿੰਘਾਂ ਦੇ ਮਾਮਲੇ ਵਿਚ ਸਰਕਾਰਾਂ ਨਿਆਂ ਨਹੀਂ ਕਰ ਰਹੀਆਂ।
ਉਨ੍ਹਾਂ ਕਿਹਾ ਕਿ ਕਿਸੇ ਵੀ ਜ਼ੁਲਮ ਦੀ ਨਿਰਧਾਰਤ ਸਜ਼ਾ ਹੁੰਦੀ ਹੈ, ਜੋ ਬੰਦੀ ਸਿੰਘ ਪੂਰੀ ਕਰ ਚੁੱਕੇ ਹਨ। ਪਰੰਤੂ ਸਰਕਾਰਾਂ ਸਮੇਂ ਦੇ ਹਾਲਾਤਾਂ ਦੀ ਭੇਟ ਚੜ੍ਹੇ ਸਿੱਖ ਬੰਦੀਆਂ ਨੂੰ ਜਾਣਬੁਝ ਕੇ ਉਨ੍ਹਾਂ ਦੇ ਹੱਕਾਂ ਤੋਂ ਵਾਂਝਿਆਂ ਰੱਖ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਿੱਖ ਪੰਥ ਦਾ ਅਹਿਮ ਮੁੱਦਾ ਹੈ ਅਤੇ ਇਸ ਹੱਕੀ ਮੰਗ ਲਈ ਹਰ ਪੱਧਰ ’ਤੇ ਸੰਘਰਸ਼ ਲੜਿਆ ਜਾਵੇਗਾ। ਇਸ ਲਈ ਕੁਰਬਾਨੀ ਦੀ ਲੋੜ ਪਈ ਤਾਂ ਵੀ ਪਿੱਛੇ ਨਹੀਂ ਹਟਾਂਗੇ। ਉਨ੍ਹਾਂ ਕਿਹਾ ਕਿ ਤਿੱਖੀ ਰੋਸ ਲਹਿਰ ਜਾਰੀ ਰੱਖਣ ਦੇ ਨਾਲ-ਨਾਲ ਕਾਨੂੰਨੀ ਪੱਖ ਵਿਚਾਰਨ ਲਈ 17 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੇਵਾਮੁਕਤ ਸਿੱਖ ਜੱਜਾਂ ਅਤੇ ਸੀਨੀਅਰ ਵਕੀਲਾਂ ਦੀ ਇਕ ਇਕੱਤਰਤਾ ਬੁਲਾਈ ਗਈ ਹੈ। ਇਹ ਇਕੱਤਰਤਾ ਅਤਿ ਅਹਿਮ ਹੈ ਅਤੇ ਮਨੁੱਖੀ ਹੱਕਾਂ ਦੀ ਅਵਾਜ਼ ਉਠਾਉਣ ਵਾਲੇ ਵਕੀਲ ਇਸ ਵਿਚ ਸ਼ਾਮਲ ਹੋ ਕੇ ਕੀਮਤੀ ਸੁਝਾਅ ਦੇ ਸਕਦੇ ਹਨ।
ਉਨ੍ਹਾਂ ਭਵਿੱਖੀ ਸੰਘਰਸ਼ ਦੀ ਰੂਪ ਰੇਖਾ ਬਾਰੇ ਗੱਲ ਕਰਦਿਆਂ ਕਿਹਾ ਕਿ ਸਿੱਖ ਕੌਮ ਹੁਣ ਚੁੱਪ ਨਹੀਂ ਬੈਠੇਗੀ ਅਤੇ ਜਲਦ ਹੀ ਅਗਲੇ ਪੜਾਅ ਤਹਿਤ ਦਸਤਖ਼ਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਰਜ ਕਰ ਰਹੇ ਪੰਥ ਦਰਦੀਆਂ ਨੂੰ ਇਕੱਠੇ ਹੋ ਕੇ ਸਿੱਖਾਂ ਦੀ ਸੁਪਰੀਮ ਸੰਸਥਾ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿਚ ਚੱਲਣ ਦੀ ਅਪੀਲ ਵੀ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੌਕੇ ਦੇਸ਼ ਭਰ ਵਿਚ ਘੱਟਗਿਣਤੀ ਸਿੱਖਾਂ ਨਾਲ ਹੋ ਰਹੇ ਅਨਿਆਂ ਨੂੰ ਵੀ ਨਸ਼ਰ ਕੀਤਾ ਅਤੇ ਕੇਂਦਰ ਸਰਕਾਰ ਨੂੰ ਸਿੱਖਾਂ ਨਾਲ ਹੋ ਰਹੀ ਵਿਤਕਰੇਬਾਜ਼ੀ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕਣ ਲਈ ਕਿਹਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸ. ਜੋਧ ਸਿੰਘ ਸਮਰਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਗੁਰਿੰਦਰਪਾਲ ਸਿੰਘ ਰਣੀਕੇ, ਸ. ਬਿਕਰਮਜੀਤ ਸਿੰਘ ਕੋਟਲਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਕੁਲਦੀਪ ਸਿੰਘ ਤੇੜਾ, ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਸੁਖਦੇਵ ਸਿੰਘ, ਸਿੱਖ ਆਗੂ ਸ. ਜਸਬੀਰ ਸਿੰਘ ਘੁੰਮਣ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਮੀਤ ਸਿੰਘ ਬੁੱਟਰ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਿੰਦਰ ਸਿੰਘ, ਸ. ਤੇਜਿੰਦਰ ਸਿੰਘ, ਸ. ਨਿਰਵੈਲ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਕੁਲਦੀਪ ਸਿੰਘ ਰੋਡੇ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸਾਬਕਾ ਸਕੱਤਰ ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਕੁਲਵੰਤ ਸਿੰਘ ਰੰਧਾਵਾ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।
19 ਸਾਲਾ ਕਾਰਲੋਸ ਅਲਕਾਰੇਜ਼ ਨੇ ਕੈਸਪਰ ਰੂਡ ਨੂੰ ਹਰਾ ਕੇ ਯੂਐਸ ਓਪਨ ਟੈਨਿਸ ਚੈਂਪੀਅਨਸ਼ਿਪ ਵਿੱਚ ਆਪਣਾ ਪਹਿਲਾ ਗਰੈਂਡ ਸਲੈਮ ਖਿਤਾਬ ਜਿੱਤਿਆ। ਇਸ ਦੇ ਨਾਲ ਉਹ 19 ਸਾਲ ਦੀ ਉਮਰ ਵਿੱਚ ਨੰਬਰ 1 ਰੈਂਕ ਹਾਸਲ ਕਰਨ ਵਾਲਾ ਸਭ ਤੋਂ ਘੱਟ ਉਮਰ ਦਾ ਖਿਡਾਰੀ ਬਣ ਗਿਆ ਹੈ। ਉਹ ਯੂਐਸ ਓਪਨ ਦਾ 32 ਸਾਲ ਬਾਅਦ ਸਭ ਤੋਂ ਘੱਟ ਉਮਰ ਦਾ ਚੈਂਪੀਅਨ ਬਣਿਆ ਹੈ। ਕਾਰਲੋਸ ਨੇ ਯੂਐਸ ਓਪਨ ਦੇ ਫਾਈਨਲ ਵਿੱਚ ਨਾਰਵੇ ਦੇ ਕੈਸਪਰ ਰੂਡ ਨੂੰ 6-4, 2-6, 7-6(1), 6-3 ਨਾਲ ਹਰਾ ਕੇ ਆਪਣਾ ਪਹਿਲਾ ਗਰੈਂਡ ਸਲੈਮ ਖਿਤਾਬ ਜਿੱਤਿਆ ਅਤੇ ਪਹਿਲੀ ਵਾਰ ਵਿਸ਼ਵ ਦਾ ਨੰਬਰ ਇੱਕ ਖਿਡਾਰੀ ਬਣ ਗਿਆ।
ਨਿਊਯਾਰਕ ਵਿੱਚ ਦੋ ਹਫ਼ਤਿਆਂ ਤੱਕ ਚੱਲੇ ਟੂਰਨਾਮੈਂਟ ਵਿੱਚ ਆਪਣੇ ਐਕਰੋਬੈਟਿਕ ਸ਼ਾਟ ਅਤੇ ਜਨੂੰਨ ਨਾਲ ਪ੍ਰਸ਼ੰਸਕਾਂ ਨੂੰ ਮੋਹਿਤ ਕਰਨ ਵਾਲੇ ਅਲਕਾਰੇਜ਼ ਨੇ ਰੂਸ ਦੇ ਡੇਨੀਲ ਮੇਦਵੇਦੇਵ ਦੀ ਥਾਂ ਲੈ ਕੇ ਨੰਬਰ ਇੱਕ ਸਥਾਨ ਹਾਸਲ ਕੀਤਾ ਹੈ। 1973 ਵਿੱਚ ਏਟੀਪੀ ਰੈਂਕਿੰਗ ਦੀ ਸ਼ੁਰੂਆਤ ਤੋਂ ਬਾਅਦ, ਅਲਕਾਰੇਜ਼ ਦੁਨੀਆ ਦਾ ਸਭ ਤੋਂ ਘੱਟ ਉਮਰ ਦਾ ਨੰਬਰ ਇੱਕ ਖਿਡਾਰੀ ਬਣ ਗਿਆ ਹੈ।
ਰਣਜੀਤ ਸਿੰਘ ਚੀਮਾ ਨੇ ਅੱਜ ਵਿਭਾਗ ਦੇ ਐਸ.ਏ.ਐਸ ਨਗਰ ਸਥਿਤ ਦਫਤਰ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਹੈ। ਇਸ ਦੌਰਾਨ ਕੈਬਿਨਟ ਮੰਤਰੀ ਹਰਭਜਨ ਸਿੰਘ, ਕੁਲਦੀਪ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ ।
ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਚੀਮਾ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ ਜਿਹਨਾਂ ਨੇ ਉਨ੍ਹਾਂ ਤੇ ਭਰੋਸਾ ਪ੍ਰਗਟਾ ਕੇ ਉਹਨਾਂ ਨੂੰ ਇਹ ਜ਼ਿੰਮੇਵਾਰੀ ਬਖਸ਼ੀ ਹੈ। ਉਹਨਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਪ੍ਰਤੀਬੱਧਤਾ ਨਾਲ ਨਿਭਾਉਣਗੇ । ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੀਆਂ ਆਸਾਂ ਤੇ ਖ਼ਰਾ ਉਤਰਨ ਲਈ ਪੂਰੀ ਤਰ੍ਹਾਂ ਯਤਨ ਕੀਤੇ ਜਾਣਗੇ ।
ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ DC ਪਟਿਆਲਾ…
ਚੀਮਾ ਨੇ ਕਿਹਾ ਕਿ ਪਾਣੀ ਸਾਡੀ ਜਿੰਦਗੀ ਦਾ ਅਹਿਮ ਹਿੱਸਾ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫਸਲਾਂ ਤੱਕ ਪਾਣੀ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ । ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਵੀ ਧੰਨਵਾਦ ਕੀਤਾ ।
ਅੱਜ ਦੇ ਇਸ ਸਮਾਗਮ ਵਿੱਚ ਹਲਕਾ ਮੌੜ ਤੋਂ ਵਿਧਾਇਕ ਸੁਖਵੀਰ ਮਾਈਸਰਖਾਨਾ, ਹਲਕਾ ਅੰਮ੍ਰਿਤਸਰ ਤੋਂ ਵਿਧਾਇਕ ਸ਼੍ਰੀ ਦਲਬੀਰ ਸਿੰਘ ਟੌਂਗ, ਕੁਲੰਵਤ ਸਿੰਘ ਪੰਡੋਰੀ, ਗੁਰਦੇਵ ਸਿੰਘ ਲੱਖਾ ਅਤੇ ਸੁਖਵੀਰ ਸਿੰਘ ਜੀ.ਐਮ ਪੰਜਾਬ ਮੰਡੀ ਬੋਰਡ ਤੋ ਇਲਾਵਾ ਵਿਭਾਗ ਦੇ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ ।