Home Blog Page 1916

ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ DC ਪਟਿਆਲਾ ਨੂੰ ਸੌਂਪਿਆ ਮੰਗ ਪੱਤਰ

0

ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰਨ ਵਾਲੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਕਾਲੇ ਚੋਲੇ ਪਹਿਨਕੇ ਰੋਸ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਸਰਕਾਰਾਂ ਨੂੰ ਜਗਾਉਣ ਲਈ ਧਰਨਾ ਦਿੱਤਾ ਗਿਆ। ਧਰਨੇ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਨਿਰਮਲ ਸਿੰਘ ਹਰਿਆਊ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਜਥੇਦਾਰ ਜਸਮੇਰ ਸਿੰਘ ਲਾਛੜੂ ਕਾਲੇ ਚੋਲੇ ਪਹਿਨਕੇ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਸਨ।

ਇਸ ਦੌਰਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਗੁਰਦੁਆਰਾ ਬਹਾਦਰਗੜ੍ਹ ਸਾਹਿਬ, ਗੁਰਦੁਆਰਾ ਕਰਹਾਲੀ ਸਾਹਿਬ, ਗੁਰਦੁਆਰਾ ਡੇਰਾ ਬਾਬਾ ਅਜਾਪਾਲ ਦੇ ਪ੍ਰਬੰਧਕ ਅਤੇ ਸਟਾਫ ਤੋਂ ਇਲਾਵਾ ਪ੍ਰਬੰਧ ਅਧੀਨ ਕਾਲਜਾਂ ਦੇ ਵਿਦਿਆਰਥੀ ਅਤੇ ਸਟਾਫ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਕਾਲੀਆਂ ਦਸਤਾਰਾਂ ਅਤੇ ਕਾਲੇ ਰੰਗ ਦਾ ਪਹਿਰਾਵਾ ਪਾਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ। ਪ੍ਰਦਰਸ਼ਨ ਵਿਚ ਉਚੇਚੇ ਤੌਰ ’ਤੇ ਸੰਤ ਮਹਾਂਪੁਰਸ਼ਾਂ ’ਚ ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਤੋਂ ਇਲਾਵਾ ਸ਼ਹਿਰ ਦੀਆਂ ਸਿੱਖ ਸਭਾਵਾਂ ਅਤੇ ਸੁਸਾਇਟੀਆਂ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਨੇ ਵੀ ਸ਼ਿਰਕਤ ਕੀਤੀ। ਧਰਨੇ ਦੌਰਾਨ ਢਾਡੀ ਜਥਾ ਸੁਖਜਿੰਦਰ ਸਿੰਘ ਚੰਗਿਆੜਾ ਨੇ ਗੁਰੂ ਇਤਿਹਾਸ ਦੀਆਂ ਵਾਰਾਂ ਸੁਣਕੇ ਜ਼ਬਰ ਤੇ ਜ਼ੁਲਮ ਦੇ ਖਿਲਾਫ਼ ਲੜਨ ਦਾ ਜੋਸ਼ ਭਰਿਆ। ਇਸ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਦੇ ਵਫ਼ਦ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।

ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬੰਦੀ ਸਿੰਘ ਜੇਲ੍ਹਾਂ ਵਿਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਕਾਨੂੰਨ ਤੌਰ ’ਤੇ ਉਨ੍ਹਾਂ ਦੀ ਰਿਹਾਈ ਜਲਦ ਹੋਣੀ ਚਾਹੀਦੀ ਹੈ, ਪ੍ਰੰਤੂ ਠੀਠ ਸਰਕਾਰਾਂ ਦੀ ਮਾੜੀ ਨੀਤ ਕਰਕੇ ਵੱਖ ਵੱਖ ਜੇਲ੍ਹਾਂ ਵਿਚ ਬੰਦੀ ਸਿੰਘਾਂ ਨੂੰ ਤਸ਼ੱਦਦ ਸਹਿਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਗਲਤ ਨੀਤ ਤੇ ਨੀਤੀ ਖਿਲਾਫ਼ ਲਾਮਬੰਦ ਹੋਣਾ ਅੱਜ ਸਮੇਂ ਦੀ ਵੱਡੀ ਲੋੜ ਹੈ।

ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਲਗਾਤਾਰ ਸੰਘਰਸ਼ਸੀਲ ਹੈ ਅਤੇ ਕਾਨੂੰਨੀ ਲੜਾਈ ਵੀ ਲੜ ਰਹੀ ਹੈ, ਪ੍ਰੰਤੂ ਅੱਜ ਸਰਕਾਰਾਂ ਆਪਣੇ ਹੀ ਦੇਸ਼ ਵਿਚ ਬੇਗਾਨਗੀ ਦਾ ਅਹਿਸਾਸ ਕਰਵਾਉਣ ’ਤੇ ਲੱਗੀਆਂ ਹੋਈਆਂ ਹਨ ਅਜਿਹਾ ਰੁਝਾਨ ਸਰਕਾਰਾਂ ਨੂੰ ਮਹਿੰਗਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ਨਾਲ ਸਰਕਾਰਾਂ ਦੇ ਦੋਹਰੇ ਮਾਪਦੰਡ ਸਾਹਮਣੇ ਆ ਰਹੇ ਹਨ, ਜੋ ਕਹਿਣੀ ਤੋਂ ਕਥਨੀ ’ਤੇ ਨਹੀਂ ਚੱਲਦੀਆਂ, ਜਦਕਿ ਕੇਂਦਰ ਸਰਕਾਰ ਨੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘ ਰਿਹਾਅ ਕਰਨ ਦਾ ਫੈਸਲਾ ਕੀਤਾ ਸੀ ਅਤੇ ਬਾਅਦ ਵਿਚ ਆਪਣੇ ਹੀ ਫੈਸਲੇ ਤੋਂ ਪਲਟ ਜਾਣ ਤੋਂ ਸਪੱਸ਼ਟ ਹੈ ਕਿ ਕੇਂਦਰ ਸਰਕਾਰ ਦਾ ਸਿੱਖਾਂ ਪ੍ਰਤੀ ਰਵੱਈਆ ਪੱਖਪਾਤੀ ਹੈ।

ਇਸ ਮੌਕੇ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਜੇ ਬੰਦੀ ਸਿੰਘ ਰਿਹਾਅ ਨਹੀਂ ਕੀਤੇ ਜਾਂਦੇ ਤਾਂ ਸਾਰਿਆਂ ਨੂੰ ਜ਼ਬਰ ਅਤੇ ਜ਼ੁਲਮ ਦੇ ਖਿਲਾਫ ਲੜਾਈ ਲੜਨ ਵਾਲਿਆਂ ਦੀ ਰਿਹਾਈ ਨੂੰ ਲੈ ਕੇ ਤਿੱਖਾ ਸੰਘਰਸ਼ ਉਲੀਕਣਾ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿਚ ਸਿੱਖਾਂ ਨੇ ਵੱਡੀਆਂ ਕੁਰਬਾਨੀਆਂ ਕੀਤੀਆਂ, ਪ੍ਰੰਤੂ ਅੱਜ ਦੇਸ਼ ਦੀਆਂ ਸਰਕਾਰਾਂ ਹੀ ਸਿੱਖਾਂ ਦੇ ਸੰਘਰਸ਼ ਅਤੇ ਘੋਲ ਦੀ ਅਣਦੇਖੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ’ਤੇ ਦੋਹਰੇ ਮਾਪਦੰਡ ਕਿਉਂ ਅਪਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਰਾਜੀਵ ਗਾਂਧੀ ਤੇ ਬਿਲਾਕਸ ਬਾਨੋ ਵਰਗੇ ਮਾਮਲੇ ਵਿਚ ਰਿਹਾਈ ਹੋ ਸਕਦੀ ਹੈ ਤਾਂ ਬੰਦੀ ਸਿੰਘਾਂ ’ਤੇ ਪੱਖਪਾਤੀ ਰਵੱਈਆ ਕਿਉਂ ਅਪਣਾਇਆ ਜਾ ਰਿਹਾ ਹੈ।

ਧਰਨੇ ਦੌਰਾਨ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ, ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇ. ਇੰਦਰਜੀਤ ਸਿੰਘ ਗਿੱਲ, ਮੈਨੇ. ਸੁਰਜੀਤ ਸਿੰਘ, ਮੈਨੇ. ਜਗਦੀਸ਼ ਸਿੰਘ, ਮੈਨੇ. ਸੰਦੀਪ ਸਿੰਘ, ਹੈਡ ਗ੍ਰੰਥੀ ਅਵਤਾਰ ਸਿੰਘ, ਹੈਡ ਗ੍ਰੰਥੀ ਹਰਵਿੰਦਰ ਸਿੰਘ,ਡਾਇਰੈਕਟਰ ਡਾ. ਚਮਕੌਰ ਸਿੰਘ, ਡਾ. ਸਤਵਿੰਦਰ ਸਿੰਘ, ਸੁੁਖਬੀਰ ਸਿੰਘ ਅਬਲੋਵਾਲ, ਰਵਿੰਦਰਪਾਲ ਸਿੰਘ ਵਿੰਦਾ, ਪਲਵਿੰਦਰਪਾਲ ਸਿੰਘ ਰਿੰਕੂ, ਅਵਤਾਰ ਸਿੰਘ ਹੈਪੀ, ਮਨਪ੍ਰੀਤ ਸਿੰਘ ਚੱਢਾ, ਸੁਖਵਿੰਦਰਪਾਲ ਸਿੰਘ ਮਿੰਟਾ, ਜੰਗ ਸਿੰਘ ਇਟਲੀ, ਜਸਵੀਰ ਕੌਰ ਚੰਦੀ, ਜਸਪਾਲ ਕੌਰ ਬਾਰਨ, ਹਰਬੰਸ ਸਿੰਘ ਲੰਗ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ, ਸਮੁੱਚਾ ਸਟਾਫ਼ ਅਤੇ ਸੰਗਤ ਵੱਡੀ ਗਿਣਤੀ ਵਿਚ ਹਾਜ਼ਰ ਸੀ।

‘Moh’ ਫਿਲਮ ਦਾ ਇੱਕ ਹੋਰ ਨਵਾਂ ਗੀਤ ‘Mere Kol’ ਹੋਇਆ ਰਿਲੀਜ਼, ਫਿਲਮ ਚਾਰ ਦਿਨਾਂ ਬਾਅਦ ਸਿਨੇਮਾ ਘਰਾਂ ‘ਚ ਹੋਵੇਗੀ ਰਿਲੀਜ਼

0

ਪੰਜਾਬੀ ਫਿਲਮ ‘ਮੋਹ’ ਬਹੁਤ ਜਲਦ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਦਰਸ਼ਕ ਚਾਰ ਦਿਨਾਂ ਬਾਅਦ ਇਸ ਫਿਲਮ ਨੂੰ ਸਿਨੇਮਾ ਘਰਾਂ ‘ਚ ਦੇਖ ਸਕਣਗੇ। ਇਸ ਫਿਲਮ ਦੇ ਇੱਕ ਤੋਂ ਬਾਅਦ ਇੱਕ ਗੀਤ ਰਿਲੀਜ਼ ਹੋ ਰਹੇ ਹਨ। ਦੱਸ ਦਈਏ ਕਿ ਕਿ ਦਰਸ਼ਕਾਂ ਵਲੋਂ ਇਨ੍ਹਾਂ ਗੀਤਾਂ ਨੂੰ ਬਹੁਤ ਪਿਆਰ ਮਿਲ ਰਿਹਾ ਹੈ। ਇਸਦੇ ਨਾਲ ਹੀ ਦੱਸ ਦਈਏ ਕਿ ਇਸ ਫਿਲਮ ਦਾ ਨਵਾਂ ਗੀਤ ‘Mere Kol’ ਵੀ ਰਿਲੀਜ਼ ਹੋ ਗਿਆ ਹੈ।

ਸ਼੍ਰੀ ਨਰੋਤਮ ਜੀ ਸਟੂਡੀਓਜ਼, ਟਿਪਸ ਫਿਲਮਜ਼ ਲਿਮਟਿਡ ਅਤੇ ਓਰੀਅਨ ਸਟੂਡੀਓਜ਼ ਨੇ ਆਉਣ ਵਾਲੀ ਫਿਲਮ “MOH” ਦਾ ਨਵਾਂ ਪੰਜਾਬੀ ਗੀਤ “ਮੇਰੇ ਕੋਲ” ਪੇਸ਼ ਕੀਤਾ, ਜਿਸ ਦੇ ਬੋਲ ਅਤੇ ਸੰਗੀਤ ਜਾਨੀ ਦੁਆਰਾ ਦਿੱਤਾ ਗਿਆ ਹੈ। ਇਸ ਗੀਤ ਦੇ ਮਿਊਜ਼ਿਕ ਡਾਇਰੈਕਟ ਬੀ ਪਰਾਕ ਹਨ। ਫਿਲਮ ਦੀ ਸਟਾਰ ਕਾਸਟ ਵਲੋਂ Elante Mall ‘ਚ ਬੀਤੀ ਸ਼ਾਮ 7:30 ਵਜੇ ਇਹ ਗੀਤ ਰਿਲੀਜ਼ ਕੀਤਾ ਗਿਆ। ਦੱਸ ਦਈਏ ਕਿ ਇਹ ਗੀਤ ਮਸ਼ਹੂਰ ਗਾਇਕਾ ਅਫਸਾਨਾ ਖਾਨ ਵਲੋਂ ਗਾਇਆ ਗਿਆ ਹੈ।

ਇਸ ਫਿਲਮ ਦੇ ਪਹਿਲੇ ਗੀਤ SAB KUCHH ਦੀ ਗੱਲ ਕਰੀਏ ਤਾਂ ਉਸਨੂੰ ਵੀ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਤੋਂ ਬਾਅਦ ‘ਮੋਹ’ ਫਿਲਮ ਦਾ ਦੂਜਾ ਗੀਤ Salooq ਰਿਲੀਜ਼ ਹੋਇਆ। ਇਸ ਫਿਲਮ ‘ਚ ਸਿੰਗਰ ਤੇ ਮਿਊਜ਼ਿਕ ਡਾਇਰੈਕਟਰ B Praak ਹਨ। ਇਸ ਤੋਂ ਇਲਾਵਾ ਬੋਲ ਜਾਨੀ ਵਲੋਂ ਦਿੱਤੇ ਗਏ ਹਨ।

ਇਸ ਤੋਂ ਬਾਅਦ ਫਿਲਮ ਦਾ ਤੀਜਾ ਗੀਤ ‘ਮੇਰੀ ਜ਼ੁਬਾਨ’ ਰਿਲੀਜ਼ ਹੋਇਆ। ਇਹ ਗੀਤ ਕਮਲ ਖਾਨ ਵਲੋਂ ਗਾਇਆ ਗਿਆ ਹੈ। ਇਸ ਗੀਤ ਦੇ ਮਿਊਜ਼ਿਕ ਡਾਇਰੈਕਟ ਬੀ ਪਰਾਕ ਹਨ। ਇਸ ਤੋਂ ਇਲਾਵਾ ਇਸ ਗੀਤ ਦੇ ਬੋਲ ਜਾਨੀ ਵਲੋਂ ਦਿੱਤੇ ਗਏ ਹਨ।ਇਸ ਫਿਲਮ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਪਹਿਲੀ ਵਾਰ ਸਰਗੁਣ ਮਹਿਤਾ ਗਾਇਕ ਅਤੇ ਅਦਾਕਾਰ ਗੀਤਾਜ਼ ਬਿੰਦਰਖੀਆ ਨਾਲ ਕੰਮ ਕਰਦੇ ਹੋਏ ਨਜ਼ਰ ਆਉਣਗੇ।

ਸਰਗੁਣ ਮਹਿਤਾ ਦੀ ਅਦਾਕਾਰੀ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦੀ ਅਦਾਕਾਰੀ ਕਮਾਲ ਦੀ ਹੁੰਦੀ ਹੈ। ਸਰਗੁਣ ਮਹਿਤਾ ਫਿਲਮ ਵਿੱਚ ਗੀਤਾਜ਼ ਬਿੰਦਰਖੀਆ ਅਤੇ ਸਰਗੁਣ ਮਹਿਤਾ ਮੁੱਖ ਭੂਮਿਕਾਵਾਂ ਵਿੱਚ ਹਨ। ਗੀਤਾਜ਼ ਬਿੰਦਰਖੀਆ ਅਤੇ ਸਰਗੁਣ ਮਹਿਤਾ ਤੋਂ ਇਲਾਵਾ ਫਿਲਮ ਵਿੱਚ ਕਈ ਸਿਤਾਰੇ ਅਹਿਮ ਭੂਮਿਕਾਵਾਂ ਵਿੱਚ ਹਨ।

ਇਸ ਫਿਲਮ ਦੇ ਡਾਇਰੈਕਟਰ ਦੀ ਗੱਲ ਕਰੀਏ ਤਾਂ ਇਸ ਫਿਲਮ ਨੂੰ ਜਗਦੀਪ ਸਿੱਧੂ ਨੇ ਡਾਇਰੈਕਟ ਕੀਤਾ ਹੈ। ਇਹ ਫਿਲਮ 16 ਸਤੰਬਰ 2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ।

ਬਠਿੰਡਾ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ, ਹੁਣ ਇਸ ਮਾਮਲੇ ‘ਚ ਹੋਵੇਗੀ ਪੇਸ਼ੀ

0

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਚਾਰ ਦਿਨਾਂ ਦਾ ਰਿਮਾਂਡ ਖਤਮ ਹੋਣ ‘ਤੇ ਖਰੜ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿਸ ਤੋਂ ਬਆਦ ਬਠਿੰਡਾ ਪੁਲਿਸ ਨੂੰ ਲਾਰੈਸ ਦਾ ਟ੍ਰਾਂਜ਼ਿਟ ਰਿਮਾਂਡ ਮਿਲ ਗਿਆ ਹੈ। ਉੁਸਨੂੰ ਹੁਣ ਖਰੜ ਤੋਂ ਬਠਿੰਡਾ ਲਿਜਾ ਕੇ ਬਠਿੰਡਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਬਠਿੰਡਾ ਪੁਲਿਸ ਇੱਕ ਨਵੇਂ ਮਾਮਲੇ ‘ਚ ਉਸ ਤੋਂ ਪੁੱਛਗਿੱਛ ਕਰੇਗੀ।

ਜਾਣਕਾਰੀ ਅਨੁਸਾਰ ਹੁਣ ਲਾਰੈਂਸ ਨੂੰ ਇੱਕ ਵਪਾਰੀ ਤੋਂ ਫਿਰੌਤੀ ਮੰਗਣ ਦੇ ਮਾਮਲੇ ‘ਚ ਪੇਸ਼ ਕੀਤਾ ਜਾਵੇਗਾ। ਉਸਨੂੰ ਵਪਾਰੀ ਨੀਰਜ ਮੰਗਲਾ ਤੋਂ ਫਿਰੌਤੀ ਮੰਗਣ ਦੇ ਮਾਮਲੇ ‘ਚ ਬਠਿੰਡਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਬਠਿੰਡਾ ਪੁਲਿਸ ਇਸ ਮਾਮਲੇ ‘ਚ ਰਿਮਾਂਡ ਦੀ ਮੰਗ ਕਰੇਗੀ। ਜਾਣਕਾਰੀ ਅਨੁਸਾਰ ਇਸ ਵਪਾਰੀ ਵਲੋਂ 20 ਲੱਖ ਦੀ ਫਿਰੌਤੀ ਨਾ ਦੇਣ ‘ਤੇ ਇਸ ਵਪਾਰੀ ਦੇ ਘਰ ਨੂੰ ਅੱਗ ਲਗਾ ਦਿੱਤੀ ਗਈ ਸੀ। ਹੁਣ ਇਸ ਮਾਮਲੇ ‘ਚ ਪੁਲਿਸ ਲਾਰੈਂਸ ਤੋਂ ਪੁੱਛਗਿੱਛ ਕਰੇਗੀ।

ਛੱਤੀਸਗੜ੍ਹ ‘ਚ ਵਾਪਰਿਆ ਭਿਆਨਕ ਹਾਦਸਾ, 7 ਲੋਕਾਂ ਦੀ ਮੌਤ

0

ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ‘ਚ ਸੋਮਵਾਰ ਨੂੰ ਇਕ ਬੱਸ ਦੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ।  ਕੋਰਬਾ ਦੇ ਪੁਲਸ ਸੁਪਰਡੈਂਟ (ਐੱਸ.ਪੀ.) ਸੰਤੋਸ਼ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 4 ਵਜੇ ਦੇ ਕਰੀਬ ਬੰਗੋ ਥਾਣਾ ਖੇਤਰ ਦੇ ਅਧੀਨ ਮਦਈ ਘਾਟ ਨੇੜੇ ਵਾਪਰਿਆ ਜਦੋਂ ਇਕ ਨਿੱਜੀ ਟਰੈਵਲ ਕੰਪਨੀ ਦੀ ਬੱਸ ਸੂਬੇ ਦੀ ਰਾਜਧਾਨੀ ਰਾਏਪੁਰ ਤੋਂ ਸਰਗੁਜਾ ਜ਼ਿਲ੍ਹੇ ਜਾ ਰਹੀ ਸੀ।

ਸ਼ੁਰੂਆਤੀ ਜਾਣਕਾਰੀ ਅਨੁਸਾਰ ਬੱਸ ਡਰਾਈਵਰ ਉਲਟ ਦਿਸ਼ਾ ਤੋਂ ਆ ਰਹੀ ਇਕ ਕਾਰ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਇਸੇ ਸਿਲਸਿਲੇ ਵਿਚ ਇਹ ਹਾਦਸਾ ਹੋ ਗਿਆ। ਉਨ੍ਹਾਂ ਦੱਸਿਆ ਕਿ ਬੱਸ ਦੇ 7 ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਇੱਥੋਂ ਦੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਬੱਸ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਕੱਚਾ ਤੇਲ ਸਸਤਾ ਹੋਣ ਦੇ ਬਾਵਜੂਦ ਸਰਕਾਰ ਨਹੀਂ ਘਟਾਏਗੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਵਜ੍ਹਾ

0

ਕੱਚਾ ਤੇਲ ਸਸਤਾ ਹੋਣ ਦੇ ਬਾਵਜੂਦ ਭਾਰਤ ਸਰਕਾਰ ਨੇ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ। ਅੰਤਰਰਾਸ਼ਟਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਸੱਤ ਮਹੀਨਿਆਂ ਦੇ ਹੇਠਲੇ ਪੱਧਰ ’ਤੇ ਆ ਗਈਆਂ ਹਨ ਪਰ ਫਿਰ ਵੀ ਭਾਰਤ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਪ੍ਰਚੂਨ ਵਿਕਰੀ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ। ਅੰਤਰਰਾਸ਼ਟਰੀ ਬੈਂਚਮਾਰਕ ਬ੍ਰੈਂਟ ਕਰੂਡ ਬੀਤੇ ਹਫ਼ਤੇ ਪਹਿਲੀ ਵਾਰ 90 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਿਆ।

ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕੀਮਤਾਂ ‘ਚ ਬਦਲਾਅ ਨਾ ਕਰਨ ਬਾਰੇ ਕਿਹਾ ਕਿ ਕੌਮਾਂਤਰੀ ਪੱਧਰ ‘ਤੇ ਕੀਮਤਾਂ ‘ਚ ਵਾਧਾ ਹੋਣ ਕਾਰਨ ਜਨਤਕ ਖੇਤਰ ਦੀਆਂ ਕੰਪਨੀਆਂ ਨੇ ਕਾਫ਼ੀ ਸਮੇਂ ਤੱਕ ਆਪਣੀਆਂ ਕੀਮਤਾਂ ਸਥਿਰ ਰੱਖੀਆਂ ਤੇ ਹੁਣ ਕੌਮਾਂਤਰੀ ਪੱਧਰ ’ਤੇ ਕੀਮਤਾਂ ਹੇਠਾਂ ਆਉਣ ਤੋਂ ਬਾਅਦ ਕੰਪਨੀਆਂ ਆਪਣਾ ਘਾਟਾ ਪੂਰਾ ਕਰਨ ਲਈ ਕੀਮਤਾ ਨਹੀਂ ਘਟਾ ਰਹੀਆਂ।

ਇਹ ਵੀ ਪੜ੍ਹੋ: Sonali Phogat Case: ਸੋਨਾਲੀ ਫੋਗਾਟ ਕਤਲ ਕੇਸ ਦੀ ਹੁਣ ਹੋਵੇਗੀ CBI ਜਾਂਚ

ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਦੇ ਬਾਵਜੂਦ ਭਾਰਤੀ ਤੇਲ ਕੰਪਨੀਆਂ ਪੈਟਰੋਲ ਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਵਿੱਚ ਬਹੁਤੀ ਕਟੌਤੀ ਨਹੀਂ ਕਰ ਵਾਲੀਆਂ, ਕਿਉਂਕਿ ਕੰਪਨੀਆਂ ਨੂੰ ਆਪਣੇ ਨੁਕਸਾਨ ਦੀ ਭਰਪਾਈ ਲਈ ਹੋਰ ਸਮਾਂ ਚਾਹੀਦਾ ਹੈ। ਪੁਰੀ ਨੇ ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕੀ ਪਿਛਲੇ ਇੱਕ ਹਫ਼ਤੇ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ ਦੇ ਮੱਦੇਨਜ਼ਰ ਈਂਧਨ ਦੀਆਂ ਪ੍ਰਚੂਨ ਕੀਮਤਾਂ ਵਿੱਚ ਕਮੀ ਹੋ ਸਕਦੀ ਹੈ?

ਕੰਪਨੀ ਨੁਕਸਾਨ ਦੀ ਭਰਪਾਈ ਕਰਨ ਲਈ ਕੀਮਤ ਵਧਾਉਣਾ ਜਾਰੀ

ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਵਿਕਸਿਤ ਦੇਸ਼ਾਂ ਵਿੱਚ ਵੀ 21 ਜੁਲਾਈ ਤੋਂ 22 ਅਗਸਤ ਤੱਕ ਈਂਧਨ ਦੀਆਂ ਕੀਮਤਾਂ ਵਿੱਚ 40 ਫੀਸਦੀ ਦੇ ਕਰੀਬ ਵਾਧਾ ਹੋਇਆ ਹੈ ਪਰ ਭਾਰਤ ਵਿੱਚ ਇਹ 2.12 ਫੀਸਦੀ ਤੱਕ ਘੱਟ ਗਿਆ ਹੈ। ਹਾਲਾਂਕਿ ਕੰਪਨੀ ਨੁਕਸਾਨ ਦੀ ਭਰਪਾਈ ਕਰਨ ਲਈ ਕੀਮਤ ਵਧਾਉਣਾ ਜਾਰੀ ਰੱਖ ਸਕਦੀ ਹੈ।

ਇਹ ਵੀ ਪੜ੍ਹੋ: ਦੇਸ਼ ਦੇ ਇਨ੍ਹਾਂ ਸੂਬਿਆਂ ‘ਚ ਯੈਲੋ ਅਲਰਟ, ਭਾਰੀ ਮੀਂਹ ਦੀ ਭਵਿੱਖਬਾਣੀ

ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਸਾਊਦੀ ਸੀਪੀ ਦੀ ਕੀਮਤ (ਸਾਡਾ ਆਯਾਤ ਬੈਂਚਮਾਰਕ) ਪਿਛਲੇ ਦੋ ਸਾਲਾਂ ਵਿੱਚ ਲਗਭਗ 303 ਫ਼ੀਸਦੀ ਵਧਿਆ ਹੈ। ਇਸੇ ਅਰਸੇ ਦੌਰਾਨ ਭਾਰਤ ਵਿੱਚ ਰਸੋਈ ਗੈਸ ਦੀ ਕੀਮਤ ਉਸ ਅੰਕੜੇ ਦੇ ਦਸਵੇਂ ਹਿੱਸੇ (28 ਫੀਸਦੀ) ਤੋਂ ਵੀ ਘੱਟ ਵਧੀ ਹੈ।

ਅੰਤਰਰਾਸ਼ਟਰੀ ਵਪਾਰਕ ਕੇਂਦਰਾਂ ‘ਤੇ ਗੈਸ ਦੀਆਂ ਕੀਮਤਾਂ ‘ਚ ਹੋਇਆ ਭਾਰੀ ਵਾਧਾ

ਹਰਦੀਪ ਸਿੰਘ ਪੁਰੀ ਨੇ ਕਿਹਾ ਕਿ 21 ਜੁਲਾਈ ਤੋਂ 22 ਅਗਸਤ ਦੌਰਾਨ ਸਾਰੇ ਪ੍ਰਮੁੱਖ ਅੰਤਰਰਾਸ਼ਟਰੀ ਵਪਾਰਕ ਕੇਂਦਰਾਂ ‘ਤੇ ਗੈਸ ਦੀਆਂ ਕੀਮਤਾਂ ‘ਚ ਭਾਰੀ ਵਾਧਾ ਹੋਇਆ ਹੈ। ਯੂਐਸਏ ਵਿੱਚ ਹੈਨਰੀ ਹੱਬ ਵਿੱਚ 140% ਦਾ ਵਾਧਾ ਦੇਖਿਆ ਗਿਆ। ਜੇਕੇਐਮ ਮਾਰਕਰਜ਼ ਵਿੱਚ 257 ਪ੍ਰਤੀਸ਼ਤ, ਯੂਕੇ ਐਨਬੀਪੀ ਵਿੱਚ 281 ਪ੍ਰਤੀਸ਼ਤ ਅਤੇ ਭਾਰਤ ਵਿੱਚ ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ ਵਿੱਚ ਸਿਰਫ 71% ਦਾ ਵਾਧਾ ਹੋਇਆ ਹੈ।

Sonali Phogat Case: ਸੋਨਾਲੀ ਫੋਗਾਟ ਕਤਲ ਕੇਸ ਦੀ ਹੁਣ ਹੋਵੇਗੀ CBI ਜਾਂਚ

0

ਭਾਜਪਾ ਨੇਤਾ ਅਤੇ ਟਿਕਟੋਕ ਸਟਾਰ ਸੋਨਾਲੀ ਫੋਗਾਟ ਕਤਲ ਕੇਸ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਇਸ ਮਾਮਲੇ ਦੀ ਜਾਂਚ ਹੁਣ ਸੀਬੀਆਈ ਕਰੇਗੀ। ਇਸ ਬਾਰੇ ਗੋਆ ਦੇ ਸੀਐਮ ਦਾ ਬਿਆਨ ਆਇਆ ਹੈ। ਲੰਬੇ ਸਮੇਂ ਤੋਂ ਸੀਬੀਆਈ ਜਾਂਚ ਦੀ ਮੰਗ ਕੀਤੀ ਜਾ ਰਹੀ ਸੀ। ਹਰਿਆਣਾ ਸਰਕਾਰ ਨੇ ਪੱਤਰ ਵੀ ਲਿਖਿਆ ਸੀ। ਹੁਣ ਇਸ ਮਾਮਲੇ ‘ਚ ਵੱਡੇ ਰਾਜ਼ ਸਾਹਮਣੇ ਆ ਸਕਦੇ ਹਨ।

ਸੋਨਾਲੀ ਫੋਗਾਟ ਹੱਤਿਆਕਾਂਡ ‘ਚ ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਇਸ ਮਾਮਲੇ ‘ਚ 23 ਸਤੰਬਰ ਤਕ ਦਾ ਅਲਟੀਮੇਟਮ ਦਿੱਤਾ ਸੀ ਤੇ 24 ਸਤੰਬਰ ਤੋਂ ਸੂਬਾ ਪੱਧਰੀ ਅੰਦੋਲਨ ਦੀ ਚਿਤਾਵਨੀ ਦਿੱਤੀ ਸੀ। ਇਸ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨੇ ਵੀ ਗੋਆ ਸਰਕਾਰ ਨੂੰ ਇਸ ਮੁੱਦੇ ‘ਤੇ ਦੂਜੀ ਸੀਬੀਆਈ ਜਾਂਚ ਦੀ ਬੇਨਤੀ ਕੀਤੀ ਸੀ। ਉਸ ਨੇ ਬੀਤੇ ਦਿਨ ਵੀ ਬਿਆਨ ਦਿੱਤਾ ਸੀ ਕਿ ਜੇਕਰ ਪਰਿਵਾਰ ਗੋਆ ਪੁਲਿਸ ਦੀ ਜਾਂਚ ਤੋਂ ਸੰਤੁਸ਼ਟ ਨਹੀਂ ਹੈ ਤਾਂ ਗੋਆ ਸਰਕਾਰ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦੇਵੇਗੀ।

ਸੋਨਾਲੀ ਫੋਗਾਟ ਦੇ ਪੀਏ ਸੁਧੀਰ ਸਾਂਗਵਾਨ ਤੇ ਸੁਖਵਿੰਦਰ ਖਿਲਾਫ਼ ਇਸ ਮਾਮਲੇ ‘ਚ ਹੱਤਿਆ ਦਾ ਦੋਸ਼ ਲੱਗਾ ਸੀ ਤੇ ਦੋਵਾਂ ਖਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਮਾਮਲੇ ‘ਚ ਗੋਆ ਪੁਲਿਸ ਹੁਣ ਤਕ ਤਿੰਨ ਵਾਰ ਦੋਵਾਂ ਦੋਸ਼ੀਆਂ ਨੂੰ ਰਿਮਾਂਡ ‘ਤੇ ਲੈ ਚੁੱਕੀ ਹੈ ਤੇ ਕੁੱਲ 14 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਗੋਆ ਪੁਲਿਸ ਦੋਸ਼ੀਆਂ ਤੋਂ ਕੀ ਉਗਲਵਾ ਚੁੱਕੀ ਹੈ, ਇਸ ਬਾਰੇ ਕੁਝ ਵੀ ਕਹਿਣ ਤੋਂ ਸਾਫ ਤੌਰ ‘ਤੇ ਟਾਲ-ਮਟੋਲ ਕਰ ਰਹੀ ਹੈ।

ਦੂਜੇ ਪਾਸੇ ਹਿਸਾਰ ‘ਚ ਸੋਨਾਲੀ ਦੇ ਪਰਿਵਾਰਕ ਮੈਂਬਰ ਇਸ ਮੁੱਦੇ ‘ਤੇ ਗੋਆ ਪੁਲਿਸ ਦੀ ਜਾਂਚ ‘ਤੇ ਸਵਾਲ ਚੁੱਕਦੇ ਹੋਏ ਸੀਬੀਆਈ ਜਾਂਚ ਦੀ ਮੰਗ ਕਰ ਚੁੱਕੇ ਹਨ। ਇਸ ਸੰਦਰਭ ‘ਚ ਉਨ੍ਹਾਂ ਤਿੰਨ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਨੂੰ ਲੈ ਕੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ  ਨੂੰ ਸਿੱਧਾ ਪੱਤਰ ਲਿਖਿਆ ਹੈ।

ਖ਼ੁਦ ਸੋਨਾਲੀ ਦੀ ਬੇਟੀ ਯਸ਼ੋਧਰਾ ਨੇ ਇਸ ਮਾਮਲੇ ‘ਚ ਟਵੀਟ ਕਰ ਕੇ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ। ਪਰ ਹੁਣ ਤਕ ਗੋਆ ਸਰਕਾਰ ਇਸ ਮੁੱਦੇ ‘ਤੇ ਕੁਝ ਵੀ ਕਹਿਣ ਤੋਂ ਟਾਲਾ ਵੱਟ ਰਹੀ ਸੀ ਪਰ ਐਤਵਾਰ ਨੂੰ ਇਸ ਮਾਮਲੇ ‘ਚ ਖਾਪ ਪੰਚਾਇਤਾਂ ਦੇ ਦਖ਼ਲ ਤੋਂ ਬਾਅਦ ਹਰਿਆਣਾ ਤੇ ਗੋਆ ਦੀਆਂ ਸਰਕਾਰਾਂ ਨੂੰ ਡਰ ਸੀ ਕਿ ਮਾਮਲਾ ਹੋਰ ਵਿਗੜ ਜਾਵੇਗਾ, ਜਿਸ ਕਾਰਨ ਇਹ ਮਾਮਲਾ ਅਚਾਨਕ ਸੀਬੀਆਈ ਨੂੰ ਸੌਂਪਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮਾਮਲੇ ‘ਚ ਚਾਰਜਸ਼ੀਟ ਦਾਇਰ ਹੋਣੀ ਬਾਕੀ ਹੈ ਤੇ ਇਸ ਦੇ ਲਈ ਗੋਆ ਪੁਲਿਸ ਚੰਡੀਗੜ੍ਹ ਲੈਬ ਤੋਂ ਫੋਰੈਂਸਿਕ ਰਿਪੋਰਟ ਦੀ ਉਡੀਕ ਕਰ ਰਹੀ ਸੀ।

JEE Advanced 2022 Results: ਪੰਜਾਬ ‘ਚੋਂ ਮ੍ਰਿਣਾਲ ਗਰਗ ਤੇ ਟ੍ਰਾਈਸਿਟੀ ਵਿਚੋਂ ਚਿਨਮਯ ਖੋਖਰ ਨੇ ਕੀਤਾ ਟਾਪ

0

ਜੇਈਈ ਐਡਵਾਂਸਡ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ ਵਿਚ ਪੰਜਾਬ ਵਿਚੋਂ ਮ੍ਰਿਣਾਲ ਗਰਗ ਨੇ ਮੋਹਰੀ ਸਥਾਨ ਹਾਸਲ ਕੀਤਾ ਹੈ। ਬਠਿੰਡਾ ਦੇ ਮ੍ਰਿਣਾਲ ਦਾ ਆਲ ਇੰਡੀਆ 19ਵਾਂ ਰੈਂਕ ਆਇਆ ਹੈ ਤੇ ਉਸ ਨੇ ਸੇਂਟ ਕਬੀਰ ਕਾਨਵੈਂਟ ਸਕੂਲ ਵਿਚੋਂ ਪੜ੍ਹਾਈ ਮੁਕੰਮਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਮ੍ਰਿਣਾਲ ਨੇ ਜੇਈਈ ਮੇਨਜ਼ ਸੈਸ਼ਨ ਇਕ ਵਿਚੋਂ ਵੀ ਦੇਸ਼ ਭਰ ਵਿਚੋਂ ਪੰਜਵਾਂ ਸਥਾਨ ਹਾਸਲ ਕੀਤਾ ਸੀ ਜਦਕਿ ਜੇਈਈ ਸੈਸ਼ਨ ਦੋ ਵਿਚ ਉਸ ਨੇ ਟੌਪ ਕੀਤਾ ਸੀ। ਮ੍ਰਿਣਾਲ ਦਾ ਪ੍ਰੇਰਨਾ ਸਰੋਤ ਉਸ ਦਾ ਭਰਾ ਭਰਤੇਸ਼ ਗਰਗ ਰਿਹਾ ਹੈ ਜੋ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਜੋਧਪੁਰ ਤੋਂ ਐਮਬੀਬੀਐਸ ਆਖਰੀ ਸਾਲ ਦਾ ਵਿਦਿਆਰਥੀ ਹੈ। ਇਸ ਤੋਂ ਇਲਾਵਾ ਨਮਨ ਗੋਇਲ ਦਾ ਆਲ ਇੰਡੀਆ 78ਵਾਂ ਤੇ ਕੁਸ਼ਾਗਰ ਦਾ 96ਵਾਂ ਰੈਂਕ ਆਇਆ ਹੈ।

ਇਹ ਵੀ ਪੜ੍ਹੋ: ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਭੇਟ ਕੀਤੇ 5 ਕਰੋੜ ਰੁਪਏ ਦੇ ਹੀਰੇ ਤੇ…

ਇਸ ਦੇ ਨਾਲ ਹੀ ਦੱਸ ਦਈਏ ਕਿ ਚੰਡੀਗੜ੍ਹ ਸੈਕਟਰ-43 ਦੇ ਰਹਿਣ ਵਾਲੇ ਚਿਨਮਯ ਖੋਖਰ ਨੇ ਆਲ ਇੰਡੀਆ 42ਵਾਂ ਰੈਂਕ ਹਾਸਲ ਕਰਕੇ ਟ੍ਰਾਈਸਿਟੀ ‘ਚੋਂ ਟਾਪ ਕੀਤਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਸੈਕਟਰ-35 ਦੇ ਵਸਨੀਕ ਹਰਸ਼ ਜਾਖੜ ਨੇ ਆਲ ਇੰਡੀਆ 48ਵਾਂ ਰੈਂਕ ਹਾਸਲ ਕਰਕੇ ਟ੍ਰਾਈਸਿਟੀ ਵਿਚੋਂ ਦੂਜਾ ਅਤੇ ਸੈਕਟਰ-16 ਦੇ ਵਸਨੀਕ ਅਨਿਰੁਧ ਨੇ ਆਲ ਇੰਡੀਆ 50ਵਾਂ ਰੈਂਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ।

ਇਨ੍ਹਾਂ ਤੋਂ ਇਲਾਵਾ ਨਿਵੇਸ਼ ਨੇ ਆਲ ਇੰਡੀਆ 60ਵਾਂ, ਸੌਮਿਲ ਨੇ ਆਲ ਇੰਡੀਆ 69ਵਾਂ ਅਤੇ ਸੌਮਿਆ ਨੇ ਆਲ ਇੰਡੀਆ 92ਵਾਂ ਰੈਂਕ ਹਾਸਲ ਕੀਤਾ। ਦੱਸ ਦਈਏ ਕਿ ਟ੍ਰਾਈਸਿਟੀ ਵਿਚ ਹੋਰ ਵੀ ਕਈ ਵਿਦਿਆਰਥੀ ਮੁਕਾਮ ਹਾਸਲ ਕਰਨ ਵਿਚ ਸਫ਼ਲ ਰਹੇ।

ਪਰਾਲੀ ਸਾੜਨ ‘ਤੇ ਰੋਕ ਲਗਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਕੁਲਦੀਪ ਸਿੰਘ ਧਾਲੀਵਾਲ

0

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਵਾਢੀ ਦੇ ਆਗਾਮੀ ਸੀਜ਼ਨ ਦੌਰਾਨ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਹਰ ਸੰਭਵ ਕਦਮ ਚੁੱਕੇਗੀ।

ਲੁਧਿਆਣਾ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਪਰਾਲੀ ਦੇ ਪ੍ਰਬੰਧਨ ਲਈ ਕਮਰ ਕੱਸ ਲਈ ਹੈ ਅਤੇ ਇਸ ਸੀਜ਼ਨ ਵਿੱਚ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ 56000 ਮਸ਼ੀਨਾਂ ਵੰਡੀਆਂ ਜਾਣਗੀਆਂ, ਜਿਸ ਨਾਲ ਮਸ਼ੀਨਾਂ ਦੀ ਕੁੱਲ ਗਿਣਤੀ 146422 ਹੋ ਜਾਵੇਗੀ ਕਿਉਂਕਿ ਪਹਿਲਾਂ ਹੀ 2018-2022 ਤੱਕ ਕਿਸਾਨਾਂ ਨੂੰ 90422 ਮਸ਼ੀਨਾਂ ਵੰਡੀਆਂ ਜਾ ਚੁੱਕੀਆਂ ਹਨ।

ਇਸ ਸਾਲ ਮਸ਼ੀਨਾਂ ਦੀ ਵੰਡ ਦੇ ਪ੍ਰੋਗਰਾਮ ਵਿੱਚ ਨਵੀਂ ਪਹਿਲ ਦਾ ਜ਼ਿਕਰ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਹੁਣ ਛੋਟੇ ਕਿਸਾਨਾਂ ਨੂੰ ਵੀ ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਡਰਿੱਲ ਵਰਗੀਆਂ ਮਸ਼ੀਨਾਂ ਮਿਲਣਗੀਆਂ ਕਿਉਂਕਿ ਅਜਿਹੀਆਂ 500 ਮਸ਼ੀਨਾਂ ਸੂਬੇ ਦੇ 154 ਬਲਾਕਾਂ ਵਿੱਚ ਭੇਜੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 15 ਸਤੰਬਰ ਤੋਂ ਬਾਅਦ ਉਨ੍ਹਾਂ ਸਮੇਤ ਖੇਤੀਬਾੜੀ ਵਿਭਾਗ ਦੇ ਦਰਜਾ ਚਾਰ ਮੁਲਾਜ਼ਮਾਂ ਤੋਂ ਲੈ ਕੇ ਡਾਇਰੈਕਟਰ ਰੈਂਕ ਤੱਕ ਦੇ ਅਧਿਕਾਰੀ ਫੀਲਡ ਵਿੱਚ ਹੀ ਰਹਿਣਗੇ ਅਤੇ ਘਰ-ਘਰ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਪ੍ਰਤੀ ਜਾਗਰੂਕ ਕਰਨ ਕਰਨਗੇ।

ਇਹ ਵੀ ਪੜ੍ਹੋ: SGPC ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਪੰਜਾਬ ਭਰ ‘ਚ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ…

ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਪੇਂਡੂ ਪੱਟੀ ਵਿੱਚ ਇੱਕ ਵਿਸ਼ਾਲ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਜਿਸ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ, ਵਾਤਾਵਰਣ ਵਿਭਾਗ ਦੇ ਕਰਮਚਾਰੀ, ਗੈਰ ਸਰਕਾਰੀ ਸੰਸਥਾਵਾਂ, ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਅਤੇ ਹੋਰ ਕਿਸਾਨਾਂ ਨੂੰ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਦੇ ਅਮਲ ਨੂੰ ਅਪਨਾਉਣ ਲਈ ਪ੍ਰੇਰਿਤ ਕਰਨਗੇ।

ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਨਕਦ ਲਾਭ ਦੇਣ ਦੀ ਤਜਵੀਜ਼ ਨੂੰ ਠੁਕਰਾਏ ਜਾਣ ‘ਤੇ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਉਨ੍ਹਾਂ ਇਸ ਫੈਸਲੇ ਨੂੰ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਦੱਸਿਆ ਅਤੇ ਕਿਹਾ ਕਿ ਸੂਬਾ ਸਰਕਾਰ ਨੇ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਦੇਣ ਦੀ ਤਜਵੀਜ਼ ਰੱਖੀ ਸੀ, ਜਿਸ ਵਿੱਚ ਇਹ ਸੁਝਾਅ ਪੇਸ਼ ਕੀਤਾ ਗਿਆ ਸੀ ਕਿ ਇਸ ਰਾਸ਼ੀ ਵਿੱਚੋਂ 1500 ਰੁਪਏ ਪ੍ਰਤੀ ਏਕੜ ਕੇਂਦਰ ਸਰਕਾਰ ਜਦ ਕਿ 1000 ਰੁਪਏ ਪ੍ਰਤੀ ਏਕੜ ਪੰਜਾਬ ਅਤੇ ਦਿੱਲੀ ਸਰਕਾਰਾਂ ਵੱਲੋਂ ਦਿੱਤੇ ਜਾਣਗੇ।

ਇਹ ਵੀ ਪੜ੍ਹੋ: NIA ਵਲੋਂ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ, ਗੋਲਡੀ ਬਰਾੜ ਤੇ ਜੱਗੂ ਦੇ ਘਰ ‘ਤੇ…

ਪਿਛਲੀਆਂ ਸਰਕਾਰਾਂ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਕਈ ਕਿਸਾਨ ਖੇਤੀ ਸੰਦਾਂ ‘ਤੇ ਸਬਸਿਡੀ ਦਾ ਲਾਭ ਲੈਣ ‘ਚ ਅਸਫਲ ਰਹੇ ਅਤੇ 150 ਕਰੋੜ ਰੁਪਏ ਦਾ ਘਪਲਾ ਸਾਹਮਣੇ ਆਇਆ ਹੈ। ਇਸ ਦੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪ ਦਿੱਤੀ ਗਈ ਹੈ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਪਰਾਲੀ ਸਾੜਨ ਦੀ ਸਮੱਸਿਆ ਦੇ ਖਾਤਮੇ ਲਈ ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਧਾਲੀਵਾਲ ਨੇ ਉਮੀਦ ਪ੍ਰਗਟਾਈ ਕਿ ਇਸ ਸਾਲ ਇੱਕ ਵੀ ਕਿਸਾਨ ਪਰਾਲੀ ਸਾੜਨ ਦੀ ਇਸ ਕਾਰਵਾਈ ਵਿੱਚ ਸ਼ਾਮਲ ਨਹੀਂ ਹੋਵੇਗਾ। ਇਸ ਮੌਕੇ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਜੀਵਨ ਸਿੰਘ ਸੰਗੋਵਾਲ, ਦਲਜੀਤ ਸਿੰਘ ਗਰੇਵਾਲ, ਹਰਦੀਪ ਸਿੰਘ ਮੁੰਡੀਆਂ, ਕੁਲਵੰਤ ਸਿੰਘ ਸਿੱਧੂ ਅਤੇ ਹੋਰ ਹਾਜ਼ਰ ਸਨ।

ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਭੇਟ ਕੀਤੇ 5 ਕਰੋੜ ਰੁਪਏ ਦੇ ਹੀਰੇ ਤੇ ਸੋਨੇ ਦੇ ਗਹਿਣੇ ਨਕਲੀ ਨਿਕਲੇ, ਜਾਣੋ ਕਿਸ ਖਿਲਾਫ ਜਾਂਚ ਹੋਈ ਸ਼ੁਰੂ

0

ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਤੋਂ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਇੱਥੇ ਭੇਂਟ ਕੀਤੇ ਗਏ ਗਹਿਣਿਆਂ ਨਾਲ ਜੁੜਿਆ ਹੋਇਆ ਹੈ। ਪਟਨਾ ਸ਼ਹਿਰ ਦੇ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਭੇਟ ਕੀਤੇ ਕਰੀਬ 5 ਕਰੋੜ ਰੁਪਏ ਦੇ ਕੀਮਤੀ ਹੀਰੇ, ਗਹਿਣੇ ਅਤੇ ਸੋਨੇ ਦੀਆਂ ਵਸਤੂਆਂ ਨਕਲੀ ਨਿਕਲੀਆਂ ਹਨ।

ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਚ ਪਿਆਰਿਆਂ ਨੇ ਮੈਰਾਥਨ ਮੀਟਿੰਗ ਕਰਕੇ ਇਸ ਭੇਟਾ ਦੇ ਨਕਲੀ ਹੋਣ ਦੇ ਮਾਮਲੇ ਵਿੱਚ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਤਨਖਾਈਆ ਕਰਾਰ ਦੇ ਦਿੱਤਾ ਹੈ, ਉਸੇ ਪੰਚ ਪਿਆਰਿਆਂ ਨੇ ਦਾਨਕਰਤਾ ਕਰਤਾਰਪੁਰ, ਪੰਜਾਬ ਦੇ ਵਸਨੀਕ ਡਾ: ਗੁਰਵਿੰਦਰ ਸਿੰਘ ਸਮਰਾ ਨੂੰ ਮਨ੍ਹਾਂ ਕਰਨ ਦੇ ਬਾਵਜੂਦ ਮੀਡੀਆ ਵਿੱਚ ਬਿਆਨ ਦੇਣ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਸਖ਼ਤ ਕਾਰਵਾਈ ਕੀਤੀ ਗਈ ਹੈ।

ਉਨ੍ਹਾਂ ਨੂੰ ਇੱਕ ਅਖੰਡ ਪਾਠ, 1100 ਕੜਾਹ ਪ੍ਰਸ਼ਾਦ ਅਤੇ ਇਨ੍ਹਾਂ ਨੂੰ 3 ਦਿਨਾਂ ਤੱਕ ਭਾਂਡੇ ਅਤੇ ਜੋੜਾ ਘਰ ਵਿਚ ਸੇਵਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਐਤਵਾਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਅਤੇ ਪੰਜਾਬ ਦੇ ਕਰਤਾਰਪੁਰ ਨਿਵਾਸੀ ਡਾ: ਗੁਰਵਿੰਦਰ ਸਿੰਘ ਸਮਰਾ ਦੇ ਵੱਡੇ ਸਪੁੱਤਰ ਹਰਮਨਦੀਪ ਸਿੰਘ ਸਮਰਾ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਵਿਖੇ ਪਹੁੰਚ ਕੇ ਆਪਣੀ ਹਾਜ਼ਰੀ ਦਰਜ ਕਰਵਾਈ।

ਇਹ ਵੀ ਪੜ੍ਹੋ: ਦੇਸ਼ ਦੇ ਇਨ੍ਹਾਂ ਸੂਬਿਆਂ ‘ਚ ਯੈਲੋ ਅਲਰਟ, ਭਾਰੀ ਮੀਂਹ ਦੀ ਭਵਿੱਖਬਾਣੀ

ਜਾਣਕਾਰੀ ਅਨੁਸਾਰ ਡਾਕਟਰ ਸਮਰਾ ਤਬੀਅਤ ਠੀਕ ਨਾ ਹੋਣ ਕਾਰਨ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਨਹੀਂ ਪਹੁੰਚ ਸਕੇ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਹਜ਼ੂਰੀ ਵਿੱਚ ਦਾਨੀ ਸੱਜਣ ਅਤੇ ਜਥੇਦਾਰ ਪਾਸੋਂ ਮਿਲੇ ਸਬੂਤਾਂ ਨੂੰ ਲੈ ਕੇ ਕਰੀਬ 8 ਤੋਂ 9 ਘੰਟੇ ਤੱਕ ਮੈਰਾਥਨ ਮੀਟਿੰਗ ਕਰਕੇ ਪੰਚ ਪਿਆਰਿਆਂ ਨੇ ਦੇਰ ਰਾਤ ਆਪਣਾ ਫੈਸਲਾ ਸੁਣਾਇਆ।

ਦਰਅਸਲ 1 ਜਨਵਰੀ, 2022 ਨੂੰ ਡਾਕਟਰ ਸਮਰਾ ਨੇ 5 ਕਰੋੜ ਰੁਪਏ ਦੀ ਰਾਸ਼ੀ ਦੇ ਸੋਨੇ ਦਾ ਹਾਰ, ਸੋਨੇ ਦੀ ਕਿਰਪਾਨ ਅਤੇ ਸੋਨੇ ਦਾ ਬਣਿਆ ਛੋਟਾ ਪਲੰਗ ਅਤੇ ਕਲਗੀ ਭੇਟ ਕੀਤੀ ਸੀ। ਬਾਅਦ ਦੇ ਦਿਨਾਂ ਵਿਚ ਤਖ਼ਤ ਸ੍ਰੀ ਹਰਿਮੰਦਰ ਪ੍ਰਬੰਧਕ ਕਮੇਟੀ ਦੇ ਤਤਕਾਲੀ ਚੇਅਰਮੈਨ ਸਵਰਗੀ ਅਵਤਾਰ ਸਿੰਘ ਹਿੱਤ ਦੇ ਨਿਰਦੇਸ਼ਾਂ ‘ਤੇ ਸਿੱਖ ਸੰਗਤਾਂ ਦੇ ਸ਼ੱਕ ਅਤੇ ਕਮੇਟੀ ਦੇ ਵਿਰੋਧੀ ਧਿਰ ਦੀ ਮੰਗ ਦੇ ਆਧਾਰ ‘ਤੇ ਇਨ੍ਹਾਂ ਵਸਤਾਂ ਦੀ ਜਾਂਚ ਕਰਵਾਈ ਗਈ ਸੀ, ਜਿਸ ਵਿਚ ਸਾਹਮਣੇ ਆਇਆ ਕਿ ਮਾਤਰਾ ਵਿਚ ਸੋਨੇ ਦੀ ਸ਼ੁੱਧਤਾ ਦੀ ਗੱਲ ਕਹੀ ਗਈ ਹੈ, ਉਹ ਅਸਲ ਵਿਚ ਬਹੁਤ ਘੱਟ ਹੈ।

ਮਾਮਲਾ ਸਾਹਮਣੇ ਆਉਣ ਤੋਂ ਬਾਅਦ ਡਾ: ਸਮਰਾ ਨੇ ਗਿਆਨੀ ਰਣਜੀਤ ਸਿੰਘ ਗੌਹਰ-ਏ-ਮੁਸਕੀਨ ਦੀ ਦੇਖ-ਰੇਖ ‘ਚ ਇਨ੍ਹਾਂ ਵਸਤਾਂ ਨੂੰ ਤਿਆਰ ਕਰਨ ਦੀ ਗੱਲ ਆਖੀ। ਬਾਅਦ ਵਿੱਚ ਤਤਕਾਲੀ ਪ੍ਰਧਾਨ ਸਵਰਗੀ ਅਵਤਾਰ ਸਿੰਘ ਦੇ ਹਿੱਤ ਨੇ ਇਸ ਮਾਮਲੇ ਦੀ ਜਾਂਚ ਲਈ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਕੀਤਾ ਸੀ।

 

ਦੇਸ਼ ਦੇ ਇਨ੍ਹਾਂ ਸੂਬਿਆਂ ‘ਚ ਯੈਲੋ ਅਲਰਟ, ਭਾਰੀ ਮੀਂਹ ਦੀ ਭਵਿੱਖਬਾਣੀ

0

ਭਾਰਤ ਦੇ ਮੌਸਮ ਵਿਭਾਗ ਨੇ ਬੰਗਾਲ ਦੀ ਖਾੜੀ ‘ਤੇ ਬਣੇ ਘੱਟ ਦਬਾਅ ਦੇ ਖੇਤਰ ਕਾਰਨ ਉੱਤਰੀ ਭਾਰਤ ਤੋਂ ਲੈ ਕੇ ਦੱਖਣੀ ਭਾਰਤ ਤੱਕ ਦੇ ਵੱਖ-ਵੱਖ ਰਾਜਾਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਉੱਤਰਾਖੰਡ, ਉੜੀਸਾ, ਬਿਹਾਰ, ਦਿੱਲੀ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਸਮੇਤ ਕਈ ਰਾਜਾਂ ਦੇ ਜ਼ਿਆਦਾਤਰ ਜ਼ਿਲਿਆਂ ‘ਚ ਅਗਲੇ 4 ਦਿਨਾਂ ਤੱਕ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।

ਆਈਐਮਡੀ ਨੇ ਤੱਟੀ ਆਂਧਰਾ ਪ੍ਰਦੇਸ਼, ਤੇਲੰਗਾਨਾ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਗੁਜਰਾਤ ਅਤੇ ਮਹਾਰਾਸ਼ਟਰ ‘ਚ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ‘ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਭਾਰੀ ਮੀਂਹ, ਜਦੋਂ ਕਿ ਕੇਰਲ ਅਤੇ ਕਰਨਾਟਕ ਵਿੱਚ 12 ਸਤੰਬਰ ਨੂੰ ਮੌਸਮ ਖ਼ਰਾਬ ਹੋ ਸਕਦਾ ਹੈ। ਆਈਐਮਡੀ ਦੇ ਅਨੁਸਾਰ, ਹੁਣ ਤੱਕ ਦੇਸ਼ ਦੇ 31 ਪ੍ਰਤੀਸ਼ਤ ਹਿੱਸੇ ਵਿੱਚ ਆਮ ਨਾਲੋਂ ਵੱਧ, 36 ਪ੍ਰਤੀਸ਼ਤ ਆਮ ਅਤੇ 33 ਪ੍ਰਤੀਸ਼ਤ ਖੇਤਰ ਵਿੱਚ ਆਮ ਨਾਲੋਂ ਘੱਟ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਨੇ ਉੱਤਰਾਖੰਡ ਦੇ ਕਈ ਇਲਾਕਿਆਂ ‘ਚ ਭਾਰੀ ਬਾਰਸ਼ ਦੇ ਮੱਦੇਨਜ਼ਰ ਅਗਲੇ 4 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਉੱਤਰਕਾਸ਼ੀ ਵਿੱਚ ਗੰਗੋਤਰੀ ਅਤੇ ਯਮੁਨੋਤਰੀ ਖੇਤਰ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ।

ਇਹ ਵੀ ਪੜ੍ਹੋ: NIA ਵਲੋਂ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ, ਗੋਲਡੀ ਬਰਾੜ ਤੇ ਜੱਗੂ ਦੇ ਘਰ ‘ਤੇ…

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਰਾਜਸਥਾਨ ਵਿੱਚ ਸਤੰਬਰ ਵਿੱਚ ਔਸਤ ਨਾਲੋਂ 109 ਫੀਸਦੀ ਜ਼ਿਆਦਾ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਨੇ ਓਡੀਸ਼ਾ ਦੇ ਦੱਖਣੀ ਹਿੱਸਿਆਂ ਲਈ 13 ਸਤੰਬਰ ਤੱਕ ਔਰੇਂਜ ਅਲਰਟ ਜਾਰੀ ਕੀਤਾ ਹੈ।

ਮਛੇਰਿਆਂ ਨੂੰ ਬੀਚ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ। ਰਾਜ ਸਰਕਾਰ ਨੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨੂੰ ਮੁਸ਼ਕਲ ਸਥਿਤੀਆਂ ਲਈ ਤਿਆਰ ਰਹਿਣ ਅਤੇ ਪ੍ਰੋਟੋਕੋਲ ਅਨੁਸਾਰ ਸੰਕਟ ਦੀ ਸਥਿਤੀ ਨਾਲ ਨਜਿੱਠਣ ਲਈ ਕਿਹਾ ਹੈ।

ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਅਗਲੇ 3 ਦਿਨਾਂ ਤੱਕ ਮੀਂਹ

ਇਹ ਵੀ ਪੜ੍ਹੋ: ਸੀਰਮ ਇੰਸਟੀਚਿਊਟ ਆਫ ਇੰਡੀਆ ਨਾਲ ਹੋਈ 1 ਕਰੋੜ ਦੀ ਠੱਗੀ

ਬੰਗਾਲ ਦੀ ਖਾੜੀ ‘ਚ ਘੱਟ ਦਬਾਅ ਦਾ ਖੇਤਰ ਬਣਨ ਕਾਰਨ ਮਹਾਰਾਸ਼ਟਰ ਅਤੇ ਛੱਤੀਸਗੜ੍ਹ ਦੇ ਨਾਲ ਲੱਗਦੇ ਮੱਧ ਪ੍ਰਦੇਸ਼ ਦੇ ਇਲਾਕਿਆਂ ‘ਚ ਬਾਰਿਸ਼ ਹੋ ਰਹੀ ਹੈ। 12 ਸਤੰਬਰ ਨੂੰ ਓਡੀਸ਼ਾ ਨੇੜੇ ਬਣ ਰਹੀ ਨਵੀਂ ਮੌਸਮ ਪ੍ਰਣਾਲੀ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ‘ਚ ਸਰਗਰਮ ਹੋ ਜਾਵੇਗੀ, ਇਸ ਦੇ ਪ੍ਰਭਾਵ ਕਾਰਨ ਸੋਮਵਾਰ ਨੂੰ ਦੋਵਾਂ ਸੂਬਿਆਂ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਕਰਨਾਟਕ ‘ਚ ਯੈਲੋ ਅਲਰਟ

ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ‘ਚ ਪਿਛਲੇ ਦੋ ਹਫਤਿਆਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਤੋਂ ਬਾਅਦ ਹੁਣ ਹਾਲਾਤ ਕੁਝ ਆਮ ਹੋ ਗਏ ਹਨ। ਸੂਬੇ ‘ਚ ਪਿਛਲੇ 11 ਦਿਨਾਂ ‘ਚ 137 ਫੀਸਦੀ ਜ਼ਿਆਦਾ ਬਾਰਿਸ਼ ਹੋਈ ਹੈ। ਆਮ ਤੌਰ ‘ਤੇ ਕਰਨਾਟਕ ਵਿੱਚ 55.4 ਮਿਲੀਮੀਟਰ ਮੀਂਹ ਦਾ ਰਿਕਾਰਡ ਹੈ ਪਰ ਹੁਣ ਤੱਕ 131.1 ਮਿਲੀਮੀਟਰ ਮੀਂਹ ਪੈ ਚੁੱਕਾ ਹੈ। ਆਈਐਮਡੀ ਨੇ ਦੱਖਣੀ ਕਰਨਾਟਕ ਨੂੰ ਛੱਡ ਕੇ ਰਾਜ ਦੇ ਹੋਰ ਹਿੱਸਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।