Home Blog Page 1917

NIA ਵਲੋਂ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ, ਗੋਲਡੀ ਬਰਾੜ ਤੇ ਜੱਗੂ ਦੇ ਘਰ ‘ਤੇ ਵੀ ਹੋਈ ਰੇਡ

0

ਗੈਂਗਸਟਰਾਂ ‘ਤੇ ਨੱਥ ਪਾਉਣ ਲਈ NIA ਵਲੋਂ ਪੰਜਾਬ ਸਮੇਤ ਕਈ ਸੂਬਿਆਂ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜੇ ਸ਼ੱਕੀ ਗਿਰੋਹ ਦੇ ਸਬੰਧ ਵਿੱਚ ਦਿੱਲੀ, ਐਨਸੀਆਰ, ਹਰਿਆਣਾ ਅਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹਦਾਇਤਾਂ ‘ਤੇ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਗੁਰਦਾਸਪੁਰ ‘ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਘਰ ‘ਤੇ ਰੇਡ ਕੀਤੀ ਹੈ।ਇਸਦੇ ਨਾਲ ਹੀ ਗੋਲਡੀ ਬਰਾੜ ਦੇ ਘਰ ‘ਚ ਮੁਕਤਸਰ ਵਿਖੇ ਵੀ ਰੇਡ ਕੀਤੀ ਜਾ ਰਹੀ ਹੈ। ਹਾਲਾਕਿ ਗੋਲਡੀ ਬਰਾੜ ਕੈਨੇਡਾ ‘ਚ ਹੈ। ਫਾਜ਼ਿਲਕਾ ‘ਚ ਲਾਰੈਂਸ ਦੇ ਘਰ ‘ਤੇ ਵੀ ਰੇਡ ਹੋਈ ਹੈ।ਇਸਦੇ ਨਾਲ ਹੀ ਕੌਸਲ ਗੈਂਗ ਤੇ ਬੰਬੀਹਾ ਗੈਂਗ ਦੇ ਟਿਕਾਣਿਆਂ ‘ਤੇ ਵੀ ਰੇਡ ਹੋ ਰਹੀ ਹੈ।ਇਸਦੇ ਨਾਲ ਹੀ ਕੋਟਕਪੂਰਾ ‘ਚ ਵੀ NIA ਦੀ ਰੇਡ ਜਾਰੀ ਹੈ।ਗੈਂਗਸਟਰ ਵਿਨਯ ਦਿਓੜਾ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। NIA ਵਲੋਂ ਦੇਸ਼ ‘ਚ 50 ਦੇ ਕਰੀਬ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।ਇਸਦੇ ਨਾਲ ਹੀ ਪੰਜਾਬ ‘ਚ ਕਰੀਬ 25 ਥਾਵਾਂ ‘ਤੇ NIA ਦੀ ਰੇਡ ਜਾਰੀ ਹੈ।

ਅੰਮ੍ਰਿਤਸਰ ‘ਚ ਵੀ NIA ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ ਹੈ। NIA ਦੀ ਟੀਮ ਸਵੇਰੇ ਗੈਂਗਸਟਰ ਸ਼ੁਭਮ ਦੇ ਘਰ ਪਹੁੰਚੀ, ਹਾਲਾਂਕਿ ਸ਼ੁਭਮ ਦਾ ਪਰਿਵਾਰ ਪਿਛਲੇ ਕਈ ਸਾਲਾਂ ਤੋਂ ਉੱਥੇ ਨਹੀਂ ਰਹਿ ਰਿਹਾ। ਇਸ ਤੋਂ ਇਲਾਵਾ ਕਈ ਹੋਰ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਕਈ ਗੈਂਗਸਟਰਾਂ ਅਤੇ ਉਨ੍ਹਾਂ ਦੇ ਸੰਗਠਨਾਂ ਖਿਲਾਫ ਰਾਸ਼ਟਰੀ ਪੱਧਰ ‘ਤੇ ਛਾਪੇਮਾਰੀ ਜਾਰੀ ਹੈ। ਐਨਆਈਏ ਦੇ ਸੂਤਰਾਂ ਅਨੁਸਾਰ ਚੰਡੀਗੜ੍ਹ ਦੇ ਦੋ ਟਿਕਾਣਿਆਂ ਸਮੇਤ ਪੰਜਾਬ ਦੇ 25 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਦਿੱਲੀ ਦੇ ਨਜਫਗੜ੍ਹ ਇਲਾਕੇ ‘ਚ ਹਰਿਆਣਾ, ਰਾਜਸਥਾਨ ‘ਚ ਵੀ NIA ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

SGPC ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਪੰਜਾਬ ਭਰ ‘ਚ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਰੋਸ ਮਾਰਚ ਤੇ ਧਰਨੇ ਦਿੱਤੇ ਜਾਣਗੇ

0

ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਨੇ ਦਿੱਤੇ ਜਾਣਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ, ਮੈਂਬਰ ਅਤੇ ਸਮਰਥਕ ਡੀਸੀ ਦਫ਼ਤਰਾਂ ਅੱਗੇ ਇਕੱਠੇ ਹੋਣਗੇ ਅਤੇ 12 ਵਜੇ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪਣਗੇ। ਸ਼੍ਰੋਮਣੀ ਕਮੇਟੀ ਬੰਦੀ ਸਿੱਖਾਂ ਦੀ ਰਿਹਾਈ ਲਈ ਜਲਦੀ ਹੀ ਦਸਤਖਤ ਮੁਹਿੰਮ ਵੀ ਸ਼ੁਰੂ ਕਰਨ ਜਾ ਰਹੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅੱਜ ਦੇ ਧਰਨੇ ਦਾ ਫੈਸਲਾ 2 ਸਤੰਬਰ ਨੂੰ ਬੁਲਾਈ ਗਈ ਮੀਟਿੰਗ ਵਿੱਚ ਲਿਆ ਗਿਆ ਸੀ। ਇਸ ਦੌਰਾਨ ਜ਼ਿਲ੍ਹੇ ਦੇ ਹਰੇਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪੇ ਜਾਣਗੇ। ਸਾਰੇ ਕਾਲੇ ਕੱਪੜੇ ਪਾ ਕੇ ਹੀ ਪ੍ਰਦਰਸ਼ਨ ਕਰਨਗੇ। ਐਡਵੋਕੇਟ ਧਾਮੀ ਅਨੁਸਾਰ ਇਸ ਤੋਂ ਪਹਿਲਾਂ ਵੀ 4 ਵਾਰ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਚਿੱਠੀਆਂ ਲਿਖੀਆਂ ਜਾ ਚੁੱਕੀਆਂ ਹਨ ਪਰ ਇੱਕ ਵਾਰ ਵੀ ਭੇਜੇ ਗਏ ਪੱਤਰਾਂ ਦਾ ਜਵਾਬ ਨਹੀਂ ਮਿਲਿਆ। ਜਿਸ ਤੋਂ ਬਾਅਦ ਸਖਤ ਕਦਮ ਚੁੱਕਣ ਦਾ ਫੈਸਲਾ ਕੀਤਾ ਗਿਆ ਹੈ।

ਸੀਰਮ ਇੰਸਟੀਚਿਊਟ ਆਫ ਇੰਡੀਆ ਨਾਲ ਹੋਈ 1 ਕਰੋੜ ਦੀ ਠੱਗੀ

0

ਸੀਰਮ ਇੰਸਟੀਚਿਊਟ ਦੇ ਸੀਈਓ ਅਦਾਰ ਪੂਨਾਵਾਲਾ ਦੇ ਨਾਂ ’ਤੇ ਇਕ ਕਰੋੜ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਰੋਨਾ ਵੈਕਸੀਨ ਬਣਾਉਣ ਵਾਲੀ ਸੀਰਮ ਇੰਸਟੀਚਿਊਟ ਦੇ ਸੀਈਓ ਦੇ ਨਾਂ ’ਤੇ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਅਨੁਸਾਰ ਇਕ ਵਿਅਕਤੀ ਨੇ ਕੰਪਨੀ ਦੇ ਡਾਇਰੈਕਟਰਾਂ ਵਿਚੋਂ ਇਕ ਸਤੀਸ਼ ਦੇਸ਼ਪਾਂਡੇ ਨੂੰ ਫੋਨ ਕਰ ਕੇ ਕਿਹਾ ਕਿ ਉਹ ਅਦਾਰ ਪੂਨਾਵਾਲਾ ਬੋਲ ਰਿਹਾ ਹੈ ਤੇ ਉਸ ਨੇ ਸਤੀਸ਼ ਦੇਸ਼ਪਾਂਡੇ ਤੋਂ ਵੱਡੀ ਰਕਮ ਦੀ ਠੱਗੀ ਮਾਰ ਲਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸੀਨੀਅਰ ਇੰਸਪੈਕਟਰ ਪ੍ਰਤਾਪ ਮਾਨਕਰ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਸੂਚਨਾ ਤਕਨਾਲੋਜੀ ਐਕਟ ਤਹਿਤ ਧੋਖਾਧੜੀ ਅਤੇ ਅਪਰਾਧਾਂ ਲਈ ਐਫਆਈਆਰ ਦਰਜ ਕੀਤੀ ਗਈ ਹੈ।

ਪੁਲਿਸ ਦੇ ਅਨੁਸਾਰ, SII ਦੇ ਡਾਇਰੈਕਟਰਾਂ ਵਿੱਚੋਂ ਇੱਕ ਸਤੀਸ਼ ਦੇਸ਼ਪਾਂਡੇ ਨੂੰ ਇੱਕ ਵਿਅਕਤੀ ਦਾ ਵਟਸਐਪ ਸੁਨੇਹਾ ਮਿਲਿਆ ਜਿਸ ਨੇ ਆਪਣੀ ਪਛਾਣ ਆਧਾਰ ਪੂਨਾਵਾਲਾ ਵਜੋਂ ਦੱਸੀ। ਇਸ ਵਿਅਕਤੀ ਨੇ ਦੇਸ਼ ਪਾਂਡੇ ਨੂੰ ਤੁਰੰਤ ਬੈਂਕ ਖਾਤਿਆਂ ਵਿੱਚ ਪੈਸੇ ਟਰਾਂਸਫਰ ਕਰਨ ਲਈ ਕਿਹਾ।

ਕੰਪਨੀ ਦੇ ਅਧਿਕਾਰੀਆਂ ਨੇ ਤੁਰੰਤ 1,01,01,554 ਰੁਪਏ ਆਨਲਾਈਨ ਟਰਾਂਸਫਰ ਕਰ ਦਿੱਤੇ ਪਰ ਬਾਅਦ ਵਿੱਚ ਪਤਾ ਲੱਗਾ ਕਿ ਪੂਨਾਵਾਲਾ ਨੇ ਕਦੇ ਵੀ ਅਜਿਹਾ ਕੋਈ ਵਟਸਐਪ ਮੈਸੇਜ ਨਹੀਂ ਭੇਜਿਆ ਸੀ।

ਯੂਨੀਵਰਸਿਟੀ ਵਲੋਂ ਜਾਰੀ ਐਡਮਿਟ ਕਾਰਡਾਂ ‘ਤੇ ਛਪੀਆਂ PM ਮੋਦੀ, ਰਾਜਪਾਲ ਤੇ ਧੋਨੀ ਦੀਆਂ ਤਸਵੀਰਾਂ, ਜਾਣੋ ਕੀ ਹੈ ਪੂਰਾ ਮਾਮਲਾ

0

ਬਿਹਾਰ ‘ਚ ਐਡਮਿਟ ਕਾਰਡਾਂ ਨਾਲ ਜੁੜਿਆਂ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਬਿਹਾਰ ’ਚ ਇਕ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਨੂੰ ਜਾਰੀ ਕੀਤੇ ਗਏ ਐਡਮਿਟ ਕਾਰਡਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਦਿੱਗਜ਼ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਅਤੇ ਬਿਹਾਰ ਦੇ ਰਾਜਪਾਲ ਫਾਗੂ ਚੌਹਾਨ ਦੀਆਂ ਤਸਵੀਰਾਂ ਛਾਪੀਆਂ ਗਈਆਂ ਹਨ।

ਇਹ ਵਿਦਿਆਰਥੀ ਮਧੂਬਨੀ, ਸਮਸਤੀਪੁਰ ਅਤੇ ਬੇਗੂਸਰਾਏ ਜ਼ਿਲ੍ਹਿਆਂ ’ਚ ਸਥਿਤ ਕਾਲਜਾਂ ਦੇ ਬੀ.ਏ. ਦੇ ਤੀਜੇ ਸਾਲ ਦੇ ਵਿਦਿਆਰਥੀ ਦੱਸੇ ਗਏ ਹਨ। ਇਹ ਸਾਰੇ ਕਾਲਜ ਲਲਿਤ ਨਾਰਾਇਣ ਮਿਥਿਲਾ ਯੂਨੀਵਰਸਿਟੀ ਨਾਲ ਸਬੰਧਤ ਹਨ, ਜਿਨ੍ਹਾਂ ਦਾ ਹੈੱਡਕੁਆਰਟਰ ਦਰਭੰਗਾ ’ਚ ਹੈ।

ਯੂਨੀਵਰਸਿਟੀ ਦੇ ਰਜਿਸਟਰਾਰ ਮੁਸ਼ਤਾਕ ਅਹਿਮਦ ਨੇ ਕਿਹਾ ਕਿ ਇਨ੍ਹਾਂ ਬੇਨਿਯਮੀਆਂ ਦਾ ਗੰਭੀਰ ਨੋਟਿਸ ਲਿਆ ਗਿਆ ਹੈ। ਇਹ ਬੇਨਿਯਮੀਆਂ ਸ਼ੋਸ਼ਲ ਮੀਡੀਆ ਰਾਹੀਂ ਉਜਾਗਰ ਹੋਈਆਂ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਸਬੰਧਤ ਵਿਦਿਆਰਥੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਐੱਫ. ਆਈ. ਆਰ ਵੀ ਦਰਜ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਐਡਮਿਟ ਕਾਰਡ ਆਨਲਾਈਨ ਜਾਰੀ ਕੀਤੇ ਜਾਂਦੇ ਹਨ ਅਤੇ ਸਬੰਧਤ ਵਿਦਿਆਰਥੀ ਇਨ੍ਹਾਂ ਨੂੰ ਡਾਊਨਲੋਡ ਕਰਦੇ ਹਨ। ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਵਿਸ਼ੇਸ਼ ਲੌਗਇਨ ਵੇਰਵੇ ਦਿੱਤੇ ਜਾਂਦੇ ਹਨ।

ਰਜਿਸਟਰਾਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਫੋਟੋਆਂ ਅਤੇ ਹੋਰ ਜਾਣਕਾਰੀ ਅਪਲੋਡ ਕਰਨੀ ਹੁੰਦੀ ਹੈ, ਜਿਸ ਤੋਂ ਬਾਅਦ ਅਸੀਂ ਐਡਮਿਟ ਕਾਰਡ ਬਣਾਉਂਦੇ ਹਾਂ। ਅਜਿਹਾ ਲੱਗਦਾ ਹੈ ਕਿ ਕੁਝ ਵਿਦਿਆਰਥੀਆਂ ਨੇ ਗੈਰ-ਜ਼ਿੰਮੇਵਾਰਾਨਾ ਸ਼ਰਾਰਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਮਗਰੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਨਾਲ ਯੂਨੀਵਰਸਿਟੀ ਦਾ ਨਾਂ ਖ਼ਰਾਬ ਹੋਇਆ ਹੈ। ਪ੍ਰਧਾਨ ਮੰਤਰੀ ਅਤੇ ਰਾਜਪਾਲ ਦੀਆਂ ਤਸਵੀਰਾਂ ਦੀ ਦੁਰਵਰਤੋਂ ਵੀ ਗੰਭੀਰ ਮਾਮਲਾ ਹੈ।

ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਦੇ ਚਾਰ ਖਿਡਾਰੀ ਖੇਡਾਂ ਵਿੱਚ ਦਿਖਾਉਣਗੇ ਜੌਹਰ

0

ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ ਖੇਡਾਂ ਵਤਨ ਪੰਜਾਬ ਦੀਆਂ-2022’ ਵਿੱਚ ਜਿੱਥੇ ਵੱਖ-ਵੱਖ ਖੇਡਾਂ ਵਿੱਚ ਛੋਟੀ ਉਮਰ ਦੇ ਬੱਚਿਆਂ ਤੋਂ ਲੈ ਕੇ ਵੱਡੀ ਉਮਰ ਦੇ ਵੈਟਰਨ ਖਿਡਾਰੀ ਜੌਹਰ ਦਿਖਾ ਰਹੇ ਹਨ ਉਥੇ ਫਤਹਿਗੜ੍ਹ ਸਾਹਿਬ ਜ਼ਿਲੇ ਵਿੱਚ ਇਕ ਪਰਿਵਾਰ ਅਜਿਹਾ ਵੀ ਹੈ ਜਿਸ ਦੀਆਂ ਤਿੰਨ ਪੀੜ੍ਹੀਆਂ ਦੇ ਚਾਰ ਖਿਡਾਰੀ ਪਤੀ-ਪਤਨੀ ਅਤੇ ਦਾਦਾ-ਪੋਤਾ ਹਿੱਸਾ ਲੈ ਰਹੇ ਹਨ।

ਪਰਿਵਾਰ ਦਾ ਮੁੱਖ ਮੈਂਬਰ ਰਾਹੁਲਦੀਪ ਸਿੰਘ ਫਤਹਿਗੜ੍ਹ ਸਾਹਿਬ ਦਾ ਜ਼ਿਲ੍ਹਾ ਖੇਡ ਅਫ਼ਸਰ ਵੀ ਜੋ ਬਲਾਕ ਤੇ ਜ਼ਿਲਾ ਪੱਧਰ ਦੇ ਖੇਡ ਮੁਕਾਬਲਿਆਂ ਦਾ ਪ੍ਰਬੰਧਕ ਵੀ ਹੈ, ਖੁਦ ਬਾਸਕਟਬਾਲ ਵਿੱਚ ਹਿੱਸਾ ਲੈਣ ਦੇ ਨਾਲ ਉਸ ਦੇ ਪਿਤਾ, ਪਤਨੀ ਤੇ ਪੁੱਤਰ ਵੱਲੋਂ ਵੀ ਖੇਡਾਂ ਵਿੱਚ ਹਿੱਸਾ ਲਿਆ ਜਾ ਰਿਹਾ ਹੈ।

ਫਤਹਿਗੜ੍ਹ ਸਾਹਿਬ ਦਾ ਜ਼ਿਲ੍ਹਾ ਖੇਡ ਅਫ਼ਸਰ ਰਾਹੁਲਦੀਪ ਸਿੰਘ ਜ਼ਿਲਾ ਪੱਧਰ ਦੇ ਮੁਕਾਬਲਿਆਂ ਵਿੱਚ ਬਾਸਕਟਬਾਲ ਵਿੱਚ 21 ਤੋਂ 40 ਸਾਲ ਉਮਰ ਵਰਗ ਵਿੱਚ ਭਾਗ ਲੈ ਰਹੇ ਹਨ। ਉਸ ਦੇ ਪਿਤਾ ਜਰਨੈਲ ਸਿੰਘ, ਜੋ ਵਾਲੀਬਾਲ ਦੇ ਨੈਸ਼ਨਲ ਪੱਧਰ ਦੇ ਖਿਡਾਰੀ ਹਨ, ਉਹ ਸਰਹਿੰਦ-ਫਤਹਿਗੜ੍ਹ ਸਾਹਿਬ ਬਲਾਕ ਵਿੱਚ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਵਾਲੀਬਾਲ ਮੁਕਾਬਲੇ ਜਿੱਤਣ ਤੋਂ ਬਾਅਦ ਹੁਣ ਜ਼ਿਲਾ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਰਾਹੁਲਦੀਪ ਸਿੰਘ ਦੀ ਪਤਨੀ ਸਵਾਤੀ ਚੌਹਾਨ ਵੀ 21 ਤੋਂ 40 ਸਾਲ ਉਮਰ ਗਰੁੱਪ ਵਿੱਚ ਵਾਲੀਬਾਲ ਦੇ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੀ ਹੈ। ਖਿਡਾਰੀ ਪਤੀ-ਪਤਨੀ ਦਾ ਪੁੱਤਰ ਲਕਸ਼ਦੀਪ ਸਿੰਘ ਅੰਡਰ 14 ਸਾਲ ਵਿੱਚ ਬਾਸਕਟਬਾਲ ਦੇ ਜ਼ਿਲਾ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲੈ ਰਿਹਾ ਹੈ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਇਹ ਖੇਡਾਂ ਦਾ ਪ੍ਰੋਗਰਾਮ ਉਲੀਕਿਆ ਗਿਆ ਅਤੇ ਇਨ੍ਹਾਂ ਖੇਡਾਂ ਦਾ ਮੁੱਖ ਮਕਸਦ ਸੂਬੇ ਦੇ ਹਰ ਪਰਿਵਾਰ ਨੂੰ ਖੇਡਾਂ ਨਾਲ ਜੋੜਨਾ ਹੈ। ਫਤਹਿਗੜ੍ਹ ਸਾਹਿਬ ਦਾ ਇਹ ਪਰਿਵਾਰ ਬਾਕੀ ਪਰਿਵਾਰਾਂ ਲਈ ਵੀ ਪ੍ਰੇਰਨਾ ਦਾ ਸ੍ਰੋਤ ਹੈ।ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਖੇਡਾਂ ਹੀ ਮੁੱਖ ਜ਼ਰੀਆ ਹੈ ਜਿਨ੍ਹਾਂ ਨਾਲ ਨੌਜਵਾਨਾਂ ਦੀ ਊਰਜਾ ਚੈਨੇਲਾਈਜ਼ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਮਿਲ ਰਹੇ ਹੁੰਗਾਰੇ ਨੂੰ ਦੇਖਦਿਆਂ ‘ਰੰਗਲਾ ਪੰਜਾਬ, ਖੇਡਦਾ ਪੰਜਾਬ’ ਸਿਰਜਣ ਦਾ ਸੁਫਨਾ ਸਕਾਰ ਹੁੰਦਾ ਨਜ਼ਰ ਆ ਰਿਹਾ ਹੈ।

ਪੰਜਾਬ ਵਿਜੀਲੈਂਸ ਬਿਊਰੋ ਨੇ ਪੰਚਾਇਤ ਸਕੱਤਰ ਨੂੰ ਰਿਸ਼ਵਤ ਲੈਂਦੇ ਨੂੰ ਰੰਗੇ ਹੱਥੀਂ ਕੀਤਾ ਕਾਬੂ

0

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪਿੰਡ ਹਰਿਆਉ ਖੁਰਦ ਜ਼ਿਲ੍ਹਾ ਪਟਿਆਲਾ ਦੇ ਏਪੀਆਈ-ਕਮ-ਪੰਚਾਇਤ ਸਕੱਤਰ ਜਰਨੈਲ ਸਿੰਘ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਚਾਇਤ ਵਿਭਾਗ ਦੇ ਮੁਲਾਜ਼ਮ ਜਰਨੈਲ ਸਿੰਘ ਨੂੰ ਅਜੈਬ ਸਿੰਘ ਵਾਸੀ ਪਿੰਡ ਹਰਿਆਉ ਖੁਰਦ, ਬਲਾਕ ਪਾਤੜਾਂ, ਪਟਿਆਲਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ’ਚ ਖਾਦ ਦੇ ਨਵੇਂ ਲਾਇਸੈਂਸ ਬਣਾਉਣ ’ਤੇ ਲੱਗੀ ਪਾਬੰਦੀ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਪੰਚਾਇਤ ਸਕੱਤਰ ਆਰ.ਟੀ.ਆਈ. ਕਾਨੂੰਨ ਤਹਿਤ ਉਸਦੇ ਪਿੰਡ ਵਿੱਚ ਗ੍ਰਾਮ ਪੰਚਾਇਤ ਦੁਆਰਾ ਕੀਤੇ ਗਏ ਵਿਕਾਸ ਕਾਰਜਾਂ ਨਾਲ ਸਬੰਧਤ ਕੁਝ ਰਿਕਾਰਡ ਦੇਣ ਬਦਲੇ ਉਸ ਤੋਂ 6,000 ਰੁਪਏ ਹੋਰ ਮੰਗ ਕਰ ਰਿਹਾ ਹੈ ਜਦਕਿ ਇਸੇ ਮਾਮਲੇ ਵਿੱਚ ਇਹ ਰਿਕਾਰਡ ਦੇਣ ਲਈ ਪਹਿਲਾਂ ਹੀ 4,000 ਰੁਪਏ ਉਸ ਕੋਲੋਂ ਲੈ ਚੁੱਕਾ ਹੈ।

ਸ਼ਿਕਾਇਤਕਰਤਾ ਵੱਲੋਂ ਦਿੱਤੀ ਸੂਚਨਾ ਦੀ ਪੜਤਾਲ ਕਰਨ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

‘Moh’ ਫਿਲਮ ਦਾ ਇੱਕ ਹੋਰ ਨਵਾਂ ਗੀਤ ‘Mere Kol’ ਅੱਜ ਹੋਵੇਗਾ ਰਿਲੀਜ਼

0

ਪੰਜਾਬੀ ਫਿਲਮ ‘ਮੋਹ ਬਹੁਤ ਜਲਦ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਦੇ ਇੱਕ ਤੋਂ ਬਾਅਦ ਇੱਕ ਗੀਤ ਰਿਲੀਜ਼ ਹੋ ਰਹੇ ਹਨ। ਦੱਸ ਦਈਏ ਕਿ ਕਿ ਦਰਸ਼ਕਾਂ ਵਲੋਂ ਇਨ੍ਹਾਂ ਗੀਤਾਂ ਨੂੰ ਬਹੁਤ ਪਿਆਰ ਮਿਲ ਰਿਹਾ ਹੈ। ਇਸ ਫਿਲਮ ਦਾ ਇੱਕ ਹੋਰ ਨਵਾਂ ਗੀਤ ਵੀ ਅੱਜ ਰਿਲੀਜ਼ ਹੋਣ ਜਾ ਰਿਹਾ ਹੈ। ‘Moh’ ਫਿਲਮ ਦਾ ਗੀਤ ‘Mere Kol’ ਅੱਜ ਰਿਲੀਜ਼ ਹੋਣ ਜਾ ਰਿਹਾ ਹੈ। ਫਿਲਮ ਦੀ ਸਟਾਰ ਕਾਸਟ Elante Mall ‘ਚ ਸ਼ਾਮ 7:30 ਵਜੇ ਇਹ ਗੀਤ ਰਿਲੀਜ਼ ਕਰੇਗੀ। ਦੱਸ ਦਈਏ ਕਿ ਇਹ ਗੀਤ ਮਸ਼ਹੂਰ ਗਾਇਕਾ ਅਫਸਾਨਾ ਖਾਨ ਵਲੋਂ ਗਾਇਆ ਗਿਆ ਹੈ।

ਇਸ ਫਿਲਮ ਦੇ ਪਹਿਲੇ ਗੀਤ SAB KUCHH ਦੀ ਗੱਲ ਕਰੀਏ ਤਾਂ ਉਸਨੂੰ ਵੀ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਤੋਂ ਬਾਅਦ ‘ਮੋਹ’ ਫਿਲਮ ਦਾ ਦੂਜਾ ਗੀਤ Salooq ਰਿਲੀਜ਼ ਹੋਇਆ। ਇਸ ਫਿਲਮ ‘ਚ ਸਿੰਗਰ ਤੇ ਮਿਊਜ਼ਿਕ ਡਾਇਰੈਕਟਰ B Praak ਹਨ। ਇਸ ਤੋਂ ਇਲਾਵਾ ਬੋਲ ਜਾਨੀ ਵਲੋਂ ਦਿੱਤੇ ਗਏ ਹਨ।

ਇਸ ਤੋਂ ਬਾਅਦ ਫਿਲਮ ਦਾ ਤੀਜਾ ਗੀਤ ‘ਮੇਰੀ ਜ਼ੁਬਾਨ’ ਰਿਲੀਜ਼ ਹੋਇਆ। ਇਹ ਗੀਤ ਕਮਲ ਖਾਨ ਵਲੋਂ ਗਾਇਆ ਗਿਆ ਹੈ। ਇਸ ਗੀਤ ਦੇ ਮਿਊਜ਼ਿਕ ਡਾਇਰੈਕਟ ਬੀ ਪਰਾਕ ਹਨ। ਇਸ ਤੋਂ ਇਲਾਵਾ ਇਸ ਗੀਤ ਦੇ ਬੋਲ ਜਾਨੀ ਵਲੋਂ ਦਿੱਤੇ ਗਏ ਹਨ।

ਇਸ ਫਿਲਮ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਪਹਿਲੀ ਵਾਰ ਸਰਗੁਣ ਮਹਿਤਾ ਗਾਇਕ ਅਤੇ ਅਦਾਕਾਰ ਗੀਤਾਜ਼ ਬਿੰਦਰਖੀਆ ਨਾਲ ਕੰਮ ਕਰਦੇ ਹੋਏ ਨਜ਼ਰ ਆਉਣਗੇ।

ਸਰਗੁਣ ਮਹਿਤਾ ਦੀ ਅਦਾਕਾਰੀ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦੀ ਅਦਾਕਾਰੀ ਕਮਾਲ ਦੀ ਹੁੰਦੀ ਹੈ। ਸਰਗੁਣ ਮਹਿਤਾ ਫਿਲਮ ਵਿੱਚ ਗੀਤਾਜ਼ ਬਿੰਦਰਖੀਆ ਅਤੇ ਸਰਗੁਣ ਮਹਿਤਾ ਮੁੱਖ ਭੂਮਿਕਾਵਾਂ ਵਿੱਚ ਹਨ। ਗੀਤਾਜ਼ ਬਿੰਦਰਖੀਆ ਅਤੇ ਸਰਗੁਣ ਮਹਿਤਾ ਤੋਂ ਇਲਾਵਾ ਫਿਲਮ ਵਿੱਚ ਕਈ ਸਿਤਾਰੇ ਅਹਿਮ ਭੂਮਿਕਾਵਾਂ ਵਿੱਚ ਹਨ।

ਇਸ ਫਿਲਮ ਦੇ ਡਾਇਰੈਕਟਰ ਦੀ ਗੱਲ ਕਰੀਏ ਤਾਂ ਇਸ ਫਿਲਮ ਨੂੰ ਜਗਦੀਪ ਸਿੱਧੂ ਨੇ ਡਾਇਰੈਕਟ ਕੀਤਾ ਹੈ। ਇਹ ਫਿਲਮ 16 ਸਤੰਬਰ 2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ।

ਮੈਕਸੀਕੋ ‘ਚ ਵਾਪਰਿਆ ਭਿਆਨਕ ਹਾਦਸਾ,18 ਲੋਕਾਂ ਦੀ ਹੋਈ ਮੌਤ

0

ਉੱਤਰੀ ਮੈਕਸੀਕੋ ਵਿੱਚ ਇੱਕ ਭਿਆਨਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਮਣੇ ਆਈ ਹੈ। ਇੱਥੇ ਅੱਜ ਸਵੇਰੇ ਮੋਂਟੇਰੀ ਸ਼ਹਿਰ ਵੱਲ ਜਾਣ ਵਾਲੇ ਹਾਈਵੇਅ ‘ਤੇ ਇਕ ਈਂਧਨ ਨਾਲ ਭਰੇ ਟੈਂਕਰ ਅਤੇ ਬੱਸ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਘਟਨਾ ‘ਚ 18 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮੀਡੀਆ ਰਿਪੋਰਟਾਂ ਅਨੁਸਾਰ ਸਥਾਨਕ ਅਧਿਕਾਰੀਆਂ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਟੱਕਰ ਵਿਚ ਦੋਵੇਂ ਵਾਹਨ ਪੂਰੀ ਤਰ੍ਹਾਂ ਸੜ ਗਏ। ਪੁਲਿਸ ਵੱਲੋਂ ਜਾਰੀ ਕੀਤੀਆਂ ਤਸਵੀਰਾਂ ਵਿੱਚ ਬੱਸ ਸੜੇ ਹੋਏ ਧਾਤੂ ਦੇ ਢੇਰ ਵਾਂਗ ਨਜ਼ਰ ਆ ਰਹੀ ਹੈ।

ਪੁਲਿਸ ਨੇ ਦੱਸਿਆ ਕਿ ਸ਼ੁਰੂਆਤੀ ਤੌਰ ‘ਤੇ ਨੌਂ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਸਨ। ਬਾਅਦ ਵਿੱਚ ਨੌਂ ਹੋਰਾਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

ਜਾਣਕਾਰੀ ਅਨੁਸਾਰ ਹਾਦਸੇ ‘ਚ ਟੈਂਕਰ ਚਾਲਕ ਸੁਰੱਖਿਅਤ ਹੈ। ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪੁਲਿਸ ਉਸ ਤੋਂ ਪੁੱਛਗਿੱਛ ਕਰਨ ‘ਚ ਲੱਗੀ ਹੋਈ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਬੱਸ ਹਿਡਾਲਗੋ ਤੋਂ ਮੋਂਟੇਰੀ ਸ਼ਹਿਰ ਜਾ ਰਹੀ ਸੀ। ਫਿਲਹਾਲ ਪੁਲਿਸ ਅੱਗੇ ਦੀ ਜਾਂਚ ‘ਚ ਜੁਟੀ ਹੋਈ ਹੈ।

ਹਿਮਾਚਲ ਪ੍ਰਦੇਸ਼ ਚੋਣਾਂ: ਓਲੰਪੀਅਨ ਖਿਡਾਰੀ ਸ਼ਿਵ ਕੇਸ਼ਵਨ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ, ਮਨਾਲੀ ਤੋਂ ਲੜ ਸਕਦੇ ਨੇ ਚੋਣ

0

ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਰਾਜਨੀਤਿਕ ਪਾਰਟੀਆਂ ਨੇ ਆਪਣੀ ਸਰਗਰਮੀ ਤੇਜ਼ ਕਰ ਦਿੱਤੀ ਹੈ। ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ ਅਤੇ ਇਸ ਦੇ ਨਾਲ ਹੀ ਸੂਬੇ ਵਿੱਚ ਚੋਣ ਮਨੋਰਥ ਪੱਤਰ ਦੇ ਰੂਪ ਵਿੱਚ 6 ਗਾਰੰਟੀਆਂ ਦਿੱਤੀਆਂ ਹਨ।

ਉਥੇ ਹੀ ਮਨਾਲੀ ਤੋਂ ਲੁਜ ਖਿਡਾਰੀ ਅਰਜੁਨ ਐਵਾਰਡ ਜੇਤੂ ਸ਼ਿਵ ਕੇਸ਼ਵਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਹਾਲਾਂਕਿ ਇਸ ਸਬੰਧੀ ਪਾਰਟੀ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪਰ ਜੋ ਤਸਵੀਰਾਂ ਸਾਹਮਣੇ ਆਈਆਂ ਹਨ, ਉਨ੍ਹਾਂ ਤੋਂ ਸਾਫ਼ ਪਤਾ ਲੱਗਦਾ ਹੈ ਕਿ ਸ਼ਿਵ ‘ਆਪ’ ‘ਚ ਸ਼ਾਮਲ ਹੋ ਗਏ ਹਨ।

ਸ਼ਿਵ ਕੇਸ਼ਵਨ ਮੰਡੀ ਜਿਸ ਨੇ ਫਾਸਟੈਸਟ ਮੈਨ ਏਸ਼ੀਆ ਲੂਜ ਅਤੇ ਵਿੰਟਰ ਓਲੰਪਿਕ ਵਿੱਚ ਛੇ ਵਾਰ ਭਾਰਤ ਦੀ ਨੁਮਾਇੰਦਗੀ ਕੀਤੀ, ਨੇ ਜਨਤਕ ਮੀਟਿੰਗ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਦੇ ਆਪ ਵਿੱਚ ਜਾਣ ਨਾਲ ਹੁਣ ਮਨਾਲੀ ਵਿਧਾਨ ਸਭਾ ਦੇ ਸਿਆਸੀ ਸਮੀਕਰਨ ਬਦਲ ਸਕਦੇ ਹਨ। ਸ਼ਿਵ ਨੇ ਏਸ਼ੀਅਨ ਲੂਜ਼ ਚੈਂਪੀਅਨਸ਼ਿਪ ‘ਚ ਚਾਰ ਸੋਨ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਹ ਛੇ ਵਾਰ ਵਿੰਟਰ ਓਲੰਪਿਕ ਵਿੱਚ ਵੀ ਹਿੱਸਾ ਲੈ ਚੁੱਕਾ ਹੈ। ਉਸ ਨੇ ਵਿਸ਼ਵ ਕੱਪ ‘ਚ 100 ਮੀਟਰ ਦੌੜ ਜਿੱਤੀ ਹੈ।

ਪੰਜਾਬੀ ਗਾਇਕ G Khan ਦੀਆਂ ਵਧੀਆਂ ਮੁਸ਼ਕਲਾਂ! ਲੁਧਿਆਣਾ ਪੁਲਿਸ ਕੋਲ ਸ਼ਿਕਾਇਤ ਹੋਈ ਦਰਜ

0

ਪੰਜਾਬੀ ਗਾਇਕ G Khan ਗਣਪਤੀ ਵਿਸਰਜਨ ਦਿਵਸ ‘ਤੇ ਆਪਣੇ ਵਲੋਂ ਗਾਏ ਗੀਤਾਂ ਕਾਰਨ ਵਿਵਾਦਾਂ ‘ਚ ਘਿਰ ਗਏ ਹਨ। ਗਣਪਤੀ ਵਿਸਰਜਨ ਦਿਵਸ ‘ਤੇ ਪੰਜਾਬ ਦੇ ਲੁਧਿਆਣਾ ਦੇ ਮੁਹੱਲਾ ਜਨਕ ਪੁਰੀ ਵਿਖੇ ਬਾਬਾ ਗਣਪਤੀ ਸੇਵਾ ਸੰਘ ਦੇ ਪ੍ਰਬੰਧਕਾਂ ਵੱਲੋਂ ਪੰਜਾਬੀ ਗਾਇਕ ਜੀ ਖਾਨ ਨੂੰ ਸਮਾਗਮ ਵਿੱਚ ਗੁਣਗਾਨ ਕਰਨ ਲਈ ਸੱਦਾ ਦਿੱਤਾ ਗਿਆ। ਸਮਾਗਮ ਵਿੱਚ ਪੰਜਾਬੀ ਗਾਇਕ ਜੀ ਖਾਨ ਨੇ ਕੁਝ ਪੰਜਾਬੀ ਗੀਤ ਜਿਵੇਂ ‘ਪੈਗ ਮੋਟੇ-ਮੋਟੇ ਲਾ ਕੇ ਹਾਣ ਦੀਏ, ਤੇਰੇ ਵਿੱਚ ਵੱਜਣ ਨੂੰ ਜੀ ਕਰਦਾ’, ‘ਚੋਲੀ ਕੇ ਪੀਛੇ ਕਿਆ ਹੈ’ ਆਦਿ ਪੇਸ਼ ਕੀਤੇ।

ਜੀ ਖਾਨ ਦੇ ਗੀਤਾਂ ਦਾ ਵਿਰੋਧ ਕਰਦਿਆਂ ਸ਼ਿਵ ਸੈਨਾ ਆਗੂ ਅਮਿਤ ਅਰੋੜਾ ਨੇ ਥਾਣਾ ਡਵੀਜ਼ਨ ਨੰਬਰ 2 ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਅਮਿਤ ਅਰੋੜਾ ਨੇ ਕਿਹਾ ਕਿ ਗਾਇਕ ਜੀ ਖਾਨ ਨੇ ਜਨਕਪੁਰੀ ਵਿੱਚ ਹੋਏ ਗਣਪਤੀ ਸਮਾਗਮ ਵਿੱਚ ਅਸ਼ਲੀਲ ਗੀਤ ਗਾ ਕੇ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਧਾਰਮਿਕ ਸਮਾਗਮਾਂ ਵਿੱਚ ਅਜਿਹੇ ਗੀਤ ਗਾਉਣਾ ਨਿੰਦਣਯੋਗ ਹੈ। ਅਮਿਤ ਅਰੋੜਾ ਨੇ ਦੱਸਿਆ ਕਿ ਸਮਾਗਮ ਦਾ ਆਯੋਜਨ ਭਾਜਪਾ ਆਗੂ ਹਨੀ ਬੇਦੀ ਵੱਲੋਂ ਕੀਤਾ ਗਿਆ ਹੈ। ਭਾਜਪਾ ਹਮੇਸ਼ਾ ਹਿੰਦੂਤਵ ਦੀ ਗੱਲ ਕਰਦੀ ਰਹੀ ਹੈ, ਫਿਰ ਭਾਜਪਾ ਦੇ ਸੂਬਾ ਪੱਧਰੀ ਆਗੂਆਂ ਨੂੰ ਇਹ ਕਿਉਂ ਨਹੀਂ ਦਿਸ ਰਿਹਾ ਕਿ ਉਨ੍ਹਾਂ ਦੇ ਆਗੂ ਗਾਇਕਾਂ ਨੂੰ ਬੁਲਾ ਕੇ ਧਾਰਮਿਕ ਸਮਾਗਮਾਂ ਵਿੱਚ ਅਸ਼ਲੀਲ ਗੀਤ ਗਾ ਰਹੇ ਹਨ।

ਭਾਜਪਾ ਨੂੰ ਇਸ ਮਾਮਲੇ ਵਿੱਚ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਇਸ ਦੇ ਨਾਲ ਹੀ ਅਮਿਤ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਜਿੱਥੇ ਵੀ ਜੀ ਖਾਨ ਦਾ ਸ਼ੋਅ ਹੋਵੇਗਾ, ਉਹ ਇਸ ਦਾ ਸਖ਼ਤ ਵਿਰੋਧ ਕਰਨਗੇ। ਅਮਿਤ ਅਰੋੜਾ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ 2 ਦੇ ਐਸਐਚਓ ਅਰਸ਼ਦੀਪ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੋਮਵਾਰ ਤੱਕ ਮਾਮਲੇ ਦੀ ਜਾਂਚ ਕਰਕੇ ਕੇਸ ਦਰਜ ਕਰ ਲਿਆ ਜਾਵੇਗਾ।