Home Blog Page 1918

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਹਾੜੇ ਮੌਕੇ ਪੰਜਾਬ ਦੇ CM ਭਗਵੰਤ ਮਾਨ ਨੇ ਕੀਤਾ ਪ੍ਰਣਾਮ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਹਾੜੇ ਮੌਕੇ ਉਨ੍ਹਾਂ ਨੂੰ ਪ੍ਰਣਾਮ ਕੀਤਾ ਹੈ।ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਗੁਰੂ ਘਰ ‘ਚੋਂ ਜਾਤ-ਪਾਤ ਦਾ ਖ਼ਾਤਮਾ ਕਰਨ ਵਾਲੇ…ਸੰਗਤ ਤੇ ਪੰਗਤ ਦਾ ਸਿਧਾਂਤ ਸਿੱਖ ਧਰਮ ‘ਚ ਚਲਾਉਣ ਵਾਲੇ…ਨਿਆਸਰਿਆਂ ਦੇ ਆਸਰੇ, ਤੀਸਰੇ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਹਾੜੇ ਮੌਕੇ ਗੁਰੂ ਸਾਹਿਬ ਦੇ ਚਰਨਾਂ ‘ਚ ਕੋਟਾਨਿ-ਕੋਟਿ ਪ੍ਰਣਾਮ ਕਰਦੇ ਹਾਂ…

ਗਣੇਸ਼ ਮੂਰਤੀ ਵਿਸਰਜਨ ਦੌਰਾਨ ਵਾਪਰਿਆ ਵੱਡਾ ਹਾਦਸਾ, 7 ਲੋਕਾਂ ਦੀ ਹੋਈ ਮੌਤ

0

ਗਣੇਸ਼ ਮੂਰਤੀ ਵਿਸਰਜਨ ਦੌਰਾਨ ਇੱਕ ਵੱਡੀ ਘਟਨਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਹਰਿਆਣਾ ‘ਚ ਗਣੇਸ਼ ਮੂਰਤੀ ਵਿਸਰਜਨ ਦੌਰਾਨ ਡੁੱਬਣ ਨਾਲ 7 ਲੋਕਾਂ ਦੀ ਮੌਤ ਹੋ ਗਈ ਹੈ। ਸੋਨੀਪਤ ‘ਚ 3 ਲੋਕਾਂ ਦੀ ਡੁੱਬਣ ਨਾਲ ਮੌਤ ਹੋ ਗਈ ਹੈ, ਜਦਕਿ ਮਹਿੰਦਰਗੜ੍ਹ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ। ਇਕ ਵਿਅਕਤੀ ਆਪਣੇ ਬੇਟੇ ਅਤੇ ਭਤੀਜੇ ਨਾਲ ਸੋਨੀਪਤ ਦੇ ਮੀਮਾਰਪੁਰ ਘਾਟ ‘ਤੇ ਗਣੇਸ਼ ਮੂਰਤੀ ਦੇ ਵਿਸਰਜਨ ਲਈ ਗਿਆ ਸੀ।

ਇਹ ਵੀ ਪੜ੍ਹੋ: CM ਭਗਵੰਤ ਮਾਨ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕਰਨਗੇ ਮੁਲਾਕਾਤ

ਇਨ੍ਹਾਂ ਲੋਕਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਇੱਕ ਰਿਪੋਰਟ ਅਨੁਸਾਰ ਮਹਿੰਦਰਗੜ੍ਹ ਦੇ ਕਨੀਨਾ-ਰੇਵਾੜੀ ਰੋਡ ‘ਤੇ ਪਿੰਡ ਝਗਡੋਲੀ ਨੇੜੇ ਨਹਿਰ ‘ਤੇ ਗਣੇਸ਼ ਮੂਰਤੀ ਦਾ ਵਿਸਰਜਨ ਕਰਨ ਗਏ ਕਰੀਬ 9 ਵਿਅਕਤੀ ਪਾਣੀ ਦੇ ਤੇਜ਼ ਵਹਾਅ ਨਾਲ ਰੁੜ੍ਹ ਗਏ। ਦੇਰ ਰਾਤ ਅੱਠ ਵਿਅਕਤੀਆਂ ਨੂੰ ਨਹਿਰ ਵਿੱਚੋਂ ਬਾਹਰ ਕੱਢ ਲਿਆ ਗਿਆ। ਇਨ੍ਹਾਂ ਵਿੱਚੋਂ ਚਾਰ ਦੀ ਮੌਤ ਹੋ ਗਈ। ਮਹਿੰਦਰਗੜ੍ਹ ਦੇ ਝਗਡੋਲੀ ਪਿੰਡ ਕੋਲ ਕਰੀਬ 20-22 ਲੋਕ ਗਣੇਸ਼ ਮੂਰਤੀ ਦੇ ਵਿਸਰਜਨ ਲਈ ਨਹਿਰ ‘ਤੇ ਗਏ ਸਨ।

ਇਹ ਵੀ ਪੜ੍ਹੋ: ਕੇਂਦਰ ਸਰਕਾਰ ਨੇ ਟੁੱਟੇ ਚੌਲਾਂ ਦੇ ਨਿਰਯਾਤ ‘ਤੇ ਲਗਾਈ ਪਾਬੰਦੀ

ਇਸ ਦੌਰਾਨ ਉਨ੍ਹਾਂ ਵਿੱਚੋਂ ਕਈ ਨਹਿਰ ਵਿੱਚ ਡੁੱਬ ਗਏ। ਹੁਣ ਤੱਕ 4 ਲੜਕਿਆਂ ਦੀ ਜਾਨ ਜਾ ਚੁੱਕੀ ਹੈ ਅਤੇ 4 ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਮਹਿੰਦਰਗੜ੍ਹ ਦੇ ਡੀਸੀ ਜੇਕੇ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹੈ। ਇਨ੍ਹਾਂ ਮੌਤਾਂ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਮਹਿੰਦਰਗੜ੍ਹ ਅਤੇ ਸੋਨੀਪਤ ਜ਼ਿਲ੍ਹਿਆਂ ਵਿੱਚ ਗਣਪਤੀ ਵਿਸਰਜਨ ਦੌਰਾਨ ਨਹਿਰ ਵਿੱਚ ਡੁੱਬਣ ਕਾਰਨ ਕਈ ਲੋਕਾਂ ਦੀ ਬੇਵਕਤੀ ਮੌਤ ਹੋਣ ਦੀ ਖ਼ਬਰ ਦਿਲ ਕੰਬਾਊ ਹੈ।

ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦਾ ਹੋਇਆ ਦਿਹਾਂਤ

0

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ, ਤਖ਼ਤ ਸ੍ਰੀ ਪਟਨਾ ਸਾਹਿਬ ਮੈਨੇਜਮੈਂਟ ਬੋਰਡ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦਾ ਦਿਹਾਂਤ ਹੋ ਗਿਆ ਹੈ।

ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਆਪਣੇ ਫੇਸਬੁਕ ਸਫੇ ਉਤੇ ਲਿਖਿਆ ਹੈ- ”ਬੜੇ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ, ਤਖ਼ਤ ਸ੍ਰੀ ਪਟਨਾ ਸਾਹਿਬ ਮੈਨੇਜਮੈਂਟ ਬੋਰਡ ਦੇ ਪ੍ਰਧਾਨ, DSGMC ਦੇ ਸਾਬਕਾ ਪ੍ਰਧਾਨ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਜੀ ਹਿੱਤ ਸਦੀਵੀਂ ਵਿਛੋੜਾ ਦੇ ਗਏ ਹਨ।

ਉਨ੍ਹਾਂ ਦੇ ਵਿਛੋੜੇ ਨਾਲ ਪਾਰਟੀ ਅਤੇ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।”

ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਲਈ 1020 ਅਸਾਮੀਆਂ ਸਿਰਜਣ ਦੀ ਦਿੱਤੀ ਮਨਜ਼ੂਰੀ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸੂਬੇ ਦੀਆਂ ਯੂਨੀਵਰਸਿਟੀਆਂ, ਸਰਕਾਰੀ ਕਾਲਜਾਂ ਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਨੂੰ ਸੱਤਵੇਂ ਤਨਖਾਹ ਕਮਿਸ਼ਨ ਦੇ ਮੁਤਾਬਕ ਯੂ.ਜੀ.ਸੀ. ਦੇ ਤਨਖਾਹ ਸਕੇਲ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਬਾਰੇ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸੂਬੇ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਵਿਚ ਅਧਿਆਪਕਾਂ ਅਤੇ ਬਰਾਬਰ ਦੇ ਕਾਡਰ ਵਿਚ ਕੰਮ ਕਰਨ ਵਾਲਿਆਂ ਦੀ ਚਿਰੋਕਣੀ ਮੰਗ ਪੂਰੀ ਕਰਦੇ ਹੋਏ ਮੰਤਰੀ ਮੰਡਲ ਨੇ 15 ਜਨਵਰੀ, 2016 ਤੋਂ ਉਨ੍ਹਾਂ ਦੇ ਤਨਖਾਹ ਸਕੇਲਾਂ ਨੂੰ ਸੋਧ ਕੇ ਇਕ ਅਕਤੂਬਰ, 2022 ਤੋਂ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਫੈਸਲੇ ਨਾਲ ਸੂਬੇ ਦੀਆਂ ਯੂਨੀਵਰਸਿਟੀਆਂ (ਪੰਜਾਬ ਯੂਨੀਵਰਸਿਟੀ ਸਮੇਤ), ਸਰਕਾਰੀ ਕਾਲਜਾਂ ਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਸਾਰੇ ਅਧਿਆਪਕਾਂ ਤੇ ਬਰਾਬਰ ਕਾਡਰ ਵਿਚ ਕੰਮ ਕਰਦੇ ਮੁਲਾਜ਼ਮਾਂ ਨੂੰ ਲਾਭ ਹੋਵੇਗਾ।

ਸਰਕਾਰੀ ਕਾਲਜਾਂ ਲਈ ਵਿਜ਼ਟਿੰਗ ਰਿਸੋਰਸ ਫੈਕਲਟੀ ਨਿਯੁਕਤ ਕਰਨ ਦੀ ਪ੍ਰਵਾਨਗੀ

ਇਹ ਵੀ ਪੜ੍ਹੋ: CM ਭਗਵੰਤ ਮਾਨ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕਰਨਗੇ ਮੁਲਾਕਾਤ

ਕਾਲਜਾਂ ਵਿਚ ਟੀਚਿੰਗ ਫੈਕਲਟੀ ਦੀ ਘਾਟ ਦੂਰ ਕਰਨ ਲਈ ਇਕ ਹੋਰ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਮੰਤਰੀ ਮੰਡਲ ਨੇ ਵਿਜ਼ਟਿੰਗ ਰਿਸੋਰਸ ਫੈਕਲਟੀ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਿਯੁਕਤੀ ਕਾਲਜਾਂ ਦੇ ਯੂਨੀਵਰਸਿਟੀਆਂ ਦੇ ਸੇਵਾ-ਮੁਕਤ ਅਧਿਆਪਕਾਂ ਜਿਨ੍ਹਾਂ ਕੋਲ ਯੂ.ਜੀ.ਸੀ. /ਯੂਨੀਵਰਸਿਟੀਆਂ ਦੇ ਨਿਯਮਾਂ ਅਨੁਸਾਰ ਯੋਗਤਾ ਹੈ ਜਾਂ ਸਬੰਧਤ ਵਿਸ਼ੇ ਦੇ ਖੇਤਰ ਵਿਚ ਅਧਿਆਪਕ ਵਜੋਂ ਪ੍ਰਵਾਨਗੀ ਹੈ, ਵਿੱਚੋਂ ਕੀਤੀ ਜਾਵੇਗੀ। ਵਿਜ਼ਟਿੰਗ ਰਿਸੋਰਸ ਫੈਕਲਟੀ ਨੂੰ ਸੇਵਾ-ਮੁਕਤ ਫੈਕਲਟੀ ਮੈਂਬਰਾਂ ਵਿੱਚੋਂ 70 ਸਾਲ ਦੀ ਉਮਰ ਤੱਕ ਨਿਯੁਕਤ ਕੀਤਾ ਜਾ ਸਕਦਾ ਹੈ। ਇਨ੍ਹਾਂ ਨੂੰ ਪ੍ਰਤੀ ਸੈਸ਼ਨ ਦੇ ਹਿਸਾਬ ਨਾਲ ਮਾਣ-ਭੱਤਾ ਦਿੱਤਾ ਜਾਵੇਗਾ ਜੋ 30 ਹਜ਼ਾਰ ਰੁਪਏ ਮਹੀਨਾ ਤੋਂ ਵੱਧ ਨਹੀਂ ਹੋਵੇਗਾ। ਇਹ ਵਿਵਸਥਾ ਖਾਲੀ ਅਸਾਮੀਆਂ ਉਤੇ ਰੈਗੂਲਰ ਭਰਤੀ ਪ੍ਰਕਿਰਿਆ ਪੂਰੀ ਹੋਣ ਤੱਕ ਹੀ ਜਾਰੀ ਰਹੇਗੀ।

ਇਹ ਵੀ ਪੜ੍ਹੋ: ਪੰਜਾਬ ’ਚ ਦੂਜੇ ਰਾਜਾਂ ਤੋਂ ਆਉਂਦੀ ਖ਼ਣਨ ਸਮੱਗਰੀ ’ਤੇ ਰਾਇਲਟੀ-ਜੁਰਮਾਨਾ ਵਸੂਲਣ ’ਤੇ ਲਗਾਈ ਰੋਕ

ਸਰਕਾਰੀ ਕਾਲਜਾਂ ਵਿਚ ਕੰਮ ਕਰਦੇ ਗੈਸਟ ਫੈਕਲਟੀ ਦੇ ਮਾਣ-ਭੱਤਾ ਵਧਾਉਣ ਦੀ ਮਨਜ਼ੂਰੀ

ਉਚੇਰੀ ਸਿੱਖਿਆ ਦਾ ਪੱਧਰ ਉਚਾ ਚੁੱਕਣ ਦੇ ਉਦੇਸ਼ ਨਾਲ ਇਕ ਹੋਰ ਫੈਸਲਾ ਲੈਂਦੇ ਹੋਏ ਮੰਤਰੀ ਮੰਡਲ ਨੇ ਸਰਕਾਰੀ ਕਾਲਜਾਂ ਵਿਚ ਸੇਵਾਵਾਂ ਨਿਭਾਅ ਰਹੀ ਗੈਸਟ ਫੈਕਲਟੀ ਦੇ ਮਾਣ-ਭੱਤੇ ਵਿਚ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜੋ ਯੋਗ ਤੇ ਅਯੋਗ ਗੈਸਟ-ਫੈਕਲਟੀ ਦਾ ਮਾਣ-ਭੱਤਾ ਵਧਾ ਕੇ ਘੱਟੋ-ਘੱਟ 33600 ਰੁਪਏ ਪ੍ਰਤੀ ਮਹੀਨਾ ਹੋਵੇਗਾ। ਇਨ੍ਹਾਂ ਦੀ ਤਨਖਾਹ ਵਿਚ ਵਾਧਾ ਸੇਵਾ ਦੀ ਮਿਆਦ ਅਤੇ ਨੋਟੀਫਿਕੇਸ਼ਨ ਵਿਚ ਦਿੱਤੇ ਸਲੈਬ ਦੇ ਅਨੁਸਾਰ ਕੀਤਾ ਜਾਵੇਗਾ। ਮੰਤਰੀ ਮੰਡਲ ਨੇ ਇਹ ਵੀ ਲਾਜ਼ਮੀ ਕੀਤਾ ਹੈ ਕਿ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਕੰਮ ਕਰ ਰਹੀ ਸਾਰੀ ਅਯੋਗ ਗੈਸਟ ਅਤੇ ਪਾਰਟੀ ਟਾਈਮ ਫੈਕਲਟੀ ਨੂੰ ਨੋਟੀਫਿਕੇਸ਼ਨ ਦੇ ਜਾਰੀ ਹੋਣ ਤੋਂ 2 ਸਾਲਾਂ ਦੇ ਅੰਦਰ ਯੂ.ਜੀ.ਸੀ. ਦੀਆਂ ਸ਼ਰਤਾਂ ਪੂਰੀਆਂ ਕਰਨੀਆਂ ਪੈਣਗੀਆਂ।

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਸੰਗਰੂਰ ਜ਼ਿਲ੍ਹੇ ਵਿਚ ਮਸਤੂਆਣਾ ਸਾਹਿਬ ਵਿਖੇ ਨਵੇਂ ਬਣਨ ਜਾ ਰਹੇ ਸੰਤ ਅਤਰ ਸਿੰਘ ਸਟੇਟ ਇੰਸਟਿਊਟ ਆਫ ਮੈਡੀਕਲ ਸਾਇੰਸਜ਼ ਲਈ 1020 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਮੰਤਰੀ ਮੰਡਲ ਨੇ ਨਿਰਮਾਣ ਅਧੀਨ ਇਸ ਮੈਡੀਕਲ ਕਾਲਜ ਵਿਚ ਇਹ ਅਸਾਮੀਆਂ ਸਿਰਜਣ, ਭਰਨ ਤੇ ਪੇਅ ਸਕੇਲ ਤੈਅ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ 1020 ਅਸਾਮੀਆਂ ਵਿਚ ਫੈਕਲਟੀ ਦੀਆਂ 193 ਅਸਾਮੀਆਂ, ਪੈਰਾ-ਮੈਡੀਕਲ ਸਟਾਫ ਦੀਆਂ 427 ਤੋਂ ਇਲਾਵਾ 400 ਹੋਰ ਅਸਾਮੀਆਂ ਹਨ। ਇਸ ਸੰਸਥਾ ਦੇ ਸ਼ੁਰੂ ਹੋਣ ਨਾਲ ਇਸ ਵਿਚ ਐਮ.ਬੀ.ਬੀ.ਐਸ. ਦੇ ਕੋਰਸ ਦੀਆਂ 100 ਸੀਟਾਂ ਵੀ ਹੋਣਗੀਆਂ ਜਿਸ ਕਰਕੇ ਇਨ੍ਹਾਂ ਅਸਾਮੀਆਂ ਦੀ ਸਿਰਜਣਾ ਕੀਤੀ ਗਈ ਹੈ ਤਾਂ ਨੌਜਵਾਨਾਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।

ਇਸ ਫੈਸਲੇ ਨਾਲ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਅਤੇ ਨੌਜਵਾਨਾਂ ਨੂੰ ਮੈਡੀਕਲ ਦੇ ਖੇਤਰ ਵਿਚ ਮੌਕੇ ਪ੍ਰਦਾਨ ਕਰਨ ਦਾ ਦੂਹਰਾ ਮਨੋਰਥ ਪੂਰਾ ਹੋਵੇਗਾ। ਇਸ ਸੰਸਥਾ ਵਿਚ ਮੈਡੀਕਲ ਫੈਕਲਟੀ ਦੀਆਂ ਅਸਾਮੀਆਂ ਕੌਮੀ ਮੈਡੀਕਲ ਕੌਂਸਲ ਵੱਲੋਂ ਪ੍ਰਵਾਨਿਤ ਸਿੱਖਿਆ, ਤਜਰਬੇ ਤੇ ਹੋਰ ਪ੍ਰਕਿਰਿਆ ਨੂੰ ਆਧਾਰ ਬਣਾ ਕੇ ਭਰੀਆਂ ਜਾਣਗੀਆਂ। ਪੈਰਾ ਮੈਡੀਕਲ ਸਟਾਫ ਅਤੇ ਦਰਜਾ-ਚਾਰ ਅਸਾਮੀਆਂ ਦੀ ਭਰਤੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮੌਜੂਦਾ ਨਿਯਮਾਂ ਤੇ ਪੰਜਾਬ ਸਟੇਟ (ਕਲਾਸ-4) ਸਰਵਿਸ ਰੂਲਜ਼-1963 ਦੇ ਨਿਯਮਾਂ ਮੁਤਾਬਕ ਭਰੀਆਂ ਜਾਣਗੀਆਂ।

ਪਿਛਲੇ ਸਾਲਾਂ ਵਿਚ ਕੁਝ ਵਿਭਾਗਾਂ ਦੀਆਂ ਸਕੀਮਾਂ ਦੀ ਨਿਗਰਾਨੀ ਰੱਖਣ ਸਬੰਧੀ ਸੌਂਪੀ ਜ਼ਿੰਮੇਵਾਰੀ ਤਸੱਲੀਬਖਸ਼ ਨਾ ਰਹਿਣ ਕਰਕੇ ਮੰਤਰੀ ਮੰਡਲ ਨੇ ਵਡੇਰੇ ਜਨਤਕ ਹਿੱਤ ਵਿਚ ਗਾਰਡੀਅਨਜ਼ ਆਫ ਗਵਰਨੈਂਸ (ਜੀ.ਓ.ਜੀ.) ਸਕੀਮ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਸਾਲ 2017 ਵਿਚ ਪੰਜਾਬ ਸਰਕਾਰ ਵੱਲੋਂ ਕੁਝ ਵਿਭਾਗਾਂ ਦੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ ਉਤੇ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਦੀ ਨਿਗਰਾਨੀ ਰੱਖਣ ਦੇ ਉਦੇਸ਼ ਨਾਲ ਜੀ.ਓ.ਜੀ ਸਕੀਮ ਸ਼ੁਰੂ ਕੀਤੀ ਗਈ ਸੀ। ਇਹ ਸਕੀਮ ਆਪਣਾ ਅਸਲ ਮਨੋਰਥ ਪੂਰਾ ਕਰਨ ਵਿਚ ਅਸਫਲ ਰਹੀ ਜਿਸ ਕਰਕੇ ਇਸ ਸਕੀਮ ਨੂੰ ਤੁਰੰਤ ਪ੍ਰਭਾਵ ਤੋਂ ਬੰਦ ਕਰਨ ਦਾ ਫੈਸਲਾ ਲਿਆ ਹੈ।

ਪੰਜਾਬ ’ਚ ਦੂਜੇ ਰਾਜਾਂ ਤੋਂ ਆਉਂਦੀ ਖ਼ਣਨ ਸਮੱਗਰੀ ’ਤੇ ਰਾਇਲਟੀ-ਜੁਰਮਾਨਾ ਵਸੂਲਣ ’ਤੇ ਲਗਾਈ ਰੋਕ

0

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦੂਜੇ ਰਾਜਾਂ ਤੋਂ ਪੰਜਾਬ ’ਚ ਆਉਂਦੀ ਖ਼ਣਨ ਸਮੱਗਰੀ ਦੇ ਸੂਬੇ ’ਚ ਦਾਖਲੇ ਵੇਲੇ ਲਈ ਜਾਂਦੀ ਰਾਇਲਟੀ ਤੇ ਵਸੂਲੇ ਜਾਂਦੇ ਜੁਰਮਾਨੇ ‘ਤੇ ਰੋਕ ਲਗਾ ਦਿੱਤੀ ਹੈ। ਇਹ ਰੋਕ ਉੱਥੇ ਲਾਗੂ ਹੋਵੇਗੀ ਜਿੱਥੇ ਡਰਾਈਵਰ ਲੋੜੀਂਦੇ ਕਾਗਜ਼ਾਤ ਦਿਖਾ ਦੇਣਗੇ। ਜਸਟਿਸ ਅਗਸਟੀਨ ਜੌਰਜ ਮਸੀਹ ਤੇ ਜਸਟਿਸ ਅਲੋਕ ਜੈਨ ਦੇ ਬੈਂਚ ਨੇ ਇਹ ਹੁਕਮ ਸੂਬਾ ਸਰਕਾਰ ਖ਼ਿਲਾਫ਼ ਦਾਇਰ ਇਕ ਪਟੀਸ਼ਨ ਉਤੇ ਸੁਣਾਇਆ ਹੈ। ਇਹ ਪਟੀਸ਼ਨ ਓਮ ਸਟੋਨ ਕਰੱਸ਼ਰ ਤੇ ਇਕ ਹੋਰ ਪਟੀਸ਼ਨਕਰਤਾ ਨੇ ਦਾਇਰ ਕੀਤੀ ਸੀ।

ਪਟੀਸ਼ਨ ਸੀਨੀਅਰ ਵਕੀਲ ਆਸ਼ੀਸ਼ ਚੋਪੜਾ, ਭੁਪਿੰਦਰ ਘਈ ਤੇ ਮਿਹਰ ਨਾਗਪਾਲ ਰਾਹੀਂ ਦਾਇਰ ਕੀਤੀ ਗਈ ਸੀ। ਬੈਂਚ ਨੇ ਇਸ ਮਾਮਲੇ ’ਤੇ ਚਾਰ ਹਫ਼ਤਿਆਂ ਵਿਚ ਜਵਾਬ ਮੰਗਿਆ ਹੈ ਤੇ ਮਾਮਲੇ ਨੂੰ 18 ਅਕਤੂਬਰ ਨੂੰ ਸੁਣਵਾਈ ਲਈ ਸੂਚੀਬੱਧ ਕਰ ਦਿੱਤਾ ਹੈ। ਇਸ ਕੇਸ ’ਤੇ ਸੁਣਵਾਈ ਮੌਕੇ ਬੈਂਚ ਨੂੰ ਦੱਸਿਆ ਗਿਆ ਕਿ ਪੰਜਾਬ ਵਿਚ ਗੈਰਕਾਨੂੰਨੀ ਖ਼ਣਨ ਨੂੰ ਰੋਕਣ ਲਈ ਕਦਮ ਚੁੱਕੇ ਜਾ ਰਹੇ ਹਨ ਤੇ ਹਾਈਕੋਰਟ ਦੇ ਹੁਕਮ ਨੂੰ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਪੰਜਾਬ ਸਰਕਾਰ ਨੇ ਕਿਹਾ ਕਿ ਚੈੱਕ ਪੋਸਟਾਂ ਬਣਾ ਕੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਤੇ ਵਾਹਨਾਂ ਦੇ ਕਾਗਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।

CM ਭਗਵੰਤ ਮਾਨ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕਰਨਗੇ ਮੁਲਾਕਾਤ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 10 ਸਤੰਬਰ ਨੂੰ ਦਿੱਲੀ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ।

ਰਾਸ਼ਟਰਪਤੀ ਨਾਲ CM ਭਗਵੰਤ ਮਾਨ ਦੀ ਇਹ ਪਹਿਲੀ ਮੁਲਾਕਾਤ ਹੋ ਰਹੀ ਹੈ।

 

ਨਰਮੇ ਦੀ ਫਸਲ ‘ਤੇ ਆੜਤ ਬਾਰੇ ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ

0

ਪੰਜਾਬ ਸਰਕਾਰ ਵਲੋਂ ਨਰਮੇ ਦੀ ਫਸਲ ‘ਤੇ ਆੜਤ ਬਾਰੇ ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਲਿਆ ਗਿਆ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਆੜਤੀਆਂ, ਕਿਸਾਨਾਂ ਅਤੇ ਨਰਮਾਂ ਮਿੱਲ ਮਾਲਕਾਂ ਨਾਲ ਸੱਦੀ ਮੀਟਿੰਗ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਰਮਾਂ ਕਿਸਾਨਾਂ ਅਤੇ ਆੜਤੀਆਂ ਦੇ ਵੱਖ ਵੱਖ ਮਸਲੇ ਸਹਿਮਤੀ ਨਾਲ ਨਿਬੇੜਨ ਲਈ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਅਤੇ ਮੁੱਖ ਮੰਤਰੀ ਦੇ ਵਿਸੇਸ਼ ਮੁੱਖ ਸਕੱਤਰ ਅਤੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਦੀ ਹਾਜ਼ਰੀ ਵਿਚ ਅੱਜ ਦੀ ਮੀਟਿੰਗ ਸੱਦੀ ਗਈ ਸੀ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੀ ਤਰੱਕੀ ਲਈ ਸਭ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ ਇਸੇ ਕਾਰਨ ਅੱਜ ਦੀ ਮੀਟਿੰਗ ਵਿਚ ਸਾਝੇਂ ਤੌਰ ‘ਤੇ ਸਭ ਨੂੰ ਸੁਣ ਕੇ ਕਈ ਮਸਲੇ ਮੌਕੇ ‘ਤੇ ਹੀ ਹੱਲ ਕਰ ਦਿੱਤੇ ਗਏ।

ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਭ ਦੀ ਸਹਿਮਤੀ ਨਾਲ ਨਰਮੇ ਦੀ ਫਸਲ ‘ਤੇ ਆੜਤ ਬਾਰੇ ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਵਿਚ ਆੜਤੀਆਂ, ਨਰਮਾਂ ਕਿਸਾਨਾਂ, ਕਾਟਨ ਫੈਕਟਰੀਆਂ ਦੇ 2-2 ਨੁਮਾਇੰਦੇ ਅਤੇ ਸਰਕਾਰ ਦੇ 3 ਨੁਮਾਇੰਦੇ ਸ਼ਾਮਲ ਕੀਤੇ ਗਏ ਹਨ।

ਇਸ ਮੌਕੇ ਆੜਤੀਆਂ ਨੇ ਇੱਕ ਅਹਿਮ ਮਸਲਾ ਖੇਤੀਬਾੜੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਸੂਬੇ ਭਰ ਦੀਆਂ ਬਹੁਤ ਸਾਰੀਆਂ ਮੰਡੀਆਂ ਵਿਚ ਨਜ਼ਾਇਜ ਕਬਜ਼ੇ ਕੀਤੇ ਹੋਏ ਹਨ, ਜਿਸ ਕਾਰਨ ਝੋਨੇ ਅਤੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਾਫੀ ਦਿੱਕਤ ਆਂਉਦੀ ਹੈ।ਇਸ ਸਬੰਧੀ ਖੇਤੀਬਾੜੀ ਮੰਤਰੀ ਨੇ ਮੰਡੀਆਂ ਵਿਚੋਂ ਨਜ਼ਾਇਜ ਕਬਜ਼ੇ ਹਟਾਉਣ ਲਈ ਤੁਰੰਤ ਮੁਹਿੰਮ ਹਟਾਉਣ ਦੇ ਆਦੇਸ਼ ਦਿੱਤੇ।

ਇਸ ਮੌਕੇ ਆੜਤੀਆਂ ਦਾ ਇੱਕ ਹੋਰ ਅਹਿਮ ਮਸਲਾ ਹੱਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਆੜਤੀਆਂ ਵਲੋਂ ਧਿਆਨ ਵਿਚ ਲਿਆਂਦੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਬਿਨਾਂ ਐਮ.ਐਸ.ਪੀ ਵਾਲੀਆਂ ਫਸਲਾਂ ਲਈ ਫਿਲਹਾਲ ਲੈਂਡ ਮੈਪਿੰਗ ਅਤੇ ਆਨਲਾਈਨ ਖਰੀਦ ਲਾਗੂ ਨਾ ਲਾਗੂ ਕਰਨ ਦਾ ਫੈਸਲਾ ਲਿਆ ਗਿਆ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪਿਛਲੀ ਮੀਟਿੰਗ ਦੌਰਾਨ ਆੜਤੀਆਂ ਦੀਆਂ ਦੁਕਾਨਾਂ ਦੀਆਂ ਬਕਾਇਆ ਰਾਸ਼ੀ ‘ਤੇ ਵਿਆਜ਼ ਘਟਾਉਣ ਲਈ ਆੜਤੀਆਂ ਨੇ ਮੰਗ ਕੀਤੀ ਸੀ, ਜਿਸ ‘ਤੇ ਵਿਚਾਰ ਕਰਨ ਉਪਰੰਤ ਸਰਕਾਰ ਵਲੋਂ ਇਸ ਮਸਲੇ ਦੇ ਨਿਬੇੜੇ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਿਆਂਦੀ ਜਾਵੇਗੀ।ਇਸ ਦੇ ਨਾਲ ਹੀ ਇੱਕ ਹੋਰ ਮਸਲੇ ਦਾ ਨਿਬੇੜਾ ਕਰਦਿਆਂ ਸਰਕਾਰ ਵਲੋਂ ਮੰਡੀਆਂ ਵਿਚ ਖਾਲੀ ਪਏ ਪਲਾਟਾ ਦੀ ਬੋਲੀ ਲਈ ਕਲੰਡਰ ਜਾਰੀ ਕਰ ਦਿੱਤਾ ਗਿਆ ਹੈ।

Online Shopping ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਨਹੀਂ ਤਾਂ ਹੋ ਸਕਦੇ ਹੋ ਠੱਗੀ ਦਾ ਸ਼ਿਕਾਰ

0

ਅੱਜ ਦੇ ਸਮੇਂ ਵਿੱਚ ਲੋਕ ਖਾਸਕਰ ਨੌਜਵਾਨ ਵਰਗ ਆਨਲਾਈਨ ਸ਼ਾਪਿੰਗ ਨੂੰ ਤਰਜੀਹ ਦਿੰਦਾ ਹੈ। ਵਰਤਮਾਨ ਵਿੱਚ ਤੁਹਾਨੂੰ ਆਨਲਾਈਨ ਹਰ ਤਰ੍ਹਾਂ ਦਾ ਸਾਮਾਨ ਮਿਲ ਸਕਦਾ ਹੈ ਭਾਵੇਂ ਉਹ ਕੱਪੜੇ ਹੋਣ ਜਾਂ ਜੁੱਤੀਆਂ, ਹੋਰ ਤਾਂ ਹੋਰ ਰਾਸ਼ਨ ਦਾ ਸਾਮਾਨ ਵੀ ਆਨਲਾਈਨ ਖਰੀਦਿਆ ਜਾ ਸਕਦਾ ਹੈ। ਹਾਲਾਂਕਿ ਆਨਲਾਈਨ ਖਰੀਦਦਾਰੀ ਕਰਦੇ ਸਮੇਂ ਕੁਝ ਗੱਲਾਂ ਦਾ ਖਾਸ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ।

ਆਨਲਾਈਨ ਸ਼ਾਪਿੰਗ ਵਿੱਚ ਤੁਸੀਂ ਹੋਰ ਵਿਕਲਪਾਂ ਦੇ ਨਾਲ ਘਰ ਬੈਠੇ ਆਪਣੀ ਮਨਪਸੰਦ ਚੀਜ਼ ਦਾ ਆਰਡਰ ਕਰ ਸਕਦੇ ਹੋ ਪਰ ਆਨਲਾਈਨ ਖਰੀਦਦਾਰੀ ਕਰਦੇ ਸਮੇਂ ਲੋਕ ਅਕਸਰ ਕੁਝ ਮਹੱਤਵਪੂਰਣ ਚੀਜ਼ਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ। ਜਿਸ ਕਾਰਨ ਨਾ ਸਿਰਫ ਤੁਹਾਡੇ ਪੈਸੇ ਦੀ ਬਰਬਾਦੀ ਹੋ ਸਕਦੀ ਹੈ ਸਗੋਂ ਤੁਹਾਨੂੰ ਆਪਣਾ ਮਨਪਸੰਦ ਸਾਮਾਨ ਵੀ ਨਹੀਂ ਮਿਲ ਪਾਉਂਦਾ। ਅਜਿਹੇ ‘ਚ ਕੁਝ ਸਮਾਰਟ ਟਿਪਸ ਨੂੰ ਅਪਣਾ ਕੇ ਤੁਸੀਂ ਸੁਰੱਖਿਅਤ ਤਰੀਕੇ ਨਾਲ ਆਨਲਾਈਨ ਸ਼ਾਪਿੰਗ ਕਰ ਸਕਦੇ ਹੋ।

ਇਹ ਵੀ ਪੜ੍ਹੋ: ਨੀਰਜ ਚੋਪੜਾ ਨੇ ਫਿਰ ਰਚਿਆ ਇਤਿਹਾਸ, ਡਾਇਮੰਡ ਲੀਗ ਜਿੱਤਣ ਵਾਲੇ ਬਣੇ ਪਹਿਲੇ ਭਾਰਤੀ

https ਹੈ ਸੁਰੱਖਿਅਤ ਸਾਈਟ ਦੀ ਪਛਾਣ : ਸਾਨੂੰ ਇਹ ਸਮਝਣ ਦੀ ਲੋੜ ਹੈ ਕਿ ਕਿਹੜੀ ਵੈਬਸਾਈਟ ਸੁਰੱਖਿਅਤ ਹੈ ਤੇ ਕਿਹੜੀ ਨਹੀਂ। ਇਸ ਨੂੰ ਦੇਖਣ ਲਈ ਤੁਸੀਂ ਵੈੱਬਸਾਈਟ ਦੇ ਸ਼ੁਰੂ ਵਿੱਚ https ਜਾਂ http ਦੇਖੋਗੇ। http ਦਾ ਮਤਲਬ ਹੈ ਹਾਈਪਰ ਟੈਕਸਟ ਟ੍ਰਾਂਸਫਰ ਪ੍ਰੋਟੋਕਾਲ, ਉੱਥੇ ਹੀ https ਦਾ ਮਤਲਬ ਹੈ ਹਾਈਪਰ ਟੈਕਸਟ ਟ੍ਰਾਂਸਫਰ ਪ੍ਰੋਟੋਕਾਲ ਸਕਿਓਰ। ਇਸ ਦੇ ਨਾਂ ਤੋਂ ਹੀ ਤੁਸੀਂ ਸਮਝ ਸਕਦੇ ਹੋ ਕਿ ਸਾਨੂੰ ਉਨ੍ਹਾਂ ਵੈੱਬਸਾਈਟਾਂ ਉੱਤੇ ਹੀ ਸ਼ਾਪਿੰਗ ਕਰਨੀ ਚਾਹੀਦੀ ਹੈ ਜੋ ਸਕਿਓਰ ਹਨ ਜਾਂ ਸੁਰੱਖਿਅਤ ਹਨ ਤੇ https ਨਾਲ ਸ਼ੁਰੂ ਹੁੰਦੀਆਂ ਹਨ।

ਇਹ ਵੀ ਪੜ੍ਹੋ: ਕੇਂਦਰ ਸਰਕਾਰ ਨੇ ਟੁੱਟੇ ਚੌਲਾਂ ਦੇ ਨਿਰਯਾਤ ‘ਤੇ ਲਗਾਈ ਪਾਬੰਦੀ

ਕਈ ਵਾਰ ਲੋਕ ਸਸਤੀ ਚੀਜ਼ਾਂ ਦੇਖ ਕੇ ਕਿਸੇ ਅਣਜਾਣ ਸਾਈਟ ‘ਤੇ ਖਰੀਦਦਾਰੀ ਕਰਨ ਤੋਂ ਨਹੀਂ ਝਿਜਕਦੇ। ਹਾਲਾਂਕਿ ਜ਼ਿਆਦਾਤਰ ਅਣਜਾਣ ਸਾਈਟਾਂ ਸੁਰੱਖਿਅਤ ਨਹੀਂ ਹੁੰਦੀਆਂ ਹਨ। ਇੱਥੇ ਖਰੀਦਦਾਰੀ ਕਰਨ ਨਾਲ ਤੁਹਾਡਾ ਖਾਤਾ ਹੈਕ ਹੋਣ ਦੀ ਸੰਭਾਵਨਾ ਹੁੰਦੀ ਹੈ ਤੇ ਤੁਸੀਂ ਸਾਈਬਰ ਧੋਖਾਧੜੀ ਦਾ ਸ਼ਿਕਾਰ ਵੀ ਹੋ ਸਕਦੇ ਹੋ। ਇਸ ਲਈ ਆਨਲਾਈਨ ਖਰੀਦਦਾਰੀ ਲਈ ਇੱਕ ਭਰੋਸੇਯੋਗ ਅਤੇ ਜਾਣੀ-ਪਛਾਣੀ ਸਾਈਟ ਦੀ ਚੋਣ ਕਰਨਾ ਬਿਹਤਰ ਹੈ।

ਭੁਗਤਾਨ ਪ੍ਰਕਿਰਿਆ ‘ਤੇ ਧਿਆਨ ਦਿਓ : ਆਨਲਾਈਨ ਖਰੀਦਦਾਰੀ ਕਰਨ ਤੋਂ ਬਾਅਦ ਬਹੁਤ ਸਾਰੇ ਭੁਗਤਾਨ ਵਿਕਲਪ ਉਪਲਬਧ ਹੁੰਦੇ ਹਨ। ਇਸ ਸਥਿਤੀ ਵਿੱਚ ਮਾਸਟਰਕਾਰਡ ਸਕਿਓਰ ਕੋਡ ਦੀ ਵਰਤੋਂ ਕਰਨਾ ਸਭ ਤੋਂ ਵਧੀਆ ਹੈ। ਇਸ ਭੁਗਤਾਨ ਪ੍ਰਣਾਲੀ ਨਾਲ ਖਰੀਦਦਾਰੀ ਕਰਨ ਵੇਲੇ ਧੋਖਾਧੜੀ ਦੀ ਸੰਭਾਵਨਾ ਘੱਟ ਹੁੰਦੀ ਹੈ ਅਤੇ ਤੁਸੀਂ ਪੂਰੀ ਜਾਂਚ ਕਰਨ ਤੋਂ ਬਾਅਦ ਭੁਗਤਾਨ ਕਰ ਸਕਦੇ ਹੋ।

ਇਹ ਵੀ ਪੜ੍ਹੋ: ਬਦਰੀਨਾਥ ਜਾ ਰਹੇ ਸ਼ਰਧਾਲੂ ਹੋਏ ਹਾਦਸੇ ਦੇ ਸ਼ਿਕਾਰ, 3 ਦੀ ਹੋਈ ਮੌਤ

ਇਸ ਤੋਂ ਇਲਾਵਾ ਆਨਲਾਈਨ ਸਾਮਾਨ ਖਰੀਦਣ ਵੇਲੇ ਨਿਯਮਾਂ ਅਤੇ ਸ਼ਰਤਾਂ ਨੂੰ ਧਿਆਨ ਨਾਲ ਪੜ੍ਹਨਾ ਨਾ ਭੁੱਲੋ। ਕਈ ਵਾਰ ਲਿਮਟਿਡ ਆਫਰਸ ਨੂੰ ਦੇਖਦੇ ਹੋਏ ਗਾਹਕ ਜਲਦਬਾਜ਼ੀ ਵਿੱਚ ਸਾਮਾਨ ਖਰੀਦਦੇ ਹਨ ਅਤੇ ਡਿਲੀਵਰੀ ਚਾਰਜ ਜਾਂ ਕਿਸੇ ਵੀ ਹਿਡਨ ਚਾਰਜ ਉੱਤੇ ਧਿਆਨ ਨਹੀਂ ਦਿੰਦੇ। ਜਿਸ ਕਾਰਨ ਤੁਹਾਨੂੰ ਚੀਜ਼ਾਂ ਲਈ ਜ਼ਿਆਦਾ ਪੈਸੇ ਦੇਣੇ ਪੈ ਸਕਦੇ ਹਨ।

ਆਨਲਾਈਨ ਸ਼ਾਪਿੰਗ ‘ਚ ਲਗਾਤਾਰ ਧੋਖਾਧੜੀ ਅਤੇ ਧੋਖਾਧੜੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹੀ ਸਥਿਤੀ ਵਿੱਚ ਆਪਣੇ ਆਰਡਰ ਦੀ ਡਿਲੀਵਰੀ ਤੋਂ ਬਾਅਦ ਤੁਰੰਤ ਪੈਕੇਟ ਨੂੰ ਖੋਲ੍ਹੋ ਅਤੇ ਇਸਨੂੰ ਚੈੱਕ ਕਰੋ ਅਤੇ ਜੇਕਰ ਕੋਈ ਗਲਤੀ ਹੈ ਤਾਂ ਡਿਲੀਵਰੀ ਬੁਆਏ ਦੇ ਨਾਲ ਸਮਾਨ ਦੀ ਫੋਟੋ ਖਿੱਚੋ। ਇਹ ਤੁਹਾਨੂੰ ਸ਼ਿਕਾਇਤ ਦਰਜ ਕਰਨ ਅਤੇ ਪੈਸੇ ਦਾ ਦਾਅਵਾ ਕਰਨ ਵਿੱਚ ਮਦਦ ਕਰੇਗਾ।

ਆਰਡਰ ਦੀ ਵੀਡੀਓਗ੍ਰਾਫੀ ਕਰੋ : ਅਜਿਹੇ ਕਈ ਕੇਸ ਸਾਹਮਣੇ ਆਏ ਹਨ ਜਿਸ ਵਿੱਚ ਲੋਕਾਂ ਨੇ ਮੰਗਵਾਇਆ ਕੁੱਝ ਹੁੰਦਾ ਹੈ ਤੇ ਪੈਕੇਜ ਵਿੱਚੋਂ ਨਿਕਲਦਾ ਕੁਝ ਹੋਰ ਹੈ, ਇਸ ਲਈ ਜਦੋਂ ਤੁਹਾਨੂੰ ਆਪਣਾ ਆਰਡਰ ਮਿਲੇ ਤਾਂ ਇਸ ਨੂੰ ਰਿਸੀਵ ਕਰਨ ਤੋਂ ਲੈ ਕੇ ਡਿਲੀਵਰੀ ਬੁਆਏ ਸਾਹਮਣੇ ਪੈਕੇਜ ਨੂੰ ਖੋਲ੍ਹਣ ਤੱਕ ਦੀ ਪੂਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰ ਲਓ ਤਾਂ ਜੋ ਤੁਸੀਂ ਕਿਸੇ ਧੋਖੇ ਦਾ ਸ਼ਿਕਾਰ ਨਾ ਬਣ ਸਕੋ।

ਥਾਇਰਾਇਡ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਖੁਰਾਕ ‘ਚ ਸ਼ਾਮਿਲ ਕਰੋ ਇਹ ਚੀਜ਼ਾਂ

0

ਅਜੌਕੇ ਸਮੇਂ ’ਚ ਥਾਇਰਾਇਡ ਦਾ ਰੋਗ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ। ਆਦਮੀਆਂ ਦੇ ਮੁਕਾਬਲੇ ਇਸ ਦਾ ਜ਼ਿਆਦਾ ਸ਼ਿਕਾਰ  ਔਰਤਾਂ ਹੋ ਰਹੀਆਂ ਹਨ। ਗਲਤ ਖਾਣ-ਪੀਣ ਅਤੇ ਬਦਲਦੇ ਲਾਇਫਸਟਾਇਲ ਦੇ ਕਾਰਨ ਇਹ ਸਮੱਸਿਆ ਹੁਣ ਆਮ ਹੋ ਗਈ ਹੈ। ਥਾਇਰਾਇਡ ਦਾ ਸੰਬੰਧ ਹਾਰਮੋਂਨਸ ਦੇ ਵਿਗੜਦੇ ਸੰਤੁਲਨ ਨਾਲ ਹੈ। ਜਦੋਂ ਇਹ ਹੱਦ ਤੋਂ ਜ਼ਿਆਦਾ ਵੱਧ ਜਾਂਦਾ ਹੈ ਤਾਂ ਔਰਤਾਂ ਦੇ ਸਰੀਰ ਵਿਚ ਇਸ ਸਬੰਧੀ ਕਈ ਮੁਸ਼ਕਲਾਂ ਦਿਖਣੀਆਂ ਸ਼ੁਰੂ ਹੋ ਜਾਂਦੀਆਂ ਹਨ।

ਥਾਇਰਾਇਡ ਕੀ ਹੈ ?
ਥਾਇਰਾਇਡ ਇਕ ਏਡੋਕਰਾਇਨ ਗਲੈਂਡ ਜੋ ਗਲੇ ਵਿਚ ਬਟਰਫਲਾਈ ਦੇ ਸਰੂਪ ਦਾ ਹੁੰਦਾ ਹੈ। ਇਸ ਤੋਂ ਥਾਇਰਾਇਡ ਹਾਰਮੋਨ ਨਿਕਲਦਾ ਹੈ ਜੋ ਸਰੀਰ ਵਿਚ ਮੇਟਾਬਾਲਿਜਮ ਨੂੰ ਠੀਕ ਲੇਵਲ ਵਿਚ ਰੱਖਦਾ ਹੈ, ਪਰ ਜਦੋਂ ਇਹ ਹਾਰਮੋਂਨ ਅਸੰਤੁਲਿਤ ਹੋ ਜਾਂਦਾ ਹਨ ਤਾਂ ਇਹ ਸਮੱਸਿਆ ਸ਼ੁਰੂ ਹੋਣ ਲੱਗਦੀ ਹੈ। ਥਾਇਰਾਇਡ ਦੋ ਤਰ੍ਹਾਂ ਦਾ ਹੁੰਦਾ ਹੈ ਹਾਇਪੋ ਥਾਇਰਾਇਡ ਅਤੇ ਹਾਇਪਰ ਥਾਇਰਾਇਡ। ਔਰਤਾਂ ਜਿਆਦਾਤਰ ਹਾਇਪੋ ਥਾਇਰਾਇਡ ਦਾ ਸ਼ਿਕਾਰ ਹੁੰਦੀਆਂ ਹਨ ਜਿਸ ਵਿਚ ਭਾਰ ਤੇਜੀ ਨਾਲ ਵਧਣ ਲੱਗਦਾ ਹੈ।

ਗਲਤ ਖਾਣ-ਪੀਣ ਦੀਆਂ ਆਦਤਾਂ ਕਰਕੇ ਵੀ ਤੁਸੀਂ ਕਈ ਗੰਭੀਰ ਬੀਮਾਰੀਆਂ ਦਾ ਸ਼ਿਕਾਰ ਹੋ ਸਕਦੇ ਹਨ। ਹਾਈਪੋਥਾਈਰੋਡਿਜ਼ਮ ਥਾਇਰਾਇਡ ਨਾਲ ਤੁਹਾਡਾ ਭਾਰ ਵੱਧ ਸਕਦਾ ਹੈ। ਥਾਇਰਾਇਡ ਹਾਰਮੋਨ ਵਿਕਾਸ, ਸੈੱਲ ਦੀ ਮੁਰੰਮਤ ਅਤੇ ਮੈਟਾਬੋਲਿਜ਼ਮ ਨੂੰ ਨਿਯਮਤ ਕਰਨ ਵਿੱਚ ਮਦਦ ਕਰਦੇ ਹਨ।

ਹਾਈਪੋਥਾਇਰਾਇਡਿਜ਼ਮ ਤੋਂ ਪੀੜਤ ਲੋਕਾਂ ਨੂੰ ਥਕਾਵਟ, ਵਾਲ ਝੜਨਾ, ਭਾਰ ਵਧਣਾ, ਠੰਢ ਲੱਗਣੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਥਾਇਰਾਇਡ ਦੀ ਸਮੱਸਿਆ ਆਇਓਡੀਨ ਦੀ ਘਾਟ ਕਾਰਨ ਹੋ ਸਕਦੀ ਹੈ। ਇਸ ਬੀਮਾਰੀ ਤੋਂ ਛੁਟਕਾਰਾ ਪਾਉਣ ਲਈ ਤੁਹਾਨੂੰ ਆਪਣੀ ਖੁਰਾਕ ਦਾ ਖ਼ਾਸ ਧਿਆਨ ਰੱਖਣਾ ਪਵੇਗਾ।

ਇਹ ਵੀ ਪੜ੍ਹੋ: ਅਮਰੂਦ ਪਾਚਨ ਕਿਰਿਆ ਨੂੰ ਰੱਖਦਾ ਹੈ ਠੀਕ, ਜਾਣੋ ਹੋਰ ਫਾਇਦੇ

ਥਾਇਰਾਇਡ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਖਾਓ ਇਹ ਚੀਜ਼ਾਂ

ਅੰਡੇ
ਥਾਇਰਾਇਡ ਦੀ ਸਮੱਸਿਆ ਹੋਣ ’ਤੇ ਤੁਸੀਂ ਅੰਡੇ ਖਾ ਸਕਦੇ ਹੋ। ਅੰਡੇ ਦੇ ਪੀਲੇ ਹਿੱਸੇ ਵਿੱਚ ਆਇਓਡੀਨ ਅਤੇ ਸੇਲੇਨੀਅਮ ਪਾਇਆ ਜਾਂਦਾ ਹੈ ਜਦੋਂ ਕਿ ਸਫੇਦ ਹਿੱਸੇ ਵਿੱਚ ਪ੍ਰੋਟੀਨ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ।

ਮਾਸ
ਥਾਇਰਾਇਡ ਦੀ ਸਮੱਸਿਆ ਹੋਣ ’ਤੇ ਤੁਸੀਂ ਹਰ ਤਰ੍ਹਾਂ ਦਾ ਮਾਸ ਜਿਵੇਂ ਚਿਕਨ, ਮੀਟ ਆਦਿ ਦਾ ਸੇਵਨ ਕਰ ਸਕਦੇ ਹੋ।

ਮੱਛੀ
ਥਾਇਰਾਇਡ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਤੁਸੀਂ ਮੱਛੀ ਦਾ ਸੇਵਨ ਵੀ ਕਰ ਸਕਦੇ ਹੋ। ਸਮੁੰਦਰੀ ਮੱਛੀ ਜਿਵੇਂ ਸਾਮਨ, ਟੂਨਾ, ਹਾਲੀਬੂਟ, ਝੀਂਗਾ ਵਰਗੀਆਂ ਮੱਛੀਆਂ ਖਾ ਸਕਦੀਆਂ ਹਨ।

ਸਬਜ਼ੀਆਂ
ਥਾਇਰਾਇਡ ਦੀ ਸਮੱਸਿਆ ਹੋਣ ’ਤੇ ਤੁਸੀਂ ਸਬਜ਼ੀਆਂ ਦਾ ਸੇਵਨ ਵੀ ਕਰ ਸਕਦੇ ਹੋ। ਇਸ ਦੌਰਾਨ ਤੁਸੀਂ ਜ਼ਿਆਦਾ ਪ੍ਰੋਟੀਨ ਵਾਲੀਆਂ ਸਬਜ਼ੀਆਂ ਖਾ ਸਕਦੇ ਹੋ।

ਫਲ
ਥਾਇਰਾਇਡ ਹੋਣ ’ਤੇ ਤੁਸੀਂ ਕੇਲਾ, ਸੰਤਰਾ, ਅਮਰੂਦ ਵਰਗੇ ਫਲਾਂ ਨੂੰ ਆਪਣੀ ਡਾਈਟ ‘ਚ ਸ਼ਾਮਲ ਕਰ ਸਕਦੇ ਹੋ।

ਡੇਅਰੀ ਪਦਾਰਥ
ਥਾਇਰਾਇਡ ਹੋਣ ’ਤੇ ਤੁਸੀਂ ਡੇਅਰੀ ਉਤਪਾਦਾਂ ਦਾ ਸੇਵਨ ਵੀ ਕਰ ਸਕਦੇ ਹੋ। ਉਦਾਹਰਨ ਲਈ ਦੁੱਧ, ਪਨੀਰ, ਦਹੀਂ ਵਰਗੇ ਉਤਪਾਦਾਂ ਨੂੰ ਖੁਰਾਕ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।

 

ਖੇਡਾਂ ਵਤਨ ਪੰਜਾਬ ਦੀਆਂ: ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਣਗੇ: ਮੀਤ ਹੇਅਰ

0

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ‘ਖੇਡਾ ਵਤਨ ਪੰਜਾਬ ਦੀਆਂ’ ਕਰਵਾਉਣ ਦੇ ਫੈਸਲੇ ਤੋਂ ਬਾਅਦ ਖੇਡ ਵਿਭਾਗ ਵੱਲੋਂ ਉਦਘਾਟਨੀ ਸਮਾਰੋਹ ਤੋਂ ਬਾਅਦ ਬਲਾਕ ਪੱਧਰ ਦੇ ਮੁਕਾਬਲਿਆਂ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਗਿਆ ਹੈ। ਹੁਣ ਸਾਰੇ ਜ਼ਿਲਿਆਂ ਵਿੱਚ 12 ਤੋਂ 22 ਸਤੰਬਰ ਤੱਕ ਜ਼ਿਲਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ ਜਿਸ ਲਈ ਸਭ ਤਿਆਰੀਆਂ ਮੁਕੰਮਲ ਹਨ। ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।

ਮੀਤ ਹੇਅਰ ਨੇ ਬਲਾਕ ਪੱਧਰੀ ਮੁਕਾਬਲਿਆਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਖਿਡਾਰੀਆਂ, ਖੇਡ ਅਧਿਕਾਰੀਆਂ ਤੇ ਜ਼ਿਲਾ ਪ੍ਰਸ਼ਾਸਨ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਜਿਵੇਂ ਇਨ੍ਹਾਂ ਖੇਡਾਂ ਦਾ ਬਿਹਤਰੀਨ ਆਗਾਜ਼ ਹੋਇਆ ਹੈ, ਉਵੇਂ ਹੀ ਜ਼ਿਲਾ ਤੇ ਰਾਜ ਪੱਧਰੀ ਮੁਕਾਬਲਿਆਂ ਤੋਂ ਬਾਅਦ ਸਫਲ ਸਮਾਪਨ ਹੋਵੇਗਾ। ਉਨਾਂ ਕਿਹਾ ਕਿ ਇਨਾਂ ਖੇਡ ਨਾਲ ਪੰਜਾਬ ਦੇ ਹਰ ਪਿੰਡ-ਸ਼ਹਿਰ ਦਾ ਖਿਡਾਰੀ ਜੁੜ ਰਿਹਾ ਹੈ ਜੋ ਕਿ ਇਨਾਂ ਖੇਡਾਂ ਦਾ ਮੁੱਖ ਮਨੋਰਥ ਹੈ।

ਖੇਡ ਮੰਤਰੀ ਨੇ ਦੱਸਿਆ ਕਿ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ ਖੋ ਤੇ ਰੱਸ਼ਾਕਸੀ ਦੇ ਮੁਕਾਬਲੇ ਹੋਏ। ਹੁਣ ਇਨਾਂ ਖੇਡਾਂ ਦੇ ਜੇਤੂ ਖਿਡਾਰੀ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਨ੍ਹਾਂ ਖੇਡਾਂ ਤੋਂ ਇਲਾਵਾ ਜ਼ਿਲਾ ਪੱਧਰ ਉਤੇ ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਤੇ ਵੇਟਲਿਫਟਿੰਗ ਦੇ ਮੁਕਾਬਲੇ ਛੇ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਦੇ ਹੋਣਗੇ। ਪੈਰਾ ਖਿਡਾਰੀਆਂ ਦੇ ਵੀ ਮੁਕਾਬਲੇ ਹੋਣਗੇ। 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਤੇ ਅਥਲੈਟਿਕਸ। ਇਨ੍ਹਾਂ ਵਰਗਾਂ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਜ਼ਿਲਾ ਪੱਧਰ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਸ ਤੋਂ ਬਾਅਦ ਜ਼ਿਲਾ ਜੇਤੂਆਂ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਪਹਿਲੇ ਸਥਾਨ ਉਤੇ ਆਉਣ ਵਾਲਿਆਂ ਨੂੰ 10 ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ, ਦੂਜੇ ਸਥਾਨ ਉਤੇ ਆਉਣ ਵਾਲਿਆਂ ਨੂੰ 7 ਹਜ਼ਾਰ ਰੁਪਏ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ 5 ਹਜ਼ਾਰ ਰੁਪਏ ਤੇ ਸਰਟੀਫਿਕੇਟ ਦਿੱਤੇ ਜਾਣਗੇ।