Home Blog Page 1919

ਭਾਰਤ ਭੂਸ਼ਣ ਆਸ਼ੂ ਤੇ ਸਿਮਰਜੀਤ ਬੈਂਸ ਨੂੰ ਝਟਕਾ! ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

0

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਕੋਰਟ ਨੇ ਟੈਂਡਰ ਘੁਟਾਲੇ ਮਾਮਲੇ ਵਿੱਚ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਦੱਸ ਦੇਈਏ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜ਼ਮਾਨਤ ਲਈ ਕੋਰਟ ਵਿੱਚ ਅਰਜ਼ੀ ਲਗਾਈ ਸੀ ਪਰ ਕੋਰਟ ਨੇ ਕੋਈ ਰਾਹਤ ਨਹੀਂ ਦਿੱਤੀ। ਇਸ ਦੀ ਪੁਸ਼ਟੀ ਸ਼ਿਕਾਇਤਕਰਤਾ ਦੇ ਵਕੀਲ ਬਿਕਰਮ ਸਿੱਧੂ ਨੇ ਕੀਤੀ ਹੈ। ਦੱਸ ਦਈਏ ਕਿ ਭਾਰਤ ਭੂਸ਼ਣ ਆਸ਼ੂ ਪਟਿਆਲਾ ਜੇਲ੍ਹ ਵਿੱਚ ਬੰਦ ਹਨ।

ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਸਾਬਕਾ ਮੰਤਰੀ ਆਸ਼ੂ ਨੂੰ ਵਿਜੀਲੈਂਸ ਨੇ ਸੈਲੂਨ ਤੋਂ ਗ੍ਰਿਫ਼ਤਾਰ ਕੀਤਾ ਸੀ। ਆਸ਼ੂ ਨੂੰ 8 ਦਿਨ ਰਿਮਾਂਡ ਉੱਤੇ ਰੱਖਿਆ ਗਿਆ ਅਤੇ ਵਿਜੀਲੈਂਸ ਵੱਲੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਬਆਦ ਆਸ਼ੂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਸੀ। ਆਸ਼ੂ ਨੂੰ ਪਹਿਲਾਂ ਲੁਧਿਆਣਾ ਜੇਲ੍ਹ ਲਿਜਾਇਆ ਜਾ ਰਿਹਾ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਆਸ਼ੂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਵੱਲੋਂ ਇਸ ਮਾਮਲੇ ਵਿੱਚ 16 ਅਗਸਤ 2022 ਨੂੰ ਐਫਆਈਆਰ ਨੰਬਰ 11 ਦਰਜ ਕੀਤੀ ਗਈ ਸੀ। ਆਸ਼ੂ ‘ਤੇ 2 ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦਾ ਇਲਜ਼ਾਮ ਹੈ।

ਇਸਦੇ ਨਾਲ ਹੀ ਸਿਮਰਜੀਤ ਬੈਂਸ ਨੂੰ ਵੀ ਲੁਧਿਆਣਾ ਕੋਰਟ ਨੇ ਝਟਕਾ ਦਿੱਤਾ ਹੈ। ਦੱਸ ਦਈਏ ਕਿ ਸਿਮਰਜੀਤ ਬੈਂਸ ਬਲਾਤਕਾਰ ਦੇ ਦੋਸ਼ ‘ਚ ਜੇਲ੍ਹ ‘ਚ ਬੰਦ ਹਨ। ਸਿਮਰਜੀਤ ਬੈਂਸ ਨੇ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੋਈ ਸੀ ਪਰ ਤਾਜ਼ਾ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਵੀ ਜ਼ਮਾਨਤ ਨਹੀਂ ਮਿਲੀ। ਅਦਾਲਤ ਨੇ ਬੈਂਸ ਦੀ ਜ਼ਮਾਨਤ ਅਰਜ਼ੀ ਵੀ ਰੱਦ ਕਰ ਦਿੱਤੀ ਹੈ।

ਪੰਜਾਬੀ ਗਾਇਕ ਹਨੀ ਸਿੰਘ ਤੇ ਸ਼ਾਲਿਨੀ ਤਲਵਾਰ ਦਾ ਹੋਇਆ ਤਲਾਕ

0

ਪੰਜਾਬੀ ਗਾਇਕ ਯੋ ਯੋ ਹਨੀ ਸਿੰਘ (Honey Singh) ਪਤਨੀ ਸ਼ਾਲਿਨੀ ਤਲਵਾਰ ਨਾਲ ਤਲਾਕ ਦੀਆਂ ਖਬਰਾਂ ਦੇ ਚੱਲਦੇ ਸੁਰਖੀਆਂ ਵਿੱਚ ਹਨ। ਦੱਸ ਦੇਈਏ ਕਿ ਗਾਇਕ ਉੱਪਰ ਪਤਨੀ ਸ਼ਾਲਿਨੀ ਵੱਲੋਂ ਘਰੇਲੂ ਹਿੰਸਾ ਅਤੇ ਹੋਰ ਔਰਤਾਂ ਨਾਲ ਸਰੀਰਕ ਸਬੰਧਾਂ ਸਮੇਤ ਕਈ ਗੰਭੀਰ ਦੋਸ਼ ਲਗਾਏ ਸੀ। ਪਿਛਲੇ ਹੀ ਸਾਲ ਸ਼ਾਲਿਨੀ ਨੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ‘ਚ ਤਲਾਕ ਲਈ ਅਰਜ਼ੀ ਦਾਇਰ ਕੀਤੀ ਸੀ।

ਦੱਸ ਦੇਈਏ ਕਿ ਗਾਇਕ ਹਨੀ ਸਿੰਘ ਅਤੇ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾਰ ’ਚ ਤਲਾਕ ਹੋ ਗਿਆ ਹੈ। ਸ਼ਾਲਿਨੀ ਤਲਵਾਰ ਨੇ ਪਿਛਲੇ ਸਾਲ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ’ਚ ਤਲਾਕ ਦੀ ਪਟੀਸ਼ਨ ਦਾਇਰ ਕਰਕੇ ਗਾਇਕ ’ਤੇ ਘਰੇਲੂ ਹਿੰਸਾ ਅਤੇ ਹੋਰ ਔਰਤਾਂ ਨਾਲ ਸਰੀਰਕ ਸਬੰਧਾਂ ਸਮੇਤ ਕਈ ਗੰਭੀਰ ਦੋਸ਼ ਲਾਏ ਸਨ।

ਇਸ ਦੇ ਨਾਲ ਹੀ ਹਨੀ ਸਿੰਘ ਅਤੇ ਸ਼ਾਲਿਨੀ ਹੁਣ ਅਧਿਕਾਰਤ ਤੌਰ ’ਤੇ ਵੱਖ ਹੋ ਗਏ ਹਨ। ਸ਼ਾਲਿਨੀ ਨੇ ਹਨੀ ਸਿੰਘ ਤੋਂ ਤਲਾਕ ਲਈ 10 ਕਰੋੜ ਰੁਪਏ ਭੱਤਾ ਮੰਗਿਆ ਸੀ ਪਰ ਹੁਣ ਦੋਵਾਂ ਵਿਚਾਲੇ 1 ਕਰੋੜ ਦਾ ਸਮਝੌਤਾ ਹੋਇਆ ਹੈ।

ਇਹ ਵੀ ਪੜ੍ਹੋ :ਕੇਂਦਰ ਸਰਕਾਰ ਨੇ ਟੁੱਟੇ ਚੌਲਾਂ ਦੇ ਨਿਰਯਾਤ ‘ਤੇ ਲਗਾਈ ਪਾਬੰਦੀ

ਵੀਰਵਾਰ ਨੂੰ ਹਨੀ ਸਿੰਘ ਨੇ ਦਿੱਲੀ ਸਾਕੇਤ ਜ਼ਿਲਾ ਅਦਾਲਤ ਦੀ ਫੈਮਿਲੀ ਕੋਰਟ ’ਚ ਸੀਲਬੰਦ ਲਿਫ਼ਾਫ਼ੇ ’ਚ 1 ਕਰੋੜ ਰੁਪਏ ਦਾ ਚੈੱਕ ਸ਼ਾਲਿਨੀ ਤਲਵਾਰ ਨੂੰ ਸੌਂਪਿਆ।

3 ਅਗਸਤ ਨੂੰ ਸ਼ਾਲਿਨੀ ਨੇ ਹਨੀ ਸਿੰਘ ਖਿਲਾਫ਼ ਦਿੱਲੀ ਦੀ ਤੀਸ ਹਜ਼ਾਰੀ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਹਿਰਦੇਸ਼ ਸਿੰਘ ਉਰਫ਼ ਹਨੀ ਸਿੰਘ ਨੇ ਉਸ ਨਾਲ ਕੁੱਟਮਾਰ ਕੀਤੀ। ਉਸ ਨੇ ਵਿਆਹ ਨੂੰ ਦਸ ਸਾਲ ਦਿੱਤੇ ਪਰ ਬਦਲੇ ’ਚ ਉਨ੍ਹਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ’ਤੇ ਪੀੜਤ ਕੀਤਾ ਗਿਆ।

 

MLA ਸੁਖਵੀਰ ਮਾਈਸਰਖਾਨਾ ‘ਤੇ ਟ੍ਰੈਕਟਰ ਚੜ੍ਹਾਉਣ ਦੀ ਕੋਸ਼ਿਸ਼! ਜਾਣੋ ਪੂਰਾ ਮਾਮਲਾ

0

ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਵੀਰ ਮਾਈਸਰਖਾਨਾ ਵੱਲੋਂ ਦੋਸ਼ ਲਾਏ ਗਏ ਹਨ ਕਿ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੇ ਉਸ ਉਪਰ ਟ੍ਰੈਕਟਰ ਚੜ੍ਹਾ ਕੇ ਮਾਰਨ ਦੀ ਕੋਸ਼ਿਸ਼ ਕੀਤੀ ਹੈ। ਹਾਲਾਂਕਿ ਵਿਧਾਇਕ ਨੇ ਆਪਣਾ ਆਪ ਨੂੰ ਬਚਾਅ ਲਿਆ। ਮਾਮਲਾ ਚੱਲ ਰਹੀ ਨਾਜਾਇਜ਼ ਮਾਈਨਿੰਗ ਉਪਰ ਛਾਪਾ ਮਾਰਨ ਦੌਰਾਨ ਵਾਪਰਿਆ।

ਦੱਸਿਆ ਜਾ ਰਿਹਾ ਹੈ ਵਿਧਾਇਕ ਰਾਤ ਸਮੇਂ 9 ਵਜੇ ਦੇ ਕਰੀਬ ਬਠਿੰਡਾ ਵੱਲ ਆ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਨੂੰ ਇੱਕ ਰੇਤੇ ਦੀ ਭਰੀ ਟਰਾਲੀ ਵਿਖਾਈ ਦਿੱਤੀ ਤਾਂ ਉਨ੍ਹਾਂ ਨੇ ਪੁਲਿਸ ਨੂੰ ਫੋਨ ਕੀਤਾ ਪਰੰਤੂ ਪੁਲਿਸ ਨਹੀਂ ਪੁੱਜੀ, ਜਿਸ ‘ਤੇ ਵਿਧਾਇਕ ਨੇ ਖੁਦ ਪਹੁੰਚ ਕੀਤੀ। ਵਿਧਾਇਕ ਦਾ ਕਹਿਣਾ ਹੈ ਕਿ ਇਹ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਸੀ ਜੋ ਕਿ ਮਾਈਨਿੰਗ ਐਕਟ ਤਹਿਤ ਆਉਂਦਾ ਹੈ ਜਦਕਿ ਦੂਜੇ ਪਾਸੇ ਮਾਮਲੇ ਉਪਰ ਭਾਰਤੀ ਕਿਸਾਨ ਯੂਨੀਅਨ ਦਾ ਕਹਿਣਾ ਹੈ ਕਿ ਇਹ ਕਿਸਾਨ ਖੇਤਾਂ ਵਿੱਚ ਮਿੱਟੀ ਪੱਧਰੀ ਕਰ ਰਹੇ ਸਨ। ਪੁਲਿਸ ਨੇ ਕਾਰਵਾਈ ਕਰਦੇ ਹੋਏ ਮਾਈਨਿੰਗ ਮਾਫੀਆ ਦੇ 3 ਲੋਕਾਂ ਨੂੰ ਹਿਰਾਸਤ ਕਰ ਲਿਆ ਹੈ।

 

ਕੇਂਦਰ ਸਰਕਾਰ ਨੇ ਟੁੱਟੇ ਚੌਲਾਂ ਦੇ ਨਿਰਯਾਤ ‘ਤੇ ਲਗਾਈ ਪਾਬੰਦੀ

0

ਕੇਂਦਰ ਸਰਕਾਰ ਨੇ ਅੱਜ ਵੱਡਾ ਫ਼ੈਸਲਾ ਲੈਂਦੇ ਹੋਏ ਟੁੱਟੇ ਚੌਲਾਂ ਦੇ ਨਿਰਯਾਤ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਗੱਲ ਦੀ ਜਾਣਕਾਰੀ ਡਾਇਰੈਕਟਰ ਜਨਰਲ ਆਫ ਫਾਰੇਟ ਟ੍ਰੇਡ ਸੰਤੋਸ਼ ਕੁਮਾਰ ਸਾਰੰਗੀ ਵਲੋਂ ਨੋਟੀਫਿਕੇਸ਼ਨ ‘ਚ ਦਿੱਤੀ ਗਈ ਹੈ। ਨੋਟੀਫਿਕੇਸ਼ਨਸ ‘ਚ ਦੱਸਿਆ ਗਿਆ ਹੈ ਕਿ ਅੱਜ ਭਾਵ 9 ਸਤੰਬਰ 2022 ਤੋਂ ਦੇਸ਼ ‘ਚ ਟੁੱਟੇ ਚੌਲਾਂ ਦੇ ਨਿਰਯਾਤ ‘ਤੇ ਪਾਬੰਦੀ ਲਾਗੂ ਹੋ ਗਈ ਹੈ।

ਇਹ ਵੀ ਪੜ੍ਹੋ: ਬਦਰੀਨਾਥ ਜਾ ਰਹੇ ਸ਼ਰਧਾਲੂ ਹੋਏ ਹਾਦਸੇ ਦੇ ਸ਼ਿਕਾਰ, 3 ਦੀ ਹੋਈ ਮੌਤ

ਇਸ ਦੇ ਨਾਲ ਵੱਖ-ਵੱਖ ਗ੍ਰੇਡ ਦੇ ਨਿਰਯਾਤ ‘ਤੇ 20 ਫੀਸਦੀ ਡਿਊਟੀ ਲਗਾਈ ਗਈ ਹੈ। ਦੱਸ ਦੇਈਏ ਕਿ ਚੀਨ ਤੋਂ ਬਾਅਦ ਭਾਰਤ ਚੌਲਾਂ ਦਾ ਸਭ ਤੋਂ ਵੱਡਾ ਉਤਪਾਦਕ ਹੈ। ਚੌਲਾਂ ਦੇ ਸੰਸਾਰਕ ਵਪਾਰ ‘ਚ ਭਾਰਤ ਦਾ ਹਿੱਸਾ 40 ਫੀਸਦੀ ਹੈ ਤਾਂ ਉਧਰ ਭਾਰਤ ਨੇ ਇਸ ਸਾਲ ਮਈ ‘ਚ ਕਣਕ ਦੇ ਸ਼ਿਪਮੈਂਟ ‘ਤੇ ਇਹ ਕਹਿੰਦੇ ਹੋਏ ਪਾਬੰਦੀ ਲਗਾ ਦਿੱਤੀ ਸੀ ਕਿ ਦੇਸ਼ ਖਾਧ ਸੁਰੱਖਿਆ ਖਤਰੇ ‘ਚ ਹੈ, ਕਿਉਂਕਿ ਕਈ ਸੂਬਿਆਂ ‘ਚ ਰਿਕਾਰਡ ਤੋੜ ਗਰਮੀ ਦੇ ਕਾਰਨ ਕਣਕ ਦੀ ਪੈਦਾਵਾਰ ਘੱਟ ਹੋਈ ਸੀ।

ਖੇਤੀਬਾੜੀ ਮੰਤਰਾਲੇ ਮੁਤਾਬਕ ਦੁਨੀਆ ਦੇ ਦੂਜੇ ਸਭ ਤੋਂ ਵੱਡੇ ਉਤਪਾਦਤ ਦੱਖਣੀ ਏਸ਼ੀਆਈ ਦੇਸ਼ ਭਾਰਤ ‘ਚ ਚੌਲਾਂ ਦਾ ਕੁੱਲ ਰਕਬਾ ਇਸ ਸੀਜ਼ਨ ‘ਚ ਹੁਣ ਤੱਕ 12 ਫੀਸਦੀ ਡਿੱਗ ਗਿਆ ਹੈ। ਖੇਤੀਬਾੜੀ ਮੰਤਰਾਲੇ ਨੇ ਕਿਹਾ ਸੀ ਕਿ ਝੋਨੇ ਦਾ ਰਕਬਾ 12 ਅਗਸਤ ਤੱਕ ਡਿੱਗ ਕੇ 30.98 ਮਿਲੀਅਨ ਹੈਕਟੇਅਰ (76.55 ਮਿਲੀਅਨ ਏਕੜ) ਰਹਿ ਗਿਆ ਹੈ ਜੋ ਇਕ ਸਾਲ ਪਹਿਲਾਂ 35.36 ਮਿਲੀਅਨ ਹੈਕਟੇਅਰ ਸੀ।

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ

0

ਟਰਾਂਸਪੋਰਟ ਟੈਂਡਰ ਘੁਟਾਲੇ ਦੇ ਦੋਸ਼ੀ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਉਹ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਹਨ। ਇਸ ਘੁਟਾਲੇ ਦੀ ਜਾਂਚ ਕਰਦੇ ਹੋਏ ਵਿਜੀਲੈਂਸ ਨੇ 22 ਅਗਸਤ ਨੂੰ ਆਸ਼ੂ ਨੂੰ ਗ੍ਰਿਫਤਾਰ ਕੀਤਾ ਸੀ। ਆਸ਼ੂ ਨੂੰ 3 ਵਾਰ 8 ਦਿਨ ਦਾ ਰਿਮਾਂਡ ਲੈਣ ਤੋਂ ਬਾਅਦ 31 ਅਗਸਤ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ। ਹੁਣ ਭਾਰਤ ਭੂਸ਼ਣ ਆਸ਼ੂ ਨੇ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ। ਜਿਸ ‘ਤੇ 7 ਸਤੰਬਰ ਨੂੰ ਬਹਿਸ ਹੋਈ ਅਤੇ ਅਦਾਲਤ ਨੇ ਅਗਲੀ ਤਰੀਕ ਅੱਜ 9 ਸਤੰਬਰ ਤੈਅ ਕੀਤੀ ਸੀ। ਜ਼ਿਕਰਯੋਗ ਹੈ ਕਿ ਇਹ ਸਿਰਫ਼ ਇੱਕ ਘੁਟਾਲੇ ਦਾ ਮਾਮਲਾ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੇ ਹਿੱਤ ਵਿੱਚ ਲਿਆ ਵੱਡਾ ਫੈਸਲਾ-ਵਿਧਾਇਕ ਸ਼ੈਰੀ ਕਲਸੀ

ਭਾਰਤ ਭੂਸ਼ਣ ਆਸ਼ੂ ਖਿਲਾਫ ਵਿਜੀਲੈਂਸ ਕੋਲ ਸ਼ਿਕਾਇਤਾਂ ਦੇ ਢੇਰ ਲੱਗੇ ਹੋਏ ਹਨ। ਹੁਣ ਵਿਜੀਲੈਂਸ ਨਿਰਪੱਖਤਾ ਨਾਲ ਜਾਂਚ ਕਿਵੇਂ ਕਰਦੀ ਹੈ, ਇਹ ਤਾਂ ਸਮਾਂ ਹੀ ਦੱਸੇਗਾ। ਇਸ ਵੇਲੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਵਿਜੀਲੈਂਸ ਦੇ ਹੱਥ ਹੁਣ ਤੱਕ ਖਾਲੀ ਜਾਪਦੇ ਹਨ ਕਿਉਂਕਿ ਵਿਜੀਲੈਂਸ ਹੁਣ ਤੱਕ 7 ਮੁਲਜ਼ਮਾਂ ਵਿੱਚੋਂ ਸਿਰਫ਼ ਦੋ ਵਿਅਕਤੀਆਂ ਠੇਕੇਦਾਰ ਤੇਲੂਰਾਮ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਹੀ ਕਾਬੂ ਕਰ ਸਕੀ ਹੈ।

ਬਦਰੀਨਾਥ ਜਾ ਰਹੇ ਸ਼ਰਧਾਲੂ ਹੋਏ ਹਾਦਸੇ ਦੇ ਸ਼ਿਕਾਰ, 3 ਦੀ ਹੋਈ ਮੌਤ

0

ਰਿਸ਼ੀਕੇਸ਼-ਬਦਰੀਨਾਥ ਰੋਡ ‘ਤੇ ਇੱਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬ੍ਰਹਮਪੁਰੀ ਨੇੜੇ ਇਕ ਕਾਰ ਡੂੰਘੀ ਖੱਡ ‘ਚ ਡਿੱਗ ਗਈ। ਬ੍ਰਹਮਪੁਰੀ ਸ਼੍ਰੀ ਰਾਮ ਤਪਸਥਲੀ ਆਸ਼ਰਮ ਨੇੜੇ ਕਾਰ ਅਚਾਨਕ ਡੂੰਘੀ ਖੱਡ ਵਿੱਚ ਜਾ ਡਿੱਗੀ।

ਇਹ ਵੀ ਪੜ੍ਹੋ: ਦਿੱਲੀ ‘ਚ ਵਾਪਰਿਆ ਹਾਦਸਾ, 4 ਮੰਜਿਲਾਂ ਇਮਾਰਤ ਡਿੱਗਣ ਨਾਲ ਕਈ ਹੋਏ ਜ਼ਖਮੀ

ਜਿਸ ‘ਚ ਤਿੰਨ ਸ਼ਰਧਾਲੂਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਤਿੰਨ ਜ਼ਖਮੀਆਂ ਨੂੰ ਬਚਾ ਕੇ ਸਰਕਾਰੀ ਹਸਪਤਾਲ ਰਿਸ਼ੀਕੇਸ਼ ਭੇਜਿਆ ਗਿਆ ਹੈ।  ਥਾਣੇ ਦੇ ਇੰਚਾਰਜ ਇੰਸਪੈਕਟਰ ਮੁਨੀਕੀ ਰੀਤੀ ਰਿਤੇਸ਼ ਸ਼ਾਹ ਨੇ ਦੱਸਿਆ ਕਿ ਕਾਰ ਵਿਚ ਸਵਾਰ ਸਾਰੇ ਲੋਕ ਬਦਰੀਨਾਥ ਧਾਮ ਜਾ ਰਹੇ ਸਨ।

ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੇ ਹਿੱਤ ਵਿੱਚ ਲਿਆ ਵੱਡਾ ਫੈਸਲਾ-ਵਿਧਾਇਕ ਸ਼ੈਰੀ ਕਲਸੀ

0

ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨਾਲ ਕੀਤੇ ਆਪਣੇ ਇਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਵੱਡਾ ਤੇ ਮਿਸਾਲ ਕਦਮ ਚੁੱਕਦਿਆਂ ਗੰਨਾ ਕਿਸਾਨਾਂ ਦੇ ਸਾਰੇ ਬਕਾਏ ਜਾਰੀ ਕਰਕੇ ਉਨਾਂ ਦੇ ਖਾਤਿਆਂ ਵਿੱਚ 75 ਕਰੋੜ ਰੁਪਏ ਦੀ ਆਖਰੀ ਕਿਸ਼ਤ ਵਜੋਂ ਜਮਾਂ ਕਰਵਾ ਦਿੱਤੀ ਹੈ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਵਿਧਾਨ ਸਭਾ ਹਲਕੇ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਅਦਾਇਗੀ ਵਜੋਂ 75 ਕਰੋੜ ਰੁਪਏ ਸੂਗਰਫੈੱਡ, ਪੰਜਾਬ ਰਾਹੀਂ ਜਾਰੀ ਕਰ ਦਿੱਤੇ ਹਨ ਅਤੇ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਇਹ ਰਕਮ ਜਮਾਂ ਕਰਵਾ ਦਿੱਤੀ ਗਈ ਹੈ।

ਵਿਧਾਇਕ ਕਲਸੀ ਨੇ ਦੱਸਿਆ ਕਿ ਇਸ ਅਦਾਇਗੀ ਤੋਂ ਬਾਅਦ ਬਟਾਲਾ, ਗੁਰਦਾਸਪੁਰ, ਅਜਨਾਲਾ, ਬੁੱਢੇਵਾਲ, ਭੋਗਪੁਰ, ਫਾਜ਼ਿਲਕਾ, ਮੋਰਿੰਡਾ, ਨਕੋਦਰ ਅਤੇ ਨਵਾਂਸਹਿਰ ਵੱਲ ਗੰਨਾ ਕਾਸਤਕਾਰਾਂ ਦਾ ਕੋਈ ਬਕਾਇਆ ਨਹੀਂ ਬਚਿਆ ਹੈ।ਵਿਧਾਇਕ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਦਾ ਧੰਨਵਾਦ ਕਰਦਿਆਂ ਕਿਹਾ  ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਰਾਜ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨਾਂ ਕਿਹਾ ਕਿ ਫਸਲੀ ਵਿਭਿੰਨਤਾ ਰਾਹੀਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਰਹਿਣ ਦੇਵੇਗੀ।

ਦੱਸਣਯੋਗ ਹੈ ਕਿ ਇਹ ਬਕਾਇਆ ਅਦਾਇਗੀਆਂ ਪਿੜਾਈ ਸੀਜਨ 2021-22 ਨਾਲ ਸਬੰਧਤ ਹਨ ਅਤੇ ਪਹਿਲੀ ਦਫਾ ਕਿਸਾਨਾਂ ਦੇ ਸਾਰੇ ਬਕਾਏ ਜਾਰੀ ਕੀਤੇ ਗਏ ਹਨ। 75 ਕਰੋੜ ਰੁਪਏ ਦੀ ਇਸ ਅਦਾਇਗੀ ਨਾਲ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੇ ਗੰਨਾ ਕਿਸਾਨਾਂ ਦੇ ਸਾਰੇ ਬਕਾਏ ਭੁਗਤਾ ਦਿੱਤੇ ਹਨ। ਹੁਣ ਤੱਕ ਗੰਨਾ ਕਿਸਾਨਾਂ ਨੂੰ 619.62 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਹਾਲ ਦੀ ਘੜੀ ਕਿਸਾਨਾਂ ਦਾ ਕੁੱਝ ਵੀ ਬਕਾਇਆ ਨਹੀਂ ਹੈ।

ਨੀਰਜ ਚੋਪੜਾ ਨੇ ਫਿਰ ਰਚਿਆ ਇਤਿਹਾਸ, ਡਾਇਮੰਡ ਲੀਗ ਜਿੱਤਣ ਵਾਲੇ ਬਣੇ ਪਹਿਲੇ ਭਾਰਤੀ

0

ਓਲੰਪਿਕ ਸੋਨ ਤਮਗਾ ਜੇਤੂ ਨੀਰਜ ਚੋਪੜਾ ਨੇ ਡਾਇਮੰਡ ਲੀਗ ਫਾਈਨਲਜ਼ ਦਾ ਖਿਤਾਬ ਜਿੱਤ ਲਿਆ ਹੈ। ਜ਼ਿਊਰਿਖ ਵਿੱਚ ਹੋਏ ਫਾਈਨਲ ਵਿੱਚ ਨੀਰਜ ਚੋਪੜਾ ਨੇ 88.44 ਮੀਟਰ ਦੀ ਸਰਵੋਤਮ ਥਰੋਅ ਨਾਲ ਖਿਤਾਬ ਜਿੱਤਿਆ। 24 ਸਾਲਾ ਨੀਰਜ ਡਾਇਮੰਡ ਲੀਗ ਫਾਈਨਲ ਜਿੱਤਣ ਵਾਲਾ ਪਹਿਲਾ ਭਾਰਤੀ ਵੀ ਬਣ ਗਿਆ ਹੈ। ਫਾਈਨਲ ਵਿੱਚ ਭਾਰਤੀ ਅਥਲੀਟ ਨੇ ਓਲੰਪਿਕ ਚਾਂਦੀ ਦਾ ਤਗ਼ਮਾ ਜੇਤੂ ਚੈੱਕ ਗਣਰਾਜ ਦੇ ਯਾਕੂਬ ਵਡਲਾਗੇ ਅਤੇ ਜਰਮਨੀ ਦੇ ਜੂਲੀਅਨ ਵੇਬਰ ਨੂੰ ਹਰਾਇਆ। ਵੈਡਲੇਚ 86.94 ਮੀਟਰ ਦੀ ਸਰਵੋਤਮ ਥਰੋਅ ਨਾਲ ਦੂਜੇ ਅਤੇ ਜਰਮਨੀ ਦੇ ਜੂਲੀਅਨ ਵੇਬਰ (83.73) ਤੀਜੇ ਸਥਾਨ ‘ਤੇ ਰਹੇ।

ਹਰਿਆਣਾ ਦੇ ਪਾਣੀਪਤ ਨੇੜੇ ਪਿੰਡ ਖੰਡਾਰਾ ਦੇ ਨੀਰਜ ਨੇ 27 ਅਗਸਤ ਨੂੰ ਡਾਇਮੰਡ ਲੀਗ ਦਾ ਲੁਸਾਨੇ ਲੀਗ ਦਾ ਖਿਤਾਬ ਜਿੱਤਿਆ ਸੀ। ਉਸਨੇ ਲੁਸੇਨ ਲੇਗ ਜਿੱਤਣ ਤੋਂ ਬਾਅਦ ਹੀ ਡਾਇਮੰਡ ਲੀਗ ਗ੍ਰੈਂਡ ਫਾਈਨਲ ਵਿੱਚ ਜਗ੍ਹਾ ਬਣਾਈ। ਇਸ ਤੋਂ ਪਹਿਲਾਂ, ਉਸਨੇ 2017 ਅਤੇ 2018 ਵਿੱਚ ਵੀ ਫਾਈਨਲ ਲਈ ਕੁਆਲੀਫਾਈ ਕੀਤਾ ਸੀ ਅਤੇ ਕ੍ਰਮਵਾਰ 7ਵੇਂ ਅਤੇ 4ਵੇਂ ਸਥਾਨ ‘ਤੇ ਰਿਹਾ ਸੀ।

ਜਿਊਰਿਖ ਵਿੱਚ ਹੋਏ ਡਾਇਮੰਡ ਲੀਗ ਫਾਈਨਲ ਵਿੱਚ ਨੀਰਜ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਦਬਾਅ ਨਾਲ ਭਰੇ ਮੈਚ ਵਿੱਚ ਨੀਰਜ ਦਾ ਪਹਿਲਾ ਥਰੋਅ ਫਾਊਲ ਸੀ। ਹਾਲਾਂਕਿ ਸੱਟ ਤੋਂ ਬਾਅਦ ਮੈਦਾਨ ‘ਤੇ ਪਰਤੇ ਨੀਰਜ ਦੂਜੀ ਕੋਸ਼ਿਸ਼ ‘ਚ ਹੀ ਆਪਣੇ ਵਿਰੋਧੀਆਂ ਤੋਂ ਕਾਫੀ ਅੱਗੇ ਨਿਕਲ ਗਏ। ਉਸਨੇ ਦੂਜੀ ਕੋਸ਼ਿਸ਼ ਵਿੱਚ 88.44 ਮੀਟਰ ਦੂਰ ਜੈਵਲਿਨ ਸੁੱਟਿਆ। ਨੀਰਜ ਨੇ ਤੀਜੀ ਕੋਸ਼ਿਸ਼ ਵਿੱਚ 88 ਮੀਟਰ, ਚੌਥੀ ਕੋਸ਼ਿਸ਼ ਵਿੱਚ 86.11 ਮੀਟਰ, ਪੰਜਵੀਂ ਕੋਸ਼ਿਸ਼ ਵਿੱਚ 87 ਮੀਟਰ ਅਤੇ ਛੇਵੀਂ ਕੋਸ਼ਿਸ਼ ਵਿੱਚ 83.60 ਮੀਟਰ ਥਰੋਅ ਕੀਤਾ।

ਨੀਰਜ ਚੋਪੜਾ ਨੇ ਪਿਛਲੇ ਸਾਲ ਟੋਕੀਓ ਓਲੰਪਿਕ ‘ਚ ਸੋਨ ਤਮਗਾ ਜਿੱਤ ਕੇ ਸਨਸਨੀ ਮਚਾ ਦਿੱਤੀ ਸੀ। ਉਹ ਅਭਿਨਵ ਬ੍ਰਿੰਦਾ ਤੋਂ ਬਾਅਦ ਓਲੰਪਿਕ ਵਿੱਚ ਸੋਨ ਤਮਗਾ ਜਿੱਤਣ ਵਾਲਾ ਦੂਜਾ ਭਾਰਤੀ ਬਣਿਆ। ਇਸ ਤੋਂ ਇਲਾਵਾ ਨੀਰਜ ਐਥਲੈਟਿਕਸ ‘ਚ ਸੋਨ ਤਮਗਾ ਜਿੱਤਣ ਵਾਲਾ ਭਾਰਤ ਦਾ ਪਹਿਲਾ ਖਿਡਾਰੀ ਹੈ। ਇਸ ਸਾਲ ਨੀਰਜ ਨੇ ਤਿੰਨ ਵੱਡੇ ਕਾਰਨਾਮੇ ਕੀਤੇ। ਉਸਨੇ ਯੂਜੀਨ, ਯੂਐਸਏ ਵਿੱਚ 24 ਜੁਲਾਈ ਨੂੰ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਇਤਿਹਾਸਕ ਚਾਂਦੀ ਦਾ ਤਗਮਾ ਜਿੱਤਿਆ। ਇਸ ਦੌਰਾਨ ਨੀਰਜ ਜ਼ਖਮੀ ਹੋ ਗਿਆ ਅਤੇ ਉਸ ਨੇ ਰਾਸ਼ਟਰਮੰਡਲ ਖੇਡਾਂ 2022 ਵਿਚ ਹਿੱਸਾ ਨਹੀਂ ਲਿਆ।

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

0

ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਹੋਵੇਗੀ। ਇਸ ਮੀਟਿੰਗ ‘ਚ ਕਈ ਮਹੱਤਵਪੂਰਨ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।

ਦਿੱਲੀ ‘ਚ ਵਾਪਰਿਆ ਹਾਦਸਾ, 4 ਮੰਜਿਲਾਂ ਇਮਾਰਤ ਡਿੱਗਣ ਨਾਲ ਕਈ ਹੋਏ ਜ਼ਖਮੀ

0

ਦਿੱਲੀ ‘ਚ ਇੱਕ ਚਾਰ ਮੰਜ਼ਿਲਾਂ ਇਮਾਰਤ ਦੇ ਡਿੱਗ ਜਾਣ ਦੀ ਖਬਰ ਸਹਮਣੇ ਆਈ ਹੈ। ਜਾਣਕਾਰੀ ਅਨੁਸਾਰ ਦਿੱਲੀ ਦੇ ਆਜ਼ਾਦ ਨਗਰ ਇਲਾਕੇ ‘ਚ ਅੱਜ ਸ਼ੁੱਕਰਵਾਰ ਸਵੇਰੇ 4 ਮੰਜਿਲਾਂ ਇਮਾਰਤ ਡਿੱਗ ਗਈ। ਹਾਦਸੇ ਵਿੱਚ 5 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਮੌਕੇ ‘ਤੇ ਮੌਜੂਦ ਹਨ।

ਇਹ ਵੀ ਪੜੋਂ: ਹਿਜਾਬ ਮਾਮਲੇ ‘ਚ ਸੁਪਰੀਮ ਕੋਰਟ ਨੇ ਕੀਤੀ ਸਖਤ ਟਿੱਪਣੀ, ਦਸਤਾਰ ਦੀ ਤੁਲਨਾ ਹਿਜਾਬ ਨਾਲ…

ਪੁਲਿਸ ਅਧਿਕਾਰੀ ਅਨੁਸਾਰ ਅਜੇ ਵੀ ਕਈ ਲੋਕਾਂ ਦੇ ਫਸੇ ਹੋਣ ਦੀ ਸੰਭਾਵਨਾ ਹੈ। ਬਚਾਅ ਕਾਰਜ ਜਾਰੀ ਹੈ। 5 ਜ਼ਖਮੀਆਂ ਨੂੰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। NDRF ਦੀ ਟੀਮ ਵੀ ਪਹੁੰਚ ਗਈ ਹੈ।  ਸੂਤਰਾਂ ਅਨੁਸਾਰ ਢਹਿ-ਢੇਰੀ ਹੋਈ ਇਮਾਰਤ ਦੇ ਮਲਬੇ ਹੇਠਾਂ 6-7 ਮਜ਼ਦੂਰਾਂ ਦੇ ਦੱਬੇ ਹੋਣ ਦਾ ਸ਼ੱਕ ਹੈ। ਮਲਬੇ ਹੇਠ ਕੁਝ ਬੱਚਿਆਂ ਦੇ ਦੱਬੇ ਹੋਣ ਦੀ ਵੀ ਸੰਭਾਵਨਾ ਹੈ। ਮੌਕੇ ‘ਤੇ ਬਚਾਅ ਕਾਰਜ ਜਾਰੀ ਹੈ।