Home Blog Page 1923

BJP ਵਿਧਾਇਕ ਅਰਵਿੰਦ ਗਿਰੀ ਦਾ ਹੋਇਆ ਦਿਹਾਂਤ

0

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਗੋਲਾ ਗੋਕਰਨਾਥ ਵਿਧਾਨ ਸਭਾ ਸੀਟ ਤੋਂ ਭਾਜਪਾ ਵਿਧਾਇਕ ਅਰਵਿੰਦ ਗਿਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਅਰਵਿੰਦ ਗਿਰੀ ਦੀ ਸੋਮਵਾਰ ਦੇਰ ਰਾਤ ਦਿਲ ਦਾ ਦੌਰਾ ਪੈਣ ਤੋਂ ਬਾਅਦ ਲਖਨਊ ਲਿਜਾਂਦੇ ਸਮੇ ਮੌਤ ਹੋ ਗਈ।

ਇੱਕ ਦਿਨ ਪਹਿਲਾਂ ਸੋਮਵਾਰ ਨੂੰ ਅਰਵਿੰਦ ਗਿਰੀ ਆਪਣੇ ਹਲਕੇ ਵਿੱਚ ਵਿਕਾਸ ਯੋਜਨਾਵਾਂ ਦਾ ਜਾਇਜ਼ਾ ਲੈ ਰਹੇ ਸਨ। ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਮੰਗਲਵਾਰ ਨੂੰ ਇਹ ਸੂਚਨਾ ਮਿਲਣ ਤੋਂ ਬਾਅਦ ਵਰਕਰਾਂ ‘ਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਅੱਜ SIT ਸਾਹਮਣੇ ਹੋਣਗੇ ਪੇਸ਼

ਅਰਵਿੰਦ ਗਿਰੀ ਪੰਜ ਵਾਰ ਵਿਧਾਇਕ ਚੁਣੇ ਗਏ। ਉਹ ਭਾਜਪਾ ਤੋਂ ਦੋ ਵਾਰ ਅਤੇ ਸਮਾਜਵਾਦੀ ਪਾਰਟੀ ਤੋਂ ਤਿੰਨ ਵਾਰ ਵਿਧਾਇਕ ਚੁਣੇ ਗਏ ਸਨ।

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵਿਧਾਇਕ ਅਰਵਿੰਦ ਗਿਰੀ ਦੇ ਅਚਾਨਕ ਦਿਹਾਂਤ ‘ਤੇ ਡੂੰਘੇ ਦੁੱਖ   ਪ੍ਰਗਟਾਵਾ ਕੀਤਾ ਹੈ। ਵਿਛੜੀ ਆਤਮਾ ਦੀ ਸ਼ਾਂਤੀ ਦੀ ਕਾਮਨਾ ਕਰਦੇ ਹੋਏ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

ਸੁਖਬੀਰ ਬਾਦਲ ਅੱਜ SIT ਸਾਹਮਣੇ ਹੋਣਗੇ ਪੇਸ਼

0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਅੱਜ ਵਿਸ਼ੇਸ ਜਾਂਚ ਟੀਮ (ਐੱਸ. ਆਈ. ਟੀਮ) ਸਾਹਮਣੇ ਪੇਸ਼ੀ ਹੈ। ਇਸ ਦੌਰਾਨ SIT ਵੱਲੋਂ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ ਜਾਵੇਗੀ। ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਉਨ੍ਹਾਂ ਤੋਂ ਪੁੱਛਗਿੱਛ ਕਰੇਗੀ। ਬਹਿਬਲ ਕਲਾਂ ‘ਚ ਫਾਇਰਿੰਗ ਦੇ ਸਮੇਂ ਸੁਖਬੀਰ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ ਅਤੇ ਗ੍ਰਹਿ ਵਿਭਾਗ ਸੰਭਾਲ ਰਹੇ ਸਨ।

ਇਹ ਵੀ ਪੜ੍ਹੋ: ਅਫਰੀਕਾ ਦੇ ਬੁਰਕੀਨਾ ਫਾਸੋ ‘ਚ ਹੋਇਆ ਬੰਬ ਧਮਾਕਾ, 35 ਵਿਅਕਤੀਆਂ ਦੀ ਮੌਤ 37 ਜ਼ਖ਼ਮੀ

SIT ਇਹ ਜਾਨਣਾ ਚਾਹੁੰਦੀ ਹੈ ਕਿ ਬੇਅਦਬੀ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ। ਦੱਸ ਦੇਈਏ ਕਿ ਸਾਲ 2015 ‘ਚ ਹੋਏ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਦੇ ਸਮੇਂ ਸ਼ਾਂਤੀਪੂਰਨ ਧਰਨਾ ਦੇ ਰਹੇ ਸਿੰਘਾਂ ‘ਤੇ ਕਿਸ ਨੇ ਪੁਲਿਸ ਫਾਇਰਿੰਗ ਦੇ ਹੁਕਮ ਜਾਰੀ ਦਿੱਤੇ ਸਨ।

ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਉਸ ਸਮੇਂ ਦੇ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਤੋਂ ਇਲਾਵਾ ਫਾਇਰਿੰਗ ਦੇ ਸਮੇਂ ਘਟਨਾ ਵਾਲੀ ਥਾਂ ‘ਤੇ ਤਾਇਨਾਤ ਰਹੇ ਪੁਲਿਸ ਮੁਲਾਜ਼ਮਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

ਅਫਰੀਕਾ ਦੇ ਬੁਰਕੀਨਾ ਫਾਸੋ ‘ਚ ਹੋਇਆ ਬੰਬ ਧਮਾਕਾ, 35 ਵਿਅਕਤੀਆਂ ਦੀ ਮੌਤ 37 ਜ਼ਖ਼ਮੀ

0

ਅਫਰੀਕਾ ਦੇ ਬੁਰਕੀਨਾ ਫਾਸੋ ਵਿੱਚ ਇੱਕ ਬੰਬ ਧਮਾਕੇ ਵਿੱਚ 35 ਨਾਗਰਿਕਾਂ ਦੀ ਮੌਤ ਹੋ ਗਈ ਅਤੇ 37 ਜ਼ਖਮੀ ਹੋ ਗਏ। ਸਾਹੇਲ ਖੇਤਰ ਦੇ ਗਵਰਨਰ ਰੋਡੋਲਫੇ ਸਰਗੋ ਨੇ ਕਿਹਾ ਕਿ ਬਹੁਤ ਸਾਰੇ ਨਾਗਰਿਕ ਅਤੇ ਕਾਰੋਬਾਰੀ ਫੌਜੀ ਵਾਹਨਾਂ ਵਿੱਚ ਖਰੀਦਦਾਰੀ ਕਰਨ ਲਈ ਬੁਰਕੀਨਾ ਫਾਸੋ ਦੀ ਰਾਜਧਾਨੀ ਓਗਾਡੋਗੂ ਜਾ ਰਹੇ ਸਨ। ਇਨ੍ਹਾਂ ‘ਚੋਂ ਇਕ ਵਾਹਨ ‘ਤੇ ਆਈਈਡੀ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਦੀ ਲਪੇਟ ਵਿੱਚ ਕਈ ਹੋਰ ਵਾਹਨ ਵੀ ਆ ਗਏ। ਮਰਨ ਵਾਲਿਆਂ ਵਿੱਚ ਕਈ ਵਿਦਿਆਰਥੀ ਵੀ ਸ਼ਾਮਲ ਹਨ ਜੋ ਅਗਲੇ ਸੈਸ਼ਨ ਲਈ ਕਿਤਾਬਾਂ ਖਰੀਦਣ ਗਏ ਹੋਏ ਸਨ।

ਬੁਰਕੀਨਾ ਫਾਸੋ ‘ਚ ਪਿਛਲੇ 7 ਸਾਲਾਂ ਤੋਂ ਵਿਦਰੋਹ ਚੱਲ ਰਿਹਾ ਹੈ। ਇਸ ‘ਚ 2000 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ, ਜਦਕਿ 19 ਲੱਖ ਲੋਕ ਆਪਣਾ ਘਰ ਛੱਡਣ ਲਈ ਮਜਬੂਰ ਹੋਏ ਹਨ। ਦੇਸ਼ ਦੇ ਉੱਤਰੀ ਅਤੇ ਪੂਰਬੀ ਖੇਤਰਾਂ ਵਿੱਚ ਜੇਹਾਦੀ ਕੱਟੜਪੰਥੀ ਲੜਾਕੇ ਵਿਦਰੋਹ ਦੀ ਅੱਗ ਨੂੰ ਹਵਾ ਦੇ ਰਹੇ ਹਨ। ਉਨ੍ਹਾਂ ਦੇ ਸਬੰਧ ਅਲਕਾਇਦਾ ਅਤੇ ਆਈਐਸਆਈਐਸ ਨਾਲ ਜੁੜੇ ਦੱਸੇ ਜਾਂਦੇ ਹਨ। ਅਗਸਤ ਦੇ ਸ਼ੁਰੂ ਵਿੱਚ ਇੱਕ ਦੋਹਰੇ ਆਈਈਡੀ ਧਮਾਕੇ ਵਿੱਚ ਲਗਭਗ 15 ਸੈਨਿਕ ਮਾਰੇ ਗਏ ਸਨ।

Liz Truss ਬਣੀ UK ਦੀ ਨਵੀਂ ਪ੍ਰਧਾਨ ਮੰਤਰੀ

0

ਬ੍ਰਿਟੇਨ ਦੀ ਪ੍ਰਧਾਨ ਮੰਤਰੀ ਦੀ ਦੌੜ ‘ਚ ਰਿਸ਼ੀ ਸੁਨਕ ਹਾਰ ਗਏ ਹਨ। ਯੂਕੇ ਦੀ ਵਿਦੇਸ਼ ਮੰਤਰੀ ਲਿਜ਼ ਟਰਸ ਨਵੀਂ ਪ੍ਰਧਾਨ ਮੰਤਰੀ ਵਜੋਂ ਚੁਣ ਲਈ ਗਈ ਹੈ। ਉਹ ਬੋਰਿਸ ਜਾਨਸਨ ਦੀ ਜਗ੍ਹਾ ਲਵੇਗੀ। ਲਿਜ਼ ਟਰਸ ਨੂੰ ਅੱਜ ਸ਼ਾਮ ਬ੍ਰਿਟੇਨ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦਾ ਨੇਤਾ ਚੁਣ ਲਿਆ ਗਿਆ। ਲਿਜ਼ ਟਰਸ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਲਿਜ਼ ਟਰਸ ਥੈਰੇਸਾ ਮੇਅ ਅਤੇ ਮਾਰਗਰੇਟ ਥੈਚਰ ਤੋਂ ਬਾਅਦ ਬ੍ਰਿਟੇਨ ਦੀ ਤੀਜੀ ਮਹਿਲਾ ਪ੍ਰਧਾਨ ਮੰਤਰੀ ਬਣੀ।

ਇਹ ਵੀ ਪੜ੍ਹੋ: ਕੈਨੇਡਾ ‘ਚ ਚਾਕੂ ਮਾਰ ਕੇ 10 ਵਿਅਕਤੀਆਂ ਦਾ ਕੀਤਾ ਕਤਲ, 2 ਸ਼ੱਕੀਆਂ ਦੀ ਹੋਈ…

ਸੁਨਕ ਨੂੰ ਹੁਣ ਪੀ.ਐੱਮ. ਦੀ ਦੌੜ ਵਿਚ 47 ਸਾਲ ਦੀ ਲਿਜ਼ ਟਰਸ ਨੇ ਹਰਾ ਦਿੱਤਾ ਹੈ। ਪੀ.ਐੱਮ. ਦੀ ਇਸ ਚੋਣ ਵਿਚ ਕੰਜ਼ਰਵੇਟਿਵ ਪਾਰਟੀ ਦੇ ਕਰੀਬ 1 ਲੱਖ 60 ਹਜ਼ਾਰ ਤੋਂ ਵੱਧ ਮੈਂਬਰਾਂ ਨੇ ਵੋਟ ਪਾਈ। ਚੋਣ ਤੋਂ ਪਹਿਲਾਂ ਆ ਰਹੇ ਸਰਵੇ ਵਿਚ ਵੀ ਦੱਸਿਆ ਜਾ ਰਿਹਾ ਸੀ ਕਿ ਰਿਸ਼ੀ ਇਸ ਦੌੜ ਵਿਚ ਪਿਛੜ ਗਏ ਹਨ। ਬ੍ਰਿਟਿਸ਼ ਭਾਰਤੀ ਨਾਗਰਿਕ ਸੁਨਕ ਨੇ ਚੋਣ ਪ੍ਰਚਾਨ ਦੌਰਾਨ ਵਾਅਦਾ ਕੀਤਾ ਸੀ ਕਿ ਉਹ ਜਿੱਤੇ ਤਾਂ ਮਹਿੰਗਾਈ ‘ਤੇ ਲਗਾਮ ਲਗਾਉਣਗੇ ਉੱਥੇ ਟਰਸ ਨੇ ਟੈਕਸ ਵਿਚ ਕਟੌਤੀ ਦਾ ਵਾਅਦਾ ਕੀਤਾ ਸੀ।

441.93 ਲੱਖ ਰੁਪਏ ਖ਼ਰਚਾਂਗੇ ਰਾਜਪੁਰਾ ਦੇ ਵਿਕਾਸ ‘ਤੇ : ਡਾ. ਇੰਦਰਬੀਰ ਸਿੰਘ ਨਿੱਜਰ

0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਣ ਅਤੇ ਬੁਨਿਆਦੀ ਸਹੁਲਤਾਂ ਪ੍ਰਦਾਨ ਕਰਨ ਲਈ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿੱਚ ਕਾਰਵਾਈ ਕਰਦੇ ਹੋਏ ਸੂਬਾ ਸਰਕਾਰ ਵੱਲੋਂ ਰਾਜਪੁਰਾ ਦੇ ਵਿਕਾਸ ਕਾਰਜਾਂ ‘ਤੇ 441.93 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਇਸ ਕਾਰਜ ਲਈ ਵਿਭਾਗ ਵੱਲੋਂ ਟੈਂਡਰ ਪ੍ਰਕ੍ਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਭਾਗ ਵੱਲੋਂ ਇਹਨਾਂ ਵਿਕਾਸ ਕੰਮਾਂ ਵਿੱਚ ਸੜਕਾਂ ਦਾ ਪੈਚ ਵਰਕ, ਰਾਜਪੁਰਾ ਲਈ ਸਫ਼ਾਈ ਕਰਮਚਾਰੀਆਂ, ਟਰੈਕਟਰ ਡਰਾਈਵਰਾਂ, ਇਲੈਕਟ੍ਰੀਸ਼ਨਾਂ ਅਤੇ ਸੁਪਰਵਾਈਜ਼ਰਾਂ ਆਦਿ ਦੀਆਂ ਸੇਵਾਵਾਂ ਹਾਇਰ ਕੀਤੀਆਂ ਜਾਣਗੀਆਂ ਤਾਂ ਜੋ ਇਲਾਕੇ ਦਾ ਸਾਫ਼ ਸਫ਼ਾਈ ਦਾ ਕੰਮ ਅਤੇ ਹੋਰ ਮੈਨੀਟੀਨੈਂਸ ਦਾ ਕੰਮ ਵਧੀਆ ਤਰੀਕੇ ਨਾਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਇਲਾਕੇ ਦੇ ਹੋਰ ਕਈ ਤਰ੍ਹਾਂ ਦੇ ਵਿਕਾਸ ਕਾਰਜ ਜਿਵੇਂ ਕਿ ਵੱਖ-ਵੱਖ ਥਾਵਾਂ ਤੇ ਚਾਰ ਦੀਵਾਰੀ, ਸ਼ੈਡਾਂ ਦਾ ਨਿਰਮਾਣ ਅਤੇ ਰੱਖ-ਰੱਖਾਵ ਦੇ ਕੰਮ ਕੀਤੇ ਜਾਣਗੇ।

ਇਹ ਵੀ ਪੜ੍ਹੋ: ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੀਹਲਾ ਦੇ ਮੁੱਖ ਅਧਿਆਪਕ ਹਰਪ੍ਰੀਤ ਸਿੰਘ ਨੂੰ ਮਿਲਿਆ ਰਾਸ਼ਟਰਪਤੀ ਪੁਰਸਕਾਰ

ਡਾ. ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕੰਮਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸ਼ਹਿਨਸ਼ੀਲਤਾ ਦੀ ਨੀਤੀ ਦੀ ਵੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।

ਉਹਨਾਂ ਦੱਸਿਆ ਕਿ ਇਹਨਾਂ ਵਿਕਾਸ ਕਾਰਜਾਂ ਲਈ ਟੈਂਡਰ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 21 ਸਤੰਬਰ, 2022 ਹੈ। ਇਸ ਸਬੰਧੀ ਤਕਨੀਕੀ ਬਿੱਡ ਅਤੇ ਵਿੱਤੀ ਬਿੱਡ ਇਸੇ ਮਿਤੀ ਨੂੰ ਖੋਲ੍ਹੀ ਜਾਵੇਗੀ।

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੀਹਲਾ ਦੇ ਮੁੱਖ ਅਧਿਆਪਕ ਹਰਪ੍ਰੀਤ ਸਿੰਘ ਨੂੰ ਮਿਲਿਆ ਰਾਸ਼ਟਰਪਤੀ ਪੁਰਸਕਾਰ

0

ਅੱਜ ਅਧਿਆਪਕ ਦਿਵਸ ਹੈ। ਇਹ ਦਿਨ ਸਿੱਖਿਆ ਵਿਦਵਾਨਾਂ ਅਤੇ ਸਾਬਕਾ ਰਾਸ਼ਟਰਪਤੀ ਡਾਕਟਰ ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਦੇ ਮੌਕੇ ‘ਤੇ ਮਨਾਇਆ ਜਾਂਦਾ ਹੈ। ਇਸ ਮੌਕੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਜਯੰਤੀ ’ਤੇ ਉਨ੍ਹਾਂ ਦੀ ਮੂਰਤੀ ‘ਤੇ ਫੁੱਲ ਭੇਟ ਕੀਤੇ।

ਅਧਿਆਪਕ ਦਿਵਸ ਮੌਕੇ ਨਵੀਂ ਦਿੱਲੀ ‘ਚ ਆਯੋਜਿਤ ਇਕ ਸਮਾਗਮ ‘ਚ ਰਾਸ਼ਟਰਪਤੀ ਮੂਰਮੁ ਨੇ ਦੇਸ਼ ਭਰ ‘ਚੋਂ ਚੁਣੇ ਗਏ 46 ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਰਾਸ਼ਟਰੀ ਅਧਿਆਪਕ ਪੁਰਸਕਾਰ 2022 ਅਧਿਆਪਕਾਂ ਨੂੰ ਸਕੂਲੀ ਸਿੱਖਿਆ ’ਚ ਉਨ੍ਹਾਂ ਦੇ ਵੱਡਮੁਲੇ ਯੋਗਦਾਨ ਲਈ ਦਿੱਤਾ ਗਿਆ।

ਇਸ ਮੌਕੇ ਰਾਸ਼ਟਰਪਤੀ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੀਹਲਾ ਦੇ ਮੁੱਖ ਅਧਿਆਪਕ ਹਰਪ੍ਰੀਤ ਸਿੰਘ ਨੂੰ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ।

ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਪੰਜਾਬ ਦਾ ਪਹਿਲਾ ਸਮਾਰਟ ਸਕੂਲ ਹੋਣ ਦਾ ਮਾਣ ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਨੂੰ ਪ੍ਰਾਪਤ ਹੋਇਆ ਹੈ। ਹਰਪ੍ਰੀਤ ਸਿੰਘ ਨੇ ਆਪਣੇ ਜਨੂੰਨ ਅਤੇ ਸ਼ਿੱਦਤ ਨਾਲ ਇਸ ਸਕੂਲ ਲਈ ਕੰਮ ਕੀਤਾ ਹੈ। ਜਿਸ ਕਰਕੇ ਇਸ ਸਰਕਾਰੀ ਸਕੂਲ ਵੱਡੇ ਵੱਡੇ ਨਿੱਜੀ ਸਕੂਲਾਂ ਨੂੰ ਵੀ ਮਾਤ ਪਾਉਂਦਾ ਹੈ। ਇਸ ਸਕੂਲ ਦੀ ਸ਼ਾਨਦਾਰ ਇਮਾਰਤ ਤੋਂ ਇਲਾਵਾ ਹਰ ਕਲਾਸ ਵਿਚ ਐੱਲਈਡੀ, ਪ੍ਰੋਜੈਕਟਰ, ਕੰਪਿਊਟਰ ਮੌਜੂਦ ਹਨ ਤਾਂ ਕਿ ਬੱਚਿਆਂ ਨੂੰ ਕਿਤਾਬੀ ਪੜ੍ਹਾਈ ਦੇ ਨਾਲ ਨਾਲ ਸਮਾਰਟ ਪੜ੍ਹਾਈ ਕਰਵਾਈ ਜਾ ਸਕੇ।

ਸਕੂਲ ਵਿੱਚ ਸਪੈਸ਼ਲ ਐਜੂਕੇਸ਼ਨ ਪਾਰਕ, ਲਿਸਨਿੰਗ ਲੈਬ, ਈ-ਲਾਇਬਰੇਰੀ, ਕਿੰਡਰਗਾਰਟਨ ਬਣਾਏ ਗਏ ਹਨ। ਸਕੂਲ ਦੇ ਬੱਚੇ ਸਹਿ ਵਿੱਦਿਅਕ ਪ੍ਰੀਖਿਆਵਾਂ ਵਿੱਚ ਸੂਬਾ ਪੱਧਰ ‘ਤੇ ਪ੍ਰਾਪਤੀਆਂ ਹਾਸਿਲ ਕਰਦੇ ਆ ਰਹੇ ਹਨ। ਮੁੱਖ ਅਧਿਆਪਕਾ ਹਰਪ੍ਰੀਤ ਸਿੰਘ ਦੀਵਾਨਾ ਦੀ ਮਿਹਨਤ ਸਦਕਾ ਉਨ੍ਹਾਂ ਨੂੰ ਰਾਸ਼ਟਰਪਤੀ ਐਵਾਰਡ ਲਈ ਚੁਣਿਆ ਗਿਆ ।

ਇਸ ਮੌਕੇ ਰਾਸ਼ਟਰਪਤੀ ਨੇ ਕਿਹਾ ਕਿ ਅਧਿਆਪਕ ਸਿਰਫ਼ ਵਿਸ਼ਿਆਂ ਦਾ ਅਧਿਐਨ ਨਹੀਂ ਕਰਾਉਂਦੇ ਸਗੋਂ ਉਹ ਵਿਦਿਆਰਥੀਆਂ ਨੂੰ ਜ਼ਿੰਦਗੀ ਦੀਆਂ ਵੱਖ-ਵੱਖ ਚੁਣੌਤੀਆਂ ਦਾ ਸਾਹਮਣਾ ਕਰਨਾ ਵੀ ਸਿਖਾਉਂਦੇ ਹਨ।

ਅਧਿਆਪਕ ਦਿਵਸ ‘ਤੇ ਅਧਿਆਪਕਾਂ ਨੂੰ ਇੱਕ ਹੋਰ ਤੋਹਫਾ, 8736 ਅਧਿਆਪਕਾਂ ਨੂੰ ਪੱਕਾ ਕਰਨ ‘ਤੇ ਲਗਾਈ ਮੋਹਰ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਆਪਕ ਦਿਵਸ ‘ਤੇ ਅਧਿਆਪਕਾਂ ਨੂੰ ਇੱਕ ਹੋਰ ਤੋਹਫਾ ਦਿੱਤਾ ਹੈ। ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਗਏ। ਜਿਨ੍ਹਾਂ ‘ਚੋਂ ਇੱਕ ਫੈਸਲਾ ਇਹ ਲਿਆ ਗਿਆ ਹੈ ਕਿ 8736 ਅਧਿਆਪਕਾਂ ਨੂੰ ਪੱਕਾ ਕਰਨ ‘ਤੇ ਮੋਹਰ ਲਗਾ ਦਿੱਤੀ ਗਈ ਹੈ।

ਅਧਿਆਪਕ ਦਿਵਸ ਮੌਕੇ ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਪੰਜਾਬ ਦੇ ਸਾਰੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦਾ 7ਵਾਂ ਤਨਖਾਹ ਕਮਿਸ਼ਨ 1 ਅਕਤੂਬਰ, 2022 ਤੋਂ ਲਾਗੂ ਕੀਤਾ ਜਾਵੇਗਾ।’’ ਦੱਸਣਯੋਗ ਹੈ ਕਿ ਯੂਜੀਸੀ ਦੇ 7ਵਾਂ ਤਨਖਾਹ ਕਮਿਸ਼ਨ ਲਾਗੂ ਕਰਵਾਉਣਾ ਪੰਜਾਬ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਦੀ ਵੱਡੀ ਮੰਗ ਹੈ। ਮਾਨ ਨੇ ਅੱਗੇ ਦੱਸਿਆ ਕਿ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਸੂਬੇ ਦੇ ਸਾਰੇ ਸਰਕਾਰੀ ਕਾਲਜਾਂ ਵਿੱਚ ਗੈਸਟ ਫੈਕਲਟੀ ਅਧਿਆਪਕ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

MP ਪ੍ਰਨੀਤ ਕੌਰ ਹੋਏ ਕੋਰੋਨਾ ਪੋਜ਼ੀਟਿਵ

0

MP ਪ੍ਰਨੀਤ ਕੌਰ ਕੋਰੋਨਾ ਪੋਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੇ ਖੁਦ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਦਿੱਤੀ ਹੈ।

ਉਨ੍ਹਾਂ ਨੇ ਲਿਖਿਆ ਕਿ ਹਲਕੇ ਲੱਛਣਾਂ ਨਾਲ ਮੇਰੀ ਕੋਵਿਡ-19 ਰਿਪੋਰਟ ਪੋਜ਼ੀਟਿਵ ਆਈ ਹੈ। ਮੈਂ ਆਪਣੇ ਆਪ ਨੂੰ ਇਕਾਂਤਵਾਸ ਵਿੱਚ ਰੱਖ ਲਿਆ ਹੈ ਅਤੇ ਪਿਛਲੇ ਕੁਝ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਆਪਣਾ ਟੈਸਟ ਕਰਵਾਉਣ ਲਈ ਬੇਨਤੀ ਕਰਦੀ ਹਾਂ।

ਭਾਰਤੀ ਕ੍ਰਿਕਟਰ ਅਰਸ਼ਦੀਪ ਸਿੰਘ ਦੇ ਹੱਕ ’ਚ ਰਣਜੀਤ ਬਾਵਾ ਨੇ ਕਹੀ ਇਹ ਗੱਲ

0

ਭਾਰਤ ਤੇ ਪਾਕਿਸਤਾਨ ਵਿਚਾਲੇ ਕੱਲ੍ਹ ਕ੍ਰਿਕਟ ਮੈਚ ਹੋਇਆ ਸੀ। ਇਹ ਮੈਚ ਪਾਕਿਸਤਾਨ ਨੇ 5 ਵਿਕਟਾਂ ਨਾਲ ਜਿੱਤ ਲਿਆ। ਮੈਚ ਹਾਰਨ ਮਗਰੋਂ ਭਾਰਤੀ ਕ੍ਰਿਕਟਰ ਅਰਸ਼ਦੀਪ ਸਿੰਘ ਦਾ ਟਵਿਟਰ ’ਤੇ ਵਿਰੋਧ ਹੁੰਦਾ ਨਜ਼ਰ ਆ ਰਿਹਾ ਹੈ।

ਕੁਝ ਲੋਕ ਤਾਂ ਅਰਸ਼ਦੀਪ ਸਿੰਘ ਨੂੰ ਖ਼ਾਲਿਸਤਾਨੀ ਵੀ ਦੱਸ ਰਹੇ ਹਨ। ਉਥੇ ਬਹੁਤ ਸਾਰੇ ਲੋਕ ਅਰਸ਼ਦੀਪ ਦਾ ਸਮਰਥਨ ਕਰ ਰਹੇ ਹਨ ਤੇ ਉਸ ਵਲੋਂ ਕਰਵਾਏ ਆਖਰੀ ਓਵਰ ਦਾ ਵੀ ਜ਼ਿਕਰ ਕਰ ਰਹੇ ਹਨ।

ਦੱਸ ਦੇਈਏ ਕਿ ਅਰਸ਼ਦੀਪ ਦਾ ਵਿਰੋਧ ਉਸ ਵਲੋਂ ਇਕ ਕੈਚ ਛੱਡਣ ਕਾਰਨ ਹੋ ਰਿਹਾ ਹੈ। ਹਾਲਾਂਕਿ ਹੁਣ ਵਿਰੋਧ ਵਿਚਾਲੇ ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਨੇ ਅਰਸ਼ਦੀਪ ਦੇ ਹੱਕ ’ਚ ਪੋਸਟ ਸਾਂਝੀ ਕੀਤੀ ਹੈ।

ਰਣਜੀਤ ਬਾਵਾ ਨੇ ਟਵੀਟ ਕਰਦਿਆਂ ਲਿਖਿਆ,‘‘ਉਸ ਨਾਲ ਦੁਰਵਿਵਹਾਰ ਨਾ ਕਰੋ, ਉਹ ਬਹੁਤ ਵਧੀਆ ਖੇਡਿਆ ਹੈ। ਹਾਰ-ਜਿੱਤ ਬਣੀ ਹੈ ਤੇ ਇਹ ਚੱਲਦਾ ਰਹਿੰਦਾ ਹੈ। ਹਿੰਮਤ ਰੱਖੋ ਸਰਦਾਰ ਸਾਬ੍ਹ ਅਰਸ਼ਦੀਪ ਸਿੰਘ। ਪੰਜਾਬ ਵਲੋਂ ਬਹੁਤ ਸਾਰਾ ਪਿਆਰ ਤੇ ਪਾਜ਼ੇਟੀਵਿਟੀ।’’

ਰਣਜੀਤ ਬਾਵਾ ਦੇ ਇਸ ਟਵੀਟ ’ਤੇ ਰਿਪਲਾਈ ਕਰਦਿਆਂ ਯੂਜ਼ਰਸ ਅਰਸ਼ਦੀਪ ਸਿੰਘ ਦਾ ਰੱਜ ਕੇ ਸਮਰਥਨ ਕਰਦੇ ਨਜ਼ਰ ਆ ਰਹੇ ਹਨ ਤੇ ਇਹੀ ਕਹਿ ਰਹੇ ਹਨ ਕਿ ਕਿਸੇ ਇਨਸਾਨ ਦੀ ਇਕ ਗਲਤੀ, ਉਸ ਦਾ ਪੋਟੈਂਸ਼ੀਅਲ ਤੈਅ ਨਹੀਂ ਕਰਦੀ।’’

ਮਨੀ ਲਾਂਡਰਿੰਗ ਮਾਮਲਾ: ਸੰਜੇ ਰਾਊਤ ਦੀ ਨਿਆਂਇਕ ਹਿਰਾਸਤ ‘ਚ ਹੋਇਆ ਵਾਧਾ

0

ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਦੀ ਨਿਆਂਇਕ ਹਿਰਾਸਤ ਵਧਾਈ ਗਈ ਹੈ। ਮੁੰਬਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਇੱਕ ‘ਚੌਲ’ ਦੇ ਪੁਨਰ ਵਿਕਾਸ ਵਿੱਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਿਵ ਸੈਨਾ ਸੰਸਦ ਮੈਂਬਰ ਸੰਜੈ ਰਾਊਤ ਦੀ ਨਿਆਂਇਕ ਹਿਰਾਸਤ 14 ਦਿਨ ਹੋਰ ਵਧਾ ਦਿੱਤੀ ਹੈ। ਰਾਊਤ (60) ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 1 ਅਗਸਤ ਨੂੰ ਕਾਲਾ ਧਨ ਰੋਕੂ ਕਾਨੂੰਨ (ਪੀਐੱਮਐੱਲਏ) ਤਹਿਤ ਉਪਨਗਰ ਗੋਰੇਗਾਂਉ ਵਿੱਚ ਪਾਤਰਾ ਚੌਲ ਦੇ ਪੁਨਰ ਵਿਕਾਸ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਸੀ।

ਉਨ੍ਹਾਂ ਦੀ ਨਿਆਇਕ ਹਿਰਾਸਤ ਦੀ ਮਿਆਦ ਅੱਜ ਖ਼ਤਮ ਹੋਣ ‘ਤੇ ਵਿਸ਼ੇਸ਼ ਪੀ.ਐੱਮ.ਐੱਲ.ਏ. ਜੱਜ ਐੱਮ.ਜੀ. ਦੇਸ਼ਪਾਂਡੇ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਰਾਊਤ ਦੀ ਨਿਆਇਕ ਹਿਰਾਸਤ ਦੀ ਮਿਆਦ 14 ਦਿਨਾਂ ਲਈ ਹੋਰ ਵਧਾ ਦਿੱਤੀ ਹੈ। ਸ਼ਿਵ ਸੈਨਾ ਪ੍ਰਧਾਨ ਅਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਦੇ ਕਰੀਬੀ ਸਹਿਯੋਗੀ ਰਾਊਤ ਨੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਅਤੇ ਆਪਣੇ ਖ਼ਿਲਾਫ਼ ਈ.ਡੀ. ਦੇ ਮਾਮਲੇ ਨੂੰ ‘ਫਰਜ਼ੀ’ ਦੱਸਿਆ ਹੈ।