Home Blog Page 1924

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲੀ ਜ਼ਮਾਨਤ

0

ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ ਹੈ। ਦੱਸ ਦਈਏ ਕਿ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਇਹ ਰਾਹਤ ਦਿੱਤੀ। ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਵੀ ਜ਼ਮਾਨਤ ਮਿਲ ਗਈ ਹੈ।

ਹਾਲਾਂਕਿ ਇਸ ਸਬੰਧੀ ਹਾਈਕੋਰਟ ਦਾ ਵਿਸਥਾਰਤ ਹੁਕਮ ਆਉਣਾ ਬਾਕੀ ਹੈ। ਧਰਮਸੋਤ ਅਤੇ ਦਲਜੀਤ ਗਿਲਜੀਆਂ ਇਸ ਸਮੇਂ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਪਿਛਲੀ ਸੁਣਵਾਈ ਦੌਰਾਨ ਸਰਕਾਰ ਅਤੇ ਸਾਬਕਾ ਮੰਤਰੀ ਦੇ ਵਕੀਲਾਂ ਵਿਚਾਲੇ ਬਹਿਸ ਹੋਈ ਸੀ। ਜਿਸ ਤੋਂ ਬਾਅਦ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਸਾਬਕਾ ਮੰਤਰੀ ਧਰਮਸੋਤ ਅਤੇ ਗਿਲਜੀਆਂ ‘ਤੇ ਜੰਗਲਾਤ ਘੁਟਾਲੇ ਦੇ ਦੋਸ਼ ਹਨ।ਜਿਸ ਤੋਂ ਬਾਅਦ ਵਿਜੀਲੈਂਸ ਨੇ ਉਨ੍ਹਾਂ ਨੂੰ ਅਮਲੋਹ ਸਥਿਤ ਘਰ ਤੋਂ ਗ੍ਰਿਫਤਾਰ ਕਰ ਲਿਆ ਸੀ। ਉਸ ਸਮੇਂ ਤੋਂ ਉਹ ਜੇਲ੍ਹ ਵਿੱਚ ਹਨ। ਸੰਗਤ ਸਿੰਘ ਗਿਲਜੀਆਂ ਵੀ ਇਸੇ ਕੇਸ ਵਿੱਚ ਮੁਲਜ਼ਮ ਹਨ। ਉਨ੍ਹਾਂ ਨੂੰ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲੀ ਹੋਈ ਹੈ ਪਰ ਉਨ੍ਹਾਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਸੀ।ਜਿਸ ਤੋਂ ਬਾਅਦ ਉਹ ਵੀ ਜੇਲ੍ਹ ਵਿੱਚ ਬੰਦ ਹੈ।ਦੱਸ ਦਈਏ ਕਿ ਅੱਜ ਸਾਧੂ ਸਿੰਘ ਧਰਮਸੋਤ ਤੇ ਦਲਜੀਤ ਗਿਲਜੀਆਂ ਦੋਵਾਂ ਨੂੰ ਹੀ ਜ਼ਮਾਨਤ ਮਿਲ ਗਈ ਹੈ।

ਖੇਡਾਂ ‘ਚ ਜਿੱਤ ਹਾਰ ਬਣੀ ਹੋਈ ਹੈ, ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਹੈ ਉਭਰਦਾ ਸਿਤਾਰਾ: ਮੀਤ ਹੇਅਰ

0

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡਾਂ ਵਿਚ ਜਿੱਤ ਹਾਰ ਬਣੀ ਹੋਈ ਹੈ। ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਉਭਰਦਾ ਸਿਤਾਰਾ ਹੈ। ਪਾਕਿਸਤਾਨ ਦੇ ਖਿਲਾਫ ਮੈਚ ਵਿਚ ਵੀ ਅਰਦਸ਼ਦੀਪ ਦਾ ਪ੍ਰਦਰਸ਼ਨ ਬਿਹਤਰੀਨ ਰਿਹਾ ਹੈ। ਸਿਰਫ ਇਕ ਕੈਚ ਛੁੱਟਣ ਉੱਤੇ ਆਲੋਚਨਾ ਕਰਨੀ ਗਲਤ ਹੈ। ਪ੍ਰਤਿਭਾਵਾਨ ਅਰਸ਼ਦੀਪ ਦੇਸ਼ ਦਾ ਭਵਿੱਖ ਹੈ ਤੇ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਹੈ। ਖੇਡਾਂ ਵਿੱਚ ਨਫ਼ਰਤ ਦੀ ਕੋਈ ਥਾਂ ਨਹੀਂ।

ਗੰਗਾ ਨਦੀ ‘ਚ ਪਲਟੀਆਂ ਕਿਸ਼ਤੀਆਂ, 10 ਤੋਂ ਜ਼ਿਆਦਾ ਲੋਕ ਲਾਪਤਾ

0

ਬਿਹਾਰ ਦੀ ਰਾਜਧਾਨੀ ਪਟਨਾ ਦੇ ਨਾਲ ਲੱਗਦੇ ਦਾਨਾਪੁਰ ਵਿਖੇ ਇੱਕ ਵੱਡਾ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਇੱਥੇ ਦਾਨਾਪੁਰ ਦੇ ਸ਼ਾਹਪੁਰ ਥਾਣਾ ਖੇਤਰ ਦੇ ਕੋਲ ਐਤਵਾਰ ਨੂੰ ਦੇਰ ਰਾਤ ਦੋ ਕਿਸ਼ਤੀਆਂ ਆਪਸ ਵਿੱਚ ਟਕਰਾ ਗਈਆਂ।  ਗੰਗਾ ਨਦੀ ਵਿੱਚ  ਕਿਸ਼ਤੀਆਂ ਪਲਟ ਗਈਆਂ। ਕਿਸ਼ਤੀਆਂ ‘ਤੇ ਕਰੀਬ 50-55 ਲੋਕ ਸਵਾਰ ਸਨ। ਇਨ੍ਹਾਂ ਵਿੱਚੋਂ 40 ਲੋਕਾਂ ਨੂੰ ਬਚਾ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 10 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ। ਫਿਲਹਾਲ ਉਨ੍ਹਾਂ ਦੀ ਤਲਾਸ਼ ਜਾਰੀ ਹੈ। ਇਸ ਮੌਕੇ ਦਾਨਾਪੁਰ ਦੇ ਐਸ.ਡੀ.ਐਮ. ਮੌਜੂਦ ਰਹੇ।

ਉਨ੍ਹਾਂ ਕਿਹਾ ਕਿ 10 ਲੋਕ ਲਾਪਤਾ ਦੱਸੇ ਜਾ ਰਹੇ ਹਨ ਅਤੇ ਲਾਪਤਾ ਲੋਕਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਕਿਸ਼ਤੀ ‘ਤੇ ਸਵਾਰ ਲੋਕ ਦਾਊਦਪੁਰ ਦੇ ਰਹਿਣ ਵਾਲੇ ਹਨ। ਇਹ ਲੋਕ ਗੰਗਾਹਾਰਾ ਟਾਪੂ ’ਤੇ ਸਬਜ਼ੀਆਂ ਅਤੇ ਪਸ਼ੂਆਂ ਲਈ ਚਾਰਾ ਲੈਣ ਗਏ ਸਨ। ਇਸ ਦੌਰਾਨ ਨਦੀ ਦੇ ਤੇਜ਼ ਵਹਾਅ ਕਾਰਨ ਦੋ ਕਿਸ਼ਤੀਆਂ ਆਪਸ ਵਿੱਚ ਟਕਰਾ ਗਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਆਸਪਾਸ ਭੀੜ ਇਕੱਠੀ ਹੋ ਗਈ। ਬਾਅਦ ‘ਚ ਸ਼ਾਹਪੁਰ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਭੀੜ ਨੂੰ ਹਟਾ ਕੇ ਭਾਲ ਸ਼ੁਰੂ ਕਰ ਦਿੱਤੀ।

CM ਭਗਵੰਤ ਮਾਨ ਨੇ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਲਈ ਕੀਤਾ ਵੱਡਾ ਐਲਾਨ

0

ਪੰਜਾਬ ਸਰਕਾਰ ਨੇ ਅੱਜ ਅਧਿਆਪਕ ਦਿਵਸ ਦੇ ਮੌਕੇ ’ਤੇ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ 7ਵਾਂ ਪੇਅ ਸਕੇਲ ਲਾਗੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਕ ਵੀਡੀਓ ਸੰਦੇਸ਼ ਰਾਹੀਂ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੰਦਿਆਂ ਹੋਇਆ ਅਧਿਆਪਕਾਂ ਲਈ ਤਿੰਨ ਵੱਡੇ ਐਲਾਨ ਕੀਤੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਗੈਸਟ ਫੈਕਿਲਟੀ ਅਧਿਆਪਕ ਰੱਖਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਾਰੇ ਕਾਲਜਾਂ ਯੂਨੀਵਰਸਿਟੀਆਂ ਵਿਚ ਯੂ. ਜੀ. ਸੀ. ਦੇ 7ਵੇਂ ਪੇਅ ਕਮਿਸ਼ਨ ਨੂੰ ਲਾਗੂ ਕੀਤਾ ਜਾ ਰਿਹਾ, ਇਸ ਦੀਆਂਸਾਰੀਆਂ ਸ਼ਰਤਾਂ ਲਾਗੂ ਹੋਣਗੀਆਂ। ਇਹ ਪੇਅ ਕਮਿਸ਼ਨ 1 ਅਕਤੂਬਰ 2022 ਤੋਂ ਲਾਗੂ ਹੋਵੇਗਾ।

ਉਨ੍ਹਾਂ ਨੇ ਤੀਜੇ ਐਲਾਨ ਵਿਚ ਹੈ ਕਿ ਜਿਹੜੇ ਗੈਸਟ ਫੈਕਿਲਟੀ ਅਧਿਆਪਕ ਪਿਛਲੇ 18-20 ਸਾਲਾਂ ਤੋਂ ਪੜ੍ਹਾਅ ਰਹੇ ਹਨ, ਉਨ੍ਹਾਂ ਦੇ ਮਾਣ ਸਨਮਾਨ ਅਤੇ ਭੱਤੇ ਵਿਚ ਵਾਧਾ ਕੀਤਾ ਜਾਵੇਗਾ, ਇਨ੍ਹਾਂ ਸਾਰਿਆਂ ਦਾ ਨੋਟੀਫਿਕੇਸ਼ਨ ਬਹੁਤ ਜਲਦ ਜਾਰੀ ਕਰ ਦਿੱਤਾ ਜਾਵੇਗਾ। ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਹਨ। ਪੰਜਾਬ ਦਾ ਭਵਿੱਖ ਅਤੇ ਨੀਹਾਂ ਮਜ਼ਬੂਤ ਕਰਨ ਵਿਚ ਅਧਿਆਪਕ ਅਹਿਮ ਯੋਗਦਾਨ ਪਾ ਰਹੇ ਹਨ।

ਹਰਜੋਤ ਬੈਂਸ ਨੇ ਅਧਿਆਪਕ ਦਿਵਸ ਮੌਕੇ ਪੱਤਰ ਲਿਖ ਕੇ ਸਮੂਹ ਅਧਿਆਪਕਾਂ ਨੂੰ ਦਿੱਤੀ ਵਧਾਈ

0

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਪੱਤਰ ਲਿਖ ਕੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ।

ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਆਪ ਜੀ ਵਲੋਂ ਨਿਭਾਈ ਜਾ ਰਹੀ ਸੇਵਾ ਨੂੰ ਸਿਜਦਾ ਕਰਦਾ ਹਾਂ।

ਉਨ੍ਹਾਂ ਕਿਹਾ ਕਿ ਦੇਸ਼ ਦੇ ਮਹਾਨ ਬਣਨ ਪਿੱਛੇ ਅਧਿਆਪਕਾਂ ਦਾ ਵੱਡਾ ਯੋਗਦਾਨ ਹੁੰਦਾ ਹੈ। ਸਾਡੇ ਜੀਵਨ ਨੂੰ ਅਧਿਆਪਕ ਸਭ ਤੋਂ ਵੱਧ ਪ੍ਰਭਾਵਿਤ ਕਰਦਾ ਹੈ। ਉਹ ਰਾਸ਼ਟਰ ਦੇ ਅਸਲ ਨਿਰਮਾਤਾ ਹਨ।

ਕੱਪੜਾ ਫੈਕਟਰੀ ’ਚ ਲੱਗੀ ਭਿਆਨਕ ਅੱਗ, ਹੋਇਆ ਕਰੋੜਾਂ ਰੁਪਏ ਦਾ ਨੁਕਸਾਨ

0

ਲੁਧਿਆਣਾ ਸ਼ਹਿਰ ’ਚ ਦੇਰ ਰਾਤ ਇੱਕ ਕੱਪੜਾ ਫੈਕਟਰੀ ’ਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਆਕਾਸ਼ ਨਗਰ ਸਥਿਤ ਕੱਪੜਾ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਮੌਕੇ ’ਤੇ ਮੌਜੂਦ ਲੋਕਾਂ ’ਚ ਹਫੜਾ-ਦਫੜੀ ਮਚ ਗਈ। ਦੱਸ ਦਈਏ ਕਿ ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਪਲਾਂ ’ਚ ਹੀ ਇਸ ਨੇ ਭਿਆਨਕ ਰੂਪ ਧਾਰਨ ਕਰ ਲਿਆ।

ਮੌਕੇ ’ਤੇ ਲੋਕਾਂ ਨੇ ਇਕੱਠੇ ਹੋ ਕੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ। ਜਾਣਕਾਰੀ ਅਨੁਸਾਰ ਇਸ ਘਟਨਾ ਦੇ ਸਮੇਂ ਫੈਕਟਰੀ ਅੰਦਰ 3 ਤੋਂ 4 ਵਿਅਕਤੀ ਫਸੇ ਹੋਏ ਸਨ। ਇਸ ਅੱਗ ’ਚ ਕਰੋੜਾਂ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਸੋਨੀਪਤ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਹੋਈ ਮੌਤ

0

ਸੋਨੀਪਤ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਸੋਨੀਪਤ ਦੇ ਬਹਿਲਗੜ੍ਹ ਰੋਡ ‘ਤੇ ਫਿਮਸ ਹਸਪਤਾਲ ਦੇ ਸਾਹਮਣੇ ਤੇਜ਼ ਰਫਤਾਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਪਹਿਲਾਂ ਅੱਗੇ ਜਾ ਰਹੇ ਦੋ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਦੋ ਕਾਰਾਂ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਬਾਈਕ ਸਵਾਰ ਨੌਜਵਾਨ ਅਤੇ  ਕਾਰ ‘ਚ ਸਵਾਰ ਦੋ ਦੋਸਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਤਿੰਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਸੋਨੀਪਤ ਸੈਕਟਰ 27 ਥਾਣਾ ਪੁਲਸ ਇਸ ਹਾਦਸੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੋਨੀਪਤ ਦੇ ਫਿਮਸ ਹਸਪਤਾਲ ਦੇ ਸਾਹਮਣੇ ਪਿੱਛੇ ਤੋਂ ਆ ਰਹੀਆਂ ਦੋ ਕਾਰਾਂ ਨੇ ਆਹਮੋ-ਸਾਹਮਣੇ ਦੋ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਨਿਸ਼ਾਂਤ ਵਾਸੀ ਦਿੱਲੀ ਨਾਮਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਨਿਸ਼ਾਂਤ ਪੇਸ਼ੇ ਤੋਂ ਵੇਟਰ ਸੀ ਅਤੇ ਆਪਣਾ ਕੰਮ ਖਤਮ ਕਰਕੇ ਘਰ ਪਰਤ ਰਿਹਾ ਸੀ। ਅਤੇ ਪਿੱਛੇ ਆ ਰਹੀਆਂ ਦੋ ਗੱਡੀਆਂ ਵਿੱਚੋਂ ਇੱਕ ਆਈ-20 ਕਾਰ ਪਲਟ ਗਈ, ਜਿਸ ਵਿੱਚ ਸੋਨੀਪਤ ਦੇ ਰਹਿਣ ਵਾਲੇ ਖੁਸ਼ਹਾਲ ਅਤੇ ਵਰੁਣ ਮੌਜੂਦ ਸਨ ਅਤੇ ਵਰੁਣ ਕਾਰ ਚਲਾ ਰਿਹਾ ਸੀ। ਜਿਸ ‘ਚ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸ ਦਈਏ ਕਿ ਇਸ ਹਾਦਸੇ ‘ਚ ਤਿੰਨ ਹੋਰ ਨੌਜਵਾਨ ਵੀ ਜ਼ਖਮੀ ਹੋ ਗਏ ਹਨ।

ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਸੈਕਟਰ 27 ਥਾਣਾ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸੋਨੀਪਤ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਬ-ਇੰਸਪੈਕਟਰ ਅਮਰਜੀਤ ਨੇ ਦੱਸਿਆ ਕਿ ਸਾਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਫਿਮਸ ਹਸਪਤਾਲ ਨੇੜੇ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਦੋ ਕਾਰਾਂ ਅਤੇ ਇੱਕ ਬਾਈਕ ਦੀ ਟੱਕਰ ਹੋ ਗਈ ਹੈ। ਇਸ ਹਾਦਸੇ ਵਿੱਚ 3 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਨਿਸ਼ਾਂਤ ਦਿੱਲੀ ਵਾਸੀ ਅਤੇ ਵਰੁਣ ਅਤੇ ਖੁਸ਼ਹਾਲ ਸੋਨੀਪਤ ਦੇ ਰਹਿਣ ਵਾਲੇ ਹਨ।

ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਮੀਟਿੰਗ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

0

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਸਵੇਰੇ 10 ਵਜੇ ਹੋਣ ਜਾ ਰਹੀ ਹੈ। ਜਿਸ ਵਿੱਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਅੱਜ ਹੋਣ ਵਾਲੀ ਮੀਟਿੰਗ ਵਿੱਚ 36 ਹਜ਼ਾਰ ਕਾਮਿਆਂ ਨੂੰ ਪੱਕੇ ਕਰਨ ਦੇ ਫੈਸਲੇ ‘ਤੇ ਮੋਹਰ ਲੱਗ ਸਕਦੀ ਹੈ। ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ 30 ਜੂਨ ਨੂੰ ਸਬ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਦੀ ਰਿਪੋਰਟ ਅੱਜ ਦੀ ਮੀਟਿੰਗ ਵਿੱਚ ਰੱਖੇ ਜਾਣ ਦੀ ਸੰਭਾਵਨਾ ਹੈ।

ਇਸ ਵਿੱਚ 10 ਸਾਲ ਦੀ ਸੇਵਾ ਪੂਰੀ ਕਰਨ ਵਾਲੇ ਸਾਰੇ ਕਾਮਿਆਂ ਨੂੰ ਪੱਕਾ ਕੀਤੇ ਜਾਣ ਦਾ ਫੈਸਲਾ ਹੋ ਸਕਦਾ ਹੈ। ਇਸਦੇ ਨਾਲ ਹੀ ਦੱਸ ਦਈਏ ਕਿ ਅੱਜ ਅਧਿਆਪਕ ਦਿਵਸ ਹੈ। ਅਧਿਆਪਕਾਂ ਨੂੰ ਵੀ ਇਸ ਦਿਵਸ ‘ਤੇ ਕੋਈ ਵੱਡਾ ਤੋਹਫਾ ਮਿਲ ਸਕਦਾ ਹੈ।

ਕੈਨੇਡਾ ‘ਚ ਚਾਕੂ ਮਾਰ ਕੇ 10 ਵਿਅਕਤੀਆਂ ਦਾ ਕੀਤਾ ਕਤਲ, 2 ਸ਼ੱਕੀਆਂ ਦੀ ਹੋਈ ਪਛਾਣ

0

ਕੈਨੇਡਾ ‘ਚ 10 ਵਿਅਕਤੀਆਂ ਦਾ ਕਤਲ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਕੈਨੇਡਾ ਦੇ ਸਸਕੈਚਵਨ ਸੂਬੇ ‘ਚ 10 ਵਿਅਕਤੀਆਂ ਦਾ ਚਾਕੂ ਮਾਰ ਕੇ ਕ਼ਤਲ ਕਰ ਦਿੱਤਾ ਗਿਆ ਹੈ ਅਤੇ 15 ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਵਾਰ ਦਾਤ ਨੂੰ ਅੰਜਾਮ ਦੇਣ ਵਾਲੇ ਸ਼ੱਕੀ ਕਾਰ ‘ਚ ਘੁੰਮ ਰਹੇ ਸਨ। ਪੁਲਿਸ ਮੁਤਾਬਿਕ ਦੋਵੇਂ ਸ਼ੱਕੀ ਪੁਲਿਸ ਦੀ ਗਿਰਫ਼ਤ ਤੋਂ ਬਾਹਰ ਹਨ।

ਜਾਣਕਾਰੀ ਅਨੁਸਾਰ ਇਸ ਵਾਰਦਾਤ ਨੂੰ 13 ਥਾਵਾਂ ‘ਤੇ ਅੰਜਾਮ ਦਿੱਤਾ ਗਿਆ। ਪੁਲਿਸ ਮੁਤਾਬਿਕ ਜ਼ਖਮੀਆਂ ਦੀ ਗਿਣਤੀ ਵੱਧ ਸਕਦੀ ਹੈ। ਐਲਬਰਟਾ ਅਤੇ ਮੈਨੀਟੋਬਾ ਸੂਬਿਆਂ ਨੂੰ ਵੀ ਅਲਰਟ ‘ਤੇ ਰਹਿਣ ਦੀ ਹਿਦਾਇਤ ਜਾਰੀ ਕੀਤੀ ਜਾਵੇਗੀ। ਪੁਲਿਸ ਮੁਤਾਬਿਕ ਸ਼ੱਕੀਆਂ ਦੇ ਨਾਂਅ ਡੇਮਿਯਨ ਸੈਂਡਰਸਨ ਅਤੇ ਮਾਇਲਸ ਸੈਂਡਰਸਨ ਵੱਜੋਂ ਕੀਤੀ ਗਈ ਹੈ।

ਰਾਇਲ ਕੈਨੇਡੀਅਨ ਮਾਊਂਟੇਨ ਪੁਲਿਸ (RCMP) ਨੇ ਖਤਰਨਾਕ ਵਿਅਕਤੀਆਂ ਬਾਰੇ ਅਲਰਟ ਜਾਰੀ ਕੀਤਾ ਹੈ ਕਿਉਂਕਿ ਸ਼ੱਕੀ ਅਜੇ ਵੀ ਫਰਾਰ ਹਨ। ਮੇਲਫੋਰਟ ਆਰਸੀਐਮਪੀ ਨੇ ਜੇਮਸ ਸਮਿਥ ਕ੍ਰੀ ਨੇਸ਼ਨ ਅਤੇ ਵੇਲਡਨ ਸਸਕੈਚਵਨ ਵਿੱਚ ਕਈ ਲੋਕਾਂ ਨੂੰ ਚਾਕੂ ਮਾਰੇ ਜਾਣ ਤੋਂ ਬਾਅਦ ਇੱਕ ਪ੍ਰਾਂਤ-ਵਿਆਪੀ ਖਤਰਨਾਕ ਵਿਅਕਤੀਆਂ ਬਾਰੇ ਚੇਤਾਵਨੀ ਜਾਰੀ ਕੀਤੀ ਹੈ।

ਆਰਸੀਐਮਪੀ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਰਿਪੋਰਟ ਮਿਲੀ ਹੈ ਕਿ ਦੋ ਸ਼ੱਕੀ, ਜਿਨ੍ਹਾਂ ਦੀ ਪਛਾਣ ਡੈਮੀਅਨ ਸੈਂਡਰਸਨ ਅਤੇ ਮਾਈਲੇਸ ਸੈਂਡਰਸਨ ਵਜੋਂ ਹੋਈ ਹੈ, ਹੋ ਸਕਦਾ ਹੈ ਕਿ ਉਹ ਰੇਜੀਨਾ ਦੇ ਅਰਕੋਲਾ ਐਵੇਨਿਊ ਖੇਤਰ ਵਿੱਚ ਯਾਤਰਾ ਕਰ ਰਹੇ ਸਨ। RCMP ਨੇ ਕਿਹਾ ਕਿ ਦੋ ਪੁਰਸ਼ ਸ਼ੱਕੀ ਸਸਕੈਚਵਨ ਲਾਇਸੈਂਸ ਪਲੇਟ 119 MPI ਦੇ ਨਾਲ ਇੱਕ ਕਾਲੇ ਨਿਸਾਨ ਰੋਗ ਕਾਰ ਵਿੱਚ ਹਨ।

ਪੁਲਿਸ ਰੇਜੀਨਾ ਨਿਵਾਸੀਆਂ ਨੂੰ ਸਾਵਧਾਨੀ ਵਰਤਣ ਅਤੇ ਜਗ੍ਹਾ ‘ਤੇ ਪਨਾਹ ਦੇਣ ਬਾਰੇ ਵਿਚਾਰ ਕਰਨ ਲਈ ਕਹਿ ਰਹੀ ਹੈ। RCMP ਨੇ ਕਿਹਾ ਕਿ ਵਸਨੀਕਾਂ ਨੂੰ ਦੂਜਿਆਂ ਨੂੰ ਆਪਣੇ ਘਰਾਂ ਵਿੱਚ ਜਾਣ ਦੀ ਇਜਾਜ਼ਤ ਦੇਣ ਬਾਰੇ ਸਾਵਧਾਨ ਰਹਿਣਾ ਚਾਹੀਦਾ ਹੈ। ਰੇਜੀਨਾ ਖੇਤਰ ਦੇ ਵਸਨੀਕਾਂ ਨੂੰ ਵੀ ਸਲਾਹ ਦਿੱਤੀ ਜਾ ਰਹੀ ਹੈ ਕਿ ਉਹ ਸ਼ੱਕੀ ਵਿਅਕਤੀਆਂ ਦੇ ਨੇੜੇ ਨਾ ਜਾਣ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਟਵੀਟ ਵਿੱਚ ਹਮਲਿਆਂ ਨੂੰ “ਭਿਆਨਕ ਅਤੇ ਦਿਲ ਦਹਿਲਾਉਣ ਵਾਲਾ” ਕਿਹਾ, ਸੋਗ ਪ੍ਰਗਟ ਕੀਤਾ ਅਤੇ ਵਸਨੀਕਾਂ ਨੂੰ ਅਧਿਕਾਰੀਆਂ ਦੀਆਂ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ।

CM ਭਗਵੰਤ ਮਾਨ ਨੇ ਅਧਿਆਪਕ ਦਿਵਸ ਮੌਕੇ ਦੇਸ਼ ਦੇ ਸਮੂਹ ਅਧਿਆਪਕਾਂ ਨੂੰ ਦਿੱਤੀ ਵਧਾਈ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ਮੌਕੇ ਦੇਸ਼ ਦੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਦਿਵਸ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ। ਮੈਂ ਖੁਦ ਇੱਕ ਅਧਿਆਪਕ (ਮੇਰੇ ਪਿਤਾ ਜੀ) ਦੇ ਮਾਰਗ-ਦਰਸ਼ਨ ਤੋਂ ਆਪਣੀ ਜ਼ਿੰਦਗੀ ਦਾ ਬਹੁਤ ਕੁਝ ਸਿੱਖਿਆ ਹੈ। ਮਾਪਿਆਂ ਤੋਂ ਬਾਅਦ ਇੱਕ ਬੱਚੇ ਦੀ ਜ਼ਿੰਦਗੀ ‘ਚ ਸਭ ਤੋਂ ਅਹਿਮ ਰੋਲ ਅਧਿਆਪਕ ਅਦਾ ਕਰਦਾ ਹੈ।