Home Blog Page 1925

ਕੱਪੜਾ ਫੈਕਟਰੀ ’ਚ ਲੱਗੀ ਭਿਆਨਕ ਅੱਗ, ਹੋਇਆ ਕਰੋੜਾਂ ਰੁਪਏ ਦਾ ਨੁਕਸਾਨ

0

ਲੁਧਿਆਣਾ ਸ਼ਹਿਰ ’ਚ ਦੇਰ ਰਾਤ ਇੱਕ ਕੱਪੜਾ ਫੈਕਟਰੀ ’ਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਆਕਾਸ਼ ਨਗਰ ਸਥਿਤ ਕੱਪੜਾ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਮੌਕੇ ’ਤੇ ਮੌਜੂਦ ਲੋਕਾਂ ’ਚ ਹਫੜਾ-ਦਫੜੀ ਮਚ ਗਈ। ਦੱਸ ਦਈਏ ਕਿ ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਪਲਾਂ ’ਚ ਹੀ ਇਸ ਨੇ ਭਿਆਨਕ ਰੂਪ ਧਾਰਨ ਕਰ ਲਿਆ।

ਮੌਕੇ ’ਤੇ ਲੋਕਾਂ ਨੇ ਇਕੱਠੇ ਹੋ ਕੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ। ਜਾਣਕਾਰੀ ਅਨੁਸਾਰ ਇਸ ਘਟਨਾ ਦੇ ਸਮੇਂ ਫੈਕਟਰੀ ਅੰਦਰ 3 ਤੋਂ 4 ਵਿਅਕਤੀ ਫਸੇ ਹੋਏ ਸਨ। ਇਸ ਅੱਗ ’ਚ ਕਰੋੜਾਂ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਸੋਨੀਪਤ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਹੋਈ ਮੌਤ

0

ਸੋਨੀਪਤ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਸੋਨੀਪਤ ਦੇ ਬਹਿਲਗੜ੍ਹ ਰੋਡ ‘ਤੇ ਫਿਮਸ ਹਸਪਤਾਲ ਦੇ ਸਾਹਮਣੇ ਤੇਜ਼ ਰਫਤਾਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਪਹਿਲਾਂ ਅੱਗੇ ਜਾ ਰਹੇ ਦੋ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਦੋ ਕਾਰਾਂ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਬਾਈਕ ਸਵਾਰ ਨੌਜਵਾਨ ਅਤੇ  ਕਾਰ ‘ਚ ਸਵਾਰ ਦੋ ਦੋਸਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਤਿੰਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਸੋਨੀਪਤ ਸੈਕਟਰ 27 ਥਾਣਾ ਪੁਲਸ ਇਸ ਹਾਦਸੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੋਨੀਪਤ ਦੇ ਫਿਮਸ ਹਸਪਤਾਲ ਦੇ ਸਾਹਮਣੇ ਪਿੱਛੇ ਤੋਂ ਆ ਰਹੀਆਂ ਦੋ ਕਾਰਾਂ ਨੇ ਆਹਮੋ-ਸਾਹਮਣੇ ਦੋ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਨਿਸ਼ਾਂਤ ਵਾਸੀ ਦਿੱਲੀ ਨਾਮਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਨਿਸ਼ਾਂਤ ਪੇਸ਼ੇ ਤੋਂ ਵੇਟਰ ਸੀ ਅਤੇ ਆਪਣਾ ਕੰਮ ਖਤਮ ਕਰਕੇ ਘਰ ਪਰਤ ਰਿਹਾ ਸੀ। ਅਤੇ ਪਿੱਛੇ ਆ ਰਹੀਆਂ ਦੋ ਗੱਡੀਆਂ ਵਿੱਚੋਂ ਇੱਕ ਆਈ-20 ਕਾਰ ਪਲਟ ਗਈ, ਜਿਸ ਵਿੱਚ ਸੋਨੀਪਤ ਦੇ ਰਹਿਣ ਵਾਲੇ ਖੁਸ਼ਹਾਲ ਅਤੇ ਵਰੁਣ ਮੌਜੂਦ ਸਨ ਅਤੇ ਵਰੁਣ ਕਾਰ ਚਲਾ ਰਿਹਾ ਸੀ। ਜਿਸ ‘ਚ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸ ਦਈਏ ਕਿ ਇਸ ਹਾਦਸੇ ‘ਚ ਤਿੰਨ ਹੋਰ ਨੌਜਵਾਨ ਵੀ ਜ਼ਖਮੀ ਹੋ ਗਏ ਹਨ।

ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਸੈਕਟਰ 27 ਥਾਣਾ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸੋਨੀਪਤ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਬ-ਇੰਸਪੈਕਟਰ ਅਮਰਜੀਤ ਨੇ ਦੱਸਿਆ ਕਿ ਸਾਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਫਿਮਸ ਹਸਪਤਾਲ ਨੇੜੇ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਦੋ ਕਾਰਾਂ ਅਤੇ ਇੱਕ ਬਾਈਕ ਦੀ ਟੱਕਰ ਹੋ ਗਈ ਹੈ। ਇਸ ਹਾਦਸੇ ਵਿੱਚ 3 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਨਿਸ਼ਾਂਤ ਦਿੱਲੀ ਵਾਸੀ ਅਤੇ ਵਰੁਣ ਅਤੇ ਖੁਸ਼ਹਾਲ ਸੋਨੀਪਤ ਦੇ ਰਹਿਣ ਵਾਲੇ ਹਨ।

ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਮੀਟਿੰਗ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

0

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਸਵੇਰੇ 10 ਵਜੇ ਹੋਣ ਜਾ ਰਹੀ ਹੈ। ਜਿਸ ਵਿੱਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਅੱਜ ਹੋਣ ਵਾਲੀ ਮੀਟਿੰਗ ਵਿੱਚ 36 ਹਜ਼ਾਰ ਕਾਮਿਆਂ ਨੂੰ ਪੱਕੇ ਕਰਨ ਦੇ ਫੈਸਲੇ ‘ਤੇ ਮੋਹਰ ਲੱਗ ਸਕਦੀ ਹੈ। ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ 30 ਜੂਨ ਨੂੰ ਸਬ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਦੀ ਰਿਪੋਰਟ ਅੱਜ ਦੀ ਮੀਟਿੰਗ ਵਿੱਚ ਰੱਖੇ ਜਾਣ ਦੀ ਸੰਭਾਵਨਾ ਹੈ।

ਇਸ ਵਿੱਚ 10 ਸਾਲ ਦੀ ਸੇਵਾ ਪੂਰੀ ਕਰਨ ਵਾਲੇ ਸਾਰੇ ਕਾਮਿਆਂ ਨੂੰ ਪੱਕਾ ਕੀਤੇ ਜਾਣ ਦਾ ਫੈਸਲਾ ਹੋ ਸਕਦਾ ਹੈ। ਇਸਦੇ ਨਾਲ ਹੀ ਦੱਸ ਦਈਏ ਕਿ ਅੱਜ ਅਧਿਆਪਕ ਦਿਵਸ ਹੈ। ਅਧਿਆਪਕਾਂ ਨੂੰ ਵੀ ਇਸ ਦਿਵਸ ‘ਤੇ ਕੋਈ ਵੱਡਾ ਤੋਹਫਾ ਮਿਲ ਸਕਦਾ ਹੈ।

ਕੈਨੇਡਾ ‘ਚ ਚਾਕੂ ਮਾਰ ਕੇ 10 ਵਿਅਕਤੀਆਂ ਦਾ ਕੀਤਾ ਕਤਲ, 2 ਸ਼ੱਕੀਆਂ ਦੀ ਹੋਈ ਪਛਾਣ

0

ਕੈਨੇਡਾ ‘ਚ 10 ਵਿਅਕਤੀਆਂ ਦਾ ਕਤਲ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਕੈਨੇਡਾ ਦੇ ਸਸਕੈਚਵਨ ਸੂਬੇ ‘ਚ 10 ਵਿਅਕਤੀਆਂ ਦਾ ਚਾਕੂ ਮਾਰ ਕੇ ਕ਼ਤਲ ਕਰ ਦਿੱਤਾ ਗਿਆ ਹੈ ਅਤੇ 15 ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਵਾਰ ਦਾਤ ਨੂੰ ਅੰਜਾਮ ਦੇਣ ਵਾਲੇ ਸ਼ੱਕੀ ਕਾਰ ‘ਚ ਘੁੰਮ ਰਹੇ ਸਨ। ਪੁਲਿਸ ਮੁਤਾਬਿਕ ਦੋਵੇਂ ਸ਼ੱਕੀ ਪੁਲਿਸ ਦੀ ਗਿਰਫ਼ਤ ਤੋਂ ਬਾਹਰ ਹਨ।

ਜਾਣਕਾਰੀ ਅਨੁਸਾਰ ਇਸ ਵਾਰਦਾਤ ਨੂੰ 13 ਥਾਵਾਂ ‘ਤੇ ਅੰਜਾਮ ਦਿੱਤਾ ਗਿਆ। ਪੁਲਿਸ ਮੁਤਾਬਿਕ ਜ਼ਖਮੀਆਂ ਦੀ ਗਿਣਤੀ ਵੱਧ ਸਕਦੀ ਹੈ। ਐਲਬਰਟਾ ਅਤੇ ਮੈਨੀਟੋਬਾ ਸੂਬਿਆਂ ਨੂੰ ਵੀ ਅਲਰਟ ‘ਤੇ ਰਹਿਣ ਦੀ ਹਿਦਾਇਤ ਜਾਰੀ ਕੀਤੀ ਜਾਵੇਗੀ। ਪੁਲਿਸ ਮੁਤਾਬਿਕ ਸ਼ੱਕੀਆਂ ਦੇ ਨਾਂਅ ਡੇਮਿਯਨ ਸੈਂਡਰਸਨ ਅਤੇ ਮਾਇਲਸ ਸੈਂਡਰਸਨ ਵੱਜੋਂ ਕੀਤੀ ਗਈ ਹੈ।

ਰਾਇਲ ਕੈਨੇਡੀਅਨ ਮਾਊਂਟੇਨ ਪੁਲਿਸ (RCMP) ਨੇ ਖਤਰਨਾਕ ਵਿਅਕਤੀਆਂ ਬਾਰੇ ਅਲਰਟ ਜਾਰੀ ਕੀਤਾ ਹੈ ਕਿਉਂਕਿ ਸ਼ੱਕੀ ਅਜੇ ਵੀ ਫਰਾਰ ਹਨ। ਮੇਲਫੋਰਟ ਆਰਸੀਐਮਪੀ ਨੇ ਜੇਮਸ ਸਮਿਥ ਕ੍ਰੀ ਨੇਸ਼ਨ ਅਤੇ ਵੇਲਡਨ ਸਸਕੈਚਵਨ ਵਿੱਚ ਕਈ ਲੋਕਾਂ ਨੂੰ ਚਾਕੂ ਮਾਰੇ ਜਾਣ ਤੋਂ ਬਾਅਦ ਇੱਕ ਪ੍ਰਾਂਤ-ਵਿਆਪੀ ਖਤਰਨਾਕ ਵਿਅਕਤੀਆਂ ਬਾਰੇ ਚੇਤਾਵਨੀ ਜਾਰੀ ਕੀਤੀ ਹੈ।

ਆਰਸੀਐਮਪੀ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਰਿਪੋਰਟ ਮਿਲੀ ਹੈ ਕਿ ਦੋ ਸ਼ੱਕੀ, ਜਿਨ੍ਹਾਂ ਦੀ ਪਛਾਣ ਡੈਮੀਅਨ ਸੈਂਡਰਸਨ ਅਤੇ ਮਾਈਲੇਸ ਸੈਂਡਰਸਨ ਵਜੋਂ ਹੋਈ ਹੈ, ਹੋ ਸਕਦਾ ਹੈ ਕਿ ਉਹ ਰੇਜੀਨਾ ਦੇ ਅਰਕੋਲਾ ਐਵੇਨਿਊ ਖੇਤਰ ਵਿੱਚ ਯਾਤਰਾ ਕਰ ਰਹੇ ਸਨ। RCMP ਨੇ ਕਿਹਾ ਕਿ ਦੋ ਪੁਰਸ਼ ਸ਼ੱਕੀ ਸਸਕੈਚਵਨ ਲਾਇਸੈਂਸ ਪਲੇਟ 119 MPI ਦੇ ਨਾਲ ਇੱਕ ਕਾਲੇ ਨਿਸਾਨ ਰੋਗ ਕਾਰ ਵਿੱਚ ਹਨ।

ਪੁਲਿਸ ਰੇਜੀਨਾ ਨਿਵਾਸੀਆਂ ਨੂੰ ਸਾਵਧਾਨੀ ਵਰਤਣ ਅਤੇ ਜਗ੍ਹਾ ‘ਤੇ ਪਨਾਹ ਦੇਣ ਬਾਰੇ ਵਿਚਾਰ ਕਰਨ ਲਈ ਕਹਿ ਰਹੀ ਹੈ। RCMP ਨੇ ਕਿਹਾ ਕਿ ਵਸਨੀਕਾਂ ਨੂੰ ਦੂਜਿਆਂ ਨੂੰ ਆਪਣੇ ਘਰਾਂ ਵਿੱਚ ਜਾਣ ਦੀ ਇਜਾਜ਼ਤ ਦੇਣ ਬਾਰੇ ਸਾਵਧਾਨ ਰਹਿਣਾ ਚਾਹੀਦਾ ਹੈ। ਰੇਜੀਨਾ ਖੇਤਰ ਦੇ ਵਸਨੀਕਾਂ ਨੂੰ ਵੀ ਸਲਾਹ ਦਿੱਤੀ ਜਾ ਰਹੀ ਹੈ ਕਿ ਉਹ ਸ਼ੱਕੀ ਵਿਅਕਤੀਆਂ ਦੇ ਨੇੜੇ ਨਾ ਜਾਣ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਟਵੀਟ ਵਿੱਚ ਹਮਲਿਆਂ ਨੂੰ “ਭਿਆਨਕ ਅਤੇ ਦਿਲ ਦਹਿਲਾਉਣ ਵਾਲਾ” ਕਿਹਾ, ਸੋਗ ਪ੍ਰਗਟ ਕੀਤਾ ਅਤੇ ਵਸਨੀਕਾਂ ਨੂੰ ਅਧਿਕਾਰੀਆਂ ਦੀਆਂ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ।

CM ਭਗਵੰਤ ਮਾਨ ਨੇ ਅਧਿਆਪਕ ਦਿਵਸ ਮੌਕੇ ਦੇਸ਼ ਦੇ ਸਮੂਹ ਅਧਿਆਪਕਾਂ ਨੂੰ ਦਿੱਤੀ ਵਧਾਈ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ਮੌਕੇ ਦੇਸ਼ ਦੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਦਿਵਸ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ। ਮੈਂ ਖੁਦ ਇੱਕ ਅਧਿਆਪਕ (ਮੇਰੇ ਪਿਤਾ ਜੀ) ਦੇ ਮਾਰਗ-ਦਰਸ਼ਨ ਤੋਂ ਆਪਣੀ ਜ਼ਿੰਦਗੀ ਦਾ ਬਹੁਤ ਕੁਝ ਸਿੱਖਿਆ ਹੈ। ਮਾਪਿਆਂ ਤੋਂ ਬਾਅਦ ਇੱਕ ਬੱਚੇ ਦੀ ਜ਼ਿੰਦਗੀ ‘ਚ ਸਭ ਤੋਂ ਅਹਿਮ ਰੋਲ ਅਧਿਆਪਕ ਅਦਾ ਕਰਦਾ ਹੈ।

ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਕੱਲ੍ਹ ਤੋਂ ਮਿਲਣੀ ਹੋ ਜਾਵੇਗੀ ਸ਼ੁਰੂ: ਕੁਲਦੀਪ ਸਿੰਘ ਧਾਲੀਵਾਲ

0

ਅੰਮ੍ਰਿਤਸਰ: ਖੇਤੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਯੂਨੀਅਨ ਦੁਆਬਾ ਦੇ ਮੈਂਬਰਾਂ ਨਾਲ ਸਥਾਨਕ ਮੀਟਿੰਗ ਹਾਲ ਵਿਚ ਗੱਲਬਾਤ ਕਰਦੇ ਕਿਹਾ ਕਿ ਫਗਵਾੜਾ ਦੀ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵੱਲੋਂ ਕਿਸਾਨਾਂ ਦੇ ਰੋਕੇ ਗਏ ਕਰੀਬ 72 ਕਰੋੜ ਰੁਪਏ ਦੀ ਬਕਾਇਆ ਅਦਾਇਗੀ ਕੱਲ ਤੋਂ ਉਨਾਂ ਨੂੰ ਮਿਲਣੀ ਸ਼ੁਰੂ ਹੋ ਜਾਵੇਗੀ ਕਿਉਂਕਿ ਉਕਤ ਮਿਲ ਦੀ ਹਰਿਆਣਾ ਸਥਿਤ ਜਾਇਦਾਦ ਵੇਚ ਕੇ ਮਿਲ ਦੇ ਖਾਤੇ ਵਿਚ ਕਰੀਬ 23.76 ਕਰੋੜ ਰੁਪਏ ਆ ਗਏ ਹਨ। ਉਨਾਂ ਕਿਸਾਨਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਬਾਕੀ ਬਕਾਇਆ ਰਾਸ਼ੀ ਵੀ ਮਿਲ ਪ੍ਰਬੰਧਕਾਂ ਕੋਲੋਂ ਵਸੂਲ ਕੀਤੀ ਜਾਵੇਗੀ ਜਿਸ ਲਈ ਸਰਕਾਰ ਵੱਲੋਂ ਮਿਲ ਦੇ ਮਾਲਕਾਂ ਦੀ ਨਿੱਜੀ ਜਾਇਦਾਦ ਨੂੰ ਅਟੈਚ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ।

ਖੇਤੀ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਰਕਾਰ ਵੱਲੋਂ ਆ ਰਹੇ ਗੰਨੇ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮਿਲ ਦੇ ਮੌਜੂਦਾ ਮਾਲਕਾਂ ਤੋਂ ਇਲਾਵਾ ਕਈ ਨਿੱਜੀ ਮਿਲਾਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਜੇਕਰ ਇੰਨਾਂ ਧਿਰਾਂ ਨਾਲ ਸਾਡਾ ਕੋਈ ਸਮਝੌਤਾ ਸਿਰੇ ਨਾ ਚੜਿਆ ਤਾਂ ਸਰਕਾਰ ਖ਼ੁਦ ਇਹ ਖੰਡ ਮਿਲ ਚਲਾਏਗੀ, ਪਰ ਕਿਸਾਨਾਂ ਦਾ ਗੰਨਾ ਨਹੀਂ ਰੁਲਣ ਦਿੱਤਾ ਜਾਵੇਗਾ। ਸ. ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨ ਹਿਤੈਸ਼ੀ ਸਰਕਾਰ ਹੈ ਅਤੇ ਅਸੀਂ ਕਿਸਾਨਾਂ ਨੂੰ ਆਰਥਿਕ ਤੌਰ ਉਤੇ ਮਜ਼ਬੂਤ ਕਰਨਾ ਚਾਹੁੰਦੇ ਹਾਂ, ਕਿਉਂਕਿ ਪੰਜਾਬ ਦੀ 75 ਫੀਸਦੀ ਅਬਾਦੀ ਸਿੱਧੇ ਜਾਂ ਅਸਿੱਧੇ ਤੌਰ ਉਤੇ ਖੇਤੀ ਨਾਲ ਜੁੜੀ ਹੋਈ ਹੈ।

ਉਨਾਂ ਕਿਹਾ ਕਿ ਪੰਜਾਬ ਦੇ ਕਿਸਾਨ ਨੂੰ ਪੈਰਾਂ ਸਿਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਮੇਰੀ ਸਾਰੀਆਂ ਕਿਸਾਨ ਧਿਰਾਂ ਤੇ ਯੂਨੀਅਨਾਂ ਨੂੰ ਗੁਜ਼ਾਰਿਸ਼ ਹੈ ਕਿ ਉਹ ਕਿਸੇ ਵੀ ਮਸਲੇ ਉਤੇ ਧਰਨਾ ਲਗਾਉਣ ਤੋਂ ਪਹਿਲਾਂ ਸਾਡੇ ਨਾਲ ਗੱਲਬਾਤ ਲਈ ਮੇਜ਼ ਤੇ ਆ ਕੇ ਬੈਠਣ। ਉਨਾਂ ਕਿਹਾ ਕਿ ਸਾਡੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾਂ ਖੁੱਲੇ ਹਨ ਅਤੇ ਹਰੇਕ ਮਸਲੇ ਦਾ ਹੱਲ ਵੀ ਗੱਲਬਾਤ ਨਾਲ ਹੀ ਹੋਣਾ ਹੁੰਦਾ ਹੈ। ਇਸ ਮੌਕੇ ਵਿਧਾਇਕ ਸ. ਜਸਵੀਰ ਸਿੰਘ ਰਾਜਾ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂਧਲ, ਕੇਨ ਕਮਿਸ਼ਨਰ ਰਜੇਸ਼ ਕੁਮਾਰ ਰਹੇਜਾ, ਸੁਖਜਿੰਦਰ ਸਿੰਘ ਬਾਜਵਾ ਸਹਾਇਕ ਕੇਨ ਕਮਿਸ਼ਨਰ, ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ, ਸਤਵਿੰਦਰ ਸਿੰਘ ਸੰਧੂ ਤੇ ਕਿਸਾਨ ਯੂਨੀਅਨ ਵੱਲੋਂ ਸ. ਸਤਨਾਮ ਸਿੰਘ ਸਾਹਨੀ, ਕਿਰਪਾਲ ਸਿੰਘ ਤੇ ਹੋਰ ਮੈਂਬਰ ਹਾਜ਼ਰ ਸਨ।

ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦਾ ਹੋਇਆ ਦਿਹਾਂਤ

0

ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਮੁੰਬਈ ਦੇ ਨਾਲ ਲੱਗਦੇ ਪਾਲਘਰ ‘ਚ ਵਾਪਰਿਆ। ਮੁੱਢਲੀ ਜਾਣਕਾਰੀ ਅਨੁਸਾਰ ਮਿਸਤਰੀ ਦੀ ਮਰਸੀਡੀਜ਼ ਕਾਰ ਸੜਕ ਦੇ ਡਿਵਾਈਡਰ ਨਾਲ ਟਕਰਾ ਗਈ। ਕਾਰ ਵਿੱਚ ਕੁੱਲ ਚਾਰ ਲੋਕ ਸਵਾਰ ਸਨ। ਇਸ ਹਾਦਸੇ ਵਿੱਚ ਮਿਸਤਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਮਿਸਤਰੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਰਤਨ ਟਾਟਾ ਨੇ ਟਾਟਾ ਸੰਨਜ਼ ਦੇ ਚੇਅਰਮੈਨ ਵਜੋਂ ਦਸੰਬਰ 2012 ਵਿੱਚ ਅਸਤੀਫਾ ਦੇ ਦਿੱਤਾ। ਉਸ ਤੋਂ ਬਾਅਦ ਇਹ ਅਹੁਦਾ ਸਾਇਰਸ ਮਿਸਤਰੀ ਨੂੰ ਸੌਂਪਿਆ ਗਿਆ। ਹਾਲਾਂਕਿ ਚਾਰ ਸਾਲਾਂ ਦੇ ਅੰਦਰ, 24 ਅਕਤੂਬਰ 2016 ਨੂੰ ਟਾਟਾ ਸੰਨਜ਼ ਨੇ ਉਨ੍ਹਾਂ ਨੂੰ ਚੇਅਰਮੈਨ ਦੇ ਅਹੁਦੇ ਤੋਂ ਹਟਾ ਦਿੱਤਾ।

ਅਧਿਆਪਕ ਦਿਵਸ ‘ਤੇ ਵਿਸ਼ੇਸ਼ ਰਿਪੋਰਟ, ਜਾਣੋ ਕਿਉਂ ਮਨਾਇਆ ਜਾਂਦਾ ਹੈ ਅਧਿਆਪਕ ਦਿਵਸ

0

ਭਾਰਤ ‘ਚ ਅਧਿਆਪਕ ਦਿਵਸ 5 ਸਤੰਬਰ ਨੂੰ ਮਨਾਇਆ ਜਾਂਦਾ ਹੈ।ਅੰਤਰਰਾਸ਼ਟਰੀ ਅਧਿਆਪਕ ਦਿਵਸ 1994 ਤੋਂ 5 ਅਕਤੂਬਰ ਨੂੰ ਹੁੰਦਾ ਹੈ। ਯੂਨੈਸਕੋ ਨੇ 5 ਅਕਤੂਬਰ ਨੂੰ ਅੰਤਰ ਰਾਸ਼ਟਰੀ ਦਿਵਸ ਦਾ ਐਲਾਨ ਕੀਤਾ ਸੀ। ਇਸੇ ਤਰ੍ਹਾਂ ਦੁਨੀਆਂ ਦੇ 100 ਵੱਖ-ਵੱਖ ਦੇਸ਼ਾਂ ‘ਚ ਵੱਖ-ਵੱਖ ਦਿਨ ਇਹ ਦਿਵਸ ਮਨਾਇਆ ਜਾਂਦਾ ਹੈ।

ਭਾਰਤ ‘ਚ ਅਧਿਆਪਕ ਦਿਵਸ ਮਨਾਉਣ ਦੀ ਰਵਾਇਤ ਸਾਲ 1962 ‘ਚ ਸ਼ੁਰੂ ਹੋਈ ਸੀ ਜਦੋਂ ਦੇਸ਼ ਦੇ ਪਹਿਲੇ ਉਪ ਰਾਸ਼ਟਰਪਤੀ ਤੇ ਦੂਜੇ ਰਾਸ਼ਟਰਪਤੀ ਭਾਰਤ ਰਤਨ ਡਾ. ਸਰਬਪੱਲੀ ਰਾਧਾਕ੍ਰਿਸ਼ਨਨ ਦਾ ਜਨਮਦਿਨ ਮਨਾਉਣ ਲਈ ਉਨ੍ਹਾਂ ਦੇ ਵਿਦਿਆਰਥੀਆਂ ਨੇ ਉਨ੍ਹਾਂ ਤੋਂ ਇਸਦੀ ਆਗਿਆ ਮੰਗੀ ਸੀ। ਉਸ ਸਮੇਂ ਉਨ੍ਹਾਂ ਨੇ ਕਿਹਾ ਸੀ, “ਮੇਰਾ ਜਨਮਦਿਨ ਮਨਾਉਣ ਦੀ ਬਜਾਏ ਇਸਨੂੰ ਅਧਿਆਪਕਾਂ ਦੁਆਰਾ ਸਿੱ ਖਿਆ ਦੇ ਖੇਤਰ ‘ਚ ਕੀਤੇ ਯੋਗਦਾਨ ਅਤੇ ਸਮਰਪਣ ਨੂੰ ਸਨਮਾਨਿਤ ਕਰਦੇ ਹੋਏ ਮਨਾਓ, ਤਾਂ ਮੈਨੂੰ ਸਭ ਤੋਂ ਜ਼ਿਆਦਾ ਖੁਸ਼ੀ ਹੋਵੇਗੀ।

ਅਧਿਆਪਕ ਇਕ ਕਿੱਤੇ ਦਾ ਹੀ ਨਾਂ ਨਹੀਂ ਸਗੋਂ ਅਧਿਆਪਕ ਆਪਣੇ ਆਪ ਵਿਚ ਇਕ ਪਰਉਪਕਾਰੀ ਸੰਸਥਾ ਹੈ। ਪੁਰਾਣੇ ਸਮੇਂ ਤੋਂ ਹੀ ਅਧਿਆਪਕ ਨੂੰ ਪਰਮਾਤਮਾ ਤੋਂ ਉੱਚਾ ਰੁਤਬਾ ਦਿਤਾ ਜਾਂਦਾ ਰਿਹਾ ਹੈ। ਅਧਿਆਪਕ ਮਨੁੱਖ ਦੀ ਜ਼ਿੰਦਗੀ ਦੇ ਵਿਕਾਸ, ਤਰੱਕੀ ਅਤੇ ਉੱਚਤਾ ਲਈ ਮਹੱਤਵਪੂਰਨ ਅਤੇ ਅਪੂਰਕ ਧੁਰਾ ਰਿਹਾ ਹੈ। ਅਧਿਆਪਕ ਅਤੇ ਉਸ ਦੇ ਦਿਤੇ ਗਿਆਨ ਦੀ ਲੋਅ ਸਦਕਾ ਹੀ ਇਕ ਸਭਿਅਕ ਸਮਾਜ ਹੋਂਦ ਵਿਚ ਆਇਆ ਅਤੇ ਸਮਾਜ ਵਿਚ ਸ੍ਰੇਸ਼ਠਤਾ ਅਤੇ ਸ਼ਿਸ਼ਟਤਾ ਬਣੀ ਰਹਿੰਦੀ ਹੈ। ਅਧਿਆਪਕ ਅਤੇ ਜੀਵਨ ਨੂੰ ਅਪਣੇ ਗਿਆਨ, ਤਜਰਬਿਆਂ, ਸੰਸਕਾਰਾਂ ਅਤੇ ਉੱਚ ਸੋਚ ਕਰ ਕੇ ਖ਼ੁਸ਼ਹਾਲ, ਸੁਖਾਲਾ, ਉੱਤਮ, ਸ਼ਿਸ਼ਟ ਅਤੇ ਸਭਿਅਕ ਬਣਾਉਂਦਾ ਹੈ।

ਅਧਿਆਪਕਾਂ ਦੀ ਇਸੇ ਮਹਾਨਤਾ ਨੂੰ ਸਹੀ ਥਾਂ ਦਿਲਾਉਣ ਦੇ ਲਈ ਹੀ ਸਾਡੇ ਦੇਸ਼ ਵਿੱਚ ਸਰਵਪੱਲੀ ਰਾਧਾਕ੍ਰਿਸ਼ਨਨ ਨੇ ਕੋਸ਼ਿਸ਼ਾਂ ਕੀਤੀਆਂ,ਜੋ ਖੁਦ ਵੀ ਇੱਕ ਬਿਹਤਰੀਨ ਅਧਿਆਪਕ ਸਨ। ਆਪਣੇ ਇਸ ਅਹਿਮ ਯੋਗਦਾਨ ਦੇ ਕਾਰਨ ਹੀ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ ਰਾਧਾਕ੍ਰਿਸ਼ਨਨ ਦੇ ਜਨਮਦਿਨ 5 ਸਤੰਬਰ ਨੂੰ ਭਾਰਤ ਵਿੱਚ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਦੇ ਜਨਮਦਿਨ ਦੇ ਪ੍ਰਤੀ ਆਦਰ ਪ੍ਰਗਟ ਕੀਤਾ ਜਾਂਦਾ ਹੈ।

 

ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਗੋਟਾਬਾਯਾ ਰਾਜਪਕਸੇ ਵਾਪਿਸ ਵਤਨ ਪਰਤੇ

0

ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਗੋਟਾਬਾਯਾ ਰਾਜਪਕਸੇ ਥਾਈਲੈਂਡ ਤੋਂ ਵਤਨ ਪਰਤ ਆਏ ਹਨ। ਉਨ੍ਹਾਂ ਨੂੰ ਇੱਥੇ ਸਰਕਾਰ ਵੱਲੋਂ ਵਿਸ਼ੇਸ਼ ਸੁਰੱਖਿਆ ਦਿੱਤੀ ਗਈ ਹੈ ਅਤੇ ਉਹ ਸਰਕਾਰ ਵੱਲੋਂ ਦਿੱਤੇ ਗਏ ਬੰਗਲੇ ’ਚ ਰਹਿਣਗੇ। ਜ਼ਿਕਰਯੋਗ ਹੈ ਕਿ ਸ੍ਰੀਲੰਕਾ ਵਿੱਚ ਆਰਥਿਕ ਸੰਕਟ ਨਾਲ ਨਜਿੱਠਣ ’ਚ ਨਾਕਾਮ ਰਹਿਣ ’ਤੇ ਵਿਰੋਧੀ ਧਿਰਾਂ ਵੱਲੋਂ ਉਨ੍ਹਾਂ ਦੇ ਅਸਤੀਫੇ ਲਈ ਕੀਤੇ ਜਾ ਰਹੇ ਪ੍ਰਦਰਸ਼ਨਾਂ ਵਿਚਾਲੇ ਉਹ 13 ਜੁਲਾਈ ਨੂੰ ਦੇਸ਼ ਛੱਡ ਕੇ ਭੱਜ ਗਏ ਸਨ।

ਗੋਟਾਬਾਯਾ ਰਾਜਪਕਸੇ (73) ਦਾ ਵਤਨ ਪਰਤਣ ’ਤੇ ਕੋਲੰਬੋ ’ਚ ਉਨ੍ਹਾਂ ਦੇ ਹਮਾਇਤੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਕੋਲੰਬੋ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਪਾਰਟੀ ਦੇ ਮੰਤਰੀਆਂ ਤੇ ਹੋਰ ਸਿਆਸੀ ਆਗੂਆਂ ਨੇ ਉਨ੍ਹਾਂ ਦਾ ਫੁੱਲਾਂ ਦਾ ਹਾਰ ਪਹਿਨਾ ਕੇ ਸਵਾਗਤ ਕੀਤਾ। ਸਾਬਕਾ ਰਾਸ਼ਟਰਪਤੀ ਆਪਣੀ ਨਿੱਜੀ ਰਿਹਾਇਸ਼ ’ਚ ਜਾਣਾ ਚਾਹੁੰਦੇ ਸਨ ਪਰ ਸੁਰੱਖਿਆ ਕਰਮੀ ਉਨ੍ਹਾਂ ਨੂੰ ਸਿਨਾਮਨ ਗਾਰਡਨਜ਼ ਇਲਾਕੇ ਵਿਚਲੀ ਸਰਕਾਰੀ ਰਿਹਾਇਸ਼ ’ਚ ਲੈ ਗਏ।

ਹਵਾਈ ਅੱਡੇ ਦੇ ਡਿਊਟੀ ਪ੍ਰਬੰਧਕ ਨੇ ਦੱਸਿਆ ਕਿ ਸਾਬਕਾ ਰਾਸ਼ਟਰਪਤੀ ਲੰਘੀ ਰਾਤ 11.30 ਵਜੇ ਸਿੰਗਾਪੁਰ ਏਅਰ ਲਾਈਨ ਦੀ ਉਡਾਣ ਰਾਹੀਂ ਇੱਥੇ ਪਹੁੰਚੇ। ਐੱਸਐੱਲਪੀਪੀ ਦੇ ਸੂਤਰਾਂ ਨੇ ਦੱਸਿਆ ਕਿ ਪਾਰਟੀ ਦੇ ਕਈ ਲੋਕ ਉਨ੍ਹਾਂ ਨੂੰ ਮੁੜ ਸਿਆਸਤ ’ਚ ਦੇਖਣਾ ਚਾਹੁੰਦੇ ਹਨ ਪਰ ਉਹ ਹੁਣ ਸਿਆਸੀ ਤੌਰ ’ਤੇ ਸਰਗਰਮ ਨਹੀਂ ਹੋਣਗੇ। ਮੀਡੀਆ ਰਿਪੋਰਟਾਂ ਅਨੁਸਾਰ ਰਾਜਪਕਸੇ ਕੋਲੰਬੋ ’ਚ ਵਿਜੈਰਾਮਾ ਮਵਾਥਾ ਨੇੜੇ ਸਰਕਾਰੀ ਬੰਗਲੇ ’ਚ ਰਹਿਣਗੇ ਅਤੇ ਉਨ੍ਹਾਂ ਲਈ ਸੁਰੱਖਿਆ ਦੇ ਸਖਤ ਬੰਦੋਬਸਤ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਦੇਸ਼ ਛੱਡਣ ਮਗਰੋਂ ਰਾਜਪਕਸੇ ਮਾਲਦੀਵ ਗਏ ਸਨ, ਜਿੱਥੋਂ ਉਹ ਅੱਗੇ ਸਿੰਗਾਪੁਰ ਚਲੇ ਗਏ। ਸ੍ਰੀਲੰਕਾ ਸਰਕਾਰ ਦੇ ਦਖ਼ਲ ਮਗਰੋਂ ਉਹ ਡਿਪਲੋਮੈਟਿਕ ਪਾਸਪੋਰਟ ’ਤੇ ਥਾਈਲੈਂਡ ਗਏ, ਜਿੱਥੇ ਉਨ੍ਹਾਂ ਨੂੰ 90 ਦਿਨ ਰੁਕਣ ਦੀ ਇਜਾਜ਼ਤ ਦਿੱਤੀ ਗਈ।

’25 ਪਿੰਡਾਂ’ ਗੀਤ ਕਾਰਨ ਵਿਵਾਦਾਂ ‘ਚ ਘਿਰਿਆ ਰੈਪਰ ਹਨੀ ਸਿੰਘ, ਸ਼ਿਕਾਇਤ ਹੋਈ ਦਰਜ

0

ਪੰਜਾਬੀ ਗਾਇਕ ਯੋ ਯੋ ਹਨੀ ਸਿੰਘ ਆਪਣੇ ਨਵੇਂ ਗੀਤ ਨੂੰ ਲੈ ਕੇ ਮੁਸ਼ਕਲਾਂ ਵਿੱਚ ਫਸ ਸਕਦੇ ਹਨ। ਗਾਇਕ ਦੇ ’25 ਪਿੰਡਾਂ’ ਗੀਤ ਨੂੰ ਲੈ ਕੇ ਚੰਡੀਗੜ੍ਹ ਪੁਲਿਸ (Chandigarh Police) ਨੂੰ ਸ਼ਿਕਾਇਤ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਹਨੀ ਸਿੰਘ ਸਮੇਤ ਉਸਦੇ ਮੈਨੇਜਰ ਅਤੇ ਕਰੂ ਟੀਮ ਵਿਰੁੱਧ ਐਸਐਸਪੀ ਚੰਡੀਗੜ੍ਹ ਨੂੰ ਸ਼ਿਕਾਇਤ ਕੀਤੀ ਗਈ ਹੈ ਅਤੇ ਕਾਰਵਾਈ ਦੀ ਮੰਗ ਕੀਤੀ ਹੈ।

ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਗਾਇਕ ਹਨੀ ਸਿੰਘ ਨੇ ਗੀਤ 25 ਪਿੰਡਾਂ ਵਿੱਚ ਔਰਤਾਂ ਵਿਰੁੱਧ ਭੱਦੀ ਅਤੇ ਅਸ਼ਲੀਲ ਸ਼ਬਦਾਵਲੀ ਵਰਤੀ ਹੈ ਜੋ ਕਿ ਬਰਦਾਸ਼ਤਯੋਗ ਨਹੀਂ ਹੈ। ਇਹ ਸ਼ਿਕਾਇਤ ਐਡਵੋਕੇਟ ਸੁਨੀਲ ਮੱਲਣ ਨੇ ਦਰਜ ਕਰਵਾਈ ਹੈ।