Home Blog Page 1926

Asia Cup 2022 : ਭਾਰਤ ਤੇ ਪਾਕਿਸਤਾਨ ਵਿਚਾਲੇ ਅੱਜ ਹੋਵੇਗਾ ਮਹਾਮੁਕਾਬਲਾ

0

ਏਸ਼ੀਆ ਕੱਪ 2022 ਕ੍ਰਿਕਟ ਟੂਰਨਾਮੈਂਟ ਦੇ ਸੁਪਰ ਫੋਰ ਦਾ ਦੂਜਾ ਮੈਚ ਅੱਜ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦੇ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਭਾਰਤ ਤੇ ਪਾਕਿਸਤਾਨ ਦਰਮਿਆਨ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 7:30 ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਦਰਮਿਆਨ 28 ਅਗਸਤ ਨੂੰ ਇਸ ਟੂਰਨਾਮੈਂਟ ਦੇ ਗਰੁੱਪ ਗੇੜ ਵਿਚ ਮੈਚ ਖੇਡਿਆ ਗਿਆ ਸੀ ਜਿੱਥੇ ਟੀਮ ਇੰਡੀਆ ਨੇ ਧੁਰ ਵਿਰੋਧੀ ਟੀਮ ਨੂੰ ਹਰਾ ਕੇ ਜੇਤੂ ਸ਼ੁਰੂਆਤ ਕੀਤੀ ਸੀ।

ਹੁਣ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਸੁਪਰ -4 ਗੇੜ ਵਿਚ ਮੁਕਾਬਲਾ ਹੋਵੇਗਾ। ਭਾਰਤੀ ਟੀਮ ਨੇ ਖ਼ਿਤਾਬ ਦਾ ਬਚਾਅ ਕਰਦੇ ਹੋਏ ਆਪਣੀ ਮੁਹਿੰਮ ਦੀ ਸ਼ੁਰੂਆਤ ਸ਼ਾਨਦਾਰ ਤਰੀਕੇ ਨਾਲ ਕੀਤੀ। ਟੀਮ ਇੰਡੀਆ ਨੇ ਪਾਕਿਸਤਾਨ ਨੂੰ ਹਰਾਉਣ ਤੋਂ ਬਾਅਦ ਹਾਂਗਕਾਂਗ ਨੂੰ ਵੀ ਹਰਾਇਆ ਤੇ ਗਰੁੱਪ-ਏ ਵਿਚ ਸਿਖਰ ‘ਤੇ ਰਹਿੰਦੇ ਹੋਏ ਸੁਪਰ-4 ਗੇੜ ਲਈ ਕੁਆਲੀਫਾਈ ਕੀਤਾ ਸੀ। ਦੂਜੇ ਪਾਸੇ ਪਾਕਿਸਤਾਨ ਨੇ ਵੀ ਭਾਰਤ ਹੱਥੋਂ ਮਿਲੀ ਹਾਰ ਤੋਂ ਬਾਅਦ ਹਾਂਗਕਾਂਗ ਖ਼ਿਲਾਫ਼ ਬਿਹਤਰੀਨ ਵਾਪਸੀ ਕੀਤੀ ਤੇ 155 ਦੌੜਾਂ ਨਾਲ ਜਿੱਤ ਹਾਸਲ ਕੀਤੀ।

ਹੈੱਡ ਟੂ ਹੈੱਡ
ਏਸ਼ੀਆ ਕੱਪ ‘ਚ ਭਾਰਤ ਤੇ ਪਾਕਿਸਤਾਨ ਦਰਮਿਆਨ ਹੁਣ ਤਕ ਕੁਲ 10 ਮੈਚ ਖੇਡੇ ਗਏ ਹਨ। ਜਿਨ੍ਹਾਂ ‘ਚੋਂ ਭਾਰਤ ਕੁਲ 8 ਵਾਰ ਜਿੱਤਿਆ ਜਦਕਿ ਪਾਕਿਸਤਾਨ ਨੇ 2 ਵਾਰ ਜਿੱਤ ਹਾਸਲ ਕੀਤੀ ਹੈ।

ਦੋਵੇਂ ਦੇਸ਼ਾਂ ਦੀਆਂ ਸੰਭਾਵਿਤ ਪਲੇਇੰਗ ਇਲੈਵਨ
ਭਾਰਤ – ਰੋਹਿਤ ਸ਼ਰਮਾ (ਕਪਤਾਨ), ਕੇ. ਐਲ. ਰਾਹੁਲ, ਵਿਰਾਟ ਕੋਹਲੀ, ਸੂਰਯਕੁਮਾਰ ਯਾਦਵ, ਦਿਨੇਸ਼ ਕਾਰਤਿਕ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਭੁਵਨੇਸ਼ਵਰ ਕੁਮਾਰ, ਆਰ. ਅਸ਼ਵਿਨ, ਅਰਸ਼ਦੀਪ ਸਿੰਘ ਅਤੇ ਯੁਜਵੇਂਦਰ ਚਾਹਲ।

ਪਾਕਿਸਤਾਨ- ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ, ਫਖਰ ਜ਼ਮਾਨ, ਇਫਤਿਖਾਰ ਅਹਿਮਦ, ਖੁਸ਼ਦਿਲ ਸ਼ਾਹ, ਸ਼ਾਦਾਬ ਖਾਨ, ਆਸਿਫ ਅਲੀ, ਮੁਹੰਮਦ ਨਵਾਜ਼, ਹਸਨ ਅਲੀ, ਹਰਿਸ ਰਊਫ ਅਤੇ ਨਸੀਮ ਸ਼ਾਹ।

ਗੁਰਦਾਸਪੁਰ: ਅਗਨੀਵੀਰ ਭਰਤੀ ਰੈਲੀ ’ਚ ਦੌੜ ਦੌਰਾਨ ਨੌਜਵਾਨ ਦੀ ਹੋਈ ਮੌਤ

0

ਅਗਨੀਪਥ ਯੋਜਨਾ ਦੀ ਭਰਤੀ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਅਗਨੀਪਥ ਯੋਜਨਾ ਦੀ ਭਰਤੀ ਆਰਮੀ ਕੈਂਟਰ ਤਿਬੜੀ ਗੁਰਦਾਸਪੁਰ ਵਿੱਚ ਚੱਲ ਰਹੀ ਹੈ ਜਿਸਦੇ ਚੱਲਦਿਆਂ 20 ਸਾਲਾਂ ਨੌਜਵਾਨ ਅਸ਼ਵਨੀ ਕੁਮਾਰ ਦੌੜ ਲਗਾਉਂਦੇ ਸਮੇਂ ਬੇਹੋਸ਼ ਹੋ ਗਿਆ ਅਤੇ ਜਿਸ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ। ਜਾਣਕਾਰੀ ਅਨੁਸਾਰ ਡਾਕਟਰਾਂ ਵਲੋਂ ਉਸ ਨੌਜਵਾਨ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਹੈ।

ਉਸਦੇ ਨਾਲ ਦੌੜ ਰਹੇ ਨੌਜਵਾਨ ਨੇ ਦੱਸਿਆ ਕਿ ਅਗਨੀਪਥ ਯੋਜਨਾ ਦੇ ਤਹਿਤ ਅਗਨਵੀਰ ਦੀ ਪੋਸਟ ਲਈ ਆਰਮੀ ਕੈਂਟ ਗੁਰਦਾਸਪੁਰ ਦੇ ਵਿੱਚ ਭਰਤੀ ਲਈ ਆਏ ਸਨ ਤੇ ਅਸ਼ਵਨੀ ਕੁਮਾਰ ਤਾਂਰਾਗੜ ਦਾ ਰਹਿਣ ਵਾਲਾ ਹੈ ਜਿਸ ਦੀ ਉਮਰ 20 ਸਾਲ ਹੈ ਤੇ ਅਸੀਂ ਇਕੱਠੇ ਦੌੜ ਲਗਾ ਰਹੇ ਸੀ ਤੇ ਦੌੜ ਲਗਾਉਂਦੇ ਸਮੇ ਅਸ਼ਵਨੀ ਕੁਮਾਰ ਬੇਹੋਸ਼ ਹੋ ਗਿਆ ਜਿਸ ਤੋਂ ਬਾਅਦ ਉਸ ਨੂੰ ਆਰਮੀ ਦੇ ਡਾਕਟਰਾਂ ਨੇ ਚੈਕ ਕੀਤਾ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਦੀ ਪਲਜ ਬਹੁਤ ਤੇਜ ਚੱਲ ਰਹੀ ਹੈ ਜਿਸ ਤੋਂ ਬਾਅਦ ਉਸ ਨੂੰ ਗੁਰਦਾਸਪੁਰ ਦੇ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਇਸ ਮੌਕੇ ਹਸਪਤਾਲ ਪਹੁੰਚੀ ਗੁਰਦਾਸਪੁਰ ਦੀ SDM ਅਮਨਦੀਪ ਕੌਰ ਘੁੰਮਣ ਨੇ ਦੱਸਿਆ ਕੇ ਇਸ ਲੜਕੇ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੋਸਟ ਮਾਰਟਮ ਕਰਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਬਾਕੀ ਮੈਡੀਕਲ ਰਿਪੋਰਟ ਤੋਂ ਬਾਅਦ ਹੀ ਮੌਤ ਦਾ ਅਸਲ ਕਾਰਣ ਪਤਾ ਲੱਗ ਸਕੇਗਾ।

NGT ਨੇ ਬੰਗਾਲ ਸਰਕਾਰ ਨੂੰ ਲਾਇਆ 3500 ਕਰੋੜ ਰੁਪਏ ਦਾ ਜੁਰਮਾਨਾ, ਜਾਣੋ ਵਜ੍ਹਾ

0

ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ. ਜੀ. ਟੀ.) ਨੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਉਤਪਾਦਨ ਅਤੇ ਨਿਪਟਾਰੇ ਵਿਚ ਵੱਡੀ ਕਮੀ ਲਈ ਪੱਛਮੀ ਬੰਗਾਲ ਸਰਕਾਰ ਨੂੰ 3500 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਹੈ। ਐੱਨ. ਜੀ. ਟੀ. ਨੇ ਦੇਖਿਆ ਕਿ ਬੰਗਾਲ ਸਰਕਾਰ ਸੀਵਰੇਜ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸੁਵਿਧਾਵਾਂ ਦੀ ਸਥਾਪਨਾ ਨੂੰ ਤਰਜੀਹ ਦੇਣ ‘ਚ ਕੋਈ ਖਾਸ ਪਹਿਲ ਨਹੀਂ ਕੀਤੀ ਹੈ। ਜਦਕਿ ਸ਼ਹਿਰੀ ਵਿਕਾਸ ਅਤੇ ਨਗਰਪਾਲਿਕਾ ਮਾਮਲਿਆਂ ’ਤੇ ਵਿੱਤੀ ਸਾਲ 2022-23 ਲਈ ਸੂਬੇ ਦੇ ਬਜਟ ’ਚ 12,818.99 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।

ਐੱਨ. ਜੀ. ਟੀ. ਦੇ ਚੇਅਰਮੈਨ ਜਸਟਿਸ ਏ. ਕੇ. ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਸਿਹਤ ਸਬੰਧੀ ਮੁੱਦਿਆਂ ਨੂੰ ਜ਼ਿਆਦਾ ਦੇਰ ਤੱਕ ਟਾਲਿਆ ਨਹੀਂ ਜਾ ਸਕਦਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪ੍ਰਦੂਸ਼ਣ ਮੁਕਤ ਵਾਤਾਵਰਣ ਪ੍ਰਦਾਨ ਕਰਨਾ ਸੂਬਾ ਅਤੇ ਸਥਾਨਕ ਬਾਡੀਜ਼ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ।

ਐੱਨ. ਜੀ. ਟੀ. ਨੇ ਕਿਹਾ ਸ਼ਹਿਰੀ ਖੇਤਰਾਂ ’ਚ ਪ੍ਰਤੀ ਦਿਨ 2,758 ਮਿਲੀਅਨ ਲੀਟਰ ਸੀਵਰੇਜ ਪੈਦਾ ਹੁੰਦਾ ਹੈ। ਭਾਵੇਂ ਇਸ ਸਬੰਧੀ ਕੇਂਦਰ ਤੋਂ ਫੰਡ ਪ੍ਰਾਪਤ ਕਰਨ ਵਿਚ ਕੋਈ ਇਤਰਾਜ਼ ਨਹੀਂ ਹੋ ਸਕਦਾ ਪਰ ਸੂਬਾ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟ ਸਕਦਾ ਜਾਂ ਇਸ ਬਹਾਨੇ ਡਿਊਟੀ ਨਿਭਾਉਣ ਵਿਚ ਦੇਰੀ ਨਹੀਂ ਕਰ ਸਕਦਾ।

ਐਨ.ਜੀ.ਟੀ. ਨੇ ਕਿਹਾ ਕਿ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਡਾ ਵਿਚਾਰ ਹੈ ਕਿ ਜਲਦੀ ਤੋਂ ਜਲਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਾਲ ਹੀ ਪਿਛਲੀਆਂ ਉਲੰਘਣਾਵਾਂ ਲਈ ਮੁਆਵਜ਼ਾ ਸੂਬੇ ਵਲੋਂ ਅਦਾ ਕੀਤਾ ਜਾਣਾ ਚਾਹੀਦਾ ਹੈ। ਐਨ. ਜੀ. ਟੀ. ਨੇ ਸਪੱਸ਼ਟ ਕੀਤਾ ਕਿ ਜੇਕਰ ਉਲੰਘਣ ਜਾਰੀ ਰਹਿੰਦਾ ਹੈ ਤਾਂ ਵਾਧੂ ਮੁਆਵਜ਼ਾ ਵਸੂਲਣ ’ਤੇ ਵਿਚਾਰ ਕੀਤਾ ਜਾ ਸਕਦਾ ਹੈ।

ਰਿਸ਼ਵਤ ਲੈਣ ਵਾਲੇ ASI ਦੀ ਆਈ ਸ਼ਾਮਤ, ਸੀਨੀਅਰ ਅਫਸਰ ਕੋਲ ਪਹੁੰਚੀ ਰਿਸ਼ਵਤ ਲੈਂਦੇ ਦੀ ਵੀਡੀਓ

0

ਫਿਰੋਜ਼ਪੁਰ ‘ਚ ਇੱਕ ASI ‘ਤੇ ਰਿਸ਼ਵਤ ਲੈਣ ਦੇ ਮਾਮਲੇ ‘ਚ ਵਿਭਾਗ ਵਲੋਂ ਸਖਤ ਐਕਸ਼ਨ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ASI ਦੀ ਰਿਸ਼ਵਤ ਲੈਂਦੇ ਦੀ ਵੀਡੀਓ ਵਾਇਰਲ ਹੋਈ ਸੀ। ਵਾਇਰਲ ਹੋਈ ਰਿਸ਼ਵਤ ਦੀ ਵੀਡੀਓ ‘ਤੇ ਟਿੱਪਣੀ ਕਰਦਿਆਂ ਐਸਐਸਪੀ ਫਿਰੋਜ਼ਪੁਰ ਸੁਰਿੰਦਰ ਲਾਂਬਾ ਨੇ ਕਿਹਾ, ਹਾਲ ਹੀ ਵਿੱਚ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਪੀਐਸ ਮੱਲਾਂਵਾਲਾ ਵਿਖੇ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਰਿਸ਼ਵਤ ਲੈਂਦਾ ਦਿਖਾਈ ਦੇ ਰਿਹਾ ਹੈ। ਇਹ ਵੀਡੀਓ ਪੁਰਾਣੀ ਹੈ ਪਰ ਰਿਪੋਰਟ ਆਉਣ ‘ਤੇ ਉਸ ਨੂੰ ਉਸੇ ਦਿਨ ਹੀ ਐਸ.ਐਸ.ਪੀ ਫਿਰੋਜ਼ਪੁਰ ਨੇ ਬਕਾਇਦਾ ਵਿਭਾਗੀ ਜਾਂਚ ਦੇ ਨਾਲ ਮੁਅੱਤਲ ਕਰ ਦਿੱਤਾ ਹੈ।

ਇਸ ਤੋਂ ਇਲਾਵਾ ਸ਼ਿਕਾਇਤਕਰਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਐਫਆਈਆਰ ਦਰਜ ਕੀਤੀ ਜਾਵੇਗੀ। ਐਸਐਸਪੀ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਅਜੇ ਆਪਣੀ ਸ਼ਿਕਾਇਤ ਦਰਜ ਨਹੀਂ ਕੀਤੀ ਹੈ।

ਗੁਰਮੀਤ ਸਿੰਘ ਚੀਮਾ ਐਸ.ਪੀ (ਆਈ.ਐਨ.ਵੀ.) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਲਵਿੰਦਰ ਸਿੰਘ ਏ.ਐਸ.ਆਈ ਦੀ ਰਿਸ਼ਵਤ ਲੈਣ ਵਾਲੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ। ਅਧਿਕਾਰੀ ਨੂੰ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ।

MP ਸਿਮਰਨਜੀਤ ਸਿੰਘ ਮਾਨ ਦੇ ਭੈਣ ਇੰਦਰਜੀਤ ਕੌਰ ਦਾ ਹੋਇਆ ਦੇਹਾਂਤ

0

ਸੰਗਰੂਰ ਤੋਂ MP ਸਿਮਰਨਜੀਤ ਸਿੰਘ ਮਾਨ ਦੇ ਭੈਣ ਇੰਦਰਜੀਤ ਕੌਰ ਦਾ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ ਤੇ ਹਸਪਤਾਲ ‘ਚ ਉਨ੍ਹਾਂ ਦਾ ਇਲਾਜ਼ ਚੱਲ ਰਿਹਾ ਸੀ। ਇਸ ਸੰਬੰਧੀ MP ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ ਹੈ। ਜਾਣਕਾਰੀ ਅਨੁਸਾਰ ਅੱਜ ਚੰਡੀਗੜ ਦੇ ਸੈਕਟਰ- 25 ਦੇ ਸਮਸ਼ਾਨਘਾਟ ਵਿਚ 12 ਵਜੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

CM ਭਗਵੰਤ ਮਾਨ ਅੱਜ ਧੂਰੀ ਦੌਰੇ ‘ਤੇ, 2 ਟੋਲ ਪਲਾਜ਼ਿਆਂ ਦਾ ਹੋਵੇਗਾ END

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਧੂਰੀ ਪਹੁੰਚਣਗੇ। ਜਾਣਕਾਰੀ ਅਨੁਸਾਰ ਉਹ 2 ਟੋਲ ਪਲਾਜ਼ਿਆਂ ‘ਤੇ ਵੱਡਾ ਐਕਸ਼ਨ ਲੈਣ ਜਾ ਰਹੇ ਹਨ। ਉਨ੍ਹਾਂ ਵਲੋਂ 2 ਟੋਲ ਪਲਾਜ਼ਾ ਬੰਦ ਕਰਵਾਏ ਜਾਣਗੇ। ਇਨ੍ਹਾਂ ਟੋਲ ਪਲਾਜ਼ਿਆਂ ਦੀ ਮਿਆਦ ਪੂਰੀ ਹੋ ਚੁੱਕੀ ਹੈ ਪਰ ਫਿਰ ਵੀ ਇਹ ਲੋਕਾਂ ਤੋਂ ਟੈਕਸ ਵਸੂਲ ਰਹੇ ਹਨ। ਇਸ ਲਈ ਅੱਜ ਇਨ੍ਹਾਂ ਨੂੰ ਬੰਦ ਕਰਵਾਇਆ ਜਾਵੇਗਾ। ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸਦੇ ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਕੰਪਨੀ ਇਸ ਲਈ 6 ਮਹੀਨੇ ਦਾ ਸਮਾਂ ਸਰਕਾਰ ਕੋਲੋਂ ਮੰਗ ਰਹੀ ਹੈ।

SGPC ਸੰਗਰੂਰ ਮੈਡੀਕਲ ਕਾਲਜ ਮਾਮਲੇ ’ਚ ਹਾਈਕੋਰਟ ਤੋਂ ਸਟੇਅ ਲਵੇਗੀ ਵਾਪਸ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸੰਗਰੂਰ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਲਈ ਗਈ ਸਟੇਅ ਖਤਮ ਕਰਵਾਈ ਜਾਵੇਗੀ ਤਾਂ ਜੋ ਕਾਲਜ ਸਮੇਂ ਸਿਰ ਬਣ ਸਕੇ ਅਤੇ ਇਸ ਵਾਸਤੇ ਉਹਨਾਂ ਸ਼੍ਰੋਮਣੀ ਕਮੇਟੀ ਦੇ ਵਕੀਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਾਬਾ ਦਰਸ਼ਨ ਸਿੰਘ, ਬਾਬਾ ਕਰਨਵੀਰ ਸਿੰਘ, ਬੂਟਾ ਸਿੰਘ ਤੇ ਹੋਰ ਆਗੂਆਂ ਨੇ ਇਕ ਪ੍ਰੈਸ ਕਾਨਫਰੰਸ ਵਿਚ ਦਿੱਤੀ।

ਇਸ ਪ੍ਰੈਸ ਕਾਨਫਰੰਸ ਦੌਰਾਨ ਭਾਈ ਲੌਂਗੋਵਾਲ ਨੇ ਦੱਸਿਆ ਕਿ ਸੰਗਰੂਰ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਧਾਰਮਿਕ ਆਗੂਆਂ ਨਾਲ ਐਡਵੋਕੇਟ ਧਾਮੀ ਦੀ ਮੀਟਿੰਗ ਹੋਈ ਹੈ ਜਿਸ ਵਿਚ ਉਹਨਾਂ ਕਿਹਾ ਹੈ ਕਿ ਕਿ ਸ਼੍ਰੋਮਣੀ ਕਮੇਟੀ ਹੁਣ ਮਸਤੂਆਣਾ ਸਾਹਿਬ ਵਿਖੇ ਬਣ ਰਹੇ ਕਾਲਜ ਦੇ ਮਾਮਲੇ ਵਿਚ ਕੋਈ ਅੜਿਕਾ ਨਹੀਂ ਲਗਾਏਗੀ। ਉਹਨਾਂ ਇਹ ਵੀ ਦੱਸਿਆ ਕਿ ਐਡਵੋਕੇਟ ਧਾਮੀ ਨੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਅਪੀਲ ਵੀ ਕੀਤੀ ਕਿ ਮੈਡੀਕਲ ਕਾਲਜ ਵਿਚ ਸੰਗਰੂਰ ਜ਼ਿਲ੍ਹੇ ਲਈ ਅਤੇ ਮੈਡੀਕਲ ਕਾਲਜ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਦੇ ਬੱਚਿਆਂ ਲਈ ਕੁਝ ਸੀਟਾਂ ਰਾਖਵੀਂਆਂ ਰੱਖੀਆਂ ਜਾਣ।

ਇਹ ਮੈਡੀਕਲ ਕਾਲਜ ਗੁਰਦੁਆਰਾ ਅੰਗੀਠਾ ਸਾਹਿਬ ਵੱਲੋਂ ਦਿੱਤੀ ਗਈ 25 ਏਕੜ ਜ਼ਮੀਨ ਵਿਚ ਬਣਨ ਰਿਹਾ ਹੈ। ਭਗਵੰਤ ਮਾਨ ਨੇ ਇਸਦਾ ਨੀਂਹ ਪੱਥਰ ਰੱਖਣ ਵੇਲੇ ਐਲਾਨ ਕੀਤਾਸੀਕਿ ਇਹ ਇਕ ਸਾਲ ਵਿਚ ਬਣ ਜਾਵੇਗਾ ਪਰ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚਲੀ ਗਈ ਜਿਸਨੇ ਇਸ ਮਾਮਲੇ ਵਿਚ ਸਟੇਅ ਲਗਾ ਦਿੱਤੀ ਸੀ।
ਇਸ ਸਟੇਅ ਦੇ ਖਿਲਾਫ ਕੁਝ ਸੰਸਥਾਵਾਂ ਨੇ ਧਰਨੇ ਤੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਸਨ।

ਅੱਜ ਦੀ ਪ੍ਰੈਸ ਕਾਨਫਰੰਸ ਵਿਚ ਭਾਈ ਲੌਂਗੋਵਾਲ ਤੇ ਹੋਰ ਆਗੂਆਂ ਨੇ ਧਰਨੇ ਦੇਣ ਵਾਲੀਆਂ ਸੰਸਥਾਵਾਂ ਨੂੰ ਵੀ ਧਰਨੇ ਤੇ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਇਹ ਮਸਲਾ ਹੁਣ ਹੱਲ ਹੋ ਗਿਆ ਹੈ। ਉਹਨਾਂ ਮੁੱਖ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਮੈਡੀਕਲ ਕਾਲਜ ਦਾ ਕੰਮ ਜਲਦੀ ਸ਼ੁਰੂ ਕਰਵਾਇਆ ਜਾਵੇ। ਪ੍ਰੈਸ ਕਾਨਫਰੰਸ ਵਿਚ ਸੰਗਰੂਰ ਤੋਂ ਹੋਰ ਵੀ ਕਈ ਧਾਰਮਿਕ ਆਗੂ ਮੌਜੂਦ ਸਨ।

ਪੰਜਾਬ ਦੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ PGI ‘ਚ ਦਾਖ਼ਲ

0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੀ. ਜੀ. ਆਈ. ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਇਸਦੇ ਨਾਲ ਹੀ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ 2 ਦਿਨਾਂ ਤੋਂ ਬੁਖ਼ਾਰ ਦੀ ਸ਼ਿਕਾਇਤ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬੀਤੇ ਦਿਨੀ ਪੀ. ਜੀ. ਆਈ. ਦਾਖਲ ਕਰਵਾਇਆ ਗਿਆ।

ਇੱਥੇ ਸ. ਪ੍ਰਕਾਸ਼ ਸਿੰਘ ਬਾਦਲ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਇਸਦੇ ਨਾਲ ਹੀ ਉਨ੍ਹਾਂ ਦੇ ਕੁੱਝ ਟੈਸਟ ਵੀ ਕਰਵਾਏ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਰੂਟੀਨ ਚੈੱਕਅਪ ਲਈ ਪੀ. ਜੀ. ਆਈ. ‘ਚ ਦਾਖ਼ਲ ਕਰਵਾਇਆ ਗਿਆ ਹੈ।

ਜਥੇਦਾਰ ਹਰਪ੍ਰੀਤ ਸਿੰਘ ਸਮੇਤ ਸਿੱਖ ਆਗੂਆਂ ਨੇ CM ਭਗਵੰਤ ਮਾਨ ਦੀ ਕੀਤੀ ਸ਼ਲਾਘਾ

0

ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਗੱਡੀਆਂ ਉਤੇ ਕਿਸੇ ਵੀ ਤਰ੍ਹਾਂ ਦਾ ਟੈਕਸ ਨਹੀਂ ਲੱਗੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਜਿੰਨੀਆਂ ਵੀ ਗੱਡੀਆਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਹਨ, ਜਿਨ੍ਹਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ, ਉਨ੍ਹਾਂ ਗੱਡੀਆਂ ਦਾ ਹਰ ਕਿਸਮ ਦਾ ਟੈਕਸ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਵਲੋਂ ਲਏ ਗਏ ਇਸ ਫੈਸਲੇ ਦੀ ਜਥੇਦਾਰ ਹਰਪ੍ਰੀਤ ਸਿੰਘ ਸਮੇਤ ਸਿੱਖ ਆਗੂਆਂ ਨੇ ਸ਼ਲਾਘਾ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਜੀ ਨੇ ਲਿਖਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਿਹਬ ਜੀ ਪਾਤਸ਼ਾਹ ਜੀ ਦੀ ਸਵਾਰੀ ਲਈ ਇਸਤੇਮਾਲ ਹੁੰਦੀਆਂ ਪਾਲਕੀ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਫੈਸਲਾ ਹੈ।

ਬਲਜੀਤ ਸਿੰਘ ਦਾਦੂਵਾਲ ਨੇ CM ਭਗਵੰਤ ਮਾਨ ਦੇ ਫੈਸਲੇ ਦਾ ਕੀਤਾ ਸਵਾਗਤ

0

ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਗੱਡੀਆਂ ਉਤੇ ਕਿਸੇ ਵੀ ਤਰ੍ਹਾਂ ਦਾ ਟੈਕਸ ਨਹੀਂ ਲੱਗੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਜਿੰਨੀਆਂ ਵੀ ਗੱਡੀਆਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਹਨ, ਜਿਨ੍ਹਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ, ਉਨ੍ਹਾਂ ਗੱਡੀਆਂ ਦਾ ਹਰ ਕਿਸਮ ਦਾ ਟੈਕਸ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਉਧਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਭਗਵੰਤ ਮਾਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਪਾਲਕੀ ਸਾਹਿਬ ਲਈ ਬਣੀਆਂ ਗੱਡੀਆਂ ਬੱਸਾਂ ਕਾਰਾਂ ਨੂੰ ਟੈਕਸ ਫਰੀ ਕਰਨਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਸ਼ਲਾਘਾਯੋਗ ਫੈਸਲੇ ਦਾ ਸਵਾਗਤ ਕਰਦੇ ਹਾਂ।

ਦੱਸ ਦਈਏ ਕਿ ਮੁੱਖ ਮੰਤਰੀ ਮਾਨ ਨੇ ਕੱਲ੍ਹ ਖੁਦ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ ਸੀ। ਉਨ੍ਹਾਂ ਟਵੀਟ ਵਿੱਚ ਲਿਖਿਆ ਹੈ , ਪੰਜਾਬ ਵਿੱਚ ਜਿੰਨੀਆਂ ਵੀ ਗੱਡੀਆਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਹਨ ਜਿਨ੍ਹਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ ..ਪੰਜਾਬ ਸਰਕਾਰ ਵੱਲੋਂ ਓਹਨਾਂ ਵਹੀਕਲਾਂ ਦਾ ਹਰ ਕਿਸਮ ਦਾ ਟੈਕਸ ਮਾਫ਼ ਕਰਨ ਦਾ ਫੈਸਲਾ ਕੀਤਾ ਹੈ।