Home Blog Page 1927

ਅਧਿਆਪਕ ਦਿਵਸ ਮੌਕੇ 74 ਅਧਿਆਪਕਾਂ ਨੂੰ ਕੀਤਾ ਜਾਵੇਗਾ ਸਨਮਾਨਿਤ, ਸਿੱਖਿਆ ਮੰਤਰੀ ਬੈਂਸ ਵੱਲੋਂ ਸੂਚੀ ਨੂੰ ਪ੍ਰਵਾਨਗੀ

0

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2022 ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਤਿੰਨ ਕੈਟਾਗਰੀਆਂ ’ਚ ਸਨਮਾਨਿਤ ਕੀਤੇ ਵਾਲੇ 74 ਅਧਿਆਪਕਾਂ ਦੀ ਸੂਚੀ ਨੂੰ ਅੱਜ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ। ਸਕੂਲ ਸਿੱਖਿਆ ਮੰਤਰੀ ਵੱਲੋਂ ਪ੍ਰਵਾਨ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 55 ਅਧਿਆਪਕਾਂ ਨੂੰ ਦਿੱਤਾ ਜਾਵੇਗਾ, ਜਦਕਿ ਯੰਗ ਟੀਚਰ ਐਵਾਰਡ 10 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 9 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਵੀ ਦਿੱਤਾ ਜਾਵੇਗਾ।

ਪੰਜਾਬ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਅਧਿਆਪਕ ਦਿਵਸ ਮੌਕੇ ਸੂਬਾ ਸਰਕਾਰ ਵੱਲੋਂ ਸਨਮਾਨ ਲਈ ਚੁਣੇ ਗਏ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦੂਸਰੇ ਅਧਿਆਪਕਾਂ ਲਈ ਚਾਨਣ ਮੁਨਾਰਾ ਬਨਣਗੇ। ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਸਬੰਧੀ ਸੂਬਾ ਪੱਧਰੀ ਸਮਾਗਮ ਵਿਰਾਸਤ ਏ ਖਾਲਸਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ।

ਇਸ ਸਮਾਗਮ ’ਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਾਰ ਐਵਾਰਡ ਲਈ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਅਤੇ ਸੂਬਾ ਪੱਧਰ ’ਤੇ ਜਿਊਰੀ ਵੱਲੋਂ ਕੀਤੀ ਗਈ, ਜਿਸ ਨੂੰ ਉਨ੍ਹਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ।

ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਗੱਡੀਆਂ ਦਾ ਟੈਕਸ ਮੁਆਫ ਕਰਨ ਦਾ ਕੀਤਾ ਫੈਸਲਾ

0

ਪੰਜਾਬ ਸਰਕਾਰ ਵੱਲੋਂ ਇਕ ਅਹਿਮ ਫੈਸਲਾ ਕੀਤਾ ਗਿਆ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈਕੇ ਜਾਂਦੀਆਂ ਹਨ ਜਿੰਨਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਵੀ ਕਿਹਾ ਜਾਂਦਾ ਦਾ ਟੈਕਸ ਮੁਆਫ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਪੰਜਾਬ ਵਿੱਚ ਜਿੰਨੀਆਂ ਵੀ ਗੱਡੀਆਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈਕੇ ਜਾਂਦੀਆਂ ਹਨ ਜਿੰਨਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ ..ਪੰਜਾਬ ਸਰਕਾਰ ਵੱਲੋਂ ਓਹਨਾਂ ਵਹੀਕਲਾਂ ਦਾ ਹਰ ਕਿਸਮ ਦਾ ਟੈਕਸ ਮਾਫ਼ ਕਰਨ ਦਾ ਫੈਸਲਾ ਕੀਤਾ ਗਿਆ ਹੈ।

 

Lenovo Tab P11 Pro ਹੋਇਆ ਲਾਂਚ, ਜਾਣੋ ਕੀਮਤ ਤੇ ਫੀਚਰਜ਼

0

ਸਮਾਰਟਫੋਨ ਬ੍ਰਾਂਡ ਲੇਨੋਵੋ ਨੇ ਆਪਣੇ ਨਵੇਂ ਟੈਬਲੇਟ Lenovo Tab P11 Pro (2nd Gen) ਨੂੰ ਲਾਂਚ ਕਰ ਦਿੱਤਾ ਹੈ। ਇਸ ਟੈਬਲੇਟ ਨੂੰ MediaTek Kompanio 1300T ਪ੍ਰੋਸੈਸਰ ਅਤੇ ਐਂਡਰਾਇਡ 12 ਦੇ ਨਾਲ ਪੇਸ਼ ਕੀਤਾ ਗਿਆ ਹੈ।

Lenovo Tab P11 Pro (2nd Gen) ਨੂੰ ਤਿੰਨ ਸਟੋਰੇਜ ਆਪਸ਼ਨ ’ਚ ਪੇਸ਼ ਕੀਤਾ ਗਿਆ ਹੈ। ਇਸਨੂੰ 4 ਜੀ.ਬੀ. ਰੈਮ+128 ਜੀ.ਬੀ. ਸਟੋਰੇਜ, 6 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਅਤੇ 8 ਜੀ.ਬੀ. ਰੈਮ+256 ਜੀ.ਬੀ. ਸਟੋਰੇਜ ’ਚ ਖਰੀਦਿਆ ਜਾ ਸਕਦਾ ਹੈ। ਇਸਦੀ ਸ਼ੁਰੂਆਤੀ ਕੀਮਤ 499 ਡਾਲਰ (ਕਰੀਬ 40,000 ਰੁਪਏ) ਹੈ। ਇਹ ਟੈਬਲੇਟ ਓਟ ਅਤੇ ਸਟ੍ਰੋਮ ਗ੍ਰੇਅ ਰੰਗ ’ਚ ਉਪਲੱਬਧ ਹੈ।

Lenovo Tab P11 Pro (2nd Gen) ਦੇ ਫੀਚਰਜ਼

ਟੈਬਲੇਟ ਨੂੰ 11.2 ਇੰਚ ਦੀ 2.5K OLED ਡਿਸਪਲੇਅ ਨਾਲ ਪੇਸ਼ ਕੀਤਾ ਗਿਆ ਹੈ, ਜੋ 120Hz ਰਿਫ੍ਰੈਸ਼ ਰੇਟ ਅਤੇ 1,536×2,560 ਪਿਕਸਲ ਰੈਜ਼ੋਲਿਊਸ਼ਨ ਦੇ ਨਾਲ ਆਉਂਦੀ ਹੈ। ਟੈਬ ’ਚ 360Hz ਦੀ ਟੱਚ ਸੈਂਪਲਿੰਗ ਰੇਟ ਅਤੇ 600 ਨਿਟਸ ਦੀ ਬ੍ਰਾਈਟਨੈੱਸ ਦਿੱਤੀ ਗਈ ਹੈ। ਇਸ ਵਿਚ HDR10+ ਅਤੇ ਡਾਲਬੀ ਵਿਜ਼ਨ ਦਾ ਸਪੋਰਟ ਦਿੱਤਾ ਗਿਆ ਹੈ। ਟੈਬ ਐਂਡਰਾਇਡ 12 ਦੇ ਨਾਲ ਆਉਂਦਾ ਹੈ ਇਸ ਵਿਚ MediaTek Kompanio 1300T ਪ੍ਰੋਸੈਸਰ ਅਤੇ Mali-G77 MC9 ਗ੍ਰਾਫਿਕਸ ਦਾ ਸਪੋਰਟ ਦਿੱਤਾ ਗਿਆ ਹੈ। ਇਸਦੇ ਨਾਲ ਹੀ ਟੈਬ ’ਚ 13 ਮੈਗਾਪਿਕਸਲ ਦਾ ਰੀਅਰ ਅਤੇ 8 ਮੈਗਾਪਿਕਸਲ ਦਾ ਫਰੰਟ ਕੈਮਰਾ ਮਿਲਦਾ ਹੈ।

ਟੈਬ ’ਚ 8 ਜੀ.ਬੀ. ਤਕ LPDDR4x ਰੈਮ ਅਤੇ 256 ਜੀ.ਬੀ. ਤਕ ਦੀ ਸਟੋਰੇਜ ਮਿਲਦੀ ਹੈ। ਸਟੋਰੇਜ ਨੂੰ ਮੈਮਰੀ ਕਾਰਡ ਰਾਹੀਂ 1  ਜੀ.ਬੀ. ਤਕ ਵਧਾਇਆ ਜਾ ਸਕਦਾ ਹੈ। ਕੁਨੈਕਟੀਵਿਟੀ ਲਈ ਇਸ ਵਿਚ ਡਿਊਲ ਬੈਂਡ ਵਾਈ-ਫਾਈ 6 ਅਤੇ ਬਲੂਟੁੱਥ ਵੀ5.1 ਦਾ ਸਪੋਰਟ ਦਿੱਤਾ ਗਿਆ ਹੈ। ਟੈਬਲੇਟ ’ਚ 8,200mAh ਦੀ ਬੈਟਰੀ ਮਿਲਦੀ ਹੈ।

ਵਿੱਤ ਵਿਭਾਗ ਨੇ ਤਿੰਨ ਉੱਚ ਸਿੱਖਿਆ ਸੰਸਥਾਵਾਂ ਨੂੰ 15 ਕਰੋੜ ਰੁਪਏ ਜਾਰੀ ਕਰਨ ਦੀ ਦਿੱਤੀ ਪ੍ਰਵਾਨਗੀ

0

ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਇਸ ਹਫਤੇ ਤਿੰਨ ਉੱਚ ਸਿੱਖਿਆ ਸੰਸਥਾਵਾਂ ਲਈ 15 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਮਾਝਾ ਖੇਤਰ ਦੀਆਂ ਦੋ ਉੱਚ ਸਿੱਖਿਆ ਸੰਸਥਾਵਾਂ ਲਈ 8.5 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਆਫ਼ ਲਾਅ, ਕੈਰੋਂ, ਤਰਨਤਾਰਨ ਨੂੰ ਉਸਾਰੀ ਕਾਰਜਾਂ ਲਈ 6.75 ਕਰੋੜ ਰੁਪਏ ਅਤੇ ਆਈ.ਆਈ.ਐਮ, ਅੰਮ੍ਰਿਤਸਰ ਲਈ 1.71 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ।

ਸ. ਚੀਮਾ ਨੇ ਅੱਗੇ ਦੱਸਿਆ ਕਿ ਵਿੱਤ ਵਿਭਾਗ ਨੇ ਡਾ: ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੁਹਾਲੀ ਨੂੰ ਵਿੱਤੀ ਸਾਲ 2022-23 ਲਈ ਪ੍ਰਵਾਨਿਤ ਬਜਟ ਵਿੱਚੋਂ 6.50 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਇੱਕਮੁਸ਼ਤ ਰਕਮ ਵਜੋਂ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਇਨ੍ਹਾਂ ਸੰਸਥਾਵਾਂ ਨੂੰ ਫੰਡਾਂ ਦੀ ਕੋਈ ਘਾਟ ਨਾ ਆਵੇ।

‘ਪਾਲਕ’ ਸਮੇਤ ਇਨ੍ਹਾਂ ਚੀਜ਼ਾਂ ਨੂੰ ਖੁਰਾਕ ‘ਚ ਕਰੋ ਸ਼ਾਮਿਲ, ਦੂਰ ਹੋਵੇਗੀ ਸਕਿਨ ਸੰਬੰਧੀ ਹਰ ਸਮੱਸਿਆ

0

ਸਰੀਰ ਨੂੰ ਸਿਹਤਮੰਦ ਰੱਖਣ ਲਈ ਚੰਗੇ ਖਾਣੇ ਦਾ ਸੇਵਨ ਬਹੁਤ ਜ਼ਰੂਰੀ ਹੁੰਦਾ ਹੈ। ਪੋਸ਼ਣ ਦੀ ਘਾਟ ਨਾਲ ਸਰੀਰ ‘ਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ। ਜਿਵੇਂ ਸਰੀਰ ‘ਚ ਵਿਟਾਮਿਨ, ਮਿਨਰਲਸ ਦੀ ਘਾਟ ਸਕਿਨ ‘ਤੇ ਸਾਫ਼ ਤੌਰ ‘ਤੇ ਨਜ਼ਰ ਆਉਂਦੀ ਹੈ।  ਵਿਟਾਮਿਨਾਂ ਦੀ ਘਾਟ ਨਾਲ ਚਮੜੀ ਦੀ ਰੰਗਤ ਘਟਣ ਲੱਗਦੀ ਹੈ। ਇਸਦੇ ਨਾਲ ਹੀ ਸਕਿਨ ‘ਤੇ ਕਈ ਤਰ੍ਹਾਂ ਦੇ ਧੱਬੇ ਆਦਿ ਵੀ ਪੈ ਜਾਂਦੇ ਹਨ। ਚਮੜੀ ਖੁਸ਼ਕ ਹੋ ਜਾਂਦੀ ਹੈ।

ਤੁਹਾਨੂੰ ਵੀ ਅਜਿਹੀਆਂ ਹੀ ਸਮੱਸਿਆਵਾਂ ਹੋ ਰਹੀਆਂ ਹਨ ਤਾਂ ਚੰਗੀ ਸਕਿਨ ਅਤੇ ਲੰਬੇ ਸਮੇਂ ਤੱਕ ਖੁਦ ਨੂੰ ਜਵਾਨ ਰੱਖਣ ਲਈ ਸਾਨੂੰ ਚੰਗੀ ਖੁਰਾਕ ‘ਚ ਚੰਗੀਆਂ ਚੀਜ਼ਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਹਮੇਸ਼ਾ ਲੋਕ ਬਾਹਰ ਦਾ ਖਾਣਾ ਖਾਣਾ ਪਸੰਦ ਕਰਦੇ ਹਨ। ਇਸ ਲਈ ਖੁਦ ਦਾ ਧਿਆਨ ਰੱਖਦੇ ਹੋਏ ਮੌਸਮ ਅਨੁਸਾਰ ਫੂਡਸ ਨੂੰ ਆਪਣੀ ਖੁਰਾਕ ‘ਚ ਸ਼ਾਮਲ ਕਰੋ। ਆਓ ਜਾਣਦੇ ਹਾਂ ਗਰਮੀਆਂ ‘ਚ ਕਿਹੜੇ-ਕਿਹੜੇ ਫੂਡਸ ਫਾਇਦੇਮੰਦ ਸਾਬਤ ਹੋ ਸਕਦੇ ਹਨ।

ਪਾਲਕ
ਤੁਹਾਡੀ ਸਿਹਤ ਲਈ ਹਰੀਆਂ ਸਬਜ਼ੀਆਂ ਬਹੁਤ ਫਾਇਦੇਮੰਦ ਹੁੰਦੀਆਂ ਹਨ, ਉਸ ‘ਚੋਂ ਇਕ ਪਾਲਕ ਹੈ। ਇਹ ਥਕਾਵਟ ਦੂਰ ਕਰਨ, ਨੀਂਦ ਦੀ ਘਾਟ, ਅਨੀਮੀਆ ਅਤੇ ਡਾਰਕ ਸਰਕਲ ਦੀ ਸਮੱਸਿਆ ਨੂੰ ਦੂਰ ਕਰਨ ‘ਚ ਮਦਦ ਕਰਦੀ ਹੈ। ਪਾਲਕ ਨਾਲ ਸਰੀਰ ਨੂੰ ਭਰਪੂਰ ਆਇਰਨ, ਵਿਟਾਮਿਨ ਮਿਲਦੇ ਹਨ, ਇਸ ਲਈ ਇਸ ਦਾ ਸੇਵਨ ਕਰਦੇ ਰਹੋ।

ਟਮਾਟਰ
ਟਮਾਟਰ ‘ਚ ਐਂਟੀ-ਆਕਸੀਡੈਂਟ ਗੁਣ ਪਾਇਆ ਜਾਂਦਾ ਹੈ ਅਤੇ ਟਮਾਟਰ ‘ਚ ਵਿਟਾਮਿਨ-ਸੀ ਚੰਗੀ ਮਾਤਰਾ ‘ਚ ਪਾਇਆ ਜਾਂਦਾ ਹੈ। ਇਸ ਲਈ ਤੁਸੀਂ ਖਾਣੇ ‘ਚ ਰੋਜ਼ ਇਕ ਟਮਾਟਰ ਖਾ ਸਕਦੇ ਹੋ। ਇਸ ਨਾਲ ਸਰੀਰ ਨੂੰ ਵਿਟਾਮਿਨ-ਏ, ਵਿਟਾਮਿਨ ਸੀ ਅਤੇ ਪੋਟਾਸ਼ੀਅਮ ਭਰਪੂਰ ਮਿਲੇਗਾ, ਤਾਂ ਚਮਕਦਾਰ ਸਕਿਨ ਲਈ ਖੁਰਾਕ ‘ਚ ਟਮਾਟਰ ਜ਼ਰੂਰ ਸ਼ਾਮਲ ਕਰੋ।

ਤਰਬੂਜ਼
ਗਰਮੀਆਂ ‘ਚ ਜ਼ਿਆਦਾਤਰ ਲੋਕ ਤਰਬੂਜ਼ ਦਾ ਸੇਵਨ ਕਰਨਾ ਪਸੰਦ ਕਰਦੇ ਹਨ। ਇਹ ਰਸੀਲਾ ਫ਼ਲ ਤੁਹਾਡੇ ਸਰੀਰ ਨੂੰ ਹਾਈਡ੍ਰੇਟ ਰੱਖਣ ‘ਚ ਮਦਦ ਕਰਦਾ ਹੈ। ਉਧਰ ਇਸ ਨਾਲ ਗਰਮੀਆਂ ‘ਚ ਹੋਣ ਵਾਲੀਆਂ ਸਮੱਸਿਆਵਾਂ ਜਿਵੇਂ-ਢਿੱਡ ਦਰਦ, ਡਿਹਾਈਡ੍ਰੇਸ਼ਨ ਆਦਿ ਨੂੰ ਘੱਟ ਕਰ ਸਕਦੇ ਹੋ। ਇੰਨਾ ਹੀ ਨਹੀਂ ਗਰਮੀਆਂ ‘ਚ ਤਰਬੂਜ਼ ਦਾ ਸੇਵਨ ਕਰਨ ਨਾਲ ਤੁਹਾਨੂੰ ਭੁੱਖ ਦਾ ਅਹਿਸਾਸ ਨਹੀਂ ਹੁੰਦਾ ਹੈ, ਜਿਸ ਨਾਲ ਤੁਹਾਡੇ ਸਰੀਰ ਦਾ ਭਾਰ ਘੱਟ ਹੋ ਸਕਦਾ ਹੈ।

ਨਾਰੀਅਲ ਪਾਣੀ
ਨਾਰੀਅਲ ਪਾਣੀ ਪੀਣ ਨਾਲ ਸਾਡੇ ਸਰੀਰ ਦੇ ਨਾਲ ਸਾਡੀ ਸਕਿਨ ਵੀ ਹਾਈਡ੍ਰੇਟ ਰਹਿੰਦੀ ਹੈ, ਜਿਸ ਨਾਲ ਸਕਿਨ ਸਬੰਧੀ ਕਈ ਪਰੇਸ਼ਾਨੀਆਂ ਦੂਰ ਹੋ ਜਾਂਦੀਆਂ ਹਨ। ਨਾਰੀਅਲ ਪਾਣੀ ਨਾਲ ਸਕਿਨ ‘ਚ ਨਿਖਾਰ ਆਉਂਦਾ ਹੈ। ਇਸ ‘ਚ ਵਿਟਾਮਿਨ ਬੀ2, ਬੀ3 ਅਤੇ ਸੀ ਪਾਇਆ ਜਾਂਦਾ ਹੈ, ਜੋ ਤੁਹਾਨੂੰ ਲੰਬੇ ਸਮੇਂ ਤੱਕ ਜਵਾਨ ਬਣਾਏ ਰੱਖਣ ‘ਚ ਮਦਦ ਕਰਦਾ ਹੈ।

ਪੰਜਾਬ ਸਰਕਾਰ ਨੇ ਗ਼ੈਰ-ਸਰਕਾਰੀ ਸੰਸਥਾਵਾਂ ਲਈ 8 ਕਰੋੜ ਰੁਪਏ ਕੀਤੇ ਅਲਾਟ : ਵਿਜੇ ਕੁਮਾਰ ਜੰਜੂਆ

0

ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ 2022-23 ਦੌਰਾਨ ਸੂਬੇ ਵਿੱਚ ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼.) ਵੱਲੋਂ ਕੀਤੇ ਜਾ ਰਹੇ ਭਲਾਈ ਅਤੇ ਸਮਾਜਿਕ ਕਾਰਜਾਂ ਲਈ ਸਬੰਧਤ ਵਿਭਾਗਾਂ ਨੂੰ 8 ਕਰੋੜ ਰੁਪਏ ਦੇ ਫੰਡ ਅਲਾਟ ਕੀਤੇ ਹਨ।

ਐਨ.ਜੀ.ਓਜ਼. ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਸਿਖਰਲੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਕਿਹਾ ਕਿ ਸਮੇਂ-ਸਮੇਂ ‘ਤੇ ਸਬੰਧਤ ਵਿਭਾਗਾਂ ਰਾਹੀਂ ਐਨ.ਜੀ.ਓਜ਼. ਨੂੰ ਵੱਖ-ਵੱਖ ਭਲਾਈ ਕਾਰਜਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਿਖਰਲੀ ਕਮੇਟੀ ਸੂਬੇ ਵਿੱਚ ਸਿੱਖਿਆ, ਕਿੱਤਾਮੁਖੀ ਸਿਖਲਾਈ, ਸਮਾਜਿਕ ਨਿਆਂ, ਸਿਹਤ, ਪਸ਼ੂ ਪਾਲਣ, ਸਮਾਜਿਕ ਸੁਰੱਖਿਆ, ਪੇਂਡੂ ਵਿਕਾਸ ਅਤੇ ਬਾਲ ਪੋਸ਼ਣ ਪ੍ਰੋਗਰਾਮਾਂ ਵਰਗੇ ਤਰਜੀਹੀ ਖੇਤਰਾਂ ਵਿੱਚ ਕੰਮ ਕਰ ਰਹੀ ਹੈ ਤਾਂ ਜੋ ਇਨ੍ਹਾਂ ਕੰਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।

ਮੁੱਖ ਸਕੱਤਰ ਜੰਜੂਆ ਨੇ ਦੱਸਿਆ ਕਿ ਕੁੱਲ 8 ਕਰੋੜ ਰੁਪਏ ਦੇ ਫੰਡਾਂ ਵਿੱਚੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਲਈ 3.96 ਕਰੋੜ ਰੁਪਏ, ਪਸ਼ੂ ਪਾਲਣ ਲਈ 2.50 ਕਰੋੜ ਰੁਪਏ ਸਿਹਤ ਵਿਭਾਗ ਲਈ 59 ਲੱਖ ਰੁਪਏ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਲਈ 44 ਲੱਖ ਰੁਪਏ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਲਈ 40 ਲੱਖ ਰੁਪਏ ਅਤੇ ਸਕੂਲ ਸਿੱਖਿਆ ਲਈ 11 ਲੱਖ ਰੁਪਏ ਅਲਾਟ ਕੀਤੇ ਗਏ ਹਨ।

ਮੁੱਖ ਸਕੱਤਰ ਨੇ ਐਨ.ਜੀ.ਓਜ਼ ਦੀਆਂ ਗਤੀਵਿਧੀਆਂ ਦਾ ਮੁਲਾਂਕਣ ਕਰਨ ਲਈ ਅਜਿਹੇ ਸੰਗਠਨਾਂ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸੂਬਾ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਧੀਨ ਵੱਖ-ਵੱਖ ਐਨ.ਜੀ.ਓਜ਼. ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਨਿਖੇੜ ਕੇ ਦੇਖਿਆ ਜਾ ਸਕੇ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਮਾਜ ਦੇ ਲੋੜਵੰਦ ਵਰਗਾਂ ਦੀ ਆਰਥਿਕ ਅਤੇ ਸਮਾਜਿਕ ਉੱਨਤੀ ਦੇ ਉਦੇਸ਼ ਨੂੰ ਪ੍ਰਾਪਤ ਕਰਨ ਲਈ ਇਨ੍ਹਾਂ ਸੰਸਥਾਵਾਂ ਦੀਆਂ ਗਤੀਵਿਧੀਆਂ ਅਤੇ ਵਿਭਾਗਾਂ ਦਰਮਿਆਨ ਮਜ਼ਬੂਤ ਤਾਲਮੇਲ ਹੋਣਾ ਚਾਹੀਦਾ ਹੈ।

ਯੋਜਨਾ ਅਤੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਮੁੱਖ ਸਕੱਤਰ ਨੂੰ ਫੰਡਾਂ ਦੀ ਅਲਾਟਮੈਂਟ ਦੇ ਨਾਲ-ਨਾਲ ਸਬੰਧਤ ਵਿਭਾਗਾਂ ਦੀ ਪਿਛਲੇ ਵਿੱਤੀ ਵਰ੍ਹੇ ਦੀ ਕਾਰਗੁਜ਼ਾਰੀ ਤੋਂ ਵੀ ਜਾਣੂੰ ਕਰਵਾਇਆ।

ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਕਿਰਪਾ ਸ਼ੰਕਰ ਸਰੋਜ, ਪ੍ਰਮੁੱਖ ਸਕੱਤਰ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਰਮੇਸ਼ ਕੁਮਾਰ ਗੰਟਾ, ਸਕੱਤਰ, ਸਿਹਤ ਅਜੋਏ ਸ਼ਰਮਾ, ਵਿਸ਼ੇਸ਼ ਸਕੱਤਰ ਵਿੱਤ ਮੋਹਿਤ ਤਿਵਾੜੀ ਅਤੇ ਸੰਯੁਕਤ ਵਿਕਾਸ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਹਾਜ਼ਰ ਸਨ।

 

ਪੰਜਾਬ ਦੇ DGP ਦੀ ਕੁਰਸੀ ਦੀ ਜੰਗ ਹੋਈ ਖ਼ਤਮ, ਜਾਣੋ ਕੌਣ ਹੋਵੇਗਾ ਪੰਜਾਬ ਦਾ DGP

0

ਵੀਕੇ ਭਾਵਰਾ ਨੂੰ ਹੁਣ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਦੱਸ ਦਈਏ ਕਿ ਭਾਵਰਾ ਲੰਬੀ ਛੁੱਟੀ ‘ਤੇ ਚਲੇ ਗਏ ਸਨ। ਉਨ੍ਹਾਂ ਦੀ ਥਾਂ ਉਤੇ ਗੌਰਵ ਯਾਦਵ ਨੂੰ ਵਧੀਕ ਡੀਜੀਪੀ ਵਜੋਂ ਨਿਯੁਕਤ ਕੀਤਾ ਗਿਆ ਸੀ।

ਹੁਣ ਗੌਰਵ ਯਾਦਵ ਵਧੀਕ ਡੀਜੀਪੀ ਵਜੋਂ ਅਹੁਦੇ ਉਤੇ ਬਣੇ ਰਹਿਣਗੇ। ਇਸਦੇ ਨਾਲ ਹੀ ਹੁਣ ਵੀਕੇ ਭਾਵਰਾ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

Asia Cup 2022: ਅਫਗਾਨਿਸਤਾਨ ਤੇ ਸ਼੍ਰੀਲੰਕਾ ਸੁਪਰ-4 ਦੇ ਮੈਚ ‘ਚ ਅੱਜ ਹੋਣਗੇ ਆਹਮੋ-ਸਾਹਮਣੇ

0

ਏਸ਼ੀਆ ਕੱਪ 2022 ਕ੍ਰਿਕਟ ਟੂਰਨਾਮੈਂਟ ਦੇ ਸੁਪਰ ਫੋਰ ਦਾ ਪਹਿਲਾ ਮੈਚ ‘ਚ ਅੱਜ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦੇ ਸ਼ਾਹਜਾਹ ਕ੍ਰਿਕਟ ਸਟੇਡੀਅਮ ‘ਚ ਸ਼੍ਰੀਲੰਕਾ ਤੇ ਅਫਗਾਨਿਸਤਾਨ ਦਰਮਿਆਨ ਖੇਡਿਆ ਜਾਵੇਗਾ। ਸੁਪਰ 4 ਪੜਾਅ ਦੇ ਮੈਚ ਵਿੱਚ ਅੱਜ ਸ਼ਾਮ 7:30 ਵਜੇ ਸ਼੍ਰੀਲੰਕਾ ਦਾ ਸਾਹਮਣਾ ਅਫਗਾਨਿਸਤਾਨ ਨਾਲ ਹੋਵੇਗਾ।

ਦੋਵੇਂ ਟੀਮਾਂ ਦਰਮਿਆਨ ਇਹ ਮੈਚ ਬਹੁਤ ਹੀ ਰੋਮਾਂਚਕ ਹੋਣ ਵਾਲਾ ਹੈ। ਇਸ ਮੈਚ ‘ਚ ਸ਼੍ਰੀਲੰਕਾ ਬਿਹਤਰੀਨ ਆਤਮਵਿਸ਼ਵਾਸ ਨਾਲ ਮੈਦਾਨ ‘ਤੇ ਉਤਰੇਗੀ। ਇਸ ਦਾ ਮੁੱਖ ਕਾਰਨ ਹੈ ਕਿ ਸ਼੍ਰੀਲੰਕਾ ਨੇ ਬੰਗਲਾਦੇਸ਼ ਵਿਰੁੱਧ ਆਪਣੇ ਪਿਛਲੇ ਮੈਚ ‘ਚ ਦੋ ਵਿਕਟਾਂ ਦੀ ਜਿੱਤ ਨਾਲ ਸਾਬਤ ਕੀਤਾ ਕਿ ਉਸ ਦੀ ਬੱਲੇਬਾਜ਼ੀ ‘ਚ ਦਮ ਹੈ। ਦੂਜੇ ਪਾਸੇ ਅਫਗਾਨਿਸਤਾਨ ਇਸ ਵਾਰ ਏਸ਼ੀਆ ਕੱਪ ਜਿੱਤਣ ਦੀ ਮਜ਼ਬੂਤ ਦਾਅਵੇਦਾਰ ਹੈ ਤੇ ਉਹ ਸ਼੍ਰੀਲੰਕਾ ਵਿਰੁੱਧ ਵੱਡੀ ਜਿੱਤ ਦਰਜ ਕਰਨਾ ਚਾਹੇਗੀ।

ਦੋਵੇਂ ਦੇਸ਼ਾਂ ਦੀਆਂ ਸੰਭਾਵਿਤ ਪਲੇਇੰਗ ਇਲੈਵਨ
ਸ਼੍ਰੀਲੰਕਾ : ਪਥੁਮ ਨਿਸਾੰਕਾ, ਕੁਸਲ ਮੇਂਡਿਸ (ਵਿਕਟਕੀਪਰ, ਚਰਿਥ ਅਸਾਲੰਕਾ, ਦਾਨੁਸ਼ਕਾ ਗੁਣਾਤਿਲਕਾ, ਭਾਨੁਕਾ ਰਾਜਪਕਸੇ, ਦਾਸੁਨ ਸ਼ਨਾਕਾ (ਕਪਤਾਨ), ਵਾਨਿੰਦੁ ਹਸਾਰੰਗਾ, ਚਮਿਕਾ ਕਰੁਣਾਰਤਨੇ, ਮਹੇਸ਼ ਥੀਕਸ਼ਾਨਾ, ਅਸਿਥਾ ਫਰਨਾਂਡੋ, ਦਿਲਸ਼ਾਨ ਮਦੁਸ਼ੰਕਾ।

ਅਫਗਾਨਿਸਤਾਨ : ਹਜ਼ਰਤਉੱਲ੍ਹਾ ਜ਼ਜ਼ਈ, ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟਕੀਪਰ), ਇਬਰਾਹਿਮ ਜ਼ਦਰਾਨ, ਨਜੀਬੁੱਲ੍ਹਾ ਜ਼ਦਰਾਨ, ਕਰੀਮ ਜਨਤ, ਮੁਹੰਮਦ ਨਬੀ (ਕਪਤਾਨ), ਰਾਸ਼ਿਦ ਖਾਨ, ਅਜ਼ਮਤੁੱਲਾ ਉਮਰਜ਼ਈ, ਨਵੀਨ-ਉਲ-ਹੱਕ, ਮੁਜੀਬ ਉਰ ਰਹਿਮਾਨ, ਫਜ਼ਲਹਕ ਫਾਰੂਕੀ।

17 IAS ਅਫ਼ਸਰਾਂ ਦਾ ਕੀਤਾ ਤਬਾਦਲਾ

0

ਹਰਿਆਣਾ ਸਰਕਾਰ ਨੇ ਵੱਡੇ ਪੱਧਰ ‘ਤੇ ਉੱਚ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਸਰਕਾਰ ਨੇ 17 ਆਈਏਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਦੇਖੋ ਲਿਸਟ

ਤਰਨਤਾਰਨ ‘ਚ ਨਸ਼ੇ ਦੀ ਓਵਰਡੋਜ਼ ਨਾਲ 2 ਸਕੇ ਭਰਾਵਾਂ ਦੀ ਹੋਈ ਮੌਤ

0

ਪੰਜਾਬ ‘ਚ ਨਸ਼ੇ ਕਾਰਨ ਰੋਜ਼ਾਨਾ ਕਿਸੇ ਨਾ ਕਿਸੇ ਘਰ ਦਾ ਚਿਰਾਗ ਬੁੱਝ ਜਾਂਦਾ ਹੈ। ਪੰਜਾਬ ਵਿੱਚ ਨਸ਼ਾ ਸਰਾਪ ਬਣਿਆ ਹੋਇਆ ਹੈ, ਜਿਸ ਕਾਰਨ ਲੋਕਾਂ ਦੇ ਘਰ ਉਜੜ ਰਹੇ ਹਨ। ਅਜਿਹਾ ਹੀ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ। ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਦੇ ਪਿੰਡ ਧੁੰਨ ਢਾਏ ਵਾਲਾ ਦੇ ਇੱਕ ਕਿਸਾਨ ਪਰਿਵਾਰ ਦੇ ਵੱਡੇ ਪੁੱਤਰ ਅੰਗਰੇਜ਼ ਸਿੰਘ (23) ਦੀ ਬੀਤੇ ਵੀਰਵਾਰ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਅੰਗਰੇਜ਼ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਅਖੰਡ ਪਾਠ ਦਾ ਭੋਗ ਭਲਕੇ ਸ਼ਨਿਚਰਵਾਰ ਨੂੰ ਪਾਇਆ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਅੱਜ ਪਰਿਵਾਰ ਦੇ ਛੋਟੇ ਪੁੱਤਰ ਗੁਰਮੇਲ ਸਿੰਘ (21) ਦੀ ਵੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।

ਮੁਖਤਿਆਰ ਸਿੰਘ ਦੇ ਦੋਵੇਂ ਪੁੱਤਰ ਅੰਗਰੇਜ਼ ਸਿੰਘ ਤੇ ਗੁਰਮੇਲ ਸਿੰਘ ਗੁਜਰਾਤ ਦੇ ਮੁੰਦਰਾ ਸ਼ਹਿਰ ਵਿੱਚ ਕੰਮ ਕਰਦੇ ਸਨ ਪਰ ਮਾੜੀ ਸੰਗਤ ਕਰਕੇ ਦੋਵੇਂ ਨਸ਼ੇ ਦੇ ਆਦੀ ਹੋ ਗਏ। ਇਸ ਦੌਰਾਨ ਬੀਤੇ ਵੀਰਵਾਰ ਅੰਗਰੇਜ਼ ਸਿੰਘ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਉਹ ਦੋ ਬੱਚਿਆਂ ਦਾ ਪਿਤਾ ਸੀ। ਅੰਗਰੇਜ਼ ਸਿੰਘ ਨਮਿੱਤ ਰੱਖੇ ਪਾਠ ਦਾ ਭੋਗ ਅਜੇ ਪੈਣਾ ਹੈ ਪਰ ਇਸ ਤੋਂ ਪਹਿਲਾਂ ਹੀ ਅੱਜ ਬਾਅਦ ਦੁਪਹਿਰ ਚੋਹਲਾ ਸਾਹਿਬ ਵਿਖੇ ਅੰਗਰੇਜ਼ ਦੇ ਛੋਟੇ ਭਰਾ ਗੁਰਮੇਲ ਸਿੰਘ ਦੀ ਵੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।