Home Blog Page 1930

ਕੈਨੇਡਾ ਜਾਣ ਦੀ ਪਲੈਨਿੰਗ ਕਰ ਰਹੇ ਵਿਦਿਆਰਥੀਆਂ ਲਈ ਅਹਿਮ ਖ਼ਬਰ

0

ਕੈਨੇਡਾ ਹਾਊਸਿੰਗ ਦੀ ਮੰਗ ਵਿੱਚ ਵਾਧੇ ਨੂੰ ਘਟਾਉਣ ਤੇ ਕੰਟਰੋਲ ਤੋਂ ਬਾਹਰ ਹੋ ਚੁੱਕੇ ਸਿਸਟਮ ਨੂੰ ਠੀਕ ਕਰਨ ਲਈ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ‘ਤੇ ਕੈਪ ਲਗਾਉਣ ਦੀ ਸੰਭਾਵਨਾ ‘ਤੇ ਵਿਚਾਰ ਕਰ ਰਿਹਾ ਹੈ। ਇਹ ਇਕ ਅਜਿਹਾ ਕਦਮ ਹੈ ਜੋ ਭਾਰਤੀ ਵਿਦਿਆਰਥੀਆਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਗੱਲ ਦੀ ਜਾਣਕਾਰੀ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਇਕ ਇੰਟਰਵਿਊ ਦੌਰਾਨ ਦਿੱਤੀ ਹੈ।

ਮਿਲਰ ਦੀ ਇਹ ਟਿੱਪਣੀ ਉਦੋਂ ਆਈ ਜਦੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸੰਘੀ ਸਰਕਾਰ ਨੂੰ ਸਥਾਈ ਅਤੇ ਅਸਥਾਈ ਦੋਵਾਂ ਤਰ੍ਹਾਂ ਦੇ ਪ੍ਰਵਾਸੀਆਂ ਦੀ ਵਧਦੀ ਗਿਣਤੀ ਦਾ ਸੁਆਗਤ ਕਰਨ ਲਈ ਆਲੋਚਨਾ ਦਾ ਸਾਹਮਣਾ ਕਰਨਾ ਪਿਆ, ਜਦੋਂ ਕਿ ਦੇਸ਼ ਨੂੰ ਰਿਹਾਇਸ਼ੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਦੇ ਸੰਦਰਭ ਵਿੱਚ, ਮਿਲਰ ਨੇ ਸੀ.ਟੀ.ਵੀ. ਨਿਊਜ਼ ਨਾਲ ਇੱਕ ਇੰਟਰਵਿਊ ਵਿਚ ਕਿਹਾ, “ਇਹ ਮਾਤਰਾ ਚਿੰਤਾਜਨਕ ਹੈ।

ਇਹ ਅਸਲ ਵਿੱਚ ਇੱਕ ਅਜਿਹਾ ਸਿਸਟਮ ਹੈ ਜੋ ਕੰਟਰੋਲ ਤੋਂ ਬਾਹਰ ਹੋ ਗਿਆ ਹੈ।” ਮਿਲਰ ਨੇ ਕਿਹਾ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ ਕੈਪ ਲਗਾਉਣਾ ਕੈਨੇਡਾ ਭਰ ਵਿੱਚ ਰਿਹਾਇਸ਼ੀ ਸੰਕਟ ਦਾ ਹੱਲ ਨਹੀਂ ਹੋਵੇਗਾ। ਪਰ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਸਰਕਾਰ ਕਿੰਨੀ ਕਟੌਤੀ ਕਰਨ ਦੀ ਯੋਜਨਾ ਬਣਾ ਰਹੀ ਹੈ।

ਕੈਨੇਡਾ ਵਿੱਚ 2022 ਵਿੱਚ ਕੁੱਲ 319,000 ਵਿਦਿਆਰਥੀਆਂ ਦੇ ਨਾਲ ਸਟੱਡੀ ਪਰਮਿਟ ਧਾਰਕਾਂ ਦੇ ਸਿਖਰਲੇ 10 ਮੂਲ ਦੇਸ਼ਾਂ ਵਿੱਚੋਂ ਭਾਰਤ ਪਹਿਲਾ ਸੀ। ਲਿਬਰਲਾਂ ਨੇ ਇਸ ਸਾਲ 485,000 ਅਤੇ 2025 ਅਤੇ 2026 ਦੋਵਾਂ ਵਿੱਚ 500,000 ਪ੍ਰਵਾਸੀਆਂ ਨੂੰ ਲਿਆਉਣ ਦਾ ਟੀਚਾ ਰੱਖਿਆ ਹੈ। ਅਸਥਾਈ ਨਿਵਾਸੀ, ਵੱਡੇ ਪੱਧਰ ‘ਤੇ ਅੰਤਰਰਾਸ਼ਟਰੀ ਵਿਦਿਆਰਥੀ ਅਤੇ ਪ੍ਰਵਾਸੀ ਕਾਮੇ, ਸਮੀਕਰਨ ਦਾ ਇੱਕ ਹੋਰ ਹਿੱਸਾ ਹਨ, ਜਿਨ੍ਹਾਂ ਵਿੱਚੋਂ 300,000 ਤੋਂ ਵੱਧ ਪਿਛਲੇ ਸਾਲ ਦੀ ਤੀਜੀ ਤਿਮਾਹੀ ਵਿੱਚ ਕੈਨੇਡਾ ਪਹੁੰਚੇ ਸਨ।

ਮਿਲਰ ਨੇ ਕਿਹਾ ਕਿ ਉਹ ਇਸ ਸਾਲ ਦੀ ਪਹਿਲੀ ਅਤੇ ਦੂਜੀ ਤਿਮਾਹੀ ਦੋਵਾਂ ਵਿੱਚ ਸੰਭਾਵਤ ਤੌਰ ‘ਤੇ ਰਿਹਾਇਸ਼ੀ ਸੰਕਟ ਨੂੰ ਘਟਾਉਣ ਵਿੱਚ ਮਦਦ ਕਰਨ ਲਈ ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ ਇੱਕ ਕੈਪ ਨਿਰਧਾਰਤ ਕਰਨ ‘ਤੇ ਵਿਚਾਰ ਕਰਨਗੇ।

ਇਹ ਪੁੱਛੇ ਜਾਣ ‘ਤੇ ਕਿ ਉਨ੍ਹਾਂ ਦੀ ਸਰਕਾਰ ਹੁਣ ਸਿਰਫ ਇੱਕ ਕੈਪ ‘ਤੇ ਕਿਉਂ ਵਿਚਾਰ ਕਰ ਰਹੀ ਹੈ ਜਦੋਂ ਇਹ ਵਿਚਾਰ ਮਹੀਨੇ ਪਹਿਲਾਂ ਪੇਸ਼ ਕੀਤਾ ਗਿਆ ਸੀ ਤਾਂ ਮਿਲਰ ਨੇ ਕਿਹਾ ਕਿ ਵੱਖ-ਵੱਖ ਸੂਬਿਆਂ ਵਿੱਚ ਵਿਅਕਤੀਗਤ ਅਕਾਦਮਿਕ ਸੰਸਥਾਵਾਂ ਕੀ ਕਰ ਰਹੀਆਂ ਹਨ, ਇਸ ਬਾਰੇ “ਥੋੜੀ ਹੋਰ ਵਿਸਤ੍ਰਿਤਤਾ” ਨਾਲ ਵਿਚਾਰ ਕਰਨ ਤੋਂ ਪਹਿਲਾਂ ਸੰਘੀ ਪੱਧਰ ‘ਤੇ ਸੰਖਿਆਵਾਂ ਨੂੰ ਛਾਂਟਣ ਦੀ ਜ਼ਰੂਰਤ ਹੈ। ਸੰਭਾਵਤ ਤੌਰ ‘ਤੇ ਵਧੇਰੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਲਿਆ ਕੇ ਮੁਨਾਫ਼ਾ ਕਮਾਇਆ ਜਾ ਰਿਹਾ ਹੈ।

ਫੈਡਰਲ ਸਰਕਾਰ ਵੱਲੋਂ ਨਿਰਮਾਣ ਕੀਤੇ ਜਾ ਰਹੇ ਘਰਾਂ ਦੀ ਤੁਲਨਾ ਵਿਚ ਕੈਨੇਡਾ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਜ਼ਿਆਦਾ ਹੈ, ਇਸ ਲਈ ਵੀ ਸਰਕਾਰ ਨੂੰ ਇਸ ਬਾਰੇ ਵਿਚਾਰ ਕਰਨਾ ਹੋਵੇਗਾ।

ਮਿਲਰ ਨੇ ਕਿਹਾ ਕਿ ਸਾਨੂੰ ਆਪਣਾ ਕੰਮ ਕਰਨ ਦੀ ਜ਼ਰੂਰਤ ਹੈ ਅਤੇ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਸਾਡੇ ਕੋਲ ਇੱਕ ਅਜਿਹਾ ਸਿਸਟਮ ਹੈ ਜੋ ਅਸਲ ਵਿੱਚ ਇਹ ਯਕੀਨੀ ਬਣਾਉਂਦਾ ਹੈ ਕਿ ਲੋਕਾਂ ਕੋਲ ਕੈਨੇਡਾ ਆਉਣ ਦੀ ਵਿੱਤੀ ਸਮਰੱਥਾ ਹੈ, ਅਸੀਂ ਅਸਲ ਵਿੱਚ ਪੇਸ਼ਕਸ਼ ਪੱਤਰਾਂ ਦੀ ਪੁਸ਼ਟੀ ਕਰ ਰਹੇ ਹਾਂ ਅਤੇ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਵੌਲਯੂਮ ਅਤੇ ਕੁਝ ਖੇਤਰਾਂ ਵਿੱਚ ਪੈਣ ਵਾਲੇ ਪ੍ਰਭਾਵ ਬਾਰੇ ਗੱਲਬਾਤ ਕਰੀਏ।

ਪੰਜਾਬ ਸਰਕਾਰ ਵੱਲੋਂ ਗਰਾਮ ਪੰਚਾਇਤਾਂ ਨੂੰ ਭੰਗ ਕਰਨ ਦੀ ਤਿਆਰੀ, ਪ੍ਰਬੰਧਕ ਨਿਯੁਕਤ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ

0

ਪੰਜਾਬ ਸਰਕਾਰ ਵੱਲੋਂ ਗਰਾਮ ਪੰਚਾਇਤਾਂ ਦੀਆਂ ਚੋਣਾਂ ਕਰਾਉਣ ਸਬੰਧੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗਰਾਮ ਪੰਚਾਇਤਾਂ ਭੰਗ ਕਰਕੇ ਪ੍ਰਬੰਧਕ ਲਗਾਉਣ ਲਈ ਤਿਆਰ ਸ਼ੁਰੂ ਕਰਦੇ ਹੋਏ ਅਹਿਮ ਪੱਤਰ ਜਾਰੀ ਕੀਤਾ ਹੈ।

ਸਮੂਹ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੂੰ ਪੱਤਰ ਜਾਰੀ ਕਰਕੇ ਗਰਾਮ ਪੰਚਾਇਤਾਂ ਦੇ ਰਿਕਾਰਡ ਦੀ ਸਾਂਭ ਸੰਭਾਲ ਲਈ ਏ ਈ, ਜੇ ਈ, ਵੀ ਡੀ ਓ, ਐਸ ਸੀ ਪੀ ਓ ਅਤੇ ਪੰਚਾਇਤ ਅਫਸਰਾਂ ਨੂੰ ਪ੍ਰਬੰਧਕ ਨਿਯੁਕਤ ਕਰਨ ਲਈ ਸਰਕਾਰ ਦੀ ਵਿਚਾਰ ਚਲ ਰਹੀ ਹੈ।

ਮੌਸਮ ਵਿਭਾਗ ਵਲੋਂ ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਤੇ ਮੀਂਹ ਦਾ ਅਲਰਟ ਜਾਰੀ

0

ਮੌਸਮ ਵਿਭਾਗ ਵਲੋਂ ਹਿਮਾਚਲ ਪ੍ਰਦੇਸ਼ ‘ਚ ਭਲਕੇ ਲਈ ਬਰਫਬਾਰੀ ਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ‘ਚ ਬਹੁਤ ਜ਼ਿਆਦਾ ਠੰਡ ਪੈ ਰਹੀ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਧੁੰਦ ਦੀ ਸਥਿਤੀ ਹੋਰ ਵੀ ਬਦਤਰ ਹੋ ਸਕਦੀ ਹੈ।

ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਪੈ ਰਹੀ ਹੈ।

ਸਵੇਰੇ ਇੱਥੇ ਵਿਜ਼ੀਬਿਲਟੀ 25 ਮੀਟਰ ਤੋਂ ਘੱਟ ਹੁੰਦੀ ਹੈ। ਇਸ ਦੇ ਨਾਲ ਹੀ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਸਵੇਰ ਦੀ ਧੁੰਦ ਤੋਂ ਬਾਅਦ ਦੁਪਹਿਰ ਬਾਅਦ ਧੁੱਪ ਨਿਕਲੇਗੀ, ਜਿਸ ਕਾਰਨ ਲੋਕਾਂ ਨੂੰ ਠੰਡ ਤੋਂ ਰਾਹਤ ਮਿਲ ਸਕਦੀ ਹੈ। ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡੇ ‘ਤੇ 2 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ 7 ਉਡਾਣਾਂ ਵਿੱਚ ਦੇਰੀ ਹੋਈ ਹੈ।

ਇਸ ਦੇ ਨਾਲ ਹੀ ਹਰਿਆਣਾ ਦੇ 8 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਪਾਣੀਪਤ, ਸਿਰਸਾ, ਫਤਿਹਾਬਾਦ ਅਤੇ ਜੀਂਦ ਸ਼ਾਮਲ ਹਨ। ਇੱਥੇ ਵੀ ਵਿਜ਼ੀਬਿਲਟੀ 25 ਮੀਟਰ ਦੇ ਕਰੀਬ ਹੈ। ਉਥੇ ਹੀ ਚੰਡੀਗੜ੍ਹ ‘ਚ ਸਵੇਰੇ ਧੁੰਦ ਅਤੇ ਦੁਪਹਿਰ ਨੂੰ ਧੁੱਪ ਪੈਣ ਦੀ ਸੰਭਾਵਨਾ ਹੈ।

ਇੰਡੀਗੋ ਫਲਾਈਟ ‘ਚ ਯਾਤਰੀਆਂ ਵਲੋਂ ਹੰਗਾਮਾ, ਯਾਤਰੀ ਨੇ ਪਾਇਲਟ ਦੀ ਕੀਤੀ ਕੁੱਟਮਾਰ

0

ਇੰਡੀਗੋ ਫਲਾਈਟ ‘ਚ ਯਾਤਰੀਆਂ ਵਲੋਂ ਹੰਗਾਮਾ ਕਰਨ ਅਤੇ ਚਾਲਕ ਦਲ ‘ਤੇ ਹਮਲਾ ਕਰਨ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਫਲਾਈਟ ‘ਚ ਦੇਰੀ ਤੋਂ ਨਾਰਾਜ਼ ਇਕ ਵਿਅਕਤੀ ਨੇ ਪਾਇਲਟ ‘ਤੇ ਹਮਲਾ ਕਰ ਦਿੱਤਾ। ਹੁਣ ਇਸ ਘਟਨਾ ਦੇ ਦੋਸ਼ੀ ਠਹਿਰਾਏ ਜਾ ਰਹੇ ਯਾਤਰੀ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ।

ਵਾਇਰਲ ਵੀਡੀਓ ਯਾਤਰੀ ਸੀਟ ਤੋਂ ਸ਼ੂਟ ਕੀਤਾ ਗਿਆ ਹੈ। ਦੇਖਿਆ ਜਾਵੇ ਤਾਂ ਪਾਇਲਟ ਅਤੇ ਹੋਰ ਚਾਲਕ ਦਲ ਦੇ ਮੈਂਬਰ ਖੜ੍ਹੇ ਹੋ ਕੇ ਕੁਝ ਐਲਾਨ ਕਰ ਰਹੇ ਹਨ। ਅਚਾਨਕ ਇਕ ਵਿਅਕਤੀ ਤੇਜ਼ ਦੌੜਦਾ ਆਉਂਦਾ ਹੈ ਅਤੇ ਪਾਇਲਟ ‘ਤੇ ਹਮਲਾ ਕਰ ਦਿੰਦਾ ਹੈ। ਇਸ ਘਟਨਾ ਤੋਂ ਬਾਅਦ ਫਲਾਈਟ ‘ਚ ਮੌਜੂਦ ਯਾਤਰੀਆਂ ਅਤੇ ਏਅਰ ਹੋਸਟੈੱਸ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਜਦੋਂਕਿ ਜਿਸ ਪਾਇਲਟ ‘ਤੇ ਹਮਲਾ ਹੋਇਆ ਸੀ। ਉਹ ਅੰਦਰ ਚਲਾ ਗਿਆ।

ਇਧਰ ਵੀਡੀਓ ਵਾਇਰਲ ਹੋਣ ਤੋਂ ਬਾਅਦ ਦਿੱਲੀ ਪੁਲਿਸ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਇੰਡੀਗੋ ਜਹਾਜ਼ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਦੇ ਸ਼ੁਰੂਆਤੀ ਟੀਮ ਨੇ FDTL ਯਾਨੀ ਫਲਾਈਟ ਡਿਊਟੀ ਟਾਈਮ ਦੀ ਲਿਮਿਟੇਸ਼ਨ ਦੀ ਉਲੰਘਣਾ ਕੀਤੀ। ਜਿਸ ਕਾਰਨ ਜਹਾਜ਼ ‘ਚ ਨਵੇਂ ਪਾਇਲਟ ਆਏ ਅਤੇ ਐਲਾਨ ਕਰ ਰਹੇ ਸਨ। ਫਲਾਈਟ ‘ਚ ਕਾਫੀ ਦੇਰੀ ਹੋ ਚੁੱਕੀ ਸੀ।

ਇਸ ਦੌਰਾਨ ਇਕ ਨੌਜਵਾਨ ਨੇ ਆ ਕੇ ਪਾਇਲਟ ‘ਤੇ ਹਮਲਾ ਕਰ ਦਿੱਤਾ। ਵਾਇਰਲ ਵੀਡੀਓ ‘ਚ ਸੁਣਿਆ ਜਾ ਸਕਦਾ ਹੈ ਕਿ ਉਸ ਨੂੰ ਕੁੱਟਣ ਵਾਲੇ ਵਿਅਕਤੀ ਅਤੇ ਏਅਰ ਹੋਸਟੈੱਸ ਵਿਚਾਲੇ ਬਹਿਸ ਹੋ ਗਈ ਸੀ। ਇਕ ਪਾਸੇ ਬੰਦਾ ਕਹਿ ਰਿਹਾ ਹੈ, ‘ਚਲਾਉਣਾ ਹੈ ਤਾਂ ਚਲਾਓ, ਨਹੀਂ ਚਲਾਉਣਾ ਤਾਂ ਨਾ ਚਲਾਓ ਖੋਲ੍ਹ ਗੇਟ…। ਅਸੀਂ ਇਥੇ ਕਿੰਨੀ ਦੇਰ ਦੇ ਬੈਠੇ ਹੋਏ ਹਾਂ।’ ਇੱਥੇ ਬਚਾਅ ਲਈ ਆਈ ਏਅਰ ਹੋਸਟੈੱਸ ਨੂੰ ਇਹ ਕਹਿੰਦੇ ਹੋਏ ਵੀ ਸੁਣਿਆ ਜਾ ਸਕਦਾ ਹੈ, ‘…ਤਾਂ ਤੁਸੀਂ ਅਜਿਹਾ ਨਹੀਂ ਕਰ ਸਕਦੇ।’

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ ਜਲੰਧਰ ‘ਚ ਵਿਸ਼ਾਲ ਨਗਰ ਕੀਰਤਨ

0

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਅੱਜ ਸ਼ਹਿਰ ’ਚ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਟ੍ਰੈਫਿਕ ਪੁਲਸ ਨੇ ਨਗਰ ਕੀਰਤਨ ਨੂੰ ਲੈ ਕੇ 21 ਪੁਆਇੰਟਸ ਨਾਲ ਟ੍ਰੈਫਿਕ ਨੂੰ ਡਾਇਵਰਟ ਕੀਤਾ ਗਿਆ ਹੈ ਤਾਂ ਕਿ ਨਗਰ ਕੀਰਤਨ ਰੂਟ ’ਤੇ ਕੋਈ ਵੀ ਵਾਹਨ ਨਾ ਵੜ ਸਕੇ।

ਏ. ਡੀ. ਸੀ. ਪੀ. ਟ੍ਰੈਫਿਕ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਨਗਰ ਕੀਰਤਨ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਸ਼ੁਰੂ ਹੋ ਕੇ ਐੱਸ. ਡੀ. ਕਾਲਜ, ਭਾਰਤ ਸੋਡਾ ਫੈਕਟਰੀ, ਰੇਲਵੇ ਰੋਡ, ਮੰਡੀ ਫੈਂਟਨਗੰਜ, ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਲਵਕੁਸ਼ ਚੌਂਕ, ਫਗਵਾੜਾ ਗੇਟ, ਸ਼ਹੀਦ ਭਗਤ ਸਿੰਘ ਚੌਂਕ, ਪੰਜਪੀਰ ਚੌਕ, ਖਿੰਗਰਾ ਗੇਟ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅੱਡਾ ਹੁਸ਼ਿਆਰਪੁਰ, ਮਾਈ ਹੀਰਾਂ ਗੇਟ, ਭਗਵਾਨ ਵਾਲਮੀਕਿ ਗੇਟ, ਪਟੇਲ ਚੌਂਕ, ਸਬਜ਼ੀ ਮੰਡੀ ਚੌਕ, ਜੇਲ ਚੌਕ, ਬਸਤੀ ਅੱਡਾ ਚੌਂਕ, ਰੈਣਕ ਬਾਜ਼ਾਰ ਅਤੇ ਫਿਰ ਲਵਕੁਸ਼ ਚੌਂਕ ਤੋਂ ਹੁੰਦੇ ਹੋਏ ਗੁਰਦੁਆਰਾ ਸ੍ਰੀ ਦੀਵਾਨ ਅਸਥਾਨ ਸੈਂਟਰਲ ਟਾਊਨ ਜਾ ਕੇ ਸੰਪੰਨ ਹੋਵੇਗਾ।

ਏ. ਡੀ. ਸੀ. ਪੀ. ਚਾਹਲ ਨੇ ਕਿਹਾ ਕਿ ਮਦਨ ਫਲੋਰ ਚੌਕ, ਅਲਾਸਕਾ ਚੌਂਕ, ਟੀ ਪੁਆਇੰਟ ਰੇਲਵੇ ਸਟੇਸ਼ਨ, ਇਕਹਿਰੀ ਪੁਲੀ, ਦਮੋਰੀਆ ਪੁਲ, ਕਿਸ਼ਨਪੁਰਾ ਚੌਂਕ/ਰੇਲਵੇ ਫਾਟਕ, ਦੋਆਬਾ ਚੌਂਕ/ਰੇਲਵੇ ਚੌਂਕ, ਵਰਕਸ਼ਾਪ ਚੌਂਕ, ਕਪੂਰਥਲਾ ਚੌਕ, ਚਿਕਚਿਕ ਚੌਂਕ, ਲਕਸ਼ਮੀ ਨਾਰਾਇਣ ਮੰਦਿਰ ਮੋੜ, ਫੁੱਟਵਾਲ ਚੌਂਕ, ਟੀ ਪੁਆਇੰਟ ਸ਼ਕਤੀ ਨਗਰ, ਡਾ. ਭੀਮਰਾਓ ਅੰਬੇਡਕਰ ਚੌਕ, ਸਕਾਈਲਾਰਕ ਚੌਕ, ਸ਼੍ਰੀ ਰਾਮ ਚੌਕ, ਲਵਕੁਸ਼ ਚੌਕ ਅਤੇ ਸ਼ਾਸਤਰੀ ਮਾਰਕੀਟ ਚੌਕ ਤੋਂ ਟ੍ਰੈਫਿਕ ਨੂੰ ਡਾਇਵਰਟ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸੋਮਵਾਰ ਸਵੇਰੇ 9 ਤੋਂ ਲੈ ਕੇ ਰਾਤ 10 ਵਜੇ ਤੱਕ ਇਨ੍ਹਾਂ ਰਸਤਿਆਂ ਤੋਂ ਕੋਈ ਵੀ ਵਾਹਨ ਨਗਰ ਕੀਰਤਨ ਰੂਟ ਵੱਲ ਨਹੀਂ ਜਾਣ ਦਿੱਤਾ ਜਾਵੇਗਾ। ਇਸ ਦੇ ਇਲਾਵਾ ਜੇਕਰ ਕਿਸੇ ਨੂੰ ਵੀ ਡਾਇਵਰਸ਼ਨ ਨੂੰ ਲੈ ਕੇ ਕੋਈ ਜਾਣਕਾਰੀ ਜਾਂ ਸ਼ਿਕਾਇਤ ਦੇਣੀ ਹੋਵੇ ਤਾਂ ਉਹ ਟ੍ਰੈਫਿਕ ਪੁਲਸ ਦੇ ਹੈਲਪ ਲਾਈਨ ਨੰਬਰ 0181-2227296 ’ਤੇ ਕਾਲ ਕਰ ਸਕਦੇ ਹਨ।

ਇੰਤਕਾਲ ਮਾਮਲਿਆਂ ਨੂੰ ਨਿਪਟਾਉਣ ਲਈ ਅੱਜ ਲੱਗਣਗੇ ਵਿਸ਼ੇਸ਼ ਕੈਂਪ: CM ਮਾਨ

0

ਪੰਜਾਬ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਅਧੂਰੇ ਪਏ ਇੰਤਕਾਲਾਂ ਦੇ ਮਾਮਲਿਆਂ ਨੂੰ ਨਿਪਟਾਉਣ ਲਈ ਅੱਜ ਦੂਜਾ ਵਿਸ਼ੇਸ਼ ਕੈਂਪ ਲਾਇਆ ਜਾ ਰਿਹਾ ਹੈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਉਨ੍ਹਾਂ ਨੇ ਲਿਖਿਆ ਕਿ ਅੱਜ 15 ਜਨਵਰੀ ਨੂੰ ਦੁਬਾਰਾ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਇੰਤਕਾਲ ਦੇ ਪੈਂਡਿੰਗ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਲਈ ਸਾਡੀ ਸਰਕਾਰ ਵਚਨਬੱਧ ਹੈ।

ਦੱਸ ਦੇਈਏ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਕੈਂਪਾਂ ‘ਚ 31,000 ਤੋਂ ਵੱਧ ਜ਼ਮੀਨਾਂ ਦੇ ਇੰਤਕਾਲ ਹੋਏ ਸੀ । ਮਾਲੀਆ, ਪੁਨਰਵਾਸ ਤੇ ਆਪਦਾ ਪ੍ਰਬੰਧਨ ਵਿਭਾਗ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਹਨ।

ਸ਼੍ਰੀਲੰਕਾ ਦੀ ਜਲਸੈਨਾ ਨੇ 12 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫਤਾਰ

0

ਸ਼੍ਰੀਲੰਕਾ ਦੀ ਜਲਸੈਨਾ ਨੇ 12 ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ‘ਤੇ ਦੀਪ ਰਾਸ਼ਟਰ ਦੇ ਜਲ ਖੇਤਰ ਵਿਚ ਮੱਛੀ ਫੜਨ ਦਾ ਦੋਸ਼ ਹੈ। ਮਛੇਰਿਆਂ ਦੀਆਂ ਕਿਸ਼ਤੀਆਂ ਵੀ ਜ਼ਬਤ ਕਰ ਲਈਆਂ ਗਈਆਂ ਹਨ। ਇਕ ਅਧਿਕਾਰਕ ਬਿਆਨ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ।

ਜਲ ਸੈਨਾ ਨੇ ਇਕ ਬਿਆਨ ਵਿਚ ਕਿਹਾ ਕਿ ਮਛੇਰਿਆਂ ਨੂੰ ਉੱਤਰੀ ਜਾਫਨਾ ਦੀਪ ਵਿਚ ਕਰਾਈਨਗਰ ਕਿਨਾਰੇ ਤੋਂ ਬੀਤੇ ਦਿਨੀਂ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੀਆਂ ਤਿੰਨ ਕਿਸ਼ਤੀਆਂ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਇਸ ਵਿਚ ਅੱਗੇ ਕਿਹਾ ਗਿਆ ਕਿ ਉਨ੍ਹਾਂ ਨੂੰ ਕਾਰਵਾਈ ਲਈ ਕਾਂਕੇਸੰਥੁਰਈ ਬੰਦਰਗਾਹ ਲਿਜਾਇਆ ਗਿਆ ਹੈ।

ਭਾਰਤ ਤੇ ਸ਼੍ਰੀਲੰਕਾ ਵਿਚ ਮਛੇਰਿਆਂ ਦੇ ਮੁੱਦੇ ‘ਤੇ ਲੰਬੇ ਸਮੇਂ ਤੋਂ ਵਿਵਾਦ ਹੈ। ਪਿਛਲੇ ਸਾਲ ਸ਼੍ਰੀਲੰਕਾਈ ਜਲ ਸੈਨਾ ਦੇ ਮੁਲਾਜ਼ਮਾਂ ਨੇ ਭਾਰਤੀ ਮਛੇਰਿਆਂ ‘ਤੇ ਆਪਣੇ ਜਲਖੇਤਰ ਵਿਚ ਗਲਤ ਤਰੀਕੇ ਨਾਲ ਦਾਖਲ ਹੋਣ ਦਾ ਦੋਸ਼ ਲਗਾਇਆ ਸੀ ਤੇ ਅਤੇ ਉਨ੍ਹਾਂ ਉੱਤੇ ਪਾਕ ਸਟ੍ਰੇਟ ਵਿੱਚ ਗੋਲੀਬਾਰੀ ਕੀਤੀ ਗਈ ਸੀ। ਉਨ੍ਹਾਂ ਦੀਆਂ ਕਿਸ਼ਤੀਆਂ ਵੀ ਜ਼ਬਤ ਕਰ ਲਈਆਂ ਗਈਆਂ ਹਨ।

ਪਾਕ ਸਟ੍ਰੇਟ ਤਾਮਿਲਨਾਡੂ ਨੂੰ ਸ਼੍ਰੀਲੰਕਾ ਤੋਂ ਵੱਖ ਕਰਨ ਵਾਲੀ ਇੱਕ ਤੰਗ ਪੱਟੀ ਹੈ। ਇਹ ਦੋਵਾਂ ਦੇਸ਼ਾਂ ਦੇ ਮਛੇਰਿਆਂ ਲਈ ਮੱਛੀ ਫੜਨ ਦਾ ਖੁਸ਼ਹਾਲ ਖੇਤਰ ਹੈ। ਸ਼੍ਰੀਲੰਕਾ ਦੇ ਅਧਿਕਾਰੀਆਂ ਵੱਲੋਂ ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਘਟਨਾ ਸਮੇਂ-ਸਮੇਂ ‘ਤੇ ਹੁੰਦੀ ਰਹੀ ਹੈ।

ਅਮਰੀਕਾ ‘ਚ Hot Air Balloon ਹੋਇਆ ਕ੍ਰੈਸ਼, 4 ਲੋਕਾਂ ਦੀ ਮੌ.ਤ

0

ਅਮਰੀਕਾ ‘ਚ ਇੱਕ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਦੇ ਐਰੀਜ਼ੋਨਾ ‘ਚ ਐਤਵਾਰ ਨੂੰ ਇੱਕ ਹੌਟ ਏਅਰ ਬੈਲੂਨ ਫੱਟ ਗਿਆ ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਐਲੋਏ ਪੁਲਿਸ ਵਿਭਾਗ ਦੇ ਅਨੁਸਾਰ ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਸਵੇਰੇ 7:50 ਵਜੇ ਇੱਕ ਪੇਂਡੂ ਰੇਗਿਸਤਾਨੀ ਖੇਤਰ ਵਿੱਚ ਵਾਪਰਿਆ। ਇਹ ਖੇਤਰ ਰਾਜ ਦੀ ਰਾਜਧਾਨੀ ਫੀਨਿਕਸ ਤੋਂ ਲਗਭਗ 105 ਕਿਲੋਮੀਟਰ ਦੱਖਣ-ਪੂਰਬ ਵਿਚ ਹੈ।

ਸਥਾਨਕ ‘ਕੇ.ਐੱਨ.ਐੱਕਸ.ਵੀ’ ਨਿਊਜ਼ ਚੈਨਲ ਦੇ ਅਨੁਸਾਰ ਹਾਦਸੇ ਦੇ ਸਮੇਂ ਏਅਰ ਬੈਲੂਨ ਵਿੱਚ ਕੁੱਲ 13 ਲੋਕ ਸਨ। ਜਿਨ੍ਹਾਂ ਵਿੱਚ 8 ਸਕਾਈਡਾਈਵਰ, 4 ਯਾਤਰੀ ਅਤੇ 1 ਪਾਇਲਟ ਸ਼ਾਮਲ ਸੀ। ਹਾਦਸੇ ਤੋਂ ਪਹਿਲਾਂ ਸਕਾਈਡਾਈਵਰ ਗੁਬਾਰੇ ਤੋਂ ਬਾਹਰ ਨਿਕਲ ਗਏ ਸਨ। ਚਸ਼ਮਦੀਦਾਂ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਧਮਾਕੇ ਤੋਂ ਪਹਿਲਾਂ ਗੁਬਾਰਾ ਸਿੱਧਾ ਉੱਪਰ ਅਤੇ ਹੇਠਾਂ ਗਿਆ ਸੀ।

ਇਸ ਹਾਦਸੇ ‘ਚ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਬਾਕੀ 3 ਜ਼ਖ਼ਮੀਆਂ ਦੀ ਬਾਅਦ ‘ਚ ਮੌਤ ਹੋ ਗਈ। ਇੱਕ ਵਿਅਕਤੀ ਗੰਭੀਰ ਹਾਲਤ ‘ਚ ਹਸਪਤਾਲ ‘ਚ ਦਾਖ਼ਲ ਹੈ। ਨੈਸ਼ਨਲ ਟਰਾਂਸਪੋਰਟੇਸ਼ਨ ਸੇਫਟੀ ਬੋਰਡ (NTSB) ਦੇ ਅਧਿਕਾਰੀਆਂ ਨੇ ਕਿਹਾ, ‘ਗਰਮ ਹਵਾ ਦਾ ਗੁਬਾਰਾ ਤਕਨੀਕੀ ਖ਼ਰਾਬੀ ਕਾਰਨ ਕ੍ਰੈਸ਼ ਹੋ ਗਿਆ। NTSB ਅਤੇ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਘਟਨਾ ਦੀ ਜਾਂਚ ਕਰ ਰਹੇ ਹਨ।

ਮਸ਼ਹੂਰ ਸ਼ਾਇਰ ਮੁਨੱਵਰ ਰਾਣਾ ਦਾ ਹੋਇਆ ਦਿਹਾਂਤ

0

ਉਰਦੂ ਦੇ ਮਸ਼ਹੂਰ ਸ਼ਾਇਰ ਮੁਨੱਵਰ ਰਾਣਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਦੇਰ ਰਾਤ ਲਖਨਊ ਦੇ ਪੀਜੀਆਈ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਹ 71 ਸਾਲ ਦੇ ਸਨ। ਦੱਸਿਆ ਜਾ ਰਿਹਾ ਹੈ ਕਿ ਰਾਣਾ ਪਿਛਲੇ ਕਈ ਮਹੀਨਿਆਂ ਤੋਂ ਭਿਆਨਕ ਬਿਮਾਰੀ ਤੋਂ ਪੀੜਤ ਸਨ ਅਤੇ ਪੀਜੀਆਈ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਉਹ ਗੁਰਦੇ ਅਤੇ ਦਿਲ ਨਾਲ ਸਬੰਧਤ ਬਿਮਾਰੀਆਂ ਤੋਂ ਪੀੜਤ ਸਨ।

ਮੁਨੱਵਰ ਰਾਣਾ ਇੱਕ ਪ੍ਰਸਿੱਧ ਉਰਦੂ ਸ਼ਾਇਰ ਸਨ ਅਤੇ ਉਨ੍ਹਾਂ ਨੇ ਬਹੁਤ ਸਾਰੀਆਂ ਗ਼ਜ਼ਲਾਂ ਲਿਖੀਆਂ ਹਨ। ਉਨ੍ਹਾਂ ਦੀ ਬੇਬਾਕੀ ਅਤੇ ਨਿਰਭੈ ਬਿਆਨਬਾਜ਼ੀ ਉਸ ਦੀਆਂ ਕਵਿਤਾਵਾਂ ਵਿਚ ਵੀ ਝਲਕਦੀ ਸੀ। 2014 ਵਿੱਚ ਉਨ੍ਹਾਂ ਨੇ ਉਰਦੂ ਸਾਹਿਤ ਲਈ ਸਾਹਿਤ ਅਕਾਦਮੀ ਪੁਰਸਕਾਰ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਦੇਸ਼ ਵਿੱਚ ਅਸਹਿਣਸ਼ੀਲਤਾ ਵਧ ਰਹੀ ਹੈ। ਉਨ੍ਹਾਂ ਨੇ ਸਹੁੰ ਖਾਧੀ ਕਿ ਉਹ ਕਦੇ ਵੀ ਸਰਕਾਰੀ ਪੁਰਸਕਾਰ ਨਹੀਂ ਲੈਣਗੇ।

ਉਨ੍ਹਾਂ ਨੇ ਐਤਵਾਰ ਦੇਰ ਰਾਤ ਲਖਨਊ ਦੇ ਪੀਜੀਆਈ ਹਸਪਤਾਲ ਵਿੱਚ ਆਖਰੀ ਸਾਹ ਲਿਆ। ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਹ ਗੁਰਦੇ ਅਤੇ ਦਿਲ ਨਾਲ ਸਬੰਧਤ ਬਿਮਾਰੀਆਂ ਤੋਂ ਪੀੜਤ ਸਨ।

ਸ਼ਾਇਰ ਮੁਨੱਵਰ ਰਾਣਾ ਵੀ ਉੱਤਰ ਪ੍ਰਦੇਸ਼ ਦੇ ਸਿਆਸੀ ਘਟਨਾਕ੍ਰਮ ਵਿੱਚ ਸਰਗਰਮ ਸੀ। ਉਨ੍ਹਾਂ ਦੀ ਧੀ ਸੁਮੱਈਆ ਅਖਿਲੇਸ਼ ਯਾਦਵ ਦੀ ਅਗਵਾਈ ਵਾਲੀ ਸਮਾਜਵਾਦੀ ਪਾਰਟੀ (ਸਪਾ) ਦੀ ਮੈਂਬਰ ਹੈ। ਰਾਣਾ ਆਪਣੇ ਬਿਆਨਾਂ ਨੂੰ ਲੈ ਕੇ ਅਕਸਰ ਵਿਵਾਦਾਂ ‘ਚ ਘਿਰੇ ਰਹਿੰਦੇ ਸਨ।