Home Blog Page 1931

CM ਭਗਵੰਤ ਮਾਨ ਨੇ ਤਰਨਤਾਰਨ ਵਿਖੇ ਚਰਚ ‘ਚ ਬੇਅਦਬੀ ਤੇ ਅਗਜ਼ਨੀ ਦੀ ਘਟਨਾ ਦੀ ਜਾਂਚ ਦੇ ਦਿੱਤੇ ਹੁਕਮ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਕਰਪੁਰਾ ਵਿਖੇ ਇਕ ਚਰਚ ਵਿੱਚ ਹੋਈ ਬੇਅਦਬੀ ਅਤੇ ਅੱਗ ਲਾਉਣ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਅਤੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਸ ਨਾ-ਮੁਆਫੀਯੋਗ ਘਟਨਾ ਦੀ ਤਹਿ ਤੱਕ ਜਾ ਕੇ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਸੂਬੇ ਦੀ ਅਮਨ-ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਦਾ ਹੱਥ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਦਾ ਮਕਸਦ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨਾ ਅਤੇ ਪੰਜਾਬ ਦੀ ਫਿਰਕੂ ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਲੀਹੋਂ ਲਾਹੁਣਾ ਸੀ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਅਜਿਹੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ ਤਾਂ ਜੋ ਭਵਿੱਖ ਵਿੱਚ ਬਾਕੀਆਂ ਨੂੰ ਸਬਕ ਮਿਲ ਸਕੇ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਕਿਸੇ ਨੂੰ ਵੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਸ ਘਟਨਾ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਰਕਾਰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਪੁਲਿਸ ਨੂੰ ਇਸ ਮਾਮਲੇ ਦੀ ਤੁਰੰਤ ਅਤੇ ਨਤੀਜਾਮੁਖੀ ਢੰਗ ਰਾਹੀਂ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਸ਼ਾਂਤਮਈ ਅਤੇ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਲੰਪੀ ਸਕਿਨ ਤੋਂ ਬਾਅਦ ਹੁਣ ਗਲੈਂਡਰਜ਼ ਬਿਮਾਰੀ ਨੇ ਦਿੱਤੀ ਦਸਤਕ, ਕੁੱਲੂ ‘ਚ ਪਹਿਲਾਂ ਮਾਮਲਾ ਆਇਆ ਸਾਹਮਣੇ

0

ਲੰਪੀ ਸਕਿਨ ਬਿਮਾਰੀ ਨੇ ਤਾਂ ਪਹਿਲਾਂ ਹੀ ਕਹਿਰ ਮਚਾਇਆ ਹੋਇਆ ਹੈ ਕਿ ਹੁਣ ਇੱਕ ਹੋਰ ਵਾਇਰਸ ਨੇ ਦਸਤਕ ਦੇ ਦਿੱਤੀ। ਜਾਣਕਾਰੀ ਅਨੁਸਾਰ ਕੋਰੋਨਾ,ਲੰਪੀ ਸਕਿਨ ਤੋਂ ਬਾਅਦ ਹੁਣ ਗਲੈਂਡਰਸ ਬਿਮਾਰੀ ਨੇ ਦਸਤਕ ਦੇ ਦਿੱਤੀ ਹੈ। ਪਸ਼ੂਆਂ ਵਿੱਚ ਲੰਪੀ ਸਕਿਨ ਬਿਮਾਰੀ ਤੋਂ ਬਾਅਦ ਹੁਣ ਘੋੜਿਆਂ ਨੂੰ ਹੋਣ ਵਾਲੀ ਗਲੈਂਡਰ ਰੋਗ ਦਾ ਮਾਮਲਾ ਸਾਹਮਣੇ ਆਇਆ ਹੈ।

ਫਿਲਹਾਲ ਇਸ ਬਿਮਾਰੀ ਦਾ ਕੋਈ ਇਲਾਜ ਨਹੀਂ ਹੈ ਅਤੇ ਜਿਵੇਂ-ਜਿਵੇਂ ਬਿਮਾਰੀ ਵਧਦੀ ਜਾਂਦੀ ਹੈ, ਘੋੜੇ ਦੀ ਮੌਤ ਹੋ ਜਾਂਦੀ ਹੈ। ਰਾਜ ਸਰਕਾਰ ਨੇ ਘੋੜਿਆਂ ਵਿੱਚ ਗਲੈਂਡਰਜ਼ ਦੀ ਬਿਮਾਰੀ ਦੇ ਖਤਰੇ ਦੇ ਮੱਦੇਨਜ਼ਰ ਮੰਗਲਵਾਰ ਨੂੰ ਜਾਣਕਾਰੀ ਸਾਂਝੀ ਕੀਤੀ ਹੈ।

ਦਰਅਸਲ ਕੁੱਲੂ ਵਿੱਚ ਇੱਕ ਘੋੜੇ ਦੇ ਖੂਨ ਦੇ ਨਮੂਨੇ ਦੀ ਜਾਂਚ ਤੋਂ ਬਾਅਦ ਇਸ ਬਿਮਾਰੀ ਦੇ ਲੱਛਣ ਪਾਏ ਗਏ ਹਨ। ਇਹ ਸੈਂਪਲ ਹਿਸਾਰ ਦੀ ਲੈਬ ਵਿੱਚ ਭੇਜੇ ਗਏ ਸਨ ਅਤੇ ਉਥੋਂ ਰਿਪੋਰਟ ਪਾਜ਼ੇਟਿਵ ਆਈ ਹੈ। ਕੁੱਲੂ ਨੂੰ ਨਿਯੰਤਰਿਤ ਖੇਤਰ ਘੋਸ਼ਿਤ ਕੀਤਾ ਗਿਆ ਹੈ।ਮਾਲ ਢੋਣ ਵਾਲੇ ਘੋੜਿਆਂ ਵਿੱਚ ਇਹ ਬਿਮਾਰੀ ਇੱਕ-ਦੋ ਸਾਲ ਵਿੱਚ ਸਾਹਮਣੇ ਆਉਂਦੀ ਹੈ। ਗਲੈਂਡਰਸ ਦੀ ਬਿਮਾਰੀ ਕਾਰਨ ਘੋੜੇ ਦੇ ਸਰੀਰ ‘ਤੇ ਗੰਢਾਂ ਬਣ ਜਾਂਦੀਆਂ ਹਨ। ਫਿਲਹਾਲ ਕੋਈ ਇਲਾਜ ਨਹੀਂ ਹੈ। ਐਕਟ ਵਿੱਚ ਬਿਮਾਰੀ ਤੋਂ ਪੀੜਤ ਘੋੜੇ ਨੂੰ ਮਾਰਨ ਦੀ ਆਗਿਆ ਹੈ ਅਤੇ ਘੋੜੇ ਦੇ ਮਾਲਕ ਨੂੰ 25,000 ਰੁਪਏ ਤੱਕ ਦਾ ਮੁਆਵਜ਼ਾ ਦੇਣ ਦੀ ਵਿਵਸਥਾ ਹੈ।

ਰਾਜ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਘੋੜਿਆਂ ਵਿੱਚ ਗਲੈਂਡਰਜ਼ ਦੀ ਬਿਮਾਰੀ ਦੇ ਖਤਰੇ ਦੇ ਮੱਦੇਨਜ਼ਰ ਇਸ ਨੂੰ ਹਿਮਾਚਲ ਪ੍ਰਦੇਸ਼ ਵਿੱਚ ਇੱਕ ਅਨੁਸੂਚਿਤ ਬਿਮਾਰੀ ਵਜੋਂ ਨੋਟੀਫਾਈ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਪ੍ਰੀਵੈਨਸ਼ਨ ਐਂਡ ਕੰਟਰੋਲ ਆਫ ਇਨਫੈਕਸ਼ਨਸ ਡਿਜ਼ੀਜ਼ ਇਨ ਐਨੀਮਲਜ਼ ਐਕਟ 2009 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਸ਼ੂ ਪਾਲਣ ਵਿਭਾਗ ਨੇ ਸੂਬੇ ਵਿੱਚ ਗਲੈਂਡਰਜ਼ ਦੀ ਬਿਮਾਰੀ ਨੂੰ ਅਨੁਸੂਚਿਤ ਬਿਮਾਰੀ ਐਲਾਨਿਆ ਹੈ। ਇਸ ਤਹਿਤ ਜ਼ਿਲ੍ਹਾ ਕੁੱਲੂ ਦੀ ਕੁੱਲੂ ਸਬ-ਡਿਵੀਜ਼ਨ ਨੂੰ ਕੰਟਰੋਲਡ ਇਲਾਕਾ ਐਲਾਨਿਆ ਗਿਆ ਹੈ।

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਫਿਲਮ ਨਿਰਮਾਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

0

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਗੈਂਗਸਟਰਾਂ ਵੱਲੋਂ ਆਏ ਦਿਨ ਸਿਆਸੀ ਆਗੂਆਂ ਤੇ ਪੰਜਾਬੀ ਗਾਇਕਾਂ ਨੂੰ ਧਮਕੀਆਂ ਮਿਲਣ ਦਾ ਸਿਲਸਲਾ ਲਗਾਤਾਰ ਵੱਧ ਰਿਹਾ ਹੈ। ਗੈਂਗਸਟਰਾਂ ਵੱਲੋਂ ਪੰਜਾਬੀ ਗਾਇਕਾਂ ਨੂੰ ਜਬਰੀ ਵਸੂਲੀ ਲਈ ਧਮਕੀਆਂ ਦੇਣ ਦੀਆਂ ਖ਼ਬਰਾਂ ਪਹਿਲਾਂ ਵੀ ਆਈਆਂ ਹਨ।

ਹੁਣ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਫਿਲਮ ਨਿਰਮਾਤਾ ਮੋਹਿਤ ਬਨਵੈਤ ਤੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਲ ਕਰਨ ਵਾਲੇ ਨੇ ਆਪਣੇ ਆਪ ਨੂੰ ਗੋਲਡੀ ਬਰਾੜ ਦੱਸਿਆ। ਇਸ ਦੇ ਨਾਲ ਹੀ ਕਿਹਾ ਕਿ ਉਹ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈ। ਨਾਲ ਹੀ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਉਸ ਦੀ ਸ਼ਿਕਾਇਤ ’ਤੇ ਥਾਣਾ ਸਦਰ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਸਾਰਾ ਰਿਕਾਰਡ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਮੋਹਿਤ ਬਨਵੈਤ ਨੇ ਦੱਸਿਆ ਕਿ ਅਚਾਨਕ ਉਸ ਦੇ ਮੋਬਾਈਲ ‘ਤੇ ਕਾਲ ਆਈ। ਕਾਲਰ ਨੇ ਕਿਹਾ ਕਿ ਉਹ ਗੋਲਡੀ ਬਰਾੜ ਬੋਲ ਰਿਹਾ ਹੈ। ਨਾਲ ਹੀ ਕਿਹਾ ਕਿ ਜੇਕਰ ਉਹ ਆਪਣੀ ਜਾਨ ਦੀ ਸੁਰੱਖਿਆ ਚਾਹੁੰਦਾ ਹੈ ਤਾਂ ਉਸ ਨੂੰ ਇਕ ਕਰੋੜ ਰੁਪਏ ਦੇਣੇ ਪੈਣਗੇ। ਇਸ ਤੋਂ ਬਾਅਦ ਜਦੋਂ ਉਸ ਨੇ ਫੋਨ ਕੱਟ ਦਿੱਤਾ ਤਾਂ ਕੁਝ ਦੇਰ ਬਾਅਦ ਉਸ ਦੇ ਵਟਸਐਪ ‘ਤੇ ਇਕ ਨੰਬਰ ਤੋਂ ਮੈਸੇਜ ਆਇਆ। ਇਸ ਵਿੱਚ ਉਸ ਦੇ ਘਰ ਦਾ ਨੰਬਰ ਅਤੇ ਗੱਡੀ ਦਾ ਨੰਬਰ ਲਿਖਿਆ ਹੋਇਆ ਸੀ। ਇਸ ਦੇ ਨਾਲ ਹੀ ਉਸ ਨੂੰ ਰਿਕਾਰਡਿੰਗ ਰਾਹੀਂ ਧਮਕੀਆਂ ਵੀ ਦਿੱਤੀਆਂ ਗਈਆਂ। ਉਨ੍ਹਾਂ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਪ੍ਰੇਸ਼ਾਨੀ ਨਾ ਝੱਲਣੀ ਪਵੇ।

ਸੁਖਬੀਰ ਬਾਦਲ ਨੂੰ ਇੱਕ ਹੋਰ ਸੰਮਨ ਹੋਇਆ ਜਾਰੀ

0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਇੱਕ ਹੋਰ ਸੰਮਨ ਜਾਰੀ ਹੋ ਗਿਆ ਹੈ। ਜਾਣਕਾਰੀ ਅਨੁਸਾਰ SIT ਨੇ ਉਨ੍ਹਾਂ ਨੂੰ ਬਹਿਬਲ ਕਲਾਂ ਗੋਲੀਕਾਂਡ ‘ਚ ਪੁੱਛਗਿੱਛ ਲਈ ਇਹ ਸੰਮਨ ਜਾਰੀ ਕੀਤਾ ਹੈ। ਨੌਨਿਹਾਲ ਦੀ ਅਗਵਾਈ ਵਾਲੀ ਵਿਸ਼ੇਸ਼ ਟੀਮ ਨੇ ਸੁਖਬੀਰ ਬਾਦਲ ਨੂੰ ਤਲਬ ਕੀਤਾ ਹੈ। ਉਨ੍ਹਾਂ ਦੀ ਵਿਸ਼ੇਸ਼ ਟੀਮ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਪੁੱਛਗਿੱਛ ਕਰੇਗੀ। ਸੁਖਬੀਰ ਬਾਦਲ ਨੂੰ ਇਸ ਮਾਮਲੇ ‘ਚ ਪੁੱਛਗਿੱਛ ਕਰਨ ਲਈ 6 ਸਤੰਬਰ ਨੂੰ ਤਲਬ ਕੀਤਾ ਹੈ।

ਇਸਦੇ ਨਾਲ ਹੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸੁਖਬੀਰ ਬਾਦਲ ਨੂੰ ਇੱਕ ਸੰਮਨ ਬੀਤੇ ਦਿਨੀ ਜਾਰੀ ਹੋਇਆ ਹੈ। ਇਹ ਸੰਮਨ ਕੋਟਕਪੁਰਾ ਗੋਲੀਕਾਂਡ ਮਾਮਲੇ ‘ਚ ਪੁੱਛਗਿੱਛ ਕਰਨ ਲਈ ਜਾਰੀ ਕੀਤਾ ਗਿਆ ਹੈ। ਇਸ ਸੰਮਨ ਰਾਹੀਂ SIT ਸੁਖਬੀਰ ਬਾਦਲ ਤੋਂ 14 ਸਤੰਬਰ ਨੂੰ ਪੁੱਛਗਿੱਛ ਕਰੇਗੀ।

CM ਭਗਵੰਤ ਮਾਨ ਨੇ ਗਣੇਸ਼ ਚਤੁਰਥੀ ਦੀ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਣੇਸ਼ ਚਤੁਰਥੀ ਦੀ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸ੍ਰੀ ਗਣੇਸ਼ ਚਤੁਰਥੀ ਦੇ ਸ਼ੁੱਭ ਅਵਸਰ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਬਹੁਤ-ਬਹੁਤ ਵਧਾਈਆਂ… ਭਗਵਾਨ ਸ੍ਰੀ ਗਣੇਸ਼ ਜੀ ਸਾਰਿਆਂ ‘ਤੇ ਮਿਹਰ ਕਰਨ…ਸਭਨਾਂ ਦੇ ਘਰ ਖੁਸ਼ੀਆਂ-ਖੇੜੇ ਅਤੇ ਤੰਦਰੁਸਤੀ ਬਣੇ ਰਹਿਣ…

 

ਤਰਨਤਾਰਨ ਚਰਚ ‘ਚ ਕੀਤੀ ਗਈ ਭੰਨਤੋੜ, ਈਸਾਈ ਭਾਈਚਾਰੇ ਨੇ ਲਗਾਇਆ ਧਰਨਾ

0

ਪੰਜਾਬ ਦੇ ਤਰਨਤਾਰਨ ‘ਚ ਇੱਕ ਚਰਚ ‘ਚ ਭੰਨ ਤੋੜ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਜ਼ਿਲ੍ਹੇ ਦੇ ਕਸਬਾ ਪੱਟੀ ਅਧੀਨ ਆਉਂਦੇ ਪਿੰਡ ਠੱਕਰਪੁਰਾ ਵਿਖੇ ਸਥਿਤ ਨਾਮੀ ਚਰਚ ਨੂੰ ਬੀਤੀ ਰਾਤ ਕੁੱਝ ਅਣਪਛਾਤੇ ਸ਼ਰਾਰਤੀ ਵਿਅਕਤੀਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਸ਼ਰਾਰਤੀ ਅਨਸਰਾਂ ਵੱਲੋਂ ਚਰਚ ਨੂੰ ਅੱਗ ਲਾਉਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਭਰਿਆ ਮਾਹੌਲ ਪਾਇਆ ਜਾ ਰਿਹਾ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਜ਼ਿਲ੍ਹੇ ਦੇ ਉੱਚ ਪੁਲਸ ਅਧਿਕਾਰੀ ਮੌਕੇ ‘ਤੇ ਪੁੱਜੇ। ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਨੂੰ ਕਬਜ਼ੇ ‘ਚ ਲੈਂਦੇ ਹੋਏ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਬੀਤੀ ਦੇਰ ਰਾਤ ਪਿੰਡ ਠੱਕਰਪੁਰਾ ਵਿਖੇ ਸਥਿਤ ਕੈਥੋਲਿਕ ਚਰਚ ‘ਚ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਵੱਖ-ਵੱਖ ਮੂਰਤੀਆਂ ਦੀ ਭੰਨ ਤੋੜ ਕਰਦੇ ਹੋਏ ਬੇਅਦਬੀ ਕੀਤੀ ਗਈ। ਇਸ ਦੌਰਾਨ ਸ਼ਰਾਰਤੀ ਅਨਸਰਾਂ ਵੱਲੋਂ ਚਰਚ ਅੰਦਰ ਖੜ੍ਹੀ ਇਕ ਕਾਰ ਨੂੰ ਅੱਗ ਲਗਾ ਕੇ ਸਾੜ ਦਿੱਤਾ ਗਿਆ। ਇਹ ਸਾਰੀ ਘਟਨਾ ਚਰਚ ‘ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ‘ਚ ਕੈਦ ਹੋ ਗਈ ਹੈ।

ਇਸ ਘਟਨਾ ਤੋਂ ਬਾਅਦ ਈਸਾਈ ਭਾਈਚਾਰੇ ‘ਚ ਕਾਫ਼ੀ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਸੀ. ਸੀ. ਟੀ. ਵੀ ਕੈਮਰੇ ਦੀ ਫੁਟੇਜ ਨੂੰ ਕਬਜ਼ੇ ‘ਚ ਲੈਂਦੇ ਹੋਏ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਜਲਦ ਕਾਬੂ ਕਰਦੇ ਹੋਏ ਸਖ਼ਤ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

ਘਟਨਾ ਤੋਂ ਬਾਅਦ ਹੁਣ ਈਸਾਈ ਧਰਮ ਦੇ ਲੋਕਾਂ ਨੇ ਪੱਟੀ-ਖੇਮਕਰਨ ਰਾਜ ਮਾਰਗ ਨੂੰ ਸਵੇਰੇ ਹੀ ਬੰਦ ਕਰ ਦਿੱਤਾ ਹੈ। ਧਰਨੇ ‘ਤੇ ਬੈਠੇ ਈਸਾਈ ਭਾਈਚਾਰੇ ਦੇ ਲੋਕ ਇਨਸਾਫ਼ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ।

ਸਿੱਧੂ ਮੂਸੇਵਾਲਾ ਕਤਲ ਕੇਸ ਦਾ ਜਾਂਚ ਅਧਿਕਾਰੀ ਬਦਲਿਆ, ਮਿਲ ਰਹੀਆਂ ਸਨ ਧਮਕੀਆਂ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਜਾਂਚ ਅਧਿਕਾਰੀ (ਆਈਓ) ਨੂੰ ਅਚਾਨਕ ਬਦਲ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਥਾਣਾ ਸਦਰ ਮਾਨਸਾ ਦੇ ਐਸਐਚਓ ਅੰਗਰੇਜ਼ ਸਿੰਘ ਇਸ ਦੀ ਜਾਂਚ ਕਰ ਰਹੇ ਸਨ। ਉਨ੍ਹਾਂ ਦੀ ਥਾਂ ਹੁਣ ਗੁਰਲਾਲ ਸਿੰਘ ਨੂੰ ਜਾਂਚ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ। ਅੰਗਰੇਜ਼ ਸਿੰਘ ਥਾਣਾ ਸਿਟੀ ਮਾਨਸਾ ਦੇ ਐਸ.ਐਚ.ਓ. ਸੀ। ਇਸ ਥਾਣੇ ਦੀ ਹਦੂਦ ਅੰਦਰ ਮੂਸੇਵਾਲਾ ਕਤਲ ਕੇਸ ਦੇ ਉਹ ਬਤੌਰ ਐਸ.ਐਚ.ਓ. ਜਾਂਚ ਅਧਿਕਾਰੀ ਸਨ।

ਜਿੱਥੇ ਉਸ ਨੂੰ ਗੈਂਗਸਟਰਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਪੁਲਿਸ ਨੂੰ ਉਨ੍ਹਾਂ ਦੀ ਅਤੇ ਥਾਣੇ ਦੀ ਸੁਰੱਖਿਆ ਵਧਾਉਣੀ ਪਈ ਸੀ। ਅੰਗਰੇਜ਼ ਸਿੰਘ ਨੂੰ ਹੁਣ ਬੁਢਲਾਡਾ ਦਾ ਐਸ.ਐਚ.ਓ. ਲਗਾਇਆ ਗਿਆ ਹੈ। ਹਾਲਾਂਕਿ ਮਾਨਸਾ ਦੇ ਐਸਐਸਪੀ ਗੌਰਵ ਤੁਰਾ ਨੇ ਇਸ ਨੂੰ ਰੁਟੀਨ ਤਬਾਦਲਾ ਦੱਸਿਆ ਹੈ। ਮੂਸੇਵਾਲਾ ਕਤਲ ਕਾਂਡ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਕਰ ਰਹੀ ਹੈ।

ਜਿਸ ਦੀ ਅਗਵਾਈ ਆਈਜੀ ਜਸਕਰਨ ਸਿੰਘ ਕਰ ਰਹੇ ਹਨ। ਟੀਮ ਵਿੱਚ ਮਾਨਸਾ ਦੇ ਐਸਐਸਪੀ ਗੌਰਵ ਤੂਰਾ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਏਆਈਜੀ ਗੁਰਮੀਤ ਚੌਹਾਨ ਵੀ ਸ਼ਾਮਲ ਹਨ। ਇਸ ਵਿੱਚ ਬਠਿੰਡਾ ਅਤੇ ਮਾਨਸਾ ਦੇ ਡੀਐਸਪੀ ਦੇ ਨਾਲ-ਨਾਲ ਥਾਣਾ ਸਿਟੀ ਮਾਨਸਾ ਦੇ ਐਸਐਚਓ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਪੰਜਾਬ ਪੁਲਿਸ ਨੇ ਜਾਂਚ ਅਧਿਕਾਰੀ ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਮੂਸੇਵਾਲਾ ਕਤਲ ਕੇਸ ਦਾ ਚਲਾਨ ਪੇਸ਼ ਕਰ ਦਿੱਤਾ ਹੈ। ਜਿਸ ਵਿੱਚ 24 ਕਾਤਲਾਂ ਅਤੇ 166 ਗਵਾਹਾਂ ਦੇ ਨਾਮ ਦਰਜ ਹਨ। ਇਸ ਵਿੱਚ ਗੋਲਡੀ ਬਰਾੜ ਨੂੰ ਮਾਸਟਰਮਾਈਂਡ ਦੱਸਿਆ ਗਿਆ ਹੈ। ਇਹ ਗੋਲਡੀ ਹੀ ਸੀ ਜਿਸ ਨੇ ਮੂਸੇਵਾਲਾ ਨੂੰ ਰੇਕੀ ਕਰਨ ਦੇ ਨਾਲ-ਨਾਲ ਸ਼ੂਟਰਾਂ ਨੂੰ ਹਥਿਆਰ ਅਤੇ ਵਾਹਨ ਮੁਹੱਈਆ ਕਰਵਾਏ ਸਨ। ਇਹ ਗੋਲਡੀ ਹੀ ਸੀ ਜਿਸ ਨੇ ਮੂਸੇਵਾਲਾ ਨੂੰ ਰੇਕੀ ਕਰਨ ਦੇ ਨਾਲ-ਨਾਲ ਸ਼ੂਟਰਾਂ ਨੂੰ ਹਥਿਆਰ ਅਤੇ ਵਾਹਨ ਮੁਹੱਈਆ ਕਰਵਾਏ ਸਨ। ਇਸ ਤੋਂ ਇਲਾਵਾ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਨੇ ਵੀ ਗੋਲਡੀ ਦੀ ਸਾਜ਼ਿਸ਼ ਰਚਣ ਵਿਚ ਮਦਦ ਕੀਤੀ, ਸ਼ੂਟਰ ਮੁਹੱਈਆ ਕਰਵਾਇਆ। ਇਨ੍ਹਾਂ ਤੋਂ ਇਲਾਵਾ ਵਿਦੇਸ਼ ਭੱਜ ਗਏ ਲਾਰੈਂਸ ਦੇ ਭਤੀਜੇ ਸਚਿਨ ਥਾਪਨ ਨੂੰ ਅਜ਼ਰਬਾਈਜਾਨ ਤੋਂ ਵਾਪਸ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

ਪੰਜਾਬ ਕਾਂਗਰਸ ਨੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ

0

ਪੰਜਾਬ ਕਾਂਗਰਸ ਵੱਲੋਂ 25 ਬਲਾਕ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਦੇਖੋ ਲਿਸਟ

ਅਗਲੇ 5 ਦਿਨਾਂ ‘ਚ ਇਨ੍ਹਾਂ ਰਾਜਾਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ, IMD ਦੀ ਚਿਤਾਵਨੀ

0

ਮਾਨਸੂਨ ਦੀ ਬਾਰਸ਼ ਨੇ ਇਸ ਸਾਲ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਤਬਾਹੀ ਮਚਾਈ ਹੋਈ ਹੈ ਅਤੇ ਮੀਂਹ ਦਾ ਇਹ ਸਿਲਸਿਲਾ ਅੱਗੇ ਵੀ ਜਾਰੀ ਰਹਿਣ ਦੀ ਉਮੀਦ ਹੈ। ਭਾਰੀ ਬਾਰਿਸ਼ ਕਾਰਨ ਕਈ ਥਾਂਵਾਂ ‘ਤੇ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਮੌਸਮ ਵਿਭਾਗ ਨੇ ਅਲਰਟ ਜਾਰੀ ਕਰਦੇ ਹੋਏ ਦੇਸ਼ ਦੇ ਕੁਝ ਸੂਬਿਆਂ ‘ਚ ਅਗਲੇ 5 ਦਿਨਾਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਇਨ੍ਹਾਂ ਵਿੱਚ ਉੱਤਰ-ਪੂਰਬ ਵਿੱਚ ਅਰੁਣਾਚਲ ਪ੍ਰਦੇਸ਼, ਅਸਾਮ, ਨਾਗਾਲੈਂਡ, ਮਨੀਪੁਰ ਸਮੇਤ ਕੁਝ ਰਾਜ ਸ਼ਾਮਲ ਹਨ।

ਆਈਐਮਡੀ ਨੇ ਟਵੀਟ ਕੀਤਾ ਕਿ ਅਗਲੇ 5 ਦਿਨਾਂ ਦੌਰਾਨ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ ਤੇਜ਼ ਮੀਂਹ ਦੀ ਸੰਭਾਵਨਾ ਹੈ। ਇਸ ਦੌਰਾਨ 1 ਤੋਂ 4 ਸਤੰਬਰ ਤੱਕ ਅਰੁਣਾਚਲ ਪ੍ਰਦੇਸ਼ ਅਤੇ 2 ਤੋਂ 4 ਸਤੰਬਰ ਤੱਕ ਅਸਾਮ ਅਤੇ ਮੇਘਾਲਿਆ ‘ਚ ਭਾਰੀ ਬਾਰਸ਼ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।

ਉਥੇ ਹੀ 30 ਅਗਸਤ ਤੋਂ 3 ਸਤੰਬਰ ਦੌਰਾਨ ਬਿਹਾਰ ਵਿੱਚ ਅਤੇ ਅਗਲੇ 5 ਦਿਨਾਂ ਦੌਰਾਨ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। 30 ਅਗਸਤ ਤੋਂ 2 ਸਤੰਬਰ ਤੱਕ ਤੱਟਵਰਤੀ ਅਤੇ ਅੰਦਰੂਨੀ ਕਰਨਾਟਕ, 1 ਅਤੇ 2 ਸਤੰਬਰ ਨੂੰ ਲਕਸ਼ਦੀਪ ਅਤੇ ਤਾਮਿਲਨਾਡੂ, ਦੱਖਣੀ ਕਰਨਾਟਕ ਅਤੇ ਕੇਰਲ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਦੂਜੇ ਪਾਸੇ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ‘ਚ ਲਗਾਤਾਰ ਮੀਂਹ ਅਤੇ ਇਸ ਦੀ ਚਿਤਾਵਨੀ ਦੇ ਮੱਦੇਨਜ਼ਰ ਮੰਗਲਵਾਰ ਨੂੰ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ। ਸੜਕਾਂ ’ਤੇ ਪਾਣੀ ਭਰ ਜਾਣ ਕਾਰਨ ਸ਼ਹਿਰ ਵਾਸੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 

ਵਿਜੀਲੈਸ ਬਿਊਰੋ ਵੱਲੋਂ ਵਣ ਰੇਂਜ ਅਫਸਰ ਬੁਢਲਾਡਾ ਗ੍ਰਿਫਤਾਰ, ਜਾਣੋ ਮਾਮਲਾ

0

ਪੰਜਾਬ ਵਿਜੀਲੈਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਵਣ ਰੇਂਜ ਅਫਸਰ ਬੁਢਲਾਡਾ ਸੁਖਵਿੰਦਰ ਸਿੰਘ ਨੂੰ ਉਸ ਸਮੇਂ ਦੇ ਵਣ ਮੰਡਲ ਅਫਸਰ ਮਾਨਸਾ ਅਮਿਤ ਚੌਹਾਨ ਅਤੇ ਹੋਰਨਾਂ ਨਾਲ ਮਿਲੀਭੁਗਤ ਰਾਹੀਂ ਫਰਜੀ ਫਰਮਾਂ ਦੇ ਜਾਅਲੀ ਬਿੱਲ ਤਿਆਰ ਕਰਕੇ ਸਰਕਾਰੀ ਰਕਮ ਨੂੰ ਹੋਰ ਵੱਖਰੇ ਬੈਂਕ ਖਾਤੇ ਵਿੱਚ ਤਬਦੀਲ ਕਰਨ ਪਿੱਛੋਂ ਨਗਦ ਕਢਵਾ ਕੇ ਸੀਮਿੰਟ ਦੇ ਰੁੱਖ ਗਾਰਡ ਬਣਾਉਣ ਲਈ ਜਾਰੀ ਬੱਜਟ 45,69,000 ਰੁਪਏ ਅਤੇ ਬਾਂਸ ਦੇ ਰੁੱਖ ਗਾਰਡ ਬਣਾਉਣ ਸਬੰਧੀ 7,00,000 ਰੁਪਏ ਦੇ ਫੰਡਾਂ ਦੇ ਗਬਨ ਰਾਹੀਂ ਸਰਕਾਰ ਨੂੰ ਕੁੱਲ 52,69,000 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਤਹਿਤ ਬਤੌਰ ਦੋਸ਼ੀ ਨਾਮਜ਼ਦ ਕਰਨ ਪਿੱਛੋਂ ਗ੍ਰਿਫਤਾਰ ਕੀਤਾ ਗਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਉਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਇਸ ਬਾਰੇ ਮੁੱਕਦਮਾ ਨੰਬਰ 07 ਮਿਤੀ 06.06.2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 13(1)(ਏ)(2) ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ 120-ਬੀ, 409, 420, 465, 467, 468, 471 ਤਹਿਤ ਵਿਜੀਲੈਸ ਬਿਉਰੋ ਦੇ ਉਡਣ ਦਸਤਾ ਪੰਜਾਬ ਦੇ ਥਾਣਾ ਮੋਹਾਲੀ ਵਿਖੇ ਪਹਿਲਾਂ ਹੀ ਦਰਜ ਕੀਤਾ ਹੋਇਆ ਹੈ।

ਇਸ ਮੁਕੱਦਮੇ ਦੀ ਤਫਤੀਸ਼ ਦੋਰਾਨ ਪਾਇਆ ਗਿਆ ਕਿ ਉਕਤ ਸੁਖਵਿੰਦਰ ਸਿੰਘ ਨਵੰਬਰ 2021 ਤੋਂ ਵਣ ਰੇਂਜ ਅਫਸਰ ਬੁਢਲਾਡਾ ਤਾਇਨਾਤ ਰਿਹਾ ਅਤੇ ਉਸ ਸਮੇਂ ਅਮਿਤ ਚੌਹਾਨ, ਆਈ.ਐਫ.ਐਸ., ਵਣ ਮੰਡਲ ਅਫਸਰ ਮਾਨਸਾ ਤਾਇਨਾਤ ਸੀ। ਸਾਲ 2021 ਵਿੱਚ ਰੁੱਖ ਕੱਟਣ ਬਦਲੇ ਰੁੱਖ ਲਗਾਉਣ (ਕੰਪਨਸੇਟਰੀ ਅਫਾਰੈਸਟੇਸ਼ਨ) ਸਕੀਮ ਅਧੀਨ ਪ੍ਰਧਾਨ ਮੁੱਖ ਵਣ ਪਾਲ ਵੱਲੋਂ 5872 ਆਰ.ਸੀ.ਸੀ. ਰੁੱਖ ਗਾਰਡ ਖਰੀਦ ਕਰਨ ਲਈ ਮਾਨਸਾ ਮੰਡਲ ਨੂੰ ਪ੍ਰਵਾਨਗੀ ਦਿੱਤੀ ਗਈ ਸੀ ਜਿਸ ਵਿੱਚੋਂ 2537 ਰੁੱਖ ਗਾਰਡ ਵਣ ਮੰਡਲ ਅਫਸਰ ਮਾਨਸਾ ਵੱਲੋਂ ਰੇਂਜ ਬੁਢਲਾਡਾ ਨੂੰ ਤਿਆਰ ਕਰਵਾਏ ਜਾਣ ਲਈ 45,69,000 ਰੁਪਏ ਦਾ ਬੱਜਟ ਜਾਰੀ ਕੀਤਾ ਗਿਆ ਸੀ।

ਉਨਾਂ ਦੱਸਿਆ ਕਿ ਉਕਤ ਸਕੀਮ ਅਧੀਨ ਵਣ ਰੇਂਜ ਅਫਸਰ ਬੁਢਲਾਡਾ ਵੱਲੋਂ ਸੀਮਿੰਟ ਦੇ 2537 ਰੁੱਖ ਗਾਰਡ ਤਿਆਰ ਕਰਨ ਲਈ ਮੈਸਰਜ਼ ਅੰਬੇ ਸੀਮਿੰਟ ਸਟੋਰ, ਚੰਨੋ, ਜਿਲਾ ਸੰਗਰੂਰ ਅਤੇ ਐਨ.ਐਸ. ਜੈਨ ਸੀਮਿੰਟ ਐਂਡ ਐਕਸੈਸਰੀਜ ਸਟੋਰ, ਪਟਿਆਲਾ ਨਾਮੀ ਫਰਮਾਂ ਪਾਸੋਂ ਖਰੀਦਣ ਸਬੰਧੀ ਬਿੱਲ ਹਾਸਲ ਕੀਤੇ ਗਏ। ਇੰਨਾਂ ਬਿੱਲਾਂ ਉੱਪਰ ਲਿਖੀ ਹੋਈ ਫਰਮ, ਉਸਦੇ ਜੀ.ਐਸ.ਟੀ. ਨੰਬਰਾਂ ਅਤੇ ਸੰਪਰਕ ਨੰਬਰਾਂ ਬਾਰੇ ਤਫਤੀਸ਼ ਦੌਰਾਨ ਪਤਾ ਲੱਗਾ ਕਿ ਉਕਤ ਦੋਵੇਂ ਨਾਵਾਂ ਦੀਆਂ ਮੌਜੂਦਾ ਪਤੇ ਵਾਲੀਆਂ ਕੋਈ ਵੀ ਫਰਮ ਮੌਜੂਦ ਨਹੀਂ ਹਨ। ਇੰਨਾਂ ਫਰਮਾ ਦੇ ਬਿਲਾਂ ਉਤੇ ਲਿਖੇ ਗਏ ਜੀ.ਐਸ.ਟੀ. ਨੰਬਰ ਵੀ ਵਿਭਾਗ ਵੱਲੋਂ ਜਾਰੀ ਨਹੀਂ ਕੀਤੇ ਗਏ ਭਾਵ ਕਿ ਫਰਜ਼ੀ ਹਨ ਅਤੇ ਸੰਪਰਕ ਨੰਬਰ ਵੀ ਠੀਕ ਨਹੀਂ ਹਨ।

ਬੁਲਾਰੇ ਨੇ ਦੱਸਿਆ ਕਿ ਇਹ ਬੱਜਟ ਦੀ ਇਹ ਰਕਮ ਸੁਖਵਿੰਦਰ ਸਿੰਘ ਦੇ ਕਹਿਣ ਉਤੇ ਨਗਦ ਕਢਵਾ ਕੇ ਦਿੱਤੀ ਗਈ ਹੈ। ਤਫ਼ਤੀਸ਼ ਦੌਰਾਨ ਵਿਜੀਲੈਸ ਬਿਉਰੋ ਵੱਲੋਂ ਇਹ ਪਾਇਆ ਗਿਆ ਕਿ ਸੀਮਿੰਟ ਵਾਲੇ 2537 ਰੁੱਖ ਗਾਰਡਾਂ ਸਬੰਧੀ ਵਣ ਰੇਂਜ ਅਫਸਰ ਬੁਢਲਾਡਾ ਵੱਲੋਂ ਉਸ ਸਮੇਂ ਦੇ ਵਣ ਰੇਂਜ ਅਫਸਰ ਮਾਨਸਾ ਅਮਿਤ ਚੌਹਾਨ ਨਾਲ ਮਿਲੀਭੁਗਤ ਕਰਕੇ ਫਰਜ਼ੀ ਫਰਮਾ ਦੇ ਜਾਅਲੀ ਬਿੱਲ ਤਿਆਰ ਕਰਕੇ 45,69,000 ਰੁਪਏ ਦੇ ਸਰਕਾਰੀ ਧੰਨ ਦਾ ਗਬਨ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਤਾ ਲੱਗਾ ਕਿ ਉਕਤ ਸੁਖਵਿੰਦਰ ਸਿੰਘ ਵੱਲੋਂ ਦਸੰਬਰ 2021 ਵਿੱਚ 7 ਲੱਖ ਰੁਪਏ ਦੇ ਬਾਂਸ ਦੇ ਰੁੱਖ ਗਾਰਡ ਗੁਰੂਕਿਰਪਾ ਬੈਂਬੂ ਸਟੋਰ, ਮਾਨਸਾ ਨਾਮੀ ਫਰਮ ਪਾਸੋਂ ਵੱਖ-ਵੱਖ ਬਿੱਲਾਂ ਰਾਹੀਂ ਖਰੀਦ ਕੀਤੇ ਗਏ ਪਰ ਮੌਜੂਦਾ ਪਤੇ ਉਤੇ ਇਹ ਫਰਮ ਵੀ ਮੌਜੂਦ ਹੀ ਨਹੀਂ ਹੈ। ਜਾਅਲੀ ਬਿੱਲਾਂ ਉੱਪਰ ਲਿਖਿਆ ਹੋਇਆ ਪੈਨ ਨੰਬਰ ਵੀ ਫਰਜੀ ਹੈ। ਇਸ ਤੋਂ ਸਿੱਧ ਹੋਇਆ ਕਿ ਵਣ ਰੇਂਜ ਅਫਸਰ ਬੁਢਲਾਡਾ ਵੱਲੋਂ ਉਸ ਸਮੇਂ ਦੇ ਵਣ ਰੇਂਜ ਅਫਸਰ ਮਾਨਸਾ ਨਾਲ ਮਿਲੀਭੁਗਤ ਕਰਕੇ ਫਰਜ਼ੀ ਫਰਮਾਂ ਦੇ ਜਾਅਲੀ ਬਿੱਲ ਤਿਆਰ ਕਰਕੇ 7,00,000 ਰੁਪਏ ਦਾ ਗਬਨ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਉਪਰੋਕਤ ਸਾਰੇ ਤੱਥਾਂ ਅਤੇ ਤਫਤੀਸ਼ ਦੇ ਅਧਾਰ ਉਤੇ ਸੁਖਵਿੰਦਰ ਸਿੰਘ ਵੱਲੋਂ ਅਮਿਤ ਚੌਹਾਨ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਫਰਜ਼ੀ ਫਰਮਾਂ ਦੇ ਬਿੱਲ ਤਿਆਰ ਕਰਕੇ ਫਰਜ਼ੀ ਦਸਤਖਤ ਕਰਨ ਉਪਰੰਤ ਸਰਕਾਰੀ ਰਕਮ ਨੂੰ ਹੋਰ ਵੱਖਰੇ ਬੈਂਕ ਖਾਤੇ ਵਿੱਚ ਤਬਦੀਲ ਕਰਕੇ ਨਗਦ ਕਢਵਾ ਲਿਆ ਗਿਆ ਅਤੇ ਵੱਖ-ਵੱਖ ਤਰਾਂ ਦੇ ਰੁੱਖ ਗਾਰਡ ਤਿਆਰ ਕਰਵਾਉਣ ਦੇ ਇਵਜ਼ ਵਿੱਚ ਜਾਰੀ ਹੋਏ ਕੁੱਲ ਸਰਕਾਰੀ ਬੱਜਟ 52,69,000 ਰੁਪਏ ਦਾ ਗਬਨ ਕਰਕੇ ਸਰਕਾਰ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਗਿਆ ਹੈ ਜਿਸ ਕਰਕੇ ਸੁਖਵਿੰਦਰ ਸਿੰਘ ਵਣ ਰੇਂਜ ਅਫਸਰ ਬੁਢਲਾਡਾ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।