Home Blog Page 1933

ਸੋਨਾਲੀ ਫੋਗਾਟ ਦੀ ਮੌਤ ਮਗਰੋਂ 110 ਕਰੋੜ ਦੀ ਇੱਕਲੌਤੀ ਵਾਰਿਸ ਯਸ਼ੋਧਰਾ ਦੀ ਜਾਨ ਨੂੰ ਖਤਰਾ!

0

ਭਾਜਪਾ ਆਗੂ ਸੋਨਾਲੀ ਫੋਗਾਟ ਕਤਲ ਕੇਸ ਵਿੱਚ ਲਗਾਤਾਰ ਖੁਲਾਸੇ ਹੋ ਰਹੇ ਹਨ। ਸੋਨਾਲੀ ਫੋਗਾਟ ਦੀ ਮੌਤ ਤੋਂ ਬਾਅਦ 15 ਸਾਲਾ ਇਕਲੌਤੀ ਧੀ ਯਸ਼ੋਧਰਾ ਦੀ ਜਾਨ ਨੂੰ ਵੀ ਖਤਰਾ ਦੱਸਿਆ ਜਾ ਰਿਹਾ ਹੈ। ਯਸ਼ੋਧਰਾ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪਰਿਵਾਰਕ ਮੈਂਬਰ ਜਲਦੀ ਹੀ ਪੁਲਿਸ ਸੁਪਰਡੈਂਟ ਨੂੰ ਮਿਲਣਗੇ।

ਯਸ਼ੋਧਰਾ ਦੇ ਤਾਊ ਕੁਲਦੀਪ ਫੋਗਾਟ ਦਾ ਕਹਿਣਾ ਹੈ ਕਿ ਐਸਪੀ ਨੂੰ ਮਿਲ ਕੇ ਯਸ਼ੋਧਰਾ ਦੀ ਸੁਰੱਖਿਆ ਲਈ ਗੰਨਮੈਨ ਦੇਣ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੋਨਾਲੀ ਫੋਗਾਟ ਨੂੰ ਮਾਰਨ ਦੀ ਸਾਜ਼ਿਸ਼ ਰਚਣ ਵਾਲਾ ਵਿਅਕਤੀ ਯਸ਼ੋਧਰਾ ਲਈ ਵੀ ਖਤਰਾ ਬਣ ਸਕਦਾ ਹੈ। ਉਹ ਜਾਇਦਾਦ ਹੜੱਪਣ ਲਈ ਇੱਕ ਹੋਰ ਕਤਲ ਦੀ ਸਾਜ਼ਿਸ਼ ਰਚ ਸਕਦਾ ਹੈ।

ਪਰਿਵਾਰ ਨੇ ਹੁਣ ਯਸ਼ੋਧਰਾ ਨੂੰ ਹੋਸਟਲ ਦੀ ਬਜਾਏ ਘਰ ‘ਚ ਰੱਖਣ ਦਾ ਫੈਸਲਾ ਕੀਤਾ ਹੈ। ਯਸ਼ੋਧਰਾ ਨੂੰ ਉਸ ਦੀ ਇੱਛਾ ਅਨੁਸਾਰ ਦਾਦੀ ਜਾਂ ਨਾਨੀ ਕੋਲ ਰੱਖਿਆ ਜਾਵੇਗਾ। ਇਸ ਸਬੰਧੀ ਫੈਸਲਾ 1 ਸਤੰਬਰ ਨੂੰ ਸੋਨਾਲੀ ਦੀ ਤੇਰ੍ਹਵੀਂ ਤੋਂ ਬਾਅਦ ਲਿਆ ਜਾਵੇਗਾ। ਇਸ ਦੇ ਨਾਲ ਹੀ ਯਸ਼ੋਧਰਾ ਦੇ 21 ਸਾਲ ਦੀ ਹੋਣ ਤੱਕ ਪਰਿਵਾਰ ਕੇਅਰਟੇਕਰ ਬਣ ਕੇ ਰਹੇਗਾ।

ਭਾਜਪਾ ਨੇਤਾ ਅਤੇ ਟਿਕਟੋਕ ਸਟਾਰ ਸੋਨਾਲੀ ਫੋਗਾਟ ਕੋਲ ਕਰੀਬ 110 ਕਰੋੜ ਦੀ ਜਾਇਦਾਦ ਹੈ। ਹੁਣ ਉਨ੍ਹਾਂ ਦੀ ਇਕਲੌਤੀ ਬੇਟੀ ਯਸ਼ੋਧਰਾ ਇਸ ਜਾਇਦਾਦ ਦੀ ਹੱਕਦਾਰ ਹੋਵੇਗੀ। ਤਾਊ ਕੁਲਦੀਪ ਫੋਗਾਟ ਅਨੁਸਾਰ ਉਸ ਦੇ ਪਤੀ ਸੰਜੇ ਦੀ ਹਿੱਸੇਦਾਰੀ ਸੋਨਾਲੀ ਦੇ ਨਾਂ ਕਰੀਬ 13 ਏਕੜ ਹੈ। ਇਸ ਦੇ ਨਾਲ ਹੀ 6 ਏਕੜ ਵਿੱਚ ਇੱਕ ਫਾਰਮ ਹਾਊਸ ਅਤੇ ਇੱਕ ਰਿਜ਼ੋਰਟ ਬਣਾਇਆ ਗਿਆ ਹੈ।

ਸੋਨਾਲੀ ਕੋਲ ਸਕਾਰਪੀਓ ਸਮੇਤ ਤਿੰਨ ਗੱਡੀਆਂ ਹਨ। ਪਰਿਵਾਰਕ ਮੈਂਬਰ ਸੋਨਾਲੀ ਫੋਗਾਟ ਦੇ ਗੁਰੂਗ੍ਰਾਮ ਵਿੱਚ ਦੋ ਫਲੈਟ ਵੀ ਦੱਸ ਰਹੇ ਹਨ। ਹਾਲਾਂਕਿ ਪਰਿਵਾਰ ਨੂੰ ਅਜੇ ਤੱਕ ਉਨ੍ਹਾਂ ਦੇ ਦਸਤਾਵੇਜ਼ਾਂ ਬਾਰੇ ਪੂਰੀ ਜਾਣਕਾਰੀ ਨਹੀਂ ਮਿਲੀ ਹੈ। ਪਰਿਵਾਰਕ ਮੈਂਬਰਾਂ ਅਨੁਸਾਰ 110 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੈ।

ਸੋਨਾਲੀ ਫੋਗਾਟ ਦੀ ਮੌਤ ਅਤੇ ਡਰੱਗਜ਼ ਮਾਮਲੇ ਦੀ ਜਾਂਚ ਲਈ ਗੋਆ ਪੁਲਸ ਦੀ ਇਕ ਟੀਮ ਮੰਗਲਵਾਰ ਨੂੰ ਹਰਿਆਣਾ ਲਈ ਰਵਾਨਾ ਹੋਵੇਗੀ। ਗੋਆ ਪੁਲਿਸ ਦੀ ਚਾਰ ਲੋਕਾਂ ਦੀ ਟੀਮ ਹਰਿਆਣਾ ਪਹੁੰਚੇਗੀ। ਗੋਆ ਪੁਲਸ ਹਰਿਆਣਾ ‘ਚ ਸੋਨਾਲੀ ਦੇ ਘਰ ਜਾ ਕੇ ਮੈਂਬਰਾਂ ਤੋਂ ਪੁੱਛਗਿੱਛ ਕਰੇਗੀ। ਟੀਮ ਇਸ ਮਾਮਲੇ ‘ਚ ਦੋਸ਼ੀ ਸੰਦੀਪ ਅਤੇ ਸੁਖਵਿੰਦਰ ਦੇ ਘਰ ਵੀ ਜਾਵੇਗੀ। ਪੀੜਤ ਪਰਿਵਾਰ ਤੋਂ ਪੈਸੇ ਅਤੇ ਜਾਇਦਾਦ ਬਾਰੇ ਪੂਰੀ ਜਾਣਕਾਰੀ ਲਏਗੀ। ਗੋਆ ਪੁਲਸ ਸੋਨਾਲੀ ਦੇ ਬੈਂਕ ਖਾਤੇ, ਲੈਣ-ਦੇਣ ਬਾਰੇ ਵੀ ਜਾਣਕਾਰੀ ਇਕੱਠੀ ਕਰੇਗੀ। ਹਰਿਆਣਾ ਸਰਕਾਰ ਵੀ ਗੋਆ ਸਰਕਾਰ ਨੂੰ ਪੱਤਰ ਲਿਖ ਕੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।

ਸੁਖਬੀਰ ਬਾਦਲ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

0

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਅੱਜ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ੀ ਹੈ। ਉਨ੍ਹਾਂ ਨੂੰ ਸੰਮਨ ਜਾਰੀ ਕਰਕੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ‘ਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਦੂਜੇ ਪਾਸੇ ਅਕਾਲੀ ਦਲ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਸੰਮਨ ਨਹੀਂ ਮਿਲੇ ਹਨ। ਅਜਿਹੇ ‘ਚ ਸੁਖਬੀਰ ਬਾਦਲ ਦੇ ਪੇਸ਼ ਹੋਣ ਦਾ ਕੋਈ ਮਤਲਬ ਨਹੀਂ ਬਣਦਾ। ਕੋਟਕਪੂਰਾ ਗੋਲੀ ਕਾਂਡ ਦਾ ਮਾਮਲਾ ਸਾਲ 2015 ਦਾ ਹੈ।

ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਿੱਖਾਂ ‘ਤੇ ਗੋਲੀਆਂ ਚਲਾਈਆਂ ਗਈਆਂ ਸਨ। ਜਦੋਂ ਇਹ ਗੋਲੀਬਾਰੀ ਹੋਈ ਤਾਂ ਸੁਖਬੀਰ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ। ਉਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਸੀ। ਐਸਆਈਟੀ ਉਨ੍ਹਾਂ ਤੋਂ ਪੁੱਛਣਾ ਚਾਹੁੰਦੀ ਹੈ ਕਿ ਸਿੱਖਾਂ ‘ਤੇ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ। ਇਸ ਮਾਮਲੇ ਵਿੱਚ ਤਤਕਾਲੀ ਡੀਜੀਪੀ ਸੁਮੇਧ ਸੈਣੀ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਨੂੰ ਸਾਰੇ ਅਹੁਦਿਆਂ ਤੋਂ ਹਟਾਇਆ

0

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਅਤੇ ਉਨ੍ਹਾਂ ਤੋਂ ਸਾਰੀਆਂ ਸਹੂਲਤਾਂ ਵਾਪਸ ਲੈ ਲਈਆਂ ਗਈਆਂ ਹਨ। ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਇਸ ਸਬੰਧੀ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਲਿਖਿਆ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਡਾਕਟਰ ਗੁਰਵਿੰਦਰ ਸਿੰਧ ਸਮਰਾ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਿੱਤੀ ਜਾਣ ਵਾਲੀ ਭੇਟਾ ਸਬੰਧੀ ਮਾਮਲਾ ਚੁੱਕਿਆ ਜਾ ਰਿਹਾ ਹੈ ਜਿਸ ਵਿੱਚ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਦਾ ਵੀ ਨਾਂ ਜੁੜ ਰਿਹਾ ਹੈ।

ਇਨ੍ਹਾਂ ਦੋਸ਼ਾਂ ਕਾਰਨ ਸੰਗਤਾਂ ਵਿਚ ਗ਼ਲਤ ਪ੍ਰਭਾਵ ਜਾ ਰਿਹਾ ਸੀ। ਮਾਮਲੇ ਦੀ ਜਾਂਚ ਲਈ ਪ੍ਰਬੰਧਕ ਕਮੇਟੀ ਵਲੋਂ 5 ਮੈਂਬਰੀ ਕਮੇਟੀ ਬਣਾਈ ਗਈ ਹੈ ਅਤੇ ਪੰਜ ਪਿਆਰਿਆਂ ਅੱਗੇ ਵੀ ‘ਜਥੇਦਾਰ’ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਿਹਾ ਗਿਆ ਕਿ ਜਦੋਂ ਤਕ ਉਹ ਨਿਰਦੋਸ਼ ਸਾਬਿਤ ਨਹੀਂ ਹੋ ਜਾਂਦੇ, ਉਦੋਂ ਤਕ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਮਿਲੇ ਕਿਸੇ ਵੀ ਅਹੁਦੇ ਦੀ ਵਰਤੋਂ ਨਹੀਂ ਕਰ ਸਕਦੇ।

ਭਾਰਤ ਭੂਸ਼ਣ ਆਸ਼ੂ ਨਾਲ ਸੰਬੰਧਤ ਟੈਂਡਰ ਘੁਟਾਲੇ ਦੀਆਂ ਦੋ ਫਾਈਲਾਂ ਹੋਈਆਂ ਗਾਇਬ

0

ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਜੁੜੀ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਭਾਰਤ ਭੂਸ਼ਣ ਆਸ਼ੂ ਨਾਲ ਸੰਬੰਧਤ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਦੀਆਂ ਦੋ ਫਾਈਲਾਂ ਗਾਇਬ ਹੋ ਗਈਆਂ ਹਨ। ਇਕ ਫਾਈਲ ਦਾਗੀ ਅਧਿਕਾਰੀ ਰਾਕੇਸ਼ ਸਿੰਗਲਾ ਨੂੰ ਕੇਂਦਰੀ ਵਿਜੀਲੈਂਸ ਕਮੇਟੀ (ਸੀਵੀਸੀ) ਦਾ ਚੇਅਰਮੈਨ ਬਣਾਉਣ ਦੀ ਹੈ। ਦੂਜੀ ਫਾਈਲ ਸਿੰਗਲਾ ਨੂੰ ਟੈਂਡਰ ਅਲਾਟਮੈਂਟ ਕਮੇਟੀ ਦਾ ਚੇਅਰਮੈਨ ਬਣਾਉਣ ਦੀ ਹੈ।

ਸਿੰਗਲਾ ਵੀ ਕਰੋੜਾਂ ਰੁਪਏ ਦੇ ਟੈਂਡਰ ਘੁਟਾਲੇ ਦਾ ਮੁਲਜ਼ਮ ਹੈ। ਹਾਲਾਂਕਿ ਘੁਟਾਲੇ ਦੀ ਜਾਂਚ ਦਾ ਪਤਾ ਲੱਗਦਿਆਂ ਹੀ ਉਹ ਵਿਦੇਸ਼ ਭੱਜ ਗਿਆ। ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਿੰਗਲਾ ਨੂੰ ਡਿਪਟੀ ਡਾਇਰੈਕਟਰ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ। ਸਿੰਗਲਾ ਨੇ ਨੌਕਰੀ ਦੌਰਾਨ ਕੈਨੇਡਾ ਦੀ ਨਾਗਰਿਕਤਾ ਲੈ ਲਈ ਸੀ।ਟੈਂਡਰ ਘੁਟਾਲੇ ਦੀ ਜਾਂਚ ਕਰ ਰਹੀ ਵਿਜੀਲੈਂਸ ਟੀਮ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਤੋਂ ਇਹ ਦੋਵੇਂ ਫਾਈਲਾਂ ਮੰਗੀਆਂ ਸਨ।

ਇਸ ਤੋਂ ਬਾਅਦ ਕਰੀਬ ਇੱਕ ਹਫ਼ਤੇ ਤੱਕ ਫਾਈਲਾਂ ਦੀ ਤਲਾਸ਼ ਕੀਤੀ ਗਈ। ਫਿਰ ਵੀ ਫਾਈਲਾਂ ਨਹੀਂ ਮਿਲੀਆਂ। ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਇਹ ਫਾਈਲਾਂ ਨਾ ਮਿਲਣ ‘ਤੇ ਸਾਰੇ ਕਰਮਚਾਰੀਆਂ ਤੋਂ ਹਲਫ਼ਨਾਮੇ ਲਏ ਜਾ ਰਹੇ ਹਨ ਕਿ ਇਹ ਫਾਈਲਾਂ ਲੱਭੀਆਂ ਨਹੀਂ ਜਾ ਸਕਦੀਆਂ। ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੂੰ ਕੇਸ ਦਰਜ ਕਰਨ ਦੀ ਸਿਫਾਰਸ਼ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਟੈਂਡਰ ਘੁਟਾਲੇ ਮਾਮਲੇ ਵਿੱਚ ਸਾਬਕਾ ਮੰਤਰੀ ਆਸ਼ੂ ਪਿਛਲੇ ਛੇ ਦਿਨਾਂ ਤੋਂ ਪੁਲੀਸ ਰਿਮਾਂਡ ’ਤੇ ਚੱਲ ਰਹੇ ਹਨ ਹਾਲਾਂਕਿ ਆਸ਼ੂ ਨੇ ਇਸ ਮਾਮਲੇ ਵਿੱਚ ਆਪਣਾ ਮੂੰਹ ਨਹੀਂ ਖੋਲ੍ਹਿਆ ਹੈ। ਇਸ ਕੇਸ ਵਿੱਚ ਵਿਜੀਲੈਂਸ ਨੇ 16 ਅਗਸਤ ਨੂੰ ਠੇਕੇਦਾਰ ਗੁਰਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਐੱਫਆਈਆਰ ਦਰਜ ਕੀਤੀ ਸੀ, ਜਿਸ ਵਿੱਚ ਠੇਕੇਦਾਰ ਤੇਲੂ ਰਾਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ 22 ਅਗਸਤ ਨੂੰ ਸਾਬਕਾ ਮੰਤਰੀ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਹੁਲਾਰਾ: ਕੁਆਲਾਲੰਪੁਰ -ਅੰਮ੍ਰਿਤਸਰ ਸਿੱਧੀ ਉਡਾਣ 9 ਸਤੰਬਰ ਤੋਂ ਹੋਵੇਗੀ ਸ਼ੁਰੂ

0

ਆਸਟ੍ਰੇਲੀਆ ਸਮੇਤ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਦੇ ਪ੍ਰਵਾਸੀਆਂ ਅਤੇ ਸੈਲਾਨੀਆਂ ਲਈ ਖੁਸ਼ਖਬਰੀ ਹੈ ਜੋ ਆਓਣ ਵਾਲੇ
ਪਤਝੜ ਅਤੇ ਸਰਦੀਆਂ ਦੇ ਮੌਸਮ ਵਿੱਚ ਪੰਜਾਬ ਦੀ ਯਾਤਰਾ ਕਰਨ ਦੀ ਯੋਜਨਾ ਬਣਾ ਰਹੇ ਹਨ। ਕੁਆਲਾਲੰਪੁਰ ਅਤੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਚਕਾਰ ਮਲੇਸ਼ੀਆ ਦੀ ਮਲਿੰਡੋ ਏਅਰ ਵਲੋਂ 9 ਸਤੰਬਰ ਤੋਂ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਹੋਣ ਨਾਲ ਪੰਜਾਬ ਅਤੇ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿਚਕਾਰ ਹਵਾਈ ਸਫ਼ਰ ਕਰਨਾ ਹੋਰ ਸੁਖਾਲਾ ਹੋ ਜਾਵੇਗਾ।

ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਵਿਦੇਸ਼ ਮਾਮਲਿਆਂ ਦੇ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਇਸ ਸੰਬੰਧੀ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਦੱਸਿਆ ਕਿ ਕੋਵਿਡ ਤੋਂ ਪਹਿਲਾਂ ਮਲੇਸ਼ੀਆ ਦੀ ਏਅਰ ਏਸ਼ੀਆ ਐਕਸ, ਮਲਿੰਡੋ ਅਤੇ ਸਿੰਗਾਪੁਰ ਦੀ ਸਕੂਟ ਅੰਮ੍ਰਿਤਸਰ ਤੋਂ ਸਿੱਧੀਆਂ ਉਡਾਣਾਂ ਨਾਲ ਪੰਜਾਬ ਨੂੰ ਕੁਆਲਾਲੰਪੁਰ ਅਤੇ ਸਿੱਗਾਪੁਰ ਰਾਹੀਂ ਆਸਟ੍ਰੇਲੀਆਂ ਦੇ ਸ਼ਹਿਰ ਮੈਲਬੋਰਨ, ਸਿਡਨੀ, ਪਰਥ, ਬ੍ਰਿਸਬੇਨ ਅਤੇ ਗੋਲਡ ਕੋਸਟ ਸਮੇਤ ਹੋਰਨਾਂ ਕਈ ਦੱਖਣੀ-ਏਸ਼ੀਆਂ ਦੇ ਮੁਲਕਾਂ ਨਾਲ ਜੋੜਦੀਆਂ ਸਨ।

ਅੰਤਰਰਾਸ਼ਟਰੀ ਉਡਾਣਾਂ ਮੁੜ ਸ਼ੁਰੂ ਹੋਣ ਤੋਂ ਬਾਦ ਪੰਜਾਬ ਤੋਂ ਮਲੇਸ਼ੀਆ ਅਤੇ ਆਸਟ੍ਰੇਲੀਆ ਲਈ ਯਾਤਰੀਆਂ ਦੀ ਗਿਣਤੀ ਮੁੜ ਵਧਣ ਅਤੇ ਹੋਰ ਉਡਾਣਾਂ ਦੀ ਲਗਾਤਾਰ ਮੰਗ ਤੋਂ ਬਾਦ ਮਲਿੰਡੋ ਏਅਰ ਦੀਆਂ ਉਡਾਣਾਂ ਦੇ ਮੁੜ ਸ਼ੁਰੂ ਹੋਣ ਨਾਲ ਅੰਮ੍ਰਿਤਸਰ ਤੋਂ ਹੁਣ ਕੁਆਲਾਲੰਪੂਰ ਦੇ ਨਾਲ-ਨਾਲ ਆਸਟ੍ਰੇਲੀਆ ਦੇ ਮੈਲਬੋਰਨ, ਪਰਥ, ਬ੍ਰਿਸਬੇਨ, ਇੰਡੋਨੇਸ਼ੀਆ ਦੇ ਬਾਲੀ, ਬੈਂਕਾਕ ਅਤੇ ਹੋਰ ਮੁਲਕਾਂ ਦਾ ਸਫਰ ਹੋਰ ਆਸਾਨ ਹੋ ਜਾਵੇਗਾ।

ਗੁਮਟਾਲਾ ਨੇ ਦੱਸਿਆ ਕਿ ਸਿੰਗਾਪੁਰ ਏਅਰਲਾਈਨਜ਼ ਗਰੁੱਪ ਦੀ ਘੱਟ ਕਿਰਾਏ ਵਾਲੀ ਏਅਰਲਾਈਨ ਸਕੂਟ ਵੀ ਫਰਵਰੀ 2022 ਤੋਂ ਅੰਮ੍ਰਿਤਸਰ ਅਤੇ ਸਿੰਗਾਪੁਰ ਵਿਚਕਾਰ ਉਡਾਣਾਂ ਸ਼ੁਰੂ ਕਰਨ ਤੋਂ ਬਾਦ ਹੁਣ ਹਫਤੇ ਵਿੱਚ ਪੰਜ ਉਡਾਣਾਂ ਦਾ ਸੰਚਾਲਨ ਕਰ ਰਹੀ ਹੈ। ਸਕੂਟ ਵੀ ਆਪਣੀ ਭਾਈਵਾਲ ਸਿੰਗਾਪੁਰ ਏਅਰ ਦੇ ਨਾਲ ਅੰਮ੍ਰਿਤਸਰ ਨੂੰ ਆਸਟ੍ਰੇਲੀਆ (ਮੇਲਬੋਰਨ, ਸਿਡਨੀ, ਬ੍ਰਿਸਬੇਨ, ਪਰਥ), ਅਮਰੀਕਾ (ਸਿਆਟਲ, ਸੈਨ ਫ੍ਰਾਂਸਿਸਕੋ, ਲਾਸ ਏਂਜਲਸ) ਅਤੇ ਕੈਨੇਡਾ ਦੇ ਵੈਨਕੂਵਰ ਸਮੇਤ ਦੁਨੀਆ ਭਰ ਦੇ ਹੋਰ ਕਈ ਹਵਾਈ ਅੱਡਿਆਂ ਨਾਲ ਜੋੜ ਰਹੀ ਹੈ ਜਿੱਥੇ ਪੰਜਾਬੀ ਭਾਈਚਾਰਾ ਵੱਡੀ ਗਿਣਤੀ ਵਿੱਚ ਵੱਸਦਾ ਹੈ।

ਮਲਿੰਡੋ ਏਅਰ ਜੋ ਕਿ ਹੁਣ ਬੈਟਿਕ ਏਅਰ ਵਜੋਂ ਜਾਣੀ ਜਾਂਦੀ ਹੈ, ਦੀ ਵੈੱਬਸਾਈਟ &#39 ‘ਤੇ ਦਿੱਤੇ ਪ੍ਰੋਗਰਾਮ ਦੇ ਮੁਤਾਬਕ ਏਅਰਲਾਈਨ ਸਤੰਬਰ &#39 ‘ਚ ਸ਼ੁੱਕਰਵਾਰ ਅਤੇ ਐਤਵਾਰ ਨੂੰ 2-ਹਫਤਾਵਾਰੀ, ਅਕਤੂਬਰ 'ਚ ਤਿੰਨ, ਅਤੇ ਨਵੰਬਰ ਤੋਂ ਚਾਰ ਹਫਤਾਵਾਰੀ ਉਡਾਣਾਂ ਦਾ ਸੰਚਾਲਨ ਕਰੇਗੀ। ਇਹ ਉਡਾਣ ਕੁਆਲਾਲੰਪੁਰ ਤੋਂ ਸ਼ਾਮ 6:15 ਵਜੇ ਰਵਾਨਾ ਹੋਵੇਗੀ ਅਤੇ ਰਾਤ 9:40 ਵਜੇ ਅੰਮ੍ਰਿਤਸਰ ਪਹੁੰਚੇਗੀ। ਇਹੀ ਜਹਾਜ਼ ਫਿਰ ਰਾਤ ਨੂੰ 10:30 ਵਜੇ ਵਾਪਸੀ ਦੀ ਉਡਾਣ ਭਰੇਗਾ ਅਤੇ ਸਵੇਰੇ 6:50 ਵਜੇ ਕੁਆਲਾਲੰਪੁਰ ਪਹੁੰਚੇਗਾ। ਏਅਰਲਾਈਨ ਇਸ ਰੂਟ 'ਤੇ ਆਪਣੇ ਬੋਇੰਗ 737-8 ਜਹਾਜ਼ ਦੀ ਵਰਤੋਂ ਕਰੇਗੀ।

ਗੁਮਟਾਲਾ ਨੇ ਅੱਗੇ ਕਿਹਾ ਕਿ ਸਰਦੀਆਂ ਦੇ ਮੌਸਮ ਦੀ ਆਮਦ ਤੋਂ ਪਹਿਲਾਂ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਸੰਪਰਕ ਨੂੰ ਇਹ ਇੱਕ ਹੋਰ ਵੱਡਾ ਹੁਲਾਰਾ ਹੈ, ਖਾਸਕਰ ਜਦੋਂ ਸਰਦੀਆਂ ਦੀਆਂ ਛੁੱਟੀਆਂ ਦੋਰਾਨ ਵੱਡੀ ਗਿਣਤੀ ਵਿੱਚ ਪ੍ਰਵਾਸੀ ਪੰਜਾਬ ਦਾ ਦੌਰਾ ਕਰਦੇ ਹਨ। ਅਸੀਂ ਉਮੀਦ ਕਰਦੇ ਹਾਂ ਕਿ ਕੋਵਿਡ-19 ਮਹਾਂਮਾਰੀ ਤੋਂ ਬਾਅਦ ਹੁਣ ਆਉਣ ਵਾਲੇ ਸਰਦੀਆਂ ਦੇ ਮੌਸਮ ਵਿੱਚ ਅੰਮ੍ਰਿਤਸਰ ਹਵਾਈ ਅੱਡੇ ਤੋਂ ਉਡਾਣਾਂ ਅਤੇ ਯਾਤਰੀਆਂ ਦੀ ਗਿਣਤੀ ਹੋਰ ਵਧੇਗੀ। ਮਾਲਿੰਡੋ ਦੀ ਵਾਪਸੀ ਅੰਮ੍ਰਿਤਸਰ ਲਈ ਉਡਾਣਾਂ ਵਿੱਚ ਵਿਦੇਸ਼ੀ ਏਅਰਲਾਈਨਾਂ ਦੇ ਮਜ਼ਬੂਤ ਵਿਸ਼ਵਾਸ ਨੂੰ ਦਰਸਾਉਂਦੀ ਹੈ।

ਇਹ ਹਵਾਈ ਅੱਡਾ ਨਾ ਸਿਰਫ਼ ਪੰਜਾਬ, ਸਗੋਂ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼, ਜੰਮੂ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਤੋਂ ਵੀ ਯਾਤਰੀਆਂ ਦੀ ਹਵਾਈ ਆਵਾਜਾਈ ਨੂੰ ਪੂਰਾ ਕਰਦਾ ਹੈ। ਗੁਮਟਾਲਾ ਨੇ ਜਾਣਕਾਰੀ ਦਿੱਤੀ ਕਿ ਪੰਜਾਬੀਆਂ ਕੋਲ ਆਸਟਰੇਲੀਆ ਅਤੇ ਹੋਰ ਦੱਖਣ ਪੂਰਬੀ ਏਸ਼ੀਆਈ ਦੇਸ਼ਾਂ ਦੀ ਯਾਤਰਾ ਲਈ ਹੁਣ ਪਹਿਲਾਂ ਨਾਲੋ ਜਿਆਦਾ ਵਿਕਲਪ ਹੋਣਗੇ। ਯਾਤਰੀ ਸਕੂਟ ਜਾਂ ਮਲਿੰਡੋ ਰਾਹੀਂ ਅੰਮ੍ਰਿਤਸਰ ਅਤੇ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿਚਕਾਰ ਸਿਰਫ਼ 16 ਤੋਂ 19 ਘੰਟਿਆਂ ਵਿੱਚ ਆਪਣਾ ਸਫ਼ਰ ਪੂਰਾ ਕਰ ਸਕਣਗੇ। ਇਹਨਾਂ ਉਡਾਣਾਂ ਦੇ ਕਿਰਾਏ ਦਿੱਲੀ ਤੋਂ ਉਡਾਣਾਂ ਦੇ ਮੁਕਾਬਲੇ ਘੱਟ ਹੁੰਦੇ ਹਨ ਅਤੇ ਉਹਨਾਂ ਨੂੰਦਿੱਲੀ ਜਾਣ ਦੀ ਖੱਜਲ-ਖੁਅਰੀ ਵੀ ਨਹੀਂ ਝੱਲਣੀ ਪੈਂਦੀ। ਅਸੀਂ ਪੰਜਾਬੀਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਅੰਮ੍ਰਿਤਸਰ ਲਈ ਇਹਨਾਂ ਉਡਾਣਾਂ ਨੂੰ ਤਰਜੀਹ ਦੇਣ ਤਾ ਜੋ ਅਸੀਂ ਵਧੀਆਂ ਅੰਕੜਿਆਂ ਸਮੇਤ ਹੋਰਨਾਂ ਏਅਰਲਾਈਨ ਨਾਲ ਵੀ ਗੱਲਬਾਤ ਕਰ ਸਕੀਏ।

ਉਹਨਾਂ ਕਿਹਾ ਕਿ ਅਸੀਂ ਕੋਵਿਡ ਤੋਂ ਪਹਿਲਾਂ ਏਅਰ ਏਸ਼ੀਆ ਐਕਸ ਵਲੌਂ ਚਲਾਈਆਂ ਜਾ ਰਹੀਆਂ ਕੁਆਲਾਲੰਪੁਰ – ਅੰਮ੍ਰਿਤਸਰ ਉਡਾਣਾਂ ਦੇ ਮੁੜ ਸ਼ੁਰੂ ਕਰਨ ਲਈ ਏਅਰਲਾਈਨ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਹੈ। ਮਲੇਸ਼ੀਆ ਲਈ ਉਡਾਣਾਂ ਦੇ ਸ਼ੁਰੂ ਹੋਣ ਨਾਲ ਪੰਜਾਬ ਦਾ ਸਭ ਤੋਂ ਵੱਡਾ ਹਵਾਈ ਅੱਡਾ ਅੰਮ੍ਰਿਤਸਰ, ਲੰਡਨ, ਬਰਮਿੰਘਮ, ਦੁਬਈ, ਸ਼ਾਰਜਾਹ, ਦੋਹਾ ਅਤੇ ਸਿੰਗਾਪੁਰ ਸਮੇਤ ਵਿਦੇਸ਼ ਦੇ 8 ਅੰਤਰਰਾਸ਼ਟਰੀ ਹਵਾਈ ਅੱਡਿਆਂ ਨਾਲ ਸਿੱਧਾ ਜੁੜ ਜਾਵੇਗਾ।

ਅਸੀਂ ਪੰਜਾਬ ਸਰਕਾਰ ਨੂੰ ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਹਵਾਈ ਅੱਡੇ ਲਈ ਬੱਸ ਸੇਵਾ ਸ਼ੁਰੂ ਕਰਨ ਦੀ ਬੇਨਤੀ ਕਰ ਰਹੇ ਹਾਂ ਜਿਸ ਨਾਲ ਯਾਤਰੀਆਂ ਦੀ ਗਿਣਤੀ ਵਿੱਚ ਵੀ ਵਾਧਾ ਹੋਵੇਗਾ। ਪਰ ਅਫਸੋਸ ਕਿ ਹੁਣ ਮੋਜੂਦਾ ਸਰਕਾਰ ਦਾ ਧਿਆਨ ਅਤੇ ਸਾਰਾ ਜੋਰ ਅੰਮ੍ਰਿਤਸਰ ਦੇ ਹਵਾਈ ਅੱਡੇ ਨੂੰ ਨਜ਼ਰਅੰਦਾਜ ਕਰਕੇ ਦਿੱਲੀ ਹਵਾਈ ਅੱਡੇ ਨੂੰ ਬੱਸਾਂ ਚਲਾਉਣ ਵੱਲ ਲੱਗਾ ਹੋਇਆ ਹੈ।

 

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਸਚਿਨ ਥਾਪਨ ਤੇ ਅਨਮੋਲ ਬਿਸ਼ਨੋਈ ਦੀ ਲੋਕੇਸ਼ਨ ਨੂੰ ਕੀਤਾ ਟ੍ਰੇਸ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਕਤਲ ਕਾਂਡ ਨਾਲ ਜੁੜੀ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਸਚਿਨ ਥਾਪਨ ਨੂੰ ਅਜ਼ਰਬਾਈਜਾਨ ‘ਚ ਟ੍ਰੇਸ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਦੀ ਲੋਕੇਸ਼ਨ ਵੀ ਕੀਨੀਆ ਵਿੱਚ ਮਿਲੀ ਹੈ। ਇਹ ਦੋਵੇਂ ਮੂਸੇਵਾਲਾ ਦੇ ਮਾਰੇ ਜਾਣ ਤੋਂ ਪਹਿਲਾਂ ਹੀ ਫਰਜ਼ੀ ਪਾਸਪੋਰਟਾਂ ‘ਤੇ ਭਾਰਤ ਤੋਂ ਭੱਜ ਗਏ ਸਨ। ਇਸ ਦਾ ਪਤਾ ਲੱਗਦਿਆਂ ਹੀ ਪੰਜਾਬ ਪੁਲਿਸ ਨੇ ਕੇਂਦਰੀ ਵਿਦੇਸ਼ ਮੰਤਰਾਲੇ ਨਾਲ ਮਿਲ ਕੇ ਸਚਿਨ ਨੂੰ ਭਾਰਤ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸੂਤਰਾਂ ਮੁਤਾਬਕ ਸਚਿਨ ਨੂੰ ਕਰੀਬ ਇਕ ਮਹੀਨਾ ਪਹਿਲਾਂ ਫਰਜ਼ੀ ਪਾਸਪੋਰਟ ਰਾਹੀਂ ਅਜ਼ਰਬਾਈਜਾਨ ਪਹੁੰਚਣ ‘ਤੇ ਫੜਿਆ ਗਿਆ ਸੀ। ਜਿਸ ਦੀ ਜਾਣਕਾਰੀ ਕੁਝ ਦਿਨ ਪਹਿਲਾਂ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਦਿੱਤੀ ਗਈ ਸੀ। ਇਹ ਪਤਾ ਲੱਗਣ ਤੋਂ ਤੁਰੰਤ ਬਾਅਦ ਵਿਦੇਸ਼ ਮੰਤਰਾਲੇ ਨੇ ਪੰਜਾਬ ਪੁਲਿਸ ਤੋਂ ਸਚਿਨ ਥਾਪਨ ਦਾ ਪੂਰਾ ਅਪਰਾਧਿਕ ਰਿਕਾਰਡ ਮੰਗਿਆ ਹੈ। ਗ੍ਰਿਫਤਾਰੀ ਵਾਰੰਟ ਦੇ ਨਾਲ-ਨਾਲ ਸਿੱਧੂ ਮੂਸੇਵਾਲਾ ਦੀ ਇਸ ਮਾਮਲੇ ‘ਚ ਭੂਮਿਕਾ ਬਾਰੇ ਵੀ ਰਿਪੋਰਟ ਮੰਗੀ ਗਈ ਹੈ। ਇਨ੍ਹਾਂ ਰਾਹੀਂ ਅਜ਼ਰਬਾਈਜਾਨ ਤੋਂ ਭਾਰਤ ਹਵਾਲੇ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਰਿਹਾ ਹੈ।

ਸੂਤਰਾਂ ਮੁਤਾਬਕ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਅਨਮੋਲ ਅਤੇ ਸਚਿਨ ਨੇਪਾਲ ਭੱਜ ਗਏ ਸਨ। ਉੱਥੋਂ ਭੱਜਣ ਤੋਂ ਪਹਿਲਾਂ ਉਸ ਨੇ ਜਾਅਲੀ ਪਾਸਪੋਰਟ ਬਣਾਇਆ। ਨੇਪਾਲ ਤੋਂ ਦੋਵੇਂ ਅਜ਼ਰਬਾਈਜਾਨ ਚਲੇ ਗਏ। ਉੱਥੇ ਪਹੁੰਚ ਕੇ ਅਨਮੋਲ ਕੈਨੇਡਾ ਚਲਾ ਗਿਆ। ਸਚਿਨ ਫਰਜ਼ੀ ਪਾਸਪੋਰਟ ਮਾਮਲੇ ‘ਚ ਫੜਿਆ ਗਿਆ ਸੀ। ਜਦੋਂ ਇਸ ਗੱਲ ਦਾ ਪਤਾ ਲੱਗਾ ਤਾਂ ਅਨਮੋਲ ਕੈਨੇਡਾ ਤੋਂ ਕੀਨੀਆ ਭੱਜ ਗਿਆ।

ਵਿਦੇਸ਼ ਬੈਠੇ ਗੋਲਡੀ ਨਾਲ ਮਿਲ ਸਾਜ਼ਿਸ਼ ਨੂੰ ਦਿੱਤਾ ਅੰਜਾਮ

ਲਾਰੈਂਸ ਨੇ ਤਿਹਾੜ ਜੇਲ੍ਹ ਵਿੱਚ ਬੈਠ ਕੇ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਇਸ ਤੋਂ ਬਾਅਦ ਅਨਮੋਲ ਅਤੇ ਸਚਿਨ ਨੇ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਨਾਲ ਮਿਲ ਕੇ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ। ਉਹ ਮੂਸੇਵਾਲਾ ਨੂੰ ਰੇਕੀ ਕਰਨ ਲਈ ਮਿਲਿਆ। ਫਿਰ ਉਨ੍ਹਾਂ ਲਈ ਸ਼ੂਟਰਾਂ ਅਤੇ ਹਥਿਆਰਾਂ ਦਾ ਇੰਤਜ਼ਾਮ ਕੀਤਾ ਗਿਆ। ਲਾਰੇਂਸ ਦੀ ਕੋਸ਼ਿਸ਼ ਸੀ ਕਿ ਸਚਿਨ ਅਤੇ ਅਨਮੋਲ ਵੱਲੋਂ ਮੂਸੇਵਾਲਾ ਨੂੰ ਮਾਰਿਆ ਜਾਵੇ ਪਰ ਉਸ ਤੋਂ ਬਾਅਦ ਉਨ੍ਹਾਂ ਦਾ ਨਾਂ ਇਸ ਮਾਮਲੇ ਵਿਚ ਸਾਹਮਣੇ ਨਾ ਆਏ ਅਤੇ ਨਾ ਹੀ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰੇ।

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਸਮੁੰਦਰ ‘ਚ ਡੁੱਬਣ ਨਾਲ ਹੋਈ ਮੌਤ

0

ਵਿਦੇਸ਼ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਵਿਦੇਸ਼ ’ਚ ਰੋਜ਼ੀ ਰੋਟੀ ਕਮਾਉਣ ਗਏ ਬਟਾਲਾ ਦੇ ਪਿੰਡ ਹਸਨਪੂਰਾ ਦੇ ਰਹਿਣ ਵਾਲੇ ਇਕ ਪਰਿਵਾਰ ਦੇ ਜਵਾਨ ਪੁੱਤ ਦੀ ਹਾਂਗਕਾਂਗ ਦੇ ਸਮੁੰਦਰ ’ਚ ਮੌਤ ਹੋ ਜਾਣ ਦੀ ਦੁਖ਼ਦ ਖ਼ਬਰ ਸਾਹਮਣੇ ਆਈ ਹੈ।

ਮਿਲੀ ਜਾਣਕਾਰੀ ਅਨੁਸਾਰ ਬਟਾਲਾ ਦੇ ਪਿੰਡ ਹਸਨਪੂਰਾ ਦਾ ਰਹਿਣ ਵਾਲਾ 32 ਸਾਲਾ ਨੌਜਵਾਨ ਮਲਕੀਤ ਸਿੰਘ ਪਿਛਲੇ 7 ਸਾਲਾਂ ਤੋਂ ਹੋਂਗਕੋਂਗ ’ਚ ਰਹਿ ਰਿਹਾ ਸੀ। ਪਰਿਵਾਰ ਨੂੰ ਬੀਤੇ ਦਿਨ ਉਸਦੇ ਨਾਲ ਰਹਿਣ ਵਾਲੇ ਪਿੰਡ ਦੇ ਹੀ ਉਸਦੇ ਸਾਥੀ, ਜੋ ਹੋਂਗਕੋਂਗ ਉਸਦੇ ਨਾਲ ਰਹਿੰਦੇ ਹਨ, ਕੋਲੋਂ ਇਹ ਸੁਨੇਹਾ ਮਿਲਿਆ ਕਿ ਮਲਕੀਤ ਦੀ ਸਮੁੰਦਰ ’ਚ ਨਹਾਉਂਦੇ ਹੋਏ ਡੁੱਬਣ ਨਾਲ ਮੌਤ ਹੋ ਗਈ ਹੈ। ਜਵਾਨ ਪੁੱਤ ਦੀ ਮੌਤ ਦਾ ਸੁਨੇਹਾ ਮਿਲਣ ਨਾਲ ਪਰਿਵਾਰ ਦੇ ਦੁੱਖਾਂ ਦਾ ਕਹਿਰ ਟੁੱਟ ਪਿਆ। ਮ੍ਰਿਤਕ ਨੌਜਵਾਨ ਦੀ ਮਾਂ ਦਾ ਰੋ-ਰੋ ਹਾਲ ਬੁਰਾ ਹੋਇਆ ਹੈ।

ਪਰਿਵਾਰ ਦਾ ਕਹਿਣਾ ਹੈ ਉਨ੍ਹਾਂ ਅਨੁਸਾਰ ਉਨ੍ਹਾਂ ਦੇ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ ਹੋਈ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਬਾਵਾ ਸਿੰਘ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਕਿ ਉਨ੍ਹਾਂ ਦੇ ਮ੍ਰਿਤਕ ਬੇਟੇ ਮਲਕੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਜਾਵੇ ਤਾਂ ਜੋ ਉਹ ਉਸਦਾ ਅੰਤਿਮ ਸੰਸਕਾਰ ਕਰ ਸਕਣ।

ਪੰਜਾਬ ਸਰਕਾਰ ਲਾਲੜੂ ਵਿਖੇ ਫਾਇਰ ਐਂਡ ਐਮਰਜੈਂਸੀ ਸਰਵਸਿਜ ਟਰੇਨਿੰਗ ਇੰਸਟੀਚਿਊਟ ਕਰੇਗੀ ਸਥਾਪਤ

0

ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਸਿਜ ਟਰੇਨਿੰਗ ਇੰਸਟੀਚਿਊਟ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਹ ਉਤਰੀ ਭਾਰਤ ਵਿੱਚ ਆਪਣੀ ਕਿਸਮ ਦਾ ਪਹਿਲਾਂ ਇੰਸਟੀਚਿਊਟ ਹੋਵੇਗਾ। ਇਸ ਵਿੱਚ ਨੌਜਵਾਨਾਂ ਨੂੰ ਅੱਗ ਨਾਲ ਵਾਪਰਨ ਵਾਲੀਆਂ ਘਟਨਾਵਾਂ ਨਾਲ ਨਜਿੱਠਣ ਲਈ ਨਵੀਨਤਮ ਤਰੀਕਿਆਂ ਦੀ ਸਿੱਖਿਆ ਦਿੱਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦੇੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਇਹ ਹਾਈ ਟੈਕ ਇੰਸਟੀਚਿਊਟ ਐਸ.ਏ.ਐਸ. ਨਗਰ ਦੇ ਲਾਲੜੂ ਕਸਬੇ ਵਿੱਚ ਬਣਾਇਆ ਜਾਵੇਗਾ। ਤਕਰੀਬਨ 20 ਏਕੜ ਰਕਬੇ ਵਿੱਚ ਬਣਨ ਵਾਲਾ ਇਹ ਇੰਸਟੀਚਿਊਟ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਹੋਵੇਗਾ ਅਤੇ ਇਹ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਸਿਜ ਵਿਭਾਗ ਦੇ ਅਧੀਨ ਹੋਵੇਗਾ।

ਉਨਾਂ ਨੇ ਦੱਸਿਆ ਕਿ ਇਸ ਇੰਸਟੀਚਿਊਟ ਵਿੱਚ ਅਤਿ ਅਧੁਨਿਕ ਤਕਨੀਕਾਂ ਦੀ ਉੱਚ ਦਰਜੇ ਦੀ ਟਰੇਨਿੰਗ ਦਿੱਤੀ ਜਾਵੇਗੀ। ਇਸ ਵਿੱਚ ਅੱਗ ਬੁਝਾਉਣ, ਰੈਸਕਿਊ ਕਰਨ, ਫਾਇਰ ਐਕਟਸ, ਸਟੇਟ ਐਕਟਾਂ, ਨੈਸਨਲ ਬਿਲਡਿੰਗ ਕੋਡ, ਫਾਇਰ ਸੇਫ਼ਟੀ ਸਟੈਡਡਰਜ, ਇੰਡਸਟਰੀਅਲ ਸਟੈਡਡਰਜ, ਐਮਰਜੈਂਸੀ ਰਿਸਪੋਂਸ ਸਿਸਟਮ, ਸਪੈਸਲ ਸਰਵਿਸ ਕਾਲਜ਼, ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਆਦਿ ਦੇ ਕੋਰਸ ਕਰਵਾਏ ਜਾਣਗੇ। ਇਸ ਵਿਚ ਸੇਫ਼ਟੀ ਦੇ ਹਾਈ-ਟੈਕ ਸਮਾਨ ਨਾਲ ਵਿਦਿਆਰਥੀਆਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ।

ਸ੍ਰੀ ਨਿੱਜਰ ਅਨੁਸਾਰ ਇਹ ਟ੍ਰੇਨਿੰਗ ਇੰਟਰਨੈਸ਼ਨਲ ਪੱਧਰ ਦੇ ਟਰੇਂਡ ਇੰਸਟਰਕਟਰਾਂ ਵੱਲੋਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਟ੍ਰੇਨਿੰਗ ਵਾਸਤੇ ਪੰਜਾਬ ਫਾਇਰ ਸਰਵਸਿਜ ਵਿੱਚ ਕੰਮ ਕਰ ਰਹੇ ਯੋਗ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ। ਉਹਨਾਂ ਨੇ ਦੱਸਿਆ ਕਿ ਇਸ ਇੰਸਟੀਚਿਊਟ ਦੇ ਖੁੱਲਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇ ਮੌਕੇ ਵੀ ਪੈਦਾ ਹੋਣਗੇ। ਇਸ ਤੋਂ ਇਲਾਵਾ ਫਾਇਰ ਸਰਵਸਿਜ ਵਿਚ ਪਹਿਲਾਂ ਤੋਂ ਹੀ ਸੇਵਾ ਨਿਭਾ ਰਹੇ ਅਧਿਕਾਰੀ/ਕਰਮਚਾਰੀ ਵੀ ਇਥੋਂ ਅਡਵਾਂਸ ਕੋਰਸ ਕਰ ਸਕਣਗੇ। ਇਸ ਦੇ ਨਾਲ ਉਨਾਂ ਨੂੰ ਵਿਭਾਗੀ ਤਰੱਕੀ ਦੇ ਮੌਕੇ ਉਪਲਬਧ ਹੋਣਗੇ।

ਰਿਸ਼ਵਤ ਲੈਂਦਾ ਇੱਕ ਹੋਰ ਚੌਕੀ ਇੰਚਾਰਜ ਗ੍ਰਿਫ਼ਤਾਰ, ਵਿਧਾਇਕ ਦੇਵ ਮਾਨ ਦੀ ਸ਼ਿਕਾਇਤ ਤੋਂ ਬਾਅਦ ਹੋਈ ਕਾਰਵਾਈ

0

ਆਮ ਆਦਮੀ ਪਾਰਟੀ ਦੇ ਵੱਲੋਂ ਸੂਬੇ ਭਰ ਵਿੱਚੋਂ ਦਫ਼ਤਰਾਂ ਦੇ ਵਿੱਚ ਰਿਸ਼ਵਤਖੋਰੀ ਨੂੰ ਜੜ੍ਹੋਂ ਖ਼ਤਮ ਕਰਨ ਦੇ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜੇਕਰ ਕੋਈ ਵੀ ਮੁਲਾਜ਼ਮ ਸਰਕਾਰੀ ਦਫਤਰਾਂ ਦੇ ਵਿੱਚ ਰਿਸ਼ਵਤ ਲੈਂਦਾ ਫੜਿਆ ਜਾਂਦਾ ਤਾਂ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਤਰ੍ਹਾਂ ਦਾ ਹੀ ਮਾਮਲਾ ਸਾਹਮਣੇ ਆਇਆ ਨਾਭਾ ਸਦਰ ਥਾਣਾ ਦੇ ਅਧੀਨ ਆਉਂਦੀ ਗਲਵੱਟੀ ਚੌਕੀ ਵਿਖੇ ਜਿੱਥੇ ਚੌਕੀ ਇੰਚਾਰਜ ਏ.ਐਸ.ਆਈ ਚਮਨ ਲਾਲ ਤੇ 6 ਹਜਾਰ ਰੁਪਏ ਰਿਸ਼ਵਤ ਲੈਣ ਦੇ ਅਰੋਪ ਲੱਗੇ ਹਨ।

ਵੀਡੀਓ ‘ਚ ਇਕ ਵਿਅਕਤੀ ਪੈਸੇ ਲੈ ਕੇ ਚੌਕੀ ਇੰਚਾਰਜ ਦੇ ਕਮਰੇ ਵਿੱਚ ਜਾਂਦਾ ਹੈ ਅਤੇ ਉਹ ਪੈਸੇ ਫਿਰ ਚੌਕੀ ਇੰਚਾਰਜ ਦੇ ਲਾਂਗਰੀ ਨੂੰ ਦੇ ਦਿੰਦਾ ਹੈ। ਇਹ ਵੀਡੀਓ ਹਲਕਾ ਵਿਧਾਇਕ ਦੇਵਮਾਨ ਵੱਲੋਂ ਜ਼ਿਲ੍ਹੇ ਦੇ ਐੱਸ.ਐੱਸ.ਪੀ ਅਤੇ ਡੀ.ਐੱਸ.ਪੀ ਨੂੰ ਦਿੱਤੀ ਗਈ ਅਤੇ ਪੁਲਸ ਨੇ ਹੁਣ ਚੌਂਕੀ ਇੰਚਾਰਜ ਚਮਨ ਲਾਲ ਦੇ ਖਿਲਾਫ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਹੁਣ ਰਿਸ਼ਵਤਖੋਰੀ ਦੇ ਆਰੋਪ ਵਿੱਚ ਏ.ਐਸ.ਆਈ ਚਮਨ ਲਾਲ ਅਤੇ ਲਾਂਗਰੀ ਦੇ ਖਿਲਾਫ਼ ਮਾਮਲਾ ਵੀ ਦਰਜ ਕਰ ਦਿੱਤਾ ਗਿਆ।

ਨਾਭਾ ਅਧੀਨ ਪੈਂਦੇ ਗਲਵੱਟੀ ਚੌਂਕੀ ਦੇ ਇੰਚਾਰਜ ਏ.ਐਸ.ਆਈ ਚਮਨ ਲਾਲ ਤੇ ਰਿਸ਼ਵਤਖੋਰੀ ਦੇ ਆਰੋਪ ਲੱਗੇ ਹਨ। ਰਿਸ਼ਵਤਖੋਰੀ ਆਰੋਪਾਂ ਦੇ ਤਹਿਤ ਦੇ ਮਾਨ ਹਲਕਾ ਵਿਧਾਇਕ ਵੱਲੋਂ ਇਸ ਦੀ ਸ਼ਿਕਾਇਤ ਪੁਲੀਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ ਅਤੇ ਪੁਲੀਸ ਨੇ ਫੌਰੀ ਤੌਰ ਤੇ ਏਐਸਆਈ ਚਮਨ ਲਾਲ ਦੇ ਖਿਲਾਫ ਰਿਸ਼ਵਤਖੋਰੀ ਦਾ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਦਰਅਸਲ ਕੁਝ ਦਿਨ ਪਹਿਲਾਂ ਸ਼ਿਕਾਇਤਕਰਤਾ ਦਾਰਾ ਖ਼ਾਂ ਅਤੇ ਉਸ ਦਾ ਬੇਟਾ ਮਿੱਟੀ ਦੀ ਮਾਈਨਿੰਗ ਦੇ ਆਰੋਪ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਨ।

ਉਸ ਤੋਂ ਬਾਅਦ ਦਾਰਾ ਖ਼ਾਂ ਵੱਲੋਂ 6 ਹਜ਼ਾਰ ਦੀ ਰਿਸ਼ਵਤ ਲੈ ਕੇ ਉਹ ਚੌਕੀ ਪਹੁੰਚ ਜਾਂਦਾ ਹੈ ਅਤੇ ਜਦੋਂ ਉਹ ਚੌਕੀ ਇੰਚਾਰਜ ਨੂੰ ਪੈਸੇ ਦੇਣ ਲੱਗਦਾ ਹੈ ਅਤੇ ਵੀਡੀਓ ਵਿੱਚ ਚਮਨ ਲਾਲ ਵੱਲੋਂ ਉਹ ਪੈਸੇ ਨਹੀਂ ਲੈ ਜਾਂਦੇ ਅਤੇ ਉਹ ਉਥੇ ਦੇ ਲਾਂਗਰੀ ਨੂੰ 6 ਹਜ਼ਾਰ ਰਿਸ਼ਵਤ ਦੇ ਦਿੰਦਾ ਹੈ। ਦੇਵਮਾਨ ਹਲਕਾ ਵਿਧਾਇਕ ਦੀ ਸ਼ਿਕਾਇਤ ਤੋਂ ਬਾਅਦ ਪੁਲੀਸ ਮੌਕੇ ਤੇ ਹੀ ਹਰਕਤ ਵਿੱਚ ਆ ਕੇ ਚੌਕੀ ਇੰਚਾਰਜ ਚਮਨ ਲਾਲ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ ਕਰ ਦਿੰਦੀ ਹੈ। ਦੂਜੇ ਪਾਸੇ ਹਲਕਾ ਵਿਧਾਇਕ ਦੇਵਮਾਨ ਨੇ ਕਿਹਾ ਕਿ ਹਲਕਾ ਨਾਭੇ ਵਿੱਚ ਕਦੇ ਵੀ ਬਰਦਾਸ਼ਤ ਨਹੀਂ ਹੋਵੇਗਾ ਕਿ ਕੋਈ ਵੀ ਪੁਲਿਸ ਅਧਿਕਾਰੀ ਇਸ ਤਰ੍ਹਾਂ ਦਾ ਕੰਮ ਕਰੇ ਜੇਕਰ ਕੋਈ ਕੰਮ ਕਰਦਾ ਹੈ ਤਾਂ ਉਸਦੇ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਤੇ ਨਾਭਾ ਦੇ ਡੀ.ਐੱਸ.ਪੀ ਦਵਿੰਦਰ ਅੱਤਰੀ ਨੇ ਕਿਹਾ ਕਿ ਮਾਈਨਿੰਗ ਦੇ ਕੇਸ ਵਿਚ ਚੌਕੀ ਇੰਚਾਰਜ ਚਮਨ ਲਾਲ ਨੇ ਦਾਰਾ ਖਾ ਅਤੇ ਉਸ ਦੇ ਬੇਟੇ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਦਾਰਾ ਖਾਂ ਵੱਲੋਂ ਚੌਂਕੀ ਵਿੱਚ ਉੱਥੇ ਦੇ ਲਾਂਗਰੀ ਨੂੰ 6 ਹਜ਼ਾਰ ਰੁਪਿਆ ਰਿਸ਼ਵਤ ਦੇ ਦਿੱਤੇ ਗਏ ਅਤੇ ਵੀਡੀਓ ਦੇ ਆਧਾਰ ਤੇ ਅਸੀਂ ਰਿਸ਼ਵਤਖੋਰੀ ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਇਸ ਕੇਸ ਵਿੱਚ ਚਮਨ ਲਾਲ ਚੌਕੀ ਇੰਚਾਰਜ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦਾ ਲਾਂਗਰੀ ਅਜੇ ਗ੍ਰਿਫਤ ਚੋਂ ਬਾਹਰ ਹੈ।

 

ਹਿਜਾਬ ਵਿਵਾਦ: ਸੁਪਰੀਮ ਕੋਰਟ ਨੇ ਕਰਨਾਟਕ ਸਰਕਾਰ ਨੂੰ ਨੋਟਿਸ ਕੀਤਾ ਜਾਰੀ

0

ਹਿਜਾਬ ਪ੍ਰਤੀਬੰਧ ਮਾਮਲੇ ‘ਚ ਸੁਪਰੀਮ ਕੋਰਟ ਨੇ ਕਰਨਾਟਕ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਕਰਨਾਟਕ ‘ਚ ਵਿਦਿਅਕ ਸੰਸਥਾਵਾਂ ‘ਚ ਹਿਜਾਬ ‘ਤੇ ਲੱਗੀ ਪਾਬੰਦੀ ਹਟਾਉਣ ਤੋਂ ਇਨਕਾਰ ਕਰਨ ਵਾਲੇ ਕਰਨਾਟਕ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੋਮਵਾਰ ਨੂੰ ਸੂਬਾਈ ਸਰਕਾਰ ਤੋਂ ਜਵਾਬ ਮੰਗਿਆ ਹੈ। ਜਸਟਿਸ ਹੇਮੰਤ ਗੁਪਤਾ ਅਤੇ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਪਟੀਸ਼ਨਾਂ ‘ਤੇ ਸੂਬੇ ਨੂੰ ਨੋਟਿਸ ਜਾਰੀ ਕਰਕੇ 5 ਸਤੰਬਰ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਹੈ।

ਬੈਂਚ ਨੇ ਮਾਮਲੇ ’ਚ ਪਟੀਸ਼ਨਰਾਂ ਵੱਲੋਂ ਮਾਮਲੇ ਨੂੰ ਮੁਲਤਵੀ ਕਰਨ ਦੀ ਮੰਗ ਕਰਨ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਕਿਹਾ ਕਿ ਉਹ ਇਸ ਤਰ੍ਹਾਂ ਦੀ ਇਜਾਜ਼ਤ ਨਹੀਂ ਦੇਵੇਗੀ। ਕਰਨਾਟਕ ਹਾਈ ਕੋਰਟ ਦੇ ਉਸ ਫ਼ੈਸਲੇ ਦੇ ਖਿਲਾਫ ਸੁਪਰੀਮ ਕੋਰਟ ਵਿਚ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਜਿਸ ’ਚ ਕਿਹਾ ਗਿਆ ਕਿ ਹਿਜਾਬ ਪਹਿਨਣਾ ਜ਼ਰੂਰੀ ਧਾਰਮਿਕ ਪ੍ਰਥਾ ਦਾ ਹਿੱਸਾ ਨਹੀਂ ਹੈ, ਜਿਸ ਨੂੰ ਸੰਵਿਧਾਨ ਦੀ ਧਾਰਾ-25 ਦੇ ਤਹਿਤ ਸੁਰੱਖਿਅਤ ਕੀਤਾ ਜਾ ਸਕਦਾ ਹੈ।