Home Blog Page 1936

ਠੰਢ ਨੇ ਤੋੜਿਆ 11 ਸਾਲਾਂ ਦਾ ਰਿਕਾਰਡ, ਮੌਸਮ ਵਿਭਾਗ ਵੱਲੋਂ 12 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ

0

ਪੰਜਾਬ ਵਿੱਚ ਪਿਛਲੇ 11 ਸਾਲਾਂ ਵਿੱਚ ਪਹਿਲੀ ਵਾਰ ਲੰਬੇ ਸਮੇਂ ਤੱਕ ਤਾਪਮਾਨ 9-10 ਡਿਗਰੀ ਦੇ ਨੇੜੇ ਦਰਜ ਕੀਤਾ ਜਾ ਰਿਹਾ ਹੈ। ਬੁੱਧਵਾਰ ਨੂੰ ਕੁਝ ਥਾਵਾਂ ‘ਤੇ ਧੁੱਪ ਨਿਕਲੀ। 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਸ਼ਾਮਲ ਹਨ। ਇੱਥੇ ਵਿਜ਼ੀਬਿਲਟੀ 50 ਤੋਂ 100 ਮੀਟਰ ਤੱਕ ਹੋ ਸਕਦੀ ਹੈ।

ਪੰਜਾਬ ਵਿੱਚ ਠੰਢ ਨੇ ਲੋਕਾਂ ਨੂੰ ਕੰਬਣ ਲਈ ਮਜਬੂਰ ਕਰ ਦਿੱਤਾ ਹੈ। ਸੁੱਕੀ ਠੰਢ ਕਾਰਨ ਮੌਸਮ ਪੂਰੀ ਤਰ੍ਹਾਂ ਖੁੱਲ੍ਹ ਨਹੀਂ ਰਿਹਾ ਹੈ। ਸੂਰਜ ਦੀ ਅਣਹੋਂਦ ਕਾਰਨ ਰਾਤ ਨੂੰ ਹੀਟ ਲੌਕ ਵਰਗੀ ਸਥਿਤੀ ਬਣੀ ਹੋਈ ਹੈ। ਇਹੀ ਕਾਰਨ ਹੈ ਕਿ ਰਾਤ ਦਾ ਤਾਪਮਾਨ ਜੋ ਸਰਦੀਆਂ ਵਿੱਚ ਜ਼ੀਰੋ ਜਾਂ 1 ਡਿਗਰੀ ਤੱਕ ਪਹੁੰਚ ਜਾਂਦਾ ਸੀ, ਹੁਣ 5 ਡਿਗਰੀ ਦੇ ਆਸ-ਪਾਸ ਹੈ।

ਇਸ ਸਥਿਤੀ ਵਿੱਚ ਪੰਜਾਬ ਦੇ ਲੋਕਾਂ ਨੂੰ ਦਿਨ ਵੇਲੇ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ 11 ਸਾਲਾਂ ‘ਚ ਇੰਨੇ ਲੰਬੇ ਸਮੇਂ ਤੱਕ ਸੂਰਜ ਨਾ ਨਿਕਲਣ ਦੀ ਸਥਿਤੀ ਹੁਣ ਬਣੀ ਹੈ। 2013 ਵਿੱਚ, ਸੂਰਜ 14 ਦਿਨਾਂ ਤੱਕ ਨਹੀਂ ਚਮਕਿਆ ਸੀ ਅਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 9 ਡਿਗਰੀ ਦੇ ਆਸਪਾਸ ਦਰਜ ਕੀਤਾ ਗਿਆ ਸੀ। ਇਸ ਵਾਰ ਸਥਿਤੀ ਹੋਰ ਬਦਤਰ ਹੁੰਦੀ ਜਾ ਰਹੀ ਹੈ।

ਮੁਹਾਲੀ ‘ਚ ਅੱਜ ਖੇਡਿਆ ਜਾਵੇਗਾ ਭਾਰਤ ਤੇ ਅਫਗਾਨਿਸਤਾਨ ਵਿਚਾਲੇ T-20 ਕ੍ਰਿਕਟ ਮੈਚ

0

ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਮੁਹਾਲੀ ਦੇ ਆਈਐਸ ਬਿੰਦਰਾ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਅੱਜ ਵੀਰਵਾਰ ਨੂੰ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਕ੍ਰਿਕਟ ਮੈਚ ਖੇਡਿਆ ਜਾਵੇਗਾ। ਇਸ ਟੀ-20 ਮੈਚ ਲਈ ਮੁਹਾਲੀ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ ਅਤੇ ਅੰਦਰ ਅਤੇ ਬਾਹਰ ਦੋ ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਹਨ।

ਮੈਚ ਤੋਂ ਇੱਕ ਦਿਨ ਪਹਿਲਾਂ ਐਸਐਸਪੀ ਡਾਕਟਰ ਸੰਦੀਪ ਗਰਗ ਨੇ ਖੁਦ ਪੀਸੀਏ ਸਟੇਡੀਅਮ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 1500 ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਰੱਖੀ ਜਾਵੇਗੀ। ਐਂਟਰੀ ਗੇਟ ‘ਤੇ ਵੀਡੀਓ ਐਨਾਲਿਟੀਕਲ ਹੈੱਡ ਕਾਊਂਟਿੰਗ ਕੈਮਰੇ ਲਗਾਏ ਜਾਣਗੇ।

ਇਸ ਤੋਂ ਪਤਾ ਲੱਗ ਸਕੇਗਾ ਕਿ ਮੈਚ ਦੇਖਣ ਲਈ ਕਿੰਨੇ ਦਰਸ਼ਕ ਸਟੇਡੀਅਮ ਵਿੱਚ ਆਏ ਸਨ। ਐਸਐਸਪੀ ਡਾ: ਗਰਗ ਨੇ ਦੱਸਿਆ ਕਿ ਮੈਚ ਤੋਂ ਇੱਕ ਦਿਨ ਪਹਿਲਾਂ ਕੁੱਤਿਆਂ ਦੇ ਦਸਤੇ ਦੀਆਂ ਟੀਮਾਂ ਵੱਲੋਂ ਸਟੇਡੀਅਮ ਦੇ ਅੰਦਰ ਜਾਂਚ ਕੀਤੀ ਗਈ।

ਇਸ ਦੇ ਨਾਲ ਹੀ ਬਾਹਰੋਂ ਵੀ ਹਰ ਨਾਕੇ ‘ਤੇ ਸਖ਼ਤ ਚੈਕਿੰਗ ਕੀਤੀ ਗਈ। ਮੈਚ ਦੌਰਾਨ ਪੀਸੀਏ ਸਟੇਡੀਅਮ ਵਿੱਚ ਹਰ ਵਿਅਕਤੀ ਦੀ ਸਖ਼ਤ ਨਿਗਰਾਨੀ ਕੀਤੀ ਜਾਵੇਗੀ। ਇਸ ਦੇ ਲਈ ਬਾਹਰਲੇ ਰਾਜਾਂ ਅਤੇ ਬਟਾਲੀਅਨਾਂ ਤੋਂ ਵੀ ਫੋਰਸ ਮੰਗਵਾਈ ਗਈ ਹੈ।

ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਹੋਵੇਗਾ : ਜਿੰਪਾ

0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਸਹਿਯੋਗ ਨਾਲ ‘ਨਲ ਜਲ ਮਿੱਤਰ’ ਲਈ ਮਲਟੀ ਸਕੀਲਿੰਗ ਕੋਰਸ ਵਿਕਸਿਤ ਕੀਤਾ ਹੈ। ਕੋਰਸ ਕਰਨ ਵਾਲਿਆਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ। ਇਸ ਦਾ ਖਰਚਾ ਸਰਕਾਰ ਉਠਾਵੇਗੀ।

ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਕੋਰਸ ਦਾ ਮੁੱਖ ਉਦੇਸ਼ ਪਿੰਡਾਂ ਦੇ ਸਥਾਨਕ ਵਿਅਕਤੀਆਂ ਨੂੰ ਹੁਨਰ ਆਧਾਰਿਤ ਸਿਖਲਾਈ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਜਲ ਸਪਲਾਈ ਸਕੀਮਾਂ ਨੂੰ ਬਿਹਤਰ ਢੰਗ ਨਾਲ ਚਲਾ ਸਕਣ। ਇਹ ਕੋਰਸ ਕਰਨ ਵਾਲਾ ਵਿਅਕਤੀ ਛੋਟੀ-ਮੋਟੀ ਮੁਰੰਮਤ ਅਤੇ ਸਾਂਭ ਸੰਭਾਲ ਕਰਨ ਦੇ ਯੋਗ ਬਣ ਸਕਦਾ ਹੈ। ਕੋਰਸ ਕਰਨ ਵਾਲੇ ਵਿਅਕਤੀ ਨੂੰ ਪਿੰਡ ਪੱਧਰ ‘ਤੇ ਹੀ ਰੁਜ਼ਗਾਰ ਮਿਲਣ ਦੀਆਂ ਸੰਭਾਵਨਾਵਾਂ ਪੈਦਾ ਹੋਣਗੀਆਂ।

ਇਹ ਕੋਰਸ 510 ਘੰਟਿਆਂ ਦੀ ਮਿਆਦ ਦਾ ਹੈ। ਨਲ ਜਲ ਮਿੱਤਰ ਪ੍ਰੋਗਰਾਮ ਰਾਹੀਂ ਪੰਜਾਬ ਦੇ ਤਕਰੀਬਨ 12000 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਵਿੱਚ ਪਿੰਡ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸਥਾਨਕ ਲੋਕਾਂ ਨੂੰ ਤਕਨੀਕੀ ਸਿੱਖਿਆ ਵਿਭਾਗ ਰਾਹੀਂ ਪਲੰਬਿੰਗ, ਬਿਜਲੀ ਦੇ ਕੰਮ, ਪੰਪ ਸੰਚਾਲਨ ਆਦਿ ਦੀ ਸਿਖਲਾਈ ਦਿੱਤੀ ਜਾਵੇਗੀ। ਇਸੇ ਸਾਲ ਮਾਰਚ ਤੱਕ ਇਸ ਸਿਖਲਾਈ ਪ੍ਰੋਗਰਾਮ ਨੂੰ ਸ਼ੁਰੂ ਕਰਨ ਦੀ ਯੋਜਨਾ ਹੈ।

ਇਸ ਸਿਖਲਾਈ ਪ੍ਰੋਗਰਾਮ ਲਈ ਪਿੰਡਾਂ ਦੀ ਗ੍ਰਾਮ ਪੰਚਾਇਤ ਆਪਣੀ ਜਲ ਸਪਲਾਈ ਸਕੀਮ ਦੇ ਰੱਖ-ਰਖਾਵ ਦੇ ਕੰਮਾਂ ਲਈ ਸਥਾਨਕ ਵਿਅਕਤੀ ਨੂੰ ਨਾਮਜ਼ਦ ਕਰਨਗੇ। ਹਰੇਕ ਗ੍ਰਾਮ ਪੰਚਾਇਤ ਦੇ ਘੱਟੋਂ-ਘੱਟ ਇੱਕ ਵਿਅਕਤੀ ਨੂੰ ‘ਨਲ ਜਲ ਮਿੱਤਰ’ ਸਿਖਲਾਈ ਦੇਣ ਦੀ ਵਿਵਸਥਾ ਹੈ।

ਕਾਬਿਲੇਗੌਰ ਹੈ ਕਿ ਜਲ ਜੀਵਨ ਮਿਸ਼ਨ ਤਹਿਤ ਹਰੇਕ ਪੇਂਡੂ ਘਰ ਨੂੰ ਪਾਣੀ ਦੀ ਉਪਲੱਬਧਤਾ ਕਰਵਾਈ ਜਾ ਰਹੀ ਹੈ। ਪੰਜਾਬ ਦੇ ਜ਼ਿਆਦਾਤਰ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ ਜਲ ਅਤੇ ਸੈਨੀਟੇਸ਼ਨ ਕਮੇਟੀ (ਜੀ.ਪੀ.ਡਬਲਿਊ.ਐਸ.ਸੀ) ਰਾਹੀਂ ਜਲ ਸਪਲਾਈ ਸਕੀਮਾਂ ਦੇ ਰੱਖ-ਰਖਾਵ ਅਤੇ ਪ੍ਰਬੰਧਨ ਦਾ ਕੰਮ ਕਰਦੀਆਂ ਹਨ। ਇਨ੍ਹਾਂ ਸਕੀਮਾਂ ਦੇ ਲੰਬੇ ਸਮੇਂ ਤੱਕ ਠੀਕ ਚੱਲਦੇ ਰਹਿਣ ਲਈ ਸਥਾਨਕ ਪੱਧਰ ‘ਤੇ ਹੁਨਰਮੰਦ ਮਨੁੱਖੀ ਸਰੋਤਾਂ ਦੀ ਉਪਲਬੱਧਾ ਹੋਣਾ ਜ਼ਰੂਰੀ ਹੈ। ਇਸੇ ਮਕਸਦ ਦੀ ਪੂਰਤੀ ਲਈ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਨਲ ਜਲ ਮਿੱਤਰ ਪ੍ਰੋਗਰਾਮ ਲਾਗੂ ਕੀਤਾ ਜਾਣਾ ਹੈ।

 

ਮੁਹਾਲੀ ਵਿਖੇ ਗੁਦਾਮ ‘ਚ ਰੱਖੇ ਸਿਲੰਡਰਾਂ ‘ਚ ਹੋਇਆ ਬਲਾਸਟ, 1 ਦੀ ਮੌ.ਤ 2 ਵਿਅਕਤੀ ਜ਼ਖ਼ਮੀ

0

ਮੁਹਾਲੀ ਜ਼ਿਲ੍ਹੇ ਵਿੱਚ ਸਿਲੰਡਰ ਫੱਟਣ ਕਾਰਨ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਿੰਡ ਟੀੜਾ ਵਿੱਚ ਕੈਟਰਿੰਗ  ਦੇ ਗੁਦਾਮ ਵਿੱਚ ਸਿਲੰਡਰ ਫੱਟ ਗਿਆ। ਸਿਲੰਡਰ ਫੱਟਣ ਕਾਰਨ ਗੁਦਾਮ ਦੀ ਛੱਡ ਡਿੱਗ ਗਈ। ਇਸ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ ਜਦੋਂ ਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਮੰਤਰੀ ਅਮਨ ਅਰੋੜਾ ਨੇ ਦੋ ਸਾਲ ਦੀ ਸਜ਼ਾ ਵਿਰੁੱਧ ਅਦਾਲਤ ’ਚ ਦਾਇਰ ਕੀਤੀ ਅਪੀਲ

0

ਜੀਜੇ ਨਾਲ ਕੁੱਟਮਾਰ ਦੇ ਮਾਮਲੇ ਵਿਚ ਦੋ ਸਾਲ ਦੀ ਕੈਦ ਦੇ ਵਿਰੋਧ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜ਼ਿਲ੍ਹਾ ਸੈਸ਼ਨ ਕੋਰਟ ਸੰਗਰੂਰ ਵਿਚ ਅਪੀਲ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਅਦਾਲਤ ਨੇ 15 ਜਨਵਰੀ ਨੂੰ ਰੱਖੀ ਹੈ ਅਤੇ ਸ਼ਿਕਾਇਤਕਰਤਾ ਧਿਰ ਨੂੰ ਵੀ ਪੇਸ਼ ਹੋਣ ਲਈ ਨੋਟਿਸ ਭੇਜਿਆ ਗਿਆ ਹੈ।

ਦੱਸਣਯੋਗ ਹੈ ਕਿ 21 ਦਸੰਬਰ ਨੂੰ ਸੁਨਾਮ ਕੋਰਟ ਨੇ ਕੈਬਨਿਟ ਮੰਤਰੀ ਸਮੇਤ 9 ਵਿਅਕਤੀਆਂ ਨੂੰ 2 ਸਾਲ ਦੀ ਕੈਦ ਅਤੇ 5-5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਅਮਨ ਅਰੋੜਾ ’ਤੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਜੀਜਾ ਦੇ ਘਰ ਵਿਚ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ ਸਾਬਤ ਹੋਏ ਸਨ।

ਸ਼ਿਕਾਇਤ ਦਰਜ ਕਰਾਈ ਸੀ। ਅਦਾਲਤ ਨੇ ਅਮਨ ਅਰੋੜਾ ਅਤੇ ਉਨ੍ਹਾਂ ਦੀ ਮਾਂ ਪਰਮੇਸ਼ਵਰੀ ਦੇਵੀ, ਰਾਜਿੰਦਰ ਸਿੰਘ ਰਾਜਾ, ਜਗਜੀਵਨ ਰਾਮ ਉਰਫ ਲੱਕੀ (ਪੀ.ਏ.), ਬਲਜਿੰਦਰ ਸਿੰਘ ਨਿਵਾਸੀ ਨਮੋਲ, ਲਾਭ ਸਿੰਘ ਨਿਵਾਸੀ ਨੀਲੋਵਾਲ, ਚਿਤਵੰਤ ਸਿੰਘ ਵਾਸੀ ਸ਼ੇਰੋਂ, ਕੁਲਦੀਪ ਸਿੰਘ ਵਾਸੀ ਸ਼ੇਰੋਂ, ਸਤਗੁਰ ਸਿੰਘ ਗੱਗੀ ਵਾਸੀ ਨਮੋਲ ਨੂੰ ਨਾਮਜ਼ਦ ਕੀਤਾ ਗਿਆ ਹੈ।

ਕਿਸਾਨ ਜਥੇਬੰਦੀਆਂ ਮੁੜ ਤੋਂ ਕਰ ਰਹੀਆਂ ਅੰਦੋਲਨ ਦੀ ਤਿਆਰੀ, ਦਿੱਲੀ ਕਰਨਗੇ ਕੂਚ

0

ਸੰਯੁਕਤ ਕਿਸਾਨ ਮੋਰਚੇ ਨੇ ਇੱਕ ਵਾਰ ਫਿਰ ਕੇਂਦਰ ਖਿਲਾਫ ਡਟਣ ਦੀ ਤਿਆਰੀ ਕਰ ਲਈ ਹੈ। ਕਿਸਾਨ ਆਪਣਾ ਸੰਘਰਸ਼ ਮੁੜ ਵਿੱਢਣ ਲਈ 13 ਫਰਵਰੀ ਨੂੰ ਦਿੱਲੀ ਕੂਚ ਕਰਨਗੇ। ਇਸ ਨੂੰ ਲੈ ਕੇ ਕਿਸਾਨ ਗੈਰ-ਸਿਆਸੀ ਤੇ ਉੱਤਰੀ ਭਾਰਤ ਦੀਆਂ 18 ਜਥੇਬੰਦੀਆਂ ਨੇ ਪ੍ਰੈੱਸ ਕਾਨਫਰੰਸ ਕੀਤੀ, ਜਿਸ ਵਿੱਚ ਉਨ੍ਹਾਂ ਕਣਕ ਅਤੇ ਖੇਤੀ ਨਾਲ ਜੁੜੇ ਉਤਪਾਦ ਤੋਂ ਇੰਪੋਰਟ ਡਿਊਟੀ ਹਟਾਉਣ ਬਾਰੇ ਚਰਚਾ ਕੀਤੀ, ਜਿਸ ਦਾ ਸਿੱਧਾ ਪ੍ਰਭਾਵ ਕਿਸਾਨਾਂ ‘ਤੇ ਪਵੇਗਾ।

ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਹ 13 ਫਰਵਰੀ ਨੂੰ ਦਿੱਲੀ ਕੂਚ ਕਰਨਗੇ। ਇਸ ਤੋਂ ਪਹਿਲਾਂ 20-21 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਦਿੱਲੀ ਵਿੱਚ ਬੈਠਕ ਕਰਨਗੀਆਂ। ਕਿਸਾਨ ਆਗੂ ਸਵਰਣ ਸਿੰਘ ਪੰਧੇਰ ਨੇ ਕਿਹਾ ਕਿ ਖੇਤੀ ਸੈਕਟਰ ਦੀ ਕਾਰਪੋਰੇਟ ਸੈਕਟਰ ਦੀ ਅੰਤਿਮ ਲੜਾਈ ਹੈ। ਦਿੱਲੀ ਕੂਚ ਵਾਲੇ ਪ੍ਰੋਗਰਾਮ ਲਈ ਕਿਸਾਨਾਂ ਦੀਆਂ ਮੁੱਖ ਮੰਗਾਂ ਇਸ ਤਰ੍ਹਾਂ ਹਨ-

1. MSP ਖਰੀਦ ਗਰੰਟੀ ਦਾ ਕਾਨੂੰਨ
2. ਸਵਾਮੀਨਾਥਨ ਕਮਿਸ਼ਨ ਦੀ C2+50% ਦੀ ਮੰਗ
3. ਕਰ ਮੁਕਤ ਵਪਾਰ ਸਮਝੌਤਾ ਦੇ ਜ਼ਰੀਏ ਖੇਤੀ ਮੰਡੀ ਤੋੜਨ ਦਾ ਟੇਢਾ ਹਮਲਾ ਕੀਤਾ ਜਾ ਰਿਹਾ
4. ਲੈਂਡ ਇਕੁਜੀਸ਼ਨ ਐਕਟ ‘ਚੋਂ ਕਿਸਾਨ ਦੀ ਮਰਜ਼ੀ ਨੂੰ ਖ਼ਤਮ ਦੀ ਕਰਨ ਇੱਛਾ ਦਾ ਵਿਰੋਧ
5. ਕਿਸਾਨਾਂ -ਮਜ਼ਦੂਰਾਂ ਦਾ ਕਰਜ਼ਾ ਖ਼ਤਮ ਕੀਤਾ ਜਾਵੇ
6. ਲੱਖੀਮਪੁਰ ਮਾਮਲੇ ‘ਚ ਇਨਸਾਫ਼
7. ਦਿੱਲੀ ਵਾਲੇ ਕੇਸ ਵਾਪਿਸ ਲੈਣ ਦੀ ਮੰਗ
8. ਕਿਸਾਨ ਅੰਦੋਲਨ ਦੇ ਸ਼ਹੀਦਾਂ ਲਈ ਜਗ੍ਹਾ
9. ਚਿੱਪ ਵਾਲੇ ਮੀਟਰ ਦਾ ਵਿਰੋਧ
10. ਰੈੱਡ ਐਂਟਰੀਆਂ ਦਾ ਵਿਰੋਧ
11. ਫ਼ਸਲ ਬੀਮਾ ਯੋਜਨਾ ਦਾ ਪ੍ਰਾਇਮਅਮ ਸਰਕਾਰ ਆਪ ਭਰੇ
12. ਵਿਸ਼ਵ ਵਪਾਰ ਸੰਸਥਾ ‘ਚੋਂ ਭਾਰਤ ਬਾਹਰ ਆਵੇ
13. ਭਾਰਤ ਮਾਲਾ ਸੜਕ ਪ੍ਰੋਜੈਕਟ ਦਰਿਆਵਾਂ ਦਾ ਲਾਂਘਾ ਰੋਕ ਰਹੇ ਹਨ ਤੇ ਇਸਨੂੰ ਪਿੱਲਰਾਂ ‘ਤੇ ਬਣਾਇਆ ਜਾਵੇ।

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਦੇ ਜੇਤੂਆਂ ਲਈ ਇਨਾਮੀ ਰਾਸ਼ੀ ਕੀਤੀ ਜਾਰੀ: CM ਮਾਨ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਦੀ ਰਸਮੀ ਸਮਾਪਤੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਜੇਤੂ ਖਿਡਾਰੀਆਂ ਲਈ 8.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੀ ਜਾਰੀ ਕੀਤੀ ਹੈ। ਇਹ ਜਾਣਕਾਰੀ ਖ਼ੁਦ CM ਮਾਨ ਨੇ ਆਪਣੇ ਸ਼ੋਸ਼ਲ ਮੀਡੀਆ ਤੇ ਇੱਕ ਪੋਸਟ ਸਾਂਝੀ ਕਰਕੇ ਦਿੱਤੀ ਹੈ।

CM ਮਾਨ ਨੇ ਨੇ ਲਿਖਿਆ ” ਅੱਜ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਦੀ ਰਸਮੀ ਸਮਾਪਤੀ ਕੀਤੀ…ਨਾਲ ਹੀ ਜੇਤੂ ਖਿਡਾਰੀਆਂ ਲਈ 8.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੀ ਜਾਰੀ ਕੀਤੀ ਜੋ ਸਿੱਧੇ ਖਿਡਾਰੀਆਂ ਦੇ ਖਾਤਿਆਂ ‘ਚ ਪੈਣੀ ਸ਼ੁਰੂ ਹੋ ਜਾਵੇਗੀ…ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਪੂਰੇ ਪੰਜਾਬ ‘ਚ ਬੱਚੇ ਖੇਡਾਂ ਨਾਲ ਜੁੜ ਰਹੇ ਨੇ ਤੇ ਇਹ ਗਿਣਤੀ ਸਾਲ ਦਰ ਸਾਲ ਵੱਧ ਰਹੀ ਹੈ… ਸਾਰੇ ਜੇਤੂ ਖਿਡਾਰੀਆਂ ਨੂੰ ਮੇਰੇ ਵੱਲੋਂ ਬਹੁਤ ਬਹੁਤ ਮੁਬਾਰਕਾਂ.”।

ਲੋਕਪਾਲ ਨੇ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੂੰ ਕੀਤਾ ਤਲਬ

0

ਲੋਕਪਾਲ ਨੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੂੰ ਨੋਟਿਸ ਜਾਰੀ ਕਰਕੇ 16 ਫਰਵਰੀ ਨੂੰ ਤਲਬ ਕੀਤਾ ਹੈ। ਇੱਕ ਨੌਜਵਾਨ ਨੇ ਲੋਕਪਾਲ ਨੂੰ ਲਿਖਤੀ ਸ਼ਿਕਾਇਤ ਦੇ ਕੇ ਵਿਧਾਇਕ ਸਮੇਤ 5 ਲੋਕਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ। ਨੌਜਵਾਨ ਵਿਧਾਇਕਾ ਦਾ ਨਿੱਜੀ ਸਕੱਤਰ (ਪੀ.ਏ.) ਰਹਿ ਚੁੱਕਾ ਹੈ।

ਜਾਣਕਾਰੀ ਅਨੁਸਾਰ ਮੋਗਾ ਨਿਵਾਸੀ ਹਰਸ਼ ਅਰੇਨ ਵਿਧਾਇਕ ਦਾ ਪੀਏ ਸੀ ਅਤੇ ਪ੍ਰਾਪਰਟੀ ਡੀਲਰ ਦਾ ਕੰਮ ਵੀ ਕਰਦਾ ਹੈ।ਦੋਸ਼ ਹਨ ਕਿ ਵਿਧਾਇਕਾ ਨੇ ਤਹਿਸੀਲ ਅਹਾਤੇ ਵਿੱਚ ਉਸਦੀ ਰਜਿਸਟਰੀ ਦਾ ਕੰਮ ਬੰਦ ਕਰਵਾ ਦਿੱਤਾ।ਨੌਜਵਾਨਾਂ ਨੇ ਕਾਨਫਰੰਸ ਕਰਕੇ ਜਾਣਕਾਰੀ ਜਨਤਕ ਕੀਤੀ।

ਦੋਸ਼ ਹੈ ਕਿ ਇਸ ਤੋਂ ਵਿਧਾਇਕਾ ਗੁੱਸੇ ‘ਚ ਆ ਗਈ ਅਤੇ ਉਸ ਨੇ ਹਰਸ਼ ਨੂੰ ਵਟਸਐਪ ‘ਤੇ ਕਾਲ ਕਰਕੇ ਧਮਕੀ ਦਿੱਤੀ। ਇਸ ਮਾਮਲੇ ਨੂੰ ਲੈ ਕੇ ਹਰਸ਼ ਨੇ ਪੰਜਾਬ ਦੇ ਲੋਕਪਾਲ ਅਤੇ ਚੰਡੀਗੜ੍ਹ ਦੇ ਜਸਟਿਸ ਵਿਨੋਦ ਕੁਮਾਰ ਸ਼ਰਮਾ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਵਿਧਾਇਕਾ ਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਲੋਕਪਾਲ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ।

ਸ਼ਿਕਾਇਤ ‘ਚ ਹਰਸ਼ ਨੇ ਮੋਗਾ ਦੀ ਸ਼ਹੀਦ ਭਗਤ ਸਿੰਘ ਮਾਰਕੀਟ ‘ਚ ਬਣੇ ਫਰੀਡਮ ਫਾਈਟਰ ਤੇ ਪੰਜਾਬ ਸਰਕਾਰ ਦੀ ਜਾਇਦਾਦ ਹੜੱਪਣ ਦਾ ਵੀ ਦੋਸ਼ ਲਗਾਇਆ ਹੈ।ਇਸ ਸਬੰਧੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਲੋਕਪਾਲ ਵੱਲੋਂ ਅਜੇ ਤੱਕ ਕੋਈ ਨੋਟਿਸ ਨਹੀਂ ਮਿਲਿਆ ਨੋਟਿਸ ਆਉਣ ‘ਤੇ ਉਹ ਲੋਕਪਾਲ ਅਦਾਲਤ ‘ਚ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕਰੇਗੀ।

ਅੰਗੀਠੀ ਦੀ ਗੈਸ ਚੜ੍ਹਨ ਨਾਲ ਵਾਪਰਿਆ ਹਾਦਸਾ, ਪਤੀ-ਪਤਨੀ ਦੀ ਹਾਲਤ ਬਣੀ ਗੰਭੀਰ, 2 ਸਾਲ ਦੇ ਮਾਸੂਮ ਦੀ ਹੋਈ ਮੌ.ਤ

0

ਕੜਾਕੇ ਦੀ ਠੰਡ ਦੇ ਮੱਦੇਨਜ਼ਰ ਬੀਤੀ ਰਾਤ ਸਮਰਾਲਾ ਦੇ ਪਿੰਡ ਨਾਗਰਾ ਵਿਖੇ ਅੰਗੀਠੀ ਸੇਕ ਰਹੇ ਇੱਕ ਪਰਿਵਾਰ ਨੂੰ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਪਤੀ-ਪਤਨੀ ਦੀ ਹਾਲਤ ਵਿਗੜ ਗਈ। ਇਸ ਦੇ ਨਾਲ ਹੀ ਉਨ੍ਹਾਂ ਦੇ 2 ਸਾਲ ਦੇ ਮਾਸੂਮ ਬੱਚੇ ਦੀ ਜ਼ਹਿਰੀਲੀ ਗੈਸ ਦੇ ਅਸਰ ਕਾਰਨ ਮੌਤ ਹੋ ਗਈ।

ਇਹ ਹਾਦਸਾ ਰਾਤ ਕਰੀਬ 9 ਵਜੇ ਉਸ ਵੇਲੇ ਵਾਪਰਿਆ ਜਦੋਂ ਅਨਮੋਲਕ ਸਿੰਘ (27) ਆਪਣੀ ਪਤਨੀ ਸੁਮਨਪ੍ਰੀਤ ਕੌਰ ਅਤੇ 2 ਸਾਲ ਦੇ ਪੁੱਤ ਅਰਮਾਨ ਸਮੇਤ ਰਾਤ ਦੀ ਰੋਟੀ ਖਾਣ ਉਪਰੰਤ ਠੰਡ ਜ਼ਿਆਦਾ ਹੋਣ ਕਾਰਨ ਸੋਣ ਵਾਲੇ ਕਮਰੇ ‘ਚ ਅੰਗੀਠੀ ਸੇਕਣ ਲੱਗ ਪਏ।

ਕੁੱਝ ਦੇਰ ਬਾਅਦ ਹੀ ਅੰਗੀਠੀ ਸੇਕਣ ਕਾਰਨ ਕਮਰੇ ‘ਚ ਪੈਦਾ ਹੋਈ ਜ਼ਹਿਰੀਲੀ ਗੈਸ ਇਨ੍ਹਾਂ ਤਿੰਨਾਂ ਮੈਂਬਰਾਂ ਨੂੰ ਹੀ ਚੜ੍ਹ ਗਈ ਅਤੇ ਉਨ੍ਹਾਂ ਦੀ ਹਾਲਤ ਵਿਗੜਨ ਲੱਗੀ। ਆਸ-ਪਾਸ ਦੇ ਲੋਕਾਂ ਨੂੰ ਘਟਨਾਂ ਦਾ ਪਤਾ ਲੱਗਣ ’ਤੇ ਬੰਦ ਕਮਰੇ ‘ਚ ਬੇਹੋਸ਼ੀ ਦੀ ਹਾਲਤ ‘ਚ ਪਏ ਪਰਿਵਾਰ ਦੇ ਤਿੰਨੇ ਜੀਆਂ ਨੂੰ ਬਾਹਰ ਕੱਢਿਆ ਗਿਆ ਪਰ ਉਦੋਂ ਤੱਕ 2 ਸਾਲ ਦੇ ਅਰਮਾਨ ਦੀ ਮੌਤ ਹੋ ਚੁੱਕੀ ਸੀ। ਮੌਕੇ ’ਤੇ ਪੁਲਸ ਵੀ ਪਹੁੰਚ ਗਈ ਅਤੇ ਸਾਰਿਆਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ।

 

ਇੱਥੇ ਡਾਕਟਰਾਂ ਨੇ ਬੱਚੇ ਨੂੰ ਤਾਂ ਮ੍ਰਿਤਕ ਐਲਾਨ ਦਿੱਤਾ ਪਰ ਪਤੀ-ਪਤਨੀ ਨੂੰ ਮੁੱਢਲੇ ਇਲਾਜ ਮਗਰੋਂ ਚੰਡੀਗੜ੍ਹ ਰੈਫ਼ਰ ਕੀਤਾ ਗਿਆ। ਸਮੇਂ ’ਤੇ ਡਾਕਟਰੀ ਇਲਾਜ ਮਿਲਣ ਕਾਰਨ ਸਵੇਰ ਤੱਕ ਪਤੀ-ਪਤਨੀ ਦੀ ਹਾਲਤ ‘ਚ ਸੁਧਾਰ ਦੀ ਜਾਣਕਾਰੀ ਸਾਹਮਣੇ ਆਈ ਹੈ।