Home Blog Page 1937

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ‘ਚ ਕਈ ਵੱਡੇ ਪ੍ਰੋਜੈਕਟਾਂ ਦਾ ਕੀਤਾ ਐਲਾਨ

0

ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਬੁੱਧਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਪਹੁੰਚੇ। ਇੱਥੇ ਉਨ੍ਹਾਂ ਨੇ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ 12 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਬਠਿੰਡਾ ਤੱਕ ਗ੍ਰੀਨ ਫੀਲਡ ਹਾਈਵੇਅ ਬਣਾਇਆ ਜਾਵੇਗਾ। ਇਹ 75 ਕਿਲੋਮੀਟਰ ਲੰਬਾ ਹੋਵੇਗਾ। ਇਸ ‘ਤੇ 2 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਤੋਂ ਬਾਅਦ ਲੁਧਿਆਣਾ ਤੋਂ ਬਠਿੰਡਾ ਦੀ ਦੂਰੀ 45 ਮਿੰਟਾਂ ਵਿੱਚ ਤੈਅ ਹੋ ਜਾਵੇਗੀ। ਇਸ ਨੂੰ ਦਸੰਬਰ 2025 ਤੱਕ ਬਣਾਇਆ ਜਾਵੇਗਾ। ਜਿਸ ਨਾਲ ਹਲਵਾਰਾ ਏਅਰਪੋਰਟ ਨਾਲ ਵੀ ਕਨੈਕਟੀਵਿਟੀ ਹੋਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਰਮਦਾਸ ਤੱਕ 4 ਮਾਰਗੀ ਹਾਈਵੇਅ ਦਾ ਕੰਮ 2024 ਵਿੱਚ ਮੁਕੰਮਲ ਹੋ ਜਾਵੇਗਾ। ਇਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਜਾਣ ਵਾਲਾ ਰਸਤਾ ਆਸਾਨ ਹੋ ਜਾਵੇਗਾ। ਲੁਧਿਆਣਾ ਦੇ ਸਮਰਾਲਾ ਚੌਕ ਤੱਕ 13 ਕਿਲੋਮੀਟਰ ਸੜਕ ਦਾ ਕੰਮ ਜਨਵਰੀ 2024 ਤੱਕ ਮੁਕੰਮਲ ਕਰ ਲਿਆ ਜਾਵੇਗਾ।

ਇਨ੍ਹਾਂ ਪ੍ਰਾਜੈਕਟਾਂ ਵਿੱਚੋਂ ਸਭ ਤੋਂ ਮਹੱਤਵਪੂਰਨ 40 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਹੁਸ਼ਿਆਰਪੁਰ ਤੋਂ NH 703 A ‘ਤੇ ਸਥਿਤ ਜਲੰਧਰ-ਕਪੂਰਥਲਾ ਸੜਕ ਦਾ 9 ਕਿਲੋਮੀਟਰ ਲੰਬਾ ਚਾਰ ਮਾਰਗੀ ਸੈਕਸ਼ਨ ਹੈ। ਇਸ ਤੋਂ ਇਲਾਵਾ NH 703 A ‘ਤੇ ਸਥਿਤ ਜਲੰਧਰ-ਮੱਖੂ ਰੋਡ ‘ਤੇ 3 ਛੋਟੇ ਪੁਲਾਂ ਦੀ ਮੁਰੰਮਤ ਕੀਤੀ ਜਾਣੀ ਹੈ। ਨਾਲ ਹੀ ਜਲੰਧਰ-ਫਗਵਾੜਾ (NH 44) ਹਾਈਵੇ ‘ਤੇ ਸਥਿਤ ਦਕੋਹਾ ਅੰਡਰਪਾਸ ਦਾ ਉਦਘਾਟਨ ਕੀਤਾ। ਇਸ ਨੂੰ 14 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਜਿਸ ਨਾਲ ਦਕੋਹਾ ਅਤੇ ਵੜਿੰਗ ਇਲਾਕੇ ਦੇ ਲੋਕਾਂ ਨੂੰ ਹਾਈਵੇਅ ‘ਤੇ ਆਉਣ-ਜਾਣ ‘ਚ ਵੱਡੀ ਸਹੂਲਤ ਮਿਲੇਗੀ।

ਨਿਤਿਨ ਗਡਕਰੀ ਨੇ ਲੁਧਿਆਣਾ ਵਿੱਚ ਜੀਟੀ ਰੋਡ ਅਤੇ ਨੈਸ਼ਨਲ ਹਾਈਵੇਅ 5 ਨੂੰ ਜੋੜਨ ਵਾਲੇ ਚਾਰ ਮਾਰਗੀ ਲਾਡੋਵਾਲ ਬਾਈਪਾਸ ਦਾ ਵੀ ਉਦਘਾਟਨ ਕੀਤਾ। ਲਾਡੋਵਾਲ ਬਾਈਪਾਸ ਦਾ ਨਿਰਮਾਣ ਲੁਧਿਆਣਾ-ਫਿਰੋਜ਼ਪੁਰ ਹਾਈਵੇਅ ਨੂੰ ਦਿੱਲੀ-ਜਲੰਧਰ ਹਾਈਵੇ (NH 44) ਨਾਲ ਜੋੜੇਗਾ। ਇਸ ਦੌਰਾਨ ਫਗਵਾੜਾ ਅਤੇ ਹੁਸ਼ਿਆਰਪੁਰ ਬਾਈਪਾਸ ਦੇ ਨਾਲ-ਨਾਲ ਫਗਵਾੜਾ ਹੁਸ਼ਿਆਰਪੁਰ ਨੂੰ ਚਹੁੰ ਮਾਰਗੀ ਬਣਾਉਣ ਦਾ ਨੀਂਹ ਪੱਥਰ ਵੀ ਰੱਖਿਆ ਗਿਆ।

ਫਗਵਾੜਾ ਅਤੇ ਹੁਸ਼ਿਆਰਪੁਰ ਵਿਚਕਾਰ ਚਾਰ ਮਾਰਗੀ ਬਣਨ ਨਾਲ 100 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਸੰਪਰਕ ਹੋਵੇਗਾ। ਇਹ ਯਾਤਰਾ ਇੱਕ ਘੰਟੇ ਤੋਂ ਘਟ ਕੇ 30 ਮਿੰਟ ਰਹਿ ਜਾਵੇਗੀ। ਬਾਈਪਾਸ ਦੇ ਬਣਨ ਨਾਲ ਸ਼ਹਿਰ ਵਿੱਚ ਰਹਿਣ ਵਾਲੇ ਲੋਕਾਂ ਨੂੰ ਭੀੜ-ਭੜੱਕੇ ਤੋਂ ਵੀ ਰਾਹਤ ਮਿਲੇਗੀ।

ਹੁਸ਼ਿਆਰਪੁਰ ਦਾ ਨੈਸ਼ਨਲ ਹਾਈਵੇਅ 44 (ਜੀ.ਟੀ. ਰੋਡ) ਨਾਲ ਸਿੱਧਾ ਸੰਪਰਕ ਹੋਵੇਗਾ। ਇਸ ਦੇ ਨਾਲ ਹੀ ਸੇਤੂ ਬੰਧਨ ਯੋਜਨਾ ਤਹਿਤ ਜਲੰਧਰ ਦੇ ਪਿੰਡ ਕੰਗਣੀਵਾਲ ਵਿੱਚ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਇਹ 46 ਕਿਲੋਮੀਟਰ ਲੰਬੇ ਜਲੰਧਰ ਬਾਈਪਾਸ ਪ੍ਰੋਜੈਕਟ ਵਿੱਚ ਬਣਾਇਆ ਜਾ ਰਿਹਾ ਹੈ।

ਅੰਮ੍ਰਿਤਸਰ, ਕਪੂਰਥਲਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਕੁੱਲ 9 ਪ੍ਰਾਜੈਕਟ ਬਣਾਏ ਜਾ ਰਹੇ ਹਨ। ਫ਼ਿਰੋਜ਼ਪੁਰ ਬਾਈਪਾਸ ਨੂੰ ਚਾਰ ਮਾਰਗੀ ਬਣਾਉਣ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਕਰਤਾਰਪੁਰ-ਅੰਮ੍ਰਿਤਸਰ ਵਿਚਕਾਰ ਪਿੰਡ ਗਹਿਰੀ ਮੰਡੀ ਅਤੇ ਤਰਨਤਾਰਨ ਵਿਖੇ ਰੇਲਵੇ ਓਵਰਬ੍ਰਿਜ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਸੁਲਤਾਨਪੁਰ ਲੋਧੀ-ਮੱਖੂ ’ਤੇ ਦੋ ਮਾਰਗੀ ਰੇਲਵੇ ਪੁਲ ਦਾ ਨੀਂਹ ਪੱਥਰ ਰੱਖਿਆ ਗਿਆ ਹੈ।

ਕ੍ਰਿਕਟ ਪਿੱਚ ‘ਤੇ ਅਚਾਨਕ ਡਿੱਗਿਆ ਬੱਲੇਬਾਜ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

0

ਨੋਇਡਾ ‘ਚ ਕ੍ਰਿਕਟ ਪਿੱਚ ‘ਤੇ 34 ਸਾਲਾ ਬੱਲੇਬਾਜ਼ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਦੀ ਖਬਰ ਸਾਹਮਣੇ ਆਈ ਹੈ। ਸਾਥੀ ਬੱਲੇਬਾਜ਼ ਅਤੇ ਫੀਲਡਿੰਗ ਟੀਮ ਦੇ ਖਿਡਾਰੀ ਉਸ ਨੂੰ ਸੀਪੀਆਰ ਦਿੰਦੇ ਰਹੇ ਪਰ ਖਿਡਾਰੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਵਿਕਾਸ ਨੇਗੀ (34) ਇੱਕ ਇੰਜੀਨੀਅਰ ਸੀ ਜੋ ਨੋਇਡਾ ਵਿੱਚ ਕਾਰਪੋਰੇਟ ਲੀਗ ਮੈਚ ਖੇਡ ਰਿਹਾ ਸੀ।

ਨੋਇਡਾ ‘ਚ ਕਾਰਪੋਰੇਟ ਲੀਗ ਦੌਰਾਨ ਮੈਵਰਿਕਸ ਇਲੈਵਨ ਅਤੇ ਬਲੇਜ਼ਿੰਗ ਬੁਲਸ ਵਿਚਾਲੇ ਮੈਚ ਚੱਲ ਰਿਹਾ ਸੀ। ਮੈਵਰਿਕਸ ਟੀਮ ਬੱਲੇਬਾਜ਼ੀ ਕਰ ਰਹੀ ਸੀ। ਉਮੇਸ਼ ਕੁਮਾਰ ਅਤੇ ਵਿਕਾਸ ਪਿੱਚ ‘ਤੇ ਸਨ। 14ਵਾਂ ਓਵਰ ਚੱਲ ਰਿਹਾ ਸੀ। ਉਮੇਸ਼ ਨੇ ਚੌਕਾ ਲਗਾਇਆ। ਵਿਕਾਸ ਨਾਨ-ਸਟ੍ਰਾਈਕਰ ਐਂਡ ਤੋਂ ਵਧਾਈ ਦੇਣ ਲਈ ਸਟ੍ਰਾਈਕਰ ਐਂਡ ‘ਤੇ ਗਿਆ। ਵਿਕਾਸ ਉਮੇਸ਼ ਦੇ ਪਹੁੰਚਣ ਤੋਂ ਪਹਿਲਾਂ ਹੀ ਪਿੱਚ ‘ਤੇ ਡਿੱਗ ਗਿਆ।

ਇਹ ਦੇਖ ਕੇ ਦੋਵੇਂ ਟੀਮਾਂ ਦੇ ਖਿਡਾਰੀ ਪਿੱਚ ‘ਤੇ ਦੌੜ ਗਏ। ਕੁਝ ਖਿਡਾਰੀਆਂ ਨੇ ਵਿਕਾਸ ਦੀ ਜਾਨ ਬਚਾਉਣ ਲਈ ਉਸ ਨੂੰ ਸੀ.ਪੀ.ਆਰ. ਦਿੱਤਾ। ਉਸ ਨੂੰ ਕੁਝ ਦੇਰ ਜ਼ਮੀਨ ‘ਤੇ ਬਿਠਾਇਆ ਗਿਆ। ਜਦੋਂ ਉਸ ਦੀ ਸਿਹਤ ‘ਚ ਸੁਧਾਰ ਨਹੀਂ ਹੋਇਆ ਤਾਂ ਉਸ ਨੂੰ ਨੋਇਡਾ ਦੇ ਨਜ਼ਦੀਕੀ ਹਸਪਤਾਲ ‘ਚ ਲਿਜਾਇਆ ਗਿਆ। ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ, ਹਸਪਤਾਲ ਪਹੁੰਚਦੇ ਹੀ ਵਿਕਾਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਦਿਲ ਦਾ ਦੌਰਾ ਪੈਣ ਤੋਂ ਪਹਿਲਾਂ ਵਿਕਾਸ ਆਪਣੀ ਟੀਮ ਲਈ 7 ਦੌੜਾਂ ਬਣਾ ਕੇ ਬੱਲੇਬਾਜ਼ੀ ਕਰ ਰਹੇ ਸਨ। ਉਸ ਨੇ 6 ਗੇਂਦਾਂ ਖੇਡੀਆਂ ਸਨ ਤਾਂ ਉਸ ਦੀ ਟੀਮ ਦਾ ਸਕੋਰ 13.5 ਓਵਰਾਂ ‘ਚ 5 ਵਿਕਟਾਂ ਦੇ ਨੁਕਸਾਨ ‘ਤੇ 143 ਦੌੜਾਂ ਸੀ। ਮੈਚ ਦਾ ਯੂ-ਟਿਊਬ ‘ਤੇ ਲਾਈਵ ਪ੍ਰਸਾਰਣ ਕੀਤਾ ਜਾ ਰਿਹਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬਲੇਜ਼ਿੰਗ ਬੁਲਸ ਨੇ 19.2 ਓਵਰਾਂ ‘ਚ 9 ਵਿਕਟਾਂ ਦੇ ਨੁਕਸਾਨ ‘ਤੇ 183 ਦੌੜਾਂ ਬਣਾਈਆਂ। ਦੋਵਾਂ ਟੀਮਾਂ ਵਿਚਾਲੇ ਇਹ ਮੈਚ S&B ਇੰਡੀਆ ਸਾਲਾਨਾ ਕ੍ਰਿਕਟ ਟੂਰਨਾਮੈਂਟ ‘ਚ ਹੋ ਰਿਹਾ ਸੀ। ਹਾਦਸੇ ਤੋਂ ਬਾਅਦ ਟੂਰਨਾਮੈਂਟ ਰੋਕ ਦਿੱਤਾ ਗਿਆ।

BSF ਨੇ ਸਰਚ ਮੁਹਿੰਮ ਤਹਿਤ ਸਰਹੱਦ ਨੇੜਿਉਂ ਹੈ.ਰੋਇ.ਨ ਕੀਤੀ ਬਰਾਮਦ

0

ਫਾਜ਼ਿਲਕਾ :ਸਰਹੱਦ ‘ਤੇ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਹੋਣ ਦੇ ਬਾਵਜੂਦ BSF ਦੇ ਜਵਾਨ ਪੂਰੀ ਮੁਸਤੈਦੀ ਨਾਲ ਦੁਸ਼ਮਣ ਦੀ ਹਰ ਚਾਲ ਨੂੰ ਨਾਕਾਮ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਜੁਟੇ ਹੋਏ ਹਨ। ਮੰਗਲਵਾਰ ਰਾਤ ਨੂੰ ਵੀ ਸਰਹੱਦ ਦੇ ਨੇੜੇ ਇੱਕ ਡਰੋਨ ਦੀ ਮੂਵਮੈਂਟ ਦਿਖਾਈ ਦਿੱਤੀ ਜਿਸ ‘ਤੇ BSF ਵੱਲੋਂ ਜਵਾਬੀ ਕਾਰਵਾਈ ਕੀਤੀ ਗਈ।

ਚੌਂਕੀ ਮੁਹਾਰ ਸੋਨਾ ਦੇ ਬੇੜੇ ਚਲਾਏ ਗਏ ਸਰਚ ਅਭਿਆਨ ਦੇ ਦੌਰਾਨ ਇੱਕ ਖੇਤ ਵਿੱਚੋਂ ਤਿੰਨ ਪੈਕੇਟ ਸ਼ੱਕੀ ਹਾਲਤ ਵਿੱਚ ਬਰਾਮਦ ਹੋਏ। ਜਿਸਦੀ ਜਾਂਚ ਕਰਨ ‘ਤੇ ਇਸ ਵਿੱਚ ਹੈ.ਰੋਇ.ਨ ਪਾਈ ਗਈ। ਜਿਸਦਾ ਕੁੱਲ ਵਜ਼ਨ 3.125 ਕਿਲੋਗ੍ਰਾਮ ਦੱਸਿਆ ਜਾ ਰਿਹਾ ਹੈ। ਫਿਲਹਾਲ ਇਸਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਤੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।

BSF ਦੀ 66 ਬਟਾਲੀਅਨ ਦੇ ਅਧਿਕਾਰੀਆਂ ਅਨੁਸਾਰ ਬੀਐੱਸਐੱਫ ਜਵਾਨਾਂ ਨੇ ਜਿਵੇਂ ਹੀ ਡਰੋਨ ਦੀ ਆਵਾਜ਼ ਮਹਿਸੂਸ ਕੀਤੀ ਤਾਂ ਜਵਾਬੀ ਕਾਰਵਾਈ ਕੀਤੀ ਗਈ। ਜਿਸਦੇ ਬਾਅਦ ਸਰਚ ਅਭਿਆਨ ਚਲਾਇਆ ਗਿਆ। ਮੁੱਢਲੀ ਜਾਂਚ ਵਿੱਚ ਤਿੰਨ ਪੈਕੇਟ ਬਰਾਮਦ ਕੀਤੇ ਗਏ ਹਨ, ਜਦਕਿ ਹਾਲੇ ਵੀ ਪੁਲਿਸ ਦੇ ਨਾਲ ਮਿਲ ਕੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।

ਨ.ਸ਼ਿ.ਆਂ ਖਿਲਾਫ ਪੁਲਿਸ ਦੀ ਵੱਡੀ ਕਾਰਵਾਈ, ਨ.ਸ਼ਾ ਤਸਕਰ ਦੀ 58 ਲੱਖ ਦੀ ਜਾਇਦਾਦ ਕੀਤੀ ਜ਼ਬਤ

0

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਦੇ ਹਿੱਸੇ ਵਜੋਂ ਨਸ਼ਿਆਂ ਦੇ ਕਾਰੋਬਾਰ ਤੋਂ ਬਣੀਆਂ ਚੱਲ-ਅਚੱਲ ਗੈਰ-ਕਾਨੂੰਨੀ ਜਾਇਦਾਦਾਂ ਨੂੰ ਜ਼ਬਤ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਪੁਲਿਸ ਨੇ ਬਠਿੰਡਾ ਵਿੱਚ ਨਸ਼ਿਆਂ ਤੋਂ ਬਣੀਆਂ ਨਾਜਾਇਜ਼ ਜਾਇਦਾਦਾਂ ਜ਼ਬਤ ਕੀਤੀਆਂ ਹਨ। ਇਸ ਦੀ ਕੁੱਲ ਕੀਮਤ ਕਰੀਬ 58 ਲੱਖ ਰੁਪਏ ਹੈ।

ਰਾਮਪੁਰਾ ਪੁਲਿਸ ਨੇ ਜ਼ਿਲ੍ਹੇ ਦੇ ਪਿੰਡ ਜੇਠੂਕਾ ਵਿੱਚ ਇੱਕ ਨਸ਼ਾ ਤਸਕਰ ਦੀ ਜਾਇਦਾਦ ਜ਼ਬਤ ਕਰਨ ਦਾ ਨੋਟਿਸ ਜਾਰੀ ਕੀਤਾ ਹੈ। ADGP SPS ਪਰਮਾਰ ਨੇ ਦੱਸਿਆ ਕਿ NDPS ਦੇ 26 ਕੇਸ ਸਮਰੱਥ ਅਧਿਕਾਰੀ ਦਿੱਲੀ ਨੂੰ ਭੇਜੇ ਗਏ ਸਨ।

ਇਨ੍ਹਾਂ ਵਿੱਚੋਂ ਸੱਤ NDPS ਕੇਸਾਂ ਦੀ ਜਾਇਦਾਦ ਦੀ ਪੁਸ਼ਟੀ ਹੋ ​​ਚੁੱਕੀ ਹੈ ਅਤੇ ਬਾਕੀ 19 ਕੇਸ ਸਮਰੱਥ ਅਧਿਕਾਰੀ ਕੋਲ ਬਕਾਇਆ ਪਏ ਹਨ। ਹੁਣ ਤੱਕ ਜ਼ਬਤ ਕੀਤੀ ਗਈ ਜਾਇਦਾਦ ਦੀ ਕੁੱਲ ਕੀਮਤ 2 ਕਰੋੜ 26 ਲੱਖ ਰੁਪਏ ਹੈ।

ਇਸ ਤੋਂ ਇਲਾਵਾ ਬਠਿੰਡਾ ਪੁਲਿਸ ਵੱਧ ਤੋਂ ਵੱਧ ਨਸ਼ਾ ਤਸਕਰਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਨ ਲਈ ਦਿੱਲੀ ਸਥਿਤ ਸਮਰੱਥ ਅਧਿਕਾਰੀ ਕੋਲ ਭੇਜੇਗੀ। ਜ਼ਿਲ੍ਹਾ ਬਠਿੰਡਾ ਦੇ ਪੁਸ਼ਟੀ ਕੀਤੇ ਕੇਸਾਂ ਦੇ ਹੁਕਮਾਂ ਦੀਆਂ ਕਾਪੀਆਂ ਸਬੰਧਤ ਥਾਣਿਆਂ ਵੱਲੋਂ ਮੁਲਜ਼ਮਾਂ ਦੇ ਘਰਾਂ ’ਤੇ ਚਿਪਕਾ ਦਿੱਤੀਆਂ ਗਈਆਂ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਨੂੰ ਪੁਲਿਸ ਨੇ ਪਿੰਡ ਜੇਠੂਕਾ ਵਿੱਚ ਇੱਕ ਨਸ਼ਾ ਤਸਕਰ ਦੀ ਜਾਇਦਾਦ ਕੁਰਕ ਕਰਨ ਦਾ ਨੋਟਿਸ ਜਾਰੀ ਕੀਤਾ ਹੈ।

ਹੁਸ਼ਿਆਰਪੁਰ ਸਰਪੰਚ ਕ.ਤਲ ਮਾਮਲੇ ‘ਚ ਪੁਲਿਸ ਨੇ ਮੁਲਜ਼ਮ ਦਾ ਕੀਤਾ ਐਨਕਾਊਂਟਰ

0

ਹੁਸ਼ਿਆਰਪੁਰ ਦੇ ਪਿੰਡ ਡਡਿਆਣਾ ਦੇ ਸਰਪੰਚ ਸੰਦੀਪ ਕੁਮਾਰ ਛੀਨਾ ਕਤਲ ਕਾਂਡ ਦਾ ਮੁੱਖ ਦੋਸ਼ੀ ਅਨੂਪ ਕੁਮਾਰ ਵਿੱਕੀ ਮੰਗਲਵਾਰ ਦੇਰ ਰਾਤ ਪੁਲਿਸ ਮੁਕਾਬਲੇ ਵਿੱਚ ਜ਼ਖ਼ਮੀ ਹੋ ਗਿਆ। ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿੱਚ ਦੋਸ਼ੀ ਦੀ ਲੱਤ ਵਿੱਚ ਦੋ ਗੋਲੀਆਂ ਲੱਗੀਆਂ। ਦੋਸ਼ੀ ਨੂੰ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਸਰਪੰਚ ਦਾ ਕਤਲ ਕਰਨ ਤੋਂ ਬਾਅਦ ਵਿੱਕੀ ਹਰਿਆਣਾ ਵਿੱਚ ਲੁਕਿਆ ਹੋਇਆ ਸੀ। ਮੰਗਲਵਾਰ ਰਾਤ ਕਰੀਬ 11 ਵਜੇ ਜਦੋਂ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਵਿੱਕੀ ਨੂੰ ਘੇਰ ਲਿਆ ਤਾਂ ਉਸ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ‘ਚ ਵਿੱਕੀ ਜ਼ਖਮੀ ਹੋ ਗਿਆ।

ਉਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਦੋਸ਼ੀ ਨੇ ਦੱਸਿਆ ਕਿ ਸਰਪੰਚ ਨੇ ਸਾਡੀਆਂ ਵੀਡੀਓਜ਼ ਵਾਇਰਲ ਕੀਤੀਆਂ ਸਨ। ਇਸ ਕਾਰਨ ਉਸ ਦਾ ਕਤਲ ਕਰ ਦਿੱਤਾ ਗਿਆ।

ਪੰਜ ਦਿਨ ਪਹਿਲਾਂ ਸਰਪੰਚ ਛੀਨਾ ਦੀ ਫੈਕਟਰੀ ਅੰਦਰ ਤਿੰਨ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਕ ਦੋਸ਼ੀ ਰੋਹਿਤ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਮੁੱਖ ਦੋਸ਼ੀ ਵਿੱਕੀ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਰਿਸ਼ਤੇਦਾਰਾਂ ਨੇ ਅਜੇ ਤੱਕ ਛੀਨਾ ਦਾ ਪੋਸਟਮਾਰਟਮ ਵੀ ਨਹੀਂ ਕਰਵਾਇਆ। ਮੰਗ ਕੀਤੀ ਗਈ ਸੀ ਕਿ ਮੁੱਖ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਸਰਪੰਚ ਛੀਨਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਰੰਜਿਸ਼ ਦੇ ਚੱਲਦਿਆਂ ਸਰਪੰਚ ਦਾ ਕਤਲ ਕੀਤਾ ਗਿਆ ਸੀ।

ਅੰਮ੍ਰਿਤਸਰ ‘ਚ ਸੜਕ ਹਾਦਸੇ ‘ਚ ਸਕੂਲੀ ਵਿਦਿਆਰਥੀ ਦੀ ਹੋਈ ਮੌ.ਤ

0

ਅੰਮ੍ਰਿਤਸਰ ਪਿੰਡ ਚੱਕ ਦੇ ਗਿਆਰਵੀਂ ਸ਼੍ਰੇਣੀ ਦੇ ਵਿਦਿਆਰਥੀ ਦੀ ਸੜਕ ਹਾਦਸੇ ‘ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਚੌਕੀ ਖਾਸਾ ਦੇ ਇੰਚਾਰਜ ਸਾਹਿਬ ਸਿੰਘ ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਵਿਦਿਆਰਥੀ ਦਾ ਨਾਂ ਮਹਾਵੀਰ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਪਿੰਡ ਚੱਕ ਮੁਕੰਦ ਦਾ ਰਹਿਣ ਵਾਲਾ ਸੀ।

ਸਵੇਰੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਸਾ ਬਜ਼ਾਰ ਵਿਖੇ ਪੜ੍ਹਣ ਲਈ ਜਾ ਰਿਹਾ ਸੀ। ਉਹ ਗਿਆਰਵੀਂ ਸ਼੍ਰੇਣੀ ਦਾ ਵਿਦਿਆਰਥੀ ਸੀ। ਪਿੰਡ ਚੱਕ ਦੇ ਕਰੀਬ ਚੱਲਦੇ ਟਰੱਕ ਨਾਲ ਹਾਦਸਾਗ੍ਰਸਤ ਹੋਣ ਨਾਲ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਲੁਧਿਆਣਾ ਪੁਲਿਸ ਨੇ ਗੈਂਗਸਟਰ ਸੰਦੀਪ ਨੂੰ ਕੀਤਾ ਗ੍ਰਿਫਤਾਰ

0

ਲੁਧਿਆਣਾ ਵਿੱਚ ਸੀਆਈਏ-2 ਦੇ ਇੰਚਾਰਜ ਬੇਅੰਤ ਜੁਨੇਜਾ ਦੀ ਟੀਮ ਨੇ ਗੈਂਗਸਟਰ ਸੰਦੀਪ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਸੰਦੀਪ ਕੋਲੋਂ 32 ਬੋਰ ਦਾ ਪਿਸਤੌਲ ਅਤੇ 4 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਸੰਦੀਪ ਦਾ ਲੁਧਿਆਣਾ ਵਿੱਚ ਇੱਕ ਗਰੁੱਪ ਹੈ ਜਿਸ ਵਿੱਚ ਸੈਂਕੜੇ ਨੌਜਵਾਨ ਸ਼ਾਮਲ ਹਨ। ਸੰਦੀਪ ਅਤੇ ਉਸਦੇ ਦੋਸਤ ਅਕਸਰ ਸਿਆਸੀ ਰੈਲੀਆਂ ਵਿੱਚ ਵੀ ਦੇਖੇ ਜਾ ਸਕਦੇ ਹਨ।

ਪੁਲਿਸ ਨੇ ਉਸ ਨੂੰ ਭਾਮੀਆਂ ਇਲਾਕੇ ਵਿੱਚ ਉਸ ਦੇ ਘਰੋਂ ਫੜਿਆ। ਸੰਦੀਪ ਗੋਰੂ ਬੱਚਾ ਦਾ ਸਾਥੀ ਹੈ। ਉਸਦਾ ਗੈਂਗਸਟਰ ਪੁਨੀਤ ਬੈਂਸ ਗਰੁੱਪ ਅਤੇ ਜਤਿੰਦਰ ਜਿੰਦੀ ਨਾਲ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਸ਼ਹਿਰ ਵਿੱਚ ਆਪਣੀ ਸਰਦਾਰੀ ਕਾਇਮ ਕਰਨ ਲਈ ਸੰਦੀਪ ਅਤੇ ਉਸਦੇ ਸਾਥੀ ਅਕਸਰ ਹਥਿਆਰਾਂ ਦੀਆਂ ਰੀਲਾਂ ਬਣਾ ਕੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਰਹਿੰਦੇ ਹਨ।

ਪੁਲਿਸ ਹੁਣ ਸੰਦੀਪ ਦੇ ਸੋਸ਼ਲ ਮੀਡੀਆ ਅਕਾਊਂਟ ਅਤੇ ਮੋਬਾਈਲ ਡਿਟੇਲ ਦੀ ਵੀ ਜਾਂਚ ਕਰ ਰਹੀ ਹੈ। ਸਿਆਸੀ ਆਗੂਆਂ ਦੇ ਨਜ਼ਦੀਕੀ ਹੋਣ ਕਾਰਨ ਦੇਰ ਰਾਤ ਤੱਕ ਪੁਲਿਸ ’ਤੇ ਕਾਫੀ ਦਬਾਅ ਬਣਿਆ ਹੋਇਆ ਸੀ। ਸੰਦੀਪ ਖਿਲਾਫ ਹੁਣ ਤੱਕ 10 ਤੋਂ 12 ਮਾਮਲੇ ਦਰਜ ਹਨ। ਦੇਰ ਰਾਤ ਤੱਕ ਪੁਲਿਸ ਨੇ ਕਈ ਥਾਵਾਂ ‘ਤੇ ਰੇਡ ਕਰਕੇ ਛਾਪੇਮਾਰੀ ਕੀਤੀ। ਸੰਦੀਪ ਦੀ ਗ੍ਰਿਫਤਾਰੀ ਅਤੇ ਬਰਾਮਦਗੀ ਬਾਰੇ ਪੁਲਿਸ ਅੱਜ ਖੁਲਾਸਾ ਕਰ ਸਕਦੀ ਹੈ।

 

ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ DGP ਵਲੋਂ ਪੂਰੇ ਪੰਜਾਬ ‘ਚ ਸਖ਼ਤ ਹੁਕਮ ਜਾਰੀ

0

ਗਣਤੰਤਰ ਦਿਵਸ ਨੂੰ ਨੇੜੇ ਵੇਖਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਰਹੱਦੀ ਖੇਤਰਾਂ ਸਮੇਤ ਪੂਰੇ ਪੰਜਾਬ ’ਚ ਸੁਰੱਖਿਆ ਇੰਤਜ਼ਾਮ ਮਜ਼ਬੂਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਗਣਤੰਤਰ ਦਿਵਸ ’ਤੇ ਰਾਜਪਾਲ, ਮੁੱਖ ਮੰਤਰੀ ਤੇ ਮੰਤਰੀਆਂ ਵਲੋਂ ਵੱਖ-ਵੱਖ ਜ਼ਿਲ੍ਹਿਆਂ ਵਿਚ ਕੌਮੀ ਝੰਡਾ ਲਹਿਰਾਇਆ ਜਾਂਦਾ ਹੈ, ਜਿਸ ਨੂੰ ਵੇਖਦਿਆਂ ਦੇਸ਼-ਵਿਰੋਧੀ ਤਾਕਤਾਂ ਤੇ ਸਮਾਜ-ਵਿਰੋਧੀ ਅਨਸਰ ਸਰਗਰਮ ਹੋ ਜਾਂਦੇ ਹਨ।

ਡੀ. ਜੀ. ਪੀ. ਗੌਰਵ ਯਾਦਵ ਨੇ ਸਾਰੇ ਪੁਲਸ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨੂੰ ਆਪੋ-ਆਪਣੇ ਖੇਤਰਾਂ ਵਿਚ ਰਾਤ ਦੇ ਨਾਕੇ ਲਾਉਣ ਦੇ ਹੁਕਮ ਦਿੱਤੇ ਹਨ। ਇਹ ਵੀ ਹੁਕਮ ਦਿੱਤੇ ਗਏ ਹਨ ਕਿ ਗਣਤੰਤਰ ਦਿਵਸ ਤੋਂ ਪਹਿਲਾਂ ਸਾਰੇ ਪੁਲਸ ਕਮਿਸ਼ਨਰ ਤੇ ਐੱਸ. ਐੱਸ. ਪੀਜ਼ ਆਪੋ-ਆਪਣੇ ਖੇਤਰਾਂ ਵਿਚ ਖੁਦ ਪੁਲਸ ਨਾਕਿਆਂ ਦੀ ਚੈਕਿੰਗ ਕਰਨ।

ਪੰਜਾਬ ਪੁਲਸ ਵਲੋਂ ਅੱਤਵਾਦੀਆਂ ਤੇ ਸਮਾਜ-ਵਿਰੋਧੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਆਪਰੇਸ਼ਨ ਵੀ ਚਲਾਇਆ ਜਾਵੇਗਾ। ਪੰਜਾਬ ’ਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਨੇੜੇ ਵਿਸ਼ੇਸ਼ ਨਾਕਾਬੰਦੀ ਰਹੇਗੀ। ਗਣਤੰਤਰ ਦਿਵਸ ਸਬੰਧੀ ਕੁੱਝ ਸਰਹੱਦੀ ਜ਼ਿਲ੍ਹਿਆਂ ਵਿਚ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ ਵੀ ਵਧਾਈ ਜਾਵੇਗੀ।

ਪੰਜਾਬ ਸਰਕਾਰ ਫ਼ਰਵਰੀ ‘ਚ ਚਾਰ ‘NRI ਮਿਲਣੀ’ ਪ੍ਰੋਗਰਾਮ ਕਰਵਾਏਗੀ: ਕੁਲਦੀਪ ਧਾਲੀਵਾਲ

0

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਨਾਮਕ ਚਾਰ ਪ੍ਰੋਗਰਾਮਾਂ ਦਾ ਆਯੋਜਨ ਕਰੇਗੀ।

ਇਹ ਜਾਣਕਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮਾਂ ਦੀ ਸ਼ੁਰੂਆਤ 3 ਫ਼ਰਵਰੀ ਨੂੰ ਪਠਾਨਕੋਟ ਤੋਂ ਹੋਵੇਗੀ, ਜਿੱਥੇ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਪੁਰ ਆਦਿ ਜ਼ਿਲਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰਾਂ ਹੀ 9 ਫ਼ਰਵਰੀ ਨੂੰ ਐਸ.ਬੀ.ਐਸ ਨਗਰ (ਨਵਾਂ ਸ਼ਹਿਰ) ਵਿਖੇ ਐਸ.ਬੀ.ਐਸ ਨਗਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਐਸ.ਏ.ਐਸ ਨਗਰ (ਮੁਹਾਲੀ) ਆਦਿ ਜ਼ਿਲ੍ਹਿਆਂ ਜਦਕਿ 16 ਫ਼ਰਵਰੀ ਨੂੰ ਸੰਗਰੂਰ ਵਿਖੇ ਸੰਗਰੂਰ, ਪਟਿਆਲਾ, ਬਰਨਾਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਹੱਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 22 ਫ਼ਰਵਰੀ ਨੂੰ ਫਿਰੋਜ਼ਪੁਰ ਵਿਖੇ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਤਰਨ ਤਾਰਨ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਆਦਿ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ।

ਸ. ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀ 11 ਜਨਵਰੀ ਤੋਂ 30 ਜਨਵਰੀ, 2024 ਤੱਕ ਵਿਭਾਗ ਦੀ ਵੈਬਸਾਈਟ: nri.punjab.gov.in ਅਤੇ ਵੱਟਸਅੱਪ ਨੰਬਰ 9056009884 `ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।

ਪ੍ਰਵਾਸੀ ਪੰਜਾਬੀਆਂ ਨੂੰ ਇਨ੍ਹਾਂ ਮਿਲਣੀ ਸਮਾਗਮਾਂ ਵਿੱਚ ਵਧ-ਚੜ੍ਹ ਕੇ ਪਹੁੰਚਣ ਦੀ ਅਪੀਲ ਕਰਦਿਆਂ ਸ. ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਦਸੰਬਰ, 2022 ਵਿੱਚ ਵੀ 5 ਸਫ਼ਲ ਮਿਲਣੀ ਪ੍ਰੋਗਰਾਮ ਕਰਵਾਏ ਸਨ, ਜਿਸ ਦੌਰਾਨ ਪ੍ਰਵਾਸੀ ਪੰਜਾਬੀਆਂ ਨੇ 605 ਵੱਖ-ਵੱਖ ਸ਼ਿਕਾਇਤਾਂ ਦਰਜ ਕਰਵਾਈਆਂ ਸਨ, ਜਿਨ੍ਹਾਂ ਦਾ ਹੱਲ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੀ ਐਨ.ਆਰ.ਆਈ. ਪੁਲੀਸ ਵਿੰਗ ਕੋਲ ਲਗਾਤਾਰ ਆਨਲਾਈਨ ਸ਼ਿਕਾਇਤਾਂ ਆ ਰਹੀਆਂ ਹਨ, ਜਿਨ੍ਹਾਂ ਦਾ 15 ਐਨ.ਆਰ.ਆਈ. ਪੁਲੀਸ ਥਾਣਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਪੱਧਰ ‘ਤੇ ਸਮਾਂਬੱਧ ਢੰਗ ਨਾਲ ਤਸੱਲੀਬਖ਼ਸ਼ ਹੱਲ ਕੀਤਾ ਜਾ ਰਿਹਾ ਹੈ।

ਇਸ ਮੌਕੇ ਪ੍ਰਮੁੱਖ ਸਕੱਤਰ ਐਨ.ਆਰ.ਆਈ. ਮਾਮਲੇ ਵਿਭਾਗ ਸ੍ਰੀ ਦਿਲੀਪ ਕੁਮਾਰ, ਏ.ਡੀ.ਜੀ.ਪੀ. ਸ੍ਰੀ ਪ੍ਰਵੀਨ ਕੁਮਾਰ ਸਿਨਹਾ, ਵਿਸ਼ੇਸ਼ ਸਕੱਤਰ ਐਨ.ਆਰ.ਆਈ. ਮਾਮਲੇ ਵਿਭਾਗ ਸ੍ਰੀਮਤੀ ਕੰਵਲਪ੍ਰੀਤ ਬਰਾੜ ਅਤੇ ਸ੍ਰੀ ਪਰਮਜੀਤ ਸਿੰਘ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਪੁਲਿਸ ਨੇ ਗੈਂਗਸਟਰ ਨਵਦੀਪ ਸਿੰਘ ਉਰਫ ਟਾਈਗਰ ਨੂੰ ਸਾਥੀਆਂ ਸਮੇਤ ਕੀਤਾ ਗ੍ਰਿਫਤਾਰ

0

ਗੁਰਦਾਸਪੁਰ ਦੇ ਕਸਬਾ ਧਾਰੀਵਾਲ ਵਿਖੇ ਦੋ ਗੁੱਟਾਂ ਦੀ ਪੁਰਾਣੀ ਰੰਜਿਸ਼ ਕਾਰਨ 28 ਦਸੰਬਰ ਦੀ ਸ਼ਾਮ ਨੂੰ ਧਾਰੀਵਾਲ ਦੇ ਮਿੱਲ ਗਰਾਊਂਡ ਵਿਚ ਖੜ੍ਹੇ ਸ਼ੈਲੀ ਨਾਂ ਦੇ ਨੌਜਵਾਨ ਨੂੰ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਧਾਰੀਵਾਲ ਪੁਲਿਸ ਨੇ 6 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ।

ਹੁਣ ਇਸ ਮਾਮਲੇ ਵਿੱਚ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨਵਦੀਪ ਸਿੰਘ ਉਰਫ ਟਾਈਗਰ ਉਮਰ 19 ਸਾਲ ਸਮੇਤ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਦਕਿ ਦਿੱਲੀ ਦਾ ਰਹਿਣ ਵਾਲਾ ਇਹਨਾਂ ਦਾ ਇੱਕ ਸਾਥੀ ਅਜੇ ਵੀ ਫਰਾਰ ਦੱਸਿਆ ਜਾਂਦਾ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਗੈਂਗਸਟਰ ਨਵਦੀਪ ਸਿੰਘ ਉਰਫ ਟਾਈਗਰ ਖਿਲਾਫ 20 ਦੇ ਕਰੀਬ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਗੈਂਗਸਟਰ ਹੈਪੀ ਜੱਟ ਦੇ ਸੰਪਰਕ ਵਿਚ ਸੀ ਅਤੇ ਉਸ ਕੋਲੋਂ ਹਥਿਆਰ ਮੰਗਵਾਏ ਸਨ।ਪੁਲਿਸ ਨੇ ਦੋ ਪਿਸਤੌਲ , ਕਾਰਤੂਸ, ਇੱਕ ਕਾਰ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤੀ ਹੈ।ਸਾਰੇ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਪੇਸ਼ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਇਸ ਸਬੰਧੀ ਪ੍ਰੈਸ ਕਾਨਫਰੰਸ ਕਰਦੇ ਹੋਏ ਐੱਸਐੱਸਪੀ ਗੁਰਦਾਸਪੁਰ ਦਾਯਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਬੀਤੀ 28 ਦਸੰਬਰ ਦੀ ਸ਼ਾਮ ਨੂੰ ਦੋ ਧੜਿਆਂ ਦੀ ਪੁਰਾਣੀ ਰੰਜਿਸ਼ ਦੇ ਚੱਲਦਿਆਂ ਧਾਰੀਵਾਲ ਦੀ ਮਿੱਲ ਗਰਾਊਂਡ ਵਿਖੇ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਸ਼ੈਲੀ ਨੂੰ ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਸੀ।

ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ ਗੁਰਦਾਸਪੁਰ ਪੁਲਸ ਨੇ ਮੁੱਖ ਦੋਸ਼ੀ ਮੋਸਟ ਵਾਂਟੇਡ ਗੈਂਗਸਟਰ ਨਵਦੀਪ ਸਿੰਘ ਉਰਫ ਟਾਈਗਰ ਸਮੇਤ 5 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਦਾ ਇਕ ਸਾਥੀ ਚਰਨਜੀਤ ਸਿੰਘ ਫਰਾਰ ਦੱਸਿਆ ਜਾ ਰਿਹਾ ਹੈ ਕਿ ਉਹ ਦਿੱਲੀ ਦਾ ਰਹਿਣ ਵਾਲਾ ਹੈ ਅਤੇ ਉਹ ਨੇ ਨਵਦੀਪ ਸਿੰਘ ਉਰਫ ਟਾਈਗਰ ਨੂੰ ਆਪਣੇ ਘਰ ‘ਚ ਛੁਪਾਇਆ ਹੋਇਆ ਸੀl ਜਿਸ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।

ਐੱਸ.ਐੱਸ.ਪੀ.ਗੁਰਦਾਸਪੁਰ ਨੇ ਦੱਸਿਆ ਕਿ ਇਹ ਨੌਜਵਾਨ ਛੋਟੀ ਉਮਰ ‘ਚ ਹੀ ਅਪਰਾਧ ਦੀ ਦੁਨੀਆ ‘ਚ ਪ੍ਰਵੇਸ਼ ਕਰ ਗਿਆ ਸੀ।ਇਸਦੇ ਖਿਲਾਫ ਵੱਖ ਵੱਖ ਪੁਲਿਸ ਥਾਣਿਆਂ ਵਿੱਚ ਹੁਣ ਤੱਕ 20 ਦੇ ਕਰੀਬ ਅਪਰਾਧਿਕ ਮਾਮਲੇ ਦਰਜ ਹੋ ਚੁੱਕੇ ਹਨ। ਟਾਈਗਰ ਅਤੇ ਉਸ ਦੇ ਦੋ ਸਾਥੀਆਂ ਵੱਲੋਂ ਨੌਜਵਾਨ ਸ਼ੈਲੀ ‘ਤੇ ਜਿਨ੍ਹਾਂ ਦੋ ਪਿਸਤੌਲਾਂ ਨਾਲ ਗੋਲੀਬਾਰੀ ਕੀਤੀ ਸੀ।

ਉਸ ਨੇ ਇਹ ਹਥਿਆਰ ਗੈਂਗਸਟਰ ਹੈਪੀ ਜੱਟ ਤੋਂ ਹੀ ਲਏ ਸਨ ਅਤੇ ਉਹ ਜੇਲ੍ਹ ‘ਚ ਹੀ ਇਸ ਗੈਂਗਸਟਰ ਦੇ ਸੰਪਰਕ ‘ਚ ਆਇਆ ਸੀ ਜਦਕਿ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਕੋਲੋਂ ਦੋ ਪਿਸਤੌਲ,, ਜਿੰਦਾ ਕਾਰਤੂਸ, ਇੱਕ ਕਾਰ, ਇੱਕ ਮੋਟਰਸਾਈਕਲ ਬਰਾਮਦ ਕਰਕੇ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।