Home Blog Page 1938

ਪੰਜਾਬ ਕੈਬਨਿਟ ਨੇ ਖੇਤੀਬਾੜੀ ਵਿਭਾਗ ਦੀਆਂ 359 ਅਤੇ ਸਿਵਲ ਜੱਜਾਂ ਦੀਆਂ 80 ਆਸਾਮੀਆਂ ਭਰਨ ਨੂੰ ਦਿੱਤੀ ਮਨਜ਼ੂਰੀ

0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਤਕਨੀਕੀ ਵਿੰਗ ਵਿੱਚ ਵੱਖ-ਵੱਖ ਕਾਡਰ ਦੀਆਂ 359 ਆਸਾਮੀਆਂ ਸਿੱਧੀ ਭਰਤੀ ਰਾਹੀਂ ਭਰਨ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਲਿਆ ਗਿਆ।

ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵਿੱਚ ਅਧਿਕਾਰੀਆਂ/ਮੁਲਾਜ਼ਮਾਂ ਦੀ ਬੇਹੱਦ ਘਾਟ ਹੈ, ਜਿਸ ਕਾਰਨ ਕਾਰਜਪ੍ਰਣਾਲੀ ਉਤੇ ਮਾੜਾ ਅਸਰ ਪੈ ਰਿਹਾ ਸੀ। ਇਨ੍ਹਾਂ ਆਸਾਮੀਆਂ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਦੀਆਂ 200, ਖੇਤੀਬਾੜੀ ਸਬ ਇੰਸਪੈਕਟਰਾਂ ਦੀਆਂ 150 ਅਤੇ ਲੈਬਾਰਟਰੀ ਸਹਾਇਕਾਂ ਦੀਆਂ ਨੌਂ ਆਸਾਮੀਆਂ ਸ਼ਾਮਲ ਹਨ, ਜਿਹੜੀਆਂ ਆਸਾਮੀਆਂ ਦੇ ਕਿਸੇ ਵੀ ਤਰ੍ਹਾਂ ਦੇ ਪੁਨਰਗਠਨ ਤੋਂ ਬਿਨਾਂ ਭਰੀਆਂ ਜਾਣਗੀਆਂ। ਇਹ ਆਸਾਮੀਆਂ ਭਰਨ ਨਾਲ ਖੇਤੀਬਾੜੀ ਵਿਕਾਸ ਸਕੀਮਾਂ ਨੂੰ ਸੁਚਾਰੂ ਤਰੀਕੇ ਨਾਲ ਲਾਗੂ ਕਰਨ ਅਤੇ ਕਿਸਾਨਾਂ ਨੂੰ ਸਹੂਲਤਾਂ ਬਿਨਾਂ ਕਿਸੇ ਰੁਕਾਵਟ ਤੋਂ ਮੁਹੱਈਆ ਕਰਨ ਵਿੱਚ ਮਦਦ ਮਿਲੇਗੀ।

ਸਿਵਲ ਜੱਜਾਂ ਦੀਆਂ 80 ਆਸਾਮੀਆਂ ਭਰਨ ਦੀ ਮਨਜ਼ੂਰੀ

ਕੈਬਨਿਟ ਨੇ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਦੀਆਂ 80 ਆਸਾਮੀਆਂ ਨੂੰ ਪੰਜਾਬ ਸਿਵਲ ਸਰਵਿਸ ਕਮਿਸ਼ਨ, ਪਟਿਆਲਾ ਦੇ ਦਾਇਰੇ ਵਿੱਚੋਂ ਕੱਢ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਰਾਹੀਂ ਭਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਹੇਠਲੀਆਂ ਅਦਾਲਤਾਂ ਦੇ ਕੰਮਕਾਜ ਵਿੱਚ ਮੁਸਤੈਦੀ ਯਕੀਨੀ ਬਣਾਉਣ ਲਈ ਨਵੇਂ ਜੂਡੀਸ਼ੀਅਲ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਵਿੱਚ ਮਦਦ ਮਿਲੇਗੀ।

497 ਵੈਟਰਨਰੀ ਫਾਰਮਾਸਿਸਟਾਂ ਅਤੇ 498 ਕਲਾਸ-4/ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਵਿੱਚ ਵਾਧੇ ਦਾ ਫੈਸਲਾ

ਇਸ ਦੌਰਾਨ ਸੂਬੇ ਭਰ ਦੇ 582 ਵੈਟਰਨਰੀ ਹਸਪਤਾਲਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਪਹਿਲਾਂ ਹੀ ਠੇਕੇ ਦੇ ਆਧਾਰ ਉਤੇ ਕੰਮ ਕਰਦੇ 497 ਵੈਟਰਨਰੀ ਫਾਰਮਾਸਿਸਟਾਂ ਅਤੇ 498 ਕਲਾਸ-4/ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਨੂੰ ਪਹਿਲੀ ਅਪਰੈਲ 2022 ਤੋਂ 31 ਮਾਰਚ 2023 ਤੱਕ ਇਕ ਸਾਲ ਲਈ ਹੋਰ ਵਧਾਉਣ ਵਾਸਤੇ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਇਨ੍ਹਾਂ ਵੈਟਰਨਰੀ ਹਸਪਤਾਲਾਂ ਦੇ ਕੰਮਕਾਜ ਨੂੰ ਸੁਚਾਰੂ ਕਰਨਾ ਯਕੀਨੀ ਬਣਾਉਣ ਲਈ ਕੀਤਾ ਗਿਆ। ਇਸ ਤੋਂ ਇਲਾਵਾ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਿਹਤ ਸੰਭਾਲ ਲਈ ਬਿਹਤਰੀਨ ਸੇਵਾਵਾਂ ਮੁਹੱਈਆ ਹੋਣਗੀਆਂ। ਸੂਬਾ ਸਰਕਾਰ ਨੇ 582 ਸਿਵਲ ਵੈਟਰਨਰੀ ਹਸਪਤਾਲਾਂ ਨੂੰ ਪਹਿਲਾਂ ਹੀ ਪੇਂਡੂ ਵੈਟਰਨਰੀ ਅਫ਼ਸਰਾਂ ਦੀਆਂ ਪ੍ਰਵਾਨਤ 582 ਆਸਾਮੀਆਂ ਸਮੇਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋਂ ਪਸ਼ੂ ਪਾਲਣ ਵਿਭਾਗ ਨੂੰ ਵਾਪਸ ਤਬਦੀਲ ਕਰ ਦਿੱਤਾ ਹੈ।

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਬਣੇਗਾ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦਾ ਸਬ ਡਿਵੀਜ਼ਨ ਦਫ਼ਤਰ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਕਰਨ ਲਈ ਪੰਜਾਬ ਕੈਬਨਿਟ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਵਿਭਾਗ ਦੇ ਤਕਨੀਕੀ ਵਿੰਗ ਦਾ ਨਵਾਂ ਸਬ-ਡਿਵੀਜ਼ਨ ਦਫ਼ਤਰ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ ਇਕ ਸਬ-ਡਿਵੀਜ਼ਨਲ ਅਫ਼ਸਰ, ਦੋ ਜੂਨੀਅਰ ਇੰਜਨੀਅਰ, ਇਕ ਜੂਨੀਅਰ ਡਰਾਫਟਸਮੈਨ ਅਤੇ ਇਕ ਸੇਵਾਦਾਰ ਸਣੇ ਕੁੱਲ ਛੇ ਆਸਾਮੀਆਂ ਸਿਰਜੀਆਂ ਗਈਆਂ ਹਨ।

ਕੈਬਨਿਟ ਨੇ ਬਿਜਲੀ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰ ਕੇ ਖਪਤਕਾਰਾਂ ਨੂੰ ਸੁਚਾਰੂ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਪ੍ਰਸਤਾਵਿਤ ਰਿਵੈਂਮਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐਸ.ਐਸ.) ਨੂੰ ਪ੍ਰਵਾਨ ਕਰ ਲਿਆ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਵੱਲੋਂ ਸ਼ੁਰੂ ਕੀਤੀ ਇਸ ਸਕੀਮ ਲਈ ਭਾਰਤ ਸਰਕਾਰ ਤੋਂ 97,631 ਕਰੋੜ ਰੁਪਏ ਦੀ ਅਨੁਮਾਨਿਤ ਕੁੱਲ ਬਜਟ ਸਹਾਇਤਾ ਪ੍ਰਾਪਤ ਹੋਵੇਗੀ ਅਤੇ ਇਸ ਉਤੇ ਕੁੱਲ 3,03,758 ਕਰੋੜ ਰੁਪਏ ਖਰਚ ਹੋਣਗੇ।

WhatsApp ਤੇ Facebook ਨੂੰ ਦਿੱਲੀ HC ਵੱਲੋਂ ਵੱਡਾ ਝਟਕਾ, ਜਾਰੀ ਰਹੇਗੀ CCI ਦੀ ਜਾਂਚ

0

ਦਿੱਲੀ ਹਾਈ ਕੋਰਟ ਵੱਲੋਂ ਵਟਸਐਪ ਅਤੇ ਫੇਸਬੁੱਕ ਨੂੰ ਵੱਡਾ ਝਟਕਾ ਲੱਗਾ ਹੈ। ਵਟਸਐਪ ਦੀ ਨਵੀਂ ਪ੍ਰਾਈਵੇਸੀ ਪਾਲਿਸੀ ਨੂੰ ਲੈ ਕੇ ਭਾਰਤੀ ਪ੍ਰਤੀਯੋਗਤਾ ਕਮਿਸ਼ਨ (CCI) ਦੀ ਜਾਂਚ ਜਾਰੀ ਰਹੇਗੀ। ਦਿੱਲੀ ਹਾਈ ਕੋਰਟ ਦੀ ਡਬਲ ਬੈਂਚ ਨੇ ਸੀ.ਸੀ.ਆਈ. ਜਾਂਚ ਵਿਰੁੱਧ ਫੇਸਬੁੱਕ ਅਤੇ ਵਟਸਐਪ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ।

ਦੱਸ ਦੇਈਏ ਕਿ ਇਸਤੋਂ ਪਹਿਲਾਂ ਸਿੰਗਲ ਬੈਂਚ ਨੇ ਵੀ ਦੋਵਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਇਸਦੇ ਵਿਰੁੱਧ ਵਟਸਐਪ ਅਤੇ ਫੇਸਬੁੱਕ ਨੇ ਹਾਈ ਕੋਰਟ ਦੀ ਡਬਲ ਬੈਂਚ ਦੇ ਸਾਹਮਣੇ ਅਰਜ਼ੀ ਲਗਾਈ ਸੀ। ਦਰਅਸਲ ਵਟਟਸਐਪ ਦੀ ਨਵੀਂ ਪ੍ਰਾਈਵੇਸੀ ਪਾਲਿਸੀ ’ਚ ਯੂਜ਼ਰਸ ਦਾ ਡਾਟਾ ਫੇਸਬੁੱਕ ਅਤੇ ਉਸ ਦੀਆਂ ਦੂਜੀਆਂ ਕੰਪਨੀਆਂ ਨਾਲ ਸਾਂਝਾ ਕਰ ਸਕਦਾ ਹੈ। ਸੀ.ਸੀ.ਆਈ. ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦਾ ਡਾਟਾ ਫੇਸਬੁੱਕ ਨੂੰ ਦੂਜੀਆਂ ਕੰਪਨੀਆਂ ਨਾਲੋਂ ਅੱਗੇ ਕਰੇਗਾ ਅਤੇ ਪ੍ਰਤੀਯੋਗਤਾ ’ਚ ਵੀ ਅੱਗੇ ਰੱਖੇਗਾ। ਇਸਨੂੰ ਲੈ ਕੇ ਸੀ.ਸੀ.ਆਈ. ਜਾਂਚ ਕਰ ਰਿਹਾ ਹੈ।

ਕੀ ਹੈ ਮਾਮਲਾ
ਦਰਅਸਲ ਭਾਰੀਤ ਪ੍ਰਤੀਯੋਗਤਾ ਕਮਿਸ਼ਨ (ਸੀ.ਸੀ.ਆਈ.) ਨੇ ਵਟਸਐਪ ਦੀ 2021 ਦੀ ਅਪਡੇਟਿਡ ਪ੍ਰਾਈਵੇਸੀ ਪਾਲਿਸੀ ਦੀ ਜਾਂਚ ਦਾ ਆਦੇਸ਼ ਦਿੱਤੀ ਸੀ ਜਿਸਨੂੰ ਫੇਸਬੁੱਕ ਤੇ ਵਟਸਐਪ ਨੇ ਚੁਣੌਤੀ ਦਿੱਤੀ ਸੀ। ਹਾਈ ਕੋਰਟ ਦੀ ਸਿੰਗਲ ਬੈਂਚ ਨੇ ਪਿਛਲੇ ਸਾਲ ਅਪ੍ਰੈਲ ’ਚ ਵਟਸਐਪ ਐੱਲ.ਐੱਲ.ਸੀ. ਅਤੇ ਫੇਸਬੁੱਕ ਇੰਕ (ਹੁਣ ਮੇਟਾ) ਦੀਆਂ ਪਟੀਸ਼ਨਾਂ ’ਤੇ ਸੀ.ਸੀ.ਆਈ. ਦੇ ਜਾਂਚ ਦੇ ਆਦੇਸ਼ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ। ਪਿਛਲੇ ਸਾਲ ਜਨਵਰੀ ’ਚ ਸੀ.ਸੀ.ਆਈ. ਨੇ ਵਟਸਐਪ ਦੀ ਨਵੀਂ ਪ੍ਰਾਈਵੇਸੀ ਪਾਲਿਸੀ ਨੀਤੀ ਦੀ ਜਾਂਚ ਦਾ ਆਦੇਸ਼ ਦਿੱਤਾ ਸੀ ਜਿਸਦਾ ਵਟਸਐਪ ਅਤੇ ਫੇਸਬੁੱਕ ਦੋਵਾਂ ਨੇ ਵਿਰੋਧ ਕੀਤਾ ਸੀ।

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ‘ਜਾਂਦੀ ਵਾਰ’ ਗੀਤ ਰਿਲੀਜ਼ ਕਰਨ ’ਤੇ ਇਤਰਾਜ਼, ਕਾਨੂੰਨੀ ਕਾਰਵਾਈ ਦੀ ਦਿੱਤੀ ਚਿਤਾਵਨੀ

0

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗਾਇਕਾ ਅਫ਼ਸਾਨਾ ਖ਼ਾਨ ਨਾਲ ਗਾਏ ਅਤੇ ਸੰਗੀਤਕਾਰ ਸਲੀਮ ਮਰਚੈਂਟ ਨਾਲ ਰਿਕਾਰਡ ਕੀਤੇ ਗੀਤ ‘ਜਾਂਦੀ ਵਾਰ’ ਨੂੰ ਰਿਲੀਜ਼ ਕਰਨ ਉਤੇ ਪਰਿਵਾਰ ਨੇ ਇਤਰਾਜ਼ ਜਤਾਇਆ ਹੈ। ਇਹ ਗੀਤ 2 ਸਤੰਬਰ ਨੂੰ ਰਿਲੀਜ਼ ਕਰਨ ਦੀ ਗੱਲ ਸਲੀਮ ਮਰਚੈਟ ਵਲੋਂ ਕੱਲ੍ਹ ਕਹੀ ਗਈ ਸੀ। ਸਿੱਧੂ ਮੂਸੇਵਾਲਾ ‌ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਤਾਏ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਗੀਤ ਰਿਲੀਜ਼ ਕਰਨ ਸਬੰਧੀ ਉਨ੍ਹਾਂ ਤੋਂ ਕੋਈ ਆਗਿਆ ਨਹੀਂ ਲਈ ਗਈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਜੇ ਲੋੜ ਪਈ ਤਾਂ ਕਾਨੂੰਨ ਦਾ ਸਹਾਰਾ ਵੀ ਲੈ ਸਕਦੇ ਹਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਬੰਟੀ ਬੈਂਸ ਵੀ ਸੋਸ਼ਲ ਮੀਡੀਆ `ਤੇ ਆਪਣਾ ਇਤਰਾਜ਼ ਦਰਜ ਕਰਵਾ ਚੁੱਕੇ ਹਨ। ਬਾਲੀਵੁੱਡ ਦੇ ਮਸ਼ਹੂਰ ਸੰਗੀਤਕਾਰ ਸਲੀਮ ਮਰਚੈਂਟ ਨੇ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦਾ `ਜਾਂਦੀ ਵਾਰ` ਗੀਤ ਰਿਲੀਜ਼ ਕਰਨ ਦਾ ਐਲਾਨ ਕੀਤਾ ਸੀ। ਇਹ ਗੀਤ ਸਾਲ 2021 `ਚ ਰਿਕਾਰਡ ਕੀਤਾ ਗਿਆ ਸੀ। ਇਸ ਗੀਤ ਨੂੰ ਲੈਕੇ ਵਿਵਾਦ ਖੜਾ ਹੋ ਗਿਆ ਹੈ। ਪੰਜਾਬੀ ਇੰਡਸਟਰੀ ਇਸ ਗੱਲ `ਤੇ ਸਵਾਲ ਚੁੱਕ ਰਹੀ ਹੈ ਕਿ ਮਰਚੈਂਟ ਨੇ ਇਸ ਗੀਤ ਨੂੰ ਮੂਸੇਵਾਲਾ ਦੇ ਪਰਿਵਾਰ ਨੂੰ ਕਿਉਂ ਨਹੀਂ ਸੌਂਪਿਆ, ਜਦਕਿ ਮੂਸੇਵਾਲਾ ਦੇ ਪਰਿਵਾਰ ਨੇ ਉਨ੍ਹਾਂ ਤੋਂ ਬਾਰ ਬਾਰ ਅਪੀਲ ਕੀਤੀ ਸੀ ਕਿ ਉਨ੍ਹਾਂ ਦੀ ਹਾਮੀ ਭਰਨ ਤੋਂ ਬਿਨਾਂ ਮੂਸੇਵਾਲਾ ਦਾ ਕੋਈ ਗੀਤ ਰਿਲੀਜ਼ ਨਹੀਂ ਕੀਤਾ ਜਾਵੇਗਾ।

ਸੰਗੀਤਕਾਰ ਬੰਟੀ ਬੈਂਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਹੈ ਤੇ ਸਲੀਮ ਮਰਚੈਂਟ ਦੇ ਨਾਂ ਮੈਸੇਜ ਛੱਡਿਆ ਹੈ। ਜਿਸ ਵਿੱਚ ਬੈਂਸ ਨੇ ਕਿਹਾ ਕਿ, “ਸਲੀਮ ਸਰ, ਅਸੀਂ ਸਾਰੇ ਤੁਹਾਡਾ ਬਹੁਤ ਸਤਿਕਾਰ ਕਰਦੇ ਹਾਂ ਪਰ ਇਸ ਰਿਲੀਜ਼ ਨੂੰ ਅਜੇ ਤੱਕ ‘ਸਿੱਧੂ ਮੂਸੇਵਾਲਾ’ ਦੇ ਪਰਿਵਾਰ ਦੁਆਰਾ ਅਧਿਕਾਰਤ ਨਹੀਂ ਕੀਤਾ ਗਿਆ ਹੈ। ਅਸੀਂ ਤੁਹਾਨੂੰ ਕਈ ਵਾਰ ਬੇਨਤੀ ਕੀਤੀ ਹੈ, ਜਦੋਂ ਤੁਸੀਂ ਸ਼ੁਭ ਵੀਰ ਦੇ ਦੇਹਾਂਤ ਤੋਂ ਸਿਰਫ 3-4 ਦਿਨਾਂ ਬਾਅਦ ਗੀਤ ਰਿਲੀਜ਼ ਕਰਨਾ ਚਾਹੁੰਦੇ ਸੀ ਤੇ ਉਸ ਸਮੇਂ ਵੀ ਸ਼ੁਭ ਵੀਰ ਦੇ ਪਿਤਾ ਸਾਬ ਨੇ ਤੁਹਾਨੂੰ ਕਿਸੇ ਵੀ ਰਿਲੀਜ਼ ਨੂੰ ਰੋਕਣ ਲਈ ਇੱਕ ਵੌਇਸ ਨੋਟ ਭੇਜਿਆ ਸੀ।

ਪਰਿਵਾਰ ਪਹਿਲਾਂ ਕੁਝ ਸਮਾਂ ਲੈ ਰਿਹਾ ਹੈ ਤੇ ਫਿਰ ਤੁਹਾਡੇ ਨਾਲ ਪ੍ਰੋਜੈਕਟ ਦੇ ਪੂਰੇ ਵੇਰਵਿਆਂ ‘ਤੇ ਚਰਚਾ ਕਰਨਗੇ ਤੇ ਭਵਿੱਖ ਦੀ ਯੋਜਨਾ ਤੈਅ ਕਰਨਗੇ। ਅਸੀਂ ਤੁਹਾਡੇ ਵਰਗੇ ਜਾਣੇ-ਪਛਾਣੇ ਕਲਾਕਾਰ ਤੇ ਪੇਸ਼ੇਵਰ ਤੋਂ ਸਮਰਥਨ ਪ੍ਰਾਪਤ ਕਰਨ ਦੀ ਉਮੀਦ ਕਰਦੇ ਹਾਂ ਤੇ ਇਸ ਤੋਂ ਬਿਨਾਂ ਕੋਈ ਵੀ ਗੀਤ ਪਰਿਵਾਰ ਦੀ ਪੁਸ਼ਟੀ ਤੇ ਪ੍ਰਵਾਨਗੀ ਤੋਂ ਬਿਨ੍ਹਾ ਪੇਸ਼ ਨਾ ਕੀਤਾ ਜਾਵੇ।  ਸਿੱਧੂ ਦੇ ਮਾਤਾ-ਪਿਤਾ ਨੂੰ ਜਲਦੀ ਹੀ ਤੁਹਾਨੂੰ ਮਿਲ ਕੇ ਤੇ ਵਿਅਕਤੀਗਤ ਤੌਰ ‘ਤੇ ਇਸ ਪ੍ਰੋਜੈਕਟ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਬਹੁਤ ਖੁਸ਼ੀ ਹੋਵੇਗੀ।” ਫਿਲਹਾਲ ਉਨ੍ਹਾਂ ਦਾ ਪਰਿਵਾਰ ਨਿਆਂ ਤੇ ਹੋਰ ਬਹੁਤ ਸਾਰੀਆਂ ਚੀਜ਼ਾਂ ਉਨ੍ਹਾਂ ਦੀ ਤਰਜੀਹ ਦੇ ਰਿਹਾ ਹੈ। ਮੈਨੂੰ ਉਮੀਦ ਹੈ ਕਿ ਤੁਸੀਂ ਇਸ ਨੂੰ ਸਮਝੋਗੇ ਤੇ ਅਜਿਹੇ ਸਮੇਂ ਵਿੱਚ ਸਾਡਾ ਸਮਰਥਨ ਕਰੋਗੇ।”

Bank Holidays In September: ਸਤੰਬਰ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ, ਦੇਖੋ ਲਿਸਟ

0

ਸਤੰਬਰ ਵਿੱਚ 13 ਦਿਨਾਂ ਲਈ ਬੈਂਕ ਬੰਦ ਰਹਿਣਗੇ। ਇਸ ਲਈ ਤੁਹਾਨੂੰ ਇਸ ਮਹੀਨੇ ਦੀਆਂ ਛੁੱਟੀਆਂ ਬਾਰੇ ਪਤਾ ਹੋਣਾ ਚਾਹੀਦਾ ਹੈ। ਡਿਜੀਟਲ ਦੁਨੀਆ ‘ਚ ਘਰ ਬੈਠੇ ਹੀ ਬਹੁਤ ਸਾਰੇ ਕੰਮ ਕੀਤੇ ਜਾਂਦੇ ਹਨ ਪਰ ਕਈ ਕੰਮ ਅਜਿਹੇ ਹਨ ਜਿੱਥੇ ਬੈਂਕ ਜਾਣਾ ਪੈਂਦਾ ਹੈ। ਬਹੁਤ ਸਾਰੇ ਲੋਕ ਬੈਂਕ ਛੁੱਟੀਆਂ ਬਾਰੇ ਅਪਡੇਟ ਨਹੀਂ ਰੱਖਦੇ ਹਨ। ਇਸ ਲਈ ਬੈਂਕ ਛੁੱਟੀਆਂ ਬਾਰੇ ਸੁਚੇਤ ਰਹਿਣਾ ਜ਼ਰੂਰੀ ਹੈ।

ਸਤੰਬਰ ਵਿੱਚ ਵੱਖ-ਵੱਖ ਥਾਵਾਂ ‘ਤੇ ਬੈਂਕ ਲਗਭਗ 13 ਦਿਨਾਂ ਲਈ ਬੰਦ ਰਹਿਣਗੇ (Bank Holidays in September 2022)। ਅਗਸਤ ‘ਚ ਵੀ ਬਾਕੀ ਦਿਨਾਂ ‘ਚ ਬੈਂਕ ਕਈ ਦਿਨ ਬੰਦ ਰਹਿਣਗੇ।

ਉਦਾਹਰਨ ਲਈ ਚੌਥਾ ਸ਼ਨੀਵਾਰ 27 ਅਗਸਤ ਨੂੰ ਹੋਵੇਗਾ ਅਤੇ ਅਗਲੇ ਦਿਨ 28 ਅਗਸਤ ਨੂੰ ਐਤਵਾਰ ਹੈ। ਫਿਰ ਅਗਲੇ ਦਿਨ 29 ਅਗਸਤ ਨੂੰ ਸ਼੍ਰੀਮੰਤ ਸੰਕਰਦੇਵ ਤਿਥੀ (Shrimant Sankardev Tithi) ਹੈ। ਗੁਹਾਟੀ (Guwahati) ‘ਚ ਇਸ ਦਿਨ ਬੈਂਕ ਬੰਦ ਰਹਿਣਗੇ। ਗੁਜਰਾਤ (Gujarat), ਮਹਾਰਾਸ਼ਟਰ (Maharashtra) ਅਤੇ ਕਰਨਾਟਕ (Karnataka) ਵਿੱਚ ਬੈਂਕ ਮਹੀਨੇ ਦੇ ਆਖਰੀ ਦਿਨ 31 ਅਗਸਤ ਨੂੰ ਬੰਦ ਰਹਿਣਗੇ।

ਸਤੰਬਰ ‘ਚ ਇਨ੍ਹਾਂ ਤਰੀਕਾਂ ‘ਤੇ ਨਾ ਜਾਓ ਬੈਂਕ

ਦੇਸ਼ ਵਿੱਚ ਰਾਜਾਂ ਅਨੁਸਾਰ ਛੁੱਟੀਆਂ ਹੁੰਦੀਆਂ ਹਨ। ਅਗਸਤ ਮਹੀਨੇ ਵਿੱਚ ਸ਼ਨੀਵਾਰ ਅਤੇ ਐਤਵਾਰ ਸਮੇਤ 18 ਦਿਨ ਹੁੰਦੇ ਹਨ। ਇਸ ਦੇ ਨਾਲ ਹੀ ਸਤੰਬਰ ‘ਚ 13 ਦਿਨਾਂ ਦੀਆਂ ਬੈਂਕ ਛੁੱਟੀਆਂ ਹਨ।

ਦੇਖੋ ਛੁੱਟੀਆਂ ਦੀ List

ਗਣੇਸ਼ ਚਤੁਰਥੀ ਦੇ ਕਾਰਨ 1 ਸਤੰਬਰ, 2022 ਨੂੰ ਬੈਂਕ ਬੰਦ ਰਹਿਣਗੇ

ਐਤਵਾਰ 4 ਸਤੰਬਰ 2022 ਨੂੰ ਹਫ਼ਤਾਵਾਰੀ ਛੁੱਟੀ ਹੋਵੇਗੀ।

ਝਾਰਖੰਡ ‘ਚ 6 ਸਤੰਬਰ, 2022 ਨੂੰ ਕਰਮਾ ਪੂਜਾ ‘ਤੇ ਬੈਂਕ ਬੰਦ ਰਹਿਣਗੇ।

ਓਨਮ ਦੇ ਕਾਰਨ 7-8 ਸਤੰਬਰ, 2022 ਨੂੰ ਤਿਰੂਵਨੰਤਪੁਰਮ, ਕੋਚੀ ਵਿੱਚ ਬੈਂਕ ਬੰਦ ਰਹਿਣਗੇ।

ਇੰਦਰਜਾਤਾ ‘ਤੇ ਗੰਗਟੋਕ ਵਿੱਚ ਬੈਂਕ 9 ਸਤੰਬਰ, 2022 ਨੂੰ ਬੰਦ ਰਹਿਣਗੇ।

ਤਿਰੂਵਨੰਤਪੁਰਮ, ਕੋਚੀ ਦੇ ਬੈਂਕਾਂ ਵਿੱਚ 10 ਸਤੰਬਰ 2022 ਨੂੰ ਸ਼੍ਰੀ ਨਰਵਾਣੇ ਗੁਰੂ ਜਯੰਤੀ ਦੇ ਮੌਕੇ ‘ਤੇ ਛੁੱਟੀ ਹੋਵੇਗੀ।

11 ਸਤੰਬਰ 2022 ਨੂੰ ਐਤਵਾਰ ਹੈ। ਇਸ ਲਈ ਇਹ ਦਿਨ ਹਫਤਾਵਾਰੀ ਛੁੱਟੀ ਹੋਵੇਗੀ।

18 ਸਤੰਬਰ 2022 ਐਤਵਾਰ ਨੂੰ ਬੈਂਕ ਬੰਦ ਰਹਿਣਗੇ।

ਤਿਰੂਵਨੰਤਪੁਰਮ, ਕੋਚੀ ਵਿੱਚ ਬੈਂਕ 21 ਸਤੰਬਰ, 2022 ਨੂੰ ਸ਼੍ਰੀ ਨਰਾਇਣ ਗੁਰੂ ਸਮਾਧੀ ਦਿਵਸ ਦੇ ਕਾਰਨ ਬੰਦ ਰਹਿਣਗੇ।

24 ਸਤੰਬਰ 2022 ਨੂੰ ਚੌਥਾ ਸ਼ਨੀਵਾਰ ਹੋਣ ਕਾਰਨ ਬੈਂਕਾਂ ਵਿੱਚ ਛੁੱਟੀ ਰਹੇਗੀ।

25 ਸਤੰਬਰ 2022 ਨੂੰ ਐਤਵਾਰ ਨੂੰ ਬੈਂਕਾਂ ਵਿੱਚ ਹਫਤਾਵਾਰੀ ਛੁੱਟੀ ਹੋਵੇਗੀ।

26 ਸਤੰਬਰ, 2022 ਨੂੰ ਨਵਰਾਤਰੀ ਦੀ ਸਥਾਪਨਾ ‘ਤੇ ਜੈਪੁਰ ਅਤੇ ਇੰਫਾਲ ‘ਚ ਬੈਂਕ ਛੁੱਟੀ ਰਹੇਗੀ।

 

ਕਰਨਾਟਕ ‘ਚ ਵਾਪਰਿਆ ਦਰਦਨਾਕ ਹਾਦਸਾ, 2 ਬੱਚਿਆਂ ਸਮੇਤ 9 ਦੀ ਹੋਈ ਮੌਤ

0

ਕਰਨਾਟਕ ‘ਚ ਇੱਕ ਦਰਦਨਾਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਇੱਥੇ ਕਾਲਮਬੇਲਾ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਦੋ ਬੱਚਿਆਂ ਸਮੇਤ 9 ਦੀ ਮੌਤ ਹੋ ਗਈ। ਇਸ ਤੋਂ ਇਲਾਵਾ 15 ਹੋਰ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ ਕਰੀਬ 4:30 ਵਜੇ ਵਾਪਰਿਆ। ਹਾਦਸੇ ਦੌਰਾਨ ਇੱਕ ਲਾਰੀ ਨੇ ਯਾਤਰੀ ਵਾਹਨ ਨੂੰ ਟੱਕਰ ਮਾਰ ਦਿੱਤੀ। ਸੂਤਰਾਂ ਅਨੁਸਾਰ ਮਰਨ ਵਾਲੇ ਵਿਅਕਤੀ ਦਿਹਾੜੀਦਾਰ ਮਜ਼ਦੂਰ ਸਨ, ਜੋ ਰਾਏਚੂਰ ਜ਼ਿਲ੍ਹੇ ਤੋਂ ਬੰਗਲੁਰੂ ਜਾ ਰਹੇ ਸਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਹਾਦਸਾਗ੍ਰਸਤ ਕਰੂਜ਼ਰ ਗੱਡੀ ਵਿੱਚ ਟਰੈਫਿਕ ਨਿਯਮਾਂ ਨੂੰ ਨਜ਼ਰਅੰਦਾਜ ਕਰਦਿਆਂ ਕਰੀਬ 24 ਮੁਸਾਫਿਰ ਸਫ਼ਰ ਕਰ ਰਹੇ ਹਨ। ਮਰਨ ਵਾਲੇ ਯਾਤਰੀਆਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਇਹ ਵੀ ਦੱਸਿਆ ਜਾਂਦਾ ਹੈ ਕਿ ਮ੍ਰਿਤਕਾਂ ਵਿੱਚੋਂ ਕਈ ਇੱਕੋ ਪਰਿਵਾਰ ਦੇ ਜੀਅ ਸਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਦੁੱਖ ਪ੍ਰਗਟਾਉਂਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਟਵੀਟ ਵਿੱਚ ਕਿਹਾ ਗਿਆ, ‘‘ਕਰਨਾਟਕ ਦੇ ਟੁਮਕੁਰੂ ਜ਼ਿਲ੍ਹੇ ਵਿੱਚ ਵਾਪਰਿਆ ਹਾਦਸਾ ਬੇਹੱਦ ਦੁਖਦਾਈ ਹੈ। ਜ਼ਖ਼ਮੀਆਂ ਦੀ ਸਿਹਤਯਾਬੀ ਲਈ ਅਰਦਾਸ। ਪ੍ਰਧਾਨ ਮੰਤਰੀ ਕੌਮੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ ਲੱਖ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੀ ਮਦਦ ਦਿੱਤੀ ਜਾਵੇਗੀ…ਨਰਿੰਦਰ ਮੋਦੀ।’’ ਇਸੇ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀ ਟਵੀਟ ਕਰਦਿਆਂ ਘਟਨਾ ਦੇ ਪੀੜਤਾਂ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ। ਸੂਬੇ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਵੀ ਸੂਬਾ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਲਈ ਪੰਜ ਲੱਖ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ।

ਕੇਂਦਰੀ ਗ੍ਰਹਿ ਮੰਤਰਾਲੇ ਦੀ ਇਨਪੁਟ ਤੋਂ ਬਾਅਦ ਖਰੜ CIA ਸਟਾਫ ਦੇ ਦਫਤਰ ਦੀ ਵਧਾਈ ਸੁਰੱਖਿਆ

0

ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਭੇਜੀ ਗਈ ਇਨਪੁਟ ਤੋਂ ਬਾਅਦ ਪੰਜਾਬ ਪੁਲਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਸ ਵਲੋਂ ਖਰੜ ਸੀ. ਆਈ. ਏ. ਸਟਾਫ ਦੇ ਦਫਤਰ ਵਿਚ ਵੀ ਕਮਾਂਡੋ ਤਾਇਨਾਤ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੇਸ਼ੀ ਦੌਰਾਨ ਵੀ ਦੋਵਾਂ ਗੈਂਗਸਟਰਾਂ ਦੀ ਸੁਰੱਖਿਆ ਵਿਚ ਭਾਰੀ ਇਜ਼ਾਫਾ ਕੀਤਾ ਗਿਆ ਹੈ। ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਕਿਸੇ ਤਰ੍ਹਾਂ ਦੀ ਵਾਰਦਾਤ ਨੂੰ ਰੋਕਣ ਲਈ ਪੁਲਸ ਵਲੋਂ ਗੈਂਗਸਟਰਾਂ ਦੀ ਸੁਰੱਖਿਆ ਵਧਾਈ ਗਈ ਹੈ।

ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਮੁੱਖ ਸਾਜ਼ਿਸ਼ਕਰਤਾ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ’ਤੇ ਅਦਾਲਤ ਵਿਚ ਪੇਸ਼ੀ ਦੌਰਾਨ ਹਮਲਾ ਹੋ ਸਕਦਾ ਹੈ। ਜਿਸ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੂੰ ਚਿੱਠੀ ਲਿਖ ਕੇ ਇਨਪੁੱਟ ਦਿੱਤੀ ਸੀ। ਇਸ ਚਿੱਠੀ ਵਿਚ ਆਖਿਆ ਗਿਆ ਹੈ। ਭਰੋਸੇਯੋਗ ਇਨਪੁੱਟ ਅਨੁਸਾਰ ਦਵਿੰਦਰ ਬੰਬੀਹਾ ਗੈਂਗ ਨਾਲ ਜੁੜੇ ਗੈਂਗਸਟਰ ਅਦਾਲਤੀ ਕਾਰਵਾਈ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ’ਤੇ ਜਾਨਲੇਵਾ ਹਮਲਾ ਕਰਨ ਦੀ ਤਿਆਰੀ ਕਰ ਰਹੇ ਹਨ। ਇਹ ਵੀ ਆਖਿਆ ਹੈ ਕਿ ਸ਼ੂਟਰਾਂ ਵੱਲੋਂ ਵਕੀਲਾਂ ਜਾਂ ਅਦਾਲਤੀ ਸਟਾਫ ਦੇ ਭੇਸ ਵਿਚ ਇਸ ਹਮਲੇ ਨੂੰ ਅੰਜਾਮ ਦੇਣ ਦੀ ਸੰਭਾਵਨਾ ਹੈ। ਇਨਪੁਟ ਵਿਚ ਆਖਿਆ ਗਿਆ ਹੈ ਕਿ ਬਠਿੰਡਾ ਜੇਲ੍ਹ ਵਿਚ ਗੈਂਗਸਟਰ ਸਾਰਜ ਸਿੰਘ ਸੰਧੂ ’ਤੇ ਹਮਲੇ ਤੋਂ ਬਾਅਦ ਬੰਬੀਹਾ ਗੈਂਗ ਹੁਣ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ’ਤੇ ਹਮਲਾ ਕਰਨ ਦੀ ਤਿਆਰੀ ਵਿਚ ਹੈ।

ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਵਲੋਂ ਫੇਸਬੁੱਕ ’ਤੇ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ, ਜੱਗੂ ਭਗਵਾਨਪੁਰੀਆ ਅਤੇ ਮਨਕੀਰਤ ਔਲਖ ਤੋਂ ਬਦਲਾ ਲੈਣ ਦੀਆਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੋਸਟਾਂ ਵਿਚ ਆਖਿਆ ਜਾ ਰਿਹਾ ਹੈ ਕਿ ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਜੋ ਕਿਹਾ, ਅਸੀਂ ਉਨ੍ਹਾਂ ਦਾ ਸਮਰਥਨ ਕਰਦੇ ਹਾਂ ਕਿ ਗੋਲਡੀ ਬਰਾੜ ਤੇ ਲਾਰੈਂਸ ਨਸ਼ਾ ਵੇਚਣ ਅਤੇ ਪੈਸੇ ਲੈ ਕੇ ਬੰਦਾ ਮਾਰਦੇ ਹਨ। ਬੰਬੀਹਾ ਗਰੁੱਪ ਲਗਾਤਾਰ ਆਖ ਰਿਹਾ ਹੈ ਕਿ ਉਹ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈ ਕੇ ਰਹਿਣਗੇ ਸਮਾਂ ਭਾਵੇਂ ਜਿੰਨਾ ਮਰਜ਼ੀ ਲੱਗ ਜਾਵੇ। ਸਿੱਧੂ ਦੇ ਕਤਲ ਕਾਂਡ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

 

ਅੰਬਾਲਾ ‘ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ, 6 ਲੋਕਾਂ ਦੀਆਂ ਭੇਤਭਰੀ ਹਾਲਤ ’ਚ ਮਿਲੀਆਂ ਲਾਸ਼ਾਂ

0

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਬਲਾਣਾ ਪਿੰਡ ਵਿੱਚ ਅੱਜ ਪਰਿਵਾਰ ਦੇ ਛੇ ਜੀਆਂ ਦੀਆਂ ਭੇਤਭਰੀ ਹਾਲਤ ਵਿੱਚ ਲਾਸ਼ਾਂ ਬਰਾਮਦ ਹੋਈਆਂ ਹਨ। ਇਨ੍ਹਾਂ ਦੀ ਪਛਾਣ ਸੰਗਤ ਰਾਮ, ਉਸ ਦੀ ਪਤਨੀ ਮਹਿੰਦਰ ਕੌਰ, ਪੁੱਤਰ ਸੁਖਵਿੰਦਰ ਸਿੰਘ, ਉਸ ਦੀ ਪਤਨੀ ਰੀਨਾ ਅਤੇ ਉਨ੍ਹਾਂ ਦੀਆਂ ਨਾਬਾਲਗ ਧੀਆਂ ਆਸ਼ੂ ਅਤੇ ਜੱਸੀ ਵਜੋਂ ਹੋਈ ਹੈ। ਫਿਲਹਾਲ 5 ਜੀਆਂ ਦੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ।  ਸੀਨ ਆਫ ਕ੍ਰਾਈਮ ਟੀਮ ਮੁਤਾਬਕ ਅਜੇ ਤੱਕ ਇਹੀ ਲੱਗ ਰਿਹਾ ਹੈ ਕਿ 5 ਜੀਆਂ ਨੂੰ ਗਲਾ ਘੋਟ ਕੇ ਮਾਰਿਆ ਗਿਆ ਹੈ ਤੇ ਸੁਖਵਿੰਦਰ ਸਿੰਘ ਨੇ ਸੁਸਾਇਡ ਕੀਤਾ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ‘ਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।

ਇਸ ਦੇ ਨਾਲ ਹੀ ਫਾਹਾ ਲਾਉਣ ਵਾਲੇ ਸੁਖਵਿੰਦਰ ਤੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ, ਜਿਸ ਵਿਚ ਉਸ ਨੇ ਆਪਣੀ ਕੰਪਨੀ ਦੇ ਮਾਲਕ ਨੂੰ ਮੌਤ ਲਈ ਜ਼ਿੰਮੇਵਾਰ ਠਹਿਰਾਇਆ। ਸੁਖਵਿੰਦਰ ਸਿੰਘ ਯਮੁਨਾਨਗਰ ਜ਼ਿਲ੍ਹੇ ਵਿੱਚ ਇੱਕ ਦੋ ਪਹੀਆ ਵਾਹਨ ਕੰਪਨੀ ਵਿੱਚ ਕੰਮ ਕਰਦਾ ਸੀ। ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਦੀ ਸੂਚਨਾ ਮਿਲਦੇ ਹੀ ਅੰਬਾਲਾ ਸ਼ਹਿਰ ਦੇ ਸਦਰ ਥਾਣਾ ਪੁਲਸ ਮੌਕੇ ‘ਤੇ ਪਹੁੰਚ ਗਈ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਅੰਬਾਲਾ ਸ਼ਹਿਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ! ਗੁਲਾਮ ਨਬੀ ਆਜ਼ਾਦ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ

0

ਕਾਂਗਰਸ ਦੇ ਸੀਨੀਅਰ ਨੇਤਾ ਤੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗ਼ੁਲਾਮ ਨਬੀ ਆਜ਼ਾਦ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਵਿੱਚ ਉਨ੍ਹਾਂ ਕਿਹਾ ਕਿ ਏਆਈਸੀਸੀ ਨੂੰ ਚਲਾਉਣ ਵਾਲੇ ਕੁਝ ਲੋਕਾਂ ਦੇ ਕੰਟਰੋਲ ਹੇਠਲੀ ਕਾਂਗਰਸ ਨੇ ਇੱਛਾ ਸ਼ਕਤੀ ਅਤੇ ਸਮਰੱਥਾ ਗੁਆ ਦਿੱਤੀ ਹੈ।

ਲੀਡਰਸ਼ਿਪ ਨੂੰ ‘ਭਾਰਤ ਜੋੜੋ ਯਾਤਰਾ’ ਸ਼ੁਰੂ ਕਰਨ ਤੋਂ ਪਹਿਲਾਂ ‘ਕਾਂਗਰਸ ਜੋੜੋ ਯਾਤਰਾ’ ਕਰਨੀ ਚਾਹੀਦੀ ਸੀ। ਗੁਲਾਮ ਨਬੀ ਆਜ਼ਾਦ ਨੂੰ ਕਾਂਗਰਸ ਦਾ ਵੱਡਾ ਚਿਹਰਾ ਮੰਨਿਆ ਜਾਂਦਾ ਰਿਹਾ ਹੈ। ਪਿਛਲੇ ਸਮੇਂ ਵਿੱਚ ਉਹ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹਿ ਚੁੱਕੇ ਹਨ।

ਸੋਨੀਆ ਗਾਂਧੀ ਨੂੰ ਦਿੱਤੇ ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਗੁਲਾਮ ਨਬੀ ਆਜ਼ਾਦ ਨੇ ਲਿਖਿਆ, “ਇਸ ਲਈ ਬਹੁਤ ਅਫ਼ਸੋਸ ਅਤੇ ਬਹੁਤ ਭਾਵੁਕ ਦਿਲ ਨਾਲ ਮੈਂ ਭਾਰਤੀ ਰਾਸ਼ਟਰੀ ਕਾਂਗਰਸ ਨਾਲ ਆਪਣੀ ਅੱਧੀ ਸਦੀ ਪੁਰਾਣੀ ਸਾਂਝ ਨੂੰ ਤੋੜਨ ਦਾ ਫੈਸਲਾ ਕੀਤਾ ਹੈ।”

ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਅਸਤੀਫ਼ੇ ਨਾਲ ਸੰਕਟ ‘ਚ ਘਿਰੀ ਪਾਰਟੀ ਨੂੰ ਇਕ ਹੋਰ ਝਟਕਾ ਲੱਗਾ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ 5 ਪੰਨਿਆਂ ਦੀ ਚਿੱਠੀ ‘ਚ ਗੁਲਾਮ ਨਬੀ ਆਜ਼ਾਦ ਨੇ ਸੋਨੀਆ ਗਾਂਧੀ ਨੂੰ ਕਾਰਨ ਦੱਸੇ ਹਨ।

 

 

 

‘ਖੇਡਾਂ ਵਤਨ ਪੰਜਾਬ’ ਦੀਆਂ ਲਈ 25 ਕਰੋੜ ਦਾ ਬਜਟ ਪਾਸ: ਹਰਪਾਲ ਚੀਮਾ

0

ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਵਿੱਤ ਵਿਭਾਗ ਨੇ ਖੇਡ ਵਿਭਾਗ ਵੱਲੋਂ ਦੋ ਮਹੀਨੇ ਤੱਕ ਚੱਲਣ ਵਾਲੇ ਖੇਡਾਂ ਦੇ ਮਹਾਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ ਲਈ 25 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਹਰਪਾਲ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਪ੍ਰਵਾਨਿਤ ਬਜਟ ’ਚੋਂ ਉਪਬੰਧ ਵਿੱਚੋਂ 19.43 ਕਰੋੜ ਰੁਪਏ ਵੱਖ-ਵੱਖ ਹੈੱਡਾਂ ਜਿਨ੍ਹਾਂ ਵਿਚ ਗ੍ਰਾਂਟ-ਇਨ-ਏਡ ਵਜੋਂ 9.43 ਕਰੋੜ ਰੁਪਏ, ਰਿਵਾਰਡਜ਼ ਲਈ 6 ਕਰੋੜ ਅਤੇ ਹੋਰ ਖਰਚੇ (ਵੋਟਿਡ) ਲਈ 4 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿੱਤ ਵਿਭਾਗ ਨੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨੂੰ ਵਾਧੂ ਬਜਟ ਉਪਬੰਧ ਵਜੋਂ 5.57 ਕਰੋੜ ਰੁਪਏ ਜਾਰੀ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਮੁੱਖ ਮੰਤਰੀ ਵੱਲੋਂ 29 ਅਗਸਤ ਨੂੰ ਖੇਡਾਂ ਦੀ ਸ਼ੁਰੂਆਤ ਕੀਤੀ ਜਾਵੇਗੀ।

ਗੈਂਗਸਟਰ ਮਨਦੀਪ ਮਨੀਲਾ ਦਾ ਫਿਲੀਪੀਨਜ਼ ‘ਚ ਹੋਇਆ ਕਤਲ

0

ਫਿਲੀਪੀਨਜ਼ ‘ਚ ਇੱਕ ਗੈਂਗਸਟਰ ਦੇ ਕਤਲ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਫਿਲੀਪੀਨਜ਼ ਦੇ ਮਨੀਲਾ ਵਿੱਚ ਗੈਂਗਸਟਰ ਮਨਦੀਪ ਮਨੀਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਨਦੀਪ ਮਨੀਲਾ ਗੈਂਗਸਟਰ ਗੋਲਡੀ ਬਰਾੜ ਦੇ ਦੁਸ਼ਮਣ ਗੈਂਗ ਦਾ ਮੈਂਬਰ ਸੀ ਅਤੇ ਪੰਜਾਬ ਦਾ ਰਹਿਣਾ ਵਾਲਾ ਸੀ। ਉੁਹ ਪਿਛਲੇ ਕਈ ਸਾਲਾਂ ਤੋਂ ਮਨੀਲਾ ਵਿੱਚ ਰਹਿ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਮਨਦੀਪ ਬੱਧਨੀ, ਮੋਗਾ ਦੇ ਲੋਪੋ ਦਾ ਰਹਿਣ ਵਾਲਾ ਹੈ ਅਤੇ ਕਰੀਬ 3 ਸਾਲ ਪਹਿਲਾਂ ਮਨੀਲਾ ਗਿਆ ਸੀ।

ਮਨਦੀਪ ਮਨੀਲਾ ਬੰਬੀਹਾ ਗਰੁੱਪ (Bambhia Group) ਦਾ ਮੈਂਬਰ ਦੱਸਿਆ ਜਾ ਰਿਹਾ ਹੈ, ਜੋ ਪਿਛਲੇ ਕਾਫੀ ਸਮੇਂ ਤੋਂ ਫਿਲੀਪੀਨਜ਼ ਤੋਂ ਹੀ ਗੈਂਗ ਦੀਆਂ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਆ ਰਿਹਾ ਸੀ। ਇਸ ਕਤਲ ਨੂੰ ਸਿੱਧੂ ਮੂਸੇਵਾਲਾ ਕਤਲ ਨਾਲ ਵੀ ਜੋੜਿਆ ਜਾ ਰਿਹਾ ਹੈ ਕਿਉਂਕਿ ਗੋਲਡੀ ਬਰਾੜ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਸਰਗਨਾ ਹੈ। ਮਨਦੀਪ ਮਨੀਲਾ ਦੇ ਕਤਲ ਬਾਰੇ ਪਤਾ ਲੱਗਣ ‘ਤੇ ਬੰਬੀਹਾ ਗਰੁੱਪ ਨੇ ਪੋਸਟ ਪਾ ਕੇ ਬਦਲਾ ਲੈਣ ਦੀ ਗੱਲ ਕਹੀ ਹੈ। ਬੰਬੀਹਾ ਗਰੁੱਪ ਨੇ ਪੋਸਟ ਵਿੱਚ ਕਿਹਾ ਹੈ ਕਿ ਸਾਡੇ ਭਰਾ ਨੂੰ ਕਤਲ ਕਰ ਦਿੱਤਾ ਗਿਆ ਹੈ ਅਤੇ ਜਿਸ ਨੇ ਵੀ ਇਹ ਕਤਲ ਕੀਤਾ ਹੈ ਉਹ ਹੁਣ ਆਪਣੇ ਅੰਜਾਮ ਨੂੰ ਭੁਗਤਣ ਲਈ ਤਿਆਰ ਰਹੇ।

ਇਸ ਤੋਂ ਇੱਕ ਦਿਨ ਪਹਿਲਾਂ ਹੀ ਬੰਬੀਹਾ ਗਰੁੱਪ ਵੱਲੋਂ ਪੋਸਟ ਸਾਂਝੀ ਕਰਦੇ ਹੋਏ ਗਾਇਕ ਮਨਕੀਰਤ ਔਲਖ ਸਣੇ ਕਈ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰਾਂ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਇਸਤੋਂ ਪਹਿਲਾਂ ਕੇਂਦਰ ਦੀ ਖੁਫੀਆ ਏਜੰਸੀਆਂ ਨੇ ਵੀ ਪੰਜਾਬ ਸਰਕਾਰ ਨੂੰ ਅਲਰਟ ਕੀਤਾ ਹੈ ਕਿ ਜੇਲ ਵਿੱਚ ਗੈਂਗਵਾਰ ਹੋਣ ਦਾ ਖਦਸ਼ਾ ਹੈ। ਕੇਂਦਰੀ ਗ੍ਰਹਿ ਵਿਭਾਗ ਨੇ ਪੰਜਾਬ ਦੇ ਡੀਜੀਪੀ (DGP Punjab) ਨੂੰ ਪੱਤਰ ਲਿਖ ਕੇ ਖਦਸ਼ਾ ਜਤਾਇਆ ਹੈ ਕਿ ਪੰਜਾਬ ਵਿੱਚ ਇੱਕ ਵਾਰ ਮੁੜ ਗੈਂਗਵਾਰ ਹੋ ਸਕਦੀ ਹੈ।