Home Blog Page 1939

ਜਲੰਧਰ ਆਦਮਪੁਰ-ਏਅਰਪੋਰਟ ਤੋਂ ਜਲਦ ਸ਼ੁਰੂ ਹੋਵੇਗੀ ਘਰੇਲੂ ਉਡਾਨ

0

ਜਲੰਧਰ ਸਥਿਤ ਆਦਮਪੁਰ ਸਿਵਲ ਹਵਾਈ ਅੱਡੇ ਤੋਂ ਜਲਦੀ ਹੀ ਘਰੇਲੂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਸੋਮਵਾਰ ਨੂੰ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਨਾਲ ਆਦਮਪੁਰ ਸਿਵਲ ਏਅਰਪੋਰਟ ਦੇ ਨਵੇਂ ਬਣੇ ਟਰਮੀਨਲ ਦਾ ਨਿਰੀਖਣ ਕਰਨ ਪਹੁੰਚੇ।

ਐਮਪੀ ਰਿੰਕੂ ਨੇ ਕਿਹਾ- ਟਰਮੀਨਲ ਤਿਆਰ ਹੈ ਅਤੇ ਆਉਣ ਵਾਲੇ ਮਹੀਨੇ ਵਿੱਚ ਘਰੇਲੂ ਉਡਾਣਾਂ ਮੁੜ ਸ਼ੁਰੂ ਹੋ ਜਾਣਗੀਆਂ। ਦੱਸ ਦੇਈਏ ਕਿ ਕੱਲ੍ਹ ਸੰਸਦ ਮੈਂਬਰ ਰਿੰਕੂ ਨੇ ਆਦਮਪੁਰ ਤੋਂ ਉਡਾਣ ਨੂੰ ਲੈ ਕੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਵੀ ਮੁਲਾਕਾਤ ਕੀਤੀ ਸੀ।

ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਆਦਮਪੁਰ ਸਿਵਲ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਨਾਲ ਦੋਆਬਾ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਇਸ ਨਾਲ ਪ੍ਰਵਾਸੀ ਭਾਰਤੀਆਂ ਦਾ ਇੱਥੇ ਆਪਣੇ ਪਰਿਵਾਰਾਂ ਨਾਲ ਜੁੜੇ ਰਹਿਣ ਲਈ ਸਮਾਂ, ਪੈਸਾ ਅਤੇ ਊਰਜਾ ਦੀ ਬਚਤ ਹੋਵੇਗੀ। ਉਨ੍ਹਾਂ ਨੇ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨਾਲ ਨਵੇਂ ਟਰਮੀਨਲ ਅਤੇ ਫਲਾਈਟ ਸੰਚਾਲਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ।

ਰਿੰਕੂ ਨੇ ਕਿਹਾ ਕਿ ਹਵਾਈ ਸੰਪਰਕ ਦੋਆਬਾ ਖੇਤਰ ਵਿੱਚ ਉਦਯੋਗਿਕ ਵਿਕਾਸ, ਨਿਰਯਾਤ, ਰੁਜ਼ਗਾਰ, ਰੀਅਲ ਅਸਟੇਟ ਅਤੇ ਹੋਰ ਖੇਤਰਾਂ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਵੇਗਾ। ਇਸ ਤੋਂ ਪਹਿਲਾਂ ਰਿੰਕੂ ਨੇ ਪਹੁੰਚ ਸੜਕ ਨੂੰ ਚਾਰ-ਮਾਰਗੀ ਕਰਨ ਦੇ ਚੱਲ ਰਹੇ ਕੰਮ ਦਾ ਵੀ ਨਿਰੀਖਣ ਕੀਤਾ ਜੋ ਹਵਾਈ ਅੱਡੇ ਨੂੰ ਸਿੱਧੇ ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ ਨਾਲ ਜੋੜੇਗਾ। ਉਨ੍ਹਾਂ ਕਿਹਾ ਕਿ ਫੇਜ਼-1 ਅਧੀਨ 4.30 ਕਿਲੋਮੀਟਰ ਲੰਬੀ ਸੜਕ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ ਅਤੇ ਅਗਲੇ ਮਹੀਨੇ ਤੱਕ ਇਹ ਬਣ ਕੇ ਤਿਆਰ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਪ੍ਰਾਜੈਕਟ ਲਈ 41 ਕਰੋੜ ਰੁਪਏ ਵਿੱਚੋਂ 21 ਕਰੋੜ ਰੁਪਏ ਪਹਿਲਾਂ ਹੀ ਜਾਰੀ ਕਰ ਚੁੱਕੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਰੇਲ ਮੰਤਰੀ ਨੂੰ ਮਿਲ ਕੇ ਇਸ ਸੈਕਸ਼ਨ ‘ਤੇ ਪੈਂਦੇ ਰੇਲਵੇ ਕਰਾਸਿੰਗ ‘ਤੇ ਆਰ.ਓ.ਬੀ. ਬਣਾਉਣ ਲਈ ਬੇਨਤੀ ਕਰਨਗੇ। ਹਵਾਈ ਅੱਡੇ ‘ਤੇ ਐਮ.ਪੀ., ਡੀ.ਸੀ., ਐਸ.ਡੀ.ਐਮ ਡਾ. ਜੈ ਇੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਬੀ.ਐਸ. ਤੁਲੀ ਅਤੇ ਅਧਿਕਾਰੀ ਵੀ ਮੌਜੂਦ ਸਨ।

ਅਯੁੱਧਿਆ ‘ਚ ਰਾਮ ਮੰਦਰ ਦੇ ਉਦਘਾਟਨ ਸਮਾਗਮ ‘ਚ ਵਿਦੇਸ਼ੀ ਮਹਿਮਾਨ ਵੀ ਹੋਣਗੇ ਸ਼ਾਮਲ

0

ਅਯੁੱਧਿਆ ਵਿੱਚ ਰਾਮ ਮੰਦਰ ਦੇ ਉਦਘਾਟਨ ਦੀਆਂ ਤਿਆਰੀਆਂ ਲਗਭਗ ਪੂਰੀਆਂ ਹੋ ਚੁੱਕੀਆਂ ਹਨ। ਇਸ ਵੱਡੇ ਸਮਾਗਮ ਲਈ ਹਜ਼ਾਰਾਂ ਮਹਿਮਾਨਾਂ ਨੂੰ ਸੱਦਾ ਦਿੱਤਾ ਗਿਆ ਹੈ। ਇਨ੍ਹਾਂ ਮਹਿਮਾਨਾਂ ਵਿੱਚ ਨਾ ਸਿਰਫ਼ ਦੇਸ਼ ਵਾਸੀ ਸਗੋਂ ਵਿਦੇਸ਼ੀ ਮਹਿਮਾਨ ਵੀ ਸ਼ਾਮਲ ਹਨ। ਦੇਸ਼-ਵਿਦੇਸ਼ ਤੋਂ ਆਏ ਮਹਿਮਾਨਾਂ ਵਿੱਚ ਸਭ ਤੋਂ ਮਸ਼ਹੂਰ ਨਾਮ ਡਾ: ਭਰਤ ਬਰਾਈ ਦਾ ਹੈ। ਡਾਕਟਰ ਬਰਾਈ, ਪੇਸ਼ੇ ਤੋਂ ਔਨਕੋਲੋਜਿਸਟ ਨੇ 2014 ਦੇ ਸ਼ੁਰੂ ਵਿੱਚ ਅਮਰੀਕਾ ਵਿੱਚ ਨਰਿੰਦਰ ਮੋਦੀ ਲਈ ਵੀਜ਼ਾ ਮਨਜ਼ੂਰੀ ਦੀ ਵਕਾਲਤ ਕੀਤੀ ਸੀ।

ਇਨ੍ਹਾਂ ਤੋਂ ਇਲਾਵਾ ਇੰਡੀਆਨਾ ਵਿੱਚ ਨੋਕੀਆ ਬੈੱਲ ਲੈਬਜ਼ ਦੇ ਇੱਕ ਸੀਨੀਅਰ ਕਾਰਜਕਾਰੀ, ਇੱਕ ਨਾਰਵੇਈ ਸੰਸਦ ਮੈਂਬਰ, ਇੱਕ ਨਿਊਜ਼ੀਲੈਂਡ ਦੇ ਵਿਗਿਆਨੀ, ਇੱਕ ਫਿਜੀਅਨ ਉਦਯੋਗਪਤੀ ਅਤੇ ਇੱਕ ਸੰਤ ਜਿਨ੍ਹਾਂ ਨੇ ਕੈਰੇਬੀਅਨ ਵਿੱਚ ਹਿੰਦੂ ਸਕੂਲ ਸਥਾਪਿਤ ਕੀਤੇ ਹਨ। ਉਹ ਉਨ੍ਹਾਂ 100 ਅੰਤਰਰਾਸ਼ਟਰੀ ਮਹਿਮਾਨਾਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ 22 ਜਨਵਰੀ ਨੂੰ ਅਯੁੱਧਿਆ ਵਿੱਚ ਰਾਮ ਮੰਦਰ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਰਾਮ ਮੰਦਰ ਦੇ ਉਦਘਾਟਨ ਪ੍ਰੋਗਰਾਮ ਲਈ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਮਹਿਮਾਨ ਸੂਚੀ ਵਿੱਚ ਅਮਰੀਕਾ, ਬ੍ਰਿਟੇਨ, ਯੂਰਪ, ਆਸਟ੍ਰੇਲੀਆ ਅਤੇ ਅਫਰੀਕਾ ਸਮੇਤ 53 ਦੇਸ਼ਾਂ ਦੇ ਮਹਿਮਾਨ ਸ਼ਾਮਲ ਹਨ। ਸਭ ਤੋਂ ਵੱਧ ਸੱਦੇ ਅਮਰੀਕਾ ਨੂੰ ਭੇਜੇ ਗਏ ਹਨ। ਇਹ ਮਹਿਮਾਨ ਸੂਚੀ ਦਾ ਲਗਭਗ ਇੱਕ ਤਿਹਾਈ ਹੈ। ਇਸ ਤੋਂ ਇਲਾਵਾ ਹਾਂਗਕਾਂਗ ਤੋਂ ਪੰਜ, ਦੱਖਣੀ ਕੋਰੀਆ, ਮਲੇਸ਼ੀਆ ਅਤੇ ਬ੍ਰਿਟੇਨ ਤੋਂ ਤਿੰਨ-ਤਿੰਨ ਅਤੇ ਜਰਮਨੀ ਅਤੇ ਇਟਲੀ ਤੋਂ ਦੋ-ਦੋ ਵਿਅਕਤੀਆਂ ਨੂੰ ਸੱਦਿਆ ਗਿਆ ਹੈ।

ਰੋਡਵੇਜ਼ ਮੁਲਾਜ਼ਮਾਂ ਦੀ ਹੋਈ ਬੈਠਕ, ਲਿਆ ਇਹ ਫੈਸਲਾ

0

ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕਾਂਟ੍ਰੈਕਟ ਕੰਟਰੈਕਟਰਸ ਯੂਨੀਅਨ ਨੇ ਆਪਣੀਆਂ ਪੈਂਡਿੰਗ ਮੰਗਾਂ ਦੇ ਸਮਰਥਨ ਵਿਚ 13 ਤੋਂ 15 ਫਰਵਰੀ ਤੱਕ ਸੂਬੇ ਭਰ ਵਿਚ ਹੜਤਾਲ ਕਰਨ ਦਾ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਨਵੇਂ ਟ੍ਰੈਫਿਕ ਕਾਨੂੰਨ ਦਾ ਵਿਰੋਧ ਕਰਦੇ ਹੋਏ 23 ਜਨਵਰੀ ਤੋਂ ਬੱਸਾਂ ਵਿਚ ਸੀਟਾਂ ਦੀ ਗਿਣਤੀ ਮੁਤਾਬਕ 50 ਤੋਂ 52 ਸਵਾਰੀਆਂ ਵੀ ਬਿਠਾਉਣਦਾ ਫੈਸਲਾ ਲਿਆ ਹੈ। ਕੋਈ ਵੀ ਵਾਧੂ ਸਵਾਰੀ ਬੱਸਾਂ ਵਿਚ ਨਹੀਂ ਬਿਠਾਈ ਜਾਵੇਗੀ।

ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਤੇ ਸੀਨੀਅਰ ਸੂਬਾ ਉਪ ਪ੍ਰਧਾਨ ਬਲਵਿੰਦਰ ਸਿੰਘ ਰਾਠ, ਹਰਕੇਸ਼ ਕੁਮਾਰ ਵਿੱਕੀ ਦੀ ਪ੍ਰਧਾਨਗੀ ਵਿਚ ਹੋਈ ਬੈਠਕਵਿਚ ਸੂਬੇ ਦੇ 27 ਡਿਪੂ ਦੇ ਮੁਲਾਜ਼ਮ ਨੇਤਾਵਾਂ ਨੇ ਹਿੱਸਾ ਲਿਆ।

ਬੈਠਕ ਵਿਚ ਫੈਸਲਾ ਲਿਆ ਗਿਆ ਕਿ ਸੂਬਾ ਸਰਕਾਰ ਵੱਲੋਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਪੈਂਡਿੰਗ ਮੰਗਾਂ ਤੇ ਜਿਹੜੀਆਂ ਮੰਗਾਂ ‘ਤੇ ਸਰਕਾਰ ਵੱਲੋਂ ਸਹਿਮਤੀ ਵੀ ਦੇ ਦਿੱਤੀ ਗਈ ਹੈ, ਨੂੰ ਪੂਰਾ ਨਾ ਕਰਨ ਦੇ ਵਿਰੋਧ ਵਿਚ 13 ਤੋਂ 15 ਫਰਵਰੀ ਨੂੰ ਤਿੰਨ ਦਿਨਾ ਹੜਤਾਲ ਕੀਤੀ ਜਾਵੇਗੀ। ਨੇਤਾਵਾਂ ਨੇ ਦੋਸ਼ ਲਗਾਇਆ ਕਿ ਟਰਾਂਸਪੋਰਟ ਵਿਭਾਗ ਨੇ ਭਰੋਸੇ ਦੇ ਬਾਅਦ ਵੀ ਠੇਕੇ ‘ਤੇ ਕੰਮ ਕਰਹੇ ਰਹੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਹੈ।

ਬੈਠਕ ਵਿਚ ਇਹ ਵੀ ਫੈਸਲਾ ਲਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਲਈ ਅੰਦੋਲਨ ਨੂੰ ਤੇਜ਼ ਕਰਦੇ ਹੋਏ 22 ਜਨਵਰੀ ਨੂੰ ਸੂਬੇ ਦੇ ਸਾਰੇ ਬੱਸ ਡਿਪੂਆਂ ‘ਤੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਤੇ 26 ਜਨਵਰੀ ਨੂੰ ਮੁੱਖ ਮੰਤਰੀ ਨੂੰ ਕਾਲੇ ਝੰਡੇ ਦਿਖਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਬੈਠਕ ਵਿਚ ਕੇਂਦਰ ਸਰਕਾਰ ਦੀ ਆਲੋਚਨਾ ਕਰਦੇ ਹੋਏ ਨਵੇਂ ਬਣਾਏ ਗਏ ਟ੍ਰੈਫਿਕ ਕਾਨੂੰਨ ‘ਤੇ ਚਿੰਤਾ ਪ੍ਰਗਟਾਈ ਗਈ।

ਯੂਨੀਅਨ ਦੇ ਨੇਤਾਵਾਂ ਨੇ ਇਸ ਕਾਨੂੰਨ ਨੂੰ ਇਕਤਰਫਾ ਤੇ ਵਾਹਨ ਚਾਲਕਾਂ ਲਈ ਖਤਰਨਾਕ ਦੱਸਦੇ ਹੋਏ ਇਸ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਬੱਸਾਂ ਵਿਚ ਵਾਧੂ ਸਵਾਰੀਆਂ ਬਿਠਾਉਣ ਕਾਰਨ ਦੁਰਘਟਨਾ ਦਾ ਖਤਰਾ ਬਣਿਆ ਰਹਿੰਦਾ ਹੈ। ਨਵਾਂ ਕਾਨੂੰਨ ਆਉਣ ਦੇ ਬਾਅਦ ਕਿਸੇ ਵੀ ਹਾਦਸੇ ਲਈ ਡਰਾਈਵਰ ਨੂੰ ਵੀ ਦੋਸ਼ੀ ਮੰਨਿਆ ਜਾਵੇਗਾ। ਬੈਠਕ ਵਿਚ ਫੈਸਲਾ ਲਿਆ ਗਿਆ ਕਿ 23 ਜਨਵਰੀ ਤੋਂ ਬੱਸਾਂ ਵਿਚ ਸਿਰਫ 50-52 ਯਾਤਰੀ ਹੀ ਬੈਠਣਗੇ। ਕੋਈ ਵੀ ਬੱਸ ਓਵਰਲੋਡ ਨਹੀਂ ਚਲਾਈ ਜਾਵੇਗੀ।

ਮਿੰਨੀ ਬੱਸ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 25 ਲੋਕਾਂ ਦੀ ਮੌਤ

0

ਬ੍ਰਾਜ਼ੀਲ ਦੇ ਉੱਤਰ-ਪੂਰਬੀ ਰਾਜ ਬਾਹੀਆ ਵਿੱਚ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇੱਕ ਮਿੰਨੀ ਬੱਸ ਅਤੇ ਇੱਕ ਟਰੱਕ ਵਿਚਾਲੇ ਹੋਈ ਟੱਕਰ ਵਿੱਚ 25 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖ਼ਮੀ ਹੋ ਗਏ| ਰਾਜ ਦੇ ਫਾਇਰ ਵਿਭਾਗ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਇਹ ਜਾਣਕਾਰੀ ਦਿੱਤੀ।

ਇਹ ਹਾਦਸਾ ਐਤਵਾਰ ਰਾਤ ਸਥਾਨਕ ਸਮੇਂ ਅਨੁਸਾਰ ਸਾਢੇ 10 ਵਜੇ ਸਾਓ ਜੋਸੇ ਡੋ ਜੈਕਿਪ ਸ਼ਹਿਰ ਦੇ ਨੇੜੇ ਹਾਈਵੇਅ ‘ਤੇ ਵਾਪਰਿਆ। ਅਖ਼ਬਾਰ ‘ਫੋਲਾ ਡੀ.ਐੱਸ. ਪਾਓਲੋ’ ਦੀ ਰਿਪੋਰਟ ਮੁਤਾਬਕ ਮਿੰਨੀ ਬੱਸ ਬਾਹੀਆ ਦੇ ਉੱਤਰੀ ਤੱਟ ‘ਤੇ ਸਥਿਤ ਸੈਰ-ਸਪਾਟਾ ਸਥਾਨ ਗੁਆਰਾਜੂਬਾ ਬੀਚ ਦੀ ਯਾਤਰਾ ਤੋਂ ਬਾਅਦ ਜੈਕੋਬੀਨਾ ਸ਼ਹਿਰ ਵੱਲ ਵਾਪਸ ਜਾ ਰਹੀ ਸੀ।

ਰਿਪੋਰਟ ਮੁਤਾਬਕ ਦੋਹਾਂ ਵਾਹਨਾਂ ਵਿਚਾਲੇ ਟੱਕਰ ਉਸ ਸਮੇਂ ਹੋਈ ਜਦੋਂ ਵਾਹਨ ਇਕ-ਦੂਜੇ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਹਾਲਾਂਕਿ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਜੈਕੋਬੀਨਾ ਦੀ ਨਗਰਪਾਲਿਕਾ ਨੇ ਹਾਦਸੇ ‘ਤੇ ਤਿੰਨ ਦਿਨਾਂ ਦੇ ਸੋਗ ਦਾ ਐਲਾਨ ਕੀਤਾ ਅਤੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ ‘ਤੇ ਦੱਸਿਆ ਕਿ ਉਹ ਸ਼ਹਿਰ ਦੇ ਜਿਮਖਾਨੇ ਵਿੱਚ ਪੀੜਤਾਂ ਲਈ ਇੱਕ ਸਮੂਹ ਦਾ ਆਯੋਜਨ ਕਰ ਰਹੀ ਹੈ।

ਨ.ਸ਼ਾ ਤਸਕਰਾਂ ਖਿਲਾਫ ਪੰਜਾਬ ਪੁਲਿਸ ਦਾ ਐਕਸ਼ਨ, 48 ਵਿਅਕਤੀ ਕੀਤੇ ਗ੍ਰਿਫਤਾਰ

0

ਪੰਜਾਬ ਪੁਲਿਸ ਨੇ ਸੋਮਵਾਰ ਨੂੰ ਨਸ਼ਿਆਂ ਦੀ ਖ਼ਰੀਦ-ਫਰੋਖ਼ਤ ਜਾਂ ਹੋਰ ਗਤੀਵਿਧੀਆਂ ਸਬੰਧੀ ਸੰਵੇਦਨਸ਼ੀਲ ਥਾਵਾਂ ‘ਚ ਵੱਡੇ ਪੱਧਰ ’ਤੇ ਰਾਜ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਅਭਿਆਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਇਆ ਗਿਆ।

ਆਪਰੇਸ਼ਨ ਦੌਰਾਨ ਪੁਲਿਸ ਨੇ 202 ਐਫਆਈਆਰ ਦਰਜ ਕਰਕੇ 48 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ 21 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਹਿਰਾਸਤ ਵਿੱਚ ਲਿਆ ।

ਪੰਜਾਬ ਭਰ ‘ਚ ਦਿਖਾਈਆਂ ਜਾਣਗੀਆਂ ਗਣਤੰਤਰ ਦਿਵਸ ‘ਚੋਂ ਰਿਜੈਕਟ ਹੋਈਆਂ ਝਾਂਕੀਆਂ, ਪੰਜਾਬ ਸਰਕਾਰ ਨੇ ਲਿਆ ਫੈਸਲਾ

0

26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਦਿੱਲੀ ‘ਚ ਹੋਣ ਵਾਲੀ ਪਰੇਡ ‘ਚੋਂ ਕੱਢੀਆਂ ਗਈਆਂ ਪੰਜਾਬ ਦੀਆਂ ਝਾਂਕੀਆਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੱਕ ਸੂਬੇ ਦੀ ਹਰ ਗਲੀ ਅਤੇ ਮੁਹੱਲੇ ‘ਚ ਜਾਣਗੀਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਹ ਫੈਸਲਾ ਲਿਆ ਹੈ।

ਪਹਿਲੇ ਪੜਾਅ ਵਿੱਚ 9 ਝਾਂਕੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਅਗਲੇ ਪੜਾਅ ਵਿੱਚ ਇਨ੍ਹਾਂ ਦੀ ਗਿਣਤੀ ਵਧਾਈ ਜਾਵੇਗੀ। ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਦੀ ਯੋਜਨਾ ਹੈ ਕਿ ਦਿੱਲੀ ਸਥਿਤ ਪੰਜਾਬ ਭਵਨ ਵਿਖੇ ਵੀ ਇੱਕ ਝਾਕੀ ਰੱਖੀ ਜਾਵੇਗੀ। ਦਿੱਲੀ ਦੇ ਵਿਧਾਇਕਾਂ ਨੂੰ ਇਸ ਨੂੰ ਪੰਜਾਬੀ ਖੇਤਰਾਂ ਵਿੱਚ ਲਿਜਾਣ ਦੀ ਛੂਟ ਹੋਵੇਗੀ।

ਪੰਜਾਬ ਸਰਕਾਰ ਵੱਲੋਂ ਪਰੇਡ ਲਈ ਤਿੰਨ ਝਾਕੀਆਂ ਤਿਆਰ ਕੀਤੀਆਂ ਗਈਆਂ। ਇਨ੍ਹਾਂ ਵਿੱਚ ਪੰਜਾਬ ਦੇ ਸ਼ਹੀਦਾਂ ਅਤੇ ਕੁਰਬਾਨੀਆਂ ਦੀ ਗਾਥਾ, ਨਾਰੀ ਸ਼ਕਤੀ ਮਾਈ ਭਾਗੋ ਦੀ ਝਾਂਕੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨਾਲ ਸਬੰਧਤ ਝਾਂਕੀਆਂ ਸ਼ਾਮਲ ਸਨ।

ਭਾਰਤੀ ਹਵਾਈ ਫੌਜ ‘ਚ ਅਗਨੀਵੀਰ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 17 ਜਨਵਰੀ ਤੋਂ ਸ਼ੁਰੂ

0

ਫਾਜ਼ਿਲਕਾ :ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਨੌਜਵਾਨ ਭਾਰਤੀ ਹਵਾਈ ਫੌਜ ਵਿਚ ਅਗਨੀਵੀਰ ਵਜੋਂ ਭਰਤੀ ਹੋ ਕੇ ਰਾਸ਼ਟਰ ਦੀ ਸੇਵਾ ਕਰਨਾ ਚਾਹੁੰਦੇ ਹਨ ਉਹ ਤਿਆਰ ਹੋ ਜਾਣ। ਆਨਲਾਈਨ ਰਜਿਸਟ੍ਰੇਸ਼ਨ 17 ਜਨਵਰੀ ਨੂੰ ਸਵੇਰੇ 11 ਵਜੇ ਤੋਂ 6 ਫਰਵਰੀ 2024 ਨੂੰ ਰਾਤ 11ਵਜੇ ਤੱਕ ਹੋਣਗੇ। ਅਵਿਆਹੁਤਾ ਪੁਰਸ਼ ਤੇ ਮਹਿਲਾ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਆਨਲਾਈਨ ਪ੍ਰੀਖਿਆ 17 ਮਾਰਚ ਜਾਂ ਉਸ ਦੇ ਬਾਅਦ ਹੋਵੇਗੀ।

ਜ਼ਿਲ੍ਹਾ ਬਿਊਰੋ ਆਫ ਰੋਜ਼ਗਾਰ ਜ਼ੋਨ ਹੁਨਰ ਵਿਕਾਸ ਦੇ ਪ੍ਰੀਖਣ ਅਧਿਕਾਰੀ ਵੈਸ਼ਾਲੀ ਨੇ ਦੱਸਿਆ ਕਿ ਜੋ ਨੌਜਵਾਨ ਇਸ ਪ੍ਰੀਖਿਆ ਵਿਚ ਹਿੱਸਾ ਲੈਕੇ ਭਾਰਤੀ ਹਵਾਈ ਫੌਜ ਵਿਚ ਆਪਣਾ ਭਵਿੱਖ ਬਣਾਉਣਾ ਚਾਹੁੰਦੇ ਹਨ ਉਨ੍ਹਾਂ ਦਾ ਜਨਮ 2 ਜਨਵਰੀ 2004 ਤੋਂ 2 ਜੁਲਾਈ 2007 ਦੇ ਦਰਮਿਆਨ ਹੋਵੇ।

ਵੈਸ਼ਾਲੀ ਨੇ ਕਿਹਾ ਕਿ ਜੇਕਰ ਸਿੱਖਿਅਕ ਯੋਗਤਾ ਦੀ ਗੱਲ ਕੀਤੀ ਜਾਵੇ ਤਾਂ ਬੱਚਿਆਂ ਨੂੰ ਵਿਗਿਆਨ ਵਿਸ਼ੇ ਦੀ ਪੜ੍ਹਾਈ ਕਰਨੀ ਜ਼ਰੂਰੀ ਹੈ। ਉਮੀਦਵਾਰਾਂ ਦੇ ਇੰਗਲਿਸ਼ ਵਿਚ 50 ਫੀਸਦੀ ਅੰਕ ਤੇ ਕੁੱਲ ਘੱਟੋ-ਘੱਟ 50 ਫੀਸਦੀ ਅੰਕਾਂ ਸਣੇ ਕੇਂਦਰ ਰਾਜ ਤੇ ਯੂਟੀ ਵੱਲੋਂ ਮਾਨਤਾ ਪ੍ਰਾਪਤ ਸਿੱਖਿਆ ਬੋਰਡਾਂ ਤੋਂ ਮੈਥਸ, ਫਿਜ਼ੀਕਸ ਤੇ ਇੰਗਲਿਸ਼ ਸਣੇ ਇੰਟਰਮੀਡੀਏਟ 12ਵੀਂ ਬਰਾਬਰ ਦੀ ਪ੍ਰੀਖਿਆ ਪਾਸ ਕੀਤੀ ਹੋਣੀ ਚਾਹੀਦੀ ਹੈ।

ਡਿਪਲੋਮਾ ਵਿਚ ਕੁੱਲ 50 ਫੀਸਦੀ ਅੰਕ ਤੇ ਇੰਗਲਿਸ਼ ਵਿਚ 50 ਫੀਸਦੀ ਅੰਕ, ਸਾਹਿਤ ਕੇਂਦਰ ਤੇ ਯੂਟੀ ਮਾਨਤਾ ਪ੍ਰਾਪਤ ਪੋਲੀਟੈਕਨਿਕ ਸੰਸਥਾ ਤੋਂ ਇੰਜੀਨੀਅਰਿੰਗ, ਮਕੈਨੀਕਲ, ਇਲੈਕਟ੍ਰੀਕਲ, ਇਲੈਕਟ੍ਰੋਨਿਕਸ, ਆਟੋ ਮੋਬਾਈਲ, ਕੰਪਿਊਟਰ ਵਿਗਿਆਨ, ਇਨਫਰੋਸਮੇਸ਼ਨ ਟੈਕਨਾਲੋਜੀ ਤੇ ਤਿੰਨ ਸਾਲਾ ਡਿਪੋਲਮਾ ਕੀਤਾ ਹੋਵੇ।

ਸਿਹਤ ਕੇਂਦਰ ਰਾਜ ਅਤੇ ਯੂਟੀ ਦੁਆਰਾ ਮਾਨਤਾ ਪ੍ਰਾਪਤ ਵਿਦਿਅਕ ਬੋਰਡਾਂ ਤੋਂ ਭੌਤਿਕ ਵਿਗਿਆਨ ਅਤੇ ਗਣਿਤ ਵਰਗੇ ਗੈਰ-ਵੋਕੇਸ਼ਨਲ ਵਿਸ਼ਿਆਂ ਸਮੇਤ ਦੋ ਸਾਲਾ ਵੋਕੇਸ਼ਨਲ ਕੋਰਸ ਕੁੱਲ 50% ਅੰਕਾਂ ਨਾਲ ਅਤੇ ਅੰਗਰੇਜ਼ੀ ਵਿੱਚ 50% ਅੰਕਾਂ ਨਾਲ ਪਾਸ ਕੀਤਾ ਹੋਣਾ ਚਾਹੀਦਾ ਹੈ।

ਮੌਸਮ ਵਿਭਾਗ ਵਲੋਂ ਸੀਤ ਲਹਿਰ ਦਾ ਅਲਰਟ, ਮੀਂਹ ਦੇ ਆਸਾਰ

0

 

ਪੰਜਾਬ ਵਿੱਚ ਕੜਾਕੇ ਦੀ ਠੰਡ ਜਾਰੀ ਹੈ। ਦਿਨ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਸਿਰਫ਼ ਤਿੰਨ ਤੋਂ ਚਾਰ ਡਿਗਰੀ ਦਾ ਫ਼ਰਕ ਹੈ। ਪੰਜਾਬ, ਹਰਿਆਣਾ ਚੰਡੀਗੜ੍ਹ ‘ਚ ਸੀਤ ਲਹਿਰ ਦਾ ਆਰੈਂਜ ਅਲਰਟ ਜਾਰੀਕੀਤਾ ਗਿਆ ਹੈ। ਪੱਛਮੀ ਗੜਬੜੀ ਕਰਕੇ ਤਿੰਨਾਂ ਥਾਵਾਂ ‘ਤੇ ਮੀਂਹ ਦੇ ਆਸਾਰ ਵੀ ਬਣੇ ਹੋਏ ਹਨ। ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ‘ਚ ਅੱਜ ਯਾਨੀ ਮੰਗਲਵਾਰ 25 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

ਸੋਮਵਾਰ ਨੂੰ ਦਿਨ ਦਾ ਤਾਪਮਾਨ ਆਮ ਨਾਲੋਂ 9.2 ਡਿਗਰੀ ਸੈਲਸੀਅਸ ਹੇਠਾਂ ਪਹੁੰਚ ਗਿਆ। 10 ਜਨਵਰੀ ਤੋਂ ਮੌਸਮ ਖੁਸ਼ਕ ਰਹੇਗਾ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਏ.ਕੇ.ਸਿੰਘ ਮੁਤਾਬਕ 10 ਜਨਵਰੀ ਤੋਂ ਧੁੰਦ ਤੋਂ ਕੁਝ ਰਾਹਤ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਦੌਰਾਨ ਕੁਝ ਥਾਵਾਂ ‘ਤੇ ਹਲਕੀ ਧੁੱਪ ਵੀ ਆ ਸਕਦੀ ਹੈ।

ਸੋਮਵਾਰ ਨੂੰ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 7.2 ਡਿਗਰੀ ਤੋਂ 12.0 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।

ਉਥੇ ਹੀ ਸੰਘਣੀ ਧੁੰਦ ਕਰਕੇ ਗੱਡੀਆਂ ਧਿਆਨ ਨਾਲ ਚਲਾਉਣ ਦੀ ਹਿਦਾਇਤ ਦਿੱਤੀ ਜਾ ਰਹੀ ਹੈ। ਮੋਹਾਲੀ ‘ਚ ਸੰਘਣੀ ਧੁੰਦ ਸੜਕਾਂ ‘ਤੇ ਵਾਹਨ ਚਾਲਕਾਂ ਲਈ ਕਾਲ ਬਣ ਰਿਹਾ ਹੈ। ਧੁੰਦ ਕਾਰਨ ਜ਼ਿਲ੍ਹੇ ਵਿੱਚ ਵਾਪਰੇ ਤਿੰਨ ਵੱਖ-ਵੱਖ ਸੜਕ ਹਾਦਸਿਆਂ ਵਿੱਚ ਇੱਕ ਨੌਜਵਾਨ ਸਣੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ।

ਪੰਜਾਬ ਗਵਰਨਰ ਵਲੋਂ 3 ਬਿੱਲਾਂ ਨੂੰ ਮਨਜੂਰੀ ਦੇਣ ‘ਤੇ CM ਮਾਨ ਨੇ ਕੀਤਾ ਧੰਨਵਾਦ

0
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਗਵਰਨਰ ਵਲੋਂ 3 ਬਿੱਲਾਂ ਨੂੰ ਮਨਜ਼ੁਰੀ ਦੇਣ ‘ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਪੋਸਟ ਪਾ ਕੇ ਪੰਜਾਬ ਗਵਰਨਰ ਦਾ ਧੰਨਵਾਦ ਕੀਤਾ ਹੈ।
ਉਨ੍ਹਾਂ ਵਲੋਂ ਲਿਖਿਆ ਗਿਆ ਹੈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜੀ ਵੱਲੋਂ ਪੰਜਾਬ ਦੀ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਨਜੂਰੀ ਦੇ ਦਿੱਤੀ ਗਈ ਹੈ…
1. ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2023
2. ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ, 2023
3. ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023
ਗਵਰਨਰ ਸਾਹਿਬ ਦਾ ਧੰਨਵਾਦ…ਉਮੀਦ ਕਰਦੇ ਹਾਂ ਪੰਜਾਬ ਪੱਖੀ ਬਾਕੀ ਸਾਰੇ ਬਿੱਲ ਵੀ ਜਲਦ ਮਨਜੂਰ ਹੋਣਗੇ…