Home Blog Page 1940

ਬਿਹਾਰ ‘ਚ RJD ਦੇ ਨੇਤਾਵਾਂ ਦੇ ਘਰ CBI ਨੇ ਮਾਰਿਆ ਛਾਪਾ

0

ਬਿਹਾਰ ‘ਚ RJD ਦੇ ਨੇਤਾਵਾਂ ਦੇ ਘਰ CBI ਵਲੋਂ ਛਾਪੇਮਾਰੀ ਕੀਤੀ ਗਈ ਹੈ। ਕੇਂਦਰੀ ਜਾਂਚ ਬਿਊਰੋ (CBI) ਨੇ ਅੱਜ ਸਵੇਰੇ ਬਿਹਾਰ ਦੇ ਸੱਤਾਧਾਰੀ ਰਾਸ਼ਟਰੀ ਜਨਤਾ ਦਲ (RJD) ਦੇ ਖਜ਼ਾਨਚੀ ਅਤੇ MLC ਸੁਨੀਲ ਸਿੰਘ, ਰਾਜ ਸਭਾ ਮੈਂਬਰ ਅਸ਼ਫਾਕ ਕਰੀਮ ਅਤੇ ਫਯਾਜ਼ ਅਹਿਮਦ ਦੇ ਪਟਨਾ ਵਿਚ ਚਾਰ ਟਿਕਾਣਿਆਂ ‘ਤੇ ਇਕੋ ਸਮੇਂ ਛਾਪੇਮਾਰੀ ਕੀਤੀ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ CBI ਨੇ ਪਟਨਾ ਤੋਂ ਇਲਾਵਾ ਪੂਰਨੀਆ, ਮਧੂਬਨੀ ਅਤੇ ਭਾਗਲਪੁਰ ਵਿਚ ਰਾਸ਼ਟਰੀ ਜਨਤਾ ਦਲ ਦੇ ਤਿੰਨ ਨੇਤਾਵਾਂ ਦੇ ਟਿਕਾਣਿਆਂ ‘ਤੇ ਇਕੋ ਸਮੇਂ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਨੌਕਰੀ ਦੇ ਬਦਲੇ ਜ਼ਮੀਨ ਘੁਟਾਲੇ ਦੇ ਮਾਮਲੇ ਵਿਚ ਕੀਤੀ ਜਾ ਰਹੀ ਹੈ।

ਰਾਸ਼ਟਰੀ ਜਨਤਾ ਦਲ ਦੇ ਖਜ਼ਾਨਚੀ ਸੁਨੀਲ ਸਿੰਘ ਨੇ ਇਸ ਨੂੰ ਬਦਲੇ ਦੀ ਕਾਰਵਾਈ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। CBI ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਬਾਹਰ ਕੱਢ ਦਿੱਤਾ ਹੈ ਅਤੇ ਉਹ ਘਰ ਵਿਚ ਦਾਖਲ ਹੋ ਕੇ ਤਲਾਸ਼ੀ ਲੈ ਰਹੇ ਹਨ। ਜ਼ਿਕਰਯੋਗ ਹੈ ਕਿ CBI ਨੇ ਜ਼ਮੀਨ ਘੁਟਾਲੇ ਦੇ ਮਾਮਲੇ ਵਿਚ ਸਾਬਕਾ ਰੇਲ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਕੌਮੀ ਪ੍ਰਧਾਨ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਅਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ, ਦੋ ਧੀਆਂ, ਇਕ ਨੌਕਰਸ਼ਾਹ ਅਤੇ ਕੁਝ ਹੋਰ ਵਿਅਕਤੀਆਂ ਖ਼ਿਲਾਫ਼ FIR ਦਰਜ ਕੀਤੀ ਸੀ।

ਦੋਸ਼ ਮੁਤਾਬਕ ਲਾਲੂ ਯਾਦਵ ਨੇ ਰੇਲ ਮੰਤਰੀ ਰਹਿੰਦੇ ਹੋਏ ਰੇਲਵੇ ’ਚ ਗਰੁੱਪ-ਡੀ ਦੀ ਬਹਾਲੀ ’ਚ ਲੋਕਾਂ ਨੂੰ ਨੌਕਰੀਆਂ ਦਿਵਾਈਆਂ ਅਤੇ ਇਸ ਦੇ ਬਦਲੇ ਜ਼ਮੀਨ ਲਾਲੂ ਪਰਿਵਾਰ ਦੇ ਲੋਕਾਂ ਨਾਲ ਕਰਵਾ ਦਿੱਤੀ ਗਈ। ਇਸ ਦੇ ਨਾਲ ਹੀ ਜਾਂਚ ‘ਚ ਇਹ ਗੱਲ ਸਾਹਮਣੇ ਆਈ ਕਿ ਰੇਲਵੇ ਵੱਲੋਂ ਉਨ੍ਹਾਂ ਅਹੁਦਿਆਂ ‘ਤੇ ਭਰਤੀ ਲਈ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਸੀ। ਇਸ ਕਥਿਤ ਘੁਟਾਲੇ ਵਿਚ ਲਾਲੂ ਪਰਿਵਾਰ ਦੇ ਲੋਕਾਂ ਨੇ ਇਕ ਲੱਖ ਵਰਗ ਫੁੱਟ ਤੋਂ ਵੱਧ ਜ਼ਮੀਨ ਆਪਣੇ ਨਾਂ ਕਰਵਾ ਲਈ ਸੀ। ਇਸ ਤੋਂ ਪਹਿਲਾਂ CBI ਲਾਲੂ ਪਰਿਵਾਰ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕਰ ਚੁੱਕੀ ਹੈ। ਇਸ ਤੋਂ ਇਲਾਵਾ CBI ਨੇ ਪਿਛਲੇ ਮਹੀਨੇ ਇਸ ਮਾਮਲੇ ਵਿਚ RJD ਪ੍ਰਧਾਨ ਦੇ ਕਰੀਬੀ ਭੋਲਾ ਯਾਦਵ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਇਨਕਮ ਟੈਕਸ ਵਿਭਾਗ ਨੇ ਲੁਧਿਆਣਾ ‘ਚ ਮਸ਼ਹੂਰ ਮੈਡੀਕਲ ਸਟੋਰ ‘ਤੇ ਕੀਤੀ ਰੇਡ

0

ਆਮਦਨ ਕਰ ਵਿਭਾਗ ਵੱਲੋਂ ਲੁਧਿਆਣਾ ਦੀ ਮਸ਼ਹੂਰ ਗੁਰਮੇਲ ਮੈਡੀਕਲ ਉਤੇ ਛਾਪੇਮਾਰੀ ਕੀਤੀ ਗਈ ਹੈ। ਗੁਰਮੇਲ ਮੈਡੀਕਲ ਦੇ ਟਿਕਾਣਿਆਂ ‘ਤੇ ਬੁੱਧਵਾਰ ਸਵੇਰੇ 6 ਵਜੇ ਆਮਦਨ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਵਿਭਾਗ ਦੀਆਂ ਟੀਮਾਂ ਨੇ ਗੁਰਮੇਲ ਮੈਡੀਕਲ ਦੇ ਦਫ਼ਤਰ ਸਮੇਤ ਉਨ੍ਹਾਂ ਦੀ ਰਿਹਾਇਸ਼ ‘ਤੇ ਪੈਰਾਮਿਲਟਰੀ ਫੋਰਸ ਨਾਲ ਦਬਿਸ਼ ਕੀਤੀ। ਆਮਦਨ ਟੈਕਸ ਵਿਭਾਗ ਦੀ ਇਸ ਕਾਰਵਾਈ ਨਾਲ ਪੂਰੇ ਸ਼ਹਿਰ ‘ਚ ਹਲਚਲ ਮਚ ਗਈ। ਦੱਸਣਯੋਗ ਹੈ ਕਿ ਗੁਰਮੇਲ ਮੈਡੀਕਲ ਸਟੋਰ ਪੰਜਾਬ ਦੇ ਮੰਨੇ-ਪ੍ਰਮੰਨੇ ਕੈਮਿਸਟਾਂ ਵਿੱਚੋਂ ਇਕ ਹੈ।

ਫਿਲਹਾਲ ਇਸ ਮਾਮਲੇ ‘ਚ ਅੱਗੇ ਦੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਵਿਭਾਗ ਨੇ ਕੁੱਲ 8 ਲੋਕੇਸ਼ਨਾਂ ‘ਤੇ ਇਕੱਠੇ ਛਾਪੇਮਾਰੀ ਕੀਤੀ। ਇਸ ਦੇ ਨਾਲ ਹੀ ਸੂਤਰਾਂ ਮੁਤਾਬਕ ਤਕਰੀਬਨ ਆਮਦਨ ਟੈਕਸ ਵਿਭਾਗ ਦੀਆਂ 16 ਟੀਮਾਂ ਇਸ ਕਾਰਵਾਈ ‘ਚ ਸ਼ਾਮਲ ਹਨ।

 

PSPCL ਨੇ ਹੁਣ ਤੱਕ ਦੀ ਸਭ ਤੋਂ ਵੱਡੀ ਬਿਜਲੀ ਦੀ ਮੰਗ ਕੀਤੀ ਪੂਰੀ : ਹਰਭਜਨ ਸਿੰਘ ਈਟੀਓ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ(ਪੀ.ਐਸ.ਪੀ.ਸੀ.ਐਲ.) ਨੇ 22 ਅਗਸਤ, 2022 ਨੂੰ ਆਪਣੀ ਹੁਣ ਤੱਕ ਦੀ ਸਭ ਤੋਂ ਵੱਧ 14,295 ਮੈਗਾਵਾਟ ਦੀ ਬਿਜਲੀ ਦੀ ਮੰਗ ਨੂੰ ਸਫਲਤਾਪੂਰਵਕ ਪੂਰਾ ਕਰ ਲਿਆ ਹੈ, ਇਸ ਤਰਾਂ ਪੀ.ਐਸ.ਪੀ.ਸੀ.ਐਲ. ਨੇ 29 ਜੂਨ, 2022 ਨੂੰ ਦਰਜ ਕੀਤੀ ਗਈ 14,207 ਮੈਗਾਵਾਟ ਦੀ ਪਿਛਲੀ ਵਾਰ ਦੀ ਮੰਗ ਨੂੰ ਪਛਾੜ ਦਿੱਤਾ ਹੈ।

ਅਪਰੈਲ ਤੋਂ ਹੁਣ ਤੱਕ ਸਪਲਾਈ ਕੀਤੀ ਬਿਜਲੀ ਵਿੱਚ ਕੁੱਲ 12.87 ਫੀਸਦੀ ਦਾ ਵਾਧਾ ਹੋਇਆ ਹੈ, ਜੋ ਕਿ ਸਾਲ 2021 ਵਿੱਚ 29,452 ਐਮਯੂ ਦੇ ਮੁਕਾਬਲੇ 33,242 ਐਮਯੂ ਹੈ। ਇਹ ਜਾਣਕਾਰੀ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਵੱਧ ਤਾਪਮਾਨ ਅਤੇ ਝੋਨੇ ਦੀ ਬਿਜਾਈ ਦੇ ਸ਼ੁਰੂ ਵਿੱਚ ਸਿੰਚਾਈ ਦੀ ਵੱਧ ਮੰਗ ਕਾਰਨ ਜੂਨ ਮਹੀਨੇ ਦੇ ਅਖ਼ੀਰ ਜਾਂ ਜੁਲਾਈ ਮਹੀਨੇ ਦੀ ਸ਼ੁਰੂਆਤ ਦੌਰਾਨ ਬਿਜਲੀ ਦੀ ਮੰਗ ਜ਼ਿਆਦਾ ਹੁੰਦੀ ਹੈ। ਪਰ ਇਸ ਸਾਲ ਪਹਿਲਾਂ ਦੇ ਮੁਕਾਬਲਤਨ ਖੁਸ਼ਕ ਮੌਸਮ ਹੋਣ ਕਾਰਨ, ਸੂਬੇ ਵਿੱਚ ਬਿਜਲੀ ਦੀ ਸਿਖਰਲੀ ਮੰਗ ਅਗਸਤ ਦੇ ਅੰਤ ਤੱਕ ਬਰਕਰਾਰ ਹੈ।

ਉਨਾਂ ਅੱਗੇ ਕਿਹਾ ਕਿ ਅਗਸਤ ਵਿੱਚ 22.8.2022 ਤੱਕ, ਪੀ.ਐਸ.ਪੀ.ਸੀ.ਐਲ. ਨੇ ਬਿਜਲੀ ਦੀ ਮੰਗ ਵਿੱਚ 6.57 ਫੀਸਦ ਦੇ ਵਾਧੇ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ , ਭਾਵ ਪਿਛਲੇ ਸਾਲ ਇਸ ਸਮੇਂ ਦੌਰਾਨ 5,927 ਐਮਯੂ ਦੇ ਮੁਕਾਬਲੇ 6,316 ਐਮ.ਯੂ.ਦੀ ਮੰਗ ਪੂਰੀ ਕੀਤੀ ਗਈ ਹੈ। ਪੀ.ਐਸ.ਪੀ.ਸੀ.ਐਲ. ਨੇ ਹੋਰਨਾਂ ਰਾਜਾਂ ਤੋਂ ਬਿਜਲੀ ਲੈ ਕੇ ਅਤੇ ਕੇਂਦਰੀ ਸੈਕਟਰ ਤੋਂ 1300 ਮੈਗਾਵਾਟ ਵਾਧੂ ਬਿਜਲੀ ਦੀ ਅਲਾਟਮੈਂਟ ਰਾਹੀਂ ਬਿਜਲੀ ਦੇ ਵਾਧੂ ਪ੍ਰਬੰਧ ਕੀਤੇ ਹਨ।

ਪੀਐਸਪੀਸੀਐਲ ਨੇ ਜੂਨ ਅਤੇ ਜੁਲਾਈ ਮਹੀਨੇ ਦੌਰਾਨ, ਦੂਜੇ ਰਾਜਾਂ ਤੋਂ 2,836 ਐਮਯੂ ਬਿਜਲੀ ਦਾ ਪ੍ਰਬੰਧ ਕੀਤਾ ਹੈ ਜੋ ਕਿ ਪਿਛਲੇ ਸਾਲ ਦੇ 1234 ਐਮਯੂ ਦੇ ਮੁਕਾਬਲੇ 130 ਫੀਸਦ ਵੱਧ ਹੈ। ਉਨਾਂ ਕਿਹਾ ਕਿ ਇਸ ਸਾਲ ਉਪਲਬਧ ਸਰੋਤਾਂ ਦੀ ਢੁੱਕਵੀਂ ਵਰਤੋਂ ਅਤੇ ਜਨਰੇਟਿੰਗ ਸਟੇਸ਼ਨਾਂ ਤੋਂ ਪੈਦਾ ਹੋਣ ਵਾਲੀ ਬਿਜਲੀ ਦੀ ਨਜ਼ਦੀਕੀ ਨਿਗਰਾਨੀ ਨਾਲ ਪੀ.ਐਸ.ਪੀ.ਸੀ.ਐਲ. ਦੀ ਹਾਈਡਰੋ ਜਨਰੇਸ਼ਨ 3 ਫੀਸਦ ਵਧ ਕੇ ਪਿਛਲੇ ਸਾਲ ਦੇ 1664 ਐਮ.ਯੂ. ਦੇ ਮੁਕਾਬਲੇ 1715 ਐਮ.ਯੂ. ਹੋ ਗਈ ਹੈ।

ਜ਼ਿਕਰਯੋਗ ਹੈ ਕਿ ਰਣਜੀਤ ਸਾਗਰ ਹਾਈਡਰੋ ਪਾਵਰ ਪ੍ਰੋਜੈਕਟ ਨੇ 22-08-2022 ਨੂੰ ਇੱਕ ਦਿਨ ਵਿੱਚ ਵੱਧ ਤੋਂ ਵੱਧ 149.55 ਐਲ.ਯੂ ਬਿਜਲੀ ਪੈਦਾ ਕੀਤੀ ਹੈ, ਜੋ ਕਿ ਇਸਦੇ ਸ਼ੁਰੂ ਹੋਣ ਦੀ ਮਿਤੀ ਤੋਂ ਲੈ ਕੇ 28-08-2019 ਨੂੰ ਇਸਦੇ ਪਿਛਲੇ 149.02 ਐਲਯੂ ਬਿਜਲੀ ਉਤਪਾਦਨ ਨੂੰ ਪਾਰ ਕਰ ਗਈ ਹੈ। ਉਨਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਕਿਸੇ ਹੋਰ ਵਰਗ ਦੇ ਖਪਤਕਾਰਾਂ ‘ਤੇ ਬਿਜਲੀ ਕੱਟ ਲਗਾਏ ਬਿਨਾਂ ਖੇਤੀ ਟਿਊਬਵੈੱਲਾਂ ਨੂੰ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।

CM ਅਰਵਿੰਦ ਕੇਜਰੀਵਾਲ ਨੇ ਕੀਤਾ ਦਾਅਵਾ, ਜਲਦ ਬਦਲਿਆ ਜਾਵੇਗਾ BJP ਦੀ ਗੁਜਰਾਤ ਇਕਾਈ ਦਾ ਪ੍ਰਧਾਨ

0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਗੁਜਰਾਤ ਵਿਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਆਮ ਆਦਮੀ ਪਾਰਟੀ ਤੋਂ ਇੰਨੀ ਡਰੀ ਹੋਈ ਹੈ ਕਿ ਉਸ ਨੇ ਆਪਣੇ ਸੂਬਾ ਪ੍ਰਧਾਨ ਸੀਆਰ ਪਾਟਿਲ ਨੂੰ ਹਟਾਉਣ ਦਾ ਫੈਸਲਾ ਕਰ ਲਿਆ ਹੈ। ਕੇਜਰੀਵਾਲ ‘ਤੇ ਪਲਟਵਾਰ ਕਰਦੇ ਹੋਏ ਗੁਜਰਾਤ ਭਾਜਪਾ ਦੇ ਮੀਡੀਆ ਕੋਆਰਡੀਨੇਟਰ ਯਗਨੇਸ਼ ਦਵੇ ਨੇ ਕਿਹਾ ਕਿ ਉਹ ਸੁਪਨੇ ਦੇਖਣਾ ਬੰਦ ਕਰਨ ਅਤੇ ਪਾਟਿਲ ਬਾਰੇ ਸੋਚਣ ਦੀ ਬਜਾਏ ਆਪਣੇ ‘ਤੇ ਧਿਆਨ ਕੇਂਦਰਿਤ ਕਰਨ।

‘ਆਪ’ ਦੇ ਕੌਮੀ ਕਨਵੀਨਰ ਕੇਜਰੀਵਾਲ ਇਸ ਸਮੇਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ਹਨ। ਸੂਬੇ ਵਿਚ ਇਸ ਸਾਲ ਦੇ ਅੰਤ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਆਪਣੇ ਦੌਰੇ ਦੇ ਦੂਜੇ ਦਿਨ ਕੇਜਰੀਵਾਲ ਨੇ ਟਵੀਟ ਕੀਤਾ, ”ਗੁਜਰਾਤ ‘ਚ ਭਾਜਪਾ ਆਮ ਆਦਮੀ ਪਾਰਟੀ ਤੋਂ ਬੁਰੀ ਤਰ੍ਹਾਂ ਡਰੀ ਹੋਈ ਹੈ। ਸੂਤਰਾਂ ਮੁਤਾਬਕ ਭਾਜਪਾ ਦੀ ਗੁਜਰਾਤ ਇਕਾਈ ਦੇ ਪ੍ਰਧਾਨ ਸੀਆਰ ਪਾਟਿਲ ਨੂੰ ਜਲਦ ਹੀ ਹਟਾਇਆ ਜਾ ਰਿਹਾ ਹੈ। ਕੀ ਭਾਜਪਾ ਇੰਨੀ ਡਰੀ ਹੋਈ ਹੈ?”

ਦੱਸ ਦਈਏ ਕਿ ਦੋ ਦਿਨ ਪਹਿਲਾਂ ਗੁਜਰਾਤ ਦੇ ਕੈਬਨਿਟ ਮੰਤਰੀ ਰਾਜੇਂਦਰ ਤ੍ਰਿਵੇਦੀ ਅਤੇ ਪੂਰਨੇਸ਼ ਮੋਦੀ ਤੋਂ ਮਾਲ ਅਤੇ ਸੜਕ ਅਤੇ ਬਿਲਡਿੰਗ ਵਿਭਾਗ ਵਾਪਸ ਲੈ ਲਏ ਗਏ ਸਨ। ਇਸ ਤੋਂ ਬਾਅਦ ਕੇਜਰੀਵਾਲ ਨੇ ਉਪਰੋਕਤ ਟਿੱਪਣੀ ਕੀਤੀ।

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਮਿਤਾਭ ਬੱਚਨ ਹੋਏ ਕੋਰੋਨਾ ਪੌਜ਼ੀਟਿਵ

0

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਮਿਤਾਭ ਬੱਚਨ ਨੇ ਕਿਹਾ ਕਿ ਉਹ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਹੋ ਗਏ ਹਨ। ਬੱਚਨ (79) ਨੇ ਟਵਿੱਟਰ ‘ਤੇ ਇਸ ਦੇ ਬਾਰੇ ‘ਚ ਜਾਣਕਾਰੀ ਦਿਤੀ ਅਤੇ ਉਨ੍ਹਾਂ ਨੇ ਸੰਪਰਕ ‘ਚ ਆਏ ਲੋਕਾਂ ਨੂੰ ਤੁਰੰਤ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਨੇ ਲਿਖਿਆ,”ਕੋਰੋਨਾ ਵਾਇਰਸ ਨਾਲ ਇਨਫੈਕਟਿਡ ਹੋ ਗਿਆ ਹਾਂ…ਮੇਰੇ ਸੰਪਰਕ ‘ਚ ਆਏ ਲੋਕਾਂ ਨੂੰ ਤੁਰੰਤ ਜਾਂਚ ਕਰਵਾਉਣ ਦੀ ਅਪੀਲ ਕਰਦਾ ਹੈ। ਬੱਚਨ ਇਸ ਤੋਂ ਪਹਿਲਾਂ ਜੁਲਾਈ 2020 ‘ਚ ਵੀ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਹੋ ਗਏ ਸਨ। ਉਸ ਸਮੇਂ ਉਨ੍ਹਾਂ ਦੇ ਪੁੱਤਰ ਅਭਿਸ਼ੇਕ ਬੱਚਨ ਦੇ ਨਾਲ ਹੀ ਨੂੰਹ ਐਸ਼ਵਰਿਆ ਰਾਏ ਬੱਚਨ ਅਤੇ ਪੋਤੀ ਆਰਾਧਿਆ ਬੱਚਨ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਸਨ।

ਅਮਿਤਾਭ ਬੱਚਨ ਦੀ ਅਦਾਕਾਰੀ ਦਾ ਹਰ ਕੋਈ ਫੈਨ ਹੈ। ਉਨ੍ਹਾਂ ਨੇ ਹੁਣ ਤੱਕ ਬਹੁਤ ਸਾਰੀਆਂ ਫਿਲਮਾਂ ‘ਚ ਕੰਮ ਕੀਤਾ ਹੈ। ਉਨ੍ਹਾਂ ਦੇ ਫੈਨਜ਼ ਉਨ੍ਹਾਂ ਦੀ ਜਲਦੀ ਰਿਕਵਰੀ ਲਈ ਦੁਆਵਾਂ ਕਰ ਰਹੇ ਹਨ।

PM ਮੋਦੀ ਅੱਜ ਪੰਜਾਬ ਦੌਰੇ ‘ਤੇ, ਕੈਂਸਰ ਹਸਪਤਾਲ ਦਾ ਕਰਨਗੇ ਉਦਘਾਟਨ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੰਜਾਬ ਦਾ ਦੌਰਾ ਕਰਨਗੇ। ਇਸ ਵਾਰ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਦੇ ਸਮੁੱਚੇ ਸੁਰੱਖਿਆ ਪ੍ਰਬੰਧਾਂ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਕੇਂਦਰੀ ਖ਼ੁਫ਼ੀਆ ਏਜੰਸੀਆਂ ਅਤੇ ਸੂਬਾਈ ਖ਼ੁਫ਼ੀਆ ਵਿੰਗ ਵੱਲੋਂ ਚੱਪੇ ਚੱਪੇ ’ਤੇ ਨਿਗ੍ਹਾ ਰੱਖੀ ਜਾ ਰਹੀ ਹੈ। ਸਮਾਗਮਾਂ ਦੇ ਚਾਰ ਚੁਫੇਰੇ ਵਾਲੇ ਹਵਾਈ ਖੇਤਰ ਨੂੰ ‘ਨੋ ਫਲਾਈ ਜ਼ੋਨ’ ਐਲਾਨਿਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਮੁੱਲਾਂਪੁਰ (ਨਵਾਂ ਚੰਡੀਗੜ੍ਹ) ਵਿਖੇ 300 ਬਿਸਤਰਿਆਂ ਵਾਲੇ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ।

ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਫਿਰੋਜ਼ਪੁਰ ਰੈਲੀ ਲਈ ਪੰਜਾਬ ਆਏ ਸਨ, ਪਰ ਸੁਰੱਖਿਆ ’ਚ ਕਥਿਤ ਖਾਮੀ ਕਰ ਕੇ ਉਦੋਂ ਉਨ੍ਹਾਂ ਨੂੰ ਵਾਪਸ ਮੁੜਨਾ ਪਿਆ ਸੀ। ਮੋਦੀ ਉਦੋਂ ਕਾਫ਼ੀ ਖ਼ਫ਼ਾ ਹੋ ਕੇ ਵਾਪਸ ਪਰਤੇ ਸਨ। ਉਸ ਮੌਕੇ ਪੰਜਾਬ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸੀ। ਉਂਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਖ਼ਰੀ ਦਫ਼ਾ 14 ਫਰਵਰੀ ਨੂੰ ਜਲੰਧਰ ਆਏ ਸਨ। ਭਲਕੇ ਪ੍ਰਧਾਨ ਮੰਤਰੀ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਸਟੇਜ ਸਾਂਝੀ ਕਰਨਗੇ।ਮੁੱਖ ਮੰਤਰੀ ਭਗਵੰਤ ਮਾਨ ਫ਼ਿਰੋਜ਼ਪੁਰ ਫੇਰੀ ਤੋਂ ਸਬਕ ਲੈਂਦਿਆਂ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਅਜਿਹਾ ਕੋਈ ਮੌਕਾ ਨਹੀਂ ਦੇਣਾ ਚਾਹੁੰਦੇ ਹਨ।

ਪ੍ਰਧਾਨ ਮੰਤਰੀ ਦੀ ਫੇਰੀ ਲਈ ਦਸ ਹਜ਼ਾਰ ਤੋਂ ਵੱਧ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਅਤੇ ਇਨ੍ਹਾਂ ’ਚੋਂ ਸੱਤ ਹਜ਼ਾਰ ਪੁਲੀਸ ਮੁਲਾਜ਼ਮਾਂ ਦਾ ਪਹਿਰਾ ਰਹੇਗਾ। ਸੁਰੱਖਿਆ ਦੀ ਕਮਾਨ ਤਿੰਨ ਏਡੀਜੀਪੀਜ਼, ਕਈ ਆਈਜ਼ ਅਤੇ ਡੀਆਈਜੀ ਕਰ ਰਹੇ ਹਨ। ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਸੱਤਾਧਾਰੀ ਧਿਰ ਕਾਫ਼ੀ ਉਤਸ਼ਾਹ ਵਿਚ ਹੈ ਜਦੋਂ ਕਿ ਬਾਕੀ ਸਿਆਸੀ ਧਿਰਾਂ ਵਿਚ ਕੋਈ ਜਲੌਅ ਨਜ਼ਰ ਨਹੀਂ ਆਇਆ। ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਦੇ ਸਮਾਗਮਾਂ ਵਾਲੀ ਥਾਂ ਪੰਡਾਲ ਵਿੱਚ ਪੰਜ ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਦਰਸ਼ਕਾਂ ਦੀ ਤਸਦੀਕ ਹਰ ਜ਼ਿਲ੍ਹੇ ’ਚੋਂ ਪੰਚਾਇਤਾਂ ਅਤੇ ਆਸ਼ਾ ਵਰਕਰਾਂ ਵੱਲੋਂ ਕੀਤੀ ਜਾਣੀ ਹੈ।

ਮੁੱਖ ਸਮਾਗਮ ਵਾਲੀ ਥਾਂ ਨੂੰ ਪੁਲੀਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਸਰਕਾਰ ਵੱਲੋਂ ਅਧਿਕਾਰਤ ਵਿਅਕਤੀਆਂ ਤੋਂ ਬਿਨਾਂ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਸਮਾਗਮ ਵਾਲੀ ਥਾਂ ਤੋਂ ਅੱਠ ਕਿੱਲੋਮੀਟਰ ਦੂਰ ਤੱਕ ਪੈਂਦੀਆਂ ਸੜਕਾਂ ’ਤੇ ਪੁਲੀਸ ਪਹਿਰੇ ਲਾ ਦਿੱਤੇ ਗਏ ਹਨ ਅਤੇ ਚਾਰ ਪੜਾਵੀਂ ਬੈਰੀਕੇਡਿੰਗ ਕੀਤੀ ਗਈ ਹੈ। ਹਵਾਈ ਫ਼ੌਜ ਅਤੇ ਕੇਂਦਰੀ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਸੁਰੱਖਿਆ ਨੂੰ ਲੈ ਕੇ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸਮਾਰੋਹਾਂ ਵਿਚ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਡਿਊਟੀ ਲਾਈ ਗਈ ਹੈ। ਦਿੱਲੀ ਤੋਂ ਅੱਜ ਪੁੱਜੇ ਵਿਸ਼ੇਸ਼ ਸੁਰੱਖਿਆ ਦਸਤੇ ਨੇ ਸੁਰੱਖਿਆ ਘੇਰੇ ਦਾ ਜਾਇਜ਼ਾ ਲਿਆ। ਭਾਜਪਾ ਦੇ ਇੱਕ ਸੀਨੀਅਰ ਆਗੂ ਨੇ ਕਿਹਾ ਕਿ ਮੁਹਾਲੀ ਨੇੜਲੇ ਸੱਤ ਜ਼ਿਲ੍ਹਿਆਂ ’ਚੋਂ ਲੋਕਾਂ ਨੂੰ ਲਿਆਉਣ ਲਈ ਕਰੀਬ 100 ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਸਮਾਗਮਾਂ ਲਈ ਨਿੱਜੀ ਤੌਰ ’ਤੇ ਸੱਦਾ ਦਿੱਤਾ ਗਿਆ ਹੈ ਜਦੋਂ ਕਿ ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਲੀਡਰਸ਼ਿਪ ਨੂੰ ਵੀਵੀਆਈਪੀ ਪਾਸ ਦਿੱਤੇ ਗਏ ਹਨ।

ਭਾਰਤ ਭੂਸ਼ਣ ਆਸ਼ੂ ਦੀ ਲੁਧਿਆਣਾ ਅਦਾਲਤ ‘ਚ ਹੋਈ ਪੇਸ਼ੀ, ਵਿਜੀਲੈਂਸ ਬਿਊਰੋ ਨੂੰ ਮਿਲਿਆ ਰਿਮਾਂਡ

0

ਬੀਤੀ ਰਾਤ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ‘ਤੇ ਟ੍ਰਾਂਸਪੋਰਟ ਟੈਂਡਰ ‘ਚ ਘੋਟਾਲੇ ਦੇ ਦੋਸ਼ ਲੱਗੇ ਹਨ। ਉਨ੍ਹਾਂ ਨੂੰ ਕੱਲ੍ਹ ਰਾਤ ਲੁਧਿਆਣਾ ‘ਚ ਇੱਕ ਸੈਲੂਨ ‘ਚੋਂ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਨੂੰ ਅੱਜ ਲੁਧਿਆਣਾ ਕੋਰਟ ‘ਚ ਪੇਸ਼ ਕੀਤਾ ਗਿਆ ਸੀ। ਤਾਜ਼ਾ ਜਾਣਕਾਰੀ ਅਨੁਸਾਰ ਭਾਰਤ ਭੂਸ਼ਣ ਆਸ਼ੂ ਦਾ 27 ਅਗਸਤ ਤੱਕ ਦਾ ਰਿਮਾਂਡ ਮਿਲ ਗਿਆ ਹੈ। ਹੁਣ ਪੰਜਾਬ ਵਿਜੀਲੈਂਸ ਬਿਊਰੋ ਉਨ੍ਹਾਂ ਤੋਂ ਇਸ ਮਾਮਲੇ ‘ਚ ਪੁੱਛਗਿੱਛ ਕਰੇਗੀ।

America ਨੇ ਆਪਣੇ ਲੋਕਾਂ ਨੂੰ ਤੁਰੰਤ ਯੂਕ੍ਰੇਨ ਛੱਡਣ ਦੇ ਦਿੱਤੇ ਨਿਰਦੇਸ਼

0

ਯੂਕਰੇਨ ‘ਤੇ ਰੂਸ ਦੇ ਹਮਲੇ ਨੂੰ ਲਗਪਗ 6 ਮਹੀਨੇ ਹੋ ਚੁੱਕੇ ਹਨ। ਅਜਿਹੇ ‘ਚ ਮੰਗਲਵਾਰ ਨੂੰ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ ਯੂਕਰੇਨ ‘ਚ ਬੇਚੈਨੀ ਵਧ ਰਹੀ ਹੈ ਕਿ ਛੁੱਟੀ ਦੇ ਦੌਰਾਨ ਰੂਸ ਯੂਕਰੇਨ ਦੀ ਸਰਕਾਰ ਅਤੇ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਸਕਦਾ ਹੈ।ਅਮਰੀਕੀ ਸਰਕਾਰ ਨੇ ਯੂਕ੍ਰੇਨ ਵਿਚ ਰਹਿ ਰਹੇ ਅਮਰੀਕੀਆਂ ਨੂੰ ਤੁਰੰਤ ਦੇਸ਼ ਛੱਡਣ ਦੀ ਅਪੀਲ ਕਰਦੇ ਹੋਏ ਚੇਤਾਵਨੀ ਦਿੱਤੀ ਹੈ ਕਿ ਰੂਸ ਦੁਆਰਾ ਯੂਕ੍ਰੇਨ ਦੇ ਸੁਤੰਤਰਤਾ ਦਿਵਸ ਤੋਂ ਪਹਿਲਾਂ ਨਾਗਰਿਕ ਬੁਨਿਆਦੀ ਢਾਂਚੇ ਅਤੇ ਸਰਕਾਰੀ ਸਹੂਲਤਾਂ ‘ਤੇ ਹਮਲੇ ਤੇਜ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦੂਤਘਰ ਦੀ ਵੈੱਬਸਾਈਟ ਨੇ ਕਿਹਾ ਕਿ ਅਮਰੀਕੀ ਦੂਤਘਰ ਆਪਣੇ ਨਾਗਰਿਕਾਂ ਨੂੰ ਨਿੱਜੀ ਤੌਰ ‘ਤੇ ਉਪਲਬਧ ਜ਼ਮੀਨੀ ਆਵਾਜਾਈ ਦੇ ਵਿਕਲਪਾਂ ਦੀ ਵਰਤੋਂ ਕਰਦੇ ਹੋਏ ਯੂਕ੍ਰੇਨ ਛੱਡਣ ਦੀ ਅਪੀਲ ਕਰਦਾ ਹੈ, ਜੇਕਰ ਅਜਿਹਾ ਕਰਨਾ ਸੁਰੱਖਿਅਤ ਹੈ।

ਦੂਤਘਰ ਨੇ ਕਿਹਾ ਕਿ ਪੂਰੇ ਯੂਕ੍ਰੇਨ ਵਿਚ ਸੁਰੱਖਿਆ ਸਥਿਤੀ ਬਹੁਤ ਜ਼ਿਆਦਾ ਅਸਥਿਰ ਹੈ ਅਤੇ ਬਿਨਾਂ ਕਿਸੇ ਚੇਤਾਵਨੀ ਦੇ ਸਥਿਤੀ ਹੋਰ ਵਿਗੜ ਸਕਦੀ ਹੈ। ਨਵੇਂ ਸਿਰੇ ਤੋਂ ਅਮਰੀਕਾ ਦੀ ਇਕ ਤਾਜ਼ਾ ਚੇਤਾਵਨੀ ਉਦੋਂ ਆਈ ਹੈ ਜਦੋਂ ਰੂਸ ਨੇ ਬੁੱਧਵਾਰ ਨੂੰ ਯੂਕ੍ਰੇਨ ‘ਤੇ ਆਪਣੇ ਹਮਲੇ ਦੇ ਛੇ ਮਹੀਨੇ ਪੂਰੇ ਹੋ ਜਾਣਗੇ। ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਅਤੇ ਹੋਰ ਅਧਿਕਾਰੀਆਂ ਨੇ ਵੀ ਚੇਤਾਵਨੀ ਦਿੱਤੀ ਹੈ ਕਿ ਰੂਸ ਬੁੱਧਵਾਰ ਨੂੰ ਯੂਕ੍ਰੇਨ ਦੇ ਸੁਤੰਤਰਤਾ ਦਿਵਸ ਮੌਕੇ ਮਿਜ਼ਾਈਲ ਹਮਲੇ ਸਮੇਤ ਹੋਰ ਤਿੱਖੇ ਹਮਲੇ ਕਰ ਸਕਦਾ ਹੈ।

ਜ਼ੇਲੇਂਸਕੀ ਨੇ ਹਫ਼ਤੇ ਦੇ ਅਖੀਰ ਵਿਚ ਇਕ ਵੀਡੀਓ ਸੰਦੇਸ਼ ਵਿਚ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਗੱਲ ਦੀ ਜਾਣਕਾਰੀ ਹੋਣੀ ਚਾਹੀਦੀ ਹੈ ਕਿ ਰੂਸ ਇਸ ਹਫ਼ਤੇ ਭਿਆਨਕ ਹਮਲੇ ਕਰਨ ਦੀ ਕੋਸ਼ਿਸ਼ ਕਰ ਸਕਦਾ ਹੈ। ਸੀ.ਐੱਨ.ਐੱਨ. ਦੀ ਇਕ ਰਿਪੋਰਟ ਵਿਚ ਕਿਹਾ ਗਿਆ ਕਿ ਯੂਕ੍ਰੇਨ ਦੀ ਰਾਜਧਾਨੀ ਕੀਵ ਵਿਚ ਸ਼ਹਿਰ ਦੇ ਫੌਜੀ ਪ੍ਰਸ਼ਾਸਨ ਨੇ ਸੋਮਵਾਰ ਅਤੇ ਵੀਰਵਾਰ ਦੇ ਵਿਚਕਾਰ ਸਾਰੇ ਵੱਡੇ ਇਕੱਠਾਂ ‘ਤੇ ਪਾਬੰਦੀ ਲਗਾ ਦਿੱਤੀ। ਉਹਨਾਂ ਮੁਤਾਬਕ “ਵੱਡੇ ਸਮਾਗਮ, ਸ਼ਾਂਤਮਈ ਮੀਟਿੰਗਾਂ, ਰੈਲੀਆਂ ਅਤੇ ਲੋਕਾਂ ਦੇ ਵੱਡੇ ਇਕੱਠ ਨੂੰ ਸ਼ਾਮਲ ਕਰਨ ਵਾਲੇ ਹੋਰ ਸਮਾਗਮਾਂ ਦੀ ਮਨਾਹੀ ਹੈ।

ਬੱਚਿਆਂ ਦੇ ਦਿਮਾਗੀ ਵਿਕਾਸ ਲਈ ਖੁਰਾਕ ‘ਚ ਜ਼ਰੂਰ ਸ਼ਾਮਲ ਕਰੋ ਆਂਡੇ ਸਮੇਤ ਇਹ ਚੀਜ਼ਾਂ

0

ਆਮ ਤੌਰ ‘ਤੇ ਮਾਤਾ-ਪਿਤਾ ਆਪਣੇ ਬੱਚਿਆਂ ਦੇ ਭਵਿੱਖ ਬਾਰੇ ਕਾਫੀ ਸੋਚਦੇ ਹਨ। ਇਸ ਲਈ ਉਨ੍ਹਾਂ ਦੀ ਰੋਜ਼ਾਨਾ ਦੀ ਖੁਰਾਕ ਦਾ ਧਿਆਨ ਰੱਖਦੇ ਹਾਂ। ਹਾਲਾਂਕਿ ਬੱਚਿਆਂ ਨੂੰ ਜੰਕ ਫੂਡਸ ਕਾਫੀ ਜ਼ਿਆਦਾ ਪਸੰਦ ਆਉਂਦੇ ਹਨ ਜਿਸ ਕਾਰਨ ਉਨ੍ਹਾਂ ਦਾ ਕੋਲੈਸਟਰਾਲ ਅਤੇ ਮੋਟਾਪਾ ਵਧ ਜਾਂਦਾ ਹੈ। ਬੱਚਿਆਂ ਦੇ ਸਰੀਰਿਕ ਅਤੇ ਦਿਮਾਗੀ ਵਿਕਾਸ ਲਈ ਹੈਲਦੀ ਖੁਰਾਕ ਦੇਣੀ ਜ਼ਰੂਰੀ ਹੈ।

ਉਨ੍ਹਾਂ ਨੂੰ ਬਰਗਰ,ਪਿੱਜ਼ਾ, ਚਾਕਲੇਟ, ਚਾਊਮੀਨ ਅਤੇ ਚਿਪਸ ਵਰਗੀਆਂ ਚੀਜ਼ਾਂ ਤੋਂ ਦੂਰ ਰੱਖਣਾ ਆਸਾਨ ਨਹੀਂ ਹੁੰਦਾ ਪਰ ਇਨ੍ਹਾਂ ਦਾ ਬਹੁਤ ਹੀ ਘੱਟ ਸੇਵਨ ਕਰਨਾ ਚਾਹੀਦਾ ਹੈ।ਬੱਚਿਆਂ ਦੀ ਚੰਗੀ ਸਿੱਖਿਆ ਲਈ ਉਨ੍ਹਾਂ ਦੇ ਦਿਮਾਗ ਦਾ ਫਿੱਟ ਰਹਿਣਾ ਬਹੁਤ ਜ਼ਰੂਰੀ ਹੈ, ਅਜਿਹੇ ‘ਚ ਤੁਸੀਂ ਕੁਝ ਹੈਲਦੀ ਚੀਜ਼ਾਂ ਨੂੰ ਖੁਰਾਕ ‘ਚ ਸ਼ਾਮਲ ਕਰ ਸਕਦੇ ਹੋ।

ਬੱਚਿਆਂ ਦੇ ਦਿਮਾਗ ਲਈ ਸੁਪਰਫੂਡਸ

ਕੇਲਾ
ਕੇਲਾ ਇਕ ਅਜਿਹਾ ਫਲ ਹੈ ਜਿਸ ‘ਚ ਵਿਟਾਮਿਨ ਏ, ਵਿਟਾਮਿਨ ਸੀ, ਵਿਟਾਮਿਨ ਬੀ6, ਬਾਓਟਿਨ, ਫਾਈਬਰ, ਗਲੂਕੋਜ਼, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ ਅਤੇ ਦਿਮਾਗ ਲਈ ਇਹ ਕਾਫੀ ਫਾਇਦੇਮੰਦ ਹੈ ਜੋ ਇੰਸਟੈਂਟ ਐਨਰਜੀ ਦੇਣ ਦਾ ਕੰਮ ਕਰਦਾ ਹੈ।

ਫਲ ਅਤੇ ਸਬਜ਼ੀਆਂ
ਬੱਚਿਆਂ ਦੀ ਭਰਪੂਰ ਗਰੋਥ ਲਈ ਫਲ ਅਤੇ ਸਬਜ਼ੀਆਂ ਦੀ ਅਹਿਮੀਅਤ ਨੂੰ ਨਕਾਰਿਆਂ ਨਹੀਂ ਜਾ ਸਕਦਾ ਹੈ। ਇਸ ਤੋਂ ਸਰੀਰ ਨੂੰ ਵਿਟਾਮਿਨਸ, ਫਾਈਬਰ ਅਤੇ ਐਂਟੀ-ਆਕਸੀਡੈਂਟਸ ਮਿਲਦੇ ਹਨ। ਜਿਸ ਨਾਲ ਕਈ ਬੀਮਾਰੀਆਂ ਤੋਂ ਰੱਖਿਆ ਹੋ ਜਾਂਦੀ ਹੈ। ਸਬਜ਼ੀਆਂ ਨੂੰ ਖੁਰਾਕ ‘ਚ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ। ਕਈ ਬੱਚੇ ਸਬਜ਼ੀਆਂ ਦਾ ਸੇਵਨ ਬਹੁਤ ਘੱਟ ਕਰਦੇ ਹਨ ਪਰ ਉਨ੍ਹਾਂ ਨੂੰ ਆਪਣੀ ਖੁਰਾਕ ‘ਚ ਇਨ੍ਹਾਂ ਨੂੰ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ।

ਦੁੱਧ
ਦੁੱਧ ਨੂੰ ਇਕ ਕੰਪਲੀਟ ਫੂਡ ਮੰਨਿਆ ਕਿਉਂਕਿ ਇਸ ‘ਚ ਤਕਲੀਬਨ ਹਰ ਤਰ੍ਹਾਂ ਦੇ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ, ਜਿਸ ‘ਚ ਵਿਟਾਮਿਨਸ, ਕੈਲਸ਼ੀਅਮ ਸ਼ਾਮਲ ਹਨ।

ਆਂਡਾ
ਆਂਡਾ ਪ੍ਰੋਟੀਨ, ਵਿਟਾਮਿਨ-ਬੀ, ਵਿਟਾਮਿਨ ਡੀ, ਓਮੇਗਾ-3 ਫੈਟੀ ਐਸਿਡ ਅਤੇ ਫੋਲਿਕ ਐਸਿਡ ਦਾ ਰਿਸੋਰਸ ਹੁੰਦਾ ਹੈ। ਤੁਸੀਂ ਆਪਣੇ ਬੱਚਿਆਂ ਦੇ ਰੋਜ਼ਾਨਾ ਦੇ ਨਾਸ਼ਤੇ ‘ਚ ਆਂਡਾ ਜ਼ਰੂਰ ਦੇਵੋ।

ਜਲ ਸਰੋਤ ਵਿਭਾਗ ਨੇ ਅਧਿਕਾਰੀਆਂ ਨੂੰ HDFC ਬੈਂਕ ‘ਚ ਖਾਤੇ ਬੰਦ ਕਰਨ ਦੇ ਦਿੱਤੇ ਨਿਰਦੇਸ਼, ਜਾਣੋ ਕਿਉਂ

0

ਨਿੱਜੀ ਖੇਤਰ ਦੀ ਦਿੱਗਜ HDFC ਬੈਂਕ ਆਪਣੀ ਸੇਵਾ ਦੇ ਕਾਰਨ ਲੋਕਾਂ ਵਿੱਚ ਬਹੁਤ ਮਸ਼ਹੂਰ ਹੈ। ਪਰ ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਮੁਲਾਜ਼ਮਾਂ ਨੂੰ ਐਚਡੀਐਫਸੀ ਵਿੱਚ ਖਾਤਾ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਹੈ। ਇੰਨਾ ਹੀ ਨਹੀਂ ਜਿਨ੍ਹਾਂ ਦਾ ਪਹਿਲਾਂ ਹੀ HDFC ‘ਚ ਖਾਤਾ ਹੈ, ਉਨ੍ਹਾਂ ਨੂੰ ਵੀ ਇਸ ਨੂੰ ਬੰਦ ਕਰਨ ਲਈ ਕਿਹਾ ਗਿਆ ਹੈ। ਤੁਸੀਂ ਸੋਚ ਰਹੇ ਹੋਵੋਗੇ ਕਿ ਅਜਿਹਾ ਕੀ ਮਾਮਲਾ ਹੈ ਕਿ ਪੰਜਾਬ ਸਰਕਾਰ ਨੂੰ ਇਹ ਕਦਮ ਚੁੱਕਣਾ ਪਿਆ ਹੈ।

ਦਰਅਸਲ ਸਰਕਾਰ ਦੇ ਜਲ ਸਰੋਤ ਵਿਭਾਗ ਨੂੰ ਕੁਝ ਮਾਈਨਿੰਗ ਠੇਕੇਦਾਰਾਂ ਕਾਰਨ ਮੁਲਾਜ਼ਮਾਂ ਨੂੰ ਇਹ ਹੁਕਮ ਦੇਣਾ ਪਿਆ। ਉਨ੍ਹਾਂ ਨੂੰ ਬੈਂਕ ਗਾਰੰਟੀ ਜਾਰੀ ਕੀਤੀ ਗਈ ਸੀ। ਇਹ ਹੁਕਮ ਸੂਬਾ ਸਰਕਾਰ ਦੇ ਮੁਲਾਜ਼ਮਾਂ ਨੂੰ 22 ਅਗਸਤ 2022 (ਸੋਮਵਾਰ) ਨੂੰ ਜਾਰੀ ਕੀਤਾ ਗਿਆ ਹੈ। ਪ੍ਰਮੁੱਖ ਸਕੱਤਰ ਨੇ ਹੁਕਮ ਦਿੰਦਿਆਂ ਕਿਹਾ ਕਿ ਕੁਝ ਕਾਰਜਕਾਰੀ ਇੰਜਨੀਅਰਾਂ ਅਤੇ ਜ਼ਿਲ੍ਹਾ ਮਾਈਨਿੰਗ ਅਧਿਕਾਰੀਆਂ ਨੂੰ ਇਕ ਜ਼ਰੂਰੀ ਗੱਲ ਦੀ ਜਾਣਕਾਰੀ ਮਿਲੀ ਹੈ।

ਪ੍ਰਮੁੱਖ ਸਕੱਤਰ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਐਚਡੀਐਫਸੀ ਬੈਂਕ ਨੇ ਕੁਝ ਮਾਈਨਿੰਗ ਠੇਕੇਦਾਰਾਂ ਨੂੰ ਬੈਂਕ ਗਾਰੰਟੀਆਂ ਜਾਰੀ ਕੀਤੀਆਂ ਹਨ। ਇਹ ਠੇਕੇਦਾਰ ਸੂਬਾ ਸਰਕਾਰ ਨੂੰ ਅਦਾਇਗੀਆਂ ਕਰਨ ਵਿੱਚ ਡਿਫਾਲਟਰ ਹਨ। ਜਦੋਂ ਵਿਭਾਗ ਨਾਲ ਜੁੜੇ ਅਧਿਕਾਰੀ ਬੈਂਕ ਗਾਰੰਟੀ ਨੂੰ ਕੈਸ਼ ਕਰਵਾਉਣ ਲਈ ਪਹੁੰਚੇ ਤਾਂ ਬੈਂਕ ਨੇ ਬਿਨਾਂ ਕਿਸੇ ਕਾਰਨ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਆਧਾਰ ‘ਤੇ ਇਹ ਫੈਸਲਾ ਲਿਆ ਗਿਆ ਹੈ ਕਿ ਹੁਣ HDFC ਬੈਂਕ ‘ਚ ਕੋਈ ਖਾਤਾ ਨਹੀਂ ਰੱਖਿਆ ਜਾਵੇਗਾ।