Home Blog Page 1941

VVIPs ਦੀ ਸੁਰੱਖਿਆ ‘ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਸੁਰੱਖਿਆ ਬਹਾਲ ਕਰਨ ਦੇ ਦਿੱਤੇ ਹੁਕਮ

0

ਪੰਜਾਬ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਸਰਕਾਰ ਦੇ ਵੱਲੋਂ ਵੀਵੀਆਈਪੀ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ ਸੀ। ਪੰਜਾਬ ਸਰਕਾਰ ਵਲੋਂ ਕੀਤੀ ਇਸ ਕਟੌਤੀ ਨੂੰ ਲੈ ਕੇ ਹਾਈਕਰਟ ਨੇ ਆਪਣਾ ਫ਼ੈਸਲਾ ਸੁਣਾਇਆ ਹੈ। ਜਿਸ ‘ਤੇ ਹਾਈਕੋਰਟ ਨੇ ਵੱਡਾ ਫ਼ੈਸਲਾ ਸੁਣਾਉਂਦੇ ਹੋਏ ਸਭ ਵੀਵੀਆਈਪੀ ਨੂੰ ਸੁਰੱਖਿਆ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹੁਕਮ ਜਾਰੀ ਕੀਤੇ ਹਨ ਕਿ ਪੰਜਾਬ ਸਰਕਾਰ ਨਵੇਂ ਤਰੀਕੇ ਨਾਲ ਉਨ੍ਹਾਂ ਸਾਰੇ ਲੋਕਾਂ ਦੀ ਸੁਰੱਖਿਆ ਦੀ ਦੁਬਾਰਾ ਸਮੀਖਿਆ ਕਰੇ ਜਿਨ੍ਹਾਂ ਦੀ ਸੁਰੱਖਿਆ ਘਟਾਈ ਹੈ। ਅਦਾਲਤ ਨੇ ਕਿਹਾ ਹੈ ਕਿ ਸਮੀਖਿਆ ਕਰਦੇ ਸਮੇਂ ਇਸ ਵਿੱਚ ਰਾਜ ਤੇ ਕੇਂਦਰੀ ਏਜੰਸੀ ਦਾ ਇਨਪੁਟ ਲਿਆ ਜਾਣਾ ਚਾਹੀਦਾ ਹੈ।

ਅਦਾਲਤ ਨੇ ਇਹ ਵੀ ਕਿਹਾ ਹੈ ਕਿ ਇਸ ਦੇ ਨਾਲ ਹੀ ਸਮੀਖਿਆ ਕਰਦੇ ਸਮੇਂ ਇਹ ਵੀ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ ਕਿ ਜਿਸ ਵਿਅਕਤੀ ਨੂੰ ਸੁਰੱਖਿਆ ਦਿੱਤੀ ਜਾਣੀ ਹੈ, ਉਸ ਦਾ ਪੱਖ ਵੀ ਦੇਖਿਆ ਜਾਵੇ। ਹਾਈ ਕੋਰਟ ਨੇ ਅੱਗੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਸੁਰੱਖਿਆ ਸਮੀਖਿਆ ਪੂਰੀ ਹੋਣ ਤੱਕ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਜਾਵੇ। ਜਿਨ੍ਹਾਂ ਨੂੰ ਸੁਰੱਖਿਆ ਨਹੀਂ ਦਿੱਤੀ ਗਈ, ਉਨ੍ਹਾਂ ਨੂੰ ਇੱਕ-ਇੱਕ ਸੁਰੱਖਿਆ ਕਰਮਚਾਰੀ ਦਿੱਤਾ ਜਾਵੇ।

ਇਸ ਦੇ ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਹੈ ਕਿ ਸੁਰੱਖਿਆ ਵਾਪਸ ਲੈਣ ਦੇ ਕਾਗਜ਼ ਵੱਖ-ਵੱਖ ਕਾਰਨਾਂ ਕਰਕੇ ਕਈ ਵਾਰ ਜਨਤਕ ਕੀਤੇ ਗਏ ਸਨ, ਜਿਸ ਕਾਰਨ ਜਿਨ੍ਹਾਂ ਨੂੰ ਸੁਰੱਖਿਆ ਦਿੱਤੀ ਗਈ ਸੀ, ਉਹ ਹੋਰ ਖ਼ਤਰੇ ਵਿੱਚ ਆ ਗਏ ਸਨ। ਅਦਾਲਤ ਨੇ ਇਸ ਬਾਰੇ ਕਿਹਾ ਹੈ ਕਿ ਭਵਿੱਖ ਵਿੱਚ ਇਸ ਦਾ ਧਿਆਨ ਰੱਖਿਆ ਜਾਵੇ।

PM ਮੋਦੀ ਕੱਲ੍ਹ ਨੂੰ ਪੰਜਾਬ ਤੇ ਹਰਿਆਣਾ ‘ਚ ਹਸਪਤਾਲਾਂ ਦਾ ਕਰਨਗੇ ਉਦਘਾਟਨ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਯਾਨੀ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਦੋਵਾਂ ਰਾਜਾਂ ‘ਚ ਇੱਕ-ਇੱਕ ਹਸਪਤਾਲ ਦਾ ਉਦਘਾਟਨ ਕਰਨਗੇ। ਉਹ ਬੁੱਧਵਾਰ ਨੂੰ ਕਰੀਬ 11:00 ਵਜੇ ਹਰਿਆਣਾ ਦੇ ਫਰੀਦਾਬਾਦ ‘ਚ ਅੰਮ੍ਰਿਤਾ ਹਸਪਤਾਲ ਦਾ ਉਦਘਾਟਨ ਕਰਨਗੇ।

ਉਸ ਤੋਂ ਬਾਅਦ ਉਹ ਦੁਪਹਿਰ ਨੂੰਲਗਭਗ 2:15 ਵਜੇ ਮੁਹਾਲੀ ਵਿਖੇ ਹੋਮੀ ਬਾਬਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਮੁਹਾਲੀ ਵਿਖੇ ਬਣਨ ਵਾਲਾ ਹਸਪਤਾਲ ਪੰਜਾਬ ਵਾਸੀਆਂ ਤੇ ਗੁਆਂਢੀ ਰਾਜਾਂ ਨੂੰ ਕੈਂਸਰ ਦੀਆਂ ਵਿਸ਼ਵ ਪੱਧਰੀ ਸਹੂਲਤਾਂ ਦੇਵੇਗਾ। ਪੀਐੱਮ ਦਫਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਹਾਲੀ ‘ਚ ਇਹ ਹਸਪਤਾਲ 660 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ। 300 ਬਿਸਤਿਰਆਂ ਵਾਲੇ ਇਸ ਹਸਪਤਾਲ ‘ਚ ਸਰਜਰੀ, ਰੇਡੀਓਥਰੈਪੀ ਅਤੇ ਕੀਮੋ ਥਰੈਪੀ ਜਿਹੇ ਹਰ ਉਪਲੱਬਧ ਇਲਾਜ ਮੁਹੱਈਆ ਕਰਵਾਏ ਜਾਣਗੇ।

ਪੰਜਾਬ ਕੈਬਨਿਟ ਦੀ ਮੀਟਿੰਗ ਦੀ ਤਾਰੀਖ ‘ਚ ਕੀਤਾ ਬਦਲਾਅ, ਜਾਣੋ ਕਦੋਂ ਹੋਵੇਗੀ ਅਗਲੀ ਮੀਟਿੰਗ

0

ਪੰਜਾਬ ਮੰਤਰੀ ਮੰਡਲ ਦੀ 25 ਅਗਸਤ ਨੂੰ ਹੋਣ ਵਾਲੀ ਮੀਟਿੰਗ ਦੀ ਮਿਤੀ ਬਦਲੀ ਗਈ ਹੈ। ਦੱਸ ਦਈਏ ਕਿ ਇਹ ਮੀਟਿੰਗ ਪਹਿਲਾਂ ਦਿਨ ਵੀਰਵਾਰ ਨੂੰ ਹੋਣੀ ਸੀ। ਹੁਣ ਇਸ ਮੀਟਿੰਗ ਦੀ ਤਾਰੀਖ ਬਦਲ ਦਿੱਤੀ ਗਈ ਹੈ। ਨਵੀਂ ਜਾਣਕਾਰੀ ਅਨੁਸਾਰ ਹੁਣ ਇਹ ਮੀਟਿੰਗ 26 ਅਗਸਤ ਨੂੰ ਹੋਵੇਗੀ ਜੋ ਕਿ ਪਹਿਲਾਂ 25 ਅਗਸਤ ਨੂੰ ਹੋਣੀ ਸੀ। ਮੀਟਿੰਗ ਪੰਜਾਬ ਸਿਵਲ ਸਕੱਤਰੇਤ-1 ਵਿਖੇ ਹੋਵੇਗੀ।

CM ਭਗਵੰਤ ਮਾਨ ਨੇ 4358 ਪੰਜਾਬ ਪੁਲਿਸ ਕਾਂਸਟੇਬਲਾਂ ਨੂੰ ਵੰਡੇ ਨਿਯੁਕਤੀ ਪੱਤਰ

0

ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਅੱਜ ਨਵ-ਨਿਯੁਕਤ ਭਰਤੀ ਹੋਏ ਪੰਜਾਬ ਪੁਲਿਸ ਦੇ 4358 ਨਵੇਂ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ। ਮੁੱਖ ਮੰਤਰੀ ਨੇ ਨਿਯੁਕਤੀ ਪੱਤਰ ਵੰਡਣ ਸਮੇਂ ਨਵੀਂ ਭਰਤੀ ਹੋਈ ਟੀਮ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਡਿਊਟੀ ਇਮਾਨਦਾਰੀ ਅਤੇ ਲਗਨ ਨਾਲ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਪੰਜਾਬ ਪੁਲਸ ਦੇ ਕਈ ਵੱਡੇ ਅਫ਼ਸਰ ਅਤੇ ਅਧਿਕਾਰੀ ਵਿਸ਼ੇਸ਼ ਤੌਰ ’ਤੇ ਮੌਜੂਦ ਹਨ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਦਿਨੀਂ ਲੁਧਿਆਣਾ ਵਿਖੇ ਆਜ਼ਾਦੀ ਦਿਹਾੜੇ ਦੇ ਸਮਾਗਮ ਮੌਕੇ ਐਲਾਨ ਕੀਤਾ ਸੀ ਕਿ ਉਨ੍ਹਾਂ ਵਲੋਂ ਬਹੁਤ ਜਲਦੀ ਪੰਜਾਬ ਪੁਲਿਸ ਦੇ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।

ਅੱਜ ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਪੰਜਾਬ ਪੁਲਸ ਦੇ ਨਵੇਂ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡ ਕੇ ਜਨਤਾ ਨਾਲ ਕੀਤੇ ਵਾਅਦੇ ਨੂੰ ਪੂਰਾ ਕੀਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਪਾਰਦਰਸ਼ੀ ਢੰਗ ਨਾਲ ਪੰਜਾਬ ਪੁਲਸ ਦੇ ਕਰਮਚਾਰੀਆਂ ਦੀਆਂ ਨਿਯੁਕਤੀਆਂ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਸ ’ਚ ਭਰਤੀ ਜਿਹੜੇ ਵੀ ਅਧਿਕਾਰੀ ਜਾਂ ਮੁਲਾਜ਼ਮ ਦਾ ਜਨਮ ਦਿਨ ਹੋਵੇਗਾ, ਉਸ ਨੂੰ ਵਧਾਈ ਦੇਣ ਦੀ ਵੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਜਨਮ ਦਿਨ ਵਾਲੇ ਦਿਨ ਪੁਲਸ ਮੁਲਾਜ਼ਮ ਦੇ ਘਰ ਇਕ ਕਾਰਡ ਜਾਵੇਗਾ, ਜਿਸ ’ਚ ਜਨਮ ਦਿਨ ਦੀ ਵਧਾਈ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਨੂੰ ਲੈ ਕੇ ਪੰਜਾਬ ਸਰਕਾਰ ਚਿੰਤਤ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਨਤਾ ਨਾਲ ਜੋ ਵੀ ਵਾਅਦੇ ਕੀਤੇ ਹਨ, ਉਨ੍ਹਾਂ ਸਭ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾਵੇਗਾ। ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਵਾਲੇ ਵਾਅਦੇ ਉੱਤੇ ਪੂਰੀ ਤਰ੍ਹਾਂ ਵਚਨਬੱਧ ਹੈ।

BJP ਨੇ CM ਜੈਰਾਮ ਠਾਕੁਰ ਨੂੰ ਹਿਮਾਚਲ ਪ੍ਰਦੇਸ਼ ਚੋਣ ਸੰਚਾਲਨ ਕਮੇਟੀ ਦਾ ਪ੍ਰਧਾਨ ਕੀਤਾ ਨਿਯੁਕਤ

0

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਭਾਜਪਾ ਦੀ ਪ੍ਰਦੇਸ਼ ਚੋਣ ਸੰਚਾਲਨ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਭਾਜਪਾ ਦੀ ਸੂਬਾ ਇਕਾਈ ਦੇ ਮੁਖੀ ਕਸ਼ਯਪ ਨੇ ਇਹ ਜਾਣਕਾਰੀ ਦਿੱਤੀ। ਕਸ਼ਯਪ ਨੇ ਸੋਮਵਾਰ ਸ਼ਾਮ ਨੂੰ ਜਾਰੀ ਕੀਤੇ ਗਏ ਬਿਆਨ ’ਚ ਕਿਹਾ ਕਿ ਠਾਕੁਰ ਨੂੰ ਪਾਰਟੀ ਦੇ ਸੀਨੀਅਰ ਅਗਵਾਈ ਨਾਲ ਸਲਾਹ-ਮਸ਼ਵਰੇ ਮਗਰੋਂ ਸੂਬਾ ਭਾਜਪਾ ਚੋਣ ਸੰਚਾਲਨ ਕਮੇਟੀ ਦਾ ਮੁਖੀ ਬਣਾਇਆ ਗਿਆ ਹੈ।

ਕਸ਼ਯਪ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਾਬਕਾ ਪ੍ਰਧਾਨ ਰਾਜੀਵ ਬਿੰਦਲ ਨੂੰ ਪ੍ਰਦੇਸ਼ ਭਾਜਪਾ ਚੋਣ ਪ੍ਰਬੰਧਨ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ’ਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਜ਼ਿਕਰਯੋਗ ਹੈ ਕਿ ਆਨੰਦ ਸ਼ਰਮਾ ਨੇ ਹਿਮਾਚਲ ਪ੍ਰਦੇਸ਼ ਕਾਂਗਰਸ ਦੀ ਸੰਚਾਲਨ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਅਲੱਗ-ਥਲੱਗ ਅਤੇ ਅਪਮਾਨ ਜਾਰੀ ਰਹਿਣ ਦੀ ਵਜ੍ਹਾ ਤੋਂ ਉਨ੍ਹਾਂ ਕੋਲ ਕੋਈ ਬਦਲ ਨਹੀਂ ਬਚਿਆ ਸੀ। ਮੰਨਿਆ ਜਾ ਰਿਹਾ ਹੈ ਕਿ ਸ਼ਰਮਾ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ’ਚ ਕਿਹਾ ਹੈ ਕਿ ਸੂਬਾ ਵਿਧਾਨ ਸਭਾ ਚੋਣਾਂ ਦੀ ਯੋਜਨਾ ਬਾਰੇ ਉਨ੍ਹਾਂ ਨਾਲ ਚਰਚਾ ਨਹੀਂ ਕੀਤੀ ਗਈ।

ਟੀਮ ਇੰਡੀਆ ਦੇ ਕੋਚ ਰਾਹੁਲ ਦ੍ਰਾਵਿੜ ਹੋਏ ਕੋਰੋਨਾ ਪੋਜ਼ੀਟਿਵ

0

ਭਾਰਤੀ ਕ੍ਰਿਕਟ ਟੀਮ ਏਸ਼ੀਆ ਕੱਪ 2022 (Asia Cup 2022) ਲਈ ਦੁਬਈ ਲਈ ਰਵਾਨਾ ਹੋ ਗਈ ਹੈ ਪਰ ਇਸ ਦੇ ਨਾਲ ਹੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਇੰਡੀਆ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਕੋਵਿਡ-19 ਟੈਸਟ ‘ਚ ਪੋਜ਼ੀਟਿਵ ਪਾਏ ਗਏ ਹਨ।

ਹੁਣ ਇਹ ਦੇਖਣਾ ਹੋਵੇਗਾ ਕਿ ਰਾਹੁਲ ਦ੍ਰਾਵਿੜ ਬਾਕੀ ਟੀਮ ਨਾਲ ਕਦੋਂ ਜੁੜਦੇ ਹਨ। ਤੁਹਾਨੂੰ ਦੱਸ ਦੇਈਏ ਕਿ ਰਾਹੁਲ ਦ੍ਰਾਵਿੜ ਨੇ ਹਾਲ ਹੀ ਵਿੱਚ ਖਤਮ ਹੋਈ 3 ਮੈਚਾਂ ਦੀ ਵਨਡੇ ਸੀਰੀਜ਼ ਲਈ ਜ਼ਿੰਬਾਬਵੇ ਦੀ ਯਾਤਰਾ ਨਹੀਂ ਕੀਤੀ ਸੀ। ਉਨ੍ਹਾਂ ਨੂੰ ਸੀਨੀਅਰ ਚੋਣ ਕਮੇਟੀ ਨੇ ਬੱਲੇਬਾਜ਼ੀ ਕੋਚ ਵਿਕਰਮ ਰਾਠੌਰ ਅਤੇ ਗੇਂਦਬਾਜ਼ੀ ਕੋਚ ਪਾਰਸ ਮਹਾਮਬਰੇ ਦੇ ਨਾਲ ਆਰਾਮ ਦਿੱਤਾ ਹੈ। ਰਾਹੁਲ ਦ੍ਰਾਵਿੜ ਦੀ ਕੋਰੋਨਾ ਰਿਪੋਰਟ ਪੋਜ਼ੀਟਿਵ ਆਉਣ ਤੋਂ ਬਾਅਦ VVS ਲਕਸ਼ਮਣ ਏਸ਼ੀਆ ਕੱਪ 2022 ਵਿੱਚ ਆਪਣੀ ਭੂਮਿਕਾ ਨਿਭਾ ਸਕਦੇ ਹਨ।

ਰਾਹੁਲ ਦ੍ਰਾਵਿੜ ਦੀ ਗੈਰ-ਮੌਜੂਦਗੀ ਵਿੱਚ, ਰਾਸ਼ਟਰੀ ਕ੍ਰਿਕਟ ਅਕੈਡਮੀ ਦੇ ਮੁਖੀ ਵੀ.ਵੀ.ਏ. ਲਕਸ਼ਮਣ ਨੇ ਕੇ.ਐੱਲ. ਰਾਹੁਲ ਦੀ ਅਗਵਾਈ ਵਾਲੀ ਟੀਮ ਨਾਲ ਜ਼ਿੰਬਾਬਵੇ ਦੀ ਯਾਤਰਾ ਕੀਤੀ। ਪਿਛਲੇ ਸਾਲ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣ ਤੋਂ ਬਾਅਦ ਦ੍ਰਾਵਿੜ ਨੇ ਕਪਤਾਨ ਰੋਹਿਤ ਸ਼ਰਮਾ ਦੇ ਨਾਲ ਭਾਰਤ ਦੇ ਟੀ-20 ਅੰਤਰਰਾਸ਼ਟਰੀ ਕ੍ਰਿਕਟ ਖੇਡਣ ਦੇ ਤਰੀਕੇ ਨੂੰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਤੁਹਾਨੂੰ ਦੱਸ ਦੇਈਏ ਕਿ ਸ਼੍ਰੀਲੰਕਾ ਅਤੇ ਅਫਗਾਨਿਸਤਾਨ ਵਿਚਾਲੇ ਸ਼ੁਰੂਆਤੀ ਮੈਚ ਦੇ ਇਕ ਦਿਨ ਬਾਅਦ 28 ਅਗਸਤ ਨੂੰ ਦੁਬਈ ‘ਚ ਭਾਰਤ ਦਾ ਸਾਹਮਣਾ ਪਾਕਿਸਤਾਨ ਨਾਲ ਹੋਵੇਗਾ। ਰੋਹਿਤ ਸ਼ਰਮਾ ਏਸ਼ੀਆ ਕੱਪ ਵਿੱਚ ਭਾਰਤ ਦੀ ਅਗਵਾਈ ਕਰ ਰਹੇ ਹਨ। ਇਸ ਦੇ ਨਾਲ ਹੀ ਪਾਕਿਸਤਾਨ ਕ੍ਰਿਕਟ ਟੀਮ ਦੀ ਕਪਤਾਨੀ ਬਾਬਰ ਆਜ਼ਮ ਦੇ ਹੱਥਾਂ ‘ਚ ਹੈ। ਕਈ ਮੈਚਾਂ ‘ਚ ਇਕੱਠੇ ਨਾ ਖੇਡਣ ਤੋਂ ਬਾਅਦ ਭਾਰਤ ਦੇ ਵੱਡੇ ਨਾਂ ਏਸ਼ੀਆ ਕੱਪ ਲਈ ਇਕੱਠੇ ਹੋਣਗੇ। ਇਸ ਟੂਰਨਾਮੈਂਟ ‘ਚ ਲੋਕਾਂ ਦੀਆਂ ਨਜ਼ਰਾਂ ਫਾਰਮ ਦੀ ਤਲਾਸ਼ ‘ਚ ਲੱਗੇ ਵਿਰਾਟ ਕੋਹਲੀ ‘ਤੇ ਹੋਣਗੀਆਂ।

ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਮੁੜ ਮਿਲੀ ਧਮਕੀ, ਬੰਬੀਹਾ ਗਰੁੱਪ ਨੇ ਪਾਈ ਨਵੀਂ ਪੋਸਟ

0

ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਇੱਕ ਵਾਰ ਫਿਰ ਤੋਂ ਧਮਕੀ ਮਿਲੀ ਹੈ। ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਵਲੋਂ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਧਮਕੀ ਦਿੱਤੀ ਗਈ ਹੈ। ਸੁਲਤਾਨ ਦਵਿੰਦਰ ਬੰਬੀਹਾ ਗਰੁੱਪ ਨਾਂ ਦੇ ਫੇਸਬੁੱਕ ਪੇਜ ’ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ’ਚ ਦਵਿੰਦਰ ਬੰਬੀਹਾ ਗਰੁੱਪ ਨੇ ਸਿੱਧੂ ਮੂਸੇ ਵਾਲਾ ਦੇ ਕਤਲ ਮਾਮਲੇ ’ਚ ਮਨਕੀਰਤ ਔਲਖ ਸਮੇਤ ਗੋਲਡੀ ਬਰਾੜ, ਜੱਗੂ ਤੇ ਲਾਰੈਂਸ ਬਿਸ਼ਨੋਈ ਨੂੰ ਧਮਕੀ ਦਿੱਤੀ ਹੈ।

ਪੋਸਟ ’ਚ ਦਵਿੰਦਰ ਬੰਬੀਹਾ ਗਰੁੱਪ ਨੇ ਲਿਖਿਆ, ‘‘ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫਤਿਹ ਸਭ ਸ਼ੇਰ ਭਰਾਵਾਂ ਨੂੰ। ਦਵਿੰਦਰ ਬੰਬੀਹਾ ਫਰਾਂਸ ਵਾਲੀ ਆਈ. ਡੀ. ਬੰਦ ਹੋ ਗਈ ਹੈ ਕੁਝ ਕਾਰਨਾਂ ਕਰਕੇ, ਇਸ ਲਈ ਫੇਕ ਆਈ. ਡੀਜ਼ ਤੋਂ ਸਾਵਧਾਨ ਰਹੋ। ਬਾਕੀ ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਜੋ ਕਿਹਾ, ਅਸੀਂ ਉਨ੍ਹਾਂ ਦੇ ਹਾਲ ਦਾ ਸਮਰਥਨ ਕਰਦੇ ਹਾਂ ਕਿ ਗੋਲਡੀ ਬਰਾੜ ਤੇ ਲਾਰੈਂਸ ਨਸ਼ਾ ਵੇਚਣ ਤੇ ਪੈਸੇ ਲੈ ਕੇ ਬੰਦਾ ਮਾਰਨ ਵਾਲੇ ਹਨ।’’

ਪੋਸਟ ’ਚ ਅੱਗੇ ਲਿਖਿਆ ਹੈ, ‘‘ਤੁਸੀਂ ਸਭ ਨੇ ਨੋਟ ਕੀਤਾ ਹੋਵੇਗਾ, ਜਿਸ ਦਿਨ ਦਾ ਸਿੱਧੂ ਦਾ ਕਤਲ ਕਾਂਡ ’ਚ ਗਾਇਕਾਂ ਦਾ ਨਾਂ (ਜੋ ਕਿ ਗੁਪਤ ਰੱਖਿਆ ਹੈ ਅਜੇ ਤੱਕ) ਆਇਆ, ਉਸ ਦਿਨ ਦਾ ਗੋਲਡੀ ਬਰਾੜ ਦਾ ਸਾਰਾ ਝੂਠ ਸਾਹਮਣੇ ਆਇਆ ਹੈ ਤੇ ਇਨ੍ਹਾਂ ਵਲੋਂ ਕੋਈ ਪੱਖ ਨਹੀਂ ਪੇਸ਼ ਕੀਤਾ ਗਿਆ ਕਿਉਂਕਿ ਇਨ੍ਹਾਂ ਨੂੰ ਪਤਾ ਕਿ ਇਨ੍ਹਾਂ ਨੇ ਬਹਤੁ ਵੱਡਾ ਪਾਪ ਕੀਤਾ, ਜਿਸ ਦੀ ਮੁਆਫ਼ੀ ਇਨ੍ਹਾਂ ਦੀ ਮੌਤ ਤੋਂ ਬਾਅਦ ਵੀ ਇਨ੍ਹਾਂ ਨੂੰ ਨਹੀਂ ਮਿਲਣੀ।’’

ਅਖੀਰ ’ਚ ਲਿਖਿਆ ਹੈ, ‘‘ਅਸੀਂ ਵੀ ਇਹ ਸਾਫ ਕਰਦੇ ਹਾਂ ਕਿ ਸਿੱਧੂ ਦੇ ਕਾਤਲਾਂ ਤੋਂ ਬਦਲਾ ਜ਼ਰੂਰ ਲਵਾਂਗੇ, ਭਾਵੇਂ ਸਮਾਂ ਜਿੰਨਾ ਮਰਜ਼ੀ ਲੱਗ ਜਾਵੇ। ਜੋ ਵੀ ਬੰਦਾ ਜੱਗੂ, ਲਾਰੈਂਸ ਤੇ ਗੋਲਡੀ ਬਰਾੜ ਦਾ ਸਾਥ ਦੇਵੇਗਾ, ਉਸ ਨੂੰ ਵੀ ਗੱਡੀ ਜ਼ਰੂਰ ਚਾੜ੍ਹਾਂਗੇ। ਗੋਲਡੀ ਬਰਾੜ ਨੂੰ ਇਹ ਕਹਿੰਦੇ ਨੇ ਸੰਤ ਜੀ ਦਾ ਨਾਂ ਲੈ ਕੇ ਗੱਲ ਕਰਨ ਵਾਲਾ ਕਦੇ ਕਮਜ਼ੋਰ ਬੇਸਹਾਰਾ ਤੇ ਨਿਹੱਥੇ ’ਤੇ ਵਾਰ ਨਹੀਂ ਕਰਦੇ ਤੇ ਨਾ ਹੀ ਪੈਸੇ ਲੈ ਕੇ ਕਤਲ। ਤੂੰ ਹਰਾਮੀ ਕੰਮ ਕੀਤਾ ਜਿਸ ਦਾ ਹਰਜਾਨਾ ਬਹੁਤ ਭਾਰੀ ਚੁਕਾਉਣਾ ਪੈਣਾ ਤੈਨੂੰ। ਮਨਕੀਰਤ ਔਲਖ ਦੋਸ਼ੀ ਹੈ ਸਾਡੀ ਲਿਸਟ ’ਚ ਸਭ ਤੋਂ ਟਾਪ ’ਤੇ ਹੈ। ਤੈਨੂੰ ਮਿਲਾਂਗੇ ਜ਼ਰੂਰ ਸਬਰ ਰੱਖੋ ਤੇ ਦੇਖੋ ਬਸ ਸਾਰੇ ਬੁਜ਼ਦਿਲੋਂ। ਵਾਹਿਗੁਰੂ ਮਿਹਰ ਕਰੇ ਦਵਿੰਦਰ ਬੰਬੀਹਾ ਗਰੁੱਪ।’’

ਭਾਜਪਾ ਆਗੂ ਸੋਨਾਲੀ ਫੋਗਾਟ ਦਾ ਹੋਇਆ ਦਿਹਾਂਤ

0

ਭਾਜਪਾ ਨੇਤਾ ਅਤੇ ਟਿਕਟੋਕ ਸਟਾਰ ਸੋਨਾਲੀ ਫੋਗਾਟ ਦੀ ਗੋਆ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਉਸ ਨੂੰ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੀ ਆਦਮਪੁਰ ਵਿਧਾਨ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ, ਹਾਲਾਂਕਿ ਉਹ ਚੋਣ ਹਾਰ ਗਏ ਸਨ। ਉਨ੍ਹਾਂ ਨੇ ਪਿਛਲੀ ਵਿਧਾਨ ਸਭਾ ਚੋਣਾਂ ‘ਚ ਆਦਮਪੁਰ ਹਲਕੇ ਤੋਂ ਕੁਲਦੀਪ ਬਿਸ਼ਨੋਈ ਵਿਰੁੱਧ ਭਾਜਪਾ ਉਮੀਦਵਾਰ ਵਜੋਂ ਚੋਣ ਲੜੀ ਸੀ। ਭਾਜਪਾ ਦੀ ਹਰਿਆਣਾ ਇਕਾਈ ਨੇ ਵੀ ਉਨ੍ਹਾਂ ਨੂੰ ਮਹਿਲਾ ਮੋਰਚਾ ਦੀ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਸੀ।

ਸੋਨਾਲੀ ਨੇ ਛੋਟੇ ਪਰਦੇ ਦੇ ਕਈ ਸੀਰੀਅਲਾਂ ‘ਚ ਕੰਮ ਕੀਤਾ ਹੈ। ਸੋਨਾਲੀ ਫੋਗਾਟ ਨੇ ਸੋਮਵਾਰ ਰਾਤ ਨੂੰ ਹੀ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਇਕ ਵੀਡੀਓ ਪੋਸਟ ਕੀਤਾ। ਤੁਹਾਨੂੰ ਦੱਸ ਦੇਈਏ ਕਿ Tiktok ਸਮੇਤ ਕਈ ਸੋਸ਼ਲ ਮੀਡੀਆ ਪਲੇਟਫਾਰਮਸ ‘ਤੇ ਮਸ਼ਹੂਰ ਸੋਨਾਲੀ ਨੇ ਰਿਐਲਿਟੀ ਸ਼ੋਅ ਬਿੱਗ ਬੌਸ ਦੇ 14ਵੇਂ ਐਡੀਸ਼ਨ ‘ਚ ਹਿੱਸਾ ਲਿਆ ਸੀ।

ਹਰਿਆਣਵੀ ਗਾਇਕਾ ਸਪਨਾ ਚੌਧਰੀ ਖਿਲਾਫ ਗ੍ਰਿਫਤਾਰੀ ਵਾਰੰਟ ਹੋਇਆ ਜਾਰੀ

0

ਹਰਿਆਣਾ ਦੀ ਮਸ਼ਹੂਰ ਗਾਇਕਾ ਤੇ ਡਾਂਸਰ ਸਪਨਾ ਚੌਧਰੀ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸਪਨਾ ਚੌਧਰੀ ਖਿਲਾਫ ਯੂਪੀ ‘ਚ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ ਅਤੇ ਅਦਾਲਤ ਨੇ ਗ੍ਰਿਫਤਾਰੀ ਦੇ ਹੁਕਮ ਦਿੱਤੇ ਹਨ। ਦਰਅਸਲ ਲਖਨਊ ਦੀ ACJM ਅਦਾਲਤ ਨੇ ਸੋਮਵਾਰ ਨੂੰ ਮਸ਼ਹੂਰ ਡਾਂਸਰ ਸਪਨਾ ਚੌਧਰੀ ਦੇ ਖਿਲਾਫ ਇੱਕ ਡਾਂਸ ਪ੍ਰੋਗਰਾਮ ਨੂੰ ਰੱਦ ਕਰਨ ਅਤੇ ਟਿਕਟ ਧਾਰਕਾਂ ਨੂੰ ਪੈਸੇ ਵਾਪਸ ਨਾ ਕਰਨ ਲਈ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ।

ਦਰਅਸਲ ਸਪਨਾ ਚੌਧਰੀ ਨੇ ਸੋਮਵਾਰ ਨੂੰ ਸੁਣਵਾਈ ਲਈ ਪੇਸ਼ ਹੋਣਾ ਸੀ ਪਰ ਚੌਧਰੀ ਅਦਾਲਤ ‘ਚ ਪੇਸ਼ ਨਹੀਂ ਹੋਏ ਅਤੇ ਨਾ ਹੀ ਉਨ੍ਹਾਂ ਵੱਲੋਂ ਕੋਈ ਅਰਜ਼ੀ ਦਿੱਤੀ ਗਈ। ਇਸ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਅਦਾਲਤ ਨੇ ਸਪਨਾ ਚੌਧਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਜਾਣਕਾਰੀ ਮੁਤਾਬਿਕ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸ਼ਾਂਤਨੂ ਤਿਆਗੀ ਨੇ ਸੁਣਵਾਈ ਦੀ ਅਗਲੀ ਤਰੀਕ 30 ਸਤੰਬਰ ਤੈਅ ਕੀਤੀ ਹੈ। ਇਸੇ ਅਦਾਲਤ ਵੱਲੋਂ ਨਵੰਬਰ 2021 ਵਿੱਚ ਵੀ ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸਪਨਾ ਚੌਧਰੀ ਅਦਾਲਤ ਵਿੱਚ ਪੇਸ਼ ਹੋਈ ਅਤੇ ਉਸ ਨੂੰ ਜ਼ਮਾਨਤ ਮਿਲ ਗਈ ਸੀ।

ਸਬ-ਇੰਸਪੈਕਟਰ ਫਿਰੋਜ਼ ਖਾਨ ਨੇ 14 ਅਕਤੂਬਰ 2018 ਨੂੰ ਸ਼ਹਿਰ ਦੇ ਆਸ਼ਿਆਨਾ ਥਾਣੇ ਵਿੱਚ ਐਫਆਈਆਰ ਦਰਜ ਕਰਵਾਈ ਸੀ। ਸੂਤਰਾਂ ਮੁਤਾਬਕ, ਸਪਨਾ ਚੌਧਰੀ ਨੇ 2018 ‘ਚ ਕਿਸੇ ਇਵੈਂਟ ‘ਚ ਪਰਫਾਰਮ ਨਹੀਂ ਕੀਤਾ ਸੀ, ਜਿਸ ਲਈ ਉਸ ਨੂੰ ਪ੍ਰਬੰਧਕਾਂ ਨੇ ਐਡਵਾਂਸ ਭੁਗਤਾਨ ਕੀਤਾ ਸੀ। ਪ੍ਰਬੰਧਕਾਂ ਨੇ ਇਸ ਮਾਮਲੇ ਨੂੰ ਅਦਾਲਤ ਵਿੱਚ ਖਿੱਚ ਲਿਆ ਅਤੇ ਹੁਣ ਡਾਂਸਰ ਸਪਨਾ ਨੂੰ ਜਲਦੀ ਹੀ ਲਖਨਊ ਦੀ ਏਸੀਜੇਐਮ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਘਟਨਾ 13 ਅਕਤੂਬਰ 2018 ਦੀ ਹੈ।

ਭਾਰਤ ਭੂਸ਼ਣ ਆਸ਼ੂ ਦੀ ਲੁਧਿਆਣਾ ਅਦਾਲਤ ‘ਚ ਅੱਜ ਹੋਵੇਗੀ ਪੇਸ਼ੀ, ਰਵਨੀਤ ਬਿੱਟੂ ਦੀਆਂ ਮੁਸ਼ਕਿਲਾਂ ‘ਚ ਵੀ ਹੋ ਸਕਦਾ ਹੈ ਵਾਧਾ, ਸ਼ਿਕਾਇਤ ਹੋਈ ਦਰਜ

0

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀ ਗ੍ਰਿਫ਼ਤਾਰੀ ਨੂੰ ਲੈ ਕੇ ਰਾਜਨੀਤੀ ਭਖਦੀ ਜਾ ਰਹੀ ਹੈ। 2000 ਕਰੋੜ ਦੇ ਟਰਾਂਸਪੋਰਟੇਸ਼ਨ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਆਸ਼ੂ ਨੂੰ ਅੱਜ ਵਿਜੀਲੈਂਸ ਵੱਲੋਂ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਆਪਣੇ ਆਗੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਦੇਰ ਰਾਤ ਕਾਂਗਰਸ ਵੱਲੋਂ ਵਿਜੀਲੈਂਸ ਦਫਤਰ (Punjab Vigilance Office) ਦਾ ਘਿਰਾਓ ਵੀ ਕੀਤਾ ਗਿਆ ਅਤੇ ਕੱਪੜੇ ਪਾੜ ਭਰਵੀਂ ਨਾਹਰੇਬਾਜ਼ੀ ਵੀ ਕੀਤੀ ਗਈ। ਇਸਤੋਂ ਪਹਿਲਾਂ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ (Ravneet Bittu) ਨੇ ਵੀ ਵਿਜੀਲੈਂਸ ਨੂੰ ਚੋਰ ਕਿਹਾ ਅਤੇ ਬਹਿਸ ਕਰਦੇ ਹੋਏ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਸੀ।

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਵੀ ਇਸ ਗ੍ਰਿਫ਼ਤਾਰੀ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਗ੍ਰਿਫ਼ਤਾਰੀ ਚੋਰਾਂ ਵਾਂਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਕੋਲ ਆਸ਼ੂ ਵਿਰੁੱਧ 2000 ਕਰੋੜ ਰੁਪਏ ਦੇ ਟੈਂਡਰ ਘਪਲੇ ਵਿੱਚ ਕੋਈ ਸਬੂਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਦਾ ਨੁਕਸਾਨ ਹੀ ਹੋਵੇਗਾ।

2000 ਕਰੋੜ ਦੇ ਟ੍ਰਾਂਸਪੋਰਟ ਟੈਂਡਰ ਘਪਲੇ (2000 crore tender scam) ਵਿੱਚ ਸਾਬਕਾ ਕਾਂਗਰਸੀ (Congress) ਮੰਤਰੀ ਭਾਰਤ ਭੂਸ਼ਣ ਆਸ਼ੂ (Former Congress Minister Bharat Bhushan Ashu) ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ (MP Ravneet Singh Bittu) ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋ ਸਕਦਾ ਹੈ। ਵਿਜੀਲੈਂਸ ਨੇ ਲੁਧਿਆਣਾ ਤੋਂ ਐਮ.ਪੀ. ਬਿੱਟੂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਵਿੱਚ ਰਵਨੀਤ ਬਿੱਟੂ ਵਿਰੁੱਧ ਸਰਕਾਰੀ ਡਿਊਟੀ (Government Duty) ਵਿੱਚ ਵਿਘਨ ਪਾਉਣਾ ਦੱਸਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਕਟਿੰਗ ਵਿੱਚ ਦੁਕਾਨ ਵਿਚੋਂ ਵਾਲ ਕਟਵਾਉਂਦੇ ਹੋਏ ਦਬੋਚਿਆ ਸੀ, ਜਿਸ ਤੋਂ ਪਹਿਲਾਂ ਉਥੇ ਮੌਜੂਦ ਕਾਂਗਰਸੀ ਐਮਪੀ ਬਿੱਟੂ ਨੇ ਵਿਜੀਲੈਂਸ ਟੀਮ ਨਾਲ ਕਾਫੀ ਬਹਿਸ ਕੀਤੀ। ਉਨ੍ਹਾਂ ਵਿਜੀਲੈਂਸ ਨੂੰ ਪਹਿਲਾਂ ਗ੍ਰਿਫ਼ਤਾਰੀ ਦਸਤਾਵੇਜ਼ ਅਤੇ ਫਿਰ ਗ੍ਰਿਫ਼ਤਾਰੀ ਲਈ ਕਿਹਾ ਸੀ, ਜਿਸ ਨੂੰ ਲੈ ਕੇ ਵਿਜੀਲੈਂਸ ਵੱਲੋਂ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਲਈ ਪੁਲਿਸ ਨੂੰ ਬਿੱਟੂ ਵਿਰੁੱਧ ਸ਼ਿਕਾਇਤ ਕੀਤੀ ਗਈ ਹੈ।