Home Blog Page 1942

ਪੰਜਾਬ ਸਰਕਾਰ ਨੇ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਪੈਂਡਿੰਗ ਇੰਤਕਾਲਾਂ ਦੇ ਕੰਮ ਕਰਵਾਉਣ ਲਈ ਲਗਾਏ ਵਿਸ਼ੇਸ਼ ਕੈਂਪ

0

ਇੰਤਕਾਲ ਦੀ ਉਡੀਕ ’ਚ ਬੈਠੇ ਲੋਕਾਂ ਲਈ ਚੰਗੀ ਖ਼ਬਰ ਹੈ, ਪੰਜਾਬ ਸਰਕਾਰ ਨੇ ਪੂਰੇ ਪੰਜਾਬ ਵਿਚ ਤਹਿਸੀਲਾਂ ਅਤੇ ਸਬ-ਤਹਿਸੀਲਾਂ ’ਚ ਪੈਂਡਿੰਗ ਇੰਤਕਾਲਾਂ ਦੇ ਕੰਮ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਏ ਹਨ।

ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਪ ਸਭ ਨਾਲ ਜ਼ਰੂਰੀ ਜਾਣਕਾਰੀ ਸਾਂਝੀ ਕਰ ਰਿਹਾ ਹਾਂ। ਅੱਜ ਪੂਰੇ ਪੰਜਾਬ ’ਚ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

ਮੁੱਖ ਮੰਤਰੀ ਨੇ ਆਖਿਆ ਕਿ ਜਿਨ੍ਹਾਂ ਦੇ ਇੰਤਕਾਲ ਦੇ ਮਾਮਲੇ ਕਾਫ਼ੀ ਸਮੇਂ ਤੋਂ ਕਿਸੇ ਵੀ ਕਾਰਨ ਕਰਕੇ ਪੈਂਡਿੰਗ ਪਏ ਹਨ ਉਹ ਆਪਣੇ ਨੇੜੇ ਦੀ ਤਹਿਸੀਲ/ਸਬ-ਤਹਿਸੀਲ ਵਿਚ ਪਹੁੰਚ ਕੇ ਇੰਤਕਾਲ ਸੰਬੰਧੀ ਆ ਰਹੀ ਸਮੱਸਿਆ ਦਾ ਹੱਲ ਕਰਵਾ ਸਕਦੇ ਹਨ। ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਸਾਡੀ ਸਰਕਾਰ ਵਚਨਬੱਧ ਹੈ।

BSF ਵੱਲੋਂ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨਾਕਾਮ, ਹੈਰੋਇਨ ਕੀਤੀ ਬਰਾਮਦ

0

ਅੰਮ੍ਰਿਤਸਰ ‘ਚ ਬੀਐਸਐਫ ਨੂੰ ਫਿਰ ਤੋਂ ਹੈਰੋਇਨ ਦੀ ਖੇਪ ਮਿਲੀ ਹੈ। ਇਹ ਹੈਰੋਇਨ ਪਾਕਿਸਤਾਨ ਤੋਂ ਡਰੋਨ ਦੀ ਮਦਦ ਨਾਲ ਸੁੱਟੀ ਗਈ ਸੀ। ਬੀਐਸਐਫ ਨੇ ਅੱਜ ਸ਼ਨੀਵਾਰ ਨੂੰ ਪਿੰਡ ਦਾਉਕੇ ਵਿੱਚ ਤਲਾਸ਼ੀ ਮੁਹਿੰਮ ਦੌਰਾਨ 3 ਕਿਲੋ 210 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਹੈਰੋਇਨ ਜਿਸ ਬੈਗ ਵਿੱਚੋਂ ਬਰਾਮਦ ਹੋਈ ਉਸ ‘ਤੇ ਫੁੱਟਬਾਲ ਖਿਡਾਰੀ ਕ੍ਰਿਸਟੀਆਨੋ ਰੋਨਾਲਡੋ ਦੀ ਫੋਟੋ ਲੱਗੀ ਹੋਈ ਹੈ।

ਬੀਐਸਐਫ ਨੂੰ ਪੀਲੀ ਟੇਪ ਨਾਲ ਬੰਨ੍ਹੀ ਹੈਰੋਇਨ ਮਿਲੀ। ਇਸ ਦੇ ਨਾਲ ਹੀ ਬੀਐਸਐਫ ਨੇ ਹੈਰੋਇਨ, ਦੋ ਮੋਬਾਈਲ ਫੋਨ ਅਤੇ ਇੱਕ ਪੈਂਟ ਵੀ ਬਰਾਮਦ ਕੀਤੀ ਹੈ। ਇਹ ਸਭ ਕੁਝ ਇੱਕ ਬੈਗ ਵਿੱਚ ਪਾ ਕੇ ਸੁੱਟਿਆਬਗਿਆ। ਬੀਐਸਐਫ ਨੂੰ ਸ਼ੱਕ ਹੈ ਕਿ ਹੈਰੋਇਨ ਦੀ ਇਹ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟੀ ਗਈ ਹੈ।

ਜਿਕਰਯੋਗ ਹੈ ਕਿ 2023 ਵਿੱਚ, ਬੀਐਸਐਫ ਨੇ 107 ਡਰੋਨ ਅਤੇ 442.395 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਸੀ। ਸਰਦੀਆਂ ਵਿੱਚ ਸਰਹੱਦੀ ਇਲਾਕਿਆਂ ਵਿੱਚ ਧੁੰਦ ਕਾਰਨ ਹੈਰੋਇਨ ਬਰਾਮਦਗੀ ਦੇ ਮਾਮਲੇ ਵੱਧ ਜਾਂਦੇ ਹਨ। ਡਰੋਨ ਨਾਲ ਬੰਨ੍ਹ ਕੇ ਪਾਕਿਸਤਾਨ ਵਾਲੇ ਪਾਸਿਓਂ ਹੈਰੋਇਨ ਸੁੱਟੀ ਜਾਂਦੀ ਹੈ।

ਬੀਐਸਐਫ ਅਤੇ ਪੰਜਾਬ ਪੁਲਿਸ ਰੋਜ਼ਾਨਾ ਸਾਂਝੇ ਤੌਰ ‘ਤੇ ਤਲਾਸ਼ੀ ਮੁਹਿੰਮ ਚਲਾਉਂਦੀ ਹੈ ਜਿਸ ਵਿੱਚ ਖੇਤਾਂ ਵਿੱਚ ਪਈ ਹੈਰੋਇਨ ਦੀਆਂ ਖੇਪਾਂ ਨੂੰ ਅਪਰਾਧੀਆਂ ਤੱਕ ਪਹੁੰਚਣ ਤੋਂ ਪਹਿਲਾਂ ਹੀ ਫੜ ਲਿਆ ਜਾਂਦਾ ਹੈ।

ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਛੋਟੇ ਬੱਚਿਆਂ ਨੂੰ ਛੁੱਟੀਆਂ

0

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆਂ ਦਾ ਆਂਗਣਵਾੜੀ ਸੈਟਰਾਂ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਟਰਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਨੂੰ 14 ਜਨਵਰੀ 2024 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਲੱਗਣਗੇ CCTV ਕੈਮਰੇ

0

ਪੰਜਾਬ ਦੇ 23 ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਸੁਰੱਖਿਆ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਹੋਵੇਗੀ। ਇਸ ਦੇ ਲਈ 29 ਫਰਵਰੀ ਤਕ ਸੂਬੇ ਦੇ 18,897 ਸਰਕਾਰੀ ਸਕੂਲਾਂ ਵਿਚ 20 ਹਜ਼ਾਰ ਤੋਂ ਵੱਧ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਰਹੇ ਹਨ।

ਕੈਮਰੇ ਲਗਾਉਣ ਨਾਲ ਸਕੂਲ ਦੇ ਬਾਹਰ ਸ਼ਰਾਰਤੀ ਅਨਸਰਾਂ ‘ਤੇ ਨਜ਼ਰ ਰਹੇਗੀ। ਇਸ ਤੋਂ ਇਲਾਵਾ ਸਟਾਫ਼ ਦੀ ਹਾਜ਼ਰੀ ‘ਤੇ ਵੀ ਨਜ਼ਰ ਰੱਖੀ ਜਾਵੇਗੀ। ਕੇਂਦਰ ਸਰਕਾਰ ਨੇ 2023-24 ਲਈ ਸੁਰੱਖਿਆ ਸੁਰੱਖਿਆ ਕੰਪੋਨੈਂਟ ਤਹਿਤ 15,327 ਐਲੀਮੈਂਟਰੀ ਅਤੇ 3570 ਸੈਕੰਡਰੀ ਸਕੂਲਾਂ ਨੂੰ 377.94 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ।

4 ਮਹੀਨਿਆਂ ਦੇ ਸਰਵੇ ਤੋਂ ਬਾਅਦ ਜਗ੍ਹਾ ਤੈਅ ਕੀਤੀ ਗਈ ਹੈ ਕਿ ਕਿਥੇ-ਕਿਥੇ ਕੈਮਰੇ ਲਗਾਏ ਜਾਣਗੇ। ਇਸ ਤੋਂ ਪਹਿਲਾਂ ਵੀ ਕਈ ਜ਼ਿਲ੍ਹਿਆਂ ਦੇ ਬਹੁਤੇ ਸਕੂਲਾਂ ਵਿਚ ਕੈਮਰੇ ਲਾਏ ਜਾ ਚੁੱਕੇ ਹਨ ਪਰ ਇਹ ਕੈਮਰੇ ਹਾਈਟੈਕ ਹਨ। ਇਸ ਦੌਰਾਨ ਡੀਜੀਐਸਈ ਕਮ ਐਸਪੀਡੀ ਪੰਜਾਬ ਵਿਨੈ ਬੁਬਲਾਨੀ ਦਾ ਕਹਿਣਾ ਹੈ ਕਿ ਇਨ੍ਹਾਂ ਵਿਚ ਐਲੀਮੈਂਟਰੀ ਅਤੇ ਸੈਕੰਡਰੀ ਸਕੂਲ ਸ਼ਾਮਲ ਹਨ।

ਸਕੂਲਾਂ ਨੂੰ ਕੁਝ ਕੈਮਰੇ ਲਗਾਉਣ ਵੇਲੇ ਕੁਝ ਹਦਾਇਤਾਂ ਦੀ ਪਾਲਣਾ ਕਰਨੀ ਹੋਵੇਗੀ ਜੋ ਕਿ ਹਨ-ਸਕੂਲ ਮੈਨੇਜਮੈਂਟ ਕਮੇਟੀ ਅੱਗੇ ਪ੍ਰਸਤਾਵ ਪਾਸ ਕਰਕੇ ਨਿੱਜੀ ਨਿਗਰਾਨੀ ਹੇਠ ਸੀ.ਸੀ.ਟੀ.ਵੀ. ਕੈਮਰੇ ਖਰੀਦੇਗਾ। ਖਰਚਾ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਤੇ ਸਕੂਲ ਮੁਖੀ ਦੇ ਸਾਂਝੇ ਦਸਤਖਤਾਂ ਤੋਂ ਬਾਅਦ ਕੀਤਾ ਜਾਵੇਗਾ। ਸਕੂਲ ਮੁਖੀ ਵਲੋਂ ਸਕੂਲ ਦੇ ਸਟਾਕ ਰਜਿਸਟਰ ਵਿਚ ਪੂਰੇ ਸਾਮਾਨ ਦਾ ਰਿਕਾਰਡ ਦਰਜ ਕਰਨਾ ਯਕੀਨੀ ਬਣਾਇਆ ਜਾਵੇ। ਖਰਚ ਦਾ ਰਿਕਾਰਡ ਮੇਨਟੇਨ ਕਰਨਾ ਹੋਵੇਗਾ।

ਜਿਹੜੇ ਸਕੂਲਾਂ ਲਈ ਸੀ.ਸੀ.ਟੀ.ਵੀ. ਖਰੀਦਣ ਲਈ ਗ੍ਰਾਂਟ ਜਾਰੀ ਕੀਤੀ ਗਈ ਹੈ, ਜੇਕਰ ਪਹਿਲਾਂ ਹੀ ਸੀ.ਸੀ.ਟੀ.ਵੀ. ਲਗਾਏ ਗਏ ਹਨ, ਤਾਂ ਗ੍ਰਾਂਟ ਦਫਤਰ ਤੋਂ ਮਨਜ਼ੂਰੀ ਜ਼ਰੂਰੀ ਹੈ। 29 ਫਰਵਰੀ 2024 ਤਕ ਰਕਮ ਖਰਚ ਕਰਨ ਉਪਰੰਤ ਸਰਟੀਫਿਕੇਟ ਜ਼ਿਲ੍ਹਾ ਸਿੱਖਿਆ ਅਫ਼ਸਰ (ਏ) ਦੇ ਦਫ਼ਤਰ ਨੂੰ ਭੇਜਿਆ ਜਾਵੇ।

ਜ਼ਿਲ੍ਹਾ ਐਲੀਮੈਂਟਰੀ ਸੈਕੰਡਰੀ

ਅੰਮ੍ਰਿਤਸਰ 1011 222

ਬਰਨਾਲਾ 205 84

ਬਠਿੰਡਾ 463 194

ਫਰੀਦਕੋਟ 315 82

ਫਤਿਹਗੜ੍ਹ 573 77

ਫ਼ਿਰੋਜ਼ਪੁਰ 709 121

ਗੁਰਦਾਸਪੁਰ 1321 196

ਹੁਸ਼ਿਆਰਪੁਰ 1445 258

ਜਲੰਧਰ 1090 270

ਕਪੂਰਥਲਾ 646 130

ਲੁਧਿਆਣਾ 1170 341

ਮਲੇਰਕੋਟਲਾ 230 52

ਮਨਸਾ 351 131

ਮੋਗਾ 421 163

ਮੁਹਾਲੀ 534 106

ਮੁਕਤਸਰ 386 159

ਨਵਾਂਸ਼ਹਿਰ 526 102

ਪਠਾਨਕੋਟ 449 78

ਪਟਿਆਲਾ 1101 198

ਰੋਪੜ 693 116

ਤਰਨਤਾਰਨ 590 170

ਫਾਜ਼ਿਲਕਾ 540 150

ਸੰਗਰੂਰ 558 170

CM ਮਾਨ ਨੇ 26 ਜਨਵਰੀ ਦੀ ਪਰੇਡ ਸਬੰਧੀ ਦਿਸ਼ਾ ਨਿਰਦੇਸ਼ ਕੀਤੇ ਜਾਰੀ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 26 ਜਨਵਰੀ ਨੂੰ ਸੂਬੇ ‘ਚ ਹੋਣ ਵਾਲੀ ਗਣਤੰਤਰ ਦਿਵਸ ਦੀ ਪਰੇਡ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ। ਉਨ੍ਹਾਂ ਵੱਲੋਂ ਪਰੇਡ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। CM ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾ ਟਵੀਟਰ) ‘ਤੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

CM ਮਾਨ ਨੇ ਲਿਖਿਆ ਕਿ 26 ਜਨਵਰੀ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਗਣਤੰਤਰ ਦਿਵਸ ਦੀ ਪਰੇਡ PAU ਦੀ ਗਰਾਊਂਡ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਲੁਧਿਆਣਾ ਸਟੇਡੀਅਮ ਵਿੱਚ ਅਸੀਂ ਹੁਣੇ ਹੁਣੇ ਨਵਾਂ ਸਿੰਥੈਟਕ ਟਰੈਕ ਬਣਾਇਆ ਹੈ ਅਸੀਂ ਨਹੀਂ ਚਾਹੁੰਦੇ ਕਿ ਪਰੇਡ ਨਾਲ ਉਸਨੂੰ ਕੋਈ ਨੁਕਸਾਨ ਪਹੁੰਚੇ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਪੂਰੇ ਪੰਜਾਬ ‘ਚ ਕਿਤੇ ਵੀ ਸਿੰਥੈਟਕ ਟਰੈਕ ਵਾਲੇ ਗਰਾਊਂਡ ਵਿੱਚ ਪਰੇਡ ਨਹੀਂ ਹੋਵੇਗੀ।

ਮੈਕਸੀਕੋ ‘ਚ ਜਹਾਜ਼ ਹੋਇਆ ਹਾਦਸਾਗ੍ਰਸਤ, ਪਾਇਲਟ ਸਣੇ 4 ਦੀ ਮੌ.ਤ

0

ਉੱਤਰੀ ਮੈਕਸੀਕੋ ਦੇ ਕੋਹੁਇਲਾ ਸੂਬੇ ਦੇ ਇਕ ਸ਼ਹਿਰ ਰਾਮੋਸ ਏਰੀਜਪੇ ਵਿਚ ਹਵਾਈ ਅੱਡੇ ‘ਤੇ ਇਕ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ। ਸਥਾਨਕ ਸ਼ਹਿਰੀ ਹਵਾਬਾਜ਼ੀ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਰੈਸ਼ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲਗਾਇਆ ਗਿਆ ਹੈ, ਪਰ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਜਾਂ ਤਾਂ ਤੇਜ਼ ਹਵਾਵਾਂ ਜਾਂ ਨਾਕਾਫ਼ੀ ਈਂਧਨ ਕਾਰਨ ਹਾਦਸਾ ਵਾਪਰਿਆ ਹੈ । ਯੂਐਸ-ਰਜਿਸਟਰਡ ਜਹਾਜ਼ ਨੇ ਉੱਤਰੀ ਮੈਕਸੀਕਨ ਸਰਹੱਦੀ ਸ਼ਹਿਰ ਮਾਟਾਮੋਰੋਸ, ਤਾਮਉਲਿਪਾਸ ਤੋਂ ਕੋਹੁਇਲਾ ਲਈ ਉਡਾਣ ਭਰੀ।

ਸਥਾਨਕ ਅਧਿਕਾਰੀਆਂ ਦੇ ਅਨੁਸਾਰ ਇਹ ਹਾਦਸਾ ਦੁਪਹਿਰ ਤੋਂ ਬਾਅਦ ਵਾਪਰਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਲੈਂਡਿੰਗ ਲਈ ਰਾਮੋਸ ਅਰਿਜ਼ਪੇ ਦੇ ਹਵਾਈ ਅੱਡੇ ਤੋਂ ਸਹਾਇਤਾ ਦੀ ਬੇਨਤੀ ਕੀਤੀ। ਜਹਾਜ਼ ਹਵਾਈ ਅੱਡੇ ਦੇ ਨੇੜੇ ਕਰੀਬ 200 ਮੀਟਰ ਦੀ ਉਚਾਈ ਤੋਂ ਡਿੱਗਿਆ।

ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਸਿਵਲ ਐਰੋਨਾਟਿਕਸ ਡਾਇਰੈਕਟੋਰੇਟ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਵਿੱਚ ਪਾਇਲਟ ਐਂਟੋਨੀਓ ਅਵੀਲਾ ਅਤੇ ਤਿੰਨ ਔਰਤਾਂ ਸ਼ਾਮਲ ਹਨ।

ਕਰੋੜਾਂ ਰੁਪਏ ਗਬਨ ਦੇ ਦੋਸ਼ ‘ਚ ਲੁਧਿਆਣਾ ਨਿਗਮ ਦੇ ਇੰਸਪੈਕਟਰ ਸਮੇਤ 7 ‘ਤੇ FIR

0

ਲੁਧਿਆਣਾ ਵਿੱਚ ਪੁਲਿਸ ਨੇ ਦੇਰ ਰਾਤ ਥਾਣਾ ਡਿਵੀਜ਼ਨ ਨੰਬਰ 7 ਵਿੱਚ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਸਮੇਤ 7 ਮੁਲਾਜ਼ਮਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਇੰਸਪੈਕਟਰ ਅਤੇ ਨਿਗਮ ਕਰਮਚਾਰੀਆਂ ‘ਤੇ 1.75 ਕਰੋੜ ਰੁਪਏ ਜਾਅਲੀ ਬੈਂਕ ਖਾਤਿਆਂ ‘ਚ ਟਰਾਂਸਫਰ ਕਰਨ ਦਾ ਦੋਸ਼ ਹੈ। ਇਨ੍ਹਾਂ ਨੇ 44 ਮੁਲਾਜ਼ਮਾਂ ਦੇ ਜਾਅਲੀ ਸਟੈਂਪ-ਪੇਪਰ ਬਿੱਲ ਪਾਸ ਕੀਤੇ ਹਨ।

ਨਿਗਮ ਨੇ 7 ਮੁਲਜ਼ਮ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। 12 ਹੋਰਨਾਂ ਨੂੰ ਨੋਟਿਸ ਵੀ ਭੇਜਿਆ ਹੈ।ਥਾਣਾ ਡਵੀਜ਼ਨ ਨੰਬਰ 5 ਦੇ ਐੱਸਐੱਚਓ ਜਗਜੀਤ ਸਿੰਘ ਨੇ ਦੱਸਿਆ ਕਿ ਘਪਲੇ ਵਿਚ 7 ਲੋਕਾਂ ਖਿਲਾਫ ਆਈਪੀਸੀਦੀ ਧਾਰਾ 420 ਅਤੇ 409 ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ।

ਜਿਹੜੇ ਮੁਲਾਜ਼ਮਾਂ ਖਿਲਾਫ ਕੇਸ ਦਰਜ ਹੋਇਆ ਉਨ੍ਹਾਂ ਵਿਚ ਸੈਨੇਟਰੀ ਇੰਸਪੈਕਟਰ ਰਾਜੇਸ਼ ਕੁਮਾਰ, ਰਮੇਸ਼ਾ ਕੁਮਾਰ ਸਫਾਈ ਸੇਵਰ, ਮਿੰਟੂ ਕੁਮਾਰ ਸਫਾਈ ਸੇਵਕ, ਹੇਮਰਾਜ ਅਮਲਾ ਕਲਰਕ, ਹਰਸ਼ ਗਰੋਵਰ ਅਮਲਾ ਕਲਰਕ, ਮਨੀਸ਼ ਮਲਹੋਤਰਾ ਅਮਲਾ ਕਲਰਕ, ਕਮਲਕੁਮਾਰ ਸਫਾਈ ਸੇਵਕ ਸ਼ਾਮਲ ਹਨ। ਪਹਿਲਾਂ ਰਾਜੇਸ਼ ਕੁਮਾਰ ਅਮਲਾ ਕਲਰਕ ਸੀ ਹੁਣ ਪ੍ਰਮੋਟ ਹੋ ਕੇ ਸੈਨਟਰੀ ਇੰਸਪੈਕਟਰ ਬਣ ਚੁੱਕਾ ਹੈ।

ਜਾਂਚ ਅਧਿਕਾਰੀ ਐਡੀਸ਼ਨਲ ਕਮਿਸ਼ਨਰ ਪਰਮਦੀਪ ਸਿੰਘ ਨੇ ਇਸ ਮਾਮਲੇ ਦੀ ਰਿਪੋਰਟ ਮੈਡੀਕਲ ਅਫਸਰ ਡਾ. ਗੁਲਸ਼ਨ ਰਾਏ ਤੋਂ ਮੰਗੀ ਸੀ। ਜਾਂਚ ਵਿਚ ਸਾਹਮਣੇ ਆਇਆ ਕਿ ਗਬਨ ਦੇ ਮਾਮਲੇ ਵਿਚ ਦਸਤਾਵੇਜ਼ਾਂ ਨਾਲ ਵੀ ਛੇੜਛਾੜ ਹੋਈ ਹੈ।ਉਸ ਸਮੇਂ ਦੇ ਮੈਡੀਕਲ ਅਫਸਰ ਨੂੰ ਵੀ ਜਾਂਚ ਦੇ ਘੇਰੇ ਵਿਚ ਲੈ ਲਿਆ ਗਿਆ ਹੈ।

ਦੂਜੇ ਪਾਸੇ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਇਸ ਮਾਮੇਲ ਵਿਚ ਬਾਹਰ ਤੋਂ ਆਡਿਟ ਕਰਵਾਉਣ ਦੀ ਸਿਫਾਰਸ਼ ਕੀਤੀ ਹੈ। ਉਨ੍ਹਾਂ ਮੁਤਾਬਕ 2021 ਤੋਂ 2023 ਵਿਚ ਜਿੰਨੀ ਵੀ ਅਦਾਇਗੀ ਹੋਈ ਹੈ, ਉਸਦੀ ਜਾਂਚ ਹੋਵੇਗੀ। ਮੁਲਜ਼ਮਾਂ ਤੋਂ ਨਿਗਮ ਦੇ ਪੈਸੇ ਦੀ ਵਸੂਲੀ ਕੀਤੀ ਜਾਵੇਗੀ।

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਬਦਲਿਆ ਗਿਆ ਸਕੂਲਾਂ ਦਾ ਸਮਾਂ

0

ਕੜਾਕੇ ਦੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਕਿਉਂਕਿ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਕਈ ਦਿਨਾਂ ਤੱਕ ਤਾਪਮਾਨ ਅਜਿਹਾ ਹੀ ਰਹੇਗਾ। 9 ਤੋਂ 13 ਜਨਵਰੀ ਤਕ ਸਕੂਲ ਸਵੇਰੇ 9.30 ਵਜੇ ਸਵੇਰੇ ਲੱਗਣਗੇ ਤੇ ਛੁੱਟੀ ਬਾਅਦ ਦੁਪਹਿਰ 3.00 ਵਜੇ ਹੋਵੇਗੀ।

ED ਦਾ ਵੱਡਾ ਐਕਸ਼ਨ, ਰਾਸ਼ਨ ਘਪਲਾ ਮਾਮਲੇ ‘ਚ TMC ਆਗੂ Shankar Adhya ਗ੍ਰਿਫ਼ਤਾਰ

0

ED ਨੇ ਰਾਸ਼ਨ ਘਪਲਾ ਮਾਮਲੇ ‘ਚ ਬੋਨਗਾਂਵ ਨਗਰਪਾਲਿਕਾ ਦੇ ਸਾਬਕਾ ਚੇਅਰਮੈਨ ਸ਼ੰਕਰ ਆਧਿਆ ਨੂੰ ਰਾਸ਼ਨ ਘਪਲਾ ਮਾਮਲੇ ‘ਚ ਅੱਜ ਗ੍ਰਿਫਤਾਰ ਕੀਤਾ ਹੈ। ਸ਼ੰਕਰ ਦੀ ਗ੍ਰਿਫ਼ਤਾਰੀ ਤੜਕੇ ਸਵੇਰੇ ਹੋਈ। ਇਸ ਤੋਂ ਪਹਿਲਾਂ ਈਡੀ ‘ਤੇ ਬੰਗਾਲ ਵਿਚ ਹਮਲੇ ਦੀ ਘਟਨਾ ਸਾਹਮਣੇ ਆਈ ਸੀ।

ਈਡੀ ਸੂਬੇ ਦੇ ਰਾਸ਼ਨ ਘਪਲੇ ਦੇ ਮਾਮਲੇ ਵਿਚ ਲਗਾਤਾਰ ਛਾਪੇਮਾਰੀ ਕਰ ਰਹੀ ਹੈ। 5 ਜਨਵਰੀ ਨੂੰ ਈਡੀ ਦੀ ਟੀਮ ‘ਤੇ ਉੱਤਰੀ 24 ਪਰਗਨਾ ਜ਼ਿਲ੍ਹੇ ‘ਚ ਉਸ ਸਮੇਂ ਹਮਲਾ ਹੋਇਆ, ਜਦੋਂ ਉਹ ਰਾਸ਼ਨ ਮਾਮਲੇ ਵਿਚ ਸ਼ੰਕਰ ਅਤੇ ਤ੍ਰਿਣਮੂਲ ਕਾਂਗਰਸ ਆਗੂ ਸ਼ੇਖ ਸ਼ਾਹਜਹਾਂ ਦੇ ਘਰਾਂ ‘ਤੇ ਛਾਪੇਮਾਰੀ ਕਰਨ ਜਾ ਰਹੇ ਸਨ।

 

ਈਡੀ ਅਧਿਕਾਰੀਆਂ ਅਨੁਸਾਰ ਤ੍ਰਿਣਮੂਲ ਕਾਂਗਰਸ ਨੇਤਾ ਦੇ ਸਮਰਥਕਾਂ ਨੇ ਨੇਤਾ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਛਾਪਾਮਾਰੀ ਚੱਲ ਰਹੀ ਸੀ ਅਤੇ ਬਾਅਦ ਵਿਚ ਇਕ ਭੀੜ ਨੇ ਈਡੀ ਅਧਿਕਾਰੀਆਂ ‘ਤੇ ਹਮਲਾ ਕੀਤਾ ਅਤੇ ਉਨ੍ਹਾਂ ਦੀਆਂ ਕਾਰਾਂ ਦੀ ਭੰਨਤੋੜ ਕੀਤੀ। ਜਿਸ ਨਾਲ ਕਾਰ ਦੇ ਸ਼ੀਸ਼ੇ ਟੁੱਟ ਗਏ। ਇਸ ਘਟਨਾ ‘ਚ ਏਜੰਸੀ ਦੇ ਦੋ ਅਧਿਕਾਰੀ ਜ਼ਖ਼ਮੀ ਹੋ ਗਏ। ਈਡੀ ਦੀ ਟੀਮ ‘ਤੇ ਹਮਲੇ ਮਗਰੋਂ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਸ਼ੇਖ ਸ਼ਾਹਜਹਾਂ ਨੂੰ ਸਾਬਕਾ ਖ਼ੁਰਾਕ ਮੰਤਰੀ ਜੋਤੀਪ੍ਰਿਅ ਮਲਿਕ ਦਾ ਕਰੀਬੀ ਮੰਨਿਆ ਜਾਂਦਾ ਹੈ।

ਦੱਸ ਦੇਈਏ ਕਿ ਵੀਰਵਾਰ ਨੂੰ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਦੇ ਪਿੰਡ ਸੰਦੇਸ਼ਖਲੀ ‘ਚ ਈਡੀ ਦੀ ਟੀਮ ਉੱਤੇ ਹਮਲਾ ਕੀਤਾ ਗਿਆ ਅਤੇ ਉਸ ਦੇ ਵਾਹਨਾਂ ਨੂੰ ਨੁਕਸਾਨ ਪਹੁੰਚਾਇਆ ਗਿਆ। ਦਰਅਸਲ ਈਡੀ ਨੇ ਸੱਤਾਧਾਰੀ ਤ੍ਰਿਣਮੂਲ ਕਾਂਗਰਸ (TMC) ਦੇ ਬਲਾਕ ਪੱਧਰੀ ਨੇਤਾਵਾਂ ਦੇ ਘਰ ਛਾਪਾ ਮਾਰਨ ਦੀ ਕੋਸ਼ਿਸ਼ ਕੀਤੀ।

ਏਜੰਸੀ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਛਾਪੇਮਾਰੀ ਰਾਸ਼ਨ ਘਪਲਾ ਮਾਮਲੇ ਨਾਲ ਸਬੰਧਤ ਸੀ। ਰਿਪੋਰਟਾਂ ਮੁਤਾਬਕ ਈਡੀ ਕਥਿਤ ਰਾਸ਼ਨ ਘਪਲਾ ਮਾਮਲੇ ‘ਚ ਬੋਨਗਾਂਵ ਨਗਰਪਾਲਿਕਾ ਦੇ ਸਾਬਕਾ ਚੇਅਰਮੈਨ ਸ਼ੰਕਰ ਅਧਿਆ ਅਤੇ TMC ਨੇਤਾ ਸ਼ੇਖ ਸ਼ਾਹਜਹਾਂ ਦੇ ਘਰ ‘ਤੇ ਛਾਪੇਮਾਰੀ ਕਰ ਰਹੀ ਸੀ।

ਪਾਵਰਕਾਮ ਦਾ JE ਬਰਖਾਸਤ, 4.21 ਕਰੋੜ ਰੁਪਏ ਦੇ ਘਪਲੇ ਦਾ ਲੱਗਾ ਦੋਸ਼

0

ਪੰਜਾਬ ਪਾਵਰਕਾਮ ਦੇ ਇੱਕ ਸਹਾਇਕ ਜੂਨੀਅਨ ਇੰਜੀਨੀਅਰ (ਜੇਈ) ਨੂੰ ਰਿਟਾਇਰਮੈਂਟ ਤੋਂ ਸਿਰਫ ਦੋ ਦਿਨ ਪਹਿਲਾਂ ਬਰਖਾਸਤ ਕਰ ਦਿੱਤਾ ਗਿਆ ਹੈ। ਸਹਾਇਕ ਜੇਈ ‘ਤੇ 4.21 ਕਰੋੜ ਰੁਪਏ ਦੇ ਘਪਲੇ ਦਾ ਦੋਸ਼ ਹੈ। ਦੋਸ਼ੀ ਜੇਈ ਨੂੰ ਤਤਕਾਲ ਪ੍ਰਭਾਵ ਨਾਲ ਬਰਖਾਸਤ ਕਰਨ ਦੇ ਨਾਲ-ਨਾਲ ਮੈਨੇਜਮੈਂਟ ਵੱਲੋਂ ਮੁਲਜ਼ਮ ਤੋਂ ਘਪਲੇ ਦੀ ਸਾਰੀ ਰਕਮ ਵਸੂਲਣ ਦੇ ਹੁਕਮ ਵੀ ਜਾਰੀ ਕੀਤੇ ਹਨ।

ਮੁਲਜ਼ਮ ਸਹਾਇਕ ਜੇਈ ਗੁਰਦੀਪ ਸਿੰਘ ਹਲਕਾ ਬਰਨਾਲਾ ਵਿਚ ਪਾਵਰਕਾਮ ਦੀ ਵੰਡ ਉਪ ਮੰਡਲ ਭਦੌੜ ਸ਼ਾਖਾ ਵਿਚ ਤਾਇਨਾਤ ਸੀ। ਪਾਵਰਕਾਮ ਵੱਲੋਂ ਜਾਰੀ ਮੁਲਾਜ਼ਮ ਦੀ ਬਰਖਾਸਤਗੀ ਦੇ ਹੁਕਮ ਮੁਤਾਬਕ ਸ਼ਿਕਾਇਤ ਦੇ ਆਧਾਰ ‘ਤੇ ਸਹਾਇਕ ਜੇਈ ਵੱਲੋਂ ਗੈਰ-ਕਾਨੂੰਨੀ ਟਿਊਬਵੈੱਲ ਕੁਨੈਕਸ਼ਨਾਂ ਨੂੰ ਚਾਲੂ ਕਰਾਉਣ ਸਬੰਧੀ ਜਾਂਚ ਕੀਤੀ ਗਈ ਸੀ ਜਿਸ ਵਿਚ ਪਾਇਆ ਗਿਆ ਕਿ ਗੁਰਦੀਪ ਸਿੰਘ ਨੇ ਸਾਲ 2012-2013 ਤੋਂ ਹੁਣ ਤੱਕ ਬਰਨਾਲਾ ਦੇ ਸਟੋਰ ਆਊਟਲੈਟ ਤੋਂ ਕਢਵਾਏ ਗਏ ਟਰਾਂਸਫਾਰਮਰਾਂ ਤੇ ਹੋਰ ਸਾਮਾਨ ਦਾ ਗਲਤ ਇਸਤੇਮਾਲ ਕਰਦੇ ਹੋਏ ਨਾਜਾਇਜ਼ ਕੁਨੈਕਸ਼ਨ ਚਾਲੂ ਕੀਤੇ ਗਏ।

ਉਸ ਨੇ ਲਗਭਗ 5.37 ਕਰੋੜ ਦਾ ਲੇਖਾ-ਜੋਖਾ ਦਫਤਰ ਵਿਚ ਪੇਸ਼ ਨਹੀਂ ਕੀਤਾ ਗਿਆ। ਜਾਂਚ ਵਿਚ ਪਾਇਆ ਗਿਆ ਕਿ ਸਹਾਇਕ ਜੇਈ ਨੇ ਭਦੌੜ ਸਣੇ ਹੋਰ ਉਪਮੰਡਲਾਂ ਵਿਚ ਗੈਰ-ਕਾਨੂੰਨੀ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ਨੂੰ ਸਟੋਰ ਤੋਂ ਕਢਵਾਏ ਸਾਮਾਨ ਦਾ ਗਲਤ ਇਸਤੇਮਾਲ ਕਰਦੇ ਹੋਏ ਚਾਲੂ ਕੀਤਾ ਗਿਆ। ਇਸ ਵਿਚ ਪਾਵਰਕਾਮ ਨੂੰ 37.22 ਲੱਖ ਰੁਪਏ ਦਾ ਨੁਕਸਾਨ ਹੋਇਆ।

ਇਸ ਤੋਂ ਇਲਾਵਾ ਮੁਲਜ਼ਮ ਨੇ ਸਾਲ 2012-2013 ਤੋਂ ਹੁਣ ਤੱਕ ਸਟੋਰ ਤੋਂ ਕਢਵਾਏ ਗਏ 370 ਟਰਾਂਸਫਾਰਮਰਾਂ ਦੀਆਂ ਸਾਈਟਾਂ ਤੋਂ ਉੁਤਾਰੇ ਗਏ 268 ਟਰਾਂਸਫਾਰਮਰ ਸਟੋਰ ਨੂੰ ਵਾਪਸ ਨਹੀਂ ਕੀਤੇ। ਭਾਰੀ ਮਾਤਰਾ ਵਿਚ ਸਾਮਾਨ ਸਟੋਰ ਤੋਂ ਕਢਵਾ ਕੇ ਆਪਣੀ ਰਿਹਾਇਸ਼ ਦੇ ਸਾਹਮਣੇ ਖੁੱਲ੍ਹੀ ਜਗ੍ਹਾ ‘ਤੇ ਇਕੱਠਾ ਕਰ ਦਿੱਤਾ ਗਿਆ ਜੋ ਬਿਨਾਂ ਕਿਸੇ ਇਸਤੇਮਾਲ ਦੇ ਇੰਝ ਹੀ ਪਿਆ ਰਿਹਾ।