Home Blog Page 1944

AG ਦਫਤਰ ‘ਚ SC ਭਾਈਚਾਰੇ ਲਈ ਰਾਖਵਾਂਕਰਨ ਲਾਗੂ ਕਰਨ ਵਾਲਾ ਦੇਸ਼ ਭਰ ’ਚੋਂ ਪਹਿਲਾ ਸੂਬਾ ਬਣਿਆ ਪੰਜਾਬ

0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐੱਸ. ਸੀ. ਭਾਈਚਾਰੇ ਲਈ ਵੱਡਾ ਐਲਾਨ ਕਰਦਿਆਂ ਆਖਿਆ ਹੈ ਕਿ ਹੁਣ ਏ. ਜੀ. ਦਫਤਰ ਵਿਚ ਐੱਸ. ਸੀ. ਭਾਈਚਾਰੇ ਲਈ ਰਾਖਵਾਂਕਰਨ ਲਾਗੂ ਕੀਤਾ ਜਾ ਰਿਹਾ ਹੈ। ਇਕ ਵੀਡੀਓ ਸੰਦੇਸ਼ ਰਾਹੀਂ ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਏ. ਜੀ. (ਐਡਵੋਕੇਟ ਜਨਰਲ) ਦਫਤਰ ਵਿਚ ਐੱਸ. ਸੀ. ਭਾਈਚਾਰੇ ਦੇ 58 ਲਾਅ ਅਫਸਰਾਂ ਦੀਆਂ ਨਿਯਕਤੀ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਏ. ਜੀ. ਦਫ਼ਤਰ ’ਚ ਰਾਖਵਾਂਕਰਨ ਲਾਗੂ ਕਰਨ ਵਾਲਾ ਪੰਜਾਬ ਦੇਸ਼ ਭਰ ’ਚੋਂ ਪਹਿਲਾ ਸੂਬਾ ਬਣ ਗਿਆ ਹੈ।

ਪੰਜਾਬ ਸਰਕਾਰ ਨੇ 58 ਪੋਸਟਾਂ ਐੱਸ. ਸੀ. ਭਾਈਚਾਰੇ ਲਈ ਰਾਖਵੀਆਂ ਰੱਖੀਆਂ ਹਨ। ਮਾਨ ਨੇ ਕਿਹਾ ਕਿ ਅਸੀਂ ਗਾਰੰਟੀਆਂ ਦਿੱਤੀਆਂ ਅਤੇ ਵਾਅਦੇ ਕੀਤੇ ਤਾਂ ਇਹ ਵੀ ਕਿਹਾ ਕਿ ਜੇ ਸਾਡੀ ਸਰਕਾਰ ਬਣੀ ਤਾਂ ਅਸੀਂ ਬਾਬਾ ਸਾਹਿਬ ਦੇ ਦੱਸੇ ਰਸਤੇ ’ਤੇ ਚੱਲਣ ਦੀ ਕੋਸ਼ਿਸ਼ ਕਰਾਂਗੇ। ਇਹ ਕਦਮ ਬਾਬਾ ਸਾਹਿਬ ਅੰਬੇਡਕਰ ਦੇ ਦੱਸੇ ਰਸਤੇ ’ਤੇ ਚੱਲਦਿਆਂ ਹੀ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਸਕੂਲ ਸ਼ਾਨਦਾਰ ਬਣਨਗੇ ਤਾਂ ਬਾਕੀਆਂ ਦੇ ਨਾਲ-ਨਾਲ ਗਰੀਬਾਂ ਦੇ ਬੱਚਿਆਂ ਨੂੰ ਵੀ ਚੰਗੀ ਸਿੱਖਿਆ ਮਿਲੇਗੀ, ਆਮ ਆਦਮੀ ਕਲੀਨਿਕ ਵਿਚ ਗਰੀਬਾਂ ਦਾ ਇਲਾਜ ਹੋ ਰਿਹਾ ਹੈ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਜਿਹੜੇ ਵੀ ਵਾਅਦੇ ਕੀਤੇ ਗਏ, ਉਨ੍ਹਾਂ ਨੂੰ ਪੰਜਾਬ ਸਰਕਾਰ ਹਰ ਹਾਲ ਵਿਚ ਪੂਰਾ ਕਰੇਗੀ।

ਲੰਪੀ ਵਾਇਰਸ ਦਾ ਲਗਾਤਾਰ ਵਧ ਰਿਹਾ ਖਤਰਾ, ਹਰਿਆਣਾ ਸਰਕਾਰ ਨੇ ਪਸ਼ੂਆਂ ਦੇ ਅੰਤਰਰਾਜੀ ਆਵਾਜਾਈ ‘ਤੇ ਲਗਾਈ ਪਾਬੰਦੀ

0

ਹਰਿਆਣਾ ‘ਚ ਲੰਪੀ ਬਿਮਾਰੀ ਦਾ ਕਹਿਰ ਵੱਧਦਾ ਜਾ ਰਿਹਾ ਹੈ। ਜਿਸ ਦੇ ਮੱਦੇਨਜ਼ਰ ਜੀਂਦ ਅਤੇ ਸੋਨੀਪਤ ਜ਼ਿਲ੍ਹਿਆਂ ਵਿੱਚ ਸੀਆਰਪੀਸੀ ਦੀ ਧਾਰਾ 144 ਲਾਗੂ ਕੀਤੀ ਗਈ ਹੈ। ਵਾਇਰਸ ਦੀ ਲਾਗ ਕਾਰਨ ਹੋਣ ਵਾਲੀ ਇਸ ਬਿਮਾਰੀ ਵਿਚ ਪਸ਼ੂਆਂ ਦੀ ਚਮੜੀ ਦੇ ਹੇਠਾਂ ਗੰਢ ਬਣ ਜਾਂਦੀ ਹੈ ਅਤੇ ਉਨ੍ਹਾਂ ਵਿਚ ਬੁਖਾਰ ਵਰਗੇ ਕਈ ਲੱਛਣ ਦਿਖਾਈ ਦੇਣ ਲੱਗ ਪੈਂਦੇ ਹਨ।

ਜੀਂਦ ਅਤੇ ਸੋਨੀਪਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਮਨਾਹੀ ਦੇ ਹੁਕਮਾਂ ਅਨੁਸਾਰ ਪਸ਼ੂ ਮੇਲਿਆਂ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ, ਜਦਕਿ ਜ਼ਿਲ੍ਹੇ ਦੇ ਬਾਹਰੋਂ ਪਸ਼ੂਆਂ ਨੂੰ ਚਾਰਨ ਲਈ ਆਉਣ ਵਾਲੇ ਚਰਵਾਹਿਆਂ ਅਤੇ ਗਊਆਂ ਦੇ ਆਉਣ-ਜਾਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਪ੍ਰਸ਼ਾਸਨ ਨੇ ਬਿਮਾਰੀ ਜਾਂ ਕਿਸੇ ਹੋਰ ਕਾਰਨ ਮਰਨ ਵਾਲੇ ਪਸ਼ੂਆਂ ਦੀ ਖੱਲ ਕੱਢਣ ‘ਤੇ ਵੀ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।

ਇਨਫੈਕਸ਼ਨ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੀਆਂ ਗਊਸ਼ਾਲਾਵਾਂ ਅਤੇ ਪਸ਼ੂਆਂ ਦੇ ਘਰਾਂ ਨੂੰ ਫੋਗਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਜੀਂਦ ਵਿੱਚ ਇਸ ਸਮੇਂ 358 ਪਸ਼ੂ ਲੰਪੀ ਬਿਮਾਰੀ ਤੋਂ ਪੀੜਤ ਹਨ ਅਤੇ ਪਸ਼ੂ ਪਾਲਣ ਵਿਭਾਗ ਇਸ ਬਿਮਾਰੀ ਨਾਲ ਨਜਿੱਠਣ ਲਈ ਟੀਕਾਕਰਨ ਵੱਲ ਪੂਰਾ ਧਿਆਨ ਦੇ ਰਿਹਾ ਹੈ।

ਹਰਿਆਣਾ ਦੇ ਪਸ਼ੂ ਪਾਲਣ ਮੰਤਰੀ ਜੇਪੀ ਦਲਾਲ ਨੇ ਦੱਸਿਆ ਕਿ ਸੂਬੇ ਦੇ 14 ਜ਼ਿਲ੍ਹੇ ਲੰਪੀ ਸਕਿਨ ਵਾਇਰਸ ਨਾਲ ਪ੍ਰਭਾਵਿਤ ਹਨ ਅਤੇ ਰਾਜ ਭਰ ਵਿੱਚ ਇਸ ਬਿਮਾਰੀ ਕਾਰਨ ਕਰੀਬ 87 ਗਾਵਾਂ ਦੀ ਮੌਤ ਹੋ ਚੁੱਕੀ ਹੈ।

ਦੇਸ਼ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਸਮੇਤ ਅੱਠ ਰਾਜਾਂ ਵਿੱਚ ‘ਲੰਪੀ ਸਕਿਨ’ ਕਾਰਨ ਹੁਣ ਤੱਕ 7,300 ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ ਅਤੇ ਲਾਗ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਕੇਂਦਰ ਮੁਤਾਬਕ ਹੁਣ ਇਹ ਅੱਠ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਫੈਲ ਚੁੱਕੀ ਹੈ ਤੇ 1.85 ਲੱਖ ਤੋਂ ਵੱਧ ਪਸ਼ੂ ਪ੍ਰਭਾਵਿਤ ਹੋਏ ਹਨ। ਜੁਲਾਈ ਵਿੱਚ ਬਿਮਾਰੀ ਦੇ ਫੈਲਣ ਤੋਂ ਬਾਅਦ 7,300 ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ।

ਪੰਜਾਬ ਵਿੱਚ ਹੁਣ ਤੱਕ ਕਰੀਬ 74,325 ਪਸ਼ੂ ਪ੍ਰਭਾਵਿਤ ਹੋਏ ਹਨ, ਜਦੋਂ ਕਿ ਗੁਜਰਾਤ ਵਿੱਚ 58,546, ਰਾਜਸਥਾਨ ਵਿੱਚ 43,962, ਜੰਮੂ-ਕਸ਼ਮੀਰ ਵਿੱਚ 6,385, ਉੱਤਰਾਖੰਡ ਵਿੱਚ 1,300, ਹਿਮਾਚਲ ਪ੍ਰਦੇਸ਼ ਵਿੱਚ 532, ਅੰਡੇਮਾਨ ਅਤੇ ਨਿਕੋਬਾਰ ਵਿੱਚ 260 ਪਸ਼ੂ ਪ੍ਰਭਾਵਿਤ ਹੋਏ ਹਨ। ਕੇਂਦਰ ਦੇ ਅੰਕੜਿਆਂ ਅਨੁਸਾਰ ਹੁਣ ਤੱਕ 7300 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ ਪੰਜਾਬ ਵਿੱਚ 3,359, ਰਾਜਸਥਾਨ ਵਿੱਚ 2,111, ਗੁਜਰਾਤ ਵਿੱਚ 1,679, ਜੰਮੂ-ਕਸ਼ਮੀਰ ਵਿੱਚ 62, ਹਿਮਾਚਲ ਪ੍ਰਦੇਸ਼ ਵਿੱਚ 38, ਉੱਤਰਾਖੰਡ ਵਿੱਚ 36 ਅਤੇ ਅੰਡੇਮਾਨ ਨਿਕੋਬਾਰ ਵਿੱਚ 29 ਪਸ਼ੂ ਮਰੇ ਹਨ।

ਲੁਧਿਆਣਾ ’ਚ ਲਾਪਤਾ ਹੋਏ ਸਹਿਜਪ੍ਰੀਤ ਦੀ ਨਹਿਰ ’ਚੋਂ ਮਿਲੀ ਮ੍ਰਿਤਕ ਦੇਹ, ਜਾਣੋ ਪੂਰੀ ਵਾਰਦਾਤ ਪਿੱਛੇ ਕਿਸਦਾ ਹੱਥ

0

ਲੁਧਿਆਣਾ: ਲੁਧਿਆਣਾ ਤੋਂ ਇੱਕ ਦੁੱਖਦਾਇਕ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਜਿਸ ਬੱਚੇ ਦੀ ਭਾਲ ਲਈ ਮਾਂ-ਬਾਪ ਸੜਕਾਂ ‘ਤੇ ਫਿਰ ਰਹੇ ਸਨ, ਉਸ ਦੀ ਲਾਸ਼ ਇੱਕ ਨਹਿਰ ‘ਚੋਂ ਬਰਾਮਦ ਹੋਈ ਹੈ। ਦੋ ਦਿਨ ਪਹਿਲਾਂ ਅਬਦੁੱਲਾਪੁਰ ਬਸਤੀ ਵਿਚ ਘਰ ਦੇ ਬਾਹਰ ਸਾਈਕਲ ਚਲਾਉਂਦੇ ਸਮੇਂ ਲਾਪਤਾ ਹੋਏ 7 ਸਾਲਾ ਸਹਿਜਪ੍ਰੀਤ ਦੀ ਲਾਸ਼ ਐਤਵਾਰ ਸਵੇਰੇ ਦੋਰਾਹਾ ਨਹਿਰ ’ਚੋਂ ਬਰਾਮਦ ਹੋਈ ਹੈ। ਸਹਿਜ ਦਾ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਉਸ ਦੇ ਹੀ ਸਕੇ ਤਾਏ ਨੇ ਪਰਿਵਾਰਕ ਰੰਜਿਸ਼ ਦੇ ਚੱਲਦੇ ਕੀਤਾ ਹੈ।

ਪੁਲਿਸ ਪੁੱਛਗਿੱਛ ਦੌਰਾਨ ਤਾਏ ਨੇ ਗੁਨਾਹ ਕਬੂਲ ਕਰ ਲਿਆ ਅਤੇ ਉਸ ਦੀ ਨਿਸ਼ਾਨਦੇਹੀ ’ਤੇ ਹੀ ਸਹਿਜ ਦੀ ਲਾਸ਼ ਨਹਿਰ ’ਚੋਂ ਬਰਾਮਦ ਕੀਤੀ ਗਈ ਹੈ। ਪੁੱਤ ਦੀ ਮੌਤ ਦਾ ਪਤਾ ਚੱਲਦੇ ਹੀ ਮਾਂ-ਬਾਪ ਦਾ ਰੋ-ਰੋ ਕੇ ਬੁਰਾ ਹਾਲ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਲਾ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਿਜ ਦੋ-ਭੈਣਾਂ ਦਾ ਇਕਲੌਤਾ ਭਰਾ ਸੀ। ਇਕ ਭੈਣ 19 ਸਾਲ ਅਤੇ ਦੂਜੀ 15 ਸਾਲ ਹੈ।

ਸਹਿਜ ਪਹਿਲੀ ਜਮਾਤ ਵਿਚ ਪੜ੍ਹਦਾ ਸੀ। ਕਤਲ ਕਰਨ ਵਾਲਾ ਸਹਿਜ ਦਾ ਤਾਇਆ ਅਤੇ ਮਾਸੜ ਦੋਵੇਂ ਲੱਗਦਾ ਹੈ ਕਿਉਂਕਿ ਦੋਵੇਂ ਭਰਾਵਾਂ ਦਾ ਵਿਆਹ ਦੋਵੇਂ ਭੈਣਾਂ ਨਾਲ ਹੋਇਆ ਸੀ। ਕਾਫੀ ਸਮੇਂ ਤੋਂ ਪਰਿਵਾਰ ਵਿਚਾਲੇ ਜਾਇਦਾਦ ਨੂੰ ਲੈ ਕੇ ਆਪਸੀ ਵਿਵਾਦ ਚੱਲ ਰਿਹਾ ਸੀ।

ਦਰਬਾਰ ਸਾਹਿਬ ਕੰਪਲੈਕਸ ‘ਚ ਜਗਦੀਸ਼ ਟਾਈਟਲਰ ਦੀ ਫੋਟੋ ਵਾਲੀ ਟੀ-ਸ਼ਰਟ ਪਾਉਣ ਵਾਲੇ ਕਰਮਜੀਤ ਗਿੱਲ ਨੂੰ ਕੀਤਾ ਗ੍ਰਿਫਤਾਰ

0

ਸ੍ਰੀ ਦਰਬਾਰ ਸਾਹਿਬ ਵਿੱਚ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਜਾਣ ਦਾ ਕਾਫੀ ਵਿਰੋਧ ਕੀਤਾ ਜਾ ਰਿਹਾ ਹੈ। ਇਸ ਲਈ ਉਸ ਨੌਜਵਾਨ ‘ਤੇ ਸਖਤ ਐਕਸ਼ਨ ਲਿਆ ਗਿਆ ਹੈ। ਸ੍ਰੀ ਦਰਬਾਰ ਸਾਹਿਬ ਵਿੱਚ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਇਸ ਦੀ ਫੋਟੋ ਨੂੰ ਸ਼ੋਸ਼ਲ ਮੀਡੀਆ ’ਤੇ ਵਾਇਰਲ ਕਰਨ ਵਾਲੇ ਕਰਮਜੀਤ ਸਿੰਘ ਗਿੱਲ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਉਸ ਦਾ ਦੋ ਦਿਨ ਦਾ ਰਿਮਾਂਡ ਲਿਆ ਹੈ।

ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਫੋਟੋ ਵਾਲੀ ਟੀ-ਸ਼ਰਟ ਪਾ ਕੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਫੋਟੋ ਖਿਚਵਾਉਣ ਵਾਲੇ ਕਰਮਜੀਤ ਗਿੱਲ ਦੇ ਖਿਲਾਫ ਥਾਣਾ ਕੋਤਵਾਲੀ ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਸੀ। ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਮੁਤਾਬਕ ਇਹ ਵਿਅਕਤੀ ਸ੍ਰੀ ਹਰਿਮੰਦਰ ਸਾਹਿਬ ਵਿੱਚ ਆਇਆ ਅਤੇ ਉਸ ਨੇ ਸਰੋਵਰ ਵਿੱਚ ਇਸ਼ਨਾਨ ਕਰਨ ਮਗਰੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਲਈ ਜਦਕਿ ਜਗਦੀਸ਼ ਟਾਈਟਲਰ ਨਵੰਬਰ 1984 ਸਿੱਖ ਕਤਲੇਆਮ ਲਈ ਦੋਸ਼ੀ ਹੈ। ਇਸ ਵਿਅਕਤੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਵੀ ਨਹੀਂ ਟੇਕਿਆ ਜਿਸ ਤੋਂ ਸਪਸ਼ਟ ਹੈ ਕਿ ਅਜਿਹਾ ਸਾਜ਼ਿਸ਼ ਤਹਿਤ ਕੀਤਾ ਗਿਆ ਹੈ।

ਪੰਜਾਬ ਸਰਕਾਰ ਨੇ ਅਫਰੀਕਨ ਸਵਾਈਨ ਫੀਵਰ ਤੋਂ ਪੀੜਤ ਸੂਰਾਂ ਨੂੰ ਮਾਰਨ ਦੇ ਦਿੱਤੇ ਹੁਕਮ

0

ਲੰਪੀ ਸਕਿਨ ਵਾਇਰਸ ਤੋਂ ਬਾਅਦ ਇੱਕ ਨਵੇਂ ਵਾਇਰਸ ਨੇ ਚਿੰਤਾ ਵਧਾ ਦਿੱਤੀ ਹੈ। ਪੰਜਾਬ ‘ਚ ਸੂਰਾਂ ‘ਚ ਅਫਰੀਕਨ ਸਵਾਈਨ ਫੀਵਰ (African Swine Fever) ਦੀ ਦਸਤਕ ਕਾਰਨ ਹਲਚਲ ਮਚ ਗਈ ਹੈ। ਜਿੱਥੇ ਆਮ ਲੋਕ ਇਸ ਨੂੰ ਲੈ ਕੇ ਚਿੰਤਤ ਹਨ, ਉੱਥੇ ਹੀ ਪੰਜਾਬ ਸਰਕਾਰ ਨੇ ਇਸ ਬਿਮਾਰੀ ਨੂੰ ਲੈ ਕੇ ਕਈ ਐਡਵਾਈਜ਼ਰੀਆਂ ਜਾਰੀ ਕੀਤੀਆਂ ਹਨ।

ਇੰਨਾ ਹੀ ਨਹੀਂ, ਹੁਣ ਇਸ ਬਿਮਾਰੀ ਦੀ ਲਪੇਟ ‘ਚ ਆਏ ਸੂਰਾਂ ਨੂੰ ਮਾਰਨ ‘ਤੇ ਮੁਆਵਜ਼ੇ ਦਾ ਐਲਾਨ ਵੀ ਕੀਤਾ ਗਿਆ ਹੈ। ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਸੂਬੇ ਦੇ ਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਪੰਜਾਬ ਸਰਕਾਰ (Swine Culling) ਲਈ ਮੁਆਵਜ਼ਾ ਦੇਵੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਇਸ ਔਖੀ ਘੜੀ ‘ਚ ਸੂਰ ਪਾਲਕਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਦੋ ਥਾਵਾਂ ‘ਤੇ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਹੋਈ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਬੀਮਾਰੀ ਦੇ ਕੇਂਦਰ ਤੋਂ ਇੱਕ ਕਿਲੋਮੀਟਰ ਦੇ ਦਾਇਰੇ ‘ਚ ਸੂਰਾਂ ਦੀ ਕਲਿੰਗ ਜ਼ਰੂਰੀ ਹੈ, ਨਹੀਂ ਤਾਂ ਇਹ ਬੀਮਾਰੀ ਭਿਆਨਕ ਰੂਪ ਧਾਰ ਸਕਦੀ ਹੈ।

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਇਸ ਬੀਮਾਰੀ ਦੀ ਮੌਤ ਦਰ 100 ਫ਼ੀਸਦੀ ਤੱਕ ਹੋ ਸਕਦੀ ਹੈ ਅਤੇ ਇੱਕ ਵਾਰ ਸੂਰ ਦੇ ਪ੍ਰਭਾਵਤ ਹੋਣ ‘ਤੇ ਕੁਝ ਦਿਨਾਂ ਵਿੱਚ ਹੀ ਉਸ ਦੀ ਮੌਤ ਹੋ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਮੁਤਾਬਕ ਸਿਰਫ਼ ਵਿਭਾਗ ਵੱਲੋਂ ਕੀਤੀ ਗਈ ਕਲਿੰਗ ਲਈ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਸੂਰ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਨੂੰ ਸਹਿਯੋਗ ਦੇਣ ਤਾਂ ਜੋ ਬੀਮਾਰੀ ਦੇ ਫ਼ੈਲਾਅ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨੀਤੀ ਤਹਿਤ ਪ੍ਰਭਾਵਿਤ ਖੇਤਰ ਵਿੱਚ ਸੂਰਾਂ ਦੀ ਨਸ਼ਟ ਕੀਤੀ ਗਈ ਖੁਰਾਕ ਦਾ ਮੁਆਵਜ਼ਾ ਵੀ ਸੂਰ ਪਾਲਕਾਂ ਨੂੰ ਦਿੱਤਾ ਜਾਵੇਗਾ।

ਉਨ੍ਹਾਂ ਉਚੇਚੇ ਤੌਰ ‘ਤੇ ਕਿਹਾ ਕਿ ਅਫ਼ਰੀਕਨ ਸਵਾਈਨ ਫ਼ੀਵਰ ਪਸ਼ੂਆਂ ਤੋਂ ਮਨੁੱਖਾਂ ਵਿੱਚ ਨਹੀਂ ਫੈਲਦਾ। ਇਸ ਲਈ ਮਨੁੱਖ ਜਾਂ ਹੋਰ ਪਸ਼ੂਆਂ ਨੂੰ ਇਸ ਤੋਂ ਲਾਗ ਲੱਗਣ ਦਾ ਕੋਈ ਡਰ ਨਹੀਂ।

ਮੰਤਰੀ ਨੇ ਦੱਸਿਆ ਕਿ ਇਸ ਲਾਗ ਦੀ ਬੀਮਾਰੀ “ਅਫ਼ਰੀਕਨ ਸਵਾਈਨ ਫ਼ੀਵਰ” ਨੂੰ ਹੋਰ ਫੈਲਣ ਤੋਂ ਰੋਕਣ, ਅਗਾਊਂ ਇਹਤਿਆਤ ਅਤੇ ਲੋੜੀਂਦੀ ਸਹਾਇਤਾ ਲਈ ਤਿੰਨ ਵੈਟਰਨਰੀ ਅਫ਼ਸਰਾਂ ਨੂੰ ਜ਼ਿਲ੍ਹਾ ਪਟਿਆਲਾ ਵਿਖੇ ਤੈਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੈਟਰਨਰੀ ਅਫ਼ਸਰ ਡਾ. ਸਿਮਰਤ ਸਿੰਘ, ਡਾ. ਆਨੰਦ ਕੁਮਾਰ ਜੈਸਵਾਲ ਅਤੇ ਡਾ. ਭੁਪਿੰਦਰ ਸਿੰਘ ਨੂੰ ਤੁਰੰਤ ਦਫ਼ਤਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਪਟਿਆਲਾ ਵਿਖੇ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਮੈਂ ਸ਼ਰੇਆਮ ਦਿੱਲੀ ‘ਚ ਘੁੰਮ ਰਿਹਾ ਹਾਂ, ਦੱਸੋ ਕਿੱਥੇ ਆਵਾਂ, ਲੁੱਕਆਊਟ ਨੋਟਿਸ ਜਾਰੀ ਹੋਣ ਤੋਂ ਬਾਅਦ ਮਨੀਸ਼ ਸਿਸੋਦੀਆ ਦਾ ਬਿਆਨ

0

ਦਿੱਲੀ ਐਕਸਾਈਜ਼ ਸਕੈਮ ਮਾਮਲੇ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ ਹੁਦ ਸੀਬੀਆਈ ਨੇ ਲੁਕ ਆਊਟ ਨੋਟਿਸ ਜਾਰੀ ਕੀਤਾ ਹੈ। ਮਨੀਸ਼ ਸਿਸੋਦੀਆ ਸਮੇਤ 13 ਲੋਕਾਂ ਉਤੇ ਦੇਸ਼ ਛੱਡਣ ਉਤੇ ਰੋਕ ਲਗਾ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਐਕਸਾਈਜ਼ ਸਕੈਮ ਮਾਮਲੇ ਵਿੱਚ ਸੀਬੀਆਈ ਦੀ ਛਾਪੇਮਾਰੀ ਤੋਂ ਬਾਅਦ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਸੀ ਕਿ ਦੋ ਚਾਰ ਦਿਨਾਂ ਵਿੱਚ ਉਹ ਮੈਨੂੰ ਗ੍ਰਿਫ਼ਤਾਰ ਕਰ ਲੈਣਗੇ, ਜੇਲ੍ਹ ਵਿੱਚ ਪਾ ਦੇਣਗੇ।

ਸੀਬੀਆਈ ਵੱਲੋਂ ਸਰਕੂਲਰ ਜਾਰੀ ਕੀਤੇ ਜਾਣ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਪੀਐਮ ਮੋਦੀ ਦਾ ਇਕ ਵੀਡੀਓ ਟਵੀਟ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਮੰਨ ਲਓ ਹੌਲੀ-ਹੌਲੀ ਰੁੱਤਾਂ ਵੀ ਬਦਲਦੀਆਂ ਰਹਿੰਦੀਆਂ ਹਨ, ਹਵਾਵਾਂ ਵੀ ਤੁਹਾਡੀ ਰਫ਼ਤਾਰ ਦੇਖ ਕੇ ਹੈਰਾਨ ਰਹਿ ਜਾਂਦੀਆਂ ਹਨ। ਇਕ ਹੋਰ ਟਵੀਟ ‘ਚ ਉਨ੍ਹਾਂ ਨੇ ਲਿਖਿਆ ਕਿ ਤੁਹਾਡੇ ਸਾਰੇ ਛਾਪੇ ਫੈਲ ਗਏ ਹਨ, ਕੁਝ ਨਹੀਂ ਮਿਲਿਆ, ਇਕ ਪੈਸਾ ਕੀ ਹੇਰਾ ਫੇਰੀ ਨਹੀਂ ਮਿਲੀ, ਹੁਣ ਤੁਸੀਂ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ ਕਿ ਮਨੀਸ਼ ਸਿਸੋਦੀਆ ਮੌਜੂਦ ਨਹੀਂ ਹਨ। ਇਹ ਕੀ ਮਜ਼ਾਕ ਹੈ? ਮੈਂ ਦਿੱਲੀ ਵਿੱਚ ਖੁੱਲ੍ਹ ਕੇ ਘੁੰਮ ਰਿਹਾ ਹਾਂ, ਦੱਸੋ ਕਿੱਥੇ ਆਉਣਾ ਹੈ?

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਨੀਵਾਰ ਨੂੰ ਆਪਣੀ ਪ੍ਰੈੱਸ ਕਾਨਫਰੰਸ ‘ਚ ਗ੍ਰਿਫਤਾਰੀ ਦੀ ਸੰਭਾਵਨਾ ਜਤਾਈ ਸੀ। ਉਨ੍ਹਾਂ ਕਿਹਾ ਸੀ ਕਿ ਕੇਂਦਰ ਸਰਕਾਰ ਦਿੱਲੀ ‘ਚ ਸਿੱਖਿਆ ਦੇ ਖੇਤਰ ‘ਚ ਕੀਤੇ ਵੱਡੇ ਕੰਮ ‘ਤੇ ਰੋਕ ਲਗਾਉਣਾ ਚਾਹੁੰਦੀ ਹੈ, ਇਸ ਲਈ 2-4 ਦਿਨਾਂ ‘ਚ ਮੈਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸ ਦੌਰਾਨ ਸੀਬੀਆਈ ਨੇ ਸਿਸੋਦੀਆ ਸਮੇਤ 14 ਲੋਕਾਂ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ।ਇਸ ਲੁਕਆਊਟ ਸਰਕੂਲਰ ਨੂੰ ਸਿਸੋਦੀਆ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਹੁਣ ਇਹ ਲੋਕ ਦੇਸ਼ ਛੱਡ ਕੇ ਨਹੀਂ ਜਾ ਸਕਣਗੇ ਅਤੇ ਜੇਕਰ ਉਨ੍ਹਾਂ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਹਿਰਾਸਤ ‘ਚ ਵੀ ਲਿਆ ਜਾ ਸਕਦਾ ਹੈ।

ਪੰਜਾਬ ‘ਚ ਅਧਿਆਪਕਾਂ ਦੀਆਂ 4161 ਅਸਾਮੀਆਂ ਲਈ ਭਰਤੀ ਅੱਜ ਤੋਂ ਸ਼ੁਰੂ

0

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪੰਜਾਬ ਰਾਜ ਵਿੱਚ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਤਹਿਤ ਸਕੂਲ ਸਿੱਖਿਆ ਵਿਭਾਗ ਵਿੱਚ 4161 ਆਸਾਮੀਆਂ ਲਈ ਭਰਤੀ ਪ੍ਰੀਖਿਆ 21ਅਗਸਤ 2022 ਤੋਂ ਕਰਵਾਈ ਜਾ ਰਹੀ ਹੈ। ਉਕਤ ਪ੍ਰਗਟਾਵਾ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਕੀਤਾ ਗਿਆ।

ਉਨਾਂ ਦੱਸਿਆ ਕਿ ਸਮਾਜਿਕ ਸਿੱਖਿਆ ਅਤੇ ਪੰਜਾਬੀ ਵਿਸ਼ੇ ਲਈ ਪ੍ਰੀਖਿਆ 21 ਅਗਸਤ 2022 ਨੂੰ ਚੰਡੀਗੜ ਅਤੇ ਮੋਹਾਲੀ ਸਥਿਤ 83 ਪ੍ਰੀਖਿਆ ਕੇਂਦਰਾਂ ਵਿਖੇ ਕਰਵਾਈ ਜਾ ਰਹੀ ਹੈ। ਇਨਾਂ ਕੇਂਦਰਾਂ ਵਿਖੇ ਪ੍ਰੀਖਿਆ ਸਬੰਧੀ ਸਾਰੀਆ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨਾਂ ਦੱਸਿਆ ਕਿ ਸਮਾਜਿਕ ਸਿੱਖਿਆ ਵਿਸ਼ੇ ਦੀ ਪ੍ਰੀਖਿਆ ਸਵੇਰ ਦੇ ਸਮੇਂ 48 ਕੇਂਦਰਾਂ ਵਿਚ ਲਈ ਜਾਵੇਗੀ ਜਦਕਿ ਪੰਜਾਬੀ ਵਿਸ਼ੇ ਲਈ ਪ੍ਰੀਖਿਆ ਬਾਅਦ ਦੁਪਹਿਰ 35 ਕੇਂਦਰਾਂ ਵਿਖੇ ਲਈ ਜਾਵੇਗੀ।

ਸ. ਬੈਂਸ ਨੇ ਦੱਸਿਆ ਕਿ ਸਮਾਜਿਕ ਸਿੱਖਿਆ ਵਿਸ਼ੇ ਦੀਆਂ 633 ਆਸਾਮੀਆਂ ਲਈ 23858 ਉਮੀਦਵਾਰ ਅਤੇ ਪੰਜਾਬੀ ਵਿਸ਼ੇ ਦੀਆਂ 534 ਆਸਾਮੀਆਂ ਲਈ 15914 ਪ੍ਰੀਖਿਆ ਦੇਣਗੇ। ਉਨਾਂ ਦੱਸਿਆ ਕਿ ਇਹ ਭਰਤੀ ਪ੍ਰੀਖਿਆ 4161 ਅਸਾਮੀਆਂ ਲਈ ਬੀਤੇ ਸਮੇਂ ਵਿੱਚ ਜਾਰੀ ਇਸ਼ਤਿਹਾਰ ਦੇ ਸਨਮੁੱਖ ਕਰਵਾਈ ਜ ਰਹੀ ਹੈ। ਉਨਾਂ ਦੱਸਿਆ ਕਿ ਇਸੇ ਲੜੀ ਤਹਿਤ 28 ਅਗਸਤ 2022 ਨੂੰ ਗਣਿਤ ਅਤੇ ਹਿੰਦੀ ਵਿਸ਼ੇ ਲਈ, 4 ਸਤੰਬਰ 2022 ਨੂੰ ਸਰੀਰਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਲਈ ਜਦਕਿ 11 ਸਤੰਬਰ 2022 ਸਾਇੰਸ ਅਤੇ ਸੰਗੀਤ ਵਿਸ਼ੇ ਦੀ ਪ੍ਰੀਖਿਆ ਲਈ ਜਾਵੇਗੀ ।

ਸਕੂਲ ਸਿੱਖਿਆ ਮੰਤਰੀ ਨੇ ਪ੍ਰੀਖਿਆ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਪ੍ਰੀਖਿਆ ਕੇਂਦਰਾਂ ’ਤੇ ਜੈਮਰ ਲਗਾਏ ਹਨ ਅਤੇ ਨਿਗਰਾਨ ਅਤੇ ਉਮੀਦਵਾਰਾਂ ਦੇ ਪ੍ਰੀਖਿਆ ਕੇਂਦਰ ਵਿੱਚ ਮੋਬਾਇਲ ਫੋਨ ਅਤੇ ਹੋਰ ਬਿਜਲਈ ਉਪਕਰਣ ਲਿਜਾਣ ਤੇ ਪਾਬੰਦੀ ਲਗਾਈ ਗਈ ਹੈ। ਉਨਾਂ ਦੱਸਿਆ ਕਿ ਪ੍ਰੀਖਿਆ ਸਬੰਧੀ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ ਅਤੇ ਬਾਇਓਮੀਟਿ੍ਰਕ ਵਿਧੀ ਦੀ ਵੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਇਕ ਹੀ ਸ਼ਹਿਰ ਵਿਚ ਭਰਤੀ ਪ੍ਰੀਖਿਆ ਕਰਵਾਉਣ ਦੇ ਕਾਰਨਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਾਲ ਭਰਤੀ ਪ੍ਰੀਖਿਆ ਦੀ ਨਿਗਰਾਨੀ ਸਹੀ ਤਰੀਕੇ ਨਾਲ ਹੋ ਸਕੇਗੀ ਅਤੇ ਕਿਸੇ ਕਿਸਮ ਦੀ ਤਕਨੀਕੀ ਦਿੱਕਤ ਪੇਸ਼ ਆਉਣ ਤੇ ਉਸ ਨੂੰ ਬਿਨਾ ਸਮਾਂ ਗਵਾਏ ਦਰੁਸਤ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਸਾਰੀ ਪ੍ਰੀਕਿਰਿਆ ਦਾ ਉਦੇਸ਼ ਸਿਰਫ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਕਾਬਲ ਉਮੀਦਵਾਰ ਪਿੱਛੇ ਨਾ ਰਹਿ ਜਾਵੇ।

ਭਾਰੀ ਮੀਂਹ ਨੇ ਮਚਾਈ ਤਬਾਹੀ, ਪੌਂਗ ਡੈਮ ‘ਤੇ ਪਾਣੀ ਦਾ ਪੱਧਰ ਵਧਿਆ, ਹਿਮਾਚਲ ਤੇ ਪੰਜਾਬ ‘ਚ ਅਲਰਟ ਜਾਰੀ

0

ਹਿਮਾਚਲ ‘ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਹਿਮਾਚਲ ਪ੍ਰਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਬੱਦਲ ਫਟਣ ਅਤੇ ਮੋਹਲੇਧਾਰ ਮੀਂਹ ਕਾਰਨ ਢਿੱਗਾਂ ਡਿੱਗਣ ਤੇ ਅਚਾਨਕ ਆਏ ਹੜ੍ਹ ਨਾਲ 22 ਵਿਅਕਤੀ ਮਾਰੇ ਗਏ ਜਦਕਿ ਛੇ ਹੋਰ ਜਣੇ ਲਾਪਤਾ ਹੋ ਗਏ ਹਨ। ਸਭ ਤੋਂ ਭਾਰੀ ਤਬਾਹੀ ਮੰਡੀ, ਕਾਂਗੜਾ ਅਤੇ ਚੰਬਾ ਜ਼ਿਲ੍ਹਿਆਂ ’ਚ ਹੋਈ ਹੈ।

ਪੂਰੇ ਸੂਬੇ ’ਚ ਕੁਦਰਤੀ ਕਹਿਰ ਦੀਆਂ 36 ਘਟਨਾਵਾਂ ਸਾਹਮਣੇ ਆਈਆਂ ਹਨ। ਮੰਡੀ ’ਚ ਮਨਾਲੀ-ਚੰਡੀਗੜ੍ਹ ਕੌਮੀ ਮਾਰਗ ਅਤੇ ਸ਼ੋਘੀ ’ਚ ਸ਼ਿਮਲਾ-ਚੰਡੀਗੜ੍ਹ ਮਾਰਗ ਸਮੇਤ 743 ਸੜਕਾਂ ਆਵਾਜਾਈ ਲਈ ਬੰਦ ਹੋ ਗਈਆਂ ਹਨ। ਉਧਰ ਪੌਂਗ ਡੈਮ ਦੇ ਪਾਣੀ ਦਾ ਪੱਧਰ 1376 ਫੁੱਟ ਤੱਕ ਪਹੁੰਚ ਗਿਆ ਹੈ। ਪੰਜਾਬ ਤੇ ਹਿਮਾਚਲ ‘ਚ ਅਲਰਟ ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਨ ਵਲੋਂ ਲੋਕਾਂ ਨੂੰ ਦਰਿਆ ਦੇ ਕਿਨਾਰੇ ਨਾ ਜਾਣ ਦੀ ਅਪੀਲ ਕੀਤੀ ਗਈ ਹੈ। ਜਲਦੀ ਹੀ ਪਾਣੀ ਛੱਡਣ ਦੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ। ਪਿਛਲੇ ਸਾਲ ਇਥੇ 1334 ਫੁੱਟ ਪਾਣੀ ਸੀ। ਹੁਣ ਤੱਕ ਖ਼ਤਰੇ ਦੇ ਨਿਸ਼ਾਨ ਤੋਂ 15 ਫੁੱਟ ਘੱਟ ਹੈ।

ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਹੈ ਕਿ ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਜ਼ਿਲ੍ਹਿਆਂ ’ਚ ਜੰਗੀ ਪੱਧਰ ’ਤੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਉਧਰ ਭਾਖੜਾ ਬਿਆਸ ਪ੍ਰਬੰਧਕ ਬੋਰਡ ਨੇ ਦਰਿਆਵਾਂ ਨਾਲ ਲੱਗਦੇ ਖੇਤਰਾਂ ਵਿੱਚ ਲੋਕਾਂ ਨੂੰ ਨਾ ਜਾਣ ਲਈ ਆਖਿਆ ਹੈ।

ਹਿਮਾਚਲ ਪ੍ਰਦੇਸ਼ ਦੇ ਆਫ਼ਤ ਪ੍ਰਬੰਧਨ ਵਿਭਾਗ ਨੇ 25 ਅਗਸਤ ਤੱਕ ਮੋਹਲੇਧਾਰ ਮੀਂਹ ਪੈਣ ਦੀ ਪੇਸ਼ੀਨਗੋਈ ਕਰਦਿਆਂ ਢਿੱਗਾਂ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ ਹੈ। ਕਾਂਗੜਾ ਜ਼ਿਲ੍ਹਾ ਪ੍ਰਸ਼ਾਸਨ ਨੇ ਸੈਲਾਨੀਆਂ ਅਤੇ ਲੋਕਾਂ ਨੂੰ ਕਿਹਾ ਹੈ ਕਿ ਉਹ ਨਦੀਆਂ-ਨਾਲਿਆਂ ਦੇ ਨੇੜੇ ਨਾ ਜਾਣ।

ਚੰਬਾ ਜ਼ਿਲ੍ਹੇ ਦੇ ਹੰਗਾਮੀ ਅਪਰੇਸ਼ਨ ਸੈਂਟਰ ਨੇ ਕਿਹਾ ਕਿ ਚੋਵਾੜੀ ਤਹਿਸੀਲ ਦੇ ਬਨੇਤ ਪਿੰਡ ’ਚ ਤੜਕੇ ਸਾਢੇ 4 ਵਜੇ ਦੇ ਕਰੀਬ ਢਿੱਗਾਂ ਡਿੱਗੀਆਂ ਜਿਸ ਕਾਰਨ ਇਕ ਘਰ ਢਹਿ ਗਿਆ ਜਿਸ ’ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮੰਡੀ ’ਚ ਬੱਦਲ ਫਟਣ ਕਾਰਨ ਇਕ ਲੜਕੀ ਦੀ ਲਾਸ਼ ਸ਼ੁੱਕਰਵਾਰ ਰਾਤ ਮੰਡੀ-ਕਟੋਲਾ-ਪਰਾਸ਼ਰ ਰੋਡ ’ਤੇ ਬਾਗ਼ੀ ਨਾਲਾ ਕੋਲ ਮਿਲੀ ਜਦਕਿ ਉਸ ਦੇ ਪਰਿਵਾਰ ਦੇ ਪੰਜ ਹੋਰ ਮੈਂਬਰ ਰੁੜ੍ਹ ਗਏ ਹਨ।

ਬਾਗ਼ੀ ਤੋਂ ਪੁਰਾਣਾ ਕਟੋਲਾ ਇਲਾਕਿਆਂ ਵਿਚਕਾਰ ਕਈ ਪਰਿਵਾਰ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ’ਤੇ ਚਲੇ ਗਏ ਹਨ। ਗੋਹਾਰ ਡਿਵੈਲਪਮੈਂਟ ਬਲਾਕ ਦੇ ਪਿੰਡ ਕਾਸ਼ਨ ’ਚ ਇਕ ਘਰ ’ਤੇ ਢਿੱਗਾਂ ਡਿੱਗਣ ਕਾਰਨ ਪਰਿਵਾਰ ਦੇ ਅੱਠ ਮੈਂਬਰ ਮਲਬੇ ਹੇਠਾਂ ਦੱਬੇ ਗਏ। ਕੌਮੀ ਆਫ਼ਤ ਪ੍ਰਬੰਧਨ ਬਲ ਅਤੇ ਪੁਲਿਸ ਦੀ ਸਹਾਇਤਾ ਨਾਲ ਚਾਰ ਘੰਟਿਆਂ ਮਗਰੋਂ ਲਾਸ਼ਾਂ ਨੂੰ ਮਲਬੇ ’ਚੋਂ ਕੱਢਿਆ ਜਾ ਸਕਿਆ।

ਦੱਸ ਦਈਏ ਕਿ ਬੀਤੇ ਦਿਨੀ ਕਾਂਗੜਾ ‘ਚ ਅੰਗਰੇਜ਼ਾਂ ਦੇ ਜ਼ਮਾਨੇ ਦਾ ਚੱਕੀ ਵਾਲਾ ਰੇਲਵੇ ਪੁਲ ਟੁੱਟ ਗਿਆ ਸੀ। ਚੱਕੀ ਦਰਿਆ ਵੀ ਉਫਾਨ ‘ਤੇ ਹੈ। ਪ੍ਰਸ਼ਾਸਨ ਨੇ ਚੱਕੀ ਦਰਿਆ ‘ਤੇ ਬਣੇ ਸੜਕੀ ਪੁਲ ਨੂੰ ਵੀ ਬੰਦ ਕਰ ਦਿੱਤਾ ਹੈ।

ਸਿੱਧੂ ਮੂਸੇਵਾਲਾ ਦੇ SYL ਗੀਤ ਨੂੰ ਲੈ ਕੇ ਆਰ. ਟੀ. ਆਈ. ’ਚ ਹੋਇਆ ਇਹ ਖ਼ੁਲਾਸਾ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ‘ਐੱਸ. ਵਾਈ. ਐੱਲ.’ ਗੀਤ ਕਿਸ ਨੇ ਬੈਨ ਕਰਵਾਇਆ, ਇਸ ਬਾਰੇ ਪੰਜਾਬ, ਹਰਿਆਣਾ ਤੇ ਕੇਂਦਰ ਸਰਕਾਰ ਨੂੰ ਪਤਾ ਨਹੀਂ ਹੈ। ਇਹ ਖ਼ੁਲਾਸਾ ਮਹਾਰਾਸ਼ਟਰ ਦੇ ਰਹਿਣ ਵਾਲੇ ਸਿੱਧੂ ਦੇ ਪ੍ਰਸ਼ੰਸਕ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਆਰ. ਟੀ. ਆਈ. ਰਾਹੀਂ ਹੋਇਆ ਹੈ। ਉਸ ਨੇ ਤਿੰਨਾਂ ਸਰਕਾਰਾਂ ਤੋਂ ਗੀਤ ਬੈਨ ਕਰਵਾਉਣ ਲਈ ਭੇਜੀ ਸ਼ਿਕਾਇਤ ਦੀ ਕਾਪੀ ਮੰਗੀ ਸੀ।

ਤਿੰਨਾਂ ਸਰਕਾਰਾਂ ਨੇ ਕਹਿ ਦਿੱਤਾ ਕਿ ਉਨ੍ਹਾਂ ਕੋਲ ਅਜਿਹੀ ਕੋਈ ਸੂਚਨਾ ਉਪਲੱਬਧ ਨਹੀਂ ਹੈ। ਮੂਸੇ ਵਾਲਾ ਦੇ ਕਤਲ ਦੇ ਲਗਭਗ ਇਕ ਮਹੀਨੇ ਬਾਅਦ ਇਹ ਗੀਤ ਰਿਲੀਜ਼ ਹੋਇਆ ਸੀ। ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ‘ਐੱਸ. ਵਾਈ. ਐੱਲ.’ ਗੀਤ ਬੈਨ ਕਰਨ ਦਾ ਕਾਰਨ ਜਾਣਨ ਲਈ ਉਸ ਨੇ ਕੇਂਦਰ ਦੇ ਸੂਚਨਾ ਪ੍ਰਸਾਰਣ ਤੇ ਗ੍ਰਹਿ ਮੰਤਰਾਲੇ, ਪੰਜਾਬ ਤੇ ਹਰਿਆਣਾ ਦੇ ਗ੍ਰਹਿ ਮੰਤਰਾਲੇ ਤੋਂ ਸੂਚਨਾ ਮੰਗੀ ਸੀ।

ਇਨ੍ਹਾਂ ’ਚੋਂ ਕੇਂਦਰ ਦੇ ਸੂਚਨਾ ਪ੍ਰਸਾਰਣ ਮੰਤਾਰਲੇ, ਪੰਜਾਬ ਤੇ ਹਰਿਆਣਾ ਦੇ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਉਨ੍ਹਾਂ ਕੋਲ ਇਸ ਨਾਲ ਜੁੜੀ ਕੋਈ ਸੂਚਨਾ ਉਪਲੱਬਧ ਨਹੀਂ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਨੂੰ ਆਪਣੇ ਅੰਦਰੂਨੀ ਵਿੰਗ ਨੂੰ ਭੇਜਿਆ ਹੈ। ਹੁਣ ਉਨ੍ਹਾਂ ਦਾ ਵੀ ਜਵਾਬ ਆ ਗਿਆ ਹੈ ਕਿ ਇਸ ਨਾਲ ਜੁੜੀ ਕੋਈ ਸੂਚਨਾ ਉਨ੍ਹਾਂ ਕੋਲ ਨਹੀਂ ਹੈ।

ਮੂਸੇ ਵਾਲਾ ਦਾ ‘ਐੱਸ. ਵਾਈ. ਐੱਲ.’ ਗੀਤ 23 ਜੂਨ ਨੂੰ ਰਿਲੀਜ਼ ਹੋਇਆ ਸੀ, ਜਿਸ ’ਚ ਬੰਦੀ ਸਿੰਘਾਂ, ਪੰਜਾਬ-ਹਰਿਆਣਾ ਵਿਚਾਲੇ ਵਿਵਾਦ ਦੀ ਜੜ੍ਹ ਸਤਲੁਜ-ਯਮੁਨਾ ਲਿੰਕ ਨਹਿਰ, ਸੰਯੁਕਤ ਪੰਜਾਬ, 1984 ਦੇ ਦੰਗੇ, ਕਿਸਾਨ ਅੰਦੋਲਨ ਦੌਰਾਨ ਲਾਲ ਕਿਲੇ ’ਤੇ ਕੇਸਰੀ ਝੰਡਾ ਲਹਿਰਾਉਣ ਵਰਗੇ ਮੁੱਦੇ ਚੁੱਕੇ ਗਏ ਸਨ।

3 ਦਿਨਾਂ ’ਚ ਇਸ ’ਤੇ 2.77 ਕਰੋੜ ਵਿਊਜ਼ ਆ ਗਏ ਸਨ। ਇਸ ਤੋਂ ਬਾਅਦ ਅਚਾਨਕ ਇਸ ਨੂੰ ਬੈਨ ਕਰਵਾ ਦਿੱਤਾ ਗਿਆ। ਯੂਟਿਊਬ ’ਤੇ ਸੁਨੇਹਾ ਆ ਗਿਆ ਕਿ ਇਹ ਗੀਤ ਭਾਰਤ ’ਚ ਉਪਲੱਬਧ ਨਹੀਂ ਹੈ। ਮੂਸੇ ਵਾਲਾ ਦਾ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ।

ਦਿੱਲੀ ਮਾਡਲ ਦੀ ਤਰੀਫ ਕਰਦਾ New York Times ਦਾ ਫਰੰਟ ਪੇਜ ਬਿਲਕੁਲ ਸਹੀ ਹੈ, ਸੁਖਪਾਲ ਖਹਿਰਾ ਨੇ ਸਾਂਝੀ ਕੀਤੀ ਗਲਤ ਜਾਣਕਾਰੀ

0

ਭੁਲੱਥ ਤੋਂ MLA ਸੁਖਪਾਲ ਖਹਿਰਾ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ‘ਤੇ ਇੱਕ ਵੱਡਾ ਇਲਜ਼ਾਮ ਲਾਇਆ ਗਿਆ। ਸੁਖਪਾਲ ਖਹਿਰਾ ਨੇ 19 ਅਗਸਤ ਨੂੰ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਮਾਡਲ ਦੀਆਂ ਤਰੀਫਾਂ ਕਰਦਾ New York Times ਦਾ ਇੱਕ ਫਰਜ਼ੀ ਮੁੱਖ ਪੰਨਾ ਸਾਂਝਾ ਕੀਤਾ ਗਿਆ ਹੈ।

ਜਦੋਂ ਇਸ ਦਾਅਵੇ ਦੀ ਪੜਤਾਲ ਕੀਤੀ ਗਈ ਤਾਂ ਪਾਇਆ ਕਿ ਸੁਖਪਾਲ ਖਹਿਰਾ ਵੱਲੋਂ ਜੋ ਜਾਣਕਾਰੀ ਸਾਂਝੀ ਕੀਤੀ ਗਈ ਹੈ ਉਹ ਗਲਤ ਹੈ। New York Times ਨੇ ਦਿੱਲੀ ਮਾਡਲ ਦੀਆਂ ਤਰੀਫਾਂ ਵਾਲਾ ਮੁੱਖ ਪੰਨਾ ਪ੍ਰਕਾਸ਼ਿਤ ਕੀਤਾ ਸੀ ਅਤੇ ਅਜਿਹੇ ਵਾਇਰਲ ਦਾਅਵਿਆਂ ਨੂੰ ਲੈ ਕੇ New York Times ਦੇ ਸੰਪਾਦਕ ਵੱਲੋਂ ਵੀ ਸਪਸ਼ਟੀਕਰਨ ਦਿੱਤਾ ਗਿਆ ਹੈ।

ਦੱਸ ਦਈਏ ਕਿ ਸੁਖਪਾਲ ਖਹਿਰਾ ਵੱਲੋਂ ਆਪਣੇ ਟਵੀਟ ਸਾਂਝੇ ਕਰਨ ਦੇ ਕੁਝ ਦੇਰ ਬਾਅਦ ਸਪਸ਼ਟੀਕਰਨ ਟਵੀਟ ਵੀ ਸਾਂਝਾ ਕੀਤਾ ਗਿਆ ਸੀ। ਟਵੀਟ ਵਿਚ ਉਨ੍ਹਾਂ ਨੇ ਇਸ ਮੁੱਖ ਪੰਨੇ ਨੂੰ Paid ਦੱਸਿਆ ਸੀ।

ਸੁਖਪਾਲ ਖਹਿਰਾ ਨੇ ਅੱਜ 19 ਅਗਸਤ 2022 ਨੂੰ ਟਵੀਟ ਕਰਦਿਆਂ ਲਿਖਿਆ, “ਮੈਂ ਇਹ ਦੇਖ ਕੇ ਹੈਰਾਨ ਹਾਂ ਕਿ @ArvindKejriwal ਅਤੇ ਉਸ ਦੀ ਮੀਡੀਆ ਟੀਮ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਵਿਚਕਾਰ ਆਪਣੇ Dy Cm @msisodia ਲਈ ਬਚਾਅ ਦੀ ਪੇਸ਼ਕਸ਼ ਕਰਨ ਲਈ ਕਿਸ ਪੱਧਰ ‘ਤੇ ਝੁਕ ਸਕਦੀ ਹੈ! ਹੇਠਾਂ 18 ਅਗਸਤ ਦੇ ਨਿਊਯਾਰਕ ਟਾਈਮਜ਼ ਦੇ ਪਹਿਲੇ ਪੰਨੇ ਦੀ ਅਸਲ ਤਸਵੀਰ ਅਤੇ ਅਰਵਿੰਦ ਕੇਜਰੀਵਾਲ ਦੀ ਟੀਮ ਵੱਲੋਂ ਫੋਟੋਸ਼ੋਪ ਕੀਤੇ ਗਏ ਪੰਨੇ ਦੀ ਤਸਵੀਰ!”

ਸਭ ਤੋਂ ਪਹਿਲਾਂ New York Times ਦੀ ਵੈੱਬਸਾਈਟ ਦਾ ਰੁਖ ਕੀਤਾ ਗਿਆ। ਅਸੀਂ ਵੈੱਬਸਾਈਟ ‘ਤੇ 18 ਅਗਸਤ 2022 ਦੇ Epaper ਦੀ ਭਾਲ ਸ਼ੁਰੂ ਕੀਤੀ। ਅਸੀਂ ਆਪਣੀ ਤਫਤੀਸ਼ ਦੌਰਾਨ ਪਾਇਆ ਕਿ New York Times ਦਾ ਆਰਟੀਕਲ ਫਰਜ਼ੀ ਨਹੀਂ ਹੈ।

ਜਿਹੜੇ ਮੁੱਖ ਪੰਨੇ ਨੂੰ ਸੁਖਪਾਲ ਖਹਿਰਾ ਫਰਜ਼ੀ ਦੱਸ ਰਹੇ ਹਨ ਉਹ ਅਸਲ ਵਿਚ ਅੰਤਰਰਾਸ਼ਟਰੀ ਐਡੀਸ਼ਨ ਦਾ ਮੁੱਖ ਪੰਨਾ ਹੈ ਅਤੇ ਬਿਲਕੁਲ ਅਸਲੀ ਹੈ। ਆਗੂ ਨੇ ਜਿਹੜੇ ਮੁੱਖ ਪੰਨੇ ਨੂੰ ਅਸਲੀ ਦੱਸਿਆ ਉਹ ਅਸਲ ਵਿਚ ਅਖਬਾਰ ਦੇ New York ਐਡੀਸ਼ਨ ਦਾ ਮੁੱਖ ਪੰਨਾ ਹੈ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ਼ੇਅਰ ਕੀਤਾ ਗਿਆ ਮੁੱਖ ਪੰਨਾ ਅਖਬਾਰ ਦੇ ਅੰਤਰਰਾਸ਼ਟਰੀ ਐਡੀਸ਼ਨ ਦਾ ਮੁੱਖ ਪੰਨਾ ਹੈ।

ਦੱਸ ਦਈਏ ਕਿ New York Times ਆਪਣੇ ਅਖਬਾਰ ਦੇ ਤਿੰਨ ਐਡੀਸ਼ਨ ਪ੍ਰਕਾਸ਼ਿਤ ਕਰਦਾ ਹੈ। ਇੱਕ New York Edition, ਦੂਜਾ National Edition ਅਤੇ ਤੀਜਾ International Editional. ਦੱਸ ਦਈਏ ਕਿ 18 ਅਗਸਤ ਦਾ New York ਅਤੇ National Edition ਦਾ ਮੁੱਖ ਪੰਨਾ ਸਮਾਨ ਹੈ ਅਤੇ ਅੰਤਰਰਾਸ਼ਟਰੀ ਐਡੀਸ਼ਨ ਦਾ ਮੁੱਖ ਪੰਨਾ ਦਿੱਲੀ ਮਾਡਲ ਦੀ ਸਫਲਤਾ ਨੂੰ ਪੇਸ਼ ਕਰ ਰਿਹਾ ਹੈ।

ਦੱਸ ਦਈਏ ਕਿ ਸੁਖਪਾਲ ਖਹਿਰਾ ਨੇ ਬਾਅਦ ਵਿਚ ਇਸਨੂੰ ਲੈ ਕੇ ਸਫਾਈ ਵੀ ਦਿੱਤੀ ਪਰ ਉਸਦੇ ਵਿਚ ਵੀ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਲੈ ਕੇ ਤੰਜ ਸਾਫ ਵੇਖੇ ਜਾ ਸਕਦੇ ਹਨ ਅਤੇ ਖਹਿਰਾ ਨੇ ਇਸ ਖਬਰ ਨੂੰ ਇੱਕ Paid News ਦੱਸਿਆ।