Home Blog Page 1947

ਚਾਈਨਾ ਡੋਰ ਨਾਲ ਗਲਾ ਕੱਟਣ ‘ਤੇ 6 ਸਾਲ ਦੇ ਮਾਸੂਮ ਦੀ ਹੋਈ ਮੌਤ

0

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ 6 ਸਾਲਾ ਮਾਸੂਮ ਬੱਚੇ ਦੀ ਚਾਈਨਾ ਡੋਰ ਨਾਲ ਗਲਾ ਕੱਟਣ ਨਾਲ ਮੌਤ ਹੋ
ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬੱਚਾ ਆਪਣੇ ਪਰਿਵਾਰ ਨਾਲ ਸਕੂਟਰ ‘ਤੇ ਦੁਗਰੀ ਜਾ ਰਿਹਾ ਸੀ। ਹਾਦਸਾ ਗਿੱਲ ਕੈਨਾਲ ਬ੍ਰਿਜ ਦੇ ਕੋਲ ਹੋਇਆ। ਬੱਚਾ ਸਕੂਟਰ ਦੇ ਅੱਗੇ ਖੜਾ ਸੀ। ਪਿੱਛੇ ਉਸਦੀ ਮਾਂ ਅਤੇ ਛੋਟਾ ਭਰਾ ਬੈਠੇ ਸਨ।

ਮ੍ਰਿਤਕ ਦੀ ਪਛਾਣ ਦਕਸ਼ ਗਿਰੀ ਨਿਵਾਸੀ ਈਸ਼ਰ ਨਗਰ ਦੇ ਵਜੋਂ ਹੋਈ ਹੈ। ਥਾਣਾ ਸਦਰ ਦੀ ਪੁਲਿਸ ਨੇ ਬੱਚੇ ਦੇ ਮਾਤਾ-ਪਿਤਾ ਦੀ ਸ਼ਿਕਾਇਤ ‘ਤੇ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਸ ਹਾਦਸੇ ‘ਚ ਹੋਈ ਬੱਚੇ ਦੀ ਮੌਤ ਨਾਲ ਮਾਤਾ ਪਿਤਾ ਦਾ ਬੁਰਾ ਹਾਲ ਹੈ।ਮ੍ਰਿਤਕ ਦੇ ਪਿਤਾ ਧਰੁਵ ਗਿਰੀ ਦਾ ਕਹਿਣਾ ਹੈ ਸੋਮਵਾਰ ਨੂੰ ਉਹ ਆਪਣੇ ਪਰਿਵਾਰ ਨਾਲ ਸਕੂਟਰ ‘ਤੇ ਦੁਗਰੀ ਜਾ ਰਹੇ ਸੀ।ਦਕਸ਼ ਅੱਗੇ ਖੜਾ ਸੀ ਅਤੇ ਪਤਨੀ ਛੋਟੇ ਲੜਕੇ ਨਾਲ ਪਿਛਲੀ ਸੀਟ ‘ਤੇ ਬੈਠੀ ਸੀ। ਜਦੋਂ ਉਹ ਗਿਲ ਕੈਨਾਲ ਬ੍ਰਿਜ ‘ਤੇ ਪਹੁੰਚੇ ਤਾਂ ਚਾਈਨਾ ਡੋਰ ਦਕਸ਼ ਦੇ ਗਲੇ ‘ਚ ਫਸ ਗਈ ‘ਤੇ ਉਸਦਾ ਗਲਾ ਕਟਿਆ ਗਿਆ।

ਥਾਣਾ ਸਦਰ ਦੇ ਐਸਐਚਓ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦਕਸ਼ ਨੂੰ ਜਖਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ, ਪਰ ਉਸਦੀ ਜਾਨ ਨਹੀਂ ਬਚ ਸਕੀ। ਅਣਪਛਾਤਿਆਂ ਖਿਲਾਫ ਆਈਪੀਸੀ ਦੀ ਧਾਰਾ 304ਏ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।ਦੱਸ ਦਈਏ ਕਿ ਭਾਵੇਂ ਕਿ ਦੇਸ਼ ‘ਚ ਚਾਈਨੀਜ਼ ਡੋਰ ਬੈਨ ਹੈ, ਇਸਦੇ ਬਾਵਜੂਦ ਇਸ ਡੋਰ ਦੀ ਵਿਕਰੀ ਤੇ ਵਰਤੋਂ ਹੋ ਰਹੀ ਹੈ।ਲੋੜ ਹੈ ਕਿ ਪ੍ਰਸ਼ਾਸਨ ਇਸ ਵੱਲ ਧਿਆਨ ਦੇਵੇ ਤਾਂ ਜੋ ਲੋਕਾਂ ਨੂੰ ਚਾਈਨਾ ਡੋਰ ਨਾਲ ਆਪਣੀ ਜਾਨ ਨਾ ਗਵਾਉਣੀ ਪਵੇ।

ਰਾਹਤ ਦੀ ਖ਼ਬਰ! PNG ਤੇ CNG ਦੀਆਂ ਕੀਮਤਾਂ ‘ਚ ਹੋਈ ਕਟੌਤੀ

0

ਮਹਾਨਗਰ ਗੈਸ ਲਿਮਟਿਡ (MGL) ਨੇ ਮੁੰਬਈ ਵਾਸੀਆਂ ਨੂੰ ਦੋਹਰੀ ਰਾਹਤ ਦਿੱਤੀ ਹੈ। ਉਨ੍ਹਾਂ ਨੂੰ ਹੁਣ ਰਸੋਈ ਤੋਂ ਲੈ ਕੇ ਕਾਰ-ਵਾਹਨ ਤੱਕ ਸਸਤੀ ਗੈਸ ਮਿਲੇਗੀ। MGL ਨੇ ਮੰਗਲਵਾਰ ਤੋਂ CNG ਅਤੇ PNG ਦੀਆਂ ਦਰਾਂ ‘ਚ ਵੱਡੀ ਕਟੌਤੀ ਕੀਤੀ ਹੈ। ਨਵੀਆਂ ਕੀਮਤਾਂ ਅੱਜ ਬੁੱਧਵਾਰ ਤੋਂ ਲਾਗੂ ਹੋ ਗਈਆਂ ਹਨ।

ਸੀਐਨਜੀ-ਪੀਐਨਜੀ ਦੀਆਂ ਕੀਮਤਾਂ ਵਿੱਚ ਗਿਰਾਵਟ ਘਰੇਲੂ ਕੁਦਰਤੀ ਗੈਸ ਦੀ ਸਪਲਾਈ ਵਧਾਉਣ ਦੇ ਸਰਕਾਰ ਦੇ ਫੈਸਲੇ ਤੋਂ ਬਾਅਦ ਆਈ ਹੈ। ਐਮਜੀਐਲ ਵੱਲੋਂ ਜਾਰੀ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੀਐਨਜੀ ਦੀ ਕੀਮਤ ਵਿੱਚ 6 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਕਟੌਤੀ ਕੀਤੀ ਗਈ ਹੈ, ਜਦੋਂ ਕਿ ਪੀਐਨਜੀ ਦੀ ਕੀਮਤ ਵਿੱਚ 4 ਰੁਪਏ ਪ੍ਰਤੀ ਸਟੈਂਡਰਡ ਕਿਊਬਿਕ ਮੀਟਰ (ਐਸਸੀਐਮ) ਦੀ ਕਟੌਤੀ ਕੀਤੀ ਗਈ ਹੈ। ਮੁੰਬਈ ਵਿੱਚ ਹੁਣ ਸੀਐਨਜੀ 80 ਰੁਪਏ ਪ੍ਰਤੀ ਕਿਲੋਗ੍ਰਾਮ ਅਤੇ ਪੀਐਨਜੀ 48.50 ਰੁਪਏ ਪ੍ਰਤੀ ਐਸਸੀਐਮ ਤੱਕ ਪਹੁੰਚ ਗਈ ਹੈ।

MGL ਨੇ ਕਿਹਾ ਹੈ ਕਿ ਕੀਮਤਾਂ ‘ਚ ਕਮੀ ਤੋਂ ਬਾਅਦ ਗਾਹਕਾਂ ਦੀ ਬਚਤ ਹੋਰ ਵਧੀ ਹੈ। ਜੇਕਰ ਵਾਹਨਾਂ ‘ਚ ਵਰਤੇ ਜਾਣ ਵਾਲੇ ਹੋਰ ਈਂਧਨ ਦੀ ਤੁਲਨਾ ਕੀਤੀ ਜਾਵੇ ਤਾਂ CNG ਦੀ ਵਰਤੋਂ ‘ਤੇ 48 ਫੀਸਦੀ ਦੀ ਬਚਤ ਹੋਵੇਗੀ, ਜਦਕਿ PNG ‘ਤੇ ਖਾਣਾ ਬਣਾਉਣਾ LPG ‘ਚ ਵਰਤੇ ਜਾਣ ਵਾਲੇ ਹੋਰ ਸਰੋਤਾਂ ਦੇ ਮੁਕਾਬਲੇ 18 ਫੀਸਦੀ ਸਸਤਾ ਹੋਵੇਗਾ।

ਐਮਜੀਐਲ ਨੇ ਅਗਸਤ ਦੇ ਪਹਿਲੇ ਹਫ਼ਤੇ ਸੀਐਨਜੀ ਅਤੇ ਪੀਐਨਜੀ ਦੀਆਂ ਦਰਾਂ ਵਿੱਚ ਵਾਧਾ ਕੀਤਾ ਸੀ, ਜੋ ਅਪ੍ਰੈਲ ਤੋਂ ਬਾਅਦ ਛੇਵਾਂ ਵਾਧਾ ਸੀ। ਉਦੋਂ ਕੰਪਨੀ ਨੇ ਪੀਐਨਜੀ ਦੇ ਰੇਟ 4 ਰੁਪਏ ਅਤੇ ਸੀਐਨਜੀ ਦੇ ਰੇਟ 6 ਰੁਪਏ ਵਧਾ ਦਿੱਤੇ ਸਨ। ਉਹੀ ਕੀਮਤ ਹੁਣ ਇਕ ਤਰ੍ਹਾਂ ਨਾਲ ਵਾਪਸ ਲੈ ਲਈ ਗਈ ਹੈ।

ਦੇਸ਼ ਦੀ ਰਾਜਧਾਨੀ ਦਿੱਲੀ ‘ਚ ਆਮ ਲੋਕਾਂ ਨੂੰ ਕੀਮਤਾਂ ‘ਚ ਕਟੌਤੀ ਦੀ ਰਾਹਤ ਨਹੀਂ ਮਿਲੀ ਹੈ। ਸੀਐਨਜੀ ਦੀ ਗੱਲ ਕਰੀਏ ਤਾਂ ਮਈ ਵਿੱਚ ਇਸਦੀ ਕੀਮਤ 4 ਰੁਪਏ ਪ੍ਰਤੀ ਕਿਲੋਗ੍ਰਾਮ ਵਧੀ ਸੀ ਅਤੇ ਇਸ ਤੋਂ ਬਾਅਦ ਇਸਦੀ ਕੀਮਤ 45.61 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਦੂਜੇ ਪਾਸੇ PNG ਦੀ ਗੱਲ ਕਰੀਏ ਤਾਂ ਇੰਦਰਪ੍ਰਸਥ ਗੈਸ ਨੇ ਇਸ ਮਹੀਨੇ ਦੀ ਸ਼ੁਰੂਆਤ ‘ਚ 5 ਅਗਸਤ ਨੂੰ PNG ਦੀ ਕੀਮਤ ਵਧਾ ਦਿੱਤੀ ਸੀ। ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ ਇਸਦੀ ਕੀਮਤ 50.59 ਰੁਪਏ ਪ੍ਰਤੀ SCM ਹੋ ਗਈ। ਦਿੱਲੀ ‘ਚ ਇਹੀ ਕੀਮਤ ਬਰਕਰਾਰ ਹੈ।

 

ਵਿਜੀਲੈਂਸ ਬਿਊਰੋ ਵੱਲੋਂ ਨਿੱਜੀ ਫਰਮ ਦਾ ਮਾਲਕ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

0

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਨ ਅੱਜ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਲਈ ਲੇਬਰ, ਕਾਰਟੇਜ ਅਤੇ ਟਰਾਂਸਪੋਰਟੇਸ਼ਨ ਟੈਂਡਰ ਮਨਜ਼ੂਰ ਕਰਨ ਦੇ ਅਮਲ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਈਵਾਲਾਂ ਦੇ ਨਾਲ-ਨਾਲ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਸਬੰਧਤ ਖਰੀਦ ਏਜੰਸੀਆਂ ਦੇ ਕਰਮਚਾਰੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਕੇਸ ਸਬੰਧੀ ਮੁਲਜ਼ਮ ਤੇਲੂ ਰਾਮ ਵਾਸੀ ਪਿੰਡ ਊਧਨਵਾਲ, ਐਸਬੀਐਸ ਨਗਰ ਨੂੰ ਵਿਜੀਲੈਂਸ ਬਿਉਰੋ ਰੇਂਜ ਲੁਧਿਆਣਾ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਾਪਤ ਸ਼ਿਕਾਇਤ ਨੰਬਰ 72/2022 ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਉਪਰੰਤ ਉਪਰੋਕਤ ਪ੍ਰਾਈਵੇਟ ਫਰਮ ਦੇ ਮਾਲਕਾਂ ਤੇਲੂ ਰਾਮ, ਜਗਰੂਪ ਸਿੰਘ ਅਤੇ ਸੰਦੀਪ ਭਾਟੀਆ ਤੋਂ ਇਲਾਵਾ ਸਰਕਾਰੀ ਅਧਿਕਾਰੀਆਂ ਦੇ ਖਿਲਾਫ ਆਈ.ਪੀ.ਸੀ. ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਤਹਿਤ ਐਫਆਈਆਰ ਨੰਬਰ 11 ਮਿਤੀ 16-08-2022 ਨੂੰ ਲੁਧਿਆਣਾ ਵਿਖੇ ਦਰਜ ਕੀਤੀ ਗਈ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਪੜਤਾਲ ਦੌਰਾਨ ਇਹ ਪਾਇਆ ਗਿਆ ਹੈ ਕਿ ਸਾਲ 2020-21 ਲਈ ਲੁਧਿਆਣਾ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ, ਕਾਰਟੇਜ ਅਤੇ ਟਰਾਂਸਪੋਰਟੇਸ਼ਨ ਦੇ ਕੰਮਾਂ ਸਬੰਧੀ ਟੈਂਡਰ ਜਮ੍ਹਾਂ ਕਰਵਾਉਣ ਸਮੇਂ ਉਪਰੋਕਤ ਠੇਕੇਦਾਰਾਂ ਵੱਲੋਂ ਜਿਨ੍ਹਾਂ ਵਾਹਨਾਂ ਦੀਆਂ ਸੂਚੀਆਂ ਮਹਿਕਮੇ ਨੂੰ ਪੇਸ਼ ਕੀਤੀਆਂ ਗਈਆਂ ਸਨ ਉਨ੍ਹਾਂ ਦੇ ਰਜਿਸਟ੍ਰੇਸ਼ਨ ਨੰਬਰ ਸਕੂਟਰਾਂ/ਮੋਟਰਸਾਈਕਲਾਂ/ਕਾਰਾਂ ਆਦਿ ਵਾਲੇ ਸਨ, ਜਿਸਦੀ ਕਿ ਜ਼ਿਲ੍ਹਾ ਟੈਂਡਰ ਕਮੇਟੀ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਇੱਕ ਦੂਜੇ ਨਾਲ ਅਪਰਾਧਿਕ ਮਿਲੀਭੁਗਤ ਕਾਰਨ ਤਸਦੀਕ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਵਿਭਾਗ ਦੀ ਨੀਤੀ ਅਨੁਸਾਰ ਉਪਰੋਕਤ ਕਾਰਨਾਂ ਕਰਕੇ ਕਮੇਟੀ ਵੱਲੋਂ ਤਕਨੀਕੀ ਬੋਲੀ ਨੂੰ ਰੱਦ ਕਰਨਾ ਲਾਜ਼ਮੀ ਸੀ ਪਰ ਅਜਿਹਾ ਨਹੀਂ ਕੀਤਾ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਅਨਾਜ ਦੀ ਲੋਡਿੰਗ/ਅਨਲੋਡਿੰਗ ਨਾਲ ਸਬੰਧਤ ਗੇਟ ਪਾਸਾਂ ਵਿੱਚ ਢੋਆ-ਢੁਆਈ ਲਈ ਵਰਤੇ ਗਏ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰ ਸਕੂਟਰ/ਮੋਟਰਸਾਈਕਲ/ਕਾਰਾਂ ਆਦਿ ਦੇ ਪਾਏ ਗਏ ਹਨ ਜਦਕਿ ਇਹ ਵਾਹਨ ਮਾਲ ਦੀ ਢੋਆ-ਢੁਆਈ ਹੀ ਨਹੀਂ ਕਰ ਸਕਦੇ।

ਉਨ੍ਹਾਂ ਅੱਗੇ ਕਿਹਾ ਕਿ ਉਕਤ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰਾਂ ਦੇ ਵੇਰਵਿਆਂ ਦੇ ਨਾਲ-ਨਾਲ ਇਨ੍ਹਾਂ ਦਾ ਗੇਟ ਪਾਸਾਂ ਵਿੱਚ ਦਰਜ ਵਸਤਾਂ ਦੀ ਮਾਤਰਾ ਦਾ ਮਾਮਲਾ ਪਹਿਲੀ ਨਜ਼ਰੇ ਇਨ੍ਹਾਂ ਗੇਟ ਪਾਸਾਂ ਵਿੱਚ ਦਰਜ ਅਨਾਜ ਦੀ ਫਰਜ਼ੀ ਰਿਪੋਰਟਿੰਗ ਅਤੇ ਹੇਰਾਫੇਰੀ ਦਾ ਜਾਪਦਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਗੇਟ ਪਾਸਾਂ ਦੇ ਆਧਾਰ ’ਤੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਿਨਾਂ ਤਸਦੀਕ ਕੀਤੇ ਤੇਲੂ ਰਾਮ ਠੇਕੇਦਾਰ, ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਈਵਾਲ ਜਗਰੂਪ ਸਿੰਘ ਅਤੇ ਠੇਕੇਦਾਰ ਸੰਦੀਪ ਭਾਟੀਆ ਨੂੰ ਅਦਾਇਗੀਆਂ ਵੀ ਕੀਤੀਆਂ ਗਈਆਂ ਹਨ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਨੇ ਉਪਰੋਕਤ ਵਿਅਕਤੀਆਂ ਦੇ ਨਾਲ-ਨਾਲ ਵਿਭਾਗ ਦੇ ਦੋਸ਼ੀ ਅਧਿਕਾਰੀਆਂ ਵਿਰੁੱਧ ਜਾਅਲੀ ਦਸਤਾਵੇਜ਼ ਪੇਸ਼ ਕਰਨ ਅਤੇ ਸਵੀਕਾਰ ਕਰਨ, ਮਾਲ ਦੀ ਜਾਅਲੀ ਢੋਆ-ਢੁਆਈ ਲਈ ਇੱਕ ਦੂਜੇ ਨਾਲ ਮਿਲੀਭੁਗਤ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਕਾਂਗਰਸ ਨੂੰ ਵੱਡਾ ਝਟਕਾ, ਗੁਲਾਮ ਨਬੀ ਆਜ਼ਾਦ ਨੇ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫਾ

0

ਜੰਮੂ-ਕਸ਼ਮੀਰ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਮੰਗਲਵਾਰ ਨੂੰ ਕਾਂਗਰਸ ਨੇ ਆਪਣੇ ਜੰਮੂ-ਕਸ਼ਮੀਰ ਸੰਗਠਨ ‘ਚ ਵੱਡਾ ਬਦਲਾਅ ਕੀਤਾ ਸੀ। ਸੰਗਠਨ ਨੂੰ ਹੋਰ ਜ਼ਿਆਦਾ ਮਜਬੂਤ ਕਰਨ ਲਈ ਕਈ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਸਨ। ਪਾਰਟੀ ਨੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੂੰ ਪ੍ਰਚਾਰ ਕਮੇਟੀ ਦਾ ਚੇਅਰਮੈਨ ਅਤੇ ਤਾਰਿਕ ਹਾਮਿਦ ਕਰਾ ਨੂੰ ਉਪ ਪ੍ਰਧਾਨ ਨਿਯੁਕਤ ਕੀਤਾ ਸੀ। ਗੁਲਾਮ ਨਬੀ ਆਜ਼ਾਦ ਨੂੰ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਅਤੇ ਤਾਲਮੇਲ ਕਮੇਟੀ ਦਾ ਮੁਖੀ ਵੀ ਬਣਾਇਆ ਸੀ।

ਉਥੇ ਮੈਨੀਫੈਸਟੋ ਕਮੇਟੀ ਦਾ ਮੁਖੀ ਪ੍ਰੋ. ਸੈਫੂਦੀਨ ਸੋਜ ਅਤੇ ਮੀਤ ਪ੍ਰਧਾਨ ਐਡਵੋਕੇਟ ਐੱਮ.ਕੇ. ਭਾਰਤਵਾਜ ਨੂੰ ਬਣਾਇਆ ਗਿਆ ਸੀ। ਪ੍ਰਚਾਰ ਅਤੇ ਪ੍ਰਕਾਸ਼ਨ ਕਮੇਟੀ ਦਾ ਚੇਅਰਮੈਨ ਮੂਲਾ ਰਾਮ ਨਿਯੁਕਤ ਹੋਏ ਸਨ ਪਰ ਇਨ੍ਹਾਂ ਨਿਯੁਕਤੀਆਂ ਦੇ ਕੁਝ ਘੰਟੇ ਬਾਅਦ ਹੀ ਗੁਲਾਮ ਨਬੀ ਆਜ਼ਾਦ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।  ਅਸਤੀਫਾ ਦੇਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਸੂਤਰਾਂ ਮੁਤਾਬਕ ਗੁਲਾਮ ਨਬੀ ਆਜ਼ਾਦ ਦੀ ਨਾਰਾਜ਼ਗੀ ਇਸ ਗੱਲ ਦੀ ਹੈ ਕਿ ਉਨ੍ਹਾਂ ਦੀਆਂ ਸਿਫ਼ਾਰਸ਼ਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੇ ਨਵੀਂ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ।

ਹਾਲਾਂਕਿ ਕਾਂਗਰਸ ਦਾ ਕਹਿਣਾ ਹੈ ਕਿ ਆਜ਼ਾਦ ਨੇ ਖਰਾਬ ਸਿਹਤ ਕਾਰਨ ਪ੍ਰਚਾਰ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਇਹ ਜਾਣਕਾਰੀ ਪਾਰਟੀ ਹਾਈਕਮਾਂਡ ਨੂੰ ਦੇ ਦਿੱਤੀ ਹੈ। ਆਜ਼ਾਦ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ ਹੈ। ਗੁਲਾਮ ਨਬੀ ਆਜ਼ਾਦ ਪਾਰਟੀ ਤੋਂ ਅਲੱਗ ਜੀ23 ਗਰੁੱਪ ਦਾ ਹਿੱਸਾ ਹਨ ਜੋ ਪਾਰਟੀ ਵਿੱਚ ਕਈ ਵੱਡੇ ਬਦਲਾਅ ਦੀ ਵਕਾਲਤ ਕਰਦੇ ਹਨ। ਉਨ੍ਹਾਂ ਸਾਰੀਆਂ ਗਤੀਵਿਧੀਆਂ ਦੇ ਵਿਚਕਾਰ ਇਸ ਅਸਤੀਫੇ ਨੇ ਗੁਲਾਮ ਨਬੀ ਆਜ਼ਾਦ ਅਤੇ ਕਾਂਗਰਸ ਨਾਲ ਉਨ੍ਹਾਂ ਦੇ ਸਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਦੱਸ ਦੇਈਏ ਕਿ ਗੁਲਾਮ ਨਬੀ ਆਜ਼ਾਦ ਨੂੰ ਇਸ ਸਾਲ ਕੇਂਦਰ ਨੇ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਹੈ।

ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧਿਆ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ

0

ਗੁਰਦਾਸਪੁਰ : ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਲਗਾਤਾਰ ਪਾਣੀ ਦਾ ਰਾਵੀ ਦਰਿਆ ਚ ਵਹਾਅ ਤੇਜ਼ ਹੋ ਰਿਹਾ ਹੈ ਜਿਸ ਕਾਰਨ ਗੁਰਦਾਸਪੁਰ ਜ਼ਿਲ੍ਹੇ ਦੇ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਵੱਧ ਗਿਆ ਸਿੱਟੇ ਵਜੋਂ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਰਾਵੀ ਦਰਿਆ ਦੇ ਕੰਡੇ ਤੇ ਅਤੇ ਦਰਿਆ ਦੇ ਨੇੜਲੇ ਖੇਤਾਂ ਚ ਪਾਣੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ।

ਪਿੰਡ ਕੋਨੇ ਵਾਲ ਵਿਖੇ ਰਾਵੀ ਦਰਿਆ ਤੇ ਬਣੇ ਪੱਕੇ ਪੁਲ ਦੇ ਨੇੜੇ ਸੜਕ ‘ਤੇ ਵੱਡਾ ਪਾੜ ਪੈਣ ਨਾਲ ਸਥਾਨਿਕ ਲੋਕਾਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਜਿੱਥੇ ਇਸ ਪਾੜ ਪੈਣ ਨਾਲ ਕਈ ਲੋਕ ਫਸੇ ਹਨ ਜਿਹਨਾਂ ਦੇ ਬਚਾਅ ਕਾਰਜ ਲਈ ਆਰਮੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਜੁਟਿਆ ਹੈ ਉੱਥੇ ਹੀ ਇਹ ਵਿਸ਼ੇਸ਼ ਹੈ ਕਿ ਰਾਵੀ ਦਰਿਆ ਤੋਂ ਪਾਰ ਅਤੇ ਭਾਰਤ ਪਾਕਿਸਤਾਨ ਸਰਹੱਦ ਤੇ ਵਸੇ ਕੰਡਿਆਲੀ ਤਾਰ ਨੇੜੇ ਵੱਖ ਵੱਖ ਪਿੰਡਾਂ ਦਾ ਸੰਪਰਕ ਜ਼ਿਲ੍ਹੇ ਨਾਲ ਟੁੱਟ ਚੁਕਾ ਹੈ। ਇਸ ਇਲਾਕੇ ਦੇ ਲੋਕਾਂ ਲਈ ਅੱਜ ਦੀ ਰਾਤ ਜਿਵੇਂ ਉਜਾੜੇ ਦੀ ਰਾਤ ਸਾਬਿਤ ਹੋ ਰਹੀ ਹੈ।

ਉੱਥੇ ਹੀ ਤਾਜ਼ਾ ਜਾਣਕਾਰੀ ਅਨੁਸਾਰ ਦੇਰ ਰਾਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸਹਾਕ ਸੜਕ ਤੇ ਪਏ ਇਸ ਪਾੜ ਦਾ ਖ਼ੁਦ ਜਾਇਜ਼ਾ ਲੈਣ ਪਹੁੰਚੇ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਜਲਦੀ ਤੋ ਜਲਦੀ ਇਸ ਦਾ ਹੱਲ ਕੱਢਣ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਰਣਜੀਤ ਸਾਗਰ ਡੈਮ ਦੇ ਅਧਿਕਾਰੀਆਂ ਵਲੋ ਸੂਚਿਤ ਕੀਤਾ ਗਿਆ ਹੈ ਕੱਲ 17 ਅਗਸਤ ਨੂੰ ਸਵੇਰੇ 8 ਵਜੇ ਦੇ ਕਰੀਬ ਡੈਮ ਵਿੱਚੋਂ ਪਾਣੀ ਛੱਡਿਆ ਜਾਵੇਗਾ, ਜੋ ਕਰੀਬ 3 ਜਾਂ 4 ਘੰਟਿਆਂ ਬਾਅਦ ਗੁਰਦਾਸਪੁਰ ਜਿਲ੍ਹੇ ਨਾਲ ਲੱਗਦੇ ਰਾਵੀ ਦਰਿਆ ਵਿੱਚ ਪਹੁੰਚੇਗਾ।

ਡਿਪਟੀ ਕਮਿਸ਼ਨਰ ਨੇ ਰਾਵੀ ਦਰਿਆ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਦਰਿਆ ਨੇੜਲੇ ਨੀਵੇਂ ਖੇਤਾਂ/ਇਲਾਕੇ ਵਿੱਚ ਜਾਣ ਤੋਂ ਗੁਰੇਜ਼ ਕਰਨ। ਡਿਪਟੀ ਕਮਿਸ਼ਨਰ ਵਲੋਂ ਕੱਸੋਵਾਲ ਪੁੱਲ ਤੋਂ ਭਾਰਤ ਵਾਲੇ ਪਾਸੇ ਪਿੰਡ ਦੋਨੇਵਾਲ ਤੋਂ ਆਉਂਦੀ ਸੜਕ ਵਿੱਚ ਪਏ ਪਾੜ ਦਾ ਜਾਇਜ਼ਾ ਲਿਆ ਅਤੇ ਦੇਰ ਰਾਤ ਆਪਣੀ ਮੌਜੂਦਗੀ ਵਿਚ ਸਬੰਧਤ ਵਿਭਾਗਾਂ ਵਲੋਂ ਪਾੜ ਪੂਰਨ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ।

 

 

ਅਦਾਲਤ ਵੱਲੋਂ ਮਾਣਹਾਨੀ ਕੇਸ ‘ਚ ਨਵਜੋਤ ਸਿੱਧੂ ਨੂੰ ਮਿਲੀ ਵੱਡੀ ਰਾਹਤ

0

ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੱਧੂ ਨੂੰ ਵੱਡੀ ਰਾਹਤ ਮਿਲੀ ਹੈ। ਚੰਡੀਗੜ੍ਹ ਅਦਾਲਤ ਨੇ ਉਸ ਵਿਰੁੱਧ ਦਾਇਰ ਮਾਣਹਾਨੀ ਦੇ ਕੇਸ ਨੂੰ ਖਾਰਜ ਕਰ ਦਿੱਤਾ ਹੈ। ਇਹ ਕੇਸ ਚੰਡੀਗੜ੍ਹ ਪੁਲੀਸ ਦੇ ਡੀਐਸਪੀ ਦਿਲਸ਼ੇਰ ਚੰਦੇਲ ਨੇ ਦਾਇਰ ਕੀਤਾ ਸੀ। ਹਾਲਾਂਕਿ ਇਸ ਤੋਂ ਬਾਅਦ ਉਹ ਇਸ ਮਾਮਲੇ ‘ਚ ਪੇਸ਼ ਨਹੀਂ ਹੋਏ। ਵਿਧਾਨ ਸਭਾ ਚੋਣਾਂ ਦੌਰਾਨ ਨਵਜੋਤ ਸਿੱਧੂ ਨੇ ਪੁਲਿਸ ਮੁਲਾਜ਼ਮਾਂ ‘ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਸਿੱਧੂ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ।

ਜਿੱਥੇ ਉਹ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਭੁਗਤ ਰਹੇ ਹਨ। ਨਵਜੋਤ ਸਿੱਧੂ ਆਪਣੀ ਬਿਆਨਬਾਜ਼ੀ ਨੂੰ ਲੈ ਕੇ ਅਕਸਰ ਸੁਰਖੀਆਂ ‘ਚ ਰਹਿੰਦੇ ਹਨ। ਫਰਵਰੀ ਵਿੱਚ ਹੋਈਆਂ ਚੋਣਾਂ ਤੋਂ ਪਹਿਲਾਂ ਪ੍ਰਚਾਰ ਦੌਰਾਨ ਸਿੱਧੂ ਸੁਲਤਾਨਪੁਰ ਲੋਧੀ ਪੁੱਜੇ ਸਨ। ਇੱਥੇ ਉਨ੍ਹਾਂ ਨੇ ਨਵਤੇਜ ਚੀਮਾ ਦੇ ਸਮਰਥਨ ਵਿੱਚ ਰੈਲੀ ਕੀਤੀ ਸੀ। ਦੱਸ ਦਈਏ ਕਿ ਉਨ੍ਹਾਂ ਨੇ ਥਾਣੇਦਾਰ ਦੀ ਪੈਂਟ ਗਿੱਲੀ ਵਾਲਾ ਵਿਵਾਦਿਤ ਬਿਆਨ ਦਿੱਤਾ ਸੀ।

ਜਾਣੋ ਕਿਸ ਦਿਨ ਹੋਵੇਗੀ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ

0

ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 18 ਅਗਸਤ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਸਮਾਂ ਸਵੇਰੇ 11:30 ਵਜੇ ਦਾ ਰੱਖਿਆ ਗਿਆ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਹੋਵੇਗੀ। ਮੀਟਿੰਗ ਦਾ ਅਜੰਡਾ ਬਾਅਦ ‘ਚ ਜਾਰੀ ਕੀਤਾ ਜਾਵੇਗਾ।

ਅਫਗਾਨਿਸਤਾਨ ‘ਚ ਹੜ੍ਹ ਨਾਲ 31 ਲੋਕਾਂ ਦੀ ਹੋਈ ਮੌਤ

0

ਭਾਰੀ ਬਾਰਿਸ਼ ਤੇ ਹੜ੍ਹ ਨੇ ਅਫਗਾਨਿਸਤਾਨ ‘ਚ ਤਬਾਹੀ ਮਚਾਈ ਹੋਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਹੜ੍ਹ ਕਾਰਨ 31 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦਰਜਨਾਂ ਲੋਕ ਲਾਪਤਾ ਹੋ ਗਏ। ਰਿਪੋਰਟ ਅਨੁਸਾਰ 14 ਅਗਸਤ ਨੂੰ ਉੱਤਰੀ ਅਫਗਾਨਿਸਤਾਨ ‘ਚ ਹੜ੍ਹ ਆਇਆ। ਇਸ ਕਾਰਨ ਕਈ ਬੱਚਿਆਂ ਤੇ ਔਰਤਾਂ ਦੀ ਮੌਤ ਹੋ ਗਈ ਹੈ।

ਪੂਰਬੀ ਪਰਵਨ ਅਤੇ ਨੰਗਰਹਾਰ ਸੂਬਿਆਂ ’ਚ ਐਤਵਾਰ ਅਤੇ ਸੋਮਵਾਰ ਨੂੰ ਭਾਰੀ ਮੀਂਹ ਅਤੇ ਹੜ੍ਹ ਨੇ 31 ਲੋਕਾਂ ਦੀ ਜਾਨ ਲੈ ਲਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਪਿਛਲੇ ਮਹੀਨਿਆਂ ’ਚ ਅਫ਼ਗਾਨਿਸਤਾਨ ਦੇ 34 ਸੂਬਿਆਂ ’ਚੋਂ 10 ’ਚ ਬਾਰਿਸ਼ ਅਤੇ ਹੜ੍ਹਾਂ ਕਾਰਨ 200 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸੈਂਕੜੇ ਘਰ ਤਬਾਹ ਹੋ ਗਏ ਹਨ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਘੱਟੋ-ਘੱਟ 100 ਲੋਕ ਲਾਪਤਾ ਹਨ, ਖੋਜ ਅਤੇ ਬਚਾਅ ਮੁਹਿੰਮ ਚੱਲ ਰਹੀ ਹੈ।

ਸਥਾਨਕ ਮੌਸਮ ਵਿਭਾਗ ਨੇ ਕਿਹਾ ਕਿ ਅਫਗਾਨਿਸਤਾਨ ਦੇ ਜ਼ਿਆਦਾਤਰ ਸੂਬਿਆਂ ‘ਚ ਆਉਣ ਵਾਲੇ ਦਿਨਾਂ ‘ਚ ਹੋਰ ਬਾਰਿਸ਼ ਹੋਣ ਦੀ ਸੰਭਾਵਨਾ ਹੈ।

 

FIFA ਨੇ ਭਾਰਤ ’ਤੇ ਲਗਾਈ ਪਾਬੰਦੀ ਤੇ ਅੰਡਰ-17(ਲੜਕੀਆਂ) ਵਿਸ਼ਵ ਕੱਪ ਦੀ ਮੇਜ਼ਬਾਨੀ ਖੋਹੀ

0

ਵਿਸ਼ਵ ਫੁਟਬਾਲ ਦੀ ਸਰਵਉੱਚ ਸੰਚਾਲਨ ਸੰਸਥਾ ਫੀਫਾ ਨੇ ਅੱਜ ਆਲ ਇੰਡੀਆ ਫੁਟਬਾਲ ਫੈਡਰੇਸ਼ਨ (ਏਆਈਐੱਫਐੱਫ) ਨੂੰ ‘ਤੀਜੀ ਧਿਰ ਦੀ ਗ਼ੈਰਜ਼ਰੂਰੀ ਦਖਲਅੰਦਾਜ਼ੀ’ ਦਾ ਹਵਾਲਾ ਦਿੰਦੇ ਹੋਏ ਮੁਅੱਤਲ ਕਰ ਦਿੱਤਾ ਅਤੇ ਅਕਤੂਬਰ ਵਿੱਚ ਹੋਣ ਵਾਲੇ ਅੰਡਰ-17 (ਲੜਕੀਆਂ)ਵਿਸ਼ਵ ਕੱਪ ਦੀ ਮੇਜ਼ਬਾਨੀ ਖੋਹ ਲਈ ਹੈ। ਆਪਣੇ 85 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਫੀਫਾ ਨੇ ਏਆਈਐੱਫਐੱਫ ਉੱਤੇ ਪਾਬੰਦੀ ਲਗਾਈ ਹੈ।

ਕੀ ਹੈ ਮਾਮਲਾ:
ਸੁਪਰੀਮ ਕੋਰਟ ਨੇ ਦਸੰਬਰ 2020 ਤੋਂ ਚੋਣਾਂ ਨਾ ਕਰਵਾਉਣ ਲਈ 18 ਮਈ ਨੂੰ ਪ੍ਰਫੁੱਲ ਪਟੇਲ ਨੂੰ ਏਆਈਐੱਫਐੱਫ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ ਅਤੇ ਏਆਈਐਫਐਫ ਨੂੰ ਚਲਾਉਣ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਏਆਰ ਦਵੇ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਪ੍ਰਸ਼ਾਸਕਾਂ ਦੀ ਕਮੇਟੀ (ਸੀਓਏ) ਬਣਾਈ ਗਈ ਸੀ। ਸੀਓਏ ਨੂੰ ਰਾਸ਼ਟਰੀ ਖੇਡ ਸੰਹਿਤਾ ਅਤੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਏਆਈਐਫਐਫ ਦੇ ਸੰਵਿਧਾਨ ਨੂੰ ਬਣਾਉਣ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਸੀ।ਫੀਫਾ ਨੇ ਕਿਹਾ ਹੈ ਕਿ ਮੁਅੱਤਲੀ ਉਦੋਂ ਹੀ ਹਟਾਈ ਜਾਵੇਗੀ ਜਦੋਂ ਏਆਈਐੱਫਐੱਫ ਕਾਰਜਕਾਰੀ ਕਮੇਟੀ ਨੂੰ ਪ੍ਰਸ਼ਾਸਕਾਂ ਦੀ ਕਮੇਟੀ ਨਾਲ ਬਦਲਣ ਦਾ ਫੈਸਲਾ ਵਾਪਸ ਲੈ ਲਿਆ ਜਾਵੇਗਾ ਅਤੇ ਏਆਈਐੱਫਐੱਫ ਪ੍ਰਸ਼ਾਸਨ ਨੂੰ ਫੈਡਰੇਸ਼ਨ ਦੇ ਰੋਜ਼ਾਨਾ ਦੇ ਮਾਮਲਿਆਂ ਦਾ ਪੂਰਾ ਨਿਯੰਤਰਣ ਦਿੱਤਾ ਜਾਵੇਗਾ।

Realme, Redmi ਤੇ Vivo ਦੇ ਇਹ ਫੋਨ ਅਗਸਤ ‘ਚ ਹੋਣਗੇ ਲਾਂਚ, ਜਾਣੋ ਖਾਸੀਅਤ

0

ਮੋਬਾਇਲ ਕੰਪਨੀਆਂ ਵਲੋਂ ਨਵੇਂ-ਨਵੇਂ ਸਮਾਰਟਫੋਨ ਲਾਂਚ ਹੁੰਦੇ ਰਹਿੰਦੇ ਹਨ। ਲੋਕਾਂ ‘ਚ ਇਨ੍ਹਾਂ ਸਮਾਰਟ ਫੋਨਾਂ ਦਾ ਇਸਤੇਮਾਲ ਵੀ ਵਧੇਰੇ ਹੋਣ ਲੱਗ ਪਿਆ ਹੈ। ਬਾਜ਼ਾਰ ‘ਚ ਹਰ ਰੋਜ਼ ਨਵੇਂ ਸਮਾਰਟਫੋਨ ਲਾਂਚ ਹੁੰਦੇ ਹਨ। ਇਨ੍ਹੀਂ ਦਿਨੀਂ ਐਪਲ ਆਈਫੋਨ 14 ਸੀਰੀਜ਼ ਨੂੰ ਲੈ ਕੇ ਕਾਫੀ ਚਰਚਾ ਹੋ ਰਹੀ ਹੈ। ਅਗਸਤ ਵਿੱਚ Redmi, Realme, Vivo ਆਪਣੇ ਨਵੇਂ ਫੋਨ ਲਾਂਚ ਕਰਨ ਲਈ ਤਿਆਰ ਹਨ। ਆਓ ਜਾਣਦੇ ਹਾਂ ਭਾਰਤ ‘ਚ ਕਿਹੜੇ-ਕਿਹੜੇ ਫੋਨ ਲਾਂਚ ਹੋਣ ਜਾ ਰਹੇ ਹਨ।

Vivo V25 Pro: Vivo 17 ਅਗਸਤ ਨੂੰ ਭਾਰਤ ਵਿੱਚ ਆਪਣੀ ਨਵੀਨਤਮ ਡਿਵਾਈਸ V25 ਪ੍ਰੋ ਨੂੰ ਲਾਂਚ ਕਰਨ ਲਈ ਤਿਆਰ ਹੈ। ਲਾਂਚ ਤੋਂ ਪਹਿਲਾਂ ਫੋਨ ਨੂੰ ਲੈ ਕੇ ਕਈ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਲਿਸਟਿੰਗ ਤੋਂ ਪਤਾ ਚੱਲਦਾ ਹੈ ਕਿ ਫ਼ੋਨ MediaTek Dimensity 1300 ਦੁਆਰਾ ਸੰਚਾਲਿਤ ਹੋਵੇਗਾ, Mali-G77 MC9 GPU ਨਾਲ ਪੇਅਰ ਕੀਤਾ ਜਾਵੇਗਾ। ਫੋਨ ਦੀ ਰੈਮ ਨੂੰ 8GB ਤੱਕ ਵਧਾਇਆ ਜਾਵੇਗਾ। ਫੋਨ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਨਾਲ ਆਵੇਗਾ। ਇਹ 64MP ਮੁੱਖ ਕੈਮਰਾ ਆਪਟੀਕਲ ਇਮੇਜ ਸਟੇਬਲਾਈਜ਼ੇਸ਼ਨ (OIS) ਸਪੋਰਟ ਅਤੇ ਵਲੋਗ ਮੋਡ, ਹਾਈਬ੍ਰਿਡ ਇਮੇਜ ਸਟੇਬਲਾਈਜੇਸ਼ਨ ਦੇ ਨਾਲ ਆਵੇਗਾ। ਫੋਨ ਵਿੱਚ 66W ਫਲੈਸ਼ ਚਾਰਜ ਫਾਸਟ ਚਾਰਜਿੰਗ ਸਪੋਰਟ ਦੇ ਨਾਲ 4830mAh ਦੀ ਬੈਟਰੀ ਹੋਣ ਦੀ ਉਮੀਦ ਹੈ।

Realme 9i 5G: Realme ਨੇ ਟਵਿਟਰ ‘ਤੇ ਜਾਰੀ ਟੀਜ਼ਰ ‘ਚ ਦੱਸਿਆ ਹੈ ਕਿ ਇਹ ਫੋਨ 18 ਅਗਸਤ ਨੂੰ ਦੁਪਹਿਰ 12:30 ਵਜੇ ਲਾਂਚ ਹੋਵੇਗਾ। ਖਾਸ ਗੱਲ ਇਹ ਹੈ ਕਿ ਇਹ 5G ਫੋਨ MediaTek Dimensity 810 5G ਚਿੱਪਸੈੱਟ, ਵੱਡੀ ਬੈਟਰੀ ਅਤੇ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਦੇ ਨਾਲ ਆਉਂਦਾ ਹੈ। ਦੱਸ ਦੇਈਏ ਕਿ Realme 9i 5G Realme 9i ਦਾ ਇੱਕ ਵੇਰੀਐਂਟ ਹੈ ਜੋ ਇਸ ਸਾਲ ਜਨਵਰੀ ਵਿੱਚ ਲਾਂਚ ਕੀਤਾ ਗਿਆ ਸੀ। Realme 9i ‘ਚ ਤਿੰਨ ਰੀਅਰ ਕੈਮਰੇ ਦਿੱਤੇ ਗਏ ਹਨ। ਇਸ ‘ਚ ਇਸ ਦਾ ਪ੍ਰਾਇਮਰੀ ਕੈਮਰਾ 50 ਮੈਗਾਪਿਕਸਲ ਦਾ ਹੈ, ਜੋ ਅਪਰਚਰ f/1.8 ਨਾਲ ਆਉਂਦਾ ਹੈ।

Xiaomi 12 Lite: Xiaomi 12 Lite ਨੂੰ ਅਗਸਤ ‘ਚ ਭਾਰਤੀ ਬਾਜ਼ਾਰ ‘ਚ ਲਾਂਚ ਕੀਤੇ ਜਾਣ ਦੀ ਉਮੀਦ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਫੋਨ ਨੂੰ ਅਗਸਤ ਦੇ ਅੰਤ ‘ਚ ਪੇਸ਼ ਕੀਤਾ ਜਾਵੇਗਾ। ਹਾਲਾਂਕਿ ਫੋਨ ਦੀ ਲਾਂਚਿੰਗ ਡੇਟ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਸ ਫੋਨ ‘ਚ 6.55 ਇੰਚ ਦੀ AMOLED ਸਕਰੀਨ ਹੈ, ਜੋ 120Hz ਰਿਫਰੈਸ਼ ਰੇਟ ਨਾਲ ਆ ਸਕਦੀ ਹੈ। Xiaomi 12 Lite ‘ਚ Qualcomm Snapdragon 778G ਪ੍ਰੋਸੈਸਰ, 8GB ਤੱਕ ਰੈਮ ਅਤੇ 256GB ਤੱਕ ਦੀ ਇੰਟਰਨਲ ਸਟੋਰੇਜ ਵਰਗੇ ਫੀਚਰਸ ਦਿੱਤੇ ਜਾ ਸਕਦੇ ਹਨ।

ਇਸ ਫੋਨ ਦੀ ਲਾਂਚਿੰਗ ਡੇਟ ਦਾ ਅਧਿਕਾਰਤ ਤੌਰ ‘ਤੇ ਖੁਲਾਸਾ ਨਹੀਂ ਕੀਤਾ ਗਿਆ ਹੈ ਪਰ ਕਿਹਾ ਜਾ ਰਿਹਾ ਹੈ ਕਿ ਇਸ ਨੂੰ ਅਗਸਤ ਦੇ ਅਖੀਰ ‘ਚ ਪੇਸ਼ ਕੀਤਾ ਜਾਵੇਗਾ। ਇਸ Realme ਫੋਨ ਵਿੱਚ FHD+ ਰੈਜ਼ੋਲਿਊਸ਼ਨ ਦੇ ਨਾਲ 6.62-ਇੰਚ ਦੀ E4 AMOLED ਸਕ੍ਰੀਨ ਹੋਣ ਦੀ ਉਮੀਦ ਹੈ। ਇਸ ‘ਚ Qualcomm Snapdragon 870 octa-core ਪ੍ਰੋਸੈਸਰ ਮਿਲਣ ਦੀ ਉਮੀਦ ਹੈ। ਫੋਨ ‘ਚ 8GB ਰੈਮ ਦਿੱਤੀ ਜਾ ਸਕਦੀ ਹੈ।