Home Blog Page 1950

ਗੁਰਦਾਸਪੁਰ ‘ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲਹਿਰਾਇਆ ਤਿਰੰਗਾ

0

ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਖੇਡ ਸਟਡੀਅਮ ਵਿੱਚ ਅੱਜ 75ਵਾਂ ਆਜ਼ਾਦੀ ਦਿਹਾੜੇ ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੈਬਿਨੇਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਧਾਲੀਵਾਲ ਨੇ ਦੇਸ਼ ਦੇ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਕਿਹਾ ਕਿ ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹਨ, ਜਿਨ੍ਹਾਂ ਕਰਕੇ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ। ਆਮ ਆਦਮੀ ਪਾਰਟੀ ਲੋਕਾਂ ਨੂੰ ਸੁੱਖ ਸਹੂਲਤ ਦੇਣ ਲਈ ਵਚਨਬੱਧ ਹੈ, ਜਿਸ ਦੇ ਤਹਿਤ ਅੱਜ ਪੂਰੇ ਪੰਜਾਬ ਵਿਚ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ ਹੈ।

ਸੰਬੋਧਨ ਦੌਰਾਨ ਕੈਬਿਨੇਟ ਮੰਤਰੀ ਧਾਲੀਵਾਲ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਬੱਧ ਹੈ। ਪੰਜਾਬ ਦੇ ਕਿਸਾਨਾਂ ਦੀ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਨੇ ਅਨੇਕਾਂ ਨਜਾਇਜ਼ ਕਬਜ਼ੇ ਛੁਡਵਾਏ ਹਨ। ਇਸ ਦੇ ਨਾਲ ਹੀ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਦੇਖਦੇ ਹੋਏ ਪੰਜਾਬ ਵਿੱਚ ਮੁਹੱਲਾ ਕਲੀਨਿਕ ਸਮਾਪਤ ਕੀਤੇ ਗਏ ਹਨ, ਜਿਨ੍ਹਾਂ ਦੀ ਸ਼ੁਰੂਆਤ ਅੱਜ ਤੋਂ ਕਰ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੰਮ ਕੀਤਾ ਜਾ ਰਿਹਾ ਤਾਂ ਜੋ ਪੰਜਾਬ ਦੇ ਬੱਚਿਆ ਦਾ ਭਵਿੱਖ ਉੱਜਵਲ ਹੋ ਸਕੇ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਧਾਲੀਵਾਲ ਨੇ ਕਿਹਾ ਕਿ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਕੰਮ ਕਰ ਰਹੀ ਹੈ। ਪੰਜਾਬ ਨੂੰ ਕਿਸ ਤਰ੍ਹਾਂ ਖੁਸ਼ਹਾਲ ਬਣਾਉਣਾ ਹੈ, ਇਸ ਦੇ ਉੱਪਰ ਵੀ ਕੰਮ ਕੀਤਾ ਜਾ ਰਿਹਾ ਹੈ। ਇਸ ਵਾਰ ਪੰਜਾਬ ’ਚ 75 ਮੁਹੱਲਾ ਕਲੀਨਿਕ ਸਮਾਪਤ ਕੀਤੇ ਗਏ ਹਨ। ਆਉਣ ਵਾਲੇ ਸਮੇਂ ’ਚ ਮਕੌੜਾ ਪਤਨ ਰਾਵੀ ਦਰਿਆ ਤੋਂ ਪਾਰ ਵੱਸਦੇ ਲੋਕਾਂ ਲਈ ਵੀ ਮੁਹੱਲਾ ਕਲੀਨਿਕ ਸਮਾਪਤ ਕਿਤੇ ਜਾਣਗੇ। ਇਸ ਮੌਕੇ ਪ੍ਰਸਾਸ਼ਨ ਵਲੋਂ ਕੀਤੇ ਗਏ ਵੀ.ਆਈ.ਪੀ. ਪ੍ਰਬੰਧਾਂ ’ਤੇ ਕਿਹਾ ਕਿ ਇਹ ਵੀ.ਆਈ.ਪੀ. ਕਲਚਰ ਨਹੀਂ ਸਗੋਂ ਸੁਰੱਖਿਆ ਦੇ ਪ੍ਰਬੰਧ ਹਨ।

CM ਮਾਨ ਨੇ ਲੁਧਿਆਣਾ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

0

ਦੇਸ਼ ਅੱਜ 75ਵਾਂ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ। ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਆਜ਼ਾਦੀ ਦਿਹਾੜੇ ‘ਤੇ ਆਮ ਆਦਮੀ ਕਲੀਨਿਕ ਦੀ ਸਹੂਲਤ ਲੋਕਾਂ ਨੂੰ ਦੇਣ ਦਾ ਵਾਅਦਾ ਕੀਤਾ ਸੀ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਤਾ ਨਾਲ ਕੀਤਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਨੇ ਅੱਜ ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਗਰੀਬ ਵਿਅਕਤੀ ਹੁਣ ਪੈਸੇ ਪੱਖੋਂ ਇਲਾਜ ਤੋਂ ਨਹੀਂ ਰਹੇਗਾ।

ਲੋਕਾਂ ਨੂੰ ਇਲਾਜ ਤੇ ਦਵਾਈਆਂ ਮੁਫਤ ਦਿੱਤੀਆ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਅੱਜ ਅਸੀਂ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਹਨ। ਇਹ ਕਲੀਨਿਕ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਰਿਹਾ ਕਰਨਗੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਕੀਤੇ ਗਏ ਫੈਸਲਿਆ ਦਾ ਹੁਣ ਨਤੀਜਾ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਫਤ ਬਿਜਲੀ ਬਿੱਲ ਵਾਲਾ ਵਾਅਦਾ ਵੀ ਪੂਰਾ ਕੀਤਾ ਹੈ।

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਮੋਹਾਲੀ ਦੇ ਆਮ ਆਦਮੀ ਕਲੀਨਿਕ ਦਾ ਕਰਨਗੇ ਉਦਘਾਟਨ

0

ਮੋਹਾਲੀ ਵਿਖੇ ਆਜ਼ਾਦੀ ਦਿਹਾੜੇ ਦੇ ਸਮਾਗਮ ਮੌਕੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਮਾ ਨੇ ਤਿਰੰਗਾ ਲਹਿਰਾਇਆ ਹੈ। ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨਜਦੀਕ ਹੀ ਮਿਆਰੀ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੇ ਜਾ ਰਹੇ ਆਮ ਆਦਮੀ ਕਲੀਨਿਕਾਂ ਦੀ ਲੜੀ ਵਿਚ ਅੱਜ 15 ਅਗਸਤ ਨੂੰ ਮੋਹਾਲੀ ਫੇਜ 5 ਵਿੱਚ ਬਣੇ ਆਮ ਆਦਮੀ ਕਲੀਨਿਕ ਨੂੰ ਜ਼ਿਲ੍ਹੇ ਦੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਅੱਜ ਅਜ਼ਾਦੀ ਦਿਹਾੜੇ ਮੌਕੇ ਸਵੇਰੇ 11:00 ਵਜੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਮਾਲ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਫੇਜ 5 ਮੋਹਾਲੀ ਦੀ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨਗੇ।

ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਨੇ ਜਿਲੇ ਦੇ ਲੋਕਾਂ ਨੂੰ ਅਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫੇਜ 5 ਮੋਹਾਲੀ ਵਿਖੇ ਇਹ ਆਮ ਆਦਮੀ ਕਲੀਨਿਕ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਮਾਹਿਰ ਡਾਕਟਰ ਸੇਵਾਵਾਂ ਪ੍ਰਦਾਨ ਕਰਣਗੇ।

ਉਨ੍ਹਾਂ ਨੇ ਦੱਸਿਆ ਕਿ ਇੰਨਾਂ ਆਮ ਆਦਮੀ ਕਲੀਨਿਕਾਂ ਵਿਚ ਓਪੀਡੀ ਸੇਵਾਵਾਂ, ਟੀਕਾਕਰਨ ਸੇਵਾਵਾਂ, ਜੱਚਾ ਬੱਚਾ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ, ਮੁਫਤ ਲੈਬ ਟੈਸਟ ਆਦਿ ਦੀ ਸਹੁਲਤ ਉਪਲੱਬਧ ਹੋਵੇਗੀ ਅਤੇ ਇੱਥੋਂ ਦਵਾਈਆਂ ਵੀ ਮੁਫਤ ਦਿੱਤੀਆਂ ਜਾਣਗੀਆਂ। ਉਨਾਂ ਨੇ ਕਿਹਾ ਕਿ ਇਹ ਕਲੀਨਿਕ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਣਗੇ ਅਤੇ ਹੁਣ ਉਨਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਉਨ੍ਹਾਂ ਦੇ ਪਿੰਡ ਵਿਚ ਹੀ ਮਿਲਣਗੀਆਂ।

 

Independence Day 2022: PM ਮੋਦੀ ਨੇ ਲਾਲ ਕਿਲ੍ਹੇ ‘ਤੇ ਲਹਿਰਾਇਆ ਤਿਰੰਗਾ

0

ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ’ਚ ਜਸ਼ਨ ਦਾ ਮਾਹੌਲ ਹੈ। ਦੇਸ਼ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 9ਵੀਂ ਵਾਰ ਲਾਲ ਕਿਲ੍ਹੇ ਤੋਂ ਆਜ਼ਾਦੀ ਦੇ 76ਵੇਂ ਆਜ਼ਾਦੀ ਦਿਹਾੜੇ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ।

ਰਾਸ਼ਟਰੀ ਝੰਡਾ ਲਹਿਰਾਉਣ ਮਗਰੋਂ ਪ੍ਰਧਾਨ ਮੰਤਰੀ ਨੇ ਤਿਰੰਗੇ ਨੂੰ ਸਲਾਮੀ ਦਿੱਤੀ। ਇਸ ਮਗਰੋਂ ਐੱਮ. ਆਈ-17 ਵਨ ਵੀ ਹੈਲੀਕਾਪਟਰਾਂ ਤੋਂ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਦੌਰਾਨ 21 ਤੋਪਾਂ ਦੀ ਸਲਾਮੀ ਵੀ ਦਿੱਤੀ ਗਈ। ਆਜ਼ਾਦੀ ਦਿਹਾੜੇ ਮੌਕੇ ਰਾਸ਼ਟਰੀ ਰਾਜਧਾਨੀ ਦਿੱਲੀ ’ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ। ਇਤਿਹਾਸਕ ਲਾਲ ਕਿਲ੍ਹੇ ਦੀ ਹਿਫਾਜ਼ਤ ਲਈ ਬਹੁ ਪੱਧਰੀ ਸੁਰੱਖਿਆ ਘੇਰਾ ਤਿਆਰ ਕੀਤਾ ਗਿਆ ਹੈ।

ਲਾਲ ਕਿਲ੍ਹੇ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਿਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਅਸੀਂ ਆਪਣੀ ਧਰਤੀ ਨਾਲ ਜੁੜਾਂਗੇ ਤਾਂ ਹੀ ਉੱਚਾ ਉਡਾਂਗੇ, ਦੁਨੀਆ ਨੂੰ ਹੱਲ ਦੇ ਸਕਾਂਗੇ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦਾ ਲਾਲ ਕਿਲ੍ਹੇ ਤੋਂ ਦਰਦ ਵੀ ਛਲਕਿਆ। ਇਹ ਦਰਦ ਨਾਰੀ ਯਾਨੀ ਕਿ ਔਰਤਾਂ ਨੂੰ ਲੈ ਕੇ ਛਲਕਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੇਰੀ ਇਕ ਪੀੜਾ ਹੈ, ਮੇਰਾ ਦਰਦ ਹੈ, ਮੈਂ ਇਸ ਦਰਦ ਨੂੰ ਦੇਸ਼ ਵਾਸੀਆਂ ਦੇ ਸਾਹਮਣੇ ਨਹੀਂ ਕਹਾਂਗਾ ਤਾਂ ਕਿਸ ਨੂੰ ਕਹਾਂਗਾ। ਉਨ੍ਹਾਂ ਕਿਹਾ ਕਿ ਅੱਜ ਕਿਸੇ ਨਾ ਕਿਸੇ ਕਾਰਨ ਸਾਡੇ ਅੰਦਰ ਵਿਗਾੜ ਆਇਆ ਹੈ। ਸਾਡੀ ਬੋਲ-ਚਾਲ ’ਚ, ਸਾਡੇ ਸੁਭਾਅ ’ਚ। ਅਸੀਂ ਔਰਤ ਦਾ ਅਪਮਾਨ ਕਰਦੇ ਹਾਂ। ਕੀ ਅਸੀਂ ਸੁਭਾਅ ਤੋਂ, ਸੰਸਕਾਰ ਤੋਂ, ਰੋਜ਼ਾਨਾ ਦੀ ਜ਼ਿੰਦਗੀ ’ਚ ਔਰਤ ਨੂੰ ਅਪਮਾਨਿਤ ਕਰਨ ਵਾਲੀ ਹਰ ਗੱਲ ਤੋਂ ਮੁਕਤੀ ਦਾ ਸੰਕਲਪ ਲੈ ਸਕਦੇ ਹਾਂ। ਨਾਰੀ ਦਾ ਗੌਰਵ ਰਾਸ਼ਟਰ ਦੇ ਸੁਫ਼ਨੇ ਪੂਰੇ ਕਰਨ ’ਚ ਬਹੁਤ ਵੱਡੀ ਪੂੰਜੀ ਬਣਨ ਵਾਲਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਕੋਈ ਵੀ ਖੇਤਰ ਵੇਖ ਲਓ, ਸਾਡੇ ਦੇਸ਼ ਦੀ ਨਾਰੀ ਸ਼ਕਤੀ ਅੱਗੇ ਹੈ। ਪੁਲਸ ਹੋਵੇ ਜਾਂ ਖੇਡ ਦਾ ਮੈਦਾਨ, ਭਾਰਤ ਦੀ ਨਾਰੀ ਸ਼ਕਤੀ ਇਕ ਨਵੇਂ ਸੰਕਲਪ ਨਾਲ ਅੱਗੇ ਆ ਰਹੀ ਹੈ। ਆਉਣ ਵਾਲੇ 25 ਸਾਲਾਂ ’ਚ ਮੈਂ ਨਾਰੀ ਸ਼ਕਤੀ ਦਾ ਯੋਗਦਾਨ ਵੇਖ ਰਿਹਾ ਹਾਂ। ਅਸੀਂ ਜਿੰਨੇ ਜ਼ਿਆਦਾ ਮੌਕੇ ਆਪਣੀਆਂ ਧੀਆਂ ਨੂੰ ਦੇਵਾਂਗੇ, ਉਹ ਦੇਸ਼ ਨੂੰ ਉੱਚਾਈ ’ਤੇ ਲੈ ਕੇ ਜਾਣਗੀਆਂ। ਇਸ ਲਈ ਆਓ ਅਸੀਂ ਸਾਰੇ ਜ਼ਿੰਮੇਵਾਰੀਆਂ ਨਾਲ ਅੱਗੇ ਵਧੀਏ।

ਦੱਸ ਦੇਈਏ ਕਿ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਕੇਂਦਰ ਸਰਕਾਰ ਨੇ ‘ਹਰ ਘਰ ਤਿਰੰਗਾ’ ਸਮੇਤ ਕਈ ਪ੍ਰੋਗਰਾਮ ਸ਼ੁਰੂ ਕੀਤੇ ਹਨ। ਦੇਸ਼ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾ ਰਿਹਾ ਹੈ।

ਸੀਨੀਅਰ ਕਾਂਗਰਸੀ ਆਗੂ ਵਿਕਰਮ ਸਿੰਘ ਮੋਫ਼ਰ ਖ਼ਿਲਾਫ਼ ਕੇਸ ਹੋਇਆ ਦਰਜ, ਜਾਣੋ ਪੂਰਾ ਮਾਮਲਾ

0

ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਵਿਕਰਮ ਸਿੰਘ ਮੋਫ਼ਰ ਸਮੇਤ ਹੋਰਨਾਂ ਖ਼ਿਲਾਫ਼ ਬੋਹਾ ਥਾਣਾ ’ਚ ਇਰਾਦਾ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮਾਮਲੇ ਵਿਚ ਦਰਜ ਕੀਤੀ ਗਈ ਐੱਫਆਈਆਰ ਅਨੁਸਾਰ ਵਿਕਰਮ ਸਿੰਘ ਮੋਫ਼ਰ ਸਮੇਤ ਗੁਰਕੀਰਤ ਸਿੰਘ, ਗੋਬਿੰਦਰ ਸਿੰਘ, ਜਗਸੀਰ ਸਿੰਘ, ਗੁਰਪਿਆਰ ਸਿੰਘ ਅਤੇ ਪੰਜ -ਛੇ ਜਣਿਆਂ ‘ਤੇ ਧਾਰਾ 307 ਸਮੇਤ 353, 332,186, 186, 506, 25, 27 ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਥਾਣਾ ਬੋਹਾ ਦੇ ਇੰਚਾਰਜ ਹਰਭਜਨ ਸਿੰਘ ਨੇ ਦੱਸਿਆ ਕਿ ਪਿੰਡ ਅੱਕਾਂਵਾਲੀ ਦੇ ਵਸਨੀਕ ਮਨਪ੍ਰੀਤ ਸਿੰਘ ਉਰਫ਼ ਮਨੀ ਨੇ ਬੋਹਾ ਪੁਲਿਸ ਨੂੰ ਹੈਲਪਲਾਈਨ ਨੰਬਰ 112 ‘ਤੇ ਫ਼ੋਨ ਕਰਕੇ ਇਤਲਾਹ ਦਿੱਤੀ ਕਿ ਕੁੱਝ ਵਿਅਕਤੀ ਉਸ ‘ਤੇ ਜਾਨਲੇਵਾ ਹਮਲਾ ਕਰਨ ਦੇ ਇਰਾਦੇ ਨਾਲ ਉਸਦੇ ਘਰ ਨੇੜਲੇ ਝੀਂਗਾ ਫਾਰਮ ‘ਤੇ ਕੁਝ ਹੋਰ ਅਣਪਛਾਤੇ ਵਿਅਕਤੀਆਂ ਸਮੇਤ ਬੈਠੇ ਹਨ। ਪੁਲਿਸ ਜਦ ਉਕਤ ਜਗ੍ਹਾ ’ਤੇ ਪੁੱਜੀ ਤਾਂ ਉਥੇ ਮੌਜੂਦ ਵਿਅਕਤੀਆਂ ਨੇ ਪੁਲਿਸ ਨਾਲ ਮਾੜਾ ਵਿਹਾਰ ਕੀਤਾ ਅਤੇ ਬਹਿਸ ਕਰਦਿਆਂ ਵਰਦੀ ਵੀ ਪਾੜ ਦਿੱਤੀ। ਧੱਕਾਮੁੱਕੀ ਵੀ ਕੀਤੀ ਗਈ।

ਇਸ ਦੌਰਾਨ ਇਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਐੱਸਐੱਚਓ ਨੇ ਦੱਸਿਆ ਕਿ ਘਟਨਾ ਰਾਤ ਦੀ ਹੈ ਅਤੇ ਇਸ ਮਾਮਲੇ ’ਚ ਪੁਲਿਸ ਵਲੋਂ ਤਿੰਨ ਜਣਿਆਂ ਰਾਜੂ ਸਰਪੰਚ , ਜਗਸੀਰ ਸਿੰਘ ਤੇ ਗੁਰਪਿਆਰ ਸਿੰਘ ਨੂੰ ਹਿਰਾਸਤ ’ਚ ਲਿਆ ਹੈ, ਜਦੋਂਕਿ ਬਿਕਰਮ ਸਿੰਘ ਮੋਫ਼ਰ ਤੇ ਗੁਰਕੀਰਤ ਸਿੰਘ ਦੀ ਗ੍ਰਿਫ਼ਤਾਰੀ ਬਾਕੀ ਹੈ। ਜ਼ਿਕਰਯੋਗ ਹੈ ਕਿ ਵਿਕਰਮ ਸਿੰਘ ਮੋਫ਼ਰ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਹਨ ਅਤੇ ਅਜੀਤਇੰਦਰ ਸਿੰਘ ਮੋਫ਼ਰ ਸਾਬਕਾ ਵਿਧਾਇਕ ਦੇ ਪੁੱਤਰ ਹਨ। ਵਿਧਾਨਸਭਾ ਚੋਣ ਇਸ ਵਾਰ ਵਿਕਰਮ ਸਿੰਘ ਮੋਫ਼ਰ ਦੁਆਰਾ ਲੜੀ ਗਈ ਸੀ ਪਰ ਹਾਰ ਗਏ ਸਨ।

ਸੀਨੀਅਰ ਕਾਂਗਰਸੀ ਆਗੂ ਵਿਕਰਮ ਸਿੰਘ ਮੋਫ਼ਰ ਨੇ ਕਿਹਾ ਕਿ ਮਾੜੇ ਅਨਸਰ ਤੇ ਗੈਂਗਸਟਰਾਂ ਨੂੰ ਫੜਨਾ ਚਾਹੀਦਾ ਹੈ ਪਰ ਇਹ ਸਿਆਸਤ ਤੋਂ ਪੇ੍ਰਿਤ ਹੋ ਕੇ ਕੀਤਾ ਜਾ ਰਿਹਾ ਹੈ। ਇਹ ਸਿਆਸੀ ਕਿੜ੍ਹ ਕੱਢੀ ਜਾ ਰਹੀ ਹੈ। ਅਫ਼ਸਰਾਂ ਨੂੰ ਚਾਹੀਦਾ ਹੈ ਕਿ ਜਿਹੜੇ ਬਦਲਾਅ ਲਈ ਲੋਕਾਂ ਨੇ ਸਰਕਾਰ ਲਿਆਂਦੀ ਸੀ। ਉਹ ਕੰਮ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ’ਤੇ ਲੱਗੇ ਇਲਜ਼ਾਮ ਬੇਬੁਨਿਆਦ ਹਨ ਅਤੇ ਇਹ ਝੂਠਾ ਪਰਚਾ ਕੀਤਾ ਗਿਆ ਹੈ। ਜੇਕਰ ਅਜਿਹਾ ਸਾਬਤ ਹੁੰਦਾ ਹੈ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ।

CM ਭਗਵੰਤ ਮਾਨ ਨੇ ਲੁਧਿਆਣਾ ਵਿਖੇ ਲਹਿਰਾਇਆ ਤਿਰੰਗਾ ਝੰਡਾ, ਦੇਸ਼ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀ ਦਿੱਤੀ ਵਧਾਈ

0

ਅੱਜ ਸਾਡਾ ਦੇਸ਼ ਭਾਰਤ 75 ਅਜ਼ਾਦੀ ਦਿਹਾੜਾ ਮਨਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਹੈ। ਉਨ੍ਹਾਂ ਨੇ ਇਸ ਮੌਕੇ ਸਾਰੇ ਦੇਸ਼ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ

ਮੇਰਾ ਭਾਰਤ ਮਹਾਨ

ਅੱਜ ਸਾਡੇ ਦੇਸ਼ ਨੂੰ ਆਜ਼ਾਦ ਹੋਏ 75 ਵਰ੍ਹੇ ਪੂਰੇ ਹੋ ਗਏ ਨੇ…ਭਾਰਤ ਨੂੰ ਆਜ਼ਾਦ ਕਰਵਾਉਣ ਲਈ ਅਨੇਕਾਂ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਆਜ਼ਾਦੀ ਦਿਹਾੜੇ ਮੌਕੇ ਪ੍ਰਣਾਮ ਕਰਦਾ ਹਾਂ…ਨਾਲ ਹੀ ਦੇਸ਼-ਵਿਦੇਸ਼ਾਂ ‘ਚ ਵੱਸਦੇ ਸਮੁੱਚੇ ਭਾਰਤ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀਆਂ ਬਹੁਤ-ਬਹੁਤ ਵਧਾਈਆਂ ਦਿੰਦਾ ਹਾਂ…

ਜੈ ਹਿੰਦ…

 

ਜੇਲ੍ਹ ’ਚ ਬੰਦ ਗਾਇਕ ਦਲੇਰ ਮਹਿੰਦੀ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕਰਵਾਇਆ ਦਾਖ਼ਲ

0

ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਦੇਰ ਰਾਤ ਪਟਿਆਲਾ ਦੇ ਰਜਿੰਦਰਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਪਟਿਆਲਾ ਜੇਲ੍ਹ ’ਚ ਬੰਦ ਗਾਇਕ ਦੇ ਲਿਵਰ ’ਚ ਦੇਰ ਰਾਤ ਤਕਲੀਫ ਹੋਈ ਦੱਸੀ ਜਾ ਰਹੀ ਹੈ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਅਚਾਨਕ ਹਸਪਤਾਲ ਲਿਜਾਇਆ ਗਿਆ।

ਦੱਸ ਦੇਈਏ ਕਿ ਦਲੇਰ ਮਹਿੰਦੀ 19 ਸਾਲ ਪੁਰਾਣੇ ਕਬੂਤਰਬਾਜ਼ੀ ਮਾਮਲੇ ’ਚ 2 ਸਾਲ ਦੀ ਸਜ਼ਾ ਕੱਟ ਰਹੇ ਹਨ। ਸਾਲ 2003 ’ਚ ਪਟਿਆਲਾ ਪੁਲਸ ਨੇ ਪਿੰਡ ਬਲਬੇੜਾ ਹਲਕਾ ਸਨੌਰ ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ’ਤੇ ਦਲੇਰ ਮਹਿੰਦੀ, ਉਸ ਦੇ ਭਰਾ ਸ਼ਮਸ਼ੇਰ ਸਿੰਘ, ਧਿਆਨ ਸਿੰਘ ਤੇ ਬੁਲਬੁਲ ਮਹਿਤਾ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।

ਬਖਸ਼ੀਸ਼ ਸਿੰਘ ਨੇ ਕਿਹਾ ਸੀ ਕਿ ਦਲੇਰ ਮਹਿੰਦੀ ਨੇ 20 ਲੱਖ ਰੁਪਏ ਲੈ ਕੇ ਉਸ ਨੂੰ ਵਿਦੇਸ਼ ਭੇਜਣ ਦਾ ਭਰੋਸਾ ਦਿਵਾਇਆ ਸੀ। ਹਾਲਾਂਕਿ ਨਾ ਤਾਂ ਉਸ ਨੂੰ ਬਾਹਰ ਭੇਜਿਆ ਗਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ। ਇਸ ਮਾਮਲੇ ’ਚ ਦਲੇਰ ਮਹਿੰਦੀ ਵਲੋਂ ਪੰਜਾਬ-ਹਰਿਆਣਾ ਹਾਈਕੋਰਟ ’ਚ ਜ਼ਮਾਨਤ ਅਰਜ਼ੀ ਦਿੱਤੀ ਗਈ ਹੈ, ਜਿਸ ’ਤੇ ਸੁਣਵਾਈ 15 ਸਤੰਬਰ ਨੂੰ ਹੋਵੇਗੀ।

ਵਿੱਤ ਮੰਤਰੀ ਚੀਮਾ ਤੇ ਟਰਾਂਸਪੋਰਟ ਮੰਤਰੀ ਭੁੱਲਰ ਨਾਲ ਮੀਟਿੰਗ ਪਿੱਛੋਂ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਰੋਸ ਪ੍ਰੋਗਰਾਮ ਰੱਦ

0

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ ‘ਤੇ ਹਮਦਰਦੀ ਵਿਚਾਰ ਕਰਨ ਦੇ ਭਰੋਸੇ ਪਿੱਛੋਂ ਸੂਬੇ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਤ ਰੋਸ ਪ੍ਰੋਗਰਾਮ ਰੱਦ ਕਰ ਦਿੱਤਾ ਹੈ।

ਪੰਜਾਬ ਭਵਨ ਵਿਖੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਨੇ ਬੱਸ ਆਪ੍ਰੇਟਰਾਂ ਦੀਆਂ ਮੰਗਾਂ ਨੂੰ ਇੱਕ-ਇੱਕ ਕਰਕੇ ਵਿਚਾਰਿਆ। ਮੰਤਰੀਆਂ ਨੇ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਹੈ ਅਤੇ ਸਮਾਜ ਦੇ ਸਭ ਵਰਗਾਂ ਨੂੰ ਨਾਲ ਲੈ ਕੇ ਸੂਬੇ ਦਾ ਵਿਕਾਸ ਕਰਨਾ ਚਾਹੁੰਦੀ ਹੈ।

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਸਰਕਾਰ ਦੀ ਨੀਤੀ ਬਿਨਾਂ ਪੱਖਪਾਤ ਸਭ ਨੂੰ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਬੱਸ ਆਪ੍ਰੇਟਰ ਸਨਅਤ ਨਾਲ ਵੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ। ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਰਾਹਤ ਦੇਣ ਲਈ ਹੀ ਸਰਕਾਰ ਨੇ ਹਾਲ ਹੀ ਵਿੱਚ ਐਮਨੈਸਟੀ ਸਕੀਮ ਸ਼ੁਰੂ ਕੀਤੀ ਸੀ।

ਮੰਤਰੀਆਂ ਦੇ ਭਰੋਸੇ ਪਿੱਛੋਂ ਸਮੂਹ ਬੱਸ ਆਪ੍ਰੇਟਰਾਂ ਦੀ ਸੰਸਥਾ ਪੰਜਾਬ ਮੋਟਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਅਗਲਾ ਰੋਸ ਪ੍ਰੋਗਰਾਮ ਰੱਦ ਕਰ ਦਿੱਤਾ।

ਪਟਿਆਲਾ ਪੁਲਿਸ ਨੇ SBI ‘ਚੋਂ ਚੋਰੀ ਹੋਏ ਕੈਸ਼ ‘ਚੋਂ 33 ਲੱਖ 50 ਹਜ਼ਾਰ ਰੁਪਏ ਕੀਤੇ ਬਰਾਮਦ

0

ਪਟਿਆਲਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਸ੍ਰੀ ਦੀਪਕ ਪਾਰੀਕ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਪਟਿਆਲਾ ਵੱਲੋਂ ਜਾਰੀ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਮਿਤੀ 03.08.2022 ਨੂੰ SBI ਬੈਂਕ ਸ਼ੇਰਾਵਾਲਾ ਗੇਟ ਮਾਲ ਰੋਡ ਪਟਿਆਲਾ ਵਿੱਚੋਂ ਕੁਝ ਨਾ-ਮਾਲੂਮ ਵਿਅਕਤੀਆਂ ਵੱਲੋਂ 35 ਲੱਖ ਰੁਪਏ ਦੀ ਹੋਈ ਚੋਰੀ ਦੀ ਵਾਰਦਾਤ ਨੂੰ ਟਰੇਸ ਕਰ ਲਿਆ ਹੈ। ਇਸ ਕੇਸ ਵਿੱਚ ਸ੍ਰੀ ਹਰਬੀਰ ਸਿੰਘ ਅਟਵਾਲ, ਕਪਤਾਨ ਪੁਲਿਸ, ਇੰਨਵੈਸਟੀਗੇਸਨ, ਸ੍ਰੀ ਵਜੀਰ ਸਿੰਘ ਐਸ.ਪੀ. ਸਿਟੀ ਪਟਿਆਲਾ ਅਤੇ ਸ੍ਰੀ ਸੁਖਅੰਮ੍ਰਿਤ ਸਿੰਘ ਰੰਧਾਵਾ,ਡੀ.ਐਸ.ਪੀ (ਡਿਟੈਕਟਿਵ ), ਪਟਿਆਲਾ ਦੀ ਨਿਗਰਾਨੀ ਹੇਠ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ.ਪਟਿਆਲਾ ਦੀ ਟੀਮ ਬਣਾਈ ਗਈ ਸੀ।

ਜਿਨ੍ਹਾਂ ਨੇ ਵੱਖ-ਵੱਖ ਪਹਿਲੂਆਂ ਤੋਂ ਤਫਤੀਸ ਸ਼ੁਰੂ ਕੀਤੀ ਤਾਂ ਵਾਰਦਾਤ ਕਰਨ ਵਾਲੇ ਅੰਤਰਰਾਜੀ ਗੈਂਗ ਦੀ ਪਹਿਚਾਣ ਹੋ ਗਈ ਸੀ ਜਿਸਦੇ ਅਧਾਰ ‘ਤੇ ਹੀ ਪਟਿਆਲਾ ਪੁਲਿਸ ਵੱਲੋਂ ਪਿੰਡ ਕੜੀਆ ਥਾਣਾ ਥੋਡਾ ਜਿਲ੍ਹਾ ਰਾਜਗੜ੍ਹ ਮੱਧ ਪ੍ਰਦੇਸ ਵਿਖੇ ਇਨ੍ਹਾਂ ਦੇ ਟਿਕਾਣੇ ‘ਤੇ ਰੇਡ ਕਰਕੇ SBI ਬੈਂਕ ਵਿੱਚੋਂ ਚੋਰੀ ਹੋਈ ਰਕਮ ਵਿਚੋਂ 33 ਲੱਖ 50 ਹਜਾਰ ਰੁਪਏ ਦੀ ਵੱਡੀ ਰਿਕਵਰੀ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਦੋਸ਼ੀਆ ਦੀ ਪਹਿਚਾਣ ਹੋ ਚੁੱਕੀ ਹੈ ਜਿਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

ਐਸ.ਐਸ.ਪੀ.ਪਟਿਆਲਾ ਵੱਲੋਂ ਇਸ ਸਾਰੇ ਅਪਰੇਸ਼ਨ ਦੀ ਵਾਰਦਾਤ ਵਾਲੇ ਦਿਨ ਤੋਂ ਹੀ ਖੁਦ ਨਿਗਰਾਨੀ ਕਰ ਰਹੇ ਸੀ। ਇਸ ਗੈਂਗ ਬਾਰੇ ਗੁਪਤ ਸੂਚਨਾ ਮਿਲੀ ਸੀ ਕਿ ਚੋਰੀ ਦੀ ਵਾਰਦਾਤ ਦਾ ਸਾਰਾ ਪੈਸਾ ਪਿੰਡ ਕੜੀਆ ਵਿਖੇ ਇਸ ਗੈਂਗ ਮੈਂਬਰ ਦੇ ਘਰ ਪਹੁੰਚਿਆ ਹੈ ਜਿਸ ‘ਤੇ ਪਿੰਡ ਕੁੜੀਆ ਵਿਖੇ ਦੋਸ਼ੀ ਰਾਜੇਸ਼ ਦੇ ਘਰ ਰੇਡ ਕਰਕੇ ਇਹ 33 ਲੱਖ 50 ਹਜਾਰ ਰੁਪਏ ਦੀ ਰਕਮ, ਕਾਲੇ ਰੰਗ ਦਾ ਬੈਗ ਅਤੇ ਕੈਸ਼ ਬਾਊਚਰ ਅਤੇ ਸਬੰਧਤ ਕਾਗਜਾਤ ਵੀ ਬਰਾਮਦ ਹੋਏ ਹਨ।

ਤਫਤੀਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਸ ਚੋਗੇ ਦੀ ਵਾਰਦਾਤ ਨੂੰ ਜਿਲ੍ਹਾ ਰਾਜਗੜ੍ਹ (ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਅੰਤਰਰਾਜੀ ਕਰਾਇਮ ਕਰਨ ਵਾਲੇ ਕੁੜੀਆ ਗੈਂਗ ਵੱਲੋਂ ਅੰਜਾਮ ਦਿੱਤਾ ਗਿਆ ਹੈ। ਇਹ ਗੈਂਗ ਬੈਂਕ ਦੇ ਕੈਸੀਅਰ ਪਾਸ ਪਿਆ ਕੈਸ਼ ਚੋਰੀ ਕਰਨ ਅਤੇ  ਬੈਂਕ ਵਿਚੋਂ ਪੈਸੇ ਕਢਵਾਉਂਦੇ ਸਮੇਂ ਅਤੇ ਬੈਂਕ ਵਿਚੋਂ ਪੈਸੇ ਕਢਵਾਕੇ ਲੋਕ ਜਾਂਦੇ ਸਮੇਂ ਵਿਅਕਤੀਆਂ ਨੂੰ ਟਾਰਗੇਟ ਕਰਦੇ ਹਨ। ਇਸ ਤੋਂ ਇਲਾਵਾ ਇਹ ਗੈਂਗ ਵਿਆਹ ਸਾਦੀਆਂ ਦੇ ਸਮਰੋਹਾਂ ਦੌਰਾਨ ਮੁੰਡੇ ਜਾਂ ਕੁੜੀ ਦੇ ਮਾਤਾ ਪਿਤਾ ਦੇ ਪਾਸ ਪਿਆ ਪੈਸਿਆ ਗਹਿਣਿਆ ਵਾਲਾ ਬੈਗ ਚੋਰੀ ਕਰਨ ਦੀਆਂ ਵਾਰਦਾਤਾਂ ਵੀ ਕਰਦੇ ਹਨ। ਇਹ ਗੈਂਗ ਪੂਰੇ ਭਾਰਤ ਵਿੱਚ ਵਾਰਦਾਤਾਂ ਕਰਦਾ ਹੈ।

ਇਸ ਗੈਂਗ ਦੇ ਮੈਂਬਰਾਂ ਵੱਲੋਂ ਇਸ ਤਰ੍ਹਾਂ ਦੀ ਬੈਂਕ ਵਿਚੋਂ ਕੈਸ਼ ਚੋਰੀ ਦੀਆਂ ਵਾਰਦਾਤਾਂ ਮਿਰਜਾਪੁਰ ਯੂ.ਪੀ, ਜੀਂਦ ਅਤੇ ਭਿਵਾਨੀ ਹਰਿਆਣਾ ਆਦਿ ਵਿਖੇ ਵੀ ਕੀਤੀਆਂ ਗਈਆਂ ਹਨ। ਇੰਨ੍ਹਾਂ ਵਾਰਦਾਤਾਂ ਵਿੱਚ ਇਹ ਗੈਂਗ ਛੋਟੇ ਬੱਚਿਆਂ ਦੀ ਮੱਦਦ ਨਾਲ ਅੰਜਾਮ ਦਿੰਦੇ ਹਨ ਕਿਉਂਕਿ ਇਨ੍ਹਾ ਵੱਲੋਂ ਬੱਚਿਆਂ ਨੂੰ ਚੋਰੀ ਕਰਨ ਲਈ ਟਰੇਡ ਕੀਤੇ ਜਾਂਦੇ ਹਨ। ਇਹ ਗੈਂਗ ਆਪਣੇ ਪਿੰਡ ਦੇ ਨਾਮ ਕੁੜੀਆ ਗੈਂਗ ਦੇ ਨਾਮ ਨਾਲ ਜਾਣੇ ਜਾਂਦੇ ਹਨ। ਇਸ ਗੈਂਗ ਦੇ ਮੈਂਬਰ ਚੋਰੀ ਕੀਤੀ ਹੋਈ ਰਾਸ਼ੀ ਅਤੇ ਗਹਿਣੇ ਆਪਸ ਵਿੱਚ ਵੰਡ ਲੈਂਦੇ ਹਨ। ਵਾਰਦਾਤ ਤੋਂ ਬਾਅਦ ਵਾਰਦਾਤ ਕਰਨ ਵਾਲੇ ਵਿਅਕਤੀ ਆਪਣੇ ਗੈਂਗ ਦੇ ਕਿਸੇ ਹੋਰ ਮੈਂਬਰ ਰਾਹੀਂ ਬਹੁਤ ਜਲਦੀ ਚੋਰੀ ਕੀਤਾ ਪੈਸਾ ਆਪਣੇ ਪਿੰਡ ਪਹੁੰਚਾ ਦਿੰਦੇ ਹਨ ਅਤੇ ਆਪ ਵੀ ਅਲਗ-ਅਲਗ ਹੋ ਜਾਂਦੇ ਹਨ ਅਤੇ ਵੱਡੀ ਵਾਰਦਾਤ ਕਰਨ ਤੋਂ ਬਾਅਦ ਇਹ ਆਪਣੇ ਪਿੰਡ ਨਹੀ ਜਾਂਦੇ ਹਨ। ਇਹ ਗੈਂਗ ਚੋਰੀ ਕੀਤਾ ਪੈਸਾ ਗਹਿਣੇ ਬਹੁਤ ਜਲਦੀ ਹੀ ਖੁਰਦ ਬੁਰਦ ਕਰ ਦਿੰਦੇ ਹਨ। ਪ੍ਰੰਤੂ ਇਸ ਕੇਸ ਵਿੱਚ ਪਟਿਆਲਾ ਪੁਲਿਸ ਵੱਲੋਂ ਫੌਰੀ ਤੌਰ ‘ਤੇ ਕਰਵਾਈ ਕਰਨ ਕਰਕੇ ਪੈਸੇ ਦੀ ਵੱਡੀ ਬਰਾਮਦਗੀ ਸੰਭਵ ਹੋ ਸਕੀ ਹੈ।

ਇਸ ਕੇਸ ਨੂੰ ਪਟਿਆਲਾ ਪੁਲਿਸ ਨੇ 10 ਦਿਨਾਂ ਵਿੱਚ ਹੀ ਟਰੇਸ ਕਰ ਲਿਆ ਹੈ ਅਤੇ ਭਾਰੀ ਮਾਤਰਾ ਵਿੱਚ ਚੋਰੀ ਕੀਤੇ ਦੀ ਬਰਾਮਦਗੀ ਵੀ ਹੋ ਗਈ ਹੈ। ਇਸ ਵਾਰਦਾਤ ਵਿੱਚ ਸ਼ਾਮਲ ਅੰਤਰਰਾਜੀ ਗੈਂਗ ਮੈਂਬਰਾਂ ਰਿਤੇਸ਼ ਪੁੱਤਰ ਰਾਜਪਾਲ ਪੁੱਤਰ ਚੰਦੂ ਲਾਲ ਵਾਸੀਆਨ ਪਿੰਡ ਕੁੜੀਆਂ ਥਾਣਾ ਬੋਛਾ ਜਿਲਾ ਰਾਜਗੜ੍ਹ (ਮੱਧ ਪ੍ਰਦੇਸ਼) ਦੀ ਸ਼ਨਾਖਤ ਹੋ ਗਈ ਹੈ ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ |

ਪੰਜਾਬ ਸਰਕਾਰ ਨੇ 10 ਕੀਟਨਾਸ਼ਕਾਂ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਕੀਤੇ ਜਾਰੀ

0

ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਉੱਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜਿਨ੍ਹਾਂ ਨੇ ਪਹਿਲਾਂ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਅਤੇ ਘਟੀਆ ਦਰਜੇ ਦੇ ਕੀਟਨਾਸ਼ਕਾਂ ਦੀ ਵਿਕਰੀ ‘ਤੇ ਨਜ਼ਰ ਰੱਖਣ ਅਤੇ ਅਜਿਹੀਆਂ ਕਾਰਵਾਈਆਂ ਵਿਰੁੱਧ ਲੋੜੀਂਦੀ ਕਾਰਵਾਈ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਸਨ, ਨੇ ਕਿਹਾ ਹੈ ਕਿ ਹੁਣ ਇਹ ਨਿਰਦੇਸ਼ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿੱਚ ਜਾਰੀ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਬਾਸਮਤੀ ਚੌਲ ਉਤਪਾਦਕਾਂ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਐਸੀਫੇਟ, ਬੁਪਰੋਫੇਜ਼ਿਨ, ਕਲੋਰੋਪਾਈਰੀਫੋਸ, ਮੈਥਾਮਾਈਡੋਫੋਸ, ਪ੍ਰੋਪੀਕੋਨਾਜ਼ੋਲ ਥਿਆਮੈਥੋਕਸਮ, ਪ੍ਰੋਫੈਨੋਫੋਸ, ਆਈਸੋਪ੍ਰੋਥੀਓਲੇਨ, ਕਾਰਬੈਂਡਾਜ਼ਿਮ ਟ੍ਰਾਈਸਾਈਕਲਾਜ਼ੋਲ ਵਰਗੇ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਚੌਲਾਂ ਖਾਸ ਕਰਕੇ ਬਾਸਮਤੀ ਚੌਲਾਂ ਦੀ ਬਰਾਮਦ ਅਤੇ ਖਪਤ ਵਿੱਚ ਸੰਭਾਵੀ ਰੁਕਾਵਟਾਂ ਬਣ ਰਹੇ ਸਨ।

ਧਾਲੀਵਾਲ ਨੇ ਅੱਗੇ ਕਿਹਾ ਕਿ ਉਪਰੋਕਤ ਕੀਟਨਾਸ਼ਕਾਂ ‘ਤੇ ਪੰਜਾਬ ਵਿੱਚ 60 ਦਿਨਾਂ ਦੀ ਮਿਆਦ ਲਈ ਪਾਬੰਦੀ ਲਗਾਈ ਗਈ ਹੈ ਤਾਂ ਜੋ ਬਿਨਾਂ ਕਿਸੇ ਰਹਿੰਦ-ਖੂੰਹਦ ਦੇ ਵਧੀਆ ਗੁਣਵੱਤਾ ਵਾਲੇ ਬਾਸਮਤੀ ਚੌਲ ਪੈਦਾ ਕੀਤੇ ਜਾ ਸਕਣ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮਾਹਿਰਾਂ ਅਨੁਸਾਰ ਇਨ੍ਹਾਂ ਖੇਤੀ ਰਸਾਇਣਾਂ ਦੀ ਵਰਤੋਂ ਕਾਰਨ ਬਾਸਮਤੀ ਚੌਲਾਂ ਵਿੱਚ ਸਮਰੱਥ ਅਥਾਰਟੀ ਦੁਆਰਾ ਨਿਰਧਾਰਤ ਮੈਕਸੀਅਮ ਰੈਜ਼ੀਡਿਊਲ ਲੈਵਲ (ਐਮਆਰਐਲ) ਤੋਂ ਵੱਧ ਕੀਟਨਾਸ਼ਕ ਰਹਿੰਦ-ਖੂੰਹਦ ਹੋਣ ਦਾ ਖਤਰਾ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਰਾਈਸ ਮਿੱਲਰਜ਼ ਐਂਡ ਐਕਸਪੋਰਟਰਜ਼ ਐਸੋਸੀਏਸ਼ਨ ਵੱਲੋਂ ਵੀ ਇਹ ਪਾਇਆ ਗਿਆ ਹੈ ਕਿ ਉਨ੍ਹਾਂ ਵੱਲੋਂ ਟੈਸਟ ਕੀਤੇ ਗਏ ਕਈ ਨਮੂਨਿਆਂ ਵਿੱਚ ਇਨ੍ਹਾਂ ਦੀ ਰਹਿੰਦ-ਖੂੰਹਦ ਦਾ ਮੁੱਲ ਬਾਸਮਤੀ ਚੌਲਾਂ ਵਿੱਚ ਐਮਆਰਐਲ ਤਹਿ ਤੋਂ ਕਿਤੇ ਵੱਧ ਪਾਇਆ ਗਿਆ ਹੈ। ਐਸੋਸੀਏਸ਼ਨ ਨੇ ਪੰਜਾਬ ਦੀ ਵਿਰਾਸਤੀ ਬਾਸਮਤੀ ਉਪਜ ਨੂੰ ਬਚਾਉਣ ਅਤੇ ਬਾਸਮਤੀ ਚੌਲਾਂ ਦੀ ਦੂਜੇ ਦੇਸ਼ਾਂ ਨੂੰ ਬਰਾਮਦ ਯਕੀਨੀ ਬਣਾਉਣ ਲਈ ਇਨ੍ਹਾਂ ਖੇਤੀ ਰਸਾਇਣਾਂ ‘ਤੇ ਪਾਬੰਦੀ ਲਗਾਉਣ ਦੀ ਬੇਨਤੀ ਕੀਤੀ ਸੀ।

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਨੇ ਬਾਸਮਤੀ ਚੌਲਾਂ ਦੇ ਕੀੜਿਆਂ ਨੂੰ ਕੰਟਰੋਲ ਕਰਨ ਲਈ ਘੱਟ ਰਹਿੰਦ-ਖੂੰਹਦ ਵਾਲੇ ਖੇਤੀ ਰਸਾਇਣਾਂ ਦੀ ਸਿਫ਼ਾਰਸ਼ ਕੀਤੀ ਹੈ ਜੋ ਬਜ਼ਾਰ ਵਿੱਚ ਉਪਲਬਧ ਹਨ।