Home Blog Page 1951

CM ਭਗਵੰਤ ਮਾਨ ਨੇ ਦੇਖੀ ਫਿਲਮ ‘ਲਾਲ ਸਿੰਘ ਚੱਢਾ’, ਆਮਿਰ ਖਾਨ ਤੇ ਉਨ੍ਹਾਂ ਦੀ ਟੀਮ ਨੂੰ ਦਿੱਤੀ ਵਧਾਈ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ “ਲਾਲ ਸਿੰਘ ਚੱਢਾ” ਫਿਲਮ ਵੇਖ ਕੇ ਆਏ ਹਨ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲਿਖਿਆ ਹੈ- ਅੱਜ “ਲਾਲ ਸਿੰਘ ਚੱਢਾ “ ਫਿਲਮ ਦੇਖਣ ਦਾ ਮੌਕਾ ਮਿਲਿਆ …ਆਪਸੀ ਭਾਈਚਾਰਕ ਸਾਂਝ ਕਾਇਮ ਰੱਖਣ ਅਤੇ ਨਫ਼ਰਤਾਂ ਦੇ ਬੀਜ ਕੋਮਲ ਦਿਲਾਂ ਚ ਨਾ ਉੱਗਣ ਦੇਣ ਦਾ ਸੁਨੇਹਾ ਦਿੰਦੀ ਫਿਲਮ …ਆਮਿਰ ਖਾਨ ਅਤੇ ਓਹਨਾਂ ਦੀ ਟੀਮ ਨੂੰ ਵਧਾਈ…

ਦੱਸ ਦਈਏ ਕਿ ਕੁਝ ਹਿੰਦੂ ਜਥੇਬੰਦੀਆਂ ਵੱਲੋਂ ਇਸ ਫਿਲਮ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕੱਲ੍ਹ ਕਈ ਥਾਂ ਸਿਨੇਮਾ ਘਰਾਂ ਵਿਚ ਇਸ ਫਿਲਮ ਦੇ ਚੱਲਣ ਦਾ ਵਿਰੋਧ ਵੀ ਕੀਤਾ ਗਿਆ ਗਿਆ ਸੀ। ਜਿਸ ਕਾਰਨ ਮੌਕੇ ਉਤੇ ਪੁਲਿਸ ਤਾਇਨਾਤ ਕਰਨੀ ਪਈ ਸੀ। ਫ਼ਿਲਮ ਵਿੱਚ ਕਰੀਨਾ ਕਪੂਰ ਖਾਨ, ਮੋਨਾ ਸਿੰਘ, ਨਾਗਾ ਚੇਤੰਨਿਆ ਅਤੇ ਮਾਨਵ ਵਿੱਜ ਸਹਿ-ਕਲਾਕਾਰ ਹਨ।

PM ਮੋਦੀ ਨੇ ਵੰਡ ਦੌਰਾਨ ਜਾਨ ਗੁਆਉਣ ਵਾਲਿਆਂ ਨੂੰ ਦਿੱਤੀ ਸ਼ਰਧਾਂਜਲੀ

0

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੰਡ ਦੌਰਾਨ ਜਾਨ ਗੁਆਉਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਇਤਿਹਾਸ ਦੇ ਉਸ ਦੁਖ਼ਦ ਕਾਲ ਦੇ ਪੀੜਤਾਂ ਦੇ ਧੀਰਜ ਅਤੇ ਸਹਿਣਸ਼ੀਲਤਾ ਦੀ ਸ਼ਲਾਘਾ ਕੀਤੀ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਸਾਲ ਐਲਾਨ ਕੀਤਾ ਸੀ ਕਿ 14 ਅਗਸਤ ਨੂੰ ਲੋਕਾਂ ਦੇ ਸੰਘਰਸ਼ ਅਤੇ ਕੁਰਬਾਨੀ ਦੀ ਯਾਦ ’ਚ ‘ਵਿਭਾਜਨ ਵਿਭੀਸ਼ਿਕਾ ਸਮਰਿਤੀ ਦਿਵਸ’ (ਵੰਡ ਦਾ ਡਰਾਉਣਾ ਯਾਦਗਾਰੀ ਦਿਵਸ) ਦੇ ਤੌਰ ’ਤੇ ਮਨਾਇਆ ਜਾਵੇਗਾ।

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ‘‘ਅੱਜ ਵਿਭਾਜਨ ਵਿਭੀਸ਼ਿਕਾ ਸਮਰਿਤੀ ਦਿਵਸ ’ਤੇ ਮੈਂ ਵੰਡ ਦੌਰਾਨ ਜਾਨ ਗੁਆਉਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ। ਉਸ ਦੁਖ਼ਦ ਕਾਲ ਦੇ ਪੀੜਤਾਂ ਦੇ ਧੀਰਜ ਅਤੇ ਸਹਿਣਸ਼ੀਲਤਾ ਦੇ ਨਾਲ-ਨਾਲ ਉਨ੍ਹਾਂ ਸਾਰੇ ਲੋਕਾਂ ਦੇ ਹੌਂਸਲੇ ਦੀ ਵੀ ਸ਼ਲਾਘਾ ਕਰਦਾ ਹਾਂ, ਜਿਨ੍ਹਾਂ ਨੇ ਸਾਡੇ ਇਤਿਹਾਸ ਦੇ ਉਸ ਦੁਖਦਾਈ ਸਮੇਂ ਦੌਰਾਨ ਦੁੱਖ ਝੱਲੇ।’’ ਜ਼ਿਕਰਯੋਗ ਹੈ ਕਿ 1947 ’ਚ ਵੰਡ ਦੌਰਾਨ ਹੋਏ ਫਿਰਕੂ ਦੰਗਿਆਂ ’ਚ ਲੱਖਾਂ ਲੋਕ ਬੇਘਰ ਹੋਏ ਸਨ ਅਤੇ ਵੱਡੀ ਗਿਣਤੀ ’ਚ ਲੋਕ ਮਾਰੇ ਗਏ ਸਨ।

ਆਸਟ੍ਰੇਲੀਆ : ਕੈਨਬਰਾ ਹਵਾਈ ਅੱਡੇ ‘ਤੇ ਹੋਈ ਗੋਲੀਬਾਰੀ, ਕਈ ਉਡਾਣਾਂ ਰੱਦ

0

ਆਸਟ੍ਰੇਲੀਆ ਦੇ ਕੈਨਬਰਾ ਵਿਚ ਹਵਾਈ ਅੱਡੇ ‘ਤੇ ਗੋਲੀਬਾਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਹਾਲਾਂਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰਾਂ ਮੁਤਾਬਕ ਗੋਲੀਬਾਰੀ ਦੇ ਬਾਅਦ ਟਰਮੀਨਲ ਦੇ ਕੁਝ ਹਿੱਸਿਆਂ ਨੂੰ ਬੰਦ ਕਰ ਦਿੱਤਾ ਗਿਆ। ਜਦਕਿ ਘਟਨਾ ਦੇ ਬਾਅਦ ਸਾਰੀਆਂ ਉਡਾਣਾਂ ਰੋਕ ਦਿੱਤੀਆਂ ਗਈਆਂ। ਪੁਲਿਸ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਇਸ ਵਾਰਦਾਤ ਨੂੰ ਦੋਸ਼ੀ ਨੇ ਇਕੱਲੇ ਹੀ ਅੰਜਾਮ ਦਿੱਤਾ। ਹਾਲਾਂਕਿ ਇਸ ਹਮਲੇ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਪੁਲਿਸ ਨੇ ਦੋਸ਼ੀ ਕੋਲੋਂ  ਇੱਕ ਗੰਨ ਵੀ ਬਰਾਮਦ ਵੀ ਕੀਤੀ ਹੈ। ਇਸ ਦੇ ਨਾਲ ਹੀ ਘਟਨਾ ਦੇ ਸੀਸੀਟੀਵੀ ਫੁਟੇਜ ਦੇਖੇ ਜਾ ਰਹੇ ਹਨ। ਇਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ। ਏਸੀਟੀ ਪੁਲਸ ਨੇ ਕਿਹਾ ਕਿ ਮੁੱਖ ਟਰਮੀਨਲ ਵਾਲੀ ਬਿਲਡਿੰਗ ਵਿਚ ਕਰੀਬ ਡੇਢ ਵਜੇ ਗੋਲੀਆਂ ਦੀ ਆਵਾਜ਼ ਸੁਣੀ ਗਈ। ਗੋਲੀਬਾਰੀ ਦੇ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ।

ਲੋਕ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ। ਪਰ ਚੰਗੀ ਗੱਲ ਇਹ ਰਹੀ ਕਿ ਇਸ ਹਮਲੇ ਵਿਚ ਕੋਈ ਜ਼ਖਮੀ ਨਹੀਂ ਹੋਇਆ। ਪੁਲਿਸ ਨੇ ਕਿਹਾ ਕਿ ਸਾਵਧਾਨੀ ਦੇ ਤੌਰ ‘ਤੇ ਟਰਮੀਨਲ ਨੂੰ ਖਾਲੀ ਕਰਾ ਲਿਆ ਗਿਆ ਹੈ। ਸਥਿਤੀ ਕੰਟਰੋਲ ਵਿਚ ਹੈ। ਲੋਕਾਂ ਨੂੰ ਇਸ ਸਮੇਂ ਹਵਾਈ ਅੱਡੇ ‘ਤੇ ਨਾ ਆਉਣ ਲਈ ਕਿਹਾ ਗਿਆ ਹੈ।

ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਇਸ ਚਾਂਸਲਰ

0

ਪੰਜਾਬ ਸਰਕਾਰ ਦੇ ਵੱਲੋਂ ਡਾ. ਅਵਨੀਸ਼ ਕੁਮਾਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਦਾ ਕਾਰਜਕਾਰੀ ਵਾਇਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਸਰਕਾਰ ਦੇ ਵਲੋਂ ਇਸ ਸਬੰਧੀ ਬਕਾਇਦਾ ਆਰਡਰ ਵੀ ਜਾਰੀ ਕੀਤੇ ਗਏ ਹਨ।

ਜਾਣਕਾਰੀ ਲਈ ਦੱਸ ਦਈਏ ਕਿ ਪਿਛਲੇ ਦਿਨੀਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦੇ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਉਨ੍ਹਾਂ ਨੇ ਸਿਹਤ ਮੰਤਰੀ ਦੇ ਵਿਵਹਾਰ ਕਾਰਨ ਅਸਤੀਫਾ ਦੇ ਦਿੱਤਾ ਸੀ। ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਉਨ੍ਹਾਂ ਨੂੰ ਸਿਹਤ ਮੰਤਰੀ ਵਲੋਂ ਗੰਦੇ ਗੱਦੇ ‘ਤੇ ਲਿਟਾਇਆ ਗਿਆ ਸੀ, ਜਿਸ ਕਾਰਨ ਉਨ੍ਹਾਂ ਨੇ ਇਸ ਮਾੜੇ ਵਤੀਰੇ ਕਾਰਨ ਅਸਤੀਫਾ ਦੇ ਦਿੱਤਾ ਸੀ ਤੇ ਜਿਸ ਨੂੰ ਬੀਤੇ ਦਿਨ ਸੀਐਮ ਭਗਵੰਤ ਮਾਨ ਵੱਲੋਂ ਮਨਜ਼ੂਰ ਕਰ ਲਿਆ ਗਿਆ ਸੀ।

ਡਾ. ਰਾਜ ਬਹਾਦਰ ਦੀ ਥਾਂ ‘ਤੇ ਇਹ ਪੋਸਟ ਖਾਲੀ ਸੀ। ਇਸ ਖਾਲੀ ਪੋਸਟ ‘ਤੇ ਹੁਣ ਪੰਜਾਬ ਸਰਕਾਰ ਵਲੋਂ ਡਾ. ਅਵਨੀਸ਼ ਕੁਮਾਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਦਾ ਕਾਰਜਕਾਰੀ ਵਾਇਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ।

PRTC ਤੇ ਪਨਬੱਸ ਕੱਚੇ ਮੁਲਾਜ਼ਮਾਂ ਨੇ ਅੱਜ ਤੋਂ 3 ਦਿਨਾਂ ਲਈ ਚੱਕਾ ਜਾਮ ਕਰਨ ਦਾ ਕੀਤਾ ਐਲਾਨ

0

ਪੰਜਾਬ ਭਰ ਵਿੱਚ ਅੱਜ ਤੋਂ ਤਿੰਨ ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੀਆਰਟੀਸੀ ਅਤੇ ਪਨਬੱਸ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਦੇ ਲਈ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਬੱਸਾਂ ਵਿੱਚ ਕੰਮ ਕਰਦੇ ਮੁਲਾਜ਼ਮ ਪਿਛਲੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਰਾਬਰ ਕੰਮ ਬਰਾਬਰ ਤਨਖਾਹ ਤੇ ਹੋਰਨਾਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ।

ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਸਰਕਾਰ ਨਾਲ ਮੰਗਾਂ ਨੂੰ ਲੈ ਕੇ ਗੱਲਬਾਤ ਹੋਈ ਕੋਈ ਠੋਸ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਮੰਗਾਂ ਸਬੰਧੀ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਵੀ ਨਹੀਂ ਕਰਵਾਈ ਜਾ ਰਹੀ। ਆਗੂਆਂ ਨੇ ਕਿਹਾ ਕਿ ਬੱਸਾਂ ਦੇ ਮੁਲਾਜ਼ਮਾਂ ਨੂੰ ਪਿਛਲੇ ਸਮੇਂ ਦੌਰਾਨ ਆਪਣੀ ਤਨਖਾਹ ਵੀ ਲੈਣ ਵਾਸਤੇ ਹੜਤਾਲ ਕਰਨੀ ਪਈ ਉਸ ਤੋਂ ਬਾਅਦ ਤਨਖਾਹ ਮਿਲੀ। ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਉਦੋਂ ਤੱਕ ਲਗਾਤਾਰ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਦੂਜੇ ਪਾਸੇ ਬੱਸਾਂ ਦੇ ਚੱਕਾ ਜਾਮ ਹੋਣ ਨਾਲ ਮੁਸਾਫ਼ਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜਾਬ ਦੇ ਸਾਰੇ ਮਿਊਜ਼ੀਅਮਾਂ ‘ਚ ਅੱਜ ਹੋਵੇਗੀ ਮੁਫਤ ਐਂਟਰੀ

0

ਦੇਸ਼ 75ਵਾਂ ਆਜ਼ਾਦੀ ਦਿਵਸ ਮਨਾਉਣ ਜਾ ਰਿਹਾ ਹੈ। ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਸਰਕਾਰ ਨੇ ਸਾਰੇ ਨਿੱਜੀ ਤੇ ਸਰਕਾਰੀ ਮਿਊਜ਼ੀਅਮਾਂ ‘ਚ ਐਂਟਰੀ ਮੁਫਤ ਕੀਤੀ ਹੈ ਤਾਂ ਜੋ ਉਹ ਆਜ਼ਾਦੀ ਦਾ ਅੰਮ੍ਰਿਤ ਮਹਾ ਉਤਸਵ ਉਤਸ਼ਾਹ ਨਾਲ ਮਨਾ ਸਕਣ। ਇਸਦਾ ਵੇਰਵਾ ਦਿੰਦੇ ਹੋਏ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਇਨ੍ਹਾਂ ਮਿਊਜ਼ੀਅਮਾਂ ‘ਚ ਦਾਖਲਾ ਫੀਸ ਪੂਰੀ ਤਰ੍ਹਾਂ ਮਾਫ ਕੀਤੀ ਗਈ ਹੈ।

ਇਸਤੋਂ ਪਹਿਲਾਂ ਭਾਰਤੀ ਪੁਰਾਤੱਤਵ ਸਰਵੇਖਣ ਨੇ 15 ਅਗਸਤ ਤੱਕ ਸਾਰੇ ਸਮਾਰਕਾਂ, ਪੁਰਾਤੱਤਵ ਸਥਾਨਾਂ ਅਤੇ ਅਜਾਇਬ ਘਰ ਆਦਿ ਨੂੰ ਸੈਲਾਨੀਆਂ ਲਈ ਮੁਫਤ ਬਣਾਉਣ ਦਾ ਐਲਾਨ ਕੀਤਾ ਹੋਇਆ ਹੈ।

ਮੰਕੀਪੌਕਸ ਵਾਇਰਸ ਦਾ ਦਿੱਲੀ ‘ਚ ਨਵਾਂ ਮਾਮਲਾ ਆਇਆ ਸਾਹਮਣੇ

0

ਮੰਕੀਪੌਕਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ।ਦੇਸ਼ ‘ਚ ਹੁਣ ਤੱਕ ਕਾਫੀ ਮਾਮਲੇ ਸਾਹਮਣੇ ਆ ਗਏ। ਪਹਿਲਾਂ ਕੇਰਲਾ ‘ਚ ਇਸ ਵਾਇਰਸ ਦੇ ਕਈ ਮਾਮਲੇ ਸਾਹਮਣੇ ਆਏ ਸਨ ਤੇ ਦਿੱਲੀ ‘ਚ ਵੀ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਹੁਣ ਦਿੱਲੀ ‘ਚ ਇੱਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ।

ਦਿੱਲੀ ਵਿੱਚ ਸ਼ਨਿਚਰਵਾਰ ਨੂੰ ਇੱਕ 22 ਸਾਲਾ ਅਫ਼ਰੀਕੀ ਲੜਕੀ ਦੀ ਮੰਕੀਪੌਕਸ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਇੱਥੇ ਲਾਗ ਦੇ ਕੁੱਲ ਕੇਸਾਂ ਦੀ ਗਿਣਤੀ ਵਧ ਕੇ ਪੰਜ ਹੋ ਗਈ ਹੈ। ਇਹ ਲੜਕੀ ਇੱਕ ਮਹੀਨਾ ਪਹਿਲਾਂ ਨਾਈਜੀਰੀਆ ਗਈ ਸੀ ਅਤੇ ਉਸ ਨੂੰ ਦੋ ਦਿਨ ਪਹਿਲਾਂ ਐੱਲਐੱਨਜੇਪੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਸ਼ੁੱਕਰਵਾਰ ਦੀ ਰਾਤ ਵੇਲੇ ਆਈ ਰਿਪੋਰਟ ਵਿੱਚ ਲੜਕੀ ਦੇ ਮੰਕੀਪੌਕਸ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ।

ਉਹ ਕੌਮੀ ਰਾਜਧਾਨੀ ਵਿੱਚ ਮੰਕੀਪੌਕਸ ਦੀ ਲਾਗ ਦਾ ਸ਼ਿਕਾਰ ਹੋਣ ਵਾਲੀ ਦੂਜੀ ਮਹਿਲਾ ਹੈ। ਐੱਲਐੱਨਜੇਪੀ ਹਸਪਤਾਲ ਵਿੱਚ ਇਸ ਵੇਲੇ ਮੰਕੀਪੌਕਸ ਦੇ ਚਾਰ ਮਰੀਜ਼ ਦਾਖ਼ਲ ਹਨ, ਜਿਨ੍ਹਾਂ ਵਿੱਚੋਂ ਦੋ ਮਹਿਲਾਵਾਂ ਹਨ, ਜਦ ਕਿ ਇੱਕ ਮਰੀਜ਼ ਨੂੰ ਠੀਕ ਹੋਣ ਮਗਰੋਂ ਛੁੱਟੀ ਦੇ ਦਿੱਤੀ ਗਈ ਹੈ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਸ਼ਾਮ ਰਾਸ਼ਟਰ ਨੂੰ ਕਰਨਗੇ ਸੰਬੋਧਨ

0

ਭਾਰਤ ਇਸ ਵਾਰ 76ਵਾਂ ਸੁਤੰਤਰਤਾ ਦਿਵਸ ਮਨਾਉਣ ਜਾ ਰਿਹਾ ਹੈ। ਦੇਸ਼ ਦੇ ਨਵੇਂ ਬਣੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਆਜ਼ਾਦੀ ਦਿਵਸ ਤੋਂ ਇਕ ਦਿਨ ਪਹਿਲਾਂ ਅੱਜ 14 ਅਗਸਤ ਨੂੰ ਸ਼ਾਮ 7 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਰਾਸ਼ਟਰਪਤੀ ਵਜੋਂ ਰਾਸ਼ਟਰ ਨੂੰ ਇਹ ਉਨ੍ਹਾਂ ਦਾ ਪਹਿਲਾ ਸੰਬੋਧਨ ਹੋਵੇਗਾ। ਮੁਰਮੂ (64) ਨੇ 25 ਜੁਲਾਈ ਨੂੰ ਦੇਸ਼ ਦੇ 15ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਸੀ। ਉਹ ਚੋਟੀ ਦੇ ਸੰਵਿਧਾਨਕ ਅਹੁਦੇ ‘ਤੇ ਰਹਿਣ ਵਾਲੀ ਸਭ ਤੋਂ ਘੱਟ ਉਮਰ ਦੀ ਅਤੇ ਪਹਿਲੀ ਕਬਾਇਲੀ ਹੈ। ਉਹ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੈਦਾ ਹੋਏ ਪਹਿਲੇ ਰਾਸ਼ਟਰਪਤੀ ਹਨ।

ਮਿਲੀ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਦਾ ਭਾਸ਼ਣ ਆਲ ਇੰਡੀਆ ਰੇਡੀਓ ਦੇ ਸਾਰੇ ਰਾਸ਼ਟਰੀ ਨੈੱਟਵਰਕਾਂ ‘ਤੇ ਪ੍ਰਸਾਰਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਦੇਸ਼ ਦੇ ਲੋਕ ਦੂਰਦਰਸ਼ਨ ਦੇ ਸਾਰੇ ਚੈਨਲਾਂ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸੰਦੇਸ਼ ਦੇਖ ਸਕਦੇ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸੰਬੋਧਨ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਇਸ ਦਾ ਪ੍ਰਸਾਰਣ ਪਹਿਲਾਂ ਹਿੰਦੀ ਅਤੇ ਫਿਰ ਅੰਗਰੇਜ਼ੀ ਵਿੱਚ ਕੀਤਾ ਜਾਵੇਗਾ।

 

IAS ਅਫਸਰ ਸ਼ਾਹ ਫੈਜ਼ਲ ਨੂੰ ਸੈਰ ਸਪਾਟਾ ਮੰਤਰਾਲੇ ਦਾ ਡਿਪਟੀ ਸੈਕਟਰੀ ਕੀਤਾ ਨਿਯੁਕਤ

0

ਕੇਂਦਰ ਸਰਕਾਰ ਨੇ ਆਈ ਏ ਐਸ ਅਫਸਰ ਸ਼ਾਹ ਫੈਜ਼ਲ ਨੂੰ ਕੇਂਦਰੀ ਸੈਰ ਸਪਾਟਾ ਮੰਤਰਾਲੇ ਦਾ ਡਿਪਟੀ ਸੈਕਟਰੀ ਨਿਯੁਕਤ ਕੀਤਾ ਹੈ। ਉਹ ਪਹਿਲੇ ਕਸ਼ਮੀਰੀ ਹਨ ਜਿਹਨਾਂ ਨੇ 2010 ਵਿਚ ਸਿਵਲ ਸੇਵਾਵਾਂ ਪ੍ਰੀਖਿਆਵਾਂ ਵਿਚ ਟਾਪ ਕੀਤਾ ਸੀ ਪਰ 2019 ਵਿਚ ਅਸਤੀਫਾ ਦੇ ਕੇ ਰਾਜਨੀਤੀ ਵਿਚ ਚਲੇ ਗਏ ਸਨ ਪਰ ਬਾਅਦ ਵਿਚ ਉਹਨਾਂ ਸਰਕਾਰ ਨੂੰ ਨੌਕਰੀ ਬਹਾਲੀ ਦੀ ਬੇਨਤੀ ਕੀਤੀ ਤਾਂ ਅਪ੍ਰੈਲ 2022 ਵਿਚ ਉਹਨਾਂ ਨੂੰ ਬਹਾਲ ਕਰ ਦਿੱਤਾ ਗਿਆ ਸੀ। 39 ਸਾਲਾ ਦੇ ਆਈ ਏ ਐਸ ਅਫਸਰ ਨੇ ਆਪਣੀ ਰਾਜਨੀਤਕ ਪਾਰਟੀ ਬਣਾਈ ਸੀ।

ਫਤਿਹਗੜ੍ਹ ਸਾਹਿਬ ‘ਚ ਲਗਾਈ ਗਈ ਲੋਕ ਅਦਾਲਤ ‘ਚ ਕੀਤੀ ਗਈ ਨਿਵੇਕਲੀ ਪਹਿਲ, ਥਰਡ ਜੈਂਡਰ ਨੂੰ ਬਣਾਇਆ ਲੋਕ ਅਦਾਲਤ ਦਾ ਮੈਂਬਰ

0

ਫਤਿਹਗੜ੍ਹ ਸਾਹਿਬ: (Deepak Sood)

ਫਤਿਹਗੜ੍ਹ ਸਾਹਿਬ ‘ਚ ਲਗਾਈ ਗਈ ਲੋਕ ਅਦਾਲਤ ਅੰਦਰ ਇੱਕ ਨਿਵੇਕਲੀ ਪਹਿਲ ਕੀਤੀ ਗਈ। ਇਸ ਲੋਕ ਅਦਾਲਤ ਦੀ ਮੈਂਬਰ ਥਰਡ ਜੈਂਡਰ ਨੂੰ ਲਿਆ ਗਿਆ ਜੋਕਿ ਪਹਿਲੀ ਵਾਰ ਹੋਇਆ ਹੈ।

ਨਿਰਭਓ ਸਿੰਘ ਗਿੱਲ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਵਿਖੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਜਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਵੱਡੇ ਪੱਧਰ ਤੇ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕੁੱਲ 11 ਲੋਕ ਅਦਾਲਤ ਦੇ ਬੈਂਚ ਲੱਗੇ ਸਨ।

ਜਿਸ ਵਿੱਚ ਸਾਰੇ ਪ੍ਰਕਾਰ ਨਾਲ ਸਬੰਧਤ ਕੇਸ ਜਿਵੇਂ ਕਿ ਰਾਜ਼ੀਨਾਮੇ ਯੋਗ ਫੌਜ਼ਦਾਰੀ ਕੇਸ, ਚੈਕ ਬਾਉਂਸ ਦੇ ਕੇਸ, ਮੋਟਰ ਐਕਸੀਡੈਂਟ ਕੇਸ, ਵਿਵਾਹਿਕ ਅਤੇ ਪਰਿਵਾਰਕ ਝਗੜਿਆਂ ਦੇ ਕੇਸ, ਕਿਰਤ ਮਾਮਲਿਆਂ ਦੇ ਕੇਸ, ਦੀਵਾਨੀ ਕੇਸ ਜਿਵੇਂ ਕਿ ਕਿਰਾਏ ਸਬੰਧੀ , ਬੈਂਕ ਰਿਕਵਰੀ, ਰੈਵੀਨਿਊ ਕੇਸ, ਬਿਜਲੀ ਅਤੇ ਪਾਣੀ ਦੇ ਚਲਦੇ ਅਤੇ ਪ੍ਰੀ ਲੰਬਿਤ ਕੇਸ ਫੈਸਲੇ ਲਈ ਰੱਖੇ ਗਏ ਸਨ, ਇਸ ਵਾਰ ਚੈੱਕ ਬਾਉਂਸ ਦੇ ਕੇਸ ਵੱਡੀ ਗਿਣਤੀ ਵਿੱਚ ਰੱਖੇ ਗਏ ਸਨ।

ਸ੍ਰੀ ਨਿਰਭਓ ਸਿੰਘ ਗਿੱਲ ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਜੀਆਂ ਨੇ ਦੱਸਿਆ ਕਿ ਅਥਾਰਟੀ ਵਲੋਂ ਅੱਜ ਦੀ ਲੋਕ ਅਦਾਲਤ ਵਿੱਚ ਇੱਕ ਵਿਲੱਖਣ ਉਪਰਾਲਾ ਕਰਦਿਆਂ ਸਮਾਜ ਦੇ ਤੀਜੇ ਵਰਗ ਨੂੰ ਲੋਕ ਅਦਾਲਤ ਦੇ ਬੈਂਚ ਦਾ ਭਾਗ ਬਣਾਇਆ ਗਿਆ ਅਤੇ ਸਮਾਜ ਨੂੰ ਇਸ ਵਰਗ ਪ੍ਰਤੀ ਇੱਕ ਵਧੀਆ ਇੱਕ ਸੰਜੀਦਾ ਸੁਨੇਹਾ ਦੇਣ ਦਾ ਯਤਨ ਕੀਤਾ ਗਿਆ। ਇਸ ਵਿੱਚ ਫੈਮਲੀ ਕੋਰਟ ਵਿੱਚ ਮੈਡਮ ਸੀਰਤ ਦੀ ਡਿਊਟੀ ਲਗਾਈ ਗਈ ਸੀ, ਜੋ ਕਿ ਤੀਜੇ ਵਰਗ ਨਾਲ ਸਬੰਧਤ ਹਨ।

ਸ੍ਰੀ ਨਿਰਭਓ ਸਿੰਘ ਗਿੱਲ ਜੀ ਨੇ ਅੱਗੇ ਦੱਸਿਆ ਕਿ ਅੱਜ ਦੀ ਲੋਕ ਅਦਾਲਤ ਵਿੱਚ ਸਾਰੇ ਪ੍ਰਕਾਰ ਦੇ ਕੇਸਾਂ ਨੂੰ ਮਿਲਾ ਕੇ ਕੁੱਲ 5393 ਕੇਸਾਂ ਵਿਚੋਂ 4780 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 20 ਕਰੋੜ ਦੀ ਰਕਮ ਦੇ ਫੈਸਲੇ ਕੀਤੇ ਗਏ। ਇਸ ਲੋਕ ਅਦਾਲਤ ਵਿੱਚ ਪਾਰਟੀਆਂ ਅਤੇ ਵਕੀਲਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸ੍ਰੀ ਨਿਰਭਓ ਸਿੰਘ ਗਿੱਲ ਜੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਮੁੱਕ ਤੌਰ ਤੇ ਨਿਬੜੇ ਕੇਸਾਂ ਵਿਚੋਂ 6 ਝਗੜ ਰਹੇ ਵਿਵਾਹਿਕ ਜੋੜਿਆਂ ਨੂੰ ਸਮਝਾ ਕੇ ਇਕੱਠੇ ਕੀਤੇ ਗਿਆ ਅਤੇ ਉਹਨਾਂ ਦਾ ਵਿਵਾਹਿਕ ਜੀਵਨ ਫਿਰ ਤੋਂ ਖੁਸ਼ੀਆਂ ਭਰਿਆ ਹੋ ਗਿਆ।, ਇੱਕ ਬੱਚੇ ਦੀ ਕਸਟਡੀ ਵਾਲਾ 5 ਸਾਲਾ ਪੁਰਾਣਾ ਕੇਸ ਨਿਬੇੜਿਆ ਗਿਆ ਅਤੇ 10 ਸਾਲ ਪੁਰਾਣੀ ਐਕਸੀਕਿਊਸਨ ਦਾ ਕੇਸ ਨਿਬੇੜਿਆ ਗਿਆ।

ਜਿਲ੍ਹਾ ਸੈਸ਼ਨ ਜੱਜ ਨੇ ਕਿਹਾ ਕਿ ਥਰਡ ਜੈਂਡਰ ਨੂੰ ਮੈਂਬਰ ਬਣਾਉਣ ਦਾ ਮਕਸਦ ਇਹ ਸੀ ਕਿ ਸਮਾਜ ਨੂੰ ਸੰਦੇਸ਼ ਦਿੱਤਾ ਜਾਵੇ ਕਿ ਇਹ ਵੀ ਸਾਡਾ ਹਿੱਸਾ ਹਨ।

ਥਰਡ ਜੈਂਡਰ ਸੀਰਤ ਨੇ ਵੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਹਨਾਂ ਨੂੰ ਇਹ ਮਾਣ ਬਖਸ਼ਿਆ।