Home Blog Page 1953

ਫਿਲਮ ‘ਲਾਲ ਸਿੰਘ ਚੱਢਾ’ ਨੂੰ ਲੈ ਕੇ ਭਖਿਆ ਵਿਵਾਦ , ਆਮਿਰ ਖਾਨ ਖਿਲਾਫ ਸ਼ਿਕਾਇਤ ਕਰਵਾਈ ਦਰਜ

0

ਬਾਲੀਵੁੱਡ ਅਦਾਕਾਰ ਆਮਿਰ ਖਾਨ ਦੀ ਨਵੀਂ ਫਿਲਮ ‘ਲਾਲ ਸਿੰਘ ਚੱਢਾ’ ਨੂੰ ਲੈ ਕੇ ਵਿਵਾਦ ਭਖ ਗਿਆ ਹੈ। ਦਿੱਲੀ ਪੁਲਿਸ ਕੋਲ ਆਮਿਰ ਖਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ। ਜਾਣਕਾਰੀ ਅਨੁਸਾਰ ਫਿਲਮ ‘ਚ ਭਾਰਤੀ ਸੈਨਾ ਦਾ ਅਪਮਾਨ ਕਰਨ ਦਾ ਇਲਜ਼ਾਮ ਲਗਾਇਆ ਗਿਆ ਹੈ।

ਇਸਦੇ ਨਾਲ ਹੀ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਉਣ ਦਾ ਇਲਜ਼ਾਮ ਲਗਾਇਆ ਗਿਆ ਹੈ। ਫਿਲਮ ਦੇ ਡਾਇਰੈਕਟਰ ਸਮੇਤ ਹੋਰਨਾਂ ਖਿਲਾਫ ਵੀ ਸ਼ਿਕਾਇਤ ਕੀਤੀ ਗਈ ਹੈ। ਸੁਪਰੀਮ ਕੋਰਟ ਦੇ ਵਕੀਲ ਜਿੰਦਲ ਨੇ ਇਹ ਸ਼ਿਕਾਇਤ ਦਰਜ ਕਰਵਾਈ ਹੈ। ਫਿਲਮ ਦੇ ਕੁੱਝ ਸੀਨਾਂ ਨੂੰ ਲੈ ਕੇ ਇਤਰਾਜ਼ ਜਤਾਇਆ ਗਿਆ ਹੈ।

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ

0

ਜੇਲ੍ਹਾਂ ਵਿਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ 13 ਅਗਸਤ ਨੂੰ ਸਵੇਰੇ 10 ਵਜੇ ਪੰਜਾਬ ਭਰ ਵਿਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਇਸ ਸੰਬੰਧ ਵਿਚ ਰੂਪਨਗਰ ਵਿਖੇ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਇਕੱਠ ਹੋਵੇਗਾ। ਇਹ ਜਾਣਕਾਰੀ ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਦਿੱਤੀ।

ਯੋਗ ਲਾਭਪਾਤਰੀਆਂ ਨੂੰ ਪੈਨਸ਼ਨਾਂ ਸਮੇਤ ਵੱਖ-ਵੱਖ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਦੇਣ ਲਈ 17 ਅਗਸਤ ਨੂੰ ਲੱਗਣਗੇ ਸੁਵਿਧਾ ਕੈਂਪ: ਜਤਿੰਦਰ ਜੋਰਵਾਲ

0

ਪੰਜਾਬ ਸਰਕਾਰ ਦੀਆਂ ਵੱਖ-ਵੱਖ ਵਿੱਤੀ ਸਹਾਇਤਾ ਸਕੀਮਾਂ ਦਾ ਜ਼ਮੀਨੀ ਪੱਧਰ ਤੱਕ ਲਾਭ ਪਹੁੰਚਾਉਣ ਲਈ 17 ਅਗਸਤ ਨੂੰ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਸਾਰੇ ਲਾਭਪਾਤਰੀਆਂ ਨੂੰ ਇਹਨਾਂ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਸਕੇ।

ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਬੁਢਾਪਾ ਪੈਨਸ਼ਨਾਂ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਦੇਣ ਲਈ ਕੈਂਪ 17 ਅਗਸਤ ਨੂੰ ਬਲਾਕ ਸੰਗਰੂਰ ਦੇ ਪਿੰਡ ਕਲੋਦੀ, ਗੁਰਦਾਸਪੁਰਾ, ਭਿੰਡਰਾਂ, ਲੱਡੀ (ਘਾਬਦਾਂ ਵਿਖੇ), ਬਲਾਕ ਲਹਿਰਾਗਾਗਾ ਦੇ ਪਿੰਡ ਅਲੀਸ਼ੇਰ, ਚੋਟੀਆਂ, ਕੋਟਲਾ ਲੇਹਲ (ਗੁਰੂਦੁਆਰਾ ਸਾਹਿਬ ਆਲਮਪੁਰ ਵਿਖੇ), ਬਲਾਕ ਦਿੜਬਾ ਦੇ ਪਿੰਡ ਗੁਜਰਾਂ, ਖਾਨਪੁਰ ਫਕੀਰਾ, ਖਨਾਲ ਖੁਰਦ, ਢਡੋਲੀ, ਸੂਲਰ (ਗੁਜਰਾਂ ਗੁਰੂਦੁਆਰਾ ਸਾਹਿਬ ਵਿਖੇ), ਬਲਾਕ ਅੰਨਦਾਨਾ ਐਟ ਮੂਨਕ ਦੇ ਪਿੰਡ ਮਨਿਆਣਾ, ਬਿਸ਼ਨਪੁਰਾ, ਖੋਖਰ, ਹਰੀਗੜ, ਗਹਿਲਾਂ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਿਆਣਾ), ਤਹਿਸੀਲ ਸੁਨਾਮ ਦੇ ਨਾਲ ਪਿੰਡ ਮਹਿਲਾਂ ਵਿਖੇ, ਬਲਾਕ ਧੂਰੀ ਦੇ ਪਿੰਡ ਪਲਾਸੋਰ, ਭੋਜੋਵਾਲੀ, ਮੀਰਹੇੜੀ, ਭੱਦਲਵੱਡ, ਕੋਲਸੇੜੀ (ਪਲਾਸੋਰ ਗੁਰੂਦੁਆਰਾ ਸਾਹਿਬ ਵਿਖੇ), ਬਲਾਕ ਭਵਾਨੀਗੜ੍ਹ ਦੇ ਪਿੰਡ ਰਾਜਪੁਰਾ, ਮਸਾਣੀ, ਬਾਲਦ ਖੁਰਦ, ਬਾਲਦ ਕਲਾਂ, ਥੰਮਣ ਸਿੰਘ ਵਾਲਾ, ਤੁਰੀ, ਹਰਦਿੱਤਪੁਰਾ (ਗੁਰੂਦੁਆਰਾ ਸਾਹਿਬ ਨਦਾਮਪੁਰ) ਲਗਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਰਹਿੰਦੇ ਨਾਗਰਿਕ ਜੋ ਸਰਕਾਰ ਦੀਆਂ ਪੈਨਸ਼ਨ ਸਕੀਮਾਂ ਦਾ ਲਾਭ ਲੈਣ ਲਈ ਨਿਰਧਾਰਿਤ ਸ਼ਰਤਾਂ ਪੂਰੀਆਂ ਕਰਦੇ ਹਨ, ਇਹਨਾਂ ਕੈਂਪਾਂ ਵਿੱਚ ਜਾ ਕੇ ਬਿਨੈ ਪੱਤਰ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਹਨਾਂ ਕੈਂਪਾਂ ਵਿੱਚ ਦਿਵਿਆਂਗ ਵਿਅਕਤੀ ਆਪਣਾ ਯੂ.ਡੀ.ਆਈ.ਡੀ. ਕਾਰਡ ਬਣਵਾਉਣ ਲਈ ਵੀ ਬਿਨੈ ਕਰ ਸਕਦੇ ਹਨ, ਖਾਸ ਕਰਕੇ ਜਿਹੜੇ ਲਾਭਪਾਤਰੀ ਦਿਵਿਆਂਗ ਪੈਨਸ਼ਨ ਦਾ ਲਾਭ ਲੈ ਰਹੇ ਹਨ ਅਤੇ ਉਨ੍ਹਾਂ ਦਾ ਯੂ.ਡੀ.ਆਈ.ਡੀ. ਨਹੀਂ ਬਣਿਆ ਹੋਇਆ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਆਪਣਾ ਯੂ.ਡੀ.ਆਈ.ਡੀ. ਕਾਰਡ ਜਰੂਰ ਬਣਵਾਉਣ।

ਕਿਰਾਏ ਦੇ ਮਕਾਨ ‘ਤੇ 18 % GST, ਦੇਖੋ ਕਿਸਨੂੰ ਕਰਨਾ ਪਵੇਗਾ ਅਦਾ

0

ਜੀਐਸਟੀ ਜਾਂ ਗੁਡਸ ਐਂਡ ਸਰਵਿਸਿਜ਼ ਟੈਕਸ ਦੇ ਨਵੇਂ ਨਿਯਮਾਂ ਤਹਿਤ ਕਿਰਾਏ ਦੇ ਮਕਾਨ ਵਿੱਚ ਰਹਿਣ ਵਾਲੇ ਲੋਕਾਂ ਲਈ ਇੱਕ ਮਹੱਤਵਪੂਰਨ ਨਿਯਮ ਲਾਗੂ ਹੋ ਗਿਆ ਹੈ।  18 ਜੁਲਾਈ ਤੋਂ ਲਾਗੂ ਹੋਏ ਜੀਐਸਟੀ ਨਿਯਮਾਂ ਦੇ ਅਨੁਸਾਰ, ਰਿਹਾਇਸ਼ੀ ਜਾਇਦਾਦ ਦੇ ਕਿਰਾਏ ‘ਤੇ ਰਹਿਣ ਵਾਲੇ ਕਿਰਾਏਦਾਰਾਂ ਨੂੰ ਕਿਰਾਏ ਦੇ ਨਾਲ 18 ਪ੍ਰਤੀਸ਼ਤ ਜੀਐਸਟੀ ਦੇਣਾ ਪਵੇਗਾ।  ਹਾਲਾਂਕਿ ਇਹ ਨਿਯਮ ਸਿਰਫ ਉਨ੍ਹਾਂ ਕਿਰਾਏਦਾਰਾਂ ‘ਤੇ ਲਾਗੂ ਹੋਵੇਗਾ ਜੋ ਕਿਸੇ ਕਾਰੋਬਾਰ ਲਈ ਜੀਐਸਟੀ ਦੇ ਤਹਿਤ ਰਜਿਸਟਰਡ ਹਨ।

ਕੌਂਸਲ ਦੀ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਜੀਐਸਟੀ ਨਾਲ ਸਬੰਧਤ ਕਈ ਨਿਯਮਾਂ ਵਿੱਚ ਬਦਲਾਅ ਕੀਤੇ ਗਏ ਹਨ। ਜਿਸ ਵਿੱਚ ਮਕਾਨ ਕਿਰਾਏ ਨਾਲ ਸਬੰਧਤ ਨਿਯਮ ਸ਼ਾਮਲ ਹਨ। ਨਿਯਮਾਂ ਮੁਤਾਬਕ ਕੁਝ ਖਾਸ ਹਾਲਾਤਾਂ ‘ਚ ਮਕਾਨ ਦੇ ਕਿਰਾਏ ‘ਤੇ ਜੀਐੱਸਟੀ ਦਾ ਭੁਗਤਾਨ ਕਰਨਾ ਹੋਵੇਗਾ। ਨਿਯਮਾਂ ਅਨੁਸਾਰ, ਜੇਕਰ ਕੋਈ ਕਿਰਾਏਦਾਰ, ਜਿਸ ਵਿੱਚ ਕੋਈ ਵੀ ਵਿਅਕਤੀ ਜਾਂ ਛੋਟਾ ਕਾਰੋਬਾਰ ਸ਼ਾਮਲ ਹੋ ਸਕਦਾ ਹੈ, ਜੀਐਸਟੀ ਦੇ ਤਹਿਤ ਰਜਿਸਟਰਡ ਹੈ, ਤਾਂ ਉਸਨੂੰ ਕਿਰਾਏ ‘ਤੇ ਜੀਐਸਟੀ ਅਦਾ ਕਰਨਾ ਹੋਵੇਗਾ। ਹਾਲਾਂਕਿ, ਕਿਰਾਏਦਾਰ ਇਨਪੁਟ ਟੈਕਸ ਕ੍ਰੈਡਿਟ ਦੇ ਤਹਿਤ ਕਟੌਤੀ ਵਜੋਂ ਭੁਗਤਾਨ ਕੀਤੇ GST ਦਾ ਦਾਅਵਾ ਕਰ ਸਕਦਾ ਹੈ। ਨਵੇਂ ਨਿਯਮ 18 ਜੁਲਾਈ ਤੋਂ ਲਾਗੂ ਹੋ ਗਏ ਹਨ।

ਜਾਣੋ ਨਿਯਮਾਂ ਵਿੱਚ ਕੀ ਹੋਇਆ ਹੈ ਬਦਲਾਅ
1. ਨਿਯਮਾਂ ਮੁਤਾਬਕ ਜੇਕਰ ਤੁਸੀਂ ਨੌਕਰੀ ਕਰਦੇ ਹੋ ਅਤੇ ਤੁਸੀਂ ਕਿਰਾਏ ‘ਤੇ ਮਕਾਨ ਜਾਂ ਫਲੈਟ ਲਿਆ ਹੈ, ਤਾਂ ਤੁਹਾਨੂੰ ਕਿਰਾਏ ‘ਤੇ ਕੋਈ ਟੈਕਸ ਨਹੀਂ ਦੇਣਾ ਪਵੇਗਾ। ਨਵੇਂ ਨਿਯਮਾਂ ਦੇ ਤਹਿਤ ਜੇਕਰ ਕੋਈ GST ਗੈਰ-ਰਜਿਸਟਰਡ ਵਿਅਕਤੀ (ਜਿਵੇਂ ਕਿ ਤਨਖਾਹਦਾਰ ਜਾਂ ਛੋਟਾ ਕਾਰੋਬਾਰੀ) ਆਪਣਾ ਫਲੈਟ ਜਾਂ ਪ੍ਰਾਪਰਟੀ GST ਅਧੀਨ ਰਜਿਸਟਰਡ ਵਿਅਕਤੀ (ਜਿਵੇਂ ਕਿ ਕੋਈ ਕੰਪਨੀ) ਨੂੰ ਕਿਰਾਏ ‘ਤੇ ਦਿੰਦਾ ਹੈ, ਤਾਂ ਇਸ ‘ਤੇ GST ਲਾਗੂ ਹੋਵੇਗਾ ਅਤੇ ਰਿਵਰਸ ਚਾਰਜ ਮਕੈਨਿਜ਼ਮ ਦੇ ਤਹਿਤ ਕਿਰਾਏਦਾਰ ਨੂੰ ਕਿਰਾਏ ‘ਤੇ 18 ਫੀਸਦੀ ਜੀਐਸਟੀ ਦਾ ਭੁਗਤਾਨ ਕਰਨਾ ਹੋਵੇਗਾ। ਜੇਕਰ ਕਿਰਾਏਦਾਰ ਜੀਐਸਟੀ ਦੇ ਤਹਿਤ ਰਜਿਸਟਰਡ ਨਹੀਂ ਹੈ ਤਾਂ ਇਹ ਟੈਕਸ ਲਾਗੂ ਨਹੀਂ ਹੋਵੇਗਾ।

2. ਦੂਜੇ ਪਾਸੇ ਜੇਕਰ ਕੋਈ ਕੰਪਨੀ ਜਾਂ ਵਿਅਕਤੀ ਆਪਣੀ ਰਿਹਾਇਸ਼ੀ ਜਾਇਦਾਦ ਕਰਮਚਾਰੀ ਦੇ ਰਹਿਣ, ਗੈਸਟ ਹਾਊਸ ਜਾਂ ਦਫ਼ਤਰ ਦੀ ਵਰਤੋਂ ਲਈ ਦਿੰਦਾ ਹੈ, ਤਾਂ ਉਸ ਕਰਮਚਾਰੀ ਜਾਂ ਕੰਪਨੀ ਜੋ ਉਸ ਰਿਹਾਇਸ਼ੀ ਜਾਇਦਾਦ ਨੂੰ ਕਿਰਾਏ ‘ਤੇ ਲੈ ਰਹੀ ਹੈ, ਨੂੰ 18 ਫੀਸਦੀ ਜੀ.ਐੱਸ.ਟੀ. ਕਿਰਾਏਦਾਰ ਨੂੰ ਜੀਐਸਟੀ ਦਾ ਭੁਗਤਾਨ ਕਰਨਾ ਹੋਵੇਗਾ।

3. ਜੇਕਰ ਕਿਸੇ ਕੰਪਨੀ ਨੇ ਆਪਣੇ ਕਰਮਚਾਰੀ ਲਈ ਰਿਹਾਇਸ਼ੀ ਫਲੈਟ ਲਿਆ ਹੈ ਅਤੇ ਮਕਾਨ ਮਾਲਕ ਜੀਐਸਟੀ ਵਿੱਚ ਰਜਿਸਟਰਡ ਨਹੀਂ ਹੈ, ਤਾਂ ਅਜਿਹੀ ਸਥਿਤੀ ਵਿੱਚ ਵੀ ਕੰਪਨੀ ਨੂੰ ਕਿਰਾਏ ‘ਤੇ 18 ਫੀਸਦੀ ਜੀਐਸਟੀ ਅਦਾ ਕਰਨਾ ਹੋਵੇਗਾ।

4. ਜੇਕਰ ਮਕਾਨ ਮਾਲਕ ਅਤੇ ਕਿਰਾਏਦਾਰ ਦੋਵੇਂ ਜੀਐਸਟੀ ਵਿੱਚ ਰਜਿਸਟਰਡ ਨਹੀਂ ਹਨ ਤਾਂ ਅਜਿਹੇ ਮਾਮਲੇ ਵਿਚ ਕਿਰਾਏ ‘ਤੇ ਜੀਐੱਸਟੀ ਦਾ ਨਿਯਮ ਲਾਗੂ ਨਹੀਂ ਹੋਵੇਗਾ।

ਪ੍ਰਨੀਤ ਕੌਰ ਨੇ ਲੰਪੀ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਕੇਂਦਰੀ ਡੇਅਰੀ ਮੰਤਰੀ ਨੂੰ ਲਿਖਿਆ ਪੱਤਰ

0

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਪਰਸ਼ੋਤਮ ਰੁਪਾਣਾ ਨੂੰ ਪੱਤਰ ਲਿਖ ਕੇ ਪਸ਼ੂਆਂ ਦੇ ਲੰਪੀ ਚਮੜੀ ਦੀ ਬਿਮਾਰੀ ਤੋਂ ਪ੍ਰਭਾਵਿਤ ਹੋਣ ਦੇ ਵੱਧ ਰਹੇ ਮਾਮਲਿਆਂ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ।

ਪ੍ਰਨੀਤ ਕੌਰ ਨੇ ਆਪਣੇ ਪੱਤਰ ਵਿੱਚ ਲਿਖਦਿਆਂ ਕਿਹਾ ਕਿ, “ਇਸ ਬਿਮਾਰੀ ਕਾਰਨ ਬਦਕਿਸਮਤੀ ਨਾਲ 400 ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ ਅਤੇ 20,000 ਤੋਂ ਵੱਧ ਗਾਵਾਂ ਸਿਰਫ਼ ਪੰਜਾਬ ਵਿੱਚ ਹੀ ਪ੍ਰਭਾਵਿਤ ਹੋਈਆਂ ਹਨ।”

ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਦਖਲ ਦੇਣ ਦੀ ਅਪੀਲ ਕਰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ, “ਹਾਲ ਹੀ ਵਿੱਚ ਆਈ ਇੱਕ ਖਬਰ ਅਨੁਸਾਰ ਸਿਰਫ਼ ਪਟਿਆਲਾ ਜ਼ਿਲ੍ਹੇ ਵਿੱਚ ਹੀ 4 ਲੱਖ ਤੋਂ ਵੱਧ ਪਸ਼ੂ ਹਨ ਅਤੇ ਪੰਜਾਬ ਸਰਕਾਰ ਨੇ ਹੁਣ ਤੱਕ ਸਿਰਫ਼ 3500 ਦੇ ਕਰੀਬ ਵੈਕਸੀਨ ਦੀਆਂ ਖੁਰਾਕਾਂ ਹੀ ਭੇਜੀਆਂ ਹਨ। ਸਰਕਾਰ ਜੰਗੀ ਪੱਧਰ ‘ਤੇ ਪੰਜਾਬ ਵਿੱਚ ਟੀਕੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕੁਝ ਠੋਸ ਰੋਕਥਾਮ ਕਦਮ ਚੁੱਕ ਕੇ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਵੇ।”

ਮਲੇਰਕੋਟਲਾ ਨੂੰ ਮੈਡੀਕਲ ਤੇ ਗੁਰਦਾਸਪੁਰ ਨੂੰ ਖੇਤੀਬਾੜੀ ਕਾਲਜ ਦਾ ਤੋਹਫ਼ਾ ਦੇਣ ‘ਤੇ ਡਾ. ਬਲਜੀਤ ਕੌਰ ਨੇ CM ਦਾ ਕੀਤਾ ਧੰਨਵਾਦ

0

ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਅਤੇ ਗੁਰਦਾਸਪੁਰ ਵਿਖੇ ਕਲਾਨੌਰ ਵਿੱਚ ਖੇਤੀਬਾੜੀ ਕਾਲਜ ਸਥਾਪਤ ਕਰਨ ਦੀ ਪ੍ਰਵਾਨਗੀ ਦੇਣ ‘ਤੇ ਮੁੱਖ ਮੰਤਰੀ ਅਤੇ ਕੈਬਨਿਟ ਸਾਥੀਆਂ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਦੇ ਕੋਟ ਸ਼ੇਰਵਾਨੀ ਖੇਤਰ ਵਿੱਚ ਮੈਡੀਕਲ ਕਾਲਜ ਬਣਨ ਨਾਲ ਸੰਗਰੂਰ, ਪਟਿਆਲਾ, ਲੁਧਿਆਣਾ ਅਤੇ ਹੋਰ ਆਸਪਾਸ ਦੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਦੇ ਨਾਲ ਹੀ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਵੀ ਮਰੀਜਾਂ ਦੀ ਗਿਣਤੀ ਘਟੇਗੀ। ਨਵਾਂ ਮੈਡੀਕਲ ਕਾਲਜ ਪੰਜਾਬ ਅਤੇ ਖਾਸ ਤੌਰ ‘ਤੇ ਮਾਲਵਾ ਖੇਤਰ ਨੂੰ ਮਿਆਰੀ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਦੇ ਕੇ ਪੰਜਾਬ ਵਿੱਚ ਡਾਕਟਰਾਂ ਦੀ ਕਮੀ ਪੂਰੀ ਕਰੇਗਾ। ਇਸ ਨਾਲ ਪੰਜਾਬ ਦੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਕੋਲ ਰਹਿ ਕੇ ਪੜਨ ਦਾ ਮੌਕਾ ਮਿਲੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਕਸਬੇ ਵਿਖੇ ਖੇਤੀਬਾੜੀ ਕਾਲਜ ਸਥਾਪਤ ਕਰਨ ਨਾਲ ਕਾਲਜ ਖੇਤੀਬਾੜੀ ਦੇ ਖੇਤਰ ਵਿੱਚ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਅਗਾਂਹਵਧੂ ਅਤੇ ਖੇਤੀਬਾੜੀ ਦੇ ਨਵੀਨੀਕਰਨ ਨੂੰ ਹੁਲਾਰਾ ਦੇਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਅਜਿਹੇ ਪ੍ਰਮੁੱਖ ਵਿਦਿਅਕ ਅਦਾਰੇ ਸਮੇਂ ਦੀ ਲੋੜ ਹਨ ਤਾਂ ਜੋ ਇਸ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣ ਸਕੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਆਉਂਦੇ ਸਮੇਂ ਵਿੱਚ ਹੋਰ ਗਤੀ ਦਿੱਤੀ ਜਾਵੇਗੀ।

ਪੰਜਾਬ ‘ਚ ਨਵੇਂ ਡਿਗਰੀ ਕਾਲਜਾਂ ਲਈ 25.75 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ-ਹਰਪਾਲ ਚੀਮਾ

0

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਾਜ ਭਰ ਵਿੱਚ ਸਥਾਪਿਤ ਕੀਤੇ ਜਾ ਰਹੇ ਨਵੇਂ ਡਿਗਰੀ ਕਾਲਜਾਂ ਨੂੰ ਵਿੱਤੀ ਸਾਲ 2022-23 ਦੌਰਾਨ 25.75 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੈ ਪੰਜਾਬ ਸਰਕਾਰ ਸੂਬੇ ਵਿੱਚ ਉਚੇਰੀ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਪਣੇ ਇਸ ਮਿਸ਼ਨ ਤਹਿਤ ਵਿੱਤ ਵਿਭਾਗ ਨੇ ਰਾਜ ਵਿੱਚ ਸਥਾਪਤ ਕੀਤੇ ਜਾ ਰਹੇ 10 ਨਵੇਂ ਡਿਗਰੀ ਕਾਲਜਾਂ ਨੂੰ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿੱਤ ਵਿਭਾਗ ਨੇ ਪਿਛਲੇ ਚਾਰ ਮਹੀਨਿਆਂ ਦੌਰਾਨ ਉੱਚ ਸਿੱਖਿਆ ਅਤੇ ਭਾਸ਼ਾ ਵਿਭਾਗ ਨੂੰ 30.23 ਕਰੋੜ ਰੁਪਏ ਦੀ ਹੋਰ ਗ੍ਰਾਂਟ ਵੀ ਜਾਰੀ ਕੀਤੀ ਹੈ ਜਿਸ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ 22.5 ਕਰੋੜ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਲਈ 7.1 ਕਰੋੜ ਅਤੇ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ, ਪਟਿਆਲਾ ਲਈ 6.2 ਕਰੋੜ ਰੁਪਏ ਸ਼ਾਮਿਲ ਹਨ।

ਨਵੇਂ ਡਿਗਰੀ ਕਾਲਜਾਂ ਨੂੰ ਜਾਰੀ ਕੀਤੇ ਜਾਣ ਵਾਲੇ ਫੰਡਾਂ ਦੇ ਵੇਰਵੇ ਸਾਂਝੇ ਕਰਦਿਆਂ ਸ. ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਨੇ ਚਾਲੂ ਵਿੱਤੀ ਸਾਲ ਦੌਰਾਨ ਸਰਕਾਰੀ ਕਾਲਜ ਅਬੋਹਰ (ਫਾਜ਼ਿਲਕਾ) ਲਈ 4.56 ਕਰੋੜ, ਸਰਕਾਰੀ ਕਾਲਜ ਮਹੈਂਣ ਆਨੰਦਪੁਰ ਸਾਹਿਬ, (ਰੋਪੜ) ਲਈ 4.26 ਕਰੋੜ, ਸਰਕਾਰੀ ਕਾਲਜ ਚੱਬੇਵਾਲ ਮੁਖਲਿਆਣਾ, ਹੁਸ਼ਿਆਰਪੁਰ ਲਈ 3.80 ਕਰੋੜ, ਸਰਕਾਰੀ ਗਰਲਜ਼ ਕਾਲਜ, ਮਲੇਰਕੋਟਲਾ ਲਈ 3.71 ਕਰੋੜ, ਸਰਕਾਰੀ ਕਾਲਜ ਸਿੱਧੂਪੁਰ, ਗੁਰਦਾਸਪੁਰ ਲਈ 1.97 ਕਰੋੜ, ਸਰਕਾਰੀ ਕਾਲਜ ਹੁਸਨੇਰ, ਗਿਦੜਬਾਹਾ, ਸ੍ਰੀ ਮੁਕਤਸਰ ਸਾਹਿਬ ਲਈ 1.86 ਕਰੋੜ, ਸਰਕਾਰੀ ਕਾਲਜ ਜਾਡਲਾ, ਸ਼ਹੀਦ ਭਗਤ ਸਿੰਘ ਨਗਰ ਲਈ 1.10 ਕਰੋੜ, ਸਰਕਾਰੀ ਕਾਲਜ ਢੋਲਬਾਹਾ, ਹੁਸ਼ਿਆਰਪੁਰ ਲਈ 65 ਲੱਖ, ਸਰਕਾਰੀ ਕਾਲਜ ਸ਼ਾਹਕੋਟ, ਜਲੰਧਰ ਲਈ 98 ਲੱਖ ਅਤੇ ਸਰਕਾਰੀ ਕਾਲਜ ਦਾਨੇਵਾਲਾ, ਮਲੋਟ ਲਈ 2.86 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਮਿਆਰੀ ਸਿੱਖਿਆ ਨੂੰ ਮਾਨ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਚਾਲੂ ਵਿੱਤੀ ਸਾਲ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ 205.13 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਨੂੰ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਸੂਬੇ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਵਚਨਬੱਧ ਹੈ।

CM ਭਗਵੰਤ ਮਾਨ ਨੇ ਉੱਘੇ ਇਤਿਹਾਸਕਾਰ ਪ੍ਰੋ. ਜਗਤਾਰ ਸਿੰਘ ਗਰੇਵਾਲ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਉੱਘੇ ਇਤਿਹਾਸਕਾਰ ਪਦਮ ਸ਼੍ਰੀ ਪ੍ਰੋ.ਜਗਤਾਰ ਸਿੰਘ ਗਰੇਵਾਲ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਯਕੀਨਨ ਪੰਜਾਬ ‘ਚ ਇਤਿਹਾਸਕਾਰ ਵਜੋਂ ਇੱਕ ਯੁੱਗ ਦਾ ਅੰਤ ਹੋਇਆ ਹੈ। ਪ੍ਰੋ.ਸਾਬ੍ਹ ਦੀਆਂ ਲਿਖਤਾਂ-ਖੋਜ ਪੱਤਰ ਸਦਾ ਸਾਡੀ ਨੌਜਵਾਨੀ ਦੇ ਕੰਮ ਆਉਣਗੇ…ਪਰਮਾਤਮਾ ਅੱਗੇ ਅਰਦਾਸ…ਵਿੱਛੜੀ ਹੋਈ ਨੇਕ ਰੂਹ ਨੂੰ ਚਰਨਾਂ ‘ਚ ਥਾਂ ਦੇਣ

‘ਚੋਬਰ’ ਫਿਲਮ ਦਾ ਪੋਸਟਰ ਹੋਇਆ ਰਿਲੀਜ਼, ਜਾਣੋ ਫਿਲਮ ਕਿਸ ਦਿਨ ਹੋਵੇਗੀ ਰਿਲੀਜ਼

0

ਪੰਜਾਬੀ ਮਾਡਲ, ਗਾਇਕ ਤੇ ਐਕਟਰ ਜੈ ਰੰਧਾਵਾ ਇੱਕ ਵਾਰ ਫਿਰ ਤੋਂ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦੇ ਦਿਲ ਉੱਤੇ ਛਾਪ ਛੱਡਣ ਲਈ ਤਿਆਰ ਹਨ। ‘ਸ਼ੂਟਰ’ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਉਹ ਫ਼ਿਲਮੀ ਜਗਤ ‘ਚ ਕਾਫੀ ਐਕਟਿਵ ਹਨ। ਉਨ੍ਹਾਂ ਨੇ ਆਪਣੀ ਇੱਕ ਹੋਰ ਫ਼ਿਲਮ ਦਾ ਪੋਸਟਰ ਸਾਂਝਾ ਕੀਤਾ ਹੈ।

ਉਹ ‘ਚੋਬਰ’ ਟਾਈਟਲ ਹੇਠ ਤਿਆਰ ਫ਼ਿਲਮ ‘ਚ ਨਜ਼ਰ ਆਉਣਗੇ। ਜੈ ਰੰਧਾਵਾ ਨੇ ਆਪਣੀ ਆਉਣ ਵਾਲੀ ਫਿਲਮ ਚੋਬਰ ਦਾ ਪੋਸਟਰ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸਾਂਝਾ ਕੀਤਾ ਹੈ। ਇਸ ਫਿਲਮ ਵਿੱਚ Jayy Randhawa ਨਾਲ Drishty Talwar ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ। ਇਹ ਫਿਲਮ 21 ਅਕਤੂਬਰ ਨੂੰ ਸਿਨੇਮੇਘਰਾਂ ਵਿੱਚ ਰਿਲੀਜ਼ ਹੋਵੇਗੀ । ਮਨੀਸ਼ ਭੱਟ ਇਸ ਫ਼ਿਲਮ ਦੇ ਨਿਰਦੇਸ਼ਕ ਹਨ।

ਐਕਟਰ ਨੇ ਪੋਸਟਰ ਸਾਂਝਾ ਕਰਦੇ ਹੋਏ ਲਿਖਿਆ ਹੈ- ‘ਮੇਰੀ ਦੂਜੀ ਫ਼ਿਲਮ CHOBBAR ਦਾ ਪਹਿਲਾ ਪੋਸਟਰ ਲਓ ਦੇਖੋ…ਥਿਏਟਰ ‘ਚ ਦੇਖੋ 21 ਅਕਤੂਬਰ ਨੂੰ’। ਪੋਸਟਰ ‘ਚ ਦੇਖ ਸਕਦੇ ਹੋ ਜੈ ਰੰਧਾਵਾ ਦੇ ਨਾਲ ਇੱਕ ਨੰਨ੍ਹਾ ਸਰਦਾਰ ਬੱਚਾ ਵੀ ਨਜ਼ਰ ਆ ਰਿਹਾ ਹੈ।

ਉਨ੍ਹਾਂ ਨੇ ਆਪਣੀ ਫਿਲ਼ਮ ਦਾ ਦੂਜਾ ਪੋਸਟਰ ਵੀ ਰਿਲੀਜ਼ ਕਰ ਦਿੱਤਾ ਹੈ। ਇਸ ਪੋਸਟਰ ‘ਚ ਉਹ ਗੱਡੀ ‘ਚ ਬੈਠੇ ਦਿਖਾਈ ਦੇ ਰਹੇ ਹਨ।

ਅਫਸਾਨਾ ਖਾਨ ਨੇ ਰੱਖੜੀ ਦੇ ਤਿਉਹਾਰ ‘ਤੇ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਕੀਤੀ ਮੁਲਾਕਾਤ, ਦੇਖੋ ਤਸਵੀਰਾਂ

0

ਦੇਸ਼ ਭਰ ਦੇ ਭੈਣਾਂ-ਭਰਾਵਾਂ ਨੇ ਅਟੁੱਟ ਪਿਆਰ ਦਾ ਤਿਉਹਾਰ ਰਕਸ਼ਾ ਬੰਧਨ ਬੜੀ ਧੂਮ-ਧਾਮ ਨਾਲ ਮਨਾਇਆ। ਇਸ ਮੌਕੇ ਗਾਇਕਾ ਅਫਸਾਨਾ ਖਾਨ (Afsana Khan) ਨੇ ਆਪਣੇ ਮਰਹੂਮ ਭਰਾ ਸਿੱਧੂ ਮੂਸੇਵਾਲਾ (Sidhu Moosewal) ਨੂੰ ਯਾਦ ਕੀਤਾ। ਦੱਸ ਦੇਈਏ ਕਿ ਰੱਖੜੀ ਮੌਕੇ ਅਫਸਾਨਾ ਖਾਨ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੀ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕੀਤੀ। ਜਿਸ ਦੀਆਂ ਤਸਵੀਰਾਂ ਗਾਇਕਾ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀਆਂ ਹਨ। ਤੁਸੀ ਵੀ ਦੇਖੋ ਇਹ ਤਸਵੀਰਾਂ…

ਪੰਜਾਬੀ ਗਾਇਕਾ ਅਫ਼ਸਾਨਾ ਖਾਨ ਰੱਖੜੀ ਮੌਕੇ ਭਰਾ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋ ਗਈ। ਅਫ਼ਸਾਨਾ ਤੇ ਮੂਸੇਵਾਲਾ ਦਾ ਭੈਣ-ਭਰਾ ਵਾਲਾ ਰਿਸ਼ਤਾ ਕਿਸੇ ਤੋਂ ਲੁਕਿਆ ਨਹੀਂ ਹੈ। ਗਾਇਕਾ ਅਕਸਰ ਸਿੱਧੂ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਸੀ। ਅਫ਼ਸਾਨਾ ਖਾਨ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ `ਤੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ।