Home Blog Page 1955

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

0

13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ ’ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਿਆ ਗਿਆ ਫੈਸਲਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੈਮੋਰੰਡਮ ਸੌਂਪੇ ਜਾਣਗੇ ਅਤੇ ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਮੁਲਾਜ਼ਮ ਕਾਲੀਆਂ ਦਸਤਾਰਾਂ ਸਜਾ ਕੇ ਸ਼ਮੂਲੀਅਤ ਕਰਨਗੇ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੀ ਧਾਮੀ ਦੀ ਅਗਵਾਈ ਵਿਚ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੇਸ਼ ਦੀ ਅਜ਼ਾਦੀ ਵਿਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ, ਪਰ ਦੁੱਖ ਦੀ ਗੱਲ ਹੈ ਕਿ 75 ਸਾਲਾਂ ਤੋਂ ਸਿੱਖਾਂ ਨੂੰ ਬੇਗਾਨਿਆਂ ਵਾਲਾ ਅਹਿਸਾਸ ਕਰਵਾਇਆ ਜਾ ਰਿਹਾ ਹੈ।

ਇਸ ਦੀ ਇਕ ਮਿਸਾਲ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਜ਼ੇਲ੍ਹਾਂ ਵਿਚ ਬੰਦ ਸਿੰਘਾਂ ਨੂੰ ਉਮਰ ਕੈਦ ਤੋਂ ਵੱਧ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਾ ਕਰਨਾ ਹੈ। ਉਨ੍ਹਾਂ ਆਖਿਆ ਕਿ ਦੇਸ਼ ਦਾ ਸੰਵਿਧਾਨ ਇਥੇ ਵੱਸਣ ਵਾਲੇ ਹਰ ਇਕ ਨੂੰ ਬਰਾਬਰ ਦੇ ਅਧਿਕਾਰ ਦਿੰਦਾ ਹੈ, ਪਰੰਤੂ ਸਿੱਖਾਂ ਪ੍ਰਤੀ ਸਰਕਾਰਾਂ ਦਾ ਰਵੱਈਆ ਨਕਾਰਾਤਮਕ ਰਿਹਾ ਹੈ। ਇਸੇ ਸਿੱਖ ਵਿਰੋਧੀ ਰਵੱਈਏ ਕਾਰਨ ਹੀ 30-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ਆਪਣੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ, ਜਦਕਿ ਦੂਸਰੇ ਪਾਸੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸਿੱਖਾਂ ਨੂੰ ਆਪਣੇ ਬੁਨਿਆਦੀ ਹੱਕਾਂ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਇਸੇ ਵਿਤਕਰੇ ਭਰੇ ਰਵੱਈਏ ਕਰਕੇ ਹੀ ਸ਼੍ਰੋਮਣੀ ਕਮੇਟੀ ਨੇ 13 ਅਗਸਤ ਨੂੰ ਪੰਜਾਬ ਭਰ ਅੰਦਰ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ।

ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਹਰਿਆਣਾ ਅੰਦਰ ਜ਼ਿਲ੍ਹਾ ਪ੍ਰੀਸ਼ਦ ਅੰਬਾਲਾ ਦੇ ਪ੍ਰਸ਼ਾਸਨ ਵੱਲੋਂ ਦੇਸ਼ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਰਕਾਰ ਦੇ ਪ੍ਰੋਗਰਾਮ ‘ਹਰ ਘਰ ਤਿਰੰਗਾ’ ਤਹਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ ਅਤੇ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਸੱਭਿਆਚਾਰਕ ਪ੍ਰੋਗਰਾਮ ਉਲੀਕਣ ਅਤੇ ਤਿਰੰਗਾ ਲਹਿਰਾਉਣ ਦੇ ਹੁਕਮ ਜਾਰੀ ਕਰਨ ਦੀ ਕਰੜੀ ਨਿੰਦਾ ਕੀਤੀ। ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਇਕ ਮਤਾ ਪਾਸ ਕਰਦਿਆਂ ਹਰਿਆਣਾ ਸਰਕਾਰ ਅਤੇ ਅੰਬਾਲਾ ਜ਼ਿਲ੍ਹਾ ਪ੍ਰੀਸ਼ਦ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ ਆਉਣ ਦੀ ਚੇਤਾਵਨੀ ਦਿੱਤੀ ਗਈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਇਕ ਵਿਲੱਖਣ ਮਰਯਾਦਾ ਹੈ, ਜਿਸ ਤਹਿਤ ਇਥੇ ਕੇਵਲ ਸਿੱਖ ਮਰਯਾਦਾ ਅਨੁਸਾਰ ਧਾਰਮਿਕ ਸਮਾਗਮ ਹੀ ਹੋ ਸਕਦੇ ਹਨ ਅਤੇ ਖਾਲਸਈ ਨਿਸ਼ਾਨ ਸਾਹਿਬ ਹੀ ਝੁਲ ਸਕਦਾ ਹੈ। ਪਰ ਅੰਬਾਲਾ ਜ਼ਿਲ੍ਹਾ ਪ੍ਰੀਸ਼ਦ ਨੇ ਗੁਰ-ਮਰਯਾਦਾ ਦੀ ਤੌਹੀਨ ਕੀਤੀ ਹੈ। ਭਾਵੇਂ ਗੁਰਦੁਆਰਾ ਪ੍ਰਬੰਧਕਾਂ ਦੇ ਵਿਰੋਧ ਮਗਰੋਂ ਉਨ੍ਹਾਂ ਨੇ ਫੈਸਲਾ ਵਾਪਸ ਲੈ ਲਿਆ ਹੈ, ਪਰ ਪ੍ਰਸ਼ਾਸਨ ਦੀ ਇਸ ਹਰਕਤ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਗੁਰ-ਮਰਯਾਦਾ ਨਾਲ ਛੇੜ ਛਾੜ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਸਰਕਾਰੀ ਅਦਾਰਿਆਂ ਨੂੰ ਅਜਿਹੇ ਸੰਜੀਦਾ ਮਾਮਲਿਆਂ ਵਿਚ ਮਨਮਾਨੀ ਨਹੀਂ ਕਰਨੀ ਚਾਹੀਦੀ।

ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਜਥੇਦਾਰ ਤੋਤਾ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਵੀ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਦੇ ਮਾਮਲੇ ਵੀ ਵਿਚਾਰੇ ਗਏ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਮੋਰਚਾ ਗੁਰੂ ਕਾ ਬਾਗ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਸਮੇਂ ਸਹਿਯੋਗ ਦੇਣ ਵਾਲਿਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੌਰਾਨ ਸਿੱਖ ਪੰਥ ਦੀਆਂ ਧਾਰਮਿਕ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ, ਸਭਾ-ਸੁਸਾਇਟੀਆਂ, ਕਾਰ ਸੇਵਾ ਵਾਲੇ ਮਹਾਂਪੁਰਖਾਂ, ਸੇਵਾ ਪੰਥੀ ਤੇ ਮਿਸ਼ਨਰੀ ਸੰਸਥਾਵਾਂ ਸਮੇਤ ਲੱਖਾਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਸਮਾਗਮਾਂ ਦੀ ਸ਼ੋਭਾ ਵਧਾਈ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਸਭ ਦਾ ਧੰਨਵਾਦ ਕਰਦੀ ਹੈ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਬਾਬਾ ਗੁਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਨਿਰਵੈਲ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਪਰਮਜੀਤ ਸਿੰਘ ਐਕਸੀਅਨ, ਇੰਚਾਰਜ ਸ. ਸ਼ਾਹਬਾਜ਼ ਸਿੰਘ ਅਤੇ ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਵਿਗੜੀ ਤਬੀਅਤ, ਹਸਪਤਾਲ ਕਰਵਾਇਆ ਭਰਤੀ

0

ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਸਿਹਤ ਵਿਗੜ ਗਈ ਹੈ। ਤਬੀਅਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਦਿੱਲੀ ਦੇ ਇੱਕ ਜਿਮ ਵਿੱਚ ਵਰਕਆਊਟ ਦੌਰਾਨ ਰਾਜੂ ਟਰੇਡ ਮਿੱਲ ਵਿੱਚ ਕਸਰਤ ਕਰਦੇ ਸਮੇਂ ਡਿੱਗ ਪਏ। ਉਹ ਬੇਹੋਸ਼ ਹੋ ਕੇ ਡਿੱਗ ਪਏ। ਸੀ। ਰਾਜੂ ਦੇ ਕਰੀਬੀ ਦੋਸਤ ਨੇ ਦੱਸਿਆ ਕਿ ਵਰਕਆਊਟ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਅਦਾਲਤ ‘ਚ ਕੀਤਾ ਪੇਸ਼, ਮਿਲਿਆ ਪੁਲਿਸ ਰਿਮਾਂਡ

0

ਲਾਰੈਂਸ ਬਿਸ਼ਨੋਈ ਨੂੰ ਅੱਜ ਮੋਗਾ ਅਦਾਲਤ ਤੋਂ ਬਾਅਦ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਕੋਟਕਪੂਰਾ ਦੇ ਵਪਾਰੀ ਤੋਂ 50 ਲੱਖ ਰੁਪਏ ਦੀ ਫਿਰੋਤੀ ਦੀ ਮੰਗ ਕਰਨ ਵਾਲੇ ਮਾਮਲੇ ‘ਚ ਫਰੀਦਕੋਟ ਪੁਲਿਸ ਨੂੰ ਲਾਰੈਂਸ ਦਾ ਅਦਾਲਤ ਤੋਂ 2 ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੈ।

ਫਰੀਦਕੋਟ ਜ਼ਿਲ੍ਹੇ ‘ਚ ਵੀ ਲਾਰੈਂਸ ਖਿਲਾਫ 2 ਮਾਮਲੇ ਦਰਜ ਹਨ, ਜਿਨ੍ਹਾਂ ‘ਚੋਂ ਇਕ ਮਾਮਲਾ ਕੋਟਕਪੂਰਾ ਦੇ ਵਪਾਰੀ ਤੋਂ 50 ਲੱਖ ਰੁਪਏ ਦੀ ਫਿਰੋਤੀ ਦੀ ਮੰਗ ਦਾ ਹੈ, ਜਦਕਿ ਦੂਜਾ ਮਾਮਲਾ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਭਲਵਾਨ ਦੇ ਕਤਲ ਨਾਲ ਸੰਬੰਧਿਤ ਹੈ। ਗੁਰਲਾਲ ਕਤਲ ਕੇਸ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਤੋਂ ਸਟੇਅ ਆਰਡਰ ਹੋਣ ਕਾਰਨ ਫਿਲਹਾਲ ਇਸ ਸਮੇਂ ਕਾਰੋਬਾਰੀ ਤੋਂ ਫਿਰੋਤੀ ਮੰਗਣ ਦੇ ਮਾਮਲੇ ਵਿੱਚ ਹੀ ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਲਿਆ ਹੈ।

ਵਿਜੀਲੈਂਸ ਬਿਊਰੋ ਨੇ ਪਿੰਡ ਆਕੜੀ ਦੀ ਸਰਪੰਚ ਹਰਜੀਤ ਕੌਰ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

0

ਪੰਜਾਬ ‘ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੇ ਮਕਸਦ ਨਾਲ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਕੜੀ ਦੀ ਸਰਪੰਚ ਹਰਜੀਤ ਕੌਰ ਨੂੰ ਪਿੰਡ ਵਿੱਚ ਵਿਕਾਸ ਕਾਰਜਾਂ ਦੇ ਨਾਂ ’ਤੇ ਪੰਚਾਇਤੀ ਫੰਡਾਂ ਵਿੱਚ 12.24 ਕਰੋੜ ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪੰਚਾਇਤੀ ਫੰਡਾਂ ਵਿੱਚ ਵੱਖ-ਵੱਖ ਦੋਸ਼ੀਆਂ ਵੱਲੋਂ ਕੀਤੇ ਘਪਲੇ ਦੀ ਜਾਂਚ ਲਈ ਪਹਿਲਾਂ ਹੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਆਈ.ਪੀ.ਸੀ. ਦੀ ਧਾਰਾ 406, 420, 409, 465, 467, 468, 471, 120-ਬੀ ਅਤੇ ਭ੍ਰਿਸਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਅਤੇ 13(2) ਤਹਿਤ ਐਫਆਈਆਰ ਨੰਬਰ 12 ਮਿਤੀ 26.05.2022 ਦਰਜ ਕੀਤੀ ਹੋਈ ਹੈ ਜਿਸ ਦੀ ਗਹਿਰੀ ਪੜਤਾਲ ਜਾਰੀ ਹੈ।

ਇਸ ਮਾਮਲੇ ਦੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਪੁੱਡਾ ਅਥਾਰਟੀ ਨੇ ਅੰਮ੍ਰਿਤਸਰ-ਕੋਲਕਾਤਾ ਏਕੀਕ੍ਰਿਤ ਕਾਰੀਡੋਰ ਦੀ ਉਸਾਰੀ ਲਈ 5 ਵੱਖ-ਵੱਖ ਪਿੰਡਾਂ ਦੀ 1104 ਏਕੜ ਸਾਮਲਾਤ ਜਮੀਨ ਐਕੁਆਇਰ ਕੀਤੀ ਸੀ। ਇਸ ਸਬੰਧੀ ਪਟਿਆਲਾ ਜ਼ਿਲੇ ਦੇ ਸੰਭੂ ਬਲਾਕ ਦੇ 5 ਪਿੰਡਾਂ ਪੱਬਰਾ, ਤਖਤੂ ਮਾਜਰਾ, ਸੇਹਰਾ, ਸੇਹਰੀ ਅਤੇ ਆਕੜੀ ਨੂੰ ਕੁੱਲ 285 ਕਰੋੜ ਰੁਪਏ ਦੀ ਰਾਸੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਕੁੱਲ ਰਾਸ਼ੀ ਵਿੱਚੋਂ ਗ੍ਰਾਮ ਪੰਚਾਇਤ ਆਕੜੀ ਨੂੰ ਐਕੁਆਇਰ ਕੀਤੀ ਗਈ 183 ਏਕੜ 12 ਮਰਲੇ ਜਮੀਨ ਬਦਲੇ ਕਰੀਬ 51 ਕਰੋੜ ਰੁਪਏ ਮਿਲੇ ਸਨ।

ਵਿਜੀਲੈਂਸ ਵੱਲੋਂ ਕੀਤੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜਮ ਸਰਪੰਚ ਹਰਜੀਤ ਕੌਰ ਨੇ ਉਪਰੋਕਤ ਫੰਡਾਂ ਦੀ ਵਰਤੋਂ ਕਰਕੇ ਪਿੰਡ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਏ, ਪਰ ਬਿਊਰੋ ਦੀ ਤਕਨੀਕੀ ਟੀਮ ਵੱਲੋਂ ਇਨਾਂ ਕੰਮਾਂ ਦੀ ਫਿਜੀਕਲ ਚੈਕਿੰਗ ਦੌਰਾਨ ਇਹ ਪਾਇਆ ਗਿਆ ਕਿ ਹਰਜੀਤ ਕੌਰ ਵੱਲੋਂ ਪਿੰਡ ਦੇ ਛੱਪੜ, ਕਮਿਊਨਿਟੀ ਸੈਂਟਰ, ਸਮਸਾਨ ਘਾਟ, ਪੰਚਾਇਤ ਘਰ ਅਤੇ ਨਾਲੇ ਦੇ ਪਟੜੀ ਦੀ ਫਰਜ਼ੀ ਉਸਾਰੀ ਦੇ ਨਾਂਅ ਹੇਠ ਗ੍ਰਾਮ ਪੰਚਾਇਤ ਦੇ ਜਾਅਲੀ ਮਤੇ ਪਾਸ ਕਰਕੇ ਫੰਡਾਂ ਦੀ ਵੱਡੇ ਪੱਧਰ ‘ਤੇ ਦੁਰਵਰਤੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕੰਮਾਂ ਨੂੰ ਸਹੀ ਸਾਬਤ ਕਰਨ ਲਈ ਉਸਨੇ ਵੱਖ-ਵੱਖ ਫਰਮਾਂ ਨੂੰ ਇਨਾਂ ਕੰਮਾਂ ਲਈ ਚੈੱਕਾਂ ਰਾਹੀਂ ਭੁਗਤਾਨ ਕੀਤਾ।

ਬੁਲਾਰੇ ਨੇ ਖੁਲਾਸਾ ਕੀਤਾ ਕਿ ਵਿਜੀਲੈਂਸ ਜਾਂਚ ਤੋਂ ਇਲਾਵਾ ਪੰਚਾਇਤ ਫੰਡਾਂ ਦੀ ਵਰਤੋਂ ਨਾਲ ਇਸ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਇੱਕ ਹੋਰ ਵਿਭਾਗੀ ਜਾਂਚ ਵਧੀਕ ਮੁੱਖ ਸਕੱਤਰ-ਕਮ ਵਿੱਤ ਕਮਿਸਨਰ ਪੇਂਡੂ ਵਿਕਾਸ ਅਤੇ ਪੰਚਾਇਤਾਂ, ਐਸ.ਏ.ਐਸ.ਨਗਰ ਵੱਲੋਂ ਮੁਕੰਮਲ ਕੀਤੀ ਗਈ ਹੈ। ਵਿਭਾਗੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਪਿੰਡ ਆਕੜੀ ਵਿੱਚ ਸਰਪੰਚ ਹਰਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਵਿੱਚ 12.24 ਕਰੋੜ ਰੁਪਏ ਦਾ ਘਪਲਾ ਕੀਤਾ ਗਿਆ। ਵਿਜੀਲੈਂਸ ਵੱਲੋਂ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਰੱਖੜੀ ਵਾਲੇ ਦਿਨ 11 ਤੋਂ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ- ਡਿਪਟੀ ਕਮਿਸ਼ਨਰ

0

ਪਠਾਨਕੋਟ : ਸ. ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 11 ਅਗਸਤ, 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ। ਜ਼ਿਲ੍ਹਾ ਵਾਸੀ ਇਸ ਦਿਨ ਉਪਰੋਕਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਬਿਨ੍ਹਾਂ ਕਿਸੇ ਡਿਊਟੀ ਰੋਸਟਰ ਤੋਂ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ।

ਦੱਖਣੀ ਕੋਰੀਆ ‘ਚ ਭਾਰੀ ਮੀਂਹ ਕਾਰਨ 8 ਲੋਕਾਂ ਦੀ ਹੋਈ ਮੌਤ, 6 ਲਾਪਤਾ

0

ਦੱਖਣੀ ਕੋਰੀਆ ਦੀ ਰਾਜਧਾਨੀ ਖੇਤਰ ‘ਚ ਮੀਂਹ ਨੇ ਕਹਿਰ ਮਚਾਇਆ ਹੋਇਆ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜਨ- ਜੀਵਨ ਅਸਤ –ਵਿਅਸਤ ਹੋ ਗਿਆ ਹੈ। ਸਿੳਲ ਦੇ ਗੰਗਨਮ ਜ਼ਿਲ੍ਹੇ ਦੀਆਂ ਸੜਕਾਂ ਨਦੀਆਂ ਦੀ ਤਰ੍ਹਾਂ ਦਿਖਣ ਲੱਗ ਪਈਆਂ ਹਨ। ਲਗਾਤਾਰ ਪੈ ਰਹੇ ਮੀਂਹ ਕਾਰਨ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ 6 ਲੋਕ ਲਾਪਤਾ ਹਨ। ਰਾਜਧਾਨੀ ‘ਚ ਸੋਮਵਾਰ ਤੋਂ ਸ਼ੁਰੂ ਹੋਇਆ ਮੀਂਹ ਮੰਗਲਵਾਰ ਨੂੰ ਵੀ ਉਸੇ ਤਰ੍ਹਾਂ ਜਾਰੀ ਰਿਹਾ।ਇਸ ਕਾਰਨ ਲਗਭਗ 800 ਦੇ ਕਰੀਬ ਘਰ ਨੁਕਸਾਨੇ ਗਏ ਹਨ।

ਇਸਦੇ ਨਾਲ ਹੀ 400 ਤੋਂ ਵੱਧ ਲੋਕਾਂ ਨੂੰ ਆਪਣਾ ਘਰ ਖਾਲੀ ਕਰਨਾ ਪੈ ਗਿਆ ਹੈ। ਇਸ ਭਾਰੀ ਬਾਰਿਸ਼ ਕਾਰਨ 80 ਦੇ ਕਰੀਬ ਸੜਕਾਂ ਤੇ ਨਦੀਆਂ ਦੇ ਕੰਢਿਆਂ ਨਜ਼ਦੀਕ ਪਾਰਕਿੰਗ ਨੂੰ ਖਾਲੀ ਕਰਵਾਉਣਾ ਪਿਆ ਹੈ। ਕਈ ਜ਼ਿਲ੍ਹਿਆਂ ‘ਚ ਆਵਾਜਾਈ ਠੱਪ ਹੋ ਗਈ ਹੈ। ਰਾਸ਼ਟਰਪਤੀ ਨੇ ਖਤਰੇ ਵਾਲੇ ਖੇਤਰ ‘ਚੋਂ ਲੋਕਾਂ ਨੂੰ ਬਾਹਰ ਕੱਢਣ ਦੇ ਆਦੇਸ਼ ਦਿੱਤੇ ਹਨ। ਡੌਂਗਜ਼ਾਕ ਜਿਲ੍ਹੇ ‘ਚ ਮੰਗਲਵਾਰ ਸਵੇਰੇ 9 ਵਜੇ ਤੱਕ 42 ਸੈਂਟੀਮੀਟਰ ਤੋਂ ਵੱਧ ਮੀਂਹ ਦਰਜ ਕੀਤਾ ਗਿਆ ਹੈ।

ਭਾਜਪਾ ਆਗੂ ਸ਼੍ਰੀਕਾਂਤ ਤਿਆਗੀ ਨੂੰ ਮੇਰਠ ਤੋਂ ਕੀਤਾ ਗ੍ਰਿਫਤਾਰ

0

ਉੱਤਰ ਪ੍ਰਦੇਸ਼ ਦੇ ਨੋਇਡਾ ਦੀ ਗਰੈਂਡ ਓਮੈਕਸ ਸੋਸਾਇਟੀ ’ਚ ਔਰਤ ਨਾਲ ਬਦਸਲੂਕੀ ਕਰਨ ਵਾਲੇ ਭਾਜਪਾ ਆਗੂ ਸ਼੍ਰੀਕਾਂਤ ਤਿਆਗੀ ‘ਤੇ ਪੁਲਿਸ ਨੇ ਸਿਕੰਜ਼ਾ ਕੱਸ ਲਿਆ ਹੈ।ਔਰਤ ਨਾਲ ਦੁਰਵਿਹਾਰ ਕਰਨ ਵਾਲੇ 25 ਹਜ਼ਾਰ ਦੇ ਇਨਾਮੀ ਭਾਜਪਾ ਆਗੂ ਸ਼੍ਰੀਕਾਂਤ ਤਿਆਗੀ ਨੂੰ ਨੋਇਡਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਸਨੂੰ ਮੇਰਠ ਤੋਂ 3 ਹੋਰ ਸਾਥੀਆਂ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਤਿੰਨਾਂ ਸਹਿਯੋਗੀਆਂ ਨੇਉਸਨੂੰ ਚਾਰ ਦਿਨਾਂ ਤੱਕ ਵੱਖ -ਵੱਖ ਥਾਵਾਂ ‘ਤੇ ਸ਼ਰਨ ਦਿਵਾ ਕੇ ਉਸਦੀ ਮਦਦ ਕੀਤੀ ਸੀ।ਫਰਾਰੀ ਦੌਰਾਨ ਸ਼੍ਰੀਕਾਂਤ ਉੱਤਰਾਖੰਡ ਤੇ ਉੱਤਰ ਪ੍ਰਦੇਸ਼ ‘ਚ ਵੱਖ ਵੱਖ ਸਥਾਨਾਂ ‘ਤੇ ਲੁੱਕਿਆ ਰਿਹਾ।

ਦੱਸਣਯੋਗ ਹੈ ਕਿ ਇਕ ਔਰਤ ਨੇ ਨੋਇਡਾ ਦੇ ਸੈਕਟਰ-93ਬੀ ‘ਚ ਰਿਹਾਇਸ਼ੀ ਸੋਸਾਇਟੀ ‘ਚ ਨਿਯਮਾਂ ਦੀ ਉਲੰਘਣਾ ਦਾ ਹਵਾਲਾ ਦਿੰਦੇ ਹੋਏ ਸ਼੍ਰੀਕਾਂਤ ਤਿਆਗੀ ਵਲੋਂ ਕੁਝ ਦਰੱਖਤ ਲਗਾਉਣ ‘ਤੇ ਇਤਰਾਜ਼ ਜਤਾਇਆ ਸੀ, ਜਿਸ ਤੋਂ ਬਾਅਦ ਤਿਆਗੀ ਨੇ ਔਰਤ ਨਾਲ ਬਦਸਲੂਕੀ ਕੀਤੀ ਅਤੇ ਉਸ ਨੂੰ ਧੱਕਾ ਵੀ ਦਿੱਤਾ ਸੀ। ਘਟਨਾ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਹੋ ਗਿਆ ਸੀ। ਮਾਮਲਾ ਦਰਜ ਹੋਣ ਦੇ ਬਾਅਦ ਤੋਂ ਹੀ ਤਿਆਗੀ ਫਰਾਰ ਸੀ। ਸ਼੍ਰੀਕਾਂਤ ਤਿਆਗੀ ਖ਼ੁਦ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਸੰਬੰਧਤ ਦੱਸਦਾ ਹੈ, ਜਦੋਂ ਕਿ ਪਾਰਟੀ ਨੇ ਉਸ ਤੋਂ ਦੂਰੀ ਬਣਾਈ ਰੱਖੀ ਹੈ। ਮਾਮਲੇ ਨੂੰ ਲੈ ਕੇ ਵਿਰੋਧੀ ਦਲਾਂ ਨੇ ਵੀ ਭਾਜਪਾ ‘ਤੇ ਨਿਸ਼ਾਨਾ ਵਿੰਨ੍ਹਿਆ ਹੈ।

ਹਾਈਕੋਰਟ ਨੇ ਭੁਪਿੰਦਰ ਸਿੰਘ ਹਨੀ ਖਿਲਾਫ ਦਰਜ FIR ਨੂੰ ਰੱਦ ਕਰਨ ਦੀ ਪਟੀਸ਼ਨ ਕੀਤੀ ਖਾਰਿਜ

0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਤੇ ਕੁਦਰਤਦੀਪ ਸਿੰਘ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਦੱਸ ਦਈਏ ਕਿ ਉਨ੍ਹਾਂ ਖਿਲਾਫ ਪਿਛਲੇ ਮਹੀਨੇ ਜਿਹੜੀ ਇੱਕ ਹੋਰ ਐੱਫਆਈਆਰ ਦਰਜ ਕੀਤੀ ਗਈ ਹੈ, ਉਸਨੂੰ ਰੱਦ ਕਰਨ ਲਈ ਪਾਈ ਪਟੀਸ਼ਨ ਹਾਈਕੋਰਟ ਨੇ ਖਾਰਿਜ ਕਰ ਦਿੱਤੀ ਹੈ।

ਦੋਵਾਂ ਖਿਲਾਫ ਨਾਜਾਇਜ਼ ਮਾਈਨਿੰਗ ਮਾਮਲੇ ‘ਚ 2018 ‘ਚ ਇੱਕ ਐੱਫਆਈਆਰ ਦਰਜ ਹੈ ਪਰ ਸਰਕਾਰ ਨੇ ਇਨ੍ਹਾਂ ਖਿਲਾਫ ਹੁਣ 18 ਜੁਲਾਈ ਨੂੰ ਗੈਰ ਕਾਨੂੰਨੀ ਮਾਈਨਿੰਗ ਮਾਮਲੇ ‘ਚ ਇੱਕ ਹੋਰ ਐੱਫਆਈਆਰ ਦਰਜ ਕੀਤੀ ਹੈ। ਇਸੇ ਦੂਜੀ ਐੱਫਆਈਆਰ ਨੂੰ ਰੱਦ ਕਰਨ ਲਈ ਹਾਈਕੋਰਟ ‘ਚ ਪਟੀਸ਼ਨ ਪਾਈ ਗਈ ਸੀ।

ਰੱਖੜੀ ਦੇ ਤਿਉਹਾਰ ‘ਤੇ ਚੰਡੀਗੜ੍ਹ ਦੀਆਂ CTU ਬੱਸਾਂ ‘ਚ ਮਹਿਲਾਵਾਂ ਨੂੰ ਮਿਲੇਗੀ ਮੁਫਤ ਸਫਰ ਦੀ ਸਹੂਲਤ

0

ਕੱਲ੍ਹ ਨੂੰ ਰੱਖੜੀ ਦਾ ਤਿਉਹਾਰ ਹੈ। ਸਾਰੀਆਂ ਹੀ ਭੈਣਾਂ ਆਪਣੇ ਭਰਾ ਦੇ ਗੁੱਟ ‘ਤੇ ਰੱਖੜੀ ਬੰਨਦੀਆਂ ਹਨ। ਇਹ ਤਿਉਹਾਰ ਭੈਣ ਤੇ ਭਰਾ ਦੇ ਪਿਆਰ ਦਾ ਪ੍ਰਤੀਕ ਹੈ। ਇਸ ਤਿਉਹਾਰ ‘ਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਮਹਿਲਾਵਾਂ ਲਈ ਮੁਫਤ ਸਫਰ ਦਾ ਐਲਾਨ ਕੀਤਾ ਹੈ। ਦੋਵੇਂ ਤਰ੍ਹਾਂ ਦੀਆਂ ਬੱਸਾਂ ਵਿੱਚ ਔਰਤਾਂ ਮੁਫ਼ਤ ਸਫ਼ਰ ਕਰ ਸਕਣਗੀਆਂ। ਹਾਲਾਂਕਿ ਇਹ ਸਹੂਲਤ ਸਿਰਫ ਲੋਕਲ ਏਸੀ ਤੇ ਨਾਨ ਏਸੀ ਬੱਸਾਂ ‘ਚ ਰਹੇਗੀ।  ਸਿਰਫ ਟ੍ਰਾਈਸਿਟੀ ‘ਚ ਹੀ ਕਿਤੇ ਆਉਣ ਜਾਣ ਲਈ ਟਿਕਟ ਨਹੀਂ ਲੱਗੇਗੀ। ਭਲਕੇ 11 ਅਗਸਤ ਨੂੰ ਚੰਡੀਗੜ੍ਹ ਵਿਖੇ ਹਰ ਭੈਣ ਆਪਣੇ ਭਰਾ ਨੂੰ ਰੱਖੜੀ ਬੰਨ੍ਹਣ ਲਈ ਮੁਫਤ ਬੱਸ ਸੇਵਾ ਦਾ ਲਾਭ ਲੈ ਸਕੇਗੀ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸੇਵਾ ਦਾ ਲਾਭ ਦਿੱਤਾ ਹੈ। ਅੱਜ ਰਾਤ 12 ਵਜੇ ਤੋਂ ਅਗਲੇ 24 ਘੰਟਿਆਂ ਲਈ ਔਰਤਾਂ ਨੂੰ ਇਹ ਸਹੂਲਤ ਮਿਲੇਗੀ। ਮੁਫਤ ਸਫਰ ਦਾ ਲਾਭ ਚੰਡੀਗੜ੍ਹ ਤੋਂ ਪੰਚਕੂਲਾ ਅਤੇ ਮੋਹਾਲੀ ਲਈ ਸੀ.ਟੀ.ਯੂ ਦੀਆਂ ਬੱਸਾਂ ਵਿੱਚ ਮਿਲੇਗਾ।

ਅਜਿਹੇ ‘ਚ ਰੱਖੜੀ ਵਾਲੇ ਦਿਨ ਸੀਟੀਯੂ ਦੀਆਂ ਬੱਸਾਂ ‘ਚ ਭਾਰੀ ਭੀੜ ਦੇਖਣ ਨੂੰ ਮਿਲ ਸਕਦੀ ਹੈ। ਇਸ ਸਬੰਧੀ ਬੱਸ ਕੰਡਕਟਰਾਂ ਨੂੰ ਵੀ ਜਾਣਕਾਰੀ ਦੇ ਦਿੱਤੀ ਗਈ ਹੈ। ਇਹ ਯਕੀਨੀ ਬਣਾਇਆ ਗਿਆ ਹੈ ਕਿ ਔਰਤਾਂ ਬਿਨਾਂ ਕਿਸੇ ਰੁਕਾਵਟ ਦੇ ਇਹ ਲਾਭ ਪ੍ਰਾਪਤ ਕਰ ਸਕਣ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸਰਕਾਰ ਨੇ ਔਰਤਾਂ ਲਈ ਯਾਤਰਾ ਮੁਫ਼ਤ ਕੀਤੀ ਹੋਈ ਹੈ। ਅਜਿਹੇ ‘ਚ ਰੱਖੜੀ ਵਾਲੇ ਦਿਨ ਪੰਜਾਬ ਦੀਆਂ ਬੱਸਾਂ ‘ਚ ਔਰਤਾਂ ਦਾ ਸਫਰ ਮੁਫਤ ਹੋਵੇਗਾ। ਚੰਡੀਗੜ੍ਹ ਦੇ ਨਾਲ ਲੱਗਦੀਆਂ ਹਰਿਆਣਾ ਦੀਆਂ ਬੱਸਾਂ ਵਿੱਚ ਵੀ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਗਈ ਹੈ।

ਬਾਲੀਵੁੱਡ ਅਦਾਕਾਰ ਆਮਿਰ ਖਾਨ ਹਰਿਮੰਦਰ ਸਾਹਿਬ ਹੋਏ ਨਤਮਸਤਕ

0

ਬਾਲੀਵੁੱਡ ਅਦਾਕਾਰ ਆਮਿਰ ਖਾਨ ਲਾਲ ਸਿੰਘ ਚੱਢਾ’ ਫਿਲਮ ਦੀ ਰਿਲੀਜ਼ ਤੋਂ ਇੱਕ ਦਿਨ ਪਹਿਲਾਂ  ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ। ਉਨ੍ਹਾਂ ਅੱਜ ਸਵੇਰੇ 5.30 ਵਜੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਲਮ ਦੀ ਸਫਲਤਾ ਲਈ ਅਸ਼ੀਰਵਾਦ ਲਿਆ। ਉਨ੍ਹਾਂ ਦੀ ਇਹ ਫਿਲਮ ਪਿਛਲੇ ਕੁਝ ਸਮੇਂ ਤੋਂ ਵਿਵਾਦਾਂ ‘ਚ ਘਿਰੀ ਹੋਈ ਹੈ। ਜਿਸ ਦਾ ਪੂਰੇ ਦੇਸ਼ ਵਿੱਚ ਬਾਈਕਾਟ ਵੀ ਕੀਤਾ ਜਾ ਰਿਹਾ ਹੈ।

ਆਮਿਰ ਖਾਨ ਦੀ ਫਿਲਮ ਲਾਲ ਸਿੰਘ ਚੱਢਾ 11 ਅਗਸਤ ਨੂੰ ਦੁਨੀਆ ਭਰ ਦੇ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੀ ਰਿਲੀਜ਼ ਤੋਂ ਇਕ ਦਿਨ ਪਹਿਲਾਂ ਹੀ ਆਮਿਰ ਖਾਨ ਹਰਿਮੰਦਰ ਸਾਹਿਬ ਪਹੁੰਚੇ ਹਨ। ਜਿੱਥੇ ਉਨ੍ਹਾਂ ਗੁਰੂਘਰ ਵਿੱਚ ਮੱਥਾ ਟੇਕਿਆ। ਜਾਣਕਾਰੀ ਮੁਤਾਬਕ ਆਮਿਰ ਖਾਨ ਨੇ ਇਸ ਟ੍ਰਿਪ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ। ਉਨ੍ਹਾਂ ਦੇ ਨਾਲ ਛੋਟੇ ਪਰਦੇ ਦੀ ਅਦਾਕਾਰਾ ਮੋਨਾ ਸਿੰਘ ਅਤੇ ਉਨ੍ਹਾਂ ਦੇ ਕਰੂ ਮੈਂਬਰ ਵੀ ਮੌਜੂਦ ਸਨ।