Home Blog Page 1956

ਲਾਰੈਂਸ ਬਿਸ਼ਨੋਈ ਨੂੰ ਮੋਗਾ ਅਦਾਲਤ ‘ਚ ਕੀਤਾ ਪੇਸ਼, ਫਰੀਦਕੋਟ ਪੁਲਿਸ ਨੂੰ ਮਿਲਿਆ ਟ੍ਰਾਂਜ਼ਿਟ ਰਿਮਾਂਡ

0

ਲਾਰੈਂਸ ਬਿਸ਼ਨੋਈ ਦਾ ਅੱਜ 10 ਦਿਨਾਂ ਦਾ ਰਿਮਾਂਡ ਖਤਮ ਹੋਣ ਜਾ ਰਿਹਾ ਸੀ। ਪੁਲਿਸ ਨੇ ਉਸਨੂੰ ਮੋਗਾ ਅਦਾਲਤ ‘ਚ ਪੇਸ਼ ਕੀਤਾ। ਦੱਸ ਦਈਏ ਕਿ ਮੋਗਾ ਅਦਾਲਤ ਨੇ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ। ਹੁਣ ਲਾਰੈਂਸ ਬਿਸ਼ਨੋਈ ਫਰੀਦਕੋਟ ਪੁਲਿਸ ਹਵਾਲੇ ਹੈ।ਉਸਨੂੰ ਅੱਜ ਫਰੀਦਕੋਟ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਜਿੱਥੇ ਉਸ ਦਾ ਰਿਮਾਂਡ ਲਿਆ ਜਾਵੇਗਾ।

ਜਾਣਕਾਰੀ ਅਨੁਸਾਰ ਪੁਲਿਸ ਉਸ ਤੋਂ ਗੁਰਲਾਲ ਪਲਵਾਨ ਕਤਲ ਮਾਮਲੇ ਬਾਰੇ ਪੁੱਛਗਿੱਛ ਕਰੇਗੀ। ਇਸਦੇ ਨਾਲ ਹੀ ਕੋਟਕਪੂਰਾ ਦੇ ਕਾਰੋਬਾਰੀ ਤੋਂ 50 ਲੱਖ ਰੁਪਏ ਮੰਗਣ ਦੇ ਮਾਮਲੇ ‘ਚ ਵੀ ਪੁਲਿਸ ਲਾਰੈਂਸ ਤੋਂ ਪੁੱਛਗਿੱਛ ਕਰੇਗੀ।

ਗਿੱਪੀ ਗਰੇਵਾਲ ਦੀ ਫਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਦਾ ਟ੍ਰੇਲਰ ਹੋਇਆ ਰਿਲੀਜ਼

0

ਪੰਜਾਬੀ ਗਾਇਕ ਗਿੱਪੀ ਗਰੇਵਾਲ ਫਿਲਮ ਇੰਡਸਟਰੀ ਦੇ ਨਾਮੀ ਸਿਤਾਰਿਆਂ ਵਿੱਚੋਂ ਇੱਕ ਹਨ। ਉਹ ਇੱਕ ਤੋਂ ਬਾਅਦ ਇੱਕ ਕਈ ਫਿਲਮਾਂ ਨਾਲ ਦਰਸ਼ਕਾਂ ਵਿੱਚ ਧਮਾਲ ਮਚਾ ਰਹੇ ਹਨ। ਉਨ੍ਹਾਂ ਦੀਆਂ ਫਿਲ਼ਮਾਂ ਨੂੰ ਦਰਸ਼ਕਾਂ ਵਲੋਂ ਖੂਬ ਪਿਆਰਾ ਮਿਲਦਾ ਹੈ। ਹਰੇਕ ਫਿਲਮ ‘ਚ ਉਨ੍ਹਾਂ ਦੀ ਅਦਾਕਾਰੀ ਕਮਾਲ ਦੀ ਹੁੰਦੀ ਹੈ। ਇਨ੍ਹੀ ਦਿਨੀਂ ਅਦਾਕਾਰ ਗਿੱਪੀ ਗਰੇਵਾਲ ਆਪਣੀ ਨਵੀਂ ਫਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ( Yaar Mera Titliaan Warga) ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਦੱਸ ਦੇਈਏ ਕਿ ਫਿਲਮ ਦਾ ਟ੍ਰੇਲਰ ਰਿਲੀਜ਼ ਕਰ ਦਿੱਤਾ ਗਿਆ ਹੈ।

ਗਿੱਪੀ ਗਰੇਵਾਲ ਦੁਆਰਾ ਫਿਲਮ ਦਾ ਟ੍ਰੇਲਰ ਸ਼ੇਅਰ ਕਰਦੇ ਹੋਏ ਲਿਖਿਆ- 2 September ਨੂੰ ਫੱਟੜ ਆਸ਼ਕਾਂ ਲਈ ਸਪੈਸ਼ਲ ਸਰਵਿਸ (Yaar Mera Titliaan Warga) ਟ੍ਰੇਲਰ ਆਊਟ. ਦੇਖੋ ਤੇ ਦੱਸੋ ਕਿਵੇਂ ਲੱਗਿਆ ਟ੍ਰੇਲਰ✌. ਦੱਸ ਦੇਈਏ ਕਿ ਇਸ ਫਿਲਮ ‘ਚ ਗਿੱਪੀ ਗਰੇਵਾਲ ਦੇ ਨਾਲ ਅਦਾਕਾਰਾ ਤਨੂ ਗਰੇਵਾਲ(Tanu Grewal) ਵੀ ਨਜ਼ਰ ਆਵੇਗੀ।

ਇਸ ਪੰਜਾਬੀ ਫਿਲਮ ਨੂੰ ਪ੍ਰੋਡਿਊਸ ਗਿੱਪੀ ਗਰੇਵਾਲ, ਰਵਨੀਤ ਕੌਰ ਗਰੇਵਾਲ ਤੇ ਆਸ਼ੂ ਮੁਨੀਸ਼ ਸਾਹਨੀ ਨੇ ਕੀਤਾ ਹੈ। ਇਸ ਪੰਜਾਬੀ ਫਿਲਮ ਦਾ ਨਿਰਦੇਸ਼ਨ ਵਿਕਾਸ ਵਸ਼ਿਸ਼ਟ(Vikas Vashisht) ਨੇ ਕੀਤਾ ਹੈ। ਫ਼ਿਲਮ ਹੰਬਲ ਮੋਸ਼ਨ ਪਿਕਚਰਜ਼ ਤੇ ਓਮਜੀ ਸਟਾਰ ਸਟੂਡੀਓਜ਼ ਦੀ ਸਾਂਝੀ ਪੇਸ਼ਕਸ਼ ਹੈ। ‘ਯਾਰ ਮੇਰਾ ਤਿੱਤਲੀਆਂ ਵਰਗਾਂ’ ਫਿਲਮ 2 ਸਤੰਬਰ 2022 ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਵੇਗੀ।

ਜਾਣੋ ਕੀ ਹੈ ਫਿਲਮ ਦੀ ਕਹਾਣੀ

ਜੇਕਰ ਫਿਲਮ ਦੀ ਕਹਾਣੀ ਦੀ ਗੱਲ ਕੀਤੀ ਜਾਵੇਂ ਤਾਂ ਇਸ ਵਿੱਚ ਇੱਕ ਪਤੀ ਅਤੇ ਪਤਨੀ ਦੇ ਰਿਸ਼ਤੇ ਨੂੰ ਦਿਖਾਇਆ ਗਿਆ ਹੈ। ਦਰਅਸਲ ਗਿੱਪੀ ਗਰੇਵਾਲ ਜੋ ਕਿ ਆਪਣਾ ਫੇਸਬੁੱਕ ਉੱਪਰ ਨਕਲੀ ਅਕਾਊਂਟ ਬਣਾ ਕਿਸੇ ਹੋਰ ਕੁੜੀ ਨਾਲ ਗੱਲ ਕਰਦਾ ਹੈ ਪਰ ਜਦੋਂ ਇਸ ਗੱਲ ਦਾ ਪਤਾ ਉਸਦੀ ਪਤਨੀ ਨੂੰ ਲੱਗਦਾ ਹੈ ਤਾਂ ਉਹ ਵੀ ਆਪਣਾ ਨਕਲੀ ਅਕਾਊਂਟ ਬਣਾ ਫੇਸਬੁੱਕ ਉੱਪਰ ਉਸ ਨਾਲ ਗੱਲ ਕਰਦੀ ਹੈ। ਹੌਲੀ-ਹੌਲੀ ਇਹ ਰਿਸ਼ਤਾਂ ਦੋਵਾਂ ਵਿੱਚ ਦਰਾਰ ਬਣਨ ਲੱਗਦਾ ਹੈ। ਫਿਲਮ ‘ਚ ਹਸਾਉਣ ਦੇ ਨਾਲ-ਨਾਲ ਭਾਵੁਕ ਕਰ ਦੇਣ ਵਾਲੇ ਦ੍ਰਿਸ਼ ਵੀ ਹਨ। ਉਸ ਤੋਂ ਬਾਅਦ ਉਹ ਆਪਣੇ ਰਿਸ਼ਤੇ ਨੂੰ ਕਿਸ ਤਰ੍ਹਾਂ ਬਚਾਉਣਗੇ, ਇਹ ਦੇਖਣ ਲਈ ਤੁਹਾਨੂੰ ਸਿਨੇਮਾਘਰਾਂ ਦਾ ਰੁੱਖ ਕਰਨਾ ਪਵੇਗਾ।

ਬਿਕਰਮ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਹਾਈਕੋਰਟ ਨੇ ਦਿੱਤੀ ਜ਼ਮਾਨਤ

0

ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈਕੋਰਟ ਤੋਂ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। ਹਾਈਕੋਰਟ ਦੇ ਡਬਲ ਬੈਂਚ ਨੇ ਜ਼ਮਾਨਤ ਦਿੱਤੀ ਹੈ। ਬਿਕਰਮ ਮਜੀਠੀਆ 24 ਫਰਵਰੀ ਤੋਂ ਜੇਲ੍ਹ ‘ਚ ਬੰਦ ਹਨ। 29 ਜੁਲਾਈ ਨੂੰ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਦੱਸ ਦਈਏ ਕਿ ਉਹ ਡਰੱਗਜ਼ ਕੇਸ ‘ਚ ਜੇਲ੍ਹ ‘ਚ ਬੰਦ ਹਨ। ਅੱਜ ਪੰਜਾਬ ਹਰਿਆਣਾ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਬਿਕਰਮ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ।

ਕੈਪਟਨ ਅਮਰਿੰਦਰ ਨੇ PM ਮੋਦੀ ਨੂੰ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਕੀਤੀ ਅਪੀਲ

0

ਪੰਜਾਬ ਦੇ  ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਉਨ੍ਹਾਂ ਸਾਰੇ ਸਿੱਖ ਕੈਦੀਆਂ ਦੀ ਰਿਹਾਈ ‘ਤੇ ਵਿਚਾਰ ਕਰਨ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ।

ਸਾਬਕਾ ਮੁੱਖ ਮੰਤਰੀ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ਵਿੱਚ ਕਿਹਾ, ‘‘ਅਸੀਂ ਆਪਣੀ ਆਜ਼ਾਦੀ ਦਾ 75ਵਾਂ ਵਰ੍ਹਾ ਸਦਭਾਵਨਾ ਨਾਲ ਮਨਾ ਰਹੇ ਹਾਂ, ਤੇ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਸਜ਼ਾ ਪੂਰੀ ਕਰ ਚੁੱਕੇ ਸਾਰੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ, ਜੋਕਿ ਉਨ੍ਹਾਂ ਦਾ ਹੱਕ ਵੀ ਹੈ।’’

ਕੈਪਟਨ ਅਮਰਿੰਦਰ ਨੇ ਧਿਆਨ ਦਿਵਾਇਆ, ਇੱਥੋਂ ਤੱਕ ਕਿ ਖੁਦ ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤ ਦੀ ਸੁਪਰੀਮ ਕੋਰਟ ਨੇ ਵੀ ਸਮੇਂ-ਸਮੇਂ ‘ਤੇ ਸੁਝਾਅ ਦਿੱਤਾ ਹੈ ਕਿ ਜੇਲ ਦੀ ਸਜ਼ਾ ਪੂਰੀ ਕਰ ਚੁੱਕੇ ਸਾਰੇ ਲੋਕਾਂ ਨੂੰ ਰਿਹਾਅ ਕੀਤਾ ਜਾਵੇ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਿਹੜੇ ਸਿੱਖ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਹ ਕੱਟੜ ਅਪਰਾਧੀ ਨਹੀਂ ਸਨ, ਸਗੋਂ ਉਹ ਕਾਲੇ ਦੌਰ ਦੌਰਾਨ ਜਜ਼ਬਾਤ ਨਾਲ ਭਰੇ ਹੋਏ ਸਨ, ਜਿਨ੍ਹਾਂ ਨੂੰ ਪੰਜਾਬ ਹੁਣ ਪਿੱਛੇ ਛੱਡ ਚੁੱਕਾ ਹੈ। “ਉਨ੍ਹਾਂ ਨੇ ਲਗਭਗ ਆਪਣੀ ਜ਼ਿੰਦਗੀ ਨਾਲ ਭੁਗਤਾਨ ਕਰ ਦਿੱਤਾ ਹੈ ਅਤੇ ਹੁਣ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰਨ ਦਾ ਸਮਾਂ ਹੈ ਜੋ ਕਿ ਉਹ ਕਾਨੂੰਨੀ ਤੌਰ ‘ਤੇ ਵੀ ਹੱਕਦਾਰ ਹਨ, ਉਹਨਾ ਨੇ ਇਹ ਟਿੱਪਣੀ ਕੀਤੀ।

 

ਮੋਗਾ ਪੁਲਿਸ ਨੂੂੰ ਮਿਲਿਆ ਜੱਗੂ ਭਗਵਾਨਪੁਰੀਆਂ ਦਾ ਟ੍ਰਾਂਜ਼ਿਟ ਰਿਮਾਂਡ, ਇਸ ਮਾਮਲੇ ‘ਚ ਹੋਵੇਗੀ ਪੁੱਛਗਿੱਛ

0

ਗੈਂਗਸਟਰ ਜੱਗੂ ਭਗਵਾਨਪੁਰੀਆਂ ਦਾ ਅੱਜ 10 ਦਿਨਾਂ ਦਾ ਰਿਮਾਂਡ ਖਤਮ ਹੋਣ ਜਾ ਰਿਹਾ ਸੀ। ਅੱਜ ਉਸ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਉਸ ਨੂੰ ਟ੍ਰਾਂਜ਼ਿਟ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਮੋਗਾ ਪੁਲਿਸ ਨੂੂੰ ਜੱਗੂ ਦਾ ਟ੍ਰਾਂਜ਼ਿਟ ਰਿਮਾਂਡ ਮਿਲ ਗਿਆ ਹੈ।

ਇਸਤੋਂ ਬਾਅਦ ਉਸਨੂੰ ਮੋਗਾ ਅਦਾਲਤ ‘ਚ ਪੇਸ਼ ਕਰਕੇ ਉਸਦਾ ਰਿਮਾਂਡ ਲਿਆ ਜਾਵੇਗਾ। ਮੋਗਾ ਪੁਲਿਸ ਉਸ ਤੋਂ ਡਿਪਟੀ ਮੇਅਰ ਦੇ ਭਰਾ ‘ਤੇ ਹਮਲੇ ਵਾਲੇ ਮਾਮਲੇ ‘ਚ ਪੁੱਛਗਿੱਛ ਕਰੇਗੀ। ਇਸਤੋਂ ਪਹਿਲਾਂ ਇਸ ਮਾਮਲੇ ‘ਚ ਲਾਰੈਂਸ ਬਿਸ਼ਨੋਈ ਤੋਂ ਵੀ ਪੁੱਛਗਿੱਛ ਕੀਤੀ ਗਈ ਸੀ।

ਅਕਾਲੀ ਆਗੂ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ਵਲੋਂ ਅੱਜ ਸੁਣਾਇਆ ਜਾਵੇਗਾ ਫੈਸਲਾ

0

ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲੇਗੀ ਜਾਂ ਜੇਲ ‘ਚ ਰਹਿਣਗੇ, ਇਸ ਦਾ ਫੈਸਲਾ ਅੱਜ ਆ ਜਾਵੇਗਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਡਬਲ ਬੈਂਚ ਉਨ੍ਹਾਂ ਦੀ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਵਿਰੁੱਧ ਨਸ਼ਿਆਂ ਦਾ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਹ 24 ਫਰਵਰੀ ਤੋਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਮਜੀਠੀਆ ਇਸ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਗਏ ਸਨ, ਪਰ ਉਥੋਂ ਉਨ੍ਹਾਂ ਨੂੰ ਹਾਈ ਕੋਰਟ ਜਾਣ ਦੇ ਹੁਕਮ ਦਿੱਤੇ ਗਏ ਸਨ।

ਹਾਈਕੋਰਟ ਦੇ ਚੀਫ਼ ਜਸਟਿਸ ਨੇ ਇਸ ਤੋਂ ਪਹਿਲਾਂ ਮਜੀਠੀਆ ਦੀ ਨਿਯਮਤ ਜ਼ਮਾਨਤ ‘ਤੇ ਸੁਣਵਾਈ ਲਈ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਦਾ ਗਠਨ ਕੀਤਾ ਸੀ। ਇਨ੍ਹਾਂ ਵਿੱਚੋਂ ਜਸਟਿਸ ਮਸੀਹ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਇਹ ਕੇਸ ਜਸਟਿਸ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਕੋਲ ਭੇਜ ਦਿੱਤਾ ਗਿਆ। ਹਾਲਾਂਕਿ ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਹੁਣ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਇਸ ਦੀ ਸੁਣਵਾਈ ਕਰ ਰਹੀ ਹੈ।

 

ਹਰ ਘਰ ਤਿਰੰਗਾ ਲਹਿਰਾਉਣ ਨੂੰ ਲੈ ਕੇ ਪੰਚਾਇਤਾਂ ਨੂੰ ਦਿੱਤੇ ਇਹ ਨਿਰਦੇਸ਼

0

ਦੇਸ਼ 75ਵਾਂ ਆਜ਼ਾਦੀ ਦਿਹਾੜਾ ਮਨਾਉਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਪੰਜਾਬ ਵਿੱਚ ਵੀ ਹਰ ਘਰ ਤਿਰੰਗਾ ਮੁਹਿੰਮ ਨੂੰ ਚਲਾਉਣ ਦੀ ਪੂਰੀ ਤਿਆਰੀ ਹੈ। ਇਸੇ ਵਿਚਾਲੇ ਜਾਣਕਾਰੀ ਸਾਹਮਣੇ ਆਈ ਹੈ ਕਿ ਪੰਚਾਇਤਾਂ ਤੋਂ ਪੈਸਿਆਂ ਦੀ ਮੰਗ ਕੀਤੀ ਗਈ ਹੈ। ਪੰਚਾਇਤ ਅਫਸਰ ਲੁਧਿਆਣਾ ਵੱਲੋਂ ਬੀਤੇ ਦਿਨ ਮੀਟਿੰਗ ਕੀਤੀ ਗਈ, ਜਿਸ ਵਿੱਚ ਹਿਦਾਇਤ ਦਿੱਤੀ ਗਈ ਹੈ ਕਿ 15 ਅਗਸਤ 2022 ਆਜ਼ਾਦੀ ਦਿਵਸ ਵੇਲੇ ਹਰ ਘਰ ਵਿੱਚ ਤਿਰੰਗਾ ਲਹਿਰਾਇਆ ਜਾਣਾ ਹੈ, ਇਸ ਸੰਬੰਧੀ ਪੰਚਾਇਤ ਸੰਮਤੀ ਦੋਰਾਹਾ ਦੇ ਨਾਮ ‘ਤੇ ਚੈੱਕ ਕੱਟ ਕੇ ਦਿੱਤੇ ਜਾਣ।

ਇਸ ਅਧੀਨ ਹਿਦਾਇਤਾਂ ਦਿੱਤੀਆਂ ਗਈਆਂ ਹਨ ਕਿ ਜਿਸ ਪੰਚਾਇਤ ਨੂੰ 25 ਹਜ਼ਾਰ ਰੁਪਏ ਤੱਕ ਦੀ ਆਮਦਨ ਹੈ, ਉਹ ਇੱਕ ਹਜ਼ਾਰ ਰੁਪਏ ਦਾ ਚੈੱਕ ਕੱਟ ਕੇ ਲਿਆਵੇ, ਜਿਸਦੀ ਆਮਦਨ 25 ਤੋਂ 50 ਹਜ਼ਾਰ ਰੁਪਏ ਤੱਕ ਹੈ। ਉਹ 2500 ਰੁਪਏ ਤੇ ਜਿਸ ਪੰਚਾਇਤ ਦੀ ਆਮਦਨ 50,000 ਰੁਪਏ ਹੈ, ਉਹ 5000 ਰੁਪਏ ਦਾ ਚੈੱਕ ਕੱਟ ਕੇ ਲਿਆਉਣ।

ਡੋਨਾਲਡ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ! FBI ਨੇ ਸਾਬਕਾ ਰਾਸ਼ਟਰਪਤੀ ਦੇ ਘਰ ਮਾਰਿਆ ਛਾਪਾ

0

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ(Donald Trump) ਨੇ ਦਾਅਵਾ ਕੀਤਾ ਕਿ ਫਲੋਰੀਡਾ ਵਿੱਚ ਉਨ੍ਹਾਂ ਦੇ ਨਿਵਾਸ ‘ਤੇ ਐਫਬੀਆਈ ਏਜੰਟਾਂ ਨੇ ਛਾਪਾ ਮਾਰਿਆ ਹੈ। ਉਨ੍ਹਾਂ ਨੇ ਇਸ ਨੂੰ ਆਪਣੇ ਖਿਲਾਫ ਸਾਜ਼ਿਸ਼ ਕਰਾਰ ਦਿੱਤਾ ਹੈ।

ਟਰੰਪ ਨੇ ਲੈਫਟ ਡੈਮੋਕਰੇਟਸ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ‘ਉਹ ਨਹੀਂ ਚਾਹੁੰਦੇ ਕਿ ਮੈਂ 2024 ‘ਚ ਰਾਸ਼ਟਰਪਤੀ ਚੋਣ ਲੜਾਂ।’ ਇਹ ਛਾਪੇਮਾਰੀ ਗੈਰ-ਕਾਨੂੰਨੀ ਹੈ, ਨਾਲ ਹੀ ਇਹ ਨਿਆਂ ਪ੍ਰਣਾਲੀ ਦਾ ਇੱਕ ਹਥਿਆਰ ਹੈ। ਇਸਦੇ ਨਾਲ ਹੀ ਐਫਬੀਆਈ ਨੇ ਅਜੇ ਤੱਕ ਛਾਪੇਮਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ। ਐਫਬੀਆਈ ਵੱਲੋਂ ਛਾਪੇਮਾਰੀ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

ਅਮਰੀਕੀ ਨਿਆਂ ਵਿਭਾਗ 6 ਜਨਵਰੀ ਨੂੰ ਟਰੰਪ ਸਮਰਥਕਾਂ ਦੀ ਭੀੜ ਦੁਆਰਾ ਅਮਰੀਕੀ ਕੈਪੀਟਲ ‘ਤੇ ਹੋਏ ਹਮਲੇ ਦੀ ਜਾਂਚ ਕਰ ਰਿਹਾ ਹੈ। ਇਹ ਘਟਨਾ ਸਦਨ ​​ਦੀ ਪ੍ਰਤੀਨਿਧ ਕਮੇਟੀ ਦੀ ਜਾਂਚ ਦਾ ਵਿਸ਼ਾ ਹੈ। ਪਰ ਅਟਾਰਨੀ ਜਨਰਲ ਮੈਰਿਕ ਗਾਰਲੈਂਡ ਨੇ ਅਜੇ ਤੱਕ ਕਿਸੇ ਇੱਕ ਅਪਰਾਧੀ ਵੱਲ ਉਂਗਲ ਨਹੀਂ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਹਰ ਉਸ ਵਿਅਕਤੀ ਨੂੰ ਜਵਾਬਦੇਹ ਬਣਾਉਣਾ ਹੋਵੇਗਾ ਜੋ ਕਾਨੂੰਨੀ ਚੋਣ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਲਈ ਅਪਰਾਧਿਕ ਤੌਰ ‘ਤੇ ਜ਼ਿੰਮੇਵਾਰ ਹੈ। ਹਾਲ ਹੀ ਵਿੱਚ ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਸੀ ਕਿ ਕੋਈ ਵੀ ਵਿਅਕਤੀ ਕਾਨੂੰਨ ਤੋਂ ਉੱਪਰ ਨਹੀਂ ਹੈ।

ਟਰੰਪ ਆਪਣੀ 2020 ਚੋਣ ਹਾਰ ਤੋਂ ਬਾਅਦ ਘੱਟੋ-ਘੱਟ 15 ਸਰਕਾਰੀ ਦਸਤਾਵੇਜ਼ਾਂ ਨੂੰ ਆਪਣੇ ਨਾਲ ਫਲੋਰੀਡਾ ਲੈ ਗਏ। ਨਿਆਂ ਵਿਭਾਗ ਮੁੱਖ ਤੌਰ ‘ਤੇ ਇਸ ਰਿਕਾਰਡ ਬਾਕਸ ਤੋਂ ਖੁਫੀਆ ਜਾਣਕਾਰੀ ਦੀ ਖੋਜ ਅਤੇ ਜਾਂਚ ਕਰ ਰਿਹਾ ਹੈ। ਇਸ ਤੋਂ ਇਲਾਵਾ ਜਾਰਜੀਆ ‘ਚ 2020 ਦੇ ਚੋਣ ਨਤੀਜਿਆਂ ਨੂੰ ਉਲਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨਿਊਯਾਰਕ ਵਿੱਚ ਟਰੰਪ ਦੀਆਂ ਕਾਰੋਬਾਰੀ ਗਤੀਵਿਧੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ, BJP ਨਾਲੋਂ ਤੋੜਿਆ ਗਠਜੋੜ

0

ਬਿਹਾਰ ’ਚ ਸਿਆਸੀ ਸਰਗਰਮੀਆਂ ਤੇਜ਼ ਹੋਣ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੰਗਲਵਾਰ ਨੂੰ ਰਾਜਪਾਲ ਫਾਗੂ ਚੌਹਾਨ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਨਿਤੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੇ ਨੈਸ਼ਨਲ ਡੈਮੋਕ੍ਰਿਟਕ ਅਲਾਇੰਸ (ਐੱਨ.ਡੀ.ਏ.) ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਨਿਤੀਸ਼ ਆਪਣੀ ਪਾਰਟੀ ਜਨਤਾ ਦਲ (ਯੂ) ਵੱਲੋਂ ਭਾਜਪਾ ਦੀ ਅਗਵਾਈ ਵਾਲੇ ਐੱਨ.ਡੀ.ਏ ਤੋਂ ਵੱਖ ਹੋਣ ਦਾ ਫੈਸਲਾ ਲੈਣ ਤੋਂ ਬਾਅਦ ਰਾਜਪਾਲ ਨੂੰ ਮਿਲਣ ਪਹੁੰਚੇ। ਨਿਤੀਸ਼ ਕੁਮਾਰ ਕਾਫਲੇ ਵਿਚ ਆਪਣੀ ਰਿਹਾਇਸ਼ ਤੋਂ ਰਵਾਨਾ ਹੋਏ ਅਤੇ ਵੱਡੀ ਗਿਣਤੀ ’ਚ ਪਾਰਟੀ ਵਰਕਰਾਂ ਦਾ ਸਵਾਗਤ ਕੀਤਾ, ਜੋ ਆਪਣੇ ਨੇਤਾ ਦੀ ਇਕ ਝਲਕ ਦੇਖਣ ਲਈ ਬਾਹਰ ਉਡੀਕ ਕਰ ਰਹੇ ਸਨ। ਵਿਰੋਧੀ ਧਿਰ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ) ਦੇ ਕਾਰਕੁਨ ਵੀ ਜਨਤਾ ਦਲ (ਯੂ) ਦੇ ਵਰਕਰਾਂ ਦੇ ਨਾਲ ‘ਨਿਤੀਸ਼ ਕੁਮਾਰ ਜ਼ਿੰਦਾਬਾਦ’ ਦੇ ਨਾਅਰੇ ਲਾਉਂਦੇ ਦੇਖੇ ਗਏ।

ਅਸਤੀਫ਼ਾ ਦੇਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨਿਤੀਸ਼ ਨੇ ਕਿਹਾ ਹੈ ਕਿ ਉਨ੍ਹਾਂ ਨੇ NDA ਸਰਕਾਰ ’ਚ ਮਿਲੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੂੰ ਭਾਜਪਾ ਨਾਲ ਇਕ ਨਹੀਂ ਕਈ ਦਿੱਕਤਾਂ ਸਨ। ਉਨ੍ਹਾਂ ਦੇ ਨੇਤਾ ਬਾਅਦ ’ਚ ਵਿਸਥਾਰ ਨਾਲ ਸਭ ਕੁਝ ਦੱਸ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਕੋਲ 160 ਵਿਧਾਇਕਾਂ ਦਾ ਸਮਰਥਨ ਹੈ। ਨਿਤੀਸ਼ ਨੇ ਇਹ ਵੀ ਕਿਹਾ ਕਿ ਸਾਰੇ ਲੋਕਾਂ ਦੀ ਇੱਛਾ ਸੀ ਕਿ ਭਾਜਪਾ ਤੋਂ ਵੱਖ ਹੋ ਜਾਣਾ ਚਾਹੀਦਾ ਹੈ। ਇਹ ਫ਼ੈਸਲਾ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੀ ਸਹਿਮਤੀ ਮਗਰੋਂ ਲਿਆ ਗਿਆ।

ਡੇਰਾਬੱਸੀ ਦੇ ਸਿਵਲ ਹਸਪਤਾਲ ‘ਚ ਲੈਪ੍ਰੋਸਕੋਪੀ ਤਕਨੀਕ ਦੀ ਹੋਈ ਸ਼ੁਰੂਆਤ

0

ਮੋਹਾਲੀ ਜ਼ਿਲ੍ਹੇ ਦੇ ਹਲਕਾ ਡੇਰਾਬੱਸੀ ਦੇ ਸਿਵਲ ਹਸਪਤਾਲ ‘ਚ ਨਵੀਂ ਤਕਨੀਕ ਦੀ ਸ਼ੁਰੂਆਤ ਹੋਈ ਹੈ। ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ‘ਚ ਲਪ੍ਰੋਸਕੋਪੀ ਤਕਨੀਕ ਦੀ ਸੁਵਿਧਾ ਦੀ ਸ਼ੁਰੂਆਤ ਹੋ ਗਈ ਹੈ। ਲੈਪ੍ਰੋਸਕੋਪੀ ਤਕਨੀਕ ਸਰਜਰੀ ਅਤੇ ਅਪਰੇਸ਼ਨ ਦੀ ਨਵੀਂ ਅਤੇ ਆਧੁਨਿਕ ਤਕਨੀਕ ਹੈ। ਇਸ ਦੀ ਸ਼ੁਰੂਆਤ ਡੇਰਾਬੱਸੀ ਸਰਕਾਰੀ ਹਸਪਤਾਲ ‘ਚ ਕੁੱਝ ਸਮਾਂ ਪਹਿਲੇ ਨਵੇਂ ਆਏ ਐਸ. ਐੱਮ. ਓ. ਅਤੇ  ਲੈਪ੍ਰੋਸਕੋਪੀ ਤਕਨੀਕ ਦੇ ਮਾਹਿਰ ਡਾਕਟਰ ਧਰਮਿੰਦਰ ਸਿੰਘ ਵੱਲੋਂ ਕੀਤੀ ਗਈ ਹੈ।

ਡਾਕਟਰ ਧਰਮਿੰਦਰ ਦੱਸਦੇ ਹਨ ਕਿ “ਲੈਪ੍ਰੋਸਕੋਪੀ ਸਰਜਰੀ ਦੀ ਇੱਕ ਕਿਸਮ ਹੈ ਜੋ ਛੋਟੇ ਕੱਟਾਂ ਦੀ ਵਰਤੋਂ ਕਰਕੇ ਕੀਤੀ ਜਾਂਦੀ ਹੈ। ਇਸ ਤਕਨੀਕ ਰਹੀ ਸੁਰੱਖਿਅਤ ਇਲਾਜ ਸੰਭਵ ਹੁੰਦਾ ਹੈ ਅਤੇ ਨਾਲ ਹੀ ਇਲਾਜ ਤੋਂ ਬਾਅਦ ਮਰੀਜ਼ 6-7 ਘੰਟੇ ਤੱਕ ਤੁਰਨਾ ਸ਼ੁਰੂ ਕਰ ਦਿੰਦਾ ਹੈ ਅਤੇ ਬਹੁਤ ਘੱਟ ਸਮੇਂ ‘ਚ ਰਿਕਵਰ ਕਰ ਲੈਂਦਾ ਹੈ। ਖ਼ਾਸ ਗੱਲ ਇਹ ਵੀ ਹੈ ਕਿ ਮਰੀਜ਼ ਨੂੰ ਦਰਦ ਵੀ ਨਾਂ-ਮਾਤਰ ਮਹਿਸੂਸ ਹੁੰਦਾ ਹੈ।”

ਜ਼ਿਕਰਯੋਗ ਹੈ ਕਿ ਡੇਰਾਬੱਸੀ ਸਰਕਾਰੀ ਹਸਪਤਾਲ ਡੇਰਾਬੱਸੀ ਹਲਕੇ ਦਾ ਸਭ ਤੋਂ ਵੱਡਾ ਸਰਕਾਰੀ ਹਸਪਤਾਲ ਹੈ। ਪਰ ਜੇਕਰ ਗੱਲ ਹਲਕੇ ਦੇ ਆਬਾਦੀ ਦੀ ਗੱਲ ਕੀਤੀ ਜਾਵੇ ਤਾਂ ਹਸਪਤਾਲ ‘ਚ ਡਾਕਟਰਾਂ ਦੀ ਘਾਟ ਹੈ ਅਤੇ ਘੱਟ ਡਾਕਟਰਾਂ ਨੂੰ ਜ਼ਿਆਦਾ ਮਰੀਜ਼ਾਂ ਦਾ ਇਲਾਜ ਕਰਨਾ ਪੈ ਰਿਹਾ ਹੈ। ਇਨ੍ਹਾਂ ਸਭ ਪ੍ਰੇਸ਼ਾਨੀਆਂ ਅਤੇ ਕਮੀ ਤੋਂ ਬਾਅਦ ਵੀ ਡੇਰਾਬੱਸੀ ਸਰਕਾਰੀ ਹਸਪਤਾਲ ਆਪਣੀ ਸਮਰੱਥਾ ਤੋਂ ਵੱਧ ਲੋਕਾਂ ਦਾ ਇਲਾਜ ਕਰ ਰਿਹਾ ਹੈ ਅਤੇ ਹੋਰ ਨਵੇਂ ਮੁਮਕਿਨ ਇਲਾਜ ਪ੍ਰਣਾਲੀ ਮੁਹੱਈਆ ਕਰਾ ਰਿਹਾ ਹੈ। ਜ਼ਿਕਰਯੋਗ ਗੱਲ ਇਹ ਵੀ ਹੈ ਕਿ ਕੁੱਝ ਦਿਨ ਪਹਿਲਾਂ ਪੰਜਾਬ ਦੇ ਨਵੇਂ ਬਣੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਇੱਥੇ ਦੌਰੇ ‘ਤੇ ਪਹੁੰਚੇ ਸਨ।