Home Blog Page 1957

ਲੌਂਗ ਲਾਚੀ 2 ਫਿਲਮ ਦਾ ਟਾਈਟਲ ਟਰੈਕ ਹੋਇਆ ਰਿਲੀਜ਼

0

ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਦੀ ਨਵੀਂ ਫਿਲਮ ਲੌਂਗ- ਲਾਚੀ ਦਾ ਟਾਈਟਲ ਸੌਂਗ ਰਿਲੀਜ਼ ਹੋ ਗਿਆ ਹੈ। ਇਸ ਗੀਤ ‘ਚ ਐਮੀ ਵਿਰਕ ਨੀਰੂ ਬਾਜਵਾ ਤੇ ਅੰਬਰਦੀਪ ਵਲੋਂ ਬਹੁਤ ਵੀ ਵਧੀਆ ਅਦਾਕਾਰੀ ਕੀਤੀ ਗਈ ਹੈ। ਫਿਲਮ ਦੇ ਬੋਲ ਵੀ ਬਹੁਤ ਹੀ ਵਧੀਆ ਹਨ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ। ਰਿਲੀਜ਼ ਤੋਂ ਬਾਅਦ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ।

ਨਵੇਂ ‘ਲੌਂਗ ਲਾਚੀ’ ਗੀਤ ਨੂੰ ਗਾਇਕਾ ਸਿਮਰਨ ਭਾਰਦਵਾਜ ਨੇ ਗਾਇਆ ਹੈ ਤੇ ਮਿਊਜ਼ਿਕ ਗੁਰਮੀਤ ਸਿੰਘ ਨੇ ਦਿੱਤਾ ਹੈ। ਹਰਮਨਜੀਤ ਸਿੰਘ ਨੇ ਹੀ ਇਸ ਗੀਤ ਦੇ ਬੋਲ ਲਿਖੇ ਨੇ। ਇਸ ਗੀਤ ਨੂੰ ਨੀਰੂ ਬਾਜਵਾ, ਅੰਬਰਦੀਪ ਅਤੇ ਐਮੀ ਵਿਰਕ ਉੱਤੇ ਫਿਲਮਾਇਆ ਗਿਆ ਹੈ। ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਹਨ। ਇਸ ਗੀਤ ਨੂੰ ਬਰਵੀ ਮਿਊਜ਼ਿਕ ਲੇਬਲ ਹੇਠ ਹੀ ਰਿਲੀਜ਼ ਕੀਤਾ ਗਿਆ ਹੈ।

ਦੱਸ ਦਈਏ ਫ਼ਿਲਮ ਲੌਂਗ ਲਾਚੀ ਦੇ ਗੀਤ ‘ਤੂੰ ਲੌਂਗ ਤੇ ਮੈਂ ਲਾਚੀ’ ਨੇ ਵੀ ਕਈ ਰਿਕਾਰਡ ਬਣਾਏ ਹਨ। ਇਹ ਭਾਰਤ ਦਾ ਪਹਿਲਾ ਗੀਤ ਹੈ ਜਿਸ ਨੇ 1 ਬਿਲੀਅਨ ਵਿਊਜ਼ ਹਾਸਿਲ ਕੀਤੇ ਅਤੇ ਇਹ ਰਿਕਾਰਡ ਬਣਾਇਆ ਹੈ। ਹੁਣ ਦੇਖਣਾ ਇਹ ਹੋਵੇਗਾ ਕੇ ‘ਲੌਂਗ ਲਾਚੀ 2’ ਦਾ ਟਾਈਟਲ ਟਰੈਕ ਕਿਸ ਮੁਕਾਮ ਤੇ ਪਹੁੰਚਦਾ ਹੈ।

ਨੀਰੂ,ਐਮੀ ਤੇ ਅੰਬਰਦੀਪ ਦੀ ਤਿਕੜੀ ਜੋ ਕਿ ਇਸੇ ਮਹੀਨੇ ਯਾਨੀਕਿ 19 ਅਗਸਤ 2022 ਨੂੰ ਵੱਡੇ ਪਰਦੇ ਉੱਤੇ ਨਜ਼ਰ ਆਵੇਗੀ। ਫਿਲਮ ਅੰਬਰਦੀਪ ਸਿੰਘ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਲੌਂਗ ਲਾਚੀ 2 ਦੀ ਫਿਲਮ ‘ਚ ਅੰਬਰਦੀਪ ਸਿੰਘ, ਨੀਰੂ ਬਾਜਵਾ, ਐਮੀ ਵਿਰਕ ਤੋਂ ਇਲਾਵਾ ਅਮਰ ਨੂਰੀ, ਜਸਵਿੰਦਰ ਭੱਲਾ, ਅਤੇ ਕਈ ਹੋਰ ਨਾਮੀ ਕਲਾਕਾਰ ਨਜ਼ਰ ਆਉਣਗੇ।

ਪੰਜਾਬ ਖੇਡ ਮੇਲਾ: 11 ਅਗਸਤ ਤੋਂ ਸ਼ੁਰੂ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ – ਮੀਤ ਹੇਅਰ

0

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਪੰਜਾਬ ਖੇਡ ਮੇਲਾ 29 ਅਗਸਤ ਨੂੰ ਕਰਵਾਇਆ ਜਾਵੇਗਾ। ਅੱਜ ਪ੍ਰੈਸ ਕਾਨਫਰੰਸ ਦੌਰਾਨ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਇਸ ਸੰਬੰਧੀ ਐਲਾਨ ਕੀਤਾ ਗਿਆ। ਪਹਿਲੀ ਵਾਰ ਆਨਲਾਈਨ ਰਜਿਸਟ੍ਰੇਸ਼ਨ 11 ਅਗਸਤ ਤੋਂ ਸ਼ੁਰੂ ਹੋਵੇਗੀ।

ਜਿਸ ਦੇ ਅਨੁਸਾਰ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡ ਮੇਲਾ 29 ਅਗਸਤ ਨੂੰ ਹੋਵੇਗਾ। ਮੀਤ ਹੇਅਰ ਨੇ ਰਾਸ਼ਟਰਮੰਡਲ ਖੇਡਾਂ 2022 ਵਿਚ ਭਾਰਤ ਦਾ ਨਾਮ ਰੋਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵਧਾਈ ਵੀ ਦਿੱਤੀ  ।

ਉਨ੍ਹਾਂ ਕਿਹਾ ਕਿ ਮੇਜਰ ਧਿਆਨ ਚੰਦ ਦੇ ਜਨਮ ਦਿਹਾੜੇ ‘ਤੇ 29 ਅਗਸਤ ਨੂੰ ਖੇਡ ਮੇਲਾ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹਾ ਖੇਡ ਮੇਲਾ ਕਦੇ ਨਹੀਂ ਹੋਇਆ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਖੇਡ ਮੇਲੇ ਦੇ ਲਈ ਰਜਿਸਟ੍ਰੇਸ਼ਨ ਆਨਲਾਈਨ ਕੀਤੀ ਜਾਵੇਗੀ, ਜੋ 11 ਅਗਸਤ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡ ਮੇਲੇ ਨੂੰ ਮੁੜ ਤੋਂ ਸੁਰਜੀਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਖੇਡ ਮੇਲੇ ਵਿੱਚ ਕਿਸੇ ਵੀ ਪਿੰਡ, ਕਸਬੇ ਜਾਂ ਸ਼ਹਿਰ ਦਾ ਖਿਡਾਰੀ ਹਿੱਸਾ ਲੈਣ ਤੋਂ ਨਹੀਂ ਰਹੇਗਾ।

ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਮੁੜ ਪਾਈ ਪੋਸਟ, ਗੈਂਗਸਟਰ ਹੈਪੀ ਭੁੱਲਰ ਨੂੰ ਲੈ ਕੇ ਕਹੀ ਇਹ ਗੱਲ

0

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਰਹੀ ਹੈ। ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬੰਬੀਹਾ ਗੈਂਗ ਦੇ ਗੈਂਗਸਟਰ ਹੈਪੀ ਭੁੱਲਰ ਨੂੰ ਗ੍ਰਿਫਤਾਰ ਕੀਤਾ ਹੈ। ਉਹ ਕਾਫ਼ੀ ਸਮੇਂ ਤੋਂ ਭਗੌੜਾ ਸੀ। ਸੂਤਰਾਂ ਅਨੁਸਾਰ ਏਜੀਟੀਐਫ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ ਪਰ ਇਹ ਨਹੀਂ ਦੱਸਿਆ ਕਿ ਉਸ ਨੂੰ ਕਿੱਥੋਂ ਗ੍ਰਿਫਤਾਰ ਕੀਤਾ ਗਿਆ। ਹੈਪੀ ਕਤਲ ਤੇ ਫਿਰੌਤੀ ਦੇ ਮਾਮਲੇ ਵਿਚ ਲੋੜੀਂਦਾ ਸੀ।

ਬੰਬੀਹਾ ਗੈਂਗ ਨੇ ਪਹਿਲਾਂ ਐੱਫਬੀ ਪੋਸਟ ਵਿੱਚ ਦਾਅਵਾ ਕੀਤਾ ਸੀ ਕਿ ਪੁਲਿਸ ਨੇ ਦੋ ਦਿਨ ਪਹਿਲਾਂ ਹੈਪੀ ਨੂੰ ਚੁੱਕਿਆ ਸੀ। ਉਧਰ ਉਸ ਦੇ ਸਾਥੀਆਂ ਨੂੰ ਡਰ ਹੈ ਕਿ ਕਿਤੇ ਪੁਲਿਸ ਹੈਪੀ ਭੁੱਲਰ ਦਾ ਐਂਨਕਾਊਂਟਰ ਹੀ ਨਾ ਕਰ ਦੇਵੇ। ਉਨ੍ਹਾਂ ਨੇ ਇਕ ਪੋਸਟ ਵਿਚ ਦੱਸਿਆ ਕਿ ਉਨ੍ਹਾਂ ਦੇ ਸਾਥੀ ਨੂੰ ਚੁੱਕ ਲਿਆ ਤੇ ਪੁਲਿਸ ਉਸ ਦਾ ਐਂਨਕਾਊਂਟਰ ਕਰ ਸਕਦੀ ਹੈ।

ਭਾਜਪਾ ਨੂੰ ਵੱਡਾ ਝਟਕਾ! CM ਵਲੋਂ ਦਿੱਤਾ ਜਾ ਸਕਦਾ ਹੈ ਅਸਤੀਫਾ

0

ਬਿਹਾਰ ‘ਚ 5 ਸਾਲ ਬਾਅਦ ਨਿਤੀਸ਼ ਕੁਮਾਰ ਇਕ ਵਾਰ ਫਿਰ ਤੋਂ ਪੱਖ ਬਦਲ ਰਹੇ ਹਨ। ਬੀਜੇਪੀ ਨਾਲ ਚੱਲ ਰਹੀ ਖਿੱਚੋਤਾਣ ਦਰਮਿਆਨ ਸੀਐਮ ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਮਿਲਣ ਦਾ ਸਮਾਂ ਮੰਗਿਆ ਹੈ। ਦੁਪਹਿਰ 12.30 ਵਜੇ ਮੁੱਖ ਮੰਤਰੀ ਜੇਡੀਯੂ ਦੇ ਕੁਝ ਨੇਤਾਵਾਂ ਨਾਲ ਰਾਜ ਭਵਨ ਜਾਣਗੇ।

ਇੱਥੇ ਭਾਜਪਾ ਕੋਟੇ ਦੇ ਸਾਰੇ ਮੰਤਰੀ ਉਪ ਮੁੱਖ ਮੰਤਰੀ ਤਰਕਿਸ਼ੋਰ ਪ੍ਰਸਾਦ ਦੀ ਅਗਵਾਈ ਹੇਠ ਰਾਜਪਾਲ ਨੂੰ ਆਪਣੇ ਅਸਤੀਫ਼ੇ ਵੀ ਸੌਂਪਣਗੇ। ਸਾਰੇ ਮੰਤਰੀ ਪ੍ਰਸਾਦ ਦੀ ਰਿਹਾਇਸ਼ ‘ਤੇ ਪਹੁੰਚ ਗਏ ਹਨ।

ਬਿਹਾਰ ‘ਚ ਮਹਾਗਠਜੋੜ ਅਤੇ ਨਿਤੀਸ਼ ਕੁਮਾਰ ਵਿਚਾਲੇ ਡੀਲ ਪੱਕੀ ਹੋ ​​ਗਈ ਹੈ। ਸਮਝੌਤੇ ਮੁਤਾਬਕ ਨਿਤੀਸ਼ ਕੁਮਾਰ ਇੱਕ ਵਾਰ ਫਿਰ ਮੁੱਖ ਮੰਤਰੀ ਹੋਣਗੇ। ਜਾਣਕਾਰੀ ਦਿੰਦਿਆਂ ਕਾਂਗਰਸੀ ਵਿਧਾਇਕ ਸ਼ਕੀਲ ਅਹਿਮਦ ਖਾਂ ਨੇ ਦੱਸਿਆ ਕਿ ਮੁੱਖ ਮੰਤਰੀ ਨਿਤੀਸ਼ ਕੁਮਾਰ ਹੋਣਗੇ। ਪੁਰਾਣਾ ਮਹਾਗਠਬੰਧਨ ਨਵੇਂ ਸਿਰੇ ਤੋਂ ਬਣਾਇਆ ਜਾਵੇਗਾ, ਜਿਸ ਵਿੱਚ ਰਾਸ਼ਟਰੀ ਜਨਤਾ ਦਲ ਅਤੇ ਕਾਂਗਰਸ ਦੇ ਨਾਲ ਜਨਤਾ ਦਲ-ਯੂ ਨੂੰ ਸ਼ਾਮਲ ਕੀਤਾ ਜਾਵੇਗਾ।

ਸ਼ਕੀਲ ਅਹਿਮਦ ਖਾਨ ਨੇ ਕਿਹਾ, ਬਦਲਾਅ ਹਮੇਸ਼ਾ ਬਿਹਾਰ ਤੋਂ ਸ਼ੁਰੂ ਹੋਇਆ ਹੈ, ਇਸ ਲਈ ਮੌਜੂਦਾ ਬਦਲਾਅ ਕੋਈ ਨਵੀਂ ਗੱਲ ਨਹੀਂ ਹੈ।ਦੱਸ ਦਈਏ ਕਿ ਬਿਹਾਰ ਦੇ ਹੁਕਮਰਾਨ ਗੱਠਜੋੜ ਜਨਤਾ ਦਲ (ਯੂ) ਅਤੇ ਭਾਜਪਾ ਦੇ ਸਬੰਧਾਂ ’ਚ ਤਰੇੜ ਆ ਗਈ ਹੈ। ਆਰਜੇਡੀ, ਕਾਂਗਰਸ ਅਤੇ ਖੱਬੇ ਪੱਖੀ ਧਿਰਾਂ ਨੇ ਸੰਕੇਤ ਦਿੱਤੇ ਸਨ ਕਿ ਜੇਕਰ ਨਿਤੀਸ਼ ਕੁਮਾਰ ਭਾਜਪਾ ਤੋਂ ਵੱਖ ਹੁੰਦੇ ਹਨ ਤਾਂ ਉਹ ਉਨ੍ਹਾਂ ਨੂੰ ਹਮਾਇਤ ਦੇਣ ਲਈ ਤਿਆਰ ਹਨ।

ਉਧਰ, ਜਨਤਾ ਦਲ (ਯੂ) ਦੇ ਤਰਜਮਾਨ ਕੇ ਸੀ ਤਿਆਗੀ ਨੇ ਕੱਲ੍ਹ ਕਿਹਾ ਸੀ ਕਿ ਨਿਤੀਸ਼ ਕੁਮਾਰ ਦਾ ਪਾਰਟੀ ’ਚ ਪੂਰਾ ਆਧਾਰ ਹੈ ਅਤੇ ਪਾਰਟੀ ’ਚ ਕਿਸੇ ਕਿਸਮ ਦੀ ਟੁੱਟ ਦਾ ਸਵਾਲ ਨਹੀਂ ਹੈ। ਉਨ੍ਹਾਂ ਕਿਹਾ ਕਿ ਨਿਤੀਸ਼ ਕੁਮਾਰ ਦੀ ਅਗਵਾਈ ਹੇਠ ਪਾਰਟੀ ਜੋ ਵੀ ਫ਼ੈਸਲਾ ਲਵੇਗੀ, ਉਹ ਸਾਰਿਆਂ ਨੂੰ ਮਨਜ਼ੂਰ ਹੋਵੇਗਾ। ਉਧਰ, ਐੱਨਡੀਏ ਦੇ ਭਾਈਵਾਲ ਹਿੰਦੁਸਤਾਨੀ ਅਵਾਮ ਮੋਰਚਾ ਦੇ ਮੁਖੀ ਅਤੇ ਸਾਬਕਾ ਮੁੱਖ ਮੰਤਰੀ ਜੀਤਨ ਰਾਮ ਮਾਂਝੀ ਨੇ ਦਾਅਵਾ ਕੀਤਾ ਕਿ ਹੁਕਮਰਾਨ ਗੱਠਜੋੜ ’ਚ ਕੋਈ ਸੰਕਟ ਨਹੀਂ ਹੈ।

ਰੋਪੜ ਦਾ ਮਾਈਨਿੰਗ ਅਫ਼ਸਰ ਕੀਤਾ ਮੁਅੱਤਲ

0

ਪੰਜਾਬ ਸਰਕਾਰ ਵੱਲੋਂ ਗ਼ੈਰ ਕਾਨੂੰਨੀ ਮਾਈਨਿੰਗ ਸਬੰਧੀ ਅਖਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ ਕਰਨ ਦੇ ਦੋਸ਼ਾਂ ਅਧੀਨ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖਣਨ ਤੇ ਭੂ ਵਿਗਿਆਨ ਅਤੇ ਜਲ ਸਰੋਤ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੁਨੀਤ ਸ਼ਰਮਾ ਖਿਲਾਫ਼ ਉਸ ਦੇ ਅਧੀਨ ਆਉਂਦੇ ਖੇਤਰ ਵਿਚ ਲਗਾਤਾਰ ਗ਼ੈਰ ਕਾਨੂੰਨੀ ਮਾਈਨਿੰਗ ਦੀਆਂ ਸ਼ਿਕਾਇਤਾਂ ਅਤੇ ਰਿਪੋਰਟਾਂ ਮਿਲ ਰਹੀਆਂ ਸਨ ਕਿ ਨੂੰ ਦੇਖਦੇ ਹੋਏ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਬਰਸਾਤੀ ਮੌਸਮ ਵਿਚ ਮਾਈਨਿੰਗ ਕਰਨ ਦੀ ਮਨਾਹੀ ਦੇ ਬਾਵਜੂਦ ਰੂਪਨਗਰ ਜ਼ਿਲ੍ਹੇ ਦੇ ਖੇੜਾ ਕਲਮੋਟ ਅਤੇ ਹੋਰ ਖੇਤਰਾਂ ਵਿਚ ਰਾਤ ਦੇ ਸਮੇਂ ਮਾਈਨਿੰਗ ਦੀਆਂ ਸ਼ਿਕਾਇਤਾਂ ਮਿਲੀਆਂ ਸਨ।

ਪੁਨੀਤ ਸ਼ਰਮਾ ਕਾਰਜਕਾਰੀ ਇੰਜੀਨੀਅਰ , ਜਲ ਨਿਕਾਸ ਅਤੇ ਮਾਈਨਿੰਗ ਮੰਡਲ ਰੂਪਨਗਰ ਨੇ ਆਪਣੀ ਡਿਊਟੀ ਦੌਰਾਨ ਜ਼ਿਲ੍ਹੇ ਵਿੱਚ ਪੈਂਦੇ ਛੋਟੇ ਸਾਇਜ਼ ਵਾਲੇ ਕੰਡਿਆਂ, ਜੋ ਕਿ ਸਾਰੇ ਵਾਹਨਾਂ ਲਈ ਦਰੁਸਤ ਨਹੀਂ ਸੀ, ਨੂੰ ਸਮੇਂ ਸਿਰ ਨੋਟਿਸ ਨਹੀਂ ਭੇਜੇ ਗਏ।

ਉਨ੍ਹਾਂ ਦੱਸਿਆ ਕਿ ਅਧਿਕਾਰੀ ਵੱਲੋਂ ਰੂਪਨਗਰ ਜ਼ਿਲ੍ਹੇ ਵਿਚ ਪ੍ਰਤੀ ਦਿਨ ਕੀਤੀ ਜਾਣ ਵਾਲੀ ਜਾਇਜ਼ ਮਾਈਨਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ ਵੀ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਸਰਕਾਰ ਦਾ ਵਿੱਤੀ ਨੁਕਸਾਨ ਹੋਇਆ ਅਤੇ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ । ਸ. ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਕਿਸੇ ਨੂੰ ਵੀ ਗ਼ੈਰ ਕਾਨੂੰਨੀ ਮਾਈਨਿੰਗ ਨਹੀਂ ਕਰਨ ਦੇਵੇਗੀ ਅਤੇ ਜਿਹੜਾ ਵੀ ਅਧਿਕਾਰੀ ਮਾਈਨਿੰਗ ਨਾਲ ਸਬੰਧਤ ਗ਼ਲਤ ਕਾਰਵਾਈ ਕਰੇਗਾ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਖਣਨ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਤਾੜਨਾ ਕਰਦਿਆਂ ਕਿਹਾ ਕਿਸੇ ਵੀ ਕਿਸਮ ਦੀ ਅਣਗਹਿਲੀ ਕਰਨ ਵਾਲੇ ਅਧਿਕਾਰੀ ਖਿਲਾਫ਼ ਤੁਰੰਤ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਸ਼੍ਰੋਮਣੀ ਅਕਾਲੀ ਦਲ ਨੇ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਕੀਤਾ ਗਠਨ

0

ਸ਼੍ਰੋਮਣੀ ਅਕਾਲੀ ਦਲ ਵਿੱਚ ਹੰਗਾਮਾ ਮਚ ਗਿਆ ਹੈ। ਪਾਰਟੀ ‘ਤੇ ਬਾਦਲ ਪਰਿਵਾਰ ਦੇ ਏਕਾਧਿਕਾਰ ਨੂੰ ਲੈ ਕੇ ਸਵਾਲ ਉਠਾਏ ਜਾ ਰਹੇ ਹਨ। ਪਾਰਟੀ ਲੀਡਰਸ਼ਿਪ ਵਿੱਚ ਬਦਲਾਅ ਦੀ ਮੰਗ ਕਰਨ ਵਾਲੀ ਲਾਬੀ ਮਜ਼ਬੂਤ ਹੁੰਦੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਹੈ। ਜਿਸ ਦਾ ਚੇਅਰਮੈਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਲਾਇਆ ਗਿਆ ਹੈ। ਇਸ ਵਿੱਚ ਸ਼ਰਨਜੀਤ ਢਿੱਲੋਂ, ਵਿਰਸਾ ਸਿੰਘ ਵਲਟੋਹਾ, ਮਨਤਾਰ ਸਿੰਘ ਬਰਾੜ ਅਤੇ ਡਾ: ਸੁਖਵਿੰਦਰ ਸੁੱਖੀ ਨੂੰ ਵੀ ਰੱਖਿਆ ਗਿਆ ਹੈ।

ਅਕਾਲੀ ਦਲ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਸੁਝਾਅ ਦਾ ਪਾਰਟੀ ਪਲੇਟਫਾਰਮ ‘ਤੇ ਸਵਾਗਤ ਹੈ। ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਜਿਹੀ ਕੋਈ ਵੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜੋ ਪਾਰਟੀ, ਪੰਥ ਅਤੇ ਪੰਜਾਬ ਲਈ ਨੁਕਸਾਨਦੇਹ ਹੋਵੇ। ਅਕਾਲੀ ਦਲ ‘ਚ ਬਾਗੀ ਤੇਵਰ ਦਿਖਾ ਰਹੇ ਵਿਧਾਇਕ ਮਨਪ੍ਰੀਤ ਇਆਲੀ ਤੋਂ ਇਲਾਵਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਗਮੀਤ ਬਰਾੜ ਹੋਰ ਆਗੂਆਂ ਨੂੰ ਲਗਾਤਾਰ ਮਿਲ ਰਹੇ ਹਨ। ਸੀਨੀਅਰ ਆਗੂ ਨਿਰਮਲ ਸਿੰਘ ਕਾਹਲੋਂ ਦੇ ਘਰ ਪੁੱਜੇ ਇਆਲੀ ਨੇ ਕਿਹਾ ਕਿ ਸਾਡਾ ਇੱਕੋ ਇੱਕ ਏਜੰਡਾ ਹੈ ਕਿ ਅਕਾਲੀ ਦਲ ਨੂੰ ਕਿਵੇਂ ਮਜ਼ਬੂਤ ਕੀਤਾ ਜਾਵੇ।

ਅਧਿਆਪਕਾਂ ਨੂੰ ਝਟਕਾ! ਹਾਈਕੋਰਟ ਨੇ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਕੀਤੀ ਰੱਦ, ਜਾਣੋ ਪੂਰਾ ਮਾਮਲਾ

0

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਕ ਅਹਿਮ ਫੈਸਲਾ ਦਿੰਦੇ ਹੋਏ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਹੈ। ਕਾਂਗਰਸ ਸਰਕਾਰ ਸਮੇਂ 1158 ਅਸਿਸਟੈਂਟ ਪ੍ਰੋਫੈਸਰਾਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਸਨ। ਉਸ ਸਮੇਂ ਸਰਕਾਰ ਵੱਲੋਂ ਪਿਛਲੇ ਸਮੇਂ ਤੋਂ ਸਰਕਾਰੀ ਕਾਲਜਾਂ ਵਿੱਚ ਕੰਮ ਕਰਦੇ ਪਾਰਟ ਟਾਈਮ, ਗੈਸਟ ਫੈਕਲਟੀ ਅਤੇ ਕੰਟਰੈਕਟ ਉਤੇ ਕੰਮ ਕਰਨ ਵਾਲਿਆਂ ਨੂੰ 5 ਅੰਕ ਵਾਧੂ ਦੇਣ ਦਾ ਫੈਸਲਾ ਕੀਤਾ ਗਿਆ ਸੀ।

ਸਰਕਾਰ ਦੇ ਇਸ ਫੈਸਲੇ ਖਿਲਾਫ ਕਈ ਲੋਕਾਂ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਹੁਣ ਇਨ੍ਹਾਂ ਪਟੀਸ਼ਨਾਂ ਉਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਹੈ।

ਕੈਬਨਿਟ ਸਬ ਕਮੇਟੀ ਦੀ ਮੀਟਿੰਗ ਹੋਈ ਮੁਲਤਵੀ

0

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਗਠਿਤ ਪੰਜਾਬ ਦੀ ਕੈਬਨਿਟ ਸਬ ਕਮੇਟੀ ਦੀ ਅੱਜ ਮੀਟਿੰਗ ਸੀ। ਦੱਸ ਦਈਏ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਅੱਜ 9 ਅਗਸਤ ਨੂੰ ਦੁਪਹਿਰ 3 ਵਜੇ ਹੋਣ ਵਾਲੀ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਪ੍ਰਬੰਧਕੀ ਕਾਰਨਾਂ ਦੇ ਚੱਲਦੇ ਮੁਲਤਵੀ ਕਰ ਦਿੱਤੀ ਹੈ। ਇਹ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਣੀ ਸੀ।

 

 

 

ਪੰਜਾਬੀ ਗਾਇਕ ਮਨਕੀਰਤ ਔਲਖ ਖਿਲਾਫ ਅਦਾਲਤ ‘ਚ ਕੇਸ ਦਰਜ, ਚੰਡੀਗੜ੍ਹ ਦੀ ਅਦਾਲਤ ‘ਚ ਅੱਜ ਸੁਣਵਾਈ

0

ਪੰਜਾਬੀ ਗਾਇਕ ਮਨਕੀਰਤ ਔਲਖ ਖਿਲਾਫ ਕੇਸ ਦਾਇਰ ਕੀਤਾ ਗਿਆ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਕੇਸ ਵਿੱਚ ਉਸ ਦੇ ਗੀਤ ‘8 ਰਫਲਾਂ’ ਵਿੱਚ ਵਕੀਲਾਂ ਲਈ ਅਪਮਾਨਜਨਕ ਸ਼ਬਦਾਵਲੀ ਵਰਤਣ ਦਾ ਦੋਸ਼ ਲਾਇਆ ਗਿਆ ਹੈ। ਐਡਵੋਕੇਟ ਸੁਨੀਲ ਮੱਲਣ ਨੇ ਇਹ ਕੇਸ ਦਾਇਰ ਕੀਤਾ ਹੈ।

ਅੱਜ ਚੰਡੀਗੜ੍ਹ ਦੀ ਅਦਾਲਤ ਇਸ ਮਾਮਲੇ ਦੀ ਸੁਣਵਾਈ ਕਰੇਗੀ। ਇਹ ਐਲਬਮ ਪਿਛਲੇ ਸਾਲ ਰਿਲੀਜ਼ ਹੋਈ ਸੀ। ਐਡਵੋਕੇਟ ਮੱਲਣ ਨੇ ਦੱਸਿਆ ਕਿ ਮਨਕੀਰਤ ਔਲਖ ਨੂੰ 15 ਮਈ 2021 ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ ਸੀ। ਇਸ ਦਾ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ।

ਅਦਾਲਤ ਤੋਂ ਮੰਗ ਕੀਤੀ ਗਈ ਹੈ ਕਿ ਇਸ ਗੀਤ ਨੂੰ ਸੋਸ਼ਲ ਮੀਡੀਆ ਤੋਂ ਹਟਾਇਆ ਜਾਵੇ। ਇਹ ਹੁਕਮ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ ਮਦਦ ਨਾਲ ਜਾਰੀ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੁਆਵਜ਼ਾ ਲੈ ਕੇ ਐਡਵੋਕੇਟ ਵੈਲਫੇਅਰ ਫੰਡ ਵਿੱਚ ਜਮ੍ਹਾਂ ਕਰਵਾਇਆ ਜਾਵੇ।

ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ RDF ਫੰਡ ਦੇ 1760 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼: CM ਭਗਵੰਤ ਮਾਨ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਪੰਜਾਬ ਦਾ ਰੂਰਲ ਡਿਵੈੱਲਪਮੈਂਟ ਫੰਡ (ਆਰ. ਡੀ. ਐੱਫ.) ਦੁਬਾਰਾ ਜਾਰੀ ਕਰਨ ਨੂੰ ਲੈ ਕੇ ਗੱਲਬਾਤ ਕੀਤੀ। ਇਸ ਦੌਰਾਨ ਪਿਊਸ਼ ਗੋਇਲ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਰੂਰਲ ਡਿਵੈੱਲਪਮੈਂਟ ਫੰਡ ਜਾਰੀ ਕਰਨ ਦੀ ਗੱਲ ਕਹੀ। ਉਨ੍ਹਾਂ ਕੇਂਦਰ ਵੱਲੋਂ ਇਹ ਫੰਡ ਦੁਬਾਰਾ ਨਾ ਰੋਕਣ ਦਾ ਭਰੋਸਾ ਵੀ ਦਿਵਾਇਆ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਇਸ ਫੰਡ ਦੀ ਗ਼ਲਤ ਵਰਤੋਂ ਕਰਨ ਕਰਕੇ ਕੇਂਦਰ ਸਰਕਾਰ ਨੇ ਇਹ ਫੰਡ ਰੋਕ ਦਿੱਤਾ ਸੀ। ਅੱਜ ਮੁਲਾਕਾਤ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਦਾ 1760 ਕਰੋੜ ਰੁਪਏ ਦਾ ਜੋ ਫੰਡ ਰੋਕਿਆ ਸੀ, ਉਹ ਜਾਰੀ ਕਰ ਦਿੱਤਾ ਹੈ।

ਇਸ ਦੌਰਾਨ ਐਕਟ ਤਹਿਤ ਜਾਰੀ ਕੀਤੇ ਇਸ ਫੰਡ ਨੂੰ ਪਿੰਡਾਂ ਦੀਆਂ ਸੜਕਾਂ ਤੇ ਹੋਰ ਵਿਕਾਸ ਲਈ ਵਰਤਿਆ ਜਾਵੇਗਾ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ ਹੈ ਕਿ ਇਸ ਫੰਡ ਦੀ ਵਰਤੋਂ ਉਸ ਇਲਾਕੇ ਲਈ ਹੀ ਕੀਤੀ ਜਾਵੇਗੀ, ਜਿਸ ਲਈ ਪਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਮੱਤੇਵਾੜਾ ਟੈਕਸਟਾਈਲ ਪਾਰਕ ਪੰਜਾਬ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਰੂਰਲ ਡਿਵਲਪਮੈਂਟ ਫੰਡ ਰੋਕ ਲਿਆ ਸੀ।