Home Blog Page 1958

ਪੰਜਾਬ ਦੇ ਪਾਣੀਆਂ ਦੀ ਕੀਮਤ ਵਸੂਲੀ ਦਾ ਮੁੱਦਾ ਸਿਮਰਜੀਤ ਬੈਂਸ ਨੇ ਬਰਨਾਲਾ ਜੇਲ੍ਹ ਤੋਂ ਇਕ ਵਾਰ ਫਿਰ ਚੁੱਕਿਆ

0

ਪੰਜਾਬ ਤੋਂ ਹੋਰਨਾਂ ਸੂਬਿਆਂ ਨੂੰ ਮੁਫਤ ਵਿਚ ਜਾਂਦੇ ਪਾਣੀਆਂ ਦੀ ਕੀਮਤ ਵਸੂਲੀ ਦਾ ਮੁੱਦਾ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਜੀ ਨੇ ਬਰਨਾਲਾ ਜੇਲ੍ਹ ਤੋਂ ਇਕ ਵਾਰ ਫਿਰ ਚੁੱਕਿਆ ਇਸ ਸਬੰਧੀ ਉਹਨਾਂ ਲੋਕ ਇਨਸਾਫ ਪਾਰਟੀ ਦੇ ਮੀਡੀਆ ਇੰਚਾਰਜ ਨਾਲ ਮੁਲਾਕਾਤ ਦੌਰਾਨ ਇਸ ਮੁੱਦੇ ਨੂੰ ਸਰਕਾਰਾਂ ਦਰਬਾਰੇ ਪਹੁੰਚਾਉਣ ਅਤੇ ਲੋਕਾਂ ਵਿਚ ਉੱਠਾਣ ਦੀ ਡਿਊਟੀ ਲਗਾਈ ਜੇਲ੍ਹ ਵਿੱਚ ਬੈਂਸ ਨਾਲ ਵਿਸ਼ੇਸ਼ ਮੁਲਾਕਾਤ ਕਰਨ ਲਈ ਪੁੱਜੇ ਪ੍ਰਦੀਪ ਸਿੰਘ ਬੰਟੀ ਨੇ ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦੇਂਦੇ ਹੋਏ ਦਸਿਆ ਕਿ ਜਦੋਂ ਬੈਂਸ ਸਾਬ ਨਾਲ ਕੁਝ ਮੁੱਦਿਆਂ ਤੇ ਚਰਚਾ ਕਰਨੀ ਸ਼ੁਰੂ ਕੀਤੀ ਤਾਂ ਉਹਨਾਂ ਨੇ ਖੁਦ ਨਾਲ ਸੰਬੰਧਤ ਮੁੱਦਿਆਂ ਨੂੰ ਦਰ ਕਿਨਾਰ ਕਰਦੇ ਹੋਏ ਪੰਜਾਬ ਦੇ ਮੁੱਖ ਮੁੱਦਿਆਂ ਤੇ ਹੀ ਗੱਲਬਾਤ ਦੀ ਸ਼ੁਰੂਆਤ ਕੀਤੀ।

ਜਿਸ ਵਿੱਚ ਉਨ੍ਹਾਂ ਨੇ ਵਿਸ਼ੇਸ ਤੌਰ ਤੇ ਹਰਿਆਣਾ ਰਾਜਸਥਾਨ ਦਿੱਲੀ ਨੂੰ ਜਾਂਦੇ ਪਾਣੀਆਂ ਦੀ ਕੀਮਤ ਵਸੂਲੀ ਸਬੰਧੀ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲੇ ਦੀ ਜਾਣਕਾਰੀ ਲਈ ਅਤੇ ਸਾਰਾ ਮਾਮਲਾ ਵਿਸਥਾਰ ਨਾਲ ਸੁਣਾਉਣ ਤੋ ਬਾਅਦ ਉਹਨਾਂ ਮੇਰੀ ਡਿਊਟੀ ਇਸ ਮਾਮਲੇ ਸਬੰਧੀ ਸਰਕਾਰ ਨੂੰ ਅਪੀਲ ਕਰਨ ਦੀ ਲਗਾਈ ਕਿ ਦਿੱਲੀ ਤੋਂ ਹਿਮਾਚਲ ਨੂੰ ਜਾਦੇ 421 ਕਿਉਸਕ ਪਾਣੀ ਦੀ 4 ਕਰੋੜ ਕੀਮਤ ਦੇ ਸਮਝੌਤੇ ਦੀ ਤਰਜ਼ ਤੇ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦਾ ਦਿੱਲੀ ਨੂੰ ਜਾ ਰਹੇ 496 ਕਿਉਸਕ ਪਾਣੀਆਂ ਦਾ ਬਣਦਾ ਹੱਕ ਅਤੇ ਹਰਿਆਣਾ ਤੇ ਰਾਜਸਥਾਨ ਨੂੰ ਜਾ ਰਹੇ ਪਾਣੀਆਂ ਦੀ ਕੀਮਤ ਵਸੂਲੀ ਪੰਜਾਬ ਸਰਕਾਰ ਨੂੰ ਕਰਨੀ ਚਾਹੀਦੀ ਹੈ।

ਇਸ ਦੀ ਸ਼ੁਰੂਆਤ ਪੰਜਾਬ ਦੀ ਮਾਨ ਸਰਕਾਰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਆਸਾਨੀ ਨਾਲ ਕਰ ਸਕਦੀ ਹੈ ਜੇ ਦਿੱਲੀ ਪੰਜਾਬ ਨੂੰ ਪਾਣੀਆਂ ਦੀ ਕੀਮਤ ਦੇਣੇ ਦੀ ਸ਼ੁਰੂਆਤ ਕਰ ਦੇਵੇ ਤਾਂ ਪੰਜਾਬ ਦਾ ਹੋਰਨਾਂ ਸੂਬਿਆਂ ਨੂੰ ਜਾ ਰਹੇ ਪਾਣੀਆਂ ਦੀ ਕੀਮਤ ਵਸੂਲੀ ਲਈ ਰਾਹ ਆਸਾਨ ਹੋ ਸਕਦਾ ਹੈ ਪਾਣੀਆਂ ਦੀ ਕੀਮਤ ਵਸੂਲੀ ਸਬੰਧੀ ਪਾਰਟੀ ਦੇ ਸਰਪ੍ਰਸਤ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਜੀ ਵਲੋ ਇਕ ਲਿਖਤੀ ਪੱਤਰ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜੀਆਂ ਜਾਵੇਗਾ ਜਿਸ ਰਾਹੀਂ ਪੰਜਾਬ ਦੇ ਭਲੇ ਨਾਲ ਸਬੰਧਤ ਇਸ ਮੁੱਦੇ ‘ਤੇ ਵਿਸਤਾਰ ਨਾਲ ਗੱਲਬਾਤ ਕਰਨ ਲਈ ਸਮਾ ਵੀ ਮੰਗਿਆ ਜਾਵੇਗਾ ਤਾਂ ਜੋ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਜੀ ਦੀ ਸੋਚ ਮੁਤਾਬਿਕ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ਪਾਇਆ ਜਾ ਸਕੇ।

ਪੰਜਾਬ ਵਿਜੀਲੈਂਸ ਬਿਊਰੋ ਨੇ RTA ਦੇ ਮੁਲਾਜ਼ਮ ਨੂੰ 7500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

0

CM ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਆਰ.ਟੀ.ਏ. ਬਠਿੰਡਾ ਵਿਖੇ ਤਾਇਨਾਤ ਡਾਟਾ ਐਂਟਰੀ ਉਪਰੇਟਰ ਭਲਵਾਨ ਸਿੰਘ ਨੂੰ 7500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਭਲਵਾਨ ਸਿੰਘ ਨੂੰ ਰਘਬੀਰ ਸਿੰਘ ਵਾਸੀ ਮਾਨਸਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਮਿੰਨੀ ਬੱਸਾਂ ਦਾ ਮਾਲਕ ਹੈ।ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਦੇ ਦਫ਼ਤਰ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਮੁਲਾਜ਼ਮ ਉਸਦੀ ਬੱਸ ਦੇ ਪਰਮਿਟ ਦੀ ਕਾਪੀ ਦੇਣ ਬਦਲੇ 7500 ਰੁਪਏ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਦਰਜ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਮੁਲਜ਼ਮ ਭਲਵਾਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 7, 500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮੁਕੱਦਮਾ ਨੰ: 6 ਮਿਤੀ 08.08.2022 ਨੂੰ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਸਰਕਾਰੀ ਰਿਹਾਇਸ਼ ਦੇ ਨਵੀਨੀਕਰਨ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਪੱਤਰ ਝੂਠਾ ਹੈ: ਹਰਪਾਲ ਚੀਮਾ

0

ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦੀ ਸਰਕਾਰੀ ਰਿਹਾਇਸ਼ ਦੇ ਨਵੀਨੀਕਰਨ ਦੇ ਪੱਤਰ ਨੂੰ ਲੈ ਕੇ ਹੰਗਾਮਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਵਿਰੋਧੀ ਲਗਾਤਾਰ ਇਸ ਗੱਲ ਨੂੰ ਚੱਕ ਰਹੇ ਹਨ ਕਿ ਮੰਤਰੀ ਨੇ 2 ਤੋਂ 3 ਕਰੋੜ ਦੇ ਕੰਮ ਦੱਸੇ ਹਨ। ਇਸ ‘ਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੈਂ ਪਹਿਲਾਂ ਹੀ ਸੈਰ ਸਪਾਟਾ ਮੰਤਰੀ ਨਾਲ ਗੱਲ ਕਰ ਚੁੱਕਾ ਹਾਂ। ਉਨ੍ਹਾਂ ਨੇ ਅਜਿਹਾ ਕੋਈ ਪੱਤਰ ਨਹੀਂ ਭੇਜਿਆ।

ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ), ਕਾਂਗਰਸ ਅਤੇ ਭਾਜਪਾ ਦੇ ਆਈ.ਟੀ ਸੈੱਲ ‘ਤੇ ਝੂਠ ਫੈਲਾਉਣ ਦਾ ਦੋਸ਼ ਲਾਇਆ। ਅਨਮੋਲ ਗਗਨ ਮਾਨ ਦੇ ਨਾਂ ‘ਤੇ ਚਿੱਠੀ ਵਾਇਰਲ ਹੋਈ ਸੀ। ਜਿਸ ਵਿੱਚ ਮੰਤਰੀ ਦੇ ਦਸਤਖਤ ਹੋਣ ਦਾ ਦਾਅਵਾ ਕੀਤਾ ਗਿਆ ਸੀ। ਪੱਤਰ ‘ਚ ਲਿਖਿਆ ਸੀ ਕਿ ਸਰਕਾਰੀ ਰਿਹਾਇਸ਼ ਵਿੱਚ ਸਵੀਮਿੰਗ ਪੂਲ ਬਣਾਇਆ ਜਾਵੇ। ਹਰ ਕਮਰੇ ਵਿੱਚ 65 ਇੰਚ ਦੀ LED ਲਗਾਈ ਜਾਣੀ ਚਾਹੀਦੀ ਹੈ। ਇਸ ਸੂਚੀ ਨੂੰ ਸਾਂਝਾ ਕਰਦੇ ਹੋਏ ਕਾਂਗਰਸ ਨੇ ਕਿਹਾ ਸੀ ਕਿ ਮੰਤਰੀ ਨੇ ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਅਲਾਟ ਕੀਤੇ 39 ਸਰਕਾਰੀ ਮਕਾਨ ਨੰਬਰ 953 ਵਿੱਚ 34 ਕੰਮ ਦੱਸੇ ਹਨ।

ਕਾਂਗਰਸ ਨੇ ਤਾਅਨਾ ਮਾਰਿਆ ਸੀ ਕਿ ਆਮ ਆਦਮੀ ਪਾਰਟੀ ਦੇ ਜਿਹੜੇ ਲੋਕ ਕਹਿੰਦੇ ਸਨ ਕਿ ਲੋਕਾਂ ਦਾ ਪੈਸਾ ਲੋਕਾਂ ‘ਤੇ ਖਰਚ ਹੋਵੇਗਾ। ਕੋਈ ਸਰਕਾਰੀ ਘਰ ਨਹੀਂ ਲਵੇਗਾ, ਉਹ ਹੁਣ ਆਪਣੇ ਘਰ ਨੂੰ ਆਲੀਸ਼ਾਨ ਬੰਗਲਾ ਬਣਾਉਣ ‘ਤੇ ਲੋਕਾਂ ਦਾ ਪੈਸਾ ਖਰਚ ਕਰ ਰਹੇ ਹਨ। ਤਬਦੀਲੀ ਪੂਰੇ ਜ਼ੋਰਾਂ ‘ਤੇ ਹੈ।

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਇਹ ਝੂਠੀ ਚਿੱਠੀ ਹੈ। ਅਨਮੋਲ ਗਗਨ ਮਾਨ ਨੇ ਵਿਭਾਗ ਨੂੰ ਅਜਿਹੀ ਕੋਈ ਸੂਚੀ ਨਹੀਂ ਭੇਜੀ। ਰੁਟੀਨ ਦਾ ਕੰਮ ਚੱਲ ਰਿਹਾ ਹੈ। ਸਰਕਾਰ ਨੂੰ ਜਾਣਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ। ਅਕਾਲੀ ਦਲ ਅਤੇ ਕਾਂਗਰਸ ਝੂਠ ਬੋਲਣ ਦੇ ਆਦੀ ਹਨ। ਭਾਜਪਾ ਦਾ ਆਈਟੀ ਵਿੰਗ ਵੀ ਝੂਠ ਬੋਲਦਾ ਰਹਿੰਦਾ ਹੈ। ਇਸ ਸਬੰਧੀ ਕਾਰਵਾਈ ਕਰਨਾ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦਾ ਅਧਿਕਾਰ ਖੇਤਰ ਹੈ।

ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣਗੇ ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ, ਵੇਖੋ ਮੰਗੇਤਰ ਪਲਕ ਦੇ ਬ੍ਰਾਈਡਲ ਸ਼ਾਵਰ ਦੀਆਂ ਤਸਵੀਰਾਂ

0

ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਹਮੇਸ਼ਾ ਆਪਣੇ ਗੀਤਾਂ ਨਾਲ ਸੁਰਖੀਆਂ ’ਚ ਰਹੇ ਹਨ। ਕਰਨ ਔਜਲਾ ਦੇ ਗੀਤਾਂ ਨੂੰ ਸਰੋਤਿਆਂ ਵਲੋਂ ਬਹੁਤ ਪਸੰਦ ਕੀਤਾ ਜਾਂਦਾ ਹੈ। ਹਾਲ ਹੀ ’ਚ ਕਰਨ ਔਜਲਾ ਬਾਰੇ ਇਕ ਨਵੀਂ ਖ਼ਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਪ੍ਰਸ਼ੰਸਕਾਂ ਬੇਹੱਦ ਖ਼ੁਸ਼ ਹਨ।

ਦੱਸ ਦਈਏ ਕਿ ਕਰਨ ਔਜਲਾ ਨੇ 2019 ’ਚ ਪਲਕ ਨਾਲ ਵਿਆਹ ਕਰਨ ਦਾ ਐਲਾਨ ਕੀਤਾ ਸੀ। ਬੀਤੇ ਦਿਨ ਪਲਕ ਔਜਲਾ ਨੇ ਬ੍ਰਾਈਡਲ ਸ਼ਾਵਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਹਨ।

ਸੋਸ਼ਲ ਮੀਡੀਆ ’ਤੇ ਤਸਵੀਰਾਂ ਅਨੁਸਾਰ ਕਰਨ ਔਜਲਾ ਅਤੇ ਪਲਕ 3 ਫ਼ਰਵਰੀ 2023 ਨੂੰ ਵਿਆਹ ਕਰਵਾਉਣ ਜਾ ਰਹੇ ਹਨ। ਇਸ ਦੌਰਾਨ ਪਲਕ ਨੇ ਬ੍ਰਾਈਡਲ ਸ਼ਾਵਰ ਦੀ ਮੇਜ਼ਬਾਨੀ ਕੀਤੀ ਜਿਸ ’ਚ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਸੱਦਾ ਦਿੱਤਾ ਗਿਆ ਸੀ। ਕਰਨ-ਪਲਕ ਤਸਵੀਰਾਂ ’ਚ ਇੱਕਠੇ ਪੋਜ਼ ਦੇ ਰਹੇ ਹਨ। ਪ੍ਰਸ਼ੰਸਕ ਗਾਇਕ ਦੇ ਵਿਆਹ ਦੀ ਜਾਣਕਾਰੀ ਸੁਣ ਕੇ ਬੇਹੱਦ ਖੁਸ਼ ਹਨ।

ਕਰਨ ਔਜਲਾ ਦੇ ਗੀਤਾਂ ਦੀ ਗੱਲ ਕਰੀਏ ਤਾਂ ਹਾਲ ਹੀ ’ਚ ਕਰਨ ਦਾ ਗੀਤ ‘Oouuu’ ਯੂਟਿਊਬ ’ਤੇ ਰਿਲੀਜ਼ ਕੀਤਾ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਇਸ ਗੀਤ ਨਾਲ ਪ੍ਰਭਾਵਿਤ ਕੀਤਾ।

ਸੂਫੀ ਗਾਇਕਾ ਜੋਤੀ ਨੂਰਾਂ ਦੇ ਸਮਰਥਨ ‘ਚ ਬੋਲੀ ਨੀਰੂ ਬਾਜਵਾ- ਤੁਹਾਨੂੰ ਦੇਖ ਹੋਰ ਕੁੜੀਆ ਨੂੰ ਮਿਲੇਗੀ ਹਿੰਮਤ

0

ਸੂਫੀ ਗਾਇਕਾ ਜੋਤੀ ਨੂਰਾਂ ਨੇ ਆਪਣੇ ਪਤੀ ਕੁਨਾਲ ਪਾਸੀ ਤੋਂ ਤਲਾਕ ਲੈਣ ਲਈ ਅਦਾਲਤ ਵਿੱਚ ਕੇਸ ਦਾਇਰ ਕੀਤਾ ਹੈ। ਉਸ ਨੇ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਪੁਲਿਸ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਜੋਤੀ ਨੂਰਾਂ ਨੇ ਆਪਣੇ ਪਤੀ ਪਾਸੀ ‘ਤੇ ‘ਟੌਪ ਕਲਾਸ ਨਸ਼ੇੜੀ ਆਦੀ’ ਹੋਣ ਦਾ ਦੋਸ਼ ਵੀ ਲਗਾਇਆ ਹੈ। ਸੂਫੀ ਗਾਇਕ ਜੋਤੀ ਨੂਰਾਂ ਨੇ ਕਿਹਾ, ‘ਮੈਂ 2014 ‘ਚ ਕੁਨਾਲ ਪਾਸੀ ਨਾਲ ਆਪਣੀ ਮਰਜ਼ੀ ਨਾਲ ਵਿਆਹ ਕੀਤਾ ਸੀ। ਜੋਤੀ ਦੁਆਰਾ ਚੁੱਕੇ ਗਏ ਇਸ ਕਦਮ ਦਾ ਕਈ ਪੰਜਾਬੀ ਸਿਤਾਰੇ ਸਮਰਥਨ ਕਰ ਰਹੇ ਹਨ। ਇਸ ਵਿਚਕਾਰ ਅਦਾਕਾਰ ਨੀਰੂ ਬਾਜਵਾ  ) ਨੇ ਵੀ ਜੋਤੀ ਨੂਰਾ ਦੇ ਸਮਰਥਨ ਵਿੱਚ ਪੋਸਟ ਸ਼ੇਅਰ ਕੀਤੀ ਹੈ।

ਅਦਾਕਾਰਾ ਨੀਰੂ ਬਾਜਵਾ ਨੇ ਗਾਇਕਾ ਜੋਤੀ ਨੂਰਾਂ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ- ਤੁਹਾਡੇ ‘ਤੇ ਮਾਣ ਹੈ @jyotinooran_official ਬਿਲਕੁਲ ਸਹੀ ਕੀਤਾ👏✊❤️ ਅਸੀਂ ਤੁਹਾਡੇ ਨਾਲ ਹਾਂ… ਤੁਹਾਨੂੰ ਦੇਖ ਕੇ ਹੋਰ ਕੁੜੀਆ ਨੂੰ ਹਿੰਮਤ ਮਿਲੂ ॥ #stopdomesticviolence #justiceformandeep

ਜਾਣੋ ਕੀ ਹੈ ਪੂਰਾ ਮਾਮਲਾ ?

ਜਾਣਕਾਰੀ ਲਈ ਦੱਸ ਦੇਈਏ ਕਿ ਸੂਫੀ ਗਾਇਕਾ ਨੇ ਆਪਣੇ ਪਤੀ ‘ਤੇ 20 ਕਰੋੜ ਰੁਪਏ ਦੇ ਗਬਨ ਦਾ ਵੀ ਦੋਸ਼ ਲਗਾਇਆ। ਜੋਤੀ ਨੂਰਾਂ ਨੇ ਦੋਸ਼ ਲਾਇਆ ਕਿ ਦੇਸ਼-ਵਿਦੇਸ਼ ਵਿੱਚ ਸ਼ੋਅ ਕਰਕੇ ਜੋ ਕਰੋੜਾਂ ਰੁਪਏ ਕਮਾਏ ਹਨ, ਉਸ ਨੂੰ ਕੁਨਾਲ ਪਾਸੀ ਨੇ ਗਾਇਬ ਕਰ ਦਿੱਤਾ। ਨੂਰਾਂ ਨੇ ਦੱਸਿਆ ਕਿ ਉਸ ਦਾ ਪਤੀ ਸਾਰੇ ਸ਼ੋਅ ਬੁੱਕ ਕਰਦਾ ਸੀ ਅਤੇ ਪੈਸਿਆਂ ਦਾ ਹਿਸਾਬ ਕਿਤਾਬ ਵੀ ਉਸ ਕੋਲ ਸੀ। ਹੁਣ ਉਸਦੇ ਬੈਂਕ ਖਾਤੇ ਵਿੱਚ ਸਿਰਫ਼ 92 ਹਜ਼ਾਰ ਰੁਪਏ ਬਚੇ ਹਨ।

ਇਸ ਤੋਂ ਅੱਗੇ ਜੋਤੀ ਨੇ ਦੱਸਿਆ ਕਿ ਮੈਂ 2014 ‘ਚ ਕੁਨਾਲ ਪਾਸੀ ਨਾਲ ਆਪਣੀ ਮਰਜ਼ੀ ਨਾਲ ਵਿਆਹ ਕੀਤਾ ਸੀ। ਉਸ ਸਮੇਂ ਮੈਨੂੰ ਪਤਾ ਸੀ ਕਿ ਉਹ ਸਿਰਫ਼ ਸਿਗਰਟ ਪੀਂਦਾ ਹੈ। ਕਰੀਬ ਇਕ ਸਾਲ ਬਾਅਦ ਜਦੋਂ ਉਸ ਨੇ ਮੇਰੇ ਨਾਲ ਕੁੱਟਮਾਰ ਕਰਨੀ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਉਹ ਅਫੀਮ, ਚਰਸ ਅਤੇ ਗਾਂਜੇ ਦਾ ਸੇਵਨ ਕਰਦਾ ਹੈ।

ਪੰਜਾਬ ਸਰਕਾਰ ਨੇ ਜੇਲ੍ਹ ਵਿਭਾਗ ‘ਚ ਤਰਸ ਦੇ ਅਧਾਰ ‘ਤੇ 24 ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

0

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਰਸ ਦੇ ਆਧਾਰ ‘ਤੇ ਨੌਕਰੀ ਸਬੰਧੀ ਮਾਮਲਿਆਂ ਦੇ ਤੁਰੰਤ ਹੱਲ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ
ਕਰਦਿਆਂ ਜੇਲ੍ਹ ਵਿਭਾਗ ਨੇ ਤਰਸ ਦੇ ਆਧਾਰ ‘ਤੇ 24 ਉਮੀਦਵਾਰਾਂ ਨੂੰ ਅੱਜ ਇੱਥੇ ਨਿਯੁਕਤੀ ਪੱਤਰ ਦਿੱਤੇ।

ਪੰਜਾਬ ਦੇ ਜੇਲ੍ਹ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਲ੍ਹ ਸਾਡੇ ਸਮਾਜ ਦਾ ਅਹਿਮ ਭਾਗ ਹੈ ਜੋ ਕਿ ਰਾਹ ਤੋਂ ਭਟਕ ਗਏ ਲੋਕਾਂ ਨੂੰ ਮੁੜ ਮੁੱਖ ਧਾਰਾ ਵਿਚ ਸ਼ਾਮਲ ਹੋਣ ਦਾ ਮੌਕਾ ਦਿੰਦੀ ਹੈ। ਉਨ੍ਹਾਂ ਨਵਨਿਯੁਕਤ ਮੁਲਾਜ਼ਮਾ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਅਨਿੱਖੜਵਾ ਅੰਗ ਬਣਾ ਲੈਣ।

ਬੈਂਸ ਨੇ ਕਿਹਾ ਕਿ ਅਸੀ ਜੇਲ੍ਹਾਂ ਵਿਚ ਸੁਧਾਰ ਤਾਂ ਹੀ ਕਰ ਸਕਦੇ ਹਾਂ ਜੇਕਰ ਅਸੀ ਇਕ ਟੀਮ ਵਜੋਂ ਕੰਮ ਕਰੀਏ ਅਤੇ ਇਸ ਗੱਲ ਨੂੰ ਯਕੀਨੀ ਬਣਾਈਏ ਕਿ ਹਰ ਕੰਮ ਕਰਨ ਤੋਂ ਪਹਿਲਾਂ ਇਹ ਸੋਚੀਏ ਕਿ ਕੀਤੇ ਜਾਣ ਵਾਲੇ ਕੰਮ ਨਾਲ ਵਿਭਾਗ ਦੇ ਅਕਸ ਨੂੰ ਢਾਹ ਤਾਂ ਨਹੀ ਲੱਗੇਗੀ ਅਤੇ ਹਮੇਸ਼ਾਂ ਕਾਨੂੰਨ ਦੇ ਦਾਇਰੇ ਵਿਚ ਰਹਿੰਦੇ ਹੋਏ ਲੋਕ ਪੱਖੀ ਕੰਮ ਕਰਨਾ ਹੈ। ਇਸ ਮੌਕੇ ਉਨ੍ਹਾਂ 07 ਵਾਰਡਰ , 08 ਕਲਰਕ ਅਤੇ 09 ਸੇਵਾਦਾਰਾਂ ਨੂੰ ਸੇਵਾ ਦੇ ਨਿਯੁਕਤੀ ਪੱਤਰ ਦਿੱਤੇ।

ਇਸ ਮੌਕੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਸਪੈਸ਼ਲ ਡੀ.ਜੀ ਹਰਪ੍ਰੀਤ ਸਿੰਘ ਸਿੱਧੂ ਅਤੇ ਆਈ.ਜੀ.ਜੇਲ੍ਹ ਸ੍ਰੀ ਰੂਪ ਕੁਮਾਰ ਅਰੋੜਾ ਵੀ ਹਾਜ਼ਰ ਸਨ।

ਵਿੱਤ ਵਿਭਾਗ ਵੱਲੋਂ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਲਈ 71 ਕਰੋੜ ਰੁਪਏ ਜਾਰੀ : ਹਰਪਾਲ ਸਿੰਘ ਚੀਮਾ

0

ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਨੇ ਸੰਤ ਬਾਬਾ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮਸਤੂਆਣਾ ਸਾਹਿਬ, ਸੰਗਰੂਰ ਲਈ 71 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਇਸ ਅਤਿ ਮਹੱਤਵਪੂਰਨ ਪ੍ਰੋਜੈਕਟ ਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਮੈਡੀਕਲ ਕਾਲਜ ਦਾ ਨਿਰਮਾਣ 31 ਮਾਰਚ, 2023 ਤੱਕ ਮੁਕੰਮਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਇਸ ਸੰਸਥਾ ਲਈ 1020 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ ਅਤੇ ਅਗਲੇ ਸਾਲ 1 ਅਪ੍ਰੈਲ ਤੋਂ ਵਿੱਦਿਅਕ ਸੈਸ਼ਨ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਐਮ.ਬੀ.ਬੀ.ਐਸ. ਦੀਆਂ ਸੀਟਾਂ ਵਾਲਾ ਇਹ ਕਾਲਜ ਸਮੁੱਚੇ ਖੇਤਰ ਵਿੱਚ ਮੈਡੀਕਲ ਸਿੱਖਿਆ ਦੇ ਕੇਂਦਰ ਵਜੋਂ ਉਭਰੇਗਾ।

ਇਸ ਮੈਡੀਕਲ ਕਾਲਜ ਲਈ ਜਾਰੀ ਗ੍ਰਾਂਟਾਂ ਬਾਰੇ ਸੰਖੇਪ ਜਾਣਕਾਰੀ ਦਿੰਦਿਆਂ ਸ. ਚੀਮਾ ਨੇ ਕਿਹਾ ਕਿ ਲੜਕਿਆਂ ਅਤੇ ਲੜਕੀਆਂ ਦੇ ਹੋਸਟਲ ਦੀ ਉਸਾਰੀ ਲਈ ਸੰਸਥਾ ਨੂੰ 49.98 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਮੌਜੂਦਾ ਸਿਵਲ ਹਸਪਤਾਲ, ਸੰਗਰੂਰ ਦੇ ਵਿਸਤਾਰ ਅਤੇ ਸਿਵਲ ਹਸਪਤਾਲ ਵਿੱਚ ਵਾਧੂ ਮੰਜ਼ਿਲ ਦੀ ਉਸਾਰੀ ਲਈ 21.19 ਰੁਪਏ ਜਾਰੀ ਕੀਤੇ ਗਏ ਹਨ।

ਇੱਥੇ ਵਰਣਨਯੋਗ ਹੈ ਕਿ ਮਸਤੂਆਣਾ ਸਾਹਿਬ ਵਿਖੇ 25 ਏਕੜ ਰਕਬੇ ਵਿਚ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਬਣਨ ਜਾ ਰਿਹਾ ਹੈ ਜਿਸ ‘ਤੇ ਲਗਭਗ 345 ਕਰੋੜ ਰੁਪਏ ਦੀ ਲਾਗਤ ਆਵੇਗੀ। ਸਿਵਲ ਹਸਪਤਾਲ ਸੰਗਰੂਰ ਨੂੰ ਵੀ ਮੈਡੀਕਲ ਕਾਲਜ ਨਾਲ ਜੋੜਿਆ ਜਾਵੇਗਾ।

 

ਰਾਸ਼ਟਰਮੰਡਲ ਖੇਡਾਂ ‘ਚ ਬੈਡਮਿੰਟਨ ਸਟਾਰ PV Sindhu ਨੇ ਜਿੱਤਿਆ Gold Medal

0

ਭਾਰਤ ਦੀ ਬੈਡਮਿੰਟਨ ਸਟਾਰ P V Sindhu ਨੇ ਸੋਮਵਾਰ ਨੂੰ ਕੈਨੇਡਾ ਦੀ ਮਿਸ਼ੇਲ ਲੀ ਨੂੰ 2-0 ਨਾਲ ਹਰਾ ਕੇ ਰਾਸ਼ਟਰਮੰਡਲ ਖੇਡਾਂ 2022 ਵਿੱਚ  ਸੋਨ ਤਮਗਾ ਜਿੱਤਿਆ। ਸਿੰਧੂ ਨੇ ਗਲਾਸਗੋ 2014 ਖੇਡਾਂ ਦੀ ਸੋਨ ਤਮਗਾ ਜੇਤੂ ਮਿਸ਼ੇਲ ਨੂੰ 21-15, 21-13 ਨਾਲ ਹਰਾਇਆ।

ਇਸ ਜਿੱਤ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪੀਵੀ ਸਿੰਧੂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪੀਵੀ ਸਿੱਧੂ ਨੇ ਰਾਸ਼ਟਰਮੰਡਲ ਖੇਡਾਂ ‘ਚ ਗੋਲਡ ਜਿੱਤ ਕੇ ਦੇਸ਼ ਦਾ ਦਿਲ ਜਿੱਤ ਲਿਆ ਹੈ।

ਰੀਓ 2016 ਦੀ ਚਾਂਦੀ ਤਮਗਾ ਜੇਤੂ ਸਿੰਧੂ ਜਦੋਂ ਕੋਰਟ ‘ਤੇ ਆਈ ਤਾਂ ਉਨ੍ਹਾਂ ਦਾ ਪੈਰ ਪੱਟੀ ਨਾਲ ਬੰਨ੍ਹਿਆਂ ਹੋਇਆ ਸੀ ਪਰ ਇਸ ਦਾ ਉਨ੍ਹਾਂ ਦੀ ਖੇਡ ‘ਤੇ ਕੋਈ ਅਸਰ ਨਹੀਂ ਪਿਆ। ਪਹਿਲੀ ਗੇਮ ‘ਚ ਉਨ੍ਹਾਂ ਨੂੰ ਮਿਸ਼ੇਲ ਤੋਂ ਚੁਣੌਤੀ ਮਿਲੀ ਪਰ ਦੂਜੀ ਗੇਮ ‘ਚ ਕੈਨੇਡੀਅਨ ਖਿਡਾਰਨ ਦੀਆਂ ਅਣਜਾਣ ਗਲਤੀਆਂ ਨੇ ਸਿੰਧੂ ਲਈ ਜਿੱਤ ਦਾ ਰਾਹ ਪੱਧਰਾ ਕਰ ਦਿੱਤਾ। ਇਸ ਤੋਂ ਪਹਿਲਾਂ ਸਿੰਧੂ ਨੇ ਗਲਾਸਗੋ 2014 ਖੇਡਾਂ ਵਿੱਚ ਕਾਂਸੀ ਅਤੇ ਗੋਲਡਕੋਸਟ 2018 ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਸੀ ਅਤੇ ਇਸ ਜਿੱਤ ਨਾਲ ਸਿੰਧੂ ਨੇ ਰਾਸ਼ਟਰਮੰਡਲ ਤਮਗਿਆਂ ਦਾ ਆਪਣਾ ਸੈੱਟ ਪੂਰਾ ਕਰ ਲਿਆ ਹੈ।

ਜਾਣੋ ਕਿਸ ਦਿਨ ਹੋਵੇਗੀ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ

0

ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 11 ਅਗਸਤ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਦਿਨ ਵੀਰਵਾਰ ਸਵੇਰੇ ਸਾਢੇ 11 ਵਜੇ ਹੋਵੇਗੀ। ਮੀਟਿੰਗ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਜਾਰੀ ਪੱਤਰ ਅਨੁਸਾਰ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।

 

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਗੈਂਗਸਟਰਾਂ ਦੇ ਨਾਂ ‘ਤੇ ਫਿਰੌਤੀ ਮੰਗਣ ਵਾਲਾ ਕੀਤਾ ਕਾਬੂ

0

ਅਪਰਾਧ ‘ਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਅਪਰਾਧੀ ਆਮ ਲੋਕਾਂ ਨੂੰ ਧਮਕੀਆਂ ਦੇ ਕੇ ਪ੍ਰੇਸ਼ਾਨ ਕਰ ਰਹੇ ਹਨ। ਗੈਂਗਸਟਰਾਂ ਦੇ ਨਾਂ ‘ਤੇ ਲੋਕਾਂ ਕੋਲੋਂ ਫਿਰੌਤੀ ਮੰਗੀ ਜਾ ਰਹੀ ਹੈ। ਪੁਲਿਸ ਨੇ ਇਨ੍ਹਾਂ ਅਪਰਾਧੀਆਂ ਖਿਲਾਫ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਗੁਜਰਾਤ ਪੁਲਿਸ ਦੀ ਮਦਦ ਨਾਲ ਸਾਂਝੀ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।ਉਹ ਗੈਂਗਸਟਰਾਂ ਦੇ ਨਾਂ ‘ਤੇ ਪੰਜਾਬ ਵਿਚੋਂ ਲੋਕਾਂ ਨੂੰ ਡਰਾ ਕੇ ਫਿਰੌਤੀ ਮੰਗ ਰਿਹਾ ਸੀ। ਇਸ ਮੁਲਜ਼ਮ ਦੀ ਪਛਾਣ ਮਜ਼ਹਰ ਖਾਨ ਵਜੋਂ ਹੋਈ ਹੈ।

ਇਸੇ ਸੰਬੰਧ ‘ਚ ਪੰਜਾਬ ਪੁਲਿਸ ਨੇ ਪਹਿਲ਼ਾਂ ਬਿਹਾਰ ਪੁਲਿਸ ਦੀ ਮਦਦ ਨਾਲ ਸਾਂਝੀ ਕਾਰਵਾਈ ਕਰਦਿਆਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ। ਜਿਨ੍ਹਾਂ ਦੀ ਸ਼ਨਾਖਤ ਪਰਨੀਸ਼ ਕੁਮਾਰ ਤੇ ਵਿਕਾਸ ਕੁਮਾਰ ਵਜੋਂ ਹੋਈ ਸੀ। ਇਨ੍ਹਾਂ ਦੋਵਾਂ ਨੂੰ ਪੁਲਿਸ ਨੇ ਕੱਲ੍ਹ ਅਦਾਲਤ ‘ਚ ਪੇਸ਼ ਕਰਕੇ 2 ਦਿਨਾਂ ਦਾ ਰਿਮਾਂਡ ਹਾਸਿਲ ਕਰ ਲਿਆ ਸੀ।ਇਨ੍ਹਾਂ ਤੋਂ ਮੁੱਢਲੀ ਪੜਤਾਲ ਦੌਰਾਨ ਪਤਾ ਲੱਗਾ ਕਿ ਗਿਰੋਹ ਦਾ ਸਰਗਣਾ ਮਜ਼ਹਰ ਖਾਨ ਹੈ।

ਪੁਲਿਸ ਦੇ ਡਿਪਟੀ ਕਮਿਸ਼ਨਰ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਟੀਮ ਗੁਜਰਾਤ ਪੁੱਜ ਗਈ ਹੈ।ਉਨ੍ਹਾਂ ਦੱਸਿਆ ਕਿ ਮਜ਼ਹਰ ਖਾਨ ਨੂੰ ਅੰਮ੍ਰਿਤਸਰ ਟਰਾਂਜ਼ਿਟ ਰਿਮਾਂਡ ‘ਤੇ ਲਿਆਂਦਾ ਜਾਵੇਗਾ। ਮਜ਼ਹਰ ਖਾਨ ਆਪਣੇ ਆਪ ਨੂਮ ਗੈਂਗਸਟਰ ਦੱਸ ਕੇ ਪੰਜਾਬ ‘ਚ ਡਾਕਟਰ, ਵਪਾਰੀਆਂ, ਸਿਆਸਤਦਾਨਾਂ ਤੇ ਹੋਰਾਂ ਨੂਮ ਡਰਾ ਧਮਕਾ ਕੇ ਫਿਰੌਤੀ ਮੰਗ ਰਿਹਾ ਸੀ।ਇਹ ਆਪਣੇ ਆਂਪ ਨੂੰ ਜੱਗੂ ਭਗਵਾਨਪੁੀਆਂ, ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਆਦਿ ਗੈਂਗਸਟਰਾਂ ਦਾ ਸਹਿਯੋਗੀ ਦੱਸ ਕੇ ਡਰਾ ਰਿਹਾ ਸੀ।ਇਸ ਸੰਬੰਧੀ ਇੱਥੋਂ ਦੇ ਡਾ ਰਜਨੀਸ਼ ਸ਼ਰਮਾ,ਡਾ, ਮਨਨ ਆਨੰਦ ਤੋਂ ਇਲਾਵਾ ਕਈ ਵਪਾਰੀਆਂ ਨੂੰ ਧਮਕੀ ਤੇ ਫਿਰੌਤੀ ਵਾਲੇ ਫੋਨ ਆਏ ਸਨ।