Home Blog Page 1959

ਲੋਕ ਸਭਾ ‘ਚ ਬਿਜਲੀ ਸੋਧ ਬਿੱਲ ਕੀਤਾ ਪੇਸ਼

0

ਬਿਜਲੀ ਸੋਧ ਬਿੱਲ ਅੱਜ ਲੋਕ ਸਭਾ ‘ਚ ਪੇਸ਼ ਕੀਤਾ ਗਿਆ ਹੈ। ਲੋਕਸਭਾ ਵਿਚ ਅੱਜ 8 ਅਗਸਤ ਨੂੰ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ ਗਿਆ ਹੈ। ਇਸ ਬਿੱਲ ਨੂੰ ਲੈ ਕੇ ਕਾਫੀ ਵਿਰੋਧ ਕੀਤਾ ਜਾ ਰਿਹਾ ਹੈ। ਇਸ ਬਿੱਲ ਦਾ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਕਿਸਾਨ ਜੱਥੇਬੰਦੀਆਂ ਵਿਰੋਧ ਕਰ ਰਹੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦਾ ਵਿਰੋਧ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ, ਅਸੀਂ ਆਪਣੇ ਅਧਿਕਾਰਾਂ ਲਈ ਸੜਕ ਤੋਂ ਸੰਸਦ ਤੱਕ ਲੜਾਈ ਲੜਾਂਗੇ।

ਇਸਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਵੀ ਇਸਦਾ ਵਿਰੋਧ ਕੀਤਾ ਹੈ। ਆਪ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਿਜਲੀ ਸੋਧ ਕਾਨੂੰਨ ਬਹੁਤ ਖਤਰਨਾਕ ਹੈ। ਇਸ ਨਾਲ ਦੇਸ਼ ਵਿਚ ਬਿਜਲੀ ਦੀ ਸਮੱਸਿਆ ‘ਚ ਸੁਧਾਰ ਦੀ ਬਜਾਏ, ਇਹ ਸਮੱਸਿਆ ਹੋਰ ਗੰਭੀਰ ਹੋ ਜਾਵੇਗੀ। ਇਸ ਨਾਲ ਲੋਕਾਂ ਦੀਆਂ ਤਕਲੀਫਾਂ ਵੱਧਣਗੀਆਂ। ਕੇਵਲ ਕੁੱਝ ਕੰਪਨੀਆਂ ਨੂੰ ਫਾਇਦਾ ਹੋਏਗਾ। ਇਸ ਲਈ ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਇਸ ਵਿਚ ਜਲਦਬਾਜੀ ਨਾ ਕੀਤੀ ਜਾਏ।

ਬਿਜਲੀ ਸੋਧ ਕਾਨੂੰਨ ਹੈ ਬੇਹੱਦ ਖਤਰਨਾਕ: CM ਅਰਵਿੰਦ ਕੇਜਰੀਵਾਲ

0

ਆਪ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਵਿਚ ਪੇਸ਼ ਕੀਤਾ ਜਾ ਰਿਹਾ ਬਿਜਲੀ ਸੋਧ ਕਾਨੂੰਨ ਬਹੁਤ ਖਤਰਨਾਕ ਹੈ। ਇਸ ਨਾਲ ਦੇਸ਼ ਵਿਚ ਬਿਜਲੀ ਦੀ ਸਮੱਸਿਆ ‘ਚ ਸੁਧਾਰ ਦੀ ਬਜਾਏ, ਇਹ ਸਮੱਸਿਆ ਹੋਰ ਗੰਭੀਰ ਹੋ ਜਾਵੇਗੀ। ਇਸ ਨਾਲ ਲੋਕਾਂ ਦੀਆਂ ਤਕਲੀਫਾਂ ਵੱਧਣਗੀਆਂ। ਕੇਵਲ ਕੁੱਝ ਕੰਪਨੀਆਂ ਨੂੰ ਫਾਇਦਾ ਹੋਏਗਾ। ਇਸ ਲਈ ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਇਸ ਵਿਚ ਜਲਦਬਾਜੀ ਨਾ ਕੀਤੀ ਜਾਏ।

ਮਨਦੀਪ ਕੌਰ ਖੁਦਕੁਸ਼ੀ ਮਾਮਲਾ: ਉੱਤਰ ਪ੍ਰਦੇਸ਼ ‘ਚ ਮਹਿਲਾ ਦੇ ਪਤੀ ਤੇ ਸਹੁਰਾ ਪਰਿਵਾਰ ਖਿਲਾਫ FIR ਹੋਈ ਦਰਜ

0

ਅਮਰੀਕਾ ਵਿੱਚ ਭਾਰਤੀ ਸਫ਼ਾਰਤਖ਼ਾਨੇ ਨੇ ਪਤੀ ਦੇ ਤਸ਼ੱਦਦ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰਨ ਵਾਲੀ ਮਨਦੀਪ ਕੌਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਕਿ ਉਸ ਵੱਲੋਂ ਪੀੜਤ ਪਰਿਵਾਰ ਨੂੰ ਹਰ ਤਰ੍ਹਾਂ ਦੀ ਲੋੜੀਂਦੀ ਦੀ ਮਦਦ ਮੁਹੱਈਆ ਕਰਵਾਈ ਜਾਵੇਗੀ। ਉਧਰ, ਪੀੜਤਾ ਦੇ ਪਿਤਾ ਜਸਪਾਲ ਸਿੰਘ ਦੀ ਸ਼ਿਕਾਇਤ ’ਤੇ ਬਿਜਨੌਰ ਪੁਲੀਸ ਨੇ ਮਨਦੀਪ ਕੌਰ ਦੇ ਪਤੀ ਰਣਜੋਤਵੀਰ ਸਿੰਘ ਸੰਧੂ, ਸਹੁਰੇ ਮੁਖਤਾਰ ਸਿੰਘ, ਸੱਸ ਕੁਲਦੀਪ ਰਾਜ ਕੌਰ ਅਤੇ ਦਿਉਰ ਜਸਵੀਰ ਸਿੰਘ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਅਤੇ ਘਰੇਲੂ ਹਿੰਸਾ ਦਾ ਮਾਮਲਾ ਦਰਜ ਕੀਤਾ ਹੈ।

ਮਨਦੀਪ ਕੌਰ ਨੇ ਆਨਲਾਈਨ ਵੀਡੀਓ ਸਾਂਝੀ ਕਰਨ ਮਗਰੋਂ ਤਿੰਨ ਅਗਸਤ ਨੂੰ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਉਸ ਨੇ ਵੀਡੀਓ ਵਿੱਚ ਆਪਣੇ ਪਤੀ ਰਣਜੋਤਵੀਰ ਸਿੰਘ ਸੰਧੂ ਵੱਲੋਂ ਉਸ ’ਤੇ ਪਿਛਲੇ ਕਈ ਸਾਲਾਂ ਤੋਂ ਕੀਤੇ ਜਾ ਰਹੇ ਤਸ਼ੱਦਦ ਬਾਰੇ ਜਾਣਕਾਰੀ ਦਿੱਤੀ ਸੀ। ਇਸ ਘਟਨਾ ਕਾਰਨ ਭਾਰਤ ਅਤੇ ਵਿਦੇਸ਼ਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸੇ ਦੌਰਾਨ ਟਵੀਟ ਵਿੱਚ ਭਾਰਤੀ ਸਫ਼ਾਰਤਖ਼ਾਨੇ ਨੇ ਲਿਖਿਆ, ‘‘ਅਸੀਂ ਕੁਈਨਜ਼ (ਨਿਊਯਾਰਕ) ਵਿੱਚ ਮਨਦੀਪ ਕੌਰ ਦੀ ਮੌਤ ਤੋਂ ਬਹੁਤ ਦੁਖੀ ਹਾਂ। ਅਸੀਂ ਸੰਘੀ ਅਤੇ ਸਥਾਨਕ ਪੱਧਰ ’ਤੇ ਅਮਰੀਕੀ ਅਧਿਕਾਰੀਆਂ ਦੇ ਨਾਲ ਨਾਲ ਭਾਈਚਾਰੇ ਦੇ ਸੰਪਰਕ ਵਿੱਚ ਹਾਂ। ਅਸੀਂ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹਾਂ।’’ ਖੁਦਕੁਸ਼ੀ ਤੋਂ ਪਹਿਲਾਂ ਮਨਦੀਪ ਕੌਰ ਨੇ ਦਿਲ ਨੂੰ ਝੰਜੋੜ ਦੇਣ ਵਾਲੀ ਵੀਡੀਓ ਸਾਂਝੀ ਕੀਤੀ ਸੀ, ਜਿਸ ਵਿੱਚ ਉਸ ਦੇ ਪਤੀ ਹੱਥੋਂ ਹੋਏ ਤਸ਼ੱਦਦ ਦਾ ਜ਼ਿਕਰ ਕੀਤਾ ਹੈ।

ਦੱਸ ਦਈਏ ਕਿ ਇਸ ਘਟਨਾ ਨੂੰ ਲੈ ਕੇ ਸ਼ੋਸ਼ਲ ਮੀਡੀਆ ਉੱਤੇ ਵੱਡੇ ਪੱਧਰ ’ਤੇ ਰੋਸ ਪੈਦਾ ਹੋ ਗਿਆ ਸੀ। ਇਸੇ ਦੌਰਾਨ ਪੀੜਤ ਦੀ ਭੈਣ ਕੁਲਦੀਪ ਕੌਰ ਨੇ ਦੱਸਿਆ ਕਿ ਵਿਆਹ ਮਗਰੋਂ ਪਹਿਲੇ ਦਿਨ ਤੋਂ ਹੀ ਸਹੁਰਾ ਪਰਿਵਾਰ ਮਨਦੀਪ ਕੌਰ ’ਤੇ ਤਸ਼ੱਦਦ ਕਰਦਾ ਰਹਿੰਦਾ ਸੀ। ਉਹ ਉਸ ਨੂੰ ਪੁੱਤਰ ਪੈਦਾ ਕਰਨ ਅਤੇ ਦਾਜ ਵਿੱਚ 50 ਲੱਖ ਰੁਪਏ ਲਿਆਉਣ ਦੀ ਮੰਗ ਕਰ ਰਹੇ ਸਨ। ਉਧਰ ਮਨਦੀਪ ਕੌਰ ਦੇ ਪਤੀ ਨੂੰ ਨਾਬਾਲਗ ਧੀਆਂ ਨੂੰ ਰੱਖਣ ਦੀ ਇਜਾਜ਼ਤ ਦੇਣ ’ਤੇ ਵੀ ਸਵਾਲ ਚੁੱਕੇ ਜਾ ਰਹੇ ਹਨ। ਇਸੇ ਦੌਰਾਨ ਅਮਰੀਕੀ ਅਧਿਕਾਰੀਆਂ ਨੇ ਵੀ ਆਪਣੇ ਪੱਧਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਬਿਜਲੀ ਸੋਧ ਬਿੱਲ ਨੂੰ ਲੈ ਕੇ ਕੇਂਦਰ ਦਾ ਰਾਜਾਂ ਦੇ ਅਧਿਕਾਰਾਂ ‘ਤੇ ਹਮਲਾ- ਡਾ.ਸੰਦੀਪ ਪਾਠਕ

0

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਡਾ.ਸੰਦੀਪ ਪਾਠਕ ਨੇ ਕਿਹਾ ਕਿ ਬਹੁਤ ਦੀ ਮੰਦਭਾਗਾ ਹੈ ਕਿ ਕੇਂਦਰ ਸਰਕਾਰ ਆਪਣੀ ਗੱਲ ਤੋਂ ਮੁਕਰਕੇ ਲੋਕ ਸਭਾ ਵਿਚ ਅੱਜ ਬਿਜਲੀ ਸੋਧ ਬਿੱਲ 2022 ਪੇਸ਼ ਕਰਨ ਜਾ ਰਹੀ ਹੈ। ਜਿਸ ਨਾਲ ਕੇਂਦਰ ਦਾ ਰਾਜਾਂ ਦੇ ਅਧਿਕਾਰਾਂ ‘ਤੇ ਹਮਲਾ ਹੈ ਅਤੇ ਦੇਸ਼ ਦੇ ਸੰਘੀ ਢਾਂਚੇ ‘ਤੇ ਵੀ ਹਮਲਾ ਹੈ।

CM ਭਗਵੰਤ ਮਾਨ ਨੇ ਬਿਜਲੀ ਸੋਧ ਬਿੱਲ ਦਾ ਕੀਤਾ ਵਿਰੋਧ, ਕੇਂਦਰ ਸਰਕਾਰ ਨੂੰ ਕਿਹਾ ਕਿ ਅਸੀਂ….

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਸੋਧ ਬਿੱਲ 2022 ਦਾ ਵਿਰੋਧ ਕਰਦਿਆਂ ਇਸਨੂੰ ਰਾਜਾਂ ਦੇ ਅਧਿਕਾਰ ’ਤੇ ਇਕ ਹੋਰ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ, ਅਸੀਂ ਆਪਣੇ ਅਧਿਕਾਰਾਂ ਲਈ ਸੜਕ ਤੋਂ ਸੰਸਦ ਤੱਕ ਲੜਾਈ ਲੜਾਂਗੇ।

ਹਰਿਆਣਾ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ

0

ਅੱਜ ਤੋਂ ਹਰਿਆਣਾ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ਹੋ ਰਿਹਾ ਹੈ। ਸੈਸ਼ਨ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਪਰ ਇਸ ਤੋਂ ਪਹਿਲਾਂ ਸਵੇਰੇ 11.30 ਵਜੇ ਵਿਧਾਇਕਾਂ ਨੂੰ ਵਿਧਾਨ ਸਭਾ ‘ਚ ਬੁਲਾਇਆ ਗਿਆ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਟੈਬ ‘ਤੇ ਟੈਪ ਕਰਕੇ ਈ-ਵਿਧਾਨ ਸਭਾ ਦਾ ਉਦਘਾਟਨ ਕਰਨਗੇ। ਇਸ ਦੌਰਾਨ ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਦੇ ਵੀਡੀਓ ਸੰਦੇਸ਼ ਸਮਾਗਮ ਦੀ ਸ਼ਾਨ ਨੂੰ ਵਧਾਉਣਗੇ। ਸਦਨ ਅੱਜ ਤੋਂ 10 ਅਗਸਤ ਤੱਕ ਚੱਲੇਗਾ।

ਵਿਧਾਇਕਾਂ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਵਿਧਾਨ ਸਭਾ ਸੈਸ਼ਨ ‘ਚ ਵੀ ਗੂੰਜੇਗਾ। 21 ਵਿਧਾਇਕਾਂ ਨੇ ਧਿਆਨ ਖਿੱਚਣ ਦਾ ਮਤਾ ਪੇਸ਼ ਕੀਤਾ ਹੈ, ਜੋ ਇੱਕੋ ਸਮੇਂ ਕੀਤਾ ਗਿਆ ਹੈ। ਇਸ ਲਈ ਇਸ ਮਾਮਲੇ ‘ਤੇ ਵਿਰੋਧੀ ਧਿਰ ਅਤੇ ਸਰਕਾਰ ਵਿਚਾਲੇ ਤਿੱਖੀ ਬਹਿਸ ਹੋਣ ਦੀ ਸੰਭਾਵਨਾ ਹੈ। ਧਿਆਨ ਦੇਣ ਦਾ ਮਤਾ ਆਜ਼ਾਦ ਵਿਧਾਇਕ ਬਲਰਾਜ ਕੁੰਡੂ ਪੇਸ਼ ਕਰਨਗੇ। ਮਹਿਮ ਦੇ ਆਜ਼ਾਦ ਵਿਧਾਇਕ ਬਲਰਾਜ ਕੁੰਡੂ ਨੇ ਵਿਧਾਨ ਸਭਾ ਸੈਸ਼ਨ ‘ਚ ਸੂਬੇ ‘ਚ 8 ਸਾਲਾਂ ‘ਚ ਬੰਦ ਕੀਤੇ ਸਕੂਲਾਂ ਦਾ ਵੇਰਵਾ ਮੰਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਬਾਰੇ ਵੀ ਜਾਣਕਾਰੀ ਮੰਗੀ ਗਈ ਹੈ।

ਲੰਪੀ ਸਕਿੱਨ ਤੋਂ ਪਸ਼ੂਆਂ ਨੂੰ ਬਚਾਉਣ ਲਈ ਗੋਟ ਪੌਕਸ ਦਵਾਈ ਦੀਆਂ 66,666 ਡੋਜ਼ ਮੰਗਵਾਈਆਂ: ਲਾਲਜੀਤ ਸਿੰਘ ਭੁੱਲਰ

0

ਲੰਪੀ ਸਕਿਨ ਦਾ ਖਤਰਾ ਵੱਧਦਾ ਹੀ ਜਾ ਰਿਹਾ ਹੈ। ਰੋਜ਼ਾਨਾ ਬਹੁਤ ਸਾਰੀਆਂ ਗਾਵਾਂ ਦੀ ਮੌਤ ਹੋ ਰਹੀ ਹੈ। ਪੰਜਾਬ ‘ਚ ਪਿਛਲੇ ਇਕ ਮਹੀਨੇ ‘ਚ ਲੰਪੀ ਸਕਿੱਨ ਡਿਜ਼ੀਜ਼ (ਐੱਲਐੱਸਡੀ) ਕਾਰਨ 400 ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ ਅਤੇ ਕਰੀਬ 20 ਹਜ਼ਾਰ ਗਾਵਾਂ ਇਸ ਦੀ ਲਪੇਟ ‘ਚ ਆ ਚੁੱਕੀਆਂ ਹਨ।  ਇਸ ਲਈ ਲਾਗ ਦੀ ਬੀਮਾਰੀ ਲੰਪੀ ਸਕਿੱਨ ਤੋਂ ਪਸ਼ੂਆਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਨੇ ਗੋਟ ਪੌਕਸ ਦਵਾਈ ਦੀਆਂ 66,666 ਡੋਜ਼ ਮੰਗਵਾਈਆਂ ਹਨ, ਜੋ ਸੂਬੇ ਦੇ ਸਿਹਤਮੰਦ ਪਸ਼ੂਆਂ ਨੂੰ ਮੁਫ਼ਤ ਲਾਈ ਜਾਵੇਗੀ ਤਾਂ ਜੋ ਬੀਮਾਰੀ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਇਹ ਜਾਣਕਾਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਹਲਕਾ ਖੇਮਕਰਨ ਦੇ ਪਿੰਡ ਮਾਣਕਪੁਰਾ, ਗਿੱਲ ਡੇਅਰੀ ਫਾਰਮ ਮਾੜੀ ਬੋਹੜ ਵਾਲੀ, ਪਿੰਡ ਮਦਰ ਅਤੇ ਗਿੱਲ ਡੇਅਰੀ ਫਾਰਮ ਮਦਰ, ਪਿੰਡ ਭੰਡਾਲ ਅਤੇ ਸੰਧੂ ਡੇਅਰੀ ਫਾਰਮ ਬਹਿੜਵਾਲ ਦਾ ਤੂਫਾਨੀ ਦੌਰਾ ਕਰਨ ਮੌਕੇ ਦਿੱਤੀ।

ਪੰਜਾਬ ਦੇ ਦੌਰੇ ਦੇ ਲਗਾਤਾਰ ਤੀਜੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹੈਦਰਾਬਾਦ ਤੋਂ ਉਚੇਚੇ ਤੌਰ ‘ਤੇ ਮੰਗਵਾਈ ਗਈ ਇਹ ਦਵਾਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਭੇਜੀ ਜਾ ਚੁੱਕੀ ਹੈ ਅਤੇ ਡਾਕਟਰਾਂ ਨੇ ਦਵਾਈ ਨੂੰ ਸਿਹਤਮੰਦ ਪਸ਼ੂਆਂ ਨੂੰ ਲਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਪਸ਼ੂਆਂ ਨੂੰ ਬੀਮਾਰੀ ਤੋਂ ਬਚਾਉਣ ਲਈ ਇਹ ਦਵਾਈ ਪਸ਼ੂਆਂ ਨੂੰ ਮੁਫ਼ਤ ਲਗਾਈ ਜਾ ਰਹੀ ਹੈ।

ਉਨ੍ਹਾਂ ਨੇ ਦੱਸਿਆ ਕਿ ਹੋਰ ਦਵਾਈ ਮੰਗਵਾਉਣ ਲਈ ਵਿਭਾਗ ਦੇ ਅਧਿਕਾਰੀ ਨਿਰੰਤਰ ਕਾਰਵਾਈ ਕਰ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਬੀਮਾਰੀ ਨੂੰ ਫੈਲਣ ਤੋਂ ਰੋਕਣ ਲਈ ਹਰ ਸਾਰਥਕ ਕਦਮ ਚੁੱਕ ਰਹੀ ਹੈ। ਪਸ਼ੂਆਂ ਨੂੰ ਇਸ ਬੀਮਾਰੀ ਤੋਂ ਬਚਾਉਣ ਲਈ ਦਵਾਈਆਂ ਤੋਂ ਇਲਾਵਾ ਹੋਰ ਸਾਜੋ-ਸਾਮਾਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇ।

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲਿਅ੍ਹਾਂ ਨੂੰ 76 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਜ਼ਿਲ੍ਹਿਆਂ ਵਿਚ ਤੈਨਾਤ ਅਮਲੇ ਦੇ ਨਾਲ-ਨਾਲ ਮੁੱਖ ਦਫ਼ਤਰ ਤੋਂ ਵੀ ਵੈਟਰਨਰੀ ਅਧਿਕਾਰੀ ਜ਼ਿਲ੍ਹਿਆਂ ਵਿੱਚ ਭੇਜੇ ਗਏ ਹਨ।

 

ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਨਰਮੀ ਨਹੀਂ ਵਰਤੀ ਜਾਵੇਗੀ : ਹਰਜੋਤ ਸਿੰਘ ਬੈਂਸ

0

CM ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਪਹਿਲੇ ਦਿਨ ਤੋਂ ਹੀ ਬਹੁਤ ਸਪੱਸ਼ਟ ਨੀਤੀ ਤਹਿਤ ਕੰਮ ਕਰ ਰਹੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਈਨਿੰਗ ਅਤੇ ਜਿਉਲੋਜੀ ਬਾਰੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ 19 ਮਾਰਚ 2022 ਨੂੰ ਅਹੁਦਾ ਸੰਭਾਲਣ ਤੋਂ ਲੈਕੇ 07 ਅਗਸਤ 2022 ਤੱਕ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ 306 ਵੱਖ ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਮਾਈਨਿੰਗ ਸਬੰਧੀ ਸਭ ਤੋਂ ਵੱਧ 52 ਪਰਚੇ ਦਰਜ ਕੀਤੇ ਗਏ ਹਨ। ਹਰਜੋਤ ਬੈਂਸ ਨੇ ਕਿਹਾ ਕਿ ਗ਼ੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਸਾਡੀ ਸਰਕਾਰ ਦਾ ਸਟੈਂਡ ਸਪੱਸ਼ਟ ਹੈ ਅਤੇ ਇਸ ਗਤੀਵਿਧੀ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਸਾਡੀ ਹੀ ਪਾਰਟੀ ਦਾ ਕੋਈ ਆਗੂ ਜਾਂ ਵਰਕਰ ਹੋਵੇ। ਉਨ੍ਹਾਂ ਕਿਹਾ ਕਿ ਜੇ ਕੋਈ ਮੇਰਾ ਪਰਿਵਾਰਕ ਮੈਂਬਰ ਜਾਂ ਰਿਸ਼ਤੇਦਾਰ ਵੀ ਇਸ ਕੰਮ ਵਿੱਚ ਸ਼ਾਮਲ ਹੋਇਆ ਤਾਂ ਉਸ ਖ਼ਿਲਾਫ਼ ਉਹ ਖੁਦ ਕਾਰਵਾਈ ਹੋਣ ਨੂੰ ਯਕੀਨੀ ਬਣਾਉਣਗੇ।

ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਹਲਕੇ ਅਧੀਨ ਆਉਂਦੇ ਪਿੰਡ ਕਾਹੀਵਾਲ ਵਿੱਚ ਨਾਜਾਇਜ਼ ਮਾਈਨਿੰਗ ਸੰਬੰਧੀ ਕੁਝ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਇਸ ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਅਤੇ ਸਬੰਧਤ ਮਹਿਕਮੇ ਨੂੰ ਮੌਕੇ ਤੇ ਪੜਤਾਲ ਕਰਨ ਲਈ ਭੇਜਿਆ ਅਤੇ ਪੜਤਾਲ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕਰਦਿਆਂ ਥਾਣਾ ਆਨੰਦਪੁਰ ਸਾਹਿਬ ਵਿਖੇ ਮੁਕੱਦਮੇ ਦਰਜ ਕੀਤੇ ਗਏ ।ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਹੋਈ ਹੈ ਕਿ ਅਗਰ ਕਿਤੇ ਵੀ ਕੋਈ ਨਾਜਾਇਜ਼ ਮਾਈਨਿੰਗ ਸਬੰਧੀ ਸ਼ਿਕਾਇਤ ਪ੍ਰਾਪਤ ਹੋਵੇ ਤਾਂ ਇਸ ਉੱਤੇ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ ।

ਉਨ੍ਹਾਂ ਕਿਹਾ ਮਾਈਨਿੰਗ ਵਿਭਾਗ ਦੇ ਵੀ ਕੁਝ ਭ੍ਰਿਸ਼ਟ ਅਫ਼ਸਰਾਂ ਇਸ ਗ਼ੈਰ ਕਾਨੂੰਨੀ ਕੰਮ ਨੂੰ ਰੋਕਣ ਲਈ ਇਮਾਨਦਾਰੀ ਨਾਲ ਆਪਣੀ ਡਿਊਟੀ ਨਹੀਂ ਨਿਭਾਅ ਰਹੇ ਸਨ । ਜਿਨ੍ਹਾਂ ਉੱਤੇ ਕਾਰਵਾਈਆਂ ਅਮਲ ਵਿੱਚ ਲਿਆਂਦੀ ਗਈ ਅਤੇ ਰੂਪਨਗਰ ਅਤੇ ਪਠਾਨਕੋਟ ਦੇ ਮਾਈਨਿੰਗ ਅਫਸਰਾਂ ਨੂੰ ਸਸਪੈਂਡ ਕੀਤਾ ਗਿਆ ਸੀ।

ਸ. ਬੈਂਸ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤ ਕਰ ਦਿੱਤੀ ਗਈ ਹੈ ਕਿ ਪੂਰੀ ਆਜ਼ਾਦੀ ਅਤੇ ਬਿਨਾਂ ਕਿਸੇ ਰਾਜਨੀਤਕ ਦਬਾਅ ਤੋਂ ਆਪਣੀ ਡਿਊਟੀ ਕਾਨੂੰਨੀ ਦੀ ਪਾਲਣਾ ਕਰਦੇ ਹੋਏ ਕਰਨ ।

Samsung Galaxy F22 ਸਮਾਰਟਫੋਨ ਦੀ ਕੀਮਤ ‘ਚ ਹੋਈ ਕਟੌਤੀ

0

ਸੈਮਸੰਗ ਨੇ ਆਪਣੇ Galaxy F22 ਸਮਾਰਟਫੋਨ ਦੀ ਕੀਮਤ ‘ਚ ਕਟੌਤੀ ਕੀਤੀ ਹੈ। ਇਸ ਫੋਨ ਨੂੰ ਪਿਛਲੇ ਸਾਲ ਲਾਂਚ ਕੀਤਾ ਗਿਆ ਸੀ। ਇਹ ਸਮਾਰਟਫੋਨ ਦੋ ਵੇਰੀਐਂਟ ‘ਚ ਆਉਂਦਾ ਹੈ ਅਤੇ ਦੋਵਾਂ ਦੀ ਕੀਮਤ ‘ਚ ਕਮੀ ਆਈ ਹੈ। Samsung Galaxy F22 ਵਿੱਚ ਇੱਕ 6.4-ਇੰਚ HD + ਸੁਪਰ AMOLED Infinity-U ਡਿਸਪਲੇ ਹੈ। ਫੋਨ ਦੀ ਸਕਰੀਨ ਦਾ ਰਿਫਰੈਸ਼ ਰੇਟ 90Hz ਹੈ ਅਤੇ ਇਹ 600 nits ਦੀ ਪੀਕ ਬ੍ਰਾਈਟਨੈੱਸ ਮੋਡ ਦੀ ਪੇਸ਼ਕਸ਼ ਕਰਦਾ ਹੈ। ਇਸ ਨੂੰ ਡਾਲਬੀ ਐਟਮਸ ਸਪੋਰਟ ਵੀ ਮਿਲਦਾ ਹੈ। ਇਹ ਸਮਾਰਟਫੋਨ ਡੈਨਿਮ ਬਲੂ ਅਤੇ ਡੈਨਿਮ ਬਲੈਕ ਕਲਰ ਆਪਸ਼ਨ ‘ਚ ਆਉਂਦਾ ਹੈ।

Samsung Galaxy F22 ਦੋ ਵੇਰੀਐਂਟਸ ਵਿੱਚ ਆਉਂਦਾ ਹੈ – 4GB + 64GB ਅਤੇ 6GB + 128GB। ਫੋਨ ਦੀ ਕੀਮਤ ਕ੍ਰਮਵਾਰ 12,499 ਰੁਪਏ ਅਤੇ 14,499 ਰੁਪਏ ਹੈ। ਕੰਪਨੀ ਨੇ ਦੋਵਾਂ ਵੇਰੀਐਂਟਸ ਦੀਆਂ ਕੀਮਤਾਂ ‘ਚ 2,000 ਰੁਪਏ ਦੀ ਕਟੌਤੀ ਕੀਤੀ ਹੈ। ਇਸ ਤੋਂ ਇਲਾਵਾ, ਗਾਹਕ icici ਬੈਂਕ ਦੇ ਕ੍ਰੈਡਿਟ ਕਾਰਡਾਂ ਨਾਲ ਖਰੀਦਦਾਰੀ ਕਰਨ ‘ਤੇ 1,000 ਰੁਪਏ ਦਾ ਕੈਸ਼ਬੈਕ ਵੀ ਪ੍ਰਾਪਤ ਕਰ ਸਕਦੇ ਹਨ।

Samsung Galaxy F22 ਵਿੱਚ ਇੱਕ 6.4-ਇੰਚ HD + ਸੁਪਰ AMOLED Infinity-U ਡਿਸਪਲੇ ਹੈ। ਫੋਨ ਦੀ ਸਕਰੀਨ ਦੀ ਰਿਫਰੈਸ਼ ਰੇਟ 90Hz ਹੈ। ਇਹ ਸਮਾਰਟਫੋਨ ਕਾਰਨਿੰਗ ਗੋਰਿਲਾ ਗਲਾਸ 5 ਦੀ ਲੇਅਰ ਨਾਲ ਆਉਂਦਾ ਹੈ ਅਤੇ ਇਸ ‘ਚ ਡੌਲਬੀ ਐਟਮਸ ਸਪੋਰਟ ਵੀ ਹੈ। ਹੈਂਡਸੈੱਟ MediaTek Helio G80 ਆਕਟਾ-ਕੋਰ ਪ੍ਰੋਸੈਸਰ ਦੁਆਰਾ ਸੰਚਾਲਿਤ ਹੈ। ਫ਼ੋਨ ਇੱਕ 6,000mAh ਬੈਟਰੀ ਪੈਕ ਹੈ ਅਤੇ ਇੱਕ 15W USB-C ਫਾਸਟ ਚਾਰਜਰ ਨਾਲ ਆਉਂਦਾ ਹੈ। ਡਿਵਾਈਸ 25W ਤੱਕ ਚਾਰਜਿੰਗ ਨੂੰ ਸਪੋਰਟ ਕਰ ਸਕਦੀ ਹੈ।

Samsung Galaxy F22 ਐਂਡ੍ਰਾਇਡ 11 ‘ਤੇ ਆਧਾਰਿਤ ਕੰਪਨੀ ਦੇ ਆਪਣੇ UI 3.1 ‘ਤੇ ਚੱਲਦਾ ਹੈ। ਹੈਂਡਸੈੱਟ ਦੇ ਪਿਛਲੇ ਪਾਸੇ ਕਵਾਡ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਇਹ ISOCELL ਪਲੱਸ ਤਕਨਾਲੋਜੀ ਅਤੇ GM2 ਸੈਂਸਰ ਵਾਲੇ 48MP ਮੁੱਖ ਕੈਮਰੇ ਨਾਲ ਲੈਸ ਹੈ, ਜੋ ਕਿ 123-ਡਿਗਰੀ ਫੀਲਡ ਵਿਊ ਦੇ ਨਾਲ ਇੱਕ 8MP ਅਲਟਰਾ-ਵਾਈਡ ਲੈਂਸ, ਇੱਕ 2MP ਮੈਕਰੋ ਲੈਂਸ ਅਤੇ ਇੱਕ 2MP ਡੈਪਥ ਸੈਂਸਰ ਵਾਲੇ ਕੈਮਰੇ ਨਾਲ ਲੈਸ ਕੀਤਾ ਗਿਆ ਹੈ। ਫੋਨ ਦੇ ਫਰੰਟ ‘ਤੇ 13MP ਸੈਲਫੀ ਕੈਮਰਾ ਹੈ। ਹਾਈਪਰਲੈਪਸ, ਸਲੋ ਮੋਸ਼ਨ, ਫੂਡ ਮੋਡ, ਪ੍ਰੋ ਮੋਡ ਅਤੇ AR ਜ਼ੋਨ ਵਰਗੇ ਕੈਮਰਾ ਮੋਡ Galaxy F22 ਵਿੱਚ ਉਪਲਬਧ ਹਨ।

 

ਰਾਸ਼ਟਰਮੰਡਲ ਖੇਡਾਂ ‘ਚ ਮਹਿਲਾ ਮੁੱਕੇਬਾਜ਼ Nitu Ghanghas ਨੇ ਜਿੱਤਿਆ ਗੋਲਡ ਮੈਡਲ

0

ਬਰਮਿੰਘਮ ਰਾਸ਼ਟਰਮੰਡਲ ਖੇਡਾਂ ‘ਚ ਭਾਰਤੀ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਮਹਿਲਾ ਮੁੱਕੇਬਾਜ਼ ਨੀਤੂ ਘੰਘਾਸ (Nitu Ghanghas) ਨੇ ਐਤਵਾਰ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ ‘ਚ ਸੋਨ ਤਮਗਾ ਜਿੱਤ ਲਿਆ ਹੈ। ਨੀਤੂ ਨੇ 48 ਕਿਲੋ ਭਾਰ ਵਰਗ ਦੇ ਫਾਈਨਲ ਵਿੱਚ ਇੰਗਲੈਂਡ ਦੀ ਡੇਮੀ-ਜ਼ੈਡ ਰੇਸਟਨ ਖ਼ਿਲਾਫ਼ ਜਿੱਤ ਦਰਜ ਕੀਤੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਇਸ ਜਿੱਤ ਲਈ ਨੀਤੂ ਨੂੰ ਵਧਾਈ ਦਿੱਤੀ ਗਈ ਹੈ।

CWG 2022 ਵਿੱਚ ਭਾਰਤ ਦਾ ਇਹ 14ਵਾਂ ਸੋਨ ਤਗਮਾ ਹੈ। ਇਸ ਨਾਲ ਭਾਰਤ ਦੇ ਕੁੱਲ ਤਮਗਿਆਂ ਦੀ ਗਿਣਤੀ 42 ਹੋ ਗਈ ਹੈ, ਜਿਸ ਵਿੱਚ 14 ਸੋਨ, 11 ਚਾਂਦੀ ਅਤੇ 17 ਕਾਂਸੀ ਦੇ ਤਗਮੇ ਸ਼ਾਮਲ ਹਨ।

ਭਾਰਤੀ ਮਹਿਲਾ ਹਾਕੀ ਟੀਮ ਨੇ ਐਤਵਾਰ ਨੂੰ ਸ਼ੂਟਆਊਟ ‘ਚ ਮੌਜੂਦਾ ਚੈਂਪੀਅਨ ਨਿਊਜ਼ੀਲੈਂਡ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ। ਮੈਚ ਦੇ ਅੰਤਿਮ ਪਲਾਂ ‘ਚ ਭਾਰਤੀ ਟੀਮ 1-0 ਨਾਲ ਅੱਗੇ ਸੀ ਪਰ ਆਖਰੀ 30 ਸਕਿੰਟਾਂ ਤੋਂ ਵੀ ਘੱਟ ਸਮੇਂ ‘ਚ ਉਸ ਨੇ ਵਿਰੋਧੀ ਟੀਮ ਨੂੰ ਪੈਨਲਟੀ ਕਾਰਨਰ ਦਿੱਤਾ। ਇਹ ਪੈਨਲਟੀ ਸਟਰੋਕ ਵਿੱਚ ਬਦਲ ਗਿਆ ਅਤੇ ਓਲੀਵੀਆ ਮੈਰੀ ਨੇ ਨਿਊਜ਼ੀਲੈਂਡ ਦੀ ਬਰਾਬਰੀ ਕਰ ਲਈ, ਜਿਸ ਤੋਂ ਬਾਅਦ ਮੈਚ ਸ਼ੂਟ ਆਊਟ ਵਿੱਚ ਡਰਾਅ ਹੋ ਗਿਆ।

ਭਾਰਤ ਨੇ ਧੀਰਜ ਬਰਕਰਾਰ ਰੱਖਦੇ ਹੋਏ ਸ਼ੂਟਆਊਟ ਜਿੱਤ ਲਿਆ। ਵਿਵਾਦਪੂਰਨ ਸੈਮੀਫਾਈਨਲ ‘ਚ ਆਸਟ੍ਰੇਲੀਆ ਖਿਲਾਫ ਦਿਲ ਦਹਿਲਾਉਣ ਵਾਲੀ ਹਾਰ ਤੋਂ ਬਾਅਦ ਇਸ ਮੈਚ ‘ਚ ਖੇਡ ਰਹੀ ਭਾਰਤੀ ਟੀਮ ਨੇ ਪੂਰੇ ਮੈਚ ‘ਚ ਬਿਹਤਰ ਪ੍ਰਦਰਸ਼ਨ ਕੀਤਾ ਅਤੇ ਤਮਗਾ ਜਿੱਤਿਆ। ਸਲੀਮਾ ਟੇਟੇ ਦੇ ਗੋਲ ਦੀ ਬਦੌਲਤ ਅੱਧੇ ਸਮੇਂ ਤੱਕ ਭਾਰਤ 1-0 ਨਾਲ ਅੱਗੇ ਸੀ। ਨੇਹਾ ਗੋਇਲ ਨੇ ਬ੍ਰੇਕ ਤੋਂ ਬਾਅਦ ਟੀਮ ਦੀ ਬੜ੍ਹਤ ਲਗਭਗ ਦੁੱਗਣੀ ਕਰ ਦਿੱਤੀ ਪਰ ਨਿਊਜ਼ੀਲੈਂਡ ਨੇ ਆਪਣੇ ਡਿਫੈਂਸ ਦੇ ਚੰਗੇ ਪ੍ਰਦਰਸ਼ਨ ਕਾਰਨ ਭਾਰਤ ਨੂੰ ਆਪਣੀ ਸਥਿਤੀ ਮਜ਼ਬੂਤ ​​ਨਹੀਂ ਹੋਣ ਦਿੱਤੀ।